ਤਾਜਾ ਖ਼ਬਰਾਂ


ਮੁੰਬਈ: ਸਟੋਰ ਵਿਚ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ
. . .  2 minutes ago
ਮਹਾਰਾਸ਼ਟਰ, 27 ਮਾਰਚ- ਮੁੰਬਈ ਦੇ ਅੰਧੇਰੀ (ਪੂਰਬੀ) ਵਿਚ ਸਾਕੀ ਨਾਕਾ ਮੈਟਰੋ ਸਟੇਸ਼ਨ ਨੇੜੇ ਇਕ ਇਲੈਕਟ੍ਰੋਨਿਕ ਅਤੇ ਹਾਰਡਵੇਅਰ ਸਟੋਰ ਵਿਚ ਭਿਆਨਕ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ.....
ਸਾਰੇ ਕਾਂਗਰਸੀ ਸੰਸਦ ਮੈਂਬਰ ਅੱਜ ਕਰਨਗੇ ਮੀਟਿੰਗ
. . .  10 minutes ago
ਨਵੀਂ ਦਿੱਲੀ, 27 ਮਾਰਚ- ਲੋਕ ਸਭਾ ਅਤੇ ਰਾਜ ਸਭਾ ਦੋਵਾਂ ਦੇ ਕਾਂਗਰਸੀ ਸੰਸਦ ਮੈਂਬਰ ਵਲੋਂ ਅੱਜ ਸਵੇਰੇ 10.30 ਵਜੇ ਸੰਸਦ ਵਿਖੇ ਕਾਂਗਰਸ ਸੰਸਦੀ ਦਲ ਦੇ ਦਫ਼ਤਰ ’ਚ ਮੀਟਿੰਗ...
ਉਮੇਸ਼ ਪਾਲ ਕਤਲਕਾਂਡ: ਮਾਫ਼ੀਆ ਅਤੀਕ ਅਹਿਮਦ ਨੂੰ ਲੈ ਰਵਾਨਾ ਹੋਈ ਪ੍ਰਯਾਗਰਾਜ ਪੁਲਿਸ
. . .  35 minutes ago
ਸੂਰਤ, 27 ਮਾਰਚ- ਉਮੇਸ਼ ਪਾਲ ਕਤਲ ਕਾਂਡ ਵਿਚ ਨਾਮਜ਼ਦ ਮਾਫ਼ੀਆ ਅਤੀਕ ਅਹਿਮਦ ਨੂੰ ਪ੍ਰਯਾਗਰਾਜ ਪੁਲਿਸ ਗੁਜਰਾਤ ਦੀ ਸਾਬਰਮਤੀ ਜੇਲ੍ਹ ਤੋਂ ਲੈ ਕੇ ਰਵਾਨਾ ਹੋ ਚੁੱਕੀ ਹੈ। ਅਤੀਕ ਨੂੰ ਸੜਕ ਰਾਹੀਂ ਪ੍ਰਯਾਗਰਾਜ ਲਿਆਂਦਾ ਜਾ......
ਅਮਰੀਕਾ: ਦੋ ਵਿਅਕਤੀਆਂ ਵਿਚਕਾਰ ਹੋਈ ਗੋਲੀਬਾਰੀ
. . .  43 minutes ago
ਕੈਲੀਫ਼ੋਰਨੀਆ, 27 ਮਾਰਚ- ਸੈਕਰਾਮੈਂਟੋ ਕਾਉਂਟੀ ਸ਼ੈਰਿਫ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਇੱਥੋਂ ਦੇ ਇਕ ਗੁਰਦੁਆਰੇ ਵਿਚ ਦੋ ਵਿਅਕਤੀਆਂ ਨੂੰ ਗੋਲੀ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਦੋਵਾਂ ਪੀੜਤਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜਾਣਕਾਰੀ ਅਨੁਸਾਰ ਗੋਲੀਬਾਰੀ.....
⭐ਮਾਣਕ-ਮੋਤੀ⭐
. . .  56 minutes ago
⭐ਮਾਣਕ-ਮੋਤੀ⭐
ਸਾਬਕਾ ਕੇਂਦਰੀ ਮੰਤਰੀ ਸੁਸ਼ਮਾ ਸਵਰਾਜ ਦੀ ਬੇਟੀ ਬੰਸੁਰੀ ਸਵਰਾਜ ਨੂੰ ਭਾਜਪਾ ਦਿੱਲੀ ਸਟੇਟ ਲੀਗਲ ਸੈੱਲ ਦਾ ਸੂਬਾ ਸਹਿ-ਕਨਵੀਨਰ ਕੀਤਾ ਨਿਯੁਕਤ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਲਵਲੀਨਾ ਅਤੇ ਨਿਖਤ ਜ਼ਰੀਨ ਨੂੰ ਸੋਨ ਤਗਮਾ ਜਿੱਤਣ 'ਤੇ ਦਿੱਤੀ ਵਧਾਈ
. . .  1 day ago
ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਆਸਟ੍ਰੇਲੀਆ ਦੀ ਕੈਟਲਿਨ ਪਾਰਕਰ ਨੂੰ ਹਰਾ ਕੇ ਵਿਸ਼ਵ ਚੈਂਪੀਅਨ ਬਣੀ
. . .  1 day ago
ਨਵੀਂ ਦਿੱਲੀ, 26 ਮਾਰਚ - ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ (75 ਕਿਲੋ) ਆਸਟ੍ਰੇਲੀਆ ਦੀ ਕੈਟਲਿਨ ਪਾਰਕਰ ਨੂੰ 5-2 ਨਾਲ ਹਰਾ ਕੇ ਵਿਸ਼ਵ ਚੈਂਪੀਅਨ ਬਣੀ । ਲਵਲੀਨਾ ਬੋਰਗੋਹੇਨ ਨੇ ਆਸਟ੍ਰੇਲੀਆ ਦੀ ਕੈਟਲਿਨ ...
ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨ ਨੇ ਆਜ਼ਾਦੀ ਦੀ 52ਵੀਂ ਵਰ੍ਹੇਗੰਢ ਅਤੇ ਬੰਗਲਾਦੇਸ਼ ਦਾ ਰਾਸ਼ਟਰੀ ਦਿਵਸ ਮਨਾਇਆ
. . .  1 day ago
ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਦਾ ਸੋਨਾ ਕੀਤਾ ਜ਼ਬਤ
. . .  1 day ago
ਕੋਚੀ, 26 ਮਾਰਚ - ਏਅਰ ਇੰਟੈਲੀਜੈਂਸ ਯੂਨਿਟ (ਏ.ਆਈ.ਯੂ.) ਨੇ ਐਤਵਾਰ ਨੂੰ ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਮੁੱਲ ਦਾ 1139 ਗ੍ਰਾਮ ਜ਼ਬਤ ਕੀਤਾ ਸੋਨਾ ।
ਸਰਹਿੰਦ ਨਹਿਰ ’ਚ ਪਿਆ ਪਾੜ, ਪਾਣੀ ਰਾਜਸਥਾਨ ਨਹਿਰ ’ਚ ਰਲਿਆ
. . .  1 day ago
ਫ਼ਰੀਦਕੋਟ, 26 ਮਾਰਚ (ਜਸਵੰਤ ਸਿੰਘ ਪੁਰਬਾ)-ਸ਼ਾਮ ਤਕਰੀਬਨ 6 ਵਜੇ ਚਹਿਲ ਪੁਲ ਤੋਂ ਕੁਝ ਹੀ ਦੂਰੀ ’ਤੇ ਸਰਹਿੰਦ ਤੇ ਰਾਜਸਥਾਨ ਨਹਿਰਾਂ ਦੇ ਵਿਚਕਾਰ ਸਰਹਿੰਦ ਨਹਿਰ ਵਿਚ ਪਾੜ ਪੈਣ ਨਾਲ ਪਾਣੀ ਦਾ ਵਹਾਅ ਰਾਜਸਥਾਨ ਨਹਿਰ ਵੱਲ ...
ਨਿਖਤ ਜ਼ਰੀਨ ਬਣੀ ਵਿਸ਼ਵ ਚੈਂਪੀਅਨ, ਦੋ ਵਾਰ ਦੀ ਏਸ਼ੀਅਨ ਚੈਂਪੀਅਨ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ
. . .  1 day ago
ਨਵੀਂ ਦਿੱਲੀ, 26 ਮਾਰਚ - ਭਾਰਤ ਦੀ ਨਿਖਤ ਜ਼ਰੀਨ ਨੇ ਆਈ.ਬੀ.ਏ .ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 2023 'ਚ 50 ਕਿਲੋਗ੍ਰਾਮ ਲਾਈਟ ਫਲਾਈਵੇਟ ਵਰਗ ਦੇ ਫਾਈਨਲ 'ਚ ਵੀਅਤਨਾਮ ਦੀ ਦੋ ਵਾਰ ਦੀ ਏਸ਼ਿਆਈ ...
ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖ਼ਾਰਜ
. . .  1 day ago
ਸ੍ਰੀ ਮੁਕਤਸਰ ਸਾਹਿਬ ,26 ਮਾਰਚ (ਰਣਜੀਤ ਸਿੰਘ ਢਿੱਲੋਂ)-ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਪੁੱਤਰ ਸਵ: ਸੁਰਜੀਤ ਸਿੰਘ ਮਾਨ ਚੱਕ ਗਿਲਜੇਵਾਲਾ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਗਿੱਦੜਬਾਹਾ ਨੂੰ ਸ਼੍ਰੋਮਣੀ ਅਕਾਲੀ ...
ਨੌਜਵਾਨ ਦੀ ਦਰਦਨਾਕ ਹਾਦਸੇ ’ਚ ਮੌਤ
. . .  1 day ago
ਸੰਧਵਾਂ ,26 ਮਾਰਚ ( ਪ੍ਰੇਮੀ ਸੰਧਵਾਂ )- ਨਵਾਂਸ਼ਹਿਰ ਦੇ ਪਿੰਡ ਚੇਤਾ ਤੇ ਕੰਗਰੌੜ ਵਿਚਕਾਰ ਇਕ ਮੋਟਰਸਾਈਕਲ ਸਵਾਰ ਦੀ ਬੀਤੀ ਰਾਤ ਦਰਖਤ ਨਾਲ ਅਚਾਨਕ ਟਕਰਾਉਣ ਕਾਰਨ ਮੌਤ ਹੋ ਗਈ ...
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖਤਮ ਕਰਨ ਤੋਂ ਭੜਕੇ ਕਾਂਗਰਸੀਆਂ ਵਲੋਂ 'ਸੱਤਿਆਗ੍ਰਹਿ'
. . .  1 day ago
ਬਠਿੰਡਾ, 26 ਮਾਰਚ (ਅੰਮਿ੍ਤਪਾਲ ਸਿੰਘ ਵਲਾਣ) - ਅੱਜ ਕਾਂਗਰਸ ਪਾਰਟੀ ਵਲੋਂ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦੇ ਰੋਸ ਵਜੋਂ ਸਥਾਨਕ ਮਿੰਨੀ ਸਕੱਤਰੇਤ ਕੋਲ ਅੰਬੇਡਕਰ ਪਾਰਕ ਵਿਚ ਜ਼ਿਲ੍ਹਾ ...
ਅੰਮ੍ਰਿਤਪਾਲ ਸਿੰਘ ਦਾ ਸਾਥੀ ਈਸ਼ਵਰ ਸਿੰਘ 29 ਮਾਰਚ ਤੱਕ ਪੁਲਿਸ ਰਿਮਾਂਡ 'ਤੇ
. . .  1 day ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ ਵਿਚ ਪੇਸ਼...
"ਮੁਸਲਮਾਨਾਂ ਨੂੰ ਦਿੱਤਾ ਗਿਆ ਰਾਖਵਾਂਕਰਨ ਸੰਵਿਧਾਨ ਅਨੁਸਾਰ ਨਹੀਂ"-ਅਮਿਤ ਸ਼ਾਹ
. . .  1 day ago
ਬਿਦਰ (ਕਰਨਾਟਕ) , 26 ਮਾਰਚ -ਕਰਨਾਟਕ ਵਿਚ ਮੁਸਲਮਾਨਾਂ ਲਈ ਚਾਰ ਫ਼ੀਸਦੀ ਓ.ਬੀ.ਸੀ. ਰਾਖਵੇਂਕਰਨ ਨੂੰ ਹਟਾਉਣ ਤੋਂ ਬਾਅਦ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ 'ਤੇ ਵਰ੍ਹਦਿਆਂ ਕਿਹਾ ਕਿ ਸੰਵਿਧਾਨ ਵਿਚ ਅਜਿਹਾ ਕੋਈ ਪ੍ਰਬੰਧ ਨਹੀਂ ਹੈ ਕਿ ਧਰਮ ਦੇ ਆਧਾਰ 'ਤੇ ਰਾਖਵਾਂਕਰਨ...
ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਵਲੋਂ ਖੁਦਕੁਸ਼ੀ
. . .  1 day ago
ਵਾਰਾਣਸੀ, 26 ਮਾਰਚ-ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੇ ਇਕ ਹੋਟਲ ਵਿਚ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ। ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ...
ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ...
ਮੇਰੇ ਪਰਿਵਾਰ ਦਾ ਕਈ ਵਾਰ ਕੀਤਾ ਗਿਆ ਅਪਮਾਨ, ਪਰ ਅਸੀਂ ਚੁੱਪ ਰਹੇ-ਪ੍ਰਿਅੰਕਾ ਗਾਂਧੀ
. . .  1 day ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਤੁਸੀਂ (ਭਾਜਪਾ) 'ਪਰਿਵਾਰਵਾਦ' ਦੀ ਗੱਲ ਕਰਦੇ ਹੋ, ਮੈਂ ਪੁੱਛਣਾ ਚਾਹੁੰਦਾ ਹਾਂ ਕਿ ਭਗਵਾਨ ਰਾਮ ਕੌਣ ਸਨ? ਕੀ ਉਹ 'ਪਰਿਵਾਰਵਾਦੀ' ਸਨ, ਜਾਂ ਪਾਂਡਵ 'ਪਰਿਵਾਰਵਾਦੀ' ਸਨ...
ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਸੋਨੂੰ ਸੂਦ ਤੇ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ 'ਚ
. . .  1 day ago
ਅੰਮ੍ਰਿਤਸਰ 26 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਅਦਾਕਾਰ ਸੋਨੂੰ ਸੂਦ ਤੇ ਅਦਾਕਾਰਾ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ ਪਹੁੰਚੇ ਹਨ। ਸਭ ਤੋਂ ਪਹਿਲਾਂ ਉਹ...
ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਪ' 'ਚ ਸ਼ਾਮਿਲ
. . .  1 day ago
ਜਲੰਧਰ, 26 ਮਾਰਚ-ਜਲੰਧਰ ਕੈਂਟ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਤੋਂ ਪਹਿਲਾਂ ਉਹ ਅਕਾਲੀ ਦਲ ਅਤੇ ਕਾਂਗਰਸ 'ਚ ਰਹਿ...
ਕਾਂਗਰਸ ਪਾਰਟੀ ਵਲੋਂ ਕਾਂਗਰਸ ਭਵਨ ਪਠਾਨਕੋਟ ਵਿਖੇ ਸੱਤਿਆਗ੍ਰਹਿ ਸੁਰੂ
. . .  1 day ago
ਪਠਾਨਕੋਟ 26 ਮਾਰਚ (ਸੰਧੂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਂਗਰਸ ਭਵਨ ਪਠਾਨਕੋਟ ਵਿਖੇ ਵੀ ਕਾਂਗਰਸ ਵਲੋਂ ਸੱਤਿਆਗ੍ਰਹਿ ਚਾਲੂ ਕੀਤਾ ਗਿਆ। ਰੋਸ ਧਰਨੇ ਨੂੰ ਜੋਗਿੰਦਰ ਪਾਲ ਸਾਬਕਾ...
ਸ੍ਰੀ ਮੁਕਤਸਰ ਸਾਹਿਬ:ਮੋਦੀ ਸਰਕਾਰ ਵਿਰੁੱਧ ਕਾਂਗਰਸ ਦਾ ਸੱਤਿਆਗ੍ਰਹਿ
. . .  1 day ago
ਸ੍ਰੀ ਮੁਕਤਸਰ ਸਾਹਿਬ, 26 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਮੋਦੀ ਸਰਕਾਰ ਖ਼ਿਲਾਫ਼ ਦੇਸ਼ ਭਰ ਵਿਚ ਕਾਂਗਰਸ ਦੇ ਸੱਤਿਆਗ੍ਰਹਿ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ. ਦਫ਼ਤਰ ਨੇੜੇ ਵੀ ਜ਼ਿਲ੍ਹਾ ਪ੍ਰਧਾਨ ਸੁਭਦੀਪ ਸਿੰਘ ਬਿੱਟੂ ਦੀ ਅਗਵਾਈ...
ਪੂਰੇ ਦੇਸ਼ ਵਿਚ ਕੀਤੇ ਜਾਣਗੇ ਅਜਿਹੇ ਸੱਤਿਆਗ੍ਰਹਿ-ਖੜਗੇ
. . .  1 day ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਇਹ ਸੱਤਿਆਗ੍ਰਹਿ ਸਿਰਫ਼ ਅੱਜ ਲਈ ਹੈ, ਪਰ ਅਜਿਹੇ ਸੱਤਿਆਗ੍ਰਹਿ ਪੂਰੇ ਦੇਸ਼ ਵਿਚ ਕੀਤੇ ਜਾਣਗੇ। ਰਾਹੁਲ ਗਾਂਧੀ ਆਮ ਲੋਕਾਂ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 17 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਪੰਜਾਬ / ਜਨਰਲ

ਪਾਕਿ ਵਾਲੇ ਪਾਸੇ ਤੋਂ ਕਰਤਾਰਪੁਰ ਸਾਹਿਬ ਦੇ ਲਾਂਘੇ ਵਾਲੇ ਪੁਲ ਦੀ ਉਸਾਰੀ ਦੇ ਕੰਮ 'ਚ ਆਈ ਤੇਜ਼ੀ

ਡਾ. ਕਮਲ ਕਾਹਲੋਂ
ਬਟਾਲਾ, 1 ਦਸੰਬਰ-ਪਾਕਿਸਤਾਨ ਵਾਲੇ ਪਾਸੇ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਬਣਾਏ ਜਾ ਰਹੇ ਪੁਲ ਦੀ ਉਸਾਰੀ ਦੇ ਕੰਮ 'ਚ ਤੇਜ਼ੀ ਵਿਖਾਈ ਦੇ ਰਹੀ ਹੈ | ਇਹ ਪੁਲ ਭਾਰਤ ਵਾਲੇ ਪਾਸੇ ਬਣਾਏ ਗਏ ਪੁਲ ਦੇ ਨਾਲ ਮਿਲਾਇਆ ਜਾਣਾ ਹੈ | ਪੁਲ ਦਾ ਕੰਮ ਮੁਕੰਮਲ ਕਰਨ ਲਈ ਵੱਡੀ ਗਿਣਤੀ ਵਿਚ ਮਸ਼ੀਨਰੀ ਅਤੇ ਮਿਸਤਰੀ-ਮਜ਼ਦੂਰ ਕੰਮ ਵਿਚ ਲੱਗੇ ਹੋਏ ਦਿਖਾਈ ਦਿੰਦੇ ਹਨ | ਜ਼ਿਕਰਯੋਗ ਹੈ ਕਿ ਲਾਂਘਾ ਖੁੱਲ੍ਹਣ ਸਮੇਂ ਦੋਵਾਂ ਦੇਸ਼ਾਂ ਵਿਚਕਾਰ ਭਾਰਤ-ਪਾਕਿ ਜ਼ੀਰੋ ਲਾਈਨ ਨੇੜੇ ਧੁੱਸੀ ਬੰਨ੍ਹ ਉਪਰੋਂ ਪੁਲ ਬਣਾਉਣ ਦਾ ਸਮਝੌਤਾ ਹੋਇਆ ਸੀ, ਜਿਸ ਤਹਿਤ ਭਾਰਤ ਸਰਕਾਰ ਨੇ 100 ਮੀਟਰ ਪੁਲ ਬਣਾ ਕੇ ਆਪਣਾ ਕੰਮ ਮੁਕੰਮਲ ਕਰ ਲਿਆ ਸੀ, ਪ੍ਰੰਤੂ ਪਾਕਿਸਤਾਨ ਸਰਕਾਰ ਨੇ 2020 'ਚ ਕੰਮ ਸ਼ੁਰੂ ਕਰਨ ਦਾ ਵਾਅਦਾ ਕੀਤਾ ਸੀ, ਜੋ ਕੋਰੋਨਾ ਵਾਇਰਸ ਦੇ ਕਾਰਨ ਰੁਕ ਗਿਆ | ਇਸ ਸਾਲ ਦੇ ਸ਼ੁਰੂ 'ਚ ਇਸ ਪੁਲ ਨੂੰ ਬਨਾਉਣ ਦਾ ਕੰਮ ਦੁਬਾਰਾ ਸ਼ੁਰੂ ਕੀਤਾ ਗਿਆ ਪਰ ਬਰਸਾਤਾਂ ਦੇ ਮੌਸਮ ਵਿਚ ਕੰਮ ਫਿਰ ਰੁਕ ਗਿਆ ਅਤੇ ਹੁਣ ਪਾਕਿਸਤਾਨ ਸਰਕਾਰ ਵਲੋਂ ਇਸ ਨੂੰ ਮੁਕੰਮਲ ਕਰਨ ਲਈ ਦਿਨ ਰਾਤ ਇਕ ਕੀਤਾ ਹੋਇਆ ਹੈ | ਜ਼ਿਕਰਯੋਗ ਹੈ ਕਿ ਪਾਕਿਸਤਾਨ ਸਰਕਾਰ ਵਲੋਂ ਪੀ.ਐਸ.ਡੀ.ਪੀ. ਤਹਿਤ ਕਰਤਾਰਪੁਰ ਲਾਂਘੇ ਲਈ ਜ਼ੀਰੋ ਲਾਈਨ ਨੇੜੇ ਪੁਲ ਦੀ ਉਸਾਰੀ ਦਾ ਕੰਮ ਸ਼ੁਰੂ ਕੀਤਾ | ਸੂਤਰਾਂ ਅਨੁਸਾਰ ਇਸ ਉਸਾਰੀ ਲਈ ਲਗਪਗ 46 ਕਰੋੜ ਪਾਕਿਸਤਾਨੀ ਕਰੰਸੀ ਵੀ ਜਾਰੀ ਕੀਤੀ ਗਈ | 270 ਮੀਟਰ ਲੰਬੇ ਪੁਲ ਦੀ ਉਸਾਰੀ ਦਾ ਕੰਮ ਨੈਸ਼ਨਲ ਇੰਜੀਨੀਅਰਿੰਗ ਸਰਵਿਸ ਪਾਕਿਸਤਾਨ ਅਤੇ ਐਫ. ਡਬਲਯੂ.ਓ. ਕੰਪਨੀਆਂ ਵਲੋਂ ਪੂਰਾ ਕੀਤਾ ਜਾਣਾ ਹੈ, ਜੋ ਜੰਗੀ ਪੱਧਰ 'ਤੇ ਜਾਰੀ ਹੈ | ਇਹ ਵੀ ਦੱਸ ਦਈਏ ਕਿ ਭਾਰਤ ਨੇ ਇਲਾਕੇ 'ਚ ਹੜ੍ਹਾਂ ਦੇ ਖਤਰੇ ਨੂੰ ਦੇਖਦੇ ਹੋਏ ਪੁਲ ਬਣਾਉਣ ਦੀ ਤਜਵੀਜ਼ ਰੱਖੀ ਸੀ, ਜੋ ਉਸ ਸਮੇਂ ਦੋਵਾਂ ਦੇਸ਼ਾਂ ਵਿਚਕਾਰ ਹੋਏ ਸਮਝੌਤੇ 'ਚ ਸ਼ਾਮਿਲ ਕੀਤੀ ਗੲਾੀ ਸੀ | ਇਹ ਵੀ ਦੱਸ ਦਈਏ ਕਿ ਇਸ ਸਮੇਂ ਭਾਰਤੀ ਸ਼ਰਧਾਲੂ ਡੇਰਾ ਬਾਬਾ ਨਾਨਕ ਵਿਖੇ ਇਮੀਗ੍ਰੇਸ਼ਨ ਅਤੇ ਕਸ਼ਟਮ ਦੀ ਕਾਰਵਾਈ ਪੂਰੀ ਕਰਨ ਤੋਂ ਬਾਅਦ ਬੈਟਰੀ ਰਿਕਸ਼ਾ ਰਾਹੀਂ ਕੌਮਾਂਤਰੀ ਸਰਹੱਦ 'ਤੇ ਜਾਂਦੇ ਹਨ, ਜਿਥੋਂ ਪਾਕਿਸਤਾਨੀ ਸਰਹੱਦ 'ਤੇ ਖੜ੍ਹੇ ਬੈਟਰੀ ਰਿਕਸ਼ਾ ਰਾਹੀਂ ਪਾਕਿਸਤਾਨ ਦੇ ਇਮੀਗ੍ਰੇਸ਼ਨ ਵਿਭਾਗ ਤੱਕ ਪਹੁੰਚਦੇ ਹਨ | ਪਾਕਿਸਤਾਨ ਵਲੋਂ ਪੁਲ ਦੇ ਨਿਰਮਾਣ ਤੋਂ ਬਾਅਦ ਸੰਗਤਾਂ ਸਿੱਧਾ ਸਰਹੱਦ ਤੋਂ ਗੁਰਦੁਆਰਾ ਸਾਹਿਬ ਹੋਰ ਘੱਟ ਸਮੇਂ 'ਚ ਪਹੁੰਚ ਸਕਣਗੀਆਂ | ਇਥੇ ਪਹੁੰਚੀਆਂ ਸੰਗਤਾਂ ਦਾ ਕਹਿਣਾ ਹੈ ਕਿ ਪੁਲ ਦੇ ਬਣਨ ਤੋਂ ਬਾਅਦ ਖੁੱਲ੍ਹੇ ਦਰਸ਼ਨ ਦੀਦਾਰਿਆਂ ਦੀ ਗੱਲ ਨੇੜੇ ਆਉਂਦੀ ਜਾਪਦੀ ਹੈ |

ਕੇਂਦਰ ਸਰਕਾਰ ਗੋਲਡੀ ਬਰਾੜ ਨੂੰ ਫੜਨ ਲਈ ਇਨਾਮ ਰਾਸ਼ੀ ਦਾ ਐਲਾਨ ਕਰੇ-ਬਲਕੌਰ ਸਿੰਘ

ਅੰਮਿ੍ਤਸਰ, 1 ਦਸੰਬਰ (ਹਰਮਿੰਦਰ ਸਿੰਘ)-ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ 'ਚ ਪੁਲਿਸ ਦੀ ਕਾਰਵਾਈ 'ਤੇ ਅਸੰਤੁਸ਼ਟੀ ਪ੍ਰਗਟ ਕਰਦੇ ਹੋਏ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਗੋਲਡੀ ਬਰਾੜ ਨੂੰ ...

ਪੂਰੀ ਖ਼ਬਰ »

ਕੇਸ਼ੋਪੁਰ ਛੰਭ 'ਚ ਪ੍ਰਵਾਸੀ ਪੰਛੀਆਂ ਨੇ ਲਗਾਈ ਰੌਣਕ

ਗੁਰਦਾਸਪੁਰ, 1 ਦਸੰਬਰ (ਗੁਰਪ੍ਰਤਾਪ ਸਿੰਘ)-ਗੁਰਦਾਸਪੁਰ ਤੋਂ ਬਹਿਰਾਮਪੁਰ ਰੋਡ 'ਤੇ ਸਥਿਤ ਕੇਸ਼ੋਪੁਰ ਛੰਭ ਵਿਚ ਪ੍ਰਵਾਸੀ ਪੰਛੀਆਂ ਦੀ ਆਮਦ ਸ਼ੁਰੂ ਹੋ ਗਈ ਹੈ | ਹੁਣ ਤੱਕ ਕਰੀਬ 8 ਹਜ਼ਾਰ ਤੋਂ ਵੱਧ ਪੰਛੀ ਇਸ ਛੰਭ ਵਿਚ ਪਹੁੰਚ ਚੁੱਕੇ ਹਨ | ਵਿਭਾਗ ਦੇ ਅਧਿਕਾਰੀਆਂ ...

ਪੂਰੀ ਖ਼ਬਰ »

ਸਰਕਾਰੀ ਜ਼ੁਲਮ ਕਿਰਤੀ ਸੰਘਰਸ਼ਾਂ ਨੂੰ ਰੋਕ ਨਹੀਂ ਸਕਦੇ-ਭਾਕਪਾ

ਚੰਡੀਗੜ੍ਹ, 1 ਦਸੰਬਰ (ਐਨ. ਐਸ. ਪਰਵਾਨਾ)-ਸੰਗਰੂਰ ਵਿਖੇ ਪੰਜਾਬ ਦੀਆਂ ਖੇਤ ਮਜ਼ਦੂਰ ਜਥੇਬੰਦੀਆਂ ਦੇ ਪੁਰ-ਅਮਨ ਮੁਜ਼ਾਹਰੇ 'ਤੇ ਕੱਲ੍ਹ ਪੰਜਾਬ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਪੰਜਾਬ ਸੀ.ਪੀ.ਆਈ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਨੂੰ ਤਾੜਨਾ ...

ਪੂਰੀ ਖ਼ਬਰ »

ਅੰਮਿ੍ਤਸਰ ਦੀ ਕੋਠੀ 'ਚੋਂ ਛਤੀਸਗੜ੍ਹ ਦੇ 13 ਨੌਜਵਾਨ ਗਿ੍ਫ਼ਤਾਰ

ਅੰਮਿ੍ਤਸਰ/ਰਾਜਾਸਾਂਸੀ 1 ਦਸੰਬਰ (ਰੇਸ਼ਮ ਸਿੰਘ, ਹਰਦੀਪ ਸਿੰਘ ਖੀਵਾ)-ਇਥੇ ਸ਼ਹਿਰ ਦੇ ਪਾਸ਼ ਖੇਤਰ ਪਾਮ ਗਰੂਵ ਦੀ ਇਕ ਕੋਠੀ 'ਚੋ ਰਹਿ ਰਹੇ ਛਤੀਸਗੜ ਸੂਬੇ ਦੇ 13 ਨੌਜਵਾਨਾਂ ਨੂੰ ਪੁਲਿਸ ਨੇ ਛਾਪੇਮਾਰੀ ਕਰਕੇ ਗਿ੍ਫ਼ਤਾਰ ਕਰ ਲਿਆ ਹੈ ਜੋ ਵੈਬਸਾਈਟ ਰਾਹੀਂ ਨੌਜਵਾਨਾਂ ...

ਪੂਰੀ ਖ਼ਬਰ »

ਬਰਾੜ ਨੇ ਅਕਾਲੀ ਦਲ 'ਚ ਏਕਤਾ ਤੇ ਅਗਲੇ ਪ੍ਰੋਗਰਾਮ ਲਈ 9 ਨੂੰ ਸੱਦੀ ਮੀਟਿੰਗ

ਚੰਡੀਗੜ੍ਹ, 1 ਦਸੰਬਰ (ਪ੍ਰੋ. ਅਵਤਾਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ. ਜਗਮੀਤ ਸਿੰਘ ਬਰਾੜ ਜਿਨ੍ਹਾਂ ਨੂੰ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਵਲੋਂ ਪਾਰਟੀ ਵਿਰੋਧੀ ਸਰਗਰਮੀਆਂ ਕਰਕੇ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਹੋਇਆ ਹੈ, ਨੇ ਇੱਥੇ ਐਲਾਨ ਕੀਤਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੂੰ ਨੋਟਿਸ -ਪ੍ਰਧਾਨ ਮੰਤਰੀ ਕਲਿਆਣ ਅੰਨ ਯੋਜਨਾ 'ਚ ਗੜਬੜ ਦੇ ਦੋਸ਼ ਲਾਉਣ ਵਾਲੀ ਪਟੀਸ਼ਨ ਹਾਈਕੋਰਟ 'ਚ ਦਾਖ਼ਲ

ਚੰਡੀਗੜ੍ਹ, 1 ਦਸੰਬਰ (ਤਰੁਣ ਭਜਨੀ)-ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਵਿਚ ਗੜਬੜ ਦੇ ਦੋਸ਼ ਲਗਾਉਣ ਵਾਲੀ ਪਟੀਸ਼ਨ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ | ਐਨ.ਐਫ.ਐਸ.ਏ ਡਿਪੂ ਹੋਲਡਰ ਵੈੱਲਫੇਅਰ ਐਸੋਸੀਏਸ਼ਨ ਨੇ ਪੰਜਾਬ ਅਤੇ ਹਰਿਆਣਾ ...

ਪੂਰੀ ਖ਼ਬਰ »

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅੰਦਰਲੇ ਤੇ ਫਸੀਲ ਸਾਹਮਣੇ ਪਰਿਕਰਮਾ ਦੇ ਫਰਸ਼ 'ਤੇ ਵਿਛਾਏ ਗਲੀਚੇ

ਅੰਮਿ੍ਤਸਰ, 1 ਦਸੰਬਰ ਨਵੰਬਰ (ਜਸਵੰਤ ਸਿੰਘ ਜੱਸ)-ਸਰਦੀ ਦੇ ਮੌਸਮ ਨੂੰ ੂ ਮੁੱਖ ਰੱਖਦਿਆਂ ਸ਼ਰਧਾਲੂੁਆਂ ਵਲੋਂ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਗਤ ਦੀ ਸਹੂਲਤ ਲਈ ਸਰਦੀ ਤੋਂ ਬਚਾਅ ਲਈ ਫਰਸ਼ 'ਤੇ ਦੇਸੀ-ਵਿਦੇਸ਼ੀ ਤਕਨੀਕ ਨਾਲ ਬਣੇ ...

ਪੂਰੀ ਖ਼ਬਰ »

ਸਰਕਾਰ ਨੂੰ ਦਿੱਤਾ ਸਮਾਂ ਖ਼ਤਮ ਹੋਣ ਤੋਂ ਬਾਅਦ ਬਹਿਬਲ ਮੋਰਚਾ 15 ਨੂੰ ਕਰੇਗਾ ਅਗਲੇ ਸੰਘਰਸ਼ ਦਾ ਐਲਾਨ

ਬਰਗਾੜੀ, 1 ਦਸੰਬਰ (ਲਖਵਿੰਦਰ ਸ਼ਰਮਾ)-ਬਹਿਬਲ ਇਨਸਾਫ਼ ਮੋਰਚਾ ਦੇ ਆਗੂ ਭਾਈ ਸੁਖਰਾਜ ਸਿੰਘ ਖ਼ਾਲਸਾ ਨੇ ਆਪਣੇ ਸਾਥੀਆਂ ਨਾਲ ਅੱਜ ਸਰਕਾਰ ਨੂੰ ਇਨਸਾਫ਼ ਲਈ ਦਿੱਤਾ ਡੇਢ ਮਹੀਨੇ ਦਾ ਸਮਾਂ ਖ਼ਤਮ ਹੋਣ ਉਪਰੰਤ ਪ੍ਰੈਸ ਵਾਰਤਾ ਕਰਦਿਆਂ ਕਿਹਾ ਕਿ ਹੁਣ ਸ਼ਾਂਤਮਈ ਦੀ ਥਾਂ ...

ਪੂਰੀ ਖ਼ਬਰ »

ਸਰਕਾਰ ਖਰੀਦ ਏਜੰਸੀਆਂ ਦੇ ਮਾਮਲੇ 'ਚ ਵਿਜੀਲੈਂਸ ਦੀ ਲਗਾਮ ਖਿੱਚਣ ਦੇ ਰੌਂਅ 'ਚ

ਮਾਮਲਾ ਵਿਜੀਲੈਂਸ ਵਲੋਂ ਲੱਕੜ ਦੇ ਕਰੇਟਾਂ ਦੀ ਵਿੱਢੀ ਜਾਂਚ ਦਾ ਸੱਤਪਾਲ ਸਿੰਘ ਸਿਵੀਆਂ ਬਠਿੰਡਾ, 1 ਦਸੰਬਰ -ਪਿਛਲੀ ਕਾਂਗਰਸ ਸਰਕਾਰ ਸਮੇਂ ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਵਿਚ ਕਣਕ ਤੇ ਝੋਨੇ ਦੀ ਢੋਆ-ਢੁਆਈ ਸਬੰਧੀ ਹੋਏ ਟੈਂਡਰ ਘੁਟਾਲੇ ਵਿਚ ...

ਪੂਰੀ ਖ਼ਬਰ »

ਧਰਮ 'ਚ ਅਦਾਲਤਾਂ ਦੀ ਨਹੀਂ ਹੋਣੀ ਚਾਹੀਦੀ ਦਖਲ ਅੰਦਾਜ਼ੀ-ਐਡਵੋਕੇਟ ਧਾਮੀ

ਅੰਮਿ੍ਤਸਰ, 1 ਦਸੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬਿਹਾਰ ਦੀ ਨਵੀਂ ਬਣੀ ਪ੍ਰਬੰਧਕ ਕਮੇਟੀ ਵਲੋਂ ਬੀਤੇ ਦਿਨ ਤੱਤਕਾਲੀ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਮੁੜ ...

ਪੂਰੀ ਖ਼ਬਰ »

ਗਸ਼ਤ ਦੌਰਾਨ ਬੀ. ਐਸ. ਐਫ਼ ਜਵਾਨ ਪਾਕਿ ਸਰਹੱਦ 'ਚ ਦਾਖਲ

ਫ਼ਾਜ਼ਿਲਕਾ, 1 ਦਸੰਬਰ (ਅਮਰਜੀਤ ਸ਼ਰਮਾ)-ਭਾਰਤ ਪਾਕਿਸਤਾਨ ਸਰਹੱਦ ਦੇ ਅਬੋਹਰ ਸੈਕਟਰ ਅਧੀਨ ਆਉਂਦੀ ਫਾਜ਼ਿਲਕਾ ਨੇੜਲੀ ਸਰਹੱਦ ਦੀ ਇਕ ਚੌਂਕੀ ਤੋਂ ਤੜਕਸਾਰ ਇਕ ਬੀ.ਐਸ.ਐਫ਼. ਦੇ ਜਵਾਨ ਵਲੋਂ ਗਸ਼ਤ ਕਰਦੇ ਸਮੇਂ ਪਾਕਿਸਤਾਨੀ ਸਰਹੱਦ ਵਿਚ ਦਾਖ਼ਲ ਹੋਣ ਅਤੇ ਉਸ ਤੋਂ ਬਾਅਦ ...

ਪੂਰੀ ਖ਼ਬਰ »

ਸਾਰੀ ਰਾਤ ਗੁਰਦਾਸ ਮਾਨ 'ਤੇ ਵਾਰਦੇ ਰਹੇ ਨੋਟ, ਸਵੇਰੇ ਆ ਗਏ ਆਮਦਨ ਕਰ ਵਿਭਾਗ ਵਾਲੇ

ਐੱਸ. ਏ. ਐੱਸ. ਨਗਰ, 1 ਦਸੰਬਰ (ਕੇ. ਐੱਸ. ਰਾਣਾ)- ਆਮਦਨ ਤੇ ਕਰ ਵਿਭਾਗ ਦੀਆਂ ਕਈ ਟੀਮਾਂ ਵਲੋਂ ਵੀਰਵਾਰ ਨੂੰ ਤੜਕਸਾਰ ਖਰੜ ਵਿਖੇ ਇਕ ਨਾਮੀ ਬਿਲਡਰ ਦੇ ਦਫ਼ਤਰ ਤੇ ਘਰ ਸਮੇਤ ਬਿਲਡਰ ਦੇ ਨਜ਼ਦੀਕੀ ਸਾਥੀਆਂ ਦੇ ਘਰਾਂ ਵਿਖੇ ਛਾਪੇਮਾਰੀ ਕੀਤੀ ਗਈ। ਜਾਣਕਾਰੀ ਅਨੁਸਾਰ ਵੀਰਵਾਰ ...

ਪੂਰੀ ਖ਼ਬਰ »

ਖਰੀਦ ਏਜੰਸੀਆਂ ਦੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਖੇਤੀਬਾੜੀ ਆਧਾਰਿਤ ਸ਼ੈਲਰ ਸਨਅਤ ਤਬਾਹੀ ਦੇ ਕੰਢੇ 'ਤੇ

ਮੂਣਕ, 1 ਦਸੰਬਰ (ਕੇਵਲ ਸਿੰਗਲਾ)-ਵਿਜੀਲੈਂਸ ਵਿਭਾਗ ਪੰਜਾਬ ਵਲੋਂ ਸਰਕਾਰੀ ਕਣਕ ਅਤੇ ਝੋਨੇ ਦੇ ਸਟਾਕ ਲਈ ਵਰਤੋਂ 'ਚ ਆਉਣ ਵਾਲੇ ਲੱਕੜ ਦੇ ਬਣੇ ਕਰੇਟਾਂ ਦੀ ਖ਼ਰੀਦ ਦੌਰਾਨ ਹੋਏ ਘਪਲੇ ਦੀ ਜਾਂਚ ਕਾਰਨ ਸੂਬੇ ਦੀਆਂ ਸਮੂਹ ਖ਼ਰੀਦ ਏਜੰਸੀਆਂ ਦੇ ਮੁਲਾਜ਼ਮਾਂ ਦੇ ਹੜਤਾਲ 'ਤੇ ...

ਪੂਰੀ ਖ਼ਬਰ »

ਬਰੇਨ ਸਟ੍ਰੋਕ ਦੇ ਮਰੀਜ਼ਾਂ ਦਾ ਹੋਵੇਗਾ ਮੁਫ਼ਤ ਇਲਾਜ-ਜੌੜਾਮਾਜਰਾ

ਚੰਡੀਗੜ੍ਹ, 1 ਦਸੰਬਰ (ਅਜੀਤ ਬਿਊਰੋ)- ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵਲੋਂ ਚੰਡੀਗੜ੍ਹ ਸਥਿਤ ਸਿਹਤ ਵਿਭਾਗ ਦੇ ਡਾਇਰੈਕਟਰ ਦਫ਼ਤਰ ਵਿਖੇ ਇਕ ਰੋਜ਼ਾ ਕਪੈਸਿਟੀ ਬਿਲਡਿੰਗ ਕਮ ਟਰੇਨਿੰਗ ਵਰਕਸ਼ਾਪ ਵਿਖੇ ਮੁੱਖ ਮਹਿਮਾਨ ਵਜੋਂ ਸ਼ਿਰਕਤ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਡਵੀਜ਼ਨ ਵਲੋਂ ਖ਼ਰਾਬ ਮੌਸਮ ਦੇ ਮੱਦੇਨਜ਼ਰ 16 ਰੇਲ ਗੱਡੀਆਂ ਰੱਦ

ਅੰਮਿ੍ਤਸਰ, 1 ਦਸੰਬਰ (ਗਗਨਦੀਪ ਸ਼ਰਮਾ)-ਫ਼ਿਰੋਜ਼ਪੁਰ ਰੇਲਵੇ ਡਵੀਜ਼ਨ ਵਲੋਂ ਖ਼ਰਾਬ ਮੌਸਮ ਦੇ ਮੱਦੇਨਜ਼ਰ 16 ਰੇਲ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ | ਅਜਿਹੇ ਵਿਚ ਤਿੰਨ ਮਹੀਨੇ ਲਗਾਤਾਰ ਯਾਤਰੀਆਂ ਨੂੰ ਪ੍ਰੇਸ਼ਾਨੀ ਝੱਲਣੀ ਪਵੇਗੀ | ਜਾਣਕਾਰੀ ਅਨੁਸਾਰ ਅੱਜ (14618) ...

ਪੂਰੀ ਖ਼ਬਰ »

ਅਕਾਲੀ ਦਲ ਦੀ ਸਲਾਹਕਾਰ ਕਮੇਟੀ ਅਸਲ 'ਚ ਰਿਟਾਇਰਮੈਂਟ ਕਮੇਟੀ-ਢੀਂਡਸਾ

ਸੰਗਰੂਰ, 1 ਦਸੰਬਰ (ਸੁਖਵਿੰਦਰ ਸਿੰਘ ਫੁੱਲ)-ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸੁਖਬੀਰ ਸਿੰਘ ਬਾਦਲ ਦੇ ਅਕਾਲੀ ਦਲ ਦੇ ਜਥੇਬੰਦਕ ਢਾਂਚੇ 'ਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਇਸ ਨੇ ਸਾਬਤ ਕਰ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ : ਅਮਰਜੀਤ ਸਿੰਘ ਗਲੌਤਰਾ

ਲੁਧਿਆਣਾ-ਸਮਾਜਸੇਵੀ, ਲੋੜਵੰਦਾਂ ਦੀ ਸਹਾਇਤਾਂ ਕਰਨ ਵਾਲੇ ਤੇ ਮਿਲਣਸਾਰ ਸੁਭਾਅ ਦੇ ਮਾਲਕ ਅਮਰਜੀਤ ਸਿੰਘ ਗਲੌਤਰਾ ਦਾ ਜਨਮ 11 ਅਪ੍ਰੈਲ 1964 ਨੂੰ ਪਿਤਾ ਗੁਰਬਖ਼ਸ਼ ਸਿੰਘ ਗਲੌਤਰਾ ਦੇ ਘਰ ਮਾਤਾ ਗੁਰਬਚਨ ਕੌਰ ਦੀ ਕੁੱਖੋਂ ਲੁਧਿਆਣਾ ਵਿਖੇ ਹੋਇਆ | ਉਨ੍ਹਾਂ ਨੇ ਦਸਵੀਂ ਤੱਕ ...

ਪੂਰੀ ਖ਼ਬਰ »

ਸਰਕਾਰ ਵਲੋਂ ਮੁਲਾਜ਼ਮਾਂ ਦੇ ਅੰਗਹੀਣ ਸਰਟੀਫਿਕੇਟਾਂ ਦੀ ਜਾਂਚ ਕਰਵਾਉਣ ਦੀ ਤਿਆਰੀ

ਚੰਡੀਗੜ੍ਹ, 1 ਦਸੰਬਰ (ਵਿਕਰਮਜੀਤ ਸਿੰਘ ਮਾਨ) -ਪੰਜਾਬ ਸਰਕਾਰ ਨੇ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿਚ ਕੰਮ ਕਰਦੇ ਅਜਿਹੇ ਸਰਕਾਰੀ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੇ ਅੰਗਹੀਣ ਹੋਣ ਸੰਬੰਧੀ ਸਰਟੀਫਿਕੇਟਾਂ ਦੀ ਜਾਂਚ ਕਰਨ ਦਾ ਫੈਸਲਾ ਕੀਤਾ ਹੈ | ਇਸ ਸੰਬੰਧੀ ...

ਪੂਰੀ ਖ਼ਬਰ »

1971 ਦੀ ਜੰਗ 'ਚ ਪਾਕਿ ਦੀ ਭਾਰਤ ਤੋਂ ਹਾਰ ਵੱਡੀ ਫ਼ੌਜੀ ਅਸਫਲਤਾ ਸੀ-ਬਿਲਾਵਲ ਭੁੱਟੋ

ਅੰਮਿ੍ਤਸਰ, 1 ਦਸੰਬਰ (ਸੁਰਿੰਦਰ ਕੋਛੜ)-ਭਾਰਤ ਨਾਲ ਸੰਨ 1971 ਦੀ ਜੰਗ 'ਚ ਪਾਕਿਸਤਾਨ ਦੀ ਹਾਰ ਅਤੇ ਬੰਗਲਾਦੇਸ਼ ਦੇ ਰੂਪ 'ਚ ਪੂਰਬੀ ਪਾਕਿਸਤਾਨ ਦੀ ਸਿਰਜਣਾ ਸਿਆਸੀ ਨਹੀਂ ਬਲਕਿ ਇਕ ਫ਼ੌਜੀ ਅਸਫਲਤਾ ਸੀ | ਪਾਕਿ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਇਹ ਟਿੱਪਣੀ ...

ਪੂਰੀ ਖ਼ਬਰ »

ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਗਰੋਹ ਦੇ 3 ਮੈਂਬਰ ਅਸਲੇ੍ਹ ਸਮੇਤ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 1 ਦਸੰਬਰ (ਜਸਬੀਰ ਸਿੰਘ ਜੱਸੀ)-ਪੰਜਾਬ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਗੈਂਗਸਟਰਾਂ ਨੂੰ ਹਥਿਆਰਾਂ ਦੀ ਆਨਲਾਈਨ ਵਿਕਰੀ ਦੇ ਗਰੋਹ ਦਾ ਪਰਦਾਫਾਸ਼ ਕੀਤਾ ਹੈ | ਟੀਮ ਨੇ ਹਥਿਆਰਾਂ ਦੀ ਆਨਲਾਈਨ ਵਿਕਰੀ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ...

ਪੂਰੀ ਖ਼ਬਰ »

ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਦੇ ਮੁਖੀ ਦੀ ਮÏਤ

ਅੰਮਿ੍ਤਸਰ, 1 ਦਸੰਬਰ (ਸੁਰਿੰਦਰ ਕੋਛੜ)-ਕੱਟੜਪੰਥੀ ਅਤੇ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਨੇ ਆਪਣੇ ਮੁਖੀ ਅਬੂ ਅਲ-ਹਸਨ ਅਲ-ਹਾਸ਼ਿਮੀ ਅਲ-ਕੁਰੈਸ਼ੀ ਦੀ ਮÏਤ ਦਾ ਐਲਾਨ ਕੀਤਾ ਹੈ¢ ਇਸ ਦੇ ਨਾਲ ਹੀ ਅਬੂ ਅਲ-ਹੁਸੈਨ ਅਲ-ਹੁਸੈਨੀ ਅਲ-ਕੁਰੈਸ਼ੀ ਨੂੰ ਸੰਗਠਨ ਦਾ ਨਵਾਂ ਮੁਖੀ ...

ਪੂਰੀ ਖ਼ਬਰ »

ਪਾਕਿ ਦੀ ਕੋਲਾ ਖਾਨ 'ਚ ਧਮਾਕਾ-9 ਮੌਤਾਂ

ਅੰਮਿ੍ਤਸਰ, 1 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ 'ਚ ਕੋਲੇ ਦੀ ਖਾਨ 'ਚ ਗੈਸ ਧਮਾਕੇ ਨਾਲ 9 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 4 ਹੋਰ ਜ਼ਖਮੀ ਹੋ ਗਏ | ਜ਼ਿਲ੍ਹਾ ਪੁਲਿਸ ਅਧਿਕਾਰੀ ਨਜ਼ੀਰ ਖ਼ਾਨ ਨੇ ਦੱਸਿਆ ਕਿ ਖ਼ੈਬਰ ਪਖਤੂਨਖਵਾ ਦੇ ਓਰਕਜ਼ਈ ...

ਪੂਰੀ ਖ਼ਬਰ »

ਤੇਜਦੀਪ ਸਿੰਘ ਸੈਣੀ ਨੇ ਡੀ.ਪੀ.ਆਈ. ਦਾ ਕਾਰਜਭਾਰ ਸੰਭਾਲਿਆ

ਐੱਸ. ਏ. ਐੱਸ. ਨਗਰ, 1 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਤੇਜਦੀਪ ਸਿੰਘ ਸੈਣੀ ਪੀ. ਸੀ. ਐੱਸ. ਨੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਮੁੱਖ ਦਫ਼ਤਰ ਵਿਖੇ ਡਾਇਰੈਕਟਰ ਸਕੂਲ ਸਿੱਖਿਆ ਪੰਜਾਬ ਦਾ ਕਾਰਜਭਾਰ ਸੰਭਾਲ ਲਿਆ ਹੈ | ਤੇਜਦੀਪ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘੇ ਲਈ ਖ਼ਤਮ ਹੋਵੇ ਕੋਰੋਨਾ ਜਾਂਚ ਦੀ ਸ਼ਰਤ

ਅੰਮਿ੍ਤਸਰ, 1 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਨੈਸ਼ਨਲ ਕਮਾਂਡ ਆਪ੍ਰੇਸ਼ਨ ਸੈਂਟਰ (ਐੱਨ. ਸੀ. ਓ. ਸੀ.) ਵਲੋਂ ਕਰਤਾਰਪੁਰ ਲਾਂਘੇ ਰਾਹੀਂ ਜ਼ਿਲ੍ਹਾ ਨਾਰੋਵਾਲ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ 'ਤੇ ਜਾਣ ਵਾਲੇ ਭਾਰਤੀ ਯਾਤਰੂਆਂ ਲਈ ਰੱਖੀ ...

ਪੂਰੀ ਖ਼ਬਰ »

ਜੋ ਗ਼ਲਤ ਹੋਇਆ ਮੈਂ ਉਸ ਖ਼ਿਲਾਫ਼ ਖੜਾਂਗੀ ਤੇ ਲੜਾਂਗੀ-ਬਿਲਕਿਸ ਬਾਨੋ

ਨਵੀਂ ਦਿੱਲੀ, 1 ਦਸੰਬਰ (ਏਜੰਸੀਆਂ)-ਬਿਲਕਿਸ ਬਾਨੋ, ਜਿਸ ਨਾਲ 2002 ਦੇ ਗੁਜਰਾਤ ਦੰਗਿਆਂ ਦੌਰਾਨ ਸਮੂਹਿਕ ਜਬਰ ਜਨਾਹ ਹੋਇਆ ਸੀ ਅਤੇ ਜਿਸ ਦੇ 7 ਪਰਿਵਾਰਕ ਮੈਂਬਰ ਮਾਰ ਦਿੱਤੇ ਗਏ ਸਨ, ਨੇ 11 ਦੋਸ਼ੀਆਂ ਦੀ ਰਿਹਾਈ ਖ਼ਿਲਾਫ਼ ਸੁਪਰੀਮ ਕੋਰਟ ਦਾ ਦਰਵਾਜਾ ਖੜਕਾਉਂਦਿਆਂ ਇਥੇ ਕਿਹਾ ...

ਪੂਰੀ ਖ਼ਬਰ »

ਦੇਸ਼ 'ਚ ਯੂ. ਸੀ. ਸੀ. ਲਿਆਉਣਾ ਆਸਾਨ ਨਹੀਂ-ਦੇਵ ਗੌੜਾ

ਮਾਇਸੁਰੂ, 1 ਦਸੰਬਰ (ਏਜੰਸੀਆਂ)-ਸਾਬਕਾ ਪ੍ਰਧਾਨ ਮੰਤਰੀ ਤੇ ਜਨਤਾ ਦਲ ਸੈਕੂਲਰ ਦੇ ਮੁਖੀ ਐਚ.ਡੀ. ਦੇਵਗੌੜਾ ਨੇ ਕਿਹਾ ਕਿ ਵਿਰੋਧ ਦੇ ਚਲਦਿਆਂ ਦੇਸ਼ ਵਿਚ ਇਕਸਾਰ ਨਾਗਰਿਕ ਕੋਡ (ਯੂ. ਸੀ. ਸੀ.) ਲਾਗੂ ਕਰਨਾ ਕੋਈ ਆਸਾਨ ਗੱਲ ਨਹੀ ਹੈ | ਜਦੋਂ ਉਨ੍ਹਾਂ ਤੋਂ ਇਸ ਬਾਰੇ ਪੁੱਛਿਆ ...

ਪੂਰੀ ਖ਼ਬਰ »

ਫ਼ੌਜ ਵਲੋਂ ਰਾਜਸਥਾਨ ਦੀ ਸਰਹੱਦ 'ਤੇ ਅਭਿਆਸ

ਜੈਪੁਰ, 1 ਦਸੰਬਰ (ਪੀ. ਟੀ. ਆਈ.)-ਭਾਰਤੀ ਸੈਨਾ ਨੇ ਰਾਜਸਥਾਨ ਦੀਆਂ ਪੱਛਮੀ ਸਰਹੱਦਾਂ 'ਤੇ ਜੰਗ ਲੜਨ ਵਾਲੀਆਂ ਸਾਰੀਆਂ ਸੰਸਥਾਵਾਂ ਨੂੰ ਸ਼ਾਮਿਲ ਕਰਨ ਵਾਲੇ ਸਭ ਤੋਂ ਵੱਡੇ ਖੇਤਰੀ ਸਿਖਲਾਈ ਅਭਿਆਸਾਂ ਵਿਚੋਂ ਇਕ ਕੀਤਾ | ਰੱਖਿਆ ਬੁਲਾਰੇ ਲੈਫਟੀਨੈਂਟ ਕਰਨਲ ਅਮਿਤਾਭ ...

ਪੂਰੀ ਖ਼ਬਰ »

ਆਰ.ਬੀ.ਆਈ. ਵਲੋਂ 4 ਸ਼ਹਿਰਾਂ 'ਚ ਡਿਜੀਟਲ ਰੁਪਇਆ ਲਾਂਚ

ਨਵੀਂ ਦਿੱਲੀ, 1 ਦਸੰਬਰ (ਏਜੰਸੀ)-ਭਾਰਤੀ ਰਿਜ਼ਰਵ ਬੈਂਕ ਨੇ ਵੀਰਵਾਰ ਨੂੰ ਮੁੰਬਈ, ਨਵੀਂ ਦਿੱਲੀ, ਬੈਂਗਲੁਰੂ ਅਤੇ ਭੁਵਨੇਸ਼ਵਰ 'ਚ ਰਿਟੇਲ (ਪ੍ਰਚੂਨ) ਡਿਜੀਟਲ ਰੁਪਏ ਲਈ ਪਹਿਲਾ ਪਾਇਲਟ ਪ੍ਰਾਜੈਕਟ ਲਾਂਚ ਕੀਤਾ | ਰਿਟੇਲ ਡਿਜੀਟਲ ਰੁਪਇਆ ਪ੍ਰਾਜੈਕਟ ਨੇੜਲੇ 4 ਹਿੱਤ ...

ਪੂਰੀ ਖ਼ਬਰ »

4 ਸਾਲਾਂ ਤੋਂ ਧਰਨੇ 'ਤੇ ਬੈਠੇ ਹੋਮਗਾਰਡਾਂ ਦੀ ਸਰਕਾਰ ਨੂੰ ਚਿਤਾਵਨੀ

ਜਲੰਧਰ, 1 ਦਸੰਬਰ (ਐੱਮ. ਐੱਸ. ਲੋਹੀਆ)-ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਰੋਪੜ ਦੇ ਸੋਲਖੀਆਂ ਟੋਲ ਪਲਾਜ਼ਾ 'ਤੇ 10-7-2018 ਤੋਂ ਧਰਨਾ ਲਗਾ ਕੇ ਬੈਠੇ ਰਿਟਾਇਰਡ ਹੋਮਗਾਰਡਜ਼ ਵੈਲਫੇਅਰ ਐਸੋਸੀਏਸਨ ਅਤੇ ਉਨ੍ਹਾਂ ਦੇ ਹੱਕ 'ਚ ਆਈ ਨੈਸ਼ਨਲ ਹੋਮਗਾਰਡਜ਼ ਵੈਲਫੇਅਰ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਈ.ਡੀ. ਵਲੋਂ ਪੂਜਾ ਸਿੰਘਲ ਦਾ ਹਸਪਤਾਲ, ਡਾਇਗਨੋਸਟਿਕ ਸੈਂਟਰ ਤੇ ਦੋ ਪਲਾਟ ਜ਼ਬਤ

ਨਵੀਂ ਦਿੱਲੀ, 1 ਦਸੰਬਰ (ਏਜੰਸੀਆਂ)-ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਦੱਸਿਆ ਕਿ ਭਿ੍ਸ਼ਟਾਚਾਰ ਦੇ ਦੋਸ਼ਾਂ ਤਹਿਤ ਜੇਲ੍ਹ ਵਿਚ ਬੰਦ ਝਾਰਖੰਡ ਦੀ ਆਈ.ਏ.ਐੈਸ. ਅਧਿਕਾਰੀ ਪੂਜਾ ਸਿੰਘਲ ਦਾ ਇਕ ਹਸਪਤਾਲ, ਇਕ ਡਾਇਗਨੌਸਟਿਕ ਸੈਂਟਰ ਤੇ ਕਰੀਬ 82.77 ਕਰੋੜ ਦੀ ਕੀਮਤ ਵਾਲੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX