ਸੰਗਰੂਰ, 30 ਨਵੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਵਲੋਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜੇ ਗਏ ਮੰਗ ਪੱਤਰ ਵਿਚ ਮਸਤੂਆਣਾ ਸਾਹਿਬ ਦੇ ਮੈਡੀਕਲ ਕਾਲਜ ਸੰਬੰਧੀ ਸਿੱਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਲਿਖਤੀ ਗੱਲਬਾਤ ਕਰਨ ਦੀ ਸ਼ਰਤ ਉੱਤੇ ਜ਼ਮੀਨ ਸੰਬੰਧੀ ਚੱਲ ਰਹੀ ਅਦਾਲਤੀ ਕਾਰਵਾਈ ਤੋਂ ਪਿੱਛੇ ਹਟਣ ਦੀ ਰੱਖੀ ਗਈ ਤਜਵੀਜ਼ ਨੇ ਇਸ ਮੈਡੀਕਲ ਕਾਲਜ ਦੇ ਮੁੱਦੇ ਨੂੰ ਹੁਣ ਇਕ ਹੋਰ ਨਵੇਂ ਮੋੜ ਉੱਤੇ ਲਿਆ ਕੇ ਖੜ੍ਹਾ ਕਰ ਦਿੱਤਾ ਹੈ। ਐਸ.ਜੀ.ਪੀ.ਸੀ. ਦੇ ਅੰਤ੍ਰਿਗ ਕਮੇਟੀ ਮੈਂਬਰ ਪਰਮਜੀਤ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਵਲੋਂ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੂੰ ਇਕ ਮੰਗ ਪੱਤਰ ਸੌਂਪਦਿਆਂ ਮੰਗ ਕੀਤੀ ਗਈ ਕਿ ਮਸਤੂਆਣਾ ਸਾਹਿਬ ਦੀ ਜਿਸ ਜ਼ਮੀਨ ਉੱਤੇ ਮੈਡੀਕਲ ਕਾਲਜ ਬਣਾਇਆ ਜਾਣਾ ਹੈ ਉਸ ਜ਼ਮੀਨ ਦੀ ਅਸਲ ਮਾਲਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੈ ਅਤੇ ਜੇਕਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਲਿਖਤੀ ਗੱਲਬਾਤ ਕਰ ਕੇ ਇਸ ਜ਼ਮੀਨ ਦੀ ਮੰਗ ਕਰਦੇ ਹਨ ਤਾਂ ਸ਼੍ਰੋਮਣੀ ਕਮੇਟੀ ਬਿਨਾਂ ਕਿਸੇ ਰੋਕ-ਟੋਕ ਤੋਂ ਇਸ ਜ਼ਮੀਨ ਉੱਤੇ ਮੈਡੀਕਲ ਕਾਲਜ ਬਣਾਉਣ ਦੀ ਪ੍ਰਵਾਨਗੀ ਦੇ ਦੇਵੇਗੀ ਅਤੇ ਇਸ ਸੰਬੰਧੀ ਅਦਾਲਤਾਂ ਵਿਚ ਚੱਲ ਰਹੇ ਕੇਸ ਵੀ ਵਾਪਸ ਲੈ ਲਏ ਜਾਣਗੇ। ਸੀਨੀਅਰ ਅਕਾਲੀ ਆਗੂ ਵਿਨਰਜੀਤ ਸਿੰਘ ਗੋਲਡੀ ਅਤੇ ਤੇਜਾ ਸਿੰਘ ਕਮਾਲਪੁਰ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਪੰਜਾਬ ਸਰਕਾਰ ਦੀ ਸਾਰੀ ਕਾਰਵਾਈ ਨੂੰ ਦੇਖਦਿਆਂ ਇੰਞ ਜਾਪਦਾ ਹੈ ਕਿ ਸਰਕਾਰ ਦੀ ਮਨਸ਼ਾ ਮੈਡੀਕਲ ਕਾਲਜ ਬਣਾਉਣ ਦੀ ਨਹੀਂ ਸਗੋਂ ਅਕਾਲੀ ਦਲ ਨੂੰ ਬਦਨਾਮ ਕਰਨ ਦਾ ਮੁੱਦਾ ਬਣਾਉਣ ਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਜਾਣਬੁੱਝ ਕੇ ਇਸ ਜਗ੍ਹਾ ਉੱਤੇ ਕਾਲਜ ਬਣਾਉਣ ਦੀ ਤਜਵੀਜ਼ ਰੱਖੀ ਜਦਕਿ ਸੜਕ ਦੇ ਉੱਪਰ ਸਰਕਾਰ ਦੀ 55 ਕਿੱਲੇ ਜਗ੍ਹਾ ਮਸਤੂਆਣਾ ਸਾਹਿਬ ਵਿਚ ਵੀ ਪਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਇਸ ਮੈਡੀਕਲ ਕਾਲਜ ਦੇ ਮੁੱਦੇ ਨੂੰ 2024 ਦੀਆਂ ਲੋਕ ਸਭਾ ਚੋਣਾਂ ਵਿਚ ਚੋਣ ਸਟੰਟ ਵਜੋਂ ਵਰਤਣਾ ਚਾਹੁੰਦੀ ਹੈ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਬਲਦੇਵ ਸਿੰਘ ਮਾਨ, ਇਕਬਾਲ ਸਿੰਘ ਝੂੰਦਾਂ, ਭੁਪਿੰਦਰ ਸਿੰਘ ਭਲਵਾਨ, ਇਕਬਾਲਜੀਤ ਸਿੰਘ ਪੂਨੀਆ, ਤੇਜਿੰਦਰ ਸਿੰਘ ਸੰਘਰੇੜੀ, ਪਰਮਜੀਤ ਕੌਰ ਵਿਰਕ, ਗੁਰਲਾਲ ਸਿੰਘ ਫਤਹਿਗੜ੍ਹ, ਨਰੇਸ਼ ਕੁਮਾਰ, ਜਗਮੇਲ ਸਿੰਘ ਛਾਜਲਾ, ਗਿਆਨੀ ਨਿਰੰਜਣ ਸਿੰਘ ਭੁਟਾਲ, ਸੁਖਵਿੰਦਰ ਕੌਰ, ਪ੍ਰੀਤਮਹਿੰਦਰ ਸਿੰਘ ਅਤੇ ਹੋਰ ਅਕਾਲੀ ਆਗੂ ਵੀ ਮੌਜੂਦ ਸਨ।
ਸਰਕਾਰ ਦੇ ਨਾਂਅ 'ਤੇ ਜ਼ਮੀਨ ਦੀ ਰਜਿਸਟਰੀ ਕਰਵਾਉਣ ਵਾਲੇ ਗੈਰ-ਅਧਿਕਾਰਤ ਵਿਅਕਤੀ ਮੁਕੱਦਮਾ ਦਰਜ ਹੋਣ ਦੇ ਡਰ ਵਜੋਂ ਲੋਕਾਂ ਨੂੰ ਗੁਮਰਾਹ ਕਰ ਕੇ ਲਗਵਾ ਰਹੇ ਹਨ ਧਰਨੇ
ਮਸਤੂਆਣਾ ਸਾਹਿਬ, (ਦਮਦਮੀ) - ਪਿਛਲੇ ਦਿਨੀਂ ਮੈਡੀਕਲ ਕਾਲਜ ਬਣਾਉਣ ਲਈ ਗੁਰਦੁਆਰਾ ਅੰਗੀਠਾ ਸਾਹਿਬ ਦੀ ਆਪੋ ਬਣੀ ਗੈਰ-ਅਧਿਕਾਰਤ ਕਮੇਟੀ ਵਲੋਂ ਸਰਕਾਰ ਦੇ ਨਾਂਅ 'ਤੇ 25 ਏਕੜ ਜ਼ਮੀਨ ਅਦਾਲਤੀ ਕੇਸ ਦੇ ਤੱਥ ਪ੍ਰਸ਼ਾਸਨ ਅਤੇ ਆਮ ਲੋਕਾਂ ਤੋਂ ਲੁਕਾ ਕੇ ਰਜਿਸਟਰੀ ਕਰਵਾ ਕੇ ਸਰਕਾਰ ਅਤੇ ਆਮ ਲੋਕਾਂ ਨੂੰ ਗੁਮਰਾਹ ਕੀਤਾ ਹੈ। ਹੁਣ ਇਹ ਗੁਰਦੁਆਰਾ ਅੰਗੀਠਾ ਸਾਹਿਬ ਦੀ ਆਪੋ ਬਣੀ ਗੈਰ-ਅਧਿਕਾਰਤ ਕਮੇਟੀ ਅਤੇ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀ ਆਪਣੇ ਖ਼ਿਲਾਫ਼ ਮੁਕੱਦਮਾ ਦਰਜ ਹੋਣ ਦੇ ਡਰ ਵਜੋਂ ਲੋਕਾਂ ਨੂੰ ਗੁਮਰਾਹ ਕਰ ਕੇ ਵੱਖ-ਵੱਖ ਥਾਵਾਂ ਉੱਤੇ ਧਰਨੇ ਲਗਵਾ ਰਹੇ ਹਨ ਅਤੇ ਲੋਕਾਂ ਨੂੰ ਅਸਲ ਮੁੱਦੇ ਤੋਂ ਭਟਕਾ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਮਸਤੂਆਣਾ ਟਰੱਸਟ ਖ਼ਿਲਾਫ਼ ਭੜਕਾਇਆ ਜਾ ਰਿਹਾ ਹੈ ਕਿ ਇਹ ਦੋਨੋਂ ਧਿਰਾਂ ਮੈਡੀਕਲ ਕਾਲਜ ਦੇ ਬਣਨ ਵਿਚ ਰੋੜਾ ਅਟਕਾ ਰਹੀਆਂ ਹਨ। ਇਹ ਵਿਵਾਦ ਵਾਲੀ ਜ਼ਮੀਨ ਸਰਕਾਰ ਦੇ ਨਾਂਅ ਰਜਿਸਟਰੀ ਕਰਵਾਉਣ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਬਲਦੇਵ ਸਿੰਘ ਸਿਰਸਾ ਅਤੇ ਹੋਰਾਂ ਵਿਅਕਤੀਆਂ ਵੱਲੋਂ ਮਾਨਯੋਗ ਅਦਾਲਤ ਵਿਖੇ ਆਪੋ ਬਣੀ ਗੈਰ-ਅਧਿਕਾਰਤ ਕਮੇਟੀ ਦੇ ਮੈਂਬਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਹਿਤ ਕੇਸ ਕੀਤਾ ਹੋਇਆ ਹੈ। ਉਧਰ ਬੁੱਧੀਜੀਵੀ ਵਰਗ ਦਾ ਇਹ ਵੀ ਕਹਿਣਾ ਹੈ ਕਿ ਗੱਲ 'ਸਹੇ ਦੀ ਨਹੀਂ-ਗੱਲ ਤਾਂ ਪਹੇ ਦੀ' ਹੈ ਕਿਉਂਕਿ ਜੇਕਰ ਸਰਕਾਰਾਂ ਇਸ ਤਰਾਂ ਆਪੋ ਬਣੀਆਂ ਗੈਰ-ਅਧਿਕਾਰਤ ਕਮੇਟੀਆਂ ਨੂੰ ਹਲਾਸ਼ੇਰੀ ਦੇ ਕੇ ਗੁਰੂ ਘਰਾਂ ਦੀਆਂ ਜ਼ਮੀਨਾਂ ਨੂੰ ਸਰਕਾਰ ਆਪਣੇ ਨਾਂਅ ਕਰਵਾਉਣੀਆਂ ਸ਼ੁਰੂ ਕਰ ਲਈਆਂ ਤਾਂ ਹੋਰਨਾਂ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਵੀ ਅੱਖੋ-ਪਰੋਖੇ ਕਰ ਕੇ ਜ਼ਮੀਨਾਂ ਨੂੰ ਆਪਣੇ ਨਾਂਅ ਕਰਵਾ ਲਿਆ ਜਾਵੇਗਾ।
ਸੰਗਰੂਰ, 30 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪੰਜਾਬ ਰੋਡਵੇਜ਼, ਪਨਬੱਸ, ਪੀ.ਆਰ.ਟੀ.ਸੀ. ਕੰਟਰੈਕਟ ਯੂਨੀਅਨ ਵਲੋਂ ਪੰਜਾਬ ਉੱਤੇ 27 ਡਿੱਪੂਆਂ ਅੱਗੇ ਕੀਤੀ ਜਾਣ ਵਾਲੀਆਂ ਗੇਟ ਰੈਲੀਆਂ ਦੇ ਅੰਤਰਗਤ ਸੰਗਰੂਰ ਡਿੱਪੂ ਦੇ ਗੇਟ ਅੱਗੇ ਕੀਤੀ ਰੈਲੀ ਨੂੰ ਸੰਬੋਧਨ ...
ਲਹਿਰਾਗਾਗਾ, 30 ਨਵੰਬਰ (ਅਸ਼ੋਕ ਗਰਗ, ਪ੍ਰਵੀਨ ਖੋਖਰ) - ਸਥਾਨਕ ਪੁਲਿਸ ਨੇ ਮੁਖ਼ਬਰ ਦੀ ਇਤਲਾਹ 'ਤੇ ਇਕ ਵਿਅਕਤੀ ਦੇ ਘਰ ਰੇਡ ਕਰ ਕੇ ਵੱਡੀ ਮਾਤਰਾ ਵਿਚ ਨਾਜਾਇਜ਼ ਲਾਹਣ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਮੁਖੀ ਜਤਿੰਦਰਪਾਲ ਸਿੰਘ ਅਤੇ ਸਿਟੀ ਇੰਚਾਰਜ ਮੁਖ਼ਤਿਆਰ ...
ਸੁਨਾਮ ਊਧਮ ਸਿੰਘ ਵਾਲਾ, 30 ਨਵੰਬਰ (ਧਾਲੀਵਾਲ, ਭੁੱਲਰ) - ਬਾਰ ਐਸੋਸੀਏਸ਼ਨ ਸੁਨਾਮ ਊਧਮ ਸਿੰਘ ਵਾਲਾ ਨੇ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਤਰਲੋਕ ਸਿੰਘ ਭੰਗੂ ਦੀ ਅਗਵਾਈ ਵਿਚ ਐਨ.ਆਈ.ਏ. ਵਲੋਂ ਤਰਨਤਾਰਨ ਦੇ ਵਕੀਲ ਦੇ ਘਰ ਕੀਤੀ ਗਈ ਛਾਪੇਮਾਰੀ ਦੀ ਕਾਰਵਾਈ ਦੇ ਵਿਰੋਧ ...
ਸੰਗਰੂਰ, 30 ਨਵੰਬਰ (ਧੀਰਜ ਪਸ਼ੌਰੀਆ)-ਕੇਂਦਰ ਸਰਕਾਰ ਵਲੋਂ ਚੱਲ ਰਹੇ ਮਾਲੀ ਵਰੇ੍ਹ ਦੀ ਤੀਜੀ ਤਿਮਾਹੀ ਲਈ ਪੰਜਾਬ ਨੂੰ ਮਿਲਣ ਵਾਲੀ ਗ਼ਰੀਬ ਕਲਿਆਣ ਯੋਜਨਾ ਦੀ ਮੁਫ਼ਤ ਕਣਕ ਦੇ ਕੋਟੇ 'ਤੇ 11 ਪ੍ਰਤੀਸ਼ਤ ਦੇ ਕਰੀਬ ਕੱਟ ਲਗਾਏ ਜਾਣ ਤੋਂ ਬਾਅਦ ਵਾਧੂ ਲਾਭਪਾਤਰੀਆਂ ਦੇ ਨਾਵਾਂ ...
ਧੂਰੀ, 30 ਨਵੰਬਰ (ਲਖਵੀਰ ਸਿੰਘ ਧਾਂਦਰਾ) - ਰੇਲਵੇ ਪੁਲਿਸ ਵਲੋਂ ਧੂਰੀ-ਬਰਨਾਲਾ ਰੇਲਵੇ ਲਾਈਨ ਤੋਂ ਅਲਾਲ ਪਿੰਡ ਦੇ ਰੇਲਵੇ ਸਟੇਸ਼ਨ ਨੇੜਿਓਾ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਸੂਚਨਾ ਮਿਲੀ ਹੈ | ਇਸ ਸਬੰਧੀ ਜੀ.ਆਰ.ਪੀ. (ਰੇਲਵੇ ਪੁਲਿਸ) ਚÏਾਕੀ ਧੂਰੀ ਦੇ ...
ਸੰਗਰੂਰ, 30 ਨਵੰਬਰ (ਧੀਰਜ ਪਸ਼ੌਰੀਆ) - ਪੰਜਾਬ ਸਰਕਾਰ ਵਲੋਂ ਕੀਤੀਆਂ ਗਈਆਂ ਸਖ਼ਤ ਹਦਾਇਤਾਂ ਦੇ ਚੱਲਦਿਆਂ ਮਾਰਕੀਟ ਕਮੇਟੀਆਂ ਵਲੋਂ ਪੰਜਾਬ ਦੀਆਂ ਸਰਹੱਦਾਂ 'ਤੇ ਕੀਤੀ ਗਈ ਨਾਕਾਬੰਦੀ ਦੌਰਾਨ ਸੰਗਰੂਰ ਦੀ ਇਕ ਫ਼ਰਮ ਨੂੰ ਬਾਹਰੀ ਰਾਜ ਤੋਂ ਦੋ ਟਰੱਕ ਚਾਵਲ ਲਿਆਂਦਿਆਂ ...
ਲਹਿਰਾਗਾਗਾ, 30 ਨਵੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਕਾਂਗਰਸ ਪਾਰਟੀ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਅੱਜ ਲਹਿਰਾਗਾਗਾ ਵਿਖੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਤੋਂ ਆਸ਼ੀਰਵਾਦ ...
ਸੰਗਰੂਰ, 30 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦੀ ਚੋਣ ਦੋ ਸਾਲ ਲਈ ਕਰਵਾਈ ਗਈ | ਪੰਜਾਬ ਬਾਡੀ ਵਲੋਂ ਨਿਯੁਕਤ ਕੀਤੇ ਪ੍ਰਜਾਈਡਿੰਗ ਅਫਸਰ ਸ੍ਰੀ ਮਹਿੰਦਰ ਸਿੰਘ ਘਈ ਦੀ ਦੇਖ ਰੇਖ ...
ਸ਼ੇਰਪੁਰ, 30 ਨਵੰਬਰ (ਦਰਸ਼ਨ ਸਿੰਘ ਖੇੜੀ) - ਪੰਜਾਬ ਪੰਚਾਇਤ ਯੂਨੀਅਨ ਪੰਜਾਬ ਵਲੋਂ ਲਗਾਤਾਰ ਪਿੰਡਾਂ ਦੇ ਵਿਕਾਸ ਅਤੇ ਪੰਚਾਂ ਸਰਪੰਚਾਂ ਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਲੜਿਆ ਜਾ ਰਿਹਾ ਹੈ ਜਿਸ ਵਿਚ ਸਰਪੰਚ ਅਮਨਦੀਪ ਸਿੰਘ ਚਹਿਲ ਕਲੇਰਾਂ ਸਾਬਕਾ ਬਲਾਕ ਪ੍ਰਧਾਨ ...
ਜਖੇਪਲ, 30 ਨਵੰਬਰ (ਮੇਜਰ ਸਿੰਘ ਸਿੱਧੂ) - ਸੰਤ ਬਾਬਾ ਪ੍ਰੀਤਮਦਾਸ ਦੀ ਛੱਤਰ ਛਾਇਆ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ, ਬਾਬਾ ਪਰਮਾਨੰਦ ਕੰਨਿਆਂ ਮਹਾਂਵਿਦਿਆਲਾ ਜਖੇਪਲ ਵਿਖੇ ਪਿ੍ੰਸੀਪਲ ਡਾ. ਉਂਕਾਰ ਸਿੰਘ ਦੀ ਅਗਵਾਈ ਹੇਠ ਇੱਕ ਰੋਜਾ ਸੈਮੀਨਾਰ ਦਾ ਆਯੋਜਨ ਕੀਤਾ ...
ਬਰਨਾਲਾ, 30 ਨਵੰਬਰ (ਪੱਤਰ ਪ੍ਰੇਰਕ):- ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆਂ ਤੇ 55 ਫ਼ੀਸਦੀ ਛੋਟ ਉੱਪਰ 2 ਦਸੰਬਰ ਦਿਨ ...
ਅਮਰਗੜ੍ਹ, 30 ਨਵੰਬਰ (ਜਤਿੰਦਰ ਮੰਨਵੀ) - ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਅਹੁਦਿਆਂ 'ਤੇ ਸੇਵਾ ਨਿਭਾਅ ਚੁੱਕੇ ਸੀਨੀਅਰ ਆਗੂ ਇਕਬਾਲ ਸਿੰਘ ਝੂੰਦਾਂ ਸਾਬਕਾ ਵਿਧਾਇਕ ਅਮਰਗੜ੍ਹ ਨੂੰ ਪਾਰਟੀ ਪ੍ਰਤੀ ਵਫ਼ਾਦਾਰੀ, ਇਮਾਨਦਾਰੀ ਤੇ ਅਥਾਹ ਮਿਹਨਤ ਨੂੰ ਦੇਖਦਿਆਂ ਪਾਰਟੀ ...
ਖਨÏਰੀ, 30 ਨਵੰਬਰ (ਬਲਵਿੰਦਰ ਸਿੰਘ ਥਿੰਦ) - ਪਿੰਡ ਭੂਲਣ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਵਿਚਕਾਰ ਗਣਿਤ ਦੇ ਮੁਕਾਬਲੇ ਕਰਵਾਏ ਗਏ ਜਿਸ ਵਿਚ 15 ਸਕੂਲਾਂ ਦੇ 240 ਵਿਦਿਆਰਥੀਆਂ ਨੇ ਭਾਗ ਲਿਆ | ਜਿਨ੍ਹਾਂ ਵਿਚੋਂ ਸਵਾਮੀ ਵਿਵੇਕਾਨੰਦ ਇੰਟਰਨੈਸ਼ਨਲ ...
ਮਾਲੇਰਕੋਟਲਾ, 30 ਨਵੰਬਰ (ਮੁਹੰਮਦ ਹਨੀਫ਼ ਥਿੰਦ) - ਭਾਸ਼ਾ ਵਿਭਾਗ ਪੰਜਾਬ ਵਲੋਂ ਪੰਜਾਬ ਉਰਦੂ ਅਕਾਦਮੀ ਦੇ ਸਹਿਯੋਗ ਨਾਲ ਇਕਬਾਲ ਆਡੀਟੋਰੀਅਮ ਵਿਖੇ ਤ੍ਰੈ ਭਾਸ਼ੀ ਕਵੀ ਦਰਬਾਰ ਕਰਵਾਇਆ ਗਿਆ¢ ਇਸ ਤ੍ਰੈ ਭਾਸ਼ੀ ਕਵੀ ਦਰਬਾਰ ਵਿਚ ਮਾਲੇਰਕੋਟਲਾ ਤੋਂ ਵਿਧਾਇਕ ਡਾ. ...
ਦਿੜ੍ਹਬਾ ਮੰਡੀ, 30 ਨਵੰਬਰ (ਹਰਬੰਸ ਸਿੰਘ ਛਾਜਲੀ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸ. ਬਲਦੇਵ ਸਿੰਘ ਮਾਨ ਨੂੰ ਪਾਰਟੀ ਦੇ ਸਲਾਹਕਾਰ ਬੋਰਡ ਦਾ ਮੈਂਬਰ ਬਣਾਇਆ ਹੈ | ਸ਼੍ਰੋਮਣੀ ਅਕਾਲੀ ਦਲ ਦੇ ਸਲਾਹਕਾਰ ਬੋਰਡ ਦਾ ਸਾਬਕਾ ਮੰਤਰੀ ਸ. ਬਲਦੇਵ ...
ਸੰਗਰੂਰ, 30 ਨਵੰਬਰ (ਫੁੱਲ, ਦਮਨ, ਬਿੱਟਾ) - ਸਥਾਨਕ ਜ਼ਿਲ੍ਹਾ ਜੇਲ੍ਹ ਵਲੋਂ ਜੇਲ੍ਹ ਦੇ ਬਾਹਰ ਉਸਾਰੀ ਅਧੀਨ ਪੈਟਰੋਲ ਪੰਪ ਇਸ ਮਾਲੀ ਵਰ੍ਹੇ ਦੌਰਾਨ ਕੰਮ ਕਰਨਾ ਸ਼ੁਰੂ ਕਰ ਦੇਵੇਗਾ | ਜੇਲ੍ਹ ਸੁਪਰਡੈਂਟ ਸ੍ਰੀ ਮਨਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਪੈਟਰੋਲ ਪੰਪ ਵਿਚ ...
ਲਹਿਰਾਗਾਗਾ, 30 ਨਵੰਬਰ (ਅਸ਼ੋਕ ਗਰਗ) - ਜ਼ਿਲ੍ਹਾ ਸੰਗਰੂਰ ਦੇ ਸੀ.ਬੀ.ਐਸ.ਈ. ਸਕੂਲਾਂ ਦੇ ਫਾਲਕਨ ਸਹੋਦਿਆ ਦੇ ਅੰਤਰ ਸਕੂਲ ਖੋ-ਖੋ ਮੁਕਾਬਲੇ ਸਥਾਨਕ ਸੀਬਾ ਸਕੂਲ ਵਿਚ ਹੋਏ ਜਿਸ ਵਿਚ 14 ਸਕੂਲਾਂ ਦੀਆਂ ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਨੇ ਭਾਗ ਲਿਆ | ਲੜਕੀਆਂ ਦੇ ਮੁਕਾਬਲੇ ...
ਧੂਰੀ, 30 ਨਵੰਬਰ (ਲਖਵੀਰ ਸਿੰਘ ਧਾਂਦਰਾ) - ਦੇਸ ਭਗਤ ਕਾਲਜ ਬਰੜਵਾਲ ਵਿਖੇ ਅੰਗਰੇਜ਼ੀ ਵਿਭਾਗ ਵਲੋਂ ਪਿ੍ੰਸੀਪਲ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਅੰਗਰੇਜ਼ੀ ਭਾਸ਼ਾ ਦੇ ਜਰੀਏ ਬਹੁਪੱਖੀ ਵਿਕਾਸ ਉੱਤੇ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਵਿਚ ਵਿਭਾਗ ਦੇ ਮੁਖੀ ...
ਧੂਰੀ, 30 ਨਵੰਬਰ (ਲਖਵੀਰ ਸਿੰਘ ਧਾਂਦਰਾ) - ਧੂਰੀ ਰੇਲਵੇ ਸਟੇਸ਼ਨ ਦਾ ਡੀ.ਆਰ.ਐਮ. ਮਨਦੀਪ ਸਿੰਘ ਭਾਟੀਆ ਵਲੋਂ ਦÏਰਾ ਕੀਤਾ ਗਿਆ | ਉਨ੍ਹਾਂ ਨੇ ਰੇਲਵੇ ਸਟੇਸ਼ਨ ਉੱਪਰ ਯਾਤਰੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਤੇ ਹੋਰ ਥਾਵਾਂ ਦੀ ਚੈਕਿੰਗ ਕੀਤੀ | ਉਨ੍ਹਾਂ ਕਿਹਾ ਧੂਰੀ ...
ਸੰਗਰੂਰ, 30 ਨਵੰਬਰ (ਦਮਨਜੀਤ ਸਿੰਘ) - ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਗਏ ਰਾਜ ਪੱਧਰੀ 66ਵੇਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਰੋਲਰ ਸਕੇਟਿੰਗ ਅਤੇ ਰੋਲਰ ਹਾਕੀ ਮੁਕਾਬਲੇ ਜੋ ਸਥਾਨਕ ਪੁਲਿਸ ਲਾਈਨ ਸਟੇਡੀਅਮ ਅਤੇ ਹੀਰੋਜ ਵਾਰ ਸਟੇਡੀਅਮ ਦੇ ਵਿਚ ਜ਼ਿਲ੍ਹਾ ਸਿੱਖਿਆ ...
ਧੂਰੀ, 30 ਨਵੰਬਰ (ਸੰਜੇ ਲਹਿਰੀ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਅਕਾਲੀ ਦਲ ਦੇ ਟਰਾਂਸਪੋਰਟ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸ. ਗਮਦੂਰ ਸਿੰਘ ਜਵੰਧਾ ਦੇ ਪਿਤਾ ਸਵ. ਸ. ਗੁਰਚਰਨ ਸਿੰਘ ਪੀ.ਟੀ. ਮਾਸਟਰ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਕੇ ਵਾਹਿਗੁਰੂ ਦੇ ...
ਖਨÏਰੀ, 30 ਨਵੰਬਰ (ਬਲਵਿੰਦਰ ਸਿੰਘ ਥਿੰਦ) - ਪੰਚਾਇਤ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪਿੰਡ ਹੋਤੀਪੁਰ ਦੇ ਸਰਪੰਚ ਲਵਜੀਤ ਸਿੰਘ ਬੱਬੀ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਤਾਇਆ ਅਤੇ ਦਲੇਰ ਸਿੰਘ, ਆਲਮ ਸਿੰਘ ਅਤੇ ਸ਼ਮਸ਼ੇਰ ਸਿੰਘ ਦੇ ਪਿਤਾ ...
ਸੰਗਰੂਰ, 30 ਨਵੰਬਰ (ਧੀਰਜ ਪਸ਼ੌਰੀਆ) - ਸਿਵਲ ਹਸਪਤਾਲ ਸੰਗਰੂਰ ਦੇ ਐਸ.ਐਮ.ਓ. ਡਾ. ਕਿਰਪਾਲ ਸਿੰਘ, ਡਾ. ਰਜਨੀਸ਼ ਅਤੇ ਡਾ. ਯਾਦਵਿੰਦਰ ਕੌਰ ਨੇ ਦੱਸਿਆ ਕਿ ਸਿਵਲ ਹਸਪਤਾਲ ਸੰਗਰੂਰ ਦੋ ਬੱਚਿਆਂ ਜੋ ਦਿਲ ਰੋਗ ਤੋਂ ਪੀੜਤ ਸਨ, ਦਾ ਆਰ.ਬੀ.ਐਸ.ਕੇ. ਸਕੀਮ ਅਧੀਨ ਮੁਫ਼ਤ ਇਲਾਜ ...
ਸੰਗਰੂਰ, 30 ਨਵੰਬਰ (ਸੁਖਵਿੰਦਰ ਸਿੰਘ ਫੁੱਲ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਨਵੀਆਂ ਨਿਯੁਕਤੀਆਂ ਕਰਨਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਕੀਤਾ ਹੈ¢ ਵਿਧਾਨ ਸਭਾ ਹਲਕਾ ਸੰਗਰੂਰ ਦੇ ਇੰਚਾਰਜ ਵਿਨਰਜੀਤ ਸਿੰਘ ...
ਮਲੇਰਕੋਟਲਾ, 30 ਨਵੰਬਰ (ਪਰਮਜੀਤ ਸਿੰਘ ਕੁਠਾਲਾ, ਪਾਰਸ ਜੈਨ) - ਮਲੇਰਕੋਟਲੇ ਦੀ ਇਕ ਸਮਾਜ ਸੇਵੀ ਸੰਸਥਾ ਰੀਅਲ ਟਾਈਮਸ ਐਜੂਕੇਸ਼ਨ ਵੱਲੋਂ ਹੋਰ ਸੰਸਥਾਵਾਂ ਦੇ ਸਹਿਯੋਗ ਨਾਲ ਕਰਵਾਏ ਗਏ ਇਕ ਸਮਾਗਮ ਦੌਰਾਨ ਅੱਜ ਜ਼ਿਲ੍ਹਾ ਮਲੇਰਕੋਟਲਾ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ...
ਸੰਗਰੂਰ, 30 ਨਵੰਬਰ (ਸੁਖਵਿੰਦਰ ਸਿੰਘ ਫੁੱਲ) - ਸ੍ਰੀ ਬ੍ਰਾਹਮਣ ਸਭਾ ਸੰਗਰੂਰ ਵਲੋਂ ਗੀਤਾ ਜੈਅੰਤੀ ਦੇ ਸ਼ੁੱਭ ਅਵਸਰ 'ਤੇ ਮੰਦਰ ਮਾਤਾ ਰਾਜਰਾਜੇਸਵਰੀ ਸੰਗਰੂਰ ਵਿਖੇ ਸ੍ਰੀਮੱਦ ਭਾਗਵਤਪੁਰਾਣ ਕਥਾ ਦਾ ਆਯੋਜਨ ਕਥਾ ਵਿਆਸ ਆਚਾਰੀਆ ਪੰਡਤ ਮਧੂਸੂਦਨ ਸ਼ਾਸਤਰੀ ਮਧੁਰ ...
ਕੁੱਪ ਕਲਾਂ, 30 ਨਵੰਬਰ (ਮਨਜਿੰਦਰ ਸਿੰਘ ਸਰÏਦ) - ਕੁੱਪ ਕਲਾਂ ਵਿਖੇ ਸਥਿਤ ਲੱਕੀ ਜਿੰਮ ਦੇ ਮਾਲਕ ਅਤੇ ਉੱਘੇ ਬÏਡੀ ਬਿਲਡਰ ਲਖਬੀਰ ਸਿੰਘ ਲੱਕੀ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦੋਂ ਉਸ ਦੇ ਤਾਇਆ ਗੁਰਚਰਨ ਸਿੰਘ ਰਟÏਲ ਦਾ ਦਿਹਾਂਤ ਹੋ ਗਿਆ ¢ ਉਹ 65 ਵਰਿ੍ਹਆਂ ਦੇ ਸਨ ¢ ...
ਲਹਿਰਾਗਾਗਾ, 30 ਨਵੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਦੀ ਪ੍ਰੇਰਨਾ ਸਦਕਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਹੀਦ ...
ਸੰਗਰੂਰ, 30 ਨਵੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਵਫ਼ਦ ਵਲੋਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਨੰੂ ਭੇਜੇ ਗਏ ਮੰਗ ਪੱਤਰ ਵਿਚ ਮਸਤੂਆਣਾ ਸਾਹਿਬ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX