ਤਾਜਾ ਖ਼ਬਰਾਂ


ਸੜਕ ਹਾਦਸੇ 'ਚ 2 ਅਧਿਆਪਕਾਂ ਸਣੇ ਮੌਤਾਂ, ਕਈ ਜ਼ਖ਼ਮੀ
. . .  11 minutes ago
ਫ਼ਿਰੋਜ਼ਪੁਰ/ਮਮਦੋਟ, 24 ਮਾਰਚ-ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ 'ਤੇ ਖਾਈ ਫੇਮੇ ਦੀ ਵਿਖੇ ਅਧਿਆਪਕਾਂ ਨੂੰ ਲੈ ਕੇ ਜਾ ਰਹੀ ਗੱਡੀ ਅਤੇ ਰੋਡਵੇਜ਼ ਦੀ ਬੱਸ ਦਰਮਿਆਨ ਹੋਈ ਟੱਕਰ 'ਚ 2 ਅਧਿਆਪਕਾਂ ਸਮੇਤ 3 ਜਣਿਆਂ ਦੀ ਮੌਤ ਹੋ ਗਈ, ਜਦਕਿ...
ਪ੍ਰਧਾਨ ਮੰਤਰੀ ਮੋਦੀ ਅੱਜ ਵਾਰਾਣਸੀ 'ਚ 'ਇਕ ਵਿਸ਼ਵ ਟੀਬੀ ਸੰਮੇਲਨ' ਨੂੰ ਕਰਨਗੇ ਸੰਬੋਧਨ
. . .  18 minutes ago
ਵਾਰਾਣਸੀ, 24 ਮਾਰਚ -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜਵਾਰਾਣਸੀ ਦੇ ਰੁਦਰਕਾਸ਼ ਕਨਵੈਨਸ਼ਨ ਸੈਂਟਰ ਵਿਖੇ ਵਿਸ਼ਵ ਟੀਬੀ ਦਿਵਸ 'ਤੇ 'ਇਕ ਵਿਸ਼ਵ ਟੀਬੀ ਸੰਮੇਲਨ' ਨੂੰ ਸੰਬੋਧਨ ਕਰਨਗੇ। ਇਹ ਸੰਮੇਲਨ ਸਿਹਤ ਅਤੇ ਪਰਿਵਾਰ ਭਲਾਈ...
ਜਾਪਾਨ ਦੇ ਇਜ਼ੂ ਟਾਪੂ 'ਤੇ ਭੂਚਾਲ ਦੇ ਝਟਕੇ ਮਹਿਸੂਸ
. . .  26 minutes ago
ਇਜ਼ੂ ਟਾਪੂ (ਜਾਪਾਨ), 24 ਮਾਰਚ-ਅੱਜ ਸਵੇਰੇ 00:06:45 ਵਜੇ ਜਾਪਾਨ ਦੇ ਇਜ਼ੂ ਟਾਪੂ 'ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਸੰਯੁਕਤ ਰਾਜ ਭੂ-ਵਿਗਿਆਨਕ ਸਰਵੇਖਣ ਨੇ ਦੱਸਿਆ ਕਿ ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.6 ਮਾਪੀ ਗਈ।ਇਜ਼ੂ ਟਾਪੂ ਜਪਾਨ ਦੇ ਇਜ਼ੂ ਪ੍ਰਾਇਦੀਪ...
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਜੇਲ੍ਹ ਬਰੇਕ ਦੀ ਖੁਫੀਆ ਰਿਪੋਰਟ ਮਿਲਣ ਤੋਂ ਬਾਅਦ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਪੰਜਾਬ ਤੋਂ ਬਾਹਰ ਭੇਜ ਦਿੱਤਾ ਗਿਆ
. . .  1 day ago
ਰਿਕਟਰ ਸਕੇਲ 'ਤੇ 3.8 ਦੀ ਤੀਬਰਤਾ ਵਾਲਾ ਭੂਚਾਲ ਅੱਜ ਸ਼ਾਮ 6:51 ਵਜੇ ਮਨੀਪੁਰ ਦੇ ਮੋਇਰਾਂਗ ਵਿਚ ਆਇਆ
. . .  1 day ago
ਪਵਿੱਤਰ ਰਮਜ਼ਾਨ ਉਲ ਮੁਬਾਰਕ ਮਹੀਨੇ ਦਾ ਚੰਦ ਆਇਆ ਨਜ਼ਰ ,ਰੋਜ਼ਾ ਸਵੇਰੇ ਰੱਖਿਆ ਜਾਵੇਗਾ- ਮੁਫ਼ਤੀ-ਏ-ਆਜ਼ਮ , ਪੰਜਾਬ
. . .  1 day ago
ਮਲੇਰਕੋਟਲਾ, 23 ਮਾਰਚ (ਮੁਹੰਮਦ ਹਨੀਫ਼ ਥਿੰਦ)-ਮਲੇਰਕੋਟਲਾ ਦੀਆਂ ਵੱਖ-ਵੱਖ ਮਸਜਿਦਾਂ ਵਿਚ ਅੱਜ ਮਗ਼ਰਿਬ ਦੀ ਨਮਾਜ਼ ਅਦਾ ਕਰਨ ਤੋਂ ਬਾਅਦ ਮੁਸਲਿਮ ਭਾਈਚਾਰੇ ਵਲੋਂ ਰਮਜ਼ਾਨ ਉਲ ਮੁਬਾਰਕ ਦੇ ਚੰਦ ਨੂੰ ...
ਲੋਕ ਸਭਾ ’ਚ ‘ਦਿ ਅਪਰੋਪ੍ਰੀਏਸ਼ਨ ਬਿੱਲ, 2023’ ਪਾਸ, ਸਦਨ ਭਲਕੇ 24 ਮਾਰਚ ਤੱਕ ਮੁਲਤਵੀ
. . .  1 day ago
ਲੋਕ ਸਭਾ ’ਚ ‘ਦਿ ਅਪਰੋਪ੍ਰੀਏਸ਼ਨ ਬਿੱਲ, 2023’ ਪਾਸ, ਸਦਨ ਭਲਕੇ 24 ਮਾਰਚ ਤੱਕ ਮੁਲਤਵੀ
‘ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ’ 7 ਅਪ੍ਰੈਲ ਨੂੰ ਆਵੇਗੀ ਸਿਨੇਮਾਘਰਾਂ ’ਚ
. . .  1 day ago
ਚੰਡੀਗੜ੍ਹ, 23 ਮਾਰਚ- ਘੈਂਟ ਬੁਆਏਜ਼ ਐਂਟਰਟੇਨਮੈਂਟ ਤੇ ਨੀਰੂ ਬਾਜਵਾ ਐਂਟਰਟੇਨਮੈਂਟ ਵਲੋਂ ਪੇਸ਼ ਕੀਤੀ ਗਈ ਅਤੇ ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ ਅਤੇ ਸੰਤੋਸ਼ ਸੁਭਾਸ਼ ਥੀਟੇ ਵਲੋਂ ਬਣਾਈ ਗਈ ਫ਼ਿਲਮ ‘ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ’ 7 ਅਪ੍ਰੈਲ ਨੂੰ ਸਿਨੇਮਾਘਰਾਂ ਵਿਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਨੂੰ ਪੰਜਾਬ....
ਪੁਲਿਸ ਕਿਸੇ ਨੂੰ ਵੀ ਬੇਵਜ੍ਹਾ ਪਰੇਸ਼ਾਨ ਨਹੀਂ ਕਰੇਗੀ- ਆਈ.ਜੀ.
. . .  1 day ago
ਚੰਡੀਗੜ੍ਹ, 23 ਮਾਰਚ- ਆਈ. ਜੀ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਹਰਿਆਣਾ ਦੇ ਸ਼ਾਹਬਾਦ ਵਿਚ ਅੰਮ੍ਰਿਤਪਾਲ ਦੀ ਨਵੀਂ ਲੋਕੇਸ਼ਨ ਮਿਲੀ ਹੈ। ਪੁਲਿਸ ਅਨੁਸਾਰ ਉਹ 19 ਮਾਰਚ ਨੂੰ ਇੱਥੇ ਪਹੁੰਚਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਕਿਸੇ ਨੂੰ ਵੀ ਟਾਰਚਰ ਨਹੀਂ ਕੀਤਾ ਅਤੇ ਨਾ ਹੀ ਅਜਿਹਾ ਕੀਤਾ.....
30 ਮੁਲਜ਼ਮਾਂ ਦੀ ਹੋਵੇਗੀ ਗਿ੍ਫ਼ਤਾਰੀ, ਬਾਕੀਆਂ ਨੂੰ ਚਿਤਾਵਨੀ ਦੇ ਕੇ ਛੱਡ ਦਿੱਤਾ ਜਾਵੇਗਾ- ਆਈ. ਜੀ.
. . .  1 day ago
ਚੰਡੀਗੜ੍ਹ, 23 ਮਾਰਚ- ਅੰਮ੍ਰਿਤਪਾਲ ਮਾਮਲੇ ਵਿਚ ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਪ੍ਰੈਸ ਕਾਨਫ਼ਰੰਸ ਕਰ ਜਾਣਕਾਰੀ ਦਿੱਤੀ ਗਈ ਕਿ ਇਸ ਮਾਮਲੇ ਵਿਚ ਹੁਣ ਤੱਕ 207 ਮੁਲਜ਼ਮ ਡਿਟੇਨ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਸਿਰਫ਼...
ਕੋਟਕਪੂਰਾ ਗੋਲੀ ਕਾਂਡ ਮਾਮਲਾ: ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਉਮਰਾਨੰਗਲ ਅਤੇ ਐਸ.ਪੀ. ਚਰਨਜੀਤ ਸ਼ਰਮਾ ਨੂੰ ਹਾਈ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ
. . .  1 day ago
ਕੋਟਕਪੂਰਾ ਗੋਲੀ ਕਾਂਡ ਮਾਮਲਾ: ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਉਮਰਾਨੰਗਲ ਅਤੇ ਐਸ.ਪੀ. ਚਰਨਜੀਤ ਸ਼ਰਮਾ ਨੂੰ ਹਾਈ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ
ਕਰਜ਼ੇ ਤੋਂ ਤੰਗ ਪਤੀ-ਪਤਨੀ ਨੇ ਫ਼ਾਹਾ ਲੈ ਕੀਤੀ ਖ਼ੁਦਕੁਸ਼ੀ
. . .  1 day ago
ਲਹਿਰਾਗਾਗਾ, 23 ਮਾਰਚ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਲਹਿਰਾਗਾਗਾ ਦੇ ਨੇੜਲੇ ਪਿੰਡ ਬਖੋਰਾ ਕਲਾਂ ਵਿਖੇ ਕਰਜ਼ੇ ਅਤੇ ਗਰੀਬੀ ਤੋਂ ਤੰਗ ਆ ਕੇ ਮਜ਼ਦੂਰ ਪਤੀ-ਪਤਨੀ ਨੇ ਇਕੱਠਿਆਂ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਆਪਣੇ ਪਿੱਛੇ 2 ਨਾਬਾਲਗ ਬੱਚੇ ਛੱਡੇ ਗਏ ਹਨ। ਮ੍ਰਿਤਕ ਦੀ ਪਛਾਣ ਕਾਲਾ...
ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਲਈ ਭਾਈ ਮੰਡ ਤੇ ਹੋਰ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਤੇ ਕੇਂਦਰ ਸਰਕਾਰ ਦੀ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 23 ਮਾਰਚ (ਜਸਵੰਤ ਸਿੰਘ ਜੱਸ)- ਸਰਬੱਤ ਖ਼ਾਲਸਾ ਵਲੋਂ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਅਤੇ ਹੋਰ ਸਿੱਖ ਆਗੂਆਂ ਨੇ ਪੰਜਾਬ ਵਿਚ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਅਤੇ ਉਨ੍ਹਾਂ ’ਤੇ ਐਨ. ਐਸ. ਏ. ਵਰਗੀਆਂ ਧਾਰਾਵਾਂ ਲਾਏ ਜਾਣ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ...
ਸ਼ਹਿਰ ਦੇ ਬਾਹਰਵਾਰ ਦਰਜਨ ਦੇ ਕਰੀਬ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ
. . .  1 day ago
ਮਾਹਿਲਪੁਰ, 23 ਮਾਰਚ (ਰਜਿੰਦਰ ਸਿੰਘ)- ਬੀਤੀ ਦੇਰ ਰਾਤ ਸ਼ਰਾਰਤੀ ਅਨਸਰਾਂ ਵਲੋਂ ਮਾਹਿਲਪੁਰ ਸ਼ਹਿਰ ਦੇ ਬਾਹਰਵਾਰ ਮਾਹਿਲਪੁਰ –ਚੰਡੀਗੜ੍ਹ ਰੋਡ ’ਤੇ ਇਕ ਪੈਟਰੋਲ ਪੰਪ ਅਤੇ ਪੁੱਲ ਦੇ ਦੋਵੇਂ ਪਾਸੇ ਦਰਜਨ ਵੱਧ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਨਜ਼ਰ ਆਏ। ਪੁਲਿਸ ਕਰਮਚਾਰੀਆਂ......
ਹਰਿਆਣਾ ਦੇ ਸ਼ਾਹਾਬਾਦ ’ਚ ਅੰਮ੍ਰਿਤਪਾਲ ਸਿੰਘ ਨੂੰ ਪਨਾਹ ਦੇਣ ਵਾਲੀ ਔਰਤ ਕਾਬੂ: ਪੁਲਿਸ
. . .  1 day ago
ਸ਼ਾਹਬਾਦ ਮਾਰਕੰਡਾ, 23 ਮਾਰਚ (ਵਿਜੇ ਕੁਮਾਰ)- ਪੁਲਿਸ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅਤੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਭਾਲ ਕਰ ਰਹੀ ਹੈ। ਪੁਲਿਸ ਵਲੋਂ ਇਸ ਲਈ ਲਗਾਤਾਰ ਛਾਪੇਮਾਰੀ ਜਾਰੀ ਹੈ। ਅੰਮ੍ਰਿਤਪਾਲ ਸਿੰਘ 19, 20 ਅਤੇ 21 ਮਾਰਚ ਨੂੰ ਪੰਜਾਬ ਨਾਲ ਲੱਗਦੇ ਹਰਿਆਣਾ ਰਾਜ ਦੇ ਕੁਰੂਕਸ਼ੇਤਰ....
ਅੰਮ੍ਰਿਤਪਾਲ ਦਾ ਗੰਨਮੈਨ ਤਜਿੰਦਰ ਸਿੰਘ ਗਿੱਲ ਗਿ੍ਫ਼ਤਾਰ- ਡੀ.ਐਸ.ਪੀ.
. . .  1 day ago
ਖੰਨਾ, 23 ਮਾਰਚ- ਇੱਥੋਂ ਦੇ ਡੀ.ਐਸ.ਪੀ. ਹਰਸਿਮਰਤ ਸਿੰਘ ਨੇ ਦੱਸਿਆ ਕਿ ਇਕ ਵਿਅਕਤੀ ਜਿਸ ਦੀ ਪਛਾਣ ਤਜਿੰਦਰ ਸਿੰਘ ਗਿੱਲ ਵਜੋਂ ਹੋਈ ਹੈ, ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ। ਉਹ ਅੰਮ੍ਰਿਤਪਾਲ ਸਿੰਘ ਕੋਲ ਗੰਨਮੈਨ ਵਜੋਂ ਕੰਮ ਕਰਦਾ ਸੀ। ਸੋਸ਼ਲ ਮੀਡੀਆ ’ਤੇ ਉਸ ਦੀਆਂ ਹਥਿਆਰਾਂ ਨਾਲ ਲੈਸ ਕਈ ਤਸਵੀਰਾਂ ਦੇਖੀਆਂ.....
ਲੋਕ ਸਭਾ ਦੀ ਕਾਰਵਾਈ ਸ਼ਾਮ 6 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 23 ਮਾਰਚ- ਅਡਾਨੀ ਮਾਮਲੇ ਦੀ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਵਿਰੋਧੀ ਧਿਰ ਦੇ ਹੰਗਾਮੇ ਦਰਮਿਆਨ ਲੋਕ ਸਭਾ ਦੀ ਕਾਰਵਾਈ ਸ਼ਾਮ 6 ਵਜੇ ਤੱਕ ਮੁਲਤਵੀ...
ਰਾਹੁਲ ਗਾਂਧੀ ਦੀ ਲੋਕਤੰਤਰੀ ਟਿੱਪਣੀ ਅਤੇ ਅਡਾਨੀ ਮੁੱਦੇ 'ਤੇ ਹੰਗਾਮੇ ਦਰਮਿਆਨ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
. . .  1 day ago
ਰਾਹੁਲ ਗਾਂਧੀ ਦੀ ਲੋਕਤੰਤਰੀ ਟਿੱਪਣੀ ਅਤੇ ਅਡਾਨੀ ਮੁੱਦੇ 'ਤੇ ਹੰਗਾਮੇ ਦਰਮਿਆਨ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
ਅੰਮ੍ਰਿਤਪਾਲ ਦੇ ਸਾਥੀ ਦੋ ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅਦਾਲਤ ਵਲੋਂ ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।
ਅਸਾਮ: ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਦੇ ਸਾਥੀ 24 ਘੰਟੇ ਨਿਗਰਾਨੀ ਹੇਠ- ਜੇਲ੍ਹ ਅਧਿਕਾਰੀ
. . .  1 day ago
ਡਿਬਰੂਗੜ੍ਹ (ਅਸਾਮ), 23 ਮਾਰਚ- ਡਿਬਰੂਗੜ੍ਹ ਕੇਂਦਰੀ ਜੇਲ੍ਹ ਦੇ ਇਕ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਲ੍ਹ ਵਿਚ ਬੰਦ ਕੱਟੜਪੰਥੀ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਦੇ ਚਾਚਾ ਸਮੇਤ ਸੱਤ ਸਾਥੀਆਂ ਨੂੰ ਸੀ.ਸੀ.ਟੀ.ਵੀ. ਦੀ 24 ਘੰਟੇ ਨਿਗਰਾਨੀ ਹੇਠ ਵੱਖ-ਵੱਖ ਕੋਠੜੀਆਂ ਵਿਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ....
ਵਿਸ਼ਵ ਬੈਂਕ ਦੇ ਪ੍ਰਧਾਨ ਲਈ ਅਮਰੀਕੀ ਉਮੀਦਵਾਰ ਅਜੈ ਬੰਗਾ ਅੱਜ ਤੋਂ ਭਾਰਤ ਦੌਰੇ ’ਤੇ
. . .  1 day ago
ਵਾਸ਼ਿੰਗਟਨ, 23 ਮਾਰਚ- ਵਿਸ਼ਵ ਬੈਂਕ ਦੇ ਪ੍ਰਧਾਨ ਲਈ ਅਮਰੀਕੀ ਉਮੀਦਵਾਰ ਅਜੈ ਬੰਗਾ ਅੱਜ ਤੋਂ ਦਿੱਲੀ ਦੇ ਦੋ ਦਿਨਾਂ ਦੌਰੇ ’ਤੇ ਹੋਣਗੇ, ਜਿੱਥੇ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਦੇਸ਼ ਮੰਤਰੀ ਐਸ. ਜੈਸ਼ੰਕਰ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰਨਗੇ ਅਤੇ ਭਾਰਤ ਦੀਆਂ....
ਆਂਧਰਾ ਪ੍ਰਦੇਸ਼: ਇਮਾਰਤ ਡਿੱਗਣ ਨਾਲ 3 ਲੋਕਾਂ ਦੀ ਮੌਤ
. . .  1 day ago
ਅਮਰਾਵਤੀ, 23 ਮਾਰਚ- ਵਿਸ਼ਾਖ਼ਾਪਟਨਮ ਦੇ ਕਲੈਕਟਰੇਟ ਨੇੜੇ ਰਾਮਜੋਗੀ ਪੇਟਾ ਵਿਚ ਬੀਤੀ ਰਾਤ ਇਕ ਤਿੰਨ ਮੰਜ਼ਿਲਾ ਇਮਾਰਤ ਡਿੱਗਣ ਕਾਰਨ 3 ਲੋਕਾਂ ਦੀ ਮੌਤ ਹੋ ਗਈ ਅਤੇ 3 ਜ਼ਖ਼ਮੀ ਹੋ ਗਏ। ਪ੍ਰਸ਼ਾਸ਼ਨ ਵਲੋਂ ਖ਼ੋਜ ਅਤੇ...
ਭਾਜਪਾ ਨੇ ਖ਼ੂਨਦਾਨ ਕੈਂਪ ਲਗਾ ਮਨਾਇਆ ਸ਼ਹੀਦੀ ਦਿਹਾੜਾ
. . .  1 day ago
ਅੰਮ੍ਰਿਤਸਰ, 23 ਮਾਰਚ (ਹਰਮਿੰਦਰ ਸਿੰਘ)- ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਨ ਭਾਜਪਾ ਵਲੋਂ ਖ਼ੂਨਦਾਨ ਕੈਂਪ ਲਗਾ ਕੇ ਮਨਾਇਆ ਗਿਆ। ਕੈਂਪ ਦਾ ਉਦਘਾਟਨ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਵਲੋਂ ਕੀਤਾ ਗਿਆ। ਇਸ ਮੌਕੇ ਰਾਜਿੰਦਰ ਮੋਹਨ ਸਿੰਘ ਛੀਨਾ, ਡਾ. ਰਾਜ ਕੁਮਾਰ ਵੇਰਕਾ.....
ਅੰਮ੍ਰਿਤਪਾਲ ਦੇ ਸਾਥੀਆਂ ਦੀ ਅਜਨਾਲਾ ਵਿਚ ਦਰਜ ਮੁਕੱਦਮਿਆਂ ਸੰਬੰਧੀ ਅਦਾਲਤ ’ਚ ਪੇਸ਼ੀ
. . .  1 day ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ ਸਾਥੀਆਂ ਨੂੰ ਅੱਜ ਅਜਨਾਲਾ ਵਿਚ ਦਰਜ ਮੁੱਕਦਮਾ ਨੰਬਰ 29 ਤੇ 39 ਸੰਬੰਧੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਵਲੋਂ ਉਨ੍ਹਾਂ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਮੁੜ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਸਕਦਾ ਹੈ। ਇਹ ਜਾਣਕਾਰੀ.....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਵਿਸ਼ਵਾਸ ਬਣਾਉਣ ਲਈ ਕਈ ਸਾਲ ਲੱਗ ਜਾਂਦੇ ਹਨ ਪਰ ਤੋੜਨ ਲਈ ਇਕ ਪਲ ਹੀ ਲਗਦਾ ਹੈ। -ਬਲਵੰਤ ਗਾਰਗੀ

ਬਰਨਾਲਾ

ਸੰਘਣੀ ਧੁੰਦ ਕਾਰਨ ਮੁੱਖ ਮਾਰਗ 'ਤੇ ਵਾਪਰਿਆ ਹਾਦਸਾ, 5 ਭੇਡਾਂ ਦੀ ਮੌਤ

ਤਪਾ ਮੰਡੀ, 6 ਦਸੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਅੱਜ ਸਵੇਰ ਸਮੇਂ ਸਰਦ ਰੁੱਤ ਦੀ ਪਹਿਲੀ ਸੰਘਣੀ ਧੁੰਦ ਕਾਰਨ ਬਰਨਾਲਾ ਬਠਿੰਡਾ ਮੁੱਖ ਮਾਰਗ 'ਤੇ ਘੜੈਲੀ ਚੌਕ ਨਜ਼ਦੀਕ ਧੁੰਦ ਕਾਰਨ ਵੱਖ-ਵੱਖ ਵਾਹਨ ਸੜਕੀ ਹਾਦਸਿਆਂ ਦਾ ਸ਼ਿਕਾਰ ਹੋ ਗਏ | ਇਨ੍ਹਾਂ ਹਾਦਸਿਆਂ ਦੌਰਾਨ 5 ਭੇਡਾਂ ਦੀ ਮੌਤ ਤੇ ਇਕ ਵਿਅਕਤੀ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਤਪਾ ਦੇ ਘੜੈਲੀ ਚੌਕ ਨਜ਼ਦੀਕ ਸੰਘਣੀ ਧੁੰਦ ਕਾਰਨ ਅੱਜ ਸਵੇਰ ਸਮੇਂ ਸਰਵਿਸ ਰੋਡ 'ਤੇ ਭੇਡਾਂ ਦਾ ਭਰਿਆ ਇਕ ਕੈਂਟਰ ਪਲਟ ਗਿਆ, ਜਿਸ ਕਾਰਨ 5 ਦੇ ਕਰੀਬ ਭੇਡਾਂ ਦੀ ਮੌਕੇ 'ਤੇ ਮੌਤ ਹੋ ਗਈ ਤੇ ਕੈਂਟਰ ਚਾਲਕ ਜ਼ਖ਼ਮੀ ਹੋ ਗਿਆ, ਜਿਸ ਤੋਂ ਬਾਅਦ ਇਕ ਇਨੋਵਾ ਗੱਡੀ ਚਾਲਕ ਬਿੰਦਰ ਸਿੰਘ ਜੋ ਬਠਿੰਡਾ ਤੋਂ ਨਵਾਂ ਸ਼ਹਿਰ ਜਾ ਰਿਹਾ ਸੀ, ਨੂੰ ਕੈਂਟਰ ਦੇ ਪਲਟਣ ਸੰਬੰਧੀ ਨਜ਼ਦੀਕ ਆਉਣ 'ਤੇ ਪਤਾ ਲੱਗਾ, ਜਿਸ ਕਾਰਨ ਗੱਡੀ ਦਾ ਸੰਤੁਲਨ ਵਿਗੜ ਗਿਆ ਤੇ ਗੱਡੀ ਸੜਕ ਵਿਚਕਾਰ ਬਣੇ ਡਿਵਾਈਡਰ 'ਤੇ ਜਾ ਚੜ੍ਹੀ | ਇਸ ਤੋਂ ਇਲਾਵਾ ਇਕ ਹੋਰ ਕਾਰ ਚਾਲਕ ਐਡਵੋਕੇਟ ਅਸ਼ਵਨੀ ਕੁਮਾਰ ਨੇ ਇਨ੍ਹਾਂ ਹਾਦਸਿਆਂ ਦੇ ਵਾਪਰਨ ਦਾ ਵੱਡਾ ਕਾਰਨ ਸੰਬੰਧਤ ਠੇਕੇਦਾਰ ਨੂੰ ਜ਼ਿੰਮੇਵਾਰ ਠਹਿਰਾਇਆ, ਕਿਉਂਕਿ ਠੇਕੇਦਾਰ ਵਲੋਂ ਸਰਵਿਸ ਰੋਡ 'ਤੇ ਸੇਫ਼ਟੀ ਸੰਬੰਧੀ ਕੋਈ ਵੀ ਪੁਖ਼ਤਾ ਪ੍ਰਬੰਧ ਨਹੀਂ ਕੀਤੇ ਹੋਏ ਹਨ ਤੇ ਸਰਵਿਸ ਰੋਡ ਦੀ ਵੀ ਕਾਫ਼ੀ ਖਸਤਾ ਹਾਲਤ ਹੈ, ਨਾ ਹੀ ਕਿਤੇ ਵੀ ਕੋਈ ਰਿਫਲੈਕਟਰਾਂ ਦਾ ਪ੍ਰਬੰਧ ਹੈ | ਉਸ ਨੇ ਦੱਸਿਆ ਕਿ ਉਹ ਆਪਣੀ ਕਾਰ ਰਾਹੀਂ ਬਠਿੰਡਾ ਤੋਂ ਲੁਧਿਆਣਾ ਜਾ ਰਿਹਾ ਸੀ, ਜਦੋਂ ਉਹ ਘੜੈਲੀ ਚੌਕ ਨਜ਼ਦੀਕ ਪੁੱਜਿਆ ਤਾਂ ਧੁੰਦ ਕਾਰਨ ਰੋਡ 'ਤੇ ਖੜ੍ਹਾ ਟਰੱਕ ਦਿਖਾਈ ਨਹੀਂ ਦਿੱਤਾ ਤੇ ਉਸ ਦੀ ਕਾਰ ਟਰੱਕ ਨਾਲ ਟਕਰਾ ਗਈ, ਜਦ ਕਿ ਚਾਲਕ ਟਰੱਕ ਨੂੰ ਸੜਕ 'ਤੇ ਹੀ ਖੜ੍ਹਾ ਕਰ ਕੇ ਪਹਿਲਾਂ ਹੋਏ ਹਾਦਸੇ ਨੂੰ ਦੇਖਣ ਗਿਆ ਹੋਇਆ ਸੀ, ਜਿਸ ਕਾਰਨ ਉਸ ਦੀ ਕਾਰ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ | ਇਸੇ ਤਰ੍ਹਾਂ ਧੁੰਦ ਕਾਰਨ ਇਕ ਹੋਰ ਐਰਟਿਗਾ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ 'ਚ ਸਵਾਰ 6 ਲੜਕੀਆਂ ਬਠਿੰਡਾ ਤੋਂ ਚੰਡੀਗੜ੍ਹ ਏਅਰਪੋਰਟ 'ਤੇ ਜਾ ਰਹੀਆਂ ਸਨ, ਪਰ ਜਾਨੀ ਨੁਕਸਾਨ ਤੋਂ ਬਚਾਅ ਰਿਹਾ | ਮੌਕੇ 'ਤੇ ਮੌਜੂਦ ਲੋਕਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਮੰਗ ਕਰਦਿਆਂ ਕਿਹਾ ਕਿ ਇਨ੍ਹਾਂ ਹਾਦਸਿਆਂ ਲਈ ਜ਼ਿੰਮੇਵਾਰ ਠੇਕੇਦਾਰ 'ਤੇ ਲਗਾਮ ਕੱਸ ਕੇ ਸੇਫ਼ਟੀ ਸੰਬੰਧੀ ਪੁਖ਼ਤਾ ਪ੍ਰਬੰਧ ਕਰਵਾਉਣੇ ਚਾਹੀਦੇ ਹਨ | ਓਧਰ ਦੂਜੇ ਪਾਸੇ ਹਾਦਸਿਆਂ ਕਾਰਨ ਮੁੱਖ ਮਾਰਗ ਉੱਪਰੋਂ ਗੁਜ਼ਰਨ ਵਾਲੇ ਵਾਹਨ ਚਾਲਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ |

ਸ਼ਹੀਦ ਕਿਸਾਨਾਂ ਦੀ ਯਾਦ 'ਚ 11 ਨੂੰ ਸਿੰਘੂ ਬਾਰਡਰ ਦਿੱਲੀ ਵਿਖੇ ਹੋਵੇਗਾ ਵਿਸ਼ਾਲ ਸ਼ਹੀਦੀ ਸਮਾਗਮ-ਡੱਲੇਵਾਲ

ਮਹਿਲ ਕਲਾਂ, 6 ਦਸੰਬਰ (ਅਵਤਾਰ ਸਿੰਘ ਅਣਖੀ)-ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਵਲੋਂ ਦਿੱਲੀ ਸਰਕਾਰ ਖ਼ਿਲਾਫ਼ ਅੰਦੋਲਨ 'ਚ ਸ਼ਹੀਦੀਆਂ ਪਾਉਣ ਵਾਲੇ 800 ਕਿਸਾਨਾਂ ਦੀ ਯਾਦ ਵਿਚ 11 ਦਸੰਬਰ ਨੂੰ ਸਿੰਘੂ ਬਾਰਡਰ ਦਿੱਲੀ ਵਿਖੇ ਵਿਸ਼ਾਲ ਸ਼ਹੀਦੀ ਸਮਾਗਮ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਚੀਮਾ ਦੇ ਵਿਦਿਆਰਥੀਆਂ ਵਲੋਂ ਭਾਈ ਗੁਰਦਾਸ ਇੰਸਟੀਚਿਊਟ ਦਾ ਦੌਰਾ

ਟੱਲੇਵਾਲ, 6 ਦਸੰਬਰ (ਸੋਨੀ ਚੀਮਾ)-ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਕਿੱਤੇ ਵੱਲ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਚਲਾਏ ਜਾ ਰਹੇ ਐਨ. ਐਸ. ਕਿਊ. ਐਫ. ਦੇ ਇਨਫੋਰਮੇਸ਼ਨ ਤੇ ਟੈਕਨੌਲੋਜੀ ਟ੍ਰੇਡ ਅਧੀਨ ਪਿੰਡ ਚੀਮਾ-ਜੋਧਪੁਰ ਦੇ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਬਾਬਾ ਬਲਵੀਰ ਸਿੰਘ 96 ਕਰੋੜੀ ਵਲੋਂ ਬਾਬਾ ਟੇਕ ਸਿੰਘ ਧਨੌਲਾ ਨਾਲ ਮੀਟਿੰਗ

ਧਨੌਲਾ, 6 ਦਸੰਬਰ (ਚੰਗਾਲ)-ਬਾਬਾ ਬੁੱਢਾ ਦਲ 96 ਕਰੋੜੀ ਦੇ ਮੁਖੀ ਬਾਬਾ ਬਲਵੀਰ ਸਿੰਘ ਨੇ ਧਨੌਲਾ ਫੇਰੀ ਦੌਰਾਨ ਗੁਰਦੁਆਰਾ ਪਾਤਸ਼ਾਹ ਨੌਵੀਂ ਵਿਖੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਟੇਕ ਸਿੰਘ ਧਨੌਲਾ ਨਾਲ ਮੀਟਿੰਗ ਕੀਤੀ | ਮੀਟਿੰਗ ਕਰਨ ਉਪਰੰਤ ਗੱਲਬਾਤ ...

ਪੂਰੀ ਖ਼ਬਰ »

ਭਗਤਪੁਰਾ ਵਿਖੇ ਵਿਧਾਇਕ ਉਗੋਕੇ ਵਲੋਂ ਜਿੰਮ ਦੇ ਕਮਰੇ ਦਾ ਉਦਘਾਟਨ

ਸ਼ਹਿਣਾ, 6 ਦਸੰਬਰ (ਸੁਰੇਸ਼ ਗੋਗੀ)-ਨੌਜਵਾਨ ਵਰਗ ਲਈ ਸਰਕਾਰ ਵਲੋਂ ਖੇਡਾਂ ਦੇ ਖੇਤਰ 'ਚ ਅਹਿਮ ਮੌਕੇ ਪ੍ਰਦਾਨ ਕਰਨ ਦੇ ਅਨੇਕਾਂ ਯਤਨ ਕੀਤੇ ਜਾ ਰਹੇ ਹਨ | ਇਹ ਸ਼ਬਦ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਪਿੰਡ ਭਗਤਪੁਰਾ ਵਿਖੇ ਪੰਚਾਇਤ ਵਲੋਂ ਬਣਾਏ ਜਿੰਮ ਕਮਰੇ, ...

ਪੂਰੀ ਖ਼ਬਰ »

ਸੀ. ਪੀ. ਆਈ. ਵਲੋਂ ਮੁਜਾਰਾ ਲਹਿਰ ਦੇ ਆਗੂਆਂ ਦੀ ਯਾਦ 'ਚ ਬਰਸੀ ਸਮਾਗਮ

ਬਰਨਾਲਾ, 6 ਦਸੰਬਰ (ਅਸ਼ੋਕ ਭਾਰਤੀ)-ਸੀ. ਪੀ. ਆਈ. ਵਲੋਂ ਬਾਬਾ ਅਰਜਨ ਸਿੰਘ ਭਦੌੜ ਯਾਦਗਾਰੀ ਭਵਨ ਬਰਨਾਲਾ ਵਿਖੇ ਮੁਜਾਰਾ ਲਹਿਰ ਦੇ ਆਗੂ ਦੁੱਲਾ ਸਿੰਘ ਜਲਾਲਦੀਵਾਲ, ਰਾਮ ਸਿੰਘ ਭਦੌੜ, ਚੰਦ ਸਿੰਘ ਮਾਨ ਤੇ ਸਾਬਕਾ ਵਿਧਾਇਕ ਅਰਜਨ ਸਿੰਘ ਦੀ ਯਾਦ ਨੂੰ ਸਮਰਪਿਤ ਸਮਾਗਮ ...

ਪੂਰੀ ਖ਼ਬਰ »

ਫਤਹਿ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਬੀ.ਐੱਡ. ਫਾਈਨਲ ਸਮੈਸਟਰ ਦੇ ਨਤੀਜੇ ਰਹੇ ਸ਼ਾਨਦਾਰ

ਤਪਾ ਮੰਡੀ, 6 ਦਸੰਬਰ (ਵਿਜੇ ਸ਼ਰਮਾ)-ਫਤਹਿ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਬੀ. ਐਡ. ਫਾਈਨਲ ਸਮੈਸਟਰ ਦੇ ਨਤੀਜੇ ਸ਼ਾਨਦਾਰ ਰਹੇ | ਇਸ ਸੰਬੰਧੀ ਸੰਸਥਾ ਦੇ ਚੇਅਰਮੈਨ ਐਸ. ਐਸ. ਚੱਠਾ ਤੇ ਐਜੂਕੇਸ਼ਨ ਵਿਭਾਗ ਮੁਖੀ ਪ੍ਰੋਫੈਸਰ ਸੰਦੀਪ ਕੌਰ ਨੇ ਦੱਸਿਆ ਕਿ ਅੰਸ਼ੂ ਸਿੱਬਲ ...

ਪੂਰੀ ਖ਼ਬਰ »

ਪਸ਼ੂ ਡਿਸਪੈਂਸਰੀ ਦਾਨਗੜ੍ਹ ਵਿਖੇ ਮੁਰਹਾ ਪੀ.ਟੀ. ਸਕੀਮ ਤਹਿਤ ਕਰਵਾਈ ਕਾਫ਼ ਰੈਲੀ

ਧਨੌਲਾ, 6 ਦਸੰਬਰ (ਚੰਗਾਲ)-ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਬਰਨਾਲਾ ਡਾ. ਲਖਵੀਰ ਸਿੰਘ ਦੀ ਅਗਵਾਈ ਤੇ ਡਾ. ਸੁਖਹਰਮਨਦੀਪ ਸਿੰਘ ਬਤੌਰ ਜ਼ਿਲ੍ਹਾ ਕੋਆਰਡੀਨੇਟਰ ਪੀ. ਟੀ. ਮੁਰਹਾ ਸਕੀਮ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿਵਲ ਪਸ਼ੂ ਡਿਸਪੈਂਸਰੀ ਦਾਨਗੜ੍ਹ ਵਿਖੇ ਕਾਫ਼ ...

ਪੂਰੀ ਖ਼ਬਰ »

ਗੋਬਿੰਦ ਟੂਰ ਐਂਡ ਟਰੈਵਲਜ਼ ਨੇ 20 ਦਿਨਾਂ 'ਚ ਲਗਵਾਇਆ ਕੈਨੇਡਾ ਦਾ ਵਿਜ਼ਟਰ ਵੀਜ਼ਾ

ਬਰਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਗੋਬਿੰਦ ਟੂਰ ਐਂਡ ਟਰੈਵਲਜ਼ ਬਰਨਾਲਾ ਵਲੋਂ ਲੰਬੇ ਸਮੇਂ ਤੋਂ ਕੈਨੇਡਾ, ਆਸਟ੍ਰੇਲੀਆ, ਯੂ. ਕੇ., ਯੂ. ਐਸ. ਏ. ਦੇ ਵੱਖ-ਵੱਖ ਵੀਜ਼ੇ ਲਗਵਾ ਕੇ ਦਿੱਤੇ ਜਾ ਰਹੇ ਹਨ | ਇਸੇ ਲੜੀ ਤਹਿਤ ਸੰਸਥਾ ਵਲੋਂ ਪ੍ਰਮਾਤਮਾ ਸਿੰਘ ਤੇ ਉਨ੍ਹਾਂ ਦੀ ...

ਪੂਰੀ ਖ਼ਬਰ »

ਬਰਨਾਲਾ 'ਚ ਵਧ ਰਹੀਆਂ ਲੱੁਟਾਂ-ਖੋਹਾਂ ਤੇ ਚੋਰੀ ਦੀਆਂ ਵਾਰਦਾਤਾਂ ਕਾਰਨ ਸ਼ਹਿਰ ਵਾਸੀਆਂ 'ਚ ਸਹਿਮ ਦਾ ਮਾਹੌਲ

ਬਰਨਾਲਾ, 6 ਦਸੰਬਰ (ਰਾਜ ਪਨੇਸਰ, ਨਰਿੰਦਰ ਅਰੋੜਾ)-ਸ਼ਹਿਰ ਬਰਨਾਲਾ 'ਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਵਧ ਰਹੀਆਂ ਲੱੁਟਾਂ ਖੋਹਾਂ ਤੇ ਚੋਰੀ ਦੀਆਂ ਵਾਰਦਾਤਾਂ ਕਾਰਨ ਸ਼ਹਿਰ ਨਿਵਾਸੀਆਂ 'ਚ ਪੂਰੇ ਸਹਿਮ ਦਾ ਮਾਹੌਲ ਹੈ ਅਤੇ ਨਿਵਾਸੀਆਂ ਵਲੋਂ ਹੁਣ ਸ਼ਹਿਰ 'ਚ ਆਪਣੇ ਆਪ ...

ਪੂਰੀ ਖ਼ਬਰ »

ਛੱਪੜਾਂ 'ਤੇ ਜਾਲ ਪਾਉਣ ਕਾਰਨ ਪੰਛੀਆਂ ਦੇ ਹੋ ਰਹੇ ਜਾਨੀ ਨੁਕਸਾਨ ਨੂੰ ਲੈ ਕੇ ਚੱਠਾ ਨੇ ਮੰਤਰੀ ਨੂੰ ਲਿਖਿਆ ਪੱਤਰ

ਸੰਗਰੂਰ, 6 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਵਾਤਾਵਰਨ ਪ੍ਰੇਮੀ ਤੇ ਸਾਬਕਾ ਸੂਬਾ ਮੀਤ ਪ੍ਰਧਾਨ ਪੰਚਾਇਤ ਯੂਨੀਅਨ ਪੰਜਾਬ ਮਾਸਟਰ ਲਛਮਨ ਸਿੰਘ ਚੱਠਾ ਨਨਹੇੜਾ ਨੇ ਪੰਚਾਇਤ ਮੰਤਰੀ ਪੰਜਾਬ ਨੂੰ ਪੱਤਰ ਲਿਖਦਿਆਂ ਪੰਜਾਬ ਦੇ ਪਿੰਡਾਂ 'ਚ ਕੁਦਰਤੀ ਜਲਗਾਹਾਂ ...

ਪੂਰੀ ਖ਼ਬਰ »

ਅਮਰਗੜ੍ਹ ਵਿਖੇ ਹੈਲੀਕਾਪਟਰ 'ਚ ਬਰਾਤ ਲੈ ਕੇ ਪਹੁੰਚਿਆ ਲਾੜਾ

ਅਮਰਗੜ੍ਹ, 6 ਦਸੰਬਰ (ਸੁਖਜਿੰਦਰ ਸਿੰਘ ਝੱਲ)-ਕਸਬਾ ਅਮਰਗੜ੍ਹ ਵਿਖੇ ਇਕ ਨÏਜਵਾਨ ਆਪਣੀ ਜੀਵਨ ਸਾਥਣ ਨੂੰ ਵਿਆਹੁਣ ਲਈ ਹੈਲੀਕਾਪਟਰ 'ਚ ਪਹੁੰਚਿਆਂ | ਉੱਘੇ ਸਮਾਜ ਸੇਵੀ, ਪੱਤਰਕਾਰ ਤੇ ਮੁਲਾਜ਼ਮ ਆਗੂ ਅਸ਼ਵਨੀ ਜੋਸ਼ੀ ਤੇ ਇੰਡੀਅਨ ਬਿਊਟੀਪਾਰਲ ਅਕੈਡਮੀ ਦੇ ਡਾਇਰੈਕਟਰ ਡਾ. ...

ਪੂਰੀ ਖ਼ਬਰ »

ਪਿੰਡ ਬਡਲਾ ਦੇ ਸਰਪੰਚ ਤੇ ਨਰੇਗਾ ਸਕੱਤਰ ਖ਼ਿਲਾਫ਼ ਮਾਮਲਾ ਦਰਜ

ਅਮਰਗੜ੍ਹ, 6 ਦਸੰਬਰ (ਸੁਖਜਿੰਦਰ ਸਿੰਘ ਝੱਲ)-ਥਾਣਾ ਅਮਰਗੜ੍ਹ ਦੀ ਪੁਲਿਸ ਨੇ ਪਿੰਡ ਬਡਲਾ ਦੇ ਮÏਜੂਦਾ ਸਰਪੰਚ ਲਖਵਿੰਦਰ ਸਿੰਘ ਤੇ ਡਿਊਟੀ 'ਤੇ ਤਾਇਨਾਤ ਨਰੇਗਾ ਸਕੱਤਰ ਸਕੀਲ ਮੁਹੰਮਦ ਵਿਰੁੱਧ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦੇ ਦੋਸ਼ ਤਹਿਤ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ ਦੇ 9 ਥਾਣਾ ਮੁਖੀਆਂ ਦੇ ਹੋਏ ਤਬਾਦਲੇ

ਸੰਗਰੂਰ, 6 ਦਸੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਜ਼ਿਲ੍ਹਾ ਸੰਗਰੂਰ ਪੁਲਿਸ ਅੰਦਰ ਨਵ-ਨਿਯੁਕਤ ਐਸ. ਐਸ. ਪੀ. ਸੁਰੇਂਦਰ ਲਾਂਬਾ ਵਲੋਂ ਵੱਡੇ ਪੱਧਰ 'ਤੇ ਫੇਰ ਬਦਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਥਾਣਾ ਸਿਟੀ ਸੰਗਰੂਰ ਦੇ ਮੁਖੀ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਸੰਗਰੂਰ ਦੀ ਚੋਣ ਲਈ 9 ਵਕੀਲਾਂ ਨੇ ਭਰੇ ਨਾਮਜ਼ਦਗੀ ਕਾਗ਼ਜ਼

ਸੰਗਰੂਰ, 6 ਦਸੰਬਰ (ਧੀਰਜ ਪਸ਼ੌਰੀਆ)-16 ਦਸੰਬਰ ਨੂੰ ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੀ ਹੋ ਰਹੀ ਚੋਣ ਲਈ ਨਾਮਜ਼ਦਗੀਆਂ ਭਰਨ ਦਾ ਕੰਮ ਮੁਕੰਮਲ ਹੋ ਗਿਆ ਹੈ | ਪ੍ਰਧਾਨ ਦੇ ਅਹੁਦੇ ਲਈ ਐਡਵੋਕੇਟ ਹਰਕੇਵਲ ਸਿੰਘ ਸਜੂਮਾ ਤੇ ਐਡਵੋਕੇਟ ਵਿਨੀਤ ਦੁੱਗਲ ਨੇ ਆਪਣੇ ...

ਪੂਰੀ ਖ਼ਬਰ »

ਨਰਿੰਦਰ ਸੋਹਲ ਨੂੰ ਸਦਮਾ, ਭਤੀਜੇ ਦੀ ਮੌਤ

ਮਹਿਲ ਕਲਾਂ, 6 ਦਸੰਬਰ (ਅਵਤਾਰ ਸਿੰਘ ਅਣਖੀ)-ਰਾਮਗੜ੍ਹੀਆ ਅਕਾਲ ਜਥੇਬੰਦੀ ਹਲਕਾ ਮਹਿਲ ਕਲਾਂ ਦੇ ਸੀਨੀਅਰ ਮੀਤ ਪ੍ਰਧਾਨ ਨਰਿੰਦਰ ਸਿੰਘ ਸੋਹਲ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ | ਜਦੋਂ ਉਨ੍ਹਾਂ ਦੇ ਨੌਜਵਾਨ ਭਤੀਜੇ ਸੁਖਮਨਦੀਪ ਸਿੰਘ ਸੋਹਲ ਪੁੱਤਰ ਸਤਵੰਤ ਸਿੰਘ ਦੀ ...

ਪੂਰੀ ਖ਼ਬਰ »

ਬੀ. ਜੀ. ਐਸ. ਸਕੂਲ ਦੇ ਵਿਦਿਆਰਥੀ ਨੇ ਐਨ. ਡੀ. ਏ. ਦਾ ਇਮਤਿਹਾਨ ਕੀਤਾ ਪਾਸ

ਭਦੌੜ, 6 ਦਸੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਤੇ ਖਿਡਾਰੀਆਂ ਨੇ ਵੱਖ-ਵੱਖ ਖੇਤਰਾਂ 'ਚ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ ਉਥੇ ਵਿਦਿਆਰਥੀ ਜਸਕਰਨ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਅਲਕੜਾ ਨੇ ਐਨ. ਡੀ. ਏ. ਦਾ ...

ਪੂਰੀ ਖ਼ਬਰ »

ਐਲ. ਬੀ. ਐਸ. ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਬਰਨਾਲਾ, 6 ਦਸੰਬਰ (ਅਸ਼ੋਕ ਭਾਰਤੀ)-ਸ੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਬਰਨਾਲਾ ਦਾ ਐਮ. ਏ. ਹਿਸਟਰੀ ਸਮੈਸਟਰ ਦੂਜੇ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਪਿ੍ੰਸੀਪਲ ਡਾ. ਨੀਲਮ ਸ਼ਰਮਾ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥਣ ਲਵਪ੍ਰੀਤ ਕੌਰ, ...

ਪੂਰੀ ਖ਼ਬਰ »

ਗੋਬਿੰਦ ਸਕੂਲ ਦੇ ਖਿਡਾਰੀਆਂ ਦੀ ਰਾਜ ਪੱਧਰੀ ਮੁਕਾਬਲਿਆਂ ਲਈ ਚੋਣ

ਭਦੌੜ, 6 ਦਸੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਦੇ ਖਿਡਾਰੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਵਿਖੇ ਕਰਵਾਏ ਕਬੱਡੀ ਮੁਕਾਬਲੇ ਅੰਡਰ 11 'ਚ ਦੂਜਾ ਸਥਾਨ ਪ੍ਰਾਪਤ ਕੀਤਾ, ...

ਪੂਰੀ ਖ਼ਬਰ »

ਸੁਖਮਨੀ ਸੇਵਾ ਸੁਸਾਇਟੀ ਛੀਨੀਵਾਲ ਵਲੋਂ ਅੱਖਾਂ ਦੇ ਮਰੀਜ਼ਾਂ ਦੀ ਜਾਂਚ

ਮਹਿਲ ਕਲਾਂ, 6 ਦਸੰਬਰ (ਅਵਤਾਰ ਸਿੰਘ ਅਣਖੀ)-ਸੁਖਮਨੀ ਸੇਵਾ ਸੁਸਾਇਟੀ ਛੀਨੀਵਾਲ ਕਲਾਂ (ਬਰਨਾਲਾ) ਵਲੋਂ ਸਮਾਜ ਸੇਵੀ ਕਾਰਜਾਂ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਖਾਂ ਦੇ ਮਰੀਜ਼ਾਂ ਦਾ ਆਦੇਸ਼ ਹਸਪਤਾਲ ਭੁੱਚੋ ਵਿਖੇ ਲਿਜਾ ਕੇ ਚੈੱਕਅਪ ਕਰਵਾਇਆ ਗਿਆ | ਮਾਹਰ ਡਾਕਟਰਾਂ ...

ਪੂਰੀ ਖ਼ਬਰ »

ਸਾਬਕਾ ਸਰਪੰਚ ਗੁਰਸ਼ਰਨਜੀਤ ਸਿੰਘ ਪੱਪੂ ਨੂੰ ਸ਼ਰਧਾਂਜਲੀਆਂ ਭੇਟ

ਸ਼ਹਿਣਾ, 6 ਦਸੰਬਰ (ਸੁਰੇਸ਼ ਗੋਗੀ)-ਸ਼ੋ੍ਰਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਤੇ ਸਾਬਕਾ ਸਰਪੰਚ ਗੁਰਸ਼ਰਨਜੀਤ ਸਿੰਘ ਪੱਪੂ ਸ਼ਹਿਣਾ ਦੀ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ 'ਚ ਇਲਾਕੇ ਦੇ ਲੋਕਾਂ ਨੇ ਸ਼ਿਰਕਤ ਕੀਤੀ | ਭਾਈ ਸੂਬਾ ਸਿੰਘ ਹਜ਼ੂਰੀ ਰਾਗੀ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਜਗਜੀਤ ਸਿੰਘ ਡੱਲੇਵਾਲ ਵਲੋਂ ਸਹਿਜੜਾ 'ਚ ਕਿਸਾਨਾਂ ਨਾਲ ਕੀਤੀਆਂ ਵਿਚਾਰਾਂ

ਮਹਿਲ ਕਲਾਂ, 6 ਦਸੰਬਰ (ਤਰਸੇਮ ਸਿੰਘ ਗਹਿਲ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਨੇੜਲੇ ਪਿੰਡ ਸਹਿਜੜਾ ਵਿਖੇ ਪੁੱਜ ਕੇ ਜਿਥੇ ਜਥੇਬੰਦੀ ਦੇ ਆਗੂਆਂ ਨਾਲ ਵਿਚਾਰਾਂ ਦੀ ਸਾਂਝ ਪਾਈ | ਉਥੇ ਪਿਛਲੇ ਦਿਨੀਂ ਸੜਕ ਹਾਦਸੇ ਦੌਰਾਨ ...

ਪੂਰੀ ਖ਼ਬਰ »

ਹਾਦਸੇ 'ਚ ਅਗਰਵਾਲ ਪਰਿਵਾਰ ਦੇ ਦੋ ਮੈਂਬਰਾਂ ਦੀ ਮੌਤ ਕਾਰਨ ਸ਼ਹਿਰ ਅੰਦਰ ਸੋਗ ਦੀ ਲਹਿਰ

ਤਪਾ ਮੰਡੀ, 6 ਦਸੰਬਰ (ਵਿਜੇ ਸ਼ਰਮਾ)-ਸ਼ਹਿਰ ਦੇ ਸਮਾਜ ਸੇਵੀ ਆਗੂ ਤੇ ਪੋਲਟਰੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਘਵੀਰ ਚੰਦ ਅਗਰਵਾਲ ਪਰਿਵਾਰ ਸਮੇਤ ਤੀਰਥ ਯਾਤਰਾ ਦੇ ਦਰਸ਼ਨਾਂ ਲਈ ਗਏ ਹੋਏ ਸਨ, ਜਦ ਉਹ ਪੂਰਾ ਪਰਿਵਾਰ ਤੀਰਥ ਯਾਤਰਾ ਤੋਂ ਆਪਣੀ ਇਨੋਵਾ ਕਾਰ ਰਾਹੀਂ ...

ਪੂਰੀ ਖ਼ਬਰ »

ਗਗਨਦੀਪ ਸਿੰਘ ਛਾਪਾ ਨੂੰ ਸਦਮਾ, ਦਾਦਾ ਸਵਰਗਵਾਸ

ਮਹਿਲ ਕਲਾਂ, 6 ਦਸੰਬਰ (ਅਵਤਾਰ ਸਿੰਘ ਅਣਖੀ)-ਪ੍ਰੈੱਸ ਕਲੱਬ ਰਜਿ: ਮਹਿਲ ਕਲਾਂ (ਬਰਨਾਲਾ) ਦੇ ਕਾਰਜਕਾਰਨੀ ਮੈਂਬਰ ਗਗਨਦੀਪ ਸਿੰਘ ਛਾਪਾ ਨੂੰ ਉਸ ਸਮੇਂ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਦਾਦਾ ਸ: ਜੱਗਰ ਸਿੰਘ ਦਿਉਲ ਅਚਾਨਕ ਹੀ ਸਦੀਵੀ ਵਿਛੋੜਾ ਦੇ ਗਏ | ਇਸ ਦੁਖਦਾਈ ਮੌਕੇ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਡਕੌਂਦਾ) ਦੀ ਸੂਬਾ ਕਮੇਟੀ ਦੀ ਮੀਟਿੰਗ

ਬਰਨਾਲਾ, 6 ਦਸੰਬਰ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਦੀ ਸੂਬਾ ਕਮੇਟੀ ਦੀ ਮੀਟਿੰਗ ਤਰਕਸ਼ੀਲ ਭਵਨ ਬਰਨਾਲਾ ਵਿਖੇ ਹੋਈ | ਮੀਟਿੰਗ ਦੌਰਾਨ ਕੇਂਦਰ ਤੇ ਪੰਜਾਬ ਸਰਕਾਰ ਨਾਲ ਸੰਬੰਧਿਤ ਮੰਗਾਂ 'ਤੇ ਚਰਚਾ ਕਰਦਿਆਂ ਕਿਸਾਨ-ਅੰਦੋਲਨ ਦੇ ਦੂਜੇ ਪੜਾਅ ਦੇ ...

ਪੂਰੀ ਖ਼ਬਰ »

ਐਸ. ਡੀ. ਸਕੂਲ ਕੱਟੂ ਵਿਖੇ ਕੁਇਜ਼ ਮੁਕਾਬਲੇ ਕਰਵਾਏ

ਧਨੌਲਾ, 6 ਦਸੰਬਰ (ਜਤਿੰਦਰ ਸਿੰਘ ਧਨੌਲਾ)-ਵਿਦਿਆਰਥੀਆਂ 'ਚ ਗਣਿਤ ਵਿਸ਼ੇ ਦੇ ਗਿਆਨ ਨੂੰ ਪਰਖਣ ਤੇ ਉਸ ਬਾਰੇ ਦਿਲਚਸਪੀ ਪੈਦਾ ਕਰਨ ਦੇ ਉਦੇਸ਼ ਨਾਲ ਐਸ. ਡੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੱਟੂ ਵਿਖੇ ਗਣਿਤ ਵਿਸ਼ੇ ਸੰਬੰਧੀ ਕੁਇਜ਼ ਮੁਕਾਬਲੇ ਕਰਵਾਏ ਗਏ, ਜਿਸ 'ਚ ...

ਪੂਰੀ ਖ਼ਬਰ »

ਸੀ. ਐਸ. ਇੰਮੀਗ੍ਰੇਸ਼ਨ ਨੇ ਲਗਵਾਇਆ ਕੈਨੇਡਾ ਦਾ ਵਰਕ ਪਰਮਿਟ ਵੀਜ਼ਾ

ਟੱਲੇਵਾਲ, 6 ਦਸੰਬਰ (ਸੋਨੀ ਚੀਮਾ)-ਸੀ. ਐਸ. ਇੰਮੀਗ੍ਰੇਸ਼ਨ ਰਾਏਕੋਟ ਵਰਕ ਪਰਮਿਟ ਵੀਜ਼ਾ ਲਗਵਾਉਣ 'ਚ ਮੋਹਰੀ ਇੰਮੀਗ੍ਰੇਸ਼ਨ ਸੰਸਥਾਵਾਂ 'ਚੋਂ ਇਕ ਬਣੀ ਹੋਈ ਹੈ | ਇਸੇ ਕੜੀ ਦੇ ਚਲਦਿਆਂ ਸੀ. ਐਸ. ਇੰਮੀਗ੍ਰੇਸ਼ਨ ਰਾਏਕੋਟ ਨੇ ਰਵਿੰਦਰ ਸਿੰਘ ਬਰਾੜ ਸਪੁੱਤਰ ਬਲਵੰਤ ਸਿੰਘ ...

ਪੂਰੀ ਖ਼ਬਰ »

ਫ਼ਤਹਿਗੜ੍ਹ ਸਾਹਿਬ ਦੇ ਸ਼ਹੀਦੀ ਜੋੜ ਮੇਲੇ 'ਤੇ ਲੰਗਰ ਲਾਏ ਜਾਣ ਸੰਬੰਧੀ ਰਸਦ ਇਕੱਤਰ

ਟੱਲੇਵਾਲ, 6 ਦਸੰਬਰ (ਸੋਨੀ ਚੀਮਾ)-ਸ੍ਰੀ ਫ਼ਤਹਿਗੜ੍ਹ ਸਾਹਿਬ ਸਰਹਿੰਦ ਦੇ ਸ਼ਹੀਦ ਮਾਤਾ ਗੁਜਰ ਕੌਰ ਤੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਤੋਂ ਇਲਾਵਾ ਸਮੁੱਚੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਪਿਛਲੇ 22 ਸਾਲਾਂ ਤੋਂ ਪਿੰਡ ਗਹਿਲ ਦੀ ਸਰਹੰਦ ਲੰਗਰ ਕਮੇਟੀ ...

ਪੂਰੀ ਖ਼ਬਰ »

ਐਸ. ਜੀ. ਐਨ. ਇੰਟਰਨੈਸ਼ਨਲ ਸਕੂਲ ਦੀਵਾਨਾ ਦੇ ਵਿਦਿਆਰਥੀਆਂ ਨੇ ਲਾਇਆ ਟੂਰ

ਟੱਲੇਵਾਲ, 6 ਦਸੰਬਰ (ਸੋਨੀ ਚੀਮਾ)-ਐਸ. ਜੀ. ਐਨ. ਇੰਟਰਨੈਸ਼ਨਲ ਸਕੂਲ ਦੀਵਾਨਾ (ਬਰਨਾਲਾ) ਦੇ ਵਿਦਿਆਰਥੀਆਂ ਤੇ ਸਟਾਫ਼ ਨੇ ਟੂਰ ਲਗਾਇਆ | ਇਸ ਮੌਕੇ ਸਕੂਲ ਮੈਨੇਜਮੈਂਟ ਤੇ ਪਿ੍ੰਸੀਪਲ ਮੱਖਣ ਸਿੰਘ ਦੀਵਾਨਾ ਨੇ ਦੱਸਿਆ ਕਿ ਸਕੂਲ ਵਲੋਂ ਬੱਚਿਆਂ ਲਈ ਟੂਰ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਵਿਸ਼ਵ ਦਿਵਿਆਂਗਤਾ ਦਿਵਸ ਮਨਾਇਆ

ਬਰਨਾਲਾ, 6 ਦਸੰਬਰ (ਅਸ਼ੋਕ ਭਾਰਤੀ)-ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ.) ਬਰਨਾਲਾ ਦੀ ਅਗਵਾਈ ਤੇ ਡਿਪਟੀ ਡੀ. ਈ. ਓ. ਮੈਡਮ ਵਸੁੰਧਰਾ ਕਪਿਲਾ ਦੀ ਦੇਖ-ਰੇਖ 'ਚ ਆਈ. ਈ. ਡੀ./ਆਈ. ਈ. ਡੀ. ਐਸ. ਐਸ. ਅਧੀਨ ਵਿਸ਼ਵ ਦਿਵਿਆਂਗ ਦਿਵਸ ...

ਪੂਰੀ ਖ਼ਬਰ »

ਰਾਜ ਸਿੰਘ ਯੂ.ਐਸ.ਏ. ਨੇ ਬੱਚਿਆਂ ਨੂੰ ਟਰੈਕ ਸੂਟ ਤੇ ਬੂਟ ਵੰਡੇ

ਟੱਲੇਵਾਲ, 6 ਦਸੰਬਰ (ਸੋਨੀ ਚੀਮਾ)-ਪਿੰਡ ਗਹਿਲ ਨਾਲ ਸੰਬੰਧਿਤ ਸਮਾਜ ਸੇਵੀ ਰਾਜ ਸਿੰਘ ਯੂ. ਐਸ. ਏ. ਵਲੋਂ ਪਿੰਡ ਦੇ ਵਿਕਾਸ ਕਾਰਜਾਂ, ਧਾਰਮਿਕ ਸਥਾਨਾਂ ਤੇ ਹੋਰ ਸਮਾਜਿਕ ਕਾਰਜਾਂ ਤੋਂ ਇਲਾਵਾ ਹੁਣ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਹੌਂਸਲਾ ਅਫ਼ਜਾਈ ਲਈ ਵੀ ਯਤਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX