ਤਾਜਾ ਖ਼ਬਰਾਂ


ਅਹਿਮਦਾਬਾਦ, ਗੁਜਰਾਤ : ਹਿਲੇਰੀ ਕਲਿੰਟਨ ਨੇ ਸਵੈ-ਰੁਜ਼ਗਾਰ ਮਹਿਲਾ ਐਸੋਸੀਏਸ਼ਨ ਦੁਆਰਾ ਇਕ ਸਮਾਗਮ ਵਿਚ ਕੀਤੀ ਸ਼ਿਰਕਤ
. . .  1 day ago
ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ ਸਜਾਇਆ
. . .  1 day ago
ਅੰਮ੍ਰਿਤਸਰ, 5 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ ...
ਰਾਮ ਰਹੀਮ ਨੂੰ ਸਿੱਖ ਧਰਮ ਵਿਚ ਦਖ਼ਲ ਅੰਦਾਜ਼ੀ ਦਾ ਕੋਈ ਅਧਿਕਾਰ ਨਹੀਂ - ਧਾਲੀਵਾਲ
. . .  1 day ago
ਅਜਨਾਲਾ, 5 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਨਸ਼ਿਆਂ ਸੰਬੰਧੀ ਦਿੱਤੇ ਬਿਆਨ ਦੀ ਨਿੰਦਾ ...
ਦੁਬਈ ਗਿਆ ਬ੍ਰਹਮਪੁਰ ਦਾ ਨੌਜਵਾਨ ਪਿਛਲੇ ਇਕ ਹਫ਼ਤੇ ਤੋਂ ਲਾਪਤਾ
. . .  1 day ago
ਚੋਹਲਾ ਸਾਹਿਬ, 5 ਫਰਵਰੀ (ਬਲਵਿੰਦਰ ਸਿੰਘ)-ਪਰਿਵਾਰ ਦੇ ਉੱਜਵਲ ਭਵਿੱਖ ਅਤੇ ਰੋਟੀ-ਰੋਜ਼ੀ ਦੀ ਤਲਾਸ਼ 'ਚ ਪਿਛਲੇ ਦੋ ਮਹੀਨੇ ਪਹਿਲਾਂ ਦੁਬਈ ਗਿਆ ਨੌਜਵਾਨ ਲੰਘੇ ਇਕ ਹਫ਼ਤੇ ਤੋਂ ਲਾਪਤਾ ਹੈ, ਜਿਸ ਦੀ ਤਲਾਸ਼ ਵਾਸਤੇ ਪਰਿਵਾਰਿਕ ਮੈਂਬਰਾਂ ਨੇ...
ਸਾਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦੀ ਲੋੜ-ਮੁਨੀਸ਼ ਤਿਵਾੜੀ
. . .  1 day ago
ਸੰਧਵਾਂ, 5 ਫਰਵਰੀ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ-ਦਿਹਾੜੇ ਦੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਪਾਰਲੀਮੈਂਟ ਮੈਂਬਰ ਮੁਨੀਸ਼ ਤਿਵਾੜੀ ਨੇ ਇਕ ਸਮਾਗਮ ਦੌਰਾਨ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ...
ਪਰਮਿੰਦਰ ਕੌਰ ਬਰਾੜ ਦੀ ਨਗਰ ਕੌਂਸਲ ਪ੍ਰਧਾਨ ਦੇ ਪ੍ਰਧਾਨ ਵਜੋਂ ਹੋਈ ਤਾਜਪੋਸ਼ੀ
. . .  1 day ago
ਲੌਂਗੋਵਾਲ, 5 ਫਰਵਰੀ (ਸ.ਸ.ਖੰਨਾ,ਵਿਨੋਦ ਸ਼ਰਮਾ)- ਬੀਤੇ ਕੁਝ ਦਿਨ ਪਹਿਲਾਂ ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਦੀ ਚੋਣ ਕੀਤੀ ਗਈ ਸੀ, ਜਿਸ ਵਿਚ ਅੱਜ ਪਰਮਿੰਦਰ ਕੌਰ ਬਰਾੜ ਪਤਨੀ ਕਮਲਪਾਲ ਸਿੰਘ ਬਰਾੜ ਨੇ...
ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ
. . .  1 day ago
ਫਰੀਦਕੋਟ, 5 ਫਰਵਰੀ- ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ ਕੀਤਾ ਗਿਆ ਹੈ।
ਦੇਸ਼ ਦੀ ਸੁਰੱਖਿਆ ਦੇ ਸਵਾਲ 'ਤੇ ਰਾਜਸਥਾਨ ਦੇ ਨੌਜਵਾਨ ਕਿਸੇ ਤੋਂ ਪਿੱਛੇ ਨਹੀਂ ਰਹਿੰਦੇ-ਪ੍ਰਧਾਨ ਮੰਤਰੀ
. . .  1 day ago
ਜੈਪੁਰ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿਚ ਸ਼ੁਰੂ ਹੋਏ ਖੇਡ ਸਮਾਗਮਾਂ ਅਤੇ ਖੇਡ ਮਹਾਕੁੰਭਾਂ ਦੀ ਲੜੀ ਇਕ ਵੱਡੀ ਤਬਦੀਲੀ...
ਅੰਮ੍ਰਿਤਸਰ: ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਸਜਾਇਆ ਗਿਆ ਨਗਰ ਕੀਰਤਨ
. . .  1 day ago
ਅੰਮ੍ਰਿਤਸਰ, 5 ਫਰਵਰੀ (ਹਰਮਿੰਦਰ ਸਿੰਘ)- ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਗੁਰਦੁਆਰਾ ਸ਼ਹੀਦਗੰਜ ਸਾਹਿਬ ਤੋਂ ਬਾਬਾ ਜੀ ਦੇ ਜਨਮ ਸਥਾਨ ਪਹੁਵਿੰਡ ਸਥਿਤ ਗੁਰਦੁਆਰਾ ਸਾਹਿਬ ਲਈ...
ਗ੍ਰਹਿ ਮੰਤਰਾਲੇ ਵਲੋਂ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਨੂੰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ ਸ਼ੁਰੂ
. . .  1 day ago
ਨਵੀਂ ਦਿੱਲੀ, 5 ਫਰਵਰੀ-ਗ੍ਰਹਿ ਮੰਤਰਾਲੇ ਦੇ ਇਕ ਸੰਚਾਰ 'ਤੇ, ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ "ਜ਼ਰੂਰੀ" ਅਤੇ "ਐਮਰਜੈਂਸੀ" ਆਧਾਰ 'ਤੇ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਅਤੇ 94 ਲੋਨ ਦੇਣ ਵਾਲੇ ਐਪਸ ਉੱਪਰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ...
ਵੱਡੀ ਖ਼ਬਰ: ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼ ਦਾ ਦਿਹਾਂਤ
. . .  1 day ago
ਇਸਲਾਮਾਬਾਦ, 5 ਫਰਵਰੀ-ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ, ਜਨਰਲ ਪਰਵੇਜ਼ ਮੁਸ਼ੱਰਫ (ਸੇਵਾਮੁਕਤ) ਦਾ ਲੰਬੀ ਬਿਮਾਰੀ ਤੋਂ ਬਾਅਦ ਦੁਬਈ ਦੇ ਇਕ ਹਸਪਤਾਲ 'ਚ ਦਿਹਾਂਤ ਹੋ ਗਿਆ ਹੈ।
ਭਾਰਤੀ ਅਮਰੀਕੀ ਸਾਂਸਦ ਸਦਨ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਮੈਂਬਰ ਨਿਯੁਕਤ
. . .  1 day ago
ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਭਾਰਤੀ ਮੂਲ ਦੇ ਅਮਰੀਕੀ ਸਾਂਸਦ ਰਾਜਾ ਕ੍ਰਿਸ਼ਨਾਮੂਰਤੀ ਨੂੰ ਅਮਰੀਕਾ ਤੇ ਚੀਨ ਦੀ ਕਮਿਊਨਿਸਟ ਪਾਰਟੀ ਵਿਚਾਲੇ ਰਣਨੀਤਿਕ ਮੁਕਾਬਲੇਬਾਜ਼ੀ ਬਾਰੇ ਸਦਨ ਦੀ ਵਿਸ਼ੇਸ਼ ਅਧਿਕਾਰੀ...
ਨਿਪਾਲ:ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਕਾਠਮੰਡੂ, 5 ਫਰਵਰੀ-ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਕਾਠਮੰਡੂ 'ਚ ਪ੍ਰਦਰਸ਼ਨ ਕੀਤਾ...
ਸਾਡਾ ਕੋਈ ਵੀ ਵਿਰੋਧੀ ਸਾਡੇ ਨਾਲ ਲੜ ਨਹੀਂ ਸਕਦਾ-ਮੁੱਖ ਮੰਤਰੀ ਤ੍ਰਿਪੁਰਾ
. . .  1 day ago
ਅਗਰਤਲਾ, 5 ਫਰਵਰੀ-ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਦਾ ਕਹਿਣਾ ਹੈ ਕਿ ਸਾਡਾ ਕੋਈ ਵੀ ਵਿਰੋਧੀ, ਭਾਵੇਂ ਉਹ ਮੋਥਾ (ਟਿਪਰਾ ਮੋਥਾ ਪਾਰਟੀ), ਕਾਂਗਰਸ ਜਾਂ ਸੀ.ਪੀ.ਆਈ. (ਐਮ) ਸਾਡੇ ਨਾਲ ਲੜ ਨਹੀਂ ਸਕਦਾ। ਅਸੀਂ ਇੱਥੇ ਪਾਰਦਰਸ਼ਤਾ ਨਾਲ ਚੰਗਾ ਕੰਮ ਕੀਤਾ ਹੈ। ਅਸੀਂ ਵੀ ਉਸ...
ਚਿਲੀ ਦੇ ਜੰਗਲਾਂ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 22
. . .  1 day ago
ਸੈਂਟੀਆਗੋ (ਚਿੱਲੀ), 5 ਫਰਵਰੀ -ਸਰਕਾਰੀ ਅਧਿਕਾਰੀਆਂ ਅਨੁਸਾਰ ਦੱਖਣੀ-ਮੱਧ ਚਿਲੀ ਦੇ ਜੰਗਲਾਂ ਵਿਚ ਲੱਗੀ ਅੱਗ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 22 ਹੋ ਗਈ...
ਸਪੇਸਐਕਸ ਮਾਰਚ ਵਿਚ ਸਟਾਰਸ਼ਿਪ ਲਾਂਚ ਦੀ ਕਰ ਸਕਦਾ ਹੈ ਕੋਸ਼ਿਸ਼ -ਐਲੋਨ ਮਸਕ
. . .  1 day ago
ਵਾਸ਼ਿੰਗਟਨ, 5 ਫਰਵਰੀ -ਸਪੇਸਐਕਸ ਦੇ ਮੁਖੀ ਐਲੋਨ ਮਸਕ ਨੇ ਘੋਸ਼ਣਾ ਕੀਤੀ ਹੈ ਕਿ ਜੇਕਰ ਸਭ ਕੁਝ ਯੋਜਨਾ ਅਨੁਸਾਰ ਹੁੰਦਾ ਹੈ ਤਾਂ ਇਸ ਦਾ ਵਿਸ਼ਾਲ ਸਟਾਰਸ਼ਿਪ ਰਾਕੇਟ ਸਿਸਟਮ ਅਗਲੇ ਮਹੀਨੇ ਪਹਿਲੀ ਵਾਰ ਆਰਬਿਟਲ...
ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਪਤਨੀ ਦੀ ਸ਼ਿਕਾਇਤ 'ਤੇ ਮਾਮਲਾ ਦਰਜ
. . .  1 day ago
ਮੁੰਬਈ, 5 ਫਰਵਰੀ-ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਉਨ੍ਹਾਂ ਦੀ ਪਤਨੀ ਐਂਡਰੀਆ ਦੀ ਸ਼ਿਕਾਇਤ 'ਤੇ ਮੁੰਬਈ ਦੇ ਬਾਂਦਰਾ ਪੁਲਿਸ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਹੈ। ਐਂਡਰੀਆ ਦੀ ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਉਸ (ਵਿਨੋਦ ਕਾਂਬਲੀ) ਨੇ ਸ਼ਰਾਬ ਦੇ ਨਸ਼ੇ ਵਿਚ ਉਸ...
ਪ੍ਰਧਾਨ ਮੰਤਰੀ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਕਰਨਗੇ ਸੰਬੋਧਨ
. . .  1 day ago
ਨਵੀਂ ਦਿੱਲੀ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ...
ਪਿੰਡ ਸਹਿਜੜਾ ਵਿਖੇ ਮਾਪਿਆਂ ਦੇ ਇਕਲੌਤੇ ਪੁੱਤਰ ਦਾ ਕਤਲ
. . .  1 day ago
ਮਹਿਲ ਕਲਾਂ, 5 ਫਰਵਰੀ (ਤਰਸੇਮ ਸਿੰਘ ਗਹਿਲ)-ਜਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਸਹਿਜੜਾ ਵਿਖੇ ਬੀਤੀ ਰਾਤ ਇਕ 19 ਸਾਲਾ ਨੌਜਵਾਨ ਦਾ ਕਤਲ ਹੋਣ ਦਾ ਪਤਾ ਲੱਗਿਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਦੀਪ ਸਿੱਘ ਪੁੱਤਰ ਨਰੋਤਮ ਸਿੱਘ ਵਾਸੀ ਸਹਿਜੜਾ...
ਅਮਰੀਕਾ ਵਲੋਂ ਸ਼ੱਕੀ ਜਾਸੂਸੀ ਗੁਬਾਰੇ ਨੂੰ ਡੇਗਣ ਤੋਂ ਬਾਅਦ ਚੀਨ ਦੁਆਰਾ ਸਖ਼ਤ ਅਸੰਤੁਸ਼ਟੀ ਜ਼ਾਹਰ
. . .  1 day ago
ਬੀਜਿੰਗ, 5 ਫਰਵਰੀ -ਗਲੋਬਲ ਟਾਈਮਜ਼ ਦੀ ਰਿਪੋਰਟ ਅਨੁਸਾਰ ਚੀਨ ਨੇ ਆਪਣੇ ਗੁਬਾਰੇ ਨੂੰ ਮਾਰਨ ਲਈ ਸੰਯੁਕਤ ਰਾਜ ਦੁਆਰਾ ਤਾਕਤ ਦੀ ਵਰਤੋਂ 'ਤੇ ਸਖ਼ਤ ਅਸੰਤੁਸ਼ਟੀ ਅਤੇ ਵਿਰੋਧ ਜ਼ਾਹਰ ਕੀਤਾ ਹੈ, ਜਿਸ ਨੂੰ ਇਸ ਨੇ ਨਾਗਰਿਕ ਹਵਾਈ...
⭐ਮਾਣਕ-ਮੋਤੀ⭐
. . .  1 day ago
⭐ਮਾਣਕ-ਮੋਤੀ⭐
ਉੜੀਸ਼ਾ:ਗੈਸ ਪਾਈਪ ਲਾਈਨ ਵਿਚ ਧਮਾਕੇ ਦੌਰਾਨ ਦੋ ਮਜ਼ਦੂਰਾਂ ਦੀ ਮੌਤ, 3 ਤਿੰਨ ਜ਼ਖ਼ਮੀ
. . .  2 days ago
ਭੁਵਨੇਸ਼ਵਰ, 4 ਫਰਵਰੀ-ਅੱਜ ਉੜੀਸ਼ਾ ਦੇ ਨਯਾਗੜ੍ਹ ਦੇ ਅਧੀਨ ਪੈਂਦੇ ਸੁਨਾਲਟੀ ਵਿਚ ਗੈਸ ਪਾਈਪ ਲਾਈਨ ਵਿਚ ਧਮਾਕੇ ਵਿਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ...
ਸੀ.ਆਈ.ਏ. ਸਟਾਫ ਦੇ ਇੰਚਾਰਜ ਸਮੇਤ ਚੌਂਕੀ ਇੰਚਾਰਜ ਮੁਅੱਤਲ
. . .  2 days ago
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਅਤੇ ਚੌਂਕੀ ਕੋਚਰ ਮਾਰਕਿਟ ਦੇ ਇੰਚਾਰਜ ਭੀਸ਼ਮ ਦੇਵ ਨੂੰ ਡਿਊਟੀ ਵਿਚ ਕੁਤਾਹੀ ਦੇ ਦੋਸ਼ ਤਹਿਤ ਮੁਅੱਤਲ...
ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਕਰਨਗੇ ਮੁਲਾਕਾਤ
. . .  2 days ago
ਵਾਸ਼ਿੰਗਟਨ, 4 ਫਰਵਰੀ- ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਮੁਲਾਕਾਤ ਕਰਨਗੇ।
ਖ਼ੇਡ ਮੰਤਰੀ ਵਲੋਂ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦਾ ਥੀਮ ਗੀਤ ਲਾਂਚ
. . .  2 days ago
ਸ੍ਰੀਨਗਰ, 4 ਫਰਵਰੀ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਜੰਮੂ ਦੇ ਰਾਜ ਭਵਨ ਵਿਖੇ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦੇ ਥੀਮ ਗੀਤ ਅਤੇ ਜਰਸੀ ਲਾਂਚ ਕੀਤੀ।
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 23 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਜ਼ਿੰਮੇਵਾਰੀਆਂ ਸੰਭਾਲਦੇ ਹੋਏ ਮਨ ਨੂੰ ਸੁਤੰਤਰ ਰੱਖਣਾ ਵੀ ਇਕ ਕਲਾ ਹੈ। ਅਗਿਆਤ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਦੀ 104ਵੀਂ ਬਰਸੀ 'ਤੇ ਸ਼ਰਧਾਂਜਲੀ ਸਮਾਗਮ

ਬਟਾਲਾ, 7 ਦਸੰਬਰ (ਕਾਹਲੋਂ)- ਯਾਦਗਾਰ ਪਹਿਲੀ ਸੰਸਾਰ ਜੰਗ (1914-1918) ਪਿੰਡ ਸਰਵਾਲੀ ਵਿਖੇ ਪਹਿਲੀ ਸੰਸਾਰ ਜੰਗ ਦੇ ਸ਼ਹੀਦ ਹੌਲਦਾਰ ਕਾਲਾ ਸਿੰਘ 45 ਰੈਟਰੋ ਸਿੱਖਸ (ਹੁਣ 3 ਸਿੱਖ) ਤੇ ਪੰਜਾਬ ਦੇ ਸਮੂਹ ਸ਼ਹੀਦਾਂ ਨੂੰ ਸਮਰਪਿਤ 104ਵੀਂ ਬਰਸੀ ਮੌਕੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਸੁਖਮਨੀ ਸਾਹਿਬ ਦੇ ਪਾਠ ਉਪਰੰਤ ਗੁਰਬਾਣੀ ਕੀਰਤਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਦੀਆਂ ਵਿਦਿਆਰਥਣਾਂ ਵਲੋਂ ਕੀਤਾ ਗਿਆ | ਸਮਾਗਮ 'ਚ ਮੁੱਖ ਮਹਿਮਾਨ ਬਿ੍ਗੇਡੀਅਰ ਹਰਚਰਨ ਸਿੰਘ ਬੋਪਾਰਾਏ ਅਰਜਨ ਐਵਾਰਡੀ, ਮਹਾਰਾਜਾ ਰਣਜੀਤ ਸਿੰਘ ਐਵਾਰਡੀ ਤੇ 1975 ਦੇ ਹਾਕੀ ਉਲੰਪੀਅਨ ਅਤੇ ਸਿੱਖ ਮਿਲਟਰੀ ਦੇ ਇਤਿਹਾਸਕਾਰ ਭੁਪਿੰਦਰ ਸਿੰਘ ਹਾਲੈਂਡ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਸ਼ਹੀਦ ਹੌਲਦਾਰ ਕਾਲਾ ਸਿੰਘ ਦੇ ਪੜਪੋਤਰੇ ਹਰਪ੍ਰੀਤ ਸਿੰਘ ਨੇ ਪਹਿਲੀ ਸੰਸਾਰ ਜੰਗ ਵਿਚ ਜ਼ਿਲ੍ਹਾ ਗੁਰਦਾਸਪੁਰ ਦੇ ਸ਼ਹੀਦਾਂ ਦੇ ਪਾਏ ਯੋਗਦਾਨ ਬਾਰੇ ਜਾਣਕਾਰੀ ਦਿੱਤੀ | ਉਪਰੋਕਤ ਤੋਂ ਇਲਾਵਾ ਨਿਸ਼ਾਨ ਸਿੰਘ ਪੋਤਰਾ ਸ਼ਹੀਦ ਹਰਨਾਮ ਸਿੰਘ ਪਿੰਡ ਖੁੰਡੀ, ਸੂਬੇਦਾਰ ਮੇਜਰ ਹਰਦੇਵ ਸਿੰਘ, ਹੌਲਦਾਰ ਸੁਰਜੀਤ ਸਿੰਘ ਪ੍ਰਧਾਨ ਸਾਰਾਗੜ੍ਹੀ ਅਮਰ ਸ਼ਹੀਦ ਨਾਇਕ ਲਾਲ ਸਿੰਘ ਵੈੱਲਫੇਅਰ ਸੁਸਾਇਟੀ, ਧੁੰਨ ਢਾਹੇਵਾਲਾ (ਚੋਹਲਾ ਸਾਹਿਬ) ਤਰਨਤਾਰਨ, ਰੁਪਿਦਰ ਸਿੰਘ ਸ਼ਾਮਪੁਰਾ ਤੇ ਗੁਰਮੀਤ ਸਿੰਘ ਸਰਵਾਲੀ ਨੇ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਦਮਨਜੀਤ ਸਿੰਘ ਘੱਲੂਘਾਰਾ ਮੈਮੋਰੀਅਲ ਕਾਹਨੂੰਵਾਨ ਛੰਭ, ਨੈਸ਼ਨਲ ਐਵਾਰਡੀ ਸਰਪੰਚ ਪੰਥਦੀਪ ਸਿੰਘ ਛੀਨਾ, ਗੁਰਬਿੰਦਰ ਸਿੰਘ ਬਾਜਵਾ, ਸੂਬੇਦਾਰ ਸੁਖਬੀਰ ਸਿੰਘ, ਗੁਰਜੀਤ ਸਿੰਘ ਧੁੰਨ, ਗੁਰਵਿੰਦਰ ਸਿੰਘ ਸ਼ਾਮਪੁਰਾ, ਮਾ. ਜੋਗਿੰਦਰ ਸਿੰਘ ਅੱਚਲੀ ਗੇਟ, ਸ੍ਰੀ ਰਮੇਸ਼ ਸਾਰੰਗਲ, ਪਿ੍ੰ. ਬਲਵਿੰਦਰ ਕੌਰ, ਪਿ੍ੰ. ਕਮਲੇਸ਼ ਕੌਰ, ਰਣਜੀਤ ਸਿੰਘ ਕਾਹਲੋਂ, ਸਤਨਾਮ ਸਿੰਘ ਕਾਹਲੋਂ, ਸਰਵਾਲੀ ਵੈਲਫੇਅਰ ਐਂਡ ਚੈਰੀਟੈਬਲ ਸੁਸਾਇਟੀ ਰਜਿ: ਸਰਵਾਲੀ ਦੇ ਮੈਂਬਰ, ਸਾ. ਤਹਿਸੀਲ ਹੈੱਡ ਜੀ.ਓ.ਜੀ. ਲੈਫ. ਕਰਨਲ ਜਗਜੀਤ ਸਿੰਘ ਸ਼ਾਹੀ, ਸੂਬੇਦਾਰ ਮੇਜਰ ਹਰਦੇਵ ਸਿੰਘ, ਰੇਸ਼ਮ ਸਿੰਘ, ਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਪਿ੍ੰ. ਇੰਦਰਜੀਤ ਵਾਲੀਆ, ਜਗਮੋਹਨ ਸਿੰਘ ਨਾਗੀ, ਬਲਜੀਤ ਸਿੰਘ, ਨਵਜੋਤ ਸਿੰਘ ਰੰਘਾਵਾ, ਗੁਰਿੰਦਰ ਸਿੰਘ ਮਾਹਲ, ਕਸ਼ਮੀਰ ਸਿੰਘ, ਨਰਿੰਦਰ ਕੌਰ ਖੁੰਡੀ, ਪਲਵਿੰਦਰ ਸਿੰਘ, ਪਿ੍ਤਪਾਲ ਸਿੰਘ, ਗੁਰਮੁਖ ਸਿੰਘ ਰੰਗੀਲਪੁਰ, ਡਾ. ਰਜਿੰਦਰ ਸਿੰਘ ਕਾਹਲੋਂ, ਸ.ਕੰ.ਸ.ਸ.ਸ. ਬਟਾਲਾ ਦਾ ਸਮੂਹ ਸਟਾਫ਼, ਸਰਪੰਚ ਗਗਨਦੀਪ ਸਿੰਘ, ਸਰਪੰਚ ਮਨਦੀਪ ਸਿੰਘ ਟਣਾਨੀਵਾਲ, ਰਾਜਪ੍ਰੀਤ ਸਿੰਘ ਢਿੱਲੋਂ, ਪ੍ਰਵੀਨ ਸਿੰਘ ਲੈਕ. ਰਿਟਾ:, ਨਿਰਮਲ ਸਿੰਘ ਚੀਮਾ, ਪਵੇਲ ਸਿੰਘ ਗੁਰਾਇਆ, ਦਰਸ਼ਨ ਸਿੰਘ, ਦਿਲਬਾਗ ਸਿੰਘ ਸੰਧੂ, ਤੇਜਪ੍ਰਤਾਪ ਸਿੰਘ ਸੰਧੂ ਨਕੋਦਰ, ਸਵਿੰਦਰ ਸਿੰਘ ਗਿੱਲ, ਸ੍ਰੀਮਤੀ ਪਰਮਜੀਤ ਕੌਰ, ਇੰਦਰਜੀਤ ਕੌਰ, ਨਰਿੰਜਣ ਸਿੰਘ ਚੋਰਾਂਵਾਲੀ, ਸੋਹਣ ਸਿੰਘ ਬਾਜਵਾ, ਅਜੈਬ ਸਿੰਘ, ਬਲਵਿੰਦਰ ਸਿੰਘ, ਦਿਲਬਾਗ ਸਿੰਘ, ਪਲਵਿੰਦਰ ਸਿੰਘ ਕਾਹਲੋਂ ਭਾਗੋਵਾਲ, ਅਜੀਤ ਸਿੰਘ ਕਾਹਲੋਂ, ਹਰਮਨਪ੍ਰੀਤ ਸਿੰਘ ਬਾਠ ਆਦਿ ਹਾਜ਼ਰ ਸਨ |

ਜ਼ਿਲ੍ਹਾ ਯੂਥ ਪ੍ਰਧਾਨ ਰਮਨ ਸੰਧੂ ਵਲੋਂ ਕੋਰ ਕਮੇਟੀ ਮੈਂਬਰ ਲੋਧੀਨੰਗਲ ਦਾ ਸਨਮਾਨ

ਬਟਾਲਾ, 7 ਦਸੰਬਰ (ਕਾਹਲੋਂ)- ਸ਼ੋ੍ਰਮਣੀ ਅਕਾਲੀ ਦਲ ਹਾਈਕਮਾਂਡ ਵਲੋਂ ਐਲਾਨੀ ਆਪਣੀ ਕੋਰ ਕਮੇਟੀ ਵਿਚ ਸ: ਲਖਬੀਰ ਸਿੰਘ ਲੋਧੀਨੰਗਲ ਨੂੰ ਸ਼ਾਮਲ ਕਰਨ 'ਤੇ ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਸ: ਰਮਨਦੀਪ ਸਿੰਘ ਸੰਧੂ ਵਲੋਂ ਆਪਣੇ ਸਾਥੀਆਂ ਸਮੇਤ ਉਨ੍ਹਾਂ ਦਾ ਵਿਸ਼ੇਸ਼ ...

ਪੂਰੀ ਖ਼ਬਰ »

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਅਰਜ਼ੀਆਂ ਲੈਣ ਦੀ ਅੰਤਿਮ ਮਿਤੀ 'ਚ ਵਾਧਾ

ਗੁਰਦਾਸਪੁਰ, 7 ਦਸੰਬਰ (ਆਰਿਫ਼)- ਪੰਜਾਬ ਸਰਕਾਰ ਦੁਆਰਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸਾਲ 2021-22 ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ ਜਿਸ ਦੀ ਤਾਰੀਖ਼ ਵਿਚ ਹੁਣ ਸਰਕਾਰ ਵਲੋਂ 31 ਦਸੰਬਰ ਤੱਕ ਦਾ ਵਾਧਾ ਕਰ ਦਿੱਤਾ ਹੈ | ਡਿਪਟੀ ...

ਪੂਰੀ ਖ਼ਬਰ »

ਕੌਮੀ ਪੁਰਸਕਾਰ ਪ੍ਰਾਪਤ ਕਰਕੇ ਬਟਾਲਾ ਆਉਣ 'ਤੇ ਹਰਮਨ ਗੁਰਾਇਆ ਦਾ ਨਿੱਘਾ ਸਵਾਗਤ

ਬਟਾਲਾ, 7 ਦਸੰਬਰ (ਕਾਹਲੋਂ)- ਪਿਛਲੇ ਲੰਮੇ ਸਮੇਂ ਤੋਂ ਸਮਾਜ ਸੇਵੀ ਕਾਰਜਾਂ ਖ਼ਾਸ ਕਰਕੇ ਅੰਗਹੀਣ ਵਿਅਕਤੀਆਂ ਦੀ ਭਲਾਈ ਲਈ ਪੂਰੀ ਤਨਦੇਹੀ ਨਾਲ ਕਾਰਜਸੀਲ ਪੰਜਾਬ ਦੇ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਪੰਜਾਬ ਵਿਚਲੇ ਪਿੰਡ ਤਲਵੰਡੀ ਗੁਰਾਇਆ ਦਾ ਜੰਮਪਲ ਅਤੇ ਜਨ ਕਲਿਆਣ ...

ਪੂਰੀ ਖ਼ਬਰ »

'ਆਪ' ਨੇ ਦਿੱਲੀ ਨਿਗਮ ਚੋਣਾਂ 'ਚ ਇਤਿਹਾਸਕ ਜਿੱਤ ਪ੍ਰਾਪਤ ਕੀਤੀ-ਸ਼ੈਰੀ ਕਲਸੀ, ਐਡ. ਅਮਰਪਾਲ ਸਿੰਘ, ਚੇਅ. ਪੰਨੂ

ਬਟਾਲਾ, 7 ਦਸੰਬਰ (ਕਾਹਲੋਂ)- ਆਮ ਆਦਮੀ ਪਾਰਟੀ ਨੂੰ ਦਿੱਲੀ ਨਿਗਮ ਚੋਣਾਂ 'ਚ ਇਤਿਹਾਸਕ ਜਿੱਤ ਮਿਲੀ ਹੈ | ਦਿੱਲੀ ਵਾਸੀਆਂ ਨੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਦਿੱਲੀ 'ਚ ਕਰਵਾਏ ਵਿਕਾਸ ਕੰਮਾਂ 'ਤੇ ਮੋਹਰ ਲਗਾਈ ਹੈ | ਇਹ ਪ੍ਰਗਟਾਵਾ ਹਲਕਾ ਵਿਧਾਇਕ ਬਟਾਲਾ ...

ਪੂਰੀ ਖ਼ਬਰ »

ਪੁਲਿਸ ਪ੍ਰਸ਼ਾਸਨ ਵਲੋਂ ਇਨਸਾਫ਼ ਨਾ ਮਿਲਣ 'ਤੇ ਡੀ.ਐਸ.ਪੀ. ਦਫ਼ਤਰ ਅੱਗੇ ਕਿਸਾਨਾਂ ਵਲੋਂ ਧਰਨਾ

ਫਤਹਿਗੜ੍ਹ ਚੂੜੀਆਂ, 7 ਦਸੰਬਰ (ਹਰਜਿੰਦਰ ਸਿੰਘ ਖਹਿਰਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਲਖਵਿੰਦਰ ਸਿੰਘ ਮੰਜਿਆਂਵਾਲੀ ਦੀ ਅਗਵਾਈ 'ਚ ਡੀ.ਐਸ.ਪੀ. ਫ਼ਤਹਿਗੜ੍ਹ ਚੂੜੀਆਂ ਦੇ ਦਫ਼ਤਰ ਅੱਗੇ ਧਰਨਾ ਲਗਾਇਆ ਗਿਆ, ਜਿਸ 'ਚ ਉਨ੍ਹਾਂ ਦੱਸਿਆ ਕਿ ਬਾਬਾ ਨਾਨਕ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਘੁੰਮਣ ਤੇ ਸੀਨੀਅਰ ਆਗੂਆਂ ਵਲੋਂ ਲੋਧੀਨੰਗਲ ਦਾ ਵਿਸ਼ੇਸ਼ ਸਨਮਾਨ

ਬਟਾਲਾ, 7 ਦਸੰਬਰ (ਕਾਹਲੋਂ)- ਅੱਜ ਸ਼ੋ੍ਰਮਣੀ ਅਕਾਲੀ ਦਲ ਐੱਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਅਤੇ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਅਕਾਲੀ ਦਲ ਐੱਸ.ਸੀ. ਵਿੰਗ ਦੇ ਸੀਨੀਅਰ ਅਹੁਦੇਦਾਰਾਂ ਵਲੋਂ ਸ: ਲਖਬੀਰ ਸਿੰਘ ਲੋਧੀਨੰਗਲ ਨੂੰ ਸ਼੍ਰੋਮਣੀ ...

ਪੂਰੀ ਖ਼ਬਰ »

ਸ਼ਹੀਦ ਹੌਲਦਾਰ ਪਲਵਿੰਦਰ ਸਿੰਘ ਰਾਏਚੱਕ ਨੂੰ ਪੰਜਵੀਂ ਬਰਸੀ 'ਤੇ ਸ਼ਰਧਾ ਦੇ ਫੁੱਲ ਭੇਟ

ਧਿਆਨਪੁਰ, 7 ਦਸੰਬਰ (ਕੁਲਦੀਪ ਸਿੰਘ)- 10 ਸਿੱਖ ਰੈਜਮੈਂਟ ਦੇ ਸ਼ਹੀਦ ਹਵਲਦਾਰ ਪਲਵਿੰਦਰ ਸਿੰਘ ਸ੍ਰੀਨਗਰ ਕਾਜੀਕੁਡ ਖੰਨੇਵਾਲਾ ਸੈਕਟਰ ਵਿਚ ਅੱਤਵਾਦੀ ਨਾਲ ਲੜਦੇ ਸ਼ਹੀਦ ਹੋ ਕੇ ਸ਼ਹੀਦੀ ਗਜਟ ਵਿਚ ਨਾਂਅ ਲਿਖਵਾਉਣ ਵਾਲੇ ਸ਼ਹੀਦ ਸਨ | ਉਨ੍ਹਾਂ ਦੀ ਪੰਜਵੀਂ ਬਰਸੀ ਸ਼ਹੀਦ ...

ਪੂਰੀ ਖ਼ਬਰ »

ਚੇਅ. ਬਲਬੀਰ ਸਿੰਘ ਪਨੂੰ ਦੀ ਅਗਵਾਈ 'ਚ ਉਮਰਵਾਲ ਵਿਖੇ ਵਿਕਾਸ ਕਾਰਜ ਜੰਗੀ ਪੱਧਰ 'ਤੇ-ਪ੍ਰਧਾਨ ਦਲਜਿੰਦਰ ਸਿੰਘ

ਧਿਆਨਪੁਰ, 7 ਦਸੰਬਰ (ਕੁਲਦੀਪ ਸਿੰਘ ਨਾਗਰਾ)- ਹਲਕਾ ਇੰਚਾਰਜ ਪਨਸਪ ਦੇ ਚੇਅਰਮੈਨ ਫਤਹਿਗੜ੍ਹ ਚੂੜੀਆਂ ਦੇ ਤੇਜ਼ ਤਰਾਰ ਆਪ ਆਗੂ ਬਲਬੀਰ ਸਿੰਘ ਪਨੂੰ ਦੀ ਅਗਵਾਈ 'ਚ ਪਿੰਡ ਉਮਰਵਾਲ ਦੇ ਵਿਕਾਸ ਕਾਰਜ ਜੰਗੀ ਪੱਧਰ 'ਤੇ ਚੱਲ ਰਹੇ ਹਨ ਅਤੇ ਪਿੰਡ ਦੇ ਨਾਲ ਪੂਰੇ ਸਰਕਲ ਦੇ ਲੋਕ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਫ਼ੌਜੀ ਦੀ ਮੌਤ

ਬਟਾਲਾ, 7 ਦਸੰਬਰ (ਬੁੱਟਰ)- ਸੜਕ ਹਾਦਸੇ 'ਚ ਫ਼ੌਜੀ ਜਵਾਨ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਜਰਮਨਜੀਤ ਸਿੰਘ (24) ਪੁੱਤਰ ਬਲਦੇਵ ਸਿੰਘ ਵਾਸੀ ਭੁੱਲਰ ਬਟਾਲਾ, ਜੋ ਲੇਹ-ਲੱਦਾਖ ਵਿਖੇ 307 ਸਿੱਖ ਆਰਮੀ 'ਚ ਪਿਛਲੇ 2 ਸਾਲ ਤੋਂ ਨੌਕਰੀ ਕਰਦਾ ਸੀ, ਛੱੁਟੀ ਆਏ ਦੌਰਾਨ ਜਦ ਉਹ ਆਪਣੇ ...

ਪੂਰੀ ਖ਼ਬਰ »

ਬੁੱਧੀਜੀਵੀ ਤੇ ਸੀਨੀਅਰ ਸਿਟੀਜ਼ਨ ਫੋਰਮ ਦੀ ਮੀਟਿੰਗ

ਬਟਾਲਾ, 7 ਦਸੰਬਰ (ਬੁੱਟਰ)- ਬੁੱਧੀਜੀਵੀ ਤੇ ਸੀਨੀਅਰ ਸਿਟੀਜਨ ਫੋਰਮ ਦੀ ਮੀਟਿੰਗ ਪ੍ਰਧਾਨ ਪਿ੍ੰ. ਹਰਬੰਸ ਸਿੰਘ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਹਾਜ਼ਰ ਬੁਧੀਜੀਵੀਆਂ ਨੇ ਪੰਜਾਬ ਦੀ ਮਾਨ ਸਰਕਾਰ ਵਲੋਂ 4368 ਪੁਲਿਸ ਕਾਂਸਟੇਬਲਾਂ ਦੀ ਭਰਤੀ ਕੱਢਣ 'ਤੇ ਸ਼ਾਲਾਘਾ ...

ਪੂਰੀ ਖ਼ਬਰ »

ਸਾਬਕਾ ਡੀ.ਐੱਸ.ਪੀ. ਭੱਟੀ ਨੇ ਵਿਗੜ ਰਹੀ ਕਾਨੂੰਨ ਵਿਵਸਥਾ 'ਤੇ ਚਿੰਤਾ ਪ੍ਰਗਟਾਈ

ਡੇਰਾ ਬਾਬਾ ਨਾਨਕ, 7 ਦਸੰਬਰ (ਵਿਜੇ ਸ਼ਰਮਾ)- ਪੰਜਾਬ ਅੰਦਰ ਵਿਗੜ ਰਹੀ ਕਾਨੂੰਨ ਵਿਵਸਥਾ 'ਤੇ ਚਿੰੰਤਾ ਦਾ ਪ੍ਰਗਟਾਵਾ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਤੇ ਕੇਂਦਰੀ ਗ੍ਰਹਿ ਮੰਤਰਾਲਾ ਦੇ ਸਾਬਕਾ ਡੀ. ਐੱਸ. ਪੀ. ਅਮਨਦੀਪ ਭੱਟੀ ਨੇ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਦੀ ...

ਪੂਰੀ ਖ਼ਬਰ »

ਜ਼ਿਲ੍ਹੇ ਨਾਲ ਸੰਬੰਧਿਤ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ 30 ਨੂੰ ਅੰਮਿ੍ਤਸਰ ਵਿਖੇ

ਗੁਰਦਾਸਪੁਰ, 7 ਦਸੰਬਰ (ਆਰਿਫ਼)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦੇ ਤਸੱਲੀਬਖ਼ਸ਼ ਢੰਗ ਨਾਲ ਨਿਪਟਾਰੇ ਲਈ 'ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ' ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ ...

ਪੂਰੀ ਖ਼ਬਰ »

ਘੁਮਾਣ ਵਿਖੇ ਆਰ.ਐਮ.ਪੀ. ਡਾਕਟਰਾਂ ਦੀ ਵਿਸ਼ੇਸ਼ ਮੀਟਿੰਗ

ਘੁਮਾਣ, 7 ਦਸੰਬਰ (ਬੰਮਰਾਹ)- ਕਸਬਾ ਘੁਮਾਣ ਵਿਖੇ ਆਰ.ਐਮ.ਪੀ. ਡਾਕਟਰਾਂ ਦੀ ਮੀਟਿੰਗ ਡਾ. ਗੁਰਨਾਮ ਸਿੰਘ ਮੀਕੇ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਆਗੂਆਂ ਨੇ ਕਿਹਾ ਕਿ ਸਰਕਾਰ ਕੋਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਸਮੁੱਚੇ ਆਰ.ਐਮ.ਪੀ. ਡਾਕਟਰ ਇਕ ਮੰਚ 'ਤੇ ਇਕੱਤਰ ਹੋਣ | ...

ਪੂਰੀ ਖ਼ਬਰ »

ਜੈਮਜ਼ ਸਕੂਲ ਬਟਾਲਾ ਦੇ ਤਾਨਿਸ਼ਪ੍ਰੀਤ ਸਿੰਘ ਦੀ ਕਿ੍ਕਟ ਨੈਸ਼ਨਲ ਕੈਂਪ ਲਈ ਚੋਣ

ਬਟਾਲਾ, 7 ਦਸੰਬਰ (ਕਾਹਲੋਂ)- ਜੈਮਜ਼ ਕੈਂਬਰਿਜ ਇੰਟਰਨੈਸ਼ਨਲ ਸਕੂਲ ਬਟਾਲਾ ਦੀ 8ਵੀਂ ਜਮਾਤ ਦੇ ਵਿਦਿਆਰਥੀ ਤਾਨਿਸ਼ਪ੍ਰੀਤ ਸਿੰਘ ਨੇ ਕਿ੍ਕਟ 'ਚ ਮੱਲਾਂ ਮਾਰਦੇ ਹੋਏ ਨੈਸ਼ਨਲ ਕਿ੍ਕਟ ਕੈਂਪ ਵਿਚ ਆਪਣੀ ਜਗ੍ਹਾ ਬਣਾਈ ਹੈ | ਤਾਨਿਸ਼ਪ੍ਰੀਤ ਸਿੰਘ ਦੁਆਰਾ ਪੰਜਾਬ ਸਕੂਲ ...

ਪੂਰੀ ਖ਼ਬਰ »

ਗੁੱਡਵਿਲ ਸਕੂਲ 'ਚ 'ਫਿੱਟ ਇੰਡੀਆ ਸਕੂਲ ਵੀਕ 2022' ਪ੍ਰੋਗਰਾਮ

ਬਟਾਲਾ, 7 ਦਸੰਬਰ (ਕਾਹਲੋਂ)- ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ ਵਿਖੇ ਵਿਦਿਆਰਥੀਆਂ ਵਿਚ ਤੰਦਰੁਸਤੀ ਦੀਆਂ ਆਦਤਾਂ ਤੇ ਖੇਡਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਹਫ਼ਤਾਵਾਰੀ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਦੇ ਸ਼ੁਰੂ 'ਚ ਸਵੇਰ ਦੀ ਸਭਾ ਦੌਰਾਨ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਧਾਰੀਵਾਲ, 7 ਦਸੰਬਰ (ਸਵਰਨ ਸਿੰਘ)- ਸ਼ੋ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਅਤੇ ਪਿ੍ੰਸੀਪਲ ਗੁਰਜੀਤ ਸਿੰਘ ਦੀ ਅਗਵਾਈ ਵਿਚ ਚੱਲ ਰਹੇ ਬਾਬਾ ਅਜੈ ਸਿੰਘ ਖਾਲਸਾ ਪਬਲਿਕ ਸਕੂਲ ਗੁਰਦਾਸ ਨੰਗਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ...

ਪੂਰੀ ਖ਼ਬਰ »

ਰੰਧਾਵਾ ਨੂੰ ਰਾਜਸਥਾਨ ਕਾਂਗਰਸ ਦਾ ਇੰਚਾਰਜ ਬਣਾਉਣਾ ਸ਼ਾਲਾਘਾਯੋਗ ਫ਼ੈਸਲਾ-ਗੱਗੋਵਾਲੀ, ਭੋਜਰਾਜ, ਛੀਨਾ ਤੇ ਦੂਲਾਨੰਗਲ

ਵਡਾਲਾ ਬਾਂਗਰ, 7 ਦਸੰਬਰ (ਭੁੰਬਲੀ)- ਕਾਂਗਰਸ ਹਾਈਕਮਾਨ ਵਲੋਂ ਸਾ: ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਰਾਜਸਥਾਨ ਕਾਂਗਰਸ ਦਾ ਇੰਚਾਰਜ ਬਣਾਉਣ ਨਾਲ ਕਾਂਗਰਸ ਨੂੰ ਹੋਰ ਮਜਬੂਤੀ ਮਿਲੇਗੀ ਤੇ ਪਾਰਟੀ ਰੰਧਾਵਾ ਦੀ ਅਗਵਾਈ ਹੇਠ ਰਾਜਸਥਾਨ 'ਚ ਆਗਾਮੀ ਚੋਣਾਂ ...

ਪੂਰੀ ਖ਼ਬਰ »

ਜੀ.ਓ.ਜੀ. ਵਲੋਂ ਸੰਘਰਸ਼ ਨੂੰ ਤਿੱਖਾ ਕਰਨ ਦੀ ਚਿਤਾਵਨੀ

ਪੁਰਾਣਾ ਸ਼ਾਲਾ, 7 ਦਸੰਬਰ (ਅਸ਼ੋਕ ਸ਼ਰਮਾ)- ਸਰਕਾਰ ਵਲੋਂ ਜੀ.ਓ.ਜੀ ਵਲੰਟੀਅਰਾਂ ਲਈ ਮਾੜੀ ਕਾਰਗੁਜ਼ਾਰੀ ਸ਼ਬਦ ਵਰਤਣ ਅਤੇ ਬਿਨਾਂ ਕਿਸੇ ਅਗਾਂਹ ਸੂਚਨਾ ਦੇ ਜੀ.ਓ.ਜੀ ਨੰੂ ਬਰਖ਼ਾਸਤ ਕਰਨ ਖ਼ਿਲਾਫ਼ ਜੀ.ਓ.ਜੀ ਮੈਂਬਰਾਂ ਦੀ ਮੀਟਿੰਗ ਤਿੱਬੜੀ ਕੈਂਟ ਵਿਖੇ ਕਰਨਲ ਗੁਰਮੁਖ ...

ਪੂਰੀ ਖ਼ਬਰ »

ਬੱਕਰੀ ਪਾਲਣ ਸੰਬੰਧੀ ਤਿੰਨ ਰੋਜ਼ਾ ਸਿਖਲਾਈ ਕੈਂਪ ਲਗਾਇਆ

ਗੁਰਦਾਸਪੁਰ, 7 ਦਸੰਬਰ (ਆਰਿਫ਼)- ਪਸ਼ੂ ਪਾਲਣ ਵਿਭਾਗ ਵਲੋਂ ਸਹਾਇਕ ਧੰਦੇ ਵਜੋਂ ਬੱਕਰੀ ਪਾਲਣ ਕਿੱਤੇ ਨੰੂ ਪ੍ਰਫੁਲਿਤ ਕਰਨ ਲਈ 5 ਦਸੰਬਰ ਤੋਂ ਤਿੰਨ ਰੋਜ਼ਾ ਸਿਖਲਾਈ ਕੈਂਪ ਲਗਾਇਆ ਗਿਆ ਜਿਸ ਵਿਚ 42 ਦੇ ਕਰੀਬ ਸਿੱਖਿਆਰਥੀਆਂ ਨੇ ਮੁਫ਼ਤ ਸਿਖਲਾਈ ਹਾਸਲ ਕੀਤੀ | ਕੈਂਪ ...

ਪੂਰੀ ਖ਼ਬਰ »

ਧਰਮਸ਼ਾਲਾ ਦੇ ਕਮਰੇ ਦੀ ਉਸਾਰੀ ਦਾ ਕੰਮ ਰੋਕਣ ਦੇ ਰੋਸ 'ਚ ਪਿੰਡ ਵਾਸੀਆਂ ਵਲੋਂ ਧਰਨਾ

ਦੀਨਾਨਗਰ, 7 ਦਸੰਬਰ (ਸੰਧੂ/ਸੋਢੀ/ਸ਼ਰਮਾ)- ਦੀਨਾਨਗਰ ਦੇ ਪਿੰਡ ਧਮਰਾਈ ਦੇ ਨਿਵਾਸੀਆਂ ਵਲੋਂ ਪਿੰਡ ਵਿਚ ਧਰਮਸ਼ਾਲਾ ਦੇ ਕਮਰੇ ਦੀ ਕੀਤੀ ਜਾ ਰਹੀ ਉਸਾਰੀ ਨੂੰ ਰੋਕੇ ਜਾਣ ਦੇ ਰੋਸ ਵਜੋਂ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਰੋਸ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ ਗਈ | ...

ਪੂਰੀ ਖ਼ਬਰ »

ਸ਼ਿਵਾਲਿਕ ਗਰੁੱਪ ਆਫ਼ ਕਾਲਜਿਸ ਵਲੋਂ ਵਰਕਸ਼ਾਪ ਦੀਆਂ ਤਿਆਰੀਆਂ ਸ਼ੁਰੂ-ਚੇਅ. ਰਿਸ਼ਬਦੀਪ ਸਿੰਘ

ਗੁਰਦਾਸਪੁਰ, 7 ਦਸੰਬਰ (ਆਰਿਫ਼)- ਸ਼ਿਵਾਲਿਕ ਗਰੁੱਪ ਆਫ਼ ਕਾਲਜਸ ਤਿ੍ਮੋ ਰੋਡ ਵਲੋਂ 10 ਦਸੰਬਰ ਤੋਂ ਸ਼ੁਰੂ ਹੋਣ ਵਾਲੀ ਵਰਕਸ਼ਾਪ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ | ਇਸ ਸਬੰਧੀ ਸ਼ਿਵਾਲਿਕ ਗਰੁੱਪ ਦੇ ਚੇਅਰਮੈਨ ਰਿਸ਼ਬਦੀਪ ਸਿੰਘ ਸੰਧੂ ਨੇ ਦੱਸਿਆ ਕਿ 10 ਦਸੰਬਰ ...

ਪੂਰੀ ਖ਼ਬਰ »

ਟਾਈਟੇਨੀਅਮ ਸਕੂਲ ਆਫ਼ ਇੰਗਲਿਸ਼ ਦੇ ਇਕ ਹੋਰ ਵਿਦਿਆਰਥੀ ਨੇ ਸ਼ਾਨਦਾਰ ਸਕੋਰ ਹਾਸਲ ਕੀਤੇ

ਗੁਰਦਾਸਪੁਰ, 7 ਦਸੰਬਰ (ਆਰਿਫ਼)- ਟਾਈਟੇਨੀਅਮ ਸਕੂਲ ਆਫ਼ ਇੰਗਲਿਸ਼ ਦੇ ਆਈਲੈਟਸ ਅਤੇ ਪੀ.ਟੀ.ਈ 'ਚੋਂ ਸ਼ਾਨਦਾਰ ਨਤੀਜੇ ਆ ਰਹੇ ਹਨ | ਇਸ ਸੰਸਥਾ ਤੋਂ ਕੋਚਿੰਗ ਲੈਣ ਵਾਲੇ ਵਿਦਿਆਰਥੀ ਹਮੇਸ਼ਾ ਹੀ ਸ਼ਾਨਦਾਰ ਸਕੋਰ ਹਾਸਲ ਕਰਦੇ ਹਨ ਕਿਉਂਕਿ ਸੰਸਥਾ ਦੇ ਮਾਹਿਰ ਟਰੇਨਰ ...

ਪੂਰੀ ਖ਼ਬਰ »

67ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫਰੰਸ 'ਚ ਲਏ ਅਹਿਮ ਫ਼ੈਸਲੇ

ਅਲੀਵਾਲ, 7 ਦਸੰਬਰ (ਸੁੱਚਾ ਸਿੰਘ ਬੁੱਲੋਵਾਲ)- ਚੀਫ਼ ਖ਼ਾਲਸਾ ਦੀਵਾਨ ਨੇ 67ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫਰੰਸ ਦੇ ਤੀਸਰੇ ਦਿਨ ਅਹਿਮ ਫ਼ੈਸਲੇ ਕੀਤੇ ਤੇ ਕਈ ਮਤੇ ਵੀ ਪਾਸ ਕੀਤੇ | ਇਸ ਕਾਨਫਰੰਸ ਵਿਚ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਾ ਯੂ.ਕੇ. ਵਾਲੇ ...

ਪੂਰੀ ਖ਼ਬਰ »

ਵਿੰਨਫੋਰਡ ਵਰਲਡ ਸਕੂਲ ਬੁੱਲੋ੍ਹਵਾਲ ਬਟਾਲਾ ਦਾ ਸਾਲਾਨਾ ਸਮਾਗਮ ਯਾਦਗਾਰੀ ਹੋ ਨਿੱਬੜਿਆ

ਬਟਾਲਾ, 7 ਦਸੰਬਰ (ਕਾਹਲੋਂ)- ਵਿੰਨਫੋਰਡ ਵਰਲਡ ਸਕੂਲ ਬੁਲੋਵਾਲ (ਬਟਾਲਾ) ਵਲੋਂ ਕਰਵਾਇਆ ਗਿਆ ਆਪਣਾ ਪਹਿਲਾ ਸਾਲਾਨਾ ਸਮਾਗਮ ਯਾਦਗਾਰੀ ਹੋ ਨਿਬੜਿਆ ਹੈ | ਇਸ ਸਮਾਗਮ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਨੇ ਮੁੱਖ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਧਰਨਾ 12ਵੇਂ ਦਿਨ 'ਚ ਡੀ.ਸੀ ਦਫ਼ਤਰ ਦੇ ਮੇਨ ਗੇਟ ਕੀਤੇ ਬੰਦ

ਗੁਰਦਾਸਪੁਰ, 7 ਦਸੰਬਰ (ਆਰਿਫ਼)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਦਿੱਤਾ ਜਾ ਰਿਹਾ ਧਰਨਾ 12ਵੇਂ ਦਿਨ ਵਿਚ ਸ਼ਾਮਿਲ ਹੋ ਗਿਆ ਹੈ | ਇਸ ਮੌਕੇ ਸੈਂਕੜੇ ਬੀਬੀਆਂ, ਨੌਜਵਾਨਾਂ, ਮਜ਼ਦੂਰਾਂ ਤੇ ਕਿਸਾਨਾਂ ਵਲੋਂ ਡੀ.ਸੀ ਦਫ਼ਤਰ ਮੇਨ ...

ਪੂਰੀ ਖ਼ਬਰ »

ਸੰਤ ਬਾਬਾ ਤੇਜਾ ਸਿੰਘ ਨਿਕੌੜੇ ਵਾਲਿਆਂ ਦੀ ਬਰਸੀ ਮਨਾਈ

ਬਟਾਲਾ, 7 ਦਸੰਬਰ (ਕਾਹਲੋਂ)- ਧੰਨ ਧੰਨ ਸੰਤ ਬਾਬਾ ਮੋਹਨ ਸਿੰਘ ਨਾਮਧਾਰੀ ਭਾਗੋਵਾਲ ਵਾਲਿਆਂ ਦੇ ਚਰਨ ਸੇਵਕ ਸੰਤ ਬਾਬਾ ਤੇਜਾ ਸਿੰਘ ਨਿਕੌੜੇ ਵਾਲੇ ਅਤੇ ਸੰਤ ਹਰਭਜਨ ਸਿੰਘ ਭਾਗੋਵਾਲ ਵਾਲਿਆਂ ਦੀ ਬਰਸੀ ਸਮਾਗਮ ਮੁੱਖ ਸੇਵਾਦਾਰ ਬਾਬਾ ਸਰਬਜੀਤ ਸਿੰਘ ਭਾਗੋਵਾਲ ਦੀ ...

ਪੂਰੀ ਖ਼ਬਰ »

ਫ਼ਤਹਿਜੰਗ ਸਿੰਘ ਬਾਜਵਾ ਦੇ ਪੰਜਾਬ ਮੀਤ ਪ੍ਰਧਾਨ ਬਣਨ 'ਤੇ ਭਾਜਪਾ ਆਗੂਆਂ ਨੇ ਲੱਡੂ ਵੰਡੇ

ਧਾਰੀਵਾਲ, 7 ਦਸੰਬਰ (ਸਵਰਨ ਸਿੰਘ)- ਭਾਜਪਾ ਹਾਈਕਮਾਂਡ ਵਲੋਂ ਸਾਬਕਾ ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ ਨੂੰ ਪੰਜਾਬ ਪ੍ਰਦੇਸ਼ ਭਾਜਪਾ ਦਾ ਮੀਤ ਪ੍ਰਧਾਨ ਬਣਾਏ ਜਾਣ 'ਤੇ ਧਾਰੀਵਾਲ ਵਿਖੇ ਭਾਜਪਾ ਆਗੂਆਂ ਨੇ ਲੱਡੂ ਵੰਡੇ ਤੇ ਕਿਹਾ ਕਿ ਪਾਰਟੀ ਵਲੋਂ ਲਿਆ ਗਿਆ ਇਹ ਫ਼ੈਸਲਾ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਅਕੈਡਮੀ ਕੰਡਿਆਲ ਦੇ ਵਿਦਿਆਰਥੀਆਂ ਨੇ ਮੈਗਾ ਉਲੰਪੀਆ 'ਚ ਮਾਰੀਆਂ ਮੱਲਾਂ

ਬਟਾਲਾ, 7 ਦਸੰਬਰ (ਹਰਦੇਵ ਸਿੰਘ ਸੰਧੂ)- ਮੈਗਾ ਉਲੰਪੀਆ ਕਾਸਬੈਟ 2022 ਸਬੰਧੀ ਪ੍ਰਤੀਯੋਗਤਾ ਸ੍ਰੀ ਗੁਰੂ ਨਾਨਕ ਦੇਵ ਅਕੈਡਮੀ ਕੰਡਿਆਲ ਵਿਖੇ ਕਰਵਾਈ ਗਈ, ਜਿਸ ਦਾ ਪਹਿਲਾ ਰਾਊਾਡ ਆਫਲਾਈਨ ਸੋਡ 'ਤੇ ਆਧਾਰਿਤ ਸੀ | ਇਸ ਵਿਚ ਕੁੱਲ 116 ਵਿਦਿਆਰਥੀਆਂ ਨੇ ਸਾਇੰਸ, ਜੀ.ਕੇ., ਇੰਗਲਿਸ਼ ...

ਪੂਰੀ ਖ਼ਬਰ »

ਧਰਨੇ ਨਾਲ ਸਾਡਾ ਕੋਈ ਸੰਬੰਧ ਨਹੀਂ-ਬੀਰ ਕੌਰ ਪੇਜੋਚੱਕ

ਘੁਮਾਣ, 7 ਦਸੰਬਰ (ਬੰਮਰਾਹ)- ਕਿਸਾਨ ਜਥੇਬੰਦੀ ਤੇ ਥਾਣਾ ਸ੍ਰੀ ਹਰਿਗੋਬਿੰਦਪੁਰ 'ਚ ਲੱਗੇ ਧਰਨੇ ਨਾਲ ਸਾਡਾ ਕੋਈ ਸਬੰਧ ਨਹੀਂ | ਇਹ ਪ੍ਰਗਟਾਵਾ ਪਿੰਡ ਪੇਜੋਚੱਕ ਦੀਆਂ ਬੀਰ ਕੌਰ, ਰਜਵੰਤ ਕੌਰ, ਰਜਵਿੰਦਰ ਕੌਰ, ਕਵਲਜੀਤ ਕੌਰ ਨੇ ਕੀਤਾ | ਉਨ੍ਹਾਂ ਕਿਹਾ ਕਿ ਸਾਨੂੰ ਗੁੰਮਰਾਹ ...

ਪੂਰੀ ਖ਼ਬਰ »

ਰੰਧਾਵਾ ਦਾ ਰਾਜਸਥਾਨ ਕਾਂਗਰਸ ਇੰਚਾਰਜ ਬਣਨ ਨਾਲ ਹੋਰ ਮਾਣ ਵਧਿਆ-ਲਖਵਿੰਦਰ ਢੰਡੇ

ਊਧਨਵਾਲ, 7 ਦਸੰਬਰ (ਪਰਗਟ ਸਿੰਘ)- ਰਾਜਸਥਾਨ 'ਚ ਹੋਣ ਵਾਲੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਕਾਂਗਰਸ ਹਾਈਕਮਾਨ ਵਲੋਂ ਵੱਖ-ਵੱਖ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ, ਉੱਥੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਜੋ ਜ਼ਿੰਮੇਵਾਰੀ ਸੌਂਪੀ ਹੈ, ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ 11 ਨੰੂ ਸੰਸਦ ਮੈਂਬਰਾਂ ਨੰੂ ਦੇਵੇਗਾ ਚਿਤਾਵਨੀ ਪੱਤਰ-ਆਗੂ

ਗੁਰਦਾਸਪੁਰ, 7 ਦਸੰਬਰ (ਆਰਿਫ਼)- ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਜੇ.ਪੀ.ਐਮ.ਓ. ਦਫ਼ਤਰ ਵਿਖੇ ਸੁਰਿੰਦਰ ਸਿੰਘ ਕੋਠੇ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਾਰੀਆਂ ਕਿਸਾਨ ਜਥੇਬੰਦੀਆਂ ਨੇ ਹਿੱਸਾ ਲਿਆ | ਇਸ ਮੌਕੇ ਸੁਖਦੇਵ ਸਿੰਘ ਭਾਗੋਕਾਵਾਂ, ਤਰਲੋਕ ਸਿੰਘ ...

ਪੂਰੀ ਖ਼ਬਰ »

ਬੁਲਟ ਦੇ ਪਟਾਕੇ ਵਜਾਉਣ ਤੇ ਅਵਾਰਾਗਰਦੀ ਕਰਦੇ ਸ਼ਰਾਰਤੀ ਅਨਸਰਾਂ 'ਤੇ ਪੁਲਿਸ ਨੇ ਕੱਸਿਆ ਸ਼ਿਕੰਜਾ

ਗੁਰਦਾਸਪੁਰ, 7 ਦਸੰਬਰ (ਗੁਰਪ੍ਰਤਾਪ ਸਿੰਘ)- ਸ਼ਹਿਰ ਦੀਆਂ ਸੜਕਾਂ 'ਤੇ ਬੁਲਟ ਦੇ ਪਟਾਕੇ ਵਜਾਉਣ ਅਤੇ ਬਿਨਾਂ ਕੰਮ ਤੋਂ ਸ਼ਹਿਰ ਅੰਦਰ ਇਕ ਮੋਟਰਸਾਈਕਲ 'ਤੇ 3-3 ਜਣੇ ਬੈਠ ਕੇ ਅਵਾਰਾਗਰਦੀ ਕਰਦੇ ਸ਼ਰਾਰਤੀ ਅਨਸਰਾਂ 'ਤੇ ਥਾਣਾ ਸਿਟੀ ਗੁਰਦਾਸਪੁਰ ਦੀ ਪੁਲਿਸ ਸਿਕੰਜਾ ਕੱਸਦੀ ...

ਪੂਰੀ ਖ਼ਬਰ »

ਆਰਮੀ ਪਬਲਿਕ ਸਕੂਲ ਦਾ ਆਟੋ ਪਲਟਣ ਕਾਰਨ ਡਰਾਈਵਰ ਤੇ ਵਿਦਿਆਰਥੀ ਜ਼ਖ਼ਮੀ

ਪੁਰਾਣਾ ਸ਼ਾਲਾ, 7 ਦਸੰਬਰ (ਅਸ਼ੋਕ ਸ਼ਰਮਾ)- ਇੱਥੋਂ ਨਜ਼ਦੀਕੀ ਆਰਮੀ ਪਬਲਿਕ ਸਕੂਲ ਤਿੱਬੜੀ ਕੈਂਟ ਦਾ ਆਟੋ (ਛੋਟਾ ਹਾਥੀ) ਪਲਟਣ ਕਾਰਨ ਡਰਾਈਵਰ ਤੇ ਬੱਚੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਇਹ ਹਾਦਸਾ 3 ਵਜੇ ਦੇ ਕਰੀਬ ਹੋਇਆ ਤੇ ਇਕ ਬੱਚਾ ਗੁਰਦਾਸਪੁਰ ਦੇ ਨਿੱਜੀ ਹਸਪਤਾਲ ਜੇਰੇ ...

ਪੂਰੀ ਖ਼ਬਰ »

ਇਪਟਾ ਦਾ ਦੂਜਾ ਡੈਲੀਗੇਟ ਇਜਲਾਸ ਸਮਾਪਤ

ਗੁਰਦਾਸਪੁਰ, 7 ਦਸੰਬਰ (ਪ੍ਰੇਮ ਕੁਮਾਰ)- ਇੰਡੀਅਨ ਪੀਪਲ ਥੀਏਟਰ ਐਸੋਸੀਏਸ਼ਨ ਦਾ ਦੂਜਾ ਡੈਲੀਗੇਟ ਇਜਲਾਸ ਰਾਮ ਸਿੰਘ ਦੱਤ ਹਾਲ ਵਿਖੇ ਜਨਰਲ ਸਕੱਤਰ ਇੰਦਰਜੀਤ ਸਿੰਘ ਰੂਪੋਵਾਲੀ ਦੀ ਨਿਗਰਾਨੀ ਹੇਠ ਹੋਇਆ | ਇਸ ਮੌਕੇ ਜਨਰਲ ਸਕੱਤਰ ਗੁਰਮੀਤ ਸਿੰਘ ਬਾਜਵਾ ਨੇ ਤਿੰਨ ਸਾਲ 'ਚ ...

ਪੂਰੀ ਖ਼ਬਰ »

ਇਪਟਾ ਦਾ ਦੂਜਾ ਡੈਲੀਗੇਟ ਇਜਲਾਸ ਸਮਾਪਤ

ਗੁਰਦਾਸਪੁਰ, 7 ਦਸੰਬਰ (ਪ੍ਰੇਮ ਕੁਮਾਰ)- ਇੰਡੀਅਨ ਪੀਪਲ ਥੀਏਟਰ ਐਸੋਸੀਏਸ਼ਨ ਦਾ ਦੂਜਾ ਡੈਲੀਗੇਟ ਇਜਲਾਸ ਰਾਮ ਸਿੰਘ ਦੱਤ ਹਾਲ ਵਿਖੇ ਜਨਰਲ ਸਕੱਤਰ ਇੰਦਰਜੀਤ ਸਿੰਘ ਰੂਪੋਵਾਲੀ ਦੀ ਨਿਗਰਾਨੀ ਹੇਠ ਹੋਇਆ | ਇਸ ਮੌਕੇ ਜਨਰਲ ਸਕੱਤਰ ਗੁਰਮੀਤ ਸਿੰਘ ਬਾਜਵਾ ਨੇ ਤਿੰਨ ਸਾਲ 'ਚ ...

ਪੂਰੀ ਖ਼ਬਰ »

ਰੂਪਤੇਜਿੰਦਰ ਸਿੰਘ ਨਿੱਕੋਸਰਾਂ ਵਲੋਂ ਡੀ.ਸੀ. ਦਾ ਸਵਾਗਤ

ਕਲਾਨੌਰ, 7 ਦਸੰਬਰ (ਪੁਰੇਵਾਲ)- ਜ਼ਿਲ੍ਹਾ ਗੁਰਦਾਸਪੁਰ ਦੇ ਨਵਨਿਯੁਕਤ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਵਲੋਂ ਅਹੁਦਾ ਸੰਭਾਲਣ ਉਪਰੰਤ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਐਸ.ਸੀ. ਵਿੰਗ ਦੇ ਹਲਕਾ ਕੋਆਰਡੀਨੇਟਰ ਰੂਪਤੇਜਿੰਦਰ ਸਿੰਘ ਨਿੱਕੋਸਰਾਂ ਵਲੋਂ ...

ਪੂਰੀ ਖ਼ਬਰ »

ਪੈਨਸ਼ਨ ਫ਼ਾਈਲਾਂ ਦਾ ਸਰਕਾਰ ਜਲਦ ਨਿਪਟਾਰਾ ਕਰੇ-ਪੁਲਿਸ ਪੈਨਸ਼ਨਰ

ਬਟਾਲਾ, 7 ਦਸੰਬਰ (ਹਰਦੇਵ ਸਿੰਘ ਸੰਧੂ)- ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੀਆਂ ਸਰਕਾਰਾਂ ਤੇ ਹੁਣ ਮੌਜੂਦਾ ਸਰਕਾਰ ਤੋਂ ਮੰਗ ਕਰਦੇ ਆ ਰਹੇ ਪੰਜਾਬ ਪੁਲਿਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਗੁਰਦਾਸਪੁਰ ਇਕਾਈ ਬਟਾਲਾ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX