ਤਾਜਾ ਖ਼ਬਰਾਂ


ਕੈਨੇਡੀਅਨ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨੇ ਦਿੱਲੀ ਦੇ ਹੈਦਰਾਬਾਦ ਹਾਊਸ ਵਿਖੇ ਵਿਦੇਸ਼ ਮੰਤਰੀ ਡਾ.ਐਸ.ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  about 1 hour ago
ਡੇਰਾ ਸਿਰਸਾ ਮੁਖੀ ਦੀ ਪੈਰੋਲ ਰੱਦ ਕਰਨ ਵਾਲੀ ਪਟੀਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਈ ਵਾਪਸ
. . .  about 2 hours ago
ਚੰਡੀਗੜ੍ਹ, 6 ਫਰਵਰੀ- ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ ਰੱਦ ਕਰਨ ਵਾਲੀ ਪਟੀਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਵਾਪਸ ਲੈ ਲਈ ਗਈ ਹੈ। ਸ਼੍ਰੋਮਣੀ ਕਮੇਟੀ ਦੀ ਪਟੀਸ਼ਨ 'ਤੇ ਹਾਈਕੋਰਟ ...
ਬਜਟ ਵਿਚ ਪੰਜਾਬ ਨੂੰ ਵੀ ਬਾਕੀ ਸੂਬਿਆ ਦੀ ਤਰ੍ਹਾਂ ਬਣਦਾ ਹੱਕ ਦਿੱਤਾ ਗਿਆ- ਭਾਜਪਾ ਆਗੂ ਸਇਯਦ ਜਫ਼ਰ
. . .  about 2 hours ago
ਅੰਮ੍ਰਿਤਸਰ, 6 ਫਰਵਰੀ (ਹਰਮਿੰਦਰ ਸਿੰਘ)- ਕੇਂਦਰ ਸਰਕਾਰ ਦੀ ਸੋਚ ਦੇਸ਼ ਦੀ ਅਰਥਿਕਤਾ ਦੀ ਮਜ਼ਬੂਤੀ ਹੈ। ਕੇਂਦਰ ਸਰਕਾਰ ਦੇ ਬਜਟ ਵਿਚ ਹਰ ਵਰਗ ਨੂੰ ਧਿਆਨ ’ਚ ਰੱਖਿਆ ਗਿਆ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਕੌਮੀ ਬੁਲਾਰੇ ਸਇਯਦ ਜਫ਼ਰ ਇਸਲਾਮ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ...
ਭਾਜਪਾ ਨੇ ਕਸ਼ਮੀਰ ਨੂੰ ਅਫ਼ਗਾਨਿਸਤਾਨ ਬਣਾ ਦਿੱਤਾ: ਮਹਿਬੂਬਾ ਮੁਫ਼ਤੀ
. . .  about 2 hours ago
ਸ੍ਰੀਨਗਰ, 6 ਫਰਵਰੀ- ਪੀ.ਡੀ.ਪੀ ਮੁਖੀ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਜੇਕਰ ਤੁਸੀਂ ਅੱਜ ਕਸ਼ਮੀਰ ’ਚ ਜਾਓਗੇ ਤਾਂ ਤੁਹਾਨੂੰ ਅਫ਼ਗਾਨਿਸਤਾਨ ਵਰਗਾ ਮਿਲੇਗਾ, ਕਿਉਂਕਿ ਇੱਥੇ ਬਹੁਤ ਸਾਰੇ ਬੁਲਡੋਜ਼ਰ ਹਨ, ਲੋਕਾਂ ਨੂੰ ਕਬਜ਼ੇ ਦੇ ਨਾਂ ’ਤੇ ਉਨ੍ਹਾਂ ਦੀ ਜ਼ਮੀਨ ਤੋਂ ਬਾਹਰ ਕੱਢਿਆ ਜਾ ਰਿਹਾ ਹੈ, ਭਾਜਪਾ ਨੇ ਸ਼ਾਇਦ ਇਜ਼ਰਾਈਲ ਤੋਂ ਸਬਕ ਲਿਆ....
ਅਗਲੇ ਸਾਲ ਭਾਰਤ ਆ ਸਕਦੇ ਹਨ ਪੋਪ ਫ਼ਰਾਂਸਿਸ
. . .  about 3 hours ago
ਵੈਟੀਕਨ, 6 ਫਰਵਰੀ- ਵੈਟੀਕਨ ਨਿਊਜ਼ ਅਨੁਸਾਰ ਪੋਪ ਫ਼ਰਾਂਸਿਸ ਅਗਲੇ ਸਾਲ ਭਾਰਤ ਆਉਣ ਦੀ ਯੋਜਨਾ ਬਣਾ ਰਹੇ ਹਨ ਅਤੇ 2023 ਦੇ ਬਾਅਦ ਵਿਚ ਮੰਗੋਲੀਆ ਦੀ ਯਾਤਰਾ ਕਰਨ ਦੀ ਵੀ...
ਪਿਛਲੇ ਇਕ ਸਾਲ ਵਿਚ 63 ਯਾਤਰੀ ਨੋ ਫ਼ਲਾਈ ਲਿਸਟ ਵਿਚ- ਸ਼ਹਿਰੀ ਹਵਾਬਾਜ਼ੀ ਮੰਤਰਾਲਾ
. . .  about 3 hours ago
ਨਵੀਂ ਦਿੱਲੀ, 6 ਫਰਵਰੀ- ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਇਕ ਸਾਲ ਵਿਚ 63 ਯਾਤਰੀਆਂ ਨੂੰ ਨੋ ਫ਼ਲਾਈ ਲਿਸਟ ਵਿਚ ਰੱਖਿਆ ਗਿਆ ਹੈ। ਇਨ੍ਹਾਂ ਵਿਚ ਜ਼ਿਆਦਾਤਰ ਯਾਤਰੀ ਉਹ ਹਨ ਜਿਨ੍ਹਾਂ ਨੇ ਜਾਂ ਤਾਂ ਮਾਸਕ ਨਹੀਂ ਪਾਇਆ ਸੀ ਜਾਂ ਫ਼ਿਰ ਜੋ ਚਾਲਕ ਦਲ ਦੇ ਮੈਂਬਰਾਂ ਨਾਲ...
ਬਿਹਾਰ: ਸਰਕਾਰ ਨੇ ਲਗਾਈ 23 ਸੋਸ਼ਲ ਨੈਟਵਰਕਿੰਗ ਐਪਲੀਕੇਸ਼ਨਾਂ ’ਤੇ ਪਾਬੰਦੀ
. . .  about 3 hours ago
ਪਟਨਾ, 6 ਫਰਵਰੀ- ਬਿਹਾਰ ਸਰਕਾਰ ਨੇ ਸ਼ਾਂਤੀ ਬਣਾਈ ਰੱਖਣ ਲਈ ਸਾਰਨ ਜ਼ਿਲ੍ਹੇ ਵਿਚ 8 ਫਰਵਰੀ 12 ਵਜੇ ਤੱਕ 23 ਸੋਸ਼ਲ ਨੈਟਵਰਕਿੰਗ ਅਤੇ ਮੈਸੇਜਿੰਗ ਐਪਲੀਕੇਸ਼ਨਾਂ ’ਤੇ ਅਸਥਾਈ ਤੌਰ ’ਤੇ ਪਾਬੰਦੀ ਲਗਾ...
ਪ੍ਰਧਾਨ ਮੰਤਰੀ ਨੇ ਕੀਤਾ ਐਚ.ਏ.ਐਲ ਫ਼ੈਕਟਰੀ ਦਾ ਉਦਘਾਟਨ
. . .  about 4 hours ago
ਬੈਂਗਲੁਰੂ, 6 ਫਰਵਰੀ- ਪ੍ਰਧਾਨ ਮੰਤਰੀ ਮੋਦੀ ਨੇ ਤੁਮਾਕੁਰੂ ਵਿਚ ਹਿੰਦੁਸਤਾਨ ਏਅਰੋਨੌਟਿਕਸ ਲਿਮਟਿਡ (ਐਚ.ਏ.ਐਲ.) ਦੀ ਹੈਲੀਕਾਪਟਰ ਫ਼ੈਕਟਰੀ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਲਾਈਟ ਯੂਟੀਲਿਟੀ ਹੈਲੀਕਾਪਟਰ ਦਾ ਵੀ ਉਦਘਾਟਨ ਕੀਤਾ। ਇਸ ਮੌਕੇ ਰੱਖਿਆ ਮੰਤਰੀ ਰਾਜਨਾਥ ਸਿੰਘ...
ਤੁਰਕੀ ਭੂਚਾਲ : ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 1300
. . .  about 4 hours ago
ਅੰਕਾਰਾ, 6 ਫਰਵਰੀ- ਤੁਰਕੀ ਵਿਚ ਆਏ ਭੂਚਾਲ ’ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 1300 ’ਤੇ ਪਹੁੰਚ ਗਈ ਹੈ। ਨਿਊਜ਼ ਏਜੰਸੀ ਏ. ਪੀ. ਨੇ ਦੱਸਿਆ ਕਿ ਮਲਬੇ ਵਿਚ ਹਾਲੇ ਵੀ ...
ਤੁਰਕੀ ਵਿਚ 7.6 ਤੀਬਰਤਾ ਦਾ ਆਇਆ ਇਕ ਹੋਰ ਭੂਚਾਲ
. . .  about 4 hours ago
ਅੰਕਾਰਾ, 6 ਫਰਵਰੀ- ਤੁਰਕੀ ਦੀ ਅਨਾਦੋਲੂ ਨਿਊਜ਼ ਏਜੰਸੀ ਨੇ ਦੇਸ਼ ਦੀ ਆਫ਼ਤ ਏਜੰਸੀ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਦੱਖਣੀ ਤੁਰਕੀ ਦੇ ਕਹਰਾਮਨਮਾਰਾਸ ਸੂਬੇ ਦੇ ਐਲਬਿਸਤਾਨ ਜ਼ਿਲ੍ਹੇ ਵਿਚ 7.6 ਤੀਬਰਤਾ ਦਾ ਇਕ ਹੋਰ ਤਾਜ਼ਾ ਭੂਚਾਲ...
ਸਿੱਖ ਰਹਿਣੀ ਦੇ ਮਾਮਲੇ ’ਚ ਕਿਸੇ ਵੀ ਤਰ੍ਹਾਂ ਦੀ ਦਖ਼ਲ ਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ - ਸਕੱਤਰ ਸ਼੍ਰੋਮਣੀ ਕਮੇਟੀ
. . .  about 4 hours ago
ਅੰਮ੍ਰਿਤਸਰ, 6 ਫਰਵਰੀ (ਜਸਵੰਤ ਸਿੰਘ ਜੱਸ)- ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਵਲੋਂ ਭਾਰਤ ਸਰਕਾਰ ਦੁਆਰਾ ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਬਾਰੇ ਤਜਵੀਜ਼ ਦੀ ਕੀਤੀ ਜਾ ਰਹੀ ਵਕਾਲਤ ਤੇ ਪ੍ਰਤੀਕ੍ਰਿਆ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੇ ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਨੇ ਕਿਹਾ ਸਿੱਖ ਰਹਿਣੀ...
ਤਿੰਨ ਕਰੋੜ ਦੀ ਫਿਰੌਤੀ ਮੰਗਣ ਵਾਲੇ ਇਕ ਅੰਤਰਰਾਸ਼ਟਰੀ ਗਰੋਹ ਦੇ 8 ਮੈਂਬਰ ਗ੍ਰਿਫ਼ਤਾਰ
. . .  about 4 hours ago
ਕਪੂਰਥਲਾ, 6 ਫਰਵਰੀ (ਅਮਰਜੀਤ ਕੋਮਲ)-ਕਪੂਰਥਲਾ ਪੁਲਿਸ ਨੇ ਤਿੰਨ ਕਰੋੜ ਦੀ ਫਿਰੌਤੀ ਮੰਗਣ ਵਾਲੇ ਇਕ ਅੰਤਰਰਾਸ਼ਟਰੀ ਗਰੋਹ ਦਾ ਪਰਦਾਫਾਸ਼ ਕਰਕੇ ਗਰੋਹ ਦੇ 8 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ 7 ਹੋਰ ਕਥਿਤ ਦੋਸ਼ੀਆਂ ਦੀ ਸ਼ਨਾਖ਼ਤ ਕੀਤੀ ਹੈ। ਐਸ.ਐਸ.ਪੀ. ਕਪੂਰਥਲਾ ਨਵਨੀਤ ਸਿੰਘ ਬੈਂਸ ਨੇ ਦੱਸਿਆ ਕਿ ਪੁਲਿਸ ਨੇ ਇਸ ਗਰੋਹ ਦੇ ਮੈਂਬਰਾਂ ਕੋਲੋਂ ਇਕ ਸਫ਼ਾਰੀ...
ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਾ ਮੇਲਾ ਬਜ਼ਾਰ ਨਗਰ ਕੌਂਸਲ ਅਤੇ ਪੁਲਿਸ ਨੇ ਹਟਵਾਇਆ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 6 ਫਰਵਰੀ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਵਿਖੇ ਮੇਲਾ ਮਾਘੀ ਸੰਬੰਧੀ ਮਲੋਟ ਰੋਡ ’ਤੇ ਲੱਗੇ ਮੇਲਾ ਬਾਜ਼ਾਰ ਜੋ ਕਿ ਸੜਕ ਦੇ ਦੋਵਾਂ ਕਿਨਾਰਿਆਂ ’ਤੇ ਲੱਗਾ ਹੋਇਆ ਸੀ, ਨੂੰ ਅੱਜ ਨਗਰ ਕੌਂਸ਼ਲ ਅਤੇ ਪੁਲਿਸ ਵਲੋਂ ਹਟਵਾਇਆ ਗਿਆ। ਦੱਸ ਦੇਈਏ ਕਿ ਮੇਲੇ ਮੌਕੇ ਲੱਗਣ ਵਾਲੇ ਇਸ ਬਜ਼ਾਰ ਦੌਰਾਨ ਮਲੋਟ,....
ਪਰਨੀਤ ਕੌਰ ਵਲੋਂ ਦਿੱਤੇ ਜਵਾਬ ’ਤੇ ਪੰਜਾਬ ਕਾਂਗਰਸ ਪ੍ਰਧਾਨ ਦਾ ਬਿਆਨ: ਤੁਹਾਨੂੰ ਨੈਤਿਕ ਤੌਰ ’ਤੇ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ
. . .  about 5 hours ago
ਚੰਡੀਗੜ੍ਹ, 6 ਫਰਵਰੀ- ਪ੍ਰਨੀਤ ਕੌਰ ਵਲੋਂ ਨੋਟਿਸ ’ਤੇ ਦਿੱਤੇ ਜਵਾਬ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿ੍ਹੰਗ ਨੇ ਉਨ੍ਹਾਂ ਨੂੰ ਕਿਹਾ ਕਿ ਨੈਤਿਕ ਤੌਰ ’ਤੇ, ਤੁਹਾਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ ਅਤੇ ਆਪਣੇ ਹਲਕੇ ਦਾ ਸਾਹਮਣਾ ਕਰਨਾ ਚਾਹੀਦਾ ਸੀ, ਕਿਉਂਕਿ ਜਨਤਾ ਨੇ ਤੁਹਾਨੂੰ ਕਾਂਗਰਸੀ ਉਮੀਦਵਾਰ ਵਜੋਂ ਵੋਟ ਦਿੱਤੀ ਸੀ। ਆਮ...
ਭਾਰਤ ਦੇ ਮੋਂਟੀ ਦੇਸਾਈ ਨਿਪਾਲ ਦੀ ਪੁਰਸ਼ ਰਾਸ਼ਟਰੀ ਕ੍ਰਿਕਟ ਟੀਮ ਦਾ ਮੁੱਖ ਕੋਚ ਨਿਯੁਕਤ
. . .  about 5 hours ago
ਕਾਠਮੰਡੂ, 6 ਫਰਵਰੀ- ਨਿਪਾਲ ਦੇ ਕ੍ਰਿਕਟ ਸੰਘ ਨੇ ਘੋਸ਼ਣਾ ਕਰਦਿਆਂ ਦੱਸਿਆ ਕਿ ਭਾਰਤ ਦੇ ਮੋਂਟੀ ਦੇਸਾਈ ਨੂੰ ਨਿਪਾਲ ਦੀ ਪੁਰਸ਼ ਰਾਸ਼ਟਰੀ ਕ੍ਰਿਕਟ ਟੀਮ ਦਾ ਮੁੱਖ ਕੋਚ ਨਿਯੁਕਤ ਕੀਤਾ ...
ਭਾਜਪਾ ਸੰਸਦੀ ਦਲ ਦੀ ਮੀਟਿੰਗ ਭਲਕੇ
. . .  about 5 hours ago
ਨਵੀਂ ਦਿੱਲੀ, 6 ਫਰਵਰੀ- ਭਾਜਪਾ ਸੰਸਦੀ ਦਲ ਦੀ ਮੀਟਿੰਗ ਭਲਕੇ 7 ਫਰਵਰੀ ਨੂੰ ਦਿੱਲੀ ਵਿਚ ਸੰਸਦ ਲਾਇਬ੍ਰੇਰੀ ਭਵਨ ਵਿਚ ਹੋਵੇਗੀ।
ਸਰਕਾਰ ਦੀ ਪੂਰੀ ਕੋਸ਼ਿਸ਼ ਕੇ ਅਡਾਨੀ ਮੁੱਦੇ ’ਤੇ ਚਰਚਾ ਨਾ ਹੋਵੇ- ਰਾਹੁਲ ਗਾਂਧੀ
. . .  about 5 hours ago
ਨਵੀਂ ਦਿੱਲੀ, 6 ਫਰਵਰੀ- ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਅਡਾਨੀ ਮੁੱਦੇ ’ਤੇ ਗੱਲ ਕਰਦਿਆਂ ਕਿਹਾ ਕਿ ਸਰਕਾਰ ਪੂਰੀ ਕੋਸ਼ਿਸ਼ ਕਰੇਗੀ ਕਿ ਅਡਾਨੀ ਮੁੱਦੇ ’ਤੇ ਸੰਸਦ ’ਚ ਕੋਈ ਚਰਚਾ ਨਾ ਹੋਵੇ। ਸਰਕਾਰ ਨੂੰ ਇਸ ’ਤੇ ਸੰਸਦ ’ਚ ਚਰਚਾ ਦੀ ਇਜਾਜ਼ਤ...
ਜਲ ਸੈਨਾ ਦੇ ਪਾਇਲਟਾਂ ਨੇ ਆਈ.ਐਨ. ਐਸ. ਵਿਕਰਾਂਤ ’ਤੇ ਐਲ.ਸੀ.ਏ. (ਨੇਵੀ) ਦੀ ਕਰਵਾਈ ਸਫ਼ਲ ਲੈਂਡਿੰਗ
. . .  about 5 hours ago
ਨਵੀਂ ਦਿੱਲੀ, 6 ਫਰਵਰੀ- ਭਾਰਤੀ ਜਲ ਸੈਨਾ ਵਲੋਂ ਉਦੋਂ ਆਤਮਨਿਰਭਰ ਭਾਰਤ ਵੱਲ ਇਕ ਇਤਿਹਾਸਕ ਮੀਲ ਪੱਥਰ ਪ੍ਰਾਪਤ ਕੀਤਾ ਗਿਆ, ਜਦੋਂ ਜਲ ਸੈਨਾ ਦੇ ਪਾਇਲਟਾਂ ਨੇ ਆਈ.ਐਨ. ਐਸ. ਵਿਕਰਾਂਤ ’ਤੇ ਐਲ.ਸੀ.ਏ. (ਨੇਵੀ) ਦੀ ਲੈਂਡਿੰਗ ਕੀਤੀ। ਇਹ ਸਵਦੇਸ਼ੀ ਲੜਾਕੂ ਜਹਾਜ਼ਾਂ ਦੇ ਨਾਲ ਸਵਦੇਸ਼ੀ ਏਅਰਕ੍ਰਾਫ਼ਟ ਕੈਰੀਅਰ ਦੇ ਡਿਜ਼ਾਈਨ, ਵਿਕਾਸ,...
ਸਾਨੂੰ ਅਡਾਨੀ ਮੁੱਦੇ ’ਤੇ ਪ੍ਰਧਾਨ ਮੰਤਰੀ ਮੋਦੀ ਦੇ ਬਿਆਨ ਦੀ ਜ਼ਰੂਰਤ- ਦਿਗਵਿਜੇ ਸਿੰਘ
. . .  about 5 hours ago
ਨਵੀਂ ਦਿੱਲੀ, 6 ਫਰਵਰੀ- ਕਾਂਗਰਸ ਸੰਸਦ ਮੈਂਬਰ ਦਿਗਵਿਜੈ ਸਿੰਘ ਨੇ ਕਿਹਾ ਕਿ ਸਾਨੂੰ ਅਡਾਨੀ ਮੁੱਦੇ ’ਤੇ ਪ੍ਰਧਾਨ ਮੰਤਰੀ ਮੋਦੀ ਦੇ ਬਿਆਨ ਦੀ ਜ਼ਰੂਰਤ ਹੈ, ਜਿਸ ਨਾਲ ਲੋਕਾਂ ਦੀ ਜ਼ਿੰਦਗੀ ਪ੍ਰਭਾਵਿਤ ਹੋਈ ਹੈ ਅਤੇ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਨਿਯਮ 267 ਦੇ ਤਹਿਤ ਚਰਚਾ ਚਾਹੁੰਦੇ ਹਾਂ। ਅਸੀਂ ਉਦੋਂ ਤੱਕ ਪਿੱਛੇ...
ਭਾਰਤ ਸਰਕਾਰ ਵਲੋਂ ਐਨ.ਡੀ.ਆਰ.ਐਫ਼ ਟੀਮਾਂ ਰਾਹਤ ਸਮੱਗਰੀ ਸਮੇਤ ਤੁਰਕੀ ਜਾਣ ਲਈ ਤਿਆਰ- ਪੀ.ਐਮ.ਓ.
. . .  about 5 hours ago
ਨਵੀਂ ਦਿੱਲੀ, 6 ਫਰਵਰੀ- ਪ੍ਰਧਾਨ ਮੰਤਰੀ ਦਫ਼ਤਰ ਤੋਂ ਜਾਰੀ ਇਕ ਬਿਆਨ ਅਨੁਸਾਰ ਤੁਰਕੀ ਸਰਕਾਰ ਨਾਲ ਤਾਲਮੇਲ ਕਰਕੇ ਐਨ.ਡੀ.ਆਰ. ਐਫ਼ ਦੀਆਂ ਖ਼ੋਜ, ਬਚਾਅ ਅਤੇ ਮੈਡੀਕਲ ਟੀਮਾਂ ਰਾਹਤ ਸਮੱਗਰੀ ਦੇ ਨਾਲ ਤੁਰੰਤ ਤੁਰਕੀ ਰਵਾਨਾ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ 100 ਕਰਮਚਾਰੀਆਂ ਦੀਆਂ 2 ਐਨ.ਡੀ.ਆਰ.ਐਫ਼ ਟੀਮਾਂ ਵਿਸ਼ੇਸ਼ ਤੌਰ ’ਤੇ ਸਿਖਲਾਈ ਪ੍ਰਾਪਤ...
ਆਸਟ੍ਰੀਆ ’ਚ ਬਰਫ਼ੀਲੇ ਤੂਫ਼ਾਨ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ
. . .  about 6 hours ago
ਵਿਆਨਾ, 6 ਫਰਵਰੀ- ਇਸ ਹਫ਼ਤੇ ਦੇ ਅੰਤ ’ਚ ਆਸਟ੍ਰੀਆ ’ਚ ਬਰਫ਼ੀਲੇ ਤੂਫ਼ਾਨ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ। ਸਥਾਨਕ ਮੀਡੀਆ ਮੁਤਾਬਕ ਪੁਲਿਸ ਨੇ ਮੌਤ ਦੀ ਸੂਚਨਾ ਦਿੱਤੀ ਹੈ। ਪੁਲਿਸ ਦੇ ਅਨੁਸਾਰ ਸਕੂਲ ਦੀਆਂ ਛੁੱਟੀਆਂ ਦੌਰਾਨ ਵਿਆਨਾ ਵਿਚ ਸਕੀ ਰਿਜ਼ੋਰਟ ਭਰੇ ਹੋਏ ਸਨ। ਰਿਪੋਰਟ ਮੁਤਾਬਕ ਟਾਇਰੋਲ ਅਤੇ ਵੋਰਾਰਲਬਰਗ...
ਅਸੀਂ ਪ੍ਰਧਾਨ ਮੰਤਰੀ ਵਲੋਂ ਦਿੱਤੇ ਐਚ. ਆਈ. ਆਰ. ਏ. ਮੰਤਰ ’ਦੇ ਆਧਾਰ ’ਤੇ ਤ੍ਰਿਪੁਰਾ ਵਿਚ ਵਿਕਾਸ ਕੀਤਾ- ਕੇਂਦਰੀ ਗ੍ਰਹਿ ਮੰਤਰੀ
. . .  about 6 hours ago
ਅਗਰਤਲਾ, 6 ਫਰਵਰੀ- ਆ ਰਹੀਆਂ ਤ੍ਰਿਪੁਰਾ ਚੋਣਾਂ ਸੰਬੰਧੀ ਇੱਥੇ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕਮਿਊਨਿਸਟ, ਕਾਂਗਰਸ ਅਤੇ ਮੋਥਾ ਪਾਰਟੀ ਤਿੰਨੋਂ ਇਕਜੁੱਟ ਹਨ। ਕਾਂਗਰਸ ਅਤੇ ਕਮਿਊਨਿਸਟ ਆਹਮੋ-ਸਾਹਮਣੇ ਤੋਂ ਮਿਲੇ ਹਨ ਪਰ ਮੋਥਾ ਮੇਜ਼ ਦੇ ਹੇਠਾਂ ਤੋਂ ਰਲੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਰਾਸ਼ਨ ਕਾਰਡ...
ਰਾਜ ਸਭਾ ਤੇ ਲੋਕ ਸਭਾ ਭਲਕੇ 11 ਵਜੇ ਤੱਕ ਮੁਲਤਵੀ
. . .  about 6 hours ago
ਨਵੀ ਦਿੱਲੀ, 6 ਫਰਵਰੀ- ਅਡਾਨੀ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ ਨਾਅਰੇਬਾਜ਼ੀ ਦੌਰਾਨ ਲੋਕ ਸਭਾ ਤੇ ਰਾਜ ਸਭਾ ਨੂੰ ਭਲਕੇ 7 ਫਰਵਰੀ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤਾ ...
ਮੁੰਬਈ ਵਿਚ ਪ੍ਰਧਾਨ ਮੰਤਰੀ 10 ਫਰਵਰੀ ਨੂੰ ਕਰਨਗੇ ਵੰਦੇ ਭਾਰਤ ਐਕਸਪ੍ਰੈਸ ਦਾ ਉਦਘਾਟਨ
. . .  about 6 hours ago
ਮਹਾਰਾਸ਼ਟਰ, 6 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 10 ਫਰਵਰੀ ਨੂੰ ਮੁੰਬਈ ਵਿਚ ਵੰਦੇ ਭਾਰਤ ਐਕਸਪ੍ਰੈਸ ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਦੀ ਫ਼ੇਰੀ ਦੇ ਮੱਦੇਨਜ਼ਰ ਏਅਰਪੋਰਟ, ਸਹਾਰ , ਕੋਲਾਬਾ , ਐਮ.ਆਰ.ਏ. ਮਾਰਗ, ਐਮ.ਆਈ.ਡੀ.ਸੀ. ਅਤੇ ਅੰਧੇਰੀ ਪੁਲਿਸ ਸਟੇਸ਼ਨ ਦੇ ਅਧਿਕਾਰ ਖ਼ੇਤਰ ਵਿਚ ਡਰੋਨ ਅਤੇ...
ਜੇਲ੍ਹ ’ਚ ਬੰਦ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਦੋਸ਼ੀ ਮੋਨੂੰ ਡਾਂਗਰ ਤੋਂ ਮੋਬਾਈਲ ਬਰਾਮਦ
. . .  about 7 hours ago
ਫ਼ਰੀਦਕੋਟ, 6 ਫ਼ਰਵਰੀ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ ’ਚ ਬੰਦ ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਦੋਸ਼ੀ ਅਤੇ ਹਰਿਆਣਾ ਦੇ ਗੈਂਗਸਟਰ ਮੋਨੂੰ ਡਾਂਗਰ ਤੋਂ ਟੱਚ ਸਕਰੀਨ ਮੋਬਾਈਲ ਫ਼ੋਨ ਬਰਾਮਦ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮੋਨੂੰ ਡਾਂਗਰਸ ਜੇਲ੍ਹ ਵਿਚ ਹਾਈ ਸਿਕਉਰਿਟੀ ਜ਼ੋਨ ’ਚ ਬੰਦ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 23 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਜ਼ਿੰਮੇਵਾਰੀਆਂ ਸੰਭਾਲਦੇ ਹੋਏ ਮਨ ਨੂੰ ਸੁਤੰਤਰ ਰੱਖਣਾ ਵੀ ਇਕ ਕਲਾ ਹੈ। ਅਗਿਆਤ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਦਿੱਲੀ ਨਗਰ ਨਿਗਮ ਚੋਣਾਂ ਜਿੱਤਣ ਤੋਂ ਬਾਅਦ 'ਆਪ' ਦੇ ਹੌਂਸਲੇ ਬੁਲੰਦ

ਚੰਡੀਗੜ੍ਹ, 7 ਦਸੰਬਰ (ਮਨਜੋਤ ਸਿੰਘ ਜੋਤ)-ਦਿੱਲੀ ਨਗਰ ਨਿਗਮ ਚੋਣਾਂ (ਐਮ. ਸੀ. ਡੀ.) 'ਚ ਆਮ ਆਦਮੀ ਪਾਰਟੀ ਵਲੋਂ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਨ ਤੋਂ ਬਾਅਦ ਚੰਡੀਗੜ੍ਹ ਵਿਚ 'ਆਪ' ਦੇ ਹੌਂਸਲੇ ਬੁਲੰਦ ਹਨ | ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਅੱਜ ਜਿੱਥੇ ਦਿੱਲੀ ਨਗਰ ਨਿਗਮ ਚੋਣਾਂ ਜਿੱਤਣ ਦੀ ਖੁਸ਼ੀ ਵਿਚ ਜਸ਼ਨ ਮਨਾਇਆ ਗਿਆ, ਉਥੇ ਚੰਡੀਗੜ੍ਹ ਨਗਰ ਨਿਗਮ ਮੇਅਰ ਚੋਣ ਜਿੱਤਣ ਦਾ ਦਾਅਵਾ ਕੀਤਾ ਗਿਆ | ਜ਼ਿਕਰਯੋਗ ਹੈ ਕਿ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦਾ ਕਾਰਜਕਾਲ ਇਸੇ ਮਹੀਨੇ ਖ਼ਤਮ ਹੋ ਰਿਹਾ ਹੈ | ਆਮ ਆਦਮੀ ਪਾਰਟੀ ਦੇ ਆਗੂਆਂ ਦਾ ਦਾਅਵਾ ਹੈ ਕਿ ਪਾਰਟੀ ਵਲੋਂ ਅਗਲੇ ਸਾਲ ਜਨਵਰੀ ਦੇ ਮਹੀਨੇ 'ਚ ਹੋਣ ਵਾਲੀਆਂ ਮੇਅਰ ਦੀਆਂ ਚੋਣਾਂ 'ਚ ਜਿੱਤ ਹਾਸਲ ਕੀਤੀ ਜਾਏਗੀ | ਜਨਵਰੀ ਮਹੀਨੇ ਵਿਚ ਹੋਣ ਵਾਲੀ ਮੇਅਰ ਦੀ ਚੋਣ ਵਿਚ 'ਆਪ' ਅਤੇ ਭਾਜਪਾ ਦਰਮਿਆਨ ਸਖ਼ਤ ਮੁਕਾਬਲੇ ਦੀ ਸੰਭਾਵਨਾ ਹੈ, ਕਿਉਂਕਿ ਇਸ ਸਮੇਂ ਆਮ ਆਦਮੀ ਪਾਰਟੀ ਅਤੇ ਭਾਜਪਾ ਕੋਲ ਕੌਂਸਲਰਾਂ ਦੀ ਗਿਣਤੀ ਬਰਾਬਰ ਹੈ | ਮੇਅਰ ਦੀ ਚੋਣ ਲਈ ਸਿਰਫ਼ ਕੌਂਸਲਰ ਹੀ ਵੋਟ ਪਾਉਂਦੇ ਹਨ | 'ਆਪ' ਅਤੇ ਭਾਜਪਾ ਦੋਨੋਂ ਪਾਰਟੀਆਂ ਦੇ 14-14 ਕੌਂਸਲਰ ਹਨ | ਚੰਡੀਗੜ੍ਹ ਤੋਂ ਲੋਕ ਸਭਾ ਮੈਂਬਰ ਕਿਰਨ ਖੇਰ ਕੋਲ ਵੀ ਇਕ-ਇਕ ਵੋਟ ਹੈ, ਜੋ ਭਾਜਪਾ ਉਮੀਦਵਾਰਾਂ ਨੂੰ ਜਾਵੇਗੀ ਜਦ ਕਿ ਕਾਂਗਰਸ ਦੇ ਕੁੱਲ 6 ਕੌਂਸਲਰ ਹਨ | ਜ਼ਿਕਰਯੋਗ ਹੈ ਕਿ ਜਨਵਰੀ ਦੇ ਪਹਿਲੇ ਹਫ਼ਤੇ ਮੇਅਰ ਦੇ ਨਾਲ-ਨਾਲ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦੇ ਲਈ ਵੀ ਚੋਣਾਂ ਹੋਣੀਆਂ ਹਨ | ਦਿੱਲੀ ਨਗਰ ਨਿਗਮ ਚੋਣਾਂ ਵਿਚ ਜਿੱਤ ਹਾਸਲ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਚੰਡੀਗੜ੍ਹ ਨਗਰ ਨਿਗਮ ਮੇਅਰ ਦੀ ਚੋਣ ਜਿੱਤਣ ਦਾ ਦਾਅਵਾ ਕੀਤਾ ਜਾ ਰਿਹਾ ਹੈ |

ਯੂ.ਟੀ. ਚੰਡੀਗੜ੍ਹ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਨੇ ਮੰਗਾਂ ਨੂੰ ਲੈ ਕੇ ਕੀਤਾ ਪ੍ਰਦਰਸ਼ਨ

ਚੰਡੀਗੜ੍ਹ, 7 ਦਸੰਬਰ (ਅਜੀਤ ਬਿਊਰੋ) : ਯੂ.ਟੀ. ਚੰਡੀਗੜ੍ਹ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਇਕੱਠੇ ਹੋਏ ਸੈਂਕੜੇ ਵਰਕਰਾਂ ਨੇ ਸਿੱਖਿਆ ਵਿਭਾਗ ਵਿਚ ਕੰਮ ਕਰਦੇ ਗਰੁੱਪ ਡੀ ਦੇ ਵਰਕਰਾਂ ਦੀਆਂ ਮੰਗਾਂ ਦੇ ਹੱਕ ਵਿਚ ਮਟਕਾ ਚੌਕ ਦਾ ਘੇਰਾਓ ਕਰਕੇ ਪ੍ਰਦਰਸ਼ਨ ...

ਪੂਰੀ ਖ਼ਬਰ »

ਪੀ. ਆਈ. ਬੀ. ਚੰਡੀਗੜ੍ਹ ਵਲੋਂ ਨੂਹ, ਹਰਿਆਣਾ ਵਿਖੇ ਇਕ ਦਿਨਾ ਮੀਡੀਆ ਵਰਕਸ਼ਾਪ - 'ਵਾਰਤਾਲਾਪ' ਦਾ ਆਯੋਜਨ ਕੀਤਾ

ਨੂਹ, 7 ਦਸੰਬਰ, 2022 (ਅ. ਬ.)-ਹਰਿਆਣਾ ਦੇ ਨੂਹ ਜ਼ਿਲ੍ਹੇ 'ਚ ਪ੍ਰੈੱਸ ਇਨਫ਼ਰਮੇਸ਼ਨ ਬਿਊਰੋ (ਪੀ. ਆਈ. ਬੀ.) ਚੰਡੀਗੜ੍ਹ ਦੁਆਰਾ ਅੱਜ ਆਯੋਜਿਤ ਮੀਡੀਆ ਵਰਕਸ਼ਾਪ “'ਵਾਰਤਾਲਾਪ'” ਵਿੱਚ ਭਾਗ ਲੈਂਦੇ ਹੋਏ ਪੀ. ਆਈ. ਬੀ. ਚੰਡੀਗੜ੍ਹ ਦੇ ਐਡੀਸ਼ਨਲ ਡਾਇਰੈਕਟਰ ਜਨਰਲ, ਸ੍ਰੀ ਰਾਜੇਂਦਰ ...

ਪੂਰੀ ਖ਼ਬਰ »

ਕਿਸਾਨ-ਅੰਦੋਲਨ ਦੇ ਦੂਜੇ ਪੜਾਅ ਦੇ ਸੰਘਰਸ਼ ਲਈ ਬੀਕੇਯੂ-ਡਕੌਂਦਾ ਨੇ ਤਿਆਰੀਆਂ ਵਿੱਢੀਆਂ

ਚੰਡੀਗੜ੍ਹ, 7 ਦਸੰਬਰ (ਅਜਾਇਬ ਸਿੰਘ ਔਜਲਾ) : ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਨੇ ਕਿਸਾਨ-ਅੰਦੋਲਨ ਦੇ ਦੂਜੇ ਪੜਾਅ ਦੇ ਸੰਘਰਸ਼ ਲਈ ਸਰਗਰਮੀਆਂ ਵਿੱੱਢ ਦਿੱਤੀਆਂ ਹਨ | ਪੰਜਾਬ ਅਤੇ ਕੇਂਦਰ-ਸਰਕਾਰ ਨਾਲ ਸਬੰਧਤ ਵੱਖ-ਵੱਖ ਮੰਗਾਂ ਮਨਵਾਉਣ ਲਈ ਜਥੇਬੰਦੀ ਨੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ

ਚੰਡੀਗੜ੍ਹ, 7 ਦਸੰਬਰ (ਅਜੀਤ ਬਿਊਰੋ)- ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਫੌਜਾ ਸਿੰਘ ਸਰਾਰੀ ਨੇ ਅੱਜ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ | ਹਥਿਆਰਬੰਦ ਸੈਨਾ ਝੰਡਾ ਦਿਵਸ ਹਰ ਸਾਲ 7 ਦਸੰਬਰ ਨੂੰ ਮਨਾਇਆ ਜਾਂਦਾ ਹੈ | ਇਸ ...

ਪੂਰੀ ਖ਼ਬਰ »

ਮੁਬਾਰਕਪੁਰ-ਢਕੌਲੀ ਸੜਕ 'ਤੇ ਵੀ ਜਾਮ ਨਾਲ ਹਾਲਾਤ ਹੋਣ ਲੱਗੇ ਖ਼ਰਾਬ

ਡੇਰਾਬੱਸੀ, 7 ਦਸੰਬਰ (ਗੁਰਮੀਤ ਸਿੰਘ)-ਚੰਡੀਗੜ੍ਹ-ਅੰਬਾਲਾ ਮੁੱਖ ਸੜਕ 'ਤੇ ਪਿੰਡ ਭਾਂਖਰਪੁਰ ਨੇੜੇ ਬਣ ਰਹੇ ਫਲਾਈਓਵਰ ਦੀ ਉਸਾਰੀ ਕਰਕੇ ਲੱਗਦੇ ਜਾਮ ਨੇ ਵਾਹਨਾਂ ਨੂੰ ਕੀੜੀ ਚਾਲ ਚੱਲਣ ਨੂੰ ਮਜ਼ਬੂਰ ਕੀਤਾ ਹੋਇਆ ਹੈ | ਛੁੱਟੀ ਵਾਲੇ ਦਿਨ ਸ਼ਨੀਵਾਰ ਅਤੇ ਐਤਵਾਰ ਦੇ ਦਿਨ ...

ਪੂਰੀ ਖ਼ਬਰ »

ਦੋ ਕਿਲੋ ਹੈਰੋਇਨ ਸਮੇਤ ਵਿਅਕਤੀ ਕਾਬੂ

ਚੰਡੀਗੜ੍ਹ, 7 ਦਸੰਬਰ (ਨਵਿੰਦਰ ਸਿੰਘ ਬੜਿੰਗ)-ਚੰਡੀਗੜ੍ਹ ਪੁਲਿਸ ਦੇ ਕ੍ਰਾਇਮ ਸੈੱਲ ਨੇ ਇਕ ਵੱਡੀ ਕਾਰਵਾਈ ਕਰਦਿਆਂ ਜ਼ੀਰਕਪੁਰ ਦੇ ਰਹਿਣ ਵਾਲੇ ਅਮਿਤ ਸ਼ਰਮਾ (41) ਨੂੰ ਦੋ ਕਿੱਲੋ ਹੈਰੋਇਨ ਸਮੇਤ ਰਾਮ ਦਰਬਾਰ ਕਾਲੋਨੀ ਦੇ ਨੇੜਿਓਾ ਕਾਬੂ ਕੀਤਾ | ਫੜੀ ਗਈ ਹੈਰੋਇਨ ਦੀ ...

ਪੂਰੀ ਖ਼ਬਰ »

ਪੰਜਾਬ ਨੂੰ ਦੀਵਾਲੀਏਪਣ ਵੱਲ ਧੱਕਣ ਵਿਰੁੱਧ ਕਾਂਗਰਸ ਨੇ 'ਆਪ' ਨੂੰ ਦਿੱਤੀ ਚਿਤਾਵਨੀ

ਚੰਡੀਗੜ੍ਹ, 7 ਦਸੰਬਰ (ਅਜੀਤ ਬਿਊਰੋ) : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਬਿਨਾਂ ਕਿਸੇ ਵਿੱਤੀ ਪ੍ਰਬੰਧ ਤੋਂ ਲੋਕ ਲੁਭਾਵੀ ਮੁਫ਼ਤ ਦੀਆਂ ਸਹੂਲਤਾਂ ਦੇ ਕੇ ਪੰਜਾਬ ਨੂੰ ਨਾ ਪੂਰਿਆ ਜਾ ਸਕਣ ਵਾਲੇ ਵਿੱਤੀ ...

ਪੂਰੀ ਖ਼ਬਰ »

ਸੁਖਬੀਰ ਨੇ 'ਵੀਰ ਬਾਲ ਦਿਵਸ' ਦੀ ਥਾਂ 'ਸਾਹਿਬਜ਼ਾਦੇ ਸ਼ਹਾਦਤ ਦਿਵਸ' ਕਰਨ ਲਈ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ

ਚੰਡੀਗੜ੍ਹ, 7 ਦਸੰਬਰ (ਪ੍ਰੋ. ਅਵਤਾਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਇਕ ਟਵੀਟ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਕੇਂਦਰ ਸਰਕਾਰ ਵਲੋਂ ਕੀਤੀ ਗਈ ਨੋਟੀਫਿਕੇਸ਼ਨ ਵਿਚ ਦਸੰਬਰ 'ਚ ...

ਪੂਰੀ ਖ਼ਬਰ »

ਆਰੀਅਨਜ਼ ਗਰੁੱਪ ਆਫ਼ ਕਾਲਜਿਜ਼ ਦੇ ਚੰਡੀਗੜ੍ਹ ਵਿਖੇ ਇੰਮੀਗ੍ਰੇਸ਼ਨ ਦਫ਼ਤਰ ਦਾ ਉਦਘਾਟਨ

ਚੰਡੀਗੜ੍ਹ, 7 ਦਸੰਬਰ (ਅ. ਬ.)-ਆਰੀਅਨਜ਼ ਗਰੁੱਪ ਦੇ ਸੰਸਥਾਪਕ ਪ੍ਰੋ. ਰੋਸ਼ਨ ਲਾਲ ਕਟਾਰੀਆ ਦੇ 74ਵੇਂ ਜਨਮ ਦਿਨ 'ਤੇ ਅੱਜ ਸੈਕਟਰ-17 ਚੰਡੀਗੜ੍ਹ ਵਿਖੇ ਦ ਤਾਜ, ਦੇ ਸਾਹਮਣੇ ਇਕ ਨਵੇਂ ਇੰਮੀਗ੍ਰੇਸ਼ਨ ਦਫ਼ਤਰ 'ਆਰੀਅਨਜ਼ ਓਵਰਸੀਜ਼' ਦਾ ਉਦਘਾਟਨ ਕੀਤਾ ਗਿਆ | ਉਦਘਾਟਨ ਅਤੇ ਰਿਬਨ ...

ਪੂਰੀ ਖ਼ਬਰ »

ਆਰੀਅਨਜ਼ ਗਰੁੱਪ ਆਫ਼ ਕਾਲਜਿਜ਼ ਦੇ ਚੰਡੀਗੜ੍ਹ ਵਿਖੇ ਇੰਮੀਗ੍ਰੇਸ਼ਨ ਦਫ਼ਤਰ ਦਾ ਉਦਘਾਟਨ

ਚੰਡੀਗੜ੍ਹ, 7 ਦਸੰਬਰ (ਅ. ਬ.)-ਆਰੀਅਨਜ਼ ਗਰੁੱਪ ਦੇ ਸੰਸਥਾਪਕ ਪ੍ਰੋ. ਰੋਸ਼ਨ ਲਾਲ ਕਟਾਰੀਆ ਦੇ 74ਵੇਂ ਜਨਮ ਦਿਨ 'ਤੇ ਅੱਜ ਸੈਕਟਰ-17 ਚੰਡੀਗੜ੍ਹ ਵਿਖੇ ਦ ਤਾਜ, ਦੇ ਸਾਹਮਣੇ ਇਕ ਨਵੇਂ ਇੰਮੀਗ੍ਰੇਸ਼ਨ ਦਫ਼ਤਰ 'ਆਰੀਅਨਜ਼ ਓਵਰਸੀਜ਼' ਦਾ ਉਦਘਾਟਨ ਕੀਤਾ ਗਿਆ | ਉਦਘਾਟਨ ਅਤੇ ਰਿਬਨ ...

ਪੂਰੀ ਖ਼ਬਰ »

ਐਮ.ਸੀ.ਐਮ ਕਾਲਜ 'ਚ 'ਸ਼ਖ਼ਸੀਅਤ ਵਿਕਾਸ' ਪ੍ਰੋਗਰਾਮ ਕਰਵਾਇਆ

ਚੰਡੀਗੜ੍ਹ, 7 ਦਸੰਬਰ (ਪ੍ਰੋ. ਅਵਤਾਰ ਸਿੰਘ) : ਮੇਹਰ ਚੰਦ ਮਹਾਜਨ ਡੀਏਵੀ ਕਾਲਜ ਫ਼ਾਰ ਵੂਮੈਨ, ਚੰਡੀਗੜ੍ਹ ਦੇ ਪਰਸਨੈਲਿਟੀ ਡਿਵੈਲਪਮੈਂਟ ਸੈੱਲ ਅਤੇ 'ਡਿਸੀਫਰਿੰਗ ਦ ਜਨਰੇਸ਼ਨ ਜ਼ੈੱਡ-ਦ ਜਨਰਲ ਜ਼ੈੱਡ ਪਰਸਨੈਲਿਟੀ ਟੂ ਬੀ ਫਿਊਚਰ ਰੈਡੀ ਲਈ ਨਵੇਂ ਨਿਯਮ' ਸਿਰਲੇਖ ਨਾਲ ਇਕ ...

ਪੂਰੀ ਖ਼ਬਰ »

ਮੋਟਰ ਮਕੈਨਿਕਾਂ ਦਾ ਵਫ਼ਦ ਵਿਧਾਇਕ ਕੁਲਵੰਤ ਸਿੰਘ ਨੂੰ ਮਿਲਿਆ-ਮੰਗ ਪੱਤਰ ਸੌਂਪਿਆ

ਐੱਸ. ਏ. ਐੱਸ. ਨਗਰ, 7 ਦਸੰਬਰ (ਕੇ. ਐੱਸ. ਰਾਣਾ)-ਸ਼ਹਿਰ ਦੀਆਂ ਸਮੁੱਚੀਆਂ ਸਮੱਸਿਆਵਾਂ ਨੂੰ ਪੜਾਅ-ਦਰ-ਪੜਾਅ ਹੱਲ ਕੀਤਾ ਜਾ ਰਿਹਾ ਹੈ ਅਤੇ ਵਿਧਾਨ ਸਭਾ ਚੋਣਾਂ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵਲੋਂ ਜੋ-ਜੋ ਵਾਅਦੇ ਕੀਤੇ ਗਏ ਸਨ ਅਤੇ ਗਰੰਟੀਆਂ ...

ਪੂਰੀ ਖ਼ਬਰ »

ਏਡਜ਼ ਤੋਂ ਬਚਾਅ ਲਈ ਜਾਗਰੂਕਤਾ ਬਹੁਤ ਜ਼ਰੂਰੀ : ਸਿਵਲ ਸਰਜਨ

ਐੱਸ. ਏ. ਐੱਸ ਨਗਰ, 7 ਦਸੰਬਰ (ਕੇ. ਐੱਸ. ਰਾਣਾ)-ਵਿਸ਼ਵ ਏਡਜ਼ ਦਿਵਸ ਦੇ ਸੰਬੰਧ ਵਿਚ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਲਗਾਤਾਰ ਜਾਗਰੂਕਤਾ ਸਰਗਰਮੀਆਂ ਕੀਤੀਆਂ ਜਾ ਰਹੀਆਂ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਮੁਹਾਲੀ ਡਾ. ਆਦਰਸ਼ਪਾਲ ਕੌਰ ...

ਪੂਰੀ ਖ਼ਬਰ »

ਗੁਰਸ਼ਰਨ ਸਿੰਘ ਨਾਟ ਉਤਸਵ ਦੇ ਪੰਜਵੇਂ ਦਿਨ ਦੋ ਨਾਟਕਾਂ ਦੀ ਪੇਸ਼ਕਾਰੀ

ਚੰਡੀਗੜ੍ਹ, 7 ਦਸੰਬਰ (ਨਵਿੰਦਰ ਸਿੰਘ ਬੜਿੰਗ)-ਸੁਚੇਤਕ ਰੰਗਮੰਚ ਵਲੋਂ ਕਰਵਾਏ ਜਾ ਰਹੇ 'ਗੁਰਸ਼ਰਨ ਸਿੰਘ ਨਾਟ ਉਤਸਵ' ਦੇ ਪੰਜਵੇਂ ਦਿਨ ਕਲਾਕਾਰਾਂ ਨੇ ਦੋ ਨਾਟਕਾਂ ਦੀ ਪੇਸ਼ਕਾਰੀ ਦਿੱਤੀ | ਇਹ ਨਾਟ ਉਤਸਵ ਪੰਜਾਬ ਕਲਾ ਪਰਿਸ਼ਦ ਤੇ ਚੰਡੀਗੜ੍ਹ ਸੰਗੀਤ ਨਾਟਕ ਅਕਾਦਮੀ ਦੇ ...

ਪੂਰੀ ਖ਼ਬਰ »

ਸਰਦੀਆਂ ਦੇ ਸਨਮੁਖ ਮੱਛੀ ਪਾਲਕਾਂ ਲਈ ਐਡਵਾਈਜ਼ਰੀ ਜਾਰੀ

ਚੰਡੀਗੜ੍ਹ, 7 ਦਸੰਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਸਰਦੀਆਂ ਦੇ ਮੌਸਮ ਦੇ ਸਨਮੁਖ ਮੱਛੀ ਪਾਲਕਾਂ ਨੂੰ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ | ਪੰਜਾਬ ਦੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਰਦੀਆਂ ਵਧਣ ਦੇ ...

ਪੂਰੀ ਖ਼ਬਰ »

ਟੈਕਸੀ ਆਪ੍ਰੇਟਰਾਂ ਨੂੰ ਪ੍ਰਾਈਵੇਟ ਬੱਸ ਆਪ੍ਰੇਟਰਾਂ ਦੇ ਬਰਾਬਰ ਟੈਕਸ ਮੁਆਫ਼ੀ ਦੇਣਾ ਵਿਚਾਰ ਅਧੀਨ-ਭੁੱਲਰ

ਚੰਡੀਗੜ੍ਹ, 7 ਦਸੰਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਸੂਬੇ ਦੇ ਟੈਕਸੀ ਆਪ੍ਰੇਟਰਾਂ ਨੂੰ ਵੱਡੀ ਰਾਹਤ ਦੇਣ 'ਤੇ ਵਿਚਾਰ ਕਰ ਰਹੀ ਹੈ, ਜਿਸ ਤਹਿਤ ਟੈਕਸੀ ਆਪ੍ਰੇਟਰਾਂ ਨੂੰ ਵੀ ਪ੍ਰਾਈਵੇਟ ਬੱਸ ਆਪ੍ਰੇਟਰਾਂ ਵਾਂਗ ਕੋਰੋਨਾ ਕਾਲ ਦੌਰਾਨ ਦਿੱਤੀ ਗਈ ਟੈਕਸ ਮੁਆਫ਼ੀ ਦੇ ਬਰਾਬਰ ...

ਪੂਰੀ ਖ਼ਬਰ »

ਦੀਪਇੰਦਰ ਢਿੱਲੋਂ ਨੇ ਟਿਵਾਣਾ ਪਰਿਵਾਰ ਨਾਲ ਦੁੱਖ ਪ੍ਰਗਟਾਇਆ

ਲਾਲੜੂ, 7 ਦਸੰਬਰ (ਰਾਜਬੀਰ ਸਿੰਘ)-ਨੇੜਲੇ ਪਿੰਡ ਟਿਵਾਣਾ ਦੇ ਕੁਲਬੀਰ ਸਿੰਘ ਟਿਵਾਣਾ ਦੇ ਚਾਰ ਪਰਿਵਾਰਕ ਮੈਂਬਰਾਂ ਸਮੇਤ ਨਰਵਾਣਾ ਬ੍ਰਾਂਚ ਨਹਿਰ 'ਚ ਡਿੱਗਣ ਕਾਰਨ ਹੋਈ ਬੇਵਕਤੀ ਮੌਤ ਉਤੇ ਕਾਂਗਰਸ ਦੇ ਹਲਕਾ ਡੇਰਾਬੱਸੀ ਦੇ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਨੇ ...

ਪੂਰੀ ਖ਼ਬਰ »

ਦਿੱਲੀ ਐਮ. ਸੀ. ਡੀ. ਚੋਣਾਂ 'ਚ ਆਪ ਦੀ ਜਿੱਤ 'ਤੇ ਵੰਡੇ ਲੱਡੂ

ਡੇਰਾਬੱਸੀ, 7 ਦਸੰਬਰ (ਗੁਰਮੀਤ ਸਿੰਘ)-ਆਮ ਆਦਮੀ ਪਾਰਟੀ ਦੀ ਦਿੱਲੀ ਐਮ. ਸੀ. ਡੀ. ਚੋਣਾਂ ਵਿਚ ਵੱਡੀ ਜਿੱਤ ਦੀ ਖੁਸ਼ੀ ਵਿਚ ਅੱਜ ਇਥੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਵਿਚ ਮੁੱਖ ਪਾਰਟੀ ਦਫਤਰ ਡੇਰਾਬੱਸੀ ਵਿਖੇ ਢੋਲ ਵਜਾ ਕੇ ਜਸ਼ਨ ਮਨਾਇਆ ਅਤੇ ਸ਼ਹਿਰ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਅੱਗ ਬੁਝਾਉਣ ਬਾਰੇ ਜਾਣਕਾਰੀ ਦਿੱਤੀ

ਖਰੜ, 7 ਦਸੰਬਰ (ਗੁਰਮੁੱਖ ਸਿੰਘ ਮਾਨ)-ਨਗਰ ਕੌਂਸਲ ਖਰੜ ਦੇ ਫਾਇਰ ਦਫ਼ਤਰ ਵਲੋਂ ਖਰੜ ਤਹਿਸੀਲ 'ਤੇ ਪੈਂਦੇ ਜਵਾਹਰ ਨਵੋਦਿਆ ਵਿਦਿਆਲਾ ਰਕੌਲੀ ਵਿਖੇ ਮੋਕ ਡਰਿੱਲ ਕਰਕੇ ਸਕੂਲ ਦੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ | ਸਬ ਫਾਇਰ ਅਫ਼ਸਰ ਪਵਿੱਤਰ ਸਿੰਘ ਤੇ ਫਾਇਰਮੈਨ ...

ਪੂਰੀ ਖ਼ਬਰ »

ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਐਡਵੋਕੇਸੀ ਵਰਕਸ਼ਾਪ

ਐੱਸ. ਏ. ਐੱਸ. ਨਗਰ, 7 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਐੱਸ. ਸੀ. ਈ. ਆਰ. ਟੀ. ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਥਾਨਕ ਫੇਜ 6 ਵਿਖੇ ਜ਼ਿਲ੍ਹਾ ਪੱਧਰੀ ਕਿਸ਼ੋਰ ਸਿੱਖਿਆ ਸਬੰਧੀ ਇੱਕ ਰੋਜ਼ਾ ਵਰਕਸ਼ਾਪ ਕਰਵਾਈ ਗਈ | ਜਾਣਕਾਰੀ ...

ਪੂਰੀ ਖ਼ਬਰ »

ਪਿੰਡਾਂ ਦੇ ਵਸਨੀਕਾਂ ਨੇ ਸੜਕ ਬਣਾਉਣ ਲਈ ਡੀ. ਸੀ. ਨੂੰ ਦਿੱਤਾ ਮੰਗ ਪੱਤਰ

ਐੱਸ. ਏ. ਐੱਸ. ਨਗਰ, 7 ਦਸੰਬਰ (ਕੇ. ਐਸ. ਰਾਣਾ)-ਮੁਹਾਲੀ ਜ਼ਿਲ੍ਹੇ ਦੇ ਪਿੰਡ ਬਡਾਲਾ, ਤਿਰਪਤੀ, ਰਸਨਹੇੜੀ ਝੰਜੇੜੀ ਦੇ ਵਸਨੀਕਾਂ ਨੇ ਡਿਪਟੀ ਕਮਿਸ਼ਨਰ ਮੁਹਾਲੀ ਅਮਿਤ ਤਲਵਾੜ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਹੈ ਕਿ ਇਨਾਂ ਪਿੰਡਾਂ ਨੂੰ ਜੋੜਦੀ ਸੜਕ ਬਣਾਈ ਜਾਵੇ | ...

ਪੂਰੀ ਖ਼ਬਰ »

ਦਿੱਲੀ ਵਿਖੇ ਜਿੱਤ ਪ੍ਰਾਪਤ ਕਰਨ 'ਤੇ ਵਿਧਾਇਕ ਰੰਧਾਵਾ ਦੇ ਦਫ਼ਤਰ 'ਚ ਆਪ ਵਰਕਰਾਂ ਨੇ ਮਨਾਇਆ ਜਸ਼ਨ

ਜ਼ੀਰਕਪੁਰ, 7 ਦਸੰਬਰ (ਅਵਤਾਰ ਸਿੰਘ)-ਦਿੱਲੀ ਨਗਰ ਨਿਗਮ ਚੋਣਾਂ ਦੌਰਾਨ ਭਾਰੀ ਬਹੁਮਤ ਹਾਸਲ ਕਰਨ ਤੋਂ ਬਾਅਦ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਵੀ. ਆਈ. ਪੀ. ਰੋਡ ਸਥਿਤ ਦਫ਼ਤਰ ਵਿਖੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਜਸ਼ਨ ਮਨਾਇਆ ਗਿਆ ਅਤੇ ਭੰਗੜਾ ...

ਪੂਰੀ ਖ਼ਬਰ »

ਕਾਰ ਦੀ ਫੇਟ ਲੱਗਣ ਕਾਰਨ ਨੌਜਵਾਨ ਦੀ ਮੌਤ

ਲਾਲੜੂ, 7 ਦਸੰਬਰ (ਰਾਜਬੀਰ ਸਿੰਘ)-ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ਉੱਤੇ ਘੋਲੂਮਾਜਰਾ ਨੇੜੇ ਇਕ ਕਾਰ ਦੀ ਫੇਟ ਲੱਗਣ ਕਾਰਨ ਮੋਟਰਸਾਇਕਲ ਸਵਾਰ 32 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ | ਲੈਹਲੀ ਪੁਲਿਸ ਨੇ ਕਾਰ ਦੇ ਫਰਾਰ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਲਾਸ਼ ਪੋਸਟਮਾਰਟਮ ...

ਪੂਰੀ ਖ਼ਬਰ »

ਮੇਅਰ ਵਲੋਂ ਮੰਗਾਂ ਮੰਨਣ ਦੇ ਭਰੋਸੇ ਤੋਂ ਬਾਅਦ ਸਫ਼ਾਈ ਕਾਮਿਆਂ ਵਲੋਂ ਹੜਤਾਲ ਮੁਲਤਵੀ

ਐੱਸ. ਏ. ਐੱਸ. ਨਗਰ, 7 ਦਸੰਬਰ (ਕੇ. ਐਸ. ਰਾਣਾ)-ਸਫ਼ਾਈ ਕਾਮਿਆਂ ਵਲੋਂ ਸ਼ੁਰੂ ਹੋਣ ਵਾਲੀ ਹੜਤਾਲ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਮੰਗਾਂ ਮੰਨਣ ਦੇ ਭਰੋਸੇ ਤੋੱ ਬਾਅਦ ਮੁਲਤਵੀ ਕਰ ਦਿੱਤੀ ਗਈ ਹੈ | ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਜਨਰਲ ...

ਪੂਰੀ ਖ਼ਬਰ »

ਪੂਰਨਮਾਸ਼ੀ ਦਾ ਦਿਹਾੜਾ ਅੱਜ

ਐੱਸ. ਏ. ਐੱਸ. ਨਗਰ, 7 ਦਸੰਬਰ (ਰਾਣਾ)-ਨੇੜਲੇ ਪਿੰਡ ਰਾਏਪੁਰ ਕਲਾਂ ਗੁਰਦੁਆਰਾ ਨਾਨਕਸਰ ਠਾਠ ਵਿਖੇ ਪੂਰਨਮਾਸ਼ੀ ਦਾ ਦਿਹਾੜਾ 8 ਦਸੰਬਰ ਨੂੰ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਲਜਿੰਦਰ ਸਿੰਘ ਰਾਏਪੁਰ ਕਲਾਂ ਨੇ ਦੱਸਿਆ ਕਿ ਗੁਰਦੁਆਰਾ ਨਾਨਕਸਰ ਠਾਠ ...

ਪੂਰੀ ਖ਼ਬਰ »

ਕਿਸਾਨ ਕਣਕ 'ਚ ਮੈਗਨੀਜ਼ ਅਤੇ ਨਾਈਟਰੋਜਨ ਦੀ ਘਾਟ ਨਾ ਆਉਣ ਦੇਣ: ਖੇਤੀਬਾੜੀ ਅਫ਼ਸਰ

ਲਾਲੜੂ, 7 ਦਸੰਬਰ (ਰਾਜਬੀਰ ਸਿੰਘ)-ਪੰਜਾਬ ਸਰਕਾਰ ਦੇ ਦਿਸਾ ਨਿਰਦੇਸਾਂ ਮੁਤਾਬਕ ਖੇਤੀਬਾੜੀ ਵਿਭਾਗ ਡੇਰਾਬੱਸੀ ਵਲੋਂ ਲਗਾਤਾਰ ਕਿਸਾਨਾਂ ਦੇ ਖੇਤਾਂ ਦਾ ਦੌਰਾ ਕੀਤਾ ਜਾ ਰਿਹਾ ਹੈ | ਇਸ ਸਮੇਂ ਗੱਲਬਾਤ ਕਰਦਿਆਂ ਹਰਸੰਗੀਤ ਸਿੰਘ ਖੇਤੀਬਾੜੀ ਅਫਸਰ ਡੇਰਾਬੱਸੀ ਨੇ ਦੱਸਿਆ ...

ਪੂਰੀ ਖ਼ਬਰ »

ਸੂਬੇ ਦੇ ਮਾਲੀ ਪ੍ਰਬੰਧਨ 'ਚ ਮਾਨ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋਈ: ਬਲਬੀਰ ਸਿੰਘ ਸਿੱਧੂ

ਐੱਸ. ਏ. ਐੱਸ. ਨਗਰ, 7 ਦਸੰਬਰ (ਕੇ. ਐਸ. ਰਾਣਾ)-ਭਾਜਪਾ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਦੇ ਵਿਗੜ ਰਹੇ ਮਾਲੀ ਹਾਲਾਤਾਂ ਨੂੰ ਠੀਕ ਨਾ ਕਰਨ ਵਿਚ ਨਾਕਾਮ ਰਹਿਣ ਉੱਤੇ 'ਆਪ' ਸਰਕਾਰ ਨੂੰ ਸਖ਼ਤ ਤਾੜਣਾ ਕੀਤੀ ਹੈ | ਸਿੱਧੂ ...

ਪੂਰੀ ਖ਼ਬਰ »

ਸ੍ਰੀ ਭਾਗਵਤ ਕਥਾ ਦੀ ਸਮਾਪਤੀ ਮੌਕੇ ਕਰਵਾਇਆ ਵਿਸ਼ਾਲ ਭੰਡਾਰਾ

ਡੇਰਾਬੱਸੀ, 7 ਦਸੰਬਰ (ਰਣਬੀਰ ਸਿੰਘ ਪੜ੍ਹੀ)-ਸਿੱਧ ਸ਼੍ਰੀ ਬਾਬਾ ਬਾਲਕਨਾਥ ਮੰਦਿਰ ਗੁਲਾਬਗੜ੍ਹ ਰੋਡ ਦੇ 12ਵੇਂ ਮੂਰਤੀ ਸਥਾਪਨਾ ਦਿਵਸ ਮੌਕੇ ਮੰਦਰ 'ਚ ਹਫਤਾਵਾਰੀ ਸ਼੍ਰੀਮਦ ਭਾਗਵਤ ਕਥਾ ਸਮਾਗਮ ਅੱਜ ਸਮਾਪਤ ਹੋ ਗਿਆ | ਇਸ ਮੌਕੇ ਭਾਜਪਾ ਦੇ ਸੂਬਾ ਸਕੱਤਰ ਸੰਜੀਵ ਖੰਨਾ ਨੇ ...

ਪੂਰੀ ਖ਼ਬਰ »

ਨਗਰ ਨਿਗਮ ਦੀ ਟੀਮ ਨੇ ਸੈਕਟਰ 70 'ਚੋਂ ਨਾਜਾਇਜ਼ ਕਬਜ਼ੇ ਹਟਾਏ

ਐੱਸ. ਏ. ਐੱਸ. ਨਗਰ, 7 ਦਸੰਬਰ (ਕੇ. ਐਸ. ਰਾਣਾ)-ਨਗਰ ਨਿਗਮ ਐਸ. ਏ. ਐਸ. ਨਗਰ ਦੀ ਨਾਜਾਇਜ਼ ਕਬਜੇ ਹਟਾਓ ਟੀਮ ਵਲੋਂ ਸੈਕਟਰ 70 ਵਿਚ ਨਾਜਾਇਜ਼ ਕਬਜੇ ਹਟਾਏ ਗਏ | ਨਗਰ ਨਿਗਮ ਮੁਹਾਲੀ ਦੇ ਇੰਸਪੈਕਟਰ ਅਨਿਲ ਨੇ ਦੱਸਿਆ ਕਿ ਸੁਪਰਡੈਂਟ ਚਰਨਜੀਤ ਸਿੰਘ ਦੀ ਅਗਵਾਈ ਵਿਚ ਸੈਕਟਰ 70 ਵਿਚ ...

ਪੂਰੀ ਖ਼ਬਰ »

ਅਫ਼ਸਰਾਂ ਅਤੇ ਰਾਜਨੀਤਿਕ ਆਗੂਆਂ ਦੇ ਰਸੂਖ ਨਾਲ ਕਈ ਪੁਲਿਸ ਕਰਮਚਾਰੀ ਮਨਮਰਜ਼ੀ ਨਾਲ ਨਿਭਾਉਂਦੇ ਨੇ ਡਿਊਟੀ

ਐੱਸ. ਏ. ਐੱਸ. ਨਗਰ, 7 ਦਸੰਬਰ (ਜਸਬੀਰ ਸਿੰਘ ਜੱਸੀ)- ਪੁਲਿਸ ਦੀ ਨਫਰੀ ਘੱਟ ਹੋਣ ਕਾਰਨ ਜ਼ਿਲ੍ਹਾ ਮੁਹਾਲੀ ਦੇ ਥਾਣਿਆਂ 'ਚ ਲੋਕਾਂ ਦੀ ਖੱਜਲ ਖੁਆਰੀ ਦਿਨ-ਬ-ਦਿਨ ਵਧ ਰਹੀ ਹੈ, ਪੁਲਿਸ ਕਰਮਚਾਰੀ ਲਗਾਤਾਰ ਡਿਊਟੀ ਕਰਨ ਕਾਰਨ ਮਾਨਸਿਕ ਪ੍ਰੇਸ਼ਾਨੀਆਂ ਤੋਂ ਗੁਜਰ ਰਹੇ ਹਨ | ...

ਪੂਰੀ ਖ਼ਬਰ »

ਲੋਕਾਂ ਨੇ ਦਿੱਲੀ 'ਚ ਨਫ਼ਰਤ ਦੀ ਰਾਜਨੀਤੀ ਨੂੰ ਦਰਕਿਨਾਰ ਕੀਤਾ : ਰੰਧਾਵਾ

ਲਾਲੜੂ, 7 ਦਸੰਬਰ (ਰਾਜਬੀਰ ਸਿੰਘ)-ਦਿੱਲੀ ਨਗਰ ਨਿਗਮ (ਐਮਸੀਡੀ) ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਬਹੁਮਤ ਮਿਲ ਗਿਆ ਹੈ ਅਤੇ ਆਪ ਨੇ ਦਿੱਲੀ 'ਚ ਝਾੜੂ ਫੇਰ ਦਿੱਤਾ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਲਾਲੜੂ ਮੰਡੀ ਵਿਚ ਜਿੱਤ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਐੱਸ. ਏ. ਐਸ. ਨਗਰ 'ਚ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ

ਐੱਸ. ਏ. ਐੱਸ. ਨਗਰ, 7 ਦਸੰਬਰ (ਕੇ. ਐਸ. ਰਾਣਾ)-ਹਥਿਆਰਬੰਦ ਸੈਨਾ ਝੰਡਾ ਦਿਵਸ ਦੇ ਮੌਕੇ 'ਤੇ ਅੱਜ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦੇ ਅਧਿਕਾਰੀਆਂ ਵਲੋਂ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੂੰ ਟੋਕਨ ਫਲੈਗ ਲਗਾਇਆ ਗਿਆ | ਉਨ੍ਹਾਂ ਇਸ ਮੌਕੇ ਦੇਸ਼ ਦੇ ਸੈਨਿਕਾਂ ਨਾਲ ...

ਪੂਰੀ ਖ਼ਬਰ »

ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਵਲੋਂ ਖ਼ੂਨਦਾਨ ਕੈਂਪ ਦਾ ਉਦਘਾਟਨ

ਐੱਸ. ਏ. ਐੱਸ. ਨਗਰ, 7 ਦਸੰਬਰ (ਕੇ. ਐੱਸ. ਰਾਣਾ)-ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਵਲੋਂ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਲਗਾਏ ਗਏ ਖ਼ੂਨਦਾਨ ਕੈਂਪ ਦਾ ਉਦਘਾਟਨ ਕੀਤਾ ਗਿਆ | ਪੰਜਾਬ ਸਟੇਟ ਬਲੱਡ ...

ਪੂਰੀ ਖ਼ਬਰ »

ਸੜਕ 'ਤੇ ਲੱਗੀਆਂ ਰੇਹੜੀਆਂ ਨੂੰ ਹਟਾਉਣ ਲਈ ਕੌਂਸਲ ਟੀਮ ਪਹੁੰਚੀ

ਡੇਰਾਬੱਸੀ, 7 ਦਸੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ-ਗੁਲਾਬਗੜ੍ਹ ਰੋਡ 'ਤੇ ਲੱਗਦੀ ਸੋਮਵਾਰ ਦੀ ਮੰਡੀ ਨਾਲ ਵਿਕਾਸ ਨਗਰ ਦੇ ਵਸਨੀਕਾਂ ਦੀਆਂ ਔਕੜਾਂ ਸੰਬੰਧੀ ਗੁਲਾਬਗੜ੍ਹ ਰੋਡ 'ਤੇ ਲੱਗਦੇ ਜਾਮ ਨੂੰ ਦਰੁਸਤ ਕਰਨ ਲਈ ਸੜਕਾਂ ਦੇ ਆਲੇ-ਦੁਆਲੇ ਲੱਗੀਆਂ ਰੇਹੜੀਆਂ ਨੂੰ ...

ਪੂਰੀ ਖ਼ਬਰ »

ਸੜਕ 'ਤੇ ਲੱਗੀਆਂ ਰੇਹੜੀਆਂ ਨੂੰ ਹਟਾਉਣ ਲਈ ਕੌਂਸਲ ਟੀਮ ਪਹੁੰਚੀ

ਡੇਰਾਬੱਸੀ, 7 ਦਸੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ-ਗੁਲਾਬਗੜ੍ਹ ਰੋਡ 'ਤੇ ਲੱਗਦੀ ਸੋਮਵਾਰ ਦੀ ਮੰਡੀ ਨਾਲ ਵਿਕਾਸ ਨਗਰ ਦੇ ਵਸਨੀਕਾਂ ਦੀਆਂ ਔਕੜਾਂ ਸੰਬੰਧੀ ਗੁਲਾਬਗੜ੍ਹ ਰੋਡ 'ਤੇ ਲੱਗਦੇ ਜਾਮ ਨੂੰ ਦਰੁਸਤ ਕਰਨ ਲਈ ਸੜਕਾਂ ਦੇ ਆਲੇ-ਦੁਆਲੇ ਲੱਗੀਆਂ ਰੇਹੜੀਆਂ ਨੂੰ ...

ਪੂਰੀ ਖ਼ਬਰ »

ਸ਼ੈਮਰਾਕ ਸਕੂਲ ਵਲੋਂ ਸਾਲਾਨਾ ਸੰਗੀਤਕ ਪ੍ਰੋਗਰਾਮ ਕਰਵਾਇਆ

ਐੱਸ. ਏ. ਐੱਸ. ਨਗਰ, 7 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸ਼ੈਮਰਾਕ ਸੀਨੀਅਰ ਸੈਕੰਡਰੀ ਸਕੂਲ ਸੈਕਟਰ-69 ਮੁਹਾਲੀ ਵਲੋਂ ਸਾਲਾਨਾ ਸੰਗੀਤਕ ਪ੍ਰੋਗਰਾਮ 'ਸੋਇਰੀ' ਕਰਵਾਇਆ ਗਿਆ | ਇਸ ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨ ਵਜੋਂ ਪੁੱਜੇ ਸੇਵਾ-ਮੁਕਤ ਆਈ. ਏ. ਐੱਸ. ਅਧਿਕਾਰੀ, ...

ਪੂਰੀ ਖ਼ਬਰ »

ਸੀਵੇਰਜ ਦਾ ਗੰਦਾ ਪਾਣੀ ਟੋਭੇ 'ਚ ਸੁੱਟਣ ਲਈ ਪੁੱਟੀ ਲਾਈਨ ਦਾ ਪਿੰਡ ਵਾਸੀਆਂ ਵਲੋਂ ਵਿਰੋਧ

ਖਰੜ, 7 ਦਸੰਬਰ (ਗੁਰਮੁੱਖ ਸਿੰਘ ਮਾਨ)-ਨਗਰ ਕੌਂਸਲ ਖਰੜ ਦੇ ਵਾ. ਨੰ. 18 ਤਹਿਤ ਪੈਂਦੀ ਆਰ. ਬੀ. ਸੀ. ਕਾਲੋਨੀ ਦੇ ਪ੍ਰਬੰਧਕਾਂ ਵਲੋਂ ਸੀਵਰੇਜ਼ ਦਾ ਗੰਦਾ ਪਾਣੀ ਪਿੰਡ ਖੂਨੀਮਾਜਰਾ ਦੇ ਟੋਭੇ 'ਚ ਸੁੱਟਣ ਲਈ ਪੁੱਟੀ ਗਈ ਲਾਈਨ ਦਾ ਪਿੰਡ ਵਾਸੀਆਂ ਵਲੋਂ ਵਿਰੋਧ ਕਰਦਿਆਂ ਕੰਮ ਬੰਦ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਅਪਾਹਜ ਦਿਵਸ ਮੌਕੇ ਪ੍ਰੋਗਰਾਮ ਕਰਵਾਇਆ

ਚੰਡੀਗੜ੍ਹ, 7 ਦਸੰਬਰ (ਨਵਿੰਦਰ ਸਿੰਘ ਬੜਿੰਗ) ਅੰਤਰ ਰਾਸ਼ਟਰੀ ਅਪਾਹਜ ਦਿਹਾੜੇ ਮੌਕੇ ਚੰਡੀਗੜ੍ਹ ਕਮਿਸ਼ਨ ਫ਼ਾਰ ਪ੍ਰੋਟੈਕਸ਼ਨ ਆਫ਼ ਚਾਈਲਡ ਰਾਈਟਸ (ਸੀਸੀਪੀਸੀਆਰ) ਨੇ ਸਨੇਹਾਲਿਆ (ਲੜਕਿਆਂ) ਮਲੋਆ ਚੰਡੀਗੜ੍ਹ ਵਿਖੇ ਇੱਕ ਵਿਸ਼ੇਸ਼ ਪੋ੍ਰਗਰਾਮ ਕਰਵਾਇਆ | ਇਸ ਮੌਕੇ ...

ਪੂਰੀ ਖ਼ਬਰ »

ਵਿਅਕਤੀ ਨੇ ਫਾਹਾ ਲਾ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ

ਲਾਲੜੂ, 7 ਦਸੰਬਰ (ਰਾਜਬੀਰ ਸਿੰਘ)-ਲਾਲੜੂ ਮੰਡੀ ਵਿਖੇ ਕਿਰਾਏ 'ਤੇ ਰਹਿਣ ਵਾਲੇ ਇਕ ਵਿਅਕਤੀ ਨੇ ਬੀਤੀ ਰਾਤ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ | ਉਸ ਦੀ ਲਾਸ਼ ਪਿੰਡ ਰਾਮਗੜ੍ਹ ਰੁੜਕੀ ਦੇ ਖੇਤਾਂ ਵਿਚ ਖੜ੍ਹੇ ਇਕ ਦਰੱਖਤ ਦੇ ਨਾਲ ਲਮਕੀ ਮਿਲੀ | ਮਿ੍ਤਕ ਦੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਮਾਗਮ 8 ਜਨਵਰੀ ਨੂੰ

ਡੇਰਾਬੱਸੀ, 7 ਦਸੰਬਰ (ਪੜ੍ਹੀ)-ਸਥਾਨਕ ਗੁਰਦੁਆਰਾ ਦਿਹਾਤੀ ਸਿੰਘ ਸਭਾ ਦੀ ਮੀਟਿੰਗ ਕਮੇਟੀ ਦੇ ਪ੍ਰਧਾਨ ਗੁਰਮਖ ਸਿੰਘ ਦੀ ਅਗਵਾਈ ਹੇਠ ਹੋਈ ਜਿਸ ਵਿਚ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਸਬੰਧੀ ਵਿਚਾਰ ਚਰਚਾ ਕੀਤੀ ਗਈ | ਸਮੂਹ ...

ਪੂਰੀ ਖ਼ਬਰ »

ਚਮੇਲ ਸਿੰਘ ਖਿਜ਼ਰਾਬਾਦ ਨੂੰ ਵੱਖ- ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਮਾਜਰੀ, 7 ਦਸੰਬਰ (ਕੁਲਵੰਤ ਸਿੰਘ ਧੀਮਾਨ)-ਪਿੰਡ ਖਿਜ਼ਰਾਬਾਦ ਸਥਿਤ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ, ਦੀ ਕਮੇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੇ ਪਿਤਾ ਸਵ: ਚਮੇਲ ਸਿੰਘ ਨਮਿਤ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਵਿਖੇ ...

ਪੂਰੀ ਖ਼ਬਰ »

ਮੁਫ਼ਤ ਐਕੁਪ੍ਰੈਸ਼ਰ ਅਤੇ ਨੈਚਰੋਪੈਥੀ ਕੈਂਪ ਲਗਾਇਆ

ਜ਼ੀਰਕਪੁਰ, 7 ਦਸੰਬਰ (ਹੈਪੀ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਨੈਕਸ਼ਜਨ ਉਮੀਦ ਗਰੁੱਪ ਵਲੋਂ ਮੁਫ਼ਤ ਐਕੁਪ੍ਰੈਸ਼ਰ ਅਤੇ ਨੈਚਰੋਪੈਥੀ ਕੈਂਪ ਲਗਾਇਆ ਗਿਆ | ਇਸ ਮੌਕੇ ਡਾ. ਸਤਿਕਾਰ ਸਿੰਘ ਗਿੱਲ ਤੇ ਡਾ. ਗਗਨਦੀਪ ਸਿੰਘ ਧਾਮੀ ਨੇ ਦੱਸਿਆ ਕਿ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX