ਤਾਜਾ ਖ਼ਬਰਾਂ


ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  14 minutes ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ...
ਮੇਰੇ ਪਰਿਵਾਰ ਦਾ ਕਈ ਵਾਰ ਕੀਤਾ ਗਿਆ ਅਪਮਾਨ, ਪਰ ਅਸੀਂ ਚੁੱਪ ਰਹੇ-ਪ੍ਰਿਅੰਕਾ ਗਾਂਧੀ
. . .  46 minutes ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਤੁਸੀਂ (ਭਾਜਪਾ) 'ਪਰਿਵਾਰਵਾਦ' ਦੀ ਗੱਲ ਕਰਦੇ ਹੋ, ਮੈਂ ਪੁੱਛਣਾ ਚਾਹੁੰਦਾ ਹਾਂ ਕਿ ਭਗਵਾਨ ਰਾਮ ਕੌਣ ਸਨ? ਕੀ ਉਹ 'ਪਰਿਵਾਰਵਾਦੀ' ਸਨ, ਜਾਂ ਪਾਂਡਵ 'ਪਰਿਵਾਰਵਾਦੀ' ਸਨ...
ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਸੋਨੂੰ ਸੂਦ ਤੇ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ 'ਚ
. . .  45 minutes ago
ਅੰਮ੍ਰਿਤਸਰ 26 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਅਦਾਕਾਰ ਸੋਨੂੰ ਸੂਦ ਤੇ ਅਦਾਕਾਰਾ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ ਪਹੁੰਚੇ ਹਨ। ਸਭ ਤੋਂ ਪਹਿਲਾਂ ਉਹ...
ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਪ' 'ਚ ਸ਼ਾਮਿਲ
. . .  about 1 hour ago
ਜਲੰਧਰ, 26 ਮਾਰਚ-ਜਲੰਧਰ ਕੈਂਟ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਤੋਂ ਪਹਿਲਾਂ ਉਹ ਅਕਾਲੀ ਦਲ ਅਤੇ ਕਾਂਗਰਸ 'ਚ ਰਹਿ...
ਕਾਂਗਰਸ ਪਾਰਟੀ ਵਲੋਂ ਕਾਂਗਰਸ ਭਵਨ ਪਠਾਨਕੋਟ ਵਿਖੇ ਸੱਤਿਆਗ੍ਰਹਿ ਸੁਰੂ
. . .  about 1 hour ago
ਪਠਾਨਕੋਟ 26 ਮਾਰਚ (ਸੰਧੂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਂਗਰਸ ਭਵਨ ਪਠਾਨਕੋਟ ਵਿਖੇ ਵੀ ਕਾਂਗਰਸ ਵਲੋਂ ਸੱਤਿਆਗ੍ਰਹਿ ਚਾਲੂ ਕੀਤਾ ਗਿਆ। ਰੋਸ ਧਰਨੇ ਨੂੰ ਜੋਗਿੰਦਰ ਪਾਲ ਸਾਬਕਾ...
ਸ੍ਰੀ ਮੁਕਤਸਰ ਸਾਹਿਬ:ਮੋਦੀ ਸਰਕਾਰ ਵਿਰੁੱਧ ਕਾਂਗਰਸ ਦਾ ਸੱਤਿਆਗ੍ਰਹਿ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 26 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਮੋਦੀ ਸਰਕਾਰ ਖ਼ਿਲਾਫ਼ ਦੇਸ਼ ਭਰ ਵਿਚ ਕਾਂਗਰਸ ਦੇ ਸੱਤਿਆਗ੍ਰਹਿ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ. ਦਫ਼ਤਰ ਨੇੜੇ ਵੀ ਜ਼ਿਲ੍ਹਾ ਪ੍ਰਧਾਨ ਸੁਭਦੀਪ ਸਿੰਘ ਬਿੱਟੂ ਦੀ ਅਗਵਾਈ...
ਪੂਰੇ ਦੇਸ਼ ਵਿਚ ਕੀਤੇ ਜਾਣਗੇ ਅਜਿਹੇ ਸੱਤਿਆਗ੍ਰਹਿ-ਖੜਗੇ
. . .  about 2 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਇਹ ਸੱਤਿਆਗ੍ਰਹਿ ਸਿਰਫ਼ ਅੱਜ ਲਈ ਹੈ, ਪਰ ਅਜਿਹੇ ਸੱਤਿਆਗ੍ਰਹਿ ਪੂਰੇ ਦੇਸ਼ ਵਿਚ ਕੀਤੇ ਜਾਣਗੇ। ਰਾਹੁਲ ਗਾਂਧੀ ਆਮ ਲੋਕਾਂ...
ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਨਿਭਾ ਰਹੀ ਹੈ ਮਹੱਤਵਪੂਰਨ ਭੂਮਿਕਾ-ਪ੍ਰਧਾਨ ਮੰਤਰੀ
. . .  about 2 hours ago
ਨਵੀਂ ਦਿੱਲੀ, 26 ਮਾਰਚ-'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਨਾਗਾਲੈਂਡ ਵਿਚ, 75 ਸਾਲਾਂ ਵਿਚ ਪਹਿਲੀ...
ਪ੍ਰਧਾਨ ਮੰਤਰੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਮੰਗੇ ਲੋਕਾਂ ਦੇ ਸੁਝਾਅ
. . .  about 3 hours ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਲੋਕਾਂ ਦੇ ਸੁਝਾਅ ਮੰਗੇ ਹਨ। 'ਮਨ ਕੀ ਬਾਤ' ਦੇ 99ਵੇਂ ਸੰਸਕਰਨ 'ਚ ਉਨ੍ਹਾਂ ਕਿਹਾ ਕਿ ਸਾਰਿਆਂ...
ਬਿਹਾਰ ਦੀ ਅਦਾਲਤ ਵਲੋਂ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰ ਬਰੀ
. . .  about 3 hours ago
ਪਟਨਾ, 26 ਮਾਰਚ-ਬਿਹਾਰ ਦੀ ਅਦਾਲਤ ਨੇ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰਾਂ ਨੂੰ ਬਰੀ ਕਰ ਦਿੱਤਾ...
'ਮਨ ਕੀ ਬਾਤ' ਦੇ 100ਵੇਂ ਸੰਸਕਰਨ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ-ਪ੍ਰਧਾਨ ਮੰਤਰੀ
. . .  about 3 hours ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  about 3 hours ago
ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ ਨੂੰ ਲੈ ਕੇ ਅਨੁਰਾਗ ਠਾਕੁਰ ਨੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ
. . .  about 3 hours ago
ਨਵੀਂ ਦਿੱਲੀ, 26 ਮਾਰਚ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ 'ਤੇ ਬੋਲਦਿਆਂ ਕਿਹਾ ਕਿ ਧਰਮਸ਼ਾਲਾ ਨੂੰ ਦੇਸ਼ ਨਾਲ ਜੋੜਨ ਦੇ ਇਸ ਕਦਮ...
ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ-ਖੜਗੇ
. . .  about 3 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦਾ ਕਹਿਣਾ ਹੈ ਕਿ ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ ਹੈ। ਰਾਹੁਲ ਗਾਂਧੀ ਦੇਸ਼ ਅਤੇ ਜਨਤਾ ਦੇ ਹੱਕ ਲਈ ਲੜ ਰਹੇ ਹਨ...
ਕਾਂਗਰਸ ਟਾਈਟਲਰ ਤੋਂ ਬਿਨਾਂ ਨਹੀਂ ਰਹਿ ਸਕਦੀ-ਭਾਜਪਾ ਆਗੂ ਆਰ.ਪੀ. ਸਿੰਘ
. . .  1 minute ago
ਨਵੀਂ ਦਿੱਲੀ, 26 ਮਾਰਚ-ਭਾਜਪਾ ਆਗੂ ਆਰ.ਪੀ. ਸਿੰਘ ਦਾ ਕਹਿਣਾ ਹੈ ਕਿ ਸਾਫ਼ ਹੈ ਕਿ ਉਹ (ਕਾਂਗਰਸ) ਕਿਹੋ ਜਿਹਾ ਸੱਤਿਆਗ੍ਰਹਿ ਕਰ ਰਹੇ ਹਨ। ਸਿੱਖਾਂ ਦਾ ਕਾਤਲ (ਜਗਦੀਸ਼ ਟਾਈਟਲਰ) ਇਸ ਸੱਤਿਆਗ੍ਰਹਿ...
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ
. . .  about 4 hours ago
ਮਾਨਸਾ, 26 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਮੁੜ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਈ-ਮੇਲ ਜ਼ਰੀਏ ਮਿਲੀ ਧਮਕੀ 'ਚ ਲਿਖਿਆ ਗਿਆ ਹੈ ਕਿ ਅਗਲਾ ਨੰਬਰ ਹੁਣ ਤੁਹਾਡਾ ਹੈ। ਮੂਸੇਵਾਲਾ ਦੇ ਪਿਤਾ...
ਭਾਰਤੀ ਪੁਲਾੜ ਖੋਜ ਸੰਗਠਨ ਵਲੋਂ 36 ਉਪਗ੍ਰਹਿਆਂ ਨੂੰ ਲੈ ਕੇ ਭਾਰਤ ਦਾ ਸਭ ਤੋਂ ਵੱਡਾ ਅੇਲ.ਵੀ.ਐਮ-3 ਰਾਕੇਟ ਲਾਂਚ
. . .  about 4 hours ago
ਸ਼੍ਰੀਹਰੀਕੋਟਾ, 26 ਮਾਰਚ-ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਆਂਧਰਾ ਪ੍ਰਦੇਸ਼ ਦੇ ਸ਼੍ਰੀਹਰੀਕੋਟਾ ਤੋਂ 36 ਉਪਗ੍ਰਹਿਆਂ ਨੂੰ ਲੈ ਕੇ ਭਾਰਤ ਦਾ ਸਭ ਤੋਂ ਵੱਡਾ ਅੇਲ.ਵੀ.ਐਮ-3 ਰਾਕੇਟ...
ਕਾਂਗਰਸ ਵਲੋਂ ਅੱਜ ਦੇਸ਼ ਭਰ 'ਚ ਸੱਤਿਆਗ੍ਰਹਿ
. . .  about 4 hours ago
ਨਵੀਂ ਦਿੱਲੀ, 26 ਮਾਰਚ-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਂਗਰਸ ਵਲੋਂ ਅੱਜ ਦੇਸ਼ ਭਰ 'ਚ ਸਾਰੇ ਰਾਜਾਂ ਦੇ ਗਾਂਧੀ ਦੇ ਬੁੱਤਾਂ ਸਾਹਮਣੇ ਅਤੇ ਜ਼ਿਲ੍ਹਾ ਹੈਡਕੁਆਰਟਰਾਂ ਅੱਗੇ ਇਕ ਦਿਨ...
ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 5 hours ago
ਅੰਮ੍ਰਿਤਸਰ 26 ਮਾਰਚ (ਹਰਮਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ...
ਦਿੱਲੀ ਕੈਪੀਟਲਜ਼ ਅਤੇ ਮੁੰਬਈ ਇੰਡੀਅਨਜ਼ ਵਿਚਕਾਰ ਮਹਿਲਾ ਪ੍ਰੀਮੀਅਰ ਲੀਗ ਦਾ ਫ਼ਾਈਨਲ ਅੱਜ
. . .  about 5 hours ago
ਮੁੰਬਈ, 26 ਮਾਰਚ-ਮਹਿਲਾ ਪ੍ਰੀਮੀਅਰ ਲੀਗ ਦੇ ਫ਼ਾਈਨਲ ਵਿਚ ਅੱਜ ਦਿੱਲੀ ਕੈਪੀਟਲਜ਼ ਬ੍ਰੇਬੋਰਨ ਸਟੇਡੀਅਮ ਵਿਚ ਮੁੰਬਈ ਇੰਡੀਅਨਜ਼ ਨਾਲ...
ਰਾਜਸਥਾਨ ਦੇ ਬੀਕਾਨੇਰ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ
. . .  about 6 hours ago
ਜੈਪੁਰ, 26 ਮਾਰਚ-ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ ਤੋਂ ਬਾਅਦ ਰਾਜਸਥਾਨ ਦੇ ਬੀਕਾਨੇਰ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਦੀ ਤੀਬਰਤਾ 4.2 ਮਾਪੀ...
ਰੂਸ ਬੇਲਾਰੂਸ 'ਚ ਰਣਨੀਤਕ ਪ੍ਰਮਾਣੂ ਹਥਿਆਰਾਂ ਨੂੰ ਤਾਇਨਾਤ ਕਰਨ ਦੀ ਬਣਾ ਰਿਹਾ ਹੈ ਯੋਜਨਾ-ਪੁਤਿਨ
. . .  about 6 hours ago
ਮਾਸਕੋ, 26 ਮਾਰਚ -ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੇ ਕਿਹਾ ਕਿ ਰੂਸ ਬੇਲਾਰੂਸ ਵਿਚ ਰਣਨੀਤਕ ਪ੍ਰਮਾਣੂ ਹਥਿਆਰਾਂ ਨੂੰ ਤਾਇਨਾਤ ਕਰਨ ਦੀ ਯੋਜਨਾ ਬਣਾ ਰਿਹਾ ਹੈ। ਫਾਈਨੈਂਸ਼ੀਅਲ ਟਾਈਮਜ਼ ਦੀ ਰਿਪੋਰਟ...
ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ 'ਮਨ ਕੀ ਬਾਤ'
. . .  about 6 hours ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 'ਮਨ ਕੀ ਬਾਤ' ਦੇ 99ਵੇਂ ਸੰਸਕਰਨ ਨੂੰ ਸੰਬੋਧਨ...
ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ 3.5 ਦੀ ਤੀਬਰਤਾ ਨਾਲ ਆਇਆ ਭੂਚਾਲ
. . .  about 6 hours ago
ਇਟਾਨਗਰ, 26 ਮਾਰਚ-ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ ਵਿਚ ਅੱਜ ਤੜਕਸਾਰ 1.45 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
⭐ਮਾਣਕ-ਮੋਤੀ⭐
. . .  about 7 hours ago
⭐ਮਾਣਕ-ਮੋਤੀ⭐
ਹੋਰ ਖ਼ਬਰਾਂ..
ਜਲੰਧਰ : ਐਤਵਾਰ 19 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਸੁਰੱਖਿਆ ਹੀ ਸਰਕਾਰ ਦਾ ਸਭ ਤੋਂ ਵੱਡਾ ਕਾਨੂੰਨ ਹੈ। ਜਸਟਿਸ ਅਨਿਲ

ਜਗਰਾਓਂ

ਮਾਮਲਾ ਨਵਾਂ ਜੌਨਡੀਅਰ ਟਰੈਕਟਰ ਚੋਰੀ ਹੋਣ ਦਾ

ਪੀੜ੍ਹਤ ਪਰਿਵਾਰ ਨੇ ਐੱਸ.ਐੱਸ.ਪੀ. ਜਗਰਾਉਂ ਤੋਂ ਮਦਦ ਦੀ ਕੀਤੀ ਅਪੀਲ

ਹੰਬੜਾਂ, 3 ਦਸੰਬਰ (ਮੇਜਰ ਹੰਬੜਾਂ)-ਪੁਲਿਸ ਥਾਣਾ ਮੁੱਲਾਂਪੁਰ ਦਾਖਾ ਅਧੀਨ ਪੈਂਦੇ ਪਿੰਡ ਭੱਠਾਧੂਹਾ ਦੇ ਗਰੀਬ ਕਿਸਾਨ ਬਲਵਿੰਦਰ ਸਿੰਘ ਦਾ ਨਵਾਂ ਜੌਂਡੀਅਰ ਟਰੈਕਟਰ 29 ਨਵੰਬਰ ਨੂੰ ਚੋਰਾਂ ਦੇ ਗਰੋਹ ਜੋ ਕਿ ਇਕ ਅਲਟੋ ਕਾਰ ਰਾਹੀਂ ਸਵਾਰ ਹੋ ਕੇ ਆਏ ਸਨ, ਵਲੋਂ ਬੜੇ ਹੀ ਅਸਾਨੀ ਨਾਲ ਚੋਰੀ ਕਰ ਲਿਆ ਗਿਆ ਸੀ | ਟਰੈਕਟਰ ਚੋਰੀ ਹੋਣ ਨੂੰ ਪੰਜ ਦਿਨ ਬੀਤਣ ਮਗਰੋਂ ਵੀ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਚੋਰ ਪੁਲਿਸ ਦੀ ਪਕੜ ਤੋਂ ਦੂਰ ਹਨ, ਜਿਸ ਪ੍ਰਤੀ ਰੋਸ ਜਿਤਾਉਂਦਿਆਂ ਭੱਠਾਧੂਹਾ ਦੇ ਪੀੜ੍ਹਤ ਪਰਿਵਾਰ ਸਮੇਤ ਪਿੰਡ ਵਾਸੀਆਂ ਨੇ ਮਾਣਯੋਗ ਐੱਸ.ਐੱਸ.ਪੀ ਜਗਰਾਉਂ ਤੋਂ ਮਦਦ ਦੀ ਅਪੀਲ ਕੀਤੀ | ਪੀੜ੍ਹਤ ਬਲਵਿੰਦਰ ਸਿੰਘ ਅਤੇ ਮਾਤਾ ਪ੍ਰਕਾਸ਼ ਕੌਰ ਨੇ ਰੋਂਦਿਆ ਦੱਸਿਆ ਕਿ ਪਿਛਲੇ ਪੰਜ ਦਿਨਾਂ ਤੋਂ ਉਨ੍ਹਾਂ ਦੇ ਘਰ ਰੋਟੀ ਨਹੀਂ ਪੱਕੀ ਤੇ ਪਰਿਵਾਰ ਟਰੈਕਟਰ ਚੋਰੀ ਹੋਣ ਕਰਕੇ ਨਿਰਾਸ਼ਾ ਦੇ ਆਲਮ 'ਚ ਜੀਅ ਰਿਹਾ ਹੈ ਕਿਉਂਕਿ ਪਰਿਵਾਰ ਦੇ ਰੋਜ਼ਗਾਰ ਦਾ ਸਾਧਨ ਟਰੈਕਟਰ ਜਿਸ ਨਾਲ ਜਿੱਥੇ ਉਹ ਕਿਰਾਇਆ ਲਗਾਕੇ ਅਤੇ ਠੇਕੇ 'ਤੇ ਜ਼ਮੀਨ ਲੈ ਕੇ ਖੇਤੀ ਕਰਕੇ ਘਰ ਦਾ ਗੁਜ਼ਾਰਾ ਚਲਾ ਰਹੇ ਸਨ | ਉਹ ਟਰੈਕਟਰ ਚੋਰਾਂ ਵਲੋਂ ਚੋਰੀ ਕਰ ਲਏ ਜਾਣ ਕਰਕੇ ਉਨ੍ਹਾਂ ਦਾ ਖੇਤੀ ਦਾ ਕੰਮ ਅਤੇ ਕਿਰਾਏ ਦਾ ਕੰਮ ਬੰਦ ਹੋ ਚੁੱਕਾ ਹੈ | ਪੀੜ੍ਹਤ ਬਲਵਿੰਦਰ ਸਿੰਘ ਅਤੇ ਪ੍ਰਕਾਸ਼ ਕੌਰ ਭੱਠਾਧੂਹਾ ਸਮੇਤ ਪਿੰਡ ਵਾਸੀਆਂ ਨੇ ਸੂਬਾ ਸਰਕਾਰ ਅਤੇ ਪੁਲਿਸ ਪ੍ਰਸ਼ਾਸ਼ਨ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੇ ਚੋਰੀ ਹੋਏ ਟਰੈਕਟਰ ਨੂੰ ਲੱਭਣ 'ਚ ਮਦਦ ਕੀਤੀ ਜਾਵੇ ਅਤੇ ਚੋਰਾਂ ਦੇ ਗਰੋਹ ਨੂੰ ਫੜਕੇ ਸਲਾਖਾਂ ਪਿੱਛੇ ਸੁੱਟਿਆ ਜਾਵੇ | ਸਰਪੰਚ ਸੁਖਵਿੰਦਰ ਸਿੰਘ ਟੋਨੀ, ਪੰਚ ਜਗਮਿੰਦਰ ਸਿੰਘ ਜੱਗਾ, ਸਾਬਕਾ ਚੇਅਰਮੈਨ ਗੁਰਦੀਪ ਸਿੰਘ ਭੰਗੂ, ਮੁਲਾਜ਼ਮ ਆਗੂ ਜਗਜੀਤ ਸਿੰਘ ਰਿੰਕੂ, ਹਰਭਜਨ ਸਿੰਘ ਭੱਠਾਧੂਹਾ, ਸਾਬਕਾ ਸਰਪੰਚ ਨਛੱਤਰ ਸਿੰਘ ਮਹਿੰਮੀ, ਗੁਰਦੀਪ ਸਿੰਘ ਦੀਪਾ ਰਾਣਕੇ, ਡਾ: ਇਕਬਾਲ ਸਿੰਘ, ਨੰਬਨਰਦਾਰ ਰਣਜੀਤ ਸਿੰਘ ਭੰਗੂ, ਪ੍ਰਧਾਨ ਬਲਜਿਦਰ ਸਿੰਘ ਭੰਗੂ, ਚੇਅਰਮੈਨ ਅਮਰ ਸਿੰਘ ਮਹਿੰਮੀ ਨੇ ਕਿਹਾ ਕਿ ਜੇਕਰ ਸੋਮਵਾਰ ਤੱਕ ਮੁੱਲਾਂਪੁਰ ਦਾਖਾ ਪੁਲਿਸ ਚੋਰਾਂ ਨੂੰ ਫੜਨ 'ਚ ਨਾਕਾਮ ਰਹੀ ਤਾਂ ਸਾਨੂੰ ਮਜ਼ਬੂਰਨ ਐੱਸ.ਐੱਸ.ਪੀ ਜਗਰਾਉਂ ਦਫ਼ਤਰ ਦਾ ਕੁੰਡਾ ਖੜਕਾਉਣਾ ਪਵੇਗਾ | ਪੀੜ੍ਹਤ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਲਗਾਤਾਰ ਪੰਜ ਦਿਨਾਂ ਤੋਂ ਚੋਰਾਂ ਦੀ ਪੈੜ ਨੱਪਣ ਲਈ ਭੱਜ ਨੱਠ ਕਰ ਰਹੇ ਹਨ ਤੇ ਉਹ ਸੀ.ਸੀ.ਟੀ.ਵੀ ਫੁਟੇਜ਼ ਰਾਹੀਂ ਧਰਮਕੋਟ ਤੱਕ ਚੋਰਾਂ ਦੇ ਜਾਣ ਦੀ ਫੁਟੇਜ਼ ਦੇਖ ਚੁੱਕੇ ਹਨ ਜੇ ਕਰ ਪੁਲਿਸ ਪ੍ਰਸ਼ਾਸਨ ਉਨ੍ਹਾਂ ਦਾ ਸਾਥ ਦੇਵੇ ਤਾਂ ਚੋਰ ਆਸਾਨੀ ਨਾਲ ਲੱਭ ਸਕਦੇ ਹਨ ਕਿਉਂਕਿ ਚੋਰਾਂ ਦਾ ਗਰੋਹ ਧਰਮਕੋਟ ਇਲਾਕੇ ਵੱਲ ਦਾ ਹੋ ਸਕਦਾ ਹੈ |


ਰਛੀਨ 'ਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਸਮਾਗਮ ਕਰਵਾਇਆ

ਲੋਹਟਬੱਦੀ, 3 ਦਸੰਬਰ (ਕੁਲਵਿੰਦਰ ਸਿੰਘ ਡਾਂਗੋਂ)-ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਪਿੰਡ ਰਛੀਨ ਵਿਖੇ ਸੰਤ ਬਾਬਾ ਸਾਧੂ ਰਾਮ ਜੀ ਸਮਾਜ ਭਲਾਈ ਕਲੱਬ ਰਛੀਨ ਵਲੋਂ ਗ੍ਰਾਮ ਪੰਚਾਇਤ, ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 9ਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ...

ਪੂਰੀ ਖ਼ਬਰ »

ਸੀਟੂ ਵਲੋਂ ਕਾਮਰੇਡ ਬਲਜੀਤ ਸਿੰਘ ਗੋਰਸੀਆਂ ਦੀ ਅਗਵਾਈ ਹੇਠ ਤਹਿਸੀਲ ਅਧਿਕਾਰੀ ਨੂੰ ਮੰਗ ਪੱਤਰ ਸੌਂਪਿਆ

ਸਿੱਧਵਾਂ ਬੇਟ, 3 ਦਸੰਬਰ (ਜਸਵੰਤ ਸਿੰਘ ਸਲੇਮਪੁਰੀ)-ਸੀਟੂ ਦੀ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਆਪਣੀਆਂ ਹੱਕੀ ਮੰਗਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ ਇਕ ਮੰਗ ਪੱਤਰ ਕਾਮਰੇਡ ਬਲਜੀਤ ਸਿੰਘ ਗੋਰਸੀਆਂ ਦੀ ਅਗਵਾਈ ਹੇਠ ਤਹਿਸੀਲ ਅਧਿਕਾਰੀ ਨੂੰ ਸੌਂਪਿਆ | ...

ਪੂਰੀ ਖ਼ਬਰ »

ਨਾਜਾਇਜ਼ ਉਗਰਾਹੀ ਕਰਨ ਵਾਲੇ ਅਧਿਕਾਰੀ ਦੀ ਸ਼ਿਕਾਇਤ ਕਰਨੀ ਪਈ ਮਹਿੰਗੀ

ਜਗਰਾਉਂ, 3 ਦਸੰਬਰ (ਗੁਰਦੀਪ ਸਿੰਘ ਮਲਕ)-ਪੰਜਾਬ 'ਚੋਂ ਮੁਕੰਮਲ ਭਿ੍ਸ਼ਟਾਚਾਰ ਖ਼ਤਮ ਕਰਨ ਦਾ ਦਾਅਵਾ ਕਰ ਰਹੀ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਰਾਜ ਦੌਰਾਨ ਭਿ੍ਸ਼ਟਾਚਾਰ ਖ਼ਿਲਾਫ਼ ਬੋਲਣ ਦੀ ਲੱਗਦਾ ਸਖ਼ਤ ਮਨਾਹੀ ਹੈ | ਅਜਿਹਾ ਹੀ ਇਕ ਮਾਮਲਾ ਜਗਰਾਉਂ ਦੇ ਐਕਸਾਈਜ਼ ...

ਪੂਰੀ ਖ਼ਬਰ »

ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਦੇ ਵਿਦਿਆਰਥੀਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਵਾਈ

ਸਿੱਧਵਾਂ ਬੇਟ, 3 ਦਸੰਬਰ (ਜਸਵੰਤ ਸਿੰਘ ਸਲੇਮਪੁਰੀ)-ਬੇਟ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਦੇ ਵਿਦਿਆਰਥੀਆਂ ਦਾ ਸਾਲਾਨਾ ਵਿੱਦਿਅਕ ਟੂਰ ਦਾਸਤਾਨ-ਏ-ਸ਼ਹਾਦਤ ਜ਼ਿਲ੍ਹਾ ਰੂਪਨਗਰ ਵਿਖੇ ਲਿਜਾਇਆ ਗਿਆ | ...

ਪੂਰੀ ਖ਼ਬਰ »

ਸਪਰਿੰਗ ਡਿਊ ਸਕੂਲ ਵਿਖੇ ਦੋ ਰੋਜ਼ਾ ਸਾਲਾਨਾ ਖੇਡ ਮੇਲਾ

ਜਗਰਾਉਂ, 3 ਦਸੰਬਰ (ਜੋਗਿੰਦਰ ਸਿੰਘ)-ਸਪਰਿੰਗ ਡਿਊ ਪਬਲਿਕ ਸਕੂਲ ਵਿਖੇ ਦੋ ਰੋਜ਼ਾ ਸਾਲਾਨਾ ਖੇਡ ਮੇਲੇ ਦਾ ਆਯੋਜਨ ਕੀਤਾ ਗਿਆ | ਪਿ੍ੰਸੀਪਲ ਨਵਨੀਤ ਚੌਹਾਨ ਨੇ ਦੱਸਿਆ ਕਿ ਪਹਿਲੇ ਦਿਨ ਨਰਸਰੀ ਤੋਂ ਪੰਜਵੀਂ ਕਲਾਸ ਦੇ ਵਿਦਿਆਰਥੀਆਂ ਨੇ ਖੇਡਾਂ 'ਚ ਹਿੱਸਾ ਲਿਆ | ਉਨ੍ਹਾਂ ...

ਪੂਰੀ ਖ਼ਬਰ »

ਸਰਾਭਾ 'ਚ ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਿਹਾ ਮੋਰਚਾ 285ਵੇਂ ਦਿਨ ਵੀ ਜਾਰੀ

ਪੱਖੋਵਾਲ-ਸਰਾਭਾ, 3 ਦਸੰਬਰ (ਕਿਰਨਜੀਤ ਕੌਰ ਗਰੇਵਾਲ)-ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪਿੰਡ ਸਰਾਭਾ 'ਚ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਬੁੱਤ ਨਜ਼ਦੀਕ ਚੱਲ ਰਿਹਾ ਭੁੱਖ ਹੜਤਾਲ ਮੋਰਚਾ 285ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ਬੰਦੀ ਸਿੰਘ ਰਿਹਾਈ ਮੋਰਚੇ ਦੇ ...

ਪੂਰੀ ਖ਼ਬਰ »

ਐੈੱਸ.ਜੀ.ਜੀ. ਸਕੂਲ 'ਚ ਸਾਲਾਨਾ ਅਥਲੈਟਿਕ ਮੀਟ ਕਰਵਾਈ

ਰਾਏਕੋਟ, 3 ਦਸੰਬਰ (ਸੁਸ਼ੀਲ)-ਵਿੱਦਿਅਕ ਸੰਸਥਾ ਐੱਸ.ਜੀ.ਜੀ. ਸੀਨੀਅਰ ਸੈਕੰਡਰੀ ਸਕੂਲ ਗੋਂਦਵਾਲ (ਰਾਏਕੋਟ) ਵਿਖੇ ਪਿ੍ੰਸੀਪਲ ਮਨਦੀਪ ਚਾਹਲ ਦੀ ਨਿਗਰਾਨੀ ਹੇਠ ਸਾਲਾਨਾ ਅਥਲੈਟਿਕ ਮੀਟ 2022 ਕਰਵਾਈ ਗਈ | ਇਸ ਸਮਾਰੋਹ ਵਿਚ ਸਕੂਲ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸਤੀਸ਼ ...

ਪੂਰੀ ਖ਼ਬਰ »

ਸੰਤ ਬਾਬਾ ਮੱਘਰ ਸਿੰਘ ਦੀ 98ਵੀਂ ਬਰਸੀ ਦੇ ਦੇਹੜਕੇ 'ਚ ਚੱਲ ਰਹੇ ਸਮਾਗਮਾਂ 'ਚ ਭਰ ਰਹੇ ਨੇ ਮਹਾਂਪੁਰਸ਼ ਹਾਜ਼ਰੀ

ਹਠੂਰ, 3 ਦਸੰਬਰ (ਜਸਵਿੰਦਰ ਸਿੰਘ ਛਿੰਦਾ)-ਧੰਨ-ਧੰਨ ਸੰਤ ਬਾਬਾ ਮੱਘਰ ਸਿੰਘ ਜੀ ਰਾਮਗੜ੍ਹ ਵਾਲਿਆਂ ਦੀ 98ਵੀਂ ਬਰਸੀ ਨੂੰ ਸਮਰਪਿਤ ਪਿੰਡ ਦੇਹੜਕਾ ਵਿਖੇ ਚੱਲ ਰਹੇ 7 ਰੋਜ਼ਾ ਮਹਾਨ ਧਾਰਮਿਕ ਸਮਾਗਮਾਂ ਦੌਰਾਨ ਅੱਜ ਸੰਗਤ ਵਲੋਂ ਭਾਈ ਈਸ਼ਰ ਸਿੰਘ ਜਗਰਾਉਂ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਸਤਲੁਜ ਦਰਿਆ 'ਚੋਂ ਨਾਜਾਇਜ਼ ਮਾਈਨਿੰਗ ਕਰਨ ਵਾਲੇ ਦੋ ਲੋਕਾਂ ਖ਼ਿਲਾਫ਼ ਮਾਮਲਾ ਦਰਜ

ਸਿੱਧਵਾਂ ਬੇਟ, 3 ਦਸੰਬਰ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਦੀ ਪੁਲਿਸ ਚੌਂਕੀ ਗਿੱਦੜਵਿੰਡੀ ਦੇ ਇੰਚਾਰਜ ਏ.ਐੱਸ.ਆਈ. ਸੁਖਮੰਦਰ ਸਿੰਘ ਨੂੰ ਪਿੰਡ ਲੋਧੀਵਾਲ ਨਜ਼ਦੀਕ ਕੀਤੀ ਗਈ ਨਾਕਾਬੰਦੀ ਦੌਰਾਨ ਕਿਸੇ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਮਨਜੀਤ ਸਿੰਘ, ...

ਪੂਰੀ ਖ਼ਬਰ »

ਐੱਮ.ਐੱਲ.ਡੀ. ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਕਲਾਂ ਦਾ ਸਾਲਾਨਾ ਸਮਾਗਮ 'ਸਾਡਾ ਪੰਜਾਬ ਸਾਡੀ ਸ਼ਾਨ' ਯਾਦਗਾਰੀ ਰਿਹਾ

ਚੌਂਕੀਮਾਨ, 3 ਦਸੰਬਰ (ਤੇਜਿੰਦਰ ਸਿੰਘ ਚੱਢਾ)-ਐੱਮ.ਐੱਲ.ਡੀ. ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਕਲਾਂ ਦਾ ਸਾਲਾਨਾ ਸਮਾਗਮ 'ਸਾਡਾ ਪੰਜਾਬ ਸਾਡੀ ਸ਼ਾਨ' ਬਹੁਤ ਹੀ ਸਲਾਹੁਣਯੋਗ ਰਿਹਾ | ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ | ਸਾਰੇ ਵਿਦਿਆਰਥੀਆਂ ਨੇ ਪੂਰੀ ਸ਼ਰਧਾ ...

ਪੂਰੀ ਖ਼ਬਰ »

ਸੱਤਿਆ ਭਾਰਤੀ ਸਕੂਲ 'ਚ ਐਲੂਮਨੀ ਮੀਟ ਸਮਾਗਮ

ਰਾਏਕੋਟ, 3 ਦਸੰਬਰ (ਸੁਸ਼ੀਲ)- ਸੱਤਿਆ ਭਾਰਤੀ ਸਕੂਲ ਰਾਮਗੜ੍ਹ ਸਿਵੀਆਂ ਵਿਖੇ ਹਰ ਸਾਲ ਦੀ ਤਰ੍ਹਾਂ ਸਕੂਲ ਦੇ ਪੁਰਾਣੇ ਵਿਦਿਆਰਥੀਆਂ ਦੀ 'ਐਲੂਮਨੀ ਮੀਟ' ਤਹਿਤ ਸਕੂਲੀ ਅਧਿਆਪਕਾਂ ਤੇ ਸਕੂਲੀ ਵਿਦਿਆਰਥੀਆਂ ਨਾਲ ਰੂਬਰੂ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਪੁੱਜੇ ...

ਪੂਰੀ ਖ਼ਬਰ »

28ਵੇਂ ਅਲੌਕਿਕ ਦਸਮੇਸ਼ ਪੈਦਲ ਮਾਰਚ ਦੀਆਂ ਤਿਆਰੀਆਂ ਸੰਬੰਧੀ ਮੈਹਦੇਆਣਾ ਸਾਹਿਬ ਵਿਖੇ ਸੇਵਾਦਾਰਾਂ ਦੀ ਮੀਟਿੰਗ

ਹਠੂਰ, 3 ਦਸੰਬਰ (ਜਸਵਿੰਦਰ ਸਿੰਘ ਛਿੰਦਾ)-ਗੁਰਦੁਆਰਾ ਮੈਹਦੇਆਣਾ ਸਾਹਿਬ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਨੂੰ ਛੱਡਣ ਦੇ ਇਤਿਹਾਸਕ ਤੇ ਵੈਰਾਗਮਈ ਦਿਹਾੜੇ ਨੂੰ ਸਮਰਪਿਤ 21-22 ਦਸੰਬਰ (6-7 ਪੋਹ) ਨੂੰ ਸ੍ਰੀ ਅਨੰਦਪੁਰ ਸਾਹਿਬ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਹੁਕਮਾਂ 'ਤੇ 11 ਨੂੰ ਮੈਂਬਰ ਪਾਰਲੀਮੈਂਟ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ

ਰਾਏਕੋਟ, 3 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਕੁੱਲ ਹਿੰਦ ਕਿਸਾਨ ਸਭਾ ਤਹਿਸੀਲ ਰਾਏਕੋਟ ਦੀ ਕਾਮਰੇਡ ਸੁਰਜੀਤ ਸਿੰਘ ਦੇ ਬਰਸੀ ਸਮਾਗਮ ਸੰਬੰਧੀ ਮੀਟਿੰਗ ਹੋਈ | ਜਿਸ ਦੌਰਾਨ ਸੂਬਾ ਜਨਰਲ ਸਕੱਤਰ ਬਲਜੀਤ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮਹਾਨ ਕਮਿਊਨਿਸਟ ਆਗੂ ...

ਪੂਰੀ ਖ਼ਬਰ »

ਨਗਰ ਕੌਂਸਲ ਵਲੋਂ ਅਵਾਰਾ ਪਸ਼ੂਆਂ ਦਾ ਰੱਖ-ਰਖਾਵ ਕਰਨ ਵਾਲੀਆਂ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨੂੰ ਚੈੱਕ ਵੰਡੇ

ਜਗਰਾਉਂ, 3 ਦਸੰਬਰ (ਹਰਵਿੰਦਰ ਸਿੰਘ ਖ਼ਾਲਸਾ)-ਨਗਰ ਕੌਂਸਲ ਜਗਰਾਉਂ ਵਲੋਂ ਸ਼ਹਿਰ ਨਿਵਾਸੀਆਂ ਨੂੰ ਅਵਾਰਾ ਪਸ਼ੂਆਂ ਤੋਂ ਨਿਜ਼ਾਤ ਦਿਵਾਉਣ ਅਤੇ ਇਸ ਸਮੱਸਿਆ ਦੇ ਹੱਲ ਲਈ ਸ਼ਹਿਰ ਅੰਦਰ ਸਥਿਤ ਵੱਖ-ਵੱਖ ਗਊਸ਼ਾਲਾਵਾਂ ਨਾਲ ਤਾਲਮੇਲ ਕਰਕੇ ਸ਼ਹਿਰ ਅੰਦਰੋਂ ਸਮੇਂ-ਸਮੇਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਬਿਨਾਂ ਪਰਾਲੀ ਸਾੜੇ ਖੇਤੀਬਾੜੀ ਕਰਨ ਵਾਲੇ ਕਿਸਾਨ ਸਨਮਾਨਿਤ

ਰਾਏਕੋਟ, 3 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ/ਜੰਗਲ ਲਗਾਉਣ ਦਾ ਫ਼ੈਸਲਾ ਕਰਕੇ ਪੰਜਾਬ ਦੇ ਵਾਤਾਵਰਣਕ ਸ਼ੁੱਧਤਾ ਹਿੱਤ ਵਡਮੁੱਲਾ ਯੋਗਦਾਨ ਪਾਉਣ ਵਾਲੇ ਅਤੇ ਪੰਜਾਬ ਦੀ ਧਰਤੀ ਤੇ ਮਾਨਵੀ ਸਿਹਤਯਾਬੀ ਹਿੱਤ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਭੂੰਦੜੀ ਦੇ ਬੱਚਿਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ 'ਚ ਮਾਰੀਆਂ ਮੱਲਾਂ

ਭੰੂਦੜੀ, 3 ਦਸੰਬਰ (ਕੁਲਦੀਪ ਸਿੰਘ ਮਾਨ)-ਸਰਕਾਰੀ ਪ੍ਰਾਇਮਰੀ ਸਕੂਲ ਭੂੰਦੜੀ ਦੇ ਬੱਚਿਆਂ ਨੇ ਅੰਡਰ-11 ਖੇਡਾਂ ਦੌਰਾਨ ਪਹਿਲਾਂ ਸੈਂਟਰ ਤੇ ਫਿਰ ਬਲਾਕ ਪੱਧਰੀ ਖੇਡਾਂ 'ਚ ਆਪਣੇ ਜ਼ੌਹਰ ਦਿਖਾਏ | ਜਾਣਕਾਰੀ ਦਿੰਦੇ ਹੋਏ ਮਾ. ਚਰਨਜੀਤ ਸਿੰਘ ਸੰਗਤਪੁਰਾ ਨੇ ਦੱਸਿਆ ਕਿ ਸਿਰਫ਼ ...

ਪੂਰੀ ਖ਼ਬਰ »

ਹਲਕਾ ਦਾਖਾ 'ਚ ਖੇਡ ਗਰਾਊਾਡ-ਕਮ ਪਾਰਕਾਂ ਦਾ ਨਮੂਨਾ ਭਗਵੰਤ ਮਾਨ ਦੇ ਨਜ਼ਰੀਂ ਚੜਿ੍ਹਆ!

ਮੁੱਲਾਂਪੁਰ-ਦਾਖਾ, 3 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਸਾਲਾਨਾ ਬਰਸੀ ਮੌਕੇ ਸ਼ਹੀਦ ਸਰਾਭਾ ਤੇ ਹੋਰ ਸ਼ਹੀਦਾਂ ਨੂੰ ਸਿਜਦਾ ਕਰਨ ਅਤੇ ਸਰਾਭਾ ਖੇਡ ਗਰਾਊਾਡ ਕਮ ਪਾਰਕ ਵਿਖੇ ਸਾਲਾਨਾ ਟੂਰਨਾਮੈਂਟ ਦੇ ਜੇਤੂਆਂ ਨੂੰ ਇਨਾਮਾਂ ਦੀ ਵੰਡ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਹਾਂਸ ਕਲਾਂ ਵਿਖੇ ਕੈਪਟਨ ਹਾਂਸ ਦੇ ਪਰਿਵਾਰ ਵਲੋਂ ਵਿਦਿਆਰਥੀਆਂ ਨੂੰ ਬੂਟ-ਜੁਰਾਬਾਂ, ਵਰਦੀਆਂ ਤੇ ਗਰਮ ਕੋਟੀਆਂ ਵੰਡੀਆਂ

ਚੌਂਕੀਮਾਨ, 3 ਦਸੰਬਰ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਪ੍ਰਾਇਮਰੀ ਸਕੂਲ ਹਾਂਸ ਕਲਾਂ ਵਿਖੇ ਇਕ ਸਾਦਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਸਾਬਕਾ ਸਰਪੰਚ ਬਾਬਾ ਗੁਰਦੀਪ ਸਿੰਘ ਹਾਂਸ, ਕੈਪਟਨ ਗੁਰਮੇਲ ਸਿੰਘ ਹਾਂਸ, ...

ਪੂਰੀ ਖ਼ਬਰ »

ਸੇਂਟ ਜ਼ੇਵੀਅਰ ਕਾਨਵੈਂਟ ਸਕੂਲ ਕੀੜੀ ਦੇ ਵਿਦਿਆਰਥੀਆਂ ਨੇ ਮੈਗਾ ਉਲੰਪੀਅਡ ਕੋਮਬੈਕਟ 2022 'ਚ ਭਾਗ ਲਿਆ

ਭੰੂਦੜੀ, 3 ਦਸੰਬਰ (ਕੁਲਦੀਪ ਸਿੰਘ ਮਾਨ)-ਸੇਂਟ ਜੇਵੀਅਰ ਕਾਨਵੈਂਟ ਸਕੂਲ ਕੀੜੀ ਦੇ ਵਿਦਿਆਰਥੀਆਂ ਨੇ ਪੂਰੇ ਭਾਰਤ ਵਿਚ ਕਰਵਾਏ ਗਏ 'ਮੈਗਾ ਓਲੰਪੀਅਡ ਕੋਮਬੈਕਟ 2022' (ਜੋ ਸਾਰੇ ਵਿਸ਼ਿਆਂ ਵਿਚ ਕਰਵਾਇਆ ਗਿਆ) ਵਿਚ ਭਾਗ ਲਿਆ | ਜਿੰਨ੍ਹਾਂ ਵਿਚੋਂ ਸੱਤਵੀਂ ਜਮਾਤ ਦੀ ...

ਪੂਰੀ ਖ਼ਬਰ »

ਤਾਇਕਵਾਂਡੋ ਖੇਡ-ਜੀ.ਟੀ.ਬੀ ਕਾਲਜ ਦਾਖਾ 'ਚ ਲੜਕੇ-ਲੜਕੀਆਂ ਦਾ 2 ਰੋਜ਼ਾ ਮੁਕਾਬਲਾ ਸ਼ੁਰੂ

ਮੁੱਲਾਂਪੁਰ-ਦਾਖਾ, 3 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਤਾਇਕਵਾਂਡੋ ਐਸੋਸੀਏਸ਼ਨ ਵਲੋਂ ਗੁਰੂ ਤੇਗ ਬਹਾਦਰ ਨੈਸ਼ਨਲ ਕਾਲਜ ਦਾਖਾ ਵਿਖੇ 2 ਰੋਜ਼ਾ ਪੰਜਾਬ ਰਾਜ ਤਾਇਕਵਾਂਡੋ ਚੈਂਪੀਅਨਸ਼ਿਪ (ਜੂਨੀਅਰ-ਸੀਨੀਅਰ ਵਰਗ) ਅੱਜ ਸ਼ੁਰੂ ਹੋਈ | ਲੜਕੇ-ਲੜਕੀਆਂ ਦੇ ...

ਪੂਰੀ ਖ਼ਬਰ »

ਸੱਤਿਆ ਭਾਰਤੀ ਸਕੂਲ ਹੰਬੜਾਂ ਕਲੱਸਟਰ ਪੱਧਰੀ ਰੰਗ-ਤਰੰਗ ਮੁਕਾਬਲੇ 'ਚ ਜੇਤੂ ਰਿਹਾ

ਹੰਬੜਾਂ, 3 ਦਸੰਬਰ (ਮੇਜਰ ਹੰਬੜਾਂ)-ਸੱਤਿਆ ਭਾਰਤੀ ਐਲੀਮੈਂਟਰੀ ਸਕੂਲ ਲਾਡੋਵਾਲ 'ਚ ਵੱਖ-ਵੱਖ ਸਕੂਲਾਂ ਦੇ ਕਲੱਸਟਰ ਪੱਧਰੀ ਰੰਗ-ਤਰੰਗ ਅਤੇ ਅੰਗਰੇਜ਼ੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ | ਵੱਖ-ਵੱਖ ਸਕੂਲਾਂ ਦੇ ਕਲੱਸਟਰ ਪੱਧਰ ਦੇ ਹੋਏ ਮੁਕਾਬਲਿਆਂ ਵਿਚੋਂ ਸੱਤਿਆ ...

ਪੂਰੀ ਖ਼ਬਰ »

ਸ੍ਰੀ ਸ਼ਿਵ ਮੰਦਰ ਬਗੀਚੀ ਵਿਖੇ ਵਿਸ਼ਾਲ ਭਗਵਤੀ ਜਾਗਰਣ 10 ਨੂੰ

ਰਾਏਕੋਟ, 3 ਦਸੰੰਬਰ (ਸੁਸ਼ੀਲ)-ਸ਼੍ਰੀ ਸ਼ਿਵ ਮੰਦਿਰ ਬਗੀਚੀ ਦੀ ਪ੍ਰਬੰਧਕੀ ਕਮੇਟੀ ਅਤੇ ਸ੍ਰੀ ਨਵਦੁਰਗਾ ਸੰਕੀਰਤਨ ਮੰਡਲੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਲਾਨਾ ਵਿਸ਼ਾਲ ਭਗਵਤੀ ਜਾਗਰਣ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 10 ਦਸੰਬਰ 2022 ਦਿਨ ਸ਼ਨੀਵਾਰ ...

ਪੂਰੀ ਖ਼ਬਰ »

ਭਾਈ ਅੰਮਿ੍ਤਪਾਲ ਸਿੰਘ ਮੁੱਲਾਂਪੁਰ 'ਚ 10 ਨੂੰ

ਮੁੱਲਾਂਪੁਰ-ਦਾਖਾ, 3 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਗੁਰਦੁਆਰਾ ਸ਼ਹੀਦਗੰਜ ਮੁਸ਼ਕਿਆਣਾ ਸਾਹਿਬ ਪਿੰਡ ਮੁੱਲਾਂਪੁਰ ਵਿਖੇ ਸ਼ਹੀਦ ਸਿੰਘ-ਸਿੰਘਣੀਆਂ ਦੀ ਯਾਦ ਵਿਚ ਧਾਰਮਿਕ ਸਮਾਗਮ, ਸਾਲਾਨਾ ਜੋੜ ਮੇਲਾ ਕੱਲ੍ਹ ਤੋਂ ਸ਼ੁਰੂ ਹੈ | ਗੁਰਦੁਆਰਾ ਸਾਹਿਬ ਦੇ ਪ੍ਰਬੰਧਕੀ ...

ਪੂਰੀ ਖ਼ਬਰ »

ਪੁਲਿਸ ਵਲੋਂ ਅਸਲ੍ਹਾ ਲਾਇਸੰਸ ਧਾਰਕਾਂ ਦੀ ਪੜਤਾਲ ਸ਼ੁਰੂ

ਸਿੱਧਵਾਂ ਬੇਟ, 3 ਦਸੰਬਰ (ਜਸਵੰਤ ਸਿੰਘ ਸਲੇਮਪੁਰੀ)-ਸੂਬਾ ਸਰਕਾਰ ਵਲੋਂ ਗੰਨ ਕਲਚਰ ਨੂੰ ਖ਼ਤਮ ਕਰਨ ਅਤੇ ਲਾਇਸੰਸੀ ਅਸਲ੍ਹਾ ਧਾਰਕਾਂ ਦੀ ਪੜਤਾਲ ਕਰਕੇ ਪੂਰੀ ਰਿਪੋਰਟ ਸੀਨੀਅਰ ਅਧਿਕਾਰੀਆਂ ਦੇ ਹਵਾਲੇ ਕਰਨ ਦੇ ਲਏ ਗਏ ਫ਼ੈਸਲੇ ਨੂੰ ਲੈ ਕੇ ਥਾਣਾ ਸਿੱਧਵਾਂ ਬੇਟ ਦੀ ...

ਪੂਰੀ ਖ਼ਬਰ »

ਸਰਾਭਾ ਹਸਪਤਾਲ 'ਚ ਮੁਫ਼ਤ ਮੈਡੀਕਲ ਕੈਂਪ

ਪੱਖੋਵਾਲ-ਸਰਾਭਾ, 3 ਦਸੰਬਰ (ਕਿਰਨਜੀਤ ਕੌਰ ਗਰੇਵਾਲ)-ਲੋੜਵੰਦਾਂ ਨੂੰ ਮੁਫ਼ਤ ਮੈਡੀਕਲ ਸਹੂਲਤਾਂ ਦੇਣਾ ਵੱਡੇ ਪਰਉਪਕਾਰ ਦਾ ਕੰਮ ਹੈ, ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਯਾਦ 'ਚ ਸਥਾਪਤ ਡਾਕਟਰੀ ਖੋਜ ਤੇ ਮੈਡੀਕਲ ਕਾਲਜ ਜਿੱਥੇ ਪੇਂਡੂ ਖੇਤਰ 'ਚ ਉੱਚ ਪਾਏ ਦੀ ਸਿੱਖਿਆ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX