ਤਾਜਾ ਖ਼ਬਰਾਂ


ਮੋਦੀ ਕਿਸੇ ਜਾਤ ਦਾ ਨਾਂਅ ਨਹੀਂ, ਇਹ ਪਛੜੀਆਂ ਸ਼੍ਰੇਣੀਆਂ ਦੇ ਸਨਮਾਨ ਦਾ ਖ਼ਿਤਾਬ ਹੈ - ਪ੍ਰਹਿਲਾਦ ਸਿੰਘ ਪਟੇਲ
. . .  32 minutes ago
ਨਵੀਂ ਦਿੱਲੀ, 24 ਮਾਰਚ - ਕੇਂਦਰੀ ਮੰਤਰੀ ਪ੍ਰਹਿਲਾਦ ਸਿੰਘ ਪਟੇਲ ਨੇ ਗਾਂਧੀ ਅਤੇ ਕਾਂਗਰਸ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਮੋਦੀ ਕਿਸੇ ਜਾਤ ਦਾ ਨਾਂਅ ਨਹੀਂ, ਇਹ ਪਛੜੀਆਂ ਸ਼੍ਰੇਣੀਆਂ ਲਈ ...
ਕਾਸਿਮ ਅਲ-ਅਰਾਜੀ, ਇਰਾਕ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਐਨ.ਐੱਸ.ਏ. ਅਜੀਤ ਡੋਵਾਲ ਦੇ ਸੱਦੇ 'ਤੇ ਭਾਰਤ ਦੇ ਦੌਰੇ 'ਤੇ
. . .  52 minutes ago
ਨਾਗਾਲੈਂਡ ਅਤੇ ਅਰੁਣਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿਚ ਅਫਸਪਾ ਤਹਿਤ ਗੜਬੜ ਵਾਲੇ ਖੇਤਰ ਦੀ ਸਥਿਤੀ 6 ਮਹੀਨਿਆਂ ਲਈ ਵਧਾਈ
. . .  55 minutes ago
ਮੁੰਬਈ : ਨਿਰਦੇਸ਼ਕ ਪ੍ਰਦੀਪ ਸਰਕਾਰ ਦੇ ਦਿਹਾਂਤ 'ਤੇ ਬਾਲੀਵੁੱਡ 'ਚ ਸੋਗ
. . .  about 1 hour ago
ਖ਼ਜ਼ਾਨਾ ਦਫ਼ਤਰ ਛੁੱਟੀ ਦੇ ਬਾਵਜੂਦ ਕੱਲ੍ਹ ਤੇ ਪਰਸੋਂ ਵੀ ਖੁੱਲ੍ਹੇ ਰਹਿਣਗੇ
. . .  about 1 hour ago
ਲੁਧਿਆਣਾ, 24 ਮਾਰਚ (ਸਲੇਮਪੁਰੀ)- ਪੰਜਾਬ ਸਰਕਾਰ ਵਲੋਂ ਸਰਕਾਰੀ ਗ੍ਰਾਂਟਾਂ , ਸਰਕਾਰੀ ਅਦਾਇਗੀਆਂ ਦਾ ਭੁਗਤਾਨ ਕਰਨ ਲਈ ਛੁੱਟੀ ਵਾਲੇ ਦਿਨ ਹੋਣ ਦੇ ਬਾਵਜੂਦ ਵੀ ਸਰਕਾਰੀ ਖ਼ਜ਼ਾਨਾ ...
ਵਿਦੇਸ਼ਾਂ ਦੇ ਲੋਕ ਸੋਸ਼ਲ ਮੀਡੀਆ ਵਲੋਂ ਫ਼ੈਲਾਏ ਜਾ ਰਹੇ ਝੂਠ ਤੋਂ ਬਚਣ- ਵਿਦੇਸ਼ ਮੰਤਰਾਲਾ
. . .  about 2 hours ago
ਨਵੀਂ ਦਿੱਲੀ, 24 ਮਾਰਚ- ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਪੰਜਾਬ ਦੇ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਛਾਪੇਮਾਰੀ ਕਰ ਰਹੇ ਹਨ। ਅਸੀਂ ਵਿਦੇਸ਼ਾਂ ਦੇ ਲੋਕਾਂ ਨੂੰ ਸੋਸ਼ਲ ਮੀਡੀਆ ’ਤੇ ਕੁਝ ਤੱਤਾਂ ਦੁਆਰਾ ਫ਼ੈਲਾਏ ਜਾ ਰਹੇ ਝੂਠੇ ਅਤੇ ਪ੍ਰੇਰਿਤ ਬਿਆਨਾਂ ਤੋਂ ਬਚਣ....
ਆਲ ਇੰਡੀਆ ਪੁਲਿਸ ਐਥਲੈਟਿਕਸ ਚੈਪੀਅਨਸ਼ਿਪ ’ਚ ਪੰਜਾਬ ਦੀ ਧੀ ਮੰਜੂ ਰਾਣੀ ਨੇ ਜਿੱਤਿਆ ਸੋਨ ਤਗਮਾ
. . .  about 3 hours ago
ਬਰਨਾਲਾ/ਰੂੜੇਕੇ ਕਲਾਂ, 24 ਮਾਰਚ (ਗੁਰਪ੍ਰੀਤ ਸਿੰਘ ਕਾਹਨੇਕੇ)- ਲਖਨਊ ਵਿਖੇ ਪੰਜ ਰੋਜ਼ਾ ਕਰਵਾਈ ਗਈ ਸੱਤਵੀਂ ਆਲ ਇੰਡੀਆ ਪੁਲਿਸ ਐਥਲੈਟਿਕਸ ਚੈਂਪੀਅਨਸ਼ਿਪ 2023 ਦੌਰਾਨ 10 ਕਿੱਲੋਮੀਟਰ ਪੈਦਲ ਚਾਲ ਮੁਕਾਬਲੇ ਵਿਚੋਂ ਪੰਜਾਬ ਦੀ ਧੀ ਮੰਜੂ....
ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ 12 ਹੋਰਾਂ ਖ਼ਿਲਾਫ਼ ਚਾਰਜਸ਼ੀਟ ਦਾਇਰ- ਐਨ.ਆਈ.ਏ.
. . .  about 3 hours ago
ਨਵੀਂ ਦਿੱਲੀ, 24 ਮਾਰਚ- ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਅੱਜ ਗੈਂਗਸਟਰਾਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ 12 ਹੋਰਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ, ਜੋ ਕਿ ਪਾਬੰਦੀਸ਼ੁਦਾ ਬੱਬਰ ਖ਼ਾਲਸਾ ਇੰਟਰਨੈਸ਼ਨਲ ਅਤੇ ਕਈ ਹੋਰ ਖ਼ਾਲਿਸਤਾਨੀ ਸਮਰਥਕ ਅੱਤਵਾਦੀ ਸੰਗਠਨਾਂ ਨਾਲ ਸੰਬੰਧ.....
ਆਮ ਆਦਮੀ ਪਾਰਟੀ ਹੁਣ ਸਿਰਫ਼ ਐਡ ਪਾਰਟੀ- ਵਿਕਰਮਜੀਤ ਸਿੰਘ ਚੌਧਰੀ
. . .  about 2 hours ago
ਜਲੰਧਰ, 24 ਮਾਰਚ- ਅੱਜ ਇੱਥੇ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਿਕਰਮਜੀਤ ਸਿੰਘ ਚੌਧਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਸਿਰਫ਼ ਐਡ ਪਾਰਟੀ ਬਣ...
ਮੈਂ ਭਾਰਤ ਦੀ ਆਵਾਜ਼ ਲਈ ਲੜ ਰਿਹਾ ਹਾਂ- ਰਾਹੁਲ ਗਾਂਧੀ
. . .  about 3 hours ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਨੂੰ ਉਨ੍ਹਾਂ ਦੀ ਮੋਦੀ ਉਪਨਾਮ ਵਾਲੀ ਟਿੱਪਣੀ ਨੂੰ ਲੈ ਕੇ ਅਪਰਾਧਿਕ ਮਾਣਹਾਨੀ ਦੇ ਕੇਸ ਵਿਚ ਦੋਸ਼ੀ ਠਹਿਰਾਏ ਜਾਣ ਦੀ ਮਿਤੀ ਤੋਂ ਲੋਕ ਸਭਾ ਦੇ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਕਾਂਗਰਸ....
ਰਾਹੁਲ ਗਾਂਧੀ ਕਿਸੇ ਧਮਕੀ ਤੋਂ ਨਹੀਂ ਡਰਦੇ- ਜੈਰਾਮ ਰਮੇਸ਼
. . .  about 4 hours ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਜੈਰਾਮ ਰਮੇਸ਼ ਨੇ ਕਿਹਾ ਕਿ ਭਾਜਪਾ ਭਾਰਤ ਜੋੜੋ ਯਾਤਰਾ ਤੋਂ ਘਬਰਾ ਗਈ ਹੈ। ਉਹ ਜਾਣਦੇ ਹਨ ਕਿ ਭਾਰਤ ਜੋੜੋ ਯਾਤਰਾ ਨੇ ਨਾ ਸਿਰਫ਼ ਕਾਂਗਰਸ ਸੰਗਠਨ ਵਿਚ ਨਵਾਂ ਜੋਸ਼ ਭਰਿਆ ਹੈ, ਸਗੋਂ ਪੂਰੇ ਦੇਸ਼ ਵਿਚ ਇਕ ਨਵਾਂ ਉਤਸ਼ਾਹ ਦਿਖਾਇਆ ਹੈ ਅਤੇ ਭਵਿੱਖ ਦਾ....
ਇਲਾਕੇ ਵਿਚ ਗੜੇਮਾਰੀ ਕਾਰਨ ਫ਼ਸਲਾਂ ਦਾ ਵੱਡਾ ਨੁਕਸਾਨ
. . .  about 4 hours ago
ਮਲੋਟ, 24 ਮਾਰਚ (ਪਾਟਿਲ)- ਮਲੋਟ ਇਲਾਕੇ ਵਿਚ ਹੋਈ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਫ਼ਸਲਾਂ ਦਾ ਕਾਫ਼ੀ ਨੁਕਸਾਨ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਬਰਸਾਤ ਦੇ ਨਾਲ ਨਾਲ ਤੇਜ਼ ਹਵਾਵਾਂ ਚੱਲਣ ਕਾਰਨ ਫ਼ਸਲਾਂ ਖੇਤਾਂ ਵਿਚ ਵਿਛ ਗਈਆਂ ਹਨ। ਸ਼ਹਿਰ....
ਅਬੋਹਰ ਦੇ ਸਰਹੱਦੀ ਪਿੰਡਾਂ ’ਚ ਤੂਫ਼ਾਨ ਨੇ ਮਚਾਈ ਤਬਾਹੀ
. . .  about 4 hours ago
ਅਬੋਹਰ, 24 ਮਾਰਚ (ਸੰਦੀਪ ਸੋਖਲ)- ਤੇਜ਼ ਰਫ਼ਤਾਰ ਆਏ ਤੂਫ਼ਾਨ ਨੇ ਪੰਜਾਬ ਦੇ ਸਰਹੱਦੀ ਪਿੰਡਾਂ ਵਿਚ ਤਬਾਹੀ ਮਚਾ ਦਿੱਤੀ। ਪਿੰਡਾਂ ਵਿਚ ਵੱਡੇ ਪੱਧਰ ਤੇ ਨੁਕਸਾਨ ਹੋ ਗਿਆ ਹੈ। ਰਾਜਸਥਾਨ ਤੇ ਪਾਕਿਸਤਾਨ ਸਰਹੱਦ ’ਤੇ ਲੱਗਦੇ ਪੰਜਾਬ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਤਹਿਸੀਲ ਅਬੋਹਰ ਦੇ ਪਿੰਡ ਬਕੈਣ ਵਾਲਾ, ਹਰੀਪੁਰਾ.....
ਬੇਮੌਸਮੀ ਮੀਂਹ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਵੇ ਪੰਜਾਬ ਸਰਕਾਰ- ਸੁਖਬੀਰ ਸਿੰਘ ਬਾਦਲ
. . .  about 4 hours ago
ਮਲੋਟ, 24 ਮਾਰਚ (ਪਾਟਿਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਮੁਲਾਕਾਤ ਕਰਕੇ ਬੇਮੌਸਮੀ ਹੋਈ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਲਈ ਪੰਜਾਬ ਸਰਕਾਰ....
250 ਗ੍ਰਾਮ ਅਫ਼ੀਮ ਸਮੇਤ ਡਰਾਈਵਰ ਤੇ ਕੰਡਕਟਰ ਕਾਬੂ
. . .  about 4 hours ago
ਅਬੋਹਰ, 24 ਮਾਰਚ (ਸੰਦੀਪ ਸੋਖਲ) - ਜ਼ਿਲ੍ਹਾ ਫ਼ਾਜ਼ਿਲਕਾ ਦੀ ਐਸ.ਐਸ.ਪੀ ਮੈਡਮ ਅਵਨੀਤ ਕੌਰ ਸਿੱਧੂ, ਐਸ.ਪੀ ਹੈੱਡ ਕੁਆਟਰ ਮੋਹਨ ਲਾਲ, ਡੀ.ਐਸ.ਪੀ ਅਬੋਹਰ ਸੁਖਵਿੰਦਰ ਸਿੰਘ ਬਰਾੜ ਨੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਮੁਹਿੰਮ ਚਲਾਈ ਹੈ। ਉਨ੍ਹਾਂ ਦੀਆਂ ਹਦਾਇਤਾਂ ’ਤੇ ਥਾਣਾ ਖੂਈਆਂ ਸਰਵਰ.....
‘ਆਪ’ ਐਮ.ਐਲ.ਏ. ਵਲੋਂ ਆਪਣੀ ਥਾਂ ’ਤੇ ਕਿਸੇ ਫ਼ਰਜ਼ੀ ਬੰਦੇ ਤੋਂ ਦਿਵਾਇਆ ਗਿਆ 12ਵੀਂ ਦਾ ਪੇਪਰ
. . .  about 5 hours ago
ਬਾਬਾ ਬਕਾਲਾ, 24 ਮਾਰਚ- ਆਮ ਆਦਮੀ ਪਾਰਟੀ ਦੇ ਬਟਾਲਾ ਤੋਂ ਐਮ.ਐਲ. ਏ. ਸ਼ੈਰੀ ਕਲਸੀ ਵਲੋਂ ਆਪਣੀ ਥਾਂ ’ਤੇ ਕਿਸੇ ਫ਼ਰਜ਼ੀ ਬੰਦੇ ਤੋਂ 12ਵੀਂ ਦਾ ਪੇਪਰ ਦਿਵਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸੰਬੰਧੀ ਬੋਲਦਿਆਂ ਸੁਖਪਾਲ ਸਿੰਘ ਖਹਿਰਾ ਨੇ ਸਿੱਖਿਆ ਮੰਤਰੀ...
ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਜ਼ਮਾਨਤ
. . .  about 5 hours ago
ਚੰਡੀਗੜ੍ਹ/ਲੁਧਿਆਣਾ, 24 ਮਾਰਚ (ਤਰੁਣ ਭਜਨੀ/ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿੱਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਵਲੋਂ ਉਸ ਦੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ...
ਅੰਮ੍ਰਿਤਪਾਲ ਦੇ ਦੋ ਸਾਥੀ ਅਦਾਲਤ ਵਿਚ ਪੇਸ਼
. . .  about 5 hours ago
ਅਜਨਾਲਾ, 24 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- 23 ਫਰਵਰੀ ਨੂੰ ਅਜਨਾਲਾ ਵਿਚ ਵਾਪਰੇ ਘਟਨਾਕ੍ਰਮ ਦੇ ਸੰਬੰਧ ਵਿਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਅੰਮ੍ਰਿਤਪਾਲ ਦੇ ਦੋ ਸਾਥੀਆਂ ਹਰਕਰਨ ਸਿੰਘ ਅਤੇ ਓਂਕਾਰ ਸਿੰਘ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼....
ਅੰਮ੍ਰਿਤਪਾਲ ਸਮਰਥਕ ਨੌਜਵਾਨਾਂ ਦੀ ਨਿਆਂਇਕ ਹਿਰਾਸਤ ਛੇ ਦਿਨ ਹੋਰ ਵੱਧੀ
. . .  about 5 hours ago
ਤਲਵੰਡੀ ਸਾਬੋ, 24 ਮਾਰਚ (ਰਣਜੀਤ ਸਿੰਘ ਰਾਜੂ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੰਜਾਬ ਪੁਲਿਸ ਵਲੋਂ ਬੀਤੀ 18 ਮਾਰਚ ਨੂੰ ਸ਼ੁਰੂ ਕੀਤੀ ਗਈ ਮੁਹਿੰਮ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲੇ ਤਲਵੰਡੀ ਸਾਬੋ ਇਲਾਕੇ ਦੇ 16 ਨੌਜਵਾਨ, ਜਿਨ੍ਹਾਂ ਨੂੰ ਪੁਲਿਸ ਨੇ ਹਿਰਾਸਤ ’ਚ ਲੈਣ ਉਪਰੰਤ....
ਇੰਟੈਲੀਜੈਂਸ ਵਿਭਾਗ ਦੇ ਆਈ.ਜੀ.ਵਲੋਂ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ
. . .  about 5 hours ago
ਅੰਮ੍ਰਿਤਸਰ, 24 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਗ੍ਰਹਿ ਵਿਖੇ ਆਈ.ਜੀ. ਇੰਟੈਲੀਜੈਂਸ ਜਸਕਰਨ ਸਿੰਘ ਅੱਜ ਮੁਲਾਕਾਤ ਕਰਨ ਲਈ ਪਹੁੰਚੇ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਈ.ਜੀ. ਜਸਕਰਨ ਸਿੰਘ ਨੇ ਕਿਹਾ ਕਿ ਉਹ ਪਹਿਲਾਂ....
ਖੇਮਕਰਨ ਇਲਾਕੇ ਦੇ ਸਕੂਲਾਂ ਚ ਪੜ੍ਹਾਉਂਦੇ ਤਿੰਨ ਅਧਿਆਪਕਾਂ ਦੀ ਸੜਕ ਦੁਰਘਟਨਾ 'ਚ ਹੋਈ ਮੌਤ 'ਤੇ ਸੋਗ ਦੀ ਲਹਿਰ
. . .  about 5 hours ago
ਖੇਮਕਰਨ, 24 ਮਾਰਚ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਇਲਾਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਚ ਪੜ੍ਹਾਉਣ ਲਈ ਰੋਜ਼ਾਨਾ ਫ਼ਿਰੋਜ਼ਪੁਰ ਜ਼ਿਲ੍ਹੇ 'ਚੋ ਇਕ ਟਰੈਕਸ ਗੱਡੀ 'ਤੇ ਆਉਂਦੇ ਅਧਿਆਪਕਾਂ ਦੀ ਅੱਜ ਸਵੇਰੇ ਫਿਰੋਜ਼ਪੁਰ ਨਜ਼ਦੀਕ ਹੋਈ ਭਿਆਨਕ ਸੜਕ ਦੁਰਘਟਨਾ 'ਚ ਤਿੰਨ ਅਧਿਆਪਕਾਂ...
ਰਾਹੁਲ ਗਾਂਧੀ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ- ਅਨੁਰਾਗ ਠਾਕੁਰ
. . .  about 6 hours ago
ਨਵੀਂ ਦਿੱਲੀ, 24 ਮਾਰਚ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਰਾਹੁਲ ਗਾਂਧੀ ਨੈਸ਼ਨਲ ਹੈਰਾਲਡ ਦੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਜ਼ਮਾਨਤ ’ਤੇ ਹਨ, ਉਹ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ ਹਨ। ਮੈਨੂੰ ਲੱਗਦਾ ਹੈ ਕਿ ਰਾਹੁਲ ਗਾਂਧੀ ਮੰਨਦੇ ਹਨ ਕਿ ਉਹ ਸੰਸਦ, ਕਾਨੂੰਨ, ਦੇਸ਼ ਤੋਂ ਉੱਪਰ ਹਨ। ਵਿਸ਼ੇਸ਼....
ਕਾਂਗਰਸ ਵਲੋਂ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਅੱਜ ਸ਼ਾਮ- ਕਾਂਗਰਸ ਪ੍ਰਧਾਨ
. . .  about 6 hours ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖ਼ਤਮ ਕਰਨ ਸੰਬੰਧੀ ਗੱਲ ਕਰਦਿਆਂ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਅੱਜ ਸ਼ਾਮ 5 ਵਜੇ ਪਾਰਟੀ ਦਫ਼ਤਰ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ.....
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਹੋਈ ਰੱਦ
. . .  about 6 hours ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਲੋਕ ਸਭਾ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਰਾਹੁਲ ਗਾਂਧੀ, ਕੇਰਲ ਦੇ ਵਾਇਨਾਡ ਸੰਸਦੀ ਹਲਕੇ ਤੋਂ ਲੋਕ ਸਭਾ ਮੈਂਬਰ ਹਨ। ਉਨ੍ਹਾਂ ਨੂੰ ਬੀਤੇ ਦਿਨੀਂ ਸੂਰਤ....
ਸਾਢੇ 13 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  about 7 hours ago
ਲੁਧਿਆਣਾ, 24 ਮਾਰਚ (ਪਰਮਿੰਦਰ ਸਿੰਘ ਆਹੂਜਾ)- ਐ.ਸਟੀ.ਐਫ਼. ਦੀ ਪੁਲਿਸ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਕਿੱਲੋ 230 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 21 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਇਸਤਰੀ ਦੇ ਸਨਮਾਨ ਨਾਲ ਹੀ ਸੱਭਿਅਤਾ ਦੀ ਪਛਾਣ ਹੁੰਦੀ ਹੈ। -ਕਰਟਿਸ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਵਿਕਾਸ ਪੱਖੋਂ ਸਰਹੱਦੀ ਖੇਤਰ ਦੇ ਪਿੰਡਾਂ 'ਚ ਵੀ ਦੇਖਣ ਨੂੰ ਮਿਲਣਗੇ ਵੱਡੇ ਬਦਲਾਅ-ਮੰਤਰੀ ਕਟਾਰੂਚੱਕ

ਗੁਰਦਾਸਪੁਰ, 5 ਦਸੰਬਰ (ਆਰਿਫ਼)- ਪੰਜਾਬ ਸਰਕਾਰ ਵਲੋਂ ਸਰਹੱਦੀ ਖੇਤਰਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਵਿਕਾਸ ਪੱਖੋਂ ਸਰਹੱਦੀ ਖੇਤਰ ਦੇ ਪਿੰਡਾਂ ਵਿਚ ਵੀ ਵੱਡੇ ਬਦਲਾਅ ਦੇਖਣ ਨੂੰ ਮਿਲਣਗੇ | ਅੱਜ ਸਥਾਨਕ ਪੀ.ਡਬਲਯੂ.ਡੀ. ਰੈਸਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸੂਬੇ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਇਤਿਹਾਸਕ ਫ਼ੈਸਲੇ ਲਏ ਜਾ ਰਹੇ ਹਨ ਜਿਸ ਤੋਂ ਸੂਬਾ ਵਾਸੀ ਸੰਤੁਸ਼ਟ ਹਨ | ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਨੂੰ ਸ਼ੁਰੂ ਕਰਕੇ ਮਾਨ ਸਰਕਾਰ ਨੇ ਲੱਖਾਂ ਸਰਕਾਰੀ ਮੁਲਾਜ਼ਮਾਂ ਨੂੰ ਬਹੁਤ ਵੱਡੀ ਰਾਹਤ ਦਿੱਤੀ ਹੈ | ਕੈਬਨਿਟ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਸੂਬੇ ਭਰ ਵਿਚ ਆਮ ਆਦਮੀ ਕਲੀਨਿਕ ਖੋਲ੍ਹਣ ਦੇ ਨਾਲ ਸਰਕਾਰੀ ਹਸਪਤਾਲਾਂ ਅਤੇ ਸਿਹਤ ਸੰਸਥਾਵਾਂ ਵਿਚ ਬੁਨਿਆਦੀ ਢਾਂਚੇ ਦਾ ਸੁਧਾਰ ਕੀਤਾ ਜਾ ਰਿਹਾ ਹੈ, ਡਾਕਟਰਾਂ ਦੀ ਘਾਟ ਪੂਰੀ ਕੀਤੀ ਜਾ ਰਹੀ ਹੈ ਅਤੇ ਦਵਾਈਆਂ ਦੀ ਉਪਲੱਬਧਤਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ 'ਚ 33 ਹੋਰ ਆਮ ਆਦਮੀ ਕਲੀਨਿਕ ਤਿਆਰ ਕੀਤੇ ਜਾ ਰਹੇ ਹਨ ਜਿਨ੍ਹਾਂ ਨੂੰ ਅਗਲੇ ਮਹੀਨੇ 26 ਜਨਵਰੀ ਨੂੰ ਲੋਕ ਅਰਪਣ ਕਰ ਦਿੱਤਾ ਜਾਵੇਗਾ | ਕੈਬਨਿਟ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵਲੋਂ ਸਰਹੱਦੀ ਖੇਤਰਾਂ ਦੇ ਪਿੰਡਾਂ ਵਿਚ ਮੁਫ਼ਤ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ | ਇਸ ਦੇ ਨਾਲ ਹੀ ਪ੍ਰਸ਼ਾਸਨ ਵਲੋਂ ਸਰਕਾਰ ਦੀਆਂ ਭਲਾਈ ਸਕੀਮਾਂ ਹੇਠਲੇ ਪੱਧਰ 'ਤੇ ਹਰ ਲੋੜਵੰਦ ਤੱਕ ਪਹੁੰਚਾਉਣ ਲਈ ਵਿਸ਼ੇਸ਼ ਕੈਂਪ ਲਗਾਉਣ ਦਾ ਪ੍ਰੋਗਰਾਮ ਬਣਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਜ਼ਰੀਏ ਗ਼ਰੀਬ ਤੇ ਲੋੜਵੰਦ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਮਿਲੇਗਾ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਤੇ ਸਰਕਾਰ ਵਲੋਂ ਆਮ ਲੋਕਾਂ ਦੀਆਂ ਸਹੂਲਤਾਂ ਦਾ ਪੂਰਾ ਖ਼ਿਆਲ ਰੱਖਿਆ ਜਾ ਰਿਹਾ ਹੈ | ਇਸ ਮੌਕੇ ਉਨ੍ਹਾਂ ਨਾਲ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ, 'ਆਪ' ਦੇ ਜ਼ਿਲ੍ਹਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਤੇ ਗੁਰਦੀਪ ਸਿੰਘ ਰੰਧਾਵਾ ਡੇਰਾ ਬਾਬਾ ਨਾਨਕ ਮੌਜੂਦ ਸਨ |

ਪੰਚਾਇਤੀ ਸੰਮਤੀ ਬਟਾਲਾ ਦੇ ਦਫ਼ਤਰੀ ਤੇ ਫੀਲਡ ਕਰਮਚਾਰੀਆਂ ਵਲੋਂ ਮਹੀਨਿਆਂ ਬੱਧੀ ਤਨਖਾਹਾਂ ਨਾ ਮਿਲਣ ਕਾਰਨ ਕਲਮ ਛੋੜ ਹੜਤਾਲ

ਬਟਾਲਾ, 5 ਦਸੰਬਰ (ਕਾਹਲੋਂ)- ਪੰਚਾਇਤ ਸੰਮਤੀ ਬਟਾਲਾ ਦੇ ਸਮੂਹ ਦਫ਼ਤਰੀ ਤੇ ਫੀਲਡ ਕਰਮਚਾਰੀਆਂ ਨੇ ਮਹੀਨਿਆਂ ਬੱਧੀ ਤਨਖਾਹਾਂ ਤੇ ਭੱਤੇ ਨਾ ਮਿਲਣ, ਤਰੱਕੀਆਂ 'ਚ ਤਰੁਟੀਆਂ ਤੇ ਵਾਧੂ ਕੰਮਾਂ ਦੇ ਬੋਝਾਂ ਦੇ ਰੋਸ ਵਜੋਂ ਕਲਮ ਛੋੜ/ ਕੰਪਿਊਟਰ ਬੰਦ ਹੜਤਾਲ ਕਾਰ ਵਿਭਾਗੀ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਹੱਕਾਂ ਦੀ ਗੱਲ ਕੀਤੀ-ਰਮਨ ਸੰਧੂ

ਬਟਾਲਾ, 5 ਦਸੰਬਰ (ਕਾਹਲੋਂ)- ਸ਼ੋ੍ਰਮਣੀ ਅਕਾਲੀ ਦਲ ਨੇ ਆਪਣੇ ਕਾਰਜਕਾਲ ਦੌਰਾਨ ਹਮੇਸ਼ਾ ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਗੱਲ ਕੀਤੀ ਸੀ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਮਨਦੀਪ ਸਿੰਘ ਸੰਧੂ ਨੇ ਕੀਤਾ | ਪ੍ਰਧਾਨ ਸੰਧੂ ਨੇ ...

ਪੂਰੀ ਖ਼ਬਰ »

ਖੰਡ ਮਿੱਲ ਬਟਾਲਾ ਵਲੋਂ ਨਿਰੋਲ ਮੈਰਿਟ ਦੇ ਆਧਾਰ 'ਤੇ ਹੀ ਪਰਚੀਆਂ ਜਾਰੀ ਕੀਤੀਆਂ ਜਾ ਰਹੀਆਂ-ਕੈਰੋਂ, ਸੋਹੀ

ਬਟਾਲਾ, 5 ਦਸੰਬਰ (ਕਾਹਲੋਂ)- ਸਰਕਾਰੀ ਖੰਡ ਮਿੱਲ ਬਟਾਲਾ ਦੇ ਜਨਰਲ ਮੈਨੇਜਰ ਅਰਵਿੰਦਰਪਾਲ ਸਿੰਘ ਕੈਰੋਂ ਤੇ ਸੀ. ਸੀ. ਡੀ. ਓ. ਹੰਸਪ੍ਰੀਤ ਸਿੰਘ ਸੋਹੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਟਾਲਾ ਖੰਡ ਮਿੱਲ ਵਲੋਂ ਨਿਰੋਲ ਮੈਰਿਟ ਦੇ ਆਧਾਰ 'ਤੇ ਹੀ ਪਰਚੀਆਂ ਜਾ ਰਹੀਆਂ ਹਨ | ...

ਪੂਰੀ ਖ਼ਬਰ »

ਡੀ.ਸੀ. ਵਲੋਂ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਤੇ ਨਾਜਾਇਜ਼ ਕਬਜ਼ੇ ਹਟਾਉਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਦੀ ਹਦਾਇਤ

ਗੁਰਦਾਸਪੁਰ, 5 ਦਸੰਬਰ (ਆਰਿਫ਼)- ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗੁਰਦਾਸਪੁਰ ਸ਼ਹਿਰ ਵਿਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਅਤੇ ਸੜਕਾਂ ਕਿਨਾਰੇ ਹੋਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਮੰਤਰੀਆਂ, ਵਿਧਾਇਕਾਂ ਦੇ ਘਰਾਂ ਅੱਗੇ ਧਰਨੇ ਲਾਉਣ ਦਾ ਫ਼ੈਸਲਾ

ਵਡਾਲਾ ਗ੍ਰੰਥੀਆਂ, 5 ਦਸੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)- ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ 'ਚ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਚੱਲ ਰਹੇ ਧਰਨਿਆਂ ਪ੍ਰਤੀ ਕਿਸਾਨਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਜਿਸ ਦੇ ਤਹਿਤ ਜ਼ੋਨ ਬਾਬਾ ਫ਼ੌਜਾ ...

ਪੂਰੀ ਖ਼ਬਰ »

ਯੂਰੀਆ ਖਾਦ ਨਾਲ ਬੇਲੋੜੀਆਂ ਦਵਾਈਆਂ ਧੱਕੇ ਨਾਲ ਦੇਣ ਦੇ ਕਿਸਾਨ ਨੇ ਲਗਾਏ ਦੋਸ਼

ਡੇਹਰੀਵਾਲ ਦਰੋਗਾ, 5 ਦਸੰਬਰ (ਹਰਦੀਪ ਸਿੰਘ ਸੰਧੂ)- ਪੰਜਾਬ ਸਰਕਾਰ ਦੇ ਹੁਕਮਾਂ ਨੂੰ ਟਿੱਚ ਜਾਣਦਿਆਂ ਹੋਇਆਂ ਕਸਬਾ ਕਾਹਨੂੰਵਾਨ ਦਵਾਈ ਤੇ ਖਾਦ ਵਿਕਰੇਤਾ ਵਲੋਂ ਯੂਰੀਆ ਖਾਦ ਦੇ ਨਾਲ ਬੇਲੋੜੀਆਂ ਦਵਾਈਆਂ ਦੇਣ ਦੇ ਕਿਸਾਨ ਵਲੋਂ ਦੋਸ਼ ਲਗਾਏ ਹਨ | ਇਸ ਸਬੰਧੀ ਨਿਸ਼ਾਨ ...

ਪੂਰੀ ਖ਼ਬਰ »

ਭਾਰਤੀ ਸੰਸਦ 'ਚ ਸੰਬੋਧਨ ਕਰਨ ਵਾਲੀ ਯੋਗਿਤਾ ਨੂੰ ਡੀ.ਸੀ. ਨੇ ਦਿੱਤੀ ਵਧਾਈ

ਗੁਰਦਾਸਪੁਰ, 5 ਦਸੰਬਰ (ਆਰਿਫ਼)- ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਕਸਬੇ ਡੇਰਾ ਬਾਬਾ ਨਾਨਕ ਦੀ ਧੀ ਯੋਗਿਤਾ ਨੇ ਭਾਰਤੀ ਸੰਸਦ 'ਚ ਹੋਏ ਨੈਸ਼ਨਲ ਯੂਥ ਪਾਰਲੀਮੈਂਟ ਸਮਾਗਮ ਵਿਚ ਸੰਬੋਧਨ ਕਰਕੇ ਆਪਣੇ ਮਾਪਿਆਂ, ਸ਼ਹਿਰ, ਜ਼ਿਲ੍ਹੇ ਅਤੇ ਸੂਬੇ ਦਾ ਨਾਂਅ ਰੌਸ਼ਨ ਕੀਤਾ ਹੈ | ...

ਪੂਰੀ ਖ਼ਬਰ »

ਜ਼ਮੀਨੀ ਧੋਖਾਧੜੀ ਨੂੰ ਲੈ ਕੇ ਪਤੀ-ਪਤਨੀ ਸਮੇਤ ਪੁੱਤਰਾਂ ਖ਼ਿਲਾਫ਼ ਮਾਮਲਾ ਦਰਜ

ਪੁਰਾਣਾ ਸ਼ਾਲਾ, 5 ਦਸੰਬਰ (ਗੁਰਵਿੰਦਰ ਸਿੰਘ ਗੋਰਾਇਆ, ਅਸ਼ੋਕ ਸ਼ਰਮਾ)- ਸਥਾਨਕ ਥਾਣੇ ਅਧੀਨ ਪੈਂਦੇ ਪਿੰਡ ਜਗਤਪੁਰ ਕਲਾਂ ਦੇ ਵਸਨੀਕ ਇਕ ਕਿਸਾਨ ਪਤੀ-ਪਤਨੀ ਸਮੇਤ ਉਨ੍ਹਾਂ ਦੇ ਦੋ ਪੁੱਤਰਾਂ ਖ਼ਿਲਾਫ਼ ਮਾਮਲਾ ਦਰਜ ਹੋ ਜਾਣ ਦੀ ਖ਼ਬਰ ਹੈ | ਇਸ ਮਾਮਲੇ ਦੇ ਮੁੱਦਈ ਧਿਰ ...

ਪੂਰੀ ਖ਼ਬਰ »

ਵਿਕਾਸ ਪੱਖੋਂ ਸਰਹੱਦੀ ਖੇਤਰ ਦੇ ਪਿੰਡਾਂ 'ਚ ਵੀ ਦੇਖਣ ਨੂੰ ਮਿਲਣਗੇ ਵੱਡੇ ਬਦਲਾਅ-ਮੰਤਰੀ ਕਟਾਰੂਚੱਕ

ਗੁਰਦਾਸਪੁਰ, 5 ਦਸੰਬਰ (ਆਰਿਫ਼)- ਪੰਜਾਬ ਸਰਕਾਰ ਵਲੋਂ ਸਰਹੱਦੀ ਖੇਤਰਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਵਿਕਾਸ ਪੱਖੋਂ ਸਰਹੱਦੀ ਖੇਤਰ ਦੇ ਪਿੰਡਾਂ ਵਿਚ ਵੀ ਵੱਡੇ ਬਦਲਾਅ ਦੇਖਣ ਨੂੰ ਮਿਲਣਗੇ | ਅੱਜ ਸਥਾਨਕ ...

ਪੂਰੀ ਖ਼ਬਰ »

ਇੱਕੋ ਰਾਤ ਚਾਰ ਟਿਊਬਵੈੱਲ ਮੋਟਰਾਂ ਚੋਰੀ

ਨਿੱਕੇ ਘੁੰਮਣ, 5 ਦਸੰਬਰ (ਸਤਬੀਰ ਸਿੰਘ ਘੁੰਮਣ)- ਥਾਣਾ ਘੁੰਮਣ ਕਲਾਂ ਅਧੀਨ ਪਿੰਡ ਬਾਂਗੌਵਾਣੀ ਵਿਖੇ ਬੀਤੀ ਰਾਤ ਚੋਰਾਂ ਵਲੋਂ ਚਾਰ ਕਿਸਾਨਾਂ ਦੀਆਂ ਟਿਊਬਵੈੱਲ ਮੋਟਰਾਂ ਚੋਰੀ ਕਰ ਲਈਆਂ | ਪ੍ਰਭਾਵਿਤ ਕਿਸਾਨਾਂ ਮਾਸਟਰ ਕੰਵਲਜੀਤ ਸਿੰਘ ਦੀਆਂ 2, ਐਡਵੋਕੇਟ ਬਲਜਿੰਦਰ ...

ਪੂਰੀ ਖ਼ਬਰ »

ਏ.ਵੀ.ਐਮ. ਸਕੂਲ ਠਠਿਆਰੀ ਗੇਟ ਵਿਖੇ ਵਿਸ਼ੇਸ਼ ਪੈਨਸ਼ਨ ਕੈਂਪ 8 ਨੂੰ

ਬਟਾਲਾ, 5 ਦਸੰਬਰ (ਕਾਹਲੋਂ)- ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋੜਵੰਦ ਲੋਕਾਂ ਦੀ ਭਲਾਈ ਲਈ ਵੱਖ-ਵੱਖ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ, ਜਿਸ ਦੇ ਚਲਦਿਆਂ ਵਿਧਾਨ ਸਭਾ ਹਲਕਾ ਬਟਾਲਾ ਵਿਖੇ ਲੋੜਵੰਦ ਲੋਕਾਂ ...

ਪੂਰੀ ਖ਼ਬਰ »

ਵਕੀਲ ਰਜੇਸ਼ ਕੁਮਾਰ ਮਹੰਤ ਤੇ ਬਿਕਰਮਜੀਤ ਸਿੰਬਲ ਬਾਰ ਐਸੋਸੀਏਸ਼ਨ ਚੋਣ ਕਮੇਟੀ ਦੇ ਚੇਅਰਮੈਨ ਨਿਯੁਕਤ

ਬਟਾਲਾ, 5 ਦਸੰਬਰ (ਬੁੱਟਰ)- ਬਾਰ ਐਸੋਸੀਏਸ਼ਨ ਬਟਾਲਾ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਬਿਕਰਮਜੀਤ ਸਿੰਘ ਕਰਵਾਲੀਆਂ ਦੀ ਅਗਵਾਈ 'ਚ ਹੋਈ | ਮੀਟਿੰਗ ਦੌਰਾਨ ਸਰਬਸੰਮਤੀ ਨਾਲ ਵਕੀਲ ਰਜੇਸ਼ ਕੁਮਾਰ ਮਹੰਤ ਤੇ ਬਿਕਰਮਜੀਤ ਸਿੰਘ ਜੱਗਾ ਸਿੰਬਲ ਨੂੰ ਬਾਰ ਐਸੋਸੀਏਸ਼ਨ ਚੋਣ ...

ਪੂਰੀ ਖ਼ਬਰ »

ਅੰਗਹੀਣਾਂ ਤੇ ਨੇਤਰਹੀਣਾਂ ਨੂੰ ਸਫ਼ਰੀ ਭੱਤਾ ਮੁੜ ਲਾਗੂ ਕਰਨ ਦਾ ਫ਼ੈਸਲਾ ਸ਼ਾਲਾਘਾਯੋਗ-ਸੋਢੀ, ਦਿਓਲ

ਸ੍ਰੀ ਹਰਿਗੋਬਿੰਦਪੁਰ, 5 ਦਸੰਬਰ (ਕੰਵਲਜੀਤ ਸਿੰਘ ਚੀਮਾ)- ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਦੇ ਕਰੀਬੀ ਸਾਥੀ ਅਤੇ ਦਫ਼ਤਰ ਇੰਚਾਰਜ ਗੁਰਪ੍ਰੀਤ ਸਿੰਘ ਸੋਢੀ ਤੇ ਹਨੀ ਦਿਓਲ ਸ਼ੁਕਾਲਾ ਨੇ ਕਿਹਾ ਕਿ ਮੁੱਖ ...

ਪੂਰੀ ਖ਼ਬਰ »

ਅੰਤਿ੍ੰਗ ਕਮੇਟੀ ਮੈਂਬਰ ਜੱਸਲ ਗੁ: ਬਾਬਾ ਬੁੱਢਾ ਸਾਹਿਬ ਜੀ ਤੇਜਾ ਕਲਾਂ ਹੋਏ ਨਤਮਸਤਕ

ਬਟਾਲਾ, 5 ਦਸੰਬਰ (ਕਾਹਲੋਂ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਿ੍ੰਗ ਕਮੇਟੀ ਮੈਂਬਰ ਬਣਨ ਉਪਰੰਤ ਜਥੇ: ਗੁਰਨਾਮ ਸਿੰਘ ਜੱਸਲ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਸਾਹਿਬ ਤੇਜਾ ਕਲਾਂ ਵਿਖੇ ਨਤਮਸਤਕ ਹੋਏ ਤੇ ਪੰਥ ਦੀ ਚੜ੍ਹਦੀ ਕਲਾ ਤੇ ਸਰਬੱਤ ਦੇ ਭਲੇ ਲਈ ...

ਪੂਰੀ ਖ਼ਬਰ »

ਫੈੱਡਰੇਸ਼ਨ ਏਟਕ ਦੀ ਮੀਟਿੰਗ ਹੋਈ

ਕਾਦੀਆਂ, 5 ਦਸੰਬਰ (ਕੁਲਵਿੰਦਰ ਸਿੰਘ)- ਪੀ.ਐਸ.ਈ.ਬੀ. ਇੰਪਲਾਈਜ਼ ਫੈੱਡਰੇਸ਼ਨ ਏਟਕ ਡਵੀਜ਼ਨ ਮੰਡਲ ਕਮੇਟੀ ਦੀ ਇਕ ਮੀਟਿੰਗ ਮੰਡਲ ਦਫਤਰ ਕਾਦੀਆਂ ਵਿਖੇ ਕੀਤੀ ਗਈ | ਇਸ ਮੀਟਿੰਗ ਦੀ ਪ੍ਰਧਾਨਗੀ ਡਵੀਜਨ ਪ੍ਰਧਾਨ ਪਿਆਰਾ ਸਿੰਘ ਵਲੋਂ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ...

ਪੂਰੀ ਖ਼ਬਰ »

ਸਟਾਲਵਾਰਟ ਇੰਟਰਨੈਸ਼ਨਲ ਸਕੂਲ 'ਚ ਪ੍ਰਸ਼ਨੋਤਰੀ ਮੁਕਾਬਲੇ

ਬਟਾਲਾ, 5 ਦਸੰਬਰ (ਕਾਹਲੋਂ)- ਦਾ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਵਿਖੇ ਬੱਚਿਆਂ ਦੇ ਸਰਬਪੱਖੀ ਵਿਕਾਸ ਦੇ ਮੱਦੇਨਜ਼ਰ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ | ਸਕੂਲ ਦੇ ਓਪਨ ਏਅਰ ਥੀਏਟਰ 'ਚ ਹੋਏ ਮੁਕਾਬਲਿਆਂ ਦੌਰਾਨ ਪਹਿਲਾ ਪੱਧਰ ਜਮਾਤਾਂ ਵਿਚ ਲਿਆ ਗਿਆ | ਉਸ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਕਾਦੀਆਂ, 5 ਦਸੰਬਰ (ਯਾਦਵਿੰਦਰ ਸਿੰਘ)- ਅਕਾਲ ਹਸਪਤਾਲ ਕਾਦੀਆਂ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ, ਜਿਸ ਵਿਚ ਰੂਬੀ ਨੈਲਸਨ ਮੈਮੋਰੀਅਲ ਹਸਪਤਾਲ ਜਲੰਧਰ ਦੇ ਮਾਹਿਰ ਡਾਕਟਰਾਂ ਵਲੋਂ 490 ਮਰੀਜ਼ਾਂ ਦੀ ਵੱਖ-ਵੱਖ ਬਿਮਾਰੀਆਂ ਦੀ ਜਾਂਚ ਕੀਤੀ ਗਈ | ਇਸ ਸਬੰਧੀ ...

ਪੂਰੀ ਖ਼ਬਰ »

ਸੇਂਟ ਕਬੀਰ ਪਬਲਿਕ ਸਕੂਲ ਦੀ ਅਧਿਆਪਕਾ ਕਿਰਨ ਬਾਲਾ ਕੌਮੀ ਪੁਰਸਕਾਰ ਨਾਲ ਸਨਮਾਨਿਤ

ਬਟਾਲਾ, 5 ਦਸੰਬਰ (ਕਾਹਲੋਂ)- ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ ਸਿੱਖਿਆ ਦੇ ਵਿਸ਼ਾਲ ਖੇਤਰ ਵਿਚ ਨਵੀਆਂ ਪੈੜਾਂ ਪਾ ਰਿਹਾ ਹੈ, ਜਿਸ ਦਾ ਸਿਹਰਾ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਜਾਂਦਾ ਹੈ | ਅਧਿਆਪਕ ਹੀ ਅਜਿਹੇ ਪਾਰਖੂ ਹੁੰਦੇ ਹਨ ਜੋ ਆਪਣੀ ਕਾਬਲੀਅਤ ਤੇ ...

ਪੂਰੀ ਖ਼ਬਰ »

- ਅੰਤਰ ਜ਼ੋਨਲ ਮੁਕਾਬਲੇ - ਗੁਰੂ ਨਾਨਕ ਕਾਲਜ ਬਟਾਲਾ ਦੀ ਭੰਗੜਾ ਟੀਮ ਦਾ ਦੂਜਾ ਸਥਾਨ

ਬਟਾਲਾ, 5 ਦਸੰਬਰ (ਕਾਹਲੋਂ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਕਰਵਾਏ ਗਏ ਅੰਤਰ ਜ਼ੋਨਲ ਮੁਕਾਬਲਿਆਂ ਵਿਚ ਗੁਰੂ ਨਾਨਕ ਕਾਲਜ ਬਟਾਲਾ ਦੀ ਭੰਗੜੇ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਇੱਥੇ ਜ਼ਿਕਰਯੋਗ ਹੈ ਕਿ ਇਸ ...

ਪੂਰੀ ਖ਼ਬਰ »

4 ਦਿਨਾ ਫੁੱਟਬਾਲ ਟੂਰਨਾਮੈਂਟ 'ਚ 40 ਟੀਮਾਂ 'ਚੋਂ ਬਸੰਤਕੋਟ ਕਲੱਬ ਦੀ ਝੰਡੀ-ਸ਼ਮਸ਼ੇਰ ਫ਼ੌਜੀ

ਧਿਆਨਪੁਰ, 5 ਦਸੰਬਰ (ਕੁਲਦੀਪ ਸਿੰਘ)- 16ਵੇਂ 4 ਰੋਜ਼ਾ ਫੁੱਟਬਾਲ ਟੂਰਨਾਮੈਂਟ ਦੌਰਾਨ 40 ਟੀਮਾਂ 'ਚੋਂ ਸ਼ਹੀਦ ਭਗਤ ਸਿੰਘ ਜੀ ਸਪੋਰਟਸ ਕਲੱਬ ਬਸੰਤਕੋਟ ਦੀ ਝੰਡੀ ਰਹੀ | ਇਸ ਸਬੰਧੀ ਕਲੱਬ ਪ੍ਰਧਾਨ ਨੌਜਵਾਨ ਯੂਥ ਆਗੂ ਸ਼ਮਸ਼ੇਰ ਸਿੰਘ ਫ਼ੌਜੀ, ਯੂਥ ਆਗੂ ਦਿਲਪ੍ਰੀਤ ਸਿੰਘ ...

ਪੂਰੀ ਖ਼ਬਰ »

ਪੈਰਾਮਾਊਾਟ ਇੰਸਟੀਚਿਊਟ ਵਿਦਿਆਰਥੀਆਂ ਦਾ ਭਵਿੱਖ ਸੰਵਾਰਨ 'ਚ ਨਿਭਾਅ ਰਿਹਾ ਅਹਿਮ ਭੂਮਿਕਾ-ਐਮ.ਡੀ.

ਪੁਰਾਣਾ ਸ਼ਾਲਾ, 5 ਦਸੰਬਰ (ਅਸ਼ੋਕ ਸ਼ਰਮਾ)- ਸਥਾਨਕ ਪੈਰਾਮਾਉਂਟ ਇੰਸਟੀਚਿਊਟ ਬੇਟ ਇਲਾਕੇ ਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ 'ਚ ਅਹਿਮ ਭੂਮਿਕਾ ਨਿਭਾਅ ਰਿਹਾ ਹੈ | ਇਸ ਸਬੰਧੀ ਇੰਸਟੀਚਿਊਟ ਦੇ ਐਮ.ਡੀ. ਇੰਜੀ: ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸੰਸਥਾ ਵਲੋਂ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਵਿਕਲਾਂਗ ਦਿਵਸ ਮੌਕੇ ਹਰਮਨ ਗੁਰਾਇਆ ਨੂੰ ਕੌਮੀ ਪੁਰਸਕਾਰ ਮਿਲਣ ਦਾ ਭਰਵਾਂ ਸਵਾਗਤ

ਡੇਹਰੀਵਾਲ ਦਰੋਗਾ, 5 ਦਸੰਬਰ (ਹਰਦੀਪ ਸਿੰਘ ਸੰਧੂ)- ਪਿਛਲੇ ਲੰਮੇ ਸਮੇਂ ਤੋਂ ਲੋਕ ਸੇਵਾਵਾਂ ਨਿਭਾਅ ਰਹੇ ਨੌਜਵਾਨ ਆਗੂ ਜਨ ਕਲਿਆਣ ਸੇਵਾ ਸੁਸਾਇਟੀ ਦੇ ਮੁਖੀ ਹਰਮਨਜੀਤ ਸਿੰਘ ਗੁਰਾਇਆ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵਲੋਂ ਸਰਵਸ਼੍ਰੇਸ਼ਠ ਵਿਅਕਤੀ ਕੌਮੀ ...

ਪੂਰੀ ਖ਼ਬਰ »

ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਨੇ ਮੰਗਾਂ ਨੰੂ ਲੈ ਕੇ ਸਿੱਖਿਆ ਮੰਤਰੀ ਤੇ ਪਿ੍ੰਸੀਪਲ ਸਕੱਤਰ ਸਿੱਖਿਆ ਦੇ ਫੂਕੇ ਪੁਤਲੇ

ਗੁਰਦਾਸਪੁਰ, 5 ਦਸੰਬਰ (ਆਰਿਫ਼)- ਐਸ.ਸੀ. /ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਵਲੋਂ ਸਿੱਖਿਆ ਮੰਤਰੀ ਪੰਜਾਬ ਤੇ ਪਿ੍ੰਸੀਪਲ ਸਕੱਤਰ ਸਿੱਖਿਆ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਤੇ ...

ਪੂਰੀ ਖ਼ਬਰ »

ਗਿਆਨ ਅੰਜਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ

ਗੁਰਦਾਸਪੁਰ, 5 ਦਸੰਬਰ (ਪ੍ਰੇਮ ਕੁਮਾਰ)- ਗਿਆਨ ਅੰਜਨ ਪਬਲਿਕ ਹਾਈ ਸਕੂਲ ਵਲੋਂ ਵਿਦਿਆਰਥੀਆਂ ਦਾ ਵਾਰ ਹੀਰੋਜ਼ ਮਿਊਜ਼ੀਅਮ ਅੰਮਿ੍ਤਸਰ ਦਾ ਵਿੱਦਿਅਕ ਟੂਰ ਲਗਾਇਆ | ਇਸ ਟੂਰ ਦੌਰਾਨ ਵਿਦਿਆਰਥੀਆਂ ਨੰੂ ਦੇਸ਼ ਦੀ ਆਜ਼ਾਦੀ, ਸ਼ਹੀਦ ਹੋਏ ਸ਼ਹੀਦਾਂ ਤੇ ਯੁੱਧ ਦੌਰਾਨ ਵਰਤੇ ...

ਪੂਰੀ ਖ਼ਬਰ »

ਜ਼ਮੀਨ 'ਤੇ ਜਬਰੀ ਨਾਜਾਇਜ਼ ਕਬਜ਼ਾ ਕਰਨ ਦਾ ਦੋਸ਼

ਪੁਰਾਣ ਸ਼ਾਲਾ, 5 ਦਸੰਬਰ (ਅਸ਼ੋਕ ਸ਼ਰਮਾ)- ਪਿੰਡ ਗਾਜ਼ੀਕੋਟ ਦੇ ਬੂਟਾ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਵਲੋਂ ਉਸ ਦੀ ਜ਼ਮੀਨ 'ਤੇ ਇਕ ਵਿਅਕਤੀ ਵਲੋਂ ਨਾਜਾਇਜ਼ ਕਬਜ਼ਾ ਕਰਕੇ ਉਸ ਦੀ ਬੀਜੀ ਹੋਈ ਫ਼ਸਲ ਵਾਹ ਲੈਣ ਦੇ ਦੋਸ਼ ਲਗਾਏ ਗਏ ਹਨ | ਜਾਣਕਾਰੀ ਅਨੁਸਾਰ ਪੀੜਤ ਬੂਟਾ ...

ਪੂਰੀ ਖ਼ਬਰ »

ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ 67ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫਰੰਸ 'ਚ ਕਰੀਬ 50 ਸਕੂਲਾਂ ਨੇ ਲਿਆ ਹਿੱਸਾ

ਅਲੀਵਾਲ, 5 ਦਸੰਬਰ (ਸੁੱਚਾ ਸਿੰਘ ਬੁੱਲੋਵਾਲ)- ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਆਧੁਨਿਕ ਕਵਿਤਾ ਦੇ ਪਿਤਾਮਾ ਮਹਾਨ ਕਵੀ ਭਾਈ ਵੀਰ ਸਿੰਘ ਦੇ 150 ਸਾਲਾ ਜਨਮ ਦਿਵਸ ਨੂੰ ਸਮਰਪਿਤ 67ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫਰੰਸ ਅੰਮਿ੍ਤਸਰ ਵਿਚ ਬੁਲਾਈ ਗਈ, ਜਿਸ ਵਿਚ ਕਰੀਬ 50 ...

ਪੂਰੀ ਖ਼ਬਰ »

ਬਿ੍ਟਿਸ਼ ਲਾਇਬ੍ਰੇਰੀ ਦੀ ਵਿਦਿਆਰਥਣ ਨੇ ਪੀ.ਟੀ.ਈ. 'ਚੋਂ ਪ੍ਰਾਪਤ ਕੀਤੇ 8 ਬੈਂਡ

ਗੁਰਦਾਸਪੁਰ, 5 ਦਸੰਬਰ (ਆਰਿਫ਼)- ਦਿ ਬਿ੍ਟਿਸ਼ ਲਾਇਬ੍ਰੇਰੀ ਦੇ ਐਮ.ਡੀ. ਦੀਪਕ ਅਬਰੋਲ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਦੀ ਵਿਦਿਆਰਥਣ ਪਰਨੀਤ ਕੌਰ ਨੇ ਪੀ. ਟੀ. ਈ. 'ਚੋਂ 8 ਬੈਂਡ ਹਾਸਲ ਕੀਤੇ ਹਨ ਜਿਸ ਦੇ ਲਿਸਨਿੰਗ 'ਚੋਂ 8 ਬੈਂਡ, ਰੀਡਿੰਗ 'ਚੋਂ 8.5 ਬੈਂਡ, ਸਪੀਕਿੰਗ 'ਚੋਂ 8.5 ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਕਾਦੀਆਂ, 5 ਦਸੰਬਰ (ਯਾਦਵਿੰਦਰ ਸਿੰਘ, ਕੁਲਵਿੰਦਰ ਸਿੰਘ)- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਸ਼ੇਸ਼ ਉਪਰਾਲੇ ਨਾਲ ਗੁਰਦੁਆਰਾ ਸ੍ਰੀ ਗੁਰੂ ਤੇਗ ...

ਪੂਰੀ ਖ਼ਬਰ »

ਭਾਕਿਯੂ ਜ਼ਿਲ੍ਹਾ ਪ੍ਰਧਾਨ ਦੇ ਘਰ ਨੂੰ ਜਾਂਦਾ ਰਸਤਾ ਪੱਕਾ ਨਾ ਕਰਨ ਦੇ ਵਿਰੋਧ 'ਚ ਬੀ.ਡੀ.ਪੀ.ਓ. ਦਫ਼ਤਰ ਵਿਖੇ ਵਿਸ਼ਾਲ ਧਰਨਾ

ਫ਼ਤਹਿਗੜ੍ਹ ਚੂੜੀਆਂ, 5 ਦਸੰਬਰ (ਹਰਜਿੰਦਰ ਸਿੰਘ ਖਹਿਰਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਵਲੋਂ ਦਲਜੀਤ ਸਿੰਘ ਚਿਤੌੜਗੜ੍ਹ ਦੀ ਅਗਵਾਈ 'ਚ ਬੀ.ਡੀ.ਪੀ.ਓ. ਦਫ਼ਤਰ ਫ਼ਤਹਿਗੜ੍ਹ ਚੂੜੀਆਂ ਵਿਚ ਅਣਮਿੱਥੇ ਸਮੇਂ ਲਈ ਧਰਨਾ ਚੱਲ ਰਿਹਾ ਹੈ ਕਿਉਂਕਿ ਬੀ.ਡੀ.ਪੀ.ਓ. ਵਲੋਂ ...

ਪੂਰੀ ਖ਼ਬਰ »

ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਡੱਲਾ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਬਟਾਲਾ, 5 ਦਸੰਬਰ (ਕਾਹਲੋਂ)- ਸ: ਅਮਨਸ਼ੇਰ ਸਿੰਘ ਸ਼ੈਰੀ ਕਲਸੀ ਹਲਕਾ ਵਿਧਾਇਕ ਬਟਾਲਾ ਵਲੋਂ ਪਿੰਡ ਡੱਲਾ ਦੇ ਵਸਨੀਕਾਂ ਨੂੰ ਮਿਲੇ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ | ਉਨ੍ਹਾਂ ਕਿਹਾ ਕਿ ਹਲਕਾ ਬਟਾਲਾ ਦੇ ਸਰਬਪੱਖੀ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਰਹਿਣ ...

ਪੂਰੀ ਖ਼ਬਰ »

ਚੰਡੀਗੜ੍ਹ 'ਤੇ ਸਿਰਫ਼ ਪੰਜਾਬ ਦਾ ਹੱਕ-ਫੱਤੂਪੁਰ, ਢਿਲਵਾਂ, ਰਣਸੀਕਾ

ਧਿਆਨਪੁਰ, 5 ਦਸੰਬਰ (ਕੁਲਦੀਪ ਸਿੰਘ)- ਚੰਡੀਗੜ੍ਹ ਵਿਚ ਵੱਖਰੀ ਹਰਿਆਣਾ ਵਿਧਾਨ ਸਭਾ ਲਈ ਜ਼ਮੀਨ ਵਾਸਤੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਸ੍ਰੀ ਗਿਆਨ ਚੰਦ ਗੁਪਤਾ ਵਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਕੀਤੀ ਜਾ ਰਹੀ ਚਾਰਾਜੋਈ 'ਤੇ ਪ੍ਰਤੀਕਰਮ ਪ੍ਰਗਟ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX