ਤਾਜਾ ਖ਼ਬਰਾਂ


ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  30 minutes ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ...
ਮੇਰੇ ਪਰਿਵਾਰ ਦਾ ਕਈ ਵਾਰ ਕੀਤਾ ਗਿਆ ਅਪਮਾਨ, ਪਰ ਅਸੀਂ ਚੁੱਪ ਰਹੇ-ਪ੍ਰਿਅੰਕਾ ਗਾਂਧੀ
. . .  about 1 hour ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਤੁਸੀਂ (ਭਾਜਪਾ) 'ਪਰਿਵਾਰਵਾਦ' ਦੀ ਗੱਲ ਕਰਦੇ ਹੋ, ਮੈਂ ਪੁੱਛਣਾ ਚਾਹੁੰਦਾ ਹਾਂ ਕਿ ਭਗਵਾਨ ਰਾਮ ਕੌਣ ਸਨ? ਕੀ ਉਹ 'ਪਰਿਵਾਰਵਾਦੀ' ਸਨ, ਜਾਂ ਪਾਂਡਵ 'ਪਰਿਵਾਰਵਾਦੀ' ਸਨ...
ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਸੋਨੂੰ ਸੂਦ ਤੇ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ 'ਚ
. . .  1 minute ago
ਅੰਮ੍ਰਿਤਸਰ 26 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਅਦਾਕਾਰ ਸੋਨੂੰ ਸੂਦ ਤੇ ਅਦਾਕਾਰਾ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ ਪਹੁੰਚੇ ਹਨ। ਸਭ ਤੋਂ ਪਹਿਲਾਂ ਉਹ...
ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਪ' 'ਚ ਸ਼ਾਮਿਲ
. . .  about 1 hour ago
ਜਲੰਧਰ, 26 ਮਾਰਚ-ਜਲੰਧਰ ਕੈਂਟ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਤੋਂ ਪਹਿਲਾਂ ਉਹ ਅਕਾਲੀ ਦਲ ਅਤੇ ਕਾਂਗਰਸ 'ਚ ਰਹਿ...
ਕਾਂਗਰਸ ਪਾਰਟੀ ਵਲੋਂ ਕਾਂਗਰਸ ਭਵਨ ਪਠਾਨਕੋਟ ਵਿਖੇ ਸੱਤਿਆਗ੍ਰਹਿ ਸੁਰੂ
. . .  about 2 hours ago
ਪਠਾਨਕੋਟ 26 ਮਾਰਚ (ਸੰਧੂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਂਗਰਸ ਭਵਨ ਪਠਾਨਕੋਟ ਵਿਖੇ ਵੀ ਕਾਂਗਰਸ ਵਲੋਂ ਸੱਤਿਆਗ੍ਰਹਿ ਚਾਲੂ ਕੀਤਾ ਗਿਆ। ਰੋਸ ਧਰਨੇ ਨੂੰ ਜੋਗਿੰਦਰ ਪਾਲ ਸਾਬਕਾ...
ਸ੍ਰੀ ਮੁਕਤਸਰ ਸਾਹਿਬ:ਮੋਦੀ ਸਰਕਾਰ ਵਿਰੁੱਧ ਕਾਂਗਰਸ ਦਾ ਸੱਤਿਆਗ੍ਰਹਿ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 26 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਮੋਦੀ ਸਰਕਾਰ ਖ਼ਿਲਾਫ਼ ਦੇਸ਼ ਭਰ ਵਿਚ ਕਾਂਗਰਸ ਦੇ ਸੱਤਿਆਗ੍ਰਹਿ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ. ਦਫ਼ਤਰ ਨੇੜੇ ਵੀ ਜ਼ਿਲ੍ਹਾ ਪ੍ਰਧਾਨ ਸੁਭਦੀਪ ਸਿੰਘ ਬਿੱਟੂ ਦੀ ਅਗਵਾਈ...
ਪੂਰੇ ਦੇਸ਼ ਵਿਚ ਕੀਤੇ ਜਾਣਗੇ ਅਜਿਹੇ ਸੱਤਿਆਗ੍ਰਹਿ-ਖੜਗੇ
. . .  about 3 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਇਹ ਸੱਤਿਆਗ੍ਰਹਿ ਸਿਰਫ਼ ਅੱਜ ਲਈ ਹੈ, ਪਰ ਅਜਿਹੇ ਸੱਤਿਆਗ੍ਰਹਿ ਪੂਰੇ ਦੇਸ਼ ਵਿਚ ਕੀਤੇ ਜਾਣਗੇ। ਰਾਹੁਲ ਗਾਂਧੀ ਆਮ ਲੋਕਾਂ...
ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਨਿਭਾ ਰਹੀ ਹੈ ਮਹੱਤਵਪੂਰਨ ਭੂਮਿਕਾ-ਪ੍ਰਧਾਨ ਮੰਤਰੀ
. . .  1 minute ago
ਨਵੀਂ ਦਿੱਲੀ, 26 ਮਾਰਚ-'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਨਾਗਾਲੈਂਡ ਵਿਚ, 75 ਸਾਲਾਂ ਵਿਚ ਪਹਿਲੀ...
ਪ੍ਰਧਾਨ ਮੰਤਰੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਮੰਗੇ ਲੋਕਾਂ ਦੇ ਸੁਝਾਅ
. . .  about 3 hours ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਲੋਕਾਂ ਦੇ ਸੁਝਾਅ ਮੰਗੇ ਹਨ। 'ਮਨ ਕੀ ਬਾਤ' ਦੇ 99ਵੇਂ ਸੰਸਕਰਨ 'ਚ ਉਨ੍ਹਾਂ ਕਿਹਾ ਕਿ ਸਾਰਿਆਂ...
ਬਿਹਾਰ ਦੀ ਅਦਾਲਤ ਵਲੋਂ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰ ਬਰੀ
. . .  about 3 hours ago
ਪਟਨਾ, 26 ਮਾਰਚ-ਬਿਹਾਰ ਦੀ ਅਦਾਲਤ ਨੇ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰਾਂ ਨੂੰ ਬਰੀ ਕਰ ਦਿੱਤਾ...
'ਮਨ ਕੀ ਬਾਤ' ਦੇ 100ਵੇਂ ਸੰਸਕਰਨ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ-ਪ੍ਰਧਾਨ ਮੰਤਰੀ
. . .  about 3 hours ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  about 3 hours ago
ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ ਨੂੰ ਲੈ ਕੇ ਅਨੁਰਾਗ ਠਾਕੁਰ ਨੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ
. . .  about 4 hours ago
ਨਵੀਂ ਦਿੱਲੀ, 26 ਮਾਰਚ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ 'ਤੇ ਬੋਲਦਿਆਂ ਕਿਹਾ ਕਿ ਧਰਮਸ਼ਾਲਾ ਨੂੰ ਦੇਸ਼ ਨਾਲ ਜੋੜਨ ਦੇ ਇਸ ਕਦਮ...
ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ-ਖੜਗੇ
. . .  about 4 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦਾ ਕਹਿਣਾ ਹੈ ਕਿ ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ ਹੈ। ਰਾਹੁਲ ਗਾਂਧੀ ਦੇਸ਼ ਅਤੇ ਜਨਤਾ ਦੇ ਹੱਕ ਲਈ ਲੜ ਰਹੇ ਹਨ...
ਕਾਂਗਰਸ ਟਾਈਟਲਰ ਤੋਂ ਬਿਨਾਂ ਨਹੀਂ ਰਹਿ ਸਕਦੀ-ਭਾਜਪਾ ਆਗੂ ਆਰ.ਪੀ. ਸਿੰਘ
. . .  about 4 hours ago
ਨਵੀਂ ਦਿੱਲੀ, 26 ਮਾਰਚ-ਭਾਜਪਾ ਆਗੂ ਆਰ.ਪੀ. ਸਿੰਘ ਦਾ ਕਹਿਣਾ ਹੈ ਕਿ ਸਾਫ਼ ਹੈ ਕਿ ਉਹ (ਕਾਂਗਰਸ) ਕਿਹੋ ਜਿਹਾ ਸੱਤਿਆਗ੍ਰਹਿ ਕਰ ਰਹੇ ਹਨ। ਸਿੱਖਾਂ ਦਾ ਕਾਤਲ (ਜਗਦੀਸ਼ ਟਾਈਟਲਰ) ਇਸ ਸੱਤਿਆਗ੍ਰਹਿ...
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ
. . .  about 4 hours ago
ਮਾਨਸਾ, 26 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਮੁੜ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਈ-ਮੇਲ ਜ਼ਰੀਏ ਮਿਲੀ ਧਮਕੀ 'ਚ ਲਿਖਿਆ ਗਿਆ ਹੈ ਕਿ ਅਗਲਾ ਨੰਬਰ ਹੁਣ ਤੁਹਾਡਾ ਹੈ। ਮੂਸੇਵਾਲਾ ਦੇ ਪਿਤਾ...
ਭਾਰਤੀ ਪੁਲਾੜ ਖੋਜ ਸੰਗਠਨ ਵਲੋਂ 36 ਉਪਗ੍ਰਹਿਆਂ ਨੂੰ ਲੈ ਕੇ ਭਾਰਤ ਦਾ ਸਭ ਤੋਂ ਵੱਡਾ ਅੇਲ.ਵੀ.ਐਮ-3 ਰਾਕੇਟ ਲਾਂਚ
. . .  about 4 hours ago
ਸ਼੍ਰੀਹਰੀਕੋਟਾ, 26 ਮਾਰਚ-ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਆਂਧਰਾ ਪ੍ਰਦੇਸ਼ ਦੇ ਸ਼੍ਰੀਹਰੀਕੋਟਾ ਤੋਂ 36 ਉਪਗ੍ਰਹਿਆਂ ਨੂੰ ਲੈ ਕੇ ਭਾਰਤ ਦਾ ਸਭ ਤੋਂ ਵੱਡਾ ਅੇਲ.ਵੀ.ਐਮ-3 ਰਾਕੇਟ...
ਕਾਂਗਰਸ ਵਲੋਂ ਅੱਜ ਦੇਸ਼ ਭਰ 'ਚ ਸੱਤਿਆਗ੍ਰਹਿ
. . .  about 5 hours ago
ਨਵੀਂ ਦਿੱਲੀ, 26 ਮਾਰਚ-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਂਗਰਸ ਵਲੋਂ ਅੱਜ ਦੇਸ਼ ਭਰ 'ਚ ਸਾਰੇ ਰਾਜਾਂ ਦੇ ਗਾਂਧੀ ਦੇ ਬੁੱਤਾਂ ਸਾਹਮਣੇ ਅਤੇ ਜ਼ਿਲ੍ਹਾ ਹੈਡਕੁਆਰਟਰਾਂ ਅੱਗੇ ਇਕ ਦਿਨ...
ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 5 hours ago
ਅੰਮ੍ਰਿਤਸਰ 26 ਮਾਰਚ (ਹਰਮਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ...
ਦਿੱਲੀ ਕੈਪੀਟਲਜ਼ ਅਤੇ ਮੁੰਬਈ ਇੰਡੀਅਨਜ਼ ਵਿਚਕਾਰ ਮਹਿਲਾ ਪ੍ਰੀਮੀਅਰ ਲੀਗ ਦਾ ਫ਼ਾਈਨਲ ਅੱਜ
. . .  about 6 hours ago
ਮੁੰਬਈ, 26 ਮਾਰਚ-ਮਹਿਲਾ ਪ੍ਰੀਮੀਅਰ ਲੀਗ ਦੇ ਫ਼ਾਈਨਲ ਵਿਚ ਅੱਜ ਦਿੱਲੀ ਕੈਪੀਟਲਜ਼ ਬ੍ਰੇਬੋਰਨ ਸਟੇਡੀਅਮ ਵਿਚ ਮੁੰਬਈ ਇੰਡੀਅਨਜ਼ ਨਾਲ...
ਰਾਜਸਥਾਨ ਦੇ ਬੀਕਾਨੇਰ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ
. . .  about 6 hours ago
ਜੈਪੁਰ, 26 ਮਾਰਚ-ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ ਤੋਂ ਬਾਅਦ ਰਾਜਸਥਾਨ ਦੇ ਬੀਕਾਨੇਰ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਦੀ ਤੀਬਰਤਾ 4.2 ਮਾਪੀ...
ਰੂਸ ਬੇਲਾਰੂਸ 'ਚ ਰਣਨੀਤਕ ਪ੍ਰਮਾਣੂ ਹਥਿਆਰਾਂ ਨੂੰ ਤਾਇਨਾਤ ਕਰਨ ਦੀ ਬਣਾ ਰਿਹਾ ਹੈ ਯੋਜਨਾ-ਪੁਤਿਨ
. . .  about 6 hours ago
ਮਾਸਕੋ, 26 ਮਾਰਚ -ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੇ ਕਿਹਾ ਕਿ ਰੂਸ ਬੇਲਾਰੂਸ ਵਿਚ ਰਣਨੀਤਕ ਪ੍ਰਮਾਣੂ ਹਥਿਆਰਾਂ ਨੂੰ ਤਾਇਨਾਤ ਕਰਨ ਦੀ ਯੋਜਨਾ ਬਣਾ ਰਿਹਾ ਹੈ। ਫਾਈਨੈਂਸ਼ੀਅਲ ਟਾਈਮਜ਼ ਦੀ ਰਿਪੋਰਟ...
ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ 'ਮਨ ਕੀ ਬਾਤ'
. . .  about 6 hours ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 'ਮਨ ਕੀ ਬਾਤ' ਦੇ 99ਵੇਂ ਸੰਸਕਰਨ ਨੂੰ ਸੰਬੋਧਨ...
ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ 3.5 ਦੀ ਤੀਬਰਤਾ ਨਾਲ ਆਇਆ ਭੂਚਾਲ
. . .  about 6 hours ago
ਇਟਾਨਗਰ, 26 ਮਾਰਚ-ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ ਵਿਚ ਅੱਜ ਤੜਕਸਾਰ 1.45 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
⭐ਮਾਣਕ-ਮੋਤੀ⭐
. . .  about 7 hours ago
⭐ਮਾਣਕ-ਮੋਤੀ⭐
ਹੋਰ ਖ਼ਬਰਾਂ..
ਜਲੰਧਰ : ਐਤਵਾਰ 19 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਸੁਰੱਖਿਆ ਹੀ ਸਰਕਾਰ ਦਾ ਸਭ ਤੋਂ ਵੱਡਾ ਕਾਨੂੰਨ ਹੈ। ਜਸਟਿਸ ਅਨਿਲ

ਕਪੂਰਥਲਾ / ਫਗਵਾੜਾ

ਖੁੱਲੇ ਅਸਮਾਨ ਹੇਠਾਂ ਕਬਾੜ ਹੋ ਰਹੀਆਂ ਲੱਖਾਂ ਰੁਪਏ ਦੀਆਂ ਪਾਣੀ ਵਾਲੀਆਂ ਟੈਂਕੀਆਂ ਤੇ ਹੋਰ ਸਾਜ਼ੋ-ਸਾਮਾਨ

ਡਡਵਿੰਡੀ, 3 ਦਸੰਬਰ (ਦਿਲਬਾਗ ਸਿੰਘ ਝੰਡ)-ਸਾਲ 2019 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਦੇਸ ਵਿਦੇਸ਼ ਤੋਂ ਵੱਡੀ ਪੱਧਰ 'ਤੇ ਸੰਗਤਾਂ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ | ਪੰਜਾਬ ਸਰਕਾਰ ਵੱਲੋਂ ਵੀ ਸੁਲਤਾਨਪੁਰ ਲੋਧੀ ਵਿਖੇ ਗੁਰਪੁਰਬ ਦੇ ਸਬੰਧ ਵਿਚ ਰਾਜ ਪੱਧਰੀ ਸਮਾਗਮ ਕਰਵਾਏ ਗਏ ਅਤੇ ਸੰਗਤਾਂ ਦੀ ਆਮਦ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ | ਵੱਖ ਵੱਖ ਵਿਭਾਗਾਂ ਵੱਲੋਂ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ | ਇਸੇ ਤਹਿਤ ਹੀ ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਵੀ ਪੀਣ ਲਈ ਅਤੇ ਹੋਰ ਵਰਤੋਂ ਵਾਲੇ ਪਾਣੀ ਦੇ ਪ੍ਰਬੰਧ ਕੀਤੇ ਗਏ ਸਨ ਅਤੇ ਇਸ ਕਾਰਜ ਲਈ ਵਿਭਾਗ ਵੱਲੋਂ ਪੂਰੇ ਸ਼ਹਿਰ ਅੰਦਰ ਵੱਡੀਆਂ ਵੱਡੀਆਂ ਟੈਂਕੀਆਂ ਲਗਾਈਆਂ ਗਈਆਂ ਸਨ ਅਤੇ ਇਨ੍ਹਾਂ ਟੈਂਕੀਆਂ ਨੂੰ ਰੱਖਣ ਲਈ ਲੋਹੇ ਦੇ ਬਹੁਤ ਮਜ਼ਬੂਤ ਸਟੈਂਡ ਤੇ ਹੋਰ ਸਾਜੋ ਸਾਮਾਨ ਬਣਾਏ ਗਏ, ਜਿਨ੍ਹਾਂ 'ਤੇ ਸਰਕਾਰ ਵੱਲੋਂ ਲੱਖਾਂ ਰੁਪਏ ਖ਼ਰਚ ਕੀਤੇ ਗਏ | ਲੱਖਾਂ ਰੁਪਏ ਖ਼ਰਚ ਕੇ ਬਣਾਇਆ ਗਿਆ ਇਹ ਸਾਮਾਨ ਅੱਜ ਖੁੱਲ੍ਹੇ ਅਸਮਾਨ ਹੇਠਾਂ ਕਬਾੜ ਹੋਣ ਲਈ ਪਿਆ ਹੈ | ਸਰਕਾਰੀ ਪਾਣੀ ਵਾਲੀ ਟੈਂਕੀ ਡੱਲਾ ਸਾਹਿਬ ਦੀ ਗਰਾਊਾਡ ਵਿਚ ਪਏ ਇਸ ਸਮਾਨ ਦੀ ਸਾਂਭ-ਸੰਭਾਲ ਲਈ ਕੋਈ ਉਪਰਾਲਾ ਨਹੀਂ ਕੀਤਾ ਜਾ ਰਿਹਾ | ਇੱਕ ਪਾਣੀ ਵਾਲੀ ਟੈਂਕੀ 5000 ਲੀਟਰ ਦੀ ਹੈ ਅਤੇ ਅਤੇ ਇਨ੍ਹਾਂ ਟੈਂਕੀਆਂ ਦੀ ਗਿਣਤੀ ਕਰੀਬ 80 ਤੋਂ 90 ਦੱਸੀ ਜਾ ਰਹੀ ਹੈ, ਜਿਨ੍ਹਾਂ ਦੀ ਕੀਮਤ ਲੱਖਾਂ ਰੁਪਏ ਵਿਚ ਬਣਦੀ ਹੈ | ਇਸੇ ਤਰ੍ਹਾਂ ਹੀ ਇਨ੍ਹਾਂ ਟੈਂਕੀਆਂ ਦੇ ਸਟੈਂਡ, ਟੂਟੀਆਂ ਫਿਟਿੰਗ ਅਤੇ ਹੋਰ ਸਮਾਨ ਖੁੱਲ੍ਹੇ ਅਸਮਾਨ ਹੇਠਾਂ ਗਲ ਰਿਹਾ ਹੈ ਜਿਸ ਦੀ ਸਾਰ ਲੈਣ ਵਾਲਾ ਕੋਈ ਨਹੀਂ | ਸਮਾਜ ਦੇ ਕੁਝ ਸੁਹਿਰਦ ਤੇ ਚੇਤਨ ਲੋਕਾਂ ਵੱਲੋਂ ਸਰਕਾਰ ਦੀ ਇਸ ਜਾਇਦਾਦ ਦੇ ਹੋ ਰਹੇ ਨੁਕਸਾਨ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਗਈ | ਇਸ ਸਬੰਧੀ ਗੱਲਬਾਤ ਕਰਦੇ ਹੋਏ ਸੀਨੀਅਰ ਆਗੂ ਤੇ ਆੜ੍ਹਤੀ ਵਿਜੈਪਾਲ ਸਿੰਘ ਧੰਜੂ, ਜਥੇਦਾਰ ਹਰਜਿੰਦਰ ਸਿੰਘ ਵਿਰਕ, ਯੂਥ ਆਗੂ ਸੁਖਜਿੰਦਰ ਸਿੰਘ ਸੋਨੂੰ ਡਡਵਿੰਡੀ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਮੀਤ ਸਕੱਤਰ ਮਨਜੀਤ ਸਿੰਘ ਖਿੰਡਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਲਗਾਈਆਂ ਗਈਆਂ ਪਾਣੀ ਵਾਲੀਆਂ ਟੈਂਕੀਆਂ ਉਸ ਸਮੇਂ ਤੋਂ ਬਾਅਦ ਅੱਜ ਤੱਕ ਨਹੀਂ ਵਰਤੀਆਂ ਗਈਆਂ ਅਤੇ ਇਹ ਜਿਉਂ ਦੀਆਂ ਤਿਉਂ ਵੀ ਡੱਲਾ ਸਾਹਿਬ ਦੀ ਗਰਾਊਾਡ ਵਿਚ ਪਈਆਂ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਟੈਂਕੀਆਂ ਦੀ ਵਰਤੋਂ ਸੁਚੱਜੇ ਢੰਗ ਨਾਲ ਕੀਤੀ ਜਾ ਸਕਦੀ ਹੈ | ਉਨ੍ਹਾਂ ਕਿਹਾ ਕਿ ਜਿਨ੍ਹਾਂ ਪਿੰਡਾਂ ਜਾਂ ਕਸਬਿਆਂ ਵਿਚ ਪੀਣ ਵਾਲੇ ਪਾਣੀ ਦੀ ਘਾਟ ਹੈ ਉਨ੍ਹਾਂ ਪਿੰਡਾਂ ਵਿਚ ਇਨ੍ਹਾਂ ਟੈਂਕੀਆਂ ਰਾਹੀਂ ਪਾਣੀ ਉਪਲਬਧ ਕਰਵਾਇਆ ਜਾ ਸਕਦਾ ਹੈ, ਇਸੇ ਤਰ੍ਹਾਂ ਹੀ ਫ਼ਸਲ ਦੇ ਸੀਜ਼ਨ ਦੌਰਾਨ ਮੰਡੀਆਂ ਵਿਚ ਪੀਣ ਵਾਲੇ ਪਾਣੀ ਦੀ ਕਾਫ਼ੀ ਘਾਟ ਰਹਿੰਦੀ ਹੈ ਅਤੇ ਇਹ ਟੈਂਕੀਆਂ ਮੰਡੀਆਂ ਵਿਚ ਵੀ ਲੋਕਾਂ ਦੀ ਸਹੂਲਤ ਲਈ ਲਗਾਈਆਂ ਜਾ ਸਕਦੀਆਂ ਹਨ | ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਸਮਾਨ ਦੀ ਸੁਚੱਜੀ ਵਰਤੋਂ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਵੀ ਮਿਲ ਸਕੇ ਅਤੇ ਸਰਕਾਰੀ ਜਾਇਦਾਦ ਕਬਾੜ ਹੋਣ ਤੋਂ ਵੀ ਬਚ ਸਕੇ | ਇਸ ਸਬੰਧੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਐੱਸ. ਡੀ. ਓ. ਨਵਜੋਤ ਸਿੰਘ ਨੇ ਕਿਹਾ ਕਿ ਇਹ ਸਾਰਾ ਮਾਮਲਾ ਉਨ੍ਹਾਂ ਦੇ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਧਿਆਨ ਹਿਤ ਹੈ ਅਤੇ ਇਸ ਦੀ ਸੁਚੱਜੀ ਵਰਤੋਂ ਲਈ ਵਿਭਾਗ ਵੱਲੋਂ ਪਲਾਨ ਤਿਆਰ ਕੀਤਾ ਜਾ ਰਿਹਾ ਹੈ ਅਤੇ ਜਲਦੀ ਹੀ ਇਸ ਸਮਾਨ ਦੀ ਵਰਤੋ ਲੋਕਾਂ ਦੀ ਸਹੂਲਤ ਲਈ ਕੀਤੀ ਜਾਵੇਗੀ |

ਮੁੱਖ ਮੰਤਰੀ ਵਿਧਾਨ ਸਭਾ ਦਾ ਸੈਸ਼ਨ ਬੁਲਾ ਕੇ ਕੰਪਿਊਟਰ ਅਧਿਆਪਕਾਂ ਨੂੰ ਰੈਗੂਲਰ ਕਰਨ ਸੰਬੰਧੀ ਨੋਟੀਫ਼ਿਕੇਸ਼ਨ ਜਾਰੀ ਕਰਨ-ਸੁਖਦਿਆਲ ਸਿੰਘ ਝੰਡ

ਕਪੂਰਥਲਾ, 3 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਅਧਿਆਪਕ ਦਲ ਪੰਜਾਬ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਦਿਆਲ ਸਿੰਘ ਝੰਡ, ਜਨਰਲ ਸਕੱਤਰ ਮਨਜਿੰਦਰ ਸਿੰਘ ਧੰਜੂ, ਸੂਬਾਈ ਆਗੂ ਲੈਕਚਰਾਰ ਰਜੇਸ਼ ਜੌਲੀ, ਭਜਨ ਸਿੰਘ ਮਾਨ ਤੇ ਰਮੇਸ਼ ਕੁਮਾਰ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਭਾਰਤੀਯ ਲੋਕ ਦਲ ਨੇ ਮਜ਼ਦੂਰ ਜਥੇਬੰਦੀਆਂ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ

ਭੁਲੱਥ, 3 ਦਸੰਬਰ (ਮੇਹਰ ਚੰਦ ਸਿੱਧੂ)-ਪੰਜਾਬ ਦੀ ਸਤਾ ਤੇ ਜਦੋਂ ਦੀ ਆਮ ਆਦਮੀ ਪਾਰਟੀ ਕਾਬਜ਼ ਹੈ ਉਦੋਂ ਤੋਂ ਹੀ ਪੰਜਾਬ ਦੇ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡੈਮੋਕ੍ਰੇਟਿਕ ਭਾਰਤੀਯ ਲੋਕ ਦਲ ਦੇ ਰਾਸ਼ਟਰੀ ...

ਪੂਰੀ ਖ਼ਬਰ »

ਇਟਲੀ 'ਚ ਸੜਕ ਹਾਦਸੇ 'ਚ ਪੰਜਾਬੀ ਵਿਅਕਤੀ ਦੀ ਮੌਤ

ਨਡਾਲਾ, 3 ਦਸੰਬਰ (ਮਾਨ)-ਰੋਜ਼ੀ-ਰੋਟੀ ਦੀ ਭਾਲ ਵਿਚ ਵਿਦੇਸ਼ ਗਏ ਪੰਜਾਬੀ ਵਿਅਕਤੀ ਦੀ ਇਕ ਸੜਕ ਹਾਦਸੇ ਵਿਚ ਮੌਤ ਹੋ ਗਈ | ਮਿਲੀ ਜਾਣਕਾਰੀ ਅਨੁਸਾਰ ਤਰਲੋਕ ਸਿੰਘ ਪੁੱਤਰ ਸਵਰਗੀ ਕਰਤਾਰ ਸਿੰਘ ਵਾਸੀ ਰਾਏਪੁਰਅਰਾਈਆਂ ਉਮਰ 51 ਸਾਲ ਜੋ ਕਾਫੀ ਸਮੇਂ ਤੋਂ ਇਟਲੀ ਦੇ ਸ਼ਹਿਰ ਰੋਮ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਸਕੂਲ ਦੇ ਵਿਦਿਆਰਥੀ ਨੇ ਮਾਰੀਆਂ ਮੱਲ੍ਹਾਂ

ਨਡਾਲਾ, 3 ਦਸੰਬਰ (ਮਾਨ)-ਗੁਰੂ ਤੇਗ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਇਬਰਾਹੀਮਵਾਲ ਨੇ ਗਤਕੇ ਦੇ ਮੁਕਾਬਲੇ ਵਿਚ ਪੰਜਾਬ ਵਿਚੋਂ ਤੀਸਰਾ ਸਥਾਨ ਹਾਸਲ ਕਰਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ | ਪੰਜਾਬ ਸਟੇਟ ਗਤਕਾ ਚੈਂਪੀਅਨਸ਼ਿਪ ਜੋ ਗੁਰਦੁਆਰਾ ਈਸ਼ਰ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਫੁੱਟਬਾਲ ਦਾ ਸ਼ੋਅ ਮੈਚ ਕਰਵਾਇਆ

ਫਗਵਾੜਾ, 3 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੁਖਚੈਨਆਣਾ ਸਾਹਿਬ ਦੇ ਖੇਡ ਸਟੇਡੀਅਮ ਵਿਚ ਫੁੱਟਬਾਲ ਦਾ ਸ਼ੋਅ ਮੈਚ ਕਰਵਾਇਆ ਗਿਆ ਜਿਸ ਦਾ ਉਦਘਾਟਨ ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ...

ਪੂਰੀ ਖ਼ਬਰ »

ਪਿੰਡ ਢੱਕ ਪੰਡੋਰੀ ਵਿਖੇ ਕਬੱਡੀ ਟੂਰਨਾਮੈਂਟ ਅੱਜ

ਖਲਵਾੜਾ, 3 ਦਸੰਬਰ (ਮਨਦੀਪ ਸਿੰਘ ਸੰਧੂ)-ਐਨ.ਆਰ.ਆਈ. ਵੀਰਾਂ, ਗ੍ਰਾਮ ਪੰਚਾਇਤ ਪਿੰਡ ਢੱਕ ਪੰਡੋਰੀ ਪੰਡੋਰੀ, ਫਤਿਹਗੜ੍ਹ ਦੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਹਿਲਾ ਕਬੱਡੀ ਟੂਰਨਾਮੈਂਟ 4 ਦਸੰਬਰ ਦਿਨ ਐਤਵਾਰ ਨੂੰ ਸਰਕਾਰੀ ਹਾਈ ਸਕੂਲ ਪਿੰਡ ਢੱਕ ਪੰਡੋਰੀ ਦੀ ...

ਪੂਰੀ ਖ਼ਬਰ »

ਡੀ. ਸੀ. ਨੇ ਕਾਂਜਲੀ ਵੈੱਟਲੈਂਡ, ਸਾਈਕਲ ਟਰੈਕ, ਵਾਕ ਵੇਅ ਤੇ ਹੋਰ ਕਾਰਜਾਂ ਦਾ ਲਿਆ ਜਾਇਜ਼ਾ

ਕਪੂਰਥਲਾ, 3 ਦਸੰਬਰ (ਅਮਰਜੀਤ ਕੋਮਲ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਾਂਜਲੀ ਵੈਟਲੈਂਡ ਨੂੰ ਮੁੜ ਸੁਰਜੀਤ ਕਰ ਕੇ ਸੈਰ ਸਪਾਟਾ ਵਜੋਂ ਵਿਕਸਿਤ ਕਰਨ ਦੇ ਯਤਨਾਂ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਕਪੂਰਥਲਾ ਵਿਸ਼ੇਸ਼ ਸਾਰੰਗਲ ਨੇ ...

ਪੂਰੀ ਖ਼ਬਰ »

ਫਗਵਾੜਾ 'ਚ ਦੋ ਰੋਜ਼ਾ ਵਾਤਾਵਰਨ ਮੇਲਾ ਸ਼ੁਰੂ

ਫਗਵਾੜਾ, 3 ਦਸੰਬਰ (ਹਰਜੋਤ ਸਿੰਘ ਚਾਨਾ)- ਫਗਵਾੜਾ ਇਨਵਾਇਰਨਮੈਂਟ ਐਸੋਸੀਏਸ਼ਨ ਤੇ ਨਗਰ ਨਿਗਮ ਵਲੋਂ 37ਵਾਂ ਸਵੱਛ ਭਾਰਤ ਇਨਵਾਇਰਨਮੈਂਟ ਮੇਲਾ ਅੱਜ ਆਡੀਟੋਰੀਅਮ ਹਾਲ ਵਿਖੇ ਸ਼ੁਰੂ ਹੋਇਆ ਜਿਸ ਦਾ ਉਦਘਾਟਨ ਇੱਥੋਂ ਦੀ ਏ.ਡੀ.ਸੀ. ਨੇ ਕੀਤਾ | ਆਪਣੇ ਭਾਸ਼ਨ 'ਚ ਸੰਸਥਾ ...

ਪੂਰੀ ਖ਼ਬਰ »

ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਤਹਿਤ ਕੇਸ ਦਰਜ

ਭੁਲੱਥ, 3 ਦਸੰਬਰ (ਮੇਹਰ ਚੰਦ ਸਿੱਧੂ)-ਰਜਵਿੰਦਰ ਕੌਰ ਪਤਨੀ ਕੁਲਵਿੰਦਰ ਸਿੰਘ ਪੁੱਤਰੀ ਲੇਟ ਪ੍ਰੀਤਮ ਸਿੰਘ ਵਾਸੀ ਕਮਰਾਏ ਵਲੋਂ ਪੁਲਿਸ ਨੂੰ ਦਿੱਤੀ ਲਿਖਤੀ ਸ਼ਿਕਾਇਤ ਦੱਸਿਆ ਕਿ ਕੁਲਵਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਤੇ ਸੱਸ ਸਤਵੰਤ ਕੌਰ ਪਤਨੀ ਗੁਰਮੀਤ ਸਿੰਘ ...

ਪੂਰੀ ਖ਼ਬਰ »

ਡਵੀਜ਼ਨਲ ਕਮਿਸ਼ਨਰ ਵਲੋਂ ਪੋਿਲੰਗ ਬੂਥਾਂ ਦਾ ਦੌਰਾ ਕਰ ਕੇ ਵੋਟਰ ਸੂਚੀਆਂ ਦੀ ਸੁਧਾਈ ਦੇ ਕੰਮ ਦਾ ਜਾਇਜ਼ਾ

ਕਪੂਰਥਲਾ, 3 ਦਸੰਬਰ (ਅਮਰਜੀਤ ਕੋਮਲ)-ਪੋਿਲੰਗ ਬੂਥਾਂ 'ਤੇ ਤਾਇਨਾਤ ਬੀ.ਐਲ.ਓਜ਼ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੀ ਮੁਹਿੰਮ ਤਹਿਤ ਨਵੀਆਂ ਵੋਟਾਂ ਬਣਾਉਣ ਦੇ ਨਾਲ-ਨਾਲ ਅਯੋਗ ਵੋਟਾਂ ਨੂੰ ਕੱਟਣ ਵੱਲ ਵਿਸ਼ੇਸ਼ ਧਿਆਨ ਦੇਣ | ਇਹ ਗੱਲ ਗੁਰਪ੍ਰੀਤ ਕੌਰ ਸਪਰਾ ਕਮਿਸ਼ਨਰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ 'ਚ ਕਰਵਾਏ ਅੰਡਰ-19 ਵਾਲੀਬਾਲ ਟੂਰਨਾਮੈਂਟ 'ਚ ਡਿਪਸ ਸਕੂਲ ਟਾਂਡਾ ਨੇ ਟਰਾਫ਼ੀ ਜਿੱਤੀ

ਕਪੂਰਥਲਾ, 3 ਦਸੰਬਰ (ਅਮਰਜੀਤ ਕੋਮਲ)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ.ਸੀ.ਐਫ. ਵਿਚ ਸੀ.ਬੀ.ਐਸ.ਈ. ਕਲੱਸਟਰ ਦੇ 18ਵੇਂ ਅੰਡਰ-19 ਵਾਲੀਬਾਲ ਦੇ ਫਾਈਨਲ ਲੜਕੀਆਂ ਦੇ ਮੁਕਾਬਲੇ ਵਿਚ ਡੀ.ਏ.ਵੀ. ਪਬਲਿਕ ਸਕੂਲ ਲੁਧਿਆਣਾ ਨੇ 3-1 ਦੇ ਫ਼ਰਕ ਨਾਲ ਡਿਪਸ ਟਾਂਡਾ ਨੂੰ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਫੱਤੂਢੀਂਗਾ ਏਰੀਏ ਦਾ ਇਜਲਾਸ

ਫੱਤੂਢੀਂਗਾ, 3 ਦਸੰਬਰ (ਬਲਜੀਤ ਸਿੰਘ)-ਕਿਰਤੀ ਕਿਸਾਨ ਯੂਨੀਅਨ ਵੱਲੋਂ ਫੱਤੂਢੀਂਗਾ ਏਰੀਏ ਦਾ ਇਜਲਾਸ ਪਿੰਡ ਬੂਹ ਵਿਖੇ ਕਰਵਾਇਆ ਗਿਆ ਜਿਸ ਦੀ ਸ਼ੁਰੂਆਤ ਤਰਸੇਮ ਸਿੰਘ ਬੰਨਾਮਲ ਵਲੋਂ ਕਰਵਾਈ ਗਈ ਜਿਸ ਵਿਚ ਕਿਸਾਨ ਲਹਿਰ ਦੇ ਸ਼ਹੀਦਾਂ ਨੂੰ 2, ਮਿੰਟ ਦਾ ਮੌਨ ਧਾਰਨ ਕਰ ਕੇ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦੀ ਹਮਾਇਤ ਕਰਾਂਗੇ-ਪਿ੍ੰਸੀਪਲ ਘੇੜਾ

ਫਗਵਾੜਾ, 3 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਅੱਜ ਪੰਜਾਬ ਦੇ ਅਨੁਸੂਚਿਤ ਜਾਤੀ ਨਾਲ ਸਬੰਧਿਤ ਸਿੱਖਿਆ ਅਧਿਕਾਰੀਆਂ ਦੀ ਜਥੇਬੰਦੀ ਸਡਿਊਲਡ ਕਾਸਟ ਪੀ. ਈ. ਐਸ. ਆਫਿਸਰ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਦੀ ਇੱਕ ਜ਼ੂਮ ਮੀਟਿੰਗ ਚੀਫ਼ ਪੈਟਰਨ ਦਿਨੇਸ਼ ਕੁਮਾਰ ਸਾਬਕਾ ...

ਪੂਰੀ ਖ਼ਬਰ »

ਗੁਰੂ ਨਾਨਕ ਪੇ੍ਰਮ ਕਰਮਸਰ ਸਕੂਲ ਦੀਆਂ ਵਿਦਿਆਰਥਣਾਂ ਨੇ ਬੈਡਮਿੰਟਨ 'ਚ ਮਾਰੀਆਂ ਮੱਲਾਂ

ਨਡਾਲਾ, 29 ਨਵੰਬਰ (ਮਾਨ)-ਗੁਰੂ ਨਾਨਕ ਪ੍ਰੇਮ ਕਰਮਸਰ ਪਬਲਿਕ ਸਕੂਲ ਨਡਾਲਾ ਦੀਆਂ ਵਿਦਿਆਰਥਣਾਂ ਨੇ ਪਿਛਲੇ ਦਿਨ ਸਵਰਗੀ ਮਾਸਟਰ ਜਗਦੀਸ਼ਪਾਲ ਦੀ ਯਾਦ ਵਿਚ ਕਰਵਾਏ ਬੈਡਮਿੰਟਨ ਟੂਰਨਾਮੈਂਟ ਵਿਚ ਭਾਗ ਲੈ ਕੇ ਮੱਲਾ ਮਾਰੀਆਂ | ਕਰਵਾਏ ਗਏ ਇਸ ਬੈਡਮਿੰਟਨ ਟੂਰਨਾਮੈਂਟ ਵਿਚ ...

ਪੂਰੀ ਖ਼ਬਰ »

ਅੰਗਹੀਣ ਸਮਾਜ ਸੇਵਾ ਯੂਨੀਅਨ ਨੇ ਮਾਨ ਨੂੰ ਦਿੱਤਾ ਮੰਗ ਪੱਤਰ

ਫਗਵਾੜਾ, 3 ਦਸੰਬਰ (ਹਰਜੋਤ ਸਿੰਘ ਚਾਨਾ, ਤਰਨਜੀਤ ਸਿੰਘ ਕਿੰਨੜਾ)-ਅੰਗਹੀਣ ਸਮਾਜ ਸੇਵਾ ਯੂਨੀਅਨ ਪੰਜਾਬ ਦਾ ਵਫ਼ਦ ਅੱਜ ਅੰਗਹੀਣ ਦਿਵਸ ਮੌਕੇ 'ਆਪ' ਆਗੂ ਜੋਗਿੰਦਰ ਸਿੰਘ ਮਾਨ ਨੂੰ ਮਿਲਿਆ | ਵਫ਼ਦ ਨੇ ਯੂਨੀਅਨ ਦੇ ਪੰਜਾਬ ਪ੍ਰਧਾਨ ਸਤਪਾਲ ਬੈਂਸ ਦੀ ਅਗਵਾਈ ਹੇਠ ਮੰਗ ਪੱਤਰ ...

ਪੂਰੀ ਖ਼ਬਰ »

ਸੇਵਾ ਮੁਕਤ ਕਰਮਚਾਰੀ ਲੋਕ ਭਲਾਈ ਜਥੇਬੰਦੀ ਵਲੋਂ ਖਲਵਾੜਾ ਸਕੂਲ ਅਪਗਰੇਡ ਕਰਨ ਦੀ ਮੰਗ

ਖਲਵਾੜਾ, 3 ਦਸੰਬਰ (ਮਨਦੀਪ ਸਿੰਘ ਸੰਧੂ)-ਸੇਵਾ ਮੁਕਤ ਕਰਮਚਾਰੀ ਲੋਕ ਭਲਾਈ ਜਥੇਬੰਦੀ (ਰਜਿ) ਖਲਵਾੜਾ ਦੀ ਇਕ ਜ਼ਰੂਰੀ ਮੀਟਿੰਗ ਸੋਹਣ ਲਾਲ ਦੇ ਗ੍ਰਹਿ ਵਿਖੇ ਪ੍ਰਧਾਨ ਰਾਮ ਲਾਲ ਦੀ ਅਗਵਾਈ ਹੇਠ ਹੋਈ ਜਿਸ ਵਿਚ ਸਾਰੇ ਸਾਥੀਆਂ ਨੇ ਸ਼ਿਰਕਤ ਕੀਤੀ | ਇਸ ਮੌਕੇ ਸਰਕਾਰ ਵਲੋਂ ...

ਪੂਰੀ ਖ਼ਬਰ »

ਢਿਲਵਾਂ ਪੁਲਿਸ ਨੇ ਮੰਡ ਏਰੀਆ 'ਚ ਸਰਚ ਅਭਿਆਨ ਚਲਾਇਆ

ਢਿਲਵਾਂ, 3 ਦਸੰਬਰ (ਸੁਖੀਜਾ, ਪਰਵੀਨ)-ਜ਼ਿਲ੍ਹਾ ਪੁਲਿਸ ਮੁਖੀ ਕਪੂਰਥਲਾ ਦੀ ਰਹਿਨੁਮਾਈ ਹੇਠ ਹਰਜਿੰਦਰ ਸਿੰਘ ਡੱਲੀ ਪੁਲਿਸ ਕਪਤਾਨ (ਤਫਤੀਸ਼) ਕਪੂਰਥਲਾ ਅਤੇ ਸੁਖਨਿੰਦਰ ਸਿੰਘ ਉਪ ਪੁਲਿਸ ਕਪਤਾਨ ਸਬਡਵੀਜ਼ਨ ਭੁਲੱਥ ਵਲੋਂ ਦਿੱਤੀਆਂ ਗਈਆਂ ਹਦਾਇਤਾਂ 'ਤੇ ਮੁੱਖ ਅਫ਼ਸਰ ...

ਪੂਰੀ ਖ਼ਬਰ »

ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣ ਲਈ ਖੇਡਾਂ ਵੱਲ ਵਿਸ਼ੇਸ਼ ਧਿਆਨ ਦੇਣ-ਅਵੀ ਰਾਜਪੂਤ

ਕਪੂਰਥਲਾ, 3 ਦਸੰਬਰ (ਅਮਨਜੋਤ ਸਿੰਘ ਵਾਲੀਆ)-ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਨਾਲ ਜੋੜਣਾ ਚਾਹੀਦਾ ਹੈ | ਇਸ ਨੂੰ ਮੁੱਖ ਰੱਖਦਿਆਂ ਹੋਇਆ ਹੈਰੀਟੇਜ ਸਿਟੀ ਕਪੂਰਥਲਾ ਵਿਚ ਇਕ ਕ੍ਰਿਕਟ ਮੈਚ ਕਰਵਾਇਆ ਗਿਆ | ਜਿਸ ਵਿਚ ਕਪੂਰਥਲਾ ਤੇ ਜੰਮੂ ਦੀਆਂ ਟੀਮਾਂ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਧਾਲੀਵਾਲ ਨੇ ਕਾਂਗਰਸ ਦੇ ਜ਼ਿਲ੍ਹਾ ਆਈ. ਟੀ ਸੈੱਲ ਪ੍ਰਧਾਨ ਸੌਰਵ ਸ਼ਰਮਾ ਨਾਲ ਕੀਤੀ ਮੀਟਿੰਗ

ਫਗਵਾੜਾ, 3 ਦਸੰਬਰ (ਤਰਨਜੀਤ ਸਿੰਘ ਕਿੰਨੜਾ)-ਜ਼ਿਲ੍ਹਾ ਕਾਂਗਰਸ ਪ੍ਰਧਾਨ ਅਤੇ ਫਗਵਾੜਾ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਅੱਜ ਆਈ. ਟੀ. ਸੈੱਲ ਦੇ ਜ਼ਿਲ੍ਹਾ ਮੁਖੀ ਸੌਰਵ ਸ਼ਰਮਾ ਅਤੇ ਉਨ੍ਹਾਂ ਦੀ ਟੀਮ ਨਾਲ ਮੀਟਿੰਗ ਕੀਤੀ | ਇਸ ਦੌਰਾਨ ...

ਪੂਰੀ ਖ਼ਬਰ »

ਪੰਦ੍ਹਰਵਾੜੇ ਦੌਰਾਨ ਲੋਕਾਂ ਨੂੰ ਦੰਦਾਂ ਦੀ ਸਿਹਤ ਸੰਭਾਲ ਸੰਬੰਧੀ ਕੀਤਾ ਜਾਗਰੂਕ- ਡਾ. ਕਪਿਲ ਡੋਗਰਾ

ਭੁਲੱਥ, 3 ਦਸੰਬਰ (ਮਨਜੀਤ ਸਿੰਘ ਰਤਨ)- ਸਿਵਲ ਹਸਪਤਾਲ ਭੁਲੱਥ ਵਿਖੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਦੰਦਾਂ ਦੀ ਸਿਹਤ ਸੰਭਾਲ ਲਈ ਸ਼ੁਰੂ ਹੋਏ ਪੰਦ੍ਹਰਵਾੜੇ ਦੀ ਸਮਾਪਤੀ ਕੀਤੀ ਗਈ | ਇਸ ਮੌਕੇ ਲੋੜਵੰਦ ਬਜ਼ੁਰਗਾਂ ਨੂੰ ਮੁਫ਼ਤ ਦੰਦਾ ਦੇ ਸੈੱਟ ਦਿੱਤੇ ਗਏ | ਇਸ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਅਕਾਲੀ-ਭਾਜਪਾ ਤੇ ਕਾਂਗਰਸ ਦੇ ਰਾਹੇ ਚੱਲ ਪਈ-ਸੁਲਤਾਨਪੁਰੀ

ਸੁਲਤਾਨਪੁਰ ਲੋਧੀ, 3 ਦਸੰਬਰ (ਨਰੇਸ਼ ਹੈਪੀ, ਥਿੰਦ)-ਕ੍ਰਾਂਤੀਕਾਰੀ ਬਸਪਾ ਅੰਬੇਡਕਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪ੍ਰਕਾਸ਼ ਸਿੰਘ ਜੱਬੋਵਾਲ ਦੀ ਅਗਵਾਈ ਵਿਚ ਹੋਈ ਜਿਸ ਵਿਚ ਪਾਰਟੀ ਪ੍ਰਧਾਨ ਬਲਵੰਤ ਸਿੰਘ ਸੁਲਤਾਨਪੁਰੀ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਲੋਕਾਂ ...

ਪੂਰੀ ਖ਼ਬਰ »

ਲੁੱਟ-ਖੋਹ ਕਰਨ ਵਾਲੇ ਗੈਂਗ ਦੇ ਦੋਸ਼ੀ ਅਸਲ੍ਹਾ, ਇਨੋਵਾ ਗੱਡੀ ਤੇ ਮਾਰੂ ਹਥਿਆਰਾਂ ਸਮੇਤ ਗਿ੍ਫ਼ਤਾਰ

ਸੁਲਤਾਨਪੁਰ ਲੋਧੀ, 3 ਦਸੰਬਰ (ਥਿੰਦ, ਹੈਪੀ)-ਪੰਜਾਬ ਸਰਕਾਰ ਦੀਆਂ ਸਖ਼ਤ ਹਦਾਇਤਾਂ 'ਤੇ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਰੋਹ ਦੇ 5 ਕਥਿਤ ਦੋਸ਼ੀਆਂ ਨੂੰ ਨਾਜਾਇਜ਼ ਅਸਲਾ, ਖੋਹ ਕੀਤੀ ਇਨੋਵਾ ਗੱਡੀ ਤੇ ਹੋਰ ਮਾਰੂ ਹਥਿਆਰਾਂ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਤਲਵੰਡੀ ਚੌਧਰੀਆਂ ਪੁਲਿਸ ਵਲੋਂ ਦੋ ਵੱਖ-ਵੱਖ ਮਾਮਲਿਆਂ 'ਚ 4 ਵਿਅਕਤੀ ਗਿ੍ਫ਼ਤਾਰ

ਕਪੂਰਥਲਾ, 3 ਦਸੰਬਰ (ਅਮਰਜੀਤ ਕੋਮਲ)-ਪੁਲਿਸ ਵਲੋਂ ਨਸ਼ਾ ਤਸਕਰਾਂ, ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਤਲਵੰਡੀ ਚੌਧਰੀਆਂ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿਚ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ...

ਪੂਰੀ ਖ਼ਬਰ »

ਸੰਤ ਮਾਝਾ ਸਿੰਘ ਕਰਮਜੋਤ ਸਕੂਲ ਵਿਖੇ ਦੋ ਦਿਨਾ ਖੇਡ ਸਮਾਗਮ ਕਰਵਾਇਆ

ਨਡਾਲਾ, 3 ਦਸੰਬਰ, (ਮਾਨ)-ਸੰਤ ਮਾਝਾ ਸਿੰਘ ਕਰਮਜੋਤ ਪਬਲਿਕ ਸਕੂਲ ਮਕਸੂਦਪੁਰ ਵਿਖੇ ਦੋ ਦਿਨਾਂ ਖੇਡ ਸਮਾਗਮ ਕਰਵਾਇਆ ਗਿਆ | ਸੰਤ ਬਾਬਾ ਮਾਝਾ ਸਿੰਘ, ਸੰਤ ਰੌਸ਼ਨ ਸਿੰਘ ਹੋਤੀ ਮਰਦਾਨ, ਸੰਤ ਤਰਲੋਕ ਸਿੰਘ ਹੋਤੀ, ਮਰਦਾਨ ਦੇ ਅਸ਼ੀਰਵਾਦ ਨਾਲ ਕਰਵਾਏ ਇਸ ਖੇਡ ਸਮਾਗਮ ਦਾ ...

ਪੂਰੀ ਖ਼ਬਰ »

ਗੁਰਦੁਆਰਾ ਬਾਉਲੀ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ

ਨਡਾਲਾ, 3 ਦਸੰਬਰ (ਮਾਨ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਗੁਰੂ ਨਾਨਕ ਮਿਸ਼ਨ ਸੇਵਕ ਸਭਾ ਨਡਾਲਾ ਵਲੋਂ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ਼ਾਮ 6 ਵਜੇ ਤੋਂ ਸ਼ਾਮ 10 ਵਜੇ ਤੱਕ ਕਰਵਾਏ ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਦਫ਼ਤਰ ਵਿਖੇ ਸਰਬੱਤ ਦੇ ਭਲੇ ਲਈ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਫਗਵਾੜਾ, 3 ਦਸੰਬਰ (ਤਰਨਜੀਤ ਸਿੰਘ ਕਿੰਨੜਾ)-ਬੀ. ਡੀ. ਪੀ. ਓ. ਦਫ਼ਤਰ ਫਗਵਾੜਾ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਸਮੂਹ ਸਟਾਫ਼ ਵਲੋਂ ਗ੍ਰਾਮ ਪੰਚਾਇਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਪਾਠ ਦੇ ਭੋਗ ਉਪਰੰਤ ਹੈੱਡ ਗ੍ਰੰਥੀ ਭਾਈ ਭਗਵਾਨ ਸਿੰਘ ਸਾਹਨੀ ਨੇ ਸਰਬੱਤ ਦੇ ...

ਪੂਰੀ ਖ਼ਬਰ »

ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਬੇਗੋਵਾਲ, 3 ਦਸੰਬਰ (ਸੁਖਜਿੰਦਰ ਸਿੰਘ)-ਸਮਾਜ ਸੇਵੀ ਕੰਮਾਂ 'ਚ ਆਪਣੀ ਵੱਖਰੀ ਪਹਿਚਾਣ ਬਣਾ ਚੁੱਕੀ ਰੋਟਰੀ ਕਲੱਬ ਬੇਗੋਵਾਲ ਵਲੋਂ ਕਲੱਬ ਦੇ ਪ੍ਰਧਾਨ ਡਾ: ਤਰਸੇਮ ਸਿੰਘ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਲੁਬਾਣਾ ਵਿਚ ਬੱਚਿਆਂ ਤੇ ਲੋਕਾਂ ਨੂੰ ...

ਪੂਰੀ ਖ਼ਬਰ »

ਪਹਿਲਵਾਨ ਪਿ੍ੰਸ ਮਾਨ ਸਿੰਘ (ਯੂ. ਕੇ.) ਦਾ ਫਗਵਾੜਾ ਪੁੱਜਣ 'ਤੇ ਨਿੱਘਾ ਸਵਾਗਤ

ਫਗਵਾੜਾ, 3 ਦਸੰਬਰ (ਤਰਨਜੀਤ ਸਿੰਘ ਕਿੰਨੜਾ)-ਆਪਣੇ ਜ਼ਮਾਨੇ ਦੇ ਨਾਮਵਰ ਪਹਿਲਵਾਨ ਪਿ੍ੰਸ ਮਾਨ ਸਿੰਘ (ਯੂ. ਕੇ.) ਦਾ ਫਗਵਾੜਾ ਪੁੱਜਣ 'ਤੇ ਪੰਜਾਬ ਰੈਸਲਿੰਗ ਐਸੋਸੀਏਸ਼ਨ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਸਵਾਗਤ ਕਰਨ ਵਾਲਿਆਂ ਵਿਚ ਐਸੋਸੀਏਸ਼ਨ ਦੇ ਪ੍ਰਧਾਨ ਪਦਮਸ੍ਰੀ ...

ਪੂਰੀ ਖ਼ਬਰ »

ਹਾਕਵਰਲਡ ਸਕੂਲ ਤਲਵੰਡੀ ਚੌਧਰੀਆਂ ਨੇ ਸਾਲਾਨਾ ਖੇਡ ਸਮਾਗਮ ਕਰਵਾਇਆ

ਤਲਵੰਡੀ ਚੌਧਰੀਆਂ, 3 ਦਸੰਬਰ (ਪਰਸਨ ਲਾਲ ਭੋਲਾ)-ਬੱਚਿਆਂ ਦੇ ਸਰਬਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਦੀ ਹਾਕਵਰਲਡ ਸਕੂਲ ਤਲਵੰਡੀ ਚੌਧਰੀਆਂ ਵਲੋਂ ਆਪਣੇ ਸਕੂਲ ਦਾ ਪਹਿਲਾ ਸਾਲਾਨਾ ਖੇਡ ਸਮਾਗਮ ਕਰਵਾਇਆ ਗਿਆ | ਖੇਡ ਸਮਾਗਮ ਦੀ ਆਰੰਭਤਾ ਕੀਰਤਨ ਰਾਹੀਂ ਹੋਈ | ਇਸ ਖੇਡ ...

ਪੂਰੀ ਖ਼ਬਰ »

ਸਰਕਾਰੀ ਸਕੂਲ ਖਲਵਾੜਾ ਨੇ ਜ਼ਿਲ੍ਹਾ ਪੱਧਰੀ ਅਥਲੈਟਿਕਸ ਖੇਡਾਂ 'ਚ ਮਾਰੀਆਂ ਮੱਲ੍ਹਾਂ

ਖਲਵਾੜਾ, 3 ਦਸੰਬਰ (ਮਨਦੀਪ ਸਿੰਘ ਸੰਧੂ)-ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਕਰਵਾਏ ਗਏ ਅਥਲੈਟਿਕਸ ਮੁਕਾਬਲਿਆਂ ਦੌਰਾਨ ਸਰਕਾਰੀ ਹਾਈ ਸਕੂਲ ਖਲਵਾੜਾ ਦੇ ਵਿਦਿਆਰਥੀਆਂ ਨੇ ਮੱਲ੍ਹਾਂ ਮਾਰੀਆਂ ਹਨ | ਸਕੂਲ ਅਧਿਆਪਕ ਕਮਲੇਸ਼ ਕੌਰ ਦੀ ਅਗਵਾਈ ਹੇਠ ਡਿਸਕਸ ਥਰੋਅ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਡਰਾਈ ਡੇਅ ਮਨਾਇਆ

ਭੁਲੱਥ, 3 ਦਸੰਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਸਿਵਲ ਹਸਪਤਾਲ ਦੇ ਸਿਹਤ ਕਰਮਚਾਰੀਆਂ ਵਲੋਂ ਐੱਸ. ਐੱਮ. ਓ. ਡਾ: ਦੇਸ ਰਾਜ ਮੱਲ ਦੀ ਅਗਵਾਈ ਹੇਠ ਸ਼ੁੱਕਰਵਾਰ ਨੂੰ ਡਰਾਈ ਡੇਅ ਮਨਾਇਆ ਗਿਆ | ਇਸ ਮੌਕੇ ਵੱਖ-ਵੱਖ ਵਾਰਡਾਂ ਵਿਚ ਡੇਂਗੂ ਦੇ ਲਾਰਵੇ ਨੂੰ ਖ਼ਤਮ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਟੇਟ ਗੁਰਦੁਆਰਾ ਸਾਹਿਬ 'ਚ ਕੀਰਤਨ ਦਰਬਾਰ ਅੱਜ

ਕਪੂਰਥਲਾ, 3 ਦਸੰਬਰ (ਵਿ. ਪ੍ਰ.)-ਸ੍ਰੀ ਗੁਰੂ ਰਾਮ ਦਾਸ ਸੇਵਾ ਸੁਸਾਇਟੀ ਦੀ ਮੀਟਿੰਗ ਸੁਸਾਇਟੀ ਦੇ ਪ੍ਰਧਾਨ ਪ੍ਰੀਤਪਾਲ ਸਿੰਘ ਸੋਨੂੰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸੁਸਾਇਟੀ ਵਲੋਂ 4 ਦਸੰਬਰ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ...

ਪੂਰੀ ਖ਼ਬਰ »

ਸਮਾਜ ਸੇਵਾ ਦੇ ਕਾਰਜਾਂ 'ਚ ਹਮੇਸ਼ਾ ਜੁਟੀ ਰਹਿੰਦੀ ਹੈ ਸਰਬ ਨੌਜਵਾਨ ਸਭਾ

ਫਗਵਾੜਾ, 3 ਦਸੰਬਰ (ਹਰਜੋਤ ਸਿੰਘ ਚਾਨਾ)-ਆਪਣੀ ਔਲਾਦ ਤੇ ਆਪਣੇ ਪਰਿਵਾਰ ਲਈ ਤਾਂ ਹਰ ਇਨਸਾਨ ਸਿਰਤੋੜ ਯਤਨ ਕਰਦਾ ਹੈ ਕਿ ਉਨ੍ਹਾਂ ਦੀ ਭਲਾਈ ਲਈ ਹਰ ਕਾਰਜ ਕੀਤਾ ਜਾਵੇ, ਪਰ ਇੱਥੋਂ ਦੀ ਇਕ ਸਰਬ ਨੌਜਵਾਨ ਸੰਸਥਾ ਅਜਿਹੀ ਸੰਸਥਾ ਹੈ ਜੋ ਸਮਾਜ ਦੇ ਹਿਤਾਂ ਲਈ ਕੰਮ ਕਰਨ ਲਈ ...

ਪੂਰੀ ਖ਼ਬਰ »

ਬਾਗੜੀਆਂ 'ਚ ਕਬੱਡੀ ਕੱਪ 10 ਨੂੰ

ਭੁਲੱਥ, 3 ਦਸੰਬਰ (ਮੇਹਰ ਚੰਦ ਸਿੱਧੂ)-ਇੱਥੋਂ ਥੋੜ੍ਹੀ ਦੂਰੀ 'ਤੇ ਪੈਂਦੇ ਪਿੰਡ ਬਾਗੜੀਆਂ ਦੇ ਵਸਨੀਕ ਬਲਵਿੰਦਰ ਸਿੰਘ ਕਾਲਾ ਖੇਡ ਪ੍ਰਮੋਟਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਗੜੀਆਂ ਵਿਚ ਹਰ ਸਾਲ ਦੀ ਤਰ੍ਹਾਂ 11ਵਾਂ ਕਬੱਡੀ ਕੱਪ ਤੇ ਚੈਂਪੀਅਨਸ਼ਿਪ ਟੂਰਨਾਮੈਂਟ 10 ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ

ਖਲਵਾੜਾ, 3 ਦਸੰਬਰ (ਮਨਦੀਪ ਸਿੰਘ ਸੰਧੂ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 4 ਦਸੰਬਰ ਦਿਨ ...

ਪੂਰੀ ਖ਼ਬਰ »

ਮਹੰਤ ਰਜਿੰਦਰ ਗਿਰੀ ਦਾ ਸਨਮਾਨ

ਕਪੂਰਥਲਾ, 3 ਦਸੰਬਰ (ਵਿ.ਪ੍ਰ.)-ਮਹੰਤ ਸ੍ਰੀ ਰਜਿੰਦਰ ਗਿਰੀ ਮਹਾਰਾਜ ਪ੍ਰਮੁੱਖ ਗੱਦੀ ਸ੍ਰੀ ਸਿੱਧ ਬਾਬਾ ਬਾਲਕ ਨਾਥ ਮੰਦਿਰ ਗੁਫਾ ਦਿਓਟ ਸਿੱਧ ਸ਼ਾਹ ਤਲਾਈ ਹਿਮਾਚਲ ਪ੍ਰਦੇਸ਼ ਤੋਂ ਮਾਤਾ ਭੱਦਰਕਾਲੀ ਮੰਦਰ ਸ਼ੇਖੂਪੁਰ ਵਿਚ ਨਤਮਸਤਕ ਹੋਏ | ਮੰਦਰ ਕਮੇਟੀ ਵਲੋਂ ਉਨ੍ਹਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX