ਤਾਜਾ ਖ਼ਬਰਾਂ


ਕਾਸਿਮ ਅਲ-ਅਰਾਜੀ, ਇਰਾਕ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਐਨ.ਐੱਸ.ਏ. ਅਜੀਤ ਡੋਵਾਲ ਦੇ ਸੱਦੇ 'ਤੇ ਭਾਰਤ ਦੇ ਦੌਰੇ 'ਤੇ
. . .  2 minutes ago
ਨਾਗਾਲੈਂਡ ਅਤੇ ਅਰੁਣਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿਚ ਅਫਸਪਾ ਤਹਿਤ ਗੜਬੜ ਵਾਲੇ ਖੇਤਰ ਦੀ ਸਥਿਤੀ 6 ਮਹੀਨਿਆਂ ਲਈ ਵਧਾਈ
. . .  5 minutes ago
ਮੁੰਬਈ : ਨਿਰਦੇਸ਼ਕ ਪ੍ਰਦੀਪ ਸਰਕਾਰ ਦੇ ਦਿਹਾਂਤ 'ਤੇ ਬਾਲੀਵੁੱਡ 'ਚ ਸੋਗ
. . .  34 minutes ago
ਖ਼ਜ਼ਾਨਾ ਦਫ਼ਤਰ ਛੁੱਟੀ ਦੇ ਬਾਵਜੂਦ ਕੱਲ੍ਹ ਤੇ ਪਰਸੋਂ ਵੀ ਖੁੱਲ੍ਹੇ ਰਹਿਣਗੇ
. . .  42 minutes ago
ਲੁਧਿਆਣਾ, 24 ਮਾਰਚ (ਸਲੇਮਪੁਰੀ)- ਪੰਜਾਬ ਸਰਕਾਰ ਵਲੋਂ ਸਰਕਾਰੀ ਗ੍ਰਾਂਟਾਂ , ਸਰਕਾਰੀ ਅਦਾਇਗੀਆਂ ਦਾ ਭੁਗਤਾਨ ਕਰਨ ਲਈ ਛੁੱਟੀ ਵਾਲੇ ਦਿਨ ਹੋਣ ਦੇ ਬਾਵਜੂਦ ਵੀ ਸਰਕਾਰੀ ਖ਼ਜ਼ਾਨਾ ...
ਵਿਦੇਸ਼ਾਂ ਦੇ ਲੋਕ ਸੋਸ਼ਲ ਮੀਡੀਆ ਵਲੋਂ ਫ਼ੈਲਾਏ ਜਾ ਰਹੇ ਝੂਠ ਤੋਂ ਬਚਣ- ਵਿਦੇਸ਼ ਮੰਤਰਾਲਾ
. . .  about 1 hour ago
ਨਵੀਂ ਦਿੱਲੀ, 24 ਮਾਰਚ- ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਪੰਜਾਬ ਦੇ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਛਾਪੇਮਾਰੀ ਕਰ ਰਹੇ ਹਨ। ਅਸੀਂ ਵਿਦੇਸ਼ਾਂ ਦੇ ਲੋਕਾਂ ਨੂੰ ਸੋਸ਼ਲ ਮੀਡੀਆ ’ਤੇ ਕੁਝ ਤੱਤਾਂ ਦੁਆਰਾ ਫ਼ੈਲਾਏ ਜਾ ਰਹੇ ਝੂਠੇ ਅਤੇ ਪ੍ਰੇਰਿਤ ਬਿਆਨਾਂ ਤੋਂ ਬਚਣ....
ਆਲ ਇੰਡੀਆ ਪੁਲਿਸ ਐਥਲੈਟਿਕਸ ਚੈਪੀਅਨਸ਼ਿਪ ’ਚ ਪੰਜਾਬ ਦੀ ਧੀ ਮੰਜੂ ਰਾਣੀ ਨੇ ਜਿੱਤਿਆ ਸੋਨ ਤਗਮਾ
. . .  about 2 hours ago
ਬਰਨਾਲਾ/ਰੂੜੇਕੇ ਕਲਾਂ, 24 ਮਾਰਚ (ਗੁਰਪ੍ਰੀਤ ਸਿੰਘ ਕਾਹਨੇਕੇ)- ਲਖਨਊ ਵਿਖੇ ਪੰਜ ਰੋਜ਼ਾ ਕਰਵਾਈ ਗਈ ਸੱਤਵੀਂ ਆਲ ਇੰਡੀਆ ਪੁਲਿਸ ਐਥਲੈਟਿਕਸ ਚੈਂਪੀਅਨਸ਼ਿਪ 2023 ਦੌਰਾਨ 10 ਕਿੱਲੋਮੀਟਰ ਪੈਦਲ ਚਾਲ ਮੁਕਾਬਲੇ ਵਿਚੋਂ ਪੰਜਾਬ ਦੀ ਧੀ ਮੰਜੂ....
ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ 12 ਹੋਰਾਂ ਖ਼ਿਲਾਫ਼ ਚਾਰਜਸ਼ੀਟ ਦਾਇਰ- ਐਨ.ਆਈ.ਏ.
. . .  about 2 hours ago
ਨਵੀਂ ਦਿੱਲੀ, 24 ਮਾਰਚ- ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਅੱਜ ਗੈਂਗਸਟਰਾਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ 12 ਹੋਰਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ, ਜੋ ਕਿ ਪਾਬੰਦੀਸ਼ੁਦਾ ਬੱਬਰ ਖ਼ਾਲਸਾ ਇੰਟਰਨੈਸ਼ਨਲ ਅਤੇ ਕਈ ਹੋਰ ਖ਼ਾਲਿਸਤਾਨੀ ਸਮਰਥਕ ਅੱਤਵਾਦੀ ਸੰਗਠਨਾਂ ਨਾਲ ਸੰਬੰਧ.....
ਆਮ ਆਦਮੀ ਪਾਰਟੀ ਹੁਣ ਸਿਰਫ਼ ਐਡ ਪਾਰਟੀ- ਵਿਕਰਮਜੀਤ ਸਿੰਘ ਚੌਧਰੀ
. . .  about 2 hours ago
ਜਲੰਧਰ, 24 ਮਾਰਚ- ਅੱਜ ਇੱਥੇ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਿਕਰਮਜੀਤ ਸਿੰਘ ਚੌਧਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਸਿਰਫ਼ ਐਡ ਪਾਰਟੀ ਬਣ...
ਮੈਂ ਭਾਰਤ ਦੀ ਆਵਾਜ਼ ਲਈ ਲੜ ਰਿਹਾ ਹਾਂ- ਰਾਹੁਲ ਗਾਂਧੀ
. . .  about 2 hours ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਨੂੰ ਉਨ੍ਹਾਂ ਦੀ ਮੋਦੀ ਉਪਨਾਮ ਵਾਲੀ ਟਿੱਪਣੀ ਨੂੰ ਲੈ ਕੇ ਅਪਰਾਧਿਕ ਮਾਣਹਾਨੀ ਦੇ ਕੇਸ ਵਿਚ ਦੋਸ਼ੀ ਠਹਿਰਾਏ ਜਾਣ ਦੀ ਮਿਤੀ ਤੋਂ ਲੋਕ ਸਭਾ ਦੇ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਕਾਂਗਰਸ....
ਰਾਹੁਲ ਗਾਂਧੀ ਕਿਸੇ ਧਮਕੀ ਤੋਂ ਨਹੀਂ ਡਰਦੇ- ਜੈਰਾਮ ਰਮੇਸ਼
. . .  about 3 hours ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਜੈਰਾਮ ਰਮੇਸ਼ ਨੇ ਕਿਹਾ ਕਿ ਭਾਜਪਾ ਭਾਰਤ ਜੋੜੋ ਯਾਤਰਾ ਤੋਂ ਘਬਰਾ ਗਈ ਹੈ। ਉਹ ਜਾਣਦੇ ਹਨ ਕਿ ਭਾਰਤ ਜੋੜੋ ਯਾਤਰਾ ਨੇ ਨਾ ਸਿਰਫ਼ ਕਾਂਗਰਸ ਸੰਗਠਨ ਵਿਚ ਨਵਾਂ ਜੋਸ਼ ਭਰਿਆ ਹੈ, ਸਗੋਂ ਪੂਰੇ ਦੇਸ਼ ਵਿਚ ਇਕ ਨਵਾਂ ਉਤਸ਼ਾਹ ਦਿਖਾਇਆ ਹੈ ਅਤੇ ਭਵਿੱਖ ਦਾ....
ਇਲਾਕੇ ਵਿਚ ਗੜੇਮਾਰੀ ਕਾਰਨ ਫ਼ਸਲਾਂ ਦਾ ਵੱਡਾ ਨੁਕਸਾਨ
. . .  about 3 hours ago
ਮਲੋਟ, 24 ਮਾਰਚ (ਪਾਟਿਲ)- ਮਲੋਟ ਇਲਾਕੇ ਵਿਚ ਹੋਈ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਫ਼ਸਲਾਂ ਦਾ ਕਾਫ਼ੀ ਨੁਕਸਾਨ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਬਰਸਾਤ ਦੇ ਨਾਲ ਨਾਲ ਤੇਜ਼ ਹਵਾਵਾਂ ਚੱਲਣ ਕਾਰਨ ਫ਼ਸਲਾਂ ਖੇਤਾਂ ਵਿਚ ਵਿਛ ਗਈਆਂ ਹਨ। ਸ਼ਹਿਰ....
ਅਬੋਹਰ ਦੇ ਸਰਹੱਦੀ ਪਿੰਡਾਂ ’ਚ ਤੂਫ਼ਾਨ ਨੇ ਮਚਾਈ ਤਬਾਹੀ
. . .  about 3 hours ago
ਅਬੋਹਰ, 24 ਮਾਰਚ (ਸੰਦੀਪ ਸੋਖਲ)- ਤੇਜ਼ ਰਫ਼ਤਾਰ ਆਏ ਤੂਫ਼ਾਨ ਨੇ ਪੰਜਾਬ ਦੇ ਸਰਹੱਦੀ ਪਿੰਡਾਂ ਵਿਚ ਤਬਾਹੀ ਮਚਾ ਦਿੱਤੀ। ਪਿੰਡਾਂ ਵਿਚ ਵੱਡੇ ਪੱਧਰ ਤੇ ਨੁਕਸਾਨ ਹੋ ਗਿਆ ਹੈ। ਰਾਜਸਥਾਨ ਤੇ ਪਾਕਿਸਤਾਨ ਸਰਹੱਦ ’ਤੇ ਲੱਗਦੇ ਪੰਜਾਬ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਤਹਿਸੀਲ ਅਬੋਹਰ ਦੇ ਪਿੰਡ ਬਕੈਣ ਵਾਲਾ, ਹਰੀਪੁਰਾ.....
ਬੇਮੌਸਮੀ ਮੀਂਹ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਵੇ ਪੰਜਾਬ ਸਰਕਾਰ- ਸੁਖਬੀਰ ਸਿੰਘ ਬਾਦਲ
. . .  about 3 hours ago
ਮਲੋਟ, 24 ਮਾਰਚ (ਪਾਟਿਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਮੁਲਾਕਾਤ ਕਰਕੇ ਬੇਮੌਸਮੀ ਹੋਈ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਲਈ ਪੰਜਾਬ ਸਰਕਾਰ....
250 ਗ੍ਰਾਮ ਅਫ਼ੀਮ ਸਮੇਤ ਡਰਾਈਵਰ ਤੇ ਕੰਡਕਟਰ ਕਾਬੂ
. . .  about 3 hours ago
ਅਬੋਹਰ, 24 ਮਾਰਚ (ਸੰਦੀਪ ਸੋਖਲ) - ਜ਼ਿਲ੍ਹਾ ਫ਼ਾਜ਼ਿਲਕਾ ਦੀ ਐਸ.ਐਸ.ਪੀ ਮੈਡਮ ਅਵਨੀਤ ਕੌਰ ਸਿੱਧੂ, ਐਸ.ਪੀ ਹੈੱਡ ਕੁਆਟਰ ਮੋਹਨ ਲਾਲ, ਡੀ.ਐਸ.ਪੀ ਅਬੋਹਰ ਸੁਖਵਿੰਦਰ ਸਿੰਘ ਬਰਾੜ ਨੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਮੁਹਿੰਮ ਚਲਾਈ ਹੈ। ਉਨ੍ਹਾਂ ਦੀਆਂ ਹਦਾਇਤਾਂ ’ਤੇ ਥਾਣਾ ਖੂਈਆਂ ਸਰਵਰ.....
‘ਆਪ’ ਐਮ.ਐਲ.ਏ. ਵਲੋਂ ਆਪਣੀ ਥਾਂ ’ਤੇ ਕਿਸੇ ਫ਼ਰਜ਼ੀ ਬੰਦੇ ਤੋਂ ਦਿਵਾਇਆ ਗਿਆ 12ਵੀਂ ਦਾ ਪੇਪਰ
. . .  about 4 hours ago
ਬਾਬਾ ਬਕਾਲਾ, 24 ਮਾਰਚ- ਆਮ ਆਦਮੀ ਪਾਰਟੀ ਦੇ ਬਟਾਲਾ ਤੋਂ ਐਮ.ਐਲ. ਏ. ਸ਼ੈਰੀ ਕਲਸੀ ਵਲੋਂ ਆਪਣੀ ਥਾਂ ’ਤੇ ਕਿਸੇ ਫ਼ਰਜ਼ੀ ਬੰਦੇ ਤੋਂ 12ਵੀਂ ਦਾ ਪੇਪਰ ਦਿਵਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸੰਬੰਧੀ ਬੋਲਦਿਆਂ ਸੁਖਪਾਲ ਸਿੰਘ ਖਹਿਰਾ ਨੇ ਸਿੱਖਿਆ ਮੰਤਰੀ...
ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਜ਼ਮਾਨਤ
. . .  about 4 hours ago
ਚੰਡੀਗੜ੍ਹ/ਲੁਧਿਆਣਾ, 24 ਮਾਰਚ (ਤਰੁਣ ਭਜਨੀ/ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿੱਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਵਲੋਂ ਉਸ ਦੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ...
ਅੰਮ੍ਰਿਤਪਾਲ ਦੇ ਦੋ ਸਾਥੀ ਅਦਾਲਤ ਵਿਚ ਪੇਸ਼
. . .  about 4 hours ago
ਅਜਨਾਲਾ, 24 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- 23 ਫਰਵਰੀ ਨੂੰ ਅਜਨਾਲਾ ਵਿਚ ਵਾਪਰੇ ਘਟਨਾਕ੍ਰਮ ਦੇ ਸੰਬੰਧ ਵਿਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਅੰਮ੍ਰਿਤਪਾਲ ਦੇ ਦੋ ਸਾਥੀਆਂ ਹਰਕਰਨ ਸਿੰਘ ਅਤੇ ਓਂਕਾਰ ਸਿੰਘ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼....
ਅੰਮ੍ਰਿਤਪਾਲ ਸਮਰਥਕ ਨੌਜਵਾਨਾਂ ਦੀ ਨਿਆਂਇਕ ਹਿਰਾਸਤ ਛੇ ਦਿਨ ਹੋਰ ਵੱਧੀ
. . .  about 4 hours ago
ਤਲਵੰਡੀ ਸਾਬੋ, 24 ਮਾਰਚ (ਰਣਜੀਤ ਸਿੰਘ ਰਾਜੂ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੰਜਾਬ ਪੁਲਿਸ ਵਲੋਂ ਬੀਤੀ 18 ਮਾਰਚ ਨੂੰ ਸ਼ੁਰੂ ਕੀਤੀ ਗਈ ਮੁਹਿੰਮ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲੇ ਤਲਵੰਡੀ ਸਾਬੋ ਇਲਾਕੇ ਦੇ 16 ਨੌਜਵਾਨ, ਜਿਨ੍ਹਾਂ ਨੂੰ ਪੁਲਿਸ ਨੇ ਹਿਰਾਸਤ ’ਚ ਲੈਣ ਉਪਰੰਤ....
ਇੰਟੈਲੀਜੈਂਸ ਵਿਭਾਗ ਦੇ ਆਈ.ਜੀ.ਵਲੋਂ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ
. . .  about 4 hours ago
ਅੰਮ੍ਰਿਤਸਰ, 24 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਗ੍ਰਹਿ ਵਿਖੇ ਆਈ.ਜੀ. ਇੰਟੈਲੀਜੈਂਸ ਜਸਕਰਨ ਸਿੰਘ ਅੱਜ ਮੁਲਾਕਾਤ ਕਰਨ ਲਈ ਪਹੁੰਚੇ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਈ.ਜੀ. ਜਸਕਰਨ ਸਿੰਘ ਨੇ ਕਿਹਾ ਕਿ ਉਹ ਪਹਿਲਾਂ....
ਖੇਮਕਰਨ ਇਲਾਕੇ ਦੇ ਸਕੂਲਾਂ ਚ ਪੜ੍ਹਾਉਂਦੇ ਤਿੰਨ ਅਧਿਆਪਕਾਂ ਦੀ ਸੜਕ ਦੁਰਘਟਨਾ 'ਚ ਹੋਈ ਮੌਤ 'ਤੇ ਸੋਗ ਦੀ ਲਹਿਰ
. . .  about 5 hours ago
ਖੇਮਕਰਨ, 24 ਮਾਰਚ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਇਲਾਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਚ ਪੜ੍ਹਾਉਣ ਲਈ ਰੋਜ਼ਾਨਾ ਫ਼ਿਰੋਜ਼ਪੁਰ ਜ਼ਿਲ੍ਹੇ 'ਚੋ ਇਕ ਟਰੈਕਸ ਗੱਡੀ 'ਤੇ ਆਉਂਦੇ ਅਧਿਆਪਕਾਂ ਦੀ ਅੱਜ ਸਵੇਰੇ ਫਿਰੋਜ਼ਪੁਰ ਨਜ਼ਦੀਕ ਹੋਈ ਭਿਆਨਕ ਸੜਕ ਦੁਰਘਟਨਾ 'ਚ ਤਿੰਨ ਅਧਿਆਪਕਾਂ...
ਰਾਹੁਲ ਗਾਂਧੀ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ- ਅਨੁਰਾਗ ਠਾਕੁਰ
. . .  about 5 hours ago
ਨਵੀਂ ਦਿੱਲੀ, 24 ਮਾਰਚ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਰਾਹੁਲ ਗਾਂਧੀ ਨੈਸ਼ਨਲ ਹੈਰਾਲਡ ਦੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਜ਼ਮਾਨਤ ’ਤੇ ਹਨ, ਉਹ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ ਹਨ। ਮੈਨੂੰ ਲੱਗਦਾ ਹੈ ਕਿ ਰਾਹੁਲ ਗਾਂਧੀ ਮੰਨਦੇ ਹਨ ਕਿ ਉਹ ਸੰਸਦ, ਕਾਨੂੰਨ, ਦੇਸ਼ ਤੋਂ ਉੱਪਰ ਹਨ। ਵਿਸ਼ੇਸ਼....
ਕਾਂਗਰਸ ਵਲੋਂ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਅੱਜ ਸ਼ਾਮ- ਕਾਂਗਰਸ ਪ੍ਰਧਾਨ
. . .  about 5 hours ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖ਼ਤਮ ਕਰਨ ਸੰਬੰਧੀ ਗੱਲ ਕਰਦਿਆਂ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਅੱਜ ਸ਼ਾਮ 5 ਵਜੇ ਪਾਰਟੀ ਦਫ਼ਤਰ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ.....
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਹੋਈ ਰੱਦ
. . .  about 5 hours ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਲੋਕ ਸਭਾ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਰਾਹੁਲ ਗਾਂਧੀ, ਕੇਰਲ ਦੇ ਵਾਇਨਾਡ ਸੰਸਦੀ ਹਲਕੇ ਤੋਂ ਲੋਕ ਸਭਾ ਮੈਂਬਰ ਹਨ। ਉਨ੍ਹਾਂ ਨੂੰ ਬੀਤੇ ਦਿਨੀਂ ਸੂਰਤ....
ਸਾਢੇ 13 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  about 6 hours ago
ਲੁਧਿਆਣਾ, 24 ਮਾਰਚ (ਪਰਮਿੰਦਰ ਸਿੰਘ ਆਹੂਜਾ)- ਐ.ਸਟੀ.ਐਫ਼. ਦੀ ਪੁਲਿਸ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਕਿੱਲੋ 230 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ....
ਅੰਮ੍ਰਿਤਪਾਲ ਵਲੋਂ ਫ਼ੌਜ ਤਿਆਰ ਕੀਤੀ ਜਾ ਰਹੀ ਸੀ- ਐਸ.ਐਸ.ਪੀ. ਖੰਨਾ
. . .  about 6 hours ago
ਖੰਨਾ, 24 ਮਾਰਚ (ਹਰਜਿੰਦਰ ਸਿੰਘ ਲਾਲ)- ਪਾਇਲ ਪੁਲਿਸ ਵਲੋਂ ਅੰਮ੍ਰਿਤਪਾਲ ਦੇ ਗੰਨਮੈਨ ਤੇਜਿੰਦਰ ਸਿੰਘ ਉਰਫ਼ ਗੋਰਖਾ ਬਾਬਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਖੰਨਾ ਦੇ ਐਸ.ਐਸ.ਪੀ. ਵਲੋਂ ਪ੍ਰੈਸ ਕਾਨਫ਼ਰੰਸ ਕਰਕੇ ਕਈ ਨਵੇਂ ਖੁਲਾਸੇ ਕੀਤੇ ਗਏ ਹਨ। ਇਕ ਅਹਿਮ ਜਾਣਕਾਰੀ ਮਿਲੀ ਹੈ ਕਿ ਏ.ਕੇ.ਐਫ., ਅੰਮ੍ਰਿਤਪਾਲ ਦੀ ਤਰਫੋਂ ਇਕ.....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 21 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਇਸਤਰੀ ਦੇ ਸਨਮਾਨ ਨਾਲ ਹੀ ਸੱਭਿਅਤਾ ਦੀ ਪਛਾਣ ਹੁੰਦੀ ਹੈ। -ਕਰਟਿਸ

ਕਪੂਰਥਲਾ / ਫਗਵਾੜਾ

ਵਿਦਿਆਰਥੀ ਆਪਣੇ ਮਿਥੇ ਟੀਚੇ ਦੀ ਪ੍ਰਾਪਤੀ ਲਈ ਸਖ਼ਤ ਮਿਹਨਤ ਕਰਨ- ਜੇ. ਡੀ. ਐੱਸ. ਬੇਦੀ

ਕਪੂਰਥਲਾ, 5 ਦਸੰਬਰ (ਅਮਰਜੀਤ ਕੋਮਲ)-ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੇਜਰ ਜਨਰਲ ਜੇ. ਡੀ. ਐੱਸ. ਬੇਦੀ (ਸੇਵਾ ਮੁਕਤ) ਤੇ ਡਾ. ਗੁਰਿੰਦਰਬੀਰ ਕੌਰ ਸਿਵਲ ਸਰਜਨ ਕਪੂਰਥਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਮਾਗਮ ਦੇ ਆਰੰਭ ਵਿਚ ਸਕੂਲ ਦੀ ਪਿ੍ੰਸੀਪਲ ਸਾਕਸ਼ੀ ਚੋਪੜਾ ਨੇ ਆਏ ਮਹਿਮਾਨਾਂ ਨੂੰ ਜੀ ਆਇਆ ਕਿਹਾ ਤੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹੀ, ਜਿਸ ਵਿਚ ਉਨ੍ਹਾਂ ਸਕੂਲ ਦੀਆਂ ਵਿੱਦਿਅਕ ਖੇਡਾਂ, ਸਭਿਆਚਾਰਕ ਤੇ ਹੋਰ ਖੇਤਰਾਂ ਵਿਚ ਸ਼ਾਨਦਾਰ ਪ੍ਰਾਪਤੀਆਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਸਮਾਗਮ ਦੌਰਾਨ ਵਿਦਿਆਰਥੀਆਂ ਨੇ ਗੀਤ, ਨਾਟਕ, ਸੋਲੋ ਐਕਟ, ਡਾਂਸ ਸਮੇਤ ਹੋਰ ਸਾਹਿਤਕ ਵੰਨਗੀਆਂ ਬਾਖ਼ੂਬੀ ਨਾਲ ਪੇਸ਼ ਕੀਤੀਆਂ | ਗਿੱਧੇ ਤੇ ਭੰਗੜੇ ਦੀ ਖ਼ਾਸ ਪੇਸ਼ਕਾਰੀ ਨੇ ਸਮਾਗਮ ਨੂੰ ਯਾਦਗਾਰੀ ਬਣਾਇਆ | ਇਨਾਮ ਵੰਡ ਸਮਾਗਮ ਵਿਚ ਸਕੂਲ ਦੇ ਵੱਖ-ਵੱਖ ਖੇਤਰਾਂ ਵਿਚ ਮੱਲ੍ਹਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸੇਵਾ ਮੁਕਤ ਮੇਜਰ ਜਨਰਲ ਜੇ. ਡੀ. ਐੱਸ. ਬੇਦੀ ਤੇ ਡਾ: ਗੁਰਿੰਦਰਬੀਰ ਕੌਰ ਨੇ ਇਨਾਮ ਤਕਸੀਮ ਕੀਤੇ | ਇਸ ਮੌਕੇ ਬੋਲਦਿਆਂ ਮੇਜਰ ਜਨਰਲ ਬੇਦੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਕਿਸੇ ਵੀ ਮੰਜ਼ਿਲ 'ਤੇ ਪਹੁੰਚਣ ਲਈ ਪਹਿਲਾਂ ਆਪਣਾ ਟੀਚਾ ਮਿਥਣਾ ਚਾਹੀਦਾ ਹੈ ਤੇ ਬਾਅਦ ਵਿਚ ਟੀਚੇ ਦੀ ਪ੍ਰਾਪਤੀ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਲਗਨ ਤੇ ਮਿਹਨਤ ਨਾਲ ਪੜ੍ਹਾਈ ਕਰਨ ਤੇ ਖੇਡਾਂ ਤੇ ਹੋਰ ਖੇਤਰਾਂ ਵਿਚ ਉਤਸ਼ਾਹ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਸਮਾਗਮ ਵਿਚ ਸ਼ਾਮਿਲ ਹੋਈਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | 'ਉਡਾਣ-ਵਿੰਗਸ ਆਫ਼ ਸਕਸੈਸ' ਥੀਮ ਤਹਿਤ ਕਰਵਾਏ ਸਮਾਗਮ ਵਿਚ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਜਸਪਾਲ ਸਿੰਘ ਰੰਧਾਵਾ, ਪ੍ਰਧਾਨ ਬਲਜੀਤ ਕੌਰ ਰੰਧਾਵਾ, ਸਕੂਲ ਦੇ ਡਾਇਰੈਕਟਰ ਜਤਿੰਦਰਪਾਲ ਸਿੰਘ ਰੰਧਾਵਾ, ਉਪ ਪ੍ਰਧਾਨ ਡਾ: ਰਮਨਦੀਪ ਕੌਰ ਰੰਧਾਵਾ, ਉਪ ਪਿ੍ੰਸੀਪਲ ਗੁਰਮੀਤ ਕੌਰ ਤੋਂ ਇਲਾਵਾ ਬੱਚਿਆਂ ਦੇ ਮਾਪੇ, ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |

ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੁਲਾਜ਼ਮਾਂ ਵਲੋਂ ਬੀ. ਡੀ. ਪੀ. ਓ. ਦਫ਼ਤਰ ਮੂਹਰੇ ਧਰਨਾ

ਕਪੂਰਥਲਾ, 5 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਪੰਚਾਇਤੀ ਰਾਜ ਮੁਲਾਜ਼ਮ ਐਸੋਸੀਏਸ਼ਨ ਦੇ ਸੱਦੇ 'ਤੇ ਅੱਜ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ 14ਵੇਂ ਦਿਨ ਵੀ ਕਲਮ ਛੋੜ ਹੜਤਾਲ ਕਰਕੇ ਬੀ. ਡੀ. ਪੀ. ਓ. ਦਫ਼ਤਰ ਮੂਹਰੇ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਦੀ ਬੱਸ ਬੇਕਾਬੂ ਹੋ ਕੇ ਪਲਟੀ, ਚਾਰ ਜ਼ਖ਼ਮੀ

ਫਗਵਾੜਾ, 5 ਦਸੰਬਰ (ਹਰਜੋਤ ਸਿੰਘ ਚਾਨਾ)-ਇੱਥੇ ਚੰਡੀਗੜ੍ਹ ਬਾਈਪਾਸ 'ਤੇ ਇਕ ਬੱਸ ਅਚਾਨਕ ਬੇਕਾਬੂ ਹੋ ਗਈ, ਜਿਸ ਕਾਰਨ ਬੱਸ 'ਚ ਸਵਾਰ ਚਾਰ ਸਵਾਰੀਆਂ ਜ਼ਖਮੀ ਹੋ ਗਈਆਂ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਫ਼ੌਜ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਸੰਬੰਧੀ ਮੁਫ਼ਤ ਕੋਚਿੰਗ ਸ਼ੁਰੂ- ਡੀ. ਸੀ.

ਕਪੂਰਥਲਾ, 5 ਦਸੰਬਰ (ਵਿ. ਪ੍ਰ.)-ਜਲੰਧਰ ਵਿਚ ਹੋਈ ਫ਼ੌਜ ਦੀ ਭਰਤੀ ਰੈਲੀ ਦੌਰਾਨ ਸਰੀਰਕ ਤੇ ਮੈਡੀਕਲ ਟੈੱਸਟ ਪਾਸ ਕਰ ਚੁੱਕੇ ਨੌਜਵਾਨਾਂ ਨੂੰ ਭਾਰਤੀ ਫ਼ੌਜ ਵਿਚ ਭਰਤੀ ਲਈ ਲਿਖਤੀ ਪ੍ਰੀਖਿਆ ਦੀ ਮੁਫ਼ਤ ਕੋਚਿੰਗ ਸੀ-ਪਾਈਟ ਕੇਂਦਰ ਥੇਹ ਕਾਂਜਲਾ ਵਿਖੇ ਸ਼ੁਰੂ ਕੀਤੀ ਗਈ ਹੈ | ...

ਪੂਰੀ ਖ਼ਬਰ »

ਪੁਲਿਸ ਨੇ ਤਿੰਨ ਦੋਸ਼ੀਆਂ ਨੂੰ ਨਾਜਾਇਜ਼ ਅਸਲ੍ਹੇ ਸਮੇਤ ਕੀਤਾ ਗਿ੍ਫ਼ਤਾਰ

ਸੁਲਤਾਨਪੁਰ ਲੋਧੀ, 5 ਦਸੰਬਰ (ਥਿੰਦ, ਹੈਪੀ)-ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਗੈਂਗਸਟਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਨਵਨੀਤ ਸਿੰਘ ਬੈਂਸ, ਆਈ.ਪੀ.ਐੱਸ. ਦੀਆਂ ਹਦਾਇਤਾਂ ਡੀ.ਐੱਸ.ਪੀ. ਸਬ ਡਵੀਜ਼ਨ ਸੁਲਤਾਨਪੁਰ ਲੋਧੀ ਸੁਖਵਿੰਦਰ ...

ਪੂਰੀ ਖ਼ਬਰ »

ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਭੁਲੱਥ, 5 ਦਸੰਬਰ (ਮੇਹਰ ਚੰਦ ਸਿੱਧੂ)-ਇੱਥੋਂ ਥੋੜ੍ਹੀ ਦੂਰੀ 'ਤੇ ਪੈਂਦੇ ਪਿੰਡ ਪੰਡੋਰੀ ਆਰਾਈਆਂ ਥਾਣਾ ਭੁਲੱਥ ਦੇ ਵਸਨੀਕ ਗੁਰਮੀਤ ਸਿੰਘ ਪੁੱਤਰ ਰਵੇਲ ਸਿੰਘ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਕੀਤੀ ਗਈ ਸੀ, ਕਿ ਉਹ ਬੀਤੀ 22 ਨਵਬੰਰ ਨੂੰ ਲਗਪਗ ਸਾਢੇ 8 ਵਜੇ ਸ਼ਾਮ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਦੀ ਫੁੱਟਬਾਲ ਟੀਮ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਚੈਂਪੀਅਨ ਬਣੀ

ਫਗਵਾੜਾ, 5 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਫਗਵਾੜਾ ਦੀ ਫੁੱਟਬਾਲ ਟੀਮ ਲਗਾਤਾਰ ਦੂਸਰੀ ਵਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਕਾਰਵਾਈ ਅੰਤਰ-ਕਾਲਜ ਫੁੱਟਬਾਲ ਲੀਗ (ਡਿਵੀਜ਼ਨ-ਏ) ਜੋ ਕਿ ਯੂਨੀਵਰਸਿਟੀ ਦੀਆਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਜ਼ਖ਼ਮੀ

ਕਪੂਰਥਲਾ, 5 ਦਸੰਬਰ (ਅਮਨਜੋਤ ਸਿੰਘ ਵਾਲੀਆ)-ਜਲੰਧਰ ਕਪੂਰਥਲਾ ਰੋਡ 'ਤੇ ਪੈਂਦੇ ਪਿੰਡ ਖਹਿਰਾ ਮਾਝਾ ਅੱਡੇ ਨੇੜੇ ਇਕ ਕਾਰ ਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਇਸ ਸਬੰਧੀ ਸਿਵਲ ਹਸਪਤਾਲ ਕਪੂਰਥਲਾ ਵਿਚ ਜੇਰੇ ਇਲਾਜ ਮਨਦੀਪ ...

ਪੂਰੀ ਖ਼ਬਰ »

ਵਿਅਕਤੀ 'ਤੇ ਹਮਲਾ ਕਰ ਕੇ ਜ਼ਖ਼ਮੀ ਕਰਨ ਸੰਬੰਧੀ ਦਰਜਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਫਗਵਾੜਾ, 5 ਦਸੰਬਰ (ਹਰਜੋਤ ਸਿੰਘ ਚਾਨਾ)-ਇਕ ਵਿਅਕਤੀ 'ਤੇ ਹਮਲਾ ਕਰਕੇ ਜ਼ਖਮੀ ਕਰਨ ਦੇ ਸਬੰਧ 'ਚ ਸਿਟੀ ਪੁਲਿਸ ਨੇ ਇਕ ਦਰਜਨ ਵਿਅਕਤੀਆਂ ਖ਼ਿਲਾਫ਼ ਧਾਰਾ 323, 452, 427, 506, 148, 149 ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤਕਰਤਾ ਕਰਮਾ ਸਿੰਘ ਬਸਰਾ ਉਰਫ਼ ਬਸਰਾ ਪੁੱਤਰ ਜਤਿੰਦਰ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਕਪੂਰਥਲਾ, 5 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਵਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼ਹਿਰ ਦੀਆਂ ਹੋਰ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ ਬੰਦ ਹਵਾਲਾਤੀ ਦੀ ਤਬੀਅਤ ਵਿਗੜੀ

ਕਪੂਰਥਲਾ, 5 ਦਸੰਬਰ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਵਿਚ ਐੱਨ.ਡੀ.ਪੀ.ਐੱਸ. ਦੇ ਮਾਮਲੇ ਵਿਚ ਲਿਆਂਦੇ ਗਏ ਇਕ ਹਵਾਲਾਤੀ ਦੀ ਤਬੀਅਤ ਖ਼ਰਾਬ ਹੋਣ ਕਾਰਨ ਉਸਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ, ਜਿੱਥੇ ਉਸਦੀ ਹਾਲਤ ਨੂੰ ਗੰਭੀਰ ਦੇਖਦਿਆਂ ਉਸਨੂੰ ...

ਪੂਰੀ ਖ਼ਬਰ »

ਨਸ਼ੇ ਦੀਆਂ ਗੋਲੀਆਂ ਸਮੇਤ ਇਕ ਕਾਬੂ

ਕਪੂਰਥਲਾ, 5 ਦਸੰਬਰ (ਵਿ. ਪ੍ਰ.)-ਥਾਣਾ ਸਦਰ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਨੌਜਵਾਨ ਨੂੰ 160 ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕਰਕੇ ਉਸ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਦੱਸਿਆ ਜਾਂਦਾ ਹੈ ਕਿ ਏ. ਐੱਸ. ਆਈ. ਰਣਜੀਤ ...

ਪੂਰੀ ਖ਼ਬਰ »

ਘਰ ਦੇ ਤਾਲੇ ਛੋੜ ਕੇ 2 ਲੱਖ ਰੁਪਏ ਤੇ ਹੋਰ ਸਾਮਾਨ ਚੋਰੀ

ਕਪੂਰਥਲਾ, 5 ਦਸੰਬਰ (ਵਿ. ਪ੍ਰ.)-ਥਾਣਾ ਸਿਟੀ ਪੁਲਿਸ ਨੇ ਸਥਾਨਕ ਮੁਹੱਲਾ ਮੱਛੀ ਚੌਂਕ ਵਿਖੇ ਇਕ ਘਰ ਵਿਚੋਂ 2 ਲੱਖ ਰੁਪਏ ਦੀ ਨਕਦੀ ਤੇ ਹੋਰ ਸਮਾਨ ਕਥਿਤ ਤੌਰ 'ਤੇ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ | ...

ਪੂਰੀ ਖ਼ਬਰ »

ਵੋਟਰ ਸੂਚੀ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੇ ਕੰਮ 'ਚ ਲੋਕ ਸਹਿਯੋਗ ਦੇਣ- ਐੱਸ. ਡੀ. ਐੱਮ.

ਭੁਲੱਥ, 5 ਦਸੰਬਰ (ਮੇਹਰ ਚੰਦ ਸਿੱਧੂ)-ਚੋਣ ਕਮਿਸ਼ਨ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਵੋਟਰ ਸੂਚੀ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦਾ ਕੰਮ ਚੱਲ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ.-ਕਮ-ਰਿਟਰਨਿੰਗ ਅਫ਼ਸਰ ਸੰਜੀਵ ਕੁਮਾਰ ਸ਼ਰਮਾ ਨੇ ਦੱਸਿਆ ...

ਪੂਰੀ ਖ਼ਬਰ »

ਮਿੱਠੜਾ ਕਾਲਜ 'ਚ 'ਕੈਰੀਅਰ ਇਨ ਸਕਿਉਰਿਟੀ ਮਾਰਕੀਟ' ਵਿਸ਼ੇ 'ਤੇ ਲੈਕਚਰ ਕਰਵਾਇਆ

ਕਪੂਰਥਲਾ, 5 ਦਸੰਬਰ (ਵਿ. ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੇ ਕੌਂਸਿਲੰਗ ਸੈੱਲ ਵਲੋਂ 'ਕੈਰੀਅਰ ਇਨ ਸਕਿਉਰਿਟੀ ਮਾਰਕੀਟ' ਵਿਸ਼ੇ 'ਤੇ ਇਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ | ਇਸ ਮੌਕੇ ਸ਼ਿਵਾਂਗੀ ਚਤਰਵੇਦੀ ਸਹਾਇਕ ਮੈਨੇਜਰ ਨੈਸ਼ਨਲ ਇੰਸਟੀਚਿਊਟ ਆਫ਼ ...

ਪੂਰੀ ਖ਼ਬਰ »

ਪ੍ਰਸ਼ਾਸਨ ਦੇ ਵਿਰੋਧ ਦੇ ਬਾਵਜੂਦ ਸੰਯੁਕਤ ਕਿਸਾਨ ਮੋਰਚੇ ਨੇ ਵਿਲਾ ਕੋਠੀ 'ਚ ਝੋਨੇ ਦੀ ਕਟਾਈ ਕਰਵਾਈ

ਕਪੂਰਥਲਾ, 5 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਿਲ ਜਥੇਬੰਦੀਆਂ ਨੇ ਵਿਲਾ ਕੋਠੀ ਦੇ ਦਲਿਤ ਮੁਜਾਰਿਆਂ ਵਲੋਂ ਠੇਕੇ 'ਤੇ ਲਈ ਜ਼ਮੀਨ ਵਿਚ ਬੀਜੀ ਗਈ ਝੋਨੇ ਦੀ ਫ਼ਸਲ ਦੀ ਪ੍ਰਸ਼ਾਸਨ ਦੇ ਵਿਰੋਧ ਦੇ ਬਾਵਜੂਦ ਅੱਜ ਦੂਜੇ ਦਿਨ ਵੀ ਕਟਾਈ ਕਰਵਾਈ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਦੀ ਚੋਣ ਲਈ 8 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

ਫਗਵਾੜਾ, 5 ਦਸੰਬਰ (ਹਰਜੋਤ ਸਿੰਘ ਚਾਨਾ)-ਬਾਰ ਐਸੋਸੀਏਸ਼ਨ ਫਗਵਾੜਾ ਦੀ ਚੋਣ 16 ਦਸੰਬਰ ਨੂੰ ਕਰਵਾਈ ਜਾ ਰਹੀ ਹੈ, ਜਿਸ ਲਈ ਅੱਜ ਅੱਠ ਉਮੀਦਵਾਰਾਂ ਨੇ ਚੋਣ ਕਮੇਟੀ ਪਾਸ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ | ਚੋਣ ਕਮੇਟੀ ਦੇ ਮੈਂਬਰ ਐਡਵੋਕੇਟ ਅਨੀਤਾ ਕੌੜਾ, ਐਡਵੋਕੇਟ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਪਲਾਹੀ ਵਿਖੇ ਖੇਡਾਂ ਕਰਵਾਈਆਂ

ਫਗਵਾੜਾ, 5 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਪਲਾਹੀ ਦੇ ਸ੍ਰੀ ਗੁਰੂ ਹਰਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਤੇ ਖ਼ਾਲਸਾ ਏ ਵੀ ਮਿਡਲ ਸਕੂਲ ਪਲਾਹੀ ਵਿਖੇ ਬੱਚਿਆਂ ਦੀਆਂ ਖੇਡਾਂ ਕਰਵਾਈਆਂ ਗਈਆਂ, ਜਿਸ ਵਿਚ ਬੱਚਿਆਂ ਨੇ 100 ਮੀਟਰ ਦੌੜ, 200 ਅਤੇ 400 ਮੀਟਰ ਦੌੜ ਤੋਂ ...

ਪੂਰੀ ਖ਼ਬਰ »

ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾਈ ਆਗੂ ਜਗਦੀਸ਼ ਕਟਾਰੀਆ ਦਾ ਦਿਹਾਂਤ

ਕਪੂਰਥਲਾ, 5 ਦਸੰਬਰ (ਅਮਰਜੀਤ ਕੋਮਲ)-ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾਈ ਸੀਨੀਅਰ ਉਪ ਪ੍ਰਧਾਨ ਜਗਦੀਸ਼ ਕਟਾਰੀਆ, ਜਿਨ੍ਹਾਂ ਦਾ ਅੱਜ ਦੁਪਹਿਰ 1 ਵਜੇ ਦਿਹਾਂਤ ਹੋ ਗਿਆ ਸੀ, ਦਾ ਅੰਤਿਮ ਸਸਕਾਰ ਲਕਸ਼ਮੀ ਨਗਰ ਕਪੂਰਥਲਾ ਵਿਚਲੇ ਸ਼ਮਸ਼ਾਨਘਾਟ ਵਿਚ ਕੀਤਾ ਗਿਆ | ਉਨ੍ਹਾਂ ਦੀ ...

ਪੂਰੀ ਖ਼ਬਰ »

ਅਕਾਲ ਇੰਟਰਨੈਸ਼ਨਲ ਸਟੇਡੀਅਮ ਤੇ ਕਿ੍ਕਟ ਟੂਰਨਾਮੈਂਟ ਦਾ ਗੁਰਦੀਪ ਸਿੰਘ ਵਲੋਂ ਉਦਘਾਟਨ

ਸੁਲਤਾਨਪੁਰ ਲੋਧੀ, 5 ਦਸੰਬਰ (ਨਰੇਸ਼ ਹੈਪੀ, ਥਿੰਦ)-ਅਕਾਲ ਗਰੁੱਪ ਆਫ਼ ਇੰਸਟੀਚਿਊਟ ਵਲੋਂ ਸਕੂਲ ਕੰਪਲੈਕਸ ਨੇੜੇ 4 ਏਕੜ ਜ਼ਮੀਨ 'ਚ ਨਿਰਮਾਣ ਕੀਤੇ ਗਏ ਅਕਾਲ ਇੰਟਰਨੈਸ਼ਨਲ ਸਟੇਡੀਅਮ ਦਾ ਉਦਘਾਟਨ ਅਤੇ ਸ਼ਾਹ ਸੁਲਤਾਨ ਕਿ੍ਕੇਟ ਕਲੱਬ ਰਜਿ. ਸਮਾਜ ਸੇਵੀ ਸੰਸਥਾ ਵਲੋਂ ...

ਪੂਰੀ ਖ਼ਬਰ »

ਮਨੋਰੰਜਨ ਕਾਲੀਆ ਭਾਜਪਾ ਦੀ ਮਜ਼ਬੂਤੀ ਲਈ ਸਮਰਪਣ ਦੀ ਭਾਵਨਾ ਨਾਲ ਕੰਮ ਕਰਨਗੇ- ਖੋਜੇਵਾਲ

ਕਪੂਰਥਲਾ, 5 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਭਾਜਪਾ ਆਗੂ ਮਨੋਰੰਜਨ ਕਾਲੀਆ ਨੂੰ ਭਾਜਪਾ ਦੀ ਕੌਮੀ ਕਾਰਜਕਾਰੀ ਕਮੇਟੀ ਦਾ ਮੈਂਬਰ ਨਿਯੁਕਤ ਕੀਤੇ ਜਾਣ 'ਤੇ ਭਾਜਪਾ ਦੇ ਹਲਕਾ ਕਪੂਰਥਲਾ ਦੇ ਇੰਚਾਰਜ ਤੇ ਸਾਬਕਾ ਚੇਅਰਮੈਨ ਰਣਜੀਤ ...

ਪੂਰੀ ਖ਼ਬਰ »

ਕੁਲਦੀਪ ਸਿੰਘ ਸੋਹਲ ਨੇ ਗੋਲਾ ਸੁੱਟਣ ਤੇ ਡਿਸਕਸ ਥ੍ਰੋਅ 'ਚ ਸੋਨੇ ਦੇ 6 ਤਗਮੇ ਜਿੱਤੇ

ਕਪੂਰਥਲਾ, 5 ਦਸੰਬਰ (ਅਮਰਜੀਤ ਕੋਮਲ)-ਪਿੰਡ ਲੱਖਣ ਕਲਾਂ ਦੇ ਉੱਘੇ ਅਥਲੀਟ ਕੁਲਦੀਪ ਸਿੰਘ ਸੋਹਲ (62) ਸੇਵਾ ਮੁਕਤ ਪੀ. ਟੀ. ਆਈ. ਨੇ ਚੰਡੀਗੜ੍ਹ ਮਾਸਟਰ ਅਥਲੈਟਿਕ ਚੈਂਪੀਅਨਸ਼ਿਪ 2022-23 ਤੇ ਫਿਜ਼ੀਕਲ ਕਾਲਜ ਮਸਤੂਆਣਾ ਸਾਹਿਬ ਵਿਚ ਕਰਵਾਏ ਗਏ 60 ਸਾਲ ਤੋਂ ਵੱਧ ਉਮਰ ਵਰਗ ਦੇ ...

ਪੂਰੀ ਖ਼ਬਰ »

ਰਾਖਵਾਂਕਰਨ ਦੀ ਉਲੰਘਣਾ ਦੇ ਰੋਸ 'ਚ ਐੱਸ.ਸੀ/ਬੀ. ਸੀ. ਅਧਿਆਪਕਾਂ ਨੇ ਸਰਕਾਰ ਦਾ ਪੁਤਲਾ ਸਾੜਿਆ

ਜਲੰਧਰ, 5 ਦਸੰਬਰ (ਰਣਜੀਤ ਸਿੰਘ ਸੋਢੀ)-ਐੱਸ. ਸੀ./ਬੀ. ਸੀ. ਅਧਿਆਪਕ ਯੂਨੀਅਨ ਪੰਜਾਬ ਵਲੋਂ ਸੂਬਾ ਪ੍ਰਧਾਨ ਬਲਜੀਤ ਸਿੰਘ ਸਲਾਣਾ, ਕਾਰਜਕਾਰੀ ਪ੍ਰਧਾਨ ਕਰਿਸ਼ਨ ਸਿੰਘ ਦੁੱਗਾਂ, ਜਨਰਲ ਸਕੱਤਰ ਲਛਮਣ ਸਿੰਘ ਕਲੇਰ ਆਗੂਆਂ ਨੇ ਮੰਗਾਂ ਸਬੰਧੀ ਮੰਗ ਪੱਤਰ ਡੀ. ਸੀ. ਜਲੰਧਰ ਰਾਹੀਂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਡਡਵਿੰਡੀ ਵਿਖੇ ਟਰੈਫ਼ਿਕ ਨਿਯਮਾਂ ਸੰਬੰਧੀ ਸੈਮੀਨਾਰ ਕਰਵਾਇਆ

ਡਡਵਿੰਡੀ, 5 ਦਸੰਬਰ (ਦਿਲਬਾਗ ਸਿੰਘ ਝੰਡ)-ਮਨੁੱਖੀ ਜੀਵਨ ਕੇਵਲ ਇਕ ਵਾਰ ਹੀ ਮਿਲਦਾ ਹੈ ਤੇ ਮਨੁੱਖੀ ਸਰੀਰ ਦਾ ਖ਼ੂਨ ਕੇਵਲ ਦੇਸ਼ ਦੀ ਸੇਵਾ ਲਈ ਕੰਮ ਆਉਣਾ ਚਾਹੀਦਾ ਨਾ ਕਿ ਸੜਕਾਂ ਤੋਂ ਡੋਲਿਆ ਜਾਵੇ | ਇਹ ਪ੍ਰਗਟਵਾ ਟ੍ਰੈਫਿਕ ਐਜੂਕੇਸ਼ਨ ਸੈੱਲ ਕਪੂਰਥਲਾ ਦੇ ਇੰਚਾਰਜ ਏ. ...

ਪੂਰੀ ਖ਼ਬਰ »

ਟੋਲ ਪਲਾਜ਼ਾ ਅਧੀਨ ਆਉਂਦੀਆਂ ਸੜਕਾਂ 'ਤੇ ਲੱਗੀਆਂ ਲਾਈਟਾਂ ਬੰਦ ਹੋਣ ਕਾਰਨ ਰਾਹਗੀਰ ਪ੍ਰੇਸ਼ਾਨ

ਢਿਲਵਾਂ, 5 ਦਸੰਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਜੀ. ਟੀ. ਰੋਡ ਬੱਸ ਅੱਡਾ ਢਿਲਵਾਂ ਨਜ਼ਦੀਕ ਰਾਸ਼ਟਰੀ ਰਾਜ ਮਾਰਗ ਨਾਲ ਲੱਗਦੀਆਂ ਦੋ ਸਰਵਿਸ ਸੜਕਾਂ ਦੇ ਕਿਨਾਰਿਆਂ 'ਤੇ ਲੱਗੀਆਂ ਲਾਈਟਾਂ ਪਿਛਲੇ ਲੰਬੇ ਸਮੇਂ ਤੋਂ ਬੰਦ ਹੋਣ ਨਾਲ ਲੋਕਾਂ ਨੂੰ ਪ੍ਰੇਸ਼ਾਨੀ ਦਾ ...

ਪੂਰੀ ਖ਼ਬਰ »

ਸੰਤ ਬਾਬਾ ਕਾਹਨ ਦਾਸ ਜੀ ਦੀ ਬਰਸੀ ਸਮਾਗਮ 'ਤੇ ਹਲਟ ਦੌੜਾਂ ਅੱਜ

ਕਾਲਾ ਸੰਘਿਆਂ, 5 ਦਸੰਬਰ (ਬਲਜੀਤ ਸਿੰਘ ਸੰਘਾ)-ਗੁਰਦੁਆਰਾ ਪ੍ਰਬੰਧਕ ਕਮੇਟੀ ਸੰਤ ਬਾਬਾ ਕਾਹਨ ਦਾਸ ਜੀ ਕਾਲਾ ਸੰਘਿਆਂ ਵਲੋਂ ਸੰਤ ਬਾਬਾ ਕਾਹਨ ਦਾਸ ਜੀ ਦੀ ਬਰਸੀ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 6 ਦਸੰਬਰ ਦਿਨ ਮੰਗਲਵਾਰ ਨੂੰ ਭਾਰੀ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ...

ਪੂਰੀ ਖ਼ਬਰ »

ਅੰਗਰੇਜੀ ਵਾਦ ਵਿਵਾਦ ਦੇ ਮੁਕਾਬਲੇ 'ਚ ਰੁਮਾਨੀ ਗੁਪਤਾ ਦੂਜੇ ਸਥਾਨ 'ਤੇ ਰਹੀ

ਕਪੂਰਥਲਾ, 5 ਦਸੰਬਰ (ਵਿ.ਪ੍ਰ.)-ਆਲ ਇੰਡੀਆ ਸ: ਦਰਸ਼ਨ ਸਿੰਘ ਮੈਮੋਰੀਅਲ ਅੰਗਰੇਜੀ ਵਾਦ ਵਿਵਾਦ ਦੇ ਸਟੇਟ ਪਬਲਿਕ ਸਕੂਲ ਜਲੰਧਰ ਕੈਂਟ ਵਿਚ ਕਰਵਾਏ ਮੁਕਾਬਲੇ ਵਿਚ ਬਾਵਾ ਲਾਲਵਾਨੀ ਪਬਲਿਕ ਸਕੂਲ ਕਪੂਰਥਲਾ ਦੀ 9ਵੀਂ ਜਮਾਤ ਦੀ ਵਿਦਿਆਰਥਣ ਰੁਮਾਨੀ ਗੁਪਤਾ ਨੇ 1500 ਰੁਪਏ ਦਾ ...

ਪੂਰੀ ਖ਼ਬਰ »

ਵਿਸ਼ਵ ਦੇ ਨਕਸ਼ੇ 'ਤੇ ਆਈ ਪਾਵਨ ਨਗਰੀ 'ਚ ਅਜੇ ਵੀ ਗੰਦਗੀ ਦੇ ਢੇਰ

ਸੁਲਤਾਨਪੁਰ ਲੋਧੀ, 5 ਦਸੰਬਰ (ਨਰੇਸ਼ ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਤਿੰਨ ਸਾਲ ਪਹਿਲਾਂ ਵਿਸ਼ਵ ਪੱਧਰ 'ਤੇ ਮਨਾਏ ਗਏ 550ਵੇਂ ਪ੍ਰਕਾਸ਼ ਪੁਰਬ ਉਪਰੰਤ ਵਿਸ਼ਵ ਦੇ ਨਕਸ਼ੇ 'ਤੇ ਆਈ ਇਤਿਹਾਸਕ ਤੇ ਪਾਵਨ ਨਗਰੀ ਵਿਚ ਅਜੇ ਵੀ ਗੰਦਗੀ ਦਾ ਪੂਰਾ ਬੋਲਬਾਲਾ ਹੈ | ਭਾਵੇਂ ...

ਪੂਰੀ ਖ਼ਬਰ »

ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਕਪੂਰਥਲਾ, 5 ਦਸੰਬਰ (ਵਿ. ਪ੍ਰ.)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਵਲੋਂ ਵਿਦਿਆਰਥੀਆਂ ਨੂੰ ਸਮੇਂ-ਸਮੇਂ 'ਤੇ ਵਿੱਦਿਅਕ ਟੂਰ ਲਗਵਾ ਕੇ ਉਨ੍ਹਾਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਵਹਾਰਿਕ ਗਿਆਨ ਵੀ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ...

ਪੂਰੀ ਖ਼ਬਰ »

ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ 'ਚ ਭਾਗ ਲੈਣ ਲਈ ਕਪੂਰਥਲਾ ਤੋਂ 170 ਬੱਚਿਆਂ ਦਾ ਦਲ ਅਨੰਦਪੁਰ ਸਾਹਿਬ ਲਈ ਰਵਾਨਾ

ਕਪੂਰਥਲਾ, 5 ਦਸੰਬਰ (ਅਮਰਜੀਤ ਕੋਮਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਸ੍ਰੀ ਆਨੰਦਪੁਰ ਸਾਹਿਬ ਵਿਚ 9 ਨਵੰਬਰ ਤੱਕ ਕਰਵਾਈਆਂ ਜਾ ਰਹੀਆਂ ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿਚ ਸ਼ਮੂਲੀਅਤ ਕਰਨ ਵਾਲੇ 170 ਬੱਚਿਆਂ ਦੇ ਦਲ ਨੂੰ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਸੰਯੁਕਤ ਮੋਰਚਾ 11 ਨੂੰ ਹਲਕੇ ਦੇ ਐੱਮ. ਪੀ. ਨੂੰ ਦੇਵੇਗਾ ਮੰਗ ਪੱਤਰ

ਸੁਲਤਾਨਪੁਰ ਲੋਧੀ, 5 ਦਸੰਬਰ (ਥਿੰਦ, ਹੈਪੀ)-ਹਲਕਾ ਸੁਲਤਾਨਪੁਰ ਲੋਧੀ ਦੇ ਸੰਯੁਕਤ ਕਿਸਾਨ ਮੋਰਚੇ ਵਲੋਂ ਮੀਟਿੰਗ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ ਵਿਖੇ ਕੀਤੀ ਗਈ | ਇਸ ਮੌਕੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਹਲਕੇ ਦੇ ...

ਪੂਰੀ ਖ਼ਬਰ »

ਸੁਮਨ ਲਤਾ ਨੇ ਜਿੱਤਿਆ ਸਰਵੋਤਮ ਅਧਿਆਪਕ ਦਾ ਪੁਰਸਕਾਰ

ਨਡਾਲਾ, 5 ਦਸੰਬਰ (ਮਾਨ)-ਪਿਛਲੇ 43 ਸਾਲਾਂ ਤੋਂ ਇਲਾਕੇ ਦੀ ਅਹਿਮ ਵਿੱਦਿਅਕ ਸੇਵਾ ਨਿਭਾ ਰਹੇ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਨਡਾਲਾ ਦੀ ਸੀਨੀਅਰ ਅਧਿਆਪਕਾ ਸੁਮਨਲਤਾ ਨੂੰ ਫੈਪ ਬੈੱਸਟ ਟੀਚਰ ਅਵਾਰਡ ਪ੍ਰਦਾਨ ਕੀਤਾ ਗਿਆ | ਇਹ ਪੁਰਸਕਾਰ ਫੈਡਰੇਸ਼ਨ ਆਫ਼ ਪ੍ਰਾਈਵੇਟ ...

ਪੂਰੀ ਖ਼ਬਰ »

ਪੀ. ਟੀ. ਯੂ. ਦੇ ਅੰਮਿ੍ਤਸਰ ਕੈਂਪਸ ਨਾਲ ਸੰਬੰਧਿਤ 19 ਵਿਦਿਆਰਥੀਆਂ ਦੀ ਨਾਮੀ ਕੰਪਨੀਆਂ ਵਲੋਂ ਨੌਕਰੀ ਲਈ ਚੋਣ

ਕਪੂਰਥਲਾ, 5 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਆਈ. ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਅੰਮਿ੍ਤਸਰ ਕੈਂਪਸ ਨਾਲ ਸਬੰਧਿਤ ਬੀ. ਟੈੱਕ. ਕੰਪਿਊਟਰ ਸਾਇੰਸ ਤੇ ਇੰਜੀਨੀਅਰਿੰਗ ਵਿਭਾਗ ਦੇ 19 ਸੱਤਵੇਂ ਸਮੈਸਟਰ ਦੇ ਵਿਦਿਆਰਥੀਆਂ ਨੂੰ ਨਾਮਵਰ ਆਈ. ਟੀ. ਕੰਪਨੀਆਂ ਵਿਚ ...

ਪੂਰੀ ਖ਼ਬਰ »

ਭਾਕਿਯੂ ਖੋਸਾ ਦੀ ਮੀਟਿੰਗ ਹੋਈ

ਨਡਾਲਾ, 5 ਦਸੰਬਰ (ਮਾਨ)-ਭਾਰਤੀ ਕਿਸਾਨ ਯੂਨੀਅਨ ਖੋਸਾ ਦੀ ਮੀਟਿੰਗ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਫ਼ਕੀਰ ਸਿੰਘ ਤਲਵਾੜਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਢਿਲਵਾਂ ਤੇ ਜਨਰਲ ਸਕੱਤਰ ...

ਪੂਰੀ ਖ਼ਬਰ »

ਨਡਾਲਾ ਕਾਲਜ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਨਡਾਲਾ, 5 ਦਸੰਬਰ (ਮਨਜਿੰਦਰ ਸਿੰਘ ਮਾਨ)-ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ, ਕਾਲਜੀਏਟ ਸਕੂਲ ਤੇ ਪਬਲਿਕ ਸਕੂਲ ਵਲੋਂ ਕਾਲਜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅਤੇ ਕਾਲਜ ਦਾ 53ਵਾਂ ਸਥਾਪਨਾ ਦਿਵਸ ਕਾਲਜ, ਕਾਲਜੀਏਟ ਸਕੂਲ ਅਤੇ ਪਬਲਿਕ ਸਕੂਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX