ਤਾਜਾ ਖ਼ਬਰਾਂ


ਇਟਲੀ ਦੀ ਸਰਕਾਰ ਰਸਮੀ ਸੰਚਾਰ 'ਚ ਅੰਗਰੇਜ਼ੀ ਦੀ ਵਰਤੋਂ 'ਤੇ ਲਗਾ ਸਕਦੀ ਹੈ ਪਾਬੰਦੀ
. . .  23 minutes ago
ਰੋਮ, 2 ਅਪ੍ਰੈਲ--ਰਸਮੀ ਸੰਚਾਰ ਲਈ ਇਟਲੀ ਦੇ ਨਾਗਰਿਕਾਂ ਦੁਆਰਾ ਅੰਗਰੇਜ਼ੀ ਜਾਂ ਕਿਸੇ ਹੋਰ ਵਿਦੇਸ਼ੀ ਭਾਸ਼ਾ ਦੀ ਵਰਤੋਂ ਜਲਦੀ ਹੀ ਭਾਰੀ ਜੁਰਮਾਨਾ ਦੇਣਾ ਪੈ ਸਕਦਾ ਹੈ।ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਦੀ ਬ੍ਰਦਰਜ਼ ਪਾਰਟੀ ਨੇ ਨਵਾਂ ਕਾਨੂੰਨ ਪੇਸ਼ ਕੀਤਾ ਹੈ ਜਿਸ ਵਿਚ ਅਧਿਕਾਰਤ...
ਬਿਹਾਰ: ਤਾਜ਼ਾ ਝੜਪਾਂ ਤੋਂ ਬਾਅਦ ਸਥਿਤੀ ਸ਼ਾਂਤੀਪੂਰਨ ਅਤੇ ਕਾਬੂ ਹੇਠ
. . .  29 minutes ago
ਪਟਨਾ, 2 ਅਪ੍ਰੈਲ-ਬੀਤੀ ਰਾਤ ਬਿਹਾਰਸ਼ਰੀਫ ਵਿਚ ਤਾਜ਼ਾ ਝੜਪਾਂ ਤੋਂ ਬਾਅਦ ਡੀ.ਐਮ. ਨਾਲੰਦਾ ਸ਼ਸ਼ਾਂਕ ਸ਼ੁਭੰਕਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਸਥਿਤੀ ਸ਼ਾਂਤੀਪੂਰਨ ਅਤੇ ਕਾਬੂ ਹੇਠ ਹੈ। ਇਕੱਠ ਨੂੰ ਰੋਕਣ ਲਈ ਧਾਰਾ 144 ਲਗਾਈ ਗਈ ਹੈ। ਮੈਂ ਜਨਤਾ ਨੂੰ ਅਫਵਾਹਾਂ 'ਤੇ ਧਿਆਨ ਨਾ...
ਜੀ-20 ਡੈਲੀਗੇਟਸ ਨੇ ਯੋਗ ਸੈਸ਼ਨ 'ਚ ਲਿਆ ਹਿੱਸਾ
. . .  35 minutes ago
ਸਿਲੀਗੁੜੀ, 2 ਅਪ੍ਰੈਲ-ਪੱਛਮੀ ਬੰਗਾਲ ਦੇ ਸਿਲੀਗੁੜੀ 'ਚ ਜੀ-20 ਟੂਰਿਜ਼ਮ ਵਰਕਿੰਗ ਗਰੁੱਪ ਦੀ ਮੀਟਿੰਗ ਦੇ ਦੂਜੇ ਦਿਨ ਜੀ-20 ਡੈਲੀਗੇਟਸ ਨੇ ਇਕ ਯੋਗ ਸੈਸ਼ਨ ਵਿਚ ਹਿੱਸਾ...
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਆਈ.ਪੀ.ਐਲ. -2023 : ਲਖਨਊ ਨੇ ਦਿੱਲੀ ਨੂੰ 50 ਦੌੜਾਂ ਨਾਲ ਹਰਾਇਆ
. . .  about 8 hours ago
ਸੰਜੇ ਰਾਉਤ ਧਮਕੀ ਮਾਮਲਾ: ਗੈਂਗਸਟਰ ਲਾਰੇਂਸ ਬਿਸ਼ਨੋਈ 'ਤੇ ਮੁੰਬਈ 'ਚ ਮਾਮਲਾ ਦਰਜ
. . .  1 day ago
ਆਈ.ਪੀ.ਐਲ. -2023 : ਲਖਨਊ ਨੇ ਦਿੱਤਾ ਦਿੱਲੀ ਨੂੰ 194 ਦੌੜਾਂ ਦਾ ਟੀਚਾ
. . .  1 day ago
ਯੂ.ਐਸ.: ਅਰਕਨਸਾਸ, ਇਲੀਨੋਇਸ ਵਿਚ ਤੁਫ਼ਾਨ ਦੇ ਕਾਰਨ 7 ਦੀ ਮੌਤ, ਦਰਜਨਾਂ ਹਸਪਤਾਲ ਵਿਚ ਦਾਖ਼ਲ
. . .  1 day ago
ਆਈ.ਪੀ.ਐਲ-2023: ਪੰਜਾਬ ਨੇ ਕੋਲਕਾਤਾ ਨੂੰ 7 ਦੌੜਾਂ ਨਾਲ ਹਰਾਇਆ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਸੀ.ਸੀ.ਐਸ. ਨੇ 17 ਜੰਗੀ ਜਹਾਜ਼ਾਂ ਨੂੰ ਦਿੱਤੀ ਮਨਜ਼ੂਰੀ-ਸਾਬਕਾ ਜਲ ਸੈਨਾ ਉਪ ਮੁਖੀ
. . .  1 day ago
ਨਵੀਂ ਦਿੱਲੀ, 1 ਅਪ੍ਰੈਲ-ਸਾਬਕਾ ਜਲ ਸੈਨਾ ਮੁਖੀ ਵਾਈਸ ਐਡਮਿਰਲ ਐਸ.ਐਨ. ਘੋਰਪੜੇ (ਸੇਵਾਮੁਕਤ) ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸੁਰੱਖਿਆ ਬਾਰੇ ਕੈਬਨਿਟ ਕਮੇਟੀ...
ਆਈ.ਪੀ.ਐਲ. ਪੰਜਾਬ ਬਨਾਮ ਕੋਲਕਾਤਾ:ਮੀਂਹ ਕਾਰਨ ਰੁਕੀ ਖੇਡ:ਕੋਲਕਾਤਾ ਨੂੰ ਜਿੱਤਣ ਲਈ 24 ਗੇਂਦਾਂ 'ਚ 46 ਦੌੜਾਂ ਦੀ ਲੋੜ
. . .  1 day ago
ਮੋਹਾਲੀ, 1 ਅਪ੍ਰੈਲ-ਆਈ.ਪੀ.ਐਲ. 2023 ਦੇ ਇਕ ਮੁਕਾਬਲੇ ਵਿਚ ਪੰਜਾਬ ਕਿੰਗਸ ਵਲੋਂ ਮਿਲੇ 192 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਕੋਲਕਾਤਾ ਨਾਈਟ ਰਾਇਡਰਜ਼ ਨੇ 16 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ...
ਆਈ.ਪੀ.ਐਲ-2023:ਲਖਨਊ ਖ਼ਿਲਾਫ਼ ਟਾਸ ਜਿੱਤ ਕੇ ਦਿੱਲੀ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਲਖਨਊ, 1 ਅਪ੍ਰੈਲ-ਆਈ.ਪੀ.ਐਲ-2023 ਦੇ ਤੀਸਰੇ ਮੁਕਾਬਲੇ ਵਿਚ ਲਖਨਊ ਸੁਪਰ ਜਾਇੰਟਸ ਖ਼ਿਲਾਫ਼ ਟਾਸ ਜਿੱਤ ਕੇ ਦਿੱਲੀ ਕੈਪੀਟਲਸ ਦੇ ਕਪਤਾਨ ਡੇਵਿਡ ਵਾਰਨਰ ਨੇ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ...
ਦਿੱਲੀ 'ਚ ਵਕੀਲ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਨਵੀਂ ਦਿੱਲੀ, 1 ਅਪ੍ਰੈਲ-ਐਡਵੋਕੇਟ ਵਰਿੰਦਰ ਕੁਮਾਰ ਦੀ ਅੱਜ ਸ਼ਾਮ ਦਵਾਰਕਾ ਇਲਾਕੇ ਵਿਚ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਦਿੱਲੀ ਪੁਲਿਸ ਦੇ ਅਧਿਕਾਰੀ ਅਨੁਸਾਰ...
ਰਿਆਸਤ ਮਲੇਰਕੋਟਲਾ ਦੀ ਆਖ਼ਰੀ ਬੇਗਮ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ
. . .  1 day ago
ਸੰਦੋੜ, 1 ਅਪ੍ਰੈਲ ( ਜਸਵੀਰ ਸਿੰਘ ਜੱਸੀ)- ਮਲੇਰਕੋਟਲਾ ਰਿਆਸਤ ਦੀ 8ਵੀਂ ਪੀੜ੍ਹੀ ਦੇ ਆਖ਼ਰੀ ਬੇਗਮ ਮੁਨਾਬਰ ਉਨ ਨਿਸ਼ਾ ਜੋਂ 100 ਸਾਲ ਤੋਂ ਵਧੇਰੇ ਉਮਰ ਦੇ ਹਨ, ਅੱਜ ਫ਼ਤਹਿਗੜ੍ਹ ਸਾਹਿਬ ਦੇ ਗੁਰਦੁਆਰੇ ਵਿਖੇ ਨਤਮਸਤਕ....
ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ ਦਾ ਦਿਹਾਂਤ
. . .  1 day ago
ਫਗਵਾੜਾ, 1 ਅਪ੍ਰੈਲ (ਹਰਜੋਤ ਸਿੰਘ ਚਾਨਾ)- ਪੰਜਾਬ ਦੇ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ ਦਾ ਅੱਜ ਬਿਮਾਰੀ ਪਿਛੋਂ ਦਿਹਾਂਤ ਹੋ ਗਿਆ। ਉਹ....
ਕਾਨੂੰਨ ਵਿਵਸਥਾ ਬਾਰੇ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਬੋਲਾਂਗਾ- ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਹੁਣ ਅਖ਼ਬਾਰੀ ਮੁੱਖ ਮੰਤਰੀ ਬਣ ਕੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਖ਼ੌਫ਼ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ। ਕਾਨੂੰਨ ਵਿਵਸਥਾ ਬਾਰੇ....
ਜੋ ਪੰਜਾਬ ਨੂੰ ਕੰਮਜ਼ੋਰ ਕਰੇਗਾ, ਉਹ ਖ਼ੁਦ ਕੰਮਜ਼ੋਰ ਹੋ ਜਾਵੇਗਾ- ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਨਵਜੋਤ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਰਾਹੁਲ ਗਾਂਧੀ ਦੀ ਤਾਰੀਫ਼ ਕੀਤੀ ਅਤੇ ਕਿਹਾ ਕਿ ਜਦੋਂ ਵੀ ਤਾਨਾਸ਼ਾਹੀ ਹੋਈ ਹੈ ਤਾਂ ਦੇਸ਼ ਵਿਚ ਇਕ ਕ੍ਰਾਂਤੀ ਆਈ ਹੈ ਅਤੇ ਉਸ ਕ੍ਰਾਂਤੀ ਦਾ ਨਾਮ ਹੈ ਰਾਹੁਲ ਗਾਂਧੀ। ਉਨ੍ਹਾਂ ਕਿਹਾ ਕਿ ਜੋ...
ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ
. . .  1 day ago
ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ
ਕਾਰ ਵਿਚ ਟੱਕਰ ਵੱਜਣ ਨਾਲ ਭਾਰਤੀ ਨੌਜਵਾਨ ਦਰਬਾਰਾ ਸਿੰਘ ਪਿਹੋਵਾ ਦੀ ਮੌਤ
. . .  1 day ago
ਇਟਲੀ, 1 ਅਪ੍ਰੈਲ (ਹਰਦੀਪ ਸਿੰਘ ਕੰਗ)-ਇਟਲੀ ਵਿਚ ਜ਼ਿਲ੍ਹਾ ਲਾਤੀਨਾ ਦੇ ਪੁਨਤੀਨੀਆਂ ਸ਼ਹਿਰ ਨੇੜੇ ਬੀਤੇ ਦਿਨ ਇਕ ਵਧੇਰੀ ਉਮਰ ਦੇ ਇਟਾਲੀਅਨ ਨੇ ਸਾਇਕਲ ਉੱਪਰ ਜਾ ਰਹੇ ਭਾਰਤੀ ਨੂੰ ਪਿੱਛੋ ਅਜਿਹੀ ਜ਼ਬਰਦਸਤ ਟੱਕਰ ਮਾਰੀ ਕਿ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਸੰਬੰਧੀ ਮ੍ਰਿਤਕ ਦੇ ਛੋਟੇ ਭਰਾ ਸੁਰਜੀਤ ਸਿੰਘ.....
ਡਾ. ਪ੍ਰਭਲੀਨ ਸਿੰਘ ਦੀ ਲਿਖੀ ਪੁਸਤਕ ਸਿੱਖ ਬਿਜਨਸ ਲੀਡਰਸ ਆਫ਼ ਇੰਡੀਆ ਰਿਲੀਜ਼
. . .  1 day ago
ਨਵੀਂ ਦਿੱਲੀ, 1 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)- ਪ੍ਰਸਿੱਧ ਲੇਖਕ ਡਾ. ਪ੍ਰਭਲੀਨ ਸਿੰਘ ਦੀ ਲਿਖੀ ਪੁਸਤਕ ਸਿੱਖ ਬਿਜਨਸ ਲੀਡਰਸ ਆਫ਼ ਇੰਡੀਆ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਰੀਲੀਜ਼ ਕੀਤੀ। ਇਸ ਵਿਚ ਵੱਖ ਵੱਖ 37 ਵਪਾਰਕ ਸ਼ਖ਼ਸੀਅਤਾਂ ਦੇ ਬਾਰੇ ਜ਼ਿਕਰ ਕੀਤਾ ਗਿਆ ਹੈ, ਜਿਨ੍ਹਾਂ ਨੇ ਸਮਾਜ, ਰਾਜ....
ਪ੍ਰਧਾਨ ਮੰਤਰੀ ਨੇ ਭੋਪਾਲ-ਨਵੀਂ ਦਿੱਲੀ ਵੰਦੇ ਭਾਰਤ ਰੇਲਗੱਡੀ ਨੂੰ ਦਿਖਾਈ ਹਰੀ ਝੰਡੀ
. . .  1 day ago
ਭੋਪਾਲ, 1 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਣੀ ਕਮਲਾਪਤੀ ਰੇਲਵੇ ਸਟੇਸ਼ਨ ’ਤੇ ਭੋਪਾਲ-ਨਵੀਂ ਦਿੱਲੀ ਵੰਦੇ ਭਾਰਤ ਰੇਲਗੱਡੀ ਨੂੰ ਹਰੀ ਝੰਡੀ ਦਿਖਾਈ। ਇਸ ਮੌਕੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ....
ਆਈ. ਪੀ.ਐਲ. ਕ੍ਰਿਕਟ: ਕੋਲਕਾਤਾ ਨਾਈਟ ਰਾਈਡਰਜ਼ ਨੇ ਜਿੱਤਿਆ ਟਾਸ
. . .  1 day ago
ਐਸ. ਏ. ਐਸ. ਨਗਰ. 1 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)- ਮੁਹਾਲੀ ਦੇ ਪੀ. ਸੀ. ਏ. ਸਟੇਡੀਅਮ ਵਿਖੇ ਖ਼ੇਡੇ ਜਾ ਰਹੇ ਆਈ. ਪੀ. ਐਲ. ਦੇ ਦੂਜੇ ਮੈਚ ਵਿਚ ਕੋਲਕਾਤਾ ਨਾਈਟ ਰਾਈਡਰਜ਼ ਨੇ ਟਾਸ ਜਿੱਤ ਕੇ ਪੰਜਾਬ ਕਿੰਗਜ਼ ਨੂੰ ਬੱਲੇਬਾਜ਼ੀ ਦਾ ਸੱਦਾ ਦਿੱਤਾ ਹੈ। ਕੁੱਝ ਮਿੰਟਾਂ ਬਾਅਦ ਮੈਚ ਸ਼ੁਰੂ ਹੋਵੇਗਾ। ਦੋਹਾਂ ਟੀਮਾਂ....
ਦਿੱਲੀ ਏਅਰਪੋਰਟ ’ਤੇ ਐਮਰਜੈਂਸੀ ਘੋਸ਼ਿਤ
. . .  1 day ago
ਨਵੀਂ ਦਿੱਲੀ, 1 ਅਪ੍ਰੈਲ- ਦਿੱਲੀ ਏਅਰਪੋਰਟ ਤੋਂ ਦੁਬਈ ਜਾ ਰਹੇ ਫੈਡਐਕਸ ਜਹਾਜ਼ ਨੇ ਜਿਵੇਂ ਹੀ ਉਡਾਣ ਭਰੀ ਤਾਂ ਉਹ ਇਕ ਪੰਛੀ ਨਾਲ ਟਕਰਾ ਗਿਆ, ਜਿਸ ਤੋਂ ਬਾਅਦ ਇਸ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਜਾ ਰਹੀ ਹੈ। ਇਸ ਕਾਰਨ ਹਵਾਈ ਅੱਡਾ ਪ੍ਰਸ਼ਾਸਨ ਨੇ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਹੈ,...
ਭੂਟਾਨ ਦੇ ਰਾਜਾ 3 ਤੋਂ 5 ਅਪ੍ਰੈਲ ਤੱਕ ਭਾਰਤੀ ਦੌਰੇ ’ਤੇ
. . .  1 day ago
ਨਵੀਂ ਦਿੱਲੀ, 1 ਅਪ੍ਰੈਲ- ਭਾਰਤੀ ਵਿਦੇਸ਼ ਮੰਤਰਾਲੇ ਦੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭੂਟਾਨ ਦੇ ਰਾਜਾ ਜਿਗਮੇ ਖ਼ੇਸਰ ਨਾਮਗਾਇਲ ਵਾਂਗਚੱਕ 3 ਤੋਂ 5 ਅਪ੍ਰੈਲ ਤੱਕ ਭਾਰਤ ਦੇ ਅਧਿਕਾਰਤ ਦੌਰੇ ’ਤੇ ਹੋਣਗੇ। ਉਨ੍ਹਾਂ ਦੇ ਨਾਲ ਵਿਦੇਸ਼ ਮਾਮਲਿਆਂ ਅਤੇ ਵਿਦੇਸ਼ ਵਪਾਰ ਮੰਤਰੀ ਡਾ. ਟਾਂਡੀ ਦੋਰਜੀ ਅਤੇ ਭੂਟਾਨ ਦੀ ਸ਼ਾਹੀ ਸਰਕਾਰ ਦੇ....
ਕੋਟਕਪੂਰਾ ਗੋਲੀਕਾਂਡ ਮਾਮਲਾ: ਸੁਮੇਧ ਸੈਣੀ ਅਦਾਲਤ ਵਿਚ ਹੋਏ ਪੇਸ਼
. . .  1 day ago
ਫਰੀਦਕੋਟ, 1 ਅਪ੍ਰੈਲ (ਜਸਵੰਤ ਪੁਰਬਾ, ਸਰਵਜੀਤ ਸਿੰਘ)- ਕੋਟਕਪੂਰਾ ਗੋਲੀਕਾਂਡ ਵਿਚ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅੱਜ ਇਥੇ ਇਲਾਕਾ ਮੈਜਿਸਟਰੇਟ ਅਜੇਪਾਲ ਸਿੰਘ ਦੀ ਅਦਾਲਤ ਵਿਚ ਪੇਸ਼ ਹੋਏ। ਅਦਾਲਤ ਨੇ ਸਾਬਕਾ ਡੀ.ਜੀ.ਪੀ. ਨੂੰ ਚਲਦੇ ਮੁਕੱਦਮੇ ਤੱਕ ਜ਼ਮਾਨਤ.....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 16 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਕਪੂਰਥਲਾ / ਫਗਵਾੜਾ

ਵਿਦਿਆਰਥੀਆਂ 'ਚ ਛੁਪੀ ਪ੍ਰਤਿਭਾ ਨੂੰ ਉਜਾਗਰ ਕਰਨ ਲਈ ਉਨ੍ਹਾਂ ਨੂੰ ਹੋਰ ਬਿਹਤਰ ਮੌਕੇ ਪ੍ਰਦਾਨ ਕਰਨ ਦੀ ਲੋੜ- ਡਾ: ਆਰ. ਕੇ. ਮਿਸ਼ਰਾ

ਕਪੂਰਥਲਾ, 30 ਨਵੰਬਰ (ਅਮਰਜੀਤ ਕੋਮਲ)-ਨੌਜਵਾਨ ਵਿਦਿਆਰਥੀਆਂ ਵਿਚ ਅਥਾਹ ਊਰਜਾ ਹੁੰਦੀ ਹੈ ਤੇ ਕਲਾ ਵੀ ਉਨ੍ਹਾਂ ਲਈ ਇਕ ਵਰਦਾਨ ਦੀ ਤਰ੍ਹਾਂ ਹੈ | ਇਸ ਲਈ ਵਿਦਿਆਰਥੀਆਂ ਨੂੰ ਹੋਰ ਬਿਹਤਰ ਮੌਕੇ ਪ੍ਰਦਾਨ ਕਰਨ ਦੀ ਲੋੜ ਹੈ ਤਾਂ ਜੋ ਉਹ ਆਪਣੇ ਵਿਚ ਛੁਪੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਨ ਸਕਣ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ: ਆਰ. ਕੇ. ਮਿਸ਼ਰਾ ਰਜਿਸਟਰਾਰ ਆਈ. ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਨੇ ਯੂਨੀਵਰਸਿਟੀ ਵਿਚਲੇ ਸ੍ਰੀ ਗੁਰੂ ਨਾਨਕ ਦੇਵ ਆਡੀਟੋਰੀਅਮ ਵਿਚ ਵਿਚ ਅੰਤਰ ਜ਼ੋਨਲ ਯੂਥ ਫ਼ੈਸਟੀਵਲ ਦੇ ਉਦਘਾਟਨ ਉਪਰੰਤ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੀਤਾ | ਵਿਦਿਆਰਥੀਆਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਵਿਸ਼ਵਾਸ ਦਿਵਾਉਂਦਿਆਂ ਉਨ੍ਹਾਂ ਯੂਥ ਫ਼ੈਸਟੀਵਲ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਇਸ ਤੋਂ ਪਹਿਲਾਂ ਡੀਨ ਵਿਦਿਆਰਥੀ ਭਲਾਈ ਡਾ: ਗੌਰਵ ਭਾਰਗਵ ਵਲੋਂ ਰਜਿਸਟਰਾਰ ਡਾ: ਐੱਸ. ਕੇ. ਮਿਸ਼ਰਾ ਦਾ ਸਵਾਗਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਅੰਤਰ ਜ਼ੋਨਲ ਯੂਥ ਫ਼ੈਸਟੀਵਲ 2 ਦਸੰਬਰ ਤੱਕ ਚੱਲੇਗਾ, ਜਿਸ ਵਿਚ ਪੰਜਾਬੀ ਲੋਕ ਨਾਚ, ਗਿੱਧਾ, ਭੰਗੜਾ, ਲੋਕ ਨਾਚ, ਕੋਲਾਜ ਮੇਕਿੰਗ, ਫ਼ੋਟੋਗਰਾਫੀ, ਰੰਗੋਲੀ ਸਮੇਤ 25 ਤੋਂ ਵੱਧ ਵੱਖ-ਵੱਖ ਵੰਨਗੀਆਂ ਦੇ ਮੁਕਾਬਲੇ ਕਰਵਾਏ ਜਾਣਗੇ | ਡਾ: ਭਾਰਗਵ ਨੇ ਦੱਸਿਆ ਕਿ ਤਿੰਨ ਰੋਜ਼ਾ ਯੂਥ ਫ਼ੈਸਟੀਵਲ ਵਿਚ 40 ਕਾਲਜਾਂ ਦੇ 3 ਹਜ਼ਾਰ ਤੋਂ ਵੱਧ ਵਿਦਿਆਰਥੀ ਆਪਣੀ ਕਲਾ ਦਾ ਮੁਜ਼ਾਹਰਾ ਕਰਨਗੇ | ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਯੂਨੀਵਰਸਿਟੀ ਨਾਲ ਸੰਬੰਧਿਤ ਅੰਮਿ੍ਤਸਰ ਇੰਜੀਨੀਅਰਿੰਗ ਕਾਲਜ ਵਿਚ ਉੱਤਰੀ ਜ਼ੋਨ ਦੇ ਮੁਕਾਬਲੇ ਹੋਏ ਸਨ, ਜਦਕਿ ਵੈਸਟ ਜ਼ੋਨ ਦੇ ਮੁਕਾਬਲੇ ਆਰੀਅਨ ਗਰੁੱਪ ਕਾਲਜ ਰਾਜਪੁਰਾ ਤੇ ਸੈਂਟਰਲ ਜ਼ੋਨ ਦੇ ਮੁਕਾਬਲੇ ਗੁਲਜ਼ਾਰ ਗਰੁੱਪ ਆਫ਼ ਕਾਲਜਿਜ ਖ਼ੰਨਾ ਤੇ ਸਾਊਥ ਜ਼ੋਨ ਦੇ ਮੁਕਾਬਲੇ ਸੀ. ਜੀ. ਲਾਂਡਰਾਂ ਵਿਚ ਕਰਵਾਏ ਗਏ ਸਨ | ਯੂਥ ਫ਼ੈਸਟੀਵਲ ਦੇ ਕੋਆਰਡੀਨੇਟਰ ਤੇ ਸਹਾਇਕ ਨਿਰਦੇਸ਼ਕ ਸ਼ਮੀਰ ਸ਼ਰਮਾ ਨੇ ਦੱਸਿਆ ਕਿ ਅੰਤਰ ਕਾਲਜ ਯੂਥ ਫ਼ੈਸਟੀਵਲ ਵਿਚ ਜੇਤੂ ਵਿਦਿਆਰਥੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ 10 ਤੋਂ 12 ਦਸੰਬਰ ਤੱਕ ਹੋਣ ਵਾਲੇ ਪੰਜਾਬ ਰਾਜ ਯੁਵਕ ਮੇਲੇ ਵਿਚ ਪੀ. ਟੀ. ਯੂ. ਦੀ ਨੁਮਾਇੰਦਗੀ ਕਰਨਗੇ | ਯੂਥ ਫ਼ੈਸਟੀਵਲ ਦੇ ਉਦਘਾਟਨੀ ਸਮਾਗਮ ਵਿਚ ਯੂਨੀਵਰਸਿਟੀ ਦੇ ਡੀਨ ਪੀ. ਐਂਡ ਈ. ਪੀ. ਡਾ: ਆਰ. ਪੀ. ਐੱਸ. ਬੇਦੀ, ਡੀਨ ਕਾਲਜ ਵਿਕਾਸ ਡਾ: ਬਲਕਾਰ ਸਿੰਘ, ਡੀਨ ਅਕਾਦਮਿਕ ਡਾ: ਵਿਕਾਸ ਚਾਵਲਾ, ਕੰਟਰੋਲਰ ਪ੍ਰੀਖਿਆਵਾਂ ਡਾ: ਪਰਮਜੀਤ ਸਿੰਘ, ਡਾਇਰੈਕਟਰ ਆਈ. ਕਿਊ. ਏ. ਸੀ. ਡਾ: ਅਮਨਪ੍ਰੀਤ ਸਿੰਘ, ਵਿੱਤ ਅਧਿਕਾਰੀ ਡਾ: ਐੱਸ. ਐੱਸ. ਵਾਲੀਆ ਤੇ ਡਾ: ਏਕਉਂਕਾਰ ਸਿੰਘ ਜੌਹਲ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਉਦਘਾਟਨੀ ਸਮਾਗਮ ਦੀ ਸਮਾਪਤੀ 'ਤੇ ਸਹਾਇਕ ਪ੍ਰੋ: ਡਾ: ਸਰਬਜੀਤ ਸਿੰਘ ਨੇ ਇਸ ਮੌਕੇ ਸ਼ਾਮਿਲ ਹੋਈਆਂ ਸਮੂਹ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ |

ਚੁਗਾਵਾਂ ਵਾਸੀ ਨਾਲ ਉਸ ਦੇ ਸਾਲੇ ਨੇ ਦੁਬਈ 'ਚ ਮਾਰੀ ਸਵਾ ਕਰੋੜ ਦੀ ਠੱਗੀ

ਨਡਾਲਾ, 30 ਨਵੰਬਰ (ਮਾਨ)-ਪਿੰਡ ਚੁਗਾਵਾਂ ਵਾਸੀ ਵਿਅਕਤੀ ਨਾਲ ਉਸਦਾ ਸਾਲਾ ਸਵਾ ਕਰੋੜ ਦੀ ਠੱਗੀ ਮਾਰ ਕੇ ਦੁਬਈ ਤੋਂ ਇੰਡੀਆ ਭੱਜ ਆਇਆ ਹੈ | ਇਸ ਸਬੰਧੀ ਲਖਵਿੰਦਰ ਸਿੰਘ ਪੁੱਤਰ ਸਰਦਾਰ ਸਿੰਘ ਵਾਸੀ ਚੁਗਾਵਾਂ ਨੇ ਦੱਸਿਆ ਕਿ ਦੁਬਈ ਵਿਚ ਉਸਦੀ ਟਰਾਂਸਪੋਰਟ ਕੰਪਨੀ ਬਿਨ ...

ਪੂਰੀ ਖ਼ਬਰ »

ਮਜ਼ਦੂਰ ਮੰਗਾਂ ਮਨਵਾਉਣ ਲਈ ਮੁੱਖ ਮੰਤਰੀ ਦੇ ਘਰ ਦਾ ਕੁੰਡਾ ਖੜਕਾਉਣ ਲਈ ਮਜ਼ਦੂਰਾਂ ਦੇ ਕਾਫ਼ਲੇ ਹੋਏ ਰਵਾਨਾ

ਸੁਲਤਾਨਪੁਰ ਲੋਧੀ, 30 ਨਵੰਬਰ (ਨਰੇਸ਼ ਹੈਪੀ, ਥਿੰਦ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ 30 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਦਾ ਕੁੰਡਾ ਖੜਕਾਉਣ ਲਈ ਮਜ਼ਦੂਰਾਂ ਨੂੰ ਭਰਵੀਂ ...

ਪੂਰੀ ਖ਼ਬਰ »

ਦੋ ਮੋਟਰਸਾਈਕਲਾਂ ਦੀ ਟੱਕਰ 'ਚ ਇਕ ਗੰਭੀਰ ਜ਼ਖ਼ਮੀ

ਭੁਲੱਥ, 30 ਨਵੰਬਰ (ਮੇਹਰ ਚੰਦ ਸਿੱਧੂ)-ਸਵੇਰੇ ਕੁਲਵੰਤ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਭੁਲੱਥ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਿਹਾ ਸੀ ਤਾਂ ਸਾਹਮਣੇ ਤੋਂ ਇਕ ਹੋਰ ਮੋਟਰਸਾਈਕਲ ਸਵਾਰ ਆਇਆ ਤੇ ਇਕ ਟਰਾਲੀ ਨੂੰ ਕਰਾਸ ਕਰਨ ਸਮੇਂ ਸਿੱਧੀ ਟੱਕਰ ਕੁਲਵੰਤ ਸਿੰਘ ...

ਪੂਰੀ ਖ਼ਬਰ »

ਐਡ. ਹੀਰਾ ਸਿੰਘ ਦੇ ਘਰ 'ਤੇ ਐੱਨ. ਆਈ. ਏ. ਦੇ ਛਾਪੇ ਦੇ ਵਿਰੋਧ 'ਚ ਅਦਾਲਤ 'ਚ ਕੰਮ-ਕਾਜ ਰਿਹਾ ਬੰਦ

ਭੁਲੱਥ, 30 ਨਵੰਬਰ (ਮੇਹਰ ਚੰਦ ਸਿੱਧੂ)-ਬਾਰ ਐਸੋਸੀਏਸ਼ਨ ਤਰਨ ਤਾਰਨ ਦੇ ਸੀਨੀਅਰ ਮੈਂਬਰ ਐਡਵੋਕੇਟ ਹੀਰਾ ਸਿੰਘ ਦੇ ਘਰ 'ਤੇ ਐੱਨ. ਆਈ. ਏ. ਵਲੋਂ ਛਾਪੇਮਾਰੀ ਦੇ ਵਿਰੋਧ ਵਿਚ ਬਾਰ ਐਸੋਸੀਏਸ਼ਨ ਭੁਲੱਥ ਨੇ ਅਦਾਲਤ ਵਿਚ ਕੰਮਕਾਜ ਠੱਪ ਰੱਖ ਕੇ ਅਦਾਲਤ ਦੇ ਕੰਮ ਦਾ ਬਾਈਕਾਟ ...

ਪੂਰੀ ਖ਼ਬਰ »

ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸਾਮਾਨ ਚੋਰੀ

ਫਗਵਾੜਾ, 30 ਨਵੰਬਰ (ਹਰਜੋਤ ਸਿੰਘ ਚਾਨਾ)-ਬੀਤੀ ਰਾਤ ਇੱਥੋਂ ਦੇ ਪੂਰਬੀਆ ਮੁਹੱਲਾ ਵਿਖੇ ਚੋਰਾਂ ਨੇ ਇਕ ਘਰ ਨੂੰ ਉਸ ਸਮੇਂ ਨਿਸ਼ਾਨਾ ਬਣਾਇਆ ਜਦੋਂ ਘਰ ਦੇ ਮਾਲਕ ਘਰ 'ਚ ਹੀ ਸੁੱਤੇ ਹੋਏ ਸਨ ਤੇ ਜਦੋਂ ਉਨ੍ਹਾਂ ਨੂੰ ਇਸ ਦੀ ਭਿਣਕ ਪਈ ਤਾਂ ਰੌਲਾ ਪਾਉਣ ਤੋਂ ਬਾਅਦ ਚੋਰ ਫ਼ਰਾਰ ...

ਪੂਰੀ ਖ਼ਬਰ »

ਜੇਲ੍ਹ ਦੀ ਤਲਾਸ਼ੀ ਦੌਰਾਨ ਦੋ ਹਵਾਲਾਤੀਆਂ ਕੋਲੋਂ ਨਸ਼ੀਲੀਆਂ ਗੋਲੀਆਂ ਤੇ ਨਸ਼ੀਲਾ ਪਦਾਰਥ ਬਰਾਮਦ

ਕਪੂਰਥਲਾ, 30 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਕੇਂਦਰੀ ਜੇਲ੍ਹ ਕਪੂਰਥਲਾ ਦੀ ਤਲਾਸ਼ੀ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ ਕਮਰਾ ਨੰਬਰ 11 ਵਿਚ ਬੰਦ 2 ਹਵਾਲਾਤੀਆਂ ਕੋਲੋਂ ਕਥਿਤ ਤੌਰ 'ਤੇ 110 ਨਸ਼ੀਲੀਆਂ ਗੋਲੀਆਂ ਤੇ 22 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕਰਕੇ ਉਨ੍ਹਾਂ ਵਿਰੁੱਧ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਕਰਮਚਾਰੀ ਯੂਨੀਅਨ ਦੀ ਹੜਤਾਲ ਜਾਰੀ

ਨਡਾਲਾ, 30 ਨਵੰਬਰ (ਮਾਨ)-ਪੰਚਾਇਤ ਸੰਮਤੀ ਕਰਮਚਾਰੀ ਯੂਨੀਅਨ ਬਲਾਕ ਨਡਾਲਾ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਬੀਤੇ ਦਿਨਾਂ ਤੋਂ ਸ਼ੁਰੂ ਕੀਤੀ ਕਲਮ ਛੋੜ ਹੜਤਾਲ ਲਗਾਤਾਰ ਜਾਰੀ ਹੈ | ਯੂਨੀਅਨ ਦੇ ਬਲਾਕ ਪ੍ਰਧਾਨ ਯੂਸਫ਼ ਮਸੀਹ ਤੇ ਪੰਚਾਇਤ ਸਕੱਤਰ ਭੁਪਿੰਦਰ ਜੀਤ ...

ਪੂਰੀ ਖ਼ਬਰ »

ਤਾਰਾ ਚੋਰੀ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਨਡਾਲਾ, 30 ਨਵੰਬਰ (ਮਾਨ)-ਨਡਾਲਾ ਪੁਲਿਸ ਨੇ ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਡਾਲਾ ਚੌਂਕੀ ਇੰਚਾਰਜ ਗੁਰਜਸਵੰਤ ਸਿੰਘ ਨੇ ਦੱਸਿਆ ਕਿ ਤਰਨਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ...

ਪੂਰੀ ਖ਼ਬਰ »

'ਆਪ' ਵਲੋਂ ਨਵੀਂ ਸਿੱਖਿਆ ਨੀਤੀ-2020 ਨੂੰ ਪੰਜਾਬ 'ਚ ਲਾਗੂ ਕਰਨ ਦਾ ਡੀ. ਟੀ. ਐੱਫ. ਵਲੋਂ ਵਿਰੋਧ

ਖਲਵਾੜਾ, 30 ਨਵੰਬਰ (ਮਨਦੀਪ ਸਿੰਘ ਸੰਧੂ)-ਕੇਂਦਰ ਦੀ ਮੋਦੀ ਸਰਕਾਰ ਦੀ ਨਵੀਂ ਸਿੱਖਿਆ ਨੀਤੀ-2020 ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿਚ ਲਾਗੂ ਕਰਨ ਲਈ ਪੱਬਾਂ ਭਾਰ ਹੈ, ਜਿਸ ਦੇ ਪਹਿਲੇ ਕਦਮ ਵਜੋਂ ਪੀ. ਐੱਮ. ਸ੍ਰੀ ਸਕੂਲ ਸਕੀਮ ਤਹਿਤ ਦੇਸ਼ ਵਿਚ 14,500 ਸਕੂਲਾਂ ਦੀ ਚੋਣ ...

ਪੂਰੀ ਖ਼ਬਰ »

ਐੱਨ. ਡੀ. ਏ. ਤੇ ਡਿਫੈਂਸ ਸਰਵਿਸਿਜ਼ ਲਈ ਦਾਖ਼ਲਾ ਪ੍ਰੀਖਿਆ ਦੀ ਰਜਿਸਟਰੇਸ਼ਨ 1 ਤੋਂ- ਡੀ. ਸੀ.

ਕਪੂਰਥਲਾ, 30 ਨਵੰਬਰ (ਵਿ.ਪ੍ਰ.)-ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਵਿਭਾਗ ਪੰਜਾਬ ਵਲੋਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਮੁਹਾਲੀ ਵਿਖੇ ਦਾਖ਼ਲਾ ਪ੍ਰੀਖਿਆ ਲਈ ਰਜਿਸਟਰੇਸ਼ਨ ਪਹਿਲੀ ਦਸੰਬਰ ਤੋਂ ਹੋ ਰਹੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸਾਮਾਨ ਚੋਰੀ

ਫਗਵਾੜਾ, 30 ਨਵੰਬਰ (ਹਰਜੋਤ ਸਿੰਘ ਚਾਨਾ)-ਬੀਤੀ ਰਾਤ ਇੱਥੋਂ ਦੇ ਪੂਰਬੀਆ ਮੁਹੱਲਾ ਵਿਖੇ ਚੋਰਾਂ ਨੇ ਇਕ ਘਰ ਨੂੰ ਉਸ ਸਮੇਂ ਨਿਸ਼ਾਨਾ ਬਣਾਇਆ ਜਦੋਂ ਘਰ ਦੇ ਮਾਲਕ ਘਰ 'ਚ ਹੀ ਸੁੱਤੇ ਹੋਏ ਸਨ ਤੇ ਜਦੋਂ ਉਨ੍ਹਾਂ ਨੂੰ ਇਸ ਦੀ ਭਿਣਕ ਪਈ ਤਾਂ ਰੌਲਾ ਪਾਉਣ ਤੋਂ ਬਾਅਦ ਚੋਰ ਫ਼ਰਾਰ ...

ਪੂਰੀ ਖ਼ਬਰ »

ਪੰਜਾਬ ਰੈਸਲਿੰਗ ਐਸੋਸੀਏਸ਼ਨ ਨੇ ਲੜਕੀਆਂ ਦੇ ਟਰਾਇਲ ਕਰਵਾਏ

ਫਗਵਾੜਾ, 30 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਪੰਜਾਬ ਰੈਸਲਿੰਗ ਐਸੋਸੀਏਸ਼ਨ ਵਲੋਂ 21 ਤੋਂ 23 ਦਸੰਬਰ ਤੱਕ ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿਖੇ ਹੋਣ ਵਾਲੀ ਰਾਸ਼ਟਰੀ ਕੁਸ਼ਤੀ ਚੈਂਪੀਅਨਸ਼ਿਪ (ਵੁਮੈਨ) ਲਈ ਮਹਿਲਾ ਪਹਿਲਵਾਨਾਂ ਦੇ ਟਰਾਇਲ ਰਾਏਪੁਰ ਡੱਬਾ ਓਲੰਪਿਕ ...

ਪੂਰੀ ਖ਼ਬਰ »

ਸੁਖਜੀਤ ਆਸ਼ਰਮ 'ਚ ਬੱਚੀ ਦੀ ਮੌਤ

ਕਪੂਰਥਲਾ, 30 ਨਵੰਬਰ (ਅਮਨਜੋਤ ਸਿੰਘ ਵਾਲੀਆ)-ਕਪੂਰਥਲਾ ਦੇ ਰੇਲਵੇ ਰੋਡ 'ਤੇ ਸਥਿਤ ਸੁਖਜੀਤ ਆਸ਼ਰਮ ਵਿਚ ਰਹਿੰਦੇ ਮੰਦਬੁੱਧੀ ਬੱਚਿਆਂ ਨੂੰ ਜਦੋਂ ਸਵੇਰ ਉਠਾਇਆ ਤਾਂ ਇਕ 9 ਸਾਲਾ ਬੱਚੀ ਉੱਠਦੇ ਸਾਰ ਹੀ ਉਲਟੀਆਂ ਕਰਨ ਲੱਗ ਪਈ, ਜਿਸਦੀ ਹਾਲਤ ਨੂੰ ਗੰਭੀਰ ਦੇਖਦਿਆਂ ਉੱਥੇ ...

ਪੂਰੀ ਖ਼ਬਰ »

ਸਾਨੂੰ ਆਪਣੀ ਅਗਲੀ ਪੀੜ੍ਹੀ ਨੂੰ ਪੰਜਾਬੀ ਭਾਸ਼ਾ ਨਾਲ ਜੋੜਣ ਲਈ ਵਿਸ਼ੇਸ਼ ਉਪਰਾਲਾ ਕਰਨ ਦੀ ਲੋੜ- ਡਾ: ਤਜਿੰਦਰ ਵਿਰਲੀ

ਕਪੂਰਥਲਾ, 30 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਸਾਨੂੰ ਆਪਣੀ ਅਗਲੀ ਪੀੜੀ ਨੂੰ ਪੰਜਾਬੀ ਭਾਸ਼ਾ ਨਾਲ ਜੋੜਣ ਲਈ ਵਿਸ਼ੇਸ਼ ਉਪਰਾਲਾ ਕਰਨ ਦੀ ਲੋੜ ਹੈ, ਤਾਂ ਜੋ ਉਨ੍ਹਾਂ ਦੇ ਮਨ ਵਿਚ ਆਪਣਾ ਪੁਰਖਿਆਂ ਦੀ ਭਾਸ਼ਾ ਪ੍ਰਤੀ ਉਤਸ਼ਾਹ ਪੈਦਾ ਹੋ ਸਕੇ, ਅਜਿਹਾ ਨਾ ਕਰਨ ਦੀ ਸੂਰਤ ਵਿਚ ...

ਪੂਰੀ ਖ਼ਬਰ »

ਜੀ. ਐੱਨ. ਏ. ਯੂਨੀਵਰਸਿਟੀ 'ਚ ਹੋਏ ਅੰਤਰ ਸਕੂਲ ਮੁਕਾਬਲੇ 'ਚ ਸੈਫਰਨ ਸਕੂਲ ਨੇ ਮਾਰੀਆਂ ਮੱਲ੍ਹਾਂ

ਫਗਵਾੜਾ, 30 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਸੈਫਰਨ ਪਬਲਿਕ ਸਕੂਲ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਸ ਸਕੂਲ ਦੇ ਵਿਦਿਆਰਥੀਆਂ ਨੇ ਜੀ. ਐੱਨ. ਏ. ਯੂਨੀਵਰਸਿਟੀ ਹੁਸ਼ਿਆਰਪੁਰ ਰੋਡ ਫਗਵਾੜਾ ਵਿਖੇ ਹੋਏ ਅੰਤਰ-ਸਕੂਲ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ...

ਪੂਰੀ ਖ਼ਬਰ »

ਤਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਪੰਡਵਾਂ ਵਿਖੇ ਚੱਲ ਰਹੇ ਸਮਾਗਮਾਂ 'ਚ ਪੰਥ ਪ੍ਰਸਿੱਧ ਜਥੇ ਭਰ ਰਹੇ ਹਨ ਹਾਜ਼ਰੀ

ਫਗਵਾੜਾ, 30 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਸ਼ੋ੍ਰਮਣੀ ਵਿਰਕੱਤ ਸ੍ਰੀਮਾਨ ਸੰਤ ਬਾਬਾ ਦਲੇਲ ਸਿੰਘ ਮਹਾਰਾਜ ਤੇ ਸ਼ੋ੍ਰਮਣੀ ਵਿਰਕੱਤ ਸ੍ਰੀਮਾਨ ਸੰਤ ਮੋਨੀ ਜੀ ਮਹਾਰਾਜ ਜੀ ਦੀ ਪਵਿੱਤਰ ਤੇ ਨਿੱਘੀ ਯਾਦ ਵਿਚ 23ਵੀਂ ਬਰਸੀ ਦੇ ਸਬੰਧ ਵਿਚ ਸਮਾਗਮ 26 ਨਵੰਬਰ ਤੋਂ ਅਰੰਭ ਕੀਤੇ ...

ਪੂਰੀ ਖ਼ਬਰ »

ਨਿਰਮਲ ਕੁਟੀਆ ਡੁਮੇਲੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਫਗਵਾੜਾ, 30 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸੰਤ ਬਾਬਾ ਦਲੀਪ ਸਿੰਘ ਨਿਰਮਲ ਕੁਟੀਆ ਡੁਮੇਲੀ ਵਿਖੇ ਸੰਤ ਪ੍ਰੀਤਮ ਸਿੰਘ ਡੁਮੇਲੀ ਵਾਲਿਆਂ ਦੀ ਦੇਖ-ਰੇਖ 'ਚ ਮਨਾਇਆ ਗਿਆ | ਤਿੰਨ ਦਿਨ ਸਮਾਗਮ ਦੇ ਪਹਿਲੇ ਦਿਨ ...

ਪੂਰੀ ਖ਼ਬਰ »

'ਆਪ' ਦੀ ਸਰਕਾਰ ਹਰ ਮੁਹਾਜ਼ 'ਤੇ ਬੁਰੀ ਤਰ੍ਹਾਂ ਫੇਲ੍ਹ ਹੋਈ- ਰਣਜੀਤ ਸਿੰਘ ਖੋਜੇਵਾਲ

ਕਪੂਰਥਲਾ, 30 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੁਹਾਜ਼ 'ਤੇ ਬੁਰੀ ਤਰ੍ਹਾਂ ਫੇਲ ਹੋ ਰਹੀ ਹੈ ਤੇ ਰਾਜ ਵਿਚ ਆਏ ਦਿਨ ਕਤਲ ਦੇ ਲੁੱਟ ਖੋਹ ਦੀਆਂ ਵਾਰਦਾਤਾਂ ਹੋ ਰਹੀਆਂ ਹਨ, ਜਿਸ ਕਾਰਨ ਲੋਕਾਂ ਦੇ ਮਨਾ ਵਿਚ ਸਰਕਾਰ ਦੀ ਕਾਰਗੁਜ਼ਾਰੀ ...

ਪੂਰੀ ਖ਼ਬਰ »

ਫਗਵਾੜਾ ਵਿਖੇ ਅੱਜ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤ ਮੁਹਿੰਮ ਸ਼ੁਰੂ- ਜਥੇ. ਕੁਲਾਰ

ਫਗਵਾੜਾ, 30 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ 1 ਦਸੰਬਰ ਤੋ ਸ਼ੁਰੂ ਕੀਤੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਨੀਵੀਂ ਤੇ ਤੰਗ ਪੁਲੀ ਕਾਰਨ ਵੱਡੇ ਵਾਹਨ ਚਾਲਕਾਂ ਤੇ ਕਿਸਾਨਾਂ ਨੂੰ ਕਰਨਾ ਪੈ ਰਿਹੈ ਮੁਸ਼ਕਿਲਾਂ ਦਾ ਸਾਹਮਣਾ

ਢਿਲਵਾਂ, 30 ਨਵੰਬਰ (ਪ੍ਰਵੀਨ ਕੁਮਾਰ)-ਜੀ. ਟੀ. ਰੋਡ ਬੱਸ ਅੱਡਾ ਢਿਲਵਾਂ (ਮਿਆਣੀ ਬਾਕਰਪੁਰ) ਤੋਂ ਕਸਬਾ ਢਿਲਵਾਂ ਨੂੰ ਜਾਂਦਿਆਂ ਰਸਤੇ ਵਿਚ ਬਣੀ ਪੁਲੀ ਨੀਵੀਂ ਤੇ ਤੰਗ ਹੋਣ ਨਾਲ ਜਿੱਥੇ ਵੱਡੇ ਵਾਹਨਾਂ ਵਾਲਿਆਂ ਨੂੰ ਮੁਸ਼ਕਿਲ ਪੇਸ਼ ਆ ਰਹੀ ਹੈ, ਉੱਥੇ ਗੰਨੇ ਦੇ ਸ਼ੁਰੂ ...

ਪੂਰੀ ਖ਼ਬਰ »

ਵਿਦਿਆਰਥੀ ਜੀਵਨ 'ਚ ਸਫ਼ਲ ਹੋਣ ਲਈ ਆਤਮ ਵਿਸ਼ਵਾਸ ਦੇ ਨਾਲ ਸਖ਼ਤ ਮਿਹਨਤ ਕਰਨ- ਬੈਨੀਪਾਲ

ਕਪੂਰਥਲਾ, 30 ਨਵੰਬਰ (ਅਮਰਜੀਤ ਕੋਮਲ)-ਅਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਦਾ ਸਾਲਾਨਾ ਸਮਾਗਮ ਹੋਇਆ, ਜਿਸਦੀ ਪ੍ਰਧਾਨਗੀ ਵਰਿੰਦਰ ਕੁਮਾਰੀ ਅਨੰਦ ਚੇਅਰਪਰਸਨ ਅਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਨੇ ਕੀਤੀ | ਸਮਾਗਮ ਵਿਚ ...

ਪੂਰੀ ਖ਼ਬਰ »

ਅਮਨਪ੍ਰੀਤ ਹਸਪਤਾਲ ਵਲੋਂ ਹਰ ਤਰ੍ਹਾਂ ਦੇ ਆਪ੍ਰੇਸ਼ਨਾਂ 'ਚ ਭਾਰੀ ਛੋਟ

ਸੁਲਤਾਨਪੁਰ ਲੋਧੀ, 30 ਨਵੰਬਰ (ਥਿੰਦ)-ਇਲਾਕੇ ਦੇ ਪ੍ਰਸਿੱਧ ਅਮਨਪ੍ਰੀਤ ਮਲਟੀ ਸਪੈਸ਼ਲਿਟੀ ਹਸਪਤਾਲ ਵਲੋਂ ਹਰ ਤਰ੍ਹਾਂ ਦੇ ਆਪ੍ਰੇਸ਼ਨਾਂ ਵਿਚ ਮਰੀਜ਼ਾਂ ਨੂੰ ਭਾਰੀ ਛੋਟ ਦਿੱਤੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਸਿੱਧ ਸਰਜਨ ਡਾ: ਅਮਨਪ੍ਰੀਤ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਕੀਰਤਨ ਸੇਵਾ ਸੁਸਾਇਟੀ ਨੇ ਮਹਾਨ ਕੀਰਤਨ ਸਮਾਗਮ ਕਰਵਾਇਆ

ਤਲਵੰਡੀ ਚੌਧਰੀਆਂ, 30 ਨਵੰਬਰ (ਪਰਸਨ ਲਾਲ ਭੋਲਾ)-ਦੋਗਲੇ ਬੰਦੇ ਕਦੀ ਗੁਰੂ ਦੇ ਸਿੱਖ ਨਹੀਂ ਹੋ ਸਕਦੇ, ਇਸ ਲਈ ਸਾਨੂੰ ਬੁਰਿਆਈ ਛੱਡ ਕੇ ਗੁਰੂ ਵਾਲੇ ਬਣਨਾ ਚਾਹੀਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਈ ਬਲਦੇਵ ਸਿੰਘ ਵਡਾਲਾ ਮੁੱਖ ਸੇਵਾਦਾਰ ਸਦਭਾਵਨਾ ਦਲ ਨੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਹੱਕਾਂ ਲਈ ਆਵਾਜ਼ ਉਠਾਈ- ਇੰਜ. ਸਵਰਨ ਸਿੰਘ

ਸੁਲਤਾਨਪੁਰ ਲੋਧੀ, 30 ਨਵੰਬਰ (ਥਿੰਦ)-ਚੰਡੀਗੜ੍ਹ ਵਿਚੋਂ ਹਰਿਆਣਾ ਸਰਕਾਰ ਨੂੰ ਵਿਧਾਨ ਸਭਾ ਦੀ ਉਸਾਰੀ ਲਈ ਜ਼ਮੀਨ ਦੇਣ ਸਬੰਧੀ ਉੱਠੇ ਵਿਵਾਦ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਲਏ ਗਏ ਸਟੈਂਡ ਦੀ ਸ਼ਲਾਘਾ ਕਰਦਿਆਂ ਹਲਕਾ ਸੁਲਤਾਨਪੁਰ ...

ਪੂਰੀ ਖ਼ਬਰ »

ਗੁਰਦੁਆਰਾ ਅਰਬਨ ਅਸਟੇਟ 'ਚ ਸ੍ਰੀ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਹਾੜੇ ਸੰਬੰਧੀ ਸਮਾਗਮ

ਕਪੂਰਥਲਾ, 30 ਨਵੰਬਰ (ਵਿ. ਪ੍ਰ.)-ਗੁਰਦੁਆਰਾ ਅਰਬਨ ਅਸਟੇਟ ਕਪੂਰਥਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ, ਜਿਸ ਵਿਚ ਅਰਬਨ ਅਸਟੇਟ ਦੀ ਸੰਗਤ ਨੇ ਵੱਡੀ ਪੱਧਰ 'ਤੇ ਸ਼ਮੂਲੀਅਤ ਕੀਤੀ | ਸ਼ਾਮ ਦੇ ਦੀਵਾਨ 'ਚ ਕਥਾ ਤੇ ...

ਪੂਰੀ ਖ਼ਬਰ »

ਹਲਕੇ ਦੇ ਕਈ ਪਿੰਡ ਪਟਵਾਰੀਆਂ ਤੋਂ ਸੱਖਣੇ ਹੋਣ ਕਰਕੇ ਲੋਕਾਂ ਨੂੰ ਆ ਰਹੀ ਹੈ ਭਾਰੀ ਪ੍ਰੇਸ਼ਾਨੀ

ਸੁਲਤਾਨਪੁਰ ਲੋਧੀ, 30 ਨਵੰਬਰ (ਥਿੰਦ, ਹੈਪੀ)-ਹਲਕਾ ਸੁਲਤਾਨਪੁਰ ਲੋਧੀ ਅੰਦਰ ਮਾਲ ਵਿਭਾਗ 'ਚ ਪਟਵਾਰੀਆਂ ਦੀਆਂ ਅਸਾਮੀਆਂ ਵੱਡੇ ਪੱਧਰ 'ਤੇ ਖ਼ਾਲੀ ਹੋਣ ਕਰਕੇ ਲੋਕਾਂ ਨੂੰ ਆਪਣੀਆਂ ਜ਼ਮੀਨਾਂ ਦਾ ਰਿਕਾਰਡ ਲੈਣ ਲਈ ਵੱਡੀਆਂ ਮੁਸ਼ਕਲਾਂ ਆ ਰਹੀਆਂ ਹਨ | ਹਲਕੇ ਦੇ ਕਈ ਪਿੰਡ ...

ਪੂਰੀ ਖ਼ਬਰ »

-ਮਾਮਲਾ ਪੁਲਿਸ ਵਲੋਂ ਪੁੱਛਗਿੱਛ ਲਈ ਨੌਜਵਾਨ ਨੂੰ ਚੌਕੀ ਲਿਆਉਣ ਦਾ-

ਪਰਿਵਾਰਿਕ ਮੈਂਬਰਾਂ ਨੇ ਚੌਕੀ ਦੇ ਬਾਹਰ ਕੀਤੀ ਨਾਅਰੇਬਾਜ਼ੀ

ਫਗਵਾੜਾ, 30 ਨਵੰਬਰ (ਹਰਜੋਤ ਸਿੰਘ ਚਾਨਾ)-ਚਹੇੜੂ ਚੌਂਕੀ ਦੀ ਪੁਲਿਸ ਵਲੋਂ ਦੋ ਨੌਜਵਾਨਾਂ ਨੂੰ ਅਦਾਲਤ 'ਚ ਤਾਰੀਕ ਭੁਗਤਣ ਲਈ ਆਉਣ ਮੌਕੇ ਚੁੱਕ ਕੇ ਲਿਜਾਉਣ 'ਤੇ ਪਰਿਵਾਰਿਕ ਮੈਂਬਰਾਂ ਨੂੰ ਕੋਈ ਸੂਚਨਾ ਨਾ ਦੇਣ ਤੋਂ ਖ਼ਫ਼ਾ ਹੋਏ ਪਰਿਵਾਰਿਕ ਮੈਂਬਰਾਂ ਨੇ ਅੱਜ ਚਹੇੜੂ ...

ਪੂਰੀ ਖ਼ਬਰ »

ਹਿੰਦੂ ਕੰਨਿਆ ਕਾਲਜ 'ਚ ਸਰਬੱਤ ਦੇ ਭਲੇ ਤੇ ਕਾਲਜ ਦੀ ਚੜ੍ਹਦੀ ਕਲਾ ਲਈ ਸਮਾਗਮ ਕਰਵਾਇਆ

ਕਪੂਰਥਲਾ, 30 ਨਵੰਬਰ (ਵਿ. ਪ੍ਰ.)-ਸਥਾਨਕ ਹਿੰਦੂ ਕੰਨਿਆ ਕਾਲਾ ਵਿਚ ਸਰਬੱਤ ਦੇ ਭਲੇ ਤੇ ਸਮੈਸਟਰ ਪ੍ਰੀਖਿਆਵਾਂ ਵਿਚ ਵਿਦਿਆਰਥੀਆਂ ਦੀ ਚੰਗੀ ਕਾਰਗੁਜ਼ਾਰੀ ਕਾਲਜ ਦੀ ਚੜ੍ਹਦੀ ਕਲਾ ਲਈ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ | ਉਪਰੰਤ ਵਿਦਿਆਰਥੀਆਂ ਨੇ ਸ਼ਬਦ ਗਾਇਨ ...

ਪੂਰੀ ਖ਼ਬਰ »

ਗੈਸਾ ਦੇ ਪ੍ਰਧਾਨ ਤੇ ਹੋਰ ਮੈਂਬਰਾਂ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦਲਜੀਤ ਕੌਰ ਦਾ ਸਵਾਗਤ

ਕਪੂਰਥਲਾ, 30 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਗੈਸਾ ਦੇ ਪ੍ਰਧਾਨ ਅਮਰੀਕ ਸਿੰਘ ਨੰਢਾ ਪਿ੍ੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੈਦੋਵਾਲ ਤੇ ਪਿ੍ੰਸੀਪਲ ਰਮਾ ਬਿੰਦਰਾ ਇੰਚਾਰਜ ਸਿੱਖਿਆ ਸੁਧਾਰ ਟੀਮ ਦੀ ਅਗਵਾਈ ਵਿਚ ਗੈਸਾ ਦੇ ਮੈਂਬਰਾਂ ਨੇ ਨਵਨਿਯੁਕਤ ਜ਼ਿਲ੍ਹਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ 'ਚ ਕਲੱਸਟਰ ਸੰਗਤਪੁਰ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

ਖਲਵਾੜਾ, 30 ਨਵੰਬਰ (ਮਨਦੀਪ ਸਿੰਘ ਸੰਧੂ)-ਗੁਰੂ ਨਾਨਕ ਦੇਵ ਸਟੇਡੀਅਮ ਕਪੂਰਥਲਾ ਵਿਖੇ ਮੁਕੰਮਲ ਹੋਈਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਵਿਚ 8 ਬਲਾਕਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ, ਜਿਸ ਵਿਚ ਕਲੱਸਟਰ ਸੰਗਤਪੁਰ ਦੇ ਵਿਦਿਆਰਥੀ ਬਲਾਕ ਫਗਵਾੜਾ-1 ਦੀ ਫੁੱਟਬਾਲ ...

ਪੂਰੀ ਖ਼ਬਰ »

ਸਰਪੰਚ ਭੱਕੂਵਾਲ ਨੂੰ ਕੀਤਾ ਸਨਮਾਨਿਤ

ਨਡਾਲਾ, 30 ਨਵੰਬਰ (ਮਾਨ)-ਬੀਤੇ ਦਿਨੀਂ ਖਡੂਰ ਸਾਹਿਬ ਵਿਖੇ ਬਾਬਾ ਸੇਵਾ ਸਿੰਘ ਜੀ ਵਲੋਂ ਕਰਵਾਏ ਇਕ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਪੁੱਜੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਵੱਖ-ਵੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਇਸੇ ਤਹਿਤ ਗ੍ਰਾਮ ...

ਪੂਰੀ ਖ਼ਬਰ »

-ਮਾਮਲਾ ਬਿਮਾਰੀਆਂ ਵੰਡ ਰਹੇ ਦੂਸ਼ਿਤ ਪਾਣੀ ਦਾ-

ਲੰਬੀ ਜੱਦੋ-ਜਹਿਦ ਦੇ ਬਾਵਜੂਦ ਵੀ ਕਿਸੇ ਤਣ ਪੱਤਣ ਨਹੀਂ ਲੱਗਦਾ ਨਜ਼ਰ ਆ ਰਿਹਾ ਕਾਲਾ ਸੰਘਿਆਂ ਡਰੇਨ ਦਾ ਮਸਲਾ

ਕਾਲਾ ਸੰਘਿਆਂ, 30 ਨਵੰਬਰ (ਬਲਜੀਤ ਸਿੰਘ ਸੰਘਾ)-ਅੱਤ ਦੇ ਪ੍ਰਦੂਸ਼ਿਤ ਪਾਣੀ ਰਾਹੀਂ ਲੋਕਾਂ ਦੇ ਨੱਕ ਵਿਚ ਦਮ ਕਰਨ ਵਾਲੀ ਕਾਲਾ ਸੰਘਿਆਂ ਡਰੇਨ ਦਾ ਮਾਮਲਾ ਲੰਬੀਆਂ ਜੱਦੋ ਜਹਿਦ ਦੇ ਬਾਵਜੂਦ ਪ੍ਰਸ਼ਾਸਨ ਤੇ ਸਰਕਾਰਾਂ ਦੀ ਬੇਰੁਖ਼ੀ ਕਾਰਨ ਕਿਸੇ ਤਣ ਪੱਤਣ ਲੱਗਦਾ ਫ਼ਿਲਹਾਲ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ 'ਚ ਅੰਡਰ-19 ਕਲੱਸਟਰ ਵਾਲੀਬਾਲ ਟੂਰਨਾਮੈਂਟ ਧੂਮ-ਧੜੱਕੇ ਨਾਲ ਸ਼ੁਰੂ

ਕਪੂਰਥਲਾ, 30 ਨਵੰਬਰ (ਅਮਰਜੀਤ ਕੋਮਲ)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ. ਸੀ. ਐੱਫ. ਵਿਚ 18ਵਾਂ ਅੰਡਰ-19 ਕਲੱਸਟਰ ਵਾਲੀਬਾਲ ਦਾ ਮੁਕਾਬਲਾ ਧੂਮ ਧੜੱਕੇ ਨਾਲ ਸ਼ੁਰੂ ਹੋਇਆ | ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਤੇ ਸਕੂਲ ਦੀ ਪ੍ਰਬੰਧਕ ...

ਪੂਰੀ ਖ਼ਬਰ »

ਚੰਡੀਗੜ੍ਹ ਤੇ ਪੰਜਾਬੀ ਬੋਲਦੇ ਇਲਾਕਿਆਂ 'ਤੇ ਸਿਰਫ਼ ਪੰਜਾਬ ਦਾ ਅਧਿਕਾਰ- ਜਥੇ. ਸੰਗਤਪੁਰ

ਖਲਵਾੜਾ, 30 ਨਵੰਬਰ (ਮਨਦੀਪ ਸਿੰਘ ਸੰਧੂ)-ਸੀਨੀਅਰ ਅਕਾਲੀ ਆਗੂ ਜਥੇਦਾਰ ਬਹਾਦਰ ਸਿੰਘ ਸੰਗਤਪੁਰ ਨੇ ਪੈੱ੍ਰਸ ਦੇ ਨਾਂਅ ਜਾਰੀ ਇਕ ਬਿਆਨ ਵਿਚ ਕਿਹਾ ਕਿ ਚੰਡੀਗੜ੍ਹ ਪੰਜਾਬ ਦੀ ਧਰਤੀ 'ਤੇ ਵੱਸਿਆ ਹੈ | ਪਹਿਲਾਂ ਇਹ ਇਲਾਕਾ ਜ਼ਿਲ੍ਹਾ ਪਟਿਆਲਾ ਵਿਚ ਸ਼ਾਮਿਲ ਸੀ ਅਤੇ ਫਿਰ ...

ਪੂਰੀ ਖ਼ਬਰ »

ਨਗਰ ਪੰਚਾਇਤ ਭੁਲੱਥ ਦੇ ਪ੍ਰਧਾਨ ਵੇਦ ਪ੍ਰਕਾਸ਼ ਖੁਰਾਣਾ ਵਲੋਂ ਸਮੂਹ ਕੌਂਸਲਰਾਂ ਨਾਲ ਮੀਟਿੰਗ

ਭੁਲੱਥ, 30 ਨਵੰਬਰ (ਮਨਜੀਤ ਸਿੰਘ ਰਤਨ)-ਨਗਰ ਪੰਚਾਇਤ ਦਫ਼ਤਰ ਭੁਲੱਥ ਵਿਖੇ ਵੇਦ ਪ੍ਰਕਾਸ਼ ਖੁਰਾਣਾ ਪ੍ਰਧਾਨ ਨਗਰ ਪੰਚਾਇਤ ਦੀ ਅਗਵਾਈ ਹੇਠ ਸਮੂਹ ਕੌਂਸਲਰਾਂ ਦੀ ਮੀਟਿੰਗ ਹੋਈ, ਜਿਸ ਵਿਚ ਵੇਈਾ ਪੁਲ 'ਤੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਪਾਰਕ ...

ਪੂਰੀ ਖ਼ਬਰ »

ਸਵ. ਪ੍ਰੇਮ ਲਾਲ ਤਲਵੰਡੀ ਚੌਧਰੀਆਂ ਦੀ ਪਹਿਲੀ ਬਰਸੀ ਮਨਾਈ

ਤਲਵੰਡੀ ਚੌਧਰੀਆਂ, 30 ਨਵੰਬਰ (ਪਰਸਨ ਲਾਲ ਭੋਲਾ)-ਸਾਬਕਾ ਪੰਚਾਇਤ ਅਫ਼ਸਰ ਪ੍ਰੇਮ ਲਾਲ ਦੀ ਅੱਜ ਪਹਿਲੀ ਬਰਸੀ ਮਨਾਈ ਗਈ | ਗੁਰਦੁਆਰਾ ਮਾਤਾ ਤਿ੍ਪਤਾ ਜੀ ਤਲਵੰਡੀ ਚੌਧਰੀਆਂ ਵਿਖੇ ਪਰਿਵਾਰ ਵਲੋਂ ਰੱਖੇ ਸ੍ਰੀ ਸੁਖਮਣੀ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਭਾਈ ਅਮਰਜੀਤ ਸਿੰਘ ...

ਪੂਰੀ ਖ਼ਬਰ »

ਨਗਰ ਨਿਗਮਾਂ ਤੇ ਪੰਚਾਇਤਾਂ ਦੇ ਅਧਿਕਾਰੀ ਸੰਭਾਵੀ ਹਾਦਸੇ ਵਾਲੀਆਂ ਥਾਵਾਂ ਦੀ ਪਹਿਚਾਣ ਕਰਨ- ਡੀ. ਸੀ.

ਕਪੂਰਥਲਾ, 30 ਨਵੰਬਰ (ਅਮਰਜੀਤ ਕੋਮਲ)-ਨਗਰ ਨਿਗਮ ਕਪੂਰਥਲਾ, ਫਗਵਾੜਾ ਤੇ ਨਗਰ ਪੰਚਾਇਤਾਂ ਦੇ ਅਧਿਕਾਰੀ ਧੁੰਦ ਦੇ ਮੌਸਮ ਤੋਂ ਪਹਿਲਾਂ-ਪਹਿਲਾਂ ਸੜਕਾਂ 'ਤੇ ਵਾਪਰਨ ਵਾਲੇ ਸੰਭਾਵੀ ਹਾਦਸੇ ਵਾਲੀਆਂ ਥਾਵਾਂ ਦੀ ਤਸਦੀਕ ਕਰਕੇ ਉਨ੍ਹਾਂ ਵਿਚ ਲੋੜੀਂਦਾ ਸੁਧਾਰ ਕਰਨਾ ਯਕੀਨੀ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਟੱਕਰ ਕਾਰਨ ਇਕ ਵਿਅਕਤੀ ਜ਼ਖ਼ਮੀ

ਕਪੂਰਥਲਾ, 30 ਨਵੰਬਰ (ਅਮਨਜੋਤ ਸਿੰਘ ਵਾਲੀਆ)-ਆਰ. ਸੀ. ਐੱਫ. ਹੁਸੈਨਪੁਰ ਨੇੜੇ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਇਕ ਵਿਅਕਤੀ ਜ਼ਖ਼ਮੀ ਹੋ ਗਿਆ, ਜਿਸਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ, ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨਾਲ ਚਟਾਨ ਵਾਂਗ ਖੜੇ ਹਾਂ-ਅਕਾਲੀ ਆਗੂ

ਢਿਲਵਾਂ, 30 ਨਵੰਬਰ (ਗੋਬਿੰਦ ਸੁਖੀਜਾ, ਪ੍ਰਵੀਨ)-ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦੀ ਮੀਟਿੰਗ ਪਿੰਡ ਦਿਆਲਪੁਰ ਵਿਖੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਰਪੰਚ ਪਰਮਜੀਤ ਸਿੰਘ ਪੱਡਾ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਆਗੂਆਂ ਨੇ ਫ਼ੈਸਲਾ ਕੀਤਾ ਕਿ ਅਸੀਂ ਪਿਛਲੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਮਾਂ-ਬੋਲੀ ਨੂੰ ਸਮਰਪਿਤ ਸੈਮੀਨਾਰ ਕਰਵਾਇਆ

ਸੁਲਤਾਨਪੁਰ ਲੋਧੀ, 30 ਨਵੰਬਰ (ਥਿੰਦ, ਹੈਪੀ)-ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਪੋਸਟ ਗਰੈਜੂਏਟ ਵਿਭਾਗ ਪੰਜਾਬੀ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਦੇਸ਼ਾਂ ਅਨੁਸਾਰ ਨਵੰਬਰ ਮਹੀਨੇ ਨੂੰ ਪੰਜਾਬੀ ਮਾਂਹ ਵਜੋਂ ਮਨਾਉਣ ਸਬੰਧੀ ਪੰਜਾਬੀ ਮਾਂ-ਬੋਲੀ ਨੂੰ ...

ਪੂਰੀ ਖ਼ਬਰ »

ਰਾਣਾ ਪਰਿਵਾਰ ਜਨਤਾ ਦੀ ਭਲਾਈ ਹਿਤ ਨਿਭਾਅ ਰਿਹਾ ਵੱਡੀਆਂ ਸੇਵਾਵਾਂ- ਖਿੰਡਾ

ਸੁਲਤਾਨਪੁਰ ਲੋਧੀ, 30 ਨਵੰਬਰ (ਨਰੇਸ਼ ਹੈਪੀ, ਥਿੰਦ)-ਹਲਕਾ ਸੁਲਤਾਨਪੁਰ ਲੋਧੀ ਦੇ ਨਾਮਵਰ ਆੜ੍ਹਤੀ ਆਗੂ ਬਲਜਿੰਦਰ ਸਿੰਘ ਖਿੰਡਾ ਲੋਧੀਵਾਲ ਤੇ ਬਲਵਿੰਦਰ ਸਿੰਘ ਖਿੰਡਾ ਨੇ ਹਲਕਾ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਤੇ ਹਲਕਾ ਸੁਲਤਾਨਪੁਰ ਲੋਧੀ ਦੇ ਵਿਧਾਇਕ ...

ਪੂਰੀ ਖ਼ਬਰ »

ਸਪੀਕਰ ਸੰਧਵਾਂ ਵਲੋਂ ਪ੍ਰੋ. ਜਸਵੰਤ ਸਿੰਘ ਮੁਰੱਬੀਆ ਦਾ ਸਨਮਾਨ

ਬੇਗੋਵਾਲ, 30 ਨਵੰਬਰ (ਸੁਖਜਿੰਦਰ ਸਿੰਘ)-ਹਲਕਾ ਭੁਲੱਥ ਦੇ ਅਗਾਂਹਵਧੁ ਤੇ ਵਾਤਾਵਰਣ ਦੀ ਸਾਂਭ ਸੰਭਾਲ ਕਰਨ ਵਾਲੇ ਕਿਸਾਨ ਪ੍ਰੋ: ਜਸਵੰਤ ਸਿੰਘ ਮੁਰੱਬੀਆ ਦਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਵਿਖੇ ...

ਪੂਰੀ ਖ਼ਬਰ »

ਚੰਡੀਗੜ੍ਹ 'ਤੇ ਪੰਜਾਬ ਦਾ ਕਾਨੂੰਨੀ ਹੱਕ- ਸੰਧੂ, ਝੰਡੂਵਾਲ, ਬੂਲੇ

ਸੁਲਤਾਨਪੁਰ ਲੋਧੀ, 30 ਨਵੰਬਰ (ਥਿੰਦ)-ਪੰਜਾਬ ਦੇ 22 ਪਿੰਡਾਂ ਨੂੰ ਉਜਾੜ ਕੇ ਬਣਾਏ ਗਏ ਚੰਡੀਗੜ੍ਹ 'ਤੇ ਪੰਜਾਬ ਦਾ ਹੀ ਕਾਨੂੰਨੀ ਹੱਕ ਹੈ ਤੇ ਇੱਥੋਂ ਦੀ ਜ਼ਮੀਨ ਕਿਸੇ ਹੋਰ ਨੂੰ ਤਬਦੀਲ ਕਰਨ ਦਾ ਕੋਈ ਹੱਕ ਨਹੀਂ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ...

ਪੂਰੀ ਖ਼ਬਰ »

ਕਾਲਾ ਸੰਘਿਆਂ 'ਚ ਹਰਿ ਜੱਸ ਕੀਰਤਨ ਦਰਬਾਰ 3 ਤੇ 4 ਨੂੰ

ਕਾਲਾ ਸੰਘਿਆਂ, 30 ਨਵੰਬਰ (ਬਲਜੀਤ ਸਿੰਘ ਸੰਘਾ)-ਸ੍ਰੀ ਗੁਰੂ ਨਾਨਕ ਦੇਵ ਜੀ ਨੌਜਵਾਨ ਸਭਾ ਵਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੂੰ ਸਮਰਪਿਤ 7ਵਾਂ ਹਰਿ ਜੱਸ ਕੀਰਤਨ ਦਰਬਾਰ 3 ਤੇ 4 ਦਸੰਬਰ ਨੂੰ ਸ਼ਾਮ 5 ਤੋਂ ਰਾਤ 10 ਵਜੇ ਤੱਕ ਦਾਣਾ ਮੰਡੀ ਕਾਲਾ ...

ਪੂਰੀ ਖ਼ਬਰ »

ਹਰਿ ਜੱਸ ਕੀਰਤਨ ਦਰਬਾਰ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਹੋਈ

ਸੁਲਤਾਨਪੁਰ ਲੋਧੀ, 30 ਨਵੰਬਰ (ਨਰੇਸ਼ ਹੈਪੀ, ਥਿੰਦ)-14ਵਾਂ ਸਾਲਾਨਾ ਹਰਿ ਜੱਸ ਕੀਰਤਨ ਦਰਬਾਰ ਸਬੰਧੀ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਪਿੰਡ ਗਿੱਲਾਂ, ਡੱਲਾ, ਡਡਵਿੰਡੀ, ਅਲਾਦਾਦ ਚੱਕ, ਬਿੱਲੀ ਬੜੈਚ, ਮਾਲਾ ਛੰਨਾ, ਰਾਮਪੁਰ ਜਾਗੀਰ, ਜਾਰਜਪੁਰ ਤੇ ਪਵਿੱਤਰ ਧਰਤੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX