ਤਾਜਾ ਖ਼ਬਰਾਂ


ਕਾਂਗਰਸ ਪਾਰਟੀ ਨੂੰ ਨਾ ਸੰਵਿਧਾਨ ’ਤੇ ਭਰੋਸਾ ਤੇ ਨਾ ਹੀ ਨਿਆਂਪਾਲਿਕਾ ’ਤੇ - ਗਜੇਂਦਰ ਸਿੰਘ ਸ਼ੇਖ਼ਾਵਤ
. . .  8 minutes ago
ਨਵੀਂ ਦਿੱਲੀ, 27 ਮਾਰਚ- ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖ਼ਾਵਤ ਨੇ ਅੱਜ ਇੱਥੇ ਗੱਲ ਕਰਦਿਆਂ ਕਿਹਾ ਕਿ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਖੁੱਸਣ ਨੂੰ ਲੈ ਕੇ ਸਾਰੇ ਕਾਂਗਰਸੀ ਨੇਤਾ ਪੂਰੇ ਦੇਸ਼ ’ਚ ਹਾਹਾਕਾਰ ਮਚਾ ਰਹੇ ਹਨ। ਉਨ੍ਹਾਂ ਕਿਹਾ ਕਿ ਫ਼ੈਸਲੇ ਤੋਂ ਬਾਅਦ ਜਿਸ ਤਰ੍ਹਾਂ ਕਾਂਗਰਸੀ ਨੇਤਾਵਾਂ ਨੇ ਨਿਆਂਪਾਲਿਕਾ ਅਤੇ ਜੱਜਾਂ ’ਤੇ...
ਬਿਲਕਿਸ ਬਾਨੋ ਕੇਸ: ਸੁਪਰੀਮ ਕੋਰਟ ’ਚ ਅੱਜ ਹੋਵੇਗੀ ਸੁਣਵਾਈ
. . .  15 minutes ago
ਨਵੀਂ ਦਿੱਲੀ, 27 ਮਾਰਚ- ਸੁਪਰੀਮ ਕੋਰਟ ਵਲੋਂ ਅੱਜ 2002 ਦੇ ਗੋਧਰਾ ਦੰਗਿਆਂ ਦੌਰਾਨ ਬਿਲਕਿਸ ਬਾਨੋ ਨਾਲ ਸਮੂਹਿਕ ਜਬਰ ਜਨਾਹ ਕਰਨ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਹੱਤਿਆ ਕਰਨ ਵਾਲੇ 11 ਦੋਸ਼ੀਆਂ ਦੀ ਰਿਹਾਈ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਸੁਣਵਾਈ ਕੀਤੀ ਜਾਵੇਗੀ। ਦੱਸ ਦਈਏ ਕਿ ਗੁਜਰਾਤ ਸਰਕਾਰ.....
ਕੋਵਿਡ-19: 10-11 ਅ੍ਰਪੈਲ ਨੂੰ ਦੇਸ਼ ਭਰ ’ਚ ਕੀਤੀ ਜਾਵੇਗੀ ਮੌਕ ਡਰਿੱਲ
. . .  39 minutes ago
ਨਵੀਂ ਦਿੱਲੀ, 27 ਮਾਰਚ- ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਅੱਜ ਸ਼ਾਮ ਕੋਵਿਡ-19 ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਲਈ ਰਾਜਾਂ ਦੇ ਸਿਹਤ ਸਕੱਤਰਾਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਮੀਟਿੰਗ ਕਰਨਗੇ। ਦੱਸ ਦਈਏ ਕਿ 10-11 ਅਪ੍ਰੈਲ ਨੂੰ ਦੇਸ਼ ਵਿਆਪੀ ਮੌਕ ਡਰਿੱਲ.....
ਸੁਪਰੀਮ ਕੋਰਟ ਦੇ ਵਕੀਲ ਨੇ ਪੁਲਿਸ ਕੋਲ ਦਰਜ ਕਰਵਾਈ ਖ਼ਾਲਿਸਤਾਨੀ ਸਮਰਥਕਾਂ ਵਿਰੁੱਧ ਐਫ਼.ਆਰ.ਆਈ.
. . .  43 minutes ago
ਨਵੀਂ ਦਿੱਲੀ, 27 ਮਾਰਚ- ਸੁਪਰੀਮ ਕੋਰਟ ਦੇ ਇਕ ਵਕੀਲ ਨੇ ਵਾਸ਼ਿੰਗਟਨ, ਅਮਰੀਕਾ ਵਿਚ ਭਾਰਤੀ ਦੂਤਾਵਾਸ ਵਿਚ ਪ੍ਰਦਰਸ਼ਨ ਕਰ ਰਹੇ ਖ਼ਾਲਿਸਤਾਨੀ ਸਮਰਥਕਾਂ ਵਿਰੁੱਧ ਦਿੱਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤਕਰਤਾ ਵਕੀਲ ਨੇ ਦਿੱਲੀ ਪੁਲਿਸ ਨੂੰ ਬੇਨਤੀ ਕੀਤੀ ਹੈ ਕਿ ਉਹ.....
ਮੁੰਬਈ: ਸਟੋਰ ਵਿਚ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ
. . .  57 minutes ago
ਮਹਾਰਾਸ਼ਟਰ, 27 ਮਾਰਚ- ਮੁੰਬਈ ਦੇ ਅੰਧੇਰੀ (ਪੂਰਬੀ) ਵਿਚ ਸਾਕੀ ਨਾਕਾ ਮੈਟਰੋ ਸਟੇਸ਼ਨ ਨੇੜੇ ਇਕ ਇਲੈਕਟ੍ਰੋਨਿਕ ਅਤੇ ਹਾਰਡਵੇਅਰ ਸਟੋਰ ਵਿਚ ਭਿਆਨਕ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ.....
ਸਾਰੇ ਕਾਂਗਰਸੀ ਸੰਸਦ ਮੈਂਬਰ ਅੱਜ ਕਰਨਗੇ ਮੀਟਿੰਗ
. . .  about 1 hour ago
ਨਵੀਂ ਦਿੱਲੀ, 27 ਮਾਰਚ- ਲੋਕ ਸਭਾ ਅਤੇ ਰਾਜ ਸਭਾ ਦੋਵਾਂ ਦੇ ਕਾਂਗਰਸੀ ਸੰਸਦ ਮੈਂਬਰ ਵਲੋਂ ਅੱਜ ਸਵੇਰੇ 10.30 ਵਜੇ ਸੰਸਦ ਵਿਖੇ ਕਾਂਗਰਸ ਸੰਸਦੀ ਦਲ ਦੇ ਦਫ਼ਤਰ ’ਚ ਮੀਟਿੰਗ...
ਅਤੀਕ ਅਹਿਮਦ ਨੂੰ ਲੈ ਝਾਂਸੀ ਪਹੁੰਚੀ ਪ੍ਰਯਾਗਰਾਜ ਪੁਲਿਸ
. . .  24 minutes ago
ਲਖਨਊ, 27 ਮਾਰਚ- ਉਮੇਸ਼ ਪਾਲ ਹੱਤਿਆਕਾਂਡ ਵਿਚ ਸ਼ਾਮਿਲ ਅਤੇ ਮਾਫ਼ੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਨੂੰ ਸਾਬਰਮਤੀ ਜੇਲ੍ਹ ਤੋਂ ਪ੍ਰਯਾਗਰਾਜ ਜੇਲ੍ਹ ਲਿਜਾ ਰਹੀ ਪ੍ਰਯਾਗਰਾਜ ਪੁਲਿਸ ਦੀ ਵੈਨ ਝਾਂਸੀ ਪੁਲਿਸ ਲਾਈਨਜ਼ ਪਹੁੰਚ ਗਈ ਹੈ। ਯੂ.ਪੀ. ਕੋਰਟ ਦੇ ਹੁਕਮਾਂ ਅਨੁਸਾਰ ਅਗਵਾ...
ਅਮਰੀਕਾ: ਦੋ ਵਿਅਕਤੀਆਂ ਵਿਚਕਾਰ ਹੋਈ ਗੋਲੀਬਾਰੀ
. . .  about 1 hour ago
ਕੈਲੀਫ਼ੋਰਨੀਆ, 27 ਮਾਰਚ- ਸੈਕਰਾਮੈਂਟੋ ਕਾਉਂਟੀ ਸ਼ੈਰਿਫ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਇੱਥੋਂ ਦੇ ਇਕ ਗੁਰਦੁਆਰੇ ਵਿਚ ਦੋ ਵਿਅਕਤੀਆਂ ਨੂੰ ਗੋਲੀ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਦੋਵਾਂ ਪੀੜਤਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜਾਣਕਾਰੀ ਅਨੁਸਾਰ ਗੋਲੀਬਾਰੀ.....
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਸਾਬਕਾ ਕੇਂਦਰੀ ਮੰਤਰੀ ਸੁਸ਼ਮਾ ਸਵਰਾਜ ਦੀ ਬੇਟੀ ਬੰਸੁਰੀ ਸਵਰਾਜ ਨੂੰ ਭਾਜਪਾ ਦਿੱਲੀ ਸਟੇਟ ਲੀਗਲ ਸੈੱਲ ਦਾ ਸੂਬਾ ਸਹਿ-ਕਨਵੀਨਰ ਕੀਤਾ ਨਿਯੁਕਤ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਲਵਲੀਨਾ ਅਤੇ ਨਿਖਤ ਜ਼ਰੀਨ ਨੂੰ ਸੋਨ ਤਗਮਾ ਜਿੱਤਣ 'ਤੇ ਦਿੱਤੀ ਵਧਾਈ
. . .  1 day ago
ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਆਸਟ੍ਰੇਲੀਆ ਦੀ ਕੈਟਲਿਨ ਪਾਰਕਰ ਨੂੰ ਹਰਾ ਕੇ ਵਿਸ਼ਵ ਚੈਂਪੀਅਨ ਬਣੀ
. . .  1 day ago
ਨਵੀਂ ਦਿੱਲੀ, 26 ਮਾਰਚ - ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ (75 ਕਿਲੋ) ਆਸਟ੍ਰੇਲੀਆ ਦੀ ਕੈਟਲਿਨ ਪਾਰਕਰ ਨੂੰ 5-2 ਨਾਲ ਹਰਾ ਕੇ ਵਿਸ਼ਵ ਚੈਂਪੀਅਨ ਬਣੀ । ਲਵਲੀਨਾ ਬੋਰਗੋਹੇਨ ਨੇ ਆਸਟ੍ਰੇਲੀਆ ਦੀ ਕੈਟਲਿਨ ...
ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨ ਨੇ ਆਜ਼ਾਦੀ ਦੀ 52ਵੀਂ ਵਰ੍ਹੇਗੰਢ ਅਤੇ ਬੰਗਲਾਦੇਸ਼ ਦਾ ਰਾਸ਼ਟਰੀ ਦਿਵਸ ਮਨਾਇਆ
. . .  1 day ago
ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਦਾ ਸੋਨਾ ਕੀਤਾ ਜ਼ਬਤ
. . .  1 day ago
ਕੋਚੀ, 26 ਮਾਰਚ - ਏਅਰ ਇੰਟੈਲੀਜੈਂਸ ਯੂਨਿਟ (ਏ.ਆਈ.ਯੂ.) ਨੇ ਐਤਵਾਰ ਨੂੰ ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਮੁੱਲ ਦਾ 1139 ਗ੍ਰਾਮ ਜ਼ਬਤ ਕੀਤਾ ਸੋਨਾ ।
ਸਰਹਿੰਦ ਨਹਿਰ ’ਚ ਪਿਆ ਪਾੜ, ਪਾਣੀ ਰਾਜਸਥਾਨ ਨਹਿਰ ’ਚ ਰਲਿਆ
. . .  1 day ago
ਫ਼ਰੀਦਕੋਟ, 26 ਮਾਰਚ (ਜਸਵੰਤ ਸਿੰਘ ਪੁਰਬਾ)-ਸ਼ਾਮ ਤਕਰੀਬਨ 6 ਵਜੇ ਚਹਿਲ ਪੁਲ ਤੋਂ ਕੁਝ ਹੀ ਦੂਰੀ ’ਤੇ ਸਰਹਿੰਦ ਤੇ ਰਾਜਸਥਾਨ ਨਹਿਰਾਂ ਦੇ ਵਿਚਕਾਰ ਸਰਹਿੰਦ ਨਹਿਰ ਵਿਚ ਪਾੜ ਪੈਣ ਨਾਲ ਪਾਣੀ ਦਾ ਵਹਾਅ ਰਾਜਸਥਾਨ ਨਹਿਰ ਵੱਲ ...
ਨਿਖਤ ਜ਼ਰੀਨ ਬਣੀ ਵਿਸ਼ਵ ਚੈਂਪੀਅਨ, ਦੋ ਵਾਰ ਦੀ ਏਸ਼ੀਅਨ ਚੈਂਪੀਅਨ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ
. . .  1 day ago
ਨਵੀਂ ਦਿੱਲੀ, 26 ਮਾਰਚ - ਭਾਰਤ ਦੀ ਨਿਖਤ ਜ਼ਰੀਨ ਨੇ ਆਈ.ਬੀ.ਏ .ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 2023 'ਚ 50 ਕਿਲੋਗ੍ਰਾਮ ਲਾਈਟ ਫਲਾਈਵੇਟ ਵਰਗ ਦੇ ਫਾਈਨਲ 'ਚ ਵੀਅਤਨਾਮ ਦੀ ਦੋ ਵਾਰ ਦੀ ਏਸ਼ਿਆਈ ...
ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖ਼ਾਰਜ
. . .  1 day ago
ਸ੍ਰੀ ਮੁਕਤਸਰ ਸਾਹਿਬ ,26 ਮਾਰਚ (ਰਣਜੀਤ ਸਿੰਘ ਢਿੱਲੋਂ)-ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਪੁੱਤਰ ਸਵ: ਸੁਰਜੀਤ ਸਿੰਘ ਮਾਨ ਚੱਕ ਗਿਲਜੇਵਾਲਾ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਗਿੱਦੜਬਾਹਾ ਨੂੰ ਸ਼੍ਰੋਮਣੀ ਅਕਾਲੀ ...
ਨੌਜਵਾਨ ਦੀ ਦਰਦਨਾਕ ਹਾਦਸੇ ’ਚ ਮੌਤ
. . .  1 day ago
ਸੰਧਵਾਂ ,26 ਮਾਰਚ ( ਪ੍ਰੇਮੀ ਸੰਧਵਾਂ )- ਨਵਾਂਸ਼ਹਿਰ ਦੇ ਪਿੰਡ ਚੇਤਾ ਤੇ ਕੰਗਰੌੜ ਵਿਚਕਾਰ ਇਕ ਮੋਟਰਸਾਈਕਲ ਸਵਾਰ ਦੀ ਬੀਤੀ ਰਾਤ ਦਰਖਤ ਨਾਲ ਅਚਾਨਕ ਟਕਰਾਉਣ ਕਾਰਨ ਮੌਤ ਹੋ ਗਈ ...
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖਤਮ ਕਰਨ ਤੋਂ ਭੜਕੇ ਕਾਂਗਰਸੀਆਂ ਵਲੋਂ 'ਸੱਤਿਆਗ੍ਰਹਿ'
. . .  1 day ago
ਬਠਿੰਡਾ, 26 ਮਾਰਚ (ਅੰਮਿ੍ਤਪਾਲ ਸਿੰਘ ਵਲਾਣ) - ਅੱਜ ਕਾਂਗਰਸ ਪਾਰਟੀ ਵਲੋਂ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦੇ ਰੋਸ ਵਜੋਂ ਸਥਾਨਕ ਮਿੰਨੀ ਸਕੱਤਰੇਤ ਕੋਲ ਅੰਬੇਡਕਰ ਪਾਰਕ ਵਿਚ ਜ਼ਿਲ੍ਹਾ ...
ਅੰਮ੍ਰਿਤਪਾਲ ਸਿੰਘ ਦਾ ਸਾਥੀ ਈਸ਼ਵਰ ਸਿੰਘ 29 ਮਾਰਚ ਤੱਕ ਪੁਲਿਸ ਰਿਮਾਂਡ 'ਤੇ
. . .  1 day ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ ਵਿਚ ਪੇਸ਼...
"ਮੁਸਲਮਾਨਾਂ ਨੂੰ ਦਿੱਤਾ ਗਿਆ ਰਾਖਵਾਂਕਰਨ ਸੰਵਿਧਾਨ ਅਨੁਸਾਰ ਨਹੀਂ"-ਅਮਿਤ ਸ਼ਾਹ
. . .  1 day ago
ਬਿਦਰ (ਕਰਨਾਟਕ) , 26 ਮਾਰਚ -ਕਰਨਾਟਕ ਵਿਚ ਮੁਸਲਮਾਨਾਂ ਲਈ ਚਾਰ ਫ਼ੀਸਦੀ ਓ.ਬੀ.ਸੀ. ਰਾਖਵੇਂਕਰਨ ਨੂੰ ਹਟਾਉਣ ਤੋਂ ਬਾਅਦ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ 'ਤੇ ਵਰ੍ਹਦਿਆਂ ਕਿਹਾ ਕਿ ਸੰਵਿਧਾਨ ਵਿਚ ਅਜਿਹਾ ਕੋਈ ਪ੍ਰਬੰਧ ਨਹੀਂ ਹੈ ਕਿ ਧਰਮ ਦੇ ਆਧਾਰ 'ਤੇ ਰਾਖਵਾਂਕਰਨ...
ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਵਲੋਂ ਖੁਦਕੁਸ਼ੀ
. . .  1 day ago
ਵਾਰਾਣਸੀ, 26 ਮਾਰਚ-ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੇ ਇਕ ਹੋਟਲ ਵਿਚ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ। ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ...
ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ...
ਮੇਰੇ ਪਰਿਵਾਰ ਦਾ ਕਈ ਵਾਰ ਕੀਤਾ ਗਿਆ ਅਪਮਾਨ, ਪਰ ਅਸੀਂ ਚੁੱਪ ਰਹੇ-ਪ੍ਰਿਅੰਕਾ ਗਾਂਧੀ
. . .  1 day ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਤੁਸੀਂ (ਭਾਜਪਾ) 'ਪਰਿਵਾਰਵਾਦ' ਦੀ ਗੱਲ ਕਰਦੇ ਹੋ, ਮੈਂ ਪੁੱਛਣਾ ਚਾਹੁੰਦਾ ਹਾਂ ਕਿ ਭਗਵਾਨ ਰਾਮ ਕੌਣ ਸਨ? ਕੀ ਉਹ 'ਪਰਿਵਾਰਵਾਦੀ' ਸਨ, ਜਾਂ ਪਾਂਡਵ 'ਪਰਿਵਾਰਵਾਦੀ' ਸਨ...
ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਸੋਨੂੰ ਸੂਦ ਤੇ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ 'ਚ
. . .  1 day ago
ਅੰਮ੍ਰਿਤਸਰ 26 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਅਦਾਕਾਰ ਸੋਨੂੰ ਸੂਦ ਤੇ ਅਦਾਕਾਰਾ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ ਪਹੁੰਚੇ ਹਨ। ਸਭ ਤੋਂ ਪਹਿਲਾਂ ਉਹ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 17 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਤਰਨਤਾਰਨ

ਡੀ. ਸੀ. ਵਲੋਂ ਅਧਿਆਪਕਾਂ ਨੂੰ ਕਲਾਸਾਂ 'ਚ ਮੋਬਾਈਲ ਫ਼ੋਨ ਨਾ ਲੈ ਕੇ ਜਾਣ ਦੀ ਹਦਾਇਤ

ਤਰਨ ਤਾਰਨ, 1 ਦਸੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਦੇ ਨਵ-ਨਿਯੁਕਤ ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਵਿਚ ਤਾਇਨਾਤ ਅਧਿਆਪਕਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਉਣ ਸਮੇਂ ਕਲਾਸਾਂ ਵਿਚ ਮੋਬਾਈਲ ਫ਼ੋਨ ਨਾ ਲੈ ਕੇ ਜਾਣ ਤੇ ਅਜਿਹਾ ਕਰਨ ਵਾਲੇ ਅਧਿਆਪਕਾਂ ਵਿਰੁੱਧ ਵਿਭਾਗੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤਰਨ ਤਾਰਨ, ਸਰਕਾਰੀ ਐਲੀਮੈਂਟਰੀ ਅਤੇ ਸੀਨੀਅਰ ਸੈਕੰਡਰੀ ਸਕੂਲ ਅਲਾਦੀਨਪੁਰ ਅਤੇ ਨਗਰ ਕੌਂਸਲ ਦਫ਼ਤਰ ਤਰਨ ਤਾਰਨ ਦੀ ਅਚਨਚੇਤ ਚੈਕਿੰਗ ਕੀਤੀ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਦਾਰਿਆਂ ਤੇ ਦਫ਼ਤਰਾਂ ਵਿਚ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਈ ਜਾਵੇਗੀ ਤੇ ਦਫ਼ਤਰਾਂ ਵਿਚ ਸਮੇਂ-ਸਿਰ ਹਾਜ਼ਰ ਨਾ ਹੋਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਸਮੂਹ ਜ਼ਿਲ੍ਹਾ ਮੁਖੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਦਫ਼ਤਰਾਂ ਵਿਚ ਸਮੂਹ ਸਟਾਫ਼ ਦੀ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਈ ਜਾਵੇ, ਤਾਂ ਜੋ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਵਿਚ ਕੋਈ ਮੁਸ਼ਕਿਲ ਨਾ ਆਵੇ | ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤਰਨ ਤਾਰਨ ਵਿਖੇ ਚੈਕਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਕੂਲ ਇੰਚਾਰਜ ਨੂੰ ਆਦੇਸ਼ ਦਿੱਤੇ ਕਿ ਕਲਾਸ ਵਿਚ ਮੋਬਾਈਲ ਫ਼ੋਨ ਰੱਖਣ ਵਾਲੇ ਇਕਨਾਮਿਕਸ ਲੈਕਚਰਾਰ ਜਸਬੀਰ ਸਿੰਘ ਤੇ ਹਿਸਾਬ ਅਧਿਆਪਕਾ ਜਸਪ੍ਰੀਤ ਕੌਰ ਦੀ ਜਵਾਬ ਤਲਬੀ ਕੀਤੀ ਜਾਵੇ | ਇਸ ਮੌਕੇ ਉਨ੍ਹਾਂ ਸਕੂਲ ਦੀ ਗਰਾਊਾਡ ਵਿਚ ਆਪਣੀਆਂ ਗੱਡੀਆਂ ਪਾਰਕ ਕਰਨ ਵਾਲੇ ਅਧਿਆਪਕਾ ਰਜਿੰਦਰ ਸਿੰਘ, ਜਗਦੀਪ ਸਿੰਘ ਤੇ ਬੀਰਇੰਦਰ ਸਿੰਘ ਤਾੜਨਾ ਕਰਦਿਆਂ ਕਿਹਾ ਕਿ ਅੱਗੋਂ ਤੋਂ ਅਜਿਹੀ ਅਣਗਹਿਲੀ ਨਾ ਕੀਤੀ ਜਾਵੇ ਤੇ ਗੱਡੀਆਂ ਨੂੰ ਢੁਕਵੀਂ ਜਗ੍ਹਾ 'ਤੇ ਪਾਰਕ ਕੀਤਾ ਜਾਵੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿਚ ਸਰਕਾਰੀ ਸਕੂਲਾਂ ਦੇ ਢਾਂਚੇ ਵਿਚ ਵਿਆਪਕ ਸੁਧਾਰ ਕੀਤਾ ਜਾਵੇਗਾ, ਤਾਂ ਜੋ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਸਰਕਾਰੀ ਸਕੂਲਾਂ ਵਿਚ ਗਰਾਊਾਡਾਂ ਨੂੰ ਮਗਨਰੇਗਾ ਸਕੀਮ ਅਧੀਨ ਸੁਧਾਰਿਆ ਜਾਵੇਗਾ | ਡਿਪਟੀ ਕਮਿਸ਼ਨਰ ਵਲੋਂ ਨਗਰ ਕੌਂਸਲ ਦਫ਼ਤਰ ਤਰਨ ਤਾਰਨ ਦੀ ਅੱਜ ਸਵੇਰੇ ਕੀਤੀ ਚੈਕਿੰਗ ਦੌਰਾਨ 10 ਕਰਮਚਾਰੀ ਗ਼ੈਰ-ਹਾਜ਼ਰ ਪਾਏ ਗਏ, ਜਿਨ੍ਹਾਂ ਵਿਰੁੱਧ ਉਨ੍ਹਾਂ ਨੇ ਸਖ਼ਤ ਵਿਭਾਗੀ ਕਾਰਵਾਈ ਕਰਨ ਦੇ ਆਦੇਸ਼ ਦਿੱਤੇ | ਗੈਰਹਾਜ਼ਰ ਪਾਏ ਜਾਣ ਵਾਲੇ ਕਰਮਚਾਰੀਆਂ ਵਿਚ ਬਲਜੀਤ ਸਿੰਘ ਅਕਾਂਊਟੈਂਟ, ਮਨਦੀਪ ਸਿੰਘ ਜੇ. ਈ., ਮਨਿੰਦਰ ਸਿੰਘ ਇੰਸਪੈਕਟਰ, ਜਤਿੰਦਰ ਕੁਮਾਰ, ਵਰਿੰਦਰਪਾਲ ਸਿੰਘ, ਨਰਿੰਦਰ ਕੁਮਾਰ, ਅੰਗਰੇਜ਼ ਸਿੰਘ, ਜੋਤੀ, ਬਲਵਿੰਦਰ ਸਿੰਘ (ਸਾਰੇ ਕਲਰਕ) ਤੇ ਦਿਨੇਸ਼ ਕੁਮਾਰ ਸੇਵਾਦਾਰ ਆਦਿ ਸ਼ਾਮਿਲ ਸਨ |

ਨਵਨਿਯੁਕਤ ਜ਼ਿਲ੍ਹਾ ਸਿੱਖਿਆ ਅਧਿਕਾਰੀ (ਅ) ਰਾਜੇਸ਼ ਸ਼ਰਮਾ ਨੇ ਸੰਭਾਲਿਆ ਅਹੁਦਾ

ਅੰਮਿ੍ਤਸਰ, 1 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਸਿੱਖਿਆ ਵਿਭਾਗ ਵਲੋਂ ਕੀਤੀਆਂ ਗਈਆਂ ਨਵੀਂਆਂ ਤੈਨਾਤੀਆਂ ਤਹਿਤ ਅੰਮਿ੍ਤਸਰ ਜ਼ਿਲ੍ਹੇ ਦੇ ਨਵਨਿਯੁਕਤ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀ.) ਰਾਜੇਸ਼ ਸ਼ਰਮਾ ਨੇ ਮਿੰਨੀ ਸਕੱਤਰੇਤ ਦਫਤਰ ਵਿਖੇ ਆਪਣਾ ਅਹੁਦਾ ...

ਪੂਰੀ ਖ਼ਬਰ »

ਡਾ: ਅਮਨਪ੍ਰੀਤ ਕੌਰ ਨੇ ਖ਼ਾਲਸਾ ਕਾਲਜ ਆਫ ਨਰਸਿੰਗ ਦੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ

ਅੰਮਿ੍ਤਸਰ, 1 ਦਸੰਬਰ (ਜਸਵੰਤ ਸਿੰਘ ਜੱਸ) - ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਅੱਜ ਡਾ. ਅਮਨਪ੍ਰੀਤ ਕੌਰ ਨੂੰ ਨਵੇਂ ਪਿ੍ੰਸੀਪਲ ਵਜੋਂ ਨਿਯੁਕਤ ਕੀਤਾ ਗਿਆ ਹੈ, ਉਹ ਇਸੇ ਸੰਸਥਾ 'ਚ ਕਾਫ਼ੀ ਲੰਮੇਂ ਸਮੇਂ ਪ੍ਰੋਫੈਸਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ | ਖ਼ਾਲਸਾ ਕਾਲਜ ...

ਪੂਰੀ ਖ਼ਬਰ »

ਆਈ. ਸੀ. ਆਈ. ਸੀ. ਆਈ. ਬ੍ਰਾਂਚ ਭਿੱਖੀਵਿੰਡ 'ਤੇ ਲਗਾਏ ਖਾਤੇ 'ਚੋਂ ਰੁਪਏ ਕੱਢਣ ਦੇ ਦੋਸ਼

ਭਿੱਖੀਵਿੰਡ, 1 ਦਸੰਬਰ (ਬੌਬੀ)-ਪਿੰਡ ਬੂੜ ਚੰਦ ਦੇ ਕਿਸਾਨ ਸੁਖਦੇਵ ਸਿੰਘ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਪ੍ਰਧਾਨ ਬਲਕਾਰ ਸਿੰਘ ਦਿਉਲ ਸਮੇਤ ਗੱਲਬਾਤ ਕਰਦਿਆਂ ਦੱਸਿਆ ਕਿ ਮੇਰੇ ਪੁੱਤਰ ਕੁਸਦੀਪ ਸਿੰਘ ਦਾ ਬੈਂਕ ਖਾਤਾ ਆਈ.ਸੀ.ਆਈ.ਸੀ.ਆਈ. ਬੈਂਕ ਬ੍ਰਾਚ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾ ਤੇ ਹੈਲਪਰਾਂ 3 ਤੇ 4 ਦਸੰਬਰ ਨੂੰ 'ਆਪ' ਵਿਧਾਇਕਾਂ ਰਾਹੀਂ ਭੇਜਣੀਆਂ ਮੁੱਖ ਮੰਤਰੀ ਨੂੰ ਮੰਗ ਪੱਤਰ

ਖੇਮਕਰਨ, 1 ਦਸੰਬਰ (ਰਾਕੇਸ਼ ਕੁਮਾਰ ਬਿੱਲਾ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸੂਬਾ ਕਮੇਟੀ ਨੇ ਇਹ ਫੈਸਲਾ ਕੀਤਾ ਹੈ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਪੰਜਾਬ ਸਰਕਾਰ ਕੋਲੋਂ ਮਨਵਾਉਣ ...

ਪੂਰੀ ਖ਼ਬਰ »

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਦਸਤਖ਼ਤੀ ਮੁਹਿੰਮ ਤਹਿਤ ਪ੍ਰੋਫਾਰਮੇ ਭਰਵਾਏ

ਝਬਾਲ, 1 ਦਸੰਬਰ (ਸੁਖਦੇਵ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਤੇ ਅੰਤਿ੍ੰਗ ਕਮੇਟੀ ਦੀ ਇਕੱਤਰਤਾ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਦੇਸ਼ ਵਿਆਪੀ ਦਸਤਖ਼ਤੀ ਮੁਹਿੰਮ ਸ਼ੁਰੂ ...

ਪੂਰੀ ਖ਼ਬਰ »

ਫ਼ੌਜ 'ਚ ਭਰਤੀ ਹੋਣ ਲਈ ਪ੍ਰੀ-ਰਿਕਰੂਟਮੈਂਟ ਕੋਰਸ 8 ਤੋਂ

ਤਰਨ ਤਾਰਨ, 1 ਦਸੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫ਼ਸਰ ਤਰਨ ਤਾਰਨ ਕਮਾਂਡਰ ਬਲਜਿੰਦਰ ਸਿੰਘ ਵਿਰਕ (ਸੇਵਾ ਮੁਕਤ) ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਆਰਮੀ, ਪੰਜਾਬ ਪੁਲਿਸ, ਨੇਵੀ, ਏਅਰ ਫੋਰਸ, ਬੀ. ਐੱਸ. ਐੱਫ., ਆਈ. ਟੀ. ਬੀ. ਪੀ., ਸੀ. ਆਰ. ਪੀ. ...

ਪੂਰੀ ਖ਼ਬਰ »

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤ ਮੁਹਿੰਮ ਦੀ ਆਰੰਭਤਾ

ਤਰਨ ਤਾਰਨ, 1 ਦਸੰਬਰ (ਹਰਿੰਦਰ ਸਿੰਘ)-ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਤੋਂ ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਸਤਖ਼ਤ ਮੁਹਿੰਮ ਦੀ ਆਰੰਭਤਾ ਕੀਤੀ ਗਈ | ਇਸ ...

ਪੂਰੀ ਖ਼ਬਰ »

ਪੁਲਿਸ ਵਲੋਂ 20 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ 2 ਵਿਅਕਤੀ ਗਿ੍ਫ਼ਤਾਰ, 2 ਫ਼ਰਾਰ

ਤਰਨ ਤਾਰਨ, 1 ਦਸੰਬਰ (ਹਰਿੰਦਰ ਸਿੰਘ)-ਇਕ ਵਿਅਕਤੀ ਪਾਸੋਂ ਮੋਬਾਈਲ ਫ਼ੋਨ 'ਤੇ 20 ਲੱਖ ਦੀ ਫਿਰੌਤੀ ਮੰਗਣ ਵਾਲੇ 2 ਵਿਅਕਤੀਆਂ ਨੂੰ ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ, ਜਦਕਿ 2 ਵਿਅਕਤੀ ਫ਼ਰਾਰ ਹਨ | ਇਸ ਸੰਬੰਧੀ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡੀ. ਸੀ. ਦਫ਼ਤਰ ਅੱਗੇ ਲੱਗੇ ਮੋਰਚਾ ਛੇਵੇ ਦਿਨ 'ਚ ਦਾਖ਼ਲ

ਤਰਨ ਤਾਰਨ, 1 ਦਸੰਬਰ (ਇਕਬਾਲ ਸਿੰਘ ਸੋਢੀ)-ਕਿਸਾਨਾਂ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਚੱਲ ਰਿਹਾ ਪੱਕਾ ਮੋਰਚਾ ਛੇਵੇਂ ਦਿਨ ਵਿਚ ਦਾਖ਼ਲ ਹੋ ਗਿਆ | ਮੋਰਚੇ ਨੂੰ ਵੱਡਾ ਬੱਲ ਦਿੰਦਿਆਂ ਹਜ਼ਾਰਾਂ ਬੀਬੀਆਂ ਨੇ ਸ਼ਮੂਲੀਅਤ ...

ਪੂਰੀ ਖ਼ਬਰ »

ਸ਼ਾਂਤੀਪੂਰਨ ਧਰਨਾ ਦੇ ਰਹੇ ਕਿਰਤੀਆਂ 'ਤੇ ਲਾਠੀਚਾਰਜ ਦੀ ਨਿੰਦਾ

ਤਰਨ ਤਾਰਨ, 1 ਦਸੰਬਰ (ਹਰਿੰਦਰ ਸਿੰਘ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐੱਮ.ਪੀ.ਆਈ.) ਦੇ ਜ਼ਿਲ੍ਹਾ ਪ੍ਰਧਾਨ ਮੁਖਤਾਰ ਸਿੰਘ ਮੱਲਾ, ਸਾਥੀ ਮੰਗਤ ਰਾਮ ਪਾਸਲਾ ਅਤੇ ਜ਼ਿਲ੍ਹਾ ਵਿੱਤ ਸਕੱਤਰ ਬਲਦੇਵ ਸਿੰਘ ਪੰਡੋਰੀ ਨੇ ਸੰਗਰੂਰ ਵਿਖੇ ਸ਼ਾਂਤੀ ਪੂਰਵਕ ਧਰਨਾ ਦੇ ...

ਪੂਰੀ ਖ਼ਬਰ »

ਰਾਸ਼ਟਰੀ ਜਨ ਸਹਿਯੋਗ ਤੇ ਬਾਲ ਵਿਕਾਸ ਮੰਤਰਾਲਾ ਮੁਹਾਲੀ ਵਲੋਂ ਸੰਤ ਸਿੰਘ ਸੁੱਖਾ ਸਿੰਘ ਸਕੂਲ ਵਿਖੇ ਵਰਕਸ਼ਾਪ ਲਗਾਈ

ਹਰੀਕੇ ਪੱਤਣ, 1 ਦਸੰਬਰ (ਸੰਜੀਵ ਕੁੰਦਰਾ)-ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੂਹ ਹਰੀਕੇ ਵਿਖੇ ਰਾਸ਼ਟਰੀ ਜਨ ਸਹਿਯੋਗ ਤੇ ਬਾਲ ਵਿਕਾਸ ਮੰਤਰਾਲਾ ਮੁਹਾਲੀ ਵਲੋਂ ਅੱਜ ਦੀ ਨੌਜਵਾਨ ਪੀੜ੍ਹੀ ਦੀ ਕਿਸ਼ੋਰ ਅਵਸਥਾ ਅਤੇ ਉਨ੍ਹਾਂ ਦੇ ਭਵਿੱਖ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਡਾ. ਨਿੱਝਰ ਵਲੋਂ ਪੰਜਾਬੀਆਂ ਨੂੰ ਬੇਵਕੂਫ ਤੇ ਕਿਸਾਨਾਂ ਨੂੰ ਮੁਫ਼ਤਖੋਰ ਕਹਿਣਾ ਅਤੀ ਨਿੰਦਣਯੋਗ- ­ ਡਾ. ਲੌਹਕਾ

ਤਰਨ ਤਾਰਨ, 1 ਦਸੰਬਰ (ਇਕਬਾਲ ਸਿੰਘ ਸੋਢੀ)-ਗੱਲਬਾਤ ਕਰਦੇ ਹੋਏ ਪ੍ਰਸਿੱਧ ਸੋਸ਼ਲ ਵਰਕਰ ਸਾਬਕਾ ਕੌਂਸਲਰ ਖਪਤਕਾਰ ਫੋਰਮ ਦੇ ਜ਼ਿਲ੍ਹਾ ਪ੍ਰਧਾਨ ਨੇ ਇਸ ਗੱਲ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ ਕਿ ਕੈਬਨਿਟ ਮੰਤਰੀ ਡਾ. ਨਿੱਝਰ ਵਲੋਂ ਆਪਣੇ ਇਕ ਪ੍ਰੈੱਸ ਮਿਲਣੀ ...

ਪੂਰੀ ਖ਼ਬਰ »

ਦਸਤਾਰਬੰਦੀ ਮੁਕਾਬਲੇ 'ਚ ਮਾਊਟ ਲਿਟਰਾ ਜੀ ਸਕੂਲ ਦੇ ਬੱਚਿਆਂ ਨੇ ਪੁਜੀਸ਼ਨਾਂ ਕੀਤੀਆਂ ਹਾਸਲ

ਤਰਨ ਤਾਰਨ, 1 ਦਸੰਬਰ (ਹਰਿੰਦਰ ਸਿੰਘ)-ਮਾਊਟ ਲਿਟਰਾ ਜੀ ਸਕੂਲ ਦੇ ਬੱਚਿਆਂ ਵਲੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਪੱਟੀ ਵਿਖੇ ਅੰਤਰ ਸਕੂਲ ਯੁਵਕ ਮੇਲੇ ਵਿਚ ਦਸਤਾਰਬੰਦੀ ਮੁਕਾਬਲੇ ਵਿਚ ਹਿੱਸਾ ਲਿਆ | ਇਸ ਜ਼ਿਲ੍ਹਾ ...

ਪੂਰੀ ਖ਼ਬਰ »

ਸਵ. ਗਿਆਨ ਸਿੰਘ ਚੌਧਰੀ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਖਡੂਰ ਸਾਹਿਬ, 1 ਦਸੰਬਰ (ਰਸ਼ਪਾਲ ਸਿੰਘ ਕੁਲਾਰ)-ਬੀਤੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਗਿਆਨ ਸਿੰਘ ਚੌਧਰੀ ਹੋਠੀਆਂ ਨਮਿੱਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਖੁੱਲ੍ਹੇ ਪੰਡਾਲ ਵਿਚ ਰਾਗੀ ਸਿੰਘਾਂ ਨੇ ਜੁੜ ਬੈਠੀਆਂ ਸੰਗਤਾਂ ਨੂੰ ...

ਪੂਰੀ ਖ਼ਬਰ »

ਵਿਅਕਤੀ ਨਾਲ ਕੁੱਟਮਾਰ ਕਰਕੇ ਉਸ ਦੀ ਪੱਗ ਲਾਹੁਣ 'ਤੇ 7 ਖਿਲਾਫ਼ ਕੇਸ ਦਰਜ

ਤਰਨ ਤਾਰਨ, 1 ਦਸੰਬਰ (ਪਰਮਜੀਤ ਜੋਸ਼ੀ)-ਹਥਿਆਰਾਂ ਨਾਲ ਲੈਸ ਹੋ ਕੇ ਇਕ ਵਿਅਕਤੀ ਨਾਲ ਕੁੱਟਮਾਰ ਕਰਕੇ ਉਸ ਦੀ ਪੱਗ ਲਾਹੁਣ 'ਤੇ ਥਾਣਾ ਝਬਾਲ ਦੀ ਪੁਲਿਸ ਨੇ ਚਾਰ ਔਰਤਾ ਅਤੇ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਝਬਾਲ ਵਿਖੇ ਸੁਖਦੇਵ ਸਿੰਘ ਪੁੱਤਰ ਹਜਾਰਾ ...

ਪੂਰੀ ਖ਼ਬਰ »

ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ

ਪੱਟੀ, 1 ਦਸੰਬਰ (ਕਾਲੇਕੇ, ਖਹਿਰਾ)-ਪੱਟੀ ਸ਼ਹਿਰ ਦੀ ਵਾਰਡ ਨੰਬਰ-4 ਵਿਚ ਸੰਗਾੜੀਆਂ ਵਾਲੀ ਗਲੀ ਦੇ ਘਰ ਬਾਹਰੋਂ ਦੁਪਿਹਰ ਵੇਲੇ ਮੋਟਰਸਾਈਕਲ ਚੋਰੀ ਹੋ ਗਿਆ | ਇਸ ਸਬੰਧੀ ਮਨਦੀਪ ਸਿੰਘ ਪੁੱਤਰ ਪ੍ਰੇਮ ਸਿੰਘ ਨੇ ਦੱਸਿਆ ਕਿ ਦੁਪਿਹਰ ਮੌਕੇ ਆਪਣਾ ਮੋਟਰਸਾਈਕਲ ਬਜਾਜ ਪਲਸਰ 150 ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੋਹਾਲੀ 'ਚ ਦਾਖਲੇ ਲਈ ਰਜਿਸਟ੍ਰੇਸ਼ਨ ਸ਼ੁਰੂ- ਡੀ. ਸੀ.

ਤਰਨ ਤਾਰਨ, 1 ਦਸੰਬਰ (ਹਰਿੰਦਰ ਸਿੰਘ)-ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖ਼ਲਾਈ ਵਿਭਾਗ ਵਲੋਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਮੋਹਾਲੀ ਵਿਖੇ ਚਲਾਈ ਜਾ ਰਹੀ ਹੈ | ਇਸ ਸੰਸਥਾ ਦੁਆਰਾ ਵਿਦਿਆਰਥੀਆਂ ਨੂੰ ਐੱਨ. ਡੀ. ਏ./ਡਿਫੈਂਸ ...

ਪੂਰੀ ਖ਼ਬਰ »

ਮਾਝਾ ਪਬਲਿਕ ਸਕੂਲ ਦਾ ਖੇਡ ਸਮਾਰੋਹ ਯਾਦਗਾਰ ਹੋ ਨਿਬੜਿਆ

ਤਰਨ ਤਾਰਨ, 1 ਦਸੰਬਰ (ਹਰਿੰਦਰ ਸਿੰਘ)-ਇਲਾਕੇ ਭਰ 'ਚ ਵਿੱਦਿਆ ਦਾ ਚਾਨਣ ਵੰਡ ਰਹੇ ਮਾਝਾ ਪਬਲਿਕ ਸਕੂਲ ਤਰਨ ਤਾਰਨ ਵਿਖੇ ਖੇਡ ਸਮਾਰੋਹ ਯਾਦਗਾਰੀ ਹੋ ਨਿੱਬੜਿਆ | ਇਹ ਖੇਡ ਸਮਾਰੋਹ ਪੰਜਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਿਚਕਾਰ ਕਰਵਾਇਆ ਗਿਆ | ਖੇਡ ਸਮਾਰੋਹ ...

ਪੂਰੀ ਖ਼ਬਰ »

ਡਰੋਨ ਦੇ ਪਾਰਟਸ ਮਿਲਣ 'ਤੇ ਪੁਲਿਸ ਵਲੋਂ ਕੇਸ ਦਰਜ

ਤਰਨ ਤਾਰਨ, 1 ਦਸੰਬਰ (ਹਰਿੰਦਰ ਸਿੰਘ)-ਥਾਣਾ ਖਾਲੜਾ ਦੀ ਪੁਲਿਸ ਨੇ ਡਰੋਨ ਦੇ ਪਾਰਟਸ ਮਿਲਣ 'ਤੇ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਖਾਲੜਾ ਦੇ ਮੁਖੀ ਐੱਸ.ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ...

ਪੂਰੀ ਖ਼ਬਰ »

ਅਦਾਲਤ ਵਲੋਂ 2 ਵਿਅਕਤੀ ਭਗੌੜੇ ਕਰਾਰ

ਤਰਨ ਤਾਰਨ, 1 ਦਸੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਅਤੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਅਦਾਲਤ ਵਲੋਂ 2 ਵਿਅਕਤੀਆਂ ਨੂੰ ਭਗੌੜਾ ਕਰਾਰ ਦੇਣ ਤੋਂ ਬਾਅਦ ਉਨ੍ਹਾਂ ਖਿਲਾਫ਼ ਕੇਸ ਦਰਜ ਕਰ ਲਿਆ ਹੈ | ਥਾਣਾ ਵੈਰੋਂਵਾਲ ਦੇ ...

ਪੂਰੀ ਖ਼ਬਰ »

ਵੋਟਰ ਸੂਚੀਆਂ ਦੀ ਸੁਧਾਈ ਲਈ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ 'ਤੇ 3 ਤੇ 4 ਨੂੰ ਲਗਾਏ ਜਾਣਗੇ ਕੈਂਪ- ਜ਼ਿਲ੍ਹਾ ਚੋਣ ਅਫ਼ਸਰ

ਤਰਨ ਤਾਰਨ, 1 ਦਸੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਸ਼ਡਿਊਲ ਅਨੁਸਾਰ 1 ਜਨਵਰੀ 2023 ਦੇ ਅਧਾਰ 'ਤੇ ਫ਼ੋਟੋ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ 8 ਦਸੰਬਰ ...

ਪੂਰੀ ਖ਼ਬਰ »

ਲੈਫਟੀਨੈਂਟ ਕਰਨਲ ਬਣੇ ਤੇਜਪ੍ਰਤਾਪ ਸਿੰਘ ਦਾ ਸੁਬੇਗ ਸਿੰਘ ਧੁੰਨ ਵਲੋਂ ਸਨਮਾਨ

ਤਰਨ ਤਾਰਨ, 1 ਦਸੰਬਰ (ਪਰਮਜੀਤ ਜੋਸ਼ੀ)-ਭਾਰਤੀ ਫੌਜ ਵਿਚ ਲੈਫਟੀਨੈਟ ਬਣੇ ਤੇਜਪ੍ਰਤਾਪ ਸਿੰਘ ਸੰਧੂ ਦਾ ਤਰਨ ਤਾਰਨ ਪੁੱਜਣ 'ਤੇ ਮਾਰਕੀਟ ਕਮੇਟੀ ਤਰਨ ਤਾਰਨ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਸੁਬੇਗ ਸਿੰਘ ਧੁੰਨ ਵਲੋਂ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ...

ਪੂਰੀ ਖ਼ਬਰ »

ਮਜੀਠੀਆ ਤੇ ਪ੍ਰੋ. ਵਲਟੋਹਾ ਨੂੰ ਅਕਾਲੀ ਦਲ 'ਚ ਵੱਡੀ ਨੁੰਮਾਇੰਦਗੀ ਮਿਲਣ 'ਤੇ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ- ਜਥੇ. ਕਰਮੰੂਵਾਲਾ

ਚੋਹਲਾ ਸਾਹਿਬ, 1 ਦਸੰਬਰ (ਬਲਵਿੰਦਰ ਸਿੰਘ)-ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਐਲਾਨੇ ਗਏ ਨਵੇਂ ਜਥੇਬੰਦਕ ਢਾਂਚੇ ਦੀ ਕੋਰ ਕਮੇਟੀ ਵਿਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪ੍ਰੋ. ਵਿਰਸਾ ਸਿੰਘ ...

ਪੂਰੀ ਖ਼ਬਰ »

ਸੋਨ ਤਗਮਾ ਜੇਤੂ ਡਾ. ਅਰਪਨਦੀਪ ਕੌਰ ਦਾ ਪਿੰਡ ਪਹੁੰਚਣ 'ਤੇ ਨਿੱਘਾ ਸੁਵਾਗਤ

ਭਿੱਖੀਵਿੰਡ, 1 ਦਸੰਬਰ (ਬੌਬੀ)-ਗੁਰੂ ਨਾਨਕ ਦੇਵ ਯੁਨੀਵਰਸਿਟੀ ਦੇ ਫਿਜਿਓਥਰੈਪੀ ਵਿਭਾਗ 'ਚੋਂ ਪੰਜਾਬ ਦੇ ਪੂਰੇ ਕਾਲਜਾਂ 'ਚੋਂ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮਾ ਜੇਤੂ ਡਾ. ਅਰਪਨਦੀਪ ਕੌਰ ਹੇਰ ਦੇ ਆਪਣੇ ਗ੍ਰਹਿ ਪਿੰਡ ਦਿਆਲਪੁਰ ਵਿਖੇ ਪਹੁੰਚਣ 'ਤੇ ਨਿੱਘਾ ਸਵਾਗਤ ...

ਪੂਰੀ ਖ਼ਬਰ »

ਮਾਤਾ ਮਹਿੰਦਰ ਕੌਰ ਦੇ ਅਕਾਲ ਚਲਾਣੇ 'ਤੇ ਕੈਬਨਿਟ ਮੰਤਰੀ ਨਿੱਝਰ, ਸਾਬਕਾ ਵਿਧਾਇਕ ਸੰਧੂ ਤੇ ਹੋਰਾਂ ਵਲੋਂ ਦੁੱਖ ਦਾ ਪ੍ਰਗਟਾਵਾ

ਤਰਨ ਤਾਰਨ, 1 ਦਸੰਬਰ (ਹਰਿੰਦਰ ਸਿੰਘ)-ਚੀਫ਼ ਖ਼ਾਲਸਾ ਦੀਵਾਨ ਲੋਕਲ ਕਮੇਟੀ ਤਰਨ ਤਾਰਨ ਦੇ ਮੀਤ ਪ੍ਰਧਾਨ ਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਪੱਟੀ ਦੇ ਮੈਂਬਰ ਇੰਚਾਰਜ ਅਤੇ ਕੋਆਪ੍ਰੇਟਿਵ ਬੈਂਕ ਦੇ ਡਾਇਰੈਕਟਰ ਮਨਜੀਤ ਸਿੰਘ ਢਿੱਲੋਂ ਦੇ ਮਾਤਾ ਮਹਿੰਦਰ ਕੌਰ ...

ਪੂਰੀ ਖ਼ਬਰ »

ਵਿਸ਼ਵ ਏਡਜ਼ ਦਿਵਸ ਮਨਾਇਆ

ਸੁਰ ਸਿੰਘ, 1 ਦਸੰਬਰ (ਧਰਮਜੀਤ ਸਿੰਘ)-ਸਿਵਲ ਸਰਜਨ ਡਾ. ਦਿਲਬਾਗ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਸਥਾਨਕ ਸਿਹਤ ਕੇਂਦਰ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ: ਕੁਲਤਾਰ ਸਿੰਘ ਦੀ ਅਗਵਾਈ ਵਿਚ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ | ਇਸ ਮੌਕੇ ਐੱਸ.ਅੱੈਮ.ਓ. ਡਾ: ਕੁਲਤਾਰ ਸਿੰਘ ਨੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਜਲਦ ਵਾਅਦੇ ਪੂਰੇ ਨਾ ਕੀਤੇ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ- ਦਾਊਦ, ਦਰਾਜਕੇ

ਸੁਰ ਸਿੰਘ, 1 ਦਸੰਬਰ (ਧਰਮਜੀਤ ਸਿੰਘ)-ਵਿਧਾਨ ਸਭਾ ਚੋਣਾਂ ਦੌਰਾਨ ਮਜ਼ਦੂਰ ਵਰਗ ਨਾਲ ਕੀਤੇ ਵਾਅਦਿਆਂ ਨੂੰ ਜੇਕਰ ਭਗਵੰਤ ਮਾਨ ਸਰਕਾਰ ਨੇ ਜਲਦ ਅਮਲੀਜਾਮਾ ਨਾ ਪਹਿਨਾਇਆ ਤਾਂ ਜਥੇਬੰਦੀ ਸਰਕਾਰ ਵਿਰੁੱਧ ਤਿੱਖਾ ਸੰਘਰਸ਼ ਵਿੱਢੇਗੀ | ਇਹ ਐਲਾਨ ਦਿਹਾਤੀ ਮਜ਼ਦੂਰ ਸਭਾ ...

ਪੂਰੀ ਖ਼ਬਰ »

ਫਤਿਆਬਾਦ ਦੇ ਮੁੱਖ ਬਾਜ਼ਾਰ 'ਚ ਲੱਗਦੇ ਜਾਮ ਵੱਲ ਪੁਲਿਸ ਨਹੀਂ ਦੇ ਰਹੀ ਧਿਆਨ

ਫਤਿਆਬਾਦ, 1 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਵਿਖੇ ਨਿੱਤ ਦਿਹਾੜੇ ਲੰਮੇ-ਲੰਮੇ ਜਾਮ ਲੱਗਣੇ ਆਮ ਜਿਹੀ ਗੱਲ ਹੋ ਗਈ ਹੈ, ਕਿਉਂਕਿ ਲੋਕਾਂ ਵਲੋਂ ਬਾਜ਼ਾਰ ਵਿਚ ਗੱਡੀਆਂ ਖੜ੍ਹੀਆਂ ਕਰਕੇ ਬਾਜ਼ਾਰ ਵਿਚੋਂ ਖ਼ਰੀਦੋ ਫਰੋਖਤ ਕੀਤੀ ਜਾਦੀ ਹੈ, ਜਿਸ ਨੂੰ ...

ਪੂਰੀ ਖ਼ਬਰ »

ਐੱਸ. ਐੱਸ. ਐੱਸ. ਸਕੂਲ ਜੰਡੋਕੇ ਨੇ ਸ਼ਹੀਦੀ ਦਿਹਾੜਾ ਮਨਾਇਆ

ਤਰਨ ਤਾਰਨ, 1 ਦਸੰਬਰ (ਇਕਬਾਲ ਸਿੰਘ ਸੋਢੀ)-ਐੱਸ. ਐੱਸ. ਐੱਸ. ਪਬਲਿਕ ਸਕੂਲ ਜੰਡੋਕੇ ਸਕੂਲ ਦੇ ਸਟਾਫ਼ ਮੈਂਬਰਾਂ ਅਤੇ ਪੰਜਵੀਂ ਜਮਾਤ ਦੇ ਬੱਚਿਆਂ ਨੇ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਸ਼ਹੀਦੀ ਦਿਹਾੜਾ ਬਾਬਾ ਬਕਾਲਾ ਸਾਹਿਬ ਗੁਰਦੁਆਰੇ ਜਾ ਕੇ ਮਨਾਇਆ | ਸਾਰੇ ਬੱਚਿਆਂ ...

ਪੂਰੀ ਖ਼ਬਰ »

ਕੀ ਕਹਿੰਦੇ ਹਨ ਭਾਜਪਾ ਯੁਵਾ ਮੋਰਚਾ ਸਪੋਰਟਸ ਵਿੰਗ ਦੇ ਪੰਜਾਬ ਪ੍ਰਧਾਨ ਤਰੁਣ ਜੋਸ਼ੀ

ਤਰੁਣ ਜੋਸ਼ੀ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵਲੋਂ ਗਊ ਟੈਕਸ ਤਾਂ ਵਸੂਲ ਕਰ ਲਿਆ ਜਾਂਦਾ ਹੈ, ਪਰ ਉਸ ਦੇ ਬਾਵਯੂਦ ਇਹ ਗਾਵਾਂ ਬੇਸਹਾਰਾ ਸੜਕਾਂ 'ਤੇ ਘੁੰਮ ਰਹੀਆਂ ਹਨ, ਜਿਨ੍ਹਾਂ ਦੀ ਸੰਭਾਲ ਕਰਨ ਵਾਲਾ ਕੋਈ ਨਹੀਂ ਹੈ ਅਤੇ ਇਹ ਟੈਕਸ ਦਾ ਪੈਸਾ ਕਿੱਥੇ ਜਾਂਦਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਸੜਕੀ ਹਾਦਸਿਆਂ ਦਾ ਕਾਰਨ ਬਣ ਰਹੀਆਂ ਸੜਕਾਂ 'ਤੇ ਘੁੰਮ ਰਹੀਆਂ ਗਾਵਾਂ

ਤਰਨ ਤਾਰਨ, 1 ਦਸੰਬਰ (ਪਰਮਜੀਤ ਜੋਸ਼ੀ)-ਸੜਕਾਂ ਤੇ ਗਲੀ, ਮੁਹੱਲਿਆਂ ਵਿਚ ਬੇਸਹਾਰਾ ਗਾਵਾਂ ਆਮ ਹੀ ਘੁੰਮਦੀਆਂ ਦੇਖੀਆਂ ਜਾ ਸਕਦੀਆਂ ਹਨ, ਜਿਸ ਕਾਰਨ ਸੜਕਾਂ 'ਤੇ ਆਵਾਜਾਈ ਵਿਚ ਵਿਘਨ ਪੈਂਦਾ ਹੈ, ਉੱਥੇ ਇਹ ਪਸ਼ੂ ਸੜਕ ਹਾਦਸਿਆਂ ਦਾ ਕਾਰਨ ਵੀ ਬਣਦੇ ਹਨ, ਜਿਸ ਕਾਰਨ ਕਈ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗਲਾ ਕੇ ਲਿਜਾਣ ਵਾਲਾ ਕਾਬੂ

ਵੇਰਕਾ, 1 ਦਸੰਬਰ (ਪਰਮਜੀਤ ਸਿੰਘ ਬੱਗਾ) - ਥਾਣਾ ਮੋਹਕਮਪੁਰਾ ਅਧੀਨ ਪੈਂਦੀ ਪੁਲਿਸ ਚੌਕੀ ਗੋਲਡਨ ਐਵੀਨਿਊ ਦੀ ਪੁਲਿਸ ਨੇ ਨਾਬਾਲਗ ਨੂੰ ਵਿਆਹ ਦਾ ਝਾਂਸਾ ਦੇ ਕੇ ਲੈ ਜਾਣ ਵਾਲੇ ਨੌਜਵਾਨ ਨੂੰ ਕਾਬੂ ਕਰਨ ਉਪਰੰਤ ਲੜਕੀ ਨੂੰ ਬਰਾਮਦ ਕਰਕੇ ਵਾਰਸਾਂ ਦੇ ਹਵਾਲੇ ਕਰ ਦਿੱਤਾ | ...

ਪੂਰੀ ਖ਼ਬਰ »

ਰੇਲਵੇ ਲਾਈਨਾਂ ਤੋਂ ਲਾਸ਼ ਮਿਲੀ

ਅੰਮਿ੍ਤਸਰ, 1 ਦਸੰਬਰ (ਗਗਨਦੀਪ ਸ਼ਰਮਾ)- ਜੀ. ਆਰ. ਪੀ. ਅੰਮਿ੍ਤਸਰ ਵਲੋਂ ਅੰਮਿ੍ਤਸਰ ਰੇਲਵੇ ਸਟੇਸ਼ਨ ਦੇ ਪਲੇਟਫ਼ਾਰਮ ਨੰਬਰ-7 ਦੀ ਰੇਲਵੇ ਲਾਈਨਾਂ ਤੋਂ ਇਕ ਵਿਅਕਤੀ ਦੀ ਲਾਸ਼ ਮਿਲੀ ਹੈ | ਏ. ਐਸ. ਆਈ. ਭੁਪਿੰਦਰ ਸਿੰਘ ਨੇ ਦੱਸਿਆ ਕਿ ਮਿ੍ਤਕ ਦੀ ਉਮਰ 40-42 ਸਾਲ ਹੈ ਅਤੇ ਹਾਲ ਦੀ ...

ਪੂਰੀ ਖ਼ਬਰ »

ਲੋਕ ਸੰਪਰਕ ਵਿਭਾਗ ਦੇ ਏ.ਪੀ. ਸਿੰਘ ਹੋਏ ਸੇਵਾ ਮੁਕਤ

ਅੰਮਿ੍ਤਸਰ, 1 ਦਸੰਬਰ (ਰੇਸ਼ਮ ਸਿੰਘ) - ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵਿਚ ਕੰਮ ਕਰਦੇ ਕਰਮਚਾਰੀ ਅਰਵਿੰਦਰ ਪਾਲ ਸਿੰਘ (ਏ.ਪੀ. ਸਿੰਘ) ਸਿਨੇਮਾ ਆਪਰੇਟਰ ਜੋ ਆਪਣੀ 28 ਸਾਲ ਸੇਵਾ ਉਪਰੰਤ ਸੇਵਾ ਮੁਕਤ ਹੋਏ ਹਨ, ਨੂੰ ਸ: ਸ਼ੇਰਜੰਗ ਸਿੰਘ ਹੁੰਦਲ ਜ਼ਿਲ੍ਹਾ ਲੋਕ ਸੰਪਰਕ ...

ਪੂਰੀ ਖ਼ਬਰ »

ਡੀ. ਏ. ਵੀ. ਪਬਲਿਕ ਸਕੂਲ ਵਲੋਂ ਕੈਮਲ ਕਲਾ ਸੰਮੇਲਨ-2022 ਤਹਿਤ ਵਰਕਸ਼ਾਪ ਲਗਾਈ

ਅੰਮਿ੍੍ਰਤਸਰ, 1 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ) - ਡੀ. ਏ. ਵੀ. ਪਬਲਿਕ ਸਕੂਲ ਲਾਰੰਸ ਰੋਡ ਅੰਮਿ੍ਤਸਰ ਵਿਖੇ ਕੋਕੂਆ ਕੈਮਲਿਨ ਲਿਮਟਿਡ ਵਲੋਂ ਆਰਟਸ ਕੈਮਲ ਕਲਾ ਸੰਮੇਲਨ-2022 ਤਹਿਤ ਕਲਾ ਵਿਭਾਗ ਦੇ ਅਧਿਆਪਕਾਂ ਲਈ ਇਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਇਸ ਵਰਕਸ਼ਾਪ ਦਾ ...

ਪੂਰੀ ਖ਼ਬਰ »

ਵਿਰਾਸਤੀ ਮਾਰਗ 'ਤੇ ਈ-ਰਿਕਸ਼ਿਆਂ ਦੀ ਬੇਲੋੜੀ ਆਵਾਜਾਈ ਸੈਲਾਨੀਆਂ ਦਾ ਸਫ਼ਰ ਕਰ ਰਹੀ 'ਬੇਸੁਆਦਲਾ'

ਅੰਮਿ੍ਤਸਰ, 1 ਦਸੰਬਰ (ਸੁਰਿੰਦਰ ਕੋਛੜ) - ਸਥਾਨਕ ਟਾਊਨ ਹਾਲ ਚੌਕ ਤੋਂ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ 'ਤੇ ਉਸਾਰੇ ਗਏ ਲਗਭਗ ਪੌਣਾ ਕਿੱਲੋਮੀਟਰ ਲੰਬੇ ਵਿਰਾਸਤੀ ਮਾਰਗ 'ਤੇ ਦਿਨ ਸ਼ੁਰੂ ਹੋਣ ਤੋਂ ਲੈ ਕੇ ਦੇਰ ਰਾਤ ਤਕ ਜਾਰੀ ਰਹਿਣ ਵਾਲੀ ਈ-ਰਿਕਸ਼ਿਆਂ ਅਤੇ ਹੋਰਨਾ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਅੰਮਿ੍ਤਸਰ ਵਿਖੇ ਸੈਮੀਨਾਰ ਕਰਵਾਇਆ

ਅੰਮਿ੍ਤਸਰ, 1 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ) - ਡੀ. ਏ. ਵੀ. ਕਾਲਜ ਅੰਮਿ੍ਤਸਰ ਦੇ ਹਿੰਦੀ ਵਿਭਾਗ ਵਲੋਂ ਨਵੀਂ ਸਿੱਖਿਆ ਨੀਤੀ : ਹਿੰਦੀ ਅਤੇ ਭਾਰਤੀ ਭਾਸ਼ਾਵਾਂ-ਸੁਰੱਖਿਆ ਅਤੇ ਪ੍ਰਚਾਰ ਵਿਸ਼ੇ 'ਤੇ ਇਕ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ | ਇਹ ਪ੍ਰੋਗਰਾਮ ਕੇਂਦਰੀ ਹਿੰਦੀ ...

ਪੂਰੀ ਖ਼ਬਰ »

ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਭਾਸ਼ਨ ਮੁਕਾਬਲੇ

ਅੰਮਿ੍ਤਸਰ, 1 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)-ਭਾਰਤ ਵਿਕਾਸ ਪ੍ਰੀਸ਼ਦ, ਅੰਮਿ੍ਤਸਰ (ਕੇਂਦਰੀ) ਵਲੋਂ ਡੀ. ਏ. ਵੀ. ਇੰਟਰਨੈਸ਼ਨਲ ਸਕੂਲ, ਅੰਮਿ੍ਤਸਰ ਵਿਖੇ ਪਿੰ੍ਰਸੀਪਲ ਡਾ. ਅੰਜਨਾ ਗੁਪਤਾ ਦੀ ਅਗਵਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੰੂ ਸਮਰਪਿਤ ...

ਪੂਰੀ ਖ਼ਬਰ »

ਬਾਬਾ ਵਧਾਵਾ ਸਿੰਘ ਵਿੱਦਿਆ ਕੇਂਦਰ ਵਿਖੇ ਖੇਡ ਮੁਕਾਬਲੇ ਕਰਵਾਏ

ਚੱਬਾ, 1 ਦਸੰਬਰ (ਜੱਸਾ ਅਨਜਾਣ) - ਬੀਤੇ ਦਿਨੀਂ ਬਾਬਾ ਵਧਾਵਾ ਸਿੰਘ ਜੀ ਵਿੱਦਿਆ ਕੇਂਦਰ ਚੱਬਾ ਵਿਖੇ ਸੰਤ ਬਾਬਾ ਸੁਖਦੇਵ ਸਿੰਘ ਜੀ ਭੁੱਚੋਂ ਸਾਹਿਬ ਵਾਲਿਆਂ ਦੀ ਰਹਿਣਨੁਮਾਈ ਹੇਠ ਖੇਡ ਦਿਵਸ ਨੂੰ ਸਮਰਪਿਤ ਖੇਡ ਮੁਕਾਬਲੇ ਕਰਵਾਏ ਗਏ | ਇਸ ਖੇਡਾਂ ਵਿਚ ਜਿਵੇਂ ...

ਪੂਰੀ ਖ਼ਬਰ »

ਸੀ. ਆਰ. ਐੱਸ. ਹੀਰਾ ਸਿੰਘ ਨੂੰ ਸੇਵਾਮੁਕਤ ਹੋਣ 'ਤੇ ਨਿੱਘੀ ਵਿਦਾਇਗੀ ਦਿੱਤੀ

ਅੰਮਿ੍ਤਸਰ, 1 ਦਸੰਬਰ (ਗਗਨਦੀਪ ਸ਼ਰਮਾ)- ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ ਡਿਊਟੀ ਕਰਦੇ ਸੀ. ਆਰ. ਐਸ. (ਚੀਫ਼ ਰਿਜ਼ਰਵੇਸ਼ਨ ਸੁਪਰਵਾਈਜ਼ਰ) ਹੀਰਾ ਸਿੰਘ ਨੂੰ ਸੇਵਾਮੁਕਤ ਹੋਣ 'ਤੇ ਉਨ੍ਹਾਂ ਦੇ ਦਫ਼ਤਰੀ ਸਟਾਫ਼ ਵਲੋਂ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ਸਟਾਫ਼ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਸਾਹਿਬ ਦੀ ਮਹਾਨ ਸ਼ਖ਼ਸੀਅਤ ਅਤੇ ਕੁਰਬਾਨੀ ਤੋਂ ਸੇਧ ਲੈਣ ਦੀ ਲੋੜ- ਵਿਧਾਇਕ ਕੁੰਵਰ

ਅੰਮਿ੍ਤਸਰ, 1 ਦਸੰਬਰ (ਜਸਵੰਤ ਸਿੰਘ ਜੱਸ)- ਗ੍ਰਾਮ ਪੰਚਾਇਤ ਸਿਲਵਰ ਅਸਟੇਟ ਮਜੀਠਾ ਰੋਡ ਬਾਈਪਾਸ ਵਲੋਂ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ ਗੁਰਦੁਆਰਾ ਸਾਹਿਬ ਸਿਲਵਰ ਅਸਟੇਟ ਵਿਖੇ ਕਰਵਾਇਆ ਗਿਆ, ਜਿਸ ਵਿਚ ਹਲਕਾ ਉੱਤਰੀ ਦੇ ਆਪ ਵਿਧਾਇਕ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਸਕੂਲ ਦੇ ਵਿਦਿਆਰਥੀ ਨੇ ਰਾਜ ਪੱਧਰੀ ਖੇਡਾਂ 'ਚ ਮਾਰੀਆਂ ਮੱਲਾਂ

ਤਰਨ ਤਾਰਨ, 1 ਦਸੰਬਰ (ਹਰਿੰਦਰ ਸਿੰਘ)-ਚੀਫ਼ ਖ਼ਾਲਸਾ ਦੀਵਾਨ ਲੋਕਲ ਕਮੇਟੀ ਤਰਨ ਤਾਰਨ ਦੇ ਮੀਤ ਪ੍ਰਧਾਨ ਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਪੱਟੀ ਦੇ ਮੈਂਬਰ ਇੰਚਾਰਜ ਅਤੇ ਕੋਆਪ੍ਰੇਟਿਵ ਬੈਂਕ ਦੇ ਡਾਇਰੈਕਟਰ ਮਨਜੀਤ ਸਿੰਘ ਢਿੱਲੋਂ ਦੇ ਮਾਤਾ ਮਹਿੰਦਰ ਕੌਰ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 1 ਦਸੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਸਰਾਏ ਅਮਾਨਤ ਖਾਂ ਦੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਗਿ੍ਫ਼ਤਾਰ, ਇਕ ਫ਼ਰਾਰ

ਤਰਨ ਤਾਰਨ, 1 ਦਸੰਬਰ (ਪਰਮਜੀਤ ਜੋਸ਼ੀ)-ਥਾਣਾ ਸਰਹਾਲੀ ਅਤੇ ਥਾਣਾ ਹਰੀਕੇ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ, ਜਦਕਿ ਇਕ ਵਿਅਕਤੀ ਫ਼ਰਾਰ ਹੈ | ਥਾਣਾ ਸਰਹਾਲੀ ਦੇ ਏ.ਐੱਸ.ਆਈ. ਬਲਦੇਵ ਰਾਜ ਨੇ ਦੱਸਿਆ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX