ਡਕਾਲਾ, 6 ਦਸੰਬਰ (ਪਰਗਟ ਸਿੰਘ ਬਲਬੇੜਾ)-ਸਿਹਤ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਵਲੋਂ ਹਲਕਾ ਸਨੌਰ ਦੇ ਕਸਬਾ ਬਲਬੇੜਾ ਵਿਖੇ ਸਥਿਤ ਮਿੰਨੀ ਪੀ.ਐੱਚ.ਸੀ. ਦਾ ਅਚਨਚੇਤ ਦੌਰਾ ਕਰਕੇ ਜਾਂਚ ਪੜਤਾਲ ਕੀਤੀ ਗਈ | ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੀ ਮੌਜੂਦ ਸਨ | ਇਸ ਮੌਕੇ ਸਿਹਤ ਮੰਤਰੀ ਜੌੜਾਮਾਜਰਾ ਵਲੋਂ ਜਿੱਥੇ ਸਟਾਫ਼ ਦੀ ਹਾਜ਼ਰੀ ਤੇ ਹੋਰਨਾਂ ਪੱਖਾ ਬਾਰੇ ਮੌਜੂਦ ਸਟਾਫ਼ ਨਾਲ ਗੱਲਬਾਤ ਕੀਤੀ, ਉੱਥੇ ਹੀ ਉਨ੍ਹਾਂ ਸਭ ਤੋਂ ਪਹਿਲਾਂ ਪੀ.ਐੱਚ.ਸੀ. ਦੀ ਸਾਫ਼-ਸਫ਼ਾਈ ਤੇ ਬਾਥਰੂਮਾਂ ਦੀ ਗੰਦੀ ਹਾਲਤ ਦੇਖ ਕੇ ਭੜਕ ਉੱਠੇ ਤੇ ਮੌਕੇ 'ਤੇ ਹਾਜ਼ਰ ਡਾਕਟਰ ਨੂੰ ਆਪਣੀ ਜੇਬ 'ਚੋਂ ਪੈਸੇ ਕੱਢ ਕੇ ਸਾਫ਼ ਸਫ਼ਾਈ ਕਰਵਾਉਣ ਦਾ ਕਹਿ ਕੇ ਗਿਲਾ ਜ਼ਾਹਿਰ ਕਰਦਿਆਂ ਅਧਿਕਾਰੀਆਂ ਦੀ ਕਲਾਸ ਲਾਈ | ਇਸ ਮੌਕੇ ਹਾਜ਼ਰ ਪਤਵੰਤਿਆਂ ਤੇ ਕੁੱਝ ਮਰੀਜ਼ਾਂ ਵਲੋਂ ਪੀ.ਐੱਚ.ਸੀ. ਦੇ ਸਟਾਫ਼ ਦੇ ਵਤੀਰੇ ਬਾਰੇ ਵੀ ਕਥਿਤ ਦੋਸ਼ ਲਗਾਏ ਕਿ ਸਟਾਫ਼ ਮਰੀਜ਼ਾਂ ਨਾਲ ਦੁਰ-ਵਿਵਹਾਰ ਕਰਦਾ ਹੈ ਜਿਸ ਬਾਰੇ ਸਿਹਤ ਮੰਤਰੀ ਵਲੋਂ ਹਾਜ਼ਰ ਸਟਾਫ਼ ਨੂੰ ਮਰੀਜ਼ਾਂ ਨਾਲ ਚੰਗਾ ਵਿਵਹਾਰ ਕਰਦਿਆਂ ਸਹਿਯੋਗ ਕਰਨ ਦੀ ਤਾੜਨਾ ਵੀ ਕੀਤੀ | ਜੌੜਾਮਾਜਰਾ ਤੇ ਹਲਕਾ ਵਿਧਾਇਕ ਪਠਾਣਮਾਜਰਾ ਵਲੋਂ ਸਟਾਫ਼ ਨਾਲ ਬੰਦ ਕਮਰਾ ਬੈਠਕ ਕਰਕੇ ਲੋੜੀਂਦੀਆਂ ਦਵਾਈਆਂ ਤੇ ਸਾਜੋ ਸਮਾਨ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ | ਇਸ ਮੌਕੇ ਗੱਲਬਾਤ ਕਰਦਿਆਂ ਸਿਹਤ ਮੰਤਰੀ ਨੇ ਆਖਿਆ ਕਿ ਉਨ੍ਹਾਂ ਵਲੋਂ ਵੱਡੇ ਹਸਪਤਾਲਾਂ ਤੋਂ ਬਾਅਦ ਹੁਣ ਪਿੰਡਾਂ ਦੀਆਂ ਡਿਸਪੈਂਸਰੀਆਂ ਦਾ ਦੌਰਾ ਕਰਕੇ ਉਨ੍ਹਾਂ ਦੀ ਦਿੱਖ ਸੁਧਾਰਨ ਦਾ ਬੀੜਾ ਉਠਾਇਆ ਹੈ, ਜਿਸ ਤਹਿਤ ਅੱਜ ਉਨ੍ਹਾਂ ਵਲੋਂ ਬਲਬੇੜਾ ਵਿਖੇ ਮਿੰਨੀ ਪੀ.ਐੱਚ.ਸੀ. ਦਾ ਦੌਰਾ ਕੀਤਾ ਗਿਆ ਹੈ | ਇਸ ਮੌਕੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਤੋਂ ਇਲਾਵਾ ਜ਼ਿਲ੍ਹਾ ਯੂਥ ਪ੍ਰਧਾਨ ਹੈਪੀ ਪਹਾੜੀਪੁਰ, ਬੰਤ ਸਿੰਘ ਬਲਬੇੜਾ, ਬਲਾਕ ਪ੍ਰਧਾਨ ਕੁਲਵੰਤ ਬਲਬੇੜਾ, ਸਰਕਲ ਪ੍ਰਧਾਨ ਗੁਰਪ੍ਰੀਤ ਸਿੰਘ, ਵਪਾਰ ਵਿੰਗ ਦੇ ਪ੍ਰਧਾਨ ਮਦਨ ਵਰਮਾ, ਕਰਨਵੀਰ ਕੱਕੇਪੁਰ, ਡਾਇਰੈਕਟਰ ਬਲੈਤੀ ਰਾਮ, ਪੀ.ਏ. ਗੁਰਪ੍ਰੀਤ ਗੁਰੀ, ਕਿਸ਼ੋਰੀ ਲਾਲ ਆੜ੍ਹਤੀ, ਗੁਰਦੀਪ ਟਿਵਾਣਾ ਪੀ.ਏ. ਸਿਹਤ ਮੰਤਰੀ ਸਮੇਤ ਹੋਰ ਵੀ ਹਾਜ਼ਰ ਸਨ |
ਜਦੋਂ ਦੋ ਮਹੀਨਿਆਂ ਤੋਂ ਖੜ੍ਹੀ ਐਂਬੂਲੈਂਸ ਸਟਾਰਟ ਨਾ ਹੋਣ 'ਤੇ ਸਿਹਤ ਮੰਤਰੀ ਵਲੋਂ ਉੱਚ ਅਧਿਕਾਰੀਆਂ ਨੂੰ ਵੀਡੀਓ ਕਾਲ ਕਰਕੇ ਦਿਖਾਏ ਹਾਲਾਤ ਤੇ ਦਿੱਤੀ ਚਿਤਾਵਨੀ- ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵਲੋਂ ਜਦੋਂ ਮਿੰਨੀ ਪੀ.ਐੱਚ.ਸੀ. ਬਲਬੇੜਾ ਦਾ ਦੌਰਾ ਕੀਤਾ ਜਾ ਰਿਹਾ ਸੀ ਤਾਂ ਉਨ੍ਹਾਂ ਨੂੰ ਓਥੇ ਖੜ੍ਹੀ ਇਲਾਕੇ ਦੀ ਇਕੋ-ਇਕ ਸਰਕਾਰੀ 108 ਐਂਬੂਲੈਂਸ ਸਟਾਰਟ ਨਾ ਹੋਣ ਬਾਰੇ ਦੱਸਿਆ ਗਿਆ ਤਾਂ ਸਿਹਤ ਮੰਤਰੀ ਵਲੋਂ ਐਂਬੂਲੈਂਸ ਦੇ ਡਰਾਈਵਰ ਨੂੰ ਗੱਡੀ ਸਟਾਰਟ ਕਰਨ ਬਾਰੇ ਕਿਹਾ ਤਾਂ ਬੈਟਰੀਆਂ ਦੀ ਘਾਟ ਕਾਰਨ ਸਟਾਰਟ ਨਾ ਹੋ ਸਕੀ ਤਾਂ ਸਿਹਤ ਮੰਤਰੀ ਵਲੋਂ ਸਾਰੀ ਜਾਣਕਾਰੀ ਲੈਣ ਉਪਰੰਤ ਪੰਜਾਬ ਦੇ 108 ਐਂਬੂਲੈਂਸ ਦੀਆਂ ਸੇਵਾਵਾਂ ਦੇਖ ਰਹੇ ਉੱਚ ਅਧਿਕਾਰੀਆਂ ਨਾਲ ਵੀਡੀਓ ਕਾਲ ਕਰਕੇ ਐਂਬੂਲੈਂਸ ਦੇ ਹਾਲਾਤ ਦਿਖਾਏ ਤੇ ਨਾਲ ਹੀ ਸਾਰੇ ਪੰਜਾਬ ਦੀਆਂ 108 ਐਂਬੂਲੈਂਸਾਂ ਬਾਰੇ ਸ਼ਾਮ ਤੱਕ ਰਿਪੋਰਟ ਦੇਣ ਬਾਰੇ ਆਖਦਿਆਂ ਝਾੜ ਝੰਬ ਕੀਤੀ ਅਤੇ ਇੱਥੇ ਹੋਰ ਐਂਬੂਲੈਂਸ ਭੇਜਣ ਦੀ ਹਦਾਇਤ ਕੀਤੀ |
ਪਟਿਆਲਾ, 6 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਪਾਵਰਕਾਮ ਤੇ ਟਰਾਂਸਕੋ ਪੈਨਸ਼ਨਰ ਯੂਨੀਅਨ ਦੇ ਪੈਨਸ਼ਨਰਜ਼ ਵਲੋਂ ਵੱਡੀ ਗਿਣਤੀ ਵਿਚ ਕਾਲੇ ਚੋਲੇ ਪਾ ਕੇ ਆਪਣੀਆਂ ਮੰਗਾਂ ਸੰਬੰਧੀ ਪਾਵਰਕਾਮ ਮੈਨੇਜਮੈਂਟ ਦੇ ਖ਼ਿਲਾਫ਼ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਧਰਨਾ ਦੇ ਕੇ ...
ਪਟਿਆਲਾ, 6 ਦਸੰਬਰ (ਗੁਰਵਿੰਦਰ ਸਿੰਘ ਔਲਖ)-ਐੱਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਪੰਜਾਬ, ਜ਼ਿਲ੍ਹਾ ਪਟਿਆਲਾ ਵਲੋਂ ਪ੍ਰਧਾਨ ਲਛਮਣ ਸਿੰਘ ਨਬੀਪੁਰ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜ਼ੋਰਦਾਰ ਨਾਅਰੇਬਾਜ਼ੀ ਨਾਲ਼ ਸ਼ੁਰੂਆਤ ਕਰਦੇ ਹੋਏ ਸਿੱਖਿਆ ਮੰਤਰੀ ...
ਸਨੌਰ, 6 ਦਸੰਬਰ (ਸੁਖਵਿੰਦਰ ਸਿੰਘ ਸੋਖਲ)-ਸਨੌਰ ਬੱਸ ਸਟੈਂਡ ਵਿਖੇ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਮਹਿਲਾ ਵਿੰਗ ਦੀ ਆਗੂ ਪ੍ਰੀਤੀ ਰਾਣੀ ਨੇ ਆਪਣੀ ਹੀ ਸਰਕਾਰ ਖ਼ਿਲਾਫ਼ ਦੂਜੇ ਦਿਨ ਵੀ ਧਰਨਾ ਦਿੱਤਾ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ | 'ਆਪ' ਮਹਿਲਾ ...
ਭਾਦਸੋਂ, 6 ਦਸੰਬਰ (ਗੁਰਬਖਸ਼ ਸਿੰਘ ਵੜੈਚ)-ਹਲਕਾ ਨਾਭਾ ਦੇ ਕਸਬਾ ਭਾਦਸੋਂ ਤੋਂ ਲੈ ਕੇ ਤਰਖੇੜੀ ਤੱਕ ਸੜਕ ਦੇ ਪੈਚ ਵਰਕ ਦਾ ਕੰਮ ਸ਼ੁਰੂ ਕਰਵਾ ਦਿੱਤਾ ਹੈ ਤਾਂ ਕਿ ਸ਼ਹੀਦੀ ਜੋੜ ਮੇਲ ਮੌਕੇ ਸ੍ਰੀ ਫ਼ਤਿਹਗੜ੍ਹ ਸਾਹਿਬ ਨਤਮਸਤਕ ਹੋਣ ਵਾਲੀ ਸੰਗਤ ਨੂੰ ਕੋਈ ਦਿੱਕਤ ਨਾ ਆਵੇ | ...
ਪਟਿਆਲਾ, 6 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਬਣੀ ਕੋਰ ਕਮੇਟੀ ਦੇ ਮੈਂਬਰ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਨਸ਼ਾ ਖ਼ਤਮ ਕੀਤਾ ਜਾਵੇ, ਪੰਜਾਬ ਵਿਚ ਨਸ਼ਾ ਸ਼ਰੇਆਮ ਵਿਕ ...
ਬਨੂੜ, 6 ਦਸੰਬਰ (ਭੁਪਿੰਦਰ ਸਿੰਘ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਬਚਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਡਾ ਸੰਦੀਪ ਕੁਮਾਰ ਰਿਣਵਾ ਦੀ ਅਗਵਾਈ ਹੇਠ ਬਲਾਕ ਖਰੜ ਦੀ ਟੀਮ ਵਲੋਂ ਕਣਕ ਦੀ ਫ਼ਸਲ 'ਤੇ ਤਣੇ ਦੀ ਗੁਲਾਬੀ ...
ਨਾਭਾ, 6 ਦਸੰਬਰ (ਕਰਮਜੀਤ ਸਿੰਘ)-ਪੰਜਾਬ 'ਚ ਦਿਨੋ-ਦਿਨ ਸੜਕ ਹਾਦਸਿਆਂ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ | ਇਕ ਸੜਕ ਹਾਦਸੇ ਵਿਚ ਘਰ ਦੇ ਇਕਲੌਤੇ ਚਿਰਾਗ਼ ਦੀ ਜਨਮ ਦਿਨ 'ਤੇ ਮੌਤ ਹੋ ਜਾਵੇ ਤਾਂ ਪਰਿਵਾਰ 'ਤੇ ਕੀ ਬੀਤੇਗੀ | ਇਸ ਤਰ੍ਹਾਂ ਦੀ ਦੁਖਦਾਇਕ ਘਟਨਾ ਨਾਭਾ ਬਲਾਕ ...
ਪਟਿਆਲਾ, 6 ਦਸੰਬਰ (ਮਨਦੀਪ ਸਿੰਘ ਖਰੌੜ)-ਵਿਆਹੁਤਾ ਨੂੰ ਹੋਰ ਦਾਜ ਲਿਆਉਣ ਲਈ ਤੰਗ ਕਰਨ ਦੇ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਪੀੜਤ ਦੀ ਸ਼ਿਕਾਇਤ 'ਤੇ ਉਸ ਦੇ ਪਤੀ ਸੁਮੀਤ ਯਾਦਵ ਵਾਸੀ ਪਟਿਆਲਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ ਨੀਰੂ ਮਦਾਨ ਵਾਸੀ ...
ਰਾਜਪੁਰਾ, 6 ਦਸੰਬਰ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਜ਼ਮੀਨੀ ਮਾਮਲੇ 'ਚ ਭੈਣ ਭਰਾਵਾਂ ਸਮੇਤ 4 ਜਣਿਆਂ ਖ਼ਿਲਾਫ਼ ਧੋਖਾਧੜੀ ਸਮੇਤ ਹੋਰ ਧਾਰਾਵਾਂ ਹੇਠ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਨਵੀਨ ਕੁਮਾਰ ਵਾਸੀ ...
ਪਟਿਆਲਾ, 6 ਦਸੰਬਰ (ਮਨਦੀਪ ਸਿੰਘ ਖਰੌੜ)-ਸਰਕਾਰੀ ਰਾਜਿੰਦਰਾ ਹਸਪਤਾਲ ਲਾਗੇ ਤੁਰ ਫਿਰ ਸੱਟਾ ਲਗਾ ਰਹੇ ਇਕ ਵਿਅਕਤੀ ਨੂੰ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਮੌਕੇ 'ਤੇ ਕਾਬੂ ਕਰਕੇ ਮੁਲਜ਼ਮ ਤੋਂ ਸੱਟੇ ਦੇ 11990 ਰੁਪਏ ਬਰਾਮਦ ਹੋਏ ਹਨ | ਜਿਸ ਆਧਾਰ 'ਤੇ ਪੁਲਿਸ ਨੇ ਮੁਲਜ਼ਮ ...
ਪਟਿਆਲਾ, 6 ਦਸੰਬਰ (ਮਨਦੀਪ ਸਿੰਘ ਖਰੌੜ)-ਪੱਤਰਕਾਰ ਖ਼ੁਦਕੁਸ਼ੀ ਕੇਸ 'ਚ ਰਾਜਪੁਰਾ ਤੋਂ ਕਾਂਗਰਸ ਦੇ ਸਾ. ਵਿਧਾਇਕ ਹਰਦਿਆਲ ਸਿੰਘ ਕੰਬੋਜ ਤੇ ਉਨ੍ਹਾਂ ਦੇ ਲੜਕੇ ਮਿਲਟੀ ਕੰਬੋਜ ਦੀ ਅਗਾੳਾੂ ਜ਼ਮਾਨਤ ਪਟਿਆਲਾ ਦੀ ਮਾਣਯੋਗ ਐਡੀਸ਼ਨਲ ਅਦਾਲਤ ਨੇ ਖ਼ਾਰਜ ਕਰ ਦਿੱਤੀ ਹੈ | ਇਸ ...
ਪਟਿਆਲਾ, 6 ਦਸੰਬਰ (ਮਨਦੀਪ ਸਿੰਘ ਖਰੌੜ)-ਪੱਤਰਕਾਰ ਖ਼ੁਦਕੁਸ਼ੀ ਕੇਸ 'ਚ ਰਾਜਪੁਰਾ ਤੋਂ ਕਾਂਗਰਸ ਦੇ ਸਾ. ਵਿਧਾਇਕ ਹਰਦਿਆਲ ਸਿੰਘ ਕੰਬੋਜ ਤੇ ਉਨ੍ਹਾਂ ਦੇ ਲੜਕੇ ਮਿਲਟੀ ਕੰਬੋਜ ਦੀ ਅਗਾੳਾੂ ਜ਼ਮਾਨਤ ਪਟਿਆਲਾ ਦੀ ਮਾਣਯੋਗ ਐਡੀਸ਼ਨਲ ਅਦਾਲਤ ਨੇ ਖ਼ਾਰਜ ਕਰ ਦਿੱਤੀ ਹੈ | ਇਸ ...
ਪਟਿਆਲਾ, 6 ਦਸੰਬਰ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਦੇ ਥੀਏਟਰ ਵਿਭਾਗ ਵਲੋਂ ਸੱਭਿਆਚਾਰਕ ਕਮੇਟੀ ਦੇ ਸਹਿਯੋਗ ਨਾਲ ਅੱਜ ਵਿਦਿਆਰਥੀਆਂ ਨੂੰ ਸਮਾਜਿਕ ਕੁਰੀਤੀਆਂ ਤੋਂ ਜਾਗਰੂਕ ਕਰਵਾਉਣ ਲਈ ਰਸ਼ਪਿੰਦਰ ਰਸ਼ਮ ਦੀ ਕਹਾਣੀ 'ਤੇ ਆਧਾਰਿਤ ਨਾਟਕ ''ਉੱਧੜੀ ਹੋਈ ਗੁੱਡੀ'' ...
ਪਟਿਆਲਾ, 6 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਅੰਦਰ ਅਣ ਅਧਿਕਾਰਤ ਤੌਰ 'ਤੇ ...
ਪਟਿਆਲਾ, 6 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਗੁਟਕਾ, ਪਾਨ ...
ਪਟਿਆਲਾ, 6 ਦਸੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਨਿਪਟਾਰਾ ਕਰਨ ਵਾਲੇ ਪਟਿਆਲਾ ਜ਼ਿਲ੍ਹੇ ਨਾਲ ਸੰਬੰਧਿਤ 27 ਕਿਸਾਨਾਂ ਦਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਕਰਵਾਏ ...
ਨਾਭਾ, 6 ਦਸੰਬਰ (ਜਗਨਾਰ ਸਿੰਘ ਦੁਲੱਦੀ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ 'ਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਉਪਰਾਲਾ ਕਰਦਿਆਂ ਦਸਤਖ਼ਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਦੀ ਸ਼ੁਰੂਆਤ ...
ਪਟਿਆਲਾ, 6 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਈਸ਼ਾ ਸਿੰਗਲ, ਸੰਯੁਕਤ ਕਮਿਸ਼ਨਰ ਨਗਰ ਨਿਗਮ ਜੀਵਨਜੋਤ ਕੌਰ ਤੇ ਖੋਜ ਅਫ਼ਸਰ ਪ੍ਰੇਮ ਕੁਮਾਰ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਜਨਗਣਨਾ ਗੈਲਰੀ ਤੇ ਸੂਚਨਾ ਕਿਓਸਕ ...
ਨਾਭਾ, 6 ਦਸੰਬਰ (ਜਗਨਾਰ ਸਿੰਘ ਦੁਲੱਦੀ)-ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ 'ਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਦਸਖ਼ਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸਥਾਨਕ ਇਤਿਹਾਸਕ ...
ਡਕਾਲਾ, 6 ਦਸੰਬਰ (ਪਰਗਟ ਸਿੰਘ ਬਲਬੇੜਾ)-ਅੱਜ ਦੇ ਦੌਰ ਵਿਚ ਹਰੇਕ ਵਿਅਕਤੀ ਦਾ ਪੜਿ੍ਹਆ ਲਿਖਿਆ ਹੋਣਾ ਬਹੁਤ ਜ਼ਰੂਰੀ ਹੈ ਕਿਉਂਕਿ ਵਿੱਦਿਆ ਤੋਂ ਬਿਨ੍ਹਾਂ ਇਨਸਾਨ ਦਾ ਕਿਸੇ ਵੀ ਮੁਕਾਮ 'ਤੇ ਪਹੁੰਚਣਾ ਮੁਸ਼ਕਲ ਹੀ ਨਹੀਂ ਅਸੰਭਵ ਵੀ ਹੈ | ਇਸ ਲਈ ਸਾਨੂੰ ਆਪਣੇ ਬੱਚਿਆਂ ਨੂੰ ...
ਪਟਿਆਲਾ, 6 ਦਸੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਸਰਕਾਰ ਵਲੋਂ ਸੂਬੇ ਅੰਦਰ ਨਗਰ ਨਿਗਮ ਚੋਣਾਂ ਦੀ ਤਿਆਰੀ ਲਈ ਕੀਤੀ ਜਾ ਰਹੀ ਹਿਲਜੁਲ ਨੂੰ ਭਾਂਪਦਿਆਂ ਭਾਜਪਾ ਵਲੋਂ ਸੂਬਾ ਪੱਧਰ 'ਤੇ ਨਗਰ ਨਿਗਮ ਚੋਣਾਂ ਲਈ ਤਾਇਨਾਤ ਦੋ ਨਿਰੀਖਕ ਹਰਜੀਤ ਸਿੰਘ ਗਰੇਵਾਲ ਤੇ ਪਰਮਿੰਦਰ ...
ਰਾਜਪੁਰਾ, 6 ਦਸੰਬਰ (ਜੀ.ਪੀ. ਸਿੰਘ)-ਥਾਣਾ ਸ਼ੰਭੂ ਤੇ ਥਾਣਾ ਸਦਰ ਰਾਜਪੁਰਾ ਦੇ ਖੇਤਰ 'ਚ ਵਾਪਰੇ ਦੋ ਸੜਕ ਹਾਦਸਿਆਂ 'ਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਤੇ ਇਕ ਔਰਤ ਜ਼ਖ਼ਮੀ ਹੋ ਗਈ | ਜਾਣਕਾਰੀ ਅਨੁਸਾਰ ਰਾਜਕੁਮਾਰ ਵਾਸੀ ਪਿੰਡ ਰਾਮਪੁਰ ਸੈਣੀਆਂ ਨੇ ਬਿਆਨ ਦਰਜ ਕਰਵਾਏ ਹਨ ਕਿ ...
ਪਾਤੜਾਂ, 6 ਦਸੰਬਰ (ਖਾਲਸਾ)-ਵਿਕਟੋਰੀਆ ਸੀਨੀਅਰ ਸੈਕੰਡਰੀ ਸਕੂਲ ਪਾਤੜਾਂ ਤੇ ਸਪਾਰਕਿੰਲਿਗ ਕਿੰਡਜ ਫਾਊਡੇਸ਼ਨ ਸਕੂਲ ਪਾਤੜਾਂ ਦੇ ਮੈਨੇਜਿੰਗ ਡਾਇਰੈਕਟਰ ਸਵ. ਗੁਰਸਿਮਰਨ ਸਿੰਘ 'ਹਰੀਕਾ' ਦੇ ਡਰੀਪ ਪ੍ਰੋਜੈਕਟ ਅਟੱਲ ਟਿੰਕਰਿੰਗ ਲੈਬ ਦਾ ਅੱਜ ਵਿਕਟੋਰੀਆ ਪਬਲਿਕ ...
ਪਟਿਆਲਾ, 6 ਦਸੰਬਰ (ਗੁਰਪਰੀਤ ਸਿੰਘ ਚੱਠਾ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਪੈਂਦੇ ਸਾਰੇ ...
ਪਟਿਆਲਾ, 6 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਡਾ. ਬਲਬੀਰ ਸਿੰਘ ਸਾਹਿਤ ਕੇਂਦਰ ਦੇਹਰਾਦੂਨ ਤੇ ਸਿੱਖ ਵਿਸ਼ਵਕੋਸ਼ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਭਾਈ ਵੀਰ ਸਿੰਘ ਦੇ 150 ਸਾਲਾ ਜਨਮ ਦਿਨ ਮੌਕੇ ਦੋ ਦਿਨਾਂ ਸੈਮੀਨਾਰ ਡਾਲਨਵਾਲਾ ਵਿਖੇ ਕਰਵਾਇਆ ਗਿਆ, ਜਿਸ ...
ਘਨੌਰ, 6 ਦਸੰਬਰ (ਸੁਸ਼ੀਲ ਕੁਮਾਰ ਸ਼ਰਮਾ)-ਬੀਤੇ ਪਿਛਲੇ ਦਿਨੀਂ ਹਲਕਾ ਘਨੌਰ 'ਚ ਪੈਂਦੇ ਯੂਕੋ ਬੈਂਕ ਘਨੌਰ ਵਿਚ ਸਾਬਕਾ ਸਰਪੰਚ ਤੇ ਉਸ ਦੇ ਹੋਰ ਤਿੰਨ ਸਾਥੀਆਂ ਵਲੋਂ 17 ਲੱਖ ਦੀ ਲੁੱਟ ਨੂੰ ਅੰਜ਼ਾਮ ਦਿੱਤਾ ਗਿਆ ਸੀ | ਇਸ ਮੁਕੱਦਮੇ ਵਿਚ ਕੱਲ੍ਹ ਦੋਸ਼ੀਆਂ ਨੂੰ ਮਾਣਯੋਗ ...
ਪਟਿਆਲਾ, 6 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਦੇ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਸਮਾਜ ਦੇ ...
ਪਟਿਆਲਾ, 6 ਦਸੰਬਰ (ਗੁਰਵਿੰਦਰ ਸਿੰਘ ਔਲਖ)-ਭਾਰਤੀ ਸੰਵਿਧਾਨ ਦੇ ਪਿਤਾਮਾ ਡਾ. ਬਾਬਾ ਸਾਹਿਬ ਅੰਬੇਡਕਰ ਦੀ ਬਰਸੀ ਮੌਕੇ ਨਗਰ ਨਿਗਮ ਪਾਰਕ ਵਿਚ ਸਥਾਪਤ ਬਾਬਾ ਸਾਹਿਬ ਦੇ ਬੁੱਤ ਨੂੰ ਹਾਰ ਪਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਸੰਯੁਕਤ ਕਮਿਸ਼ਨਰ ਜੀਵਨਜੋਤ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX