ਤਾਜਾ ਖ਼ਬਰਾਂ


ਜਾਪਾਨ ਦੇ ਇਜ਼ੂ ਟਾਪੂ 'ਤੇ ਭੂਚਾਲ ਦੇ ਝਟਕੇ ਮਹਿਸੂਸ
. . .  2 minutes ago
ਇਜ਼ੂ ਟਾਪੂ (ਜਾਪਾਨ), 24 ਮਾਰਚ-ਅੱਜ ਸਵੇਰੇ 00:06:45 ਵਜੇ ਜਾਪਾਨ ਦੇ ਇਜ਼ੂ ਟਾਪੂ 'ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਸੰਯੁਕਤ ਰਾਜ ਭੂ-ਵਿਗਿਆਨਕ ਸਰਵੇਖਣ ਨੇ ਦੱਸਿਆ ਕਿ ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.6 ਮਾਪੀ ਗਈ।ਇਜ਼ੂ ਟਾਪੂ ਜਪਾਨ ਦੇ ਇਜ਼ੂ ਪ੍ਰਾਇਦੀਪ...
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਜੇਲ੍ਹ ਬਰੇਕ ਦੀ ਖੁਫੀਆ ਰਿਪੋਰਟ ਮਿਲਣ ਤੋਂ ਬਾਅਦ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਪੰਜਾਬ ਤੋਂ ਬਾਹਰ ਭੇਜ ਦਿੱਤਾ ਗਿਆ
. . .  1 day ago
ਰਿਕਟਰ ਸਕੇਲ 'ਤੇ 3.8 ਦੀ ਤੀਬਰਤਾ ਵਾਲਾ ਭੂਚਾਲ ਅੱਜ ਸ਼ਾਮ 6:51 ਵਜੇ ਮਨੀਪੁਰ ਦੇ ਮੋਇਰਾਂਗ ਵਿਚ ਆਇਆ
. . .  1 day ago
ਪਵਿੱਤਰ ਰਮਜ਼ਾਨ ਉਲ ਮੁਬਾਰਕ ਮਹੀਨੇ ਦਾ ਚੰਦ ਆਇਆ ਨਜ਼ਰ ,ਰੋਜ਼ਾ ਸਵੇਰੇ ਰੱਖਿਆ ਜਾਵੇਗਾ- ਮੁਫ਼ਤੀ-ਏ-ਆਜ਼ਮ , ਪੰਜਾਬ
. . .  1 day ago
ਮਲੇਰਕੋਟਲਾ, 23 ਮਾਰਚ (ਮੁਹੰਮਦ ਹਨੀਫ਼ ਥਿੰਦ)-ਮਲੇਰਕੋਟਲਾ ਦੀਆਂ ਵੱਖ-ਵੱਖ ਮਸਜਿਦਾਂ ਵਿਚ ਅੱਜ ਮਗ਼ਰਿਬ ਦੀ ਨਮਾਜ਼ ਅਦਾ ਕਰਨ ਤੋਂ ਬਾਅਦ ਮੁਸਲਿਮ ਭਾਈਚਾਰੇ ਵਲੋਂ ਰਮਜ਼ਾਨ ਉਲ ਮੁਬਾਰਕ ਦੇ ਚੰਦ ਨੂੰ ...
ਲੋਕ ਸਭਾ ’ਚ ‘ਦਿ ਅਪਰੋਪ੍ਰੀਏਸ਼ਨ ਬਿੱਲ, 2023’ ਪਾਸ, ਸਦਨ ਭਲਕੇ 24 ਮਾਰਚ ਤੱਕ ਮੁਲਤਵੀ
. . .  1 day ago
ਲੋਕ ਸਭਾ ’ਚ ‘ਦਿ ਅਪਰੋਪ੍ਰੀਏਸ਼ਨ ਬਿੱਲ, 2023’ ਪਾਸ, ਸਦਨ ਭਲਕੇ 24 ਮਾਰਚ ਤੱਕ ਮੁਲਤਵੀ
‘ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ’ 7 ਅਪ੍ਰੈਲ ਨੂੰ ਆਵੇਗੀ ਸਿਨੇਮਾਘਰਾਂ ’ਚ
. . .  1 day ago
ਚੰਡੀਗੜ੍ਹ, 23 ਮਾਰਚ- ਘੈਂਟ ਬੁਆਏਜ਼ ਐਂਟਰਟੇਨਮੈਂਟ ਤੇ ਨੀਰੂ ਬਾਜਵਾ ਐਂਟਰਟੇਨਮੈਂਟ ਵਲੋਂ ਪੇਸ਼ ਕੀਤੀ ਗਈ ਅਤੇ ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ ਅਤੇ ਸੰਤੋਸ਼ ਸੁਭਾਸ਼ ਥੀਟੇ ਵਲੋਂ ਬਣਾਈ ਗਈ ਫ਼ਿਲਮ ‘ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ’ 7 ਅਪ੍ਰੈਲ ਨੂੰ ਸਿਨੇਮਾਘਰਾਂ ਵਿਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਨੂੰ ਪੰਜਾਬ....
ਪੁਲਿਸ ਕਿਸੇ ਨੂੰ ਵੀ ਬੇਵਜ੍ਹਾ ਪਰੇਸ਼ਾਨ ਨਹੀਂ ਕਰੇਗੀ- ਆਈ.ਜੀ.
. . .  1 day ago
ਚੰਡੀਗੜ੍ਹ, 23 ਮਾਰਚ- ਆਈ. ਜੀ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਹਰਿਆਣਾ ਦੇ ਸ਼ਾਹਬਾਦ ਵਿਚ ਅੰਮ੍ਰਿਤਪਾਲ ਦੀ ਨਵੀਂ ਲੋਕੇਸ਼ਨ ਮਿਲੀ ਹੈ। ਪੁਲਿਸ ਅਨੁਸਾਰ ਉਹ 19 ਮਾਰਚ ਨੂੰ ਇੱਥੇ ਪਹੁੰਚਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਕਿਸੇ ਨੂੰ ਵੀ ਟਾਰਚਰ ਨਹੀਂ ਕੀਤਾ ਅਤੇ ਨਾ ਹੀ ਅਜਿਹਾ ਕੀਤਾ.....
30 ਮੁਲਜ਼ਮਾਂ ਦੀ ਹੋਵੇਗੀ ਗਿ੍ਫ਼ਤਾਰੀ, ਬਾਕੀਆਂ ਨੂੰ ਚਿਤਾਵਨੀ ਦੇ ਕੇ ਛੱਡ ਦਿੱਤਾ ਜਾਵੇਗਾ- ਆਈ. ਜੀ.
. . .  1 day ago
ਚੰਡੀਗੜ੍ਹ, 23 ਮਾਰਚ- ਅੰਮ੍ਰਿਤਪਾਲ ਮਾਮਲੇ ਵਿਚ ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਪ੍ਰੈਸ ਕਾਨਫ਼ਰੰਸ ਕਰ ਜਾਣਕਾਰੀ ਦਿੱਤੀ ਗਈ ਕਿ ਇਸ ਮਾਮਲੇ ਵਿਚ ਹੁਣ ਤੱਕ 207 ਮੁਲਜ਼ਮ ਡਿਟੇਨ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਸਿਰਫ਼...
ਕੋਟਕਪੂਰਾ ਗੋਲੀ ਕਾਂਡ ਮਾਮਲਾ: ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਉਮਰਾਨੰਗਲ ਅਤੇ ਐਸ.ਪੀ. ਚਰਨਜੀਤ ਸ਼ਰਮਾ ਨੂੰ ਹਾਈ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ
. . .  1 day ago
ਕੋਟਕਪੂਰਾ ਗੋਲੀ ਕਾਂਡ ਮਾਮਲਾ: ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਉਮਰਾਨੰਗਲ ਅਤੇ ਐਸ.ਪੀ. ਚਰਨਜੀਤ ਸ਼ਰਮਾ ਨੂੰ ਹਾਈ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ
ਕਰਜ਼ੇ ਤੋਂ ਤੰਗ ਪਤੀ-ਪਤਨੀ ਨੇ ਫ਼ਾਹਾ ਲੈ ਕੀਤੀ ਖ਼ੁਦਕੁਸ਼ੀ
. . .  1 day ago
ਲਹਿਰਾਗਾਗਾ, 23 ਮਾਰਚ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਲਹਿਰਾਗਾਗਾ ਦੇ ਨੇੜਲੇ ਪਿੰਡ ਬਖੋਰਾ ਕਲਾਂ ਵਿਖੇ ਕਰਜ਼ੇ ਅਤੇ ਗਰੀਬੀ ਤੋਂ ਤੰਗ ਆ ਕੇ ਮਜ਼ਦੂਰ ਪਤੀ-ਪਤਨੀ ਨੇ ਇਕੱਠਿਆਂ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਆਪਣੇ ਪਿੱਛੇ 2 ਨਾਬਾਲਗ ਬੱਚੇ ਛੱਡੇ ਗਏ ਹਨ। ਮ੍ਰਿਤਕ ਦੀ ਪਛਾਣ ਕਾਲਾ...
ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਲਈ ਭਾਈ ਮੰਡ ਤੇ ਹੋਰ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਤੇ ਕੇਂਦਰ ਸਰਕਾਰ ਦੀ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 23 ਮਾਰਚ (ਜਸਵੰਤ ਸਿੰਘ ਜੱਸ)- ਸਰਬੱਤ ਖ਼ਾਲਸਾ ਵਲੋਂ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਅਤੇ ਹੋਰ ਸਿੱਖ ਆਗੂਆਂ ਨੇ ਪੰਜਾਬ ਵਿਚ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਅਤੇ ਉਨ੍ਹਾਂ ’ਤੇ ਐਨ. ਐਸ. ਏ. ਵਰਗੀਆਂ ਧਾਰਾਵਾਂ ਲਾਏ ਜਾਣ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ...
ਸ਼ਹਿਰ ਦੇ ਬਾਹਰਵਾਰ ਦਰਜਨ ਦੇ ਕਰੀਬ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ
. . .  1 day ago
ਮਾਹਿਲਪੁਰ, 23 ਮਾਰਚ (ਰਜਿੰਦਰ ਸਿੰਘ)- ਬੀਤੀ ਦੇਰ ਰਾਤ ਸ਼ਰਾਰਤੀ ਅਨਸਰਾਂ ਵਲੋਂ ਮਾਹਿਲਪੁਰ ਸ਼ਹਿਰ ਦੇ ਬਾਹਰਵਾਰ ਮਾਹਿਲਪੁਰ –ਚੰਡੀਗੜ੍ਹ ਰੋਡ ’ਤੇ ਇਕ ਪੈਟਰੋਲ ਪੰਪ ਅਤੇ ਪੁੱਲ ਦੇ ਦੋਵੇਂ ਪਾਸੇ ਦਰਜਨ ਵੱਧ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਨਜ਼ਰ ਆਏ। ਪੁਲਿਸ ਕਰਮਚਾਰੀਆਂ......
ਹਰਿਆਣਾ ਦੇ ਸ਼ਾਹਾਬਾਦ ’ਚ ਅੰਮ੍ਰਿਤਪਾਲ ਸਿੰਘ ਨੂੰ ਪਨਾਹ ਦੇਣ ਵਾਲੀ ਔਰਤ ਕਾਬੂ: ਪੁਲਿਸ
. . .  1 day ago
ਸ਼ਾਹਬਾਦ ਮਾਰਕੰਡਾ, 23 ਮਾਰਚ (ਵਿਜੇ ਕੁਮਾਰ)- ਪੁਲਿਸ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅਤੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਭਾਲ ਕਰ ਰਹੀ ਹੈ। ਪੁਲਿਸ ਵਲੋਂ ਇਸ ਲਈ ਲਗਾਤਾਰ ਛਾਪੇਮਾਰੀ ਜਾਰੀ ਹੈ। ਅੰਮ੍ਰਿਤਪਾਲ ਸਿੰਘ 19, 20 ਅਤੇ 21 ਮਾਰਚ ਨੂੰ ਪੰਜਾਬ ਨਾਲ ਲੱਗਦੇ ਹਰਿਆਣਾ ਰਾਜ ਦੇ ਕੁਰੂਕਸ਼ੇਤਰ....
ਅੰਮ੍ਰਿਤਪਾਲ ਦਾ ਗੰਨਮੈਨ ਤਜਿੰਦਰ ਸਿੰਘ ਗਿੱਲ ਗਿ੍ਫ਼ਤਾਰ- ਡੀ.ਐਸ.ਪੀ.
. . .  1 day ago
ਖੰਨਾ, 23 ਮਾਰਚ- ਇੱਥੋਂ ਦੇ ਡੀ.ਐਸ.ਪੀ. ਹਰਸਿਮਰਤ ਸਿੰਘ ਨੇ ਦੱਸਿਆ ਕਿ ਇਕ ਵਿਅਕਤੀ ਜਿਸ ਦੀ ਪਛਾਣ ਤਜਿੰਦਰ ਸਿੰਘ ਗਿੱਲ ਵਜੋਂ ਹੋਈ ਹੈ, ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ। ਉਹ ਅੰਮ੍ਰਿਤਪਾਲ ਸਿੰਘ ਕੋਲ ਗੰਨਮੈਨ ਵਜੋਂ ਕੰਮ ਕਰਦਾ ਸੀ। ਸੋਸ਼ਲ ਮੀਡੀਆ ’ਤੇ ਉਸ ਦੀਆਂ ਹਥਿਆਰਾਂ ਨਾਲ ਲੈਸ ਕਈ ਤਸਵੀਰਾਂ ਦੇਖੀਆਂ.....
ਲੋਕ ਸਭਾ ਦੀ ਕਾਰਵਾਈ ਸ਼ਾਮ 6 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 23 ਮਾਰਚ- ਅਡਾਨੀ ਮਾਮਲੇ ਦੀ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਵਿਰੋਧੀ ਧਿਰ ਦੇ ਹੰਗਾਮੇ ਦਰਮਿਆਨ ਲੋਕ ਸਭਾ ਦੀ ਕਾਰਵਾਈ ਸ਼ਾਮ 6 ਵਜੇ ਤੱਕ ਮੁਲਤਵੀ...
ਰਾਹੁਲ ਗਾਂਧੀ ਦੀ ਲੋਕਤੰਤਰੀ ਟਿੱਪਣੀ ਅਤੇ ਅਡਾਨੀ ਮੁੱਦੇ 'ਤੇ ਹੰਗਾਮੇ ਦਰਮਿਆਨ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
. . .  1 day ago
ਰਾਹੁਲ ਗਾਂਧੀ ਦੀ ਲੋਕਤੰਤਰੀ ਟਿੱਪਣੀ ਅਤੇ ਅਡਾਨੀ ਮੁੱਦੇ 'ਤੇ ਹੰਗਾਮੇ ਦਰਮਿਆਨ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
ਅੰਮ੍ਰਿਤਪਾਲ ਦੇ ਸਾਥੀ ਦੋ ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅਦਾਲਤ ਵਲੋਂ ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।
ਅਸਾਮ: ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਦੇ ਸਾਥੀ 24 ਘੰਟੇ ਨਿਗਰਾਨੀ ਹੇਠ- ਜੇਲ੍ਹ ਅਧਿਕਾਰੀ
. . .  1 day ago
ਡਿਬਰੂਗੜ੍ਹ (ਅਸਾਮ), 23 ਮਾਰਚ- ਡਿਬਰੂਗੜ੍ਹ ਕੇਂਦਰੀ ਜੇਲ੍ਹ ਦੇ ਇਕ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਲ੍ਹ ਵਿਚ ਬੰਦ ਕੱਟੜਪੰਥੀ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਦੇ ਚਾਚਾ ਸਮੇਤ ਸੱਤ ਸਾਥੀਆਂ ਨੂੰ ਸੀ.ਸੀ.ਟੀ.ਵੀ. ਦੀ 24 ਘੰਟੇ ਨਿਗਰਾਨੀ ਹੇਠ ਵੱਖ-ਵੱਖ ਕੋਠੜੀਆਂ ਵਿਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ....
ਵਿਸ਼ਵ ਬੈਂਕ ਦੇ ਪ੍ਰਧਾਨ ਲਈ ਅਮਰੀਕੀ ਉਮੀਦਵਾਰ ਅਜੈ ਬੰਗਾ ਅੱਜ ਤੋਂ ਭਾਰਤ ਦੌਰੇ ’ਤੇ
. . .  1 day ago
ਵਾਸ਼ਿੰਗਟਨ, 23 ਮਾਰਚ- ਵਿਸ਼ਵ ਬੈਂਕ ਦੇ ਪ੍ਰਧਾਨ ਲਈ ਅਮਰੀਕੀ ਉਮੀਦਵਾਰ ਅਜੈ ਬੰਗਾ ਅੱਜ ਤੋਂ ਦਿੱਲੀ ਦੇ ਦੋ ਦਿਨਾਂ ਦੌਰੇ ’ਤੇ ਹੋਣਗੇ, ਜਿੱਥੇ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਦੇਸ਼ ਮੰਤਰੀ ਐਸ. ਜੈਸ਼ੰਕਰ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰਨਗੇ ਅਤੇ ਭਾਰਤ ਦੀਆਂ....
ਆਂਧਰਾ ਪ੍ਰਦੇਸ਼: ਇਮਾਰਤ ਡਿੱਗਣ ਨਾਲ 3 ਲੋਕਾਂ ਦੀ ਮੌਤ
. . .  1 day ago
ਅਮਰਾਵਤੀ, 23 ਮਾਰਚ- ਵਿਸ਼ਾਖ਼ਾਪਟਨਮ ਦੇ ਕਲੈਕਟਰੇਟ ਨੇੜੇ ਰਾਮਜੋਗੀ ਪੇਟਾ ਵਿਚ ਬੀਤੀ ਰਾਤ ਇਕ ਤਿੰਨ ਮੰਜ਼ਿਲਾ ਇਮਾਰਤ ਡਿੱਗਣ ਕਾਰਨ 3 ਲੋਕਾਂ ਦੀ ਮੌਤ ਹੋ ਗਈ ਅਤੇ 3 ਜ਼ਖ਼ਮੀ ਹੋ ਗਏ। ਪ੍ਰਸ਼ਾਸ਼ਨ ਵਲੋਂ ਖ਼ੋਜ ਅਤੇ...
ਭਾਜਪਾ ਨੇ ਖ਼ੂਨਦਾਨ ਕੈਂਪ ਲਗਾ ਮਨਾਇਆ ਸ਼ਹੀਦੀ ਦਿਹਾੜਾ
. . .  1 day ago
ਅੰਮ੍ਰਿਤਸਰ, 23 ਮਾਰਚ (ਹਰਮਿੰਦਰ ਸਿੰਘ)- ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਨ ਭਾਜਪਾ ਵਲੋਂ ਖ਼ੂਨਦਾਨ ਕੈਂਪ ਲਗਾ ਕੇ ਮਨਾਇਆ ਗਿਆ। ਕੈਂਪ ਦਾ ਉਦਘਾਟਨ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਵਲੋਂ ਕੀਤਾ ਗਿਆ। ਇਸ ਮੌਕੇ ਰਾਜਿੰਦਰ ਮੋਹਨ ਸਿੰਘ ਛੀਨਾ, ਡਾ. ਰਾਜ ਕੁਮਾਰ ਵੇਰਕਾ.....
ਅੰਮ੍ਰਿਤਪਾਲ ਦੇ ਸਾਥੀਆਂ ਦੀ ਅਜਨਾਲਾ ਵਿਚ ਦਰਜ ਮੁਕੱਦਮਿਆਂ ਸੰਬੰਧੀ ਅਦਾਲਤ ’ਚ ਪੇਸ਼ੀ
. . .  1 day ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ ਸਾਥੀਆਂ ਨੂੰ ਅੱਜ ਅਜਨਾਲਾ ਵਿਚ ਦਰਜ ਮੁੱਕਦਮਾ ਨੰਬਰ 29 ਤੇ 39 ਸੰਬੰਧੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਵਲੋਂ ਉਨ੍ਹਾਂ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਮੁੜ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਸਕਦਾ ਹੈ। ਇਹ ਜਾਣਕਾਰੀ.....
ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੇ ਭਰੀ ਪੰਜ-ਪੰਜ ਲੱਖ ਰੁਪਏ ਦੀ ਜ਼ਮਾਨਤ
. . .  1 day ago
ਫਰੀਦਕੋਟ, 23 ਮਾਰਚ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਤੇ ਤਤਕਾਲੀ ਐਸ.ਐਸ.ਪੀ. ਸੁਖਮੰਦਰ ਸਿੰਘ ਮਾਨ ਫਰੀਦਕੋਟ ਅਦਾਲਤ ਵਿਚ ਪੇਸ਼ੀ ਭੁਗਤਣ ਲਈ ਪਹੁੰਚੇ। ਅਦਾਲਤ ਵਲੋ ਤਿੰਨਾਂ ਦੇ....
ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਅਦਾਲਤ ਵਿਚ ਕੀਤਾ ਗਿਆ ਪੇਸ਼
. . .  1 day ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਅਜਨਾਲਾ)- ਅੰਮ੍ਰਿਤਪਾਲ ਸਿੰਘ ਦੇ 10 ਸਾਥੀਆਂ ਨੂੰ ਸਖ਼ਤ ਸੁਰੱਖ਼ਿਆ ਪ੍ਰਬੰਧਾਂ ਹੇਠ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਵਿਸ਼ਵਾਸ ਬਣਾਉਣ ਲਈ ਕਈ ਸਾਲ ਲੱਗ ਜਾਂਦੇ ਹਨ ਪਰ ਤੋੜਨ ਲਈ ਇਕ ਪਲ ਹੀ ਲਗਦਾ ਹੈ। -ਬਲਵੰਤ ਗਾਰਗੀ

ਬਠਿੰਡਾ

ਸਰੀਰਕ ਸ਼ੋਸ਼ਣ ਦਾ ਸ਼ਿਕਾਰ ਹੋਈ ਬੱਚੀ ਤੇ ਟਰੈਵਲ ਏਜੰਟਾਂ ਦੇ ਮਾਮਲੇ ਨੂੰ ਲੈ ਕੇ ਪਲਿਸ ਖ਼ਿਲਾਫ਼ ਧਰਨਾ

ਭਗਤਾ ਭਾਈਕਾ, 6 ਦਸੰਬਰ (ਸੁਖਪਾਲ ਸਿੰਘ ਸੋਨੀ)-ਸਥਾਨਕ ਸ਼ਹਿਰ ਦੇ ਭਾਈ ਬਹਿਲੋ ਚੌਕ 'ਚ ਅੱਜ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਪਿੰਡ ਸਿਰੀਏਵਾਲਾ ਵਿਖੇ ਸਰੀਰਕ ਸ਼ੋਸ਼ਣ ਦਾ ਸ਼ਿਕਾਰ ਹੋਈ ਬੱਚੀ ਦੇ ਦੋਸ਼ੀਆਂ ਤੇ ਸਥਾਨਕ ਸ਼ਹਿਰ 'ਚ ਕਥਿਤ ਠੱਗ ਟਰੈਵਲ ਏਜੰਟਾਂ ਖ਼ਿਲਾਫ਼ ਕਾਰਵਾਈ ਕਰਵਾਉਣ ਸੰਬੰਧੀ ਧਰਨਾ ਪ੍ਰਦਰਸ਼ਨ ਕੀਤਾ | ਧਰਨੇ ਦÏਰਾਨ 'ਆਪ' ਆਗੂਆਂ ਤੇ ਪੁਲਿਸ ਪ੍ਰਸ਼ਾਸਨ ਨੂੰ ਕਰੜੇ ਹੱਥੀਂ ਲੈਂਦੇ ਹੋਏ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਕੁਲਵੰਤ ਸਿੰਘ ਸੇਲਬਰਾਹ ਨੇ ਧਰਨੇ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਲਗਪਗ ਤਿੰਨ ਮਹੀਨੇ ਪਹਿਲਾਂ ਨੇੜਲੇ ਪਿੰਡ ਸਿਰੀਏਵਾਲਾ ਵਿਖੇ ਇਕ ਗਿਆਰਾਂ ਸਾਲ ਦੀ ਮਾਸੂਮ ਬੱਚੀ ਨਾਲ ਪਿੰਡ ਦੇ ਹੀ ਵਿਅਕਤੀ ਵਲੋਂ ਛੇੜਛਾੜ ਕੀਤੀ ਗਈ, ਜਿਸ ਨੂੰ ਲੈ ਕੇ ਸਥਾਨਕ ਪੁਲਿਸ ਪ੍ਰਸ਼ਾਸਨ ਦੁਆਰਾ ਪੀੜ੍ਹਤ ਧਿਰ 'ਤੇ ਹੀ ਮਾਮਲਾ ਦਰਜ ਕਰਕੇ ਉਨ੍ਹਾਂ 'ਤੇ ਸਮਝੌਤਾ ਲਈ ਦਬਾਅ ਬਣਾਇਆ ਜਾ ਰਿਹਾ ਹੈ | ਸੇਲਬਰਾਹ ਨੇ ਦੋਸ਼ ਲਗਾਇਆ ਕਿ ਮਾਮਲੇ 'ਚ ਕਥਿਤ ਦੋਸ਼ੀ ਦੇ ਆਮ ਆਦਮੀ ਪਾਰਟੀ ਨਾਲ ਸੰਬੰਧ ਰੱਖਦੇ ਹਨ, ਜਿਸ ਕਰਕੇ 'ਆਪ' ਆਗੂਆਂ ਵਲੋਂ ਵਿਅਕਤੀ ਦੀ ਲੁਕਵੀਂ ਛੁਪਮੀ ਮਦਦ ਕੀਤੀ ਜਾ ਰਹੀ ਹੈ | ਸ. ਸੇਲਬਰਾਹ ਨੇ ਪੁਲਿਸ ਪ੍ਰਸ਼ਾਸਨ 'ਤੇ ਮਾੜੇ ਰਵੱਈਏ ਦਾ ਦੋਸ਼ ਲਗਾਉਂਦੇ ਹੋਏ ਪੀੜਤ ਪਰਿਵਾਰ 'ਤੇ ਦਬਾਅ ਪਾਉਣਾ ਬੰਦ ਕਰਕੇ ਪੀੜਤ ਪਰਿਵਾਰ 'ਤੇ ਦਰਜ ਕੀਤਾ ਪਰਚਾ ਰੱਦ ਕੀਤੇ ਜਾਣ ਦੀ ਮੰਗ ਕੀਤੀ | ਇਸ ਮੌਕੇ ਸ਼ਹਿਰ 'ਚ ਕਥਿਤ ਠੱਗ ਟਰੈਵਲ ਏਜੰਟਾਂ ਦੀ ਠੱਗੀ ਦਾ ਸ਼ਿਕਾਰ ਹੋਏ ਪੀੜਤਾਂ ਨੂੰ ਇਨਸਾਫ਼ ਦਿਵਾਉਣ ਖਾਤਰ ਬੀਕੇਯੂ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਪ੍ਰਧਾਨ ਪ੍ਰਸ਼ੋਤਮ ਮਹਿਰਾਜ ਨੇ ਧਰਨੇ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਾਫ਼ੀ ਦਿਨ ਪਹਿਲਾਂ ਠੱਗੀ ਦਾ ਸ਼ਿਕਾਰ ਹੋਏ ਪੀੜਤਾਂ 'ਚੋਂ ਕੁਝ ਪਰਿਵਾਰਾਂ ਵਲੋਂ ਦਾਣਾ ਮੰਡੀ 'ਚ ਪਾਣੀ ਵਾਲੀ ਟੈਂਕੀ 'ਤੇ ਚੜਨ ਉਪਰੰਤ ਡੀ. ਐਸ. ਪੀ. ਫੂਲ ਵਲੋਂ ਵਿਸ਼ਵਾਸ ਦਿਵਾਇਆ ਸੀ ਕਿ ਪੀੜਤਾਂ ਦੀ ਮੰਗ ਤਹਿਤ ਵੱਖੋ-ਵੱਖਰੀਆਂ ਐਫ. ਆਈ. ਆਰ. ਦਰਜ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨਗੇ | ਇਸ ਦੇ ਕਈ ਦਿਨ ਗੁਜਰ ਜਾਣ ਮਗਰੋਂ ਉਕਤ ਠੱਗ ਟਰੈਵਲ ਏਜੰਟਾਂ ਖ਼ਿਲਾਫ਼ ਤਾਂ ਕੀ ਸਖ਼ਤ ਐਕਸ਼ਨ ਲੈਣਾ ਸੀ ਬਲਕਿ ਹਲੇ ਤੱਕ ਕਰੀਬ 4 ਐਫ. ਆਈ. ਆਰ. ਹੀ ਦਰਜ ਕੀਤੀਆਂ ਗਈਆਂ ਹਨ ਤੇ ਪੀੜਤ ਪਰਿਵਾਰ ਇਨਸਾਫ਼ ਲੈਣ ਖਾਤਰ ਖੱਜਲ-ਖੁਆਰ ਹੋ ਰਹੇ ਹਨ | ਇਸ ਮÏਕੇ ਧਰਨਾਕਾਰੀਆਂ ਵਲੋਂ ਪੁਲਿਸ ਪ੍ਰਸ਼ਾਸਨ ਨੂੰ ਦੋਹਾਂ ਮਾਮਲਿਆਂ 'ਚ ਮੰਗਾਂ ਸੰਬੰਧੀ ਕਾਰਵਾਈ ਕਰਨ ਦਾ ਅਲਟੀਮੇਟਮ ਦੇਣ ਮਗਰੋਂ ਆਪਣਾ ਧਰਨਾ ਪ੍ਰਦਰਸ਼ਨ ਸਮਾਪਤ ਕਰ ਦਿੱਤਾ ਗਿਆ | ਸਟੇਜ ਦੀ ਕਾਰਵਾਈ ਤੀਰਥ ਰਾਮ ਸੇਲਬਰਾਹ ਨੇ ਨਿਭਾਈ | ਧਰਨੇ ਦੌਰਾਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਤੋਂ ਹਰਬੰਸ ਸਿੰਘ ਕੋਠਾਗੁਰੂ ਤੇ ਬੂਟਾ ਸਿੰਘ ਬਾਜਵਾ, ਬੀਕੇਯੂ ਕ੍ਰਾਂਤੀਕਾਰੀ ਪੰਜਾਬ ਤੋਂ ਜ਼ਿਲ੍ਹਾ ਜਨਰਲ ਸਕੱਤਰ ਗੁਰਪ੍ਰੀਤ ਭਗਤਾ, ਬੁਲਾਰਾ ਰਿਤੇਸ਼ ਕੁਮਾਰ ਰਿੰਕੂ, ਗੁਰਜੰਟ ਜੰਡਾਂਵਾਲਾ ਆਦਿ ਨੇ ਸੰਬੋਧਨ ਕੀਤਾ ਜਦ ਕਿ ਜਗਸੀਰ ਮਹਿਰਾਜ ਕੇਪੀਮਯੂਨੀਅਨ, ਗਗਨਦੀਪ ਗੱਗੀ, ਜਗਦੀਪ ਸਿੰਘ ਵਿਦਿਆਰਥੀ ਆਗੂ, ਗੋਰਾ ਹਾਕਮ ਵਾਲਾ, ਪਰਮਜੀਤ ਜਲਾਲ, ਬਾਬੂ ਗੁਰੂਸਰ ਸਮੇਤ ਹੋਰ ਵੀ ਕਿਸਾਨ ਤੇ ਮਜ਼ਦੂਰ ਆਗੂ ਹਾਜ਼ਰ ਸਨ |

ਸਰਕਾਰੀ ਦਫ਼ਤਰਾਂ 'ਚ ਅਜੇ ਵੀ ਆਮ ਲੋਕਾਂ ਦੀ ਹੋ ਰਹੀ ਲੁੱਟ

ਸੀਂਗੋ ਮੰਡੀ, 6 ਦਸੰਬਰ (ਪਿ੍ੰਸ ਗਰਗ)-ਸੂਬੇ ਅੰਦਰ ਪਿਛਲੇ ਲੰਬੇ ਸਮੇਂ ਤੋਂ ਭਿ੍ਸ਼ਟਾਚਾਰੀ ਤੇ ਸਰਕਾਰਾਂ ਦੀਆਂ ਹੋਰ ਮਾੜੀਆਂ ਨੀਤੀਆਂ ਤੋਂ ਦੁਖੀ ਇਸ ਵਾਰ ਵਿਧਾਨ ਸਭਾ ਚੋਣਾਂ 'ਚ ਪੰਜਾਬ ਵਾਸੀਆਂ ਨੇ ਆਮ ਆਦਮੀ ਪਾਰਟੀ ਦੇ ਹੱਕ 'ਚ ਫਤਵਾ ਦੇ ਕੇ ਇਕ ਨਵਾਂ ਇਤਿਹਾਸ ਰਚਿਆ, ...

ਪੂਰੀ ਖ਼ਬਰ »

ਕਾਂਗਰਸੀ ਵਫ਼ਦ ਵਲੋਂ ਆਟਾ-ਦਾਲ ਕਾਰਡਾਂ ਦੀ ਫੂਡ ਸਪਲਾਈ ਵਿਭਾਗ ਤੋਂ ਜਾਂਚ ਕਰਵਾਉਣ ਦੀ ਮੰਗ

ਬਠਿੰਡਾ, 6 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਸਰਕਾਰ ਵਲੋਂ ਆਟਾ-ਦਾਲ ਵਾਲੇ ਰਾਸ਼ਨ ਕਾਰਡਾਂ ਦੀ ਕਰਵਾਈ ਜਾ ਰਹੀ ਜਾਂਚ 'ਚ ਨਗਰ ਨਿਗਮ ਬਠਿੰਡਾ ਦੇ ਕਰਮਚਾਰੀਆਂ ਦੀ ਡਿਊਟੀ ਲਗਾਏ ਜਾਣ 'ਤੇ ਕਾਂਗਰਸੀ ਆਗੂਆਂ ਨੇ ਇਤਰਾਜ਼ ਪ੍ਰਗਟ ਕਰਦੇ ਹੋਏ ਇਨ੍ਹਾਂ ਕਾਰਡਾਂ ਦੀ ...

ਪੂਰੀ ਖ਼ਬਰ »

ਥਰਮਲ ਮੈਨੇਜਮੈਂਟ ਤੋਂ ਖ਼ਫ਼ਾ ਠੇਕਾ ਮੁਲਾਜ਼ਮਾਂ ਨੇ ਮੁੱਖ ਗੇਟ ਨੂੰ ਜਾਮ ਕਰਕੇ ਦਿੱਤਾ ਧਰਨਾ

ਲਹਿਰਾ ਮੁਹੱਬਤ, 6 ਦਸੰਬਰ (ਭੀਮ ਸੈਨ ਹਦਵਾਰੀਆ/ ਸੁਖਪਾਲ ਸਿੰਘ ਸੁੱਖੀ)- ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੇ ਆਪਣੇ ਪਰਿਵਾਰਾਂ ਸਮੇਤ ਥਰਮਲ ਦੇ ਮੇਨ ਗੇਟ ਨੂੰ ਮੁਕੰਮਲ ਜਾਮ ਕਰਕੇ ਰੋਸ ਧਰਨਾ ਦਿੱਤਾ | ਜਥੇਬੰਦੀ ਦੇ ਪ੍ਰਧਾਨ ਜਗਰੂਪ ...

ਪੂਰੀ ਖ਼ਬਰ »

ਮੋਟਰ ਕੰਪਨੀ ਦੇ ਮੁਲਾਜ਼ਮ 'ਤੇ ਰਿਵਾਲਵਰ ਨਾਲ ਗੋਲੀ ਦਾਗ਼ਣ ਦੀ ਕੋਸ਼ਿਸ਼, ਮਾਮਲਾ ਦਰਜ

ਬਠਿੰਡਾ, 6 ਦਸੰਬਰ (ਪੱਤਰ ਪ੍ਰੇਰਕ)-ਬਠਿੰਡਾ 'ਚ ਇਕ ਮੋਟਰ ਕੰਪਨੀ ਦੇ ਮੁਲਾਜ਼ਮ 'ਤੇ ਇਕ ਕਾਰ ਮਾਲਕ ਵਲੋਂ ਰਿਵਾਲਵਰ ਨਾਲ ਗੋਲੀ ਦਾਗ਼ਣ ਦੀ ਕੋਸ਼ਿਸ਼ ਕੀਤੀ ਗਈ ਪਰ ਮੌਕੇ 'ਤੇ ਕੰਪਨੀ ਮੈਨੇਜਰ ਵਲੋਂ ਵਰਤੀ ਫੁਰਤੀ ਕਾਰਨ ਉਸ ਦੀ ਜਾਨ ਬਚ ਗਈ | ਘਟਨਾ ਦੀ ਸੂਚਨਾ ਮਿਲਦੇ ਹੀ ...

ਪੂਰੀ ਖ਼ਬਰ »

ਗੋਨਿਆਣਾ ਨਗਰ ਕੌਂਸਲ ਦੇ ਸਫ਼ਾਈ ਕਰਮੀਆਂ ਵਲੋਂ ਹੜਤਾਲ ਜਾਰੀ

ਗੋਨਿਆਣਾ, 6 ਦਸੰਬਰ (ਲਛਮਣ ਦਾਸ ਗਰਗ, ਬਰਾੜ ਆਰ. ਸਿੰਘ)-ਗੋਨਿਆਣਾ ਨਗਰ ਕੌਂਸਲ ਦੇ ਸਫ਼ਾਈ ਕਰਮੀਆਂ ਵਲੋਂ ਕੀਤੀ ਹੜਤਾਲ ਅੱਜ ਚੌਥੇ ਦਿਨ 'ਚ ਦਾਖ਼ਲ ਹੋ ਗਈ ਹੈ | ਸਥਾਨਕ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਸ਼ੁਰੇਸ਼ ਕੁਮਾਰ ਦੀ ਅਗਵਾਈ 'ਚ ਅੱਜ ਵੀ ਇਕ ਮੀਟਿੰਗ ਕੀਤੀ ਗਈ ਤੇ ...

ਪੂਰੀ ਖ਼ਬਰ »

ਬੇਸਹਾਰਾ ਮਜ਼ਦੂਰ ਦੀ ਬਿਮਾਰੀ ਕਾਰਨ ਮੌਤ

ਬਠਿੰਡਾ, 6 ਦਸੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੀ ਸਹਾਰਾ ਜਨ ਸੇਵਾ ਦੀ ਟੀਮ ਵਲੋਂ ਸਥਾਨਕ ਮਾਲ ਰੋਡ ਤੋਂ ਇਕ ਬੇਸਹਾਰਾ ਮਰੀਜ਼ ਨੂੰ ਗੰਭੀਰ ਬਿਮਾਰੀ ਦੀ ਹਾਲਤ 'ਚ ਚੁੱਕ ਕੇ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ ਗਿਆ, ਜਿਥੇ ਡਾਕਟਰ ਨੇ ...

ਪੂਰੀ ਖ਼ਬਰ »

ਆਜੀਵਿਕਾ ਮਿਸ਼ਨ ਤਹਿਤ ਵੱਖ-ਵੱਖ ਪਿੰਡਾਂ 'ਚ ਜਾਗਰੂਕਤਾ ਕੈਂਪ ਲਗਾਏ

ਭਾਈਰੂਪਾ, 6 ਦਸੰਬਰ (ਵਰਿੰਦਰ ਲੱਕੀ) -ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਕਲਸਟਰ ਲੈਵਲ ਫੈਡਰੇਸ਼ਨ ਬੀਬੀ ਪਾਰੋ ਦੇ ਮੈਂਬਰਾਂ ਤੇ ਬਲਾਕ ਸਟਾਫ਼ ਵਲੋਂ ਵੱਖ-ਵੱਖ ਪਿੰਡਾਂ 'ਚ ਲਿੰਗ ਅਧਾਰਿਤ ਹਿੰਸਾ ਦੇ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਪਿੰਡ ਰਾਈਆ ...

ਪੂਰੀ ਖ਼ਬਰ »

ਰੇਲ ਗੱਡੀ ਦੀ ਟੱਕਰ ਨਾਲ ਜ਼ਖ਼ਮੀ ਨੌਜਵਾਨ ਦੀ ਮੌਤ

ਬਠਿੰਡਾ, 6 ਦਸੰਬਰ (ਅਵਤਾਰ ਸਿੰਘ ਕੈਂਥ)-ਸ਼ਹਿਰ ਦੀਆਂ ਰੇਲਵੇ ਲਾਈਨਾਂ ਡੱਬਵਾਲੀ ਸਿਰਸਾ ਰੋਡ 'ਤੇ ਸਥਿਤ ਲਾਲ ਸਿੰਘ ਬਸਤੀ ਨੇੜਲੇ ਲਾਈਨਾਂ ਕੋਲ ਜ਼ਿੰਦਗੀ ਦੀ ਤੇਜ਼ ਰਫ਼ਤਾਰ ਕਾਰਨ ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਇਕ ਨੌਜਵਾਨ ਜ਼ਖ਼ਮੀ ਹੋ ਗਿਆ | ਘਟਨਾ ਦੀ ਸੂਚਨਾ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਦੀ ਸਾਲਾਨਾ ਕਾਨਵੋਕੇਸ਼ਨ

ਬਠਿੰਡਾ, 6 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਬਠਿੰਡਾ ਵਿਖੇ ਬਾਬਾ ਫ਼ਰੀਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਵਲੋਂ ਐਮ. ਟੈੱਕ. ਤੇ ਬੀ. ਟੈੱਕ ਦੇ ਸਾਰੇ ਪਾਸ ਹੋ ਚੁੱਕੇ ਵਿਦਿਆਰਥੀਆਂ ਦੀ ਸਾਲਾਨਾ ...

ਪੂਰੀ ਖ਼ਬਰ »

ਪਿਉ-ਪੁੱਤ ਦੇ ਹੱਕ 'ਚ ਕਿਸਾਨ ਜਥੇਬੰਦੀਆਂ ਵਲੋਂ ਪੁਲਿਸ ਥਾਣੇ ਅੱਗੇ ਧਰਨਾ ਜਾਰੀ

ਭਗਤਾ ਭਾਈਕਾ, 6 ਦਸੰਬਰ (ਸੁਖਪਾਲ ਸਿੰਘ ਸੋਨੀ)-ਸਥਾਨਕ ਨਾਇਬ ਤਹਿਸੀਲਦਾਰ ਵਲੋਂ ਸਰਕਾਰੀ ਕੰਮਾਂ 'ਚ ਵਿਘਨ ਪਾਉਣ ਤੇ ਧਮਕਾਉਣ ਦੇ ਦੋਸ਼ਾਂ ਤਹਿਤ ਸ਼ਹਿਰ ਦੇ ਕਿਸਾਨ ਪਿਉ-ਪੁੱਤ ਖ਼ਿਲਾਫ਼ ਦਰਜ ਕਰਵਾਏ ਗਏ ਮੁਕੱਦਮੇ ਨੂੰ ਰੱਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ (ਮਾਨਸਾ) ...

ਪੂਰੀ ਖ਼ਬਰ »

ਨਸ਼ਾ ਵੇਚਣ ਤੋਂ ਰੋਕਿਆ ਤਾਂ ਘਰ 'ਚ ਦਾਖ਼ਲ ਹੋ ਕੇ ਧੋਬਿਆਣਾ ਬਸਤੀ 'ਚ ਇਕ ਪਰਿਵਾਰ ਦੀ ਕੀਤੀ ਕੁੱਟਮਾਰ

ਬਠਿੰਡਾ, 6 ਦਸੰਬਰ (ਪ. ਪ.)-ਧੋਬਿਆਣਾ ਬਸਤੀ 'ਚ ਇਕ ਘਰ 'ਚ ਅੰਦਰ ਦਾਖਲ ਹੋ ਪਰਿਵਾਰ ਦੀ ਕੁੱਟਮਾਰ ਕਰਨ ਤੋਂ ਬਾਅਦ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਦੇ ਡਾਕਟਰ ਵਲੋਂ ਨਿੱਜੀ ਹਸਪਤਾਲ 'ਚ ਰੈਫ਼ਰ ਕਰਨ ਤੇ ਪੁਲਿਸ ਵਲੋਂ ਮਾਰਕੁਟਾਈ ਕਰਨ ਵਾਲੇ ਲੋਕਾਂ ਖ਼ਿਲਾਫ਼ ਕਾਰਵਾਈ ਨਾ ਕਰਨ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀ ਯੂਨੀਅਨ ਆਗੂਆਂ ਵਲੋਂ ਨਗਰ ਨਿਗਮ ਕਮਿਸ਼ਨਰ ਦਾ ਸਵਾਗਤ

ਬਠਿੰਡਾ, 6 ਦਸੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਨਗਰ ਨਿਗਮ ਕਮਿਸ਼ਨਰ ਰਾਹੁਲ ਕੁਮਾਰ ਆਈ. ਏ. ਐੱਸ. ਵਲੋਂ ਅਹੁਦਾ ਸੰਭਾਲਣ ਮੌਕੇ ਨਗਰ ਨਿਗਮ ਦੇ ਸਫ਼ਾਈ ਸੇਵਕ ਕਰਮਚਾਰੀ ਯੂਨੀਅਨ ਆਗੂਆਂ ਤੇ ਮੈਂਬਰਾਂ ਵਲੋਂ ਸਵਾਗਤ ਕੀਤਾ ਗਿਆ | ਇਸ ਮੌਕੇ ਸਫ਼ਾਈ ਸੇਵਕ ਕਰਮਚਾਰੀ ਯੂਨੀਅਨ ...

ਪੂਰੀ ਖ਼ਬਰ »

ਭਾਜਪਾ ਵਲੋਂ ਸਾਬਕਾ ਸੰਸਦੀ ਸਕੱਤਰ ਸਰੂਪ ਚੰਦ ਸਿੰਗਲਾ ਸੂਬਾ ਵਿੱਤ ਕਮੇਟੀ ਦੇ ਮੈਂਬਰ ਨਿਯੁਕਤ

ਬਠਿੰਡਾ, 6 ਦਸੰਬਰ (ਸੱਤਪਾਲ ਸਿੰਘ ਸਿਵੀਆਂ)-ਭਾਰਤੀ ਜਨਤਾ ਪਾਰਟੀ (ਭਾਜਪਾ) ਵਲੋਂ 'ਮਿਸ਼ਨ 2024' ਤਹਿਤ ਪੰਜਾਬ 'ਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਜਥੇਬੰਦਕ ਢਾਂਚੇ ਦਾ ਵਿਸਥਾਰ ਕੀਤਾ ਜਾ ਰਿਹਾ, ਜਿਸ ਤਹਿਤ ਬਠਿੰਡਾ ਸ਼ਹਿਰੀ ਹਲਕੇ ਦੇ ਸਾਬਕਾ ਵਿਧਾਇਕ ਤੇ ਸਾਬਕਾ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ

ਚਾਉਕੇ, 6 ਦਸੰਬਰ (ਮਨਜੀਤ ਸਿੰਘ ਘੜੈਲੀ)-ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋੋ ਕਲਾਂ ਵਿਖੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਪ੍ਰਧਾਨ ਸ੍ਰੀਮਤੀ ਬਬਲੀ ਖੀਪਲ ਦੀ ਦੇਖ-ਰੇਖ ਹੇਠ ਨਰਸਰੀ ਤੋਂ ਸੱਤਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਦੀ ...

ਪੂਰੀ ਖ਼ਬਰ »

ਡਾ. ਅੰਬੇਡਕਰ ਨੇ ਸਰਬੋਤਮ ਸੰਵਿਧਾਨ ਲਿਖ ਕੇ ਭਾਰਤ ਦਾ ਕੱਦ ਕੀਤਾ ਉੱਚਾ-ਚੇਅਰਮੈਨ ਅਗਰਵਾਲ

ਬਠਿੰਡਾ, 6 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੇ ਦੇਸ਼ ਨੂੰ ਪੂਰੀ ਤਰ੍ਹਾਂ ਲੋਕ-ਹਿਤੈਸ਼ੀ, ਕਲਿਆਣਕਾਰੀ ਤੇ ਬਰਾਬਰੀ ਵਾਲਾ ਸੰਵਿਧਾਨ ਦਿੱਤਾ ਹੈ, ਜਿਸ ਦੇ ਚੱਲਦਿਆਂ ਅੱਜ ਸਾਰੀ ਦੁਨੀਆਂ ਉਨ੍ਹਾਂ ਨੂੰ ਸਿਜਦਾ ਕਰਦੀ ਹੈ | ਇਹ ...

ਪੂਰੀ ਖ਼ਬਰ »

ਨੰਗਲਾ ਦੇ ਮਾਲਵਾ ਪਬਲਿਕ ਸਕੂਲ 'ਚ ਅੰਤਰ ਸਕੂਲ ਕੁਇਜ਼ ਮੁਕਾਬਲੇ ਕਰਵਾਏ

ਸੀਂਗੋ ਮੰਡੀ, 6 ਦਸੰਬਰ (ਲੱਕਵਿੰਦਰ ਸ਼ਰਮਾ)-ਪਿੰਡ ਨੰਗਲਾ ਦੇ ਮਾਲਵਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਦੇ ਮਕਸਦ ਨਾਲ ਅੰਤਰ ਸਕੂਲ ਕੁਇਜ਼ ਮੁਕਾਬਲਾ ਕਰਵਾਇਆ ਗਿਆ, ਜਿਸ ਦੀ ਅਗਵਾਈ ਪਿੰ੍ਰਸੀਪਲ ਸੰਤ ਸਿੰਘ ਸਿੱਧੂ ਨੇ ਨਿਭਾਈ ...

ਪੂਰੀ ਖ਼ਬਰ »

ਡਾ. ਅੰਬੇਡਕਰ ਨੂੰ ਪ੍ਰੀਨਿਰਵਾਣ ਦਿਵਸ 'ਤੇ ਸ਼ਰਧਾ ਦੇ ਫੁੱਲ ਭੇਟ

ਬਠਿੰਡਾ, 6 ਦਸੰਬਰ (ਅਵਤਾਰ ਸਿੰਘ ਕੈਂਥ)-ਵੈਟਨਰੀ ਪੋਲੀਟੈਕਨਿਕ ਕਾਲਜ ਤੇ ਖੇਤਰੀ ਖੋਜ ਸਿਖਲਾਈ ਕੇਂਦਰ ਕਾਲਝਰਾਣੀ ਦੇ ਪਿੰ੍ਰਸੀਪਲ ਕਮ ਜੁਆਇੰਟ ਡਾਇਰੈਕਟਰ ਡਾ. ਬਿਮਲ ਸ਼ਰਮਾ ਨੇ ਪ੍ਰੀਨਿਰਵਾਣ ਦਿਵਸ ਮਨਾਉਣ ਮੌਕੇ ਸਿੱਖਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਆਰ. ਐਮ. ਪੀ. ਆਈ. ਨੇ 'ਪ੍ਰਤਿਗਿਆ ਦਿਹਾੜੇ' ਵਜੋਂ ਮਨਾਇਆ ਡਾ. ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ

ਬਠਿੰਡਾ, 6 ਦਸੰਬਰ (ਸੱਤਪਾਲ ਸਿੰਘ ਸਿਵੀਆਂ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਦੀ ਜ਼ਿਲ੍ਹਾ ਕਮੇਟੀ ਬਠਿੰਡਾ ਵਲੋਂ ਭਾਰਤ ਦੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਸਥਾਨਕ ਮਿੰਨੀ ਸਕੱਤਰੇਤ ਨੇੜੇ ...

ਪੂਰੀ ਖ਼ਬਰ »

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਭਾਈ ਵੀਰ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ

ਬਠਿੰਡਾ, 6 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਧੁਨਿਕ ਪੰਜਾਬੀ ਸਾਹਿਤ ਦੇ ਮੋਢੀ ਸਾਹਿਤਕਾਰ ਤੇ ਪ੍ਰਸਿੱਧ ਸਿੱਖ ਵਿਦਵਾਨ ਭਾਈ ਵੀਰ ਸਿੰਘ ਦੇ 150 ਸਾਲਾ ਜਨਮ ਦਿਹਾੜੇ ਮÏਕੇ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਲੋਂ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ...

ਪੂਰੀ ਖ਼ਬਰ »

ਅਕਾਲੀ ਦਲ-ਬਸਪਾ ਗੱਠਜੋੜ ਨੇ ਡਾ. ਅੰਬੇਡਕਰ ਦਾ 'ਪ੍ਰੀ-ਨਿਰਵਾਣ ਦਿਵਸ' ਮਨਾਇਆ

ਬਠਿੰਡਾ, 6 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਵਲੋਂ ਸਥਾਨਕ ਮਿੰਨੀ ਸਕੱਤਰੇਤ ਨਜ਼ਦੀਕ ਸਥਿਤ ਡਾ. ਅੰਬੇਡਕਰ ਪਾਰਕ ਵਿਖੇ ਡਾ. ਭੀਮ ਰਾਓ ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਉਨ੍ਹਾਂ ਦੇ ਆਦਮਕੱਦ ਬੁੱਤ 'ਤੇ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ 'ਚੋਂ ਚੋਰੀ ਹੋਏ ਨਵਜੰਮੇ ਬੱਚੇ ਦਾ 48 ਘੰਟੇ ਬਾਅਦ ਵੀ ਨਹੀਂ ਮਿਲਿਆ ਸੁਰਾਗ

ਬਠਿੰਡਾ, 6 ਦਸੰਬਰ (ਪ. ਪ.)-ਸਰਕਾਰੀ ਹਸਪਤਾਲ ਦੇ ਜੱਚਾ ਬੱਚਾ ਵਾਰਡ 'ਚੋਂ ਨਵ ਜੰਮਿਆਂ ਬੱਚੇ ਨੂੰ ਚੋਰੀ ਕਰਨ ਵਾਲੇ ਲੋਕਾਂ ਦਾ ਪੁਲਿਸ ਵਲੋਂ ਤਿੰਨ ਦਿਨ ਬੀਤ ਜਾਣ ਦੇ ਬਾਵਜੂਦ ਸੁਰਾਗ ਨਹੀਂ ਮਿਲਿਆ | ਇਸ ਦੌਰਾਨ ਦੋਸ਼ੀਆਂ ਦੀ ਇਕ ਹੋਰ ਸੀ. ਸੀ. ਟੀ. ਵੀ. ਫੁਟੇਜ ਮੰਗਲਵਾਰ ਨੂੰ ...

ਪੂਰੀ ਖ਼ਬਰ »

ਚੂਰਾ ਪੋਸਤ ਸਮੇਤ ਦੋ ਗਿ੍ਫ਼ਤਾਰ

ਰਾਮਾਂ ਮੰਡੀ, 6 ਦਸੰਬਰ (ਤਰਸੇਮ ਸਿੰਗਲਾ)-ਨਸ਼ਾ ਮੁਕਤੀ ਮੁਹਿੰਮ ਦੇ ਤਹਿਤ ਬੂਟਾ ਸਿੰਘ ਗਿੱਲ ਪੁਲਿਸ ਉੱਪ ਕਪਤਾਨ ਤਲਵੰਡੀ ਸਾਬੋ ਤੇ ਰਾਮਾਂ ਥਾਣਾ ਪ੍ਰਮੁੱਖ ਅੰਗਰੇਜ਼ ਸਿੰਘ ਦੀ ਅਗਵਾਈ ਹੇਠ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸੰਬੰਧ 'ਚ ਗਸ਼ਤ ਕਰ ਰਹੀ ਹੌਲਦਾਰ ...

ਪੂਰੀ ਖ਼ਬਰ »

ਡਾ. ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਨੂੰ ਸਮਰਪਿਤ ਬਸਪਾ ਵਲੋਂ ਤਲਵੰਡੀ ਸਾਬੋ 'ਚ ਰੈਲੀ

ਤਲਵੰਡੀ ਸਾਬੋ, 6 ਦਸੰਬਰ (ਰਣਜੀਤ ਸਿੰਘ ਰਾਜੂ)-ਡਾ. ਭੀਮ ਰਾਓ ਅੰਬੇਡਕਰ ਦੀ ਬਰਸੀ ਨੂੰ ਸਮਰਪਿਤ ਪ੍ਰੀ ਨਿਰਵਾਣ ਦਿਵਸ ਵਜੋਂ ਮਨਾਉਂਦਿਆਂ ਬਹੁਜਨ ਸਮਾਜ ਪਾਰਟੀ ਨੇ ਤਲਵੰਡੀ ਸਾਬੋ 'ਚ ਸੂਬਾ ਪੱਧਰੀ ਵਿਸ਼ਾਲ ਰਾਜਸੀ ਰੈਲੀ ਕਰਦਿਆਂ ਜਿਥੇ ਡਾ. ਅੰਬੇਡਕਰ ਨੂੰ ...

ਪੂਰੀ ਖ਼ਬਰ »

ਪ੍ਰਾਇਮਰੀ ਰਾਜ ਪੱਧਰੀ ਖੇਡਾਂ ਲਈ ਭਾਗ ਲੈਣ ਵਾਲੇ ਬੱਚਿਆਂ ਦੇ ਕਾਫ਼ਲੇ ਨੂੰ ਝੰਡੀ ਦੇ ਕੇ ਕੀਤਾ ਰਵਾਨਾ

ਭੁੱਚੋ ਮੰਡੀ, 6 ਦਸੰਬਰ (ਪਰਵਿੰਦਰ ਸਿੰਘ ਜੌੜਾ)-ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਾਜ ਪ੍ਰਾਇਮਰੀ ਸਕੂਲ ਖੇਡਾਂ ਜੋ ਕਿ ਸ੍ਰੀ ਅਨੰਦਪੁਰ ਸਾਹਿਬ ਜ਼ਿਲ੍ਹਾ ਰੂਪਨਗਰ ਵਿਖੇ ਹੋ ਰਹੀਆਂ ਹਨ, 'ਚ ਭਾਗ ਲੈਣ ਵਾਲੇ ਜ਼ਿਲ੍ਹਾ ਬਠਿੰਡਾ ਦੇ ਸਮੂਹ ਸਟੇਟ ...

ਪੂਰੀ ਖ਼ਬਰ »

ਨੌਜਵਾਨ ਆਗੂ ਗੁਰਬਾਜ਼ ਸਿੰਘ ਸਿੱਧੂ ਤਖ਼ਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ

ਤਲਵੰਡੀ ਸਾਬੋ, 6 ਦਸੰਬਰ (ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਹਲਕੇ ਦੇ ਸਾਬਕਾ ਵਿਧਾਇਕ ਦੇ ਸਪੁੱਤਰ ਗੁਰਬਾਜ਼ ਸਿੰਘ ਸਿੱਧੂ ਆਪਣੀ ਨਵ ਵਿਆਹੁਤਾ ਪਤਨੀ ਏਕਨੂਰ ਕੌਰ ਤੇ ਪਰਿਵਾਰ ਸਮੇਤ ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ | ਦੱਸਣਾ ...

ਪੂਰੀ ਖ਼ਬਰ »

ਕਿਸਾਨਾਂ ਨੂੰ ਬਿਨਾਂ ਯੋਗ ਮੁਆਵਜ਼ਾ ਦਿੱਤੇ ਭਾਰਤ ਮਾਲਾ ਸੜਕ ਬਣਾਉਣ ਦਾ ਭਾਕਿਯੂ ਉਗਰਾਹਾਂ ਵਲੋਂ ਵਿਰੋਧ

ਮÏੜ ਮੰਡੀ, 6 ਦਸੰਬਰ (ਗੁਰਜੀਤ ਸਿੰਘ ਕਮਾਲੂ)-ਭਾਰਤ ਮਾਲਾ ਸੜਕ ਬਣਾਉਣ ਲਈ 200 ਫੁੱਟ ਚÏੜੀ ਤੇ 12 ਫੁੱਟ ਉੱਚੀ ਜੋ ਕਿ ਗੁਜਰਾਤ ਤੋਂ ਅੰਮਿ੍ਤਸਰ ਤੱਕ ਵੱਡੀਆਂ ਕੰਪਨੀਆਂ ਦੇ ਵਪਾਰਕ ਵਰਤੋਂ ਲਈ ਬਣਨੀ ਹੈ | ਉਸ ਦਾ ਕੰਮ ਸ਼ੁਰੂ ਕਰਵਾਉਣ ਲਈ ਪਿੰਡ ਰਾਏਖਾਨਾ ਨੇੜੇ ਅੱਜ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX