ਤਾਜਾ ਖ਼ਬਰਾਂ


ਮੇਰੇ ਪਰਿਵਾਰ ਦਾ ਕਈ ਵਾਰ ਕੀਤਾ ਗਿਆ ਅਪਮਾਨ, ਪਰ ਅਸੀਂ ਚੁੱਪ ਰਹੇ-ਪ੍ਰਿਅੰਕਾ ਗਾਂਧੀ
. . .  24 minutes ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਤੁਸੀਂ (ਭਾਜਪਾ) 'ਪਰਿਵਾਰਵਾਦ' ਦੀ ਗੱਲ ਕਰਦੇ ਹੋ, ਮੈਂ ਪੁੱਛਣਾ ਚਾਹੁੰਦਾ ਹਾਂ ਕਿ ਭਗਵਾਨ ਰਾਮ ਕੌਣ ਸਨ? ਕੀ ਉਹ 'ਪਰਿਵਾਰਵਾਦੀ' ਸਨ, ਜਾਂ ਪਾਂਡਵ 'ਪਰਿਵਾਰਵਾਦੀ' ਸਨ...
ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਸੋਨੂੰ ਸੂਦ ਤੇ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ 'ਚ
. . .  23 minutes ago
ਅੰਮ੍ਰਿਤਸਰ 26 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਅਦਾਕਾਰ ਸੋਨੂੰ ਸੂਦ ਤੇ ਅਦਾਕਾਰਾ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ ਪਹੁੰਚੇ ਹਨ। ਸਭ ਤੋਂ ਪਹਿਲਾਂ ਉਹ...
ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਪ' 'ਚ ਸ਼ਾਮਿਲ
. . .  54 minutes ago
ਜਲੰਧਰ, 26 ਮਾਰਚ-ਜਲੰਧਰ ਕੈਂਟ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਤੋਂ ਪਹਿਲਾਂ ਉਹ ਅਕਾਲੀ ਦਲ ਅਤੇ ਕਾਂਗਰਸ 'ਚ ਰਹਿ...
ਕਾਂਗਰਸ ਪਾਰਟੀ ਵਲੋਂ ਕਾਂਗਰਸ ਭਵਨ ਪਠਾਨਕੋਟ ਵਿਖੇ ਸੱਤਿਆਗ੍ਰਹਿ ਸੁਰੂ
. . .  about 1 hour ago
ਪਠਾਨਕੋਟ 26 ਮਾਰਚ (ਸੰਧੂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਂਗਰਸ ਭਵਨ ਪਠਾਨਕੋਟ ਵਿਖੇ ਵੀ ਕਾਂਗਰਸ ਵਲੋਂ ਸੱਤਿਆਗ੍ਰਹਿ ਚਾਲੂ ਕੀਤਾ ਗਿਆ। ਰੋਸ ਧਰਨੇ ਨੂੰ ਜੋਗਿੰਦਰ ਪਾਲ ਸਾਬਕਾ...
ਸ੍ਰੀ ਮੁਕਤਸਰ ਸਾਹਿਬ:ਮੋਦੀ ਸਰਕਾਰ ਵਿਰੁੱਧ ਕਾਂਗਰਸ ਦਾ ਸੱਤਿਆਗ੍ਰਹਿ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 26 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਮੋਦੀ ਸਰਕਾਰ ਖ਼ਿਲਾਫ਼ ਦੇਸ਼ ਭਰ ਵਿਚ ਕਾਂਗਰਸ ਦੇ ਸੱਤਿਆਗ੍ਰਹਿ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ. ਦਫ਼ਤਰ ਨੇੜੇ ਵੀ ਜ਼ਿਲ੍ਹਾ ਪ੍ਰਧਾਨ ਸੁਭਦੀਪ ਸਿੰਘ ਬਿੱਟੂ ਦੀ ਅਗਵਾਈ...
ਪੂਰੇ ਦੇਸ਼ ਵਿਚ ਕੀਤੇ ਜਾਣਗੇ ਅਜਿਹੇ ਸੱਤਿਆਗ੍ਰਹਿ-ਖੜਗੇ
. . .  about 2 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਇਹ ਸੱਤਿਆਗ੍ਰਹਿ ਸਿਰਫ਼ ਅੱਜ ਲਈ ਹੈ, ਪਰ ਅਜਿਹੇ ਸੱਤਿਆਗ੍ਰਹਿ ਪੂਰੇ ਦੇਸ਼ ਵਿਚ ਕੀਤੇ ਜਾਣਗੇ। ਰਾਹੁਲ ਗਾਂਧੀ ਆਮ ਲੋਕਾਂ...
ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਨਿਭਾ ਰਹੀ ਹੈ ਮਹੱਤਵਪੂਰਨ ਭੂਮਿਕਾ-ਪ੍ਰਧਾਨ ਮੰਤਰੀ
. . .  about 2 hours ago
ਨਵੀਂ ਦਿੱਲੀ, 26 ਮਾਰਚ-'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਨਾਗਾਲੈਂਡ ਵਿਚ, 75 ਸਾਲਾਂ ਵਿਚ ਪਹਿਲੀ...
ਪ੍ਰਧਾਨ ਮੰਤਰੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਮੰਗੇ ਲੋਕਾਂ ਦੇ ਸੁਝਾਅ
. . .  about 2 hours ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਲੋਕਾਂ ਦੇ ਸੁਝਾਅ ਮੰਗੇ ਹਨ। 'ਮਨ ਕੀ ਬਾਤ' ਦੇ 99ਵੇਂ ਸੰਸਕਰਨ 'ਚ ਉਨ੍ਹਾਂ ਕਿਹਾ ਕਿ ਸਾਰਿਆਂ...
ਬਿਹਾਰ ਦੀ ਅਦਾਲਤ ਵਲੋਂ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰ ਬਰੀ
. . .  about 2 hours ago
ਪਟਨਾ, 26 ਮਾਰਚ-ਬਿਹਾਰ ਦੀ ਅਦਾਲਤ ਨੇ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰਾਂ ਨੂੰ ਬਰੀ ਕਰ ਦਿੱਤਾ...
'ਮਨ ਕੀ ਬਾਤ' ਦੇ 100ਵੇਂ ਸੰਸਕਰਨ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ-ਪ੍ਰਧਾਨ ਮੰਤਰੀ
. . .  1 minute ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  about 3 hours ago
ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ ਨੂੰ ਲੈ ਕੇ ਅਨੁਰਾਗ ਠਾਕੁਰ ਨੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ
. . .  about 3 hours ago
ਨਵੀਂ ਦਿੱਲੀ, 26 ਮਾਰਚ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ 'ਤੇ ਬੋਲਦਿਆਂ ਕਿਹਾ ਕਿ ਧਰਮਸ਼ਾਲਾ ਨੂੰ ਦੇਸ਼ ਨਾਲ ਜੋੜਨ ਦੇ ਇਸ ਕਦਮ...
ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ-ਖੜਗੇ
. . .  about 3 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦਾ ਕਹਿਣਾ ਹੈ ਕਿ ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ ਹੈ। ਰਾਹੁਲ ਗਾਂਧੀ ਦੇਸ਼ ਅਤੇ ਜਨਤਾ ਦੇ ਹੱਕ ਲਈ ਲੜ ਰਹੇ ਹਨ...
ਕਾਂਗਰਸ ਟਾਈਟਲਰ ਤੋਂ ਬਿਨਾਂ ਨਹੀਂ ਰਹਿ ਸਕਦੀ-ਭਾਜਪਾ ਆਗੂ ਆਰ.ਪੀ. ਸਿੰਘ
. . .  about 3 hours ago
ਨਵੀਂ ਦਿੱਲੀ, 26 ਮਾਰਚ-ਭਾਜਪਾ ਆਗੂ ਆਰ.ਪੀ. ਸਿੰਘ ਦਾ ਕਹਿਣਾ ਹੈ ਕਿ ਸਾਫ਼ ਹੈ ਕਿ ਉਹ (ਕਾਂਗਰਸ) ਕਿਹੋ ਜਿਹਾ ਸੱਤਿਆਗ੍ਰਹਿ ਕਰ ਰਹੇ ਹਨ। ਸਿੱਖਾਂ ਦਾ ਕਾਤਲ (ਜਗਦੀਸ਼ ਟਾਈਟਲਰ) ਇਸ ਸੱਤਿਆਗ੍ਰਹਿ...
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ
. . .  about 4 hours ago
ਮਾਨਸਾ, 26 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਮੁੜ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਈ-ਮੇਲ ਜ਼ਰੀਏ ਮਿਲੀ ਧਮਕੀ 'ਚ ਲਿਖਿਆ ਗਿਆ ਹੈ ਕਿ ਅਗਲਾ ਨੰਬਰ ਹੁਣ ਤੁਹਾਡਾ ਹੈ। ਮੂਸੇਵਾਲਾ ਦੇ ਪਿਤਾ...
ਭਾਰਤੀ ਪੁਲਾੜ ਖੋਜ ਸੰਗਠਨ ਵਲੋਂ 36 ਉਪਗ੍ਰਹਿਆਂ ਨੂੰ ਲੈ ਕੇ ਭਾਰਤ ਦਾ ਸਭ ਤੋਂ ਵੱਡਾ ਅੇਲ.ਵੀ.ਐਮ-3 ਰਾਕੇਟ ਲਾਂਚ
. . .  about 4 hours ago
ਸ਼੍ਰੀਹਰੀਕੋਟਾ, 26 ਮਾਰਚ-ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਆਂਧਰਾ ਪ੍ਰਦੇਸ਼ ਦੇ ਸ਼੍ਰੀਹਰੀਕੋਟਾ ਤੋਂ 36 ਉਪਗ੍ਰਹਿਆਂ ਨੂੰ ਲੈ ਕੇ ਭਾਰਤ ਦਾ ਸਭ ਤੋਂ ਵੱਡਾ ਅੇਲ.ਵੀ.ਐਮ-3 ਰਾਕੇਟ...
ਕਾਂਗਰਸ ਵਲੋਂ ਅੱਜ ਦੇਸ਼ ਭਰ 'ਚ ਸੱਤਿਆਗ੍ਰਹਿ
. . .  about 4 hours ago
ਨਵੀਂ ਦਿੱਲੀ, 26 ਮਾਰਚ-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਂਗਰਸ ਵਲੋਂ ਅੱਜ ਦੇਸ਼ ਭਰ 'ਚ ਸਾਰੇ ਰਾਜਾਂ ਦੇ ਗਾਂਧੀ ਦੇ ਬੁੱਤਾਂ ਸਾਹਮਣੇ ਅਤੇ ਜ਼ਿਲ੍ਹਾ ਹੈਡਕੁਆਰਟਰਾਂ ਅੱਗੇ ਇਕ ਦਿਨ...
ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 4 hours ago
ਅੰਮ੍ਰਿਤਸਰ 26 ਮਾਰਚ (ਹਰਮਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ...
ਦਿੱਲੀ ਕੈਪੀਟਲਜ਼ ਅਤੇ ਮੁੰਬਈ ਇੰਡੀਅਨਜ਼ ਵਿਚਕਾਰ ਮਹਿਲਾ ਪ੍ਰੀਮੀਅਰ ਲੀਗ ਦਾ ਫ਼ਾਈਨਲ ਅੱਜ
. . .  about 5 hours ago
ਮੁੰਬਈ, 26 ਮਾਰਚ-ਮਹਿਲਾ ਪ੍ਰੀਮੀਅਰ ਲੀਗ ਦੇ ਫ਼ਾਈਨਲ ਵਿਚ ਅੱਜ ਦਿੱਲੀ ਕੈਪੀਟਲਜ਼ ਬ੍ਰੇਬੋਰਨ ਸਟੇਡੀਅਮ ਵਿਚ ਮੁੰਬਈ ਇੰਡੀਅਨਜ਼ ਨਾਲ...
ਰਾਜਸਥਾਨ ਦੇ ਬੀਕਾਨੇਰ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ
. . .  about 5 hours ago
ਜੈਪੁਰ, 26 ਮਾਰਚ-ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ ਤੋਂ ਬਾਅਦ ਰਾਜਸਥਾਨ ਦੇ ਬੀਕਾਨੇਰ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਦੀ ਤੀਬਰਤਾ 4.2 ਮਾਪੀ...
ਰੂਸ ਬੇਲਾਰੂਸ 'ਚ ਰਣਨੀਤਕ ਪ੍ਰਮਾਣੂ ਹਥਿਆਰਾਂ ਨੂੰ ਤਾਇਨਾਤ ਕਰਨ ਦੀ ਬਣਾ ਰਿਹਾ ਹੈ ਯੋਜਨਾ-ਪੁਤਿਨ
. . .  about 5 hours ago
ਮਾਸਕੋ, 26 ਮਾਰਚ -ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੇ ਕਿਹਾ ਕਿ ਰੂਸ ਬੇਲਾਰੂਸ ਵਿਚ ਰਣਨੀਤਕ ਪ੍ਰਮਾਣੂ ਹਥਿਆਰਾਂ ਨੂੰ ਤਾਇਨਾਤ ਕਰਨ ਦੀ ਯੋਜਨਾ ਬਣਾ ਰਿਹਾ ਹੈ। ਫਾਈਨੈਂਸ਼ੀਅਲ ਟਾਈਮਜ਼ ਦੀ ਰਿਪੋਰਟ...
ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ 'ਮਨ ਕੀ ਬਾਤ'
. . .  about 5 hours ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 'ਮਨ ਕੀ ਬਾਤ' ਦੇ 99ਵੇਂ ਸੰਸਕਰਨ ਨੂੰ ਸੰਬੋਧਨ...
ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ 3.5 ਦੀ ਤੀਬਰਤਾ ਨਾਲ ਆਇਆ ਭੂਚਾਲ
. . .  about 5 hours ago
ਇਟਾਨਗਰ, 26 ਮਾਰਚ-ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ ਵਿਚ ਅੱਜ ਤੜਕਸਾਰ 1.45 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
⭐ਮਾਣਕ-ਮੋਤੀ⭐
. . .  about 7 hours ago
⭐ਮਾਣਕ-ਮੋਤੀ⭐
ਰਾਜਸਥਾਨ ਸਰਕਾਰ ਦੇ ਸਿਹਤ ਅਧਿਕਾਰ ਬਿੱਲ ਦੇ ਵਿਰੋਧ 'ਚ ਇੰਡੀਅਨ ਮੈਡੀਕਲ ਐਸੋਸੀਏਸ਼ਨ 27 ਨੂੰ ਕਰੇਗੀ ਕਾਲੇ ਦਿਵਸ ਦਾ ਆਯੋਜਨ
. . .  1 day ago
ਨਵੀਂ ਦਿੱਲੀ, 25 ਮਾਰਚ-ਰਾਜਸਥਾਨ ਸਰਕਾਰ ਦੇ ਸਿਹਤ ਅਧਿਕਾਰ ਬਿੱਲ ਦੇ ਵਿਰੋਧ ਵਿਚ ਇੰਡੀਅਨ ਮੈਡੀਕਲ ਐਸੋਸੀਏਸ਼ਨ 27 ਮਾਰਚ ਨੂੰ ਕਾਲੇ ਦਿਵਸ ਦਾ ਆਯੋਜਨ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 19 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਸੁਰੱਖਿਆ ਹੀ ਸਰਕਾਰ ਦਾ ਸਭ ਤੋਂ ਵੱਡਾ ਕਾਨੂੰਨ ਹੈ। ਜਸਟਿਸ ਅਨਿਲ

ਸ੍ਰੀ ਮੁਕਤਸਰ ਸਾਹਿਬ

ਪੀਣ ਵਾਲੇ ਸਾਫ਼ ਪਾਣੀ ਤੇ ਛੱਪੜ ਦੇ ਗੰਦੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਹਨ ਪਿੰਡ ਖੇਮਾਖੇੜਾ ਦੇ ਵਾਸੀ

ਲੰਬੀ, 3 ਦਸੰਬਰ (ਮੇਵਾ ਸਿੰਘ)-ਬਲਾਕ ਲੰਬੀ ਦਾ ਪਿੰਡ ਖੇਮਾਖੇੜਾ ਜੋ ਕਿ ਭਾਈਕਾ ਕੇਰਾ ਤੋਂ ਖੁੱਬਣ (ਤਹਿ: ਅਬੋਹਰ) ਨੂੰ ਜਾਂਦੀ ਿਲੰਕ ਸੜਕ 'ਤੇ ਸਥਿਤ ਹੈ, ਦੇ ਲੋਕ 2017 ਵਿਚ ਅਕਾਲੀ-ਭਾਜਪਾ ਗੱਠਜੋੜ ਸਰਕਾਰ ਦੇ ਜਾਣ ਤੋਂ ਬਾਅਦ ਪਿੰਡ ਦੀਆਂ ਹੋਰ ਸਮੱਸਿਆਵਾਂ ਤੋਂ ਇਲਾਵਾ ਪੀਣ ਵਾਲੇ ਸਾਫ਼ ਪਾਣੀ ਅਤੇ ਛੱਪੜ ਦੇ ਗੰਦੇ ਪਾਣੀ ਦੀ ਨਿਕਾਸੀ ਕਰਵਾਉਣ ਲਈ ਸਰਕਾਰ ਦੇ ਤਰਲੇ ਕੱਢ ਰਹੇ ਹਨ | ਪ੍ਰੰਤੂ ਉਨ੍ਹਾਂ ਦੀ ਸਰਕਾਰੇ-ਦਰਬਾਰੇ ਕਿਤੇ ਕੋਈ ਸੁਣਵਾਈ ਨਹੀਂ ਹੁੰਦੀ | ਇਸ ਸੰਬੰਧੀ ਪਿੰਡ ਦੇ ਸਰਪੰਚ ਜਸਵਿੰਦਰ ਸਿੰਘ ਪੱਪੂ ਦਾ ਕਹਿਣਾ ਹੈ ਕਿ 2017 ਤੋਂ 2022 ਤੱਕ ਰਹਿ ਚੁੱਕੀ ਕਾਂਗਰਸ ਦੀ ਸਰਕਾਰ ਅਤੇ ਮੌਜੂਦਾ ਭਗਵੰਤ ਸਿੰਘ ਮਾਨ ਦੀ ਸਰਕਾਰ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਉਪੋਰਕਤ ਮੁਸ਼ਕਿਲਾਂ ਦੇ ਹੱਲ ਕਰਨ ਲਈ ਉਹ ਅਤੇ ਸਮੂਹ ਪਿੰਡ ਵਾਸੀ ਕਹਿ-ਕਹਿ ਥੱਕ ਚੁੱਕੇ ਹਨ | ਉਨ੍ਹਾਂ ਦੇ ਦੱਸਣ ਅਨੁਸਾਰ ਸੰਨ 2017 ਤੋਂ ਲੈ ਕੇ ਅੱਜ ਤੱਕ ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਨੇ ਪਿੰਡ ਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਵੱਲ ਕੋਈ ਧਿਆਨ ਨਹੀਂ ਦਿੱਤਾ | ਉਨ੍ਹਾਂ ਦੱਸਿਆ ਕਿ ਹੈਾਡ ਪੰਪਾਂ ਰਾਹੀਂ ਧਰਤੀ 'ਚੋਂ ਕੱਢਿਆ ਜਾਂਦਾ ਪਾਣੀ ਪੂਰੀ ਤਰ੍ਹਾਂ ਪੀਣ ਦੇ ਕਾਬਲ ਨਹੀਂ ਹੈ, ਇਸ ਨੂੰ ਪੀਣ ਕਰਕੇ ਕਈ ਲੋਕ ਬਿਮਾਰੀਆਂ ਦੇ ਸ਼ਿਕਾਰ ਵੀ ਹੁੰਦੇ ਹਨ | ਉਨ੍ਹਾਂ ਦੱਸਿਆ ਕਿ ਅਕਾਲੀ-ਭਾਜਪਾ ਸਰਕਾਰ ਸਮੇਂ ਲੋਕਾਂ ਦੇ ਪੀਣ ਲਈ ਆਰ.ਓ. ਸਿਸਟਮ ਲਗਾਏ ਗਏ ਸਨ, ਜਿਸ ਕਰਕੇ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮਿਲਣ ਲੱਗਿਆ ਸੀ ਤੇ ਲੋਕਾਂ ਕਾਫ਼ੀ ਰਾਹਤ ਮਹਿਸੂਸ ਕਰਦੇ ਸਨ | ਪ੍ਰੰਤੂ ਇਹ ਆਰ.ਓ. 2017 ਤੋਂ ਬਾਅਦ ਬੰਦ ਹੋਏ, ਜੋ ਕਿ ਹੁਣ ਤੱਕ ਦੁਆਰਾ ਚਾਲੂ ਨਹੀਂ ਹੋ ਸਕੇ | ਪਿੰਡ ਦੀ ਇਸ ਤੋਂ ਵੀ ਵੱਡੀ ਸਮੱਸਿਆ ਛੱਪੜ 'ਚ ਖੜੇ੍ਹ ਗੰਦੇ ਪਾਣੀ ਦੀ ਹੈ | ਛੱਪੜ 'ਚ ਕਾਫ਼ੀ ਕਾਈਾ ਵਗੈਰਾ ਖੜ੍ਹੀ ਹੋਈ ਹੈ | ਛੱਪੜ ਦੇ ਬਦਬੂਮਾਰ ਗੰਦੇ ਪਾਣੀ ਦੀ ਨਿਕਾਸੀ ਵੀ ਕਿਸੇ ਪਾਸੇ ਨਹੀਂ ਹੋ ਰਹੀ, ਜਿਸ ਕਰਕੇ ਪਿੰਡ ਦੇ ਲੋਕਾਂ ਦਾ ਗੰਦੀ ਬਦਬੂ ਨਾਲ ਮੰਦਾ ਹਾਲ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ 2017 ਤੋਂ ਪਹਿਲਾਂ ਇਥੇ ਛੱਪੜ 'ਤੇ ਮੋਟਰਾਂ ਰਾਹੀਂ ਪਾਣੀ ਚੁੱਕ ਕੇ ਅੱਗੇ ਪਾਈਪਾਂ ਰਾਹੀਂ ਪਾਣੀ ਸੇਮਨਾਲੇ ਵਿਚ ਪਾਇਆ ਜਾਂਦਾ ਸੀ | ਪ੍ਰੰਤੂ 2017 ਤੋਂ ਬਾਅਦ ਛੱਪੜ ਦੇ ਗੰਦੇ ਪਾਣੀ ਦੀ ਨਿਕਾਸੀ ਨੂੰ ਬਰੇਕਾਂ ਲੱਗੀਆਂ ਹੋਈਆਂ ਹਨ | ਆਖ਼ਰ ਵਿਚ ਸਰਪੰਚ ਜਸਵਿੰਦਰ ਸਿੰਘ ਪੱਪੂ ਤੇ ਸਮੂਹ ਨਗਰ ਨਿਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਿੰਡ ਵਿਚ ਪੀਣ ਵਾਲੇ ਸਾਫ਼ ਪਾਣੀ ਦਾ ਪੱਕਾ ਪ੍ਰਬੰਧ ਅਤੇ ਛੱਪੜ ਦੇ ਗੰਦੇ ਪਾਣੀ ਦੀ ਨਿਕਾਸੀ ਦਾ ਠੋਸ ਹੱਲ ਜਲਦੀ ਤੋਂ ਜਲਦੀ ਕਰਵਾਇਆ ਜਾਵੇ, ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ |

ਐੱਸ.ਡੀ. ਸਕੂਲ ਰੱਥੜੀਆਂ ਦੇ ਵਿਦਿਆਰਥੀਆਂ ਨੇ ਸੂਬਾ ਪੱਧਰੀ ਖੇਡਾਂ 'ਚ ਜਿੱਤਿਆ ਤਗ਼ਮਾ

ਮਲੋਟ, 3 ਦਸੰਬਰ (ਪਾਟਿਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਲੁਧਿਆਣਾ ਵਿਖੇ ਸੂਬਾ ਪੱਧਰੀ ਬਾਸਕਟਬਾਲ ਅੰਡਰ-17 ਟੂਰਨਾਮੈਂਟ ਕਰਵਾਇਆ ਗਿਆ, ਜਿਸ 'ਚ 11ਵੀਂ ਕਲਾਸ ਦੇ ਵਿਦਿਆਰਥੀਆਂ ਰਤਿੰਦਰ ਸਿੰਘ ਪੁੱਤਰ ਰਕੇਸ਼ ਕੁਮਾਰ ਅਤੇ ਸਾਹਿਬਜੋਤ ਸਿੰਘ ਪੁੱਤਰ ਪ੍ਰੀਤਮ ਸਿੰਘ ਨੇ ...

ਪੂਰੀ ਖ਼ਬਰ »

ਪੁਲਿਸ ਨੇ ਸੁਲਝਾਈ ਲੁੱਟ ਦੀ ਗੁੱਥੀ

ਮੰਡੀ ਲੱਖੇਵਾਲੀ, 3 ਦਸੰਬਰ (ਮਿਲਖ ਰਾਜ)-ਗੁਰਚਰਨ ਸਿੰਘ ਐੱਸ.ਪੀ. (ਡੀ) ਅਤੇ ਬਲਕਾਰ ਸਿੰਘ ਸੰਧੂ ਡੀ.ਐੱਸ.ਪੀ. ਮਲੋਟ ਦੀ ਨਿਗਰਾਨੀ ਹੇਠ ਇੰਸਪੈਕਟਰ ਮਲਕੀਤ ਸਿੰਘ ਮੁੱਖ ਅਫ਼ਸਰ ਥਾਣਾ ਲੱਖੇਵਾਲੀ ਅਤੇ ਪੁਲਿਸ ਪਾਰਟੀ ਵਲੋਂ ਬੀਤੀ 2 ਦਸੰਬਰ ਨੂੰ ਹੋਈ 1,50,000 ਰੁਪਏ ਦੀ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਸਾਡੀ ਪ੍ਰਮੁੱਖ ਮੰਗ-ਰਜਿੰਦਰ ਸਿੰਘ ਰਾਜਾ

ਸ੍ਰੀ ਮੁਕਤਸਰ ਸਾਹਿਬ, 3 ਦਸੰਬਰ (ਰਣਜੀਤ ਸਿੰਘ ਢਿੱਲੋਂ)-ਬੰਦੀ ਸਿੰਘਾਂ ਦੀ ਰਿਹਾਈ ਅੱਜ ਸਮੁੱਚੇ ਪੰਥ ਦੀ ਮੁੱਖ ਮੰਗ ਹੋਣੀ ਚਾਹੀਦੀ ਹੈ | ਪਰ ਫ਼ੜੇ ਹੀ ਅਫ਼ਸੋਸ ਦੀ ਗੱਲ ਹੈ ਕਿ ਕੋਈ ਪੰਥਕ ਪਾਰਟੀ ਇਸ ਕਾਰਜ ਪ੍ਰਤੀ ਗੰਭੀਰ ਨਹੀਂ ਹੈ ਅਤੇ ਸੱਤਾ ਦੀ ਲਾਲਸਾ ਨੇ ਉਨ੍ਹਾਂ ...

ਪੂਰੀ ਖ਼ਬਰ »

ਪਾਵਰਕਾਮ ਦੇ ਠੇਕਾ ਆਧਾਰਿਤ ਮੁਲਾਜ਼ਮਾਂ ਵਲੋਂ ਸੰਘਰਸ਼ ਦਾ ਫ਼ੈਸਲਾ

ਗਿੱਦੜਬਾਹਾ, 3 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਦੇ ਸੱਦੇ 'ਤੇ ਡਵੀਜ਼ਨ ਗਿੱਦੜਬਾਹਾ ਵਿਚ ਮੀਟਿੰਗ ਕੀਤੀ ਗਈ | ਇਸ ਸੰਬੰਧੀ ਪ੍ਰਧਾਨ ਪਿ੍ਤਪਾਲ ਸਿੰਘ ਬੁੱਟਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਅੰਤਰਰਾਸ਼ਟਰੀ ਵਿਕਲਾਂਗਤਾ ਦਿਵਸ ਮੌਕੇ ਸਮਾਗਮ

ਸ੍ਰੀ ਮੁਕਤਸਰ ਸਾਹਿਬ, 3 ਦਸੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਦੇ ਬਠਿੰਡਾ ਰੋਡ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਲੜਕੀਆਂ ਵਿਖੇ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਚਲਾਏ ਜਾ ਰਹੇ ਜ਼ਿਲ੍ਹਾ ਰਿਸੋਰਸ ਸੈਂਟਰ ਵਿਖੇ ...

ਪੂਰੀ ਖ਼ਬਰ »

ਆਪਣੇ ਬੌਧਿਕ ਵਿਕਾਸ ਲਈ ਮਨੁੱਖ ਦਾ ਕਿਤਾਬਾਂ ਨਾਲ ਜੁੜਨਾ ਜ਼ਰੂਰੀ-ਵਰਿੰਦਰ ਬਜਾਜ

ਮਲੋਟ, 3 ਦਸੰਬਰ (ਪਾਟਿਲ)-ਸਰਕਾਰੀ ਐਲੀਮੈਂਟਰੀ ਸਕੂਲ ਜੰਡਵਾਲਾ ਚੜ੍ਹਤ ਸਿੰਘ ਵਿਖੇ ਸਕੂਲ ਇੰਚਾਰਜ ਮਨਜੀਤ ਕੌਰ ਦੀ ਅਗਵਾਈ ਹੇਠ ਵਿਸ਼ਵ ਡਿਸਏਬਲ ਦਿਵਸ ਮਨਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਅਧਿਆਪਕ ਵਰਿੰਦਰ ਬਜਾਜ ਵਲੋਂ ਬੱਚਿਆਂ ਨੂੰ ਅੱਜ ਦੇ ਦਿਨ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਹੋਈ ਮੀਟਿੰਗ

ਦੋਦਾ, 3 ਦਸੰਬਰ (ਰਵੀਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਮੀਟਿੰਗ ਜ਼ਿਲ੍ਹਾ ਸਹਾਇਕ ਸਕੱਤਰ ਤੇ ਬਲਾਕ ਗਿੱਦੜਬਾਹਾ ਦੇ ਪ੍ਰਧਾਨ ਗੁਰਮੀਤ ਸਿੰਘ ਬਿੱਟੂ ਮੱਲਣ ਅਤੇ ਸੀਨੀਅਰ ਮੀਤ ਪ੍ਰਧਾਨ ਅਜ਼ੈਬ ਸਿੰਘ ਮੱਲਣ ਦੀ ਪ੍ਰਧਾਨਗੀ ਹੇਠ ਪੰਚਾਇਤ ਘਰ 'ਚ ਹੋਈ | ...

ਪੂਰੀ ਖ਼ਬਰ »

ਸਕੂਲੀ ਵਿਦਿਆਰਥਣਾਂ ਨੂੰ ਕੋਟੀਆਂ ਵੰਡੀਆਂ

ਸ੍ਰੀ ਮੁਕਤਸਰ ਸਾਹਿਬ, 3 ਦਸੰਬਰ (ਰਣਜੀਤ ਸਿੰਘ ਢਿੱਲੋਂ)-ਮੁਕਤਸਰ ਆਸ਼ਰਮ ਟਰੱਸਟ ਵਲੋਂ ਮੁਕਤੀਸਰ ਗੈਸਟ ਹਾਊਸ ਵਿਖੇ ਸਕੂਲ ਦੀਆਂ ਲੋੜਵੰਦ ਲੜਕੀਆਂ ਨੂੰ 350 ਕੋਟੀਆਂ ਵੰਡੀਆਂ ਗਈਆਂ, ਤਾਂ ਜੋ ਬੱਚੇ ਸਰਦੀ ਤੋਂ ਬਚ ਸਕਣ | ਇਸ ਮੌਕੇ ਟਰੱਸਟ ਦੇ ਪ੍ਰਧਾਨ ਅਨਿਲ ਅਹੂਜਾ ਨੇ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਵਲੋਂ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਐਲਾਨ

17 ਨੂੰ ਫ਼ੌਜਾ ਸਿੰਘ ਸਰਾਰੀ ਦੇ ਦਫ਼ਤਰਾਂ ਅੱਗੇ ਕੱਢੀ ਜਾਵੇਗੀ ਜਾਗੋ ਸ੍ਰੀ ਮੁਕਤਸਰ ਸਾਹਿਬ, 3 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਸੂਬਾ ਪ੍ਰਚਾਰ ਸਕੱਤਰ ਅਤੇ ...

ਪੂਰੀ ਖ਼ਬਰ »

ਵੀ.ਡੀ.ਓ./ਗ੍ਰਾਮ ਸੇਵਕ ਦਾ ਫ਼ੀਸ ਪੋਰਟਰਲ ਦੁਬਾਰਾ ਚਾਲੂ ਕਰਨ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 3 ਦਸੰਬਰ (ਹਰਮਹਿੰਦਰ ਪਾਲ)-ਬੇਰੁਜ਼ਗਾਰ ਨੌਜਵਾਨ ਪੰਜਾਬ ਦੇ ਅਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਵੀ.ਡੀ.ਓ./ਗ੍ਰਾਮ ਸੇਵਕ ਆਸਾਮੀਆਂ ਲਈ ਫ਼ੀਸ ਪੋਰਟਰਲ ਰੀਓਪਨ ਕੀਤਾ ਜਾਵੇ, ਤਾਂ ਜੋ ਉਹ ਆਪਣੀ ਫ਼ੀਸ ਦੁਬਾਰਾ ਭਰ ਸਕਣ | ਆਗੂ ਅਕਾਸ਼ ...

ਪੂਰੀ ਖ਼ਬਰ »

ਹੋਮਿਓਪੈਥਿਕ ਮੁਫ਼ਤ ਮੈਡੀਕਲ ਕੈਂਪ ਅੱਜ

ਅਜੀਤਵਾਲ, 3 ਦਸੰਬਰ (ਸ਼ਮਸ਼ੇਰ ਸਿੰਘ ਗਾਲਿਬ)-ਗਗਨ ਹੋਮਿਓਪੈਥਿਕ ਕਲੀਨਿਕ ਮੁੱਲਾਂਪੁਰ ਵਲੋਂ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਕੈਂਪ 4 ਦਸੰਬਰ ਨੂੰ ਕਸਬਾ ਅਜੀਤਵਾਲ ਵਿਖੇ ਡੇਰਾ ਸਮਾਧਾਂ ਬਾਬਾ ਖਜਾਨ ਸਿੰਘ ਵਿਖੇ ਹੋਮਿਓਪੈਥਿਕ ਮੁਫਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਫ਼ਸਰ ਦੀ ਹਦਾਇਤ 'ਤੇ ਸੀਨੀਅਰ ਅਧਿਕਾਰੀ ਖ਼ੁਦ ਪਹੁੰਚੇ ਵੋਟ ਸੁਧਾਈ ਸਪੈਸ਼ਲ ਕੈਂਪਾਂ 'ਤੇ

ਮੋਗਾ, 3 ਦਸੰਬਰ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਭਾਰਤ ਚੋਣ ਕਮਿਸ਼ਨ ਵਲੋਂ ਯੋਗਤਾ ਮਿਤੀ 01.01.2023 ਦੇ ਆਧਾਰ 'ਤੇ ਵੋਟਰ ਸੂਚੀ ਦੀ ਸਮਗਰੀ ਰਿਵੀਜ਼ਨ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ | ਇਸ ਲਈ ਵੋਟਾਂ ਬਣਾਉਣ ਸਬੰਧੀ ਦੂਸਰਾ ਸਪੈਸ਼ਲ ਕੈਂਪ 4 ਦਸੰਬਰ ਦਿਨ ਐਤਵਾਰ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਪਿੰਡ ਇਕਾਈ ਵੀਰੇਵਾਲਾ ਦੀ ਹੋਈ ਚੋਣ

ਸਾਦਿਕ, 3 ਦਸੰਬਰ (ਆਰ.ਐਸ. ਧੁੰਨਾ)-ਕਿਰਤੀ ਕਿਸਾਨ ਯੂਨੀਅਨ ਬਲਾਕ ਸਾਦਿਕ ਵਲੋਂ ਕਿਸਾਨੀ ਮਸਲਿਆਂ ਨੂੰ ਧਿਆਨ 'ਚ ਰੱਖਦਿਆਂ ਨੇੜਲੇ ਪਿੰਡ ਵੀਰੇਵਾਲਾ ਕਲਾਂ ਵਿਖੇ ਬਲਾਕ ਪ੍ਰਧਾਨ ਰਜਿੰਦਰ ਸਿੰਘ ਕਿੰਗਰਾ ਦੀ ਅਗਵਾਈ ਵਿਚ 16 ਮੈਂਬਰੀ ਪਿੰਡ ਇਕਾਈ ਦਾ ਗਠਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਲਖਵੰਤ ਸਿੰਘ ਔਲਖ ਬਰਗਾੜੀ ਨਮਿਤ ਭੋਗ ਅੱਜ

ਬਰਗਾੜੀ, 3 ਦਸੰਬਰ (ਲਖਵਿੰਦਰ ਸ਼ਰਮਾ)-ਸਾਬਕਾ ਚੇਅਰਮੈਨ ਜਗਵਿੰਦਰ ਸਿੰਘ ਔਲਖ, ਯਾਦਵਿੰਦਰ ਸਿੰਘ ਔਲਖ, ਸੁਰਜੀਤ ਸਿੰਘ ਔਲਖ, ਸਵ: ਬਲਵਿੰਦਰ ਸਿੰਘ ਔਲਖ, ਸਵ: ਤੇਜਵਿੰਦਰ ਸਿੰਘ ਔਲਖ ਦੇ ਭਰਾ, ਪੰਜਾਬ ਪੁਲਿਸ ਦੇ ਆਈ.ਜੀ. ਜਤਿੰਦਰ ਸਿੰਘ ਔਲਖ ਦੇ ਤਾਇਆ, ਦਵਿੰਦਰਪਾਲ ਸਿੰਘ ...

ਪੂਰੀ ਖ਼ਬਰ »

ਵਿਧਾਇਕ ਅਮੋਲਕ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ

ਜੈਤੋ, 3 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮੋਲਕ ਸਿੰਘ ਦੇ ਸਤਿਕਾਰਯੋਗ ਮਾਤਾ ਕਰਤਾਰ ਕੌਰ (ਸੇਵਾ-ਮੁਕਤ ਸੁਪਰਡੈਂਟ ਸਿੱਖਿਆ ਵਿਭਾਗ) ਦੀ ਬੀਤੇ ਦਿਨੀਂ ਮੌਤ ਹੋ ਗਈ | ਇਸ ਦੁੱਖ ਦੀ ਘੜੀ ਵਿਚ ਇੰਜੀ: ਇੰਦਰਜੀਤ ...

ਪੂਰੀ ਖ਼ਬਰ »

ਦਿੱਲੀ ਮੋਰਚੇ ਦੀਆਂ ਰਹਿੰਦੀਆਂ ਮੰਗਾਂ ਸੰਬੰਧੀ ਸੰਯੁਕਤ ਕਿਸਾਨ ਮੋਰਚੇ ਦੀ ਹੋਈ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 3 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਕੌਮੀ ਕਿਸਾਨ ਯੂਨੀਅਨ ਦੇ ਪ੍ਰੈਸ ਸਕੱਤਰ ਜਗਸੀਰ ਸਿੰਘ ਦੂਹੇਵਾਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਮਨਦੀਪ ਸਿੰਘ ਕਿੱਟੂ ਬਾਂਮ, ਜਸਵਿੰਦਰ ...

ਪੂਰੀ ਖ਼ਬਰ »

ਮਲੋਟ ਵਿਖੇ ਮਨਾਇਆ ਗਿਆ ਸੂਬਾ ਪੱਧਰੀ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ 8 17 ਦਿਵਿਆਂਗਾਂ ਨੂੰ 57 ਲੱਖ ਰੁਪਏ ਦੇ ਵੰਡੇ ਗਏ ਕਰਜ਼ੇ-12 ਦਿਵਿਆਂਗਾਂ ਨੂੰ ਦਿੱਤੇ ਗਏ ਸੂਬਾ ਪੱਧਰੀ ਐਵਾਰਡ

ਮਲੋਟ, 3 ਦਸੰਬਰ (ਪਾਟਿਲ, ਅਜਮੇਰ ਸਿੰਘ ਬਰਾੜ)-ਪੰਜਾਬ ਦੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਅੱਜ ਮਲੋਟ ਵਿਖੇ ਸੂਬਾ ਪੱਧਰੀ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਜਿੱਥੇ 12 ਦਿਵਿਆਂਗਾਂ ਨੂੰ ਸੂਬਾ ਪੱਧਰੀ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਫ਼ੈੱਡਰੇਸ਼ਨ ਨੇ ਪੰਜਾਬ ਸਰਕਾਰ ਦੇ ਨਾਂਅ ਦਿੱਤਾ ਮੰਗ-ਪੱਤਰ

ਸ੍ਰੀ ਮੁਕਤਸਰ ਸਾਹਿਬ, 3 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫ਼ੈਡਰੇਸ਼ਨ 1680 ਸੈਕਟਰ 22ਬੀ ਚੰਡੀਗੜ੍ਹ ਵਲੋਂ ਪਿਛਲੇ ਦਿਨੀਂ ਲੁਧਿਆਣਾ ਵਿਖੇ ਸੂਬਾ ਪੱਧਰੀ ਮੀਟਿੰਗ ਕੀਤੀ ਗਈ ਸੀ, ਜਿਸ 'ਚ ਲਏ ਗਏ ਫ਼ੈਸਲਿਆਂ ਅਨੁਸਾਰ ਪਿਛਲੇ ਕਈ ਸਾਲਾਂ ...

ਪੂਰੀ ਖ਼ਬਰ »

ਪਿੰਡਾਂ 'ਚ ਬੰਦ ਪਏ ਸੇਵਾ ਕੇਂਦਰਾਂ ਕਾਰਨ ਲੋਕ ਦੁਖੀ

ਮੰਡੀ ਬਰੀਵਾਲਾ, 3 ਦਸੰਬਰ (ਨਿਰਭੋਲ ਸਿੰਘ)-ਚਮਕੌਰ ਸਿੰਘ, ਨਿਰਮਲ ਸਿੰਘ, ਸੁਖਮੰਦਰ ਸਿੰਘ, ਹਰਬੰਸ ਸਿੰਘ, ਜਗਜੀਵਨ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਸਮੇਂ ਵਿਚ ਅਕਾਲੀ-ਭਾਜਪਾ ਸਰਕਾਰ ਵਲੋਂ ਲੋਕਾਂ ਨੂੰ ਪਿੰਡਾਂ ਦੇ ਨਜ਼ਦੀਕ ਹੀ ਸਹੂਲਤਾਂ ਦੇਣ ਲਈ ...

ਪੂਰੀ ਖ਼ਬਰ »

ਬਾਜਾ ਮਰਾੜ੍ਹ ਤੋਂ ਚੱਕ ਬਾਜਾ ਮਰਾੜ੍ਹ ਨੂੰ ਜਾਣ ਵਾਲੀ ਸੜਕ ਦੀ ਹਾਲਤ ਖ਼ਸਤਾ

ਮੰਡੀ ਬਰੀਵਾਲਾ, 3 ਦਸੰਬਰ (ਨਿਰਭੋਲ ਸਿੰਘ)-ਗੁਰਪ੍ਰੀਤ ਸਿੰਘ, ਨਵਕਿਰਨ ਸਿੰਘ, ਇੰਦਰਜੀਤ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਜਾ ਮਰਾੜ੍ਹ ਤੋਂ ਚੱਕ ਬਾਜਾ ਮਰਾੜ੍ਹ ਨੂੰ ਜਾਣ ਵਾਲੀ ਸੜਕ ਦਾ ਹਾਲ ਕਾਫ਼ੀ ਮਾੜਾ ਹੈ | ਸੜਕ ਵਿਚ ਵੱਡੇ-ਵੱਡੇ ਖੱਡੇ ਬਣੇ ਹੋਏ ਹਨ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX