ਤਾਜਾ ਖ਼ਬਰਾਂ


ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  23 minutes ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ...
ਮੇਰੇ ਪਰਿਵਾਰ ਦਾ ਕਈ ਵਾਰ ਕੀਤਾ ਗਿਆ ਅਪਮਾਨ, ਪਰ ਅਸੀਂ ਚੁੱਪ ਰਹੇ-ਪ੍ਰਿਅੰਕਾ ਗਾਂਧੀ
. . .  55 minutes ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਤੁਸੀਂ (ਭਾਜਪਾ) 'ਪਰਿਵਾਰਵਾਦ' ਦੀ ਗੱਲ ਕਰਦੇ ਹੋ, ਮੈਂ ਪੁੱਛਣਾ ਚਾਹੁੰਦਾ ਹਾਂ ਕਿ ਭਗਵਾਨ ਰਾਮ ਕੌਣ ਸਨ? ਕੀ ਉਹ 'ਪਰਿਵਾਰਵਾਦੀ' ਸਨ, ਜਾਂ ਪਾਂਡਵ 'ਪਰਿਵਾਰਵਾਦੀ' ਸਨ...
ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਸੋਨੂੰ ਸੂਦ ਤੇ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ 'ਚ
. . .  54 minutes ago
ਅੰਮ੍ਰਿਤਸਰ 26 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਅਦਾਕਾਰ ਸੋਨੂੰ ਸੂਦ ਤੇ ਅਦਾਕਾਰਾ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ ਪਹੁੰਚੇ ਹਨ। ਸਭ ਤੋਂ ਪਹਿਲਾਂ ਉਹ...
ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਪ' 'ਚ ਸ਼ਾਮਿਲ
. . .  about 1 hour ago
ਜਲੰਧਰ, 26 ਮਾਰਚ-ਜਲੰਧਰ ਕੈਂਟ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਤੋਂ ਪਹਿਲਾਂ ਉਹ ਅਕਾਲੀ ਦਲ ਅਤੇ ਕਾਂਗਰਸ 'ਚ ਰਹਿ...
ਕਾਂਗਰਸ ਪਾਰਟੀ ਵਲੋਂ ਕਾਂਗਰਸ ਭਵਨ ਪਠਾਨਕੋਟ ਵਿਖੇ ਸੱਤਿਆਗ੍ਰਹਿ ਸੁਰੂ
. . .  about 2 hours ago
ਪਠਾਨਕੋਟ 26 ਮਾਰਚ (ਸੰਧੂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਂਗਰਸ ਭਵਨ ਪਠਾਨਕੋਟ ਵਿਖੇ ਵੀ ਕਾਂਗਰਸ ਵਲੋਂ ਸੱਤਿਆਗ੍ਰਹਿ ਚਾਲੂ ਕੀਤਾ ਗਿਆ। ਰੋਸ ਧਰਨੇ ਨੂੰ ਜੋਗਿੰਦਰ ਪਾਲ ਸਾਬਕਾ...
ਸ੍ਰੀ ਮੁਕਤਸਰ ਸਾਹਿਬ:ਮੋਦੀ ਸਰਕਾਰ ਵਿਰੁੱਧ ਕਾਂਗਰਸ ਦਾ ਸੱਤਿਆਗ੍ਰਹਿ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 26 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਮੋਦੀ ਸਰਕਾਰ ਖ਼ਿਲਾਫ਼ ਦੇਸ਼ ਭਰ ਵਿਚ ਕਾਂਗਰਸ ਦੇ ਸੱਤਿਆਗ੍ਰਹਿ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ. ਦਫ਼ਤਰ ਨੇੜੇ ਵੀ ਜ਼ਿਲ੍ਹਾ ਪ੍ਰਧਾਨ ਸੁਭਦੀਪ ਸਿੰਘ ਬਿੱਟੂ ਦੀ ਅਗਵਾਈ...
ਪੂਰੇ ਦੇਸ਼ ਵਿਚ ਕੀਤੇ ਜਾਣਗੇ ਅਜਿਹੇ ਸੱਤਿਆਗ੍ਰਹਿ-ਖੜਗੇ
. . .  about 2 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਇਹ ਸੱਤਿਆਗ੍ਰਹਿ ਸਿਰਫ਼ ਅੱਜ ਲਈ ਹੈ, ਪਰ ਅਜਿਹੇ ਸੱਤਿਆਗ੍ਰਹਿ ਪੂਰੇ ਦੇਸ਼ ਵਿਚ ਕੀਤੇ ਜਾਣਗੇ। ਰਾਹੁਲ ਗਾਂਧੀ ਆਮ ਲੋਕਾਂ...
ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਨਿਭਾ ਰਹੀ ਹੈ ਮਹੱਤਵਪੂਰਨ ਭੂਮਿਕਾ-ਪ੍ਰਧਾਨ ਮੰਤਰੀ
. . .  about 2 hours ago
ਨਵੀਂ ਦਿੱਲੀ, 26 ਮਾਰਚ-'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਨਾਗਾਲੈਂਡ ਵਿਚ, 75 ਸਾਲਾਂ ਵਿਚ ਪਹਿਲੀ...
ਪ੍ਰਧਾਨ ਮੰਤਰੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਮੰਗੇ ਲੋਕਾਂ ਦੇ ਸੁਝਾਅ
. . .  about 3 hours ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਲੋਕਾਂ ਦੇ ਸੁਝਾਅ ਮੰਗੇ ਹਨ। 'ਮਨ ਕੀ ਬਾਤ' ਦੇ 99ਵੇਂ ਸੰਸਕਰਨ 'ਚ ਉਨ੍ਹਾਂ ਕਿਹਾ ਕਿ ਸਾਰਿਆਂ...
ਬਿਹਾਰ ਦੀ ਅਦਾਲਤ ਵਲੋਂ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰ ਬਰੀ
. . .  about 3 hours ago
ਪਟਨਾ, 26 ਮਾਰਚ-ਬਿਹਾਰ ਦੀ ਅਦਾਲਤ ਨੇ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰਾਂ ਨੂੰ ਬਰੀ ਕਰ ਦਿੱਤਾ...
'ਮਨ ਕੀ ਬਾਤ' ਦੇ 100ਵੇਂ ਸੰਸਕਰਨ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ-ਪ੍ਰਧਾਨ ਮੰਤਰੀ
. . .  about 3 hours ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  about 3 hours ago
ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ ਨੂੰ ਲੈ ਕੇ ਅਨੁਰਾਗ ਠਾਕੁਰ ਨੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ
. . .  about 4 hours ago
ਨਵੀਂ ਦਿੱਲੀ, 26 ਮਾਰਚ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ 'ਤੇ ਬੋਲਦਿਆਂ ਕਿਹਾ ਕਿ ਧਰਮਸ਼ਾਲਾ ਨੂੰ ਦੇਸ਼ ਨਾਲ ਜੋੜਨ ਦੇ ਇਸ ਕਦਮ...
ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ-ਖੜਗੇ
. . .  about 4 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦਾ ਕਹਿਣਾ ਹੈ ਕਿ ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ ਹੈ। ਰਾਹੁਲ ਗਾਂਧੀ ਦੇਸ਼ ਅਤੇ ਜਨਤਾ ਦੇ ਹੱਕ ਲਈ ਲੜ ਰਹੇ ਹਨ...
ਕਾਂਗਰਸ ਟਾਈਟਲਰ ਤੋਂ ਬਿਨਾਂ ਨਹੀਂ ਰਹਿ ਸਕਦੀ-ਭਾਜਪਾ ਆਗੂ ਆਰ.ਪੀ. ਸਿੰਘ
. . .  about 4 hours ago
ਨਵੀਂ ਦਿੱਲੀ, 26 ਮਾਰਚ-ਭਾਜਪਾ ਆਗੂ ਆਰ.ਪੀ. ਸਿੰਘ ਦਾ ਕਹਿਣਾ ਹੈ ਕਿ ਸਾਫ਼ ਹੈ ਕਿ ਉਹ (ਕਾਂਗਰਸ) ਕਿਹੋ ਜਿਹਾ ਸੱਤਿਆਗ੍ਰਹਿ ਕਰ ਰਹੇ ਹਨ। ਸਿੱਖਾਂ ਦਾ ਕਾਤਲ (ਜਗਦੀਸ਼ ਟਾਈਟਲਰ) ਇਸ ਸੱਤਿਆਗ੍ਰਹਿ...
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ
. . .  about 4 hours ago
ਮਾਨਸਾ, 26 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਮੁੜ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਈ-ਮੇਲ ਜ਼ਰੀਏ ਮਿਲੀ ਧਮਕੀ 'ਚ ਲਿਖਿਆ ਗਿਆ ਹੈ ਕਿ ਅਗਲਾ ਨੰਬਰ ਹੁਣ ਤੁਹਾਡਾ ਹੈ। ਮੂਸੇਵਾਲਾ ਦੇ ਪਿਤਾ...
ਭਾਰਤੀ ਪੁਲਾੜ ਖੋਜ ਸੰਗਠਨ ਵਲੋਂ 36 ਉਪਗ੍ਰਹਿਆਂ ਨੂੰ ਲੈ ਕੇ ਭਾਰਤ ਦਾ ਸਭ ਤੋਂ ਵੱਡਾ ਅੇਲ.ਵੀ.ਐਮ-3 ਰਾਕੇਟ ਲਾਂਚ
. . .  about 4 hours ago
ਸ਼੍ਰੀਹਰੀਕੋਟਾ, 26 ਮਾਰਚ-ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਆਂਧਰਾ ਪ੍ਰਦੇਸ਼ ਦੇ ਸ਼੍ਰੀਹਰੀਕੋਟਾ ਤੋਂ 36 ਉਪਗ੍ਰਹਿਆਂ ਨੂੰ ਲੈ ਕੇ ਭਾਰਤ ਦਾ ਸਭ ਤੋਂ ਵੱਡਾ ਅੇਲ.ਵੀ.ਐਮ-3 ਰਾਕੇਟ...
ਕਾਂਗਰਸ ਵਲੋਂ ਅੱਜ ਦੇਸ਼ ਭਰ 'ਚ ਸੱਤਿਆਗ੍ਰਹਿ
. . .  about 5 hours ago
ਨਵੀਂ ਦਿੱਲੀ, 26 ਮਾਰਚ-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਂਗਰਸ ਵਲੋਂ ਅੱਜ ਦੇਸ਼ ਭਰ 'ਚ ਸਾਰੇ ਰਾਜਾਂ ਦੇ ਗਾਂਧੀ ਦੇ ਬੁੱਤਾਂ ਸਾਹਮਣੇ ਅਤੇ ਜ਼ਿਲ੍ਹਾ ਹੈਡਕੁਆਰਟਰਾਂ ਅੱਗੇ ਇਕ ਦਿਨ...
ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 5 hours ago
ਅੰਮ੍ਰਿਤਸਰ 26 ਮਾਰਚ (ਹਰਮਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ...
ਦਿੱਲੀ ਕੈਪੀਟਲਜ਼ ਅਤੇ ਮੁੰਬਈ ਇੰਡੀਅਨਜ਼ ਵਿਚਕਾਰ ਮਹਿਲਾ ਪ੍ਰੀਮੀਅਰ ਲੀਗ ਦਾ ਫ਼ਾਈਨਲ ਅੱਜ
. . .  about 6 hours ago
ਮੁੰਬਈ, 26 ਮਾਰਚ-ਮਹਿਲਾ ਪ੍ਰੀਮੀਅਰ ਲੀਗ ਦੇ ਫ਼ਾਈਨਲ ਵਿਚ ਅੱਜ ਦਿੱਲੀ ਕੈਪੀਟਲਜ਼ ਬ੍ਰੇਬੋਰਨ ਸਟੇਡੀਅਮ ਵਿਚ ਮੁੰਬਈ ਇੰਡੀਅਨਜ਼ ਨਾਲ...
ਰਾਜਸਥਾਨ ਦੇ ਬੀਕਾਨੇਰ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ
. . .  about 6 hours ago
ਜੈਪੁਰ, 26 ਮਾਰਚ-ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ ਤੋਂ ਬਾਅਦ ਰਾਜਸਥਾਨ ਦੇ ਬੀਕਾਨੇਰ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਦੀ ਤੀਬਰਤਾ 4.2 ਮਾਪੀ...
ਰੂਸ ਬੇਲਾਰੂਸ 'ਚ ਰਣਨੀਤਕ ਪ੍ਰਮਾਣੂ ਹਥਿਆਰਾਂ ਨੂੰ ਤਾਇਨਾਤ ਕਰਨ ਦੀ ਬਣਾ ਰਿਹਾ ਹੈ ਯੋਜਨਾ-ਪੁਤਿਨ
. . .  about 6 hours ago
ਮਾਸਕੋ, 26 ਮਾਰਚ -ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੇ ਕਿਹਾ ਕਿ ਰੂਸ ਬੇਲਾਰੂਸ ਵਿਚ ਰਣਨੀਤਕ ਪ੍ਰਮਾਣੂ ਹਥਿਆਰਾਂ ਨੂੰ ਤਾਇਨਾਤ ਕਰਨ ਦੀ ਯੋਜਨਾ ਬਣਾ ਰਿਹਾ ਹੈ। ਫਾਈਨੈਂਸ਼ੀਅਲ ਟਾਈਮਜ਼ ਦੀ ਰਿਪੋਰਟ...
ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ 'ਮਨ ਕੀ ਬਾਤ'
. . .  about 6 hours ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 'ਮਨ ਕੀ ਬਾਤ' ਦੇ 99ਵੇਂ ਸੰਸਕਰਨ ਨੂੰ ਸੰਬੋਧਨ...
ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ 3.5 ਦੀ ਤੀਬਰਤਾ ਨਾਲ ਆਇਆ ਭੂਚਾਲ
. . .  about 6 hours ago
ਇਟਾਨਗਰ, 26 ਮਾਰਚ-ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ ਵਿਚ ਅੱਜ ਤੜਕਸਾਰ 1.45 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
⭐ਮਾਣਕ-ਮੋਤੀ⭐
. . .  about 7 hours ago
⭐ਮਾਣਕ-ਮੋਤੀ⭐
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 23 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਜ਼ਿੰਮੇਵਾਰੀਆਂ ਸੰਭਾਲਦੇ ਹੋਏ ਮਨ ਨੂੰ ਸੁਤੰਤਰ ਰੱਖਣਾ ਵੀ ਇਕ ਕਲਾ ਹੈ। ਅਗਿਆਤ

ਜਗਰਾਓਂ

ਦਿੱਲੀ ਚੋਣਾਂ 'ਚ 'ਆਪ' ਦੀ ਜਿੱਤ ਦੇ ਜਗਰਾਉਂ 'ਚ ਵੱਜੇ ਢੋਲ

ਜਗਰਾਉਂ, 7 ਦਸੰਬਰ (ਜੋਗਿੰਦਰ ਸਿੰਘ)-ਮਿਊਾਸੀਪਲ ਕਾਰਪੋਰੇਸ਼ਨ ਦਿੱਲੀ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਹੋਈ ਵੱਡੀ ਜਿੱਤ ਤੋਂ ਬਾਅਦ ਜਗਰਾਉਂ ਦੇ ਰਾਣੀ ਝਾਂਸੀ ਚੌਂਕ ਵਿਚ ਹਲਕੇ ਦੇ ਵਲੰਟੀਅਰਾਂ ਨੇ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੇ ਪਤੀ ਪ੍ਰੋਫੈਸਰ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਇਕੱਠੇ ਹੋ ਕੇ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਦੇ ਢੋਲ ਵਜਾ ਕੇ ਜਸ਼ਨ ਮਨਾਏ ਅਤੇ ਲੱਡੂ ਵੰਡੇ ਗਏ | ਇਸ ਮੌਕੇ ਪ੍ਰੋਫ਼ੈਸਰ ਸੁਖਵਿੰਦਰ ਸਿੰਘ ਨੇ ਆਖਿਆ ਕਿ ਸਾਡੇ ਦੇਸ਼ ਦੀ ਰਾਜਧਾਨੀ ਦਿੱਲੀ ਦੀ ਕਾਰਪੋਰੇਸ਼ਨ ਵਿਚ ਪਿਛਲੇ 15 ਸਾਲਾਂ ਤੋਂ ਭਾਰਤੀ ਜਨਤਾ ਪਾਰਟੀ ਕਾਬਜ਼ ਸੀ, ਪ੍ਰੰਤੂ ਦਿੱਲੀ ਵਾਸੀਆਂ ਨੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਵੱਡਾ ਫ਼ਤਵਾ ਦੇ ਕੇ ਭਾਜਪਾ ਦਾ ਤਖ਼ਤਾ ਪਲਟਕੇ ਰੱਖ ਦਿੱਤਾ ਹੈ | ਇਸ ਮੌਕੇ ਟਰੱਕ ਯੂਨੀਅਨ ਦੇ ਪ੍ਰਧਾਨ ਪ੍ਰੀਤਮ ਸਿੰਘ ਅਖਾੜਾ ਨੇ ਵੀ ਦਿੱਲੀ ਚੋਣਾਂ 'ਚ ਜਿੱਤ ਦੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੂੰ ਵਧਾਈ ਦਿੱਤੀ | ਇਸ ਮੌਕੇ ਸਾਬਕਾ ਕੌਂਸਲਰ ਕੁਲਵਿੰਦਰ ਸਿੰਘ ਕਾਲਾ, ਐਡਵੋਕੇਟ ਕਰਮ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਨੋਨੀ, ਗੋਪਾਲ ਸਿੰਘ ਪਾਲੀ ਡੱਲਾ, ਛਿੰਦਰਪਾਲ ਸਿੰਘ ਕੋਠੇ ਰਾਹਲਾਂ, ਡਾ: ਮਨਦੀਪ ਸਿੰਘ ਬੁਰਜ ਕੁਲਾਰਾ, ਗੁਰਦੇਵ ਸਿੰਘ ਚਕਰ, ਤਰਸੇਮ ਸਿੰਘ ਹਠੂਰ, ਗੁਰਨਾਮ ਸਿੰਘ ਭੈਣੀ, ਨੰਬਰਦਾਰ ਦਿਲਬਾਗ ਸਿੰਘ, ਬਲਜੀਤ ਸਿੰਘ ਜੱਸਲ, ਬਲਵੀਰ ਸਿੰਘ ਬੱਸੂਵਾਲ, ਜੀਵਨ ਸਿੰਘ ਦੇਹੜਕਾ, ਅਮਰਦੀਪ ਸਿੰਘ ਟੂਰੇ, ਸਾਬਕਾ ਸਰਪੰਚ ਸੁਰਜੀਤ ਸਿੰਘ ਜਨੇਤਪੁਰਾ, ਡਾ: ਜਗਪਾਲ ਸਿੰਘ ਕੋਠੇ ਰਾਹਲਾਂ, ਬੂਟਾ ਸਿੰਘ, ਮਨਜੀਤ ਸਿੰਘ ਸਿੱਧਵਾਂ, ਲਖਵੀਰ ਸਿੰਘ ਬੱਸੂਵਾਲ, ਸੁਰਜੀਤ ਸਿੰਘ ਆਦਿ ਵੀ ਹਾਜ਼ਰ ਸਨ |

ਡਾਕਟਰੀ ਸਹੂਲਤਾਂ ਸੰਬੰਧੀ ਨਾਨਕਸਰ ਸੰਪਰਦਾਇ ਦੇ ਮਹਾਂਪੁਰਖਾਂ ਦੀ ਸੀ.ਐੱਮ.ਸੀ ਹਸਪਤਾਲ ਨਾਲ ਮੀਟਿੰਗ

ਜਗਰਾਉਂ, 7 ਦਸੰਬਰ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਦੇ ਮਹਾਂਪੁਰਖ ਸੱਚਖੰਡ ਵਾਸੀ ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੀ ਯਾਦ ਵਿਚ ਸਥਾਪਤ ਬਾਬਾ ਈਸ਼ਰ ਸਿੰਘ ਚੈਰੀਟੇਬਲ ਹਸਪਤਾਲ (ਨ) ਨਾਲ ਪ੍ਰਸਿੱਧ ਹਸਪਤਾਲ ਸੀ.ਐੱਮ.ਸੀ. ...

ਪੂਰੀ ਖ਼ਬਰ »

ਵਿਆਹੁਤਾ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ 'ਤੇ ਪਤੀ, ਸੱਸ ਸਮੇਤ ਚਾਰ ਨਾਮਜ਼ਦ

ਗੁਰੂਸਰ ਸੁਧਾਰ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਥਾਣਾ ਸੁਧਾਰ ਦੀ ਪੁਲਿਸ ਨੇ ਸਰਬਜੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਸਰਹਾਲੀ ਮੰਡ ਤਹਿਸੀਲ ਪੱਟੀ (ਤਰਨਤਾਰਨ) ਹਾਲ ਵਾਸੀ ਕੋਲਕਾਤਾ, ਪੱਛਮੀ ਬੰਗਾਲ ਦੇ ਬਿਆਨਾਂ 'ਤੇ ਕਾਰਵਾਈ ਕਰਦਿਆਂ ਪਿੰਡ ਟੂਸਾ ਨਿਵਾਸੀ ...

ਪੂਰੀ ਖ਼ਬਰ »

ਹਲਕਾ ਰਾਏਕੋਟ ਦੇ ਵੱਖ-ਵੱਖ ਪਿੰਡਾਂ ਦੀ ਸੰਗਤ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਦਰਸ਼ਨ-ਦੀਦਾਰੇ ਕੀਤੇ

ਰਾਏਕੋਟ, 7 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਪਿੰਡ ਤਾਜਪੁਰ, ਰਾਜਗੜ੍ਹ, ਬੜੈਚ, ਹੇਰਾਂ ਸਮੇਤ ਲੁਧਿਆਣਾ ਅਤੇ ਬਰਨਾਲਾ ਦੀ ਸੰਗਤ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਦਰਸ਼ਨ-ਦੀਦਾਰੇ ਕੀਤੇ | ਇਸ ਮੌਕੇ ਜਾਣਕਾਰੀ ਦਿੰਦਿਆਂ ਸੁਖਵਿੰਦਰ ਸਿੰਘ ਲਾਲਾ ਖੰਗੂੜਾ ...

ਪੂਰੀ ਖ਼ਬਰ »

ਮਿਸ਼ਨ ਐਜੂਕੇਸ਼ਨ ਜਗਰਾਉਂ ਨੇ ਕੈਨੇਡਾ 'ਚ ਪੜ੍ਹਾਈ ਲਈ ਜਾਣ ਵਾਲੇ 40 ਵਿਦਿਆਰਥੀਆਂ ਦੇ ਲਗਵਾਏ ਵੀਜ਼ੇ

ਜਗਰਾਉਂ, 7 ਦਸੰਬਰ (ਜੋਗਿੰਦਰ ਸਿੰਘ)-ਮਿਸ਼ਨ ਐਜੂਕੇਸ਼ਨ ਜਗਰਾਉਂ ਵਲੋਂ ਇਸੇ ਮਹੀਨੇ ਲਗਵਾਏ ਕੈਨੇਡਾ ਦੇ 40 ਸਟੱਡੀ ਵੀਜ਼ਿਆਂ ਵਾਲੇ ਵਿਦਿਆਰਥੀਆਂ ਨੂੰ ਬੁਲਾ ਕੇ ਜਿੱਥੇ ਉਨ੍ਹਾਂ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ, ਉੱਥੇ ਵਿਦਿਆਰਥੀਆਂ ਨੂੰ ਵਿਦੇਸ਼ 'ਚ ...

ਪੂਰੀ ਖ਼ਬਰ »

ਅਸ਼ੀਰਵਾਦ ਪੋਰਟਲ ਰਾਹੀਂ ਘਰ ਬੈਠੇ ਅਪਲਾਈ ਕਰ ਸਕਦੇ ਹਨ ਲਾਭਪਾਤਰੀ-ਡੀ.ਸੀ. ਸੁਰਭੀ ਮਲਿਕ

ਮੁੱਲਾਂਪੁਰ-ਦਾਖਾ, 7 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵਲੋਂ ਆਮ ਜਨਤਾ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਲੜਕੀਆਂ ਦੇ ਵਿਆਹ ਮੌਕੇ ਸਰਕਾਰ ਦੁਆਰਾ ਆਰਥਿਕ ਸਹਾਇਤਾ ਲੈਣ ਵਾਲੀ ਆਸ਼ੀਰਵਾਦ ਸਕੀਮ ...

ਪੂਰੀ ਖ਼ਬਰ »

ਨਾਬਾਲਿਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਖ਼ਿਲਾਫ਼ ਮੁਕੱਦਮਾ ਦਰਜ

ਰਾਏਕੋਟ, 7 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਸਮਾਜ ਵਿਚ ਵਾਪਰਦੀਆਂ ਅਨੈਤਿਕ ਘਟਨਾਵਾਂ ਦੇ ਚੱਲਦਿਆਂ ਹੁਣ ਰਾਏਕੋਟ ਸ਼ਹਿਰ ਵਿਚ ਇਕ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਥਾਣਾ ਪੰਚਕੂਲਾ (ਹਰਿਆਣਾ) ਵਿਚ ਦਰਜ ਕਰਵਾਈ ਗਈ ਜੀਰੋ ਨੰਬਰ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਔਰਤ ਦੀ ਮੌਤ

ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਕਬੀਰ ਨਗਰ ਵਿਚ ਸ਼ੱਕੀ ਹਾਲਾਤ ਵਿਚ ਇਕ ਔਰਤ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਰਿੰਪੀ ਵਜੋਂ ਕੀਤੀ ਗਈ ਹੈ | ਉਸ ਦੀ ਉਮਰ 42 ਸਾਲ ਦੇ ਕਰੀਬ ਸੀ | ਜਾਂਚ ...

ਪੂਰੀ ਖ਼ਬਰ »

ਈਸੇਵਾਲ 'ਚ ਸ਼ਹੀਦ ਨਿਰਮਲਜੀਤ ਸਿੰਘ ਸੇਖੋਂ ਯਾਦਗਾਰੀ ਸਮਾਰੋਹ 14 ਨੂੰ

ਮੁੱਲਾਂਪੁਰ-ਦਾਖਾ, 7 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਹਵਾਈ ਸੈਨਾ ਦੇ ਪਰਮਵੀਰ ਚੱਕਰ ਵਿਜੇਤਾ ਸ਼ਹੀਦ ਨਿਰਮਲਜੀਤ ਸਿੰਘ ਸੇਖੋਂ ਅਤੇ ਸ਼ਹੀਦ ਸਰੂਪ ਸਿੰਘ ਦੀ ਸਾਲਾਨਾ ਬਰਸੀ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਈਸੇਵਾਲ (ਹਲਕਾ ਦਾਖਾ) ਵਿਖੇ 14 ਦਸੰਬਰ ਦਿਨ ਬੁੱਧਵਾਰ ਨੂੰ ...

ਪੂਰੀ ਖ਼ਬਰ »

ਪਿਆਰਾ ਸਿੰਘ ਦਿੱਲੀ ਵਾਲਿਆਂ ਨੇ ਪ੍ਰਮਾਤਮਾ ਦਾ ਸ਼ੁਕਰਾਨਾ ਤੇ ਸਮੂਹ ਸੇਵਾਦਾਰਾਂ, ਸੰਗਤਾਂ ਦਾ ਕੀਤਾ ਧੰਨਵਾਦ

ਹਠੂਰ, 7 ਦਸੰਬਰ (ਜਸਵਿੰਦਰ ਸਿੰਘ ਛਿੰਦਾ)-ਗੁਰਦੁਆਰਾ ਬਾਬਾ ਮੱਘਰ ਸਿੰਘ ਪਿੰਡ ਦੇਹੜਕਾ ਦੇ ਮੁੱਖ ਸੇਵਾਦਾਰ ਭਾਈ ਪਿਆਰਾ ਸਿੰਘ ਦਿੱਲੀ ਵਾਲਿਆਂ ਨੇ ਅੱਜ ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਬੀਤੇ ਦਿਨੀਂ 7 ਦਿਨ ਚੱਲੇ ਮਹਾਨ ਧਾਰਮਿਕ ਸਮਾਗਮਾਂ ਵਿਚ ਜਿਨ੍ਹਾਂ ਨੇ ਏਕੇ ਦਾ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਸਿੱਧਵਾਂ ਕਲਾਂ ਵਿਖੇ ਸੈਂਟਰ, ਬਲਾਕ ਤੇ ਜ਼ਿਲ੍ਹਾ ਪੱਧਰੀ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਬੱਚੇ ਸਨਮਾਨਿਤ

ਚੌਂਕੀਮਾਨ, 7 ਦਸੰਬਰ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਪ੍ਰਾਇਮਰੀ ਸਕੂਲ ਸਿੱਧਵਾਂ ਖੁਰਦ ਵਿਖੇ ਮੀਰੀ ਪੀਰੀ ਟਰੱਸਟ, ਐੱਨ.ਆਰ.ਆਈਜ਼, ਗ੍ਰਾਮ ਪੰਚਾਇਤ ਤੇ ਪਿੰਡ ਦੇ ਪਤਵੰਤੇ ਸੱਜਣਾਂ ਵਲੋਂ ਪ੍ਰਾਇਮਰੀ ਸਕੂਲ ਖੇਡਾਂ ਵਿਚ ਮੱਲਾਂ ਮਾਰਨ ਵਾਲੇ ਬੱਚਿਆਂ ਦਾ ਸਨਮਾਨ ਕਰਨ ...

ਪੂਰੀ ਖ਼ਬਰ »

'ਆਪ' ਦੀ ਐੱਮ.ਸੀ.ਡੀ. 'ਚ ਸ਼ਾਨਦਾਰ ਜਿੱਤ 'ਤੇ ਹਲਵਾਰਾ ਵਿਖੇ ਲੱਡੂ ਵੰਡੇ

ਹਲਵਾਰਾ, 7 ਦਸੰਬਰ (ਭਗਵਾਨ ਢਿੱਲੋਂ)-ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦੀ ਸੁਚਾਰੂ ਅਗਵਾਈ ਹੇਠ ਮਿਊਾਸੀਪਲ ਕਾਰਪੋਰੇਸ਼ਨ ਦਿੱਲੀ ਦੀਆਂ ਚੋਣਾਂ ਵਿਚ 250 ਸੀਟਾਂ ਵਿਚੋਂ 134 ਸੀਟਾਂ ਲੈ ਕੇ ਪੂਰਨ ਬਹੁਮਤ ਪ੍ਰਾਪਤ ਕਰਨ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਲਈ ਸਮੂਹ ਸੰਗਤ ਦਸਤਖ਼ਤੀ ਮੁਹਿੰਮ ਦਾ ਹਿੱਸਾ ਬਣੇ-ਜਥੇਦਾਰ ਤਲਵੰਡੀ

ਮੁੱਲਾਂਪੁਰ-ਦਾਖਾ, 7 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਪਿਛਲੇ ਲੰਮੇ ਸਮੇਂ ਤੋਂ ਦੇਸ਼ ਦੀਆਂ ਵੱਖੋ-ਵੱਖ ਜ਼ੇਲ੍ਹਾਂ ਦੀਆਂ ਕਾਲ ਕੋਠੜੀਆਂ ਵਿਚ ਬੰਦ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਪਿੰਡ ਲਿੱਤਰ ਵਿਖੇ ਸ਼ਹੀਦੀ ਦਿਹਾੜੇ 'ਤੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ 21 ਨੂੰ

ਰਾਏਕੋਟ, 7 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਪਵਿੱਤਰ ਅਸਥਾਨ ਇਤਿਹਾਸਕ ਗੁਰਦੁਆਰਾ ਕਰੀਰ ਸਾਹਿਬ ਪਾਤਸ਼ਾਹੀ 6ਵੀਂ ਮੰਜੀ ਸਾਹਿਬ ਪਿੰਡ ਲਿੱਤਰ ਵਿਖੇ ਸਾਹਿਬਜਾਦਿਆਂ, ਮਾਤਾ ਗੁਜਰ ਕੌਰ ...

ਪੂਰੀ ਖ਼ਬਰ »

ਇੰਡੋ-ਕੈਨੇਡੀਅਨ ਇੰਟਰਨੈਸ਼ਨਲ ਸਕੂਲ ਬੱਸੀਆਂ ਵਿਖੇ ਟ੍ਰੈਫ਼ਿਕ ਨਿਯਮਾਂ ਸੰਬੰਧੀ ਗਤੀਵਿਧੀ ਕਰਵਾਈ

ਰਾਏਕੋਟ, 7 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਵਿੱਦਿਅਕ ਸੰਸਥਾ ਇੰਡੋ-ਕੈਨੇਡੀਅਨ ਇੰਟਰਨੈਸ਼ਨਲ ਸਕੂਲ ਬੱਸੀਆਂ ਵਿਖੇ ਪਹਿਲੀ ਕਲਾਸ ਦੇ ਵਿਦਿਆਰਥੀਆਂ ਦੀ ਟ੍ਰੈਫ਼ਿਕ ਨਿਯਮਾਂ ਸੰਬੰਧੀ ਗਤੀਵਿਧੀ ਕਰਵਾਈ ਗਈ, ਜਿਸ ਵਿਚ ਸਮੁੱਚੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ...

ਪੂਰੀ ਖ਼ਬਰ »

ਪਿੰਡ ਅਮਰਗੜ੍ਹ ਕਲੇਰ ਦੀ ਮਹਿਲਾ ਪੰਚ ਦੇ ਪਤੀ ਖ਼ਿਲਾਫ਼ ਡਾਇਰੈਕਟਰ ਨੂੰ ਦਿੱਤੀ ਸ਼ਿਕਾਇਤ

ਜਗਰਾਉਂ, 7 ਦਸੰਬਰ (ਵਿ.ਪ੍ਰ)-ਪੰਜਾਬ ਸਰਕਾਰ ਵਲੋਂ ਮਹਿਲਾ ਪੰਚਾਂ-ਸਰਪੰਚਾਂ ਦੇ ਪਤੀਆਂ ਦੀ ਪੰਚਾਇਤੀ ਕੰਮਾਂ 'ਚ ਕੀਤੀ ਜਾਂਦੀ ਦਖ਼ਲ ਅੰਦਾਜ਼ੀ ਨੂੰ ਰੋਕ ਕੇ ਮਹਿਲਾਵਾਂ ਨੂੰ ਦਿੱਤੇ ਅਧਿਕਾਰਾਂ ਦੀ ਵਰਤੋਂ ਲਈ ਅੱਗੇ ਲਿਆਉਣ ਸੰਬੰਧੀ ਕੀਤੇ ਹੁਕਮਾਂ ਤੋਂ ਬਾਅਦ ਪਿੰਡ ...

ਪੂਰੀ ਖ਼ਬਰ »

ਚੇਅਰਮੈਨ ਭਰੋਵਾਲ ਵਲੋਂ ਮੇਜਰ ਸਿੰਘ ਮੁੱਲਾਂਪੁਰ ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕਰਨ 'ਤੇ ਕੀਤਾ ਸਨਮਾਨ

ਭੂੰਦੜੀ, 7 ਦਸੰਬਰ (ਕੁਲਦੀਪ ਸਿੰਘ ਮਾਨ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਮੇਜਰ ਸਿੰਘ ਮੁੱਲਾਂਪੁਰ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਕਰਨ 'ਤੇ ਭਰੋਵਾਲ ਕਲਾਂ ਵਿਖੇ ਸਨਮਾਨ ਕੀਤਾ ਗਿਆ | ਇਸ ਮੌਕੇ ਚੇਅਰਮੈਨ ਮਨਜੀਤ ਸਿੰਘ ਭਰੋਵਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਪ੍ਰਤੀ ...

ਪੂਰੀ ਖ਼ਬਰ »

ਜੀ.ਐੱਚ.ਜੀ ਕਾਲਜ ਦਾ ਬੀ.ਐੱਸ.ਸੀ ਦਾ ਨਤੀਜਾ ਸ਼ਾਨਦਾਰ ਰਿਹਾ

ਰਾਏਕੋਟ, 7 ਦਸੰਬਰ (ਸੁਸ਼ੀਲ)-ਇਲਾਕੇ ਦੀ ਸਿਰਕੱਢ ਵਿੱਦਿਅਕ ਸੰਸਥਾ ਜੀ.ਐੱਚ.ਜੀ ਗਰੁੱਪ ਆਫ਼ ਕਾਲਜਜ਼ ਤਹਿਤ ਚੱਲ ਰਹੇ ਜੀ.ਐੱਚ.ਜੀ ਕਾਲਜ ਆਫ਼ ਨਰਸਿੰਗ ਦਾ ਬੀ.ਐੱਸ.ਸੀ (ਭਾਗ ਪਹਿਲਾ) ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਐਲਾਨੇ ਗਏ ਨਤੀਜੇ ਸੰਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਜੀ.ਐੱਚ.ਜੀ ਪਬਲਿਕ ਸਕੂਲ ਸਿੱਧਵਾਂ ਖੁਰਦ ਦੇੇ ਜਸਕਰਨ ਸਿੰਘ ਨੇ ਰਾਜ ਪੱਧਰੀ ਫੁੱਟਬਾਲ ਟੂਰਨਾਮੈਂਟ 'ਚ ਜਿੱਤਿਆ ਚਾਂਦੀ ਦਾ ਤਗਮਾ

ਚੌਂਕੀਮਾਨ, 7 ਦਸੰਬਰ (ਤੇਜਿੰਦਰ ਸਿੰਘ ਚੱਢਾ)-ਵਿਦਿਆਰਥੀ ਜੀਵਨ ਵਿਚ ਪੜ੍ਹਾਈ ਦੇ ਨਾਲ ਖੇਡਾਂ ਦਾ ਵੀ ਆਪਣਾ ਅਹਿਮ ਅਤੇ ਢੁੱਕਵਾਂ ਯੋਗਦਾਨ ਹੈ | ਖੇਡਾਂ ਨਾ ਕੇਵਲ ਸਰੀਰਕ ਸਗੋਂ ਮਾਨਸਿਕ ਪੱਖ ਤੋਂ ਵੀ ਵਿਦਿਆਰਥੀਆਂ ਦਾ ਵਿਕਾਸ ਕਰਦੀਆਂ ਹਨ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਐਮ. ਸੀ. ਡੀ. ਦੀਆਂ ਚੋਣਾਂ 'ਚ ਆਪ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾਉਣ 'ਤੇ ਦਿੱਲੀ ਵਾਸੀਆਂ ਦਾ ਧੰਨਵਾਦ - ਵਿਧਾਇਕ ਮੁੰਡੀਆਂ

ਕੁਹਾੜਾ, 7 ਦਸੰਬਰ (ਸੰਦੀਪ ਸਿੰਘ ਕੁਹਾੜਾ)-ਐਮ. ਸੀ. ਡੀ. ਦੀਆਂ ਚੋਣਾਂ ਵਿਚ ਆਪ ਪਾਰਟੀ ਵੱਲੋਂ ਭਾਰੀ ਬਹੁਮਤ ਨਾਲ ਸ਼ਾਨਦਾਰ ਜਿੱਤ ਦਰਜ ਕਰਨ 'ਤੇ ਹਲਕਾ ਸਾਹਨੇਵਾਲ ਵਿਖੇ ਆਪ ਪਾਰਟੀ ਦੇ ਵਰਕਰ ਅਤੇ ਆਗੂਆਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਉਪਰੋਕਤ ਸ਼ਬਦਾਂ ਦਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX