ਸ੍ਰੀ ਅਨੰਦਪੁਰ ਸਾਹਿਬ, 4 ਦਸੰਬਰ (ਕਰਨੈਲ ਸਿੰਘ, ਜੇ.ਐਸ.ਨਿੱਕੂਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਸਿੱਖ ਪੰਥ ਦੀਆਂ ਸਮੂਹ ਸੰਪਰਦਾਇ, ਜਥੇਬੰਦੀਆਂ, ਸਭਾ ਸੁਸਾਇਟੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਇੱਥੋਂ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 'ਸੀਸ ਸਸਕਾਰ ਦਿਵਸ' ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਭੋਗ ਉਪਰੰਤ ਭਾਈ ਸਾਹਿਬ ਭਾਈ ਹਰਜਿੰਦਰ ਸਿੰਘ ਸ੍ਰੀ ਨਗਰਵਾਲੇ, ਭਾਈ ਦਵਿੰਦਰ ਸਿੰਘ ਸ੍ਰੀ ਅਕਾਲ ਆਸ਼ਰਮ ਸੁਹਾਣਾ ਵਾਲੇ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜੁਗਰਾਜ ਸਿੰਘ ਨੇ ਸ਼ਬਦ ਕੀਰਤਨ ਅਤੇ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੇ ਕਥਾ ਵਿਚਾਰਾਂ ਅਤੇ ਸਿੱਖ ਇਤਿਹਾਸ ਨਾਲ ਜੋੜਿਆ | ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਇਕੱਲੇ ਹਿੰਦ ਦੇ ਹੀ ਨਹੀਂ ਬਲਕਿ ਸਮੁੱਚੀ ਲੁਕਾਈ ਦੇ ਰਹਿਬਰ ਸਨ | ਸੰਸਾਰ ਦੇ ਇਤਿਹਾਸ ਅੰਦਰ ਅਜਿਹੀ ਅਦੁੱਤੀ ਸ਼ਹਾਦਤ ਦਾ ਹੋਰ ਕਿਥੇ ਵੀ ਵਰਣਨ ਨਹੀਂ ਹੈ ਅਤੇ ਨਾ ਹੀ ਹੋਵੇਗਾ | ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਧਾਰਮਿਕ ਆਜ਼ਾਦੀ ਲਈ ਦਿੱਤੀ ਲਾਸਾਨੀ ਸ਼ਹਾਦਤ ਸੰਸਾਰ ਲਈ ਚਾਨਣ ਮੁਨਾਰਾ ਹੈ | ਉਨ੍ਹਾਂ ਕਿਹਾ ਕਿ ਸੀਸ ਸਸਕਾਰ ਦਿਵਸ ਹਰ ਸਾਲ ਪੂਰੀ ਸ਼ਰਧਾ ਨਾਲ ਮਨਾਇਆ ਜਾਵੇਗਾ | ਸਟੇਜ ਦੀ ਜ਼ਿੰਮੇਵਾਰੀ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਨਿਭਾਈ | ਸਮਾਗਮ ਦੀ ਸਮਾਪਤੀ ਦੀ ਅਰਦਾਸ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ ਕੀਤੀ ਗਈ | ਸੀਸ ਸਸਕਾਰ ਦਿਵਸ ਸਬੰਧੀ ਬੀਤੀ 28 ਨਵੰਬਰ ਤੋਂ ਦਿੱਲੀ ਤੋਂ ਆਰੰਭ ਹੋਇਆ ਨਗਰ ਕੀਰਤਨ ਸੀਸ ਮਾਰਗ ਦੇ ਵੱਖ-ਵੱਖ ਪੜਾਆਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਬਿਬਾਣਗੜ੍ਹ ਸਾਹਿਬ ਕੀਰਤਪੁਰ ਸਾਹਿਬ ਵਿਖੇ ਹੋਕੇ ਅੱਜ ਦੁਪਹਿਰ ਗੁ: ਸੀਸ ਗੰਜ ਸਾਹਿਬ ਵਿਖੇ ਪਹੁੰਚਕੇ ਸਮਾਪਤ ਹੋਇਆ | ਇਸ ਮੌਕੇ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਗਿਆਨੀ ਫੂਲਾ ਸਿੰਘ, ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਅਕਾਲੀ 96 ਕਰੋੜ ਬੁੱਢਾ ਦਲ, ਦਮਦਮੀ ਟਕਸਾਲ ਦੇ ਬੁਲਾਰੇ ਬਾਬਾ ਸੁਖਦੇਵ ਸਿੰਘ, ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸੁੱਚਾ ਸਿੰਘ, ਬਾਬਾ ਪ੍ਰੇਮ ਸਿੰਘ ਭੱਲੜੀ, ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ, ਬਾਬਾ ਜਰਨੈਲ ਸਿੰਘ, ਬਾਬਾ ਤੀਰਥ ਸਿੰਘ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਜਥੇਦਾਰ ਬਾਬਾ ਜੱਸਾ ਸਿੰਘ, ਬਾਬਾ ਮਲੂਕ ਸਿੰਘ, ਬਾਬਾ ਨਾਗਰ ਸਿੰਘ ਤਰਨਾ ਦਲ ਹਰੀਆ ਵੇਲਾ, ਸੰਤ ਕਰਮਜੀਤ ਸਿੰਘ, ਬਾਬਾ ਬਲਬੀਰ ਸਿੰਘ ਗੁ: ਟਿੱਬਾ ਸਾਹਿਬ ਵਾਲੇ, ਸੰਤ ਸਮਾਜ ਤੋਂ ਸੰਤ ਮਹਾਂਵੀਰ ਸਿੰਘ ਤਾਜੇਵਾਲ ਵਾਲੇ, ਤਖ਼ਤ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਮੀਤ ਮੈਨੇਜਰ ਅਵਤਾਰ ਸਿੰਘ, ਪਿ੍ੰ: ਡਾ. ਜਸਵੀਰ ਸਿੰਘ, ਪਿ੍ੰ: ਸਤਨਾਮ ਸਿੰਘ, ਅਕਾਲੀ ਆਗੂ ਜਥੇਦਾਰ ਮੋਹਣ ਸਿੰਘ ਢਾਹੇ, ਮਨਜਿੰਦਰ ਸਿੰਘ ਬਰਾੜ, ਮਹਿੰਦਰ ਸਿੰਘ ਵਾਲੀਆ ਸਾਬਕਾ ਪ੍ਰਧਾਨ ਨਗਰ ਕੌਂਸਲ, ਬੀਬੀ ਗੁਰਚਰਨ ਕੌਰ ਪ੍ਰਧਾਨ ਇਸਤਰੀ ਸਤਿਸੰਗ ਸਭਾ, ਬਲਬੀਰ ਸਿੰਘ ਭੀਰੀ, ਕੁਲਦੀਪ ਸਿੰਘ ਬੰਗਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਸੰਗਤ ਹਾਜ਼ਰ ਸੀ |
ਤਰਨ ਤਾਰਨ, 4 ਦਸੰਬਰ (ਹਰਿੰਦਰ ਸਿੰਘ)-ਪਾਕਿਸਤਾਨੀ ਤਸਕਰਾਂ ਵਲੋਂ ਭਾਰਤ-ਪਾਕਿਸਤਾਨ ਸਰਹੱਦ 'ਤੇ ਵਸੇ ਜ਼ਿਲ੍ਹਾ ਤਰਨ ਤਾਰਨ ਵਿਚ ਨਸ਼ੇ ਦੀਆਂ ਖੇਪਾਂ ਭੇਜਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਤਰਨ ਤਾਰਨ ਪੁਲਿਸ ਨੇ ਸਰਹੱਦ 'ਤੇ ਪੈਂਦੀ ਚੌਂਕੀ ਬੀ.ਓ.ਪੀ. ਕਾਲੀਆ ਦੇ ਖੇਤਰ ...
ਰਈਆ, 4 ਦਸੰਬਰ (ਸ਼ਰਨਬੀਰ ਸਿੰਘ ਕੰਗ)-ਅੱਜ ਸਵੇਰੇ ਇਕ ਨੌਜਵਾਨ ਗੁਰਪਿੰਦਰ ਸਿੰਘ ਗੋਪੀ ਪੁੱਤਰ ਬਲਦੇਵ ਸਿੰਘ ਵਾਸੀ ਗਗੜਭਾਣਾ ਵਲੋਂ ਆਪਣੇ ਸਕੇ ਮਾਸੜ ਦੇ ਘਰ ਵਿਚ ਦਾਖ਼ਲ ਹੋ ਕੇ ਉਸ ਨੂੰ ਚਾਕੂਆਂ ਨਾਲ ਵਿੰਨ ਸੁਟਿਆ ਤੇ ਹਸਪਤਾਲ ਪਹੁੰਚਦੇ ਹੀ ਉਸ ਦੀ ਮੌਤ ਹੋ ਗਈ | ਮਿ੍ਤਕ ...
ਅੰਮਿ੍ਤਸਰ, 4 ਦਸੰਬਰ (ਹਰਮਿੰਦਰ ਸਿੰਘ)-ਦੇਸ਼ ਵਿਚ ਸਿੱਖ ਵਿਰੋਧੀ ਨਫ਼ਰਤੀ ਪ੍ਰਚਾਰ ਦੇ ਟਾਕਰੇ ਲਈ ਸ਼ੋ੍ਰਮਣੀ ਕਮੇਟੀ ਨੂੰ ਹਦਾਇਤਾਂ ਦੇਣ ਸੰਬੰਧੀ ਬੀਬੀ ਜਗੀਰ ਕੌਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ...
ਚੰਡੀਗੜ੍ਹ, 4 ਦਸੰਬਰ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ. ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਨ੍ਹਾਂ ਨੇ ਗੈਂਗਸਟਰ ਗੋਲਡੀ ਬਰਾੜ ਨੂੰ ਅਮਰੀਕਾ 'ਚ ਅਮਰੀਕੀ ਏਜੰਸੀਆਂ ਵਲੋਂ ਹਿਰਾਸਤ ...
ਚੰਡੀਗੜ੍ਹ, 4 ਦਸੰਬਰ (ਅਜੀਤ ਬਿਊਰੋ)-ਇਲਾਕੇ ਦੇ ਉੱਘੇ ਸਮਾਜ ਸੇਵੀ ਖਾਨਦਾਨੀ ਵੈਦ ਹਰਭਜਨ ਸਿੰਘ ਯੋਗੀ ਦੀ 13ਵੀਂ ਅਤੇ ਡਾ. ਰਵਿੰਦਰ ਸਿੰਘ ਯੋਗੀ ਦੀ ਦੂਸਰੀ ਬਰਸੀ ਮੌਕੇ ਉਨ੍ਹਾਂ ਦੀ ਨਿੱਘੀ ਯਾਦ 'ਚ ਗੁਰਮਤਿ ਸਮਾਗਮ ਗੁਰਦੁਆਰਾ ਸਾਹਿਬ ਸੈਕਟਰ-21 ਸੀ ਚੰਡੀਗੜ੍ਹ ਵਿਖੇ, ...
ਐੱਸ. ਏ. ਐੱਸ. ਨਗਰ, 4 ਦਸੰਬਰ (ਜਸਬੀਰ ਸਿੰਘ ਜੱਸੀ)-ਪੰਜਾਬ ਵਿਜੀਲੈਂਸ ਬਿਊਰੋ ਨੇ ਏ.ਆਈ.ਜੀ. ਅਸ਼ੀਸ਼ ਕਪੂਰ ਤੇ ਥਾਣੇਦਾਰ ਹਰਜਿੰਦਰ ਸਿੰਘ ਖ਼ਿਲਾਫ਼ 8 ਸਫਿਆਂ ਦਾ ਦੋਸ਼ਪੱਤਰ ਅਦਾਲਤ 'ਚ ਦਾਖ਼ਲ ਕੀਤਾ ਹੈ | ਵਿਜੀਲੈਂਸ ਨੇ ਏ. ਆਈ. ਜੀ. ਆਸ਼ੀਸ਼ ਕਪੂਰ 'ਤੇ ਭਿ੍ਸ਼ਟਾਚਾਰ ਐਕਟ ...
ਲੁਧਿਆਣਾ, 4 ਦਸੰਬਰ (ਸਲੇਮਪੁਰੀ)-ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਉੱਪ ਪ੍ਰਧਾਨ ਪ੍ਰੋ. ਏ. ਕੇ. ਮਲੇਰੀ ਅਤੇ ਜ਼ਿਲ੍ਹਾ ਪ੍ਰਧਾਨ ਜਸਵੰਤ ਜੀਰਖ ਨੇ ਦੱਸਿਆ ਕਿ ਜਮਹੂਰੀ ਜਥੇਬੰਦੀਆਂ ਦਾ ਕੌਮੀ ਤਾਲਮੇਲ ਸੰਗਠਨ (ਸੀ. ਡੀ. ਆਰ. ਓ.) ਦੇ ਸੱਦੇ 'ਤੇ ਕੌਮਾਂਤਰੀ ਮਨੁੱਖੀ ...
ਸ਼ਿਵ ਸ਼ਰਮਾ
ਜਲੰਧਰ, 4 ਦਸੰਬਰ -ਮੁਫ਼ਤ ਸਕੀਮਾਂ ਦੇ ਲਾਗੂ ਹੋਣ ਅਤੇ ਸਮੇਂ-ਸਮੇਂ ਸਿਰ ਖਪਤਕਾਰਾਂ ਨੂੰ ਰਾਹਤਾਂ ਦੇਣ ਕਰਕੇ ਪਿਛਲੇ ਪੰਜ ਸਾਲਾਂ ਤੋਂ ਪਾਵਰਕਾਮ ਭਾਰੀ ਘਾਟੇ 'ਚ ਚੱਲ ਰਿਹਾ ਹੈ ਤੇ ਇਹ ਸਮਝਿਆ ਜਾ ਰਿਹਾ ਹੈ ਕਿ ਅਗਲੇ ਸਾਲ ਜੇਕਰ ਨਵੀਆਂ ਬਿਜਲੀ ਦਰਾਂ ਲਾਗੂ ...
ਅੰਮਿ੍ਤਸਰ, 4 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਲਾਹੌਰ ਸ਼ਾਹੀ ਕਿਲ੍ਹੇ ਵਿਚਲੀ ਸਿੱਖ ਗੈਲਰੀ ਦੇ ਬਾਹਰੋਂ ਉਤਾਰਿਆ ਗਿਆ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਆਦਮ-ਕੱਦ ਬੁੱਤ ਸੁਰੱਖਿਅਤ ਨਹੀਂ ਹੈ ਅਤੇ ਨਾ ਹੀ ਜ਼ਿਲ੍ਹਾ ਗੁੱਜਰਾਂਵਾਲਾ 'ਚ ਮੌਜੂਦ ...
ਪਟਿਆਲਾ, 4 ਦਸੰਬਰ (ਮਨਦੀਪ ਸਿੰਘ ਖਰੌੜ)-ਕੱਲ੍ਹ ਰਾਤੀਂ ਰੇਲਵੇ ਸਟੇਸ਼ਨ ਲਾਗੇ ਆਪਸ ਵਿਚ ਮਾਮੂਲੀ ਤਕਰਾਰ ਤੋਂ ਬਾਅਦ ਇਕ ਨੌਜਵਾਨ 'ਤੇ ਅਣਪਛਾਤੇ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਕੇ 'ਤੇ ਮੌਤ ਹੋ ਗਈ | ਮਿ੍ਤਕ ਦੀ ਪਛਾਣ ...
ਲੁਧਿਆਣਾ, 4 ਦਸੰਬਰ (ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ | ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਵਲੋਂ ਆਪਣੇ ਫੇਸਬੁੱਕ ਉਪਰ ਇਕ ...
ਫ਼ਾਜ਼ਿਲਕਾ, 4 ਦਸੰਬਰ (ਦਵਿੰਦਰ ਪਾਲ ਸਿੰਘ)-ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਇਕ ਵੱਡੇ ਸੰਘਰਸ਼ ਦਾ ਐਲਾਨ ਕੀਤਾ ਹੈ | ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪੰਜਾਬ ਦੇ ਟੋਲ ਪਲਾਜ਼ਿਆਂ ਨੂੰ ਬੰਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ | ...
ਅੰਮਿ੍ਤਸਰ, 4 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਨਵੇਂ ਫ਼ੌਜ ਮੁਖੀ ਜਨਰਲ ਅਸੀਮ ਮੁਨੀਰ ਨੇ ਗਿਲਗਿਤ-ਬਾਲਟਿਸਤਾਨ ਅਤੇ ਪਾਕਿ ਦੇ ਕਬਜ਼ੇ ਵਾਲੇ ਕਸ਼ਮੀਰ (ਪੀ.ਓ.ਕੇ.) ਦੇ ਦੌਰੇ ਮੌਕੇ ਭਾਰਤ ਨੂੰ ਧਮਕੀ ਦਿੰਦਿਆਂ ਕਿਹਾ ਕਿ ਪਾਕਿਸਤਾਨ ਦੁਸ਼ਮਣ ਦਾ ਸਾਹਮਣਾ ਕਰਨ ਲਈ ...
ਝਾਲਾਵਾੜ, 4 ਦਸੰਬਰ (ਏਜੰਸੀ)- ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਉਹ ਆਪਣੀ ਭਾਰਤ ਜੋੜੋ ਪੈਦਲ ਯਾਤਰਾ ਦੌਰਾਨ ਬਹੁਤ ਕੁਝ ਸਿੱਖ ਰਹੇ ਹਨ | ਇਸ ਦੌਰਾਨ ਮੱਧ ਪ੍ਰਦੇਸ਼ ਤੋਂ ਕਾਂਗਰਸ ਦੇ ਸ਼ਾਸਨ ਵਾਲੇ ਰਾਜਸਥਾਨ ਦੇ ਝਾਲਾਵਾੜ ਵਿਖੇ ਇਸ ਪੈਦਲ ਯਾਤਰਾ ਦੇ ਦਾਖਲ ਹੋਣ ...
ਅੰਮਿ੍ਤਸਰ, 4 ਦਸੰਬਰ (ਸੁਰਿੰਦਰ ਕੋਛੜ)-ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਨੇ ਅਫ਼ਗਾਨਿਸਤਾਨ ਦੀ ਰਾਜਧਾਨੀ 'ਚ ਪਾਕਿਸਤਾਨ ਦੇ ਦੂਤਾਵਾਸ 'ਤੇ ਹੋਏ ਹਮਲੇ ਦੀ ਜ਼ਿੰਮੇਵਾਰੀ ਲਈ ਹੈ, ਜਿਸ 'ਚ ਚਾਰਜ ਡੀ ਅਫੇਅਰਜ਼ ਉਬੈਦ ਉਰ ਰਹਿਮਾਨ ਨਿਜ਼ਾਮੀ ਸੁਰੱਖਿਅਤ ਬਚ ਗਏ ਸਨ ਪਰ ਇਕ ...
ਅਹਿਮਦਾਬਾਦ, 4 ਦਸੰਬਰ (ਏਜੰਸੀ)-ਇਥੋਂ ਦੀ ਜਾਮਾ ਮਸਜਿਦ ਦੇ ਸ਼ਾਹੀ ਇਮਾਮ ਨੇ ਕਿਹਾ ਕਿ ਚੋਣਾਂ 'ਚ ਔਰਤਾਂ ਨੂੰ ਟਿਕਟ ਦੇਣਾ ਇਸਲਾਮ ਖ਼ਿਲਾਫ਼ ਬਗਾਵਤ ਹੈ ਅਤੇ ਇਹ ਧਰਮ ਨੂੰ ਕਮਜ਼ੋਰ ਕਰਦਾ ਹੈ | ਗੁਜਰਾਤ ਵਿਧਾਨ ਸਭਾ ਦੀਆਂ ਚੋਣਾਂ ਦੇ ਦੂਜੇ ਤੇ ਆਖਰੀ ਪੜਾਅ ਦੇ ਇਕ ਦਿਨ ...
ਕੋਲਕਾਤਾ, 4 ਦਸੰਬਰ (ਏਜੰਸੀ)-ਭਾਰਤੀ ਜਲ ਸੈਨਾ ਦੇ ਜਵਾਨਾਂ ਨੂੰ ਹੁਗਲੀ ਨਦੀ ਦੇ ਕੰਢੇ ਦੀ ਸਫਾਈ ਕਰਦਿਆਂ ਪੁਰਾਣੇ ਸਮੇਂ ਦੀਆਂ 5 ਤੋਪਾਂ ਮਿਲੀਆਂ ਹਨ | ਜਲ ਸੈਨਾ ਦੇ ਬੰਗਾਲ ਖੇਤਰ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਕੋਲਕਾਤਾ 'ਚ ਨਦੀ ਕਿਨਾਰੇ ਤੋਂ ਮਿਲੀਆਂ ਇਹ 5 ...
ਲੁਧਿਆਣਾ, 4 ਦਸੰਬਰ (ਪੁਨੀਤ ਬਾਵਾ)-ਪੰਜਾਬ ਭਾਜਪਾ ਦੇ ਨਵ ਨਿਯੁਕਤ ਬੁਲਾਰੇ ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਉਹ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਜਨਰਲ ਸਕੱਤਰ ਜੀਵਨ ਗੁਪਤਾ, ਰਾਜੇਸ਼ ਬਾਘਾ, ਬਿਕਮਰਜੀਤ ਸਿੰਘ ਚੀਮਾ ਅਤੇ ਸਮੁੱਚੀ ਹਾਈਕਮਾਨ ਵਲੋਂ ...
ਮੁੰਬਈ, 4 ਦਸੰਬਰ (ਅ.ਬ.)-ਕੈਨਰਾ ਬੈਂਕ ਨੇ ਇੰਡੀਅਨ ਬੈਂਕਜ ਐਸੋਸੀਏਸ਼ਨ (ਆਈ.ਬੀ.ਏ.) ਦੇ ਪੁਰਸਕਾਰ 'ਬੈਸਟ ਟੈਕਨਾਲੋਜੀ ਟੇਲੈਂਟ' ਸ਼੍ਰੇਣੀ ਦਾ ਪੁਰਸਕਾਰ ਜਿੱਤਿਆ ਹੈ | ਇਸ ਦੇ ਨਾਲ ਹੀ ਬੈਂਕ ਨੇ ਸਰਵੋਤਮ ਸ਼੍ਰੇਣੀਆਂ ਦੇ ਤਹਿਤ ਵਿਸ਼ੇਸ਼ ਜ਼ਿਕਰ ਪੁਰਸਕਾਰ, ਸਰਵੋਤਮ ...
ਅੰਮਿ੍ਤਸਰ, 4 ਦਸੰਬਰ (ਸੁਰਿੰਦਰ ਕੋਛੜ)-ਨਜ਼ਦੀਕੀ ਕਸਬਾ ਅਤੇ ਪ੍ਰਸਿੱਧ ਪੁਰਾਤੱਤਵ ਸਾਈਟ ਪਿੰਡ ਬੰਡਾਲਾ ਜਿਸ ਜਗ੍ਹਾ ਮੌਜੂਦਾ ਸਮੇਂ ਆਬਾਦ ਹੈ, ਉੱਥੇ 326 ਬੀ. ਸੀ. 'ਚ ਕਠ ਜਨਪਦ (ਛੋਟੇ-ਛੋਟੇ ਰਾਜ) ਦਾ ਇਕ ਵਿਸ਼ਾਲ ਕਿਲ੍ਹਾ ਮੌਜੂਦ ਸੀ | ਜਿਸ ਨੂੰ ਸਿਕੰਦਰ ਦੀਆਂ ਫ਼ੌਜਾਂ ਨੇ ...
ਨਵੀਂ ਦਿੱਲੀ, 4 ਦਸੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਜਲ ਸੈਨਾ ਦਿਵਸ 'ਤੇ ਭਾਰਤੀ ਸਮੁੰਦਰੀ ਫ਼ੌਜ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਇਸ ਨੇ ਆਪਣੇ ਦੇਸ਼ ਦੀ ਦਿ੍ੜਤਾ ਨਾਲ ਰੱਖਿਆ ਕੀਤੀ ਹੈ | ਸਾਲ 1971 ਦੀ ਭਾਰਤ-ਪਾਕਿ ਲੜਾਈ ਦੌਰਾਨ 'ਆਪ੍ਰੇਸ਼ਨ ...
ਜੰਮੂ, 4 ਦਸੰਬਰ (ਏਜੰਸੀ)- ਡੈਮੋਕਰੇਟਿਕ ਆਜ਼ਾਦ ਪਾਰਟੀ ਦੇ ਚੇਅਰਮੈਨ ਤੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੇ ਸਿੱਖ ਭਾਈਚਾਰੇ ਨੂੰ ਭਰੋਸਾ ਦਿਵਾਇਆ ਕਿ ਜੇਕਰ ਉਨ੍ਹਾਂ ਦੀ ਪਾਰਟੀ ਸੱਤਾ 'ਚ ਆਉਂਦੀ ਹੈ ਤਾਂ ਸਿੱਖ ਭਾਈਚਾਰੇ ਨੂੰ ਯੋਗ ਨੁਮਾਇੰਦਗੀ ਦਿੱਤੀ ...
ਲਖਨਊ, 4 ਦਸੰਬਰ (ਏਜੰਸੀ)-ਇਲਾਹਾਬਾਦ ਹਾਈ ਕੋਰਟ ਨੇ ਉੱਤਰ ਪ੍ਰਦੇਸ਼ ਦੇ ਮੁੱਖ ਚੋਣ ਕਮਿਸ਼ਨਰ ਤੇ ਪ੍ਰਮੁੱਖ ਸਿਆਸੀ ਪਾਰਟੀਆਂ ਨੂੰ ਤਾਜ਼ਾ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ ਕਿ ਜਾਤ ਆਧਾਰਿਤ ਰੈਲੀਆਂ 'ਤੇ ਪੂਰਨ ਪਾਬੰਦੀ ਕਿਉਂ ਨਾ ਲਾਈ ਜਾਵੇ | ਹਾਈ ਕੋਰਟ ਦੇ ਲਖਨਊ ...
ਨਵੀਂ ਦਿੱਲੀ, 4 ਦਸੰਬਰ (ਏਜੰਸੀ)-ਕਾਂਗਰਸ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਅਗਲੇ ਸਾਲ ਫਰਵਰੀ ਦੇ ਦੂਜੇ ਅੱਧ 'ਚ ਛੱਤੀਸਗੜ੍ਹ ਦੇ ਰਾਏਪੁਰ ਵਿਖੇ 3 ਦਿਨਾ ਇਜਲਾਸ ਕਰਵਾਇਆ ਜਾਵੇਗਾ | ਪਾਰਟੀ ਨੇ ਇਹ ਵੀ ਐਲਾਨ ਕੀਤਾ ਕਿ ਭਾਰਤ ਜੋੜੋ ਦੇ ਫੋਲੋ ਅੱਪ ਦੇ ਤੌਰ 'ਤੇ ਉਹ 26 ਜਨਵਰੀ ...
ਨਵੀਂ ਦਿੱਲੀ, 4 ਦਸੰਬਰ (ਏਜੰਸੀ)-ਐਤਵਾਰ ਨੂੰ ਰਾਸ਼ਟਰੀ ਰਾਜਧਾਨੀ 'ਚ ਪ੍ਰਦੂਸ਼ਣ ਗੰਭੀਰ ਪੱਧਰ 'ਤੇ ਪਹੰੁਚ ਗਿਆ ਹੈ, ਜਿਸ ਤੋਂ ਬਾਅਦ ਕੇਂਦਰ ਦੇ ਹਵਾ ਗੁਣਵੱਤਾ ਪੈਨਲ ਨੇ ਪ੍ਰਸ਼ਾਸਨ ਨੂੰ ਗਰੇਡਡ ਰਿਸਪਾਂਸ ਐਕਸ਼ਨ ਪਲਾਨ ਤਹਿਤ ਦਿੱਲੀ-ਐਨ.ਸੀ.ਆਰ. 'ਚ ਗੈਰ-ਜ਼ਰੂਰੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX