ਤਾਜਾ ਖ਼ਬਰਾਂ


ਵਿਧਾਨ ਸਭਾ ਹਲਕਾ ਕੈਲਗਰੀ ਨੌਰਥ ਈਸਟ ਤੋਂ ਇੰਦਰਜੀਤ ਸਿੰਘ ਗਰੇਵਾਲ ਨੌਮੀਨੇਸ਼ਨ ਚੋਣ ਜਿੱਤੇ
. . .  2 minutes ago
ਕੈਲਗਰੀ, 2 ਅਪ੍ਰੈਲ (ਜਸਜੀਤ ਸਿੰਘ ਧਾਮੀ)-ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਅਲਬਰਟਾ ਵਲੋਂ ਵਿਧਾਨ ਸਭਾ ਹਲਕਾ ਕੈਲਗਰੀ ਨੌਰਥ ਈਸਟ ਵਾਸਤੇ ਕਰਵਾਈ ਨੌਮੀਨੇਸ਼ਨ ਚੋਣ ਇੰਦਰਜੀਤ ਸਿੰਘ ਗਰੇਵਾਲ...
ਇਟਲੀ ਦੀ ਸਰਕਾਰ ਰਸਮੀ ਸੰਚਾਰ 'ਚ ਅੰਗਰੇਜ਼ੀ ਦੀ ਵਰਤੋਂ 'ਤੇ ਲਗਾ ਸਕਦੀ ਹੈ ਪਾਬੰਦੀ
. . .  48 minutes ago
ਰੋਮ, 2 ਅਪ੍ਰੈਲ--ਰਸਮੀ ਸੰਚਾਰ ਲਈ ਇਟਲੀ ਦੇ ਨਾਗਰਿਕਾਂ ਦੁਆਰਾ ਅੰਗਰੇਜ਼ੀ ਜਾਂ ਕਿਸੇ ਹੋਰ ਵਿਦੇਸ਼ੀ ਭਾਸ਼ਾ ਦੀ ਵਰਤੋਂ ਜਲਦੀ ਹੀ ਭਾਰੀ ਜੁਰਮਾਨਾ ਦੇਣਾ ਪੈ ਸਕਦਾ ਹੈ।ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਦੀ ਬ੍ਰਦਰਜ਼ ਪਾਰਟੀ ਨੇ ਨਵਾਂ ਕਾਨੂੰਨ ਪੇਸ਼ ਕੀਤਾ ਹੈ ਜਿਸ ਵਿਚ ਅਧਿਕਾਰਤ...
ਬਿਹਾਰ: ਤਾਜ਼ਾ ਝੜਪਾਂ ਤੋਂ ਬਾਅਦ ਸਥਿਤੀ ਸ਼ਾਂਤੀਪੂਰਨ ਅਤੇ ਕਾਬੂ ਹੇਠ
. . .  54 minutes ago
ਪਟਨਾ, 2 ਅਪ੍ਰੈਲ-ਬੀਤੀ ਰਾਤ ਬਿਹਾਰਸ਼ਰੀਫ ਵਿਚ ਤਾਜ਼ਾ ਝੜਪਾਂ ਤੋਂ ਬਾਅਦ ਡੀ.ਐਮ. ਨਾਲੰਦਾ ਸ਼ਸ਼ਾਂਕ ਸ਼ੁਭੰਕਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਸਥਿਤੀ ਸ਼ਾਂਤੀਪੂਰਨ ਅਤੇ ਕਾਬੂ ਹੇਠ ਹੈ। ਇਕੱਠ ਨੂੰ ਰੋਕਣ ਲਈ ਧਾਰਾ 144 ਲਗਾਈ ਗਈ ਹੈ। ਮੈਂ ਜਨਤਾ ਨੂੰ ਅਫਵਾਹਾਂ 'ਤੇ ਧਿਆਨ ਨਾ...
ਜੀ-20 ਡੈਲੀਗੇਟਸ ਨੇ ਯੋਗ ਸੈਸ਼ਨ 'ਚ ਲਿਆ ਹਿੱਸਾ
. . .  about 1 hour ago
ਸਿਲੀਗੁੜੀ, 2 ਅਪ੍ਰੈਲ-ਪੱਛਮੀ ਬੰਗਾਲ ਦੇ ਸਿਲੀਗੁੜੀ 'ਚ ਜੀ-20 ਟੂਰਿਜ਼ਮ ਵਰਕਿੰਗ ਗਰੁੱਪ ਦੀ ਮੀਟਿੰਗ ਦੇ ਦੂਜੇ ਦਿਨ ਜੀ-20 ਡੈਲੀਗੇਟਸ ਨੇ ਇਕ ਯੋਗ ਸੈਸ਼ਨ ਵਿਚ ਹਿੱਸਾ...
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਆਈ.ਪੀ.ਐਲ. -2023 : ਲਖਨਊ ਨੇ ਦਿੱਲੀ ਨੂੰ 50 ਦੌੜਾਂ ਨਾਲ ਹਰਾਇਆ
. . .  about 9 hours ago
ਸੰਜੇ ਰਾਉਤ ਧਮਕੀ ਮਾਮਲਾ: ਗੈਂਗਸਟਰ ਲਾਰੇਂਸ ਬਿਸ਼ਨੋਈ 'ਤੇ ਮੁੰਬਈ 'ਚ ਮਾਮਲਾ ਦਰਜ
. . .  1 day ago
ਆਈ.ਪੀ.ਐਲ. -2023 : ਲਖਨਊ ਨੇ ਦਿੱਤਾ ਦਿੱਲੀ ਨੂੰ 194 ਦੌੜਾਂ ਦਾ ਟੀਚਾ
. . .  1 day ago
ਯੂ.ਐਸ.: ਅਰਕਨਸਾਸ, ਇਲੀਨੋਇਸ ਵਿਚ ਤੁਫ਼ਾਨ ਦੇ ਕਾਰਨ 7 ਦੀ ਮੌਤ, ਦਰਜਨਾਂ ਹਸਪਤਾਲ ਵਿਚ ਦਾਖ਼ਲ
. . .  1 day ago
ਆਈ.ਪੀ.ਐਲ-2023: ਪੰਜਾਬ ਨੇ ਕੋਲਕਾਤਾ ਨੂੰ 7 ਦੌੜਾਂ ਨਾਲ ਹਰਾਇਆ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਸੀ.ਸੀ.ਐਸ. ਨੇ 17 ਜੰਗੀ ਜਹਾਜ਼ਾਂ ਨੂੰ ਦਿੱਤੀ ਮਨਜ਼ੂਰੀ-ਸਾਬਕਾ ਜਲ ਸੈਨਾ ਉਪ ਮੁਖੀ
. . .  1 day ago
ਨਵੀਂ ਦਿੱਲੀ, 1 ਅਪ੍ਰੈਲ-ਸਾਬਕਾ ਜਲ ਸੈਨਾ ਮੁਖੀ ਵਾਈਸ ਐਡਮਿਰਲ ਐਸ.ਐਨ. ਘੋਰਪੜੇ (ਸੇਵਾਮੁਕਤ) ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸੁਰੱਖਿਆ ਬਾਰੇ ਕੈਬਨਿਟ ਕਮੇਟੀ...
ਆਈ.ਪੀ.ਐਲ. ਪੰਜਾਬ ਬਨਾਮ ਕੋਲਕਾਤਾ:ਮੀਂਹ ਕਾਰਨ ਰੁਕੀ ਖੇਡ:ਕੋਲਕਾਤਾ ਨੂੰ ਜਿੱਤਣ ਲਈ 24 ਗੇਂਦਾਂ 'ਚ 46 ਦੌੜਾਂ ਦੀ ਲੋੜ
. . .  1 day ago
ਮੋਹਾਲੀ, 1 ਅਪ੍ਰੈਲ-ਆਈ.ਪੀ.ਐਲ. 2023 ਦੇ ਇਕ ਮੁਕਾਬਲੇ ਵਿਚ ਪੰਜਾਬ ਕਿੰਗਸ ਵਲੋਂ ਮਿਲੇ 192 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਕੋਲਕਾਤਾ ਨਾਈਟ ਰਾਇਡਰਜ਼ ਨੇ 16 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ...
ਆਈ.ਪੀ.ਐਲ-2023:ਲਖਨਊ ਖ਼ਿਲਾਫ਼ ਟਾਸ ਜਿੱਤ ਕੇ ਦਿੱਲੀ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਲਖਨਊ, 1 ਅਪ੍ਰੈਲ-ਆਈ.ਪੀ.ਐਲ-2023 ਦੇ ਤੀਸਰੇ ਮੁਕਾਬਲੇ ਵਿਚ ਲਖਨਊ ਸੁਪਰ ਜਾਇੰਟਸ ਖ਼ਿਲਾਫ਼ ਟਾਸ ਜਿੱਤ ਕੇ ਦਿੱਲੀ ਕੈਪੀਟਲਸ ਦੇ ਕਪਤਾਨ ਡੇਵਿਡ ਵਾਰਨਰ ਨੇ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ...
ਦਿੱਲੀ 'ਚ ਵਕੀਲ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਨਵੀਂ ਦਿੱਲੀ, 1 ਅਪ੍ਰੈਲ-ਐਡਵੋਕੇਟ ਵਰਿੰਦਰ ਕੁਮਾਰ ਦੀ ਅੱਜ ਸ਼ਾਮ ਦਵਾਰਕਾ ਇਲਾਕੇ ਵਿਚ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਦਿੱਲੀ ਪੁਲਿਸ ਦੇ ਅਧਿਕਾਰੀ ਅਨੁਸਾਰ...
ਰਿਆਸਤ ਮਲੇਰਕੋਟਲਾ ਦੀ ਆਖ਼ਰੀ ਬੇਗਮ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ
. . .  1 day ago
ਸੰਦੋੜ, 1 ਅਪ੍ਰੈਲ ( ਜਸਵੀਰ ਸਿੰਘ ਜੱਸੀ)- ਮਲੇਰਕੋਟਲਾ ਰਿਆਸਤ ਦੀ 8ਵੀਂ ਪੀੜ੍ਹੀ ਦੇ ਆਖ਼ਰੀ ਬੇਗਮ ਮੁਨਾਬਰ ਉਨ ਨਿਸ਼ਾ ਜੋਂ 100 ਸਾਲ ਤੋਂ ਵਧੇਰੇ ਉਮਰ ਦੇ ਹਨ, ਅੱਜ ਫ਼ਤਹਿਗੜ੍ਹ ਸਾਹਿਬ ਦੇ ਗੁਰਦੁਆਰੇ ਵਿਖੇ ਨਤਮਸਤਕ....
ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ ਦਾ ਦਿਹਾਂਤ
. . .  1 day ago
ਫਗਵਾੜਾ, 1 ਅਪ੍ਰੈਲ (ਹਰਜੋਤ ਸਿੰਘ ਚਾਨਾ)- ਪੰਜਾਬ ਦੇ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ ਦਾ ਅੱਜ ਬਿਮਾਰੀ ਪਿਛੋਂ ਦਿਹਾਂਤ ਹੋ ਗਿਆ। ਉਹ....
ਕਾਨੂੰਨ ਵਿਵਸਥਾ ਬਾਰੇ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਬੋਲਾਂਗਾ- ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਹੁਣ ਅਖ਼ਬਾਰੀ ਮੁੱਖ ਮੰਤਰੀ ਬਣ ਕੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਖ਼ੌਫ਼ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ। ਕਾਨੂੰਨ ਵਿਵਸਥਾ ਬਾਰੇ....
ਜੋ ਪੰਜਾਬ ਨੂੰ ਕੰਮਜ਼ੋਰ ਕਰੇਗਾ, ਉਹ ਖ਼ੁਦ ਕੰਮਜ਼ੋਰ ਹੋ ਜਾਵੇਗਾ- ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਨਵਜੋਤ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਰਾਹੁਲ ਗਾਂਧੀ ਦੀ ਤਾਰੀਫ਼ ਕੀਤੀ ਅਤੇ ਕਿਹਾ ਕਿ ਜਦੋਂ ਵੀ ਤਾਨਾਸ਼ਾਹੀ ਹੋਈ ਹੈ ਤਾਂ ਦੇਸ਼ ਵਿਚ ਇਕ ਕ੍ਰਾਂਤੀ ਆਈ ਹੈ ਅਤੇ ਉਸ ਕ੍ਰਾਂਤੀ ਦਾ ਨਾਮ ਹੈ ਰਾਹੁਲ ਗਾਂਧੀ। ਉਨ੍ਹਾਂ ਕਿਹਾ ਕਿ ਜੋ...
ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ
. . .  1 day ago
ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ
ਕਾਰ ਵਿਚ ਟੱਕਰ ਵੱਜਣ ਨਾਲ ਭਾਰਤੀ ਨੌਜਵਾਨ ਦਰਬਾਰਾ ਸਿੰਘ ਪਿਹੋਵਾ ਦੀ ਮੌਤ
. . .  1 day ago
ਇਟਲੀ, 1 ਅਪ੍ਰੈਲ (ਹਰਦੀਪ ਸਿੰਘ ਕੰਗ)-ਇਟਲੀ ਵਿਚ ਜ਼ਿਲ੍ਹਾ ਲਾਤੀਨਾ ਦੇ ਪੁਨਤੀਨੀਆਂ ਸ਼ਹਿਰ ਨੇੜੇ ਬੀਤੇ ਦਿਨ ਇਕ ਵਧੇਰੀ ਉਮਰ ਦੇ ਇਟਾਲੀਅਨ ਨੇ ਸਾਇਕਲ ਉੱਪਰ ਜਾ ਰਹੇ ਭਾਰਤੀ ਨੂੰ ਪਿੱਛੋ ਅਜਿਹੀ ਜ਼ਬਰਦਸਤ ਟੱਕਰ ਮਾਰੀ ਕਿ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਸੰਬੰਧੀ ਮ੍ਰਿਤਕ ਦੇ ਛੋਟੇ ਭਰਾ ਸੁਰਜੀਤ ਸਿੰਘ.....
ਡਾ. ਪ੍ਰਭਲੀਨ ਸਿੰਘ ਦੀ ਲਿਖੀ ਪੁਸਤਕ ਸਿੱਖ ਬਿਜਨਸ ਲੀਡਰਸ ਆਫ਼ ਇੰਡੀਆ ਰਿਲੀਜ਼
. . .  1 day ago
ਨਵੀਂ ਦਿੱਲੀ, 1 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)- ਪ੍ਰਸਿੱਧ ਲੇਖਕ ਡਾ. ਪ੍ਰਭਲੀਨ ਸਿੰਘ ਦੀ ਲਿਖੀ ਪੁਸਤਕ ਸਿੱਖ ਬਿਜਨਸ ਲੀਡਰਸ ਆਫ਼ ਇੰਡੀਆ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਰੀਲੀਜ਼ ਕੀਤੀ। ਇਸ ਵਿਚ ਵੱਖ ਵੱਖ 37 ਵਪਾਰਕ ਸ਼ਖ਼ਸੀਅਤਾਂ ਦੇ ਬਾਰੇ ਜ਼ਿਕਰ ਕੀਤਾ ਗਿਆ ਹੈ, ਜਿਨ੍ਹਾਂ ਨੇ ਸਮਾਜ, ਰਾਜ....
ਪ੍ਰਧਾਨ ਮੰਤਰੀ ਨੇ ਭੋਪਾਲ-ਨਵੀਂ ਦਿੱਲੀ ਵੰਦੇ ਭਾਰਤ ਰੇਲਗੱਡੀ ਨੂੰ ਦਿਖਾਈ ਹਰੀ ਝੰਡੀ
. . .  1 day ago
ਭੋਪਾਲ, 1 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਣੀ ਕਮਲਾਪਤੀ ਰੇਲਵੇ ਸਟੇਸ਼ਨ ’ਤੇ ਭੋਪਾਲ-ਨਵੀਂ ਦਿੱਲੀ ਵੰਦੇ ਭਾਰਤ ਰੇਲਗੱਡੀ ਨੂੰ ਹਰੀ ਝੰਡੀ ਦਿਖਾਈ। ਇਸ ਮੌਕੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ....
ਆਈ. ਪੀ.ਐਲ. ਕ੍ਰਿਕਟ: ਕੋਲਕਾਤਾ ਨਾਈਟ ਰਾਈਡਰਜ਼ ਨੇ ਜਿੱਤਿਆ ਟਾਸ
. . .  1 day ago
ਐਸ. ਏ. ਐਸ. ਨਗਰ. 1 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)- ਮੁਹਾਲੀ ਦੇ ਪੀ. ਸੀ. ਏ. ਸਟੇਡੀਅਮ ਵਿਖੇ ਖ਼ੇਡੇ ਜਾ ਰਹੇ ਆਈ. ਪੀ. ਐਲ. ਦੇ ਦੂਜੇ ਮੈਚ ਵਿਚ ਕੋਲਕਾਤਾ ਨਾਈਟ ਰਾਈਡਰਜ਼ ਨੇ ਟਾਸ ਜਿੱਤ ਕੇ ਪੰਜਾਬ ਕਿੰਗਜ਼ ਨੂੰ ਬੱਲੇਬਾਜ਼ੀ ਦਾ ਸੱਦਾ ਦਿੱਤਾ ਹੈ। ਕੁੱਝ ਮਿੰਟਾਂ ਬਾਅਦ ਮੈਚ ਸ਼ੁਰੂ ਹੋਵੇਗਾ। ਦੋਹਾਂ ਟੀਮਾਂ....
ਦਿੱਲੀ ਏਅਰਪੋਰਟ ’ਤੇ ਐਮਰਜੈਂਸੀ ਘੋਸ਼ਿਤ
. . .  1 day ago
ਨਵੀਂ ਦਿੱਲੀ, 1 ਅਪ੍ਰੈਲ- ਦਿੱਲੀ ਏਅਰਪੋਰਟ ਤੋਂ ਦੁਬਈ ਜਾ ਰਹੇ ਫੈਡਐਕਸ ਜਹਾਜ਼ ਨੇ ਜਿਵੇਂ ਹੀ ਉਡਾਣ ਭਰੀ ਤਾਂ ਉਹ ਇਕ ਪੰਛੀ ਨਾਲ ਟਕਰਾ ਗਿਆ, ਜਿਸ ਤੋਂ ਬਾਅਦ ਇਸ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਜਾ ਰਹੀ ਹੈ। ਇਸ ਕਾਰਨ ਹਵਾਈ ਅੱਡਾ ਪ੍ਰਸ਼ਾਸਨ ਨੇ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਹੈ,...
ਭੂਟਾਨ ਦੇ ਰਾਜਾ 3 ਤੋਂ 5 ਅਪ੍ਰੈਲ ਤੱਕ ਭਾਰਤੀ ਦੌਰੇ ’ਤੇ
. . .  1 day ago
ਨਵੀਂ ਦਿੱਲੀ, 1 ਅਪ੍ਰੈਲ- ਭਾਰਤੀ ਵਿਦੇਸ਼ ਮੰਤਰਾਲੇ ਦੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭੂਟਾਨ ਦੇ ਰਾਜਾ ਜਿਗਮੇ ਖ਼ੇਸਰ ਨਾਮਗਾਇਲ ਵਾਂਗਚੱਕ 3 ਤੋਂ 5 ਅਪ੍ਰੈਲ ਤੱਕ ਭਾਰਤ ਦੇ ਅਧਿਕਾਰਤ ਦੌਰੇ ’ਤੇ ਹੋਣਗੇ। ਉਨ੍ਹਾਂ ਦੇ ਨਾਲ ਵਿਦੇਸ਼ ਮਾਮਲਿਆਂ ਅਤੇ ਵਿਦੇਸ਼ ਵਪਾਰ ਮੰਤਰੀ ਡਾ. ਟਾਂਡੀ ਦੋਰਜੀ ਅਤੇ ਭੂਟਾਨ ਦੀ ਸ਼ਾਹੀ ਸਰਕਾਰ ਦੇ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 16 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਬਰਨਾਲਾ

ਨਗਰ ਕੌਂਸਲ ਤੇ ਸੀਵਰੇਜ ਵਿਭਾਗ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਸਰਕਾਰ ਨੂੰ ਲੱਗ ਰਿਹੈ ਕਰੋੜਾਂ ਰੁਪਏ ਦਾ ਚੂਨਾ

ਸ਼ਹਿਰ ਬਰਨਾਲਾ 'ਚ ਕਾਲੋਨੀਆਂ ਦੇ ਅਣ-ਅਧਿਕਾਰਤ ਤੌਰ 'ਤੇ ਜੁੜੇ ਸੀਵਰੇਜ ਤੇ ਵਾਟਰ ਸਪਲਾਈ ਕੁਨੈਕਸ਼ਨਾਂ ਵੱਲ ਨਹੀਂ ਪ੍ਰਸ਼ਾਸਨ ਦਾ ਕੋਈ ਧਿਆਨ

ਬਰਨਾਲਾ, 30 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਿਆਂ ਨੂੰ ਅੱਠ ਮਹੀਨੇ ਤੋਂ ਵਧੇਰੇ ਦਾ ਸਮਾਂ ਹੋ ਗਿਆ ਹੈ ਅਤੇ ਸਰਕਾਰ ਵਲੋਂ ਇਹ ਦਾਅਵੇ ਵੀ ਕੀਤੇ ਜਾ ਰਹੇ ਹਨ ਕਿ ਸਾਰੇ ਸਰਕਾਰੀ ਵਿਭਾਗਾਂ ਵਿਚੋਂ ਭਿ੍ਸ਼ਟਾਚਾਰ ਲਗਭਗ ਖ਼ਤਮ ਕਰ ਦਿੱਤਾ ਗਿਆ ਹੈ | ਪਰ ਜੇਕਰ ਜ਼ਿਲ੍ਹਾ ਬਰਨਾਲਾ ਵੱਲ ਨਜ਼ਰ ਮਾਰੀ ਜਾਵੇ ਇੱਥੇ ਨਾ ਤਾਂ ਸਰਕਾਰ ਜਾਂ ਸਰਕਾਰੀ ਧਿਰ ਵਲੋਂ ਪਿਛਲੇ ਸਮੇਂ ਦੀ ਸਰਕਾਰਾਂ ਦੌਰਾਨ ਹੋਏ ਵਿਕਾਸ ਕੰਮਾਂ ਜਾਂ ਘਪਲਿਆਂ ਦੀ ਕਰਵਾਈ ਗਈ ਕੋਈ ਜਾਂਚ ਹੀ ਸਾਹਮਣੇ ਆਈ ਹੈ ਅਤੇ ਨਾ ਹੀ ਹੁਣ ਹੋ ਰਹੇ ਵੱਡੀ ਪੱਧਰ 'ਤੇ ਭਿ੍ਸ਼ਟਾਚਾਰ ਬਾਰੇ ਕੋਈ ਕਾਰਵਾਈ ਨਜ਼ਰ ਆ ਰਹੀ ਹੈ | ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਅਜਿਹੇ ਘਪਲਿਆਂ ਤੇ ਭਿ੍ਸ਼ਟਾਚਾਰ ਦੇ ਮਾਮਲਿਆਂ ਵੱਲ ਧਿਆਨ ਨਾ ਦੇਣ ਕਰਕੇ ਸਰਕਾਰੀ ਖ਼ਜ਼ਾਨੇ ਦਾ ਕਰੋੜਾਂ ਰੁਪਏ ਦਾ ਨੁਕਸਾਨ ਹੋ ਰਿਹਾ ਹੈ | ਸਰਕਾਰ ਦੇ ਭਿ੍ਸ਼ਟਾਚਾਰ ਨੂੰ ਖ਼ਤਮ ਕਰਨ ਦੇ ਦਾਅਵਿਆਂ ਦੀ ਫ਼ੂਕ ਨਗਰ ਕੌਂਸਲ ਬਰਨਾਲਾ ਅਤੇ ਵ/ਸ ਸੀਵਰੇਜ ਬੋਰਡ ਬਰਨਾਲਾ ਦੇ ਕੰਮਾਂ ਤੋਂ ਭਲੀਭਾਂਤ ਸਾਹਮਣੇ ਆ ਰਹੀ ਹੈ | ਸ਼ਹਿਰ ਦੀਆਂ ਬਹੁਤ ਸਾਰੀਆਂ ਕਾਲੋਨੀਆਂ ਵਿਚ ਕਾਲੋਨੀ ਪ੍ਰਬੰਧਕਾਂ ਵਲੋਂ ਬਿਨਾਂ ਕਿਸੇ ਮਨਜ਼ੂਰੀ ਅਤੇ ਬਿਨਾਂ ਸਰਕਾਰੀ ਫ਼ੀਸ ਭਰੇ ਤੋਂ ਸੀਵਰੇਜ ਤੇ ਵਾਟਰ ਸਪਲਾਈ ਦੇ ਕੁਨੈਕਸ਼ਨ ਬੇਖ਼ੌਫ਼ ਜੋੜੇ ਜਾ ਰਹੇ ਹਨ ਪਰ ਨਗਰ ਕੌਂਸਲ ਤੇ ਵ/ਸ ਸੀਵਰੇਜ ਬੋਰਡ ਦੇ ਅਧਿਕਾਰੀ ਮੂਕ ਦਰਸ਼ਕ ਬਣ ਕੇ ਸਰਕਾਰੀ ਖ਼ਜ਼ਾਨੇ ਦੇ ਹੋ ਰਹੇ ਨੁਕਸਾਨ ਨੂੰ ਦੇਖ ਰਹੇ ਹਨ | ਹੋਰ ਤਾਂ ਹੋਰ ਕਿਸੇ ਕਾਲੋਨੀ ਵਿਚ ਜੁੜੇ ਜਾਂ ਜੋੜੇ ਜਾ ਰਹੇ ਅਧਿਕਾਰਤ ਤੌਰ 'ਤੇ ਕੁਨੈਕਸ਼ਨ ਸੰਬੰਧੀ ਜਦੋਂ ਉਕਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਜਾਂਦਾ ਹੈ ਤਾਂ ਉਸ ਤੋਂ ਬਾਅਦ ਵੀ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ | ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਇਸ ਮਾਮਲੇ ਵਿਚ ਕਾਲੋਨੀਆਂ ਦੇ ਪ੍ਰਬੰਧਕਾਂ ਤੇ ਉਕਤ ਵਿਭਾਗਾਂ ਦੇ ਅਧਿਕਾਰੀਆਂ ਦੀ ਪੂਰੀ ਮਿਲੀਭੁਗਤ ਹੈ | ਦੱਸਣਯੋਗ ਹੈ ਕਿ ਸ਼ਹਿਰ ਦੀਆਂ ਬਹੁਤ ਸਾਰੀਆਂ ਅਜਿਹੀਆਂ ਕਾਲੋਨੀਆਂ ਹਨ ਜਿਨ੍ਹਾਂ ਵਿਚ ਕਾਲੋਨੀ ਮਾਲਕਾਂ ਵਲੋਂ ਕੰਧਾਂ ਭੰਨ ਭੰਨ ਕੇ ਅੱਗੇ ਦੀ ਅੱਗੇ ਕਈ ਹੋਰ ਕਾਲੋਨੀਆਂ ਜੋੜੀਆਂ ਹੋਈਆਂ ਹਨ | ਨਗਰ ਕੌਂਸਲ ਵਲੋਂ ਜੋੜੀਆਂ ਗਈਆਂ ਕਾਲੋਨੀਆਂ ਵਿਚ ਕੁਝ ਨੂੰ ਟੇਕਓਵਰ ਕਰ ਕੇ ਉਸ ਦਾ ਸੀਵਰੇਜ ਜੋੜਨ ਦੀ ਮਨਜ਼ੂਰੀ ਦੇ ਦਿੱਤੀ ਜਾਂਦੀ ਹੈ ਪਰ ਕਾਲੋਨੀ ਪ੍ਰਬੰਧਕ ਸਾਰੀਆਂ ਕਾਲੋਨੀਆਂ ਦਾ ਸੀਵਰੇਜ ਜੋੜ ਲੈਂਦੇ ਹਨ | ਜਿਸ ਸੰਬੰਧੀ ਨਗਰ ਕੌਂਸਲ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਪਤਾ ਵੀ ਹੁੰਦਾ ਹੈ | ਕਾਲੋਨੀਆਂ ਦਾ ਸੀਵਰੇਜ ਸਰਕਾਰੀ ਸੀਵਰੇਜ ਨਾਲ ਜੋੜਨ ਸਬੰਧੀ ਨਗਰ ਕੌਂਸਲ ਵਲੋਂ ਫ਼ੀਸ ਭਰਵਾਈ ਜਾਣ ਦੇ ਬਾਵਜੂਦ ਸੀਵਰੇਜ ਵਿਭਾਗ ਵਲੋਂ ਕਾਲੋਨੀਆਂ ਵਿਚ ਸਥਿਤ ਰਿਹਾਇਸ਼ਾਂ ਦੇ ਸੀਵਰੇਜ ਤੇ ਪਾਣੀ ਦਾ ਬਿੱਲ ਵਿਭਾਗ ਵਲੋਂ ਸ਼ੁਰੂ ਹੀ ਨਹੀਂ ਕੀਤੇ ਗਏ ਅਤੇ ਐਸ.ਡੀ.ਓ. ਸੀਵਰੇਜ ਬੋਰਡ ਰਾਜਿੰਦਰ ਗਰਗ ਵਲੋਂ ਇਹ ਕਿਹਾ ਜਾਂਦਾ ਹੈ ਕਿ ਨਗਰ ਕੌਂਸਲ ਵਲੋਂ ਉਨ੍ਹਾਂ ਨੂੰ ਜਾਣੂ ਹੀ ਨਹੀਂ ਕਰਵਾਇਆ ਜਾਂਦਾ ਜਿਸ ਕਾਰਨ ਉਹ ਕੋਈ ਵੀ ਕਾਰਵਾਈ ਕਰਨ ਤੋਂ ਅਸਮਰਥ ਹਨ | ਜਦੋਂ ਇਸ ਸੰਬੰਧੀ ਨਗਰ ਕੌਂਸਲ ਦੇ ਜੇ.ਈ. ਸਲੀਮ ਮੁਹੰਮਦ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਜਲਦ ਹੀ ਨਗਰ ਕੌਂਸਲ ਵਲੋਂ ਸਾਰੀਆਂ ਕਾਲੋਨੀਆਂ ਦੇ ਜੁੜੇ ਸੀਵਰੇਜ ਤੇ ਵਾਟਰ ਸਪਲਾਈ ਦੇ ਕੁਨੈਕਸ਼ਨਾਂ ਦੀ ਜਾਂਚ ਕੀਤੀ ਜਾਵੇਗੀ | ਜੇਕਰ ਕਿਸੇ ਕਾਲੋਨੀ ਵਲੋਂ ਅਣਅਧਿਕਾਰਤ ਤੌਰ 'ਤੇ ਕੁਨੈਕਸ਼ਨ ਜੋੜਿਆ ਹੋਵੇਗਾ ਤਾਂ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |

ਪੱਖੋਂ ਕੈਂਚੀਆਂ ਟੋਲ ਪਲਾਜ਼ਾ ਪੁਟਵਾਉਣ ਲਈ ਪੱਕਾ ਮੋਰਚਾ 97ਵੇਂ ਦਿਨ ਵੀ ਜਾਰੀ

ਸ਼ਹਿਣਾ, 30 ਨਵੰਬਰ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਅਗਵਾਈ ਹੇਠ ਪੱਖੋਂ ਕੈਂਚੀਆਂ (ਜਗਜੀਤਪੁਰਾ) ਵਿਖੇ ਲੱਗਿਆ ਨਾਜਾਇਜ਼ ਟੋਲ ਪਲਾਜ਼ਾ ਪੁਟਵਾਉਣ ਲਈ ਚੱਲ ਰਿਹਾ ਪੱਕਾ ਮੋਰਚਾ 97ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ਕਿਸਾਨ ਆਗੂਆਂ ਕੁਲਵੰਤ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਆਜ਼ਾਦੀ ਘੁਲਾਟੀਆਂ ਦੇ ਵਾਰਡਾਂ ਤੇ ਅਧਿਕਾਰੀਆਂ ਨਾਲ ਮੀਟਿੰਗ

ਬਰਨਾਲਾ, 30 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਜ਼ਾਦੀ ਘੁਲਾਟੀਆਂ/ ਉਨ੍ਹਾਂ ਦੇ ਵਾਰਡਾਂ ਦੇ ਮਸਲੇ ਹੱਲ ਕਰਨ ਲਈ ਵਿਸ਼ੇਸ਼ ਸ਼ਿਕਾਇਤ ਨਿਵਾਰਨ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਨੇ ਅੱਜ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਬਰਨਾਲਾ ਦੇ 6 ਵਿਦਿਆਰਥਣਾਂ ਕੌਮੀ ਵਜ਼ੀਫ਼ੇ ਲਈ ਚੁਣੀਆਂ

ਬਰਨਾਲਾ, 30 ਨਵੰਬਰ (ਅਸ਼ੋਕ ਭਾਰਤੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਦੇ ਨੌਵੀਂ ਜਮਾਤ ਦੀਆਂ 6 ਵਿਦਿਆਰਥਣਾਂ ਪ੍ਰਧਾਨ ਮੰਤਰੀ ਯਸ਼ਸ਼ਵੀ ਕੌਮੀ ਵਜ਼ੀਫ਼ੇ ਲਈ ਚੁਣੀਆਂ ਗਈਆਂ ਹਨ | ਇਹ ਜਾਣਕਾਰੀ ਪਿ੍ੰਸੀਪਲ ਸ੍ਰੀਮਤੀ ਵਿਨਸੀ ਜਿੰਦਲ ਨੇ ਦਿੱਤੀ ਤੇ ਦੱਸਿਆ ਕਿ ...

ਪੂਰੀ ਖ਼ਬਰ »

ਸ਼ਹਿਰ ਬਰਨਾਲਾ ਵਿਚ ਵਿਕਾਸ ਕੰਮਾਂ ਦੀ ਆਈ ਖੜੋਤ ਨੂੰ ਲੈ ਕੇ ਕੌਂਸਲਰਾਂ ਵਲੋਂ ਮੀਟਿੰਗ

ਬਰਨਾਲਾ, 30 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸ਼ਹਿਰ ਬਰਨਾਲਾ ਵਿਚ ਪਿਛਲੇ ਅੱਠ ਮਹੀਨਿਆਂ ਤੋਂ ਵਿਕਾਸ ਕੰਮਾਂ ਵਿਚ ਖੜੌਤ ਨੰੂ ਲੈ ਕੇ ਅੱਜ ਵੱਖ-ਵੱਖ ਰਾਜਨੀਤਕ ਪਾਰਟੀਆਂ ਨਾਲ ਸਬੰਧਿਤ ਅਤੇ ਆਜ਼ਾਦ ਕੌਂਸਲਰਾਂ ਵਲੋਂ ਬਰਨਾਲਾ ਕਲੱਬ ਵਿਖੇ ਮੀਟਿੰਗ ਕੀਤੀ ਗਈ | ਮੀਟਿੰਗ ...

ਪੂਰੀ ਖ਼ਬਰ »

ਟੱਲੇਵਾਲ ਪੁਲਿਸ ਨੇ ਬੈਂਕਾਂ ਦੀ ਸੁਰੱਖਿਆ ਦੀ ਕੀਤੀ ਸਮੀਖਿਆ

ਟੱਲੇਵਾਲ, 30 ਨਵੰਬਰ (ਸੋਨੀ ਚੀਮਾ)-ਐਸ.ਐਸ.ਪੀ. ਸ੍ਰੀ ਸੰਦੀਪ ਕੁਮਾਰ ਮਲਿਕ ਬਰਨਾਲਾ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਐਸ.ਐਚ.ਓ. ਟੱਲੇਵਾਲ ਇੰਸਪੈਕਟਰ ਬਲਵੰਤ ਸਿੰਘ ਬਿਲਿੰਗ ਵਲੋਂ ਥਾਣੇ ਅਧੀਨ ਆਉਂਦੀਆਂ ਬੈਂਕਾਂ ਦੀ ਸੁਰੱਖਿਆ ਦੀ ਸਮੀਖਿਆ ਕੀਤੀ ਗਈ ਹੈ | ਇੰਸਪੈਕਟਰ ...

ਪੂਰੀ ਖ਼ਬਰ »

ਪੰਚਾਇਤ ਸਕੱਤਰਾਂ ਦਾ ਧਰਨਾ ਜਾਰੀ

ਸ਼ਹਿਣਾ, 30 ਨਵੰਬਰ (ਸੁਰੇਸ਼ ਗੋਗੀ)-ਪੰਚਾਇਤ ਸਕੱਤਰ ਯੂਨੀਅਨ ਵਲੋਂ ਬਲਾਕ ਦਫ਼ਤਰ ਸ਼ਹਿਣਾ ਵਿਖੇ ਲਗਾਤਾਰ ਚੱਲ ਰਿਹਾ ਧਰਨਾ ਅੱਜ ਛੇਵੇਂ ਦਿਨ ਜਾਰੀ ਰਿਹਾ | ਧਰਨੇ ਵਿਚ ਸ਼ਾਮਿਲ ਚੈਂਚਲ ਸਿੰਘ ਜੇ.ਈ, ਸਤਨਾਮ ਸਿੰਘ, ਜਗਦੇਵ ਸਿੰਘ, ਗੁਰਦੀਪ ਸਿੰਘ, ਜਸਪਿੰਦਰ ਸਿੰਘ ਗਿੱਲ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ

ਧਨੌਲਾ, 30 ਨਵੰਬਰ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਬੀਤੀ ਰਾਤ ਟੋਲ ਪਲਾਜ਼ਾ ਬਡਬਰ ਨੇੜੇ ਇਕ ਸੜਕ ਹਾਦਸੇ ਦੌਰਾਨ ਐਕਸਾਈਜ਼ ਵਿਭਾਗ ਮੋਗਾ ਵਿਚ ਨੌਕਰੀ ਕਰਦੇ ਜਸਵਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਮਹਿਲਾਂ ਕੋਠੇ (ਮਹਿਲਾਂ ਚੌਂਕ) ਦੀ ਮੌਤ ਹੋ ਗਈ | ਪ੍ਰਾਪਤ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਂਦਾ ਵਿਅਕਤੀ ਨਕਦੀ ਸਮੇਤ ਕਾਬੂ

ਬਰਨਾਲਾ, 30 ਨਵੰਬਰ (ਰਾਜ ਪਨੇਸਰ)-ਥਾਣਾ ਸਿਟੀ-1 ਪੁਲਿਸ ਵਲੋਂ ਦੜਾ ਸੱਟਾ ਲਗਵਾਉਂਦੇ ਇਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਹੌਲਦਾਰ ਦਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਮਹਿਲ ਕਲਾਂ ਵਲੋਂ ਛਾਪਾ 'ਚ ਫਾਰਮ ਫ਼ੀਲਡ ਸਕੂਲ ਦੀ ਲਗਾਈ ਕਲਾਸ

ਮਹਿਲ ਕਲਾਂ, 30 ਨਵੰਬਰ (ਤਰਸੇਮ ਸਿੰਘ ਗਹਿਲ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਮਹਿਲ ਕਲਾਂ ਵਲੋਂ ਪਿੰਡ ਛਾਪਾ ਵਿਖੇ ਆਤਮਾ ਸਕੀਮ ਅਧੀਨ ਹੈਪੀਸੀਡਰ ਵਿਧੀ ਨਾਲ ਬੀਜੀ ਗਈ ਕਣਕ ਦੀ ਫ਼ਸਲ ਬਾਰੇ ਫਾਰਮ ਫ਼ੀਲਡ ਸਕੂਲ ਦੀ ਕਲਾਸ ਲਗਾਈ ਗਈ | ਇਸ ਸਮੇਂ ਡਾ: ਵਰਿੰਦਰ ਕੁਮਾਰ ...

ਪੂਰੀ ਖ਼ਬਰ »

ਬਰਨਾਲਾ ਤੇ ਸੰਗਰੂਰ 'ਚ ਕੰਨਾਂ ਦਾ ਫ੍ਰੀ ਟੈੱਸਟ ਤੇ ਘੱਟ ਕੀਮਤ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬਧ

ਬਰਨਾਲਾ, 30 ਨਵੰਬਰ (ਪੱਤਰ ਪ੍ਰੇਰਕ):- ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆਂ ਤੇ 55 ਫ਼ੀਸਦੀ ਛੋਟ ਉੱਪਰ 2 ਦਸੰਬਰ ਦਿਨ ...

ਪੂਰੀ ਖ਼ਬਰ »

ਸੈਕਰਡ ਹਾਰਟ ਕਾਲਜ ਵਿਖੇ ਪੰਜਾਬੀ ਮਾਤ ਭਾਸ਼ਾ ਨੂੰ ਸਮਰਪਿਤ ਸਮਾਗਮ ਕਰਵਾਇਆ

ਬਰਨਾਲਾ, 30 ਨਵੰਬਰ (ਅਸ਼ੋਕ ਭਾਰਤੀ)-ਸੈਕਰਡ ਹਾਰਟ ਇੰਟਰਨੈਸ਼ਨਲ ਕਾਲਜ ਆਫ਼ ਐਜੂਕੇਸ਼ਨ ਬਰਨਾਲਾ ਵਿਖੇ ਪੰਜਾਬੀ ਮਾਤ ਭਾਸ਼ਾ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਪੰਜਾਬੀ ਭਾਸ਼ਾ ਅਤੇ ਸਭਿਆਚਾਰ ਨਾਲ ਸਬੰਧਿਤ ਗੀਤ, ਕਵਿਤਾਵਾਂ ...

ਪੂਰੀ ਖ਼ਬਰ »

ਪੈਰਾਡਾਈਜ਼ ਅਕੈਡਮੀ ਦੇ ਵਿਦਿਆਰਥੀਆਂ ਵਲੋਂ ਧਾਰਮਿਕ ਟੂਰ ਲਾਇਆ

ਮਹਿਲ ਕਲਾਂ, 30 ਨਵੰਬਰ (ਅਵਤਾਰ ਸਿੰਘ ਅਣਖੀ)-ਨਾਮਵਰ ਵਿੱਦਿਅਕ ਸੰਸਥਾ ਪੈਰਾਡਾਈਜ਼ ਅਕੈਡਮੀ ਸੀਨੀਅਰ ਸੈਕੰਡਰੀ ਵਜੀਦਕੇ ਖ਼ੁਰਦ (ਹਮੀਦੀ-ਅਮਲਾ ਸਿੰਘ ਵਾਲਾ ਰੋਡ) ਦੇ ਵਿਦਿਆਰਥੀਆਂ ਵਲੋਂ ਪਿ੍ੰਸੀਪਲ ਜਸਵਿੰਦਰ ਸਿੰਘ ਚਹਿਲ ਚੇਅਰਮੈਨ ਸੁਰਿੰਦਰ ਬਾਵਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸੇਂਟ ਜੀ. ਐਸ. ਕਾਨਵੈਂਟ ਸਕੂਲ ਤਾਜੋਕੇ ਵਿਖੇ ਮੈਡੀਕਲ ਚੈੱਕਅਪ ਕੈਂਪ ਲਗਾਇਆ

ਤਪਾ ਮੰਡੀ, 30 ਨਵੰਬਰ (ਵਿਜੇ ਸ਼ਰਮਾ)-ਸੇਂਟ ਜੀ.ਐਸ. ਕਾਨਵੈਂਟ ਸਕੂਲ ਤਾਜੋਕੇ ਵਿਖੇ ਮੈਡੀਕਲ ਚੈੱਕਅਪ ਕੈਂਪ ਸੰਸਥਾ ਦੇ ਚੇਅਰਮੈਨ ਬੂਟਾ ਸਿੰਘ ਦੀ ਅਗਵਾਈ ਵਿਚ ਲਗਾਇਆ ਗਿਆ | ਕੈਂਪ ਦੌਰਾਨ ਡਾ: ਪਵਨਦੀਪ ਸ਼ਰਮਾ ਨੇ ਸਕੂਲ ਦੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਦਾ ਚੈੱਕਅਪ ...

ਪੂਰੀ ਖ਼ਬਰ »

ਵਾਈ. ਐੱਸ. ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਬਰਨਾਲਾ, 30 ਨਵੰਬਰ (ਅਸ਼ੋਕ ਭਾਰਤੀ)-ਵਾਈ.ਐਸ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਵਲੋਂ ਵਿੱਦਿਅਕ ਟੂਰ ਲਗਾਇਆ ਗਿਆ | ਟੂਰ ਦੌਰਾਨ ਵਿਦਿਆਰਥੀਆਂ ਨੂੰ ਛੱਤਬੀੜ ਅਤੇ ਰਾਕ ਗਾਰਡਨ ਵਿਖੇ ਲਿਜਾਇਆ ਗਿਆ | ਛੱਤਬੀੜ ਚਿੜੀਆਘਰ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੇ ...

ਪੂਰੀ ਖ਼ਬਰ »

ਬਾਬਾ ਕੜਾਹਾ ਮੱਲ ਯਾਦਗਾਰੀ ਗੇਟ ਦੀ ਉਸਾਰੀ ਕੱਲ੍ਹ ਨੂੰ

ਮਹਿਲ ਕਲਾਂ, 30 ਨਵੰਬਰ (ਅਵਤਾਰ ਸਿੰਘ ਅਣਖੀ)-ਮੀਰੀ-ਪੀਰੀ ਦੇ ਮਾਲਿਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਵਲੋਂ ਪਿੰਡ ਮਹਿਲ ਕਲਾਂ ਨੂੰ ਚਰਨ ਛੋਹ ਬਖਸ਼ਿਸ਼ ਕਰਨ ਸਮੇਂ ਮਾਣ ਸਤਿਕਾਰ ਦੇਣ ਵਾਲੇ ਬਾਬਾ ਕੜਾਹਾ ਮੱਲ ਦੀ ਯਾਦ 'ਚ ਯਾਦਗਾਰੀ ਗੇਟ ਬਣਾਉਣ ਦਾ ...

ਪੂਰੀ ਖ਼ਬਰ »

ਲਾਪਤਾ ਨੌਜਵਾਨ ਦੇ ਕੱਪੜੇ ਤੇ ਹੋਰ ਸਾਮਾਨ ਨਹਿਰ ਨੇੜਿਓਾ ਮਿਲਿਆ

ਧਨੌਲਾ, 30 ਨਵੰਬਰ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਪਿੰਡ ਲੌਂਗੋਵਾਲ ਦੇ ਵਸਨੀਕ ਜਸਵੀਰ ਸਿੰਘ ਪੁੱਤਰ ਦਰਸ਼ਨ ਸਿੰਘ ਦੀ ਇਕ ਦਿਨ ਪਹਿਲਾਂ ਘਰੋਂ ਲਾਪਤਾ ਹੋਣ ਦੀ ਇਤਲਾਹ ਮਿਲੀ ਹੈ | ਉਸ ਦੇ ਕੱਪੜੇ ਅਤੇ ਮੋਬਾਈਲ ਹਰੀਗੜ੍ਹ ਘਰਾਟਾਂ ਕੋਲੋਂ ਮਿਲਣ ਕਰ ਕੇ ਸ਼ੱਕ ਜ਼ਾਹਰ ...

ਪੂਰੀ ਖ਼ਬਰ »

ਸ੍ਰੀ ਰਾਮ ਕਥਾ ਦੇ ਸੰਬੰਧ 'ਚ ਪ੍ਰਭਾਤ ਫੇਰੀ ਅੱਜ

ਤਪਾ ਮੰਡੀ, 30 ਨਵੰਬਰ (ਪ੍ਰਵੀਨ ਗਰਗ)-ਇਲਾਕੇ ਦੀ ਸੁੱਖ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਪ੍ਰਬੰਧਕਾਂ ਵਲੋਂ ਅਗਰਵਾਲ ਧਰਮਸ਼ਾਲਾ ਵਿਖੇ ਕਰਵਾਈ ਜਾ ਰਹੀ ਸ੍ਰੀ ਰਾਮ ਕਥਾ ਦੇ ਸਬੰਧ 'ਚ ਸਵਾਮੀ ਰਾਮ ਤੀਰਥ ਜੀ ਮਹਾਰਾਜ (ਜਲਾਲ ਵਾਲਿਆਂ) ਦੀ ਦੇਖ-ਰੇਖ ਹੇਠ ਪ੍ਰਭਾਤ ਫੇਰੀ 1 ...

ਪੂਰੀ ਖ਼ਬਰ »

ਬਰੌਡਵੇ ਸਕੂਲ ਮਨਾਲ ਵਿਖੇ ਵੱਖ-ਵੱਖ ਮੁਕਾਬਲੇ ਕਰਵਾਏ

ਮਹਿਲ ਕਲਾਂ, 30 ਨਵੰਬਰ (ਅਵਤਾਰ ਸਿੰਘ ਅਣਖੀ)-ਬਰੌਡਵੇ ਪਬਲਿਕ ਸਕੂਲ ਮਨਾਲ ਵਿਖੇ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਸੰਸਥਾ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ, ਪਿ੍ੰਸੀਪਲ ਮੁਹੰਮਦ ਆਰਿਫ਼ ਸੈਫ਼ੀ ਦੀ ਅਗਵਾਈ ਹੇਠ ਕਰਵਾਏ ਗਏ | ਜਿਸ ਵਿਚ ਪਹਿਲੀ ਤੋਂ ਬਾਰ੍ਹਵੀਂ ...

ਪੂਰੀ ਖ਼ਬਰ »

ਐਸ. ਡੀ. ਸਕੂਲ ਕੱਟੂ ਵਿਖੇ ਹਵਾ ਪ੍ਰਦੂਸ਼ਣ ਨਾਲ ਸੰਬੰਧਿਤ ਗਤੀਵਿਧੀਆਂ ਕਰਵਾਈਆਂ

ਧਨੌਲਾ, 30 ਨਵੰਬਰ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਐਸ.ਡੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੱਟੂ ਵਿਖੇ ਅੱਠਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਹਵਾ ਪ੍ਰਦੂਸ਼ਣ ਨਾਲ ਸਬੰਧਿਤ ਗਤੀਵਿਧੀਆਂ ਕਰਵਾਈਆਂ ਗਈਆਂ | ਜਿਸ ਵਿਚ ਵਿਦਿਆਰਥੀਆਂ ਨੂੰ ਇਕ ਮਾਡਲ ਦੀ ਸਹਾਇਤਾ ਨਾਲ ...

ਪੂਰੀ ਖ਼ਬਰ »

ਐਡਵੋਕੇਟ ਇਕਬਾਲ ਸਿੰਘ ਝੂੰਦਾਂ ਨੂੰ ਕੋਰ ਕਮੇਟੀ ਮੈਂਬਰ ਬਣਾਏ ਜਾਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਬਰਨਾਲਾ, 30 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਨੂੰ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਮੈਂਬਰ ਬਣਾਏ ਜਾਣ 'ਤੇ ਜ਼ਿਲ੍ਹਾ ਬਰਨਾਲਾ ਦੇ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ...

ਪੂਰੀ ਖ਼ਬਰ »

ਮਜ਼ਦੂਰਾਂ 'ਤੇ ਲਾਠੀਚਾਰਜ ਨੇ ਕੀਤਾ ਅਖੌਤੀ ਇਨਕਲਾਬੀ ਸਰਕਾਰ ਦਾ ਚਿਹਰਾ ਨੰਗਾ-ਢਿਲਵਾਂ

ਤਪਾ ਮੰਡੀ, 30 ਨਵੰਬਰ (ਵਿਜੇ ਸ਼ਰਮਾ)-ਆਮ ਆਦਮੀ ਪਾਰਟੀ ਦੀ ਸਰਕਾਰ ਦਾ ਅਸਲੀ ਚਿਹਰਾ ਉਸ ਵੇਲੇ ਨੰਗਾ ਹੋ ਗਿਆ ਜਦੋਂ ਭਗਤ ਸਿੰਘ ਦੇ ਵਾਰਸਾਂ ਉੱਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਅੱਗੇ ਭਿਆਨਕ ਲਾਠੀ ਚਾਰਜ ਕੀਤਾ ਗਿਆ | ਉਕਤ ਵਿਚਾਰ ਬੇਰੁਜ਼ਗਾਰ ਬੀ.ਐਡ ਟੱੈਟ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਨੇੜਿਓਾ ਲਾਸ਼ ਮਿਲੀ

ਧੂਰੀ, 30 ਨਵੰਬਰ (ਲਖਵੀਰ ਸਿੰਘ ਧਾਂਦਰਾ) - ਰੇਲਵੇ ਪੁਲਿਸ ਵਲੋਂ ਧੂਰੀ-ਬਰਨਾਲਾ ਰੇਲਵੇ ਲਾਈਨ ਤੋਂ ਅਲਾਲ ਪਿੰਡ ਦੇ ਰੇਲਵੇ ਸਟੇਸ਼ਨ ਨੇੜਿਓਾ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਸੂਚਨਾ ਮਿਲੀ ਹੈ | ਇਸ ਸਬੰਧੀ ਜੀ.ਆਰ.ਪੀ. (ਰੇਲਵੇ ਪੁਲਿਸ) ਚÏਾਕੀ ਧੂਰੀ ਦੇ ...

ਪੂਰੀ ਖ਼ਬਰ »

ਡਾ: ਸੰਦੀਪ ਕੁਮਾਰ ਲੱਠ ਨੇ ਪਿ੍ੰਸੀਪਲ ਦਾ ਅਹੁਦਾ ਸੰਭਾਲਿਆ

ਬਰਨਾਲਾ, 30 ਨਵੰਬਰ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਪਿ੍ੰਸੀਪਲ ਡਾ: ਸੰਦੀਪ ਕੁਮਾਰ ਲੱਠ ਨੇ ਪਿ੍ੰਸੀਪਲ ਦਾ ਅਹੁਦਾ ਸੰਭਾਲ ਲਿਆ ਹੈ ਜੋ ਕਿ ਐਮ.ਐਸ.ਸੀ. ਕੈਮਿਸਟਰੀ, ਐਮ.ਐਡ ਅਤੇ ਪੀ.ਐਚ.ਡੀ. ਹਨ | ਸ੍ਰੀ ਸੰਦੀਪ ਕੁਮਾਰ ਲੱਠ ਪਿਛਲੇ 20 ਸਾਲਾਂ ...

ਪੂਰੀ ਖ਼ਬਰ »

ਦੰਦਾਂ ਦੇ ਪੰਦ੍ਹਰਵਾੜੇ ਤਹਿਤ ਵੰਡੇ ਦੰਦਾਂ ਦੇ ਸੈੱਟ

ਬਰਨਾਲਾ, 30 ਨਵੰਬਰ (ਨਰਿੰਦਰ ਅਰੋੜਾ)-ਸਿਹਤ ਵਿਭਾਗ ਬਰਨਾਲਾ ਵਲੋਂ 34ਵਾਂ ਦੰਦਾਂ ਦਾ ਪੰਦ੍ਹਰਵਾੜਾ ਮਨਾਉਂਦੇ ਹੋਏ ਦੰਦਾਂ ਦੇ ਸੈਟ ਵੰਡੇ | ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ ਡਾ: ਜਸਬੀਰ ਸਿੰਘ ਔਲਖ ਅਤੇ ਐਸ.ਐਮ.ਓ. ਡਾ: ਤਪਿੰਦਰਜੋਤ ਕੌਸ਼ਲ ਨੇ ਦੱਸਿਆ ਕਿ ਡੈਂਟਲ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਦੇ ਦੂਜੇ ਅਹਿਮ ਪੜਾਅ ਲਈ ਤਿਆਰ ਰਹਿਣ ਦੀ ਲੋੜ-ਜਗਰਾਜ ਸਿੰਘ ਹਰਦਾਸਪੁਰਾ

ਮਹਿਲ ਕਲਾਂ, 30 ਨਵੰਬਰ (ਅਵਤਾਰ ਸਿੰਘ ਅਣਖੀ)-ਭਾਕਿਯੂ ਡਕੌਂਦਾ ਦੇ ਬਲਾਕ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ, ਜਨਰਲ ਸਕੱਤਰ ਅਮਨਦੀਪ ਸਿੰਘ ਰਾਏਸਰ, ਮੀਤ ਪ੍ਰਧਾਨ ਅਮਰਜੀਤ ਸਿੰਘ ਮਹਿਲ ਖ਼ੁਰਦ, ਗੁਰਦੇਵ ਸਿੰਘ ਮਾਂਗੇਵਾਲ ਨੇ ਦੂਜੇ ਪੜਾਅ ਦੇ ਸੰਘਰਸ਼ ਬਾਰੇ ਗੱਲ ...

ਪੂਰੀ ਖ਼ਬਰ »

ਕਰੀਅਰ ਕੌਂਸਲਿੰਗ ਪ੍ਰੋਗਰਾਮ ਕਰਵਾਇਆ

ਧਨੌਲਾ, 30 ਨਵੰਬਰ (ਚੰਗਾਲ)-ਮਾਤਾ ਗੁਜਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਨੌਲਾ ਵਿਖੇ ਕਰੀਅਰ ਕੌਂਸਲਿੰਗ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਨੌਵੀਂ ਤੋਂ ਬਾਰ੍ਹਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇੰਸਟੀਚਿਊਟ ਚਾਰਟਰ ਅਕਾੳਾੂਟੈਂਟ ਭਾਰਤ ਵਲੋਂ ...

ਪੂਰੀ ਖ਼ਬਰ »

ਮੁਜ਼ਾਰਾ ਲਹਿਰ ਦੇ ਦੇਸ਼ ਭਗਤਾਂ ਦੀ ਯਾਦ 'ਚ ਸਮਾਗਮ ਦੀ ਤਿਆਰੀ ਸੰਬੰਧੀ ਮੀਟਿੰਗ

ਮਹਿਲ ਕਲਾਂ, 30 ਨਵੰਬਰ (ਅਵਤਾਰ ਸਿੰਘ ਅਣਖੀ)-ਮੁਜ਼ਾਰਾ ਲਹਿਰ ਦੇ ਆਗੂ ਮਹਾਨ ਦੇਸ਼ ਭਗਤ ਬਾਬਾ ਨਰਾਇਣ ਸਿੰਘ, ਬਾਬਾ ਅਰਜਨ ਸਿੰਘ ਭਦੌੜ, ਬਾਬਾ ਹਰਨਾਮ ਸਿੰਘ ਪਾਹੜਾ, ਬਾਬਾ ਦੁੱਲਾ ਸਿੰਘ ਜਲਾਲਦੀਵਾਲ, ਬਾਬਾ ਗੁਰਬਚਨ ਸਿੰਘ ਖੁੱਡੀ ਦੀ ਯਾਦ ਵਿਚ 2 ਦਸੰਬਰ ਨੂੰ ਬਾਬਾ ਅਰਜਨ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ 'ਚ ਸਾਲਾਨਾ ਸਪੋਰਟਸ ਮੀਟ ਕਰਵਾਈ

ਤਪਾ ਮੰਡੀ, 30 ਨਵੰਬਰ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਢਿਲਵਾਂ ਦੇ ਦਸਮੇਸ਼ ਪਬਲਿਕ ਸਕੂਲ ਵਿਖੇ ਦੋ ਰੋਜ਼ਾ ਸਾਲਾਨਾ ਸਪੋਰਟਸ ਮੀਟ ਕਰਵਾਈ ਗਈ ਜਿਸ ਵਿਚ ਨਰਸਰੀ ਤੋਂ ਲੈ ਕੇ ਦਸਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਸਪੋਰਟਸ ਮੀਟ 'ਚ ਰੱਸਾਕਸ਼ੀ, ਲੰਬੀ ਛਾਲ, ...

ਪੂਰੀ ਖ਼ਬਰ »

ਬੰਦ ਪਏ ਮਿਲਿੰਗ ਦੇ ਕੰਮ ਨੂੰ ਚਲਵਾਉਣ ਲਈ ਸ਼ੈਲਰ ਐਸੋਸੀਏਸ਼ਨ ਦੀ ਮੀਟਿੰਗ

ਬਰਨਾਲਾ, 30 ਨਵੰਬਰ (ਨਰਿੰਦਰ ਅਰੋੜਾ)-ਸ਼ੈਲਰ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਇਕ ਜ਼ਰੂਰੀ ਮੀਟਿੰਗ ਦਾਣਾ ਮੰਡੀ ਬਰਨਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਸੰਜੀਵ ਕੁਮਾਰ ਸ਼ੈਲੀ ਅਤੇ ਸਿਟੀ ਪ੍ਰਧਾਨ ਅਜੈਬ ਸਿੰਘ ਜਵੰਧਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਮਿਿਲੰਗ ਦੇ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਕਾਂਗਰਸ ਦੀ ਮਜ਼ਬੂਤੀ ਲਈ ਤਨਦੇਹੀ ਨਾਲ ਨਿਭਾਈ ਜਾਵੇਗੀ ਭੂਮਿਕਾ-ਕਾਲਾ ਢਿੱਲੋਂ

ਮਹਿਲ ਕਲਾਂ, 30 ਨਵੰਬਰ (ਤਰਸੇਮ ਸਿੰਘ ਗਹਿਲ)-ਜਿਲ੍ਹਾ ਬਰਨਾਲਾ ਵਿਚ ਕਾਂਗਰਸ ਦੀ ਮਜ਼ਬੂਤੀ ਲਈ ਤਨਦੇਹੀ ਤੇ ਇਮਾਨਦਾਰੀ ਨਾਲ ਭੂਮਿਕਾ ਨਿਭਾਈ ਜਾਵੇਗੀ ਤੇ ਜਲਦ ਵਰਕਰ ਮਿਲਣੀ ਪ੍ਰੋਗਰਾਮ ਦੀ ਸ਼ੁਰੂਆਤ ਕਰ ਕੇ ਪਾਰਟੀ ਵਿਚੋਂ ਕਿਸੇ ਕਾਰਨ ਘਰੇ ਬੈਠੇ ਵਰਕਰਾਂ ਨੰੂ ਪਾਰਟੀ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ 'ਚ ਕੰਪਿਊਟਰ ਲੈਬ ਤੇ ਲਿਸਨਿੰਗ ਲੈਬ ਦਾ ਉਦਘਾਟਨ

ਟੱਲੇਵਾਲ, 30 ਨਵੰਬਰ (ਸੋਨੀ ਚੀਮਾ)-ਪਿੰਡ ਦੀਵਾਨਾ ਦੀ ਪੰਚਾਇਤ ਵਲੋਂ ਜਿੱਥੇ ਸਰਪੰਚ ਰਣਧੀਰ ਸਿੰਘ ਢਿੱਲੋਂ ਦੀ ਅਗਵਾਈ ਵਿਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ, ਉੱਥੇ ਹੁਣ ਪਿੰਡ ਦੇ ਸਮਾਰਟ ਸਰਕਾਰੀ ਪ੍ਰਾਇਮਰੀ ਸਕੂਲ ਦੀਵਾਨਾ ਦੇ ਵਿਦਿਆਰਥੀਆਂ ਨੂੰ ਚੰਗੇਰੀ ਤੇ ਸਮੇਂ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਸ਼ਹਿਣਾ, 30 ਨਵੰਬਰ (ਸੁਰੇਸ਼ ਗੋਗੀ)-ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੇ ਦੋ ਰੋਜ਼ਾ ਵਿੱ ਦਿਅਕ ਟੂਰ ਲਗਾਇਆ | ਇਸ ਮੌਕੇ ਮੁੱਖ ਅਧਿਆਪਕ ਪੂਰਨ ਸਿੰਘ ਨੇ ਦੱਸਿਆ ਕਿ ਟੂਰ ਦੌਰਾਨ ਵਿਦਿਆਰਥੀਆਂ ਚੰਡੀਗੜ੍ਹ ਵਿਖੇ ਸੁਖਮਨਾ ਲੇਕ, ਰੌਕ ਗਾਰਡਨ, ਐਲੇਂਟੇ ਮਾਲ, ...

ਪੂਰੀ ਖ਼ਬਰ »

ਪਿੰਡ ਪੱਖੋਕੇ ਦੀ ਪੰਚਾਇਤ ਵਲੋਂ ਪਿੰਡ ਵਾਸੀਆਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਕਾਰਜ ਜਾਰੀ

ਟੱਲੇਵਾਲ, 30 ਨਵੰਬਰ (ਸੋਨੀ ਚੀਮਾ)-ਪਿੰਡ ਪੱਖੋਕੇ ਦੀ ਪੰਚਾਇਤ ਵਲੋਂ ਜਿੱਥੇ ਪਿੰਡ ਦੇ ਵਿਕਾਸ ਕਾਰਜ ਨਿਰੰਤਰ ਜਾਰੀ ਹਨ, ਉੱਥੇ ਪਿੰਡ ਵਾਸੀਆਂ ਦੀ ਲੰਬੇ ਸਮੇਂ ਤੋਂ ਵਾਟਰ ਵਰਕਸ ਤੋਂ ਆ ਰਹੇ ਗੰਦੇ ਪਾਣੀ ਤੋਂ ਨਿਜਾਤ ਦਿਵਾਉਣ ਲਈ ਪੰਚਾਇਤ ਵਲੋਂ ਵਾਟਰ ਵਰਕਰ ਵਿਚ ਨਵਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX