ਤਾਜਾ ਖ਼ਬਰਾਂ


ਸੜਕ ਹਾਦਸੇ 'ਚ 2 ਅਧਿਆਪਕਾਂ ਸਣੇ ਮੌਤਾਂ, ਕਈ ਜ਼ਖ਼ਮੀ
. . .  23 minutes ago
ਫ਼ਿਰੋਜ਼ਪੁਰ/ਮਮਦੋਟ, 24 ਮਾਰਚ-ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ 'ਤੇ ਖਾਈ ਫੇਮੇ ਦੀ ਵਿਖੇ ਅਧਿਆਪਕਾਂ ਨੂੰ ਲੈ ਕੇ ਜਾ ਰਹੀ ਗੱਡੀ ਅਤੇ ਰੋਡਵੇਜ਼ ਦੀ ਬੱਸ ਦਰਮਿਆਨ ਹੋਈ ਟੱਕਰ 'ਚ 2 ਅਧਿਆਪਕਾਂ ਸਮੇਤ 3 ਜਣਿਆਂ ਦੀ ਮੌਤ ਹੋ ਗਈ, ਜਦਕਿ...
ਪ੍ਰਧਾਨ ਮੰਤਰੀ ਮੋਦੀ ਅੱਜ ਵਾਰਾਣਸੀ 'ਚ 'ਇਕ ਵਿਸ਼ਵ ਟੀਬੀ ਸੰਮੇਲਨ' ਨੂੰ ਕਰਨਗੇ ਸੰਬੋਧਨ
. . .  30 minutes ago
ਵਾਰਾਣਸੀ, 24 ਮਾਰਚ -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜਵਾਰਾਣਸੀ ਦੇ ਰੁਦਰਕਾਸ਼ ਕਨਵੈਨਸ਼ਨ ਸੈਂਟਰ ਵਿਖੇ ਵਿਸ਼ਵ ਟੀਬੀ ਦਿਵਸ 'ਤੇ 'ਇਕ ਵਿਸ਼ਵ ਟੀਬੀ ਸੰਮੇਲਨ' ਨੂੰ ਸੰਬੋਧਨ ਕਰਨਗੇ। ਇਹ ਸੰਮੇਲਨ ਸਿਹਤ ਅਤੇ ਪਰਿਵਾਰ ਭਲਾਈ...
ਜਾਪਾਨ ਦੇ ਇਜ਼ੂ ਟਾਪੂ 'ਤੇ ਭੂਚਾਲ ਦੇ ਝਟਕੇ ਮਹਿਸੂਸ
. . .  38 minutes ago
ਇਜ਼ੂ ਟਾਪੂ (ਜਾਪਾਨ), 24 ਮਾਰਚ-ਅੱਜ ਸਵੇਰੇ 00:06:45 ਵਜੇ ਜਾਪਾਨ ਦੇ ਇਜ਼ੂ ਟਾਪੂ 'ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਸੰਯੁਕਤ ਰਾਜ ਭੂ-ਵਿਗਿਆਨਕ ਸਰਵੇਖਣ ਨੇ ਦੱਸਿਆ ਕਿ ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.6 ਮਾਪੀ ਗਈ।ਇਜ਼ੂ ਟਾਪੂ ਜਪਾਨ ਦੇ ਇਜ਼ੂ ਪ੍ਰਾਇਦੀਪ...
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਜੇਲ੍ਹ ਬਰੇਕ ਦੀ ਖੁਫੀਆ ਰਿਪੋਰਟ ਮਿਲਣ ਤੋਂ ਬਾਅਦ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਪੰਜਾਬ ਤੋਂ ਬਾਹਰ ਭੇਜ ਦਿੱਤਾ ਗਿਆ
. . .  1 day ago
ਰਿਕਟਰ ਸਕੇਲ 'ਤੇ 3.8 ਦੀ ਤੀਬਰਤਾ ਵਾਲਾ ਭੂਚਾਲ ਅੱਜ ਸ਼ਾਮ 6:51 ਵਜੇ ਮਨੀਪੁਰ ਦੇ ਮੋਇਰਾਂਗ ਵਿਚ ਆਇਆ
. . .  1 day ago
ਪਵਿੱਤਰ ਰਮਜ਼ਾਨ ਉਲ ਮੁਬਾਰਕ ਮਹੀਨੇ ਦਾ ਚੰਦ ਆਇਆ ਨਜ਼ਰ ,ਰੋਜ਼ਾ ਸਵੇਰੇ ਰੱਖਿਆ ਜਾਵੇਗਾ- ਮੁਫ਼ਤੀ-ਏ-ਆਜ਼ਮ , ਪੰਜਾਬ
. . .  1 day ago
ਮਲੇਰਕੋਟਲਾ, 23 ਮਾਰਚ (ਮੁਹੰਮਦ ਹਨੀਫ਼ ਥਿੰਦ)-ਮਲੇਰਕੋਟਲਾ ਦੀਆਂ ਵੱਖ-ਵੱਖ ਮਸਜਿਦਾਂ ਵਿਚ ਅੱਜ ਮਗ਼ਰਿਬ ਦੀ ਨਮਾਜ਼ ਅਦਾ ਕਰਨ ਤੋਂ ਬਾਅਦ ਮੁਸਲਿਮ ਭਾਈਚਾਰੇ ਵਲੋਂ ਰਮਜ਼ਾਨ ਉਲ ਮੁਬਾਰਕ ਦੇ ਚੰਦ ਨੂੰ ...
ਲੋਕ ਸਭਾ ’ਚ ‘ਦਿ ਅਪਰੋਪ੍ਰੀਏਸ਼ਨ ਬਿੱਲ, 2023’ ਪਾਸ, ਸਦਨ ਭਲਕੇ 24 ਮਾਰਚ ਤੱਕ ਮੁਲਤਵੀ
. . .  1 day ago
ਲੋਕ ਸਭਾ ’ਚ ‘ਦਿ ਅਪਰੋਪ੍ਰੀਏਸ਼ਨ ਬਿੱਲ, 2023’ ਪਾਸ, ਸਦਨ ਭਲਕੇ 24 ਮਾਰਚ ਤੱਕ ਮੁਲਤਵੀ
‘ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ’ 7 ਅਪ੍ਰੈਲ ਨੂੰ ਆਵੇਗੀ ਸਿਨੇਮਾਘਰਾਂ ’ਚ
. . .  1 day ago
ਚੰਡੀਗੜ੍ਹ, 23 ਮਾਰਚ- ਘੈਂਟ ਬੁਆਏਜ਼ ਐਂਟਰਟੇਨਮੈਂਟ ਤੇ ਨੀਰੂ ਬਾਜਵਾ ਐਂਟਰਟੇਨਮੈਂਟ ਵਲੋਂ ਪੇਸ਼ ਕੀਤੀ ਗਈ ਅਤੇ ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ ਅਤੇ ਸੰਤੋਸ਼ ਸੁਭਾਸ਼ ਥੀਟੇ ਵਲੋਂ ਬਣਾਈ ਗਈ ਫ਼ਿਲਮ ‘ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ’ 7 ਅਪ੍ਰੈਲ ਨੂੰ ਸਿਨੇਮਾਘਰਾਂ ਵਿਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਨੂੰ ਪੰਜਾਬ....
ਪੁਲਿਸ ਕਿਸੇ ਨੂੰ ਵੀ ਬੇਵਜ੍ਹਾ ਪਰੇਸ਼ਾਨ ਨਹੀਂ ਕਰੇਗੀ- ਆਈ.ਜੀ.
. . .  1 day ago
ਚੰਡੀਗੜ੍ਹ, 23 ਮਾਰਚ- ਆਈ. ਜੀ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਹਰਿਆਣਾ ਦੇ ਸ਼ਾਹਬਾਦ ਵਿਚ ਅੰਮ੍ਰਿਤਪਾਲ ਦੀ ਨਵੀਂ ਲੋਕੇਸ਼ਨ ਮਿਲੀ ਹੈ। ਪੁਲਿਸ ਅਨੁਸਾਰ ਉਹ 19 ਮਾਰਚ ਨੂੰ ਇੱਥੇ ਪਹੁੰਚਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਕਿਸੇ ਨੂੰ ਵੀ ਟਾਰਚਰ ਨਹੀਂ ਕੀਤਾ ਅਤੇ ਨਾ ਹੀ ਅਜਿਹਾ ਕੀਤਾ.....
30 ਮੁਲਜ਼ਮਾਂ ਦੀ ਹੋਵੇਗੀ ਗਿ੍ਫ਼ਤਾਰੀ, ਬਾਕੀਆਂ ਨੂੰ ਚਿਤਾਵਨੀ ਦੇ ਕੇ ਛੱਡ ਦਿੱਤਾ ਜਾਵੇਗਾ- ਆਈ. ਜੀ.
. . .  1 day ago
ਚੰਡੀਗੜ੍ਹ, 23 ਮਾਰਚ- ਅੰਮ੍ਰਿਤਪਾਲ ਮਾਮਲੇ ਵਿਚ ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਪ੍ਰੈਸ ਕਾਨਫ਼ਰੰਸ ਕਰ ਜਾਣਕਾਰੀ ਦਿੱਤੀ ਗਈ ਕਿ ਇਸ ਮਾਮਲੇ ਵਿਚ ਹੁਣ ਤੱਕ 207 ਮੁਲਜ਼ਮ ਡਿਟੇਨ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਸਿਰਫ਼...
ਕੋਟਕਪੂਰਾ ਗੋਲੀ ਕਾਂਡ ਮਾਮਲਾ: ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਉਮਰਾਨੰਗਲ ਅਤੇ ਐਸ.ਪੀ. ਚਰਨਜੀਤ ਸ਼ਰਮਾ ਨੂੰ ਹਾਈ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ
. . .  1 day ago
ਕੋਟਕਪੂਰਾ ਗੋਲੀ ਕਾਂਡ ਮਾਮਲਾ: ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਉਮਰਾਨੰਗਲ ਅਤੇ ਐਸ.ਪੀ. ਚਰਨਜੀਤ ਸ਼ਰਮਾ ਨੂੰ ਹਾਈ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ
ਕਰਜ਼ੇ ਤੋਂ ਤੰਗ ਪਤੀ-ਪਤਨੀ ਨੇ ਫ਼ਾਹਾ ਲੈ ਕੀਤੀ ਖ਼ੁਦਕੁਸ਼ੀ
. . .  1 day ago
ਲਹਿਰਾਗਾਗਾ, 23 ਮਾਰਚ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਲਹਿਰਾਗਾਗਾ ਦੇ ਨੇੜਲੇ ਪਿੰਡ ਬਖੋਰਾ ਕਲਾਂ ਵਿਖੇ ਕਰਜ਼ੇ ਅਤੇ ਗਰੀਬੀ ਤੋਂ ਤੰਗ ਆ ਕੇ ਮਜ਼ਦੂਰ ਪਤੀ-ਪਤਨੀ ਨੇ ਇਕੱਠਿਆਂ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਆਪਣੇ ਪਿੱਛੇ 2 ਨਾਬਾਲਗ ਬੱਚੇ ਛੱਡੇ ਗਏ ਹਨ। ਮ੍ਰਿਤਕ ਦੀ ਪਛਾਣ ਕਾਲਾ...
ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਲਈ ਭਾਈ ਮੰਡ ਤੇ ਹੋਰ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਤੇ ਕੇਂਦਰ ਸਰਕਾਰ ਦੀ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 23 ਮਾਰਚ (ਜਸਵੰਤ ਸਿੰਘ ਜੱਸ)- ਸਰਬੱਤ ਖ਼ਾਲਸਾ ਵਲੋਂ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਅਤੇ ਹੋਰ ਸਿੱਖ ਆਗੂਆਂ ਨੇ ਪੰਜਾਬ ਵਿਚ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਅਤੇ ਉਨ੍ਹਾਂ ’ਤੇ ਐਨ. ਐਸ. ਏ. ਵਰਗੀਆਂ ਧਾਰਾਵਾਂ ਲਾਏ ਜਾਣ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ...
ਸ਼ਹਿਰ ਦੇ ਬਾਹਰਵਾਰ ਦਰਜਨ ਦੇ ਕਰੀਬ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ
. . .  1 day ago
ਮਾਹਿਲਪੁਰ, 23 ਮਾਰਚ (ਰਜਿੰਦਰ ਸਿੰਘ)- ਬੀਤੀ ਦੇਰ ਰਾਤ ਸ਼ਰਾਰਤੀ ਅਨਸਰਾਂ ਵਲੋਂ ਮਾਹਿਲਪੁਰ ਸ਼ਹਿਰ ਦੇ ਬਾਹਰਵਾਰ ਮਾਹਿਲਪੁਰ –ਚੰਡੀਗੜ੍ਹ ਰੋਡ ’ਤੇ ਇਕ ਪੈਟਰੋਲ ਪੰਪ ਅਤੇ ਪੁੱਲ ਦੇ ਦੋਵੇਂ ਪਾਸੇ ਦਰਜਨ ਵੱਧ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਨਜ਼ਰ ਆਏ। ਪੁਲਿਸ ਕਰਮਚਾਰੀਆਂ......
ਹਰਿਆਣਾ ਦੇ ਸ਼ਾਹਾਬਾਦ ’ਚ ਅੰਮ੍ਰਿਤਪਾਲ ਸਿੰਘ ਨੂੰ ਪਨਾਹ ਦੇਣ ਵਾਲੀ ਔਰਤ ਕਾਬੂ: ਪੁਲਿਸ
. . .  1 day ago
ਸ਼ਾਹਬਾਦ ਮਾਰਕੰਡਾ, 23 ਮਾਰਚ (ਵਿਜੇ ਕੁਮਾਰ)- ਪੁਲਿਸ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅਤੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਭਾਲ ਕਰ ਰਹੀ ਹੈ। ਪੁਲਿਸ ਵਲੋਂ ਇਸ ਲਈ ਲਗਾਤਾਰ ਛਾਪੇਮਾਰੀ ਜਾਰੀ ਹੈ। ਅੰਮ੍ਰਿਤਪਾਲ ਸਿੰਘ 19, 20 ਅਤੇ 21 ਮਾਰਚ ਨੂੰ ਪੰਜਾਬ ਨਾਲ ਲੱਗਦੇ ਹਰਿਆਣਾ ਰਾਜ ਦੇ ਕੁਰੂਕਸ਼ੇਤਰ....
ਅੰਮ੍ਰਿਤਪਾਲ ਦਾ ਗੰਨਮੈਨ ਤਜਿੰਦਰ ਸਿੰਘ ਗਿੱਲ ਗਿ੍ਫ਼ਤਾਰ- ਡੀ.ਐਸ.ਪੀ.
. . .  1 day ago
ਖੰਨਾ, 23 ਮਾਰਚ- ਇੱਥੋਂ ਦੇ ਡੀ.ਐਸ.ਪੀ. ਹਰਸਿਮਰਤ ਸਿੰਘ ਨੇ ਦੱਸਿਆ ਕਿ ਇਕ ਵਿਅਕਤੀ ਜਿਸ ਦੀ ਪਛਾਣ ਤਜਿੰਦਰ ਸਿੰਘ ਗਿੱਲ ਵਜੋਂ ਹੋਈ ਹੈ, ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ। ਉਹ ਅੰਮ੍ਰਿਤਪਾਲ ਸਿੰਘ ਕੋਲ ਗੰਨਮੈਨ ਵਜੋਂ ਕੰਮ ਕਰਦਾ ਸੀ। ਸੋਸ਼ਲ ਮੀਡੀਆ ’ਤੇ ਉਸ ਦੀਆਂ ਹਥਿਆਰਾਂ ਨਾਲ ਲੈਸ ਕਈ ਤਸਵੀਰਾਂ ਦੇਖੀਆਂ.....
ਲੋਕ ਸਭਾ ਦੀ ਕਾਰਵਾਈ ਸ਼ਾਮ 6 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 23 ਮਾਰਚ- ਅਡਾਨੀ ਮਾਮਲੇ ਦੀ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਵਿਰੋਧੀ ਧਿਰ ਦੇ ਹੰਗਾਮੇ ਦਰਮਿਆਨ ਲੋਕ ਸਭਾ ਦੀ ਕਾਰਵਾਈ ਸ਼ਾਮ 6 ਵਜੇ ਤੱਕ ਮੁਲਤਵੀ...
ਰਾਹੁਲ ਗਾਂਧੀ ਦੀ ਲੋਕਤੰਤਰੀ ਟਿੱਪਣੀ ਅਤੇ ਅਡਾਨੀ ਮੁੱਦੇ 'ਤੇ ਹੰਗਾਮੇ ਦਰਮਿਆਨ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
. . .  1 day ago
ਰਾਹੁਲ ਗਾਂਧੀ ਦੀ ਲੋਕਤੰਤਰੀ ਟਿੱਪਣੀ ਅਤੇ ਅਡਾਨੀ ਮੁੱਦੇ 'ਤੇ ਹੰਗਾਮੇ ਦਰਮਿਆਨ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
ਅੰਮ੍ਰਿਤਪਾਲ ਦੇ ਸਾਥੀ ਦੋ ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅਦਾਲਤ ਵਲੋਂ ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।
ਅਸਾਮ: ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਦੇ ਸਾਥੀ 24 ਘੰਟੇ ਨਿਗਰਾਨੀ ਹੇਠ- ਜੇਲ੍ਹ ਅਧਿਕਾਰੀ
. . .  1 day ago
ਡਿਬਰੂਗੜ੍ਹ (ਅਸਾਮ), 23 ਮਾਰਚ- ਡਿਬਰੂਗੜ੍ਹ ਕੇਂਦਰੀ ਜੇਲ੍ਹ ਦੇ ਇਕ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਲ੍ਹ ਵਿਚ ਬੰਦ ਕੱਟੜਪੰਥੀ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਦੇ ਚਾਚਾ ਸਮੇਤ ਸੱਤ ਸਾਥੀਆਂ ਨੂੰ ਸੀ.ਸੀ.ਟੀ.ਵੀ. ਦੀ 24 ਘੰਟੇ ਨਿਗਰਾਨੀ ਹੇਠ ਵੱਖ-ਵੱਖ ਕੋਠੜੀਆਂ ਵਿਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ....
ਵਿਸ਼ਵ ਬੈਂਕ ਦੇ ਪ੍ਰਧਾਨ ਲਈ ਅਮਰੀਕੀ ਉਮੀਦਵਾਰ ਅਜੈ ਬੰਗਾ ਅੱਜ ਤੋਂ ਭਾਰਤ ਦੌਰੇ ’ਤੇ
. . .  1 day ago
ਵਾਸ਼ਿੰਗਟਨ, 23 ਮਾਰਚ- ਵਿਸ਼ਵ ਬੈਂਕ ਦੇ ਪ੍ਰਧਾਨ ਲਈ ਅਮਰੀਕੀ ਉਮੀਦਵਾਰ ਅਜੈ ਬੰਗਾ ਅੱਜ ਤੋਂ ਦਿੱਲੀ ਦੇ ਦੋ ਦਿਨਾਂ ਦੌਰੇ ’ਤੇ ਹੋਣਗੇ, ਜਿੱਥੇ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਦੇਸ਼ ਮੰਤਰੀ ਐਸ. ਜੈਸ਼ੰਕਰ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰਨਗੇ ਅਤੇ ਭਾਰਤ ਦੀਆਂ....
ਆਂਧਰਾ ਪ੍ਰਦੇਸ਼: ਇਮਾਰਤ ਡਿੱਗਣ ਨਾਲ 3 ਲੋਕਾਂ ਦੀ ਮੌਤ
. . .  1 day ago
ਅਮਰਾਵਤੀ, 23 ਮਾਰਚ- ਵਿਸ਼ਾਖ਼ਾਪਟਨਮ ਦੇ ਕਲੈਕਟਰੇਟ ਨੇੜੇ ਰਾਮਜੋਗੀ ਪੇਟਾ ਵਿਚ ਬੀਤੀ ਰਾਤ ਇਕ ਤਿੰਨ ਮੰਜ਼ਿਲਾ ਇਮਾਰਤ ਡਿੱਗਣ ਕਾਰਨ 3 ਲੋਕਾਂ ਦੀ ਮੌਤ ਹੋ ਗਈ ਅਤੇ 3 ਜ਼ਖ਼ਮੀ ਹੋ ਗਏ। ਪ੍ਰਸ਼ਾਸ਼ਨ ਵਲੋਂ ਖ਼ੋਜ ਅਤੇ...
ਭਾਜਪਾ ਨੇ ਖ਼ੂਨਦਾਨ ਕੈਂਪ ਲਗਾ ਮਨਾਇਆ ਸ਼ਹੀਦੀ ਦਿਹਾੜਾ
. . .  1 day ago
ਅੰਮ੍ਰਿਤਸਰ, 23 ਮਾਰਚ (ਹਰਮਿੰਦਰ ਸਿੰਘ)- ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਨ ਭਾਜਪਾ ਵਲੋਂ ਖ਼ੂਨਦਾਨ ਕੈਂਪ ਲਗਾ ਕੇ ਮਨਾਇਆ ਗਿਆ। ਕੈਂਪ ਦਾ ਉਦਘਾਟਨ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਵਲੋਂ ਕੀਤਾ ਗਿਆ। ਇਸ ਮੌਕੇ ਰਾਜਿੰਦਰ ਮੋਹਨ ਸਿੰਘ ਛੀਨਾ, ਡਾ. ਰਾਜ ਕੁਮਾਰ ਵੇਰਕਾ.....
ਅੰਮ੍ਰਿਤਪਾਲ ਦੇ ਸਾਥੀਆਂ ਦੀ ਅਜਨਾਲਾ ਵਿਚ ਦਰਜ ਮੁਕੱਦਮਿਆਂ ਸੰਬੰਧੀ ਅਦਾਲਤ ’ਚ ਪੇਸ਼ੀ
. . .  1 day ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ ਸਾਥੀਆਂ ਨੂੰ ਅੱਜ ਅਜਨਾਲਾ ਵਿਚ ਦਰਜ ਮੁੱਕਦਮਾ ਨੰਬਰ 29 ਤੇ 39 ਸੰਬੰਧੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਵਲੋਂ ਉਨ੍ਹਾਂ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਮੁੜ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਸਕਦਾ ਹੈ। ਇਹ ਜਾਣਕਾਰੀ.....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਵਿਸ਼ਵਾਸ ਬਣਾਉਣ ਲਈ ਕਈ ਸਾਲ ਲੱਗ ਜਾਂਦੇ ਹਨ ਪਰ ਤੋੜਨ ਲਈ ਇਕ ਪਲ ਹੀ ਲਗਦਾ ਹੈ। -ਬਲਵੰਤ ਗਾਰਗੀ

ਫ਼ਤਹਿਗੜ੍ਹ ਸਾਹਿਬ

ਜਲ ਸਪਲਾਈ ਠੇਕਾ ਕਾਮਿਆਂ ਵਲੋਂ ਕਾਰਜਕਾਰੀ ਇੰਜੀਨੀਅਰ ਦੇ ਦਫ਼ਤਰ ਅੱਗੇ ਧਰਨਾ

ਫ਼ਤਹਿਗੜ੍ਹ ਸਾਹਿਬ, 6 ਦਸੰਬਰ (ਬਲਜਿੰਦਰ ਸਿੰਘ)-ਜਲ ਸਪਲਾਈ ਕੰਟਰੈਕਟ ਵਰਕਰ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਗੁਰਵਿੰਦਰ ਸਿੰਘ ਪੰਜੋਲੀ ਦੀ ਅਗਵਾਈ ਹੇਠ ਵਰਕਰਾਂ ਵਲੋਂ ਕਾਰਜਕਾਰੀ ਇੰਜੀਨੀਅਰ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ | ਜਿਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਾਰਜਕਾਰੀ ਇੰਜੀਨੀਅਰ ਵਿਰੁੱਧ ਡਟ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਕਾਰਜਕਾਰੀ ਇੰਜੀਨੀਅਰ ਵਲੋਂ ਦੋ ਰੋਜ਼ਾ ਛੁੱਟੀ ਬਦਲੇ ਤਨਖ਼ਾਹ ਵਿਚ ਕਟੌਤੀ ਕੀਤਾ ਜਾਣਾ ਸਰਾਸਰ ਵਰਕਰਾਂ ਨਾਲ ਬੇਇਨਸਾਫ਼ੀ ਤੇ ਧੱਕੇਸ਼ਾਹੀ ਹੈ | ਇਸ ਮੌਕੇ ਸਥਾਨਕ ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ ਤੇ ਕਾਰਜਕਾਰੀ ਇੰਜੀਨੀਅਰ ਦਰਮਿਆਨ ਮੀਟਿੰਗ ਕਰਵਾਈ ਗਈ, ਜਿਸ ਦੌਰਾਨ ਕਾਰਜਕਾਰੀ ਇੰਜੀਨੀਅਰ ਵਲੋਂ ਲਿਖਤੀ ਪੱਤਰ ਰਾਹੀਂ ਮੰਗਾਂ ਦਾ ਹੱਲ ਕਰਦਿਆਂ ਵਰਕਰਾਂ ਦੀ ਤਨਖ਼ਾਹ ਨਾ ਕੱਟਣ ਦਾ ਭਰੋਸਾ ਦਿੱਤਾ ਤੇ ਜਿਨ੍ਹਾਂ ਵਰਕਰਾਂ ਦੀ ਤਨਖ਼ਾਹ ਕੱਟੀ ਗਈ ਹੈ, ਉਹ ਅਗਲੇ ਮਹੀਨੇ ਦੀ ਤਨਖ਼ਾਹ ਵਿਚ ਸ਼ਾਮਲ ਕਰਕੇ ਦੇਣ ਦੀ ਗੱਲ ਆਖੀ | ਜਿਸ ਮਗਰੋਂ ਪ੍ਰਦਰਸ਼ਨਕਾਰੀਆਂ ਨੇ ਧਰਨਾ ਸਮਾਪਤ ਕੀਤਾ | ਧਰਨੇ ਵਿਚ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜੀਤ ਸਿੰਘ ਬਠੋਈ, ਮੇਜਰ ਸਿੰਘ ਪ੍ਰਧਾਨ ਜ਼ਿਲ੍ਹਾ ਮੁਹਾਲੀ ਨੇ ਵੱਡੀ ਗਿਣਤੀ 'ਚ ਵਰਕਰ ਸਾਥੀ ਸਮੇਤ ਸ਼ਮੂਲੀਅਤ ਕੀਤੀ | ਧਰਨੇ 'ਚ ਨਰਿੰਦਰ ਸਿੰਘ ਬਹਾਦਰਗੜ੍ਹ, ਬਲਕਾਰ ਸਿੰਘ ਸਮਾਣਾ, ਸਤਪਾਲ ਸਿੰਘ, ਸੁੱਖਾ ਸਿੰਘ, ਲਖਵੀਰ ਸਿੰਘ, ਗੁਰਪਿਆਰ ਸਿੰਘ, ਅਤੇ ਦਫ਼ਤਰੀ ਸਟਾਫ਼ ਗੁਰਪ੍ਰੀਤ ਕੌਰ, ਸ਼ਰਨਜੀਤ ਸਿੰਘ ਤੇ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਬਲਵੀਰ ਸ਼ਾਹ, ਕੁਲਵੀਰ ਸਿੰਘ ਜਰਨਲ ਸਕੱਤਰ, ਕੁਲਵੀਰ ਸਿੰਘ ਸੱਦੋਮਾਜਰਾ,ਜਸਵੀਰ ਸਿੰਘ ਭੜੀ, ਬਲਜੀਤ ਸਿੰਘ, ਬਲਜਿੰਦਰ ਸਿੰਘ, ਹਰਦੀਪ ਸਿੰਘ, ਦਵਿੰਦਰ ਖੰਟ, ਗੁਰਪ੍ਰੀਤ ਸਿੰਘ, ਰਣਧੀਰ ਸਿੰਘ, ਨਿਰਮਲ ਸਿੰਘ, ਸੋਹਣ ਸਿੰਘ, ਕੁਲਦੀਪ ਸਿੰਘ, ਬਿੰਦਰ ਸਿੰਘ ਆਦਿ ਸ਼ਾਮਿਲ ਹੋਏ |

ਜ਼ਿਲ੍ਹਾ ਪੁਲਿਸ ਵਲੋਂ 3 ਪਿਸਤੌਲ, 2 ਪਿਸਟਲ ਤੇ 20 ਜ਼ਿੰਦਾ ਰੌਂਦਾਂ ਸਮੇਤ 1 ਗਿ੍ਫ਼ਤਾਰ

ਫ਼ਤਹਿਗੜ੍ਹ ਸਾਹਿਬ, 6 ਦਸੰਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਮਾੜੇ ਅਨਸਰਾਂ ਦੇ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਸੀ.ਆਈ.ਏ. ਸਰਹਿੰਦ ਦੀ ਪੁਲਿਸ ਟੀਮ ਵਲੋਂ ਇਕ ਵਿਅਕਤੀ ਨੂੰ ਨਾਜਾਇਜ਼ ਅਸਲੇ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਸ਼ਹੀਦੀ ਸਭਾ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੀ ਸਹੂਲਤ ਲਈ ਹਰ ਪ੍ਰਕਾਰ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ-ਐਡਵੋਕੇਟ ਧਾਮੀ, ਰਿਆ

ਫ਼ਤਹਿਗੜ੍ਹ ਸਾਹਿਬ, 6 ਦਸੰਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਦੀ ਯਾਦ 'ਚ ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ 26 ਤੋਂ 28 ਦਸੰਬਰ ਤੱਕ ਲੱਗਣ ...

ਪੂਰੀ ਖ਼ਬਰ »

ਸੇਬ ਚੋਰੀ ਮਾਮਲੇ ਨੇ ਲਿਆ ਨਵਾਂ ਮੋੜ

ਫ਼ਤਹਿਗੜ੍ਹ ਸਾਹਿਬ, 6 ਦਸੰਬਰ (ਬਲਜਿੰਦਰ ਸਿੰਘ)-ਪਿਛਲੇ ਦਿਨੀਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਅਧੀਨ ਪੈਂਦੇ ਪਿੰਡ ਰਜਿੰਦਰਗੜ੍ਹ ਨੇੜੇ ਹਾਦਸਾ ਗ੍ਰਸਤ ਹੋਏ ਟਰੱਕ 'ਚੋਂ ਸੇਬ ਚੋਰੀ ਕਰਨ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ 10 ਵਿਅਕਤੀਆਂ 'ਚੋਂ 8 ਮੁਲਜ਼ਮਾਂ ਨੂੰ ਮਾਨਯੋਗ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਟਰਾਂਸਕੋ ਮੰਡਲ ਅਮਲੋਹ ਦੀ ਸਰਬਸੰਮਤੀ ਨਾਲ ਚੋਣ

ਅਮਲੋਹ, 6 ਦਸੰਬਰ (ਕੇਵਲ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਟਰਾਂਸਕੋ ਮੰਡਲ ਅਮਲੋਹ ਦੀ ਮੀਟਿੰਗ ਤਰਸੇਮ ਲਾਲ ਕਾਰਜਕਾਰੀ ਪ੍ਰਧਾਨ ਸਰਕਲ ਖੰਨਾ, ਇੰਦਰਜੀਤ ਸਿੰਘ ਅਕਾਲ ਸਰਕਲ ਸਕੱਤਰ ਖੰਨਾ, ਨੇਤਰ ਸਿੰਘ ਫੈਜਗੜ੍ਹੀਆ, ਹਰਬੰਸ ਸਿੰਘ ਦਬੂਜੀ, ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਸਰਕਾਰੀ ਸਕੂਲ ਖਮਾਣੋਂ ਦੇ ਵਿਦਿਆਰਥੀਆਂ ਨੇ 'ਖੇਡਾਂ ਵਤਨ ਪੰਜਾਬ ਦੀਆਂ' 'ਚ ਮਾਰੀਆਂ ਮੱਲਾਂ

ਖਮਾਣੋਂ, 6 ਦਸੰਬਰ (ਜੋਗਿੰਦਰ ਪਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਮਾਣੋਂ ਵਿਖੇ 'ਖੇਡਾਂ ਵਤਨ ਪੰਜਾਬ ਦੀਆਂ' 'ਚੋਂ ਨਾਮਣਾ ਖੱਟਣ ਵਾਲੇ ਖਿਡਾਰੀਆਂ ਦਾ ਪਿ੍ੰਸੀਪਲ ਕਵਿਤਾ ਮਿੱਤਲ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ...

ਪੂਰੀ ਖ਼ਬਰ »

ਪੰਜਾਬ ਰਾਜ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਦੀ ਮੀਟਿੰਗ

ਖਮਾਣੋਂ, 6 ਦਸੰਬਰ (ਜੋਗਿੰਦਰ ਪਾਲ)-ਪੰਜਾਬ ਰਾਜ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਦੀ ਮੀਟਿੰਗ ਬਲਾਕ ਪ੍ਰਧਾਨ ਅਵਤਾਰ ਸਿੰਘ ਤਾਰੀ ਸਕੱਤਰ ਪੋਹਲੋਮਾਜਰਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਬਹਾਦਰ ਸਿੰਘ ਜੱਲ੍ਹਾ ਪ੍ਰਧਾਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ, ...

ਪੂਰੀ ਖ਼ਬਰ »

ਸੇਬ ਚੋਰੀ ਕਰਨ ਦੀ ਘਟਨਾ ਨੇ ਪੰਜਾਬੀਆਂ ਨੂੰ ਦੁਨੀਆ 'ਚ ਸ਼ਰਮਸਾਰ ਕੀਤਾ- ਖ਼ਾਲਸਾ

ਫ਼ਤਹਿਗੜ੍ਹ ਸਾਹਿਬ, 6 ਦਸੰਬਰ (ਬਲਜਿੰਦਰ ਸਿੰਘ)-ਪਿਛਲੇ ਦਿਨੀਂ ਫ਼ਤਹਿਗੜ੍ਹ ਦੇ ਰਜਿੰਦਰਗੜ੍ਹ ਨੇੜੇ ਇਕ ਸੇਬਾਂ ਦਾ ਭਰਿਆ ਟਰੱਕ ਪਲਟਿਆ, ਜਿਸ ਦੌਰਾਨ ਰਾਹਗੀਰਾਂ ਨੇ ਜ਼ਖ਼ਮੀ ਡਰਾਈਵਰ ਦੀ ਮਦਦ ਕਰਨ ਦੀ ਬਜਾਏ ਪਲਟੇ ਟਰੱਕ 'ਚੋਂ ਸੇਬਾਂ ਦੀਆਂ ਭਰੀਆਂ ਪੇਟੀਆਂ ਚੋਰੀ ...

ਪੂਰੀ ਖ਼ਬਰ »

ਘੁਮੰਡਗੜ੍ਹ ਤੋਂ ਖੇੜੀ ਚੌਕ ਤੱਕ ਸੜਕ ਬਣਾਉਣ ਦੀ ਮੰਗ

ਬਸੀ ਪਠਾਣਾਂ, 6 ਦਸੰਬਰ (ਰਵਿੰਦਰ ਮੌਦਗਿਲ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਵਰਨ ਸਿੰਘ ਵੜੈਚ ਸ਼ਿਵਦਾਸਪੁਰ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਸੁੱਚਾ ਸਿੰਘ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਸ਼ਹੀਦੀ ਸਭਾ ਤੋਂ ਪਹਿਲਾਂ ...

ਪੂਰੀ ਖ਼ਬਰ »

ਆਵਾਜਾਈ 'ਚ ਵਿਘਨ ਪਾਉਣ ਵਾਲੇ ਕੈਂਟਰ ਚਾਲਕ ਖ਼ਿਲਾਫ਼ ਮੁਕੱਦਮਾ ਦਰਜ

ਖਮਾਣੋਂ, 6 ਦਸੰਬਰ (ਮਨਮੋਹਣ ਸਿੰਘ ਕਲੇਰ)-ਖੇੜੀ ਨੌਧ ਸਿੰਘ ਪੁਲਿਸ ਨੇ ਲੋਹੇ ਨਾਲ ਭਰੇ ਇਕ ਕੈਂਟਰ ਦੇ ਚਾਲਕ ਵਲੋਂ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਦੇ ਕਥਿਤ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਮੁਤਾਬਿਕ ਉਕਤ ਲੋਹੇ ਨਾਲ ਭਰੇ ਕੈਂਟਰ ਦੇ ਚਾਲਕ ਵਲੋਂ ...

ਪੂਰੀ ਖ਼ਬਰ »

ਨਕਲੀ ਸਪੇਅਰ ਪਾਰਟਸ ਵੇਚਣ ਵਾਲੇ ਦੁਕਾਨਦਾਰ ਖ਼ਿਲਾਫ਼ ਮੁਕੱਦਮਾ ਦਰਜ

ਖਮਾਣੋਂ, 6 ਦਸੰਬਰ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਨਕਲੀ ਸਪੇਅਰ ਪਾਰਟਸ ਵੇਚਣ ਵਾਲੇ ਇਕ ਦੁਕਾਨਦਾਰ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਮੁਤਾਬਿਕ ਮਨਪ੍ਰੀਤ ਸਿੰਘ ਜੋ ਹੁੰਡਈ ਕੰਪਨੀ ਵਲੋਂ ਅਧਿਕਾਰਤ ਫ਼ੀਲਡ ਮੈਨੇਜਰ ਹੈ, ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਰਾਣਵਾਂ ਵਿਖੇ ਫਰੀਡਮ ਫਾਈਟਰ ਉੱਤਰਾਧਿਕਾਰੀ ਜਥੇਬੰਦੀ ਦੀ ਮੀਟਿੰਗ ਕੱਲ੍ਹ

ਸੰਘੋਲ, 6 ਨਵੰਬਰ (ਗੁਰਨਾਮ ਸਿੰਘ ਚੀਨਾ)-ਫਰੀਡਮ ਫਾਈਟਰ ਉੱਤਰਾਧਿਕਾਰੀ ਜਥੇਬੰਦੀ ਦੀ ਮੀਟਿੰਗ ਗੁਰਦੁਆਰਾ ਈਸ਼ਰਸਰ ਸਾਹਿਬ ਰਾਣਵਾਂ ਵਿਖੇ 8 ਦਸੰਬਰ ਨੂੰ ਹੋ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਬਲਾਕ ਪ੍ਰਧਾਨ ਤਰਲੋਚਨ ਸਿੰਘ ਰਾਣਵਾਂ ਨੇ ਦੱਸਿਆ ...

ਪੂਰੀ ਖ਼ਬਰ »

ਰਾਹੁਲ ਗਾਂਧੀ ਦੀ ਪੰਜਾਬ ਫੇਰੀ ਲਈ ਸ਼ਰਮਾ ਹਲਕਾ ਨਾਭਾ ਤੋਂ ਕੋਆਰਡੀਨੇਟਰ ਨਿਯੁਕਤ

ਖਮਾਣੋਂ, 6 ਦਸੰਬਰ (ਜੋਗਿੰਦਰ ਪਾਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਤੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਸਾਬਕਾ ਮੈਂਬਰ ਰਾਜਵੰਤ ਰਾਏ ਸ਼ਰਮਾ ਰਾਜੂ ਨੂੰ ਰਾਹੁਲ ਗਾਂਧੀ ਦੀ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਦੇ ਵਿਦਿਆਰਥੀ ਐਲ.ਆਈ.ਸੀ. ਵਲੋਂ ਸਨਮਾਨਿਤ

ਮੰਡੀ ਗੋਬਿੰਦਗੜ੍ਹ, 6 ਦਸੰਬਰ (ਮੁਕੇਸ਼ ਘਈ)-ਸਰਕਾਰੀ ਕੰਨਿਆ ਸਮਾਰਟ ਸੀਨੀਅਰ ਸੈਕੰਡਰੀ ਸਕੂਲ, ਮੰਡੀ ਗੋਬਿੰਦਗੜ੍ਹ ਵਿਖੇ ਭਾਰਤੀ ਜੀਵਨ ਬੀਮਾ ਨਿਗਮ (ਐੱਲ.ਆਈ.ਸੀ) ਮੰਡੀ ਗੋਬਿੰਦਗੜ੍ਹ ਨੇ 'ਸਟੂਡੈਂਟ ਆਫ਼ ਦੀ ਸਾਲ' ਦੇ ਮੌਕੇ 'ਤੇ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ ...

ਪੂਰੀ ਖ਼ਬਰ »

ਲੋਰਡ ਗੁਰੂ ਨਾਨਕ ਇੰਟਰਨੈਸ਼ਨਲ ਸਕੂਲ ਦੀਆਂ 2 ਅਧਿਆਪਕਾਂ ਨੂੰ ਮਿਲਿਆ ਬੈੱਸਟ ਟੀਚਰ ਅਵਾਰਡ

ਅਮਲੋਹ, 6 ਦਸੰਬਰ (ਕੇਵਲ ਸਿੰਘ)-ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ ਆਫ਼ ਪੰਜਾਬ ਵਲੋਂ ਫੈਪ ਨੈਸ਼ਨਲ ਅਵਾਰਡ-22 ਕਰਵਾਇਆ ਗਿਆ, ਜਿਸ ਦੌਰਾਨ ਲੋਰਡ ਗੁਰੂ ਨਾਨਕ ਇੰਟਰਨੈਸ਼ਨਲ ਸਕੂਲ ਅਮਲੋਹ ਦੀ ਅਧਿਆਪਕਾ ਪੂਜਾ ਸ਼ਰਮਾ ਤੇ ਕਮਲਜੀਤ ਕੌਰ ਨੂੰ ਬੈੱਸਟ ਟੀਚਰ ...

ਪੂਰੀ ਖ਼ਬਰ »

ਹੈਰੋਇਨ ਸਮੇਤ ਕਾਬੂ

ਖਮਾਣੋਂ, 6 ਦਸੰਬਰ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਇਕ ਵਿਅਕਤੀ ਕੋਲੋਂ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਕੁਲਵਿੰਦਰ ਸਿੰਘ ਨੇ ਹਰਮਿੰਦਰ ਸਿੰਘ ਵਾਸੀ ਪਿੰਡ ਸਿੱਧੂਪੁਰ ਕਲਾਂ ਕੋਲੋਂ 10 ਗ੍ਰਾਮ ਹੈਰੋਇਨ ਉਸ ...

ਪੂਰੀ ਖ਼ਬਰ »

'ਆਪ' ਦੇ ਐਸ.ਸੀ. ਵਿੰਗ ਨੇ ਡਾ. ਅੰਬੇਡਕਰ ਦਾ ਪ੍ਰੀ-ਨਿਰਮਾਣ ਦਿਵਸ ਮਨਾਇਆ

ਫ਼ਤਹਿਗੜ੍ਹ ਸਾਹਿਬ, 6 ਦਸੰਬਰ (ਬਲਜਿੰਦਰ ਸਿੰਘ)-ਆਮ ਆਦਮੀ ਪਾਰਟੀ ਐਸ.ਸੀ ਵਿੰਗ ਦੇ ਸੂਬਾ ਸਕੱਤਰ ਐਡਵੋਕੇਟ ਧਰਮਿੰਦਰ ਸਿੰਘ ਲਾਂਬਾ ਦੀ ਅਗਵਾਈ ਹੇਠ ਅੱਜ ਫ਼ਤਹਿਗੜ੍ਹ ਸਾਹਿਬ ਵਿਖੇ ਡਾ. ਭੀਮ ਰਾਓ ਅੰਬੇਡਕਰ ਦਾ ਪ੍ਰੀ-ਨਿਰਮਾਣ ਦਿਵਸ ਮਨਾਇਆ ਗਿਆ | ਜਿਸ ਦੌਰਾਨ ਆਗੂਆਂ ...

ਪੂਰੀ ਖ਼ਬਰ »

ਭਾਜਪਾ ਯੁਵਾ ਮੋਰਚਾ ਦੇ ਨਵ-ਨਿਯੁਕਤ ਪ੍ਰਧਾਨ ਟੌਹੜਾ ਨੇ ਲਾਲਪੁਰਾ ਤੋਂ ਲਿਆ ਅਸ਼ੀਰਵਾਦ

ਫ਼ਤਹਿਗੜ੍ਹ ਸਾਹਿਬ, 6 ਦਸੰਬਰ (ਬਲਜਿੰਦਰ ਸਿੰਘ)-ਭਾਜਪਾ ਯੁਵਾ ਮੋਰਚਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਇੰਜੀ: ਕੰਵਰਵੀਰ ਸਿੰਘ ਟੌਹੜਾ ਨੇ ਕੇਂਦਰੀ ਸੰਸਦੀ ਬੋਰਡ ਦੇ ਮੈਂਬਰ ਤੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨਾਲ ਮੁਲਾਕਾਤ ਕਰਕੇ ...

ਪੂਰੀ ਖ਼ਬਰ »

ਬਾਬਾ ਸਾਹਿਬ ਦੇ ਜੀਵਨ ਤੋਂ ਸੇਧ ਲੈ ਕੇ ਆਪਣੇ ਬੱਚਿਅ ਨੂੰ ਪੜ੍ਹਾਉਣਾ ਚਾਹੀਦਾ ਹੈ-ਗੇਜਾ ਰਾਮ

ਅਮਲੋਹ, 6 ਦਸੰਬਰ (ਕੇਵਲ ਸਿੰਘ)-ਡਾ. ਅੰਬੇਦਕਰ ਜਾਗਿ੍ਤੀ ਵੈੱਲਫੇਅਰ ਸੁਸਾਇਟੀ ਵਲੋਂ ਸੈਂਟਰਲ ਵਾਲਮੀਕਿ ਸਭਾ ਇੰਡੀਆ ਦੇ ਸਹਿਯੋਗ ਨਾਲ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ 'ਤੇ ਸ਼ਰਧਾ ਦੇ ਫੁੱਲ ਨਿਊ ਬੱਸ ...

ਪੂਰੀ ਖ਼ਬਰ »

ਰਾਸ਼ਟਰੀਆ ਵਾਲਮੀਕਿ ਸਭਾ ਨੇ ਮਨਾਇਆ ਡਾ. ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ

ਫ਼ਤਹਿਗੜ੍ਹ ਸਾਹਿਬ, 6 ਦਸੰਬਰ (ਬਲਜਿੰਦਰ ਸਿੰਘ)-ਰਾਸ਼ਟਰੀਆ ਵਾਲਮੀਕਿ ਸਭਾ ਵਲੋਂ ਚੇਅਰਮੈਨ ਕੁਲਦੀਪ ਸਹੋਤਾ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਦੇ ਦਫ਼ਤਰ ਸਾਹਮਣੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ ਗਿਆ | ...

ਪੂਰੀ ਖ਼ਬਰ »

32ਵੀਂ ਕਬੱਡੀ ਚੈਂਪੀਅਨਸ਼ਿਪ 'ਚ ਫ਼ਤਹਿਗੜ੍ਹ ਸਾਹਿਬ ਨੇ ਪਹਿਲਾ ਤੇ ਪਟਿਆਲਾ ਨੇ ਦੂਜਾ ਸਥਾਨ ਹਾਸਲ ਕੀਤਾ

ਫ਼ਤਹਿਗੜ੍ਹ ਸਾਹਿਬ, 6 ਦਸੰਬਰ (ਮਨਪ੍ਰੀਤ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਲੜਕੇ ਤੇ ਲੜਕੀਆਂ ਦੀ 32ਵੀਂ ਸਬ-ਜੂਨੀਅਰ ਪਟਿਆਲਾ ਜ਼ੋਨ ਪੰਜਾਬ ਦੀ ਕਬੱਡੀ ਚੈਂਪੀਅਨਸ਼ਿਪ ਹੋਈ | ਕਬੱਡੀ ਐਸੋਸੀਏਸ਼ਨ ਦੇ ਸੀਨੀਅਰ ਮੀਤ ...

ਪੂਰੀ ਖ਼ਬਰ »

ਪਾਈਨ ਗਰੋਵ ਕਾਲਜ ਦੇ ਵਿਦਿਆਰਥੀ ਗ: ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਬਸੀ ਪਠਾਣਾਂ, 6 ਦਸੰਬਰ (ਰਵਿੰਦਰ ਮੌਦਗਿਲ)-ਪਾਈਨ ਗਰੋਵ ਕਾਲਜ ਆਫ਼ ਐਜੂਕੇਸ਼ਨ ਬਸੀ ਪਠਾਣਾਂ ਦੇ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਨੂੰ ਕਮਿਊਨਿਟੀ ਸਰਵਿਸ ਅਧੀਨ ਸਹਾਇਕ ਪ੍ਰੋਫੈਸਰ ਪਵਨਦੀਪ ਕੌਰ ਤੇ ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਇੰਜੀ: ਕਾਲਜ 'ਚ ਸਰਵਾਈਕਲ ਤੇ ਪਿੱਠ ਦਰਦ ਸੰਬੰਧੀ ਕੈਂਪ

ਫ਼ਤਹਿਗੜ੍ਹ ਸਾਹਿਬ, 6 ਦਸੰਬਰ (ਬਲਜਿੰਦਰ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵਿਚ ਐਨ.ਐਸ.ਐਸ. ਯੂਨਿਟ ਵਲੋਂ ਸਰਵਾਈਕਲ ਤੇ ਪਿੱਠ ਦਰਦ ਦੇ ਸਬੰਧੀ ਇਕ ਕੈਂਪ ਲਗਾਇਆ ਗਿਆ | ਕੈਂਪ 'ਚ ਵਿਦਿਆਰਥੀਆਂ ਤੇ ਕਾਲਜ ਸਟਾਫ਼ ਨਾਲ ਸਰਵਾਈਕਲ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਵੈੱਲਫੇਅਰ ਸੁਸਾਇਟੀ ਅਮਲੋਹ ਦੀ ਮੀਟਿੰਗ

ਅਮਲੋਹ, 6 ਦਸੰਬਰ (ਕੇਵਲ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਜਸਵੰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਅਹਿਮ ਵਿਚਾਰਾਂ ਕੀਤੀਆਂ ਗਈਆਂ | ਇਸ ਮੌਕੇ ਗੱਲਬਾਤ ਕਰਦਿਆਂ ਪ੍ਰਧਾਨ ਜਸਵੰਤ ਸਿੰਘ ਨੇ ਕਿਹਾ ਕਿ ਮੀਟਿੰਗ 'ਚ 3 ...

ਪੂਰੀ ਖ਼ਬਰ »

ਜੀ.ਪੀ.ਸੀ. ਨੇ ਯੂਨੀਕ ਲਾਇਨਜ਼ ਇੰਟਰਨੈਸ਼ਨਲ ਕਲੱਬ ਨਾਲ 'ਵਰਮੀ ਕੰਪੋਸਟਿੰਗ' ਬਾਰੇ ਕੀਤਾ ਸਮਝੌਤਾ

ਮੰਡੀ ਗੋਬਿੰਦਗੜ੍ਹ, 6 ਦਸੰਬਰ (ਮੁਕੇਸ਼ ਘਈ)-ਗੋਬਿੰਦਗੜ੍ਹ ਪਬਲਿਕ ਕਾਲਜ ਨੇ ਯੂਨੀਕ ਲਾਇਨਜ਼ ਇੰਟਰਨੈਸ਼ਨਲ ਕਲੱਬ ਮੰਡੀ ਗੋਬਿੰਦਗੜ੍ਹ ਨਾਲ ''ਵਰਮੀ ਕੰਪੋਸਟਿੰਗ'' ਬਾਰੇ ਸਮਝੌਤਾ (ਐਮ.ਓ.ਯੂ) ਹਸਤਾਖ਼ਰ ਕੀਤਾ ਹੈ | ਕਾਲਜ ਪਿ੍ੰਸੀਪਲ ਡਾ. ਨੀਨਾ ਸੇਠ ਪਜਨੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅੰਮਿ੍ਤਸਰ ਸਾਹਿਬ ਦੇ ਹਜ਼ੂਰੀ ਰਾਗੀ 30 ਤੱਕ ਗੁ: ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਕਰਨਗੇ ਕੀਰਤਨ

ਫ਼ਤਹਿਗੜ੍ਹ ਸਾਹਿਬ, 6 ਦਸੰਬਰ (ਰਾਜਿੰਦਰ ਸਿੰਘ)-ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਤੇ ਜਗਤ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੰੂ ਸਮਰਪਿਤ ਸ਼ਹੀਦੀ ਦਿਹਾੜਿਆਂ ਨੰੂ ਯਾਦ ਕਰਦਿਆਂ ...

ਪੂਰੀ ਖ਼ਬਰ »

ਦਲਿਤ ਪੱਖੀ ਹੋਣ ਦਾ ਪਖੰਡ ਕਰਨ ਵਾਲੀ ਸਰਕਾਰ ਡਾ. ਅੰਬੇਡਕਰ ਨੂੰ ਭੁੱਲੀ-ਜਸਟਿਸ ਨਿਰਮਲ ਸਿੰਘ

ਬਸੀ ਪਠਾਣਾਂ, 6 ਦਸੰਬਰ (ਰਵਿੰਦਰ ਮੌਦਗਿਲ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ ਨੇ ਕਿਹਾ ਕਿ ਖ਼ਾਲਸਾ ਰਾਜ ਨੂੰ ਰੂਪਮਾਨ ਕਰਨ ਵਾਲਾ ਮਹਾਰਾਜਾ ਰਣਜੀਤ ਸਿੰਘ ਦਾ ਰਾਜ ਸੀ ਤੇ 'ਆਪ' ਸਰਕਾਰ ਦੀ ...

ਪੂਰੀ ਖ਼ਬਰ »

ਜਨਤਾ ਦੇ ਪੈਸੇ ਦੀ ਦੁਰਵਰਤੋਂ ਨਹੀ ਹੋਣ ਦਿੱਤੀ ਜਾਵੇਗੀ-ਵਿਧਾਇਕ ਰਾਏ

ਜਖਵਾਲੀ, 6 ਦਸੰਬਰ (ਨਿਰਭੈ ਸਿੰਘ)-ਪਿੰਡ ਧਤੌਂਦਾ ਤੋਂ ਚਲੈਲਾ ਤੱਕ ਬਣਾਈ ਜਾ ਰਹੀ ਸੜਕ ਜਿਸ 'ਤੇ ਮਾੜਾ ਮੈਟੀਰੀਅਲ ਪਾਏ ਜਾਣ ਦੇ ਕਾਰਨ ਵਿਧਾਇਕ ਲਖਵੀਰ ਸਿੰਘ ਰਾਏ ਵਲੋਂ ਪਿਛਲੇ ਦਿਨੀਂ ਇਸ ਸੜਕ ਦਾ ਕੰਮ ਰੁਕਵਾ ਦਿੱਤਾ ਗਿਆ ਸੀ ਤੇ ਅੱਜ ਸੜਕ ਦਾ ਵਿਧਾਇਕ ਲਖਵੀਰ ਸਿੰਘ ...

ਪੂਰੀ ਖ਼ਬਰ »

ਸੰਤ ਫਰੀਦ ਪਬਲਿਕ ਸਕੂਲ ਦੇ ਅਧਿਆਪਕ ਕੌਮੀ ਐਵਾਰਡ ਨਾਲ ਸਨਮਾਨਿਤ

ਮੰਡੀ ਗੋਬਿੰਦਗੜ੍ਹ, 6 ਦਸੰਬਰ (ਬਲਜਿੰਦਰ ਸਿੰਘ)-ਸੰਤ ਫਰੀਦ ਪਬਲਿਕ ਸਕੂਲ ਮੰਡੀ ਗੋਬਿੰਦਗੜ੍ਹ ਦੇ ਦੋ ਅਧਿਆਪਕਾਂ ਅਮਿਤ ਗਰਗ (ਆਈ.ਟੀ. ਐਚ.ਓ.ਡੀ.ਆਰ) ਤੇ ਕੋਆਰਡੀਨੇਟਰ ਕਿਰਨ ਨੂੰ ਐਫ਼.ਏ.ਪੀ. (ਫੈਪ) ਨੈਸ਼ਨਲ ਐਵਾਰਾਡ 2022 ਤਹਿਤ ਸਰਵੋਤਮ ਅਧਿਆਪਕ ਐਵਾਰਡ ਨਾਲ ਨਿਵਾਜਿਆ ਗਿਆ ...

ਪੂਰੀ ਖ਼ਬਰ »

ਦੇਸ਼ ਭਗਤ ਯੂਨੀਵਰਸਿਟੀ ਵਿਖੇ 'ਹਸਤਾ-ਲਾ-ਵਿਸਟਾ' ਪਾਰਟੀ ਦਾ ਆਯੋਜਨ

ਅਮਲੋਹ, 6 ਦਸੰਬਰ (ਕੇਵਲ ਸਿੰਘ)-ਫੈਕਲਟੀ ਆਫ਼ ਨਰਸਿੰਗ ਦੇਸ਼ ਭਗਤ ਯੂਨੀਵਰਸਿਟੀ ਦੇ ਕਾਰਜਕਾਰੀ ਨਿਰਦੇਸ਼ਕ ਪ੍ਰੋ. ਲਵਸਮਪੁਰਨਜੋਤ ਕੌਰ ਤੇ ਕਮਿਊਨਿਟੀ ਹੈਲਥ ਨਰਸਿੰਗ ਵਿਭਾਗ ਦੇ ਮੁਖੀ ਪ੍ਰੋ. ਪ੍ਰਭਜੋਤ ਸਿੰਘ ਦੀ ਅਗਵਾਈ ਹੇਠ ਬੀ.ਐਸ.ਸੀ. ਦੇ ਆਊਟਗੋਇੰਗ ਬੈਚ (2018-22) ਲਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX