ਸ੍ਰੀ ਅਨੰਦਪੁਰ ਸਾਹਿਬ, 30 ਨਵੰਬਰ (ਜੇ. ਐਸ. ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਫੈਡਰੇਸ਼ਨ ਮਹਿਤਾ ਦੇ ਰੂਪਨਗਰ ਇਕਾਈ ਸਥਾਪਿਤ ਕਰਦਿਆਂ ਫੈਡਰੇਸ਼ਨ ਦੇ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ ਵਲੋਂ ਪ੍ਰਦੀਪ ਸਿੰਘ ਨੂੰ ਜ਼ਿਲ੍ਹਾ ਰੋਪੜ ਦਾ ਪ੍ਰਧਾਨ ਥਾਪਿਆ ਗਿਆ | ਇਸ ਤੋਂ ਬਿਨਾਂ ਗੁਰਕਰਨ ਸਿੰਘ ਨੂੰ ਜਰਨਲ ਸਕੱਤਰ, ਮਨਜੋਤ ਸਿੰਘ ਨੂੰ ਮੀਤ ਪ੍ਰਧਾਨ ਅਤੇ ਨਵਦੀਪ ਸਿੰਘ ਨੂੰ ਸਕੱਤਰ ਨਿਯੁਕਤ ਕੀਤਾ ਗਿਆ | ਇਸੇ ਤਰਾਂ ਫੈਡਰੇਸ਼ਨ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਰਾਣਾ ਅਤੇ ਹਰਜਿੰਦਰ ਸਿੰਘ ਮੱਸੇਵਾਲ ਨੂੰ ਫੈਡਰੇਸ਼ਨ ਦੇ ਕੌਮੀ ਮੀਤ ਪ੍ਰਧਾਨ ਥਾਪਿਆ ਗਿਆ | ਫੈਡਰੇਸ਼ਨ ਦੇ ਸਰਪ੍ਰਸਤ ਤੇ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਭਾਈ ਅਮਰਜੀਤ ਸਿੰਘ ਚਾਵਲਾ ਨੇ ਨੌਜਵਾਨਾਂ ਦੇ ਭਰਵੇਂ ਇਕੱਠ ਨੂੰ ਸਬੰਧਨ ਕਰਦਿਆਂ ਕਿਹਾ ਕਿ ਫੈਡਰੇਸ਼ਨ ਸਿੱਖ ਪੰਥ ਦਾ ਹਰਿਆਵਲ ਦਸਤਾ ਹੈ |ਅਤੇ ਫੈਡਰੇਸ਼ਨ ਨੇ ਹਮੇਸ਼ਾ ਪੰਥ ਦੀ ਚੜ੍ਹਦੀ ਕਲਾ ਲਈ ਕੰਮ ਕੀਤਾ ਹੈ | ਤੇ ਉਹ ਆਸ ਕਰਦੇ ਹਨ ਕਿ ਨਵੇਂ ਅਹੁਦੇਦਾਰ ਜ਼ਿਲ੍ਹਾ ਰੂਪਨਗਰ ਵਿਚ ਪੰਥ ਦੀ ਚੜ੍ਹਦੀ ਕਲਾ ਅਤੇ ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਕੰਮ ਕਰਦੇ ਰਹਿਣਗੇ | ਇਸ ਤੋਂ ਪਹਿਲਾਂ ਫੈਡਰੇਸ਼ਨ ਦੇ ਪ੍ਰਧਾਨ ਅਮਰਬੀਰ ਸਿੰਘ ਢੋਟ ਨੇ ਕਿਹਾ ਕਿ ਫੈਡਰੇਸ਼ਨ ਦੇ ਵੱਡੇ ਵਡੇਰਿਆਂ ਨੇ ਇਸ ਜਥੇਬੰਦੀ ਦੀ ਸਥਾਪਨਾ ਸਿੱਖ ਕੌਮ ਦੇ ਹੱਕਾਂ ਅਤੇ ਅਧਿਕਾਰਾਂ ਲਈ ਕੰਮ ਕੀਤਾ ਹੈ | ਜਿਨ੍ਹਾਂ ਵਿਚੋਂ ਅਮਰ ਸ਼ਹੀਦ ਭਾਈ ਅਮਰੀਕ ਸਿੰਘ ਵਲੋਂ ਸੰਤ ਬਾਬਾ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆ ਦੀ ਅਗਵਾਈ ਵਿਚ ਸ਼ਹੀਦੀ ਪ੍ਰਾਪਤ ਕਰਕੇ ਇਸ ਜਥੇਬੰਦੀ ਨੂੰ ਸਿੱਖਾਂ ਦੇ ਦਿਲਾਂ ਵਿਚ ਥਾਂ ਬਣਾਈ ਹੈ | ਉਨ੍ਹਾਂ ਨੇ ਨੌਜੁਆਨਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਫੈਡਰੇਸ਼ਨ ਦੀ ਸੋਚ ਨਾਲ ਜੁੜੋ ਅਤੇ ਗੁਰਮਤਿ ਦਾ ਪ੍ਰਚਾਰ ਕਰੋ | ਮੀਟਿੰਗ ਵਿਚ ਫੈਡਰੇਸ਼ਨ ਦੇ ਸਕੱਤਰ ਜਨਰਲ ਭਾਈ ਲਖਬੀਰ ਸਿੰਘ ਸੇਖੋਂ, ਮਨਜੀਤ ਸਿੰਘ ਬਾਠ ਕੌਮੀ ਪ੍ਰਧਾਨ, ਕੁਲਬੀਰ ਸਿੰਘ ਉਸਮਾਨਪੁਰ, ਦਵਿੰਦਰ ਸਿੰਘ ਢਿੱਲੋਂ ਅਤੇ ਗੁਰਭਾਗ ਸਿੰਘ ਚੌਂਤਾ ਇੰਚਾਰਜ ਧਰਮ ਪ੍ਰਚਾਰ ਦੋਆਬਾ ਜ਼ੋਨ ਨੇ ਵੀ ਆਪਣੇ ਵਿਚਾਰ ਰੱਖੇ | ਅੰਤ ਵਿਚ ਫੈਡਰੇਸ਼ਨ ਵਲੋਂ ਬੰਦੀ ਸਿੱਖਾਂ ਦੀ ਰਿਹਾਈ ਸਮੇਤ ਦੋ ਅਹਿਮ ਮਤੇ ਵੀ ਪਾਸ ਕੀਤੇ ਗਏ | ਇਸ ਮੌਕੇ ਬਾਬਾ ਖੁਸ਼ਹਾਲ ਸਿੰਘ ਬਰੂਵਾਲ, ਹਰਪ੍ਰੀਤ ਸਿੰਘ, ਬਲਜਿੰਦਰ ਸਿੰਘ, ਹਰਵਿੰਦਰ ਸਿੰਘ, ਨਵੀਂ, ਲਵਪ੍ਰੀਤ ਸਿੰਘ, ਸੁਸ਼ਾਂਤ ਸਿੰਘ, ਹਰਮਨ ਕਲਵਾਂ, ਸੁਖਬੀਰ ਸਿੰਘ ਕਲਵਾਂ, ਅਰਸ਼ਦੀਪ ਸਿੰਘ ਸੱਧੇਵਾਲ, ਮਨਜੋਤ ਸਿੰਘ, ਸੁਖਵਿੰਦਰ ਸਿੰਘ, ਦਿਲਪ੍ਰੀਤ ਸਿੰਘ, ਕਰਮਜੋਤ ਕਲਵਾਂ, ਕਾਕਾ ਭਲਾਣ, ਤਲਵਿੰਦਰ ਸਿੰਘ, ਲਖਵਿੰਦਰ ਸਿੰਘ, ਪ੍ਰੀਤ ਚਨੌਲੀ, ਗੁਰਮਨਪ੍ਰੀਤ ਸਿੰਘ, ਰਣਬੀਰ ਸਿੰਘ ਕੋਟ ਬਾਲਾ, ਲੱਕੀ ਮਹਿਰੌਲੀ ਗੋਲਡੀ ਸੂਰੇਵਾਲ, ਇਕਬਾਲ ਸਿੰਘ, ਜਗਤਾਰ ਸਿੰਘ, ਹਰਕੀਰਤ ਸਿੰਘ ਲਵਜੀਤ ਸਿੰਘ, ਹਰਪ੍ਰੀਤ ਸੂਰੇਵਾਲ ਅਤੇ ਹੋਰ ਵੀ ਵੱਡੀ ਗਿਣਤੀ ਵਿਚ ਨੌਜਵਾਨ ਸ਼ਾਮਿਲ ਸਨ |
ਰੂਪਨਗਰ, 30 ਨਵੰਬਰ (ਸਤਨਾਮ ਸਿੰਘ ਸੱਤੀ)-ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਨੇ ਆਪਣੀ ਵਚਨਬੱਧਤਾ ਨਿਭਾਉਂਦੇ ਹੋਏ ਸਫ਼ਰ-ਏ-ਸ਼ਹਾਦਤ ਮਾਰਗ (ਰੋਪੜ ਹੈੱਡਵਰਕਜ਼ ਤੋਂ ਲੋਧੀਮਾਜਰਾ-ਗੁਰਦੁਆਰਾ ਸਾਹਿਬ ਕੁੰਮਾ ਮਾਸ਼ਕੀ) ਸੜਕ ਉੱਤੇ ਕਾਫ਼ੀ ਲੰਮੇ ਸਮੇਂ ਤੋਂ ...
ਪੁਰਖਾਲੀ, 30 ਨਵੰਬਰ (ਬੰਟੀ)-ਜ਼ਿਲ੍ਹਾ ਕਾਂਗਰਸ ਪਾਰਟੀ ਦੇ ਨਵੇਂ ਬਣੇ ਪ੍ਰਧਾਨ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਦੀ ਅਗਵਾਈ ਹੇਠ ਪਿੰਡ ਬਬਾਨੀ ਕਲਾਂ ਵਿਖੇ ਪਾਰਟੀ ਦੀ ਮਜ਼ਬੂਤੀ ਲਈ ਸਾਬਕਾ ਸਰਪੰਚ ਸੇਵਾ ਸਿੰਘ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ ...
ਸ੍ਰੀ ਅਨੰਦਪੁਰ ਸਾਹਿਬ, 30 ਨਵੰਬਰ (ਕਰਨੈਲ ਸਿੰਘ, ਨਿੱਕੂਵਾਲ)-ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਅੰਗਹੀਣ ਵਿਅਕਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ ਜਿਸ 'ਚ ਜ਼ਿਲ੍ਹਾ ਰੂਪਨਗਰ ਤੋਂ ਅੱਖਾਂ, ਕੰਨਾਂ, ਦਿਮਾਗ਼ੀ, ਹੱਡੀਆਂ, ਮੈਡੀਸਨ ...
ਮੋਰਿੰਡਾ, 30 ਨਵੰਬਰ (ਪਿ੍ਤਪਾਲ ਸਿੰਘ)-ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੋਰਿੰਡਾ ਵਿਖੇ ਪੰਚਾਇਤ ਯੂਨੀਅਨ ਬਲਾਕ ਮੋਰਿੰਡਾ ਦੀ ਜ਼ਰੂਰੀ ਮੀਟਿੰਗ ਯੂਨੀਅਨ ਦੇ ਪ੍ਰਧਾਨ ਸਰਪੰਚ ਬੰਤ ਸਿੰਘ ਕਲਾਰਾਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਬੰਤ ...
-ਮਾਮਲਾ ਲਟਕਦੀਆਂ ਮੁਲਾਜ਼ਮ ਮੰਗਾਂ ਦਾ-
ਨੰਗਲ, 30 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਰੋਡਵੇਜ਼/ ਪੱਨਬਸ/ ਪੀ.ਆਰ. ਟੀ. ਸੀ, ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਅੱਜ ਪੰਜਾਬ ਰੋਡਵੇਜ਼ ਨੰਗਲ ਡਿਪੂ ਮੂਹਰੇ ਭਰਵੀਂ ਗੇਟ ਰੈਲੀ ਕੀਤੀ ਗਈ | ਇਸ ਮੌਕੇ ਸੈਂਟਰ ...
ਸ਼੍ਰੀ ਅਨੰਦਪੁਰ ਸਾਹਿਬ, 30 ਨਵੰਬਰ (ਕਰਨੈਲ ਸਿੰਘ)-ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਸ੍ਰੀ ਅਨੰਦਪੁਰ ਸਾਹਿਬ ਦੇ ਕਰਮਚਾਰੀਆਂ ਨੇ ਮੁਲਾਜ਼ਮ ਐਸੋਸੀਏਸ਼ਨ ਪੰਜਾਬ ਦੇ ਸੱਦੇ 'ਤੇ ਸ਼੍ਰੀ ਅਨੰਦਪੁਰ ਸਾਹਿਬ ਦੇ ਸੀ.ਡੀ.ਪੀ.ਓ. ਦਫ਼ਤਰ ਦੇ ਸਮੂਹ ਸਟਾਫ਼ ...
ਨੂਰਪੁਰ ਬੇਦੀ, 30 ਨਵੰਬਰ ( ਰਾਜੇਸ਼ ਚੌਧਰੀ ਤਖ਼ਤਗੜ੍ਹ)-ਪਿੰਡ ਬਜਰੂੜ ਵਿਖੇ ਪਿੰਡ ਦੇ ਟੋਭੇ ਤੱਕ ਪਾਣੀ ਦੇ ਨਿਕਾਸ ਲਈ ਪੱਕਾ ਨਾਲਾ ਬਣਾਇਆ ਗਿਆ ਸੀ, ਸਬੰਧੀ ਜਾਣਕਾਰੀ ਦਿੰਦਿਆਂ ਰਿਟਾਇਰ ਸੂਬੇਦਾਰ ਬਲਵੀਰ ਸਿੰਘ ਬਹਿਣੀਵਾਲ ਨੇ ਦੱਸਿਆ ਕਿ ਇਹ ਨਾਲਾ ਬਣਾਉਣ ਲਈ ਕਈ ...
ਨੰਗਲ, 30 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਂਸਲ ਨੰਗਲ ਦੀ ਮਹੀਨਾਵਾਰ ਮੀਟਿੰਗ ਅੱਜ ਨਗਰ ਕੌਂਸਲ ਨੰਗਲ ਦੇ ਪ੍ਰਧਾਨ ਸੰਜੇ ਸਾਹਨੀ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ ਵਿਚ ਸਭ ਤੋਂ ਪਹਿਲਾਂ ਕੌਂਸਲ ਦੇ ਕਾਰਜਸਾਧਕ ਅਫ਼ਸਰ ਭੁਪਿੰਦਰ ਸਿੰਘ ਵੱਲੋਂ ਬੀਤੇ ਦਿਨੀਂ ਨਗਰ ...
ਰੂਪਨਗਰ, 30 ਨਵੰਬਰ (ਸਤਨਾਮ ਸਿੰਘ ਸੱਤੀ)-ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵਲੋਂ ਖਾਣ-ਪੀਣ ਦੀਆਂ ਵਸਤਾਂ ਬਣਾਉਣ ਅਤੇ ਵੇਚਣ ਵਾਲੇ ਦੁਕਾਨਦਾਰਾਂ, ਹਲਵਾਈਆਂ, ਕਰਿਆਨਾ ਦੁਕਾਨਦਾਰਾਂ, ਸਬਜ਼ੀ/ਫੱਲ ਵਿਕ੍ਰੇਤਾਵਾਂ, ਦੋਧੀਆਂ ਅਤੇ ਹੋਰ ਫੂਡ ਬਿਜ਼ਨਸ ...
ਰੂਪਨਗਰ, 30 ਨਵੰਬਰ (ਪ. ਪ.)-ਰੋਪੜ ਸਿਟੀ ਪੁਲਿਸ ਵਲੋਂ ਖ਼ੁਦ ਨੂੰ ਐਨ. ਆਰ. ਆਈ. ਸਭਾ ਦਾ ਪ੍ਰਧਾਨ ਦੱਸਦੇ ਇੱਕ ਵਿਅਕਤੀ ਖ਼ਿਲਾਫ਼ ਧੋਖਾਧੜੀ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ | ਉਕਤ ਐਨ. ਆਰ. ਆਈ. ਸਭਾ ਦਾ ਫ਼ਰਜ਼ੀ ਪ੍ਰਧਾਨ ਬਣ ਕੇ ਡੀ. ਡੀ. ਪੀ. ਓ., ਐਸ. ਐਸ. ਪੀ. ਤੇ ਸਾਬਕਾ ...
ਨੰਗਲ, 30 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਐਲਕਲੀਜ਼ ਐਂਡ ਕੈਮੀਕਲਜ਼ ਲਿਮਟਿਡ ਨਵਾਂ ਨੰਗਲ ਵਲੋਂ ਅੱਜ ਨਜ਼ਦੀਕੀ ਪਿੰਡ ਛੋਟੇਵਾਲ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਮਰੀਜ਼ਾਂ ਦੀ ਜਾਂਚ ਕਰਨ ਲਈ ਬਾਹਰਾ ਹਸਪਤਾਲ ਖਰੜ ਦੇ ਮਾਹਿਰ ਡਾਕਟਰਾਂ ਦੀ ਟੀਮ ...
ਸ੍ਰੀ ਅਨੰਦਪੁਰ ਸਾਹਿਬ, 30 ਨਵੰਬਰ (ਕਰਨੈਲ ਸਿੰਘ)-ਅੰਤਰ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਸ੍ਰੀ ਅਨੰਦਪੁਰ ਸਾਹਿਬ ਵਿਖੇ 6 ਦਸੰਬਰ ਤੋਂ ਸ਼ੁਰੂ ਹੋ ਰਹੀਆਂ ਹਨ, ਦੀਆਂ ਤਿਆਰੀਆਂ ਲਈ ਡਿਊਟੀਆਂ ਲਗਾਈਆਂ ਗਈਆਂ | ਮਨਜੀਤ ਸਿੰਘ ਮਾਵੀ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ...
ਕਾਹਨਪੁਰ ਖੂਹੀ, 30 ਨਵੰਬਰ (ਗੁਰਬੀਰ ਵਾਲੀਆ)-ਨੂਰਪੁਰ ਬੇਦੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਦੀਆਂ 11ਵੀਂ ਅਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਇਲਾਕੇ ਦੇ ਮਸ਼ਹੂਰ ਅਮੇਜ਼ਿੰਗ ਫੇਸ ਹੇਅਰ ਬਿਊਟੀ ਸੈਲੂਨ ਅਤੇ ਅਕੈਡਮੀ ਝੱਜ ਚੌਕ ਦਾ ਉਦਯੋਗਿਕ ਦੌਰਾ ਕੀਤਾ ਗਿਆ | ...
ਕਾਹਨਪੁਰ ਖੂਹੀ, 30 ਨਵੰਬਰ (ਗੁਰਬੀਰ ਵਾਲੀਆ)-ਵਿਦਿਆਰਥੀਆਂ ਨੂੰ ਆਤਮ ਵਿਸ਼ਵਾਸ ਪ੍ਰਤਿਭਾ ਨੂੰ ਨਿਖਾਰਨ ਦੇ ਮੱਦੇਨਜ਼ਰ ਬਾਬਾ ਗੁਰਦਿੱਤਾ ਪਬਲਿਕ ਸਕੂਲ ਡੂਮੇਵਾਲ ਵਿਖੇ ''ਸਟੂਡੈਂਟ ਲੈਡ ਕਾਨਫ਼ਰੰਸ'' ਕੀਤੀ ਗਈ ਜਿਸ ਵਿਚ ਸਕੂਲ ਦੇ ਵੱਖ-ਵੱਖ ਜਮਾਤਾਂ ਦੇ ...
ਸ੍ਰੀ ਚਮਕੌਰ ਸਾਹਿਬ, 30 ਨਵੰਬਰ (ਜਗਮੋਹਣ ਸਿੰਘ ਨਾਰੰਗ)-ਪੰਜਾਬ ਦੇ ਹਾਲਾਤਾਂ ਨੂੰ ਗੰਭੀਰਤਾ ਨਾਲ ਲੈਣ ਦੀ ਬਜਾਏ ਪੰਜਾਬ ਸਰਕਾਰ ਦੇ ਬਹੁਤੇ ਵਜ਼ੀਰ ਗੁਜਰਾਤ ਵਿਚ ਵੋਟਾਂ ਮੰਗਣ ਲਈ ਮਸਰੂਫ਼ ਹਨ | ਇਹ ਵਿਚਾਰ ਅੱਜ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ਅਕਾਲੀ ਆਗੂ ...
ਸ੍ਰੀ ਅਨੰਦਪੁਰ ਸਾਹਿਬ, 30 ਨਵੰਬਰ (ਜੇ ਐਸ ਨਿੱਕੂਵਾਲ)-ਇੱਥੋਂ ਨੇੜਲੇ ਪਿੰਡ ਗੱਜਪੁਰ ਬੇਲਾ ਦੇ ਜੰਮਪਲ ਅਤੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਦੇ ਕੋਟਲਾ ਸਪਿਲਵੇਅ ਤੋਂ ਬਤੌਰ ਫੋਰਮੈਨ ਸੇਵਾਮੁਕਤ ਹੋਏ ਹਰਜਿੰਦਰ ਸਿੰਘ ਗੱਜਪੁਰ ਦਾ ਵੱਖ ਵੱਖ ਜਥੇਬੰਦੀਆਂ ਵਲੋਂ ਸਨਮਾਨ ...
ਸ੍ਰੀ ਅਨੰਦਪੁਰ ਸਾਹਿਬ, 30 ਨਵੰਬਰ (ਜੇ. ਐਸ. ਨਿੱਕੂਵਾਲ)-ਪੰਜਾਬ ਰੋਡਵੇਜ਼ 'ਚ ਲੰਮਾ ਸਮਾਂ ਸੇਵਾਵਾਂ ਦੇਣ ਉਪਰੰਤ ਇੰਸਪੈਕਟਰ ਕਰਤਾਰ ਸਿੰਘ ਸੇਵਾ ਮੁਕਤ ਹੋ ਗਏ | ਇਸ ਮੌਕੇ ਉਨ੍ਹਾਂ ਨੂੰ ਪੰਜਾਬ ਰੋਡਵੇਜ਼ ਦੇ ਰੂਪਨਗਰ ਡਿੱਪੂ ਤੋਂ ਵਿਭਾਗ ਦੇ ਜਨਰਲ ਮੈਨੇਜਰ ਪਰਮਵੀਰ ...
ਮੋਰਿੰਡਾ, 30 ਨਵੰਬਰ (ਕੰਗ)-ਸਾਲ 2007 ਵਿਚ ਮੋਰਿੰਡਾ ਦੇ ਕੁੱਝ ਕਿਸਾਨਾਂ ਨੇ ਮਿਲ ਕੇ ਇੱਕ ਸਹਿਕਾਰੀ ਸਭਾ ਦਾ ਗਠਨ ਕੀਤਾ ਸੀ ਜਿਸ ਦਾ ਕੰਮ ਮਗਰਲੇ 15 ਸਾਲਾਂ ਤੋਂ ਇੱਕ ਕਿਰਾਏ ਦੀ ਇਮਾਰਤ ਵਿਚ ਚੱਲਦਾ ਰਿਹਾ | ਇਸ ਸਭਾ ਵਲੋਂ ਅਨਾਜ ਮੰਡੀ ਮੋਰਿੰਡਾ ਵਿਚ ਆਪਣੀ ਇਮਾਰਤ ਬਣਾ ਲਈ ਹੈ ...
ਨੰਗਲ, 30 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਅੱਜ ਉਦਯੋਗਿਕ ਸਿਖਲਾਈ ਸੰਸਥਾ ਨੰਗਲ ਵਿਚ ਪੰਜਾਬੀ ਭਾਸ਼ਾ ਦੀ ਮਹੱਤਤਾ ਅਤੇ ਉਦਯੋਗਿਕ ਸਿਖਲਾਈ ਦੇ ਆਮ ਜ਼ਿੰਦਗੀ ਵਿਚ ਮਹੱਤਵ ਵਿਸ਼ੇ ਤੇ ਸੈਮੀਨਾਰ ਅਤੇ ਭਾਸ਼ਣ ਪ੍ਰਤੀਯੋਗਤਾ ਕਰਵਾਈ ਗਈ | ਇਸ ਵਿਚ ਕੈਲਾਸ਼ ਠਾਕੁਰ ਅਤੇ ...
ਰੂਪਨਗਰ, 30 ਨਵੰਬਰ (ਸਤਨਾਮ ਸਿੰਘ ਸੱਤੀ)-ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਸੋਲਖੀਆਂ ਵਿਖੇ ਸਲਾਨਾ ਸਮਾਗਮ ਦਾ ਅੱਠਵਾਂ ਦਿਨ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ | ਡਾ. ਦਲਜੀਤ ਸਿੰਘ ਚੀਮਾ (ਸਾਬਕਾ ਸਿੱਖਿਆ ਮੰਤਰੀ) ਅਤੇ ਰੁਪੇਸ਼ ਕੁਮਾਰ ਜ਼ਿਲ੍ਹਾ ਖੇਡ ਅਫ਼ਸਰ ਨੇ ...
ਰੂਪਨਗਰ, 30 ਨਵੰਬਰ (ਸਟਾਫ਼ ਰਿਪੋਰਟਰ)-ਜਿਸ ਪੰਜਾਬੀ ਕੌਮ ਨੇ ਮੰਤਰੀ ਬਣਾਇਆ ਹੋਵੇ, ਉਸ ਕੌਮ ਨੂੰ ਬੇਵਕੂਫ਼ ਆਖ ਰਹੇ ਹੋ, ਇਸ ਤੋਂ ਜ਼ਿਆਦਾ ਮੰਦਭਾਗੀ ਗੱਲ ਨਹੀਂ ਹੋ ਸਕਦੀ | ਇਹ ਗੱਲ ਭਾਜਪਾ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਦੌਰਾਨ ਸੂਬਾਈ ਆਗੂ ਅਜੈਵੀਰ ਲਾਲਪੁਰਾ ਨੇ ...
ਬੁੰਗਾ ਸਾਹਿਬ, 30 ਨਵੰਬਰ (ਸੁਖਚੈਨ ਸਿੰਘ ਰਾਣਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਪਰਿਵਾਰ ਵਿਛੋੜਾ ਪਬਲਿਕ ਹਾਈ ਸਕੂਲ ਸਰਸਾ ਨੰਗਲ ਰੋਪੜ ਵਿਖੇ ਅਵਤਾਰ ਸਿੰਘ ਰਿਆ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ...
ਨੂਰਪੁਰ ਬੇਦੀ, 30 ਨਵੰਬਰ (ਰਾਜੇਸ਼ ਚੌਧਰੀ)-ਤਖ਼ਤਗੜ੍ਹ ਸਿੱਖਿਆ ਬਲਾਕ ਦੇ 53 ਸਕੂਲਾਂ ਦੇ ਲੋੜਵੰਦ ਬੱਚਿਆਂ ਲਈ ਸਰਦੀ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਗੁਰਦੁਆਰਾ ਸਾਹਿਬ ਸੈਕਟਰ 38-ਬੀ ਚੰਡੀਗੜ੍ਹ ਦੀ ਕਮੇਟੀ ਵਲੋਂ ਕੋਟੀਆਂ ਵੰਡੀਆਂ ਗਈਆਂ | ਉਨ੍ਹਾਂ ਕਿਹਾ ਕਿ ...
ਨੂਰਪੁਰ ਬੇਦੀ, 30 ਨਵੰਬਰ ( ਰਾਜੇਸ਼ ਚੌਧਰੀ)-ਅੱਜ ਐਸ ਡੀ ਐਮ ਮਨੀਸ਼ਾ ਰਾਣਾ ਸ੍ਰੀ ਅਨੰਦਪੁਰ ਸਾਹਿਬ ਨੇ ਅਬਿਆਣਾ ਕਲਾਂ ਦਾ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਤਕਸੀਮ ਦੇ ਇੱਕ ਕੇਸ ਦਾ ਮੌਕੇ ਦੇਖਿਆ | ਉਨ੍ਹਾਂ ਕਿਹਾ ਕਿ ...
ਪੁਰਖਾਲੀ, 30 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)- ਇਲਾਕੇ ਦੇ ਪਿੰਡਾਂ ਨੂੰ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਨਾਲ ਜੋੜਨ ਵਾਲੀ ਬਿੰਦਰਖ-ਪੰਜੋਲਾ-ਮੀਆਂਪੁਰ ਸੜਕ ਦੀ ਮੁਰੰਮਤ ਨੂੰ ਲੈ ਕੇ ਸਰਕਾਰ ਨੇ ਅੱਖਾਂ ਫੇਰ ਲਈਆਂ ਹਨ | ਬਿੰਦਰਖ ਤੋਂ ਛੋਟੀ ...
ਨੂਰਪੁਰ ਬੇਦੀ, 30 ਨਵੰਬਰ ( ਰਾਜੇਸ਼ ਚੌਧਰੀ)-ਅੱਜ ਐਸ ਡੀ ਐਮ ਮਨੀਸ਼ਾ ਰਾਣਾ ਸ੍ਰੀ ਅਨੰਦਪੁਰ ਸਾਹਿਬ ਨੇ ਅਬਿਆਣਾ ਕਲਾਂ ਦਾ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਤਕਸੀਮ ਦੇ ਇੱਕ ਕੇਸ ਦਾ ਮੌਕੇ ਦੇਖਿਆ | ਉਨ੍ਹਾਂ ਕਿਹਾ ਕਿ ...
ਸ੍ਰੀ ਚਮਕੌਰ ਸਾਹਿਬ, 30 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਇਸ ਮੌਕੇ ਨਰੰਜਣ ਸਿੰਘ ਆਈ.ਸੀ.ਟੀ.ਸੀ ਕਾਉਂਸਲਰ ਨੇ ਮਨੁੱਖੀ ਸਰੀਰ ਤੇ ਨਸ਼ਿਆਂ 'ਤੇ ਪੈਂਦੇ ...
ਰੂਪਨਗਰ, 30 ਨਵੰਬਰ (ਸਤਨਾਮ ਸਿੰਘ ਸੱਤੀ)-ਜੀਨੀਅਸ ਇੰਟਰਨੈਸ਼ਨਲ ਸਕੂਲ ਸੋਲਖੀਆਂ ਵਿਖੇ ਵਾਲੀਬਾਲ ਟੀਮ (17 ਸਾਲ ਉਮਰ ਵਰਗ) ਲੜਕਿਆਂ ਨੇ ਰਾਜ ਪੱਧਰੀ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇੇ ਦੂਜਾ ਦਰਜਾ ਹਾਸਲ ਕੀਤਾ | 25 ਤੋਂ 27 ਨਵੰਬਰ 2022 ਤੱਕ ਇਹ ਮੁਕਾਬਲੇ ਪਟਿਆਲਾ ...
ਰੂਪਨਗਰ, 30 ਨਵੰਬਰ (ਸਤਨਾਮ ਸਿੰਘ ਸੱਤੀ)-ਗੁਰਦੁਆਰਾ ਸ੍ਰੀ ਕਲਗ਼ੀਧਰ (ਟਿੱਬੀ ਸਾਹਿਬ) ਸ੍ਰੀ ਕਲਗ਼ੀਧਰ ਕੰਨਿਆ ਪਾਠਸ਼ਾਲਾ ਰੋਪੜ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ, ਪਿਆਰ ਤੇ ਸਤਿਕਾਰ ਨਾਲ ਮਨਾਇਆ ਗਿਆ | ਸ੍ਰੀ ਸੁਖਮਨੀ ...
ਸ੍ਰੀ ਅਨੰਦਪੁਰ ਸਾਹਿਬ, 30 ਨਵੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਲੋਂ ਸਿੱਖ ਮਿਸ਼ਨਰੀ ਕਾਲਜ ਸ੍ਰੀ ਅਨੰਦਪੁਰ ਸਾਹਿਬ ਦੇ ਸਹਿਯੋਗ ਨਾਲ ਸਕੂਲੀ ਬੱਚਿਆਂ ਦੇ ਧਾਰਮਿਕ ...
ਸ੍ਰੀ ਅਨੰਦਪੁਰ ਸਾਹਿਬ, 30 ਨਵੰਬਰ (ਕਰਨੈਲ ਸਿੰਘ ਸੈਣੀ, ਜੇ ਐਸ ਨਿੱਕੂਵਾਲ)-ਇੱਥੋਂ ਦੇ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਸੇਵਾ ਮੁਕਤ ਹੋਏ ਜੇ.ਐਲ.ਏ. ਜਰਨੈਲ ਸਿੰਘ ਨੂੰ ਸੇਵਾ ਮੁਕਤੀ 'ਤੇ ਸਨਮਾਨਿਤ ਕੀਤਾ ਗਿਆ | ਦੱਸਣਯੋਗ ਹੈ ਕਿ ਉਹ 33 ਸਾਲ 4 ਮਹੀਨੇ ਦੀ ਸੇਵਾ ...
ਐੱਸ. ਏ. ਐੱਸ. ਨਗਰ, 30 ਨਵੰਬਰ (ਕੇ. ਐੱਸ. ਰਾਣਾ)-ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਹਿਰੂ ਯੁਵਾ ਕੇਂਦਰ ਮੁਹਾਲੀ ਵਲੋਂ ਸਾਲ 2022-23 ਲਈ ਸਮਾਜ ਸੇਵਾ ਅਤੇ ਰਾਸ਼ਟਰ ਨਿਰਮਾਣ 'ਚ ਵਧੀਆ ਯੋਗਦਾਨ ਪਾਉਣ ਵਾਲੇ ਯੂਥ ਕਲੱਬਾਂ ਤੋਂ ...
ਐੱਸ. ਏ. ਐੱਸ. ਨਗਰ, 30 ਨਵੰਬਰ (ਰਾਣਾ)-ਸਥਾਨਕ ਫੇਜ਼-7 ਸਥਿਤ ਗੁਰਦੁਆਰਾ ਬੀਬੀ ਭਾਨੀ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 8 ਜਨਵਰੀ ਨੂੰ ਮਨਾਇਆ ਜਾਵੇਗਾ | ਇਸ ਸੰਬੰਧੀ ਫ਼ੈਸਲਾ ਸੰਗਤ ਵਲੋਂ ਬੀਤੇ ਦਿਨੀਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ...
ਖਰੜ, 30 ਨਵੰਬਰ (ਗੁਰਮੁੱਖ ਸਿੰਘ ਮਾਨ)-ਖਰੜ ਸ਼ਹਿਰ ਨੂੰ ਭਾਵੇਂ ਪੰਜਾਬ ਦੀ ਰਾਜਧਾਨੀ ਦਾ ਪ੍ਰਵੇਸ਼ ਦੁਆਰ ਮੰਨਿਆ ਜਾਂਦਾ ਹੈ ਪਰ ਇਥੇ ਰਹਿਣ ਵਾਲੇ ਲੋਕ ਹਾਲੇ ਵੀ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ | ਇਸ ਨਾਲ ਸਵੱਛਤਾ ਨੂੰ ਲੈ ਕੇ ਨਗਰ ਕੌਂਸਲ ਖਰੜ ਨੂੰ ਜੋ ਕੇਂਦਰ ...
ਪੁਰਖਾਲੀ, 30 ਨਵੰਬਰ (ਬੰਟੀ)-ਜ਼ਿਲ੍ਹਾ ਕਾਂਗਰਸ ਪਾਰਟੀ ਦੇ ਨਵੇਂ ਬਣੇ ਪ੍ਰਧਾਨ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਦੀ ਅਗਵਾਈ ਹੇਠ ਪਿੰਡ ਬਬਾਨੀ ਕਲਾਂ ਵਿਖੇ ਪਾਰਟੀ ਦੀ ਮਜ਼ਬੂਤੀ ਲਈ ਸਾਬਕਾ ਸਰਪੰਚ ਸੇਵਾ ਸਿੰਘ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ ...
ਰੂਪਨਗਰ, 30 ਨਵੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਨਵੇਂ ਨਿਯੁਕਤ ਸੀਨੀਅਰ ਮੀਤ ਪ੍ਰਧਾਨ ਕੌਂਸਲਰ ਚਰਨਜੀਤ ਸਿੰਘ ਚੰਨੀ ਨੂੰ ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਸੰਜੇ ਵਰਮਾ ਬੇਲੇ ਵਾਲਿਆਂ ਦੀ ਅਗਵਾਈ ਹੇਠ ਸਨਮਾਨਿਤ ਕੀਤਾ ਗਿਆ | ਇਸ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX