ਤਾਜਾ ਖ਼ਬਰਾਂ


ਸੰਸਦ 'ਚ ਵਿਰੋਧੀ ਪਾਰਟੀਆਂ ਦਾ ਵਿਰੋਧ ਭਲਕੇ ਵੀ ਰਹੇਗਾ ਜਾਰੀ
. . .  1 day ago
ਨਵੀਂ ਦਿੱਲੀ, 27 ਮਾਰਚ-ਸਮਕਾਲੀ ਵਿਰੋਧੀ ਪਾਰਟੀਆਂ ਦੀ ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਕਾਲੇ ਕੱਪੜਿਆਂ ਵਿਚ ਵਿਰੋਧੀ ਪਾਰਟੀਆਂ ਦਾ ਵਿਰੋਧ ਭਲਕੇ ਵੀ ਸੰਸਦ ਵਿੱਚ ਗਾਂਧੀ ਦੇ ਬੁੱਤ ਅੱਗੇ ਜਾਰੀ ਰਹੇਗਾ।ਸੂਤਰਾਂ ਅਨੁਸਾਰ ਰਾਜ ਸਭਾ 'ਚ ਵਿਰੋਧੀ ਧਿਰ...
ਨਾਮੀਬੀਆ ਤੋਂ ਮੱਧ ਪ੍ਰਦੇਸ਼ ਦੇ ਕੁਨੋ ਨੈਸ਼ਨਲ ਪਾਰਕ 'ਚ ਲਿਆਂਦੀ ਇਕ ਮਾਦਾ ਚੀਤਾ 'ਸ਼ਾਸ਼ਾ' ਦੀ ਮੌਤ
. . .  1 day ago
ਭੋਪਾਲ, 27 ਮਾਰਚ-22 ਦਸੰਬਰ ਨੂੰ ਨਾਮੀਬੀਆ ਤੋਂ ਮੱਧ ਪ੍ਰਦੇਸ਼ ਦੇ ਕੁਨੋ ਨੈਸ਼ਨਲ ਪਾਰਕ ਵਿਚ ਲਿਆਂਦੀ ਇਕ ਮਾਦਾ ਚੀਤਾ 'ਸ਼ਾਸ਼ਾ' ਦੀ ਮੌਤ ਹੋ ਗਈ ਹੈ। ਇਹ ਪਾਇਆ ਗਿਆ ਕਿ ਚੀਤਾ ਸ਼ਾਸ਼ਾ ਨੂੰ ਭਾਰਤ ਲਿਆਉਣ ਤੋਂ ਪਹਿਲਾਂ ਕਿਡਨੀ ਦੀ ਲਾਗ...
ਕ੍ਰਿਕਟ ਖਿਡਾਰੀ ਕੇਦਾਰ ਜਾਧਵ ਦੇ ਪਿਤਾ ਲਾਪਤਾ
. . .  1 day ago
ਪੁਣੇ, 27 ਮਾਰਚ-ਭਾਰਤੀ ਕ੍ਰਿਕਟ ਖਿਡਾਰੀ ਕੇਦਾਰ ਜਾਧਵ ਦੇ ਪਿਤਾ ਮਹਾਦੇਵ ਜਾਧਵ ਅੱਜ ਸਵੇਰ ਤੋਂ ਪੁਣੇ ਸ਼ਹਿਰ ਦੇ ਕੋਥਰੂਦ ਇਲਾਕੇ ਤੋਂ ਲਾਪਤਾ ਹਨ। ਪੁਣੇ ਪੁਲਿਸ ਦੇ ਅਧਿਕਾਰੀ ਨੇ ਦੱਸਿਆ ਕਿ ਇਸ ਨੂੰ ਲੈ ਕੇ ਅਲੰਕਾਰ ਥਾਣੇ 'ਚ ਪੁਲਿਸ ਸ਼ਿਕਾਇਤ...
ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਖਟਕੜ ਕਲਾਂ ਚ ਸਿਹਤ ਕੇਂਦਰ ਤੋਂ ਸ਼ਹੀਦ ਭਗਤ ਸਿੰਘ ਦੀ ਫੋਟੋ ਹਟਾਉਣ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਨਵਾਂਸ਼ਹਿਰ 27 ਮਾਰਚ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਖਟਕੜ ਕਲਾਂ ਚ ਬਣੇ ਸਿਹਤ ਕੇਂਦਰ ਤੋਂ ਸ਼ਹੀਦ ਭਗਤ ਸਿੰਘ ਦੀਆਂ ਫੋਟੋਆਂ ਹਟਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਫੋਟੋ ਲਗਾਉਣ ਖ਼ਿਲਾਫ਼ ਉਸ 'ਤੇ ਕਾਲਖ ਮਲ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ...
ਸਿੱਧੂ ਮੂਸੇਵਾਲਾ ਦਾ ਬਰਨਾ ਬੁਆਏ ਨਾਲ ਨਵਾਂ ਗੀਤ 7 ਅਪ੍ਰੈਲ ਨੂੰ ਹੋਵੇਗਾ ਜਾਰੀ
. . .  1 day ago
ਮਾਨਸਾ, 27 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਬਰਨਾ ਬੁਆਏ ਨਾਲ ਸਾਂਝਾ ਗੀਤ 7 ਅਪ੍ਰੈਲ ਨੂੰ ਜਾਰੀ ਕੀਤਾ ਜਾਵੇਗਾ। 'ਮਾਈ ਨੇਮ' ਟਾਈਟਲ...
ਖੜਗੇ ਦੀ ਰਿਹਾਇਸ਼ 'ਤੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਬੈਠਕ
. . .  1 day ago
ਨਵੀਂ ਦਿੱਲੀ, 27 ਮਾਰਚ-ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦੀ ਰਿਹਾਇਸ਼ 'ਤੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਬੈਠਕ ਚੱਲ ਰਹੀ...
ਆਦਮਪੁਰ ਹਵਾਈ ਅੱਡੇ ਦਾ ਨਵਾਂ ਟਰਮੀਨਲ ਪੰਜਾਬ ਵਾਸੀਆਂ ਲਈ ਵੱਡਾ ਤੋਹਫ਼ਾ-ਸੋਮ ਪ੍ਰਕਾਸ਼
. . .  1 day ago
ਫਗਵਾੜਾ, 27 ਮਾਰਚ (ਹਰਜੋਤ ਸਿੰਘ ਚਾਨਾ)-ਜਲੰਧਰ ਹੁਸ਼ਿਆਰਪੁਰ ਮੁੱਖ ਮਾਰਗ ਤੋਂ ਆਦਮਪੁਰ ਹਵਾਈ ਅੱਡੇ ਨੂੰ ਜਾਣਾ ਵਾਲਾ ਮਾਰਗ ਬਹੁਤ ਜਲਦ ਬਣ ਕੇ ਤਿਆਰ ਹੋਵੇਗਾ। ਅੱਜ ਗੱਲਬਾਤ ਕਰਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਇਸ ਟਰਮੀਨਲ ਦੇ ਬਣਨ ਨਾਲ ਆਦਮਪੁਰ...
ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਤੋਂ ਵਿਜੀਲੈਂਸ ਵਲੋਂ ਮੁੜ ਪੁੱਛਗਿੱਛ
. . .  1 day ago
ਫ਼ਰੀਦਕੋਟ, 27 ਮਾਰਚ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੇ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਤੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਅੱਜ ਫ਼ਰੀਦਕੋਟ...
ਆਰ.ਟੀ.ਆਈ. ਕਾਰਕੁਨ 'ਤੇ ਕਾਤਲਾਨਾ ਹਮਲਾ ਕਰਵਾਉਣ ਦੇ ਮਾਮਲੇ 'ਚ ਔਰਤ ਸਣੇ ਤਿੰਨ ਗ੍ਰਿਫ਼ਤਾਰ
. . .  1 day ago
ਲੁਧਿਆਣਾ, 27 ਮਾਰਚ (ਪਰਮਿੰਦਰ ਸਿੰਘ ਆਹੂਜਾ)-ਆਰ.ਟੀ.ਆਈ. ਕਾਰਕੁਨ 'ਤੇ ਕਾਤਲਾਨਾ ਹਮਲਾ ਕਰਵਾਉਣ ਦੇ ਦੋਸ਼ ਤਹਿਤ ਪੁਲਿਸ ਨੇ ਇਕ ਔਰਤ ਸਮੇਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿਚ ਨਗਰ ਨਿਗਮ ਦੇ ਦੋ ਕੱਚੇ ਮੁਲਾਜ਼ਮ ਵੀ ਸ਼ਾਮਿਲ ਹਨ। ਕਾਬੂ...
ਰਾਹੁਲ ਗਾਂਧੀ ਪ੍ਰਤੀ ਭਾਜਪਾ ਦੀ ਨਫ਼ਰਤ ਨੂੰ ਦਰਸਾਉਂਦਾ ਹੈ, ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਦਾ ਨੋਟਿਸ-ਪ੍ਰਮੋਦ ਤਿਵਾਰੀ
. . .  1 day ago
ਨਵੀਂ ਦਿੱਲੀ, 27 ਮਾਰਚ-ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਦੇ ਨੋਟਿਸ 'ਤੇ ਕਾਂਗਰਸ ਦੇ ਸੰਸਦ ਮੈਂਬਰ ਪ੍ਰਮੋਦ ਤਿਵਾਰੀ ਨੇ ਕਿਹਾ ਕਿ ਇਹ ਰਾਹੁਲ ਗਾਂਧੀ ਪ੍ਰਤੀ ਭਾਜਪਾ ਦੀ ਨਫ਼ਰਤ ਨੂੰ ਦਰਸਾਉਂਦਾ ਹੈ। ਨੋਟਿਸ ਦਿੱਤੇ ਜਾਣ ਤੋਂ ਬਾਅਦ 30 ਦਿਨਾਂ ਦੀ ਮਿਆਦ ਲਈ, ਕੋਈ...
ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਦਾ ਨੋਟਿਸ
. . .  1 day ago
ਨਵੀਂ ਦਿੱਲੀ, 27 ਮਾਰਚ-ਲੋਕ ਸਭਾ ਸਕੱਤਰੇਤ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਦਾ ਨੋਟਿਸ ਦਿੱਤਾ ਹੈ।ਸਰਕਾਰੀ ਬੰਗਲੇ ਦੀ ਅਲਾਟਮੈਂਟ 23.04.2023 ਤੋਂ ਰੱਦ ਕਰ ਦਿੱਤੀ...
ਆਈ.ਪੀ.ਐਲ. 2023:ਸ਼੍ਰੇਅਸ ਅਈਅਰ ਦੀ ਗੈਰ-ਮੌਜ਼ੂਦਗੀ 'ਚ ਨਿਤੀਸ਼ ਰਾਣਾ ਕਰਨਗੇ ਕੋਲਕਾਤਾ ਨਾਈਟ ਰਾਈਡਰਜ਼ ਦੀ ਅਗਵਾਈ
. . .  1 day ago
ਕੋਲਕਾਤਾ, 27 ਮਾਰਚ - ਫ੍ਰੈਂਚਾਇਜ਼ੀ ਨੇ ਐਲਾਨ ਕੀਤਾ ਕਿ ਨਿਯਮਤ ਕਪਤਾਨ ਸ਼੍ਰੇਅਸ ਅਈਅਰ ਦੀ ਗੈਰ-ਮੌਜ਼ੂਦਗੀ 'ਚ ਬੱਲੇਬਾਜ਼ ਨਿਤੀਸ਼ ਰਾਣਾ ਕੋਲਕਾਤਾ ਨਾਈਟ ਰਾਈਡਰਜ਼ (ਆਈ.ਪੀ.ਐੱਲ.) ਦੇ ਕਪਤਾਨ...
ਅਗਲੇ ਨੋਟਿਸ ਤੱਕ ਬੰਦ ਰਹੇਗਾ ਇਜ਼ਰਾਈਲ ਦੂਤਾਵਾਸ
. . .  1 day ago
ਨਵੀਂ ਦਿੱਲੀ, 27 ਮਾਰਚ-ਇਜ਼ਰਾਈਲ ਦੂਤਾਵਾਸ ਅਨੁਸਾਰ ਅੱਜ, ਇਜ਼ਰਾਈਲ ਦੀ ਸਭ ਤੋਂ ਵੱਡੀ ਲੇਬਰ ਯੂਨੀਅਨ, ਹਿਸਟੈਡਰੂਟ ਨੇ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਹੜਤਾਲ 'ਤੇ ਜਾਣ ਲਈ ਕਿਹਾਹੈ, ਜਿਸ ਵਿਚ...
ਅੰਮ੍ਰਿਤਪਾਲ ਸਿੰਘ ਦੇ ਸਾਥੀ ਹਰਕਰਨ ਸਿੰਘ ਨੂੰ 14 ਦਿਨਾਂ ਲਈ ਭੇਜਿਆ ਨਿਆਂਇਕ ਹਿਰਾਸਤ 'ਚ
. . .  1 day ago
ਬਾਬਾ ਬਕਾਲਾ ਸਾਹਿਬ, 27 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਹਰਕਰਨ ਸਿੰਘ ਨੂੰ ਅੱਜ ਥਾਣਾ ਖਿਲਚੀਆਂ ਦੀ ਪੁਲਿਸ ਵਲੋਂ ਅਜਨਾਲਾ ਤੋਂ ਟਰਾਂਜ਼ਿਟ ਰਿਮਾਂਡ 'ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮਾਣਯੋਗ...
'ਆਪ' ਸਰਕਾਰ ਨੇ 2015-2023 ਤੱਕ ਦਿੱਲੀ 'ਚ ਬਣਾਏ ਹਨ 28 ਫਲਾਈਓਵਰ-ਕੇਜਰੀਵਾਲ
. . .  1 day ago
ਨਵੀਂ ਦਿੱਲੀ, 27 ਮਾਰਚ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ 2015-2023 ਤੱਕ ਦਿੱਲੀ ਵਿਚ 28 ਫਲਾਈਓਵਰ ਬਣਾਏ ਹਨ। ਆਉਣ ਵਾਲੇ 2-3 ਸਾਲਾਂ ਵਿਚ ਅਸੀਂ 29 ਫਲਾਈਓਵਰ ਬਣਾਵਾਂਗੇ। ਪਿਛਲੇ 8 ਸਾਲਾਂ ਵਿਚ, ਅਸੀਂ...
ਕਾਂਗਰਸ ਪਾਰਟੀ ਲੋਕਤੰਤਰ ਨੂੰ 'ਰਾਜਤੰਤਰ' ਸਮਝਦੀ ਹੈ - ਗਿਰੀਰਾਜ ਸਿੰਘ
. . .  1 day ago
ਨਵੀਂ ਦਿੱਲੀ, 27 ਮਾਰਚ-ਭਾਜਪਾ ਨੇਤਾ ਅਤੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਕਿਹਾ ਕਿ ਨਹਿਰੂ ਜੀ ਕਾਰਨ ਦੇਸ਼ ਦੀ ਬੇਇੱਜ਼ਤੀ ਹੋਈ, ਜਿਵੇਂ ਕਾਇਰ ਨਹਿਰੂ ਜੀ ਨੇ ਚੀਨ ਨੂੰ 1000 ਵਰਗ ਕਿਲੋਮੀਟਰ ਜ਼ਮੀਨ...
ਕੀ ਊਧਵ ਠਾਕਰੇ ਫੂਕਣਗੇ ਰਾਹੁਲ ਗਾਂਧੀ ਦਾ ਪੁਤਲਾ?-ਏਕਨਾਥ ਸ਼ਿੰਦੇ
. . .  1 day ago
ਮੁੰਬਈ, 27 ਮਾਰਚ-ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਊਧਵ ਠਾਕਰੇ ਦਾ ਕਹਿਣਾ ਹੈ ਕਿ ਉਹ ਵੀਰ ਸਾਵਰਕਰ ਦਾ ਅਪਮਾਨ ਬਰਦਾਸ਼ਤ ਨਹੀਂ ਕਰਨਗੇ। ਜਿਸ ਤਰ੍ਹਾਂ ਬਾਲਾ ਸਾਹਿਬ ਠਾਕਰੇ ਨੇ ਤਤਕਾਲੀ ਕੇਂਦਰੀ ਮੰਤਰੀ ਮਣੀ ਸ਼ੰਕਰ ਅਈਅਰ ਦਾ ਪੁਤਲਾ...
ਇਜ਼ਰਾਈਲ ਦੇ ਰਾਸ਼ਟਰਪਤੀ ਹਰਜ਼ੋਗ ਨੇ ਸਰਕਾਰ ਨੂੰ ਕਿਹਾ ਨਿਆਂਇਕ ਸੁਧਾਰ ਕਾਨੂੰਨ ਰੋਕਣ ਲਈ
. . .  1 day ago
ਤੇਲ ਅਵੀਵ, 27 ਮਾਰਚ -ਦੇਸ਼ ਵਿਚ ਵੱਡੇ ਵਿਰੋਧ ਪ੍ਰਦਰਸ਼ਨਾਂ ਦੀ ਇਕ ਰਾਤ ਦੇਖਣ ਤੋਂ ਬਾਅਦ ਇਜ਼ਰਾਈਲ ਦੇ ਰਾਸ਼ਟਰਪਤੀ ਆਈਜ਼ੈਕ ਹਰਜ਼ੋਗ ਨੇ ਗਵਰਨਿੰਗ ਗੱਠਜੋੜ ਦੇ ਮੈਂਬਰਾਂ ਨੂੰ ਦੇਸ਼ ਦੀ...
ਸਾਵਰਕਰ ਦਾ ਅਪਮਾਨ ਕਰਨ ਵਾਲਿਆਂ ਦਾ ਕਰਾਂਗੇ ਵਿਰੋਧ-ਫੜਨਵੀਸ
. . .  1 day ago
ਮੁੰਬਈ, 27 ਮਾਰਚ-ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਅਸੀਂ ਵੀਰ ਸਾਵਰਕਰ ਦੇ ਯੋਗਦਾਨ ਬਾਰੇ ਗੱਲ ਕਰਨ ਲਈ ਰਾਜ ਦੇ ਹਰ ਜ਼ਿਲ੍ਹੇ ਵਿਚ 'ਸਾਵਰਕਰ ਗੌਰਵ ਯਾਤਰਾ' ਦਾ...
ਰਾਹੁਲ ਗਾਂਧੀ ਦੇ ਬਿਆਨ ਦੀ ਨਿੰਦਾ, ਮਹਾਰਾਸ਼ਟਰ 'ਚ ਕਰਾਂਗੇ 'ਸਾਵਰਕਰ ਗੌਰਵ ਯਾਤਰਾ' ਦਾ ਆਯੋਜਨ-ਏਕਨਾਥ ਸ਼ਿੰਦੇ
. . .  1 day ago
ਮੁੰਬਈ, 27 ਮਾਰਚ-ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਮੈਂ ਵੀਰ ਸਾਵਰਕਰ 'ਤੇ ਰਾਹੁਲ ਗਾਂਧੀ ਦੇ ਬਿਆਨ ਦੀ ਨਿੰਦਾ ਕਰਦਾ ਹਾਂ। ਉਨ੍ਹਾਂ (ਵੀਰ ਸਾਵਰਕਰ) ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ ਵੱਡੀ ਭੂਮਿਕਾ ਨਿਭਾਈ। ਅਜਿਹੇ ਨਾਇਕਾਂ ਦੇ ਯੋਗਦਾਨ ਸਦਕਾ...
ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਨੇੜੇ ਹੋਏ ਧਮਾਕੇ 'ਚ 2 ਦੀ ਮੌਤ, 12 ਜ਼ਖ਼ਮੀ
. . .  1 day ago
ਕਾਬੁਲ, 27 ਮਾਰਚ-ਅੱਜ ਕਾਬੁਲ ਦੇ ਡਾਊਨਟਾਊਨ ਵਿਚ ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਨੇੜੇ ਹੋਏ ਇਕ ਜ਼ਬਰਦਸਤ ਧਮਾਕੇ ਵਿਚ ਘੱਟੋ ਘੱਟ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖ਼ਮੀ...
ਕਰਨਾਟਕ ਹਾਈਕੋਰਟ ਵਲੋਂ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਭਾਜਪਾ ਵਿਧਾਇਕ ਮਡਲ ਵਿਰੂਪਕਸ਼ੱਪਾ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਬੈਂਗਲੁਰੂ, 27 ਮਾਰਚ-ਕਰਨਾਟਕ ਹਾਈਕੋਰਟ ਨੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਭਾਜਪਾ ਵਿਧਾਇਕ ਮਡਲ ਵਿਰੂਪਕਸ਼ੱਪਾ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ ਕਰ...
ਬਲਾਕ ਸੰਮਤੀ ਜੈਤੋ ਦੇ ਸਮੂਹ ਫੀਲਡ ਸਟਾਫ਼ ਤੇ ਦਫ਼ਤਰੀ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
. . .  1 day ago
ਜੈਤੋ, 27 ਮਾਰਚ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਬਲਾਕ ਸੰਮਤੀ ਜੈਤੋ ਦੇ ਸਮੂਹ ਫੀਲਡ ਸਟਾਫ਼ ਅਤੇ ਦਫ਼ਤਰੀ ਕਰਮਚਾਰੀਆਂ ਵਲੋਂ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਜੈਤੋ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ...
ਅਪ੍ਰੈਲ ਪਾਲਿਸੀ ਮੀਟਿੰਗ ਵਿਚ ਵਿਆਜ ਦਰਾਂ ਵਿਚ ਵਾਧੇ ਨੂੰ ਰੋਕ ਸਕਦਾ ਹੈ ਰਿਜ਼ਰਵ ਬੈਂਕ-ਐਸ.ਬੀ.ਆਈ. ਰਿਸਰਚ
. . .  1 day ago
ਨਵੀਂ ਦਿੱਲੀ, 27 ਮਾਰਚ-ਐਸ.ਬੀ.ਆਈ. ਰਿਸਰਚ ਨੇ ਆਪਣੀ ਤਾਜ਼ਾ ਈਕੋਰੈਪ ਰਿਪੋਰਟ ਵਿਚ ਕਿਹਾ ਹੈ ਕਿ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਤੋਂ ਉਨ੍ਹਾਂ ਦੀ ਵਿਆਜ ਦਰ ਵਿਚ ਵਾਧੇ...
ਕਾਂਗਰਸ ਅਤੇ ਸਹਿਯੋਗੀ ਪਾਰਟੀਆਂ ਵਲੋਂ ਦਿੱਲੀ ਸਮੇਤ ਦੇਸ਼ ਦੇ ਕਈ ਹਿੱਸਿਆਂ 'ਚ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ ।ਭਾਰਤ॥, 27 ਮਾਰਚ -ਕਾਂਗਰਸ ਅਤੇ ਇਸ ਦੀਆਂ ਸਹਿਯੋਗੀ ਪਾਰਟੀਆਂ ਨੇ ਲੋਕ ਸਭਾ ਲਈ ਰਾਹੁਲ ਗਾਂਧੀ ਨੂੰ ਸੰਸਦ ਮੈਂਬਰ ਵਜੋਂ ਅਯੋਗ ਠਹਿਰਾਏ ਜਾਣ ਦੇ ਵਿਰੋਧ ਵਿਚ ਰਾਸ਼ਟਰੀ ਰਾਜਧਾਨੀ ਸਮੇਤ ਦੇਸ਼ ਦੇ ਕਈ ਹਿੱਸਿਆਂ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 20 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਤਰਨਤਾਰਨ

ਕੈਬਨਿਟ ਮੰਤਰੀ ਭੁੱਲਰ ਵਲੋਂ ਸੇਰੋਂ ਵਿਖੇ ਪਸ਼ੂਆਂ ਦੀ ਮੰਡੀ ਦਾ ਦੌਰਾ

ਤਰਨ ਤਾਰਨ, 4 ਦਸੰਬਰ (ਹਰਿੰਦਰ ਸਿੰਘ)-ਬੀਤੇ ਦਿਨੀਂ ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਸੇਰੋਂ ਵਿਖੇ ਲੰਮੇ ਸਮੇਂ ਦੀ ਬੰਦ ਪਈ ਪਸ਼ੂਆਂ ਦੀ ਮੰਡੀ ਨੂੰ ਪੱਟੀ ਦੇ ਹਲਕਾ ਵਿਧਾਇਕ ਤੇ ਟਰਾਂਸਪੋਰਟ ਤੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਚਾਲੂ ਕਰਵਾਉਣ ਨਾਲ ਪਸ਼ੂ ਪਾਲਕਾਂ 'ਚ ਖੁਸ਼ੀ ਲਹਿਰ ਪਾਈ ਜਾ ਰਹੀ ਹੈ | ਸੇਰੋਂ ਮੰਡੀ ਵਿਚ ਵੱਡੀ ਗਿਣਤੀ 'ਚ ਘੋੜੇ ਤੇ ਘੋੜੀਆਂ ਵੇਚਣ ਖ਼ਰੀਦਣ ਲਈ ਪਹੁੰਚੇ | ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਮੰਡੀ ਵਿਚ ਉਚੇਚੇ ਤੌਰ 'ਤੇ ਪਹੁੰਚੇ | ਮੰਡੀ 'ਚ ਪਸ਼ੂ ਪਾਲਕਾਂ ਵਿਚ ਵੱਡੀ ਖੁਸ਼ੀ ਵੇਖਣ ਨੂੰ ਮਿਲੀ | ਲੋਕਾਂ ਨੇ ਕੈਬਨਿਟ ਮੰਤਰੀ ਭੁੱਲਰ ਤੋਂ ਮੰਗ ਕੀਤੀ ਕਿ ਜਿਵੇ ਬੀਤੇ ਸਮਿਆਂ ਦੌਰਾਨ ਮੱਸਿਆ ਜਾਂ ਹੋਰ ਤਿਓਹਾਰਾਂ ਦੇ ਮੌਕੇ ਸੂਬੇ ਦੀ ਵੱਖ-ਵੱਖ ਮੰਡੀਆਂ ਵਿਚ ਪਸ਼ੂਆਂ ਦੀ ਮੰਡੀ ਲੱਗਦੀ ਸੀ, ਉਨ੍ਹਾਂ ਬੰਦ ਮੰਡੀਆਂ ਨੂੰ ਦੁਬਾਰਾ ਚਾਲੂ ਕਰਵਾਇਆ ਜਾਵੇ | ਸ੍ਰੀ ਭੁੱਲਰ ਨੇ ਦੱਸਿਆ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੁਆਰਾ ਚੁਣੀ ਗਈ ਆਮ ਲੋਕਾਂ ਦੀ ਸਰਕਾਰ ਹੈ | ਬੀਤੇ ਸਮੇਂ ਦੌਰਾਨ ਸਰਕਾਰ ਵਲੋਂ ਜਿੰਨੇ ਫ਼ੈਸਲੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲਏ ਗਏ ਹਨ ਲੋਕਾਂ ਦੇ ਹਿੱਤਾਂ ਲਈ ਲਏ ਗਏ ਹਨ, ਅਗਾਂਹ ਵੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਫ਼ੈਸਲੇ ਲੋਕਾਂ ਦੀ ਭਲਾਈ ਲਈ ਲਏ ਜਾਣਗੇ | ਉਨ੍ਹਾਂ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਲੋਕਾਂ ਦੀ ਚਿਰੋਕਣੀ ਮੰਗ ਸੂਬੇ ਅੰਦਰ ਜਿੰਨੀਆਂ ਵੀ ਪਸ਼ੂਆਂ ਦੀਆਂ ਬੰਦ ਪਈਆਂ ਮੰਡੀਆਂ ਨੂੰ ਦੁਬਾਰਾ ਚਾਲੂ ਕਰਵਾਇਆ ਜਾਵੇਗਾ | ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਪਸ਼ੂ ਪਾਲਣ ਕਿੱਤੇ ਨੂੰ ਅਪਣਾਇਆ ਜਾਵੇ, ਇਸਦੇ ਸਿੱਟੇ ਲਾਭਦਾਇਕ ਸਿੱਧ ਹੋਣਗੇ, ਜਿੱਥੇ ਵੀ ਸਰਕਾਰੀ ਸਹੂਲਤਾਂ ਦੀ ਲੋੜ ਹੋਵੇਗੀ ਜਾਂ ਮੁਸ਼ਕਿਲਾਂ ਹੋਣਗੀਆਂ, ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਨੌਜਵਾਨ ਪਸ਼ੂ ਪਾਲਣ ਕਿੱਤੇ ਨੂੰ ਅਪਣਾ ਕੇ ਆਪਣੇ ਰੋਜ਼ਗਾਰ ਦੇ ਵਸੀਲੇ ਪੈਦਾ ਕਰ ਸਕਦੇ ਹਨ, ਸਰਕਾਰ ਉਨ੍ਹਾਂ ਨੂੰ ਪੂਰਾ ਸਹਿਯੋਗ ਕਰੇਗੀ | ਇਸ ਮੌਕੇ ਦਿਲਬਾਗ ਸਿੰਘ ਪੀ. ਏ., ਗੁਰਪ੍ਰੀਤ ਸਿੰਘ ਨੌਸ਼ਹਿਰਾ, ਚੇਅਰਮੈਨ ਸੁਖਰਾਜ ਸਿੰਘ ਕਿਰਤੋਵਾਲ, ਲਾਲੀ ਨੱਥੂਚੱਕ, ਅਰਸ਼ਦੀਪ ਸਿੰਘ ਖਹਿਰਾ, ਰੁਸਤਮ ਸਿੰਘ ਸ਼ੇਰੋ, ਗੁਰਫਤਿਹ ਸਿੰਘ, ਪ੍ਰਭਜੋਤ ਸਿੰਘ, ਹੈਪੀ ਨੌਸ਼ਿਹਰਾ, ਦਿਲਪ੍ਰੀਤ ਸਿੰਘ, ਨਵਰੂਪ ਸਿੰਘ, ਜਰਮਨਬੀਰ ਸਿੰਘ, ਨਰੈਨ ਸਿੰਘ, ਹੀਰਾ ਸਿੰਘ, ਗੁਰਲਾਬ ਸਿੰਘ ਤੇ ਨਿਸ਼ਾਨ ਸਿੰਘ ਆਦਿ ਹਾਜ਼ਰ ਸਨ |

ਕਿਸਾਨਾਂ-ਮਜ਼ਦੂਰਾਂ ਨੇ ਅੰਬਾਨੀ ਤੇ ਅੰਡਾਨੀ ਦੇ ਪੁਤਲੇ ਸਾੜੇ

ਤਰਨ ਤਾਰਨ, 4 ਦਸੰਬਰ (ਹਰਿੰਦਰ ਸਿੰਘ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿਚ ਹੱਕੀ ਮੰਗਾਂ ਨੂੰ ਲੈ ਕੇ ਡੀ. ਸੀ. ਦਫ਼ਤਰ ਤਰਨ ਤਾਰਨ ਅੱਗੇ ਲੱਗੇ ਪੱਕੇ ਮੋਰਚੇ ਦੇ ਨੌਵੇਂ ਦਿਨ ਅੰਬਾਨੀ, ਅਡਾਨੀ ਦੇ ਪੁਤਲੇ ਸਾੜ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ...

ਪੂਰੀ ਖ਼ਬਰ »

ਅਮਨਦੀਪ ਕੌਰ ਨੇ ਬਾਕਸਿੰਗ ਮੁਕਾਬਲੇ ਵਿਚ ਜਿੱਤਿਆ ਸੋਨ ਤਗਮਾ

ਛੇਹਰਟਾ, 4 ਦਸੰਬਰ (ਵਡਾਲੀ)-ਸਰਕਾਰੀ ਕੰਨਿਆ ਸਕੂਲ ਪੁਤਲੀਘਰ ਦੀ ਬਾਕਸਿੰਗ ਖਿਡਾਰਨ ਅਮਨਦੀਪ ਕੌਰ ਨੇ ਦਸ਼ਮੇਸ਼ ਮਾਰਸ਼ਲ ਆਰਟ ਅਕੈਡਮੀ ਆਨੰਦਪੁਰ ਸਾਹਿਬ ਵਿਖੇ ਹੋਈਆਂ ਪੰਜ ਦਿਨਾਂ 66ਵੀਂ ਬਾਕਸਿੰਗ ਸਕੂਲ ਗੇਮਸ ਅੰਡਰ 19 ਵਿਚ ਹਿੱਸਾ ਲੈਂਦੇ ਹੋਏ ਗੋਲਡ ਮੈਡਲ ਹਾਸਿਲ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਵਲੋਂ ਮਾਝਾ ਜ਼ੋਨ ਦੀ ਰੈਲੀ 29 ਨੂੰ- ਦਰਾਜਕੇ

ਭਿੱਖੀਵਿੰਡ, 4 ਦਸੰਬਰ (ਬੌਬੀ)-ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਜਨਰਲ ਸਕੱਤਰ ਚਮਨ ਲਾਲ ਦਰਾਜਕੇ, ਤਹਿਸੀਲ ਪ੍ਰਧਾਨ ਹਰਜਿੰਦਰ ਸਿੰਘ ਚੂੰਘ, ਸਵਿੰਦਰ ਸਿੰਘ ਚੱਕ, ਗੁਰਲਾਲ ਸਿੰਘ ਅਲਗੋਂ ਕੋਠੀ ਤੇ ਸੰਤੋਖ ਸਿੰਘ ਮੱਖੀ ਕਲਾਂ ਆਦਿ ਆਗੂਆਂ ਨੇ ਸਥਾਨਕ ਕਸਬਾ ...

ਪੂਰੀ ਖ਼ਬਰ »

ਪੁਲਿਸ ਵਲੋਂ ਭੁੱਕੀ, ਸਵਿੱਫਟ ਕਾਰ, ਭਾਰਤੀ ਕਰੰਸੀ ਤੇ ਨਾਜਾਇਜ਼ ਸ਼ਰਾਬ ਸਮੇਤ ਪੰਜ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 4 ਦਸੰਬਰ (ਹਰਿੰਦਰ ਸਿੰਘ)-ਤਰਨ ਤਾਰਨ ਪੁਲਿਸ ਵਲੋਂ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਕੀਤੀ ਗਈ ਸਖ਼ਤੀ ਤੋਂ ਬਾਅਦ ਵੱਖ-ਵੱਖ ਥਾਵਾਂ ਤੋਂ ਪੁਲਿਸ ਨੇ ਸਵਿੱਫਟ ਕਾਰ 'ਚ ਭੁੱਕੀ ਲੈ ਕੇ ਜਾ ਰਹੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਤੋਂ ਇਲਾਵਾ ਨਾਜਾਇਜ਼ ਸ਼ਰਾਬ ...

ਪੂਰੀ ਖ਼ਬਰ »

ਪੁਲਿਸ ਨੇ ਨਾਜਾਇਜ਼ ਰੇਤਾ ਨਾਲ ਲੱਦਿਆ ਟਿੱਪਰ ਕੀਤਾ ਕਾਬੂ

ਹਰੀਕੇ ਪੱਤਣ, 4 ਦਸੰਬਰ (ਸੰਜੀਵ ਕੁੰਦਰਾ)-ਥਾਣਾ ਹਰੀਕੇ ਪੱਤਣ ਪੁਲਿਸ ਨੇ ਨਾਜਾਇਜ਼ ਮਾਈਨਿੰਗ ਖਿਲਾਫ਼ ਕਾਰਵਾਈ ਕਰਦਿਆਂ ਨਾਜਾਇਜ਼ ਰੇਤਾ ਨਾਲ ਭਰੇ ਟਿੱਪਰ ਨੂੰ ਕਾਬੂ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਥਾਣਾ ਹਰੀਕੇ ਪੱਤਣ ਦੇ ਐੱਸ. ਐੱਚ. ਓ. ਪਰਵਿੰਦਰ ਸਿੰਘ ...

ਪੂਰੀ ਖ਼ਬਰ »

ਪਿੰਡ ਬ੍ਰਹਮਪੁਰਾ ਦੇ ਕਈ ਪਰਿਵਾਰ ਭਾਜਪਾ 'ਚ ਹੋਏ ਸ਼ਾਮਿਲ

ਤਰਨ ਤਾਰਨ, 4 ਦਸੰਬਰ (ਹਰਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਵਲੋਂ ਪਿੰਡਾਂ ਵਿਚ ਆਪਣੀ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਹੇਠਲੇ ਪੱਧਰ 'ਤੇ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ | ਭਾਜਪਾ ਦੇ ਸੀਨੀਅਰ ਆਗੂ ਅਮਨਦੀਪ ਸਿੰਘ ਸੰਧੂ ਦੀ ਅਗਵਾਈ ਹੇਠ ਬ੍ਰਹਮਪੁਰਾ ਵਿਖੇ ...

ਪੂਰੀ ਖ਼ਬਰ »

ਖੇਮਕਰਨ ਸੈਕਟਰ ਸਰਹੱਦ 'ਤੇ ਪਾਕਿਸਤਾਨ ਤਰਫੋਂ ਫਿਰ ਦੋ ਜਗ੍ਹਾ ਡਰੋਨ ਦੀ ਹੋਈ ਹਲਚਲ

ਖੇਮਕਰਨ, 4 ਨਵੰਬਰ (ਰਾਕੇਸ਼ ਕੁਮਾਰ ਬਿੱਲਾ)-ਗੁਆਢੀ ਦੇਸ਼ ਪਾਕਿਸਤਾਨ ਤਰਫੋਂ ਸਰਹੱਦ 'ਤੇ ਲਗਾਤਾਰ ਡਰੋਨ ਰਾਹੀਂ ਹੈਰੋਇਨ ਭੇਜਣ ਦੀਆਂ ਕੋਸ਼ਿਸ਼ਾਂ ਜਾਰੀ ਹਨ | ਬੀਤੀ ਰਾਤ ਫਿਰ ਪਾਕਿਸਤਾਨ ਤਰਫੋਂ ਸਰਹੱਦ 'ਤੇ ਸੀਮਾ ਚੌਂਕੀ ਕੇ. ਕੇ. ਬੈਰੀਅਰ ਤੇ ਸੀਮਾ ਚੌਂਕੀ ਗਜ਼ਲ ...

ਪੂਰੀ ਖ਼ਬਰ »

ਸਕੂਲ ਬੱਸ ਹਾਦਸੇ 'ਚ ਵਿਦਿਆਰਥਣ ਸੀਰਤਪਾਲ ਕੌਰ ਤੇ ਡਰਾਈਵਰ ਦੀ ਹੋਈ ਮੌਤ ਮੰਦਭਾਗੀ ਘਟਨਾ- ਸੋਹਲ

ਤਰਨ ਤਾਰਨ, 4 ਦਸੰਬਰ (ਪਰਮਜੀਤ ਜੋਸ਼ੀ)-ਬੀਤੇ ਦਿਨੀਂ ਤਰਨ ਤਾਰਨ-ਗੋਇੰਦਵਾਲ ਸਾਹਿਬ ਰੋਡ 'ਤੇ ਪੈਂਦੇ ਪਿੰਡ ਵੇਈਪੂੲੀਂ ਦੇ ਨਜ਼ਦੀਕ ਬੱਜਰੀ ਨਾਲ ਭਰੇ ਟਰਾਲੇ ਵਲੋਂ ਇਕ ਸਕੂਲ ਬੱਸ ਨੂੰ ਟੱਕਰ ਮਾਰਨ 'ਤੇ ਹੋਏ ਭਿਆਨਕ ਹਾਦਸੇ ਵਿਚ ਸਕੂਲ ਬੱਸ ਦਾ ਡਰਾਈਵਰ ਰਣਧੀਰ ਸਿੰਘ ...

ਪੂਰੀ ਖ਼ਬਰ »

ਡੀ. ਸੀ. ਵਲੋਂ ਪੱਟੀ ਤਹਿਸੀਲ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ

ਪੱਟੀ, 4 ਦਸੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਵਲੋਂ ਤਹਿਸੀਲ ਪੱਟੀ ਦੇ ਹਲਕਾ ਨੰਬਰ-23 ਦੇ ਵੱਖ-ਵੱਖ ਪੋਲਿੰਗ ਬੂਥ ਨੰਬਰ 98, 99 ਤੇ ਕੈਰੋਂ ਪਿੰਡ ਵਿਖੇ ਬਣੇ ਬੂਥ ਦਾ ਦੌਰਾ ਕਰਕੇ ਵੋਟਰ ਸੂਚੀਆਂ ਦੀ ਵਿਸ਼ੇਸ਼ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਸੈਮੀਨਾਰ ਕਰਵਾਇਆ

ਸੁਲਤਾਨਪੁਰ ਲੋਧੀ, 4 ਦਸੰਬਰ (ਨਰੇਸ਼ ਹੈਪੀ, ਥਿੰਦ)-ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਵਿਖੇ ਕਾਲਜ ਦੇ ਰੈੱਡ ਰੀਬਨ ਕਲੱਬ ਤੇ ਐੱਨ. ਐੱਸ. ਐੱਸ. ਵਿਭਾਗ ਵਲੋਂ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ | ਇਸ ਸੰਬੰਧੀ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ, ਜਿਸ ਦੇ ...

ਪੂਰੀ ਖ਼ਬਰ »

'ਆਪ' ਨੇ 8 ਮਹੀਨਿਆਂ ਦੇ ਕਾਰਜਕਾਲ 'ਚ 21 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ- ਇੰਡੀਅਨ

ਕਪੂਰਥਲਾ, 4 ਦਸੰਬਰ (ਅਮਨਜੋਤ ਸਿੰਘ ਵਾਲੀਆ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਪਣੇ 8 ਮਹੀਨੇ ਦੇ ਕਾਰਜਕਾਲ ਵਿਚ 21 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣਾ ਪੰਜਾਬ ਦੇ ਇਤਿਹਾਸ 'ਚ ਸੁਨਹਿਰੀ ਅੱਖਰਾਂ ਵਿਚ ਲਿਖਿਆ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਸਰਬ ਨੌਜਵਾਨ ਸਭਾ ਨੇ ਸਮੂਹਿਕ ਵਿਆਹ ਕਰਵਾਏ

ਫਗਵਾੜਾ, 4 ਦਸੰਬਰ (ਹਰਜੋਤ ਸਿੰਘ ਚਾਨਾ)-ਸਰਬ ਨੌਜਵਾਨ ਸਭਾ ਤੇ ਸਰਬ ਨੌਜਵਾਨ ਵੈੱਲਫੇਅਰ ਸੁਸਾਇਟੀ (ਰਜਿ.) ਫਗਵਾੜਾ ਵਲੋਂ ਚੜ੍ਹਦੀ ਕਲਾ ਸਿੱਖ ਆਰਗਨਾਈਜ਼ੇਸ਼ਨ ਯੂ. ਕੇ. ਦੇ ਸਹਿਯੋਗ ਨਾਲ 32ਵੇਂ ਜ਼ਰੂਰਤਮੰਦ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਉਣ ਸਬੰਧੀ ਸਾਲਾਨਾ ਸਮਾਗਮ ...

ਪੂਰੀ ਖ਼ਬਰ »

ਵਿਧਾਇਕ ਧਾਲੀਵਾਲ ਨੇ ਪਿੰਡ ਢੱਕ ਪੰਡੋਰੀ ਵਿਖੇ ਕਬੱਡੀ ਟੂਰਨਾਮੈਂਟ ਦਾ ਕਰਵਾਇਆ ਸ਼ੁੱਭ ਆਰੰਭ

ਖਲਵਾੜਾ, 4 ਦਸੰਬਰ (ਮਨਦੀਪ ਸਿੰਘ ਸੰਧੂ)-ਐੱਨ. ਆਰ. ਆਈ. ਵੀਰਾਂ, ਗ੍ਰਾਮ ਪੰਚਾਇਤ ਪਿੰਡ ਢੱਕ ਪੰਡੋਰੀ, ਫ਼ਤਿਹਗੜ੍ਹ ਦੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਰਕਾਰੀ ਹਾਈ ਸਕੂਲ ਪਿੰਡ ਢੱਕ ਪੰਡੋਰੀ ਵਿਖੇ ਕਰਵਾਏ ਜਾ ਰਹੇ ਪਹਿਲੇ ਕਬੱਡੀ ਟੂਰਨਾਮੈਂਟ ਦਾ ਉਦਘਾਟਨ ...

ਪੂਰੀ ਖ਼ਬਰ »

ਸੈਣ ਭਗਤ ਜੀ ਦੇ ਜਨਮ ਦਿਹਾੜੇ ਸਬੰਧੀ ਤਿੰਨ ਰੋਜ਼ਾ ਧਾਰਮਿਕ ਸਮਾਗਮ ਸੰਪੰਨ

ਫਤਿਆਬਾਦ, 4 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਸਥਿਤ ਗੁਰਦੁਆਰਾ ਗੁਰੂ ਨਾਨਕ ਪੜਾਉ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਭਗਤ ਸ੍ਰੀ ਸੈਣ ਭਗਤ ਜੀ ਦੇ ਜਨਮ ਦਿਹਾੜੇ ਸਬੰਧੀ ਸਥਾਨਕ ਸੈਣ ਭਗਤ ਸਭਾ ਵਲੋਂ ਤਿੰਨ ਦਿਨਾਂ ਧਾਰਮਿਕ ਸਮਾਗਮ ਕਰਵਾਏ ...

ਪੂਰੀ ਖ਼ਬਰ »

ਗ਼ਦਰੀ ਬਾਬਿਆਂ ਦੀ ਯਾਦ 'ਚ ਕੀਤੀ ਜਾਣ ਵਾਲੀ ਕਾਨਫਰੰਸ ਦੀਆਂ ਤਿਆਰੀਆਂ ਮੁਕੰਮਲ- ਕਾ. ਬਲਵਿੰਦਰ ਸਿੰਘ

ਚੋਹਲਾ ਸਾਹਿਬ, 4 ਦਸੰਬਰ (ਬਲਵਿੰਦਰ ਸਿੰਘ)-ਸੀ. ਪੀ. ਆਈ. ਦੇ ਬਲਾਕ ਨੌਸ਼ਹਿਰਾ ਪੰਨੂੰਆਂ ਤੇ ਚੋਹਲਾ ਸਾਹਿਬ ਦੇ ਸੰਯੁਕਤ ਸਕੱਤਰ ਕਾ. ਬਲਵਿੰਦਰ ਸਿੰਘ ਨੇ ਦੱਸਿਆ ਪਾਰਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਲਾਕੇ ਦੇ ਸਹਿਯੋਗ ਨਾਲ ਪਿੰਡ ਦਦੇਹਰ ਸਾਹਿਬ ਵਿਖੇ ਗ਼ਦਰੀ ਦੇਸ਼ ਭਗਤ ...

ਪੂਰੀ ਖ਼ਬਰ »

ਅਮਰ ਸ਼ਹੀਦ ਬਾਬਾ ਜੀਵਨ ਸਿੰਘ ਧਰਮ ਪ੍ਰਚਾਰ ਮਿਸ਼ਨ ਦੀ ਮੀਟਿੰਗ ਹੋਈ

ਤਰਨ ਤਾਰਨ, 4 ਦਸੰਬਰ (ਇਕਬਾਲ ਸਿੰਘ ਸੋਢੀ)-ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਧਰਮ ਪ੍ਰਚਾਰ ਮਿਸ਼ਨ ਪੰਜਾਬ ਦੀ ਮੀਟਿੰਗ ਸ੍ਰੀ ਗੁਰੂ ਅਰਜਨ ਦੇਵ ਸਰਾਂ ਤਰਨ ਤਾਰਨ ਵਿਖੇ ਸੂਬੇਦਾਰ ਬਲਦੇਵ ਸਿੰਘ ਤੇ ਕਾਬਲ ਸਿੰਘ ਢੋਟੀਆਂ ਦੀ ਅਗਵਾਈ ਹੇਠ ਹੋਈ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਸੰਧਵਾਂ ਨੂੰ ਦਿੱਤਾ ਮੰਗ ਪੱਤਰ

ਤਰਨ ਤਾਰਨ, 4 ਦਸੰਬਰ (ਪਰਮਜੀਤ ਜੋਸ਼ੀ)-ਆਲ ਪੰਜਾਬ ਆਂਗਣਵਾਂੜੀ ਯੂਨੀਅਨ ਨੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸੂਬਾ ਕਮੇਟੀ ਨੇ ਇਹ ਫ਼ੈਸਲਾ ਕੀਤਾ ਹੈ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਪੰਜਾਬ ਸਰਕਾਰ ਕੋਲੋਂ ਮੰਨਵਾਉਣ ਲਈ ਅਤੇ ...

ਪੂਰੀ ਖ਼ਬਰ »

ਬਾਬਾ ਬੁੱਢਾ ਸੇਵਾ ਸੁਸਾਇਟੀ ਦੀ ਮੀਟਿੰਗ ਹੋਈ

ਝਬਾਲ, 4 ਦਸੰਬਰ (ਸੁਖਦੇਵ ਸਿੰਘ)-ਬਾਬਾ ਬੁੱਢਾ ਸੇਵਾ ਸੁਸਾਇਟੀ ਦੀ ਮੀਟਿੰਗ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਪ੍ਰਧਾਨ ਪਰਮਜੀਤ ਸਿੰਘ ਮੁੰਡਾਪਿੰਡ ਦੀ ਪ੍ਰਧਾਨਗੀ ਹੋਈ | ਮੀਟਿੰਗ ਦੌਰਾਨ ਸੇਵਾ ਸੁਸਾਇਟੀ ਵਲੋਂ ਪਿਛਲੇ ਸਮੇਂ ਕੀਤੇ ਗਏ ਕੰਮਾਂ ਦਾ ...

ਪੂਰੀ ਖ਼ਬਰ »

ਵਿਦਿਆਰਥੀ ਵਲੋਂ ਜੈਵਲਿਨ ਥਰੋਂ 'ਚ ਦੂਸਰਾ ਸਥਾਨ ਕੀਤਾ ਪ੍ਰਾਪਤ

ਝਬਾਲ, 4 ਦਸੰਬਰ (ਸਰਬਜੀਤ ਸਿੰਘ)-ਜ਼ਿਲ੍ਹਾ ਟੂਰਨਾਮੈਂਟ ਕਮੇਟੀ ਤਰਨ ਤਾਰਨ ਵਲੋਂ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਖੇਡਾਂ 2022-23 ਵਿਚ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਬਾਲ ਦੇ 8ਵੀਂ ਕਲਾਸ ਦੇ ਵਿਦਿਆਰਥੀ ਯਸ਼ਦੀਪ ਸਿੰਘ ਨੇ ਜੈਵਲਿਨ ਥਰੋਂ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਗੰਭੀਰ ਸਮੱਸਿਆਵਾਂ ਨੂੰ ਹੱਲ ਕਰਨ ਲਈ ਡੀ. ਸੀ. ਵਲੋਂ ਕੈਬਨਿਟ ਮੰਤਰੀ ਭੁੱਲਰ ਨਾਲ ਵਿਚਾਰ ਵਟਾਂਦਰਾ

ਪੱਟੀ, 4 ਦਸੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਜ਼ਿਲ੍ਹਾ ਤਰਨ ਤਾਰਨ ਦੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਵਲੋਂ ਪੱਟੀ ਦਫ਼ਤਰ ਵਿਖੇ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਲਾਲਜੀਤ ਸਿੰਘ ਭੁੱਲਰ ਨਾਲ ਮੁਲਾਕਾਤ ਕੀਤੀ ਤੇ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ

ਪੱਟੀ, 4 ਦਸੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੇ ਜ਼ੋਨ ਬਾਬਾ ਸੰਤ ਖ਼ਾਲਸਾ ਜੀ ਦੀ ਮੀਟਿੰਗ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ, ਗ਼ੈਰ ਰਾਜਨੀਤਿਕ ਸੰਯੁਕਤ ਮੋਰਚਾ ਦੇ ਆਗੂ ਦੇ ਗ੍ਰਹਿ ...

ਪੂਰੀ ਖ਼ਬਰ »

ਭਾਈ ਗੁਰਦਾਸ ਅਕੈਡਮੀ ਵਿਖੇ ਸਾਲਾਨਾ ਸਮਾਗਮ ਵਿਰਾਸਤ-2022 ਕਰਵਾਇਆ

ਝਬਾਲ, 4 ਦਸੰਬਰ (ਸੁਖਦੇਵ ਸਿੰਘ)-ਭਾਈ ਗੁਰਦਾਸ ਅਕੈਡਮੀ ਪੰਡੋਰੀ ਰਣ ਸਿੰਘ ਵਿਖੇ ਸਾਲਾਨਾ ਸਮਾਗਮ ਵਿਰਾਸਤ-2022 ਕਰਵਾਇਆ ਗਿਆ | ਇਸ ਸਮਾਗਮ ਵਿਚ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਾਮਿਲ ਹੋਏ | ਸਮਾਗਮ ਦੀ ਸ਼ੁਰੂਆਤ ਸਕੂਲੀ ...

ਪੂਰੀ ਖ਼ਬਰ »

ਕੇਂਦਰੀ ਮੰਦਰ ਭਗਵਾਨ ਵਾਲਮੀਕਿ ਜੀ ਵਿਖੇ 'ਆਦਿ ਨਿਤਨੇਮ' ਦੇ ਪਾਠ ਕਰਵਾਏ

ਪੱਟੀ, 4 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਕੇਂਦਰੀ ਮੰਦਰ ਭਗਵਾਨ ਵਾਲਮੀਕਿ ਕੋਰਟ ਰੋਡ ਪੱਟੀ ਵਿਖੇ ਪ੍ਰਧਾਨ ਸ਼ਕਤੀ ਸੰਧੂ ਦੀ ਪ੍ਰਧਾਨਗੀ ਹੇਠ ਭਗਵਾਨ ਵਾਲਮੀਕਿ ਜੀ ਦੇ 'ਆਦਿ ਨਿਤਨੇਮ' ਪਾਠ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਸੰਗਤਾਂ ਨੂੰ ...

ਪੂਰੀ ਖ਼ਬਰ »

ਆਲ ਇੰਡੀਆ ਆਂਗਣਵਾੜੀ ਯੂਨੀਅਨ ਨੇ ਵਿਧਾਇਕ ਧੁੰਨ ਨੂੰ ਦਿੱਤਾ ਮੰਗ ਪੱਤਰ

ਖੇਮਕਰਨ, 4 ਦਸੰਬਰ (ਰਾਕੇਸ਼ ਕੁਮਾਰ ਬਿੱਲਾ)-ਆਲ ਇੰਡੀਆ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਵਲਟੋਹਾ ਵਲੋਂ ਯੂਨੀਅਨ ਦੇ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ ਹਲਕਾ ਖੇਮਕਰਨ ਤੋਂ 'ਆਪ' ਦੇ ਵਿਧਾਇਕ ਸਰਵਨ ਸਿੰਘ ਧੁੰਨ ਨੂੰ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਸਕੂਲ ਦੇ ਵਿਦਿਆਰਥੀ ਰਾਜ ਪੱਧਰੀ ਖੇਡਾਂ 'ਚ ਛਾਏ

ਤਰਨ ਤਾਰਨ, 4 ਦਸੰਬਰ (ਹਰਿੰਦਰ ਸਿੰਘ)-ਸ਼੍ਰੋਮਣੀ ਗੁਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਮਹਾਰਾਜਾ ਰਣਜੀਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਤਰਨ ਤਾਰਨ ਦੇ ਵਿਦਿਆਰਥੀ ਪੰਜਾਬ ਪੱਧਰ ਦੇ ਟੂਰਨਾਮੈਂਟਾਂ ਵਿਚ ਛਾਏ ਰਹੇ ਅਤੇ ਇਨ੍ਹਾਂ ਬੱਚਿਆਂ ਨੇ ਵਾਲੀਬਾਲ ਅਤੇ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਖਡੂਰ ਸਾਹਿਬ ਨੇ ਵਿਦਿਆਰਥਣ ਸੀਰਤਪਾਲ ਕੌਰ ਦੇ ਮਾਪਿਆਂ ਨਾਲ ਕੀਤਾ ਦੁੱਖ ਸਾਂਝਾ

ਖਡੂਰ ਸਾਹਿਬ, 4 ਦਸੰਬਰ (ਰਸ਼ਪਾਲ ਸਿੰਘ ਕੁਲਾਰ)-ਐੱਸ. ਡੀ. ਐੱਮ. ਖਡੂਰ ਸਾਹਿਬ ਦੀਪਕ ਭਾਟੀਆ ਨੇ ਬੀਤੇ ਦਿਨੀਂ ਸੜਕ ਹਾਦਸੇ ਵਿਚ ਮੌਤ ਦਾ ਸ਼ਿਕਾਰ ਹੋਈ ਦੂਜੀ ਜਮਾਤ ਦੀ ਵਿਦਿਆਰਥਣ ਸੀਰਤਪਾਲ ਕੌਰ ਦੇ ਘਰ ਪਿੰਡ ਮੁਗਲਾਣੀ ਵਿਖੇ ਪਹੁੰਚ ਕੇ ਉਸ ਦੇ ਮਾਪਿਆਂ ਨਾਲ ਜ਼ਿਲ੍ਹਾ ...

ਪੂਰੀ ਖ਼ਬਰ »

ਪੰਜਾਬ ਯੂਥ ਕਾਂਗਰਸ ਦੀ ਮੀਟਿੰਗ ਹੋਈ

ਝਬਾਲ, 4 ਦਸੰਬਰ (ਸਰਬਜੀਤ ਸਿੰਘ)-ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੇ ਸੰਬੰਧ 'ਚ ਅੱਡਾ ਝਬਾਲ ਵਿਖੇ ਕਾਗਰਸ ਯੂਥ ਵਿੰਗ ਦੇ ਸੂਬਾ ਸੈਕਟਰੀ ਉਂਕਾਰ ਸਿੰਘ ਸੋਹਲ ਦੀ ਅਗਵਾਈ ਹੇਠ ਮੀਟਿੰਗ ਹੋਈ | ਇਸ ਸਮੇਂ ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਪੰਜਾਬ ਯੂਥ ਕਾਂਗਰਸ ...

ਪੂਰੀ ਖ਼ਬਰ »

ਕਾ. ਭਗਵਾਨ ਸਿੰਘ ਅਣਖੀ ਦੀ 31ਵੀਂ ਬਰਸੀ ਦੀਆਂ ਤਿਆਰੀਆ ਮੁਕੰਮਲ

ਤਰਨ ਤਾਰਨ, 4 ਦਸੰਬਰ (ਹਰਿੰਦਰ ਸਿੰਘ)-ਬਿਜਲੀ ਕਾਮਿਆਂ ਦੀ ਸਿਰਮੌਰ ਜਥੇਬੰਦੀ ਪੀ. ਐੱਸ. ਈ. ਬੀ. ਇੰਪਲਾਈਜ ਫੈੱਡਰੇਸ਼ਨ ਏਟਕ ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਮਰਹੂਮ ਕਾ. ਭਗਵਾਨ ਸਿੰਘ ਅਣਖੀ ਦੀ 31ਵੀਂ ਬਰਸੀਂ ਜੋ ਹਰੇਕ ਸਾਲ ਦੀ ਤਰ੍ਹਾਂ 6 ਦਸੰਬਰ ਦਿਨ ਮੰਗਲਵਾਰ ਨੂੰ ...

ਪੂਰੀ ਖ਼ਬਰ »

ਆਪਣਾ ਵਾਲੀ ਵਾਰਸ ਲੱਭਦਾ-ਲੱਭਦਾ ਆਖਰੀ ਦਮਾਂ 'ਤੇ ਹੈ ਗੋਇੰਦਵਾਲ ਸਾਹਿਬ ਦਾ ਸਨਅਤੀ ਨਿਊਕਲੀਅਸ ਕੇਂਦਰ

ਗੋਇੰਦਵਾਲ ਸਾਹਿਬ, 3 ਦਸੰਬਰ (ਸਕੱਤਰ ਸਿੰਘ ਅਟਵਾਲ)-ਕੇਂਦਰੀ ਮੰਤਰੀ ਚਰਨਜੀਤ ਸਿੰਘ ਚਾਨਣਾ ਵਲੋਂ ਗੋਇੰਦਵਾਲ ਸਾਹਿਬ ਵਿਖੇ ਭਾਰਤ ਦਾ ਪਹਿਲਾਂ ਸਨਅਤੀ ਨਿਊਕਲੀਅਸ ਕੇਂਦਰ ਸਥਾਪਤ ਕੀਤਾ ਗਿਆ ਸੀ, ਜੋ ਹੁਣ ਆਖਰੀ ਸਾਹਾਂ 'ਤੇ ਦਮ ਤੋੜਨ ਲਈ ਮਜ਼ਬੂਰ ਹੋਇਆ ਆਪਣਾ ਵਾਲੀ ...

ਪੂਰੀ ਖ਼ਬਰ »

ਇਕ ਰਾਗੀ ਦੀ ਅਸ਼ਲੀਲ ਵੀਡੀਓ ਹੋਈ ਵਾਇਰਲ

ਅੰਮਿ੍ਤਸਰ, 4 ਦਸੰਬਰ (ਹਰਮਿੰਦਰ ਸਿੰਘ)-ਸ਼੍ਰੋਮਣੀ ਕਮੇਟੀ ਅਧੀਨ ਆਉਂਦੇ ਇਕ ਰਾਗੀ ਦੀ ਅਸ਼ਲੀਲ ਵੀਡੀਓ ਸਾਹਮਣੇ ਆਉਣ 'ਤੇ ਉਸ ਦੇ ਖ਼ਿਲਾਫ਼ ਵਿਭਾਗੀ ਕਾਰਵਾਈ ਕਰਨ ਦੀ ਤਿਆਰੀ ਕੀਤੀ ਗਈ ਹੈ | ਇਸ ਸੰਬੰਧ ਵਿਚ ਮੈਨੇਜ਼ਰ ਸ੍ਰੀ ਦਰਬਾਰ ਸਾਹਿਬ ਸਤਨਾਮ ਸਿੰਘ ਮਾਂਗਾਸਰਾਏ ਨੇ ...

ਪੂਰੀ ਖ਼ਬਰ »

ਹਿੰਦੀ ਪ੍ਰਚਾਰ ਪਸਾਰ ਸੁਸਾਇਟੀ ਵਲੋਂ ਵਿਰਸਾ ਵਿਹਾਰ 'ਚ ਕਰਵਾਇਆ ਪ੍ਰੋਗਰਾਮ

ਅੰਮਿ੍ਤਸਰ, 4 ਦਸੰਬਰ (ਹਰਮਿੰਦਰ ਸਿੰਘ)-ਹਿੰਦੀ ਪ੍ਰਚਾਰ ਪਸਾਰ ਸੁਸਇਟੀ ਵਲੋਂ ਸਥਾਨਕ ਵਿਰਸਾ ਵਿਹਾਰ ਵਿਖੇ ਇਕ ਪ੍ਰੋਗਰਾਮ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਦੇ ਸਾਬਕਾ ਮੁੱਖੀ ਡਾ: ਵਿਨੋਦ ਕੁਮਾਰ ਤਨੇਜਾ ਵਲੋਂ ...

ਪੂਰੀ ਖ਼ਬਰ »

ਗੀਤਾ ਜੈਅੰਤੀ ਧੂਮਧਾਮ ਨਾਲ ਮਨਾਈ

ਅੰਮਿ੍ਤਸਰ, 4 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)-ਸਥਾਨਕ ਚੌਕ ਪਾਸੀਆਂ ਸਥਿਤ ਜੈ ਕ੍ਰਿਸ਼ਨਿਆ ਮੰਦਰ ਵਿਖੇ ਗੀਤਾ ਜੈਅੰਤੀ ਧੂਮਧਾਮ ਨਾਲ ਮਨਾਈ ਗਈ | ਇਸ ਮÏਕੇ ਸੰਗਤਾਂ ਵਲੋਂ ਅਖੰਡ ਗੀਤਾ ਦਾ ਪਾਠ ਕੀਤਾ ਗਿਆ | ਪੋ੍ਰਗਰਾਮ ਦੌਰਾਨ ਮੰਦਰ ਦੇ ਮੁੱਖ ਸੰਚਾਲਕ ਦਰਸ਼ਨਾਚਾਰਿਆ ...

ਪੂਰੀ ਖ਼ਬਰ »

ਪ੍ਰਜਾਪਿਤਾ ਬ੍ਰਹਮਾ ਕੁਮਾਰੀ ਦੇ ਅੰਮਿ੍ਤਸਰ ਸੇਵਾ ਕੇਂਦਰ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ

ਅੰਮਿ੍ਤਸਰ, 4 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)-ਪ੍ਰਜਾਪਿਤਾ ਬ੍ਰਹਮਾ ਕੁਮਾਰੀ ਈਸ਼ਵਰੀਆ ਵਿਸ਼ਵ ਵਿਦਿਆਲਿਆ ਦੇ ਅੰਮਿ੍ਤਸਰ ਸੇਵਾ ਕੇਂਦਰ ਵਲੋਂ ਰਤਨ ਸਿੰਘ ਚÏਕ ਦੀ ਆਬਾਦੀ ਵਾਲੇ ਇਲਾਕੇ ਵਿਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਅਤੇ ਇਸ ਨੂੰ ਰੋਕਣ ਲਈ ਜਾਗਰੂਕਤਾ ...

ਪੂਰੀ ਖ਼ਬਰ »

ਫਲਾਈਓਵਰ ਨੂੰ ਪਿੱਲਰਾਂ 'ਤੇ ਅਧਾਰਿਤ ਬਨਵਾਉਣ ਲਈ ਧਰਨਾ ਜਾਰੀ

ਰਈਆ, 4 ਦਸੰਬਰ (ਸ਼ਰਨਬੀਰ ਸਿੰਘ ਕੰਗ)-ਰਈਆ ਵਿਖੇ ਜੀ. ਟੀ. ਰੋਡ ਉਪਰ ਬਣ ਰਹੇ ਫਲਾਈਓਵਰ ਨੂੰ ਪਿੱਲਰਾਂ 'ਤੇ ਅਧਾਰਿਤ ਅਤੇ ਪੂਰੇ ਕਸਬੇ ਤੋਂ ਪਾਰ ਤੱਕ ਬਣਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਿਹਾ ਸੰਘਰਸ਼ ਅੱਜ 14ਵੇਂ ਦਿਨ ਵਿਚ ਸ਼ਾਮਿਲ ਹੋ ਗਿਆ | ਅੱਜ ਹੋਏ ਇਕੱਠ ਨੂੰ ਸੰਬੋਧਨ ...

ਪੂਰੀ ਖ਼ਬਰ »

ਪੰਜਾਬ ਸਟੇਟ ਰੋਡ ਸਾਈਕਲਿੰਗ ਚੈਂਪੀਅਨਸ਼ਿਪ ਅੰਮਿ੍ਤਸਰ ਵਿਖੇ ਕਰਵਾਈ

ਅਟਾਰੀ, 4 ਦਸੰਬਰ (ਗੁਰਦੀਪ ਸਿੰਘ ਅਟਾਰੀ)-ਪੰਜਾਬ ਸਟੇਟ ਰੋਡ ਸਾਈਕਲਿੰਗ ਚੈਂਪੀਅਨਸ਼ਿਪ-2022 ਅੰਮਿ੍ਤਸਰ ਵਿਖੇ ਕਰਵਾਈ ਗਈ | ਚੈਂਪੀਅਨਸ਼ਿਪ ਵਿਚ ਹਿੱਸਾ ਲੈਣ ਲਈ ਪੰਜਾਬ ਦੇ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚੋਂ ਹੋਣਹਾਰ ਲੜਕੇ-ਲੜਕੀਆਂ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

14ਵੇਂ ਆਲ ਇੰਡੀਆ ਦਰਸ਼ਨ ਸਿੰਘ ਮੈਮੋਰੀਅਲ ਅੰਗਰੇਜ਼ੀ ਵਾਦ-ਵਿਵਾਦ ਮੁਕਾਬਲੇ 'ਚ ਡੀ. ਏ. ਵੀ. ਅੰਮਿ੍ਤਸਰ ਰਿਹਾ ਜੇਤੂ

ਜਲੰਧਰ, 4 ਦਸੰਬਰ (ਰਣਜੀਤ ਸਿੰਘ ਸੋਢੀ)-ਸਟੇਟ ਪਬਲਿਕ ਸਕੂਲ, ਜਲੰਧਰ ਕੈਂਟ ਵਿਖੇ 14ਵੀਂ ਆਲ ਇੰਡੀਆ ਦਰਸ਼ਨ ਸਿੰਘ ਮੈਮੋਰੀਅਲ ਅੰਗਰੇਜ਼ੀ ਵਾਦ-ਵਿਵਾਦ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ 30 ਸਕੂਲਾਂ ਦੇ ਦੋ-ਦੋ ਵਿਦਿਆਰਥੀਆਂ ਨੇ ਹਿੱਸਾ ਲਿਆ | ਮੁਕਾਬਲੇ ਦਾ ...

ਪੂਰੀ ਖ਼ਬਰ »

ਭਾਜਪਾ ਵਲੋਂ ਕੈਪਟਨ ਅਮਰਿੰਦਰ, ਸੁਨੀਲ ਜਾਖੜ, ਸੋਢੀ ਤੇ ਕਾਲੀਆ ਨੂੰ ਨੁਮਾਇੰਦਗੀ ਦੇਣ ਦੇ ਫ਼ੈਸਲੇ ਦਾ ਸਵਾਗਤ-ਅਮਨਦੀਪ ਭੱਟੀ

ਬਿਆਸ, 4 ਦਸੰਬਰ (ਪਰਮਜੀਤ ਸਿੰਘ ਰੱਖੜਾ)-ਕੇਂਦਰੀ ਗ੍ਰਹਿ ਮੰਤਰਾਲਾ ਦੇ ਸਾਬਕਾ ਡੀ. ਐੱਸ. ਪੀ ਇਟੈਲੀਜੈਂਸ ਬਿਊਰੋ ਅਮਨਦੀਪ ਸਿੰਘ ਭੱਟੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰਾਸ਼ਟਰੀ ਪ੍ਰਧਾਨ ਜੇ. ਪੀ. ਨੱਢਾ ਅਤੇ ਰਾਸ਼ਟਰੀ ਜਨਰਲ ...

ਪੂਰੀ ਖ਼ਬਰ »

ਮੁੱਢਲੀਆਂ ਸਹੂਲਤਾਂ ਨੂੰ ਤਰਸਿਆ ਦੋ ਵਿਧਾਨ ਸਭਾ ਹਲਕਿਆਂ ਦਾ ਸਾਂਝਾ ਬਲਾਕ ਹਰਸਾ ਛੀਨਾ

ਹਰਸ਼ਾ ਛੀਨਾ, 4 ਦਸੰਬਰ (ਕੜਿਆਲ)-ਅਜਨਾਲਾ-ਅੰਮਿ੍ਤਸਰ ਮੁੱਖ ਮਾਰਗ 'ਤੇ ਸਥਿਤ ਸਰਹੱਦੀ ਖੇਤਰ ਦੇ ਕਰੀਬ 50 ਪਿੰਡਾਂ ਦਾ ਕੇਂਦਰ ਬਿੰਦੂ ਅਤੇ ਦੋ ਵਿਧਾਨ ਸਭਾ ਹਲਕਿਆਂ ਦਾ ਸਾਂਝਾ ਬਲਾਕ ਅੱਡਾ ਕੁਕੜਾਂਵਾਲਾ ਸਮੇਂ ਦੀਆਂ ਸਰਕਾਰਾਂ ਦੀ ਨਰਾਜ਼ਗੀ ਦਾ ਪਾਤਰ ਬਣਦਿਆਂ ...

ਪੂਰੀ ਖ਼ਬਰ »

-ਮਾਮਲਾ ਵਿਚਲਾ ਕਿਲ੍ਹਾ ਦੇ ਗੁਰੁਦਆਰਾ ਕਮੇਟੀ ਨੂੰ ਲੈ ਕੇ ਹੋਏ ਝਗੜੇ ਦਾ- ਘਰ 'ਤੇ ਹਮਲਾ ਕਰਨ ਦੇ ਦੋਸ਼ 'ਚ 12 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਹਰਸਾ ਛੀਨਾ, 4 ਦਸੰਬਰ (ਕੜਿਆਲ)-ਪੁਲਿਸ ਥਾਣਾ ਰਾਜਾਸਾਂਸੀ ਤਹਿਤ ਪੈਂਦੀ ਪੁਲਿਸ ਚੌਕੀ ਕੁਕੜਾਂਵਾਲਾ ਅਧੀਨ ਪੈਂਦੇ ਪਿੰਡ ਵਿਚਲਾ ਕਿਲ੍ਹਾ ਦੇ ਇਕ ਧਾਰਮਿਕ ਸਥਾਨ ਨੂੰ ਲੈ ਕੇ ਹੋਏ ਝਗੜੇ ਵਿਚ ਪੁਲਿਸ ਵਲੋਂ ਕਾਰਵਾਈ ਕਰਦਿਆਂ 15-16 ਅਣਪਛਾਤੇ ਵਿਅਕਤੀਆਂ ਸਮੇਤ 25 ...

ਪੂਰੀ ਖ਼ਬਰ »

-ਆਮ ਆਦਮੀ ਪਾਰਟੀ ਸ਼ਹਿਰੀ ਅਜਨਾਲਾ ਦੇ ਆਗੂਆਂ ਦੀ ਹੋਈ ਅਹਿਮ ਇਕੱਤਰਤਾ- ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਕਰਵਾਏ ਜਾ ਰਹੇ ਵਿਕਾਸ ਕੰਮਾਂ ਨੇ ਵਿਰੋਧੀਆਂ ਨੂੰ ਸੋਚਣ ਲਈ ਕੀਤੀ ਮਜ਼ਬੂਰ- ਚੈਨਪੁਰੀਆ, ਢਿੱਲੋਂ

ਅਜਨਾਲਾ, 4 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐਨ. ਆਰ. ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਆਪਣੀ ਦੂਰ-ਅੰਦੇਸ਼ੀ ਸੋਚ ਸਦਕਾ ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਪਾਰਟੀਬਾਜ਼ੀ ਤੋਂ ...

ਪੂਰੀ ਖ਼ਬਰ »

ਪਿੰਡ ਰਾਣਾ ਕਾਲਾ ਵਿਖੇ ਸਰਕਾਰੀ ਸਕੂਲ ਦੀ ਇਮਾਰਤ ਦਾ ਈ. ਟੀ. ਓ. ਨੇ ਕੀਤਾ ਉਦਘਾਟਨ

ਟਾਂਗਰਾ, 4 ਦਸੰਬਰ (ਹਰਜਿੰਦਰ ਸਿੰਘ ਕਲੇਰ)-ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜਬੂਤ ਕਰਨ ਲਈ ਅਨੇਕਾਂ ...

ਪੂਰੀ ਖ਼ਬਰ »

ਨਿਪਸ ਸਕੂਲ ਬੁਤਾਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ

ਬਾਬਾ ਬਕਾਲਾ ਸਾਹਿਬ, 4 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਨਿਊ ਇੰਡੀਅਨ ਪਬਲਿਕ ਸਕੂਲ ਨਿਪਸ ਬੁਤਾਲਾ ਦੇ ਸਾਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ ਸਕੂਲ ਕੈਂਪਸ ਵਿਖੇ ਕੀਤਾ ਗਿਆ | ਜਿਸ ਵਿਚ 100 ਦੇ ਕਰੀਬ ਵਿਦਿਆਰਥੀਆਂ ਨੂੰ ਅਕਾਦਮਿਕ ਖੇਤਰ ਵਿਚ ਵਿਸ਼ੇਸ਼ ...

ਪੂਰੀ ਖ਼ਬਰ »

ਸਠਿਆਲਾ 'ਚ ਪੁਲਿਸ ਵਲੋਂ ਪਿੰਡ ਦੇ ਪਤਵੰਤਿਆਂ ਨਾਲ ਨਸ਼ਿਆਂ ਖ਼ਿਲਾਫ਼ ਨਾਲ ਮੀਟਿੰਗ

ਸਠਿਆਲਾ, 4 ਦਸੰਬਰ (ਸਫਰੀ)-ਥਾਣਾ ਬਿਆਸ ਅਧੀਨ ਪੈਂਦੀ ਪੁਲਿਸ ਚੌਂਕੀ ਸਠਿਆਲਾ ਦੇ ਇੰਚਾਰਜ ਤੇਜਿੰਦਰ ਸਿੰਘ ਨੇ ਪਿੰਡ ਦੇ ਮੁਹਤਬਰਾਂ ਨਾਲ ਪਿੰਡ ਵਿਚ ਵਿਕ ਰਹੇ ਨਸ਼ਿਆਂ ਖ਼ਿਲਾਫ਼ ਮੀਟਿੰਗ ਕੀਤੀ ਗਈ | ਇਸ ਮੌਕੇ 'ਆਪ' ਦੇ ਆਗੂ ਰਿਟਾ: ਐਸ. ਡੀ. ਓ. ਸਵਿੰਦਰ ਸਿੰਘ, ਬਲਾਕ ...

ਪੂਰੀ ਖ਼ਬਰ »

ਭੁਪਿੰਦਰ ਗਿਰੀ ਮਹਾਰਾਜ ਡੇਹਰੀਵਾਲਾ ਨੂੰ ਕੀਤਾ ਸਨਮਾਨਿਤ

ਤਰਸਿੱਕਾ, 4 ਦਸੰਬਰ (ਅਤਰ ਸਿੰਘ ਤਰਸਿੱਕਾ)-ਭਗਵਾਨ ਗਿਰੀ ਮੰਦਰ ਡੇਹਰੀਵਾਲਾ ਦੇ ਮੁੱਖ ਸੇਵਾਦਾਰ ਸ੍ਰੀ 1008 ਭਗਵਾਨ ਭੁਪਿੰਦਰ ਗਿਰੀ ਡੇਹਰੀਵਾਲ ਪ੍ਰਧਾਨ ਅਖਿਲ ਭਾਰਤੀ ਸਨਾਤਨ ਧਰਮ ਰਕਸ਼ਾ ਸੰਮਤੀ ਨੂੰ ਸੰਸਾਰ ਬੁੱਕ ਆਫ ਰਿਕਾਰਡ ਵਲੋਂ ਲੋਹ ਪੁਰਸ਼ ਸ: ਵਲਬ ਭਾਈ ਪਟੇਲ ...

ਪੂਰੀ ਖ਼ਬਰ »

ਵੋਟਰ ਸੂਚੀ ਦੀ ਸੁਧਾਈ ਵਿਸ਼ੇਸ਼ ਮੁਹਿੰਮ ਸੰਬੰਧੀ ਦੋ ਰੋਜ਼ਾ ਕੈਂਪ ਲਗਾਇਆ

ਸਠਿਆਲਾ, 4 ਦਸੰਬਰ (ਸਫਰੀ)-ਭਾਰਤ ਦੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਅੰਮਿ੍ਤਸਰ ਤੇ ਐਸ. ਡੀ. ਐਮ. ਬਾਬਾ ਬਕਾਲਾ ਦੀ ਨਿਗਰਾਨੀ ਹੇਠ ਵੋਟਰ ਸੂਚੀ ਦੀ ਸੁਧਾਈ ਵਿਸ਼ੇਸ਼ ਮੁਹਿੰਮ ਕੈਂਪ ਸਰਕਾਰੀ ਕੰਨਿਆ ਹਾਈ ਸਠਿਆਲਾ ਵਿਖੇ ਸੁਪਰਵਾਈਜ਼ਾਰ ...

ਪੂਰੀ ਖ਼ਬਰ »

ਅਨੋਖ ਸਿੰਘ ਸੰਧੂ ਤੇੜਾ ਖੁਰਦ ਨਮਿਤ ਸ਼ਰਧਾਂਜਲੀ ਸਮਾਗਮ

ਚਮਿਆਰੀ, 4 ਦਸੰਬਰ (ਜਗਪ੍ਰੀਤ ਸਿੰਘ)-ਸ੍ਰੀ ਗੁਰੂ ਅੰਗਦ ਦੇਵ ਸਕੂਲ ਚਮਿਆਰੀ ਦੇ ਪਿ੍ੰਸੀਪਲ ਸ: ਸੁਚਾ ਸਿੰਘ ਸੰਧੂ ਅਤੇ ਕਿਸਾਨ ਆਗੂ ਮੁਖਤਾਰ ਸਿੰਘ ਸੰਧੂ ਦੇ ਪਿਤਾ ਸ: ਅਨੋਖ ਸਿੰਘ ਸੰਧੂ ਤੇੜਾ ਖੁਰਦ ਨਮਿਤ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਭੈਣ ਉਪਰੰਤ ਭਾਈ ...

ਪੂਰੀ ਖ਼ਬਰ »

ਆਜ਼ਾਦੀ ਸੰਗਰਾਮੀਏ ਕਾਮਰੇਡ ਦਲੀਪ ਸਿੰਘ ਟਪਿਆਲਾ ਦੀ ਬਰਸੀ 18 ਨੂੰ - ਡਾ: ਸਤਨਾਮ ਸਿੰਘ ਅਜਨਾਲਾ

ਅਜਨਾਲਾ, 4 ਦਸੰਬਰ (ਗੁਰਪ੍ਰ੍ਰੀਤ ਸਿੰਘ ਢਿੱਲੋਂ)-ਕਿਸਾਨ ਲਹਿਰ ਦੇ ਉਸਰੀਏ ਤੇ ਆਪਾ ਵਾਰੂ ਆਜ਼ਾਦੀ ਸੰਗਰਾਮੀਏ ਕਾਮਰੇਡ ਦਲੀਪ ਸਿੰਘ ਟਪਿਆਲਾ ਦੀ 30ਵੀਂ ਬਰਸੀ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਵਲੋਂ 18 ਦਸੰਬਰ ਨੂੰ ਉਨ੍ਹਾਂ ਦੇ ਜੱਦੀ ਪਿੰਡ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਸਰਸਰੀ ਸੁਧਾਈ ਸੰਬੰਧੀ ਪੋਲਿੰਗ ਸਟੇਸ਼ਨਾਂ 'ਤੇ ਲਗਾਏ ਵਿਸ਼ੇਸ਼ ਕੈਂਪ

ਅਜਨਾਲਾ, 4 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਦੇ ਚੋਣ ਕਮਿਸ਼ਨ ਵਲੋਂ ਜਾਰੀ ਕੀਤੇ ਪ੍ਰੋਗਰਾਮ ਤਹਿਤ ਐਸ. ਡੀ. ਐਮ-ਕਮ-ਚੋਣਕਾਰ ਅਫਸਰ ਰਾਜੇਸ਼ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਹਲਕਾ ਅਜਨਾਲਾ ਦੇ 188 ਬੂਥਾਂ 'ਤੇ ਬੀ. ਐਲ. ਓਜ਼ ਵਲੋਂ ਸਰਸਰੀ ਸੁਧਾਈ ਯੋਗਤਾ 01. 01. 2023 ਦੇ ...

ਪੂਰੀ ਖ਼ਬਰ »

ਬੁਤਾਲਾ 'ਚ ਜੂਨੀਅਰ ਹਾਕੀ ਗੋਲਡ ਕੱਪ 8 ਤੋਂ

ਸਠਿਆਲਾ, 4 ਦਸੰਬਰ (ਸਫਰੀ)-ਬਾਬਾ ਪੱਲ੍ਹਾ ਸਪੋਰਟਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਬੁਤਾਲਾ ਵਲੋਂ 18ਵਾਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੂਨੀਅਰ ਹਾਕੀ ਗੋਲਡ ਕੱਪ 8 ਦਸੰਬਰ ਨੂੰ ਆਰੰਭ ਕਰਵਾਇਆ ਜਾ ਰਿਹਾ ਹੈ | ਇਸ ਬਾਰੇ ਕਲੱਬ ਦੇ ਪ੍ਰਧਾਨ ਬਲਵਿੰਦਰ ਸਿੰਘ ਬੱਲ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX