ਤਾਜਾ ਖ਼ਬਰਾਂ


ਮੋਦੀ ਕਿਸੇ ਜਾਤ ਦਾ ਨਾਂਅ ਨਹੀਂ, ਇਹ ਪਛੜੀਆਂ ਸ਼੍ਰੇਣੀਆਂ ਦੇ ਸਨਮਾਨ ਦਾ ਖ਼ਿਤਾਬ ਹੈ - ਪ੍ਰਹਿਲਾਦ ਸਿੰਘ ਪਟੇਲ
. . .  about 1 hour ago
ਨਵੀਂ ਦਿੱਲੀ, 24 ਮਾਰਚ - ਕੇਂਦਰੀ ਮੰਤਰੀ ਪ੍ਰਹਿਲਾਦ ਸਿੰਘ ਪਟੇਲ ਨੇ ਗਾਂਧੀ ਅਤੇ ਕਾਂਗਰਸ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਮੋਦੀ ਕਿਸੇ ਜਾਤ ਦਾ ਨਾਂਅ ਨਹੀਂ, ਇਹ ਪਛੜੀਆਂ ਸ਼੍ਰੇਣੀਆਂ ਲਈ ...
ਕਾਸਿਮ ਅਲ-ਅਰਾਜੀ, ਇਰਾਕ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਐਨ.ਐੱਸ.ਏ. ਅਜੀਤ ਡੋਵਾਲ ਦੇ ਸੱਦੇ 'ਤੇ ਭਾਰਤ ਦੇ ਦੌਰੇ 'ਤੇ
. . .  about 1 hour ago
ਨਾਗਾਲੈਂਡ ਅਤੇ ਅਰੁਣਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿਚ ਅਫਸਪਾ ਤਹਿਤ ਗੜਬੜ ਵਾਲੇ ਖੇਤਰ ਦੀ ਸਥਿਤੀ 6 ਮਹੀਨਿਆਂ ਲਈ ਵਧਾਈ
. . .  about 1 hour ago
ਮੁੰਬਈ : ਨਿਰਦੇਸ਼ਕ ਪ੍ਰਦੀਪ ਸਰਕਾਰ ਦੇ ਦਿਹਾਂਤ 'ਤੇ ਬਾਲੀਵੁੱਡ 'ਚ ਸੋਗ
. . .  about 2 hours ago
ਖ਼ਜ਼ਾਨਾ ਦਫ਼ਤਰ ਛੁੱਟੀ ਦੇ ਬਾਵਜੂਦ ਕੱਲ੍ਹ ਤੇ ਪਰਸੋਂ ਵੀ ਖੁੱਲ੍ਹੇ ਰਹਿਣਗੇ
. . .  about 2 hours ago
ਲੁਧਿਆਣਾ, 24 ਮਾਰਚ (ਸਲੇਮਪੁਰੀ)- ਪੰਜਾਬ ਸਰਕਾਰ ਵਲੋਂ ਸਰਕਾਰੀ ਗ੍ਰਾਂਟਾਂ , ਸਰਕਾਰੀ ਅਦਾਇਗੀਆਂ ਦਾ ਭੁਗਤਾਨ ਕਰਨ ਲਈ ਛੁੱਟੀ ਵਾਲੇ ਦਿਨ ਹੋਣ ਦੇ ਬਾਵਜੂਦ ਵੀ ਸਰਕਾਰੀ ਖ਼ਜ਼ਾਨਾ ...
ਵਿਦੇਸ਼ਾਂ ਦੇ ਲੋਕ ਸੋਸ਼ਲ ਮੀਡੀਆ ਵਲੋਂ ਫ਼ੈਲਾਏ ਜਾ ਰਹੇ ਝੂਠ ਤੋਂ ਬਚਣ- ਵਿਦੇਸ਼ ਮੰਤਰਾਲਾ
. . .  about 3 hours ago
ਨਵੀਂ ਦਿੱਲੀ, 24 ਮਾਰਚ- ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਪੰਜਾਬ ਦੇ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਛਾਪੇਮਾਰੀ ਕਰ ਰਹੇ ਹਨ। ਅਸੀਂ ਵਿਦੇਸ਼ਾਂ ਦੇ ਲੋਕਾਂ ਨੂੰ ਸੋਸ਼ਲ ਮੀਡੀਆ ’ਤੇ ਕੁਝ ਤੱਤਾਂ ਦੁਆਰਾ ਫ਼ੈਲਾਏ ਜਾ ਰਹੇ ਝੂਠੇ ਅਤੇ ਪ੍ਰੇਰਿਤ ਬਿਆਨਾਂ ਤੋਂ ਬਚਣ....
ਆਲ ਇੰਡੀਆ ਪੁਲਿਸ ਐਥਲੈਟਿਕਸ ਚੈਪੀਅਨਸ਼ਿਪ ’ਚ ਪੰਜਾਬ ਦੀ ਧੀ ਮੰਜੂ ਰਾਣੀ ਨੇ ਜਿੱਤਿਆ ਸੋਨ ਤਗਮਾ
. . .  about 3 hours ago
ਬਰਨਾਲਾ/ਰੂੜੇਕੇ ਕਲਾਂ, 24 ਮਾਰਚ (ਗੁਰਪ੍ਰੀਤ ਸਿੰਘ ਕਾਹਨੇਕੇ)- ਲਖਨਊ ਵਿਖੇ ਪੰਜ ਰੋਜ਼ਾ ਕਰਵਾਈ ਗਈ ਸੱਤਵੀਂ ਆਲ ਇੰਡੀਆ ਪੁਲਿਸ ਐਥਲੈਟਿਕਸ ਚੈਂਪੀਅਨਸ਼ਿਪ 2023 ਦੌਰਾਨ 10 ਕਿੱਲੋਮੀਟਰ ਪੈਦਲ ਚਾਲ ਮੁਕਾਬਲੇ ਵਿਚੋਂ ਪੰਜਾਬ ਦੀ ਧੀ ਮੰਜੂ....
ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ 12 ਹੋਰਾਂ ਖ਼ਿਲਾਫ਼ ਚਾਰਜਸ਼ੀਟ ਦਾਇਰ- ਐਨ.ਆਈ.ਏ.
. . .  about 3 hours ago
ਨਵੀਂ ਦਿੱਲੀ, 24 ਮਾਰਚ- ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਅੱਜ ਗੈਂਗਸਟਰਾਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ 12 ਹੋਰਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ, ਜੋ ਕਿ ਪਾਬੰਦੀਸ਼ੁਦਾ ਬੱਬਰ ਖ਼ਾਲਸਾ ਇੰਟਰਨੈਸ਼ਨਲ ਅਤੇ ਕਈ ਹੋਰ ਖ਼ਾਲਿਸਤਾਨੀ ਸਮਰਥਕ ਅੱਤਵਾਦੀ ਸੰਗਠਨਾਂ ਨਾਲ ਸੰਬੰਧ.....
ਆਮ ਆਦਮੀ ਪਾਰਟੀ ਹੁਣ ਸਿਰਫ਼ ਐਡ ਪਾਰਟੀ- ਵਿਕਰਮਜੀਤ ਸਿੰਘ ਚੌਧਰੀ
. . .  about 3 hours ago
ਜਲੰਧਰ, 24 ਮਾਰਚ- ਅੱਜ ਇੱਥੇ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਿਕਰਮਜੀਤ ਸਿੰਘ ਚੌਧਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਸਿਰਫ਼ ਐਡ ਪਾਰਟੀ ਬਣ...
ਮੈਂ ਭਾਰਤ ਦੀ ਆਵਾਜ਼ ਲਈ ਲੜ ਰਿਹਾ ਹਾਂ- ਰਾਹੁਲ ਗਾਂਧੀ
. . .  about 4 hours ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਨੂੰ ਉਨ੍ਹਾਂ ਦੀ ਮੋਦੀ ਉਪਨਾਮ ਵਾਲੀ ਟਿੱਪਣੀ ਨੂੰ ਲੈ ਕੇ ਅਪਰਾਧਿਕ ਮਾਣਹਾਨੀ ਦੇ ਕੇਸ ਵਿਚ ਦੋਸ਼ੀ ਠਹਿਰਾਏ ਜਾਣ ਦੀ ਮਿਤੀ ਤੋਂ ਲੋਕ ਸਭਾ ਦੇ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਕਾਂਗਰਸ....
ਰਾਹੁਲ ਗਾਂਧੀ ਕਿਸੇ ਧਮਕੀ ਤੋਂ ਨਹੀਂ ਡਰਦੇ- ਜੈਰਾਮ ਰਮੇਸ਼
. . .  about 4 hours ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਜੈਰਾਮ ਰਮੇਸ਼ ਨੇ ਕਿਹਾ ਕਿ ਭਾਜਪਾ ਭਾਰਤ ਜੋੜੋ ਯਾਤਰਾ ਤੋਂ ਘਬਰਾ ਗਈ ਹੈ। ਉਹ ਜਾਣਦੇ ਹਨ ਕਿ ਭਾਰਤ ਜੋੜੋ ਯਾਤਰਾ ਨੇ ਨਾ ਸਿਰਫ਼ ਕਾਂਗਰਸ ਸੰਗਠਨ ਵਿਚ ਨਵਾਂ ਜੋਸ਼ ਭਰਿਆ ਹੈ, ਸਗੋਂ ਪੂਰੇ ਦੇਸ਼ ਵਿਚ ਇਕ ਨਵਾਂ ਉਤਸ਼ਾਹ ਦਿਖਾਇਆ ਹੈ ਅਤੇ ਭਵਿੱਖ ਦਾ....
ਇਲਾਕੇ ਵਿਚ ਗੜੇਮਾਰੀ ਕਾਰਨ ਫ਼ਸਲਾਂ ਦਾ ਵੱਡਾ ਨੁਕਸਾਨ
. . .  about 4 hours ago
ਮਲੋਟ, 24 ਮਾਰਚ (ਪਾਟਿਲ)- ਮਲੋਟ ਇਲਾਕੇ ਵਿਚ ਹੋਈ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਫ਼ਸਲਾਂ ਦਾ ਕਾਫ਼ੀ ਨੁਕਸਾਨ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਬਰਸਾਤ ਦੇ ਨਾਲ ਨਾਲ ਤੇਜ਼ ਹਵਾਵਾਂ ਚੱਲਣ ਕਾਰਨ ਫ਼ਸਲਾਂ ਖੇਤਾਂ ਵਿਚ ਵਿਛ ਗਈਆਂ ਹਨ। ਸ਼ਹਿਰ....
ਅਬੋਹਰ ਦੇ ਸਰਹੱਦੀ ਪਿੰਡਾਂ ’ਚ ਤੂਫ਼ਾਨ ਨੇ ਮਚਾਈ ਤਬਾਹੀ
. . .  about 4 hours ago
ਅਬੋਹਰ, 24 ਮਾਰਚ (ਸੰਦੀਪ ਸੋਖਲ)- ਤੇਜ਼ ਰਫ਼ਤਾਰ ਆਏ ਤੂਫ਼ਾਨ ਨੇ ਪੰਜਾਬ ਦੇ ਸਰਹੱਦੀ ਪਿੰਡਾਂ ਵਿਚ ਤਬਾਹੀ ਮਚਾ ਦਿੱਤੀ। ਪਿੰਡਾਂ ਵਿਚ ਵੱਡੇ ਪੱਧਰ ਤੇ ਨੁਕਸਾਨ ਹੋ ਗਿਆ ਹੈ। ਰਾਜਸਥਾਨ ਤੇ ਪਾਕਿਸਤਾਨ ਸਰਹੱਦ ’ਤੇ ਲੱਗਦੇ ਪੰਜਾਬ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਤਹਿਸੀਲ ਅਬੋਹਰ ਦੇ ਪਿੰਡ ਬਕੈਣ ਵਾਲਾ, ਹਰੀਪੁਰਾ.....
ਬੇਮੌਸਮੀ ਮੀਂਹ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਵੇ ਪੰਜਾਬ ਸਰਕਾਰ- ਸੁਖਬੀਰ ਸਿੰਘ ਬਾਦਲ
. . .  about 5 hours ago
ਮਲੋਟ, 24 ਮਾਰਚ (ਪਾਟਿਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਮੁਲਾਕਾਤ ਕਰਕੇ ਬੇਮੌਸਮੀ ਹੋਈ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਲਈ ਪੰਜਾਬ ਸਰਕਾਰ....
250 ਗ੍ਰਾਮ ਅਫ਼ੀਮ ਸਮੇਤ ਡਰਾਈਵਰ ਤੇ ਕੰਡਕਟਰ ਕਾਬੂ
. . .  about 5 hours ago
ਅਬੋਹਰ, 24 ਮਾਰਚ (ਸੰਦੀਪ ਸੋਖਲ) - ਜ਼ਿਲ੍ਹਾ ਫ਼ਾਜ਼ਿਲਕਾ ਦੀ ਐਸ.ਐਸ.ਪੀ ਮੈਡਮ ਅਵਨੀਤ ਕੌਰ ਸਿੱਧੂ, ਐਸ.ਪੀ ਹੈੱਡ ਕੁਆਟਰ ਮੋਹਨ ਲਾਲ, ਡੀ.ਐਸ.ਪੀ ਅਬੋਹਰ ਸੁਖਵਿੰਦਰ ਸਿੰਘ ਬਰਾੜ ਨੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਮੁਹਿੰਮ ਚਲਾਈ ਹੈ। ਉਨ੍ਹਾਂ ਦੀਆਂ ਹਦਾਇਤਾਂ ’ਤੇ ਥਾਣਾ ਖੂਈਆਂ ਸਰਵਰ.....
‘ਆਪ’ ਐਮ.ਐਲ.ਏ. ਵਲੋਂ ਆਪਣੀ ਥਾਂ ’ਤੇ ਕਿਸੇ ਫ਼ਰਜ਼ੀ ਬੰਦੇ ਤੋਂ ਦਿਵਾਇਆ ਗਿਆ 12ਵੀਂ ਦਾ ਪੇਪਰ
. . .  about 5 hours ago
ਬਾਬਾ ਬਕਾਲਾ, 24 ਮਾਰਚ- ਆਮ ਆਦਮੀ ਪਾਰਟੀ ਦੇ ਬਟਾਲਾ ਤੋਂ ਐਮ.ਐਲ. ਏ. ਸ਼ੈਰੀ ਕਲਸੀ ਵਲੋਂ ਆਪਣੀ ਥਾਂ ’ਤੇ ਕਿਸੇ ਫ਼ਰਜ਼ੀ ਬੰਦੇ ਤੋਂ 12ਵੀਂ ਦਾ ਪੇਪਰ ਦਿਵਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸੰਬੰਧੀ ਬੋਲਦਿਆਂ ਸੁਖਪਾਲ ਸਿੰਘ ਖਹਿਰਾ ਨੇ ਸਿੱਖਿਆ ਮੰਤਰੀ...
ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਜ਼ਮਾਨਤ
. . .  about 6 hours ago
ਚੰਡੀਗੜ੍ਹ/ਲੁਧਿਆਣਾ, 24 ਮਾਰਚ (ਤਰੁਣ ਭਜਨੀ/ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿੱਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਵਲੋਂ ਉਸ ਦੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ...
ਅੰਮ੍ਰਿਤਪਾਲ ਦੇ ਦੋ ਸਾਥੀ ਅਦਾਲਤ ਵਿਚ ਪੇਸ਼
. . .  about 6 hours ago
ਅਜਨਾਲਾ, 24 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- 23 ਫਰਵਰੀ ਨੂੰ ਅਜਨਾਲਾ ਵਿਚ ਵਾਪਰੇ ਘਟਨਾਕ੍ਰਮ ਦੇ ਸੰਬੰਧ ਵਿਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਅੰਮ੍ਰਿਤਪਾਲ ਦੇ ਦੋ ਸਾਥੀਆਂ ਹਰਕਰਨ ਸਿੰਘ ਅਤੇ ਓਂਕਾਰ ਸਿੰਘ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼....
ਅੰਮ੍ਰਿਤਪਾਲ ਸਮਰਥਕ ਨੌਜਵਾਨਾਂ ਦੀ ਨਿਆਂਇਕ ਹਿਰਾਸਤ ਛੇ ਦਿਨ ਹੋਰ ਵੱਧੀ
. . .  about 6 hours ago
ਤਲਵੰਡੀ ਸਾਬੋ, 24 ਮਾਰਚ (ਰਣਜੀਤ ਸਿੰਘ ਰਾਜੂ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੰਜਾਬ ਪੁਲਿਸ ਵਲੋਂ ਬੀਤੀ 18 ਮਾਰਚ ਨੂੰ ਸ਼ੁਰੂ ਕੀਤੀ ਗਈ ਮੁਹਿੰਮ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲੇ ਤਲਵੰਡੀ ਸਾਬੋ ਇਲਾਕੇ ਦੇ 16 ਨੌਜਵਾਨ, ਜਿਨ੍ਹਾਂ ਨੂੰ ਪੁਲਿਸ ਨੇ ਹਿਰਾਸਤ ’ਚ ਲੈਣ ਉਪਰੰਤ....
ਇੰਟੈਲੀਜੈਂਸ ਵਿਭਾਗ ਦੇ ਆਈ.ਜੀ.ਵਲੋਂ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ
. . .  about 6 hours ago
ਅੰਮ੍ਰਿਤਸਰ, 24 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਗ੍ਰਹਿ ਵਿਖੇ ਆਈ.ਜੀ. ਇੰਟੈਲੀਜੈਂਸ ਜਸਕਰਨ ਸਿੰਘ ਅੱਜ ਮੁਲਾਕਾਤ ਕਰਨ ਲਈ ਪਹੁੰਚੇ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਈ.ਜੀ. ਜਸਕਰਨ ਸਿੰਘ ਨੇ ਕਿਹਾ ਕਿ ਉਹ ਪਹਿਲਾਂ....
ਖੇਮਕਰਨ ਇਲਾਕੇ ਦੇ ਸਕੂਲਾਂ ਚ ਪੜ੍ਹਾਉਂਦੇ ਤਿੰਨ ਅਧਿਆਪਕਾਂ ਦੀ ਸੜਕ ਦੁਰਘਟਨਾ 'ਚ ਹੋਈ ਮੌਤ 'ਤੇ ਸੋਗ ਦੀ ਲਹਿਰ
. . .  about 6 hours ago
ਖੇਮਕਰਨ, 24 ਮਾਰਚ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਇਲਾਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਚ ਪੜ੍ਹਾਉਣ ਲਈ ਰੋਜ਼ਾਨਾ ਫ਼ਿਰੋਜ਼ਪੁਰ ਜ਼ਿਲ੍ਹੇ 'ਚੋ ਇਕ ਟਰੈਕਸ ਗੱਡੀ 'ਤੇ ਆਉਂਦੇ ਅਧਿਆਪਕਾਂ ਦੀ ਅੱਜ ਸਵੇਰੇ ਫਿਰੋਜ਼ਪੁਰ ਨਜ਼ਦੀਕ ਹੋਈ ਭਿਆਨਕ ਸੜਕ ਦੁਰਘਟਨਾ 'ਚ ਤਿੰਨ ਅਧਿਆਪਕਾਂ...
ਰਾਹੁਲ ਗਾਂਧੀ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ- ਅਨੁਰਾਗ ਠਾਕੁਰ
. . .  about 6 hours ago
ਨਵੀਂ ਦਿੱਲੀ, 24 ਮਾਰਚ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਰਾਹੁਲ ਗਾਂਧੀ ਨੈਸ਼ਨਲ ਹੈਰਾਲਡ ਦੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਜ਼ਮਾਨਤ ’ਤੇ ਹਨ, ਉਹ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ ਹਨ। ਮੈਨੂੰ ਲੱਗਦਾ ਹੈ ਕਿ ਰਾਹੁਲ ਗਾਂਧੀ ਮੰਨਦੇ ਹਨ ਕਿ ਉਹ ਸੰਸਦ, ਕਾਨੂੰਨ, ਦੇਸ਼ ਤੋਂ ਉੱਪਰ ਹਨ। ਵਿਸ਼ੇਸ਼....
ਕਾਂਗਰਸ ਵਲੋਂ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਅੱਜ ਸ਼ਾਮ- ਕਾਂਗਰਸ ਪ੍ਰਧਾਨ
. . .  about 7 hours ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖ਼ਤਮ ਕਰਨ ਸੰਬੰਧੀ ਗੱਲ ਕਰਦਿਆਂ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਅੱਜ ਸ਼ਾਮ 5 ਵਜੇ ਪਾਰਟੀ ਦਫ਼ਤਰ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ.....
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਹੋਈ ਰੱਦ
. . .  about 7 hours ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਲੋਕ ਸਭਾ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਰਾਹੁਲ ਗਾਂਧੀ, ਕੇਰਲ ਦੇ ਵਾਇਨਾਡ ਸੰਸਦੀ ਹਲਕੇ ਤੋਂ ਲੋਕ ਸਭਾ ਮੈਂਬਰ ਹਨ। ਉਨ੍ਹਾਂ ਨੂੰ ਬੀਤੇ ਦਿਨੀਂ ਸੂਰਤ....
ਸਾਢੇ 13 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  about 8 hours ago
ਲੁਧਿਆਣਾ, 24 ਮਾਰਚ (ਪਰਮਿੰਦਰ ਸਿੰਘ ਆਹੂਜਾ)- ਐ.ਸਟੀ.ਐਫ਼. ਦੀ ਪੁਲਿਸ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਕਿੱਲੋ 230 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 21 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਇਸਤਰੀ ਦੇ ਸਨਮਾਨ ਨਾਲ ਹੀ ਸੱਭਿਅਤਾ ਦੀ ਪਛਾਣ ਹੁੰਦੀ ਹੈ। -ਕਰਟਿਸ

ਮੋਗਾ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਮੋਹਾਲੀ ਦੀ ਦਾਖ਼ਲਾ ਪ੍ਰੀਖਿਆ ਲਈ ਰਜਿਸਟ੍ਰੇਸ਼ਨ 5 ਜਨਵਰੀ ਤੱਕ

ਮੋਗਾ, 5 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵਲੋਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਮੋਹਾਲੀ ਵਿਖੇ ਚਲਾਈ ਜਾ ਰਹੀ ਹੈ | ਇਸ ਸੰਸਥਾ ਦੁਆਰਾ ਵਿਦਿਆਰਥੀਆਂ ਨੂੰ ਐਨ.ਡੀ.ਏ./ਡਿਫੈਂਸ ਸਰਵਿਸਿਜ਼ ਦੇ ਦਾਖ਼ਲੇ ਲਈ ਲਿਖਤੀ ਅਤੇ ਸਰੀਰਕ ਟੈਸਟ ਦੀ ਤਿਆਰੀ ਕਰਵਾਉਣ ਤੋਂ ਇਲਾਵਾ ਵਿਦਿਆਰਥੀਆਂ ਨੂੰ ਚੰਗੇ ਸਿੱਖਿਆ ਪੱਧਰ ਦੇ ਸਕੂਲਾਂ 'ਚੋਂ 11ਵੀਂ ਅਤੇ 12ਵੀਂ ਦੀ ਪੜ੍ਹਾਈ ਵੀ ਕਰਵਾਈ ਜਾਂਦੀ ਹੈ | ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਸੰਸਥਾ ਦੇ ਅਪ੍ਰੈਲ 2023 ਬੈਚ ਦੇ ਦਾਖ਼ਲੇ ਲਈ 15 ਜਨਵਰੀ 2023 ਨੂੰ ਲਿਖਤੀ ਪ੍ਰੀਖਿਆ ਕਰਵਾਈ ਜਾ ਰਹੀ ਹੈ | ਇਸ ਦਾਖ਼ਲਾ ਪ੍ਰੀਖਿਆ ਲਈ ਰਜਿਸਟ੍ਰੇਸ਼ਨ 5 ਜਨਵਰੀ 2023 ਤੱਕ ਆਨਲਾਈਨ ਕੀਤੀ ਜਾ ਸਕਦੀ ਹੈ | ਇਸ ਪ੍ਰੀਖਿਆ ਵਿਚ 10ਵੀਂ ਜਮਾਤ ਵਿਚ ਪੜ੍ਹ ਰਹੇ ਉਹ ਲੜਕੇ ਹੀ ਭਾਗ ਲੈ ਸਕਦੇ ਹਨ, ਜਿਨ੍ਹਾਂ ਦੀ ਜਨਮ ਮਿਤੀ 02 ਜੁਲਾਈ 2006 ਤੋਂ ਪਹਿਲਾਂ ਦੀ ਨਾ ਹੋਵੇ ਅਤੇ ਉਹ ਪੰਜਾਬ ਦਾ ਵਸਨੀਕ ਹੋਵੇ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਇਕ ਉੱਚ ਪੱਧਰੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਹੈ, ਜੋ ਕਿ ਐਨ.ਡੀ.ਏ./ਡਿਫੈਂਸ ਸਰਵਿਸਿਜ਼ ਵਿਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਦੇ ਸੁਪਨੇ ਸਾਕਾਰ ਕਰਦੀ ਹੈ | ਜੋ ਪ੍ਰਾਰਥੀ ਚੰਗੇ ਪੱਧਰ ਦੀ ਨੌਕਰੀ ਹਾਸਲ ਕਰਨਾ ਚਾਹੁੰਦੇ ਹਨ ਉਨ੍ਹਾਂ ਨੂੰ ਇਸ ਸੰਸਥਾ ਦੇ ਦਾਖ਼ਲੇ ਲਈ ਜ਼ਰੂਰ ਕੋਸ਼ਿਸ਼ ਕਰਨੀ ਚਾਹੀਦੀ ਹੈ | ਉਨ੍ਹਾਂ ਦੱਸਿਆ ਕਿ ਇਸ ਦਾਖ਼ਲਾ ਪ੍ਰੀਖਿਆ ਦੀ ਤਿਆਰੀ ਲਈ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਵਲੋਂ ਜ਼ਿਲ੍ਹਾ ਸਿੱਖਿਆ ਦਫ਼ਤਰ ਮੋਗਾ ਦੇ ਸਹਿਯੋਗ ਨਾਲ ਮੁਫ਼ਤ ਕੋਚਿੰਗ ਕਲਾਸਾਂ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਜ਼ਿਲ੍ਹਾ ਮੋਗਾ ਦੇ ਮਿਹਨਤੀ ਅਤੇ ਕਾਬਲ ਵਿਦਿਆਰਥੀਆਂ ਨੂੰ ਇਸ ਸੰਸਥਾ ਦੇ ਦਾਖ਼ਲੇ ਦੇ ਯੋਗ ਬਣਾਇਆ ਜਾ ਸਕੇ |

ਅਣਪਛਾਤੇ ਵਾਹਨ ਦੀ ਟੱਕਰ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ

ਬਾਘਾਪੁਰਾਣਾ, 5 ਦਸੰਬਰ (ਗੁਰਮੀਤ ਸਿੰਘ ਮਾਣੂੰਕੇ)-ਬੀਤੀ ਰਾਤ ਬਾਘਾਪੁਰਾਣਾ ਤੋਂ ਨਿਹਾਲ ਸਿੰਘ ਵਾਲਾ ਰੋਡ 'ਤੇ ਅਣਪਛਾਤੇ ਵਾਹਨ ਦੀ ਟੱਕਰ ਕਾਰਨ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਹੈ | ਇਸ ਸੰਬੰਧੀ ਸਰਪੰਚ ਰੂਪ ਸਿੰਘ ਅਤੇ ਪ੍ਰਧਾਨ ਜਗਦੀਸ਼ ਮੱਕੜ ...

ਪੂਰੀ ਖ਼ਬਰ »

ਵਿਧਾਇਕਾ ਡਾ. ਅਰੋੜਾ ਵਲੋਂ ਸ੍ਰੀ ਕਿ੍ਸ਼ਨ ਗੋਧਾਮ ਮੋਗਾ ਵਿਖੇ ਸੋਲਰ ਸਿਸਟਮ ਦਾ ਉਦਘਾਟਨ

ਮੋਗਾ, 5 ਦਸੰਬਰ (ਜਸਪਾਲ ਸਿੰਘ ਬੱਬੀ)-ਸ੍ਰੀ ਕਿ੍ਸ਼ਨ ਗੋਧਾਮ ਬਹੋਨਾ ਮਹਿਰੋਂ ਰੋਡ ਮੋਗਾ ਵਿਖੇ ਕਰੀਬ 7 ਲੱਖ ਰੁਪਏ ਦੀ ਲਾਗਤ ਨਾਲ 13 ਕਿੱਲੋਵਾਟ ਦਾ ਸੋਲਰ ਸਿਸਟਮ ਦਾ ਉਦਘਾਟਨ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕੀਤਾ | ਆਚਾਰੀਆ ਸੁਨੀਲ ਸ਼ਾਸਤਰੀ ਨੇ ਵੈਦਿਕ ਮੰਤਰਾਂ ...

ਪੂਰੀ ਖ਼ਬਰ »

ਪਾਰਸ ਸਪਾਈਸਜ਼ ਵਰਕਰ ਯੂਨੀਅਨ ਇੰਟਕ ਦੇ ਦਵਿੰਦਰ ਜੌੜਾ ਸਰਪ੍ਰਸਤ ਅਤੇ ਸੁਲੱਖਣ ਸਿੰਘ ਪ੍ਰਧਾਨ ਬਣੇ

ਮੋਗਾ, 5 ਦਸੰਬਰ (ਜਸਪਾਲ ਸਿੰਘ ਬੱਬੀ)-ਇੰਟਕ ਨਾਲ ਸਬੰਧਿਤ ਪਾਰਸ ਸਪਾਈਸਜ਼ ਵਰਕਰਜ਼ ਯੂਨੀਅਨ ਦੀ ਪੁਰਾਣੀ ਕਮੇਟੀ ਭੰਗ ਹੋਣ ਉਪਰੰਤ ਨਵੀਂ ਕਮੇਟੀ ਦੀ ਸਰਬਸੰਮਤੀ ਨਾਲ ਚੋਣ ਨੇਚਰ ਪਾਰਕ ਮੋਗਾ ਵਿਖੇ ਹੋਈ | ਜਿਸ ਵਿਚ ਇੰਟਕ ਦੇ ਸੂਬਾ ਜਨਰਲ ਸਕੱਤਰ ਦਵਿੰਦਰ ਸਿੰਘ ਜੌੜਾ ...

ਪੂਰੀ ਖ਼ਬਰ »

ਕੰਨਿਆ ਦਾਨ ਸਮਾਗਮ 'ਚ 8 ਜੋੜਿਆਂ ਦੇ ਹਿੰਦੂ ਰੀਤੀ ਰਿਵਾਜ਼ਾਂ ਨਾਲ ਹੋਏ ਵਿਆਹ

ਮੋਗਾ, 5 ਦਸੰਬਰ (ਗੁਰਤੇਜ ਸਿੰਘ)-ਸਾਲਾਸਰ ਧਾਮ ਵਲੋਂ ਲੋੜਵੰਦ ਲੜਕੀਆਂ ਦੇ ਵਿਆਹਾਂ ਲਈ ਕੰਨਿਆ ਦਾਨ ਸਮਾਗਮ ਸਾਲਾਸਰ ਧਾਮ ਵਿਖੇ ਕਰਵਾਇਆ ਗਿਆ | ਮੰਦਰ ਦੇ ਸੰਸਥਾਪਕ ਸੁਸ਼ੀਲ ਕੁਮਾਰ ਮਿੱਡਾ ਦੀ ਪ੍ਰਧਾਨਗੀ ਵਿਚ ਹੋਏ ਕੰਨਿਆ ਦਾਨ ਸਮਾਗਮ ਵਿਚ 8 ਲੜਕੀਆਂ ਦੇ ਹਿੰਦੂ ਰੀਤੀ ...

ਪੂਰੀ ਖ਼ਬਰ »

ਬਘੇਲੇਵਾਲਾ ਦਾ ਸਪੀਕਰ ਸੰਧਵਾਂ ਵਲੋਂ ਸਨਮਾਨ

ਮੋਗਾ, 5 ਦਸੰਬਰ (ਸੁਰਿੰਦਰਪਾਲ ਸਿੰਘ)-ਪਿੰਡ ਬਘੇਲੇਵਾਲਾ ਦੇ ਸਾਬਕਾ ਸਰਪੰਚ ਤਰਸੇਮ ਸਿੰਘ ਬਘੇਲੇਵਾਲਾ ਜਿਸ ਨੇ ਖੇਤੀਬਾੜੀ ਵਿਭਾਗ ਜ਼ਿਲ੍ਹਾ ਮੋਗਾ ਦੇ ਸਹਿਯੋਗ ਨਾਲ ਪਿਛਲੇ ਕਈ ਸਾਲਾਂ ਤੋਂ ਆਪ ਵੀ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਈ ਤੇ ਆਪਣੇ ਨੇੜਲੇ ਕਿਸਾਨਾਂ ...

ਪੂਰੀ ਖ਼ਬਰ »

ਨੰਬਰਦਾਰ ਐਸੋਸੀਏਸ਼ਨ ਬਾਘਾ ਪੁਰਾਣਾ ਦੀ ਮਹੀਨਾਵਾਰ ਇਕੱਤਰਤਾ

ਬਾਘਾ ਪੁਰਾਣਾ, 5 ਦਸੰਬਰ (ਕਿ੍ਸ਼ਨ ਸਿੰਗਲਾ)-ਨੰਬਰਦਾਰ ਐਸੋਸੀਏਸ਼ਨ ਰਜਿ: (169) ਪੰਜਾਬ ਤਹਿਸੀਲ ਬਾਘਾ ਪੁਰਾਣਾ ਦੀ ਮਹੀਨਾਵਾਰ ਇਕੱਤਰਤਾ ਤਹਿਸੀਲ ਕੰਪਲੈਕਸ ਬਾਘਾ ਪੁਰਾਣਾ ਵਿਖੇ ਹੋਈ, ਜਿਸ 'ਚ ਨੰਬਰਦਾਰਾਂ ਨੂੰ ਪੇਸ਼ ਆ ਰਹੀਆਂ ਦਰਪੇਸ਼ ਸਮੱਸਿਆਵਾਂ ਬਾਰੇ ਚਰਚਾ ਹੋਈ | ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਮੁੱਖ ਮੰਤਰੀ ਦੇ ਨਾਂਅ ਹਲਕਾ ਵਿਧਾਇਕ ਨੂੰ ਸੌਂਪਿਆ ਮੰਗ ਪੱਤਰ

ਬਾਘਾ ਪੁਰਾਣਾ, 5 ਦਸੰਬਰ (ਕਿ੍ਸ਼ਨ ਸਿੰਗਲਾ)-ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਬਲਾਕ ਪ੍ਰਧਾਨ ਸਬਰਜੀਤ ਕੌਰ ਦੀ ਅਗਵਾਈ ਹੇਠ ਆਪਣੀਆਂ ਹੱਕੀ ਮੰਗਾਂ ਮੰਨਵਾਉਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਾਂਅ ਹਲਕਾ ਵਿਧਾਇਕ ਅੰਮਿ੍ਤਪਾਲ ਸਿੰਘ ਨੂੰ ਇਕ ਮੰਗ ਪੱਤਰ ...

ਪੂਰੀ ਖ਼ਬਰ »

ਆਧਸ ਨੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਮੋਗਾ, 5 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਆਦਿ ਧਰਮ ਸਮਾਜ ਭਾਰਤ ਜ਼ਿਲ੍ਹਾ ਮੋਗਾ ਦੀ ਤਰਫ਼ੋਂ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਭਗਵਾਨ ਵਾਲਮੀਕਿ ਮੰਦਰ ਵਾਲਮੀਕਿ ਕਾਲੋਨੀ ਨੇੜੇ ਚੋਖਾ ਪੈਲੇਸ ਵਿਖੇ ਸ਼੍ਰੋਮਣੀ ਸ਼ਹੀਦ ...

ਪੂਰੀ ਖ਼ਬਰ »

400 ਨਸ਼ੇ ਦੀਆਂ ਗੋਲੀਆਂ ਸਮੇਤ 1 ਵਿਅਕਤੀ ਕਾਬੂ

ਮੋਗਾ, 5 ਦਸੰਬਰ (ਗੁਰਤੇਜ ਸਿੰਘ)-ਥਾਣਾ ਮਹਿਣਾ ਪੁਲਿਸ ਵਲੋਂ ਗਸ਼ਤ ਦੌਰਾਨ ਇਕ ਨੌਜਵਾਨ ਨੂੰ 400 ਨਸ਼ੇ ਦੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਮਹਿਣਾ ਦੇ ਸਹਾਇਕ ਥਾਣੇਦਾਰ ਰਾਜ ਸਿੰਘ ਅਤੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਟਰਾਲੇ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਲੜਕੇ ਦੀ ਮੌਤ

ਕਿਸ਼ਨਪੁਰਾ ਕਲਾਂ, 5 ਦਸੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਅੱਜ ਤੜਕਸਾਰ ਨਜ਼ਦੀਕੀ ਪਿੰਡ ਨਸੀਰੇਵਾਲਾ ਵਿਖੇ ਉਸ ਸਮੇਂ ਵੱਡੀ ਗ਼ਮੀ ਦਾ ਮਾਹੌਲ ਬਣ ਗਿਆ ਜਦੋਂ ਰੇਤੇ ਦੇ ਓਵਰਲੋਡ ਟਰਾਲੇ ਨਾਲ ਮੋਟਰਸਾਈਕਲ ਟਕਰਾਉਣ ਕਰਕੇ ਇਸ ਪਿੰਡ ਦੇ 14 ਸਾਲਾ ਲੜਕੇ ਦੀ ...

ਪੂਰੀ ਖ਼ਬਰ »

ਅਨੰਦ ਸਾਗਰ ਪਬਲਿਕ ਸਕੂਲ ਰੌਂਤਾ ਦੇ ਵਿਦਿਆਰਥੀਆਂ ਨੇ ਲਗਾਇਆ ਟੂਰ

ਨਿਹਾਲ ਸਿੰਘ ਵਾਲਾ, 5 ਦਸੰਬਰ (ਸੁਖਦੇਵ ਸਿੰਘ ਖ਼ਾਲਸਾ)-ਸੰਤ ਬਾਬਾ ਭਜਨ ਸਿੰਘ ਨਾਨਕਸਰ ਪਟਿਆਲੇ ਵਾਲੇ, ਚੇਅਰਪਰਸਨ ਬੀਬੀ ਕਰਤਾਰ ਕੌਰ ਤੇ ਵਾਈਸ ਚੇਅਰਪਰਸਨ ਬੀਬੀ ਜੰਗੀਰ ਕੌਰ ਮਲੇਸ਼ੀਆ ਦੀ ਅਗਵਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਅਨੰਦ ਸਾਗਰ ਪਬਲਿਕ ਸਕੂਲ ਰੌਂਤਾ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਸਾਇੰਸ ਸਿਟੀ ਟੂਰ ਲਗਾਇਆ

ਮੋਗਾ, 5 ਦਸੰਬਰ (ਜਸਪਾਲ ਸਿੰਘ ਬੱਬੀ)-ਜਗਤ ਸੇਵਕ ਖ਼ਾਲਸਾ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਹਿਣਾ (ਮੋਗਾ) ਵਲੋਂ ਸੰਸਥਾ ਦੇ ਡਾਇਰੈਕਟਰ ਰੇਸ਼ਮ ਸਿੰਘ ਖਹਿਰਾ ਦੀ ਅਗਵਾਈ ਹੇਠ ਕਲਾਸ ਦਸਵੀਂ ਦੇ ਵਿਦਿਆਰਥੀਆਂ ਦਾ ਸਾਇੰਸ ਸਿਟੀ ਕਪੂਰਥਲਾ ਵਿਖੇ ਟੂਰ ਲਿਜਾਇਆ ਗਿਆ | ਇਸ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ

ਫ਼ਰੀਦਕੋਟ, 5 ਦਸੰਬਰ (ਸਰਬਜੀਤ ਸਿੰਘ)-ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਵਲੋਂ ਇੱਥੇ ਜ਼ਿਲ੍ਹਾ ਪੱਧਰੀ ਇਕ ਮੀਟਿੰਗ ਕਰਕੇ ਪੰਜਾਬ ਸਰਕਾਰ ਦੇ ਖੇਡ ਮੁਕਾਬਲਿਆਂ ਲਈ ਕੀਤੇ ਨਾਕਸ ਪ੍ਰਬੰਧਾਂ ਦੀ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਬੱਚਿਆਂ ਨੂੰ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਐਡਵੋਕੇਸੀ ਸਿਖਲਾਈ ਅੱਜ ਤੇ ਭਲਕੇ

ਫ਼ਰੀਦਕੋਟ, 5 ਦਸੰਬਰ (ਜਸਵੰਤ ਸਿੰਘ ਪੁਰਬਾ)-ਕਿਸ਼ੋਰ ਸਿੱਖਿਆ ਤਹਿਤ ਜ਼ਿਲ੍ਹਾ ਪੱਧਰੀ ਐਡਵੋਕੇਸੀ ਸਿਖਲਾਈ 6 ਅਤੇ 7 ਦਸੰਬਰ ਨੂੰ ਡਾ. ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫ਼ਰੀਦਕੋਟ ਵਿਖੇ ਕਰਵਾਈ ਜਾ ਰਹੀ ਹੈ | ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਨੌਜਵਾਨ ਭਾਰਤ ਸਭਾ ਨੇ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਵਿਧਾਇਕ ਨੂੰ ਮੰਗ-ਪੱਤਰ ਸੌਂਪਿਆ

ਫ਼ਰੀਦਕੋਟ, 5 ਦਸੰਬਰ (ਸਰਬਜੀਤ ਸਿੰਘ)-ਨੌਜਵਾਨ ਭਾਰਤ ਸਭਾ ਵਲੋਂ ਨਸ਼ਾ ਖਤਮ ਕਰਨ ਲਈ ਵਿੱਢੀ ਮੁਹਿੰਮ ਤਹਿਤ ਹਲਕਾ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੂੰ ਮੰਗ ਪੱਤਰ ਸੌਂਪ ਕੇ ਦਿਨੋਂ-ਦਿਨ ਵਧ ਰਹੇ ਨਸ਼ੇ ਦੇ ਪ੍ਰਕੋਪ ਨੂੰ ਠੱਲ੍ਹ ਪਾਉਣ ਦੀ ਮੰਗ ਕੀਤੀ | ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਔਰਤ ਦੀ ਦਰਦਨਾਕ ਮੌਤ, 3 ਗੰਭੀਰ ਜ਼ਖ਼ਮੀ

ਫ਼ਰੀਦਕੋਟ, 5 ਦਸੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਸ਼ਹਿਰ ਦੇ ਪੌਸ਼ ਖੇਤਰ ਹਰਿੰਦਰਾ ਨਗਰ ਵਿਚ ਇਕ ਭਿਆਨਕ ਹਾਦਸਾ ਵਾਪਰਿਆ ਜਿਸ ਵਿਚ ਸੜਕ ਕਿਨਾਰੇ ਖੜ੍ਹੀ ਕਾਰ ਨੂੰ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ | ਇਹ ਟੱਕਰ ਇੰਨ੍ਹੀ ...

ਪੂਰੀ ਖ਼ਬਰ »

ਨਿਮੋਨੀਆਂ ਤੋਂ ਬਚਾਅ ਸੰਬੰਧੀ ਜਾਗਰੂਕਤਾ ਕੈਂਪ ਲਗਾਏ

ਧਰਮਕੋਟ, 5 ਦਸੰਬਰ (ਪਰਮਜੀਤ ਸਿੰਘ)-ਸੀਨੀਅਰ ਮੈਡੀਕਲ ਅਫ਼ਸਰ ਡਾ. ਰਕੇਸ਼ ਅੱਤਰੀ ਦੀ ਅਗਵਾਈ ਹੇਠ ਸੀ.ਐਚ.ਸੀ. ਕੋਟ ਈਸੇ ਖਾਂ ਦੇ ਅਧੀਨ ਪੈਂਦੇ ਪਿੰਡ ਬੱਡੂਵਾਲ ਦੇ ਸਕੂਲਾਂ, ਆਂਗਣਵਾੜੀ ਸੈਂਟਰਾਂ ਤੋਂ ਇਲਾਵਾ ਪਿੰਡ ਵਿਚ ਵੱਖ-ਵੱਖ ਥਾਈਾ ਲੋਕਾਂ ਨੂੰ ਬੱਚਿਆਂ ਨੂੰ ...

ਪੂਰੀ ਖ਼ਬਰ »

ਟਰਿਊ ਨਾਰਥ ਸੰਸਥਾ ਦੀ ਵਿਦਿਆਰਥਣ ਨੇ ਓਵਰਆਲ 6.5 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 5 ਦਸੰਬਰ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰ ਪੀ.ਐਨ.ਬੀ. ਬੈਂਕ ਦੇ ਸਾਹਮਣੇ ਸਥਿਤ ਟਰਿਊ ਨਾਰਥ ਆਈਲਟਸ ਇੰਸਟੀਚਿਊਟ ਜੋ ਕਿ ਆਈਲਟਸ ਅਤੇ ਇਮੀਗੇ੍ਰਸ਼ਨ ਦੇ ਖੇਤਰ ਵਿਚ ਪਿਛਲੇ ਡੇਢ ਸਾਲ ਤੋਂ ਇਮਾਨਦਾਰੀ ਨਾਲ ਸੇਵਾਵਾਂ ਨਿਭਾ ...

ਪੂਰੀ ਖ਼ਬਰ »

ਜ਼ਿਲ੍ਹੇ ਦਾ ਹਰੇਕ ਕਿਸਾਨ 11 ਨੂੰ ਦਿੱਲੀ ਪਹੁੰਚੇ-ਬੀ.ਕੇ.ਯੂ. ਖੋਸਾ

ਬਾਘਾਪੁਰਾਣਾ, 5 ਦਸੰਬਰ (ਗੁਰਮੀਤ ਸਿੰਘ ਮਾਣੂੰਕੇ)-ਕੇਂਦਰ ਸਰਕਾਰ ਵਲੋਂ ਕਿਸਾਨ ਮਾਰੂ ਨੀਤੀਆਂ ਨੂੰ ਪੇਸ਼ ਕਰਦੇ ਕਾਲੇ ਬਿੱਲਾਂ ਵਿਰੁੱਧ ਸ਼ੁਰੂ ਕੀਤੇ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਯਾਦ 'ਚ ਸਿੰਘੂ ਬਾਰਡਰ 'ਤੇ ਕਰਵਾਏ ਜਾਣ ਵਾਲੀ ਸ਼ਰਧਾਂਜਲੀ ...

ਪੂਰੀ ਖ਼ਬਰ »

ਇੰਗਲਿਸ਼ ਸਕੂਲ ਬਾਘਾਪੁਰਾਣਾ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੇ 8.5 ਬੈਂਡ

ਬਾਘਾਪੁਰਾਣਾ, 5 ਦਸੰਬਰ (ਗੁਰਮੀਤ ਸਿੰਘ ਮਾਣੂੰਕੇ)-ਸਥਾਨਕ ਸ਼ਹਿਰ ਅੰਦਰ ਕੋਟਕਪੂਰਾ ਰੋਡ 'ਤੇ ਸਥਿਤ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਇੰਗਲਿਸ਼ ਸਕੂਲ ਆਈਲਟਸ ਜੋ ਕਿ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣ ਚੁੱਕੀ ਹੈ ਤੋਂ ਵਿਦਿਆਰਥੀਆਂ ਮਨਚਾਹੇ ਬੈਂਡ ਸਕੋਰ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਕੋਟ ਈਸੇ ਖਾਂ ਨੇ ਨੈਤਿਕ ਸਿੱਖਿਆ ਇਮਤਿਹਾਨ 'ਚ ਮੱਲਾਂ ਮਾਰੀਆਂ

ਕੋਟ ਈਸੇ ਖਾਂ, 5 ਦਸੰਬਰ (ਨਿਰਮਲ ਸਿੰਘ ਕਾਲੜਾ)-ਦਸਮੇਸ਼ ਗਰੁੱਪ ਆਫ਼ ਸਕੂਲਜ਼ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਲਿਆ ਗਿਆ ਜਿਸ ਵਿਚ 145 ਬੱਚਿਆਂ ਨੇ ਹਿੱਸਾ ਲਿਆ ਜਿਨ੍ਹਾਂ ਵਿਚ ਮੈਰਿਟ ਵਿਚ ਆਉਣ ਵਾਲੇ ਬੱਚੇ ਰਮਨਦੀਪ ਕੌਰ 12ਵੀਂ, ...

ਪੂਰੀ ਖ਼ਬਰ »

ਬਾਬੇ ਝੁੱਗੀ ਵਾਲੇ ਦੀ ਬਰਸੀ ਮਨਾਈ

ਕੋਟ ਈਸੇ ਖਾਂ, 5 ਦਸੰਬਰ (ਨਿਰਮਲ ਸਿੰਘ ਕਾਲੜਾ)-ਬਾਬਾ ਤੁਲਸੀ ਦਾਸ ਝੁੱਗੀ ਵਾਲਿਆਂ ਦੀ 49ਵੀਂ ਬਰਸੀ ਉਨ੍ਹਾਂ ਦੇ ਤਪ ਅਸਥਾਨ ਦੌਲੇਵਾਲਾ ਮਾਇਰ ਵਿਖੇ ਮੁੱਖ ਸੇਵਾਦਾਰ ਭਾਈ ਅਵਤਾਰ ਸਿੰਘ ਫ਼ੌਜੀ ਦੀ ਰਹਿਨੁਮਾਈ ਹੇਠ ਸੰਗਤਾਂ ਵਲੋਂ ਮਨਾਈ ਗਈ | ਇਸ ਸਬੰਧ 'ਚ ਪ੍ਰਕਾਸ਼ ਕੀਤੇ ...

ਪੂਰੀ ਖ਼ਬਰ »

ਸੇਵਾਦਾਰ ਅਜੈਬ ਸਿੰਘ ਵਲੋਂ ਸੰਸਥਾਵਾਂ ਦੇ ਆਗੂਆਂ ਦਾ ਸਹਿਯੋਗ ਦੇਣ 'ਤੇ ਧੰਨਵਾਦ

ਸਮਾਧ ਭਾਈ, 5 ਦਸੰਬਰ (ਜਗਰੂਪ ਸਿੰਘ ਸਰੋਆ)-ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਵਿਖੇ ਸਤਿ ਕਰਤਾਰ ਸੇਵਾ ਸੁਸਾਇਟੀ ਸਮਾਧ ਵਲੋਂ ਕਰਾਏ ਸਮੂਹਿਕ ਵਿਆਹਾਂ ਲਈ ਸਹਿਯੋਗ ਦੇਣ 'ਤੇ ਸੁਸਾਇਟੀ ਦੇ ਸੰਸਥਾਪਕ ਸੇਵਾਦਾਰ ਅਜੈਬ ਸਿੰਘ ਨੇ ਕਲੇਰ ਸੰਸਥਾਵਾਂ ਦੇ ...

ਪੂਰੀ ਖ਼ਬਰ »

ਕਾਨੂੰਨੀ ਜਾਗਰੂਕਤਾ ਕੈਂਪ ਲਗਾਇਆ

ਮੋਗਾ, 5 ਦਸੰਬਰ (ਜਸਪਾਲ ਸਿੰਘ ਬੱਬੀ)-ਭੁਪਿੰਦਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਅਤੇ ਡੀ.ਐਮ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਅਮਰੀਸ਼ ਕੁਮਾਰ ਗੋਇਲ ਸੀ. ਜੇ. ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਵਲੋਂ ਕਾਨੂੰਨੀ ...

ਪੂਰੀ ਖ਼ਬਰ »

ਪੰਜਾਬੀ ਮਾਂ ਬੋਲੀ ਦਿਹਾੜਾ ਮਨਾਇਆ

ਠੱਠੀ ਭਾਈ, 5 ਦਸੰਬਰ (ਜਗਰੂਪ ਸਿੰਘ ਮਠਾੜੂ)-ਭਾਈ ਵੀਰ ਸਿੰਘ ਦੀ 150ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਗਿਆਨ ਸਾਗਰ ਪਬਲਿਕ ਸਕੂਲ ਠੱਠੀ ਭਾਈ ਵਿਖੇ ਪੰਜਾਬੀ ਬੋਲੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਭਾਈ ਵੀਰ ਸਿੰਘ ਦੀਆਂ ਲਿਖੀਆਂ ਕਵਿਤਾਵਾਂ ਪੜ੍ਹੀਆਂ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਦੇਵੇਗਾ ਵਿਧਾਇਕਾਂ ਨੂੰ ਚਿਤਾਵਨੀ ਪੱਤਰ

ਮੋਗਾ, 5 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸੰਯੁਕਤ ਕਿਸਾਨ ਮੋਰਚਾ ਨੇ 11 ਦਸੰਬਰ ਨੂੰ ਦੇਸ਼ ਦੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਕਿਸਾਨੀ ਮਸਲਿਆਂ ਸੰਬੰਧੀ ਚਿਤਾਵਨੀ ਪੱਤਰ ਦੇਣ ਦਾ ਐਲਾਨ ਕੀਤਾ ਗਿਆ ਹੈ | ਇਸ ਪ੍ਰੋਗਰਾਮ ਸੰਬੰਧੀ ਇੱਥੇ ਜ਼ਿਲ੍ਹਾ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਗਰੁੱਪ ਆਫ਼ ਸਕੂਲਜ਼ ਦੇ 4 ਅਧਿਆਪਕਾਵਾਂ ਨੂੰ ਮਿਲੇ ਬੈਸਟ ਟੀਚਰ ਨੈਸ਼ਨਲ ਐਵਾਰਡ

ਮੋਗਾ, 5 ਦਸੰਬਰ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਨਾਮਵਰ ਸੰਸਥਾ ਬਲੂਮਿੰਗ ਬਡਜ਼ ਗਰੁੱਪ ਆਫ਼ ਸਕੂਲਜ਼ ਜੋ ਕਿ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਰਹਿਨੁਮਾਈ 'ਚ ਆਪਣੀ ਵੱਖਰੀ ਪਹਿਚਾਣ ਬਣਾ ਚੁੱਕੀ ਹੈ ਅਤੇ ਇਸ ਪਹਿਚਾਣ ਦੀ ਚਮਕ ਨੂੰ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਕੋਟੀਆਂ ਵੰਡੀਆਂ

ਨਿਹਾਲ ਸਿੰਘ ਵਾਲਾ, 5 ਦਸੰਬਰ (ਸੁਖਦੇਵ ਸਿੰਘ ਖ਼ਾਲਸਾ)-ਸਰਦੀਆਂ ਦੇ ਮੌਸਮ ਨੂੰ ਦੇਖਦੇ ਹੋਏ ਸ਼ਹੀਦ ਪਿ੍ੰਸੀਪਲ ਗੁਰਦੇਵ ਸਿੰਘ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੂੜਕੋਟ ਰਣਸੀਂਹ ਵਿਖੇ ਵਿਦੇਸ਼ ਦੀ ਧਰਤੀ 'ਤੇ ਰਹਿ ਰਹੇ ਦਾਨੀ ਪਰਿਵਾਰ ਵਰਿੰਦਰਪਾਲ ...

ਪੂਰੀ ਖ਼ਬਰ »

ਸਰਕਾਰ ਤੂੜੀ ਦੇ ਵਧਦੇ ਭਾਅ ਕੰਟਰੋਲ ਕਰੇ-ਬ੍ਰਾਹਮਕੇ

ਮੋਗਾ, 5 ਦਸੰਬਰ (ਗੁਰਤੇਜ ਸਿੰਘ)- ਅੱਜ-ਕੱਲ੍ਹ ਤੂੜੀ ਦੇ ਭਾਅ ਅਸਮਾਨ ਚੜ੍ਹੇ ਹੋਏ ਹਨ ਜਿਸ ਨਾਲ ਪਸ਼ੂ ਪਾਲਣ ਵਾਲੇ ਮਜ਼ਦੂਰ ਤੇ ਕਿਸਾਨਾਂ ਨੂੰ ਇਸ ਦੀ ਵੱਡੀ ਮਾਰ ਪੈ ਰਹੀ ਹੈ ਤੇ ਹਾਲਾਤ ਇਸ ਕਦਰ ਹਨ ਕਿ ਬਹੁਤੇ ਮਜ਼ਦੂਰ ਲੋਕ ਆਪਣੇ ਪਸ਼ੂ ਵੇਚ ਕੇ ਕੋਈ ਹੋਰ ਰੁਜ਼ਗਾਰ ...

ਪੂਰੀ ਖ਼ਬਰ »

ਮਲਕੀਅਤ ਸਿੰਘ ਸਿੱਧੂ ਯਾਦਗਾਰੀ 24ਵੀਂ ਚੈਂਪੀਅਨ ਟਰਾਫ਼ੀ ਹਾਕੀ ਟੂਰਨਾਮੈਂਟ 9 ਤੋਂ ਸ਼ੁਰੂ

ਮੋਗਾ, 5 ਦਸੰਬਰ (ਜਸਪਾਲ ਸਿੰਘ ਬੱਬੀ)-ਮਲਕੀਅਤ ਸਿੰਘ ਸਿੱਧੂ (ਸਾਬਕਾ ਮੰਤਰੀ) ਮੈਮੋਰੀਅਲ ਸਪੋਰਟਸ ਐਂਡ ਸੋਸ਼ਲ ਵੈੱਲਫੇਅਰ ਟਰੱਸਟ ਮੋਗਾ ਦੀ ਮੀਟਿੰਗ ਟਰੱਸਟ ਚੇਅਰਮੈਨ ਜਸਪਾਲ ਸਿੰਘ ਸਿੱਧੂ, ਪ੍ਰਧਾਨ ਗੁਰਚਰਨ ਗਿੱਲ, ਵਾਈਸ ਚੇਅਰਮੈਨ ਤਹਿਸੀਲਦਾਰ ਬੇਅੰਤ ਸਿੰਘ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਝੰਡੇਆਣਾ ਦੇ ਬੱਚਿਆਂ ਨੇ ਖੇਡਾਂ 'ਚ ਮਾਰੀਆਂ ਮੱਲਾਂ

ਮੋਗਾ, 5 ਦਸੰਬਰ (ਗੁਰਤੇਜ ਸਿੰਘ)-ਸਰਕਾਰੀ ਹਾਈ ਸਕੂਲ ਝੰਡੇਆਣਾ ਪੱਛਮੀ ਦੇ ਵਿਦਿਆਰਥੀਆਂ ਨੇ 66ਵੀਆਂ ਪੰਜਾਬ ਸਕੂਲ ਖੇਡਾਂ 'ਚ ਜ਼ਿਲ੍ਹਾ ਮੋਗਾ ਵਲੋਂ ਖੇਡਦੇ ਹੋਏ ਪੰਜਾਬ ਪੱਧਰ 'ਤੇ ਪਹਿਲਾ ਕਬੱਡੀ ਸਰਕਲ ਸਟਾਈਲ ਅੰਡਰ-14 ਸਥਾਨ ਪ੍ਰਾਪਤ ਕੀਤਾ | ਇਸ ਵਿਸ਼ੇਸ਼ ਪ੍ਰਾਪਤੀ ਲਈ ...

ਪੂਰੀ ਖ਼ਬਰ »

ਅਜੀਤਵਾਲ ਕਾਲਜ ਦੇ 4 ਵਿਦਿਆਰਥੀਆਂ ਦੀ ਰੁਜ਼ਗਾਰ ਲਈ ਚੋਣ

ਅਜੀਤਵਾਲ, 5 ਦਸੰਬਰ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਗਰੁੱਪ ਆਫ਼ ਕਾਲਜਿਜ਼ ਅਜੀਤਵਾਲ (ਮੋਗਾ) ਦੇ 4 ਵਿਦਿਆਰਥੀ ਰੁਜ਼ਗਾਰ ਲਈ ਚੁਣੇ ਗਏ | ਐਮ. ਬੀ. ਏ. ਟਰੇਡ ਦੀ ਵਿਦਿਆਰਥਣ ਦਲਜੀਤ ਕੌਰ ਅਤੇ ਰਮਨਦੀਪ ਕੌਰ ਨੂੰ ਲਾਲਾ ਲਾਜਪਤ ਰਾਏ ਮੈਮੋਰੀਅਲ ਗਰੁੱਪ ਆਫ਼ ਕਾਲਜ ...

ਪੂਰੀ ਖ਼ਬਰ »

ਪਿੰਡ ਵਾਂਦਰ ਵਿਖੇ ਦਸਤਾਰ ਸਿਖਲਾਈ ਕੈਂਪ ਅਤੇ ਦਸਤਾਰ ਮੁਕਾਬਲੇ ਕਰਵਾਏ

ਸਮਾਲਸਰ, 5 ਦਸੰਬਰ (ਕਿਰਨਦੀਪ ਸਿੰਘ ਬੰਬੀਹਾ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਪਿੰਡ ਵਾਂਦਰ (ਮੋਗਾ) ਦੇ ਗੁਰਦੁਆਰਾ ਸਾਹਿਬ ਵਿਖੇ ਸਤਿਕਾਰ ਕਮੇਟੀ ਵਾਂਦਰ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਹਫ਼ਤਾਵਾਰੀ ਦਸਤਾਰ ...

ਪੂਰੀ ਖ਼ਬਰ »

66 ਕੇ.ਵੀ.ਸਬ-ਸਟੇਸ਼ਨਾਂ ਵਲੋਂ ਇੰਜੀਨੀਅਰ ਬੇਅੰਤ ਸਿੰਘ ਸਿੱਧੂ ਸਨਮਾਨਿਤ

ਮੋਗਾ, 5 ਦਸੰਬਰ (ਜਸਪਾਲ ਸਿੰਘ ਬੱਬੀ)-ਉਪ ਮੰਡਲ ਫੋਕਲ ਪੁਆਇੰਟ (ਓਪਰੇਸ਼ਨ ਤੇ ਮੈਨਟੀਨੈਂਸ) ਮੋਗਾ ਅਧੀਨ 66 ਕੇ.ਵੀ.ਸਬ-ਸਟੇਸ਼ਨਾਂ ਵਲੋਂ ਇੰਜੀਨੀਅਰ ਬੇਅੰਤ ਸਿੰਘ ਸਿੱਧੂ ਨੂੰ ਫੋਕਲ ਪੁਆਇੰਟ ਮੋਗਾ ਤੋਂ ਤਬਾਦਲਾ ਹੋ ਕੇ ਫ਼ਰੀਦਕੋਟ ਜਾਣ 'ਤੇ ਸਨਮਾਨਿਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਲੋੜਵੰਦ ਵਿਅਕਤੀਆਂ ਦੀਆਂ ਪੈਨਸ਼ਨਾਂ ਲਗਵਾਈਆਂ

ਬੱਧਨੀ ਕਲਾਂ, 5 ਦਸੰਬਰ (ਸੰਜੀਵ ਕੋਛੜ)-ਪਿੰਡ ਰਣੀਆਂ ਵਿਖੇ ਆਮ ਆਦਮੀ ਪਾਰਟੀ ਦੇ ਆਗੂ ਸਕੱਤਰ ਜਗਮੀਤ ਸਿੰਘ ਰਣੀਆਂ ਵਲੋਂ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਸਹਿਯੋਗ ਨਾਲ ਪੁਰਾਣੇ ਸਮੇਂ ਤੋਂ ਲਟਕ ਰਹੀਆਂ ਲੋੜਵੰਦ ਵਿਅਕਤੀਆਂ ਦੀਆਂ ਪੈਨਸ਼ਨਾਂ ਲਗਵਾਈਆਂ ...

ਪੂਰੀ ਖ਼ਬਰ »

ਏ. ਕੇ. ਇੰਗਲਿਸ਼ ਅਕੈਡਮੀ ਦੇ ਵਿਦਿਆਰਥੀ ਨੇ ਹਾਸਲ ਕੀਤੇ ਓਵਰਆਲ 7 ਬੈਂਡ

ਬੱਧਨੀ ਕਲਾਂ, 5 ਦਸੰਬਰ (ਸੰਜੀਵ ਕੋਛੜ)-ਸਥਾਨਕ ਕਸਬਾ ਬੱਧਨੀ ਕਲਾਂ ਵਿਖੇ ਬੀਤੇ ਲੰਮੇ ਸਮੇਂ ਤੋਂ ਆਪਣੀਆਂ ਬਾਖ਼ੂਬੀ ਸੇਵਾਵਾਂ ਨਿਭਾ ਰਹੀ ਇਲਾਕੇ ਦੀ ਪੁਰਾਣੀ ਵਿੱਦਿਅਕ ਸੰਸਥਾ ਏ.ਕੇ. ਇੰਗਲਿਸ਼ ਅਕੈਡਮੀ ਦੇ ਹੋਣਹਾਰ ਵਿਦਿਆਰਥੀ ਸਵਰਨਜੀਤ ਸਿੰਘ ਬੱੁਟਰ ਕਲਾਂ ਨੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਗੁਰੂਸਰ ਮਾੜੀ ਵਿਖੇ ਸਜਾਇਆ ਨਗਰ ਕੀਰਤਨ

ਠੱਠੀ ਭਾਈ, 5 ਦਸੰਬਰ (ਜਗਰੂਪ ਸਿੰਘ ਮਠਾੜੂ)-ਸਰਬੰਸਦਾਨੀ ਸਾਹਿਬ-ਏ-ਕਮਾਲ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਪਿੰਡ ਗੁਰੂਸਰ ਮਾੜੀ ਵਿਖੇ ਗੁਰਦੁਆਰਾ ਗੁਰਪੁਰੀ ਸਾਹਿਬ ਤੋਂ ਸਜਾਇਆ ਗਿਆ ਜਿਸ ਦੀ ਅਗਵਾਈ ਪੰਜ ਪਿਆਰਿਆਂ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX