ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਅੱਜ ਵਾਰਾਣਸੀ 'ਚ 'ਇਕ ਵਿਸ਼ਵ ਟੀਬੀ ਸੰਮੇਲਨ' ਨੂੰ ਕਰਨਗੇ ਸੰਬੋਧਨ
. . .  5 minutes ago
ਵਾਰਾਣਸੀ, 24 ਮਾਰਚ -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜਵਾਰਾਣਸੀ ਦੇ ਰੁਦਰਕਾਸ਼ ਕਨਵੈਨਸ਼ਨ ਸੈਂਟਰ ਵਿਖੇ ਵਿਸ਼ਵ ਟੀਬੀ ਦਿਵਸ 'ਤੇ 'ਇਕ ਵਿਸ਼ਵ ਟੀਬੀ ਸੰਮੇਲਨ' ਨੂੰ ਸੰਬੋਧਨ ਕਰਨਗੇ। ਇਹ ਸੰਮੇਲਨ ਸਿਹਤ ਅਤੇ ਪਰਿਵਾਰ ਭਲਾਈ...
ਜਾਪਾਨ ਦੇ ਇਜ਼ੂ ਟਾਪੂ 'ਤੇ ਭੂਚਾਲ ਦੇ ਝਟਕੇ ਮਹਿਸੂਸ
. . .  13 minutes ago
ਇਜ਼ੂ ਟਾਪੂ (ਜਾਪਾਨ), 24 ਮਾਰਚ-ਅੱਜ ਸਵੇਰੇ 00:06:45 ਵਜੇ ਜਾਪਾਨ ਦੇ ਇਜ਼ੂ ਟਾਪੂ 'ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਸੰਯੁਕਤ ਰਾਜ ਭੂ-ਵਿਗਿਆਨਕ ਸਰਵੇਖਣ ਨੇ ਦੱਸਿਆ ਕਿ ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.6 ਮਾਪੀ ਗਈ।ਇਜ਼ੂ ਟਾਪੂ ਜਪਾਨ ਦੇ ਇਜ਼ੂ ਪ੍ਰਾਇਦੀਪ...
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਜੇਲ੍ਹ ਬਰੇਕ ਦੀ ਖੁਫੀਆ ਰਿਪੋਰਟ ਮਿਲਣ ਤੋਂ ਬਾਅਦ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਪੰਜਾਬ ਤੋਂ ਬਾਹਰ ਭੇਜ ਦਿੱਤਾ ਗਿਆ
. . .  1 day ago
ਰਿਕਟਰ ਸਕੇਲ 'ਤੇ 3.8 ਦੀ ਤੀਬਰਤਾ ਵਾਲਾ ਭੂਚਾਲ ਅੱਜ ਸ਼ਾਮ 6:51 ਵਜੇ ਮਨੀਪੁਰ ਦੇ ਮੋਇਰਾਂਗ ਵਿਚ ਆਇਆ
. . .  1 day ago
ਪਵਿੱਤਰ ਰਮਜ਼ਾਨ ਉਲ ਮੁਬਾਰਕ ਮਹੀਨੇ ਦਾ ਚੰਦ ਆਇਆ ਨਜ਼ਰ ,ਰੋਜ਼ਾ ਸਵੇਰੇ ਰੱਖਿਆ ਜਾਵੇਗਾ- ਮੁਫ਼ਤੀ-ਏ-ਆਜ਼ਮ , ਪੰਜਾਬ
. . .  1 day ago
ਮਲੇਰਕੋਟਲਾ, 23 ਮਾਰਚ (ਮੁਹੰਮਦ ਹਨੀਫ਼ ਥਿੰਦ)-ਮਲੇਰਕੋਟਲਾ ਦੀਆਂ ਵੱਖ-ਵੱਖ ਮਸਜਿਦਾਂ ਵਿਚ ਅੱਜ ਮਗ਼ਰਿਬ ਦੀ ਨਮਾਜ਼ ਅਦਾ ਕਰਨ ਤੋਂ ਬਾਅਦ ਮੁਸਲਿਮ ਭਾਈਚਾਰੇ ਵਲੋਂ ਰਮਜ਼ਾਨ ਉਲ ਮੁਬਾਰਕ ਦੇ ਚੰਦ ਨੂੰ ...
ਲੋਕ ਸਭਾ ’ਚ ‘ਦਿ ਅਪਰੋਪ੍ਰੀਏਸ਼ਨ ਬਿੱਲ, 2023’ ਪਾਸ, ਸਦਨ ਭਲਕੇ 24 ਮਾਰਚ ਤੱਕ ਮੁਲਤਵੀ
. . .  1 day ago
ਲੋਕ ਸਭਾ ’ਚ ‘ਦਿ ਅਪਰੋਪ੍ਰੀਏਸ਼ਨ ਬਿੱਲ, 2023’ ਪਾਸ, ਸਦਨ ਭਲਕੇ 24 ਮਾਰਚ ਤੱਕ ਮੁਲਤਵੀ
‘ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ’ 7 ਅਪ੍ਰੈਲ ਨੂੰ ਆਵੇਗੀ ਸਿਨੇਮਾਘਰਾਂ ’ਚ
. . .  1 day ago
ਚੰਡੀਗੜ੍ਹ, 23 ਮਾਰਚ- ਘੈਂਟ ਬੁਆਏਜ਼ ਐਂਟਰਟੇਨਮੈਂਟ ਤੇ ਨੀਰੂ ਬਾਜਵਾ ਐਂਟਰਟੇਨਮੈਂਟ ਵਲੋਂ ਪੇਸ਼ ਕੀਤੀ ਗਈ ਅਤੇ ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ ਅਤੇ ਸੰਤੋਸ਼ ਸੁਭਾਸ਼ ਥੀਟੇ ਵਲੋਂ ਬਣਾਈ ਗਈ ਫ਼ਿਲਮ ‘ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ’ 7 ਅਪ੍ਰੈਲ ਨੂੰ ਸਿਨੇਮਾਘਰਾਂ ਵਿਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਨੂੰ ਪੰਜਾਬ....
ਪੁਲਿਸ ਕਿਸੇ ਨੂੰ ਵੀ ਬੇਵਜ੍ਹਾ ਪਰੇਸ਼ਾਨ ਨਹੀਂ ਕਰੇਗੀ- ਆਈ.ਜੀ.
. . .  1 day ago
ਚੰਡੀਗੜ੍ਹ, 23 ਮਾਰਚ- ਆਈ. ਜੀ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਹਰਿਆਣਾ ਦੇ ਸ਼ਾਹਬਾਦ ਵਿਚ ਅੰਮ੍ਰਿਤਪਾਲ ਦੀ ਨਵੀਂ ਲੋਕੇਸ਼ਨ ਮਿਲੀ ਹੈ। ਪੁਲਿਸ ਅਨੁਸਾਰ ਉਹ 19 ਮਾਰਚ ਨੂੰ ਇੱਥੇ ਪਹੁੰਚਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਕਿਸੇ ਨੂੰ ਵੀ ਟਾਰਚਰ ਨਹੀਂ ਕੀਤਾ ਅਤੇ ਨਾ ਹੀ ਅਜਿਹਾ ਕੀਤਾ.....
30 ਮੁਲਜ਼ਮਾਂ ਦੀ ਹੋਵੇਗੀ ਗਿ੍ਫ਼ਤਾਰੀ, ਬਾਕੀਆਂ ਨੂੰ ਚਿਤਾਵਨੀ ਦੇ ਕੇ ਛੱਡ ਦਿੱਤਾ ਜਾਵੇਗਾ- ਆਈ. ਜੀ.
. . .  1 day ago
ਚੰਡੀਗੜ੍ਹ, 23 ਮਾਰਚ- ਅੰਮ੍ਰਿਤਪਾਲ ਮਾਮਲੇ ਵਿਚ ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਪ੍ਰੈਸ ਕਾਨਫ਼ਰੰਸ ਕਰ ਜਾਣਕਾਰੀ ਦਿੱਤੀ ਗਈ ਕਿ ਇਸ ਮਾਮਲੇ ਵਿਚ ਹੁਣ ਤੱਕ 207 ਮੁਲਜ਼ਮ ਡਿਟੇਨ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਸਿਰਫ਼...
ਕੋਟਕਪੂਰਾ ਗੋਲੀ ਕਾਂਡ ਮਾਮਲਾ: ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਉਮਰਾਨੰਗਲ ਅਤੇ ਐਸ.ਪੀ. ਚਰਨਜੀਤ ਸ਼ਰਮਾ ਨੂੰ ਹਾਈ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ
. . .  1 day ago
ਕੋਟਕਪੂਰਾ ਗੋਲੀ ਕਾਂਡ ਮਾਮਲਾ: ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਉਮਰਾਨੰਗਲ ਅਤੇ ਐਸ.ਪੀ. ਚਰਨਜੀਤ ਸ਼ਰਮਾ ਨੂੰ ਹਾਈ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ
ਕਰਜ਼ੇ ਤੋਂ ਤੰਗ ਪਤੀ-ਪਤਨੀ ਨੇ ਫ਼ਾਹਾ ਲੈ ਕੀਤੀ ਖ਼ੁਦਕੁਸ਼ੀ
. . .  1 day ago
ਲਹਿਰਾਗਾਗਾ, 23 ਮਾਰਚ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਲਹਿਰਾਗਾਗਾ ਦੇ ਨੇੜਲੇ ਪਿੰਡ ਬਖੋਰਾ ਕਲਾਂ ਵਿਖੇ ਕਰਜ਼ੇ ਅਤੇ ਗਰੀਬੀ ਤੋਂ ਤੰਗ ਆ ਕੇ ਮਜ਼ਦੂਰ ਪਤੀ-ਪਤਨੀ ਨੇ ਇਕੱਠਿਆਂ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਆਪਣੇ ਪਿੱਛੇ 2 ਨਾਬਾਲਗ ਬੱਚੇ ਛੱਡੇ ਗਏ ਹਨ। ਮ੍ਰਿਤਕ ਦੀ ਪਛਾਣ ਕਾਲਾ...
ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਲਈ ਭਾਈ ਮੰਡ ਤੇ ਹੋਰ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਤੇ ਕੇਂਦਰ ਸਰਕਾਰ ਦੀ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 23 ਮਾਰਚ (ਜਸਵੰਤ ਸਿੰਘ ਜੱਸ)- ਸਰਬੱਤ ਖ਼ਾਲਸਾ ਵਲੋਂ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਅਤੇ ਹੋਰ ਸਿੱਖ ਆਗੂਆਂ ਨੇ ਪੰਜਾਬ ਵਿਚ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਅਤੇ ਉਨ੍ਹਾਂ ’ਤੇ ਐਨ. ਐਸ. ਏ. ਵਰਗੀਆਂ ਧਾਰਾਵਾਂ ਲਾਏ ਜਾਣ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ...
ਸ਼ਹਿਰ ਦੇ ਬਾਹਰਵਾਰ ਦਰਜਨ ਦੇ ਕਰੀਬ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ
. . .  1 day ago
ਮਾਹਿਲਪੁਰ, 23 ਮਾਰਚ (ਰਜਿੰਦਰ ਸਿੰਘ)- ਬੀਤੀ ਦੇਰ ਰਾਤ ਸ਼ਰਾਰਤੀ ਅਨਸਰਾਂ ਵਲੋਂ ਮਾਹਿਲਪੁਰ ਸ਼ਹਿਰ ਦੇ ਬਾਹਰਵਾਰ ਮਾਹਿਲਪੁਰ –ਚੰਡੀਗੜ੍ਹ ਰੋਡ ’ਤੇ ਇਕ ਪੈਟਰੋਲ ਪੰਪ ਅਤੇ ਪੁੱਲ ਦੇ ਦੋਵੇਂ ਪਾਸੇ ਦਰਜਨ ਵੱਧ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਨਜ਼ਰ ਆਏ। ਪੁਲਿਸ ਕਰਮਚਾਰੀਆਂ......
ਹਰਿਆਣਾ ਦੇ ਸ਼ਾਹਾਬਾਦ ’ਚ ਅੰਮ੍ਰਿਤਪਾਲ ਸਿੰਘ ਨੂੰ ਪਨਾਹ ਦੇਣ ਵਾਲੀ ਔਰਤ ਕਾਬੂ: ਪੁਲਿਸ
. . .  1 day ago
ਸ਼ਾਹਬਾਦ ਮਾਰਕੰਡਾ, 23 ਮਾਰਚ (ਵਿਜੇ ਕੁਮਾਰ)- ਪੁਲਿਸ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅਤੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਭਾਲ ਕਰ ਰਹੀ ਹੈ। ਪੁਲਿਸ ਵਲੋਂ ਇਸ ਲਈ ਲਗਾਤਾਰ ਛਾਪੇਮਾਰੀ ਜਾਰੀ ਹੈ। ਅੰਮ੍ਰਿਤਪਾਲ ਸਿੰਘ 19, 20 ਅਤੇ 21 ਮਾਰਚ ਨੂੰ ਪੰਜਾਬ ਨਾਲ ਲੱਗਦੇ ਹਰਿਆਣਾ ਰਾਜ ਦੇ ਕੁਰੂਕਸ਼ੇਤਰ....
ਅੰਮ੍ਰਿਤਪਾਲ ਦਾ ਗੰਨਮੈਨ ਤਜਿੰਦਰ ਸਿੰਘ ਗਿੱਲ ਗਿ੍ਫ਼ਤਾਰ- ਡੀ.ਐਸ.ਪੀ.
. . .  1 day ago
ਖੰਨਾ, 23 ਮਾਰਚ- ਇੱਥੋਂ ਦੇ ਡੀ.ਐਸ.ਪੀ. ਹਰਸਿਮਰਤ ਸਿੰਘ ਨੇ ਦੱਸਿਆ ਕਿ ਇਕ ਵਿਅਕਤੀ ਜਿਸ ਦੀ ਪਛਾਣ ਤਜਿੰਦਰ ਸਿੰਘ ਗਿੱਲ ਵਜੋਂ ਹੋਈ ਹੈ, ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ। ਉਹ ਅੰਮ੍ਰਿਤਪਾਲ ਸਿੰਘ ਕੋਲ ਗੰਨਮੈਨ ਵਜੋਂ ਕੰਮ ਕਰਦਾ ਸੀ। ਸੋਸ਼ਲ ਮੀਡੀਆ ’ਤੇ ਉਸ ਦੀਆਂ ਹਥਿਆਰਾਂ ਨਾਲ ਲੈਸ ਕਈ ਤਸਵੀਰਾਂ ਦੇਖੀਆਂ.....
ਲੋਕ ਸਭਾ ਦੀ ਕਾਰਵਾਈ ਸ਼ਾਮ 6 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 23 ਮਾਰਚ- ਅਡਾਨੀ ਮਾਮਲੇ ਦੀ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਵਿਰੋਧੀ ਧਿਰ ਦੇ ਹੰਗਾਮੇ ਦਰਮਿਆਨ ਲੋਕ ਸਭਾ ਦੀ ਕਾਰਵਾਈ ਸ਼ਾਮ 6 ਵਜੇ ਤੱਕ ਮੁਲਤਵੀ...
ਰਾਹੁਲ ਗਾਂਧੀ ਦੀ ਲੋਕਤੰਤਰੀ ਟਿੱਪਣੀ ਅਤੇ ਅਡਾਨੀ ਮੁੱਦੇ 'ਤੇ ਹੰਗਾਮੇ ਦਰਮਿਆਨ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
. . .  1 day ago
ਰਾਹੁਲ ਗਾਂਧੀ ਦੀ ਲੋਕਤੰਤਰੀ ਟਿੱਪਣੀ ਅਤੇ ਅਡਾਨੀ ਮੁੱਦੇ 'ਤੇ ਹੰਗਾਮੇ ਦਰਮਿਆਨ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
ਅੰਮ੍ਰਿਤਪਾਲ ਦੇ ਸਾਥੀ ਦੋ ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅਦਾਲਤ ਵਲੋਂ ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।
ਅਸਾਮ: ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਦੇ ਸਾਥੀ 24 ਘੰਟੇ ਨਿਗਰਾਨੀ ਹੇਠ- ਜੇਲ੍ਹ ਅਧਿਕਾਰੀ
. . .  1 day ago
ਡਿਬਰੂਗੜ੍ਹ (ਅਸਾਮ), 23 ਮਾਰਚ- ਡਿਬਰੂਗੜ੍ਹ ਕੇਂਦਰੀ ਜੇਲ੍ਹ ਦੇ ਇਕ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਲ੍ਹ ਵਿਚ ਬੰਦ ਕੱਟੜਪੰਥੀ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਦੇ ਚਾਚਾ ਸਮੇਤ ਸੱਤ ਸਾਥੀਆਂ ਨੂੰ ਸੀ.ਸੀ.ਟੀ.ਵੀ. ਦੀ 24 ਘੰਟੇ ਨਿਗਰਾਨੀ ਹੇਠ ਵੱਖ-ਵੱਖ ਕੋਠੜੀਆਂ ਵਿਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ....
ਵਿਸ਼ਵ ਬੈਂਕ ਦੇ ਪ੍ਰਧਾਨ ਲਈ ਅਮਰੀਕੀ ਉਮੀਦਵਾਰ ਅਜੈ ਬੰਗਾ ਅੱਜ ਤੋਂ ਭਾਰਤ ਦੌਰੇ ’ਤੇ
. . .  1 day ago
ਵਾਸ਼ਿੰਗਟਨ, 23 ਮਾਰਚ- ਵਿਸ਼ਵ ਬੈਂਕ ਦੇ ਪ੍ਰਧਾਨ ਲਈ ਅਮਰੀਕੀ ਉਮੀਦਵਾਰ ਅਜੈ ਬੰਗਾ ਅੱਜ ਤੋਂ ਦਿੱਲੀ ਦੇ ਦੋ ਦਿਨਾਂ ਦੌਰੇ ’ਤੇ ਹੋਣਗੇ, ਜਿੱਥੇ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਦੇਸ਼ ਮੰਤਰੀ ਐਸ. ਜੈਸ਼ੰਕਰ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰਨਗੇ ਅਤੇ ਭਾਰਤ ਦੀਆਂ....
ਆਂਧਰਾ ਪ੍ਰਦੇਸ਼: ਇਮਾਰਤ ਡਿੱਗਣ ਨਾਲ 3 ਲੋਕਾਂ ਦੀ ਮੌਤ
. . .  1 day ago
ਅਮਰਾਵਤੀ, 23 ਮਾਰਚ- ਵਿਸ਼ਾਖ਼ਾਪਟਨਮ ਦੇ ਕਲੈਕਟਰੇਟ ਨੇੜੇ ਰਾਮਜੋਗੀ ਪੇਟਾ ਵਿਚ ਬੀਤੀ ਰਾਤ ਇਕ ਤਿੰਨ ਮੰਜ਼ਿਲਾ ਇਮਾਰਤ ਡਿੱਗਣ ਕਾਰਨ 3 ਲੋਕਾਂ ਦੀ ਮੌਤ ਹੋ ਗਈ ਅਤੇ 3 ਜ਼ਖ਼ਮੀ ਹੋ ਗਏ। ਪ੍ਰਸ਼ਾਸ਼ਨ ਵਲੋਂ ਖ਼ੋਜ ਅਤੇ...
ਭਾਜਪਾ ਨੇ ਖ਼ੂਨਦਾਨ ਕੈਂਪ ਲਗਾ ਮਨਾਇਆ ਸ਼ਹੀਦੀ ਦਿਹਾੜਾ
. . .  1 day ago
ਅੰਮ੍ਰਿਤਸਰ, 23 ਮਾਰਚ (ਹਰਮਿੰਦਰ ਸਿੰਘ)- ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਨ ਭਾਜਪਾ ਵਲੋਂ ਖ਼ੂਨਦਾਨ ਕੈਂਪ ਲਗਾ ਕੇ ਮਨਾਇਆ ਗਿਆ। ਕੈਂਪ ਦਾ ਉਦਘਾਟਨ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਵਲੋਂ ਕੀਤਾ ਗਿਆ। ਇਸ ਮੌਕੇ ਰਾਜਿੰਦਰ ਮੋਹਨ ਸਿੰਘ ਛੀਨਾ, ਡਾ. ਰਾਜ ਕੁਮਾਰ ਵੇਰਕਾ.....
ਅੰਮ੍ਰਿਤਪਾਲ ਦੇ ਸਾਥੀਆਂ ਦੀ ਅਜਨਾਲਾ ਵਿਚ ਦਰਜ ਮੁਕੱਦਮਿਆਂ ਸੰਬੰਧੀ ਅਦਾਲਤ ’ਚ ਪੇਸ਼ੀ
. . .  1 day ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ ਸਾਥੀਆਂ ਨੂੰ ਅੱਜ ਅਜਨਾਲਾ ਵਿਚ ਦਰਜ ਮੁੱਕਦਮਾ ਨੰਬਰ 29 ਤੇ 39 ਸੰਬੰਧੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਵਲੋਂ ਉਨ੍ਹਾਂ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਮੁੜ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਸਕਦਾ ਹੈ। ਇਹ ਜਾਣਕਾਰੀ.....
ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੇ ਭਰੀ ਪੰਜ-ਪੰਜ ਲੱਖ ਰੁਪਏ ਦੀ ਜ਼ਮਾਨਤ
. . .  1 day ago
ਫਰੀਦਕੋਟ, 23 ਮਾਰਚ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਤੇ ਤਤਕਾਲੀ ਐਸ.ਐਸ.ਪੀ. ਸੁਖਮੰਦਰ ਸਿੰਘ ਮਾਨ ਫਰੀਦਕੋਟ ਅਦਾਲਤ ਵਿਚ ਪੇਸ਼ੀ ਭੁਗਤਣ ਲਈ ਪਹੁੰਚੇ। ਅਦਾਲਤ ਵਲੋ ਤਿੰਨਾਂ ਦੇ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਵਿਸ਼ਵਾਸ ਬਣਾਉਣ ਲਈ ਕਈ ਸਾਲ ਲੱਗ ਜਾਂਦੇ ਹਨ ਪਰ ਤੋੜਨ ਲਈ ਇਕ ਪਲ ਹੀ ਲਗਦਾ ਹੈ। -ਬਲਵੰਤ ਗਾਰਗੀ

ਖੰਨਾ / ਸਮਰਾਲਾ

ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਦੇ ਇਜਲਾਸ 'ਚ ਬਲਾਕ ਪੱਧਰ ਦੇ ਆਗੂਆਂ ਦੀ ਚੋਣ

ਮਾਛੀਵਾੜਾ ਸਾਹਿਬ, 6 ਦਸੰਬਰ (ਮਨੋਜ ਕੁਮਾਰ)- ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਦੇ ਇਕ ਵਿਸ਼ੇਸ਼ ਇਜਲਾਸ ਵਿਚ ਬਲਾਕ ਮਾਛੀਵਾੜਾ 1 ਅਤੇ 2 ਦੇ ਆਗੂਆਂ ਦੀ ਚੋਣ ਕੀਤੀ ਗਈ | ਡੀ. ਟੀ. ਐੱਫ਼. ਦੇ ਜ਼ਿਲ੍ਹਾ ਜਨਰਲ ਸਕੱਤਰ ਦਲਜੀਤ ਸਮਰਾਲਾ ਅਤੇ ਜ਼ਿਲ੍ਹਾ ਪੈੱ੍ਰਸ ਸਕੱਤਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਇਜਲਾਸ ਵਿਚ ਸਰਬਸੰਮਤੀ ਨਾਲ ਹੁਸ਼ਿਆਰ ਸਿੰਘ (ਸ. ਸ. ਸ. ਸਕੂਲ ਮਾਛੀਵਾੜਾ-ਲੜਕੀਆਂ) ਨੂੰ ਜਥੇਬੰਦੀ ਦੇ ਮਾਛੀਵਾੜਾ-1 ਬਲਾਕ ਦੇ ਪ੍ਰਧਾਨ, ਕੁਲਭੂਸ਼ਨ (ਸ. ਸ. ਸ. ਸਕੂਲ ਪੰਜਗਰਾਈਆਂ) ਨੂੰ ਸਕੱਤਰ, ਹਰਦੀਪ ਕੌਰ (ਸ. ਸ. ਸ. ਸਕੂਲ ਮਾਛੀਵਾੜਾ-ਲੜਕੀਆਂ) ਨੂੰ ਮੀਤ ਪ੍ਰਧਾਨ, ਬਲਜੀਤ ਕੌਰ (ਸ. ਸ. ਸ. ਸ. ਮਾਛੀਵਾੜਾ-ਲੜਕੀਆਂ) ਨੂੰ ਵਿੱਤ ਸਕੱਤਰ ਅਤੇ ਬਲਜੀਤ ਸਿੰਘ (ਸਰਕਾਰੀ ਪ੍ਰਾਇਮਰੀ ਸਕੂਲ-ਬੁਰਜ ਕੱਚਾ) ਨੂੰ ਪੈੱ੍ਰਸ ਸਕੱਤਰ ਵਜੋਂ ਚੁਣਿਆ ਗਿਆ | ਇਸੇ ਤਰ੍ਹਾਂ ਸਰਬਸੰਮਤੀ ਨਾਲ ਹੀ ਰਾਜਿੰਦਰ ਸਿੰਘ (ਸਰਕਾਰੀ ਮਿਡਲ ਸਕੂਲ, ਭੱਟੀਆਂ) ਨੂੰ ਜਥੇਬੰਦੀ ਦੇ ਮਾਛੀਵਾੜਾ-2 ਬਲਾਕ ਦੇ ਪ੍ਰਧਾਨ, ਬੇਅੰਤ ਕੌਰ (ਸ. ਹਾਈ ਸਕੂਲ ਗੜ੍ਹੀ ਤਰਖਾਣਾਂ) ਨੂੰ ਸਕੱਤਰ, ਮੇਜਰ ਸਿੰਘ (ਸ. ਸ. ਸ. ਸਕੂਲ ਤੱਖਰਾਂ) ਨੂੰ ਮੀਤ ਪ੍ਰਧਾਨ, ਬਲਦੇਵ ਸਿੰਘ (ਸ. ਸ. ਸ. ਸ. ਭੈਣੀ ਸਾਹਿਬ) ਨੂੰ ਵਿੱਤ ਸਕੱਤਰ ਅਤੇ ਹਰੀ ਸਿੰਘ (ਸਰਕਾਰੀ ਪ੍ਰਾਇਮਰੀ ਸਕੂਲ-ਭੈਣੀ ਸਾਹਿਬ) ਨੂੰ ਪੈੱ੍ਰਸ ਸਕੱਤਰ ਵਜੋਂ ਚੁਣਿਆਂ ਗਿਆ | ਇਸ ਤੋਂ ਇਲਾਵਾ ਦੀਪ ਰਾਜਾ (ਸ. ਸ. ਸ. ਸਕੂਲ ਪੰਜ ਗਰਾਈਆਂ) ਅਤੇ ਸਤਵੰਤ ਸਿੰਘ (ਸਰਕਾਰੀ ਪ੍ਰਾਇਮਰੀ ਸਕੂਲ-ਧੁੱਲੇਵਾਲ) ਨੂੰ ਮਾਛੀਵਾੜਾ ਬਲਾਕ 1 ਦੇ, ਰਾਜਵੀਰ ਕੌਰ (ਸ. ਮ. ਸਕੂਲ ਭੱਟੀਆਂ) ਅਤੇ ਰਾਜੀਵ ਕੁਮਾਰ (ਸਰਕਾਰੀ ਮਿਡਲ ਸਕੂਲ-ਪ੍ਰਤਾਪਗੜ੍ਹ) ਨੂੰ ਮਾਛੀਵਾੜਾ ਬਲਾਕ 2 ਦੇ ਬਲਾਕ ਦੇ ਬਲਾਕ ਕਮੇਟੀ ਮੈਂਬਰਾਂ ਵਜੋਂ ਚੁਣਿਆਂ ਗਿਆ | ਇਜਲਾਸ ਵਿਚ ਸ਼ਾਮਲ ਡੈਲੀਗੇਟਾਂ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ- ਦਲਜੀਤ ਸਮਰਾਲਾ, ਗੁਰਪ੍ਰੀਤ ਸਿੰਘ, ਰਾਮ ਸਿੰਘ ਕਾਲੜਾ, ਬਖ਼ਸ਼ੀ ਰਾਮ, ਰਾਜਿੰਦਰ ਸਿੰਘ ਅਤੇ ਸਟੇਜ ਸੰਚਾਲਕ ਗੁਰਪ੍ਰੀਤ ਮਾਹੀ ਨੇ ਕਿਹਾ ਕਿ ਜਨਤਕ ਖੇਤਰ ਦੀ ਸਿੱਖਿਆ ਅਤੇ ਸਰਕਾਰੀ ਸਕੂਲਾਂ ਪ੍ਰਤੀ ਘੋਰ ਅਣਦੇਖੀ ਅਤੇ ਜਮਾਤੀ ਦੁਸ਼ਮਣੀ ਨਾਲ ਭਰੇ ਹੋਏ ਮੌਜੂਦਾ ਰਾਜਸੀ ਆਰਥਿਕ ਪ੍ਰਬੰਧ ਦੇ ਵਤੀਰੇ ਦਾ ਟਾਕਰਾ ਕਰਨ ਲਈ, ਅਧਿਆਪਕ ਵਰਗ ਦੀ ਇਕਮੁੱਠ ਅਤੇ ਸਾਂਝੀ ਜਥੇਬੰਦੀ ਦੀ ਜ਼ਰੂਰਤ ਹੈ¢

ਵਿਧਾਇਕ ਗਿਆਸਪੁਰਾ ਵਲੋਂ ਸਿਹਤ ਵਿਭਾਗ ਨੂੰ ਵਿਦਿਆਰਥੀਆਂ ਦੀ ਮੁੱਢਲੀ ਜਾਂਚ ਕਰਨ ਦੀ ਹਦਾਇਤ

ਮਲੌਦ, 6 ਦਸੰਬਰ (ਸਹਾਰਨ ਮਾਜਰਾ)- ਹਲਕਾ ਪਾਇਲ ਦੇ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਹਲਕਾ ਪਾਇਲ ਵਿਚ ਪ੍ਰਸ਼ਾਸਨਿਕ ਸੁਧਾਰਾਂ ਦੇ ਮੱਦੇਨਜ਼ਰ ਸਿਵਲ, ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਕਰਕੇ 'ਆਪ' ਸਰਕਾਰ ਦੇ ਪਿਛਲੇ 7 ਮਹੀਨੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ

ਖੰਨਾ, 6 ਦਸੰਬਰ (ਹਰਜਿੰਦਰ ਸਿੰਘ ਲਾਲ)- ਦੇਰ ਸ਼ਾਮ ਅਮਲੋਹ ਰੋਡ 'ਤੇ ਵਾਪਰੇ ਦਰਦਨਾਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ¢ ਵਾਹਨਾਂ ਨੂੰ ਓਵਰਟੇਕ ਕਰਦੇ ਸਮੇਂ ਪਸ਼ੂਆਂ ਨਾਲ ਭਰੇ ਛੋਟੇ ਹਾਥੀ ਦੇ ਚਾਲਕ ਨੇ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਸਵਾਰਾਂ ਨੂੰ ਟੱਕਰ ...

ਪੂਰੀ ਖ਼ਬਰ »

ਕਰਮਸਰ ਸਕੂਲ ਦੀ ਵਿਦਿਆਰਥਣ ਦਾ ਭਾਈ ਵੀਰ ਸਿੰਘ ਮੁਕਾਬਲੇ 'ਚ ਅੱਠਵਾਂ ਸਥਾਨ

ਰਾੜਾ ਸਾਹਿਬ, 6 ਦਸੰਬਰ (ਸਰਬਜੀਤ ਸਿੰਘ ਬੋਪਾਰਾਏ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਵਲੋਂ ਆਧੁਨਿਕ ਪੰਜਾਬੀ ਸਾਹਿਤ ਦੇ ਪਿਤਾਮਾ ਭਾਈ ਵੀਰ ਸਿੰਘ ਦੇ 150 ਸਾਲਾ ਜਨਮ ਦਿਵਸ ਨੂੰ ਸਮਰਪਿਤ ਕਰਵਾਏ ਗਏ ਮੁਕਾਬਲੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਸਰ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਬਾਹਰੋਂ ਆਏ ਮੁੰਡਿਆਂ ਵਲੋਂ ਵਿਦਿਆਰਥੀ ਦੀ ਕੁੱਟਮਾਰ

ਮਾਛੀਵਾੜਾ ਸਾਹਿਬ, 6 ਦਸੰਬਰ (ਸੁਖਵੰਤ ਸਿੰਘ ਗਿੱਲ)- ਮਾਛੀਵਾੜਾ ਸਾਹਿਬ ਦੇ ਸ਼ੰਕਰ ਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੰਦਰ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਪੇਪਰ ਦੇਣ ਆਏ ਗਿਆਰ੍ਹਵੀਂ ਦੇ ਵਿਦਿਆਰਥੀ ਅਮਨ ਨੂੰ ਬਾਹਰੋਂ ਆਏ ਮੁੰਡਿਆਂ ਨੇ ਸਕੂਲ ਦੇ ...

ਪੂਰੀ ਖ਼ਬਰ »

ਭਾਰਤ ਰਤਨ ਡਾ. ਅੰਬੇਡਕਰ ਦਾ 66ਵਾਂ ਪ੍ਰੀ-ਨਿਰਵਾਣ ਦਿਵਸ ਸਿਫ਼ਤੀ ਦੀ ਪ੍ਰਧਾਨਗੀ ਹੇਠ ਮਨਾਇਆ

ਖੰਨਾ, 6 ਦਸੰਬਰ (ਹਰਜਿੰਦਰ ਸਿੰਘ ਲਾਲ)- ਅੱਜ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦਾ 66ਵਾਂ ਪ੍ਰੀ-ਨਿਰਵਾਣ ਦਿਵਸ ਕਰਮਜੀਤ ਸਿੰਘ ਸਿਫ਼ਤੀ ਦੀ ਪ੍ਰਧਾਨਗੀ ਹੇਠ ਸ਼ਰਧਾ ਨਾਲ ਮਨਾਇਆ ਗਿਆ | ਇਸ ਸਮਾਗਮ ਵਿਚ ਨਗਰ ਕੌਂਸਲ ਖੰਨਾ ਦੇ ਪ੍ਰਧਾਨ ਕਮਲਜੀਤ ਸਿੰਘ ਲੱਧੜ ਮੁੱਖ ਮਹਿਮਾਨ ...

ਪੂਰੀ ਖ਼ਬਰ »

ਵਿਧਾਇਕ ਦਿਆਲਪੁਰਾ ਨੇ ਮਾੜੀ ਹਾਲਤ ਸੜਕ ਦੇ ਖੱਡੇ ਭਰਵਾਏ

ਮਾਛੀਵਾੜਾ ਸਾਹਿਬ, 6 ਦਸੰਬਰ (ਸੁਖਵੰਤ ਸਿੰਘ ਗਿੱਲ)- ਮਾਛੀਵਾੜਾ ਨੂੰ ਦੋਆਬਾ ਨਾਲ ਜੋੜਦੀ ਮੁੱਖ ਸੜਕ ਨਵਾਂਸ਼ਹਿਰ-ਮਾਛੀਵਾੜਾ ਦੇ ਸਤਲੁਜ ਦਰਿਆ ਕਿਨਾਰੇ ਸੜਕ 'ਚ ਪਏ ਵੱਡੇ ਖੱਡਿਆਂ ਕਾਰਨ ਲੋਕਾਂ ਨੂੰ ਭਾਰੀ ਕਠਿਨਾਈ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਲੋਕ ...

ਪੂਰੀ ਖ਼ਬਰ »

ਸੰਤ ਢੱਕੀ ਸਾਹਿਬ ਵਾਲਿਆਂ ਵਲੋਂ ਮਨਸੂਰਪੁਰ 'ਚ ਬੇਅਦਬੀ ਦੀ ਸਖ਼ਤ ਨਿੰਦਾ

ਮਲੌਦ, 6 ਦਸੰਬਰ (ਦਿਲਬਾਗ ਸਿੰਘ ਚਾਪੜਾ)- ਸ਼੍ਰੋਮਣੀ ਸੰਤ ਖ਼ਾਲਸਾ ਦਲ ਦੇ ਜਥੇਦਾਰ ਸੰਤ ਬਾਬਾ ਦਰਸ਼ਨ ਸਿੰਘ ਖ਼ਾਲਸਾ ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂਦੜਾ ਵਾਲਿਆਂ ਨੇ ਪਿੰਡ ਮਨਸੂਰਪੁਰ ਨੇੜੇ ਫਿਲੌਰ ਵਿਖੇ ਗੁਰਦੁਆਰਾ ਸਾਹਿਬ ਅੰਦਰ ਵਾਪਰੀ ਬੇਅਦਬੀ ਦੀ ਘਟਨਾ ...

ਪੂਰੀ ਖ਼ਬਰ »

ਯਾਦੂ ਦੀ ਅਗਵਾਈ 'ਚ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ 11 ਨੂੰ

ਖੰਨਾ, 6 ਦਸੰਬਰ (ਹਰਜਿੰਦਰ ਸਿੰਘ ਲਾਲ)- ਹਰ ਸਾਲ ਦੀ ਤਰਾਂ ਇਸ ਵਾਰ ਵੀ ਹਲਕਾ ਖੰਨਾ ਵਿਚ ਸ਼ੋ੍ਰਮਣੀ ਅਕਾਲੀ ਦਲ ਹਲਕਾ ਖੰਨਾ ਦੇ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਦੀ ਅਗਵਾਈ ਹੇਠ ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ 11 ਦਸੰਬਰ ਨੂੰ ਲਗਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਸਾਢੇ ਚਾਰ ਕਿੱਲੋ ਅਫ਼ੀਮ ਸਮੇਤ ਇਕ ਕਾਬੂ

ਖੰਨਾ, 6 ਦਸੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਪੁਲਿਸ ਨੇ ਅਫ਼ੀਮ ਦੀ ਵੱਡੀ ਖੇਪ ਸਮੇਤ ਇਕ ਤਸਕਰ ਨੂੰ ਕਾਬੂ ਕੀਤਾ ਹੈ¢ ਪੁਲਿਸ ਨੇ ਜੀ. ਟੀ. ਰੋਡ 'ਤੇ ਪਿ੍ਸਟੀਨ ਮਾਲ ਨੇੜੇ ਨਾਕਾਬੰਦੀ ਦੌਰਾਨ ਤਸਕਰ ਨੂੰ ਕਾਬੂ ਕੀਤਾ¢ ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਸਾਢੇ ਚਾਰ ...

ਪੂਰੀ ਖ਼ਬਰ »

-ਸੂਬਾ ਪੱਧਰੀ ਗਤਕਾ ਮੁਕਾਬਲੇ-

ਗੁਰੂ ਨਾਨਕ ਕੰਨਿਆ ਮਹਾਵਿਦਿਆਲਾ ਦੀਆਂ ਵਿਦਿਆਰਥਣਾਂ ਦਾ ਤੀਜਾ ਸਥਾਨ

ਅਹਿਮਦਗੜ੍ਹ, 6 ਦਸੰਬਰ (ਰਣਧੀਰ ਸਿੰਘ ਮਹੋਲੀ)- ਗੁਰੂ ਨਾਨਕ ਕੰਨਿਆ ਮਹਾ ਵਿਦਿਆਲਾ ਦੀਆਂ ਵਿਦਿਆਰਥਣਾਂ ਨੇ ਨੈਸ਼ਨਲ ਗਤਕਾ ਐਸੋਸੀਏਸ਼ਨ ਆਫ਼ ਇੰਡੀਆ ਵਲੋਂ ਕੋਟਕਪੂਰਾ ਵਿਖੇ ਕਰਵਾਏ ਦਸਵੇਂ ਗਤਕਾ ਮੁਕਾਬਲਿਆਂ ਵਿਚ ਭਾਗ ਲਿਆ ਗਿਆ | ਡਾਇਰੈਕਟਰ ਸਟੇਟ ਐਵਾਰਡੀ ...

ਪੂਰੀ ਖ਼ਬਰ »

ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਪਬਲਿਕ ਸਕੂਲ ਕੋਟਾਂ ਦੇ ਦੋ ਅਧਿਆਪਕ ਕੌਮੀ ਪੁਰਸਕਾਰ ਨਾਲ ਸਨਮਾਨਿਤ

ਬੀਜਾ, 6 ਦਸੰਬਰ (ਕਸ਼ਮੀਰਾ ਸਿੰਘ ਬਗ਼ਲੀ)- ਫੈੱਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਅਤੇ ਐਸੋਸੀਏਸ਼ਨ ਆਫ਼ ਪੰਜਾਬ ਵਲੋਂ ਨੈਸ਼ਨਲ ਅਵਾਰਡ-2022 ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਕਰਵਾਇਆ ਗਿਆ | ਇਸ ਸਮਾਰੋਹ 'ਚ ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸੀਨੀਅਰ ...

ਪੂਰੀ ਖ਼ਬਰ »

ਬੇਗੋਵਾਲ ਦੇ ਸ਼ਹੀਦੀ ਸਮਾਗਮਾਂ ਸੰਬੰਧੀ ਜਾਇਜ਼ਾ ਲੈਣ ਪੁੱਜੇ ਵਿਧਾਇਕ ਗਿਆਸਪੁਰਾ

ਦੋਰਾਹਾ, 6 ਦਸੰਬਰ (ਮਨਜੀਤ ਸਿੰਘ ਗਿੱਲ)- ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪਿੰਡ ਬੇਗੋਵਾਲ ਦੇ ਵੱਖ ਵੱਖ ਜੰਗਾਂ 'ਚ ਦੇਸ਼ ਦੀ ਰਾਖੀ ਕਰਨ ਵਾਲੇ 8 ਸ਼ਹੀਦ ਸੈਨਿਕਾਂ ਅਤੇ 5 ਆਜ਼ਾਦੀ ਘੁਲਾਟੀਆਂ ਦੇ 16 ਦਸੰਬਰ ਦੇ ਸ਼ਹੀਦੀ ਸਮਾਗਮਾਂ ਦਾ ਜਾਇਜ਼ਾ ਲਿਆ¢ ...

ਪੂਰੀ ਖ਼ਬਰ »

ਗੁਰਦੁਆਰਾ ਪ੍ਰਬੰਧਕ ਕਮੇਟੀ ਅਹੁਦੇਦਾਰਾਂ ਦਾ ਸਨਮਾਨ

ਮਲੌਦ, 5 ਦਸੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬਾਬਾ ਸ਼ੀਹਾਂ ਸਿੰਘ ਗਿੱਲ ਝੱਲੀ ਦੇ ਪਵਿੱਤਰ ਸਥਾਨ ਗੁਰਦੁਆਰਾ ਸਿੱਧਸਰ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦਾ ਸਨਮਾਨ ਕੀਤਾ ਗਿਆ¢ ਭਾਈ ਮਲੂਕ ਸਿੰਘ ਜ਼ੁਲਮਗੜ ਦੇ ਪਰਿਵਾਰ ਵਲੋਂ ਕਰਵਾਏ ਗਏ ਸ਼ੁਕਰਾਨਾ ...

ਪੂਰੀ ਖ਼ਬਰ »

ਪੰਜਾਬ ਭਾਜਪਾ ਦੇ ਨਵਨਿਯੁਕਤ ਜਨਰਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਪ੍ਰਮੁੱਖ ਆਗੂਆਂ ਵਲੋਂ ਸਨਮਾਨ

ਦੋਰਾਹਾ, 6 ਦਸੰਬਰ (ਮਨਜੀਤ ਸਿੰਘ ਗਿੱਲ)- ਭਾਜਪਾ ਹਾਈਕਮਾਨ ਵਲੋਂ ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਪੰਜਾਬ ਦੇ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ ਪਾਇਲ ਨੂੰ ਪੰਜਾਬ ਭਾਜਪਾ ਦਾ ਜਨਰਲ ਸਕੱਤਰ ਚੁਣੇ ਜਾਣ 'ਤੇ ਜਿੱਥੇ ਪਾਰਟੀ ਆਗੂਆਂ 'ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ...

ਪੂਰੀ ਖ਼ਬਰ »

ਕੁਹਾੜਾ ਵਿਖੇ ਤਰਕਸ਼ੀਲ ਸੁਸਾਇਟੀ ਦੀ ਮੀਟਿੰਗ

ਕੁਹਾੜਾ, 6 ਦਸੰਬਰ (ਸੰਦੀਪ ਸਿੰਘ ਕੁਹਾੜਾ)- ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਕੁਹਾੜਾ ਦੀ ਵਿਸ਼ੇਸ਼ ਮੀਟਿੰਗ ਕੁਹਾੜਾ ਵਿਖੇ ਹੋਈ ਜਿਸ ਵਿਚ ਜਥੇਬੰਦਕ ਮੁਖੀ ਮਾਸਟਰ ਤਰਲੋਚਨ ਸਮਰਾਲਾ, ਵਿੱਤ ਵਿਭਾਗ ਮੁਖੀ ਰਜਿੰਦਰ ਜੰਡਿਆਲੀ ਅਤੇ ਮੀਡੀਆ ਵਿਭਾਗ ਮੁਖੀ ਦੀਪ ...

ਪੂਰੀ ਖ਼ਬਰ »

ਘਰ ਦੇ ਬਾਹਰ ਲਿਖਿਆ 'ਖ਼ਾਲਿਸਤਾਨ ਜ਼ਿੰਦਾਬਾਦ'

ਖੰਨਾ, 6 ਦਸੰਬਰ (ਹਰਜਿੰਦਰ ਸਿੰਘ ਲਾਲ)- ਕਬਜ਼ਾ ਫ਼ੈਕਟਰੀ ਰੋਡ ਖੰਨਾ ਵਿਖੇ ਇਕ ਵਿਅਕਤੀ ਵਲੋਂ ਆਪਣੇ ਘਰ ਦੇ ਬਾਹਰ 'ਖ਼ਾਲਿਸਤਾਨ ਜ਼ਿੰਦਾਬਾਦ' ਲਿਖ ਦਿੱਤੇ ਜਾਣ ਦੀ ਸੂਚਨਾ ਹੈ¢ ਗੌਰਤਲਬ ਹੈ ਕਿ ਇਸ ਵਿਅਕਤੀ ਦੇ ਘਰ ਦੇ ਨਾਲ ਹੀ ਸ਼ਿਵ ਸੈਨਾ ਆਗੂ ਅਵਤਾਰ ਮੌਰੀਆ ਦਾ ਘਰ ਹੈ ...

ਪੂਰੀ ਖ਼ਬਰ »

ਲਾਲਾ ਸਰਕਾਰੂ ਮੱਲ ਸਕੂਲ 'ਚ ਸਾਲਾਨਾ ਸਮਾਗਮ 'ਅਹਿਸਾਸ' ਕਰਵਾਇਆ

ਖੰਨਾ, 6 ਦਸੰਬਰ (ਹਰਜਿੰਦਰ ਸਿੰਘ ਲਾਲ)- ਲਾਲਾ ਸਰਕਾਰੂ ਮੱਲ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਰ ਖੰਨਾ ਵਿਖੇ ਸਾਲਾਨਾ ਸਕੂਲ ਸਮਾਗਮ 'ਅਹਿਸਾਸ' ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਡਾ. ਵਿਵੇਕ ਲਾਲ ਡਾਇਰੈਕਟਰ ਪੀ.ਜੀ.ਆਈ. ਚੰਡੀਗੜ੍ਹ ਮੁੱਖ ਮਹਿਮਾਨ ...

ਪੂਰੀ ਖ਼ਬਰ »

ਗਾਰਡਨ ਵੈਲੀ ਸਕੂਲ 'ਚ ਮੁਕਾਬਲਿਆਂ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਲਿਆ ਹਿੱਸਾ

ਮਾਛੀਵਾੜਾ ਸਾਹਿਬ, 6 ਦਸੰਬਰ (ਸੁਖਵੰਤ ਸਿੰਘ ਗਿੱਲ)- ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਭੱਟੀਆਂ ਵਿਖੇ 'ਸਹੋਦਿਆ ਸਕੂਲ ਕੰਪਲੈਕਸ' (ਲੁਧਿਆਣਾ ਈਸਟ) ਖੰਨਾ ਵਲੋਂ 'ਆਰਟ ਇਨਟੀਗ੍ਰੇਟਡ ਆਨ ਦਿ ਸਪੋਟ ਟੀਚਿੰਗ ਏਡਸ' ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ 10 ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਬੂਟ-ਜ਼ੁਰਾਬਾਂ ਤਕਸੀਮ ਕੀਤੀਆਂ

ਮਲੌਦ, 6 ਦਸੰਬਰ (ਸਹਾਰਨ ਮਾਜਰਾ)- ਪਿੰਡ ਸਹਾਰਨ ਮਾਜਰਾ ਦੇ ਮੈਂਬਰ ਪੰਚਾਇਤ ਕਰਨੈਲ ਸਿੰਘ ਤੇ ਉਨ੍ਹਾਂ ਦੇ ਭਤੀਜੇ ਹਰਦੀਪ ਸਿੰਘ ਪੁੱਤਰ ਜਰਨੈਲ ਸਿੰਘ ਪਰਿਵਾਰ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਸਹਾਰਨ ਮਾਜਰਾ ਦੇ ਨਰਸਰੀ ਤੋਂ ਪੰਜਵੀਂ ਤੱਕ ਦੇ ਸਾਰੇ ਬੱਚਿਆਂ ਅਤੇ ...

ਪੂਰੀ ਖ਼ਬਰ »

ਸਾਬਕਾ ਬਲਾਕ ਸੰਮਤੀ ਮੈਂਬਰ ਚਰਨ ਸਿੰਘ ਭੌਰਲਾ ਦੀ ਮਾਤਾ ਦਾ ਦਿਹਾਂਤ

ਬੀਜਾ, 6 ਦਸੰਬਰ (ਕਸ਼ਮੀਰਾ ਸਿੰਘ ਬਗ਼ਲੀ)- ਸਾਬਕਾ ਬਲਾਕ ਸੰਮਤੀ ਮੈਂਬਰ ਚਰਨ ਸਿੰਘ ਭੌਰਲਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦ ਉਨ੍ਹਾਂ ਦੀ ਮਾਤਾ ਸੁਰਜੀਤ ਕੌਰ 99 ਸਾਲ ਦੇ ਕਰੀਬ ਉਮਰ ਭੋਗ ਕੇ ਇਸ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿ ਗਏ | ਪਰਿਵਾਰਕ ਮੈਂਬਰਾਂ ਨਾਲ ...

ਪੂਰੀ ਖ਼ਬਰ »

ਡਾ: ਬੀ.ਆਰ ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ

ਜਗਰਾਉਂ, 6 ਦਸੰਬਰ (ਜੋਗਿੰਦਰ ਸਿੰਘ)- ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਮੌਕੇ ਅੰਬੇਡਕਰ ਟਰੱਸਟ ਜਗਰਾਉਂ ਵਲੋਂ ਸੰਵਿਧਾਨ ਦੇ ਨਿਰਮਾਤਾ ਡਾ: ਅੰਬੇਡਕਰ ਨੂੰ ਭਾਵ ਭਿੰਨੀ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਅੰਬੇਡਕਰ ਟਰੱਸਟ ਦੇ ਪ੍ਰਧਾਨ ...

ਪੂਰੀ ਖ਼ਬਰ »

ਸੰਗਰੂਰ ਦੇ ਰੋਸ ਮੁਜ਼ਾਹਰੇ ਲਈ ਹਲਵਾਰਾ ਤੋਂ ਕਾਫ਼ਲਾ ਰਵਾਨਾ

ਹਲਵਾਰਾ, 6 ਦਸੰਬਰ (ਭਗਵਾਨ ਢਿੱਲੋਂ)- ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੇ ਪ੍ਰੀ-ਨਿਰਵਾਣ ਦਿਵਸ ਨੂੰ ਸਮਰਪਿਤ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਕੁੰਭਕਰਨੀ ਨੀਂਦ ਤੋਂ ਜਗਾ ਕੇ ਦਲਿਤ ਸਮਾਜ ਅਤੇ ਕਰਮਚਾਰੀ ਖੇਂਮਿਆਂ ਵਿਚ ਹੁੰਦੇ ...

ਪੂਰੀ ਖ਼ਬਰ »

ਲਿਖਾਰੀ ਸਭਾ ਰਾਮਪੁਰ ਦੀ ਇਕੱਤਰਤਾ 'ਚ ਰਚਨਾਵਾਂ ਦਾ ਚੱਲਿਆ ਦੌਰ

ਦੋਰਾਹਾ, 6 ਦਸੰਬਰ (ਮਨਜੀਤ ਸਿੰਘ ਗਿੱਲ)- ਪੰਜਾਬੀ ਲਿਖਾਰੀ ਸਭਾ ਰਾਮਪੁਰ ਸਭਾ ਵਲੋਂ ਦਸੰਬਰ ਦੀ ਇਕੱਤਰਤਾ ਸਭਾ ਦੇ ਲਾਇਬਰੇਰੀ ਹਾਲ ਪਿੰਡ ਰਾਮਪੁਰ ਵਿਖੇ ਸਭਾ ਦੇ ਪ੍ਰਧਾਨ ਜਸਵੀਰ ਝੱਜ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਕੱਤਰਤਾ ਦੇ ਪਹਿਲੇ ਭਾਗ ਰਚਨਾਵਾਂ ਦੇ ਦੌਰ ਵਿਚ ...

ਪੂਰੀ ਖ਼ਬਰ »

ਪਾਸਪੋਰਟ ਬਣਾਉਣ ਲਈ 2 ਮਹੀਨੇ ਬਾਅਦ ਦੀ ਖਾਲੀ ਤਾਰੀਖ਼ ਮਿਲਣ ਕਰਕੇ ਲੋਕ ਪ੍ਰੇਸ਼ਾਨ

ਪਾਇਲ, 6 ਦਸੰਬਰ (ਨਿਜ਼ਾਮਪੁਰ, ਰਜਿੰਦਰ ਸਿੰਘ)- ਭੂ-ਮੰਡਲ ਦੇ ਮਾਹਿਰ ਖੋਜੀ ਤਾਂ ਪੰਜਾਬ ਨੂੰ ਦੁਨੀਆ ਭਰ ਦੀ ਸਭਿਅਤਾ ਦਾ ਪੰਘੂੜਾ ਮੰਨਦੇ ਹਨ ਤੇ ਡਾ. ਰਵਿੰਦਰਨਾਥ ਟੈਗੋਰ ਦੇ ਅਨੁਸਾਰ ਪੰਜਾਬ ਧਰਤੀ ਦਾ ਉਹ ਟੁਕੜਾ ਹੈ, ਜਿੱਥੋਂ ਦੁਨੀਆਂ ਦੀ ਸਭਿਅਤਾ ਦਾ ਸੂਰਜ ਚੜਿ੍ਹਆ ਹੈ ...

ਪੂਰੀ ਖ਼ਬਰ »

ਲੰਮੀ ਛਾਲ ਤੇ ਦੌੜ ਮੁਕਾਬਲੇ 'ਚ ਬੈਂਕ ਮੁਲਾਜ਼ਮ ਮੋਹਣ ਸਿੰਘ ਨੇ ਜਿੱਤੇ ਦੋ ਤਗਮੇ

ਕੁਹਾੜਾ, 6 ਦਸੰਬਰ (ਸੰਦੀਪ ਸਿੰਘ ਕੁਹਾੜਾ)- ਚੰਡੀਗੜ੍ਹ ਵਿਖੇ ਕਰਵਾਈ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ ਵਿਚ ਪੰਜਾਬ ਐਂਡ ਸਿੰਧ ਬੈਂਕ ਦੀ ਇਕਾਈ ਜੰਡਿਆਲੀ ਦੇ ਮੁਲਾਜ਼ਮ ਮੋਹਣ ਸਿੰਘ ਵਾਸੀ ਭੈਣੀ ਸਾਹਿਬ ਵਲੋਂ 200 ਮੀਟਰ ਦੌੜ ਵਿਚ ਦੂਸਰੀ ਪੁਜ਼ੀਸ਼ਨ ਅਤੇ ਲੰਮੀ ਛਾਲ ...

ਪੂਰੀ ਖ਼ਬਰ »

ਮੁਸ਼ਕਾਬਾਦ ਦੇ ਸਰਕਾਰੀ ਸਕੂਲ 'ਚ ਅਮਰ ਸਿੰਘ ਖ਼ਾਲਸਾ ਸਨਮਾਨਿਤ

ਸਮਰਾਲਾ, 6 ਦਸੰਬਰ (ਗੋਪਾਲ ਸੋਫਤ)- ਇੱਥੋਂ ਨਜ਼ਦੀਕੀ ਪਿੰਡ ਮੁਸ਼ਕਾਬਾਦ ਦੇ ਸ਼ਹੀਦ ਧਰਮ ਸਿੰਘ ਸਰਕਾਰੀ ਹਾਈ ਸਕੂਲ ਵਿਚ ਸਕੂਲ ਨੂੰ ਸਵਾ ਲੱਖ ਰੁਪਏ ਦਾਨ ਦੇਣ ਵਾਲੇ ਅਮਰ ਸਿੰਘ ਖ਼ਾਲਸਾ ਨੂੰ ਸਨਮਾਨਿਤ ਕੀਤਾ ਗਿਆ ¢ ਉਨ੍ਹਾਂ ਨੇ ਇਹ ਰਾਸ਼ੀ ਆਪਣੇ ਸਵਰਗਵਾਸੀ ਭਰਾ ...

ਪੂਰੀ ਖ਼ਬਰ »

ਪ੍ਰਦੇਸ ਕਾਂਗਰਸ ਦੀ ਓ. ਬੀ. ਸੀ. ਇਕਾਈ ਦੀ ਮੀਟਿੰਗ

ਮਾਛੀਵਾੜਾ ਸਾਹਿਬ, 6 ਦਸੰਬਰ (ਮਨੋਜ ਕੁਮਾਰ)- ਪੰਜਾਬ ਪ੍ਰਦੇਸ਼ ਕਾਂਗਰਸ ਦੀ ਓ. ਬੀ. ਸੀ. ਇਕਾਈ ਦੀ ਅਹਿਮ ਮੀਟਿੰਗ ਹਲਕਾ ਇੰਚਾਰਜ ਰੁਪਿੰਦਰ ਸਿੰਘ ਗਿੱਲ ਦੇ ਸਥਾਨਕ ਨਿਵਾਸ 'ਤੇ ਹੋਈ¢ ਜਿਸ 'ਚ ਚੇਅਰਮੈਨ ਰਾਮ ਬਖ਼ਸ਼ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਵਿਆਹ ਦੇ ਮਾਮਲੇ 'ਚ ਨੌਜਵਾਨ ਨਾਲ ਧੋਖਾ ਕਰਨ ਤੇ ਗਹਿਣੇ ਚੋਰੀ ਕਰਨ ਦੇ ਮਾਮਲੇ 'ਚ ਪਤਨੀ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਵਿਆਹ ਦੇ ਮਾਮਲੇ ਵਿਚ ਨੌਜਵਾਨ ਨਾਲ ਧੋਖਾ ਕਰਨ ਤੇ ਗਹਿਣੇ ਚੋਰੀ ਕਰਨ ਦੇ ਮਾਮਲੇ 'ਚ ਉਸ ਦੀ ਪਤਨੀ ਖਿਲਾਫ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪਿੰਡ ਰਾਜੇਵਾਲ ਦੇ ਰਹਿਣ ਵਾਲੇ ਗਗਨਦੀਪ ਸਿੰਘ ਵਾਸੀ ...

ਪੂਰੀ ਖ਼ਬਰ »

ਸ਼ੱਕੀ ਹਲਾਤ 'ਚ ਵਿਅਕਤੀ ਦੀ ਮੌਤ, ਕਤਲ ਦਾ ਸ਼ੱਕ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਹੈਬੋਵਾਲ ਦੇ ਬੱਲੋਕੇ ਇਲਾਕੇ ਵਿਚ ਮੰਗਲਵਾਰ ਸਵੇਰੇ ਇੱਕ ਵਿਅਕਤੀ ਦੀ ਉਸਦੇ ਘਰ 'ਚ ਭੇਦਭਰੀ ਹਾਲਤ 'ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਦਕਿ ਮਿ੍ਤਕ ਵਿਅਕਤੀ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਉਸ ਨੇ ...

ਪੂਰੀ ਖ਼ਬਰ »

ਨਗਰ ਨਿਗਮ ਕਮਿਸ਼ਨਰ ਦੀ ਅਗਵਾਈ ਹੇਠ ਬੈਠਕ

ਲੁਧਿਆਣਾ, 6 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਕਮਿਸ਼ਨਰ ਸ਼ੇਨਾ ਅਗਰਵਾਲ ਦੀ ਅਗਵਾਈ ਹੇਠ ਮਹੱਤਵਪੂਰਨ ਬੈਠਕ ਹੋਈ ਜਿਸ ਵਿਚ ਰੰਗਾਈ ਤੇ ਡਾਇੰਗ ਉਦਯੋਗ ਦੇ ਨੁਮਾਇੰਦਿਆਂ ਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਐਸ.ਟੀ.ਪੀ. ਦੇ ਟਰੀਟ ਕੀਤੇ ਪਾਣੀ ...

ਪੂਰੀ ਖ਼ਬਰ »

ਮਾਲਕਾਂ ਨਾਲ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ ਤਹਿਤ ਅਕਾਊਾਟੈਂਟ ਤੇ ਉਸ ਦੀ ਮਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਮਾਲਕਾਂ ਨਾਲ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ ਤਹਿਤ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਸ਼ਿਕਾਇਤ 'ਤੇ ਅਮਲ ਵਿਚ ...

ਪੂਰੀ ਖ਼ਬਰ »

ਪੀ. ਏ. ਯੂ. ਵਿਖੇ ਮਹਿਕਾਂ ਵੰਡਦਾ 25ਵਾਂ ਦੋ ਰੋਜ਼ਾ ਗੁਲਦਾਉਦੀ ਸ਼ੋਅ ਆਰੰਭ

ਲੁਧਿਆਣਾ, 6 ਦਸੰਬਰ (ਪੁਨੀਤ ਬਾਵਾ)-ਉੱਘੇ ਪੰਜਾਬੀ ਕਵੀ ਭਾਈ ਵੀਰ ਸਿੰਘ ਦੀ ਯਾਦ ਨੂੰ ਸਮਰਪਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਡਾ. ਮਨਮੋਹਨ ਸਿੰਘ ਆਡੀਟੋਰੀਅਮ ਦੇ ਵਿਹੜੇ 'ਚ ਵੱਖ-ਵੱਖ ਕਿਸਮਾਂ ਨੂੰ ਪ੍ਰਦਰਸ਼ਿਤ ਕਰਨ ਵਾਲਾ 25ਵਾਂ ਦੋ ਰੋਜ਼ਾ ਗੁਲਦਾਉਦੀ ਸ਼ੋਅ ...

ਪੂਰੀ ਖ਼ਬਰ »

ਸੁਪਿੰਦਰ ਸਿੰਘ ਮਾਨ ਦਾ ਅੰਤਿਮ ਸੰਸਕਾਰ ਮੜੌਲੀ ਖੁਰਦ 'ਚ ਕੱਲ੍ਹ

ਲੋਹਟਬੱਦੀ, 6 ਦਸੰਬਰ (ਕੁਲਵਿੰਦਰ ਸਿੰਘ ਡਾਂਗੋਂ)-ਸਵਾਮੀ ਗੰਗਾ ਨੰਦ ਭੂਰੀ ਵਾਲੇ ਇੰਟਰਨੈਸ਼ਨਲ ਫਾਊਾਡੇਸ਼ਨ ਦੇ ਸਕੱਤਰ ਕੁਲਦੀਪ ਸਿੰਘ ਮਾਨ ਦੇ ਵੱਡੇ ਭਰਾ, ਭਗਵੰਤ ਸਿੰਘ ਮਾਨ ਧਾਲੀਵਾਲ ਪੱਖੋਵਾਲ ਦੇ ਰਿਸਤੇਦਾਰ ਸੁਪਿੰਦਰ ਸਿੰਘ ਮਾਨ ਜੋ ਕਿ ਅਚਾਨਕ ਹੀ ਗੁਰੂ ਚਰਨਾਂ ...

ਪੂਰੀ ਖ਼ਬਰ »

ਗੋਲਡਨ ਅਰਥ ਸਕੂਲ ਪੰਡੋਰੀ 'ਚ ਡਾ. ਅੰਬੇਡਕਰ ਪ੍ਰੀ-ਨਿਰਵਾਣ ਦਿਵਸ ਮੌਕੇ ਕੁਇਜ਼ ਮੁਕਾਬਲੇ

ਮੁੱਲਾਂਪੁਰ-ਦਾਖਾ, 6 ਦਸੰਬਰ (ਨਿਰਮਲ ਸਿੰਘ ਧਾਲੀਵਾਲ)- ਗੋਲਡਨ ਅਰਥ ਕਾਨਵੈਂਟ ਸਕੂਲ ਪੰਡੋਰੀ (ਮੁੱਲਾਂਪੁਰ) ਵਿਖੇ ਭਾਰਤੀ ਸੰਵਿਧਾਨ ਦੇ ਰਚੇਤਾ ਡਾ: ਬੀ.ਆਰ ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਮੌਕੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਬਾਬਾ ਸਾਹਿਬ ਨੂੰ ...

ਪੂਰੀ ਖ਼ਬਰ »

ਸ. ਸ. ਸ. ਸਕੂਲ ਟਾਹਲੀ ਸਾਹਿਬ ਰਤਨ ਦੇ ਵਿਦਿਆਰਥੀਆਂ ਦਾ ਸਿਖਲਾਈ ਕੈਂਪ ਸਮਾਪਤ

ਜੋਧਾਂ, 6 ਦਸੰਬਰ (ਗੁਰਵਿੰਦਰ ਸਿੰਘ ਹੈਪੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਹਲੀ ਸਾਹਿਬ ਰਤਨ ਵਿਖੇ ਵਿਦਿਆਰਥੀਆਂ ਨੇ ਬਾਰ੍ਹਵੀਂ ਵੋਕੇਸ਼ਨਲ (ਬੈਂਕਿੰਗ ਐਂਡ ਫਾਈਨੈਸ਼ੀਅਲ ਸਰਵਸਿਜ਼) ਦੇ 24 ਵਿਦਿਆਰਥੀਆਂ ਨੇ ਕੋਰਸ ਸਬੰਧੀ 21 ਰੋਜ਼ਾ ਆਨ-ਈ-ਜਾਂਚ ਸਿਖਲਾਈ ਪੰਜਾਬ ...

ਪੂਰੀ ਖ਼ਬਰ »

ਪੀਰ ਮਾਣਕ ਸ਼ਾਹ ਦੀ ਦਰਗਾਹ 'ਤੇ ਸੂਫ਼ੀਆਨਾ ਕਲਾਮ ਦੀ ਛਹਿਬਰ

ਹਲਵਾਰਾ, 6 ਦਸੰਬਰ (ਭਗਵਾਨ ਢਿੱਲੋਂ)- ਪੀਰ ਮਾਣਕ ਸ਼ਾਹ ਦੀ ਦਰਗਾਹ ਦੇ ਮੁੱਖ ਸੇਵਾਦਾਰ ਸਾਂਈ ਬੁੂਟੇ ਸ਼ਾਹ ਦੀ ਸਰਪ੍ਰਸਤੀ ਹੇਠ ਗਿਆਰ੍ਹਵੀਂ ਦਾ ਪਵਿੱਤਰ ਦਿਹਾੜਾ ਮਨਾਇਆ ਗਿਆ | ਪਿੰਡ ਹਲਵਾਰਾ ਦੀ ਇਸ ਮਸ਼ਹੂਰ ਦਰਗਾਹ 'ਤੇ ਸਿਜਦਾ ਕਰਨ ਲਈ ਸਵੇਰ ਤੋਂ ਹੀ ਸ਼ਰਧਾਲੂਆਂ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX