ਫ਼ਰੀਦਕੋਟ, 5 ਦਸੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਸ਼ਹਿਰ ਦੇ ਪੌਸ਼ ਖੇਤਰ ਹਰਿੰਦਰਾ ਨਗਰ ਵਿਚ ਇਕ ਭਿਆਨਕ ਹਾਦਸਾ ਵਾਪਰਿਆ ਜਿਸ ਵਿਚ ਸੜਕ ਕਿਨਾਰੇ ਖੜ੍ਹੀ ਕਾਰ ਨੂੰ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ | ਇਹ ਟੱਕਰ ਇੰਨ੍ਹੀ ਭਿਆਨਕ ਸੀ ਕਿ ਮੂਹਰੇ ਖੜ੍ਹੀ ਕਾਰ ਪੂਰੀ ਤਰ੍ਹਾਂ ਅੰਦਰ ਤੱਕ ਧੱਸ ਗਈ | ਕਾਰ ਵਿਚ ਪਿਛਲੀ ਸੀਟ 'ਤੇ ਬੈਠੀ ਔਰਤ ਦੀ ਝਟਕੇ ਨਾਲ ਗਰਦਨ ਕੱਟੀ ਗਈ | ਜਦੋਂ ਕਿ ਕਾਰ 'ਚ ਬੈਠੇ 3 ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ | ਦੂਸਰੇ ਪਾਸੇ ਟੱਕਰ ਮਾਰਨ ਵਾਲੀ ਕਾਰ ਦੇ ਏਅਰਬੈਗ ਖੁੱਲ੍ਹਣ ਕਾਰਨ ਕਾਰ ਚਾਲਕ ਸੱਟਾਂ ਤੋਂ ਬਚ ਗਿਆ | ਘਟਨਾ ਸਥਾਨ ਨਜ਼ਦੀਕ ਖੜ੍ਹੇ ਲੋਕਾਂ ਨੇ ਕਾਰ 'ਚ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਤੁਰੰਤ ਬਾਹਰ ਕੱਢਿਆ ਅਤੇ ਐਂਬੂਲੈਂਸ ਰਾਹੀਂ ਉਨ੍ਹਾਂ ਨੂੰ ਹਸਪਤਾਲ ਵਿਖੇ ਭੇਜਣ ਦੀ ਕੋਸ਼ਿਸ਼ ਕੀਤੀ | ਹਾਦਸੇ ਵਿਚ ਬੁਰੀ ਤਰ੍ਹਾਂ ਜ਼ਖ਼ਮੀ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ | ਬਾਕੀਆਂ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਪਹੁੰਚਾਇਆ ਗਿਆ | ਜਿਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ | ਜਾਣਕਾਰੀ ਅਨੁਸਾਰ ਕੋਟਕਪੂਰਾ ਵਾਸੀ ਸ਼ਕਤੀ ਅਹੂਜਾ, ਉਨ੍ਹਾਂ ਦੀ ਪਤਨੀ ਰਾਖੀ ਅਹੂਜਾ, ਬੇਟੀ ਅਕਸ਼ਿਤਾ ਅਹੂਜਾ ਅਤੇ ਬੇਟਾ ਅਰਮਾਨ ਅਹੂਜਾ ਪੂਰਾ ਪਰਿਵਾਰ ਕਿਸੇ ਕੰਮ ਲਈ ਫ਼ਰੀਦਕੋਟ ਵਿਖੇ ਆਇਆ ਹੋਇਆ ਸੀ ਅਤੇ ਕੁਝ ਹੋਰ ਖਰੀਦਦਾਰੀ ਕਰਨ ਲਈ ਹਰਿੰਦਰਾ ਨਗਰ ਗੇਟ ਸਾਹਮਣੇ ਆਪਣੀ ਕਾਰ ਨੂੰ ਸੜਕ ਕਿਨਾਰੇ ਖੜ੍ਹੀ ਕਰਕੇ ਇੰਤਜ਼ਾਰ ਕਰ ਰਿਹਾ ਸੀ | ਇਸੇ ਦੌਰਾਨ ਹੀ ਇਹ ਘਟਨਾ ਵਾਪਰ ਗਈ | ਜਾਂਚ ਕਰ ਰਹੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਟੱਕਰ ਮਾਰਨ ਵਾਲੇ ਕਾਰ ਚਾਲਕ ਨੂੰ ਕਾਬੂ ਕਰਕੇ ਉਸ ਦੀ ਮੈਡੀਕਲ ਜਾਂਚ ਕਰਵਾਈ ਗਈ ਹੈ ਅਤੇ ਉਹ ਇਸ ਸਮੇਂ ਹਸਪਤਾਲ ਵਿਖੇ ਜ਼ੇਰੇ ਇਲਾਜ ਹੈ | ਪੁਲਿਸ ਨੇ ਟੱਕਰ ਮਾਰਨ ਵਾਲੇ ਕਾਰ ਚਾਲਕ ਬਲਰਾਜ ਸਿੰਘ ਵਾਸੀ ਫ਼ਰੀਦਕੋਟ ਵਿਰੁੱਧ ਆਈ.ਪੀ.ਸੀ ਦੀ ਧਾਰਾ 304-ਏ, 279, 337, 338 ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਇੱਥੇ ਇਹ ਵੀ ਦੱਸਣਾ ਜ਼ਰੂਰੀ ਹੈ ਕਿ ਸਥਾਨਕ ਵਾਸੀਆਂ ਨੇ ਦੱਸਿਆ ਕਿ 108 ਐਂਬੂਲੈਂਸ ਨੂੰ ਵਾਰ ਵਾਰ ਟੈਲੀਫ਼ੋਨ ਕਰਨ ਦੇ ਬਾਵਜੂਦ ਘਟਨਾ ਤੋਂ ਕਰੀਬ ਅੱਧਾ ਘੰਟਾ ਬਾਅਦ ਇਹ ਐਂਬੂਲੈਂਸ ਮੌਕੇ 'ਤੇ ਪਹੁੰਚੀ | ਹਾਜ਼ਰ ਲੋਕਾਂ ਨੇ ਨਿੱਜੀ ਕਾਰ 'ਤੇ ਇਨ੍ਹਾਂ ਜ਼ਖ਼ਮੀਆਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਪਹੁੰਚਾਇਆ |
ਬਾਜਾਖਾਨਾ, 5 ਦਸੰਬਰ (ਜਗਦੀਪ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਬਲਾਕ ਬਾਜਾਖਾਨਾ ਵਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਬਲਾਕ ਪੱਧਰੀ ਝੰਡਾ ਮਾਰਚ ਕੱਢਿਆ ਗਿਆ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਇੰਦਰਜੀਤ ਸਿੰਘ ਘਣੀਆਂ ਨੇ ਦੱਸਿਆ ਕਿ ਪੰਜਾਬ ...
ਫ਼ਰੀਦਕੋਟ, 5 ਦਸੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਕਾਲਜ ਆਫ਼ ਐਜੂਕੇਸਨ ਅਤੇ ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਵਲੋਂ ਸਾਂਝੇ ਤੌਰ 'ਤੇ ਵਿਸ਼ਵ ਵਿਕਲਾਂਗ ਦਿਵਸ-2022 ਮਨਾਇਆ ਗਿਆ | ਇਸ ਸੰਬੰਧੀ ਬੀ.ਐੱਡ ਕਾਲਜ ਦੇ ਬਹੁ-ਮੰਤਵੀ ਹਾਲ 'ਚ ਇਕ ਰਾਜ ਪੱਧਰੀ ਸਮਾਗਮ ...
ਫ਼ਰੀਦਕੋਟ, 5 ਦਸੰਬਰ (ਸਰਬਜੀਤ ਸਿੰਘ)-ਨੌਜਵਾਨ ਭਾਰਤ ਸਭਾ ਵਲੋਂ ਨਸ਼ਾ ਖਤਮ ਕਰਨ ਲਈ ਵਿੱਢੀ ਮੁਹਿੰਮ ਤਹਿਤ ਹਲਕਾ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੂੰ ਮੰਗ ਪੱਤਰ ਸੌਂਪ ਕੇ ਦਿਨੋਂ-ਦਿਨ ਵਧ ਰਹੇ ਨਸ਼ੇ ਦੇ ਪ੍ਰਕੋਪ ਨੂੰ ਠੱਲ੍ਹ ਪਾਉਣ ਦੀ ਮੰਗ ਕੀਤੀ | ...
ਫ਼ਰੀਦਕੋਟ, 5 ਦਸੰਬਰ (ਜਸਵੰਤ ਸਿੰਘ ਪੁਰਬਾ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲੇਵਾਲਾ 'ਚ ਐਕਸਪੈਸਨ 2022 ਸਾਲਾਨਾ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਗੁਰਚਰਨ ਸਿੰਘ ਅਤੇ ਵਾਈਸ ਚੇਅਰਮੈਨ ਕੁਲਵੰਤ ਕੌਰ ਨੇ ਸ਼ਮ੍ਹਾ ਰੌਸ਼ਨ ਕਰਕੇ ...
ਫ਼ਰੀਦਕੋਟ, 5 ਦਸੰਬਰ (ਸਰਬਜੀਤ ਸਿੰਘ)-ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਵਲੋਂ ਇੱਥੇ ਜ਼ਿਲ੍ਹਾ ਪੱਧਰੀ ਇਕ ਮੀਟਿੰਗ ਕਰਕੇ ਪੰਜਾਬ ਸਰਕਾਰ ਦੇ ਖੇਡ ਮੁਕਾਬਲਿਆਂ ਲਈ ਕੀਤੇ ਨਾਕਸ ਪ੍ਰਬੰਧਾਂ ਦੀ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਬੱਚਿਆਂ ਨੂੰ ...
ਫ਼ਰੀਦਕੋਟ, 5 ਦਸੰਬਰ (ਜਸਵੰਤ ਸਿੰਘ ਪੁਰਬਾ)-ਕਿਸ਼ੋਰ ਸਿੱਖਿਆ ਤਹਿਤ ਜ਼ਿਲ੍ਹਾ ਪੱਧਰੀ ਐਡਵੋਕੇਸੀ ਸਿਖਲਾਈ 6 ਅਤੇ 7 ਦਸੰਬਰ ਨੂੰ ਡਾ. ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫ਼ਰੀਦਕੋਟ ਵਿਖੇ ਕਰਵਾਈ ਜਾ ਰਹੀ ਹੈ | ਜ਼ਿਲ੍ਹਾ ਸਿੱਖਿਆ ...
ਫ਼ਰੀਦਕੋਟ, 5 ਦਸੰਬਰ (ਸਤੀਸ਼ ਬਾਗ਼ੀ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਸਕਿਓਰਿਟੀ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਡਿਪਟੀ ਮੈਡੀਕਲ ਸੁਪਰਡੈਂਟ ਡਾ. ਅਮਰਬੀਰ ਸਿੰਘ ਬੋਪਾਰਾਏ ਨਾਲ ਮੀਟਿੰਗ ਕਰਨ ਉਪਰੰਤ ...
ਫ਼ਰੀਦਕੋਟ, 5 ਦਸੰਬਰ (ਸਰਬਜੀਤ ਸਿੰਘ)-ਇੱਥੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਜਨਤਕ ਵਫ਼ਦ ਵਲੋਂ ਐੱਸ.ਐੱਸ.ਪੀ. ਰਾਜਪਾਲ ਸਿੰਘ ਸੰਧੂ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਲਖਵਿੰਦਰ ਸਿੰਘ ਰੰਧਾਵਾ ਨੂੰ ਮੰਗ ਪੱਤਰ ਸੌਂਪਿਆ | ਸੌਂਪੇ ਗਏ ਮੰਗ ਪੱਤਰ ਰਾਹੀਂ ਯੂਨੀਅਨ ...
ਬਰਗਾੜੀ, 5 ਦਸੰਬਰ (ਲਖਵਿੰਦਰ ਸ਼ਰਮਾ)-ਅਕਾਲੀ ਆਗੂ ਅਤੇ ਸਾਬਕਾ ਸਰਪੰਚ ਸੁਖਜਿੰਦਰ ਸਿੰਘ ਜ਼ੈਲਦਾਰ ਦੇ ਭਤੀਜੇ ਬਲਰਾਜ ਸਿੰਘ ਸਪੁੱਤਰ ਮੇਜਰ ਸਿੰਘ ਵਾਸੀ ਨਿਆਮੀਵਾਲਾ ਦੀ ਆਪਣੇ ਖੇਤ 'ਚ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ | ਇਸ ਮੌਤ 'ਤੇ ਜ਼ਿਲ੍ਹਾ ਪ੍ਰਧਾਨ ਮਨਤਾਰ ...
ਫ਼ਰੀਦਕੋਟ, 5 ਦਸੰਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀ ਅਤੇ ਉਸ ਦੇ ਸਾਥੀ ਵਿਰੁੱਧ ਥਾਣਾ ਸਿਟੀ ਫ਼ਰੀਦਕੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ...
ਫ਼ਰੀਦਕੋਟ, 5 ਦਸੰਬਰ (ਸਰਬਜੀਤ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਫ਼ਰੀਦਕੋਟ ਵਲੋਂ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਾਂਅ ਆਮ ਆਦਮੀ ਪਾਰਟੀ ਦੇ ਵਿਧਾਇਕ ...
ਕੋਟਕਪੂਰਾ, 5 ਦਸੰਬਰ (ਮੇਘਰਾਜ, ਮੋਹਰ ਗਿੱਲ)-ਬੀਤੀ ਰਾਤ ਸੜਕ ਹਾਦਸੇ 'ਚ ਮਾਰੀ ਗਈ ਸਥਾਨਕ ਦਸਮੇਸ਼ ਪਬਲਿਕ ਸਕੂਲ ਦੀ ਅਧਿਆਪਕਾ ਰਾਖੀ ਅਹੂਜਾ ਦਾ ਅੰਤਿਮ ਸਸਕਾਰ ਅੱਜ ਕੋਟਕਪੂਰਾ ਵਿਖੇ ਬੇਹੱਦ ਗਮਗੀਨ ਮਾਹੌਲ ਵਿਚ ਕੀਤਾ ਗਿਆ | ਇਸ ਮੌਤ ਕਾਰਨ ਸਥਾਨਕ ਸ਼ਾਸਤਰੀ ਮਾਰਕੀਟ ...
ਗਿੱਦੜਬਾਹਾ, 5 ਦਸੰਬਰ (ਸ਼ਿਵਰਾਜ ਸਿੰਘ ਬਰਾੜ)-ਗਿੱਦੜਬਾਹਾ ਪਿੰਡ ਦੇ ਸ਼ਮਸ਼ਾਨਘਾਟ ਦੀ ਸਫ਼ਾਈ ਕਰਨ ਲਈ ਪਿੰਡ ਵਾਸੀਆਂ ਵਲੋਂ ਇਕੱਠ ਕੀਤਾ ਗਿਆ | ਜ਼ਿਕਰਯੋਗ ਹੈ ਕਿ ਗਿੱਦੜਬਾਹਾ ਪਿੰਡ ਦੀ ਸ਼ਮਸ਼ਾਨਘਾਟ ਵਿਚ ਮਰਹੂਮ ਪ੍ਰਸਿੱਧ ਲੋਕ ਗਾਇਕ ਰਹੇ ਜਨਾਬ ਹਾਕਮ ਸੂਫ਼ੀ ...
ਫ਼ਰੀਦਕੋਟ, 5 ਦਸੰਬਰ (ਸਤੀਸ਼ ਬਾਗ਼ੀ)-ਪੰਜਾਬੀ ਸਾਹਿਤ ਸਭਾ ਫ਼ਰੀਦਕੋਟ ਦੀ ਮਾਸਿਕ ਮੀਟਿੰਗ ਲੇਖਕ, ਗਾਇਕ ਤੇ ਅਦਾਕਾਰ ਇਕਬਾਲ ਘਾਰੂ ਮੀਤ ਪ੍ਰਧਾਨ ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ (ਪੰਜਾਬ) ਦੀ ਪ੍ਰਧਾਨਗੀ ਹੇਠ ਸਥਾਨਕ ਸਿਵਲ ਪੈਨਸ਼ਨਰ ਭਵਨ ਵਿਖੇ ਹੋਈ | ਇਸ ਮੌਕੇ ...
ਫ਼ਰੀਦਕੋਟ, 5 ਦਸੰਬਰ (ਜਸਵੰਤ ਸਿੰਘ ਪੁਰਬਾ)-ਵੋਮੈਨ ਸੈੱਲ ਪੁਲਿਸ ਵਿਭਾਗ ਫ਼ਰੀਦਕੋਟ ਵਲੋਂ ਔਰਤਾਂ ਖ਼ਿਲਾਫ਼ ਹੋ ਰਹੀ ਹਿੰਸਾ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਦਸਮੇਸ਼ ਗਰੁੱਪ ਆਫ਼ ਇੰਸਟੀਚਿਊਟਸ ਫ਼ਰੀਦਕੋਟ ਦੇ ਡਾ. ਪੂਰਨ ਸਿੰਘ ਆਡੀਟੋਰੀਅਮ ਵਿਖੇ ...
ਫ਼ਰੀਦਕੋਟ, 5 ਦਸੰਬਰ (ਸਤੀਸ਼ ਬਾਗ਼ੀ)-ਰੋਟਰੀ ਕਲੱਬ ਵਲੋਂ ਗੁਰਦੁਆਰਾ ਸਾਹਿਬ ਭਾਈ ਗੁਰਦਾਸ ਜੀ ਡੋਗਰ ਬਸਤੀ ਫ਼ਰੀਦਕੋਟ ਵਿਖੇ ਵਿਜ਼ਿਨ ਸਪਰਿੰਗ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ, ਜਿਸ ਦੌਰਾਨ 107 ਮਰੀਜ਼ਾਂ ਦਾ ਨਿਰੀਖਣ ਕੀਤਾ ਗਿਆ ਅਤੇ 84 ...
ਫ਼ਰੀਦਕੋਟ, 5 ਦਸੰਬਰ (ਸਰਬਜੀਤ ਸਿੰਘ)-ਐਸ.ਟੀ.ਐਫ਼. ਪੁਲਿਸ ਵਲੋਂ ਨਵਾਂ ਕਿਲਾ ਤੋਂ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਘਰ 'ਚ ਕੀਤੀ ਗਈ ਛਾਪੇਮਾਰੀ ਦੌਰਾਨ 20 ਲੀਟਰ ਲਾਹਣ ਬਰਾਮਦ ਕੀਤੀ ਗਈ | ਜਦੋਂ ਕਿ ਕਥਿਤ ਦੋਸ਼ੀ ਪੁਲਿਸ ਦੀ ਗਿ੍ਫ਼ਤ 'ਚ ਨਹੀਂ ਆਇਆ | ਜਾਣਕਾਰੀ ਅਨੁਸਾਰ ਸਹਾਇਕ ...
ਬਰਗਾੜੀ, 5 ਦਸੰਬਰ (ਸੁਖਰਾਜ ਸਿੰਘ ਗੋਂਦਾਰਾ)-ਪੰਜਾਬੀ ਸਾਹਿਤ ਸਭਾ ਬਰਗਾੜੀ ਦੀ ਬੈਠਕ ਸਭਾ ਦੇ ਸਰਪ੍ਰਸਤ ਸੂਬੇਦਾਰ ਮੁਨਸ਼ੀ ਸਿੰਘ ਦੀ ਦੇਖ-ਰੇਖ ਹੇਠ ਸਭਾ ਦੇ ਪ੍ਰਧਾਨ ਦਰਸ਼ਨ ਸਿੰਘ ਝੋਟੀਵਾਲਾ ਦੀ ਪ੍ਰਧਾਨਗੀ ਹੇਠ ਰੁਲੀਆ ਸਿੰਘ ਨਗਰ ਬਰਗਾੜੀ ਦੇ ਪ੍ਰਾਇਮਰੀ ਸਕੂਲ ...
ਕੋਟਕਪੂਰਾ, 5 ਦਸੰਬਰ (ਮੋਹਰ ਸਿੰਘ ਗਿੱਲ)-'ਖੇਡਾਂ ਵਤਨ ਪੰਜਾਬ ਦੀਆਂ' ਦੀ ਸ਼ੁਰੂਆਤ ਨਾਲ ਬੱਚਿਆਂ ਤੇ ਨੌਜਵਾਨਾਂ ਦੇ ਮਨਾਂ 'ਚ ਖੇਡ ਭਾਵਨਾ ਪੈਦਾ ਹੋਈ ਤੇ ਹੁਣ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਗਤਕਾ ਕੋਚ ਨਿਯੁਕਤ ਕਰਕੇ ਸਕੂਲੀ ਪੜ੍ਹਾਈ ...
ਬਰਗਾੜੀ, 5 ਦਸੰਬਰ (ਲਖਵਿੰਦਰ ਸ਼ਰਮਾ)-ਖੇਤੀ ਵਿਰਾਸਤ ਮਿਸ਼ਨ ਵਲੋਂ ਪਿੰਡ ਝੱਖੜਵਾਲਾ ਵਿਖੇ ਕੋਆਰਡੀਨੇਟਰ ਗੋਰਾ ਸਿੰਘ ਚੈਨਾ ਦੀ ਅਗਾਵਾਈ ਹੇਠ ਮਿੱਟੀ ਦਿਹਾੜਾ ਮਨਾਇਆ ਗਿਆ | ਇਸ ਸਮੇਂ ਖੇਤਾਂ ਨੂੰ ਅੱਗ ਨਾ ਲਗਾ ਕੇ ਮਲਚਿੰਗ ਜਾਂ ਹੋਰਨਾਂ ਢੰਗਾਂ ਨਾਲ ਕਣਕ ਦੀ ਬਿਜਾਈ ...
ਜੈਤੋ, 5 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮੋਲਕ ਸਿੰਘ ਦੇ ਸਤਿਕਾਰਯੋਗ ਮਾਤਾ ਕਰਤਾਰ ਕੌਰ (ਸੇਵਾ ਮੁਕਤ ਸੁਪਰਡੈਂਟ ਸਿੱਖਿਆ ਵਿਭਾਗ) ਦੀ ਬੀਤੇ ਦਿਨੀਂ ਮੌਤ ਹੋ ਗਈ ਸੀ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ...
ਫ਼ਰੀਦਕੋਟ, 5 ਦਸੰਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਦੀ ਅਗਵਾਈ ਹੇਠ ਰੋਟਰੀ ਕਲੱਬ ਦੇ ਸਹਿਯੋਗ ਨਾਲ ਪਿਛਲੇ 15 ਦਿਨਾਂ ਤੋਂ ਫ਼ਰੀਦਕੋਟ ਸ਼ਹਿਰ 'ਚੋਂ ਸ਼ਹਿਰ ਵਾਸੀਆਂ ਨੂੰ ਬੇਸਹਾਰਾ ਪਸ਼ੂਆਂ ਤੋਂ ਨਿਜ਼ਾਤ ਦਿਵਾਉਣ ਲਈ ਇਨ੍ਹਾਂ ਜਾਨਵਰਾਂ ...
ਸਾਦਿਕ, 5 ਦਸੰਬਰ (ਆਰ.ਐਸ.ਧੁੰਨਾ)-ਸਬ ਸੈਂਟਰ ਦੀਪ ਸਿੰਘ ਵਾਲਾ ਦੀ ਸੀ.ਐਚ.ਓ ਹਰਪ੍ਰੀਤ ਕੌਰ ਦੀ ਅਗਵਾਈ ਵਿਚ ਪਰਮਜੀਤ ਕੌਰ ਏ.ਐਨ.ਐਮ, ਮਲਟੀਪਰਪਜ਼ ਹੈਲਥ ਵਰਕਰ ਅਤੇ ਆਸ਼ਾ ਵਰਕਰ ਤੇ ਅਧਾਰਿਤ ਟੀਮ ਵਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੀਪ ਸਿੰਘ ਵਾਲਾ ਵਿਖੇ ਬੱਚਿਆਂ ...
ਫ਼ਰੀਦਕੋਟ, 5 ਦਸੰਬਰ (ਚਰਨਜੀਤ ਸਿੰਘ ਗੋਂਦਾਰਾ)-ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਦਲੀਪ ਸਿੰਘ ਬਹਿਰੂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ 'ਚ ਕੌਮੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਬਿੰਦਰ ਸਿੰਘ ਗੋਲੇਵਾਲਾ, ਭਾਰਤੀ ਕਿਸਾਨ ਯੂਨੀਅਨ ...
ਫ਼ਰੀਦਕੋਟ, 5 ਦਸੰਬਰ (ਹਰਮਿੰਦਰ ਸਿੰਘ ਮਿੰਦਾ)-ਐੱਸ.ਐਚ.ਐਫ. (ਰਜਿ:) ਦੇ ਸੇਵਾਦਾਰਾਂ ਵਲੋਂ ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਦੀ ਵੰਡ ਲਈ ਇਕ ਸਾਦਾ ਸਮਾਰੋਹ ਸੇਵ ਹਿਊਮੈਨਿਟੀ ਕੰਪਿਊਟਰ ਸੈਂਟਰ ਕੋਟਕਪੂਰਾ ਰੋਡ ਫ਼ਰੀਦਕੋਟ ਵਿਖੇ ਕਰਵਾਇਆ ਗਿਆ | ਸੇਵਾਦਾਰ ...
ਗਿੱਦੜਬਾਹਾ, 5 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਦੇ ਐੱਸ.ਡੀ.ਐੱਮ. ਗਗਨਦੀਪ ਸਿੰਘ ਦਾ ਕੁਝ ਦਿਨ ਪਹਿਲਾਂ ਤਬਾਦਲਾ ਹੋ ਗਿਆ ਸੀ | ਜ਼ਿਲ੍ਹਾ ਮਾਲ ਅਫ਼ਸਰ ਸਰੋਜ ਰਾਣੀ ਨੂੰ ਗਿੱਦੜਬਾਹਾ ਦੇ ਐੱਸ.ਡੀ.ਐੱਮ. ਦਾ ਵਾਧੂ ਚਾਰਜ ਦਿੱਤਾ ਗਿਆ ਹੈ | ਅੱਜ ਉਨ੍ਹਾਂ ...
ਮਲੋਟ, 5 ਦਸੰਬਰ (ਪਾਟਿਲ)-ਜੀ.ਟੀ.ਬੀ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੇ ਵਿਦਿਆਰਥੀ ਵਲੋਂ ਜ਼ਿਲ੍ਹਾ ਪੱਧਰੀ ਬਾਲ ਵਿਗਿਆਨ ਸਾਇੰਸ ਕਾਂਗਰਸ 2022 ਤਹਿਤ ਚੁਣੇ ਗਏ ਵਿਸ਼ੇ ਅਨੁਸਾਰ ਛੱਤ 'ਤੇ ਬਾਗ਼ ਲਗਾਉਣ ਸੰਬੰਧੀ ਵੱਖ-ਵੱਖ ਥਾਵਾਂ ਦਸਮੇਸ਼ ਕਾਲੋਨੀ, ਗਰੀਨ ਵੈਲੀ, ...
ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇੇਤਰ ਸ੍ਰੀ ਮੁਕਤਸਰ ਸਾਹਿਬ ਵਲੋਂ 18 ਦਸੰਬਰ ਦਿਨ ਐਤਵਾਰ ਨੂੰ ਸਵੇਰੇ 6 ਵਜੇ 'ਇਕ ਦੌੜ ਸਰਬੱਤ ਦੇ ਭਲੇ ਲਈ' ਦਾ ਵਿਸੇਸ਼ ਉਪਰਾਲਾ ਕੀਤਾ ਗਿਆ ਹੈ | ਇਸ ਉਪਰਾਲੇ ਸੰਬੰਧੀ ਗੁਰੂ ...
ਲੰਬੀ, 5 ਦਸੰਬਰ (ਮੇਵਾ ਸਿੰਘ)-ਪੁਲਿਸ ਵਲੋਂ ਜ਼ਿਲੇ੍ਹ 'ਚ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਰਾਜੇਸ਼ ਸਨੇਹੀ ਬੱਤਾ ਡੀ.ਐੱਸ.ਪੀ. (ਡੀ) ਦੀ ਨਿਗਰਾਨੀ ਹੇਠ ਮਨਿੰਦਰ ਸਿੰਘ ਐੱਸ.ਐੱਚ.ਓ. ਲੰਬੀ ਵਲੋਂ ਇਕ ਵਿਅਕਤੀ ਨੂੰ 2000 ਨਸ਼ੇ ਦੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕਰਨ 'ਚ ...
ਗਿੱਦੜਬਾਹਾ, 5 ਦਸੰਬਰ (ਸ਼ਿਵਰਾਜ ਸਿੰਘ ਬਰਾੜ)-ਟੈਕਨੀਕਲ ਅਤੇ ਮਕੈਨੀਕਲ ਇੰਪਲਾਈਜ਼ ਯੂਨੀਅਨ ਬਰਾਂਚ ਗਿੱਦੜਬਾਹਾ ਦੀ ਮੀਟਿੰਗ ਰਾਮਜੀ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸੂਬਾ ਸਕੱਤਰ ਪਵਨ ਮੋਂਗਾ ਨੇ ਵਿਸ਼ੇਸ਼ ਤੌਰ 'ਤੇ ਹਿੱਸਾ ਲਿਆ | ਵੱਖ-ਵੱਖ ਬੁਲਾਰਿਆਂ ...
ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਰਣਜੀਤ ਸਿੰਘ ਢਿੱਲੋਂ)-ਕੈਂਪ ਇੰਚਾਰਜ ਹਰਜੀਤ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਰੁਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜ਼ਿਲ੍ਹਾ ਬਠਿੰਡਾ (ਬਠਿੰਡਾ ...
ਗਿੱਦੜਬਾਹਾ, 5 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਮਧੁਰ ਕਰਿਸ਼ਨ ਮੰਡਲ ਵਲੋਂ ਸਥਾਨਕ ਐੱਸ.ਐੱਸ.ਡੀ. ਕਮਿਊਨਿਟੀ ਸੈਂਟਰ ਵਿਖੇ ਸੱਤ ਰੋਜ਼ਾ ਸ੍ਰੀਮਦ ਭਾਗਵਤ ਕਥਾ ਦੇ ਚੌਥੇ ਦਿਨ ਸ੍ਰੀ ਧਾਮ ਵਰਿੰਦਾਵਨ ਤੋਂ ਆਏ ਸਵਾਮੀ ਰਜਨੀਸ਼ਾਨੰਦ ਵਲੋਂ ਭਗਵਾਨ ਸ੍ਰੀ ਕ੍ਰਿਸ਼ਨ ਦਾ ...
ਮਲੋਟ, 5 ਦਸੰਬਰ (ਪਾਟਿਲ)-ਬਾਬਾ ਈਸ਼ਰ ਸਿੰਘ ਨਾਨਕਸਰ ਸੀਨੀਅਰ ਸੈਕੰਡਰੀ ਸਕੂਲ ਕੱਟਿਆਂਵਾਲੀ ਵਿਖੇ ਨਿਯੁਕਤ ਰਜਨੀ ਬਾਲਾ ਨੂੰ ਸਿੱਖਿਆ ਖੇਤਰ ਵਿਚ ਸ਼ਲਾਘਾਯੋਗ ਸੇਵਾਵਾਂ ਦੇਣ ਲਈ ਬੈਸਟ ਟੀਚਰ ਐਵਾਰਡ ਨਾਲ ਨਿਵਾਜਿਆ ਗਿਆ | ਇਹ ਐਵਾਰਡ ਸਨਿਚਰਵਾਰ ਨੂੰ ਫ਼ੈਡਰੇਸ਼ਨ ...
ਦੋਦਾ, 5 ਦਸੰਬਰ (ਰਵੀਪਾਲ)-ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਪੇਂਡੂ ਖੇਤਰ 'ਚ ਰਹਿਣ ਵਾਲੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਜਲਦੀ ਨਿਪਟਾਰਾ ਕਰਨ ਲਈ ਐੱਸ.ਡੀ.ਐੱਮ. ਗਿੱਦੜਬਾਹਾ ਸਰੋਜ ਅਗਰਵਾਲ ਨੇ ਪਿੰਡ ਦੋਦਾ 'ਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ | ਇਸ ਮੌਕੇ ਸਰੋਜ ...
ਗਿੱਦੜਬਾਹਾ, 5 ਦਸੰਬਰ (ਪਰਮਜੀਤ ਸਿੰਘ ਥੇੜ੍ਹੀ, ਸ਼ਿਵਰਾਜ ਸਿੰਘ ਬਰਾੜ)-ਡੇਂਗੂ ਅਤੇ ਮਲੇਰੀਆ ਤੋਂ ਬਚਾਅ ਲਈ ਸਿਹਤ ਵਿਭਾਗ ਵਲੋਂ ਤਰ੍ਹਾਂ-ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ | ਇਸੇ ਤਹਿਤ ਸਿਵਲ ਹਸਪਤਾਲ ਗਿੱਦੜਬਾਹਾ ਦੇ ਐੱਸ.ਐੱਮ.ਓ. ਡਾ: ਰਸ਼ਮੀ ਚਾਵਲਾ ਦੀ ਅਗਵਾਈ ...
ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਹਰਮਹਿੰਦਰ ਪਾਲ)-ਪੰਜਾਬ ਕਿ੍ਕਟ ਐਸੋਸੀਏਸ਼ਨ ਮੋਹਾਲੀ ਵਲੋਂ ਸ੍ਰੀ ਮੁਕਤਸਰ ਸਾਹਿਬ ਦੀ ਹਰਮਨਦੀਪ ਕੌਰ ਦੀ ਚੋਣ ਬੀ.ਸੀ.ਸੀ.ਆਈ. ਅੰਡਰ-19 ਟੂਰਨਾਮੈਂਟ ਲਈ ਪੰਜਾਬ ਦੀ ਟੀਮ 'ਚ ਕੀਤੀ ਗਈ | ਇਹ ਜਾਣਕਾਰੀ ਦਿੰਦੇ ਹੋਏ ਐਸੋਸੀਏਸਨ ਦੇ ਆਨਰੇਰੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX