ਤਾਜਾ ਖ਼ਬਰਾਂ


ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  14 minutes ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ...
ਮੇਰੇ ਪਰਿਵਾਰ ਦਾ ਕਈ ਵਾਰ ਕੀਤਾ ਗਿਆ ਅਪਮਾਨ, ਪਰ ਅਸੀਂ ਚੁੱਪ ਰਹੇ-ਪ੍ਰਿਅੰਕਾ ਗਾਂਧੀ
. . .  46 minutes ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਤੁਸੀਂ (ਭਾਜਪਾ) 'ਪਰਿਵਾਰਵਾਦ' ਦੀ ਗੱਲ ਕਰਦੇ ਹੋ, ਮੈਂ ਪੁੱਛਣਾ ਚਾਹੁੰਦਾ ਹਾਂ ਕਿ ਭਗਵਾਨ ਰਾਮ ਕੌਣ ਸਨ? ਕੀ ਉਹ 'ਪਰਿਵਾਰਵਾਦੀ' ਸਨ, ਜਾਂ ਪਾਂਡਵ 'ਪਰਿਵਾਰਵਾਦੀ' ਸਨ...
ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਸੋਨੂੰ ਸੂਦ ਤੇ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ 'ਚ
. . .  45 minutes ago
ਅੰਮ੍ਰਿਤਸਰ 26 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਅਦਾਕਾਰ ਸੋਨੂੰ ਸੂਦ ਤੇ ਅਦਾਕਾਰਾ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ ਪਹੁੰਚੇ ਹਨ। ਸਭ ਤੋਂ ਪਹਿਲਾਂ ਉਹ...
ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਪ' 'ਚ ਸ਼ਾਮਿਲ
. . .  about 1 hour ago
ਜਲੰਧਰ, 26 ਮਾਰਚ-ਜਲੰਧਰ ਕੈਂਟ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਤੋਂ ਪਹਿਲਾਂ ਉਹ ਅਕਾਲੀ ਦਲ ਅਤੇ ਕਾਂਗਰਸ 'ਚ ਰਹਿ...
ਕਾਂਗਰਸ ਪਾਰਟੀ ਵਲੋਂ ਕਾਂਗਰਸ ਭਵਨ ਪਠਾਨਕੋਟ ਵਿਖੇ ਸੱਤਿਆਗ੍ਰਹਿ ਸੁਰੂ
. . .  about 1 hour ago
ਪਠਾਨਕੋਟ 26 ਮਾਰਚ (ਸੰਧੂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਂਗਰਸ ਭਵਨ ਪਠਾਨਕੋਟ ਵਿਖੇ ਵੀ ਕਾਂਗਰਸ ਵਲੋਂ ਸੱਤਿਆਗ੍ਰਹਿ ਚਾਲੂ ਕੀਤਾ ਗਿਆ। ਰੋਸ ਧਰਨੇ ਨੂੰ ਜੋਗਿੰਦਰ ਪਾਲ ਸਾਬਕਾ...
ਸ੍ਰੀ ਮੁਕਤਸਰ ਸਾਹਿਬ:ਮੋਦੀ ਸਰਕਾਰ ਵਿਰੁੱਧ ਕਾਂਗਰਸ ਦਾ ਸੱਤਿਆਗ੍ਰਹਿ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 26 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਮੋਦੀ ਸਰਕਾਰ ਖ਼ਿਲਾਫ਼ ਦੇਸ਼ ਭਰ ਵਿਚ ਕਾਂਗਰਸ ਦੇ ਸੱਤਿਆਗ੍ਰਹਿ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ. ਦਫ਼ਤਰ ਨੇੜੇ ਵੀ ਜ਼ਿਲ੍ਹਾ ਪ੍ਰਧਾਨ ਸੁਭਦੀਪ ਸਿੰਘ ਬਿੱਟੂ ਦੀ ਅਗਵਾਈ...
ਪੂਰੇ ਦੇਸ਼ ਵਿਚ ਕੀਤੇ ਜਾਣਗੇ ਅਜਿਹੇ ਸੱਤਿਆਗ੍ਰਹਿ-ਖੜਗੇ
. . .  about 2 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਇਹ ਸੱਤਿਆਗ੍ਰਹਿ ਸਿਰਫ਼ ਅੱਜ ਲਈ ਹੈ, ਪਰ ਅਜਿਹੇ ਸੱਤਿਆਗ੍ਰਹਿ ਪੂਰੇ ਦੇਸ਼ ਵਿਚ ਕੀਤੇ ਜਾਣਗੇ। ਰਾਹੁਲ ਗਾਂਧੀ ਆਮ ਲੋਕਾਂ...
ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਨਿਭਾ ਰਹੀ ਹੈ ਮਹੱਤਵਪੂਰਨ ਭੂਮਿਕਾ-ਪ੍ਰਧਾਨ ਮੰਤਰੀ
. . .  about 2 hours ago
ਨਵੀਂ ਦਿੱਲੀ, 26 ਮਾਰਚ-'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਨਾਗਾਲੈਂਡ ਵਿਚ, 75 ਸਾਲਾਂ ਵਿਚ ਪਹਿਲੀ...
ਪ੍ਰਧਾਨ ਮੰਤਰੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਮੰਗੇ ਲੋਕਾਂ ਦੇ ਸੁਝਾਅ
. . .  about 3 hours ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਲੋਕਾਂ ਦੇ ਸੁਝਾਅ ਮੰਗੇ ਹਨ। 'ਮਨ ਕੀ ਬਾਤ' ਦੇ 99ਵੇਂ ਸੰਸਕਰਨ 'ਚ ਉਨ੍ਹਾਂ ਕਿਹਾ ਕਿ ਸਾਰਿਆਂ...
ਬਿਹਾਰ ਦੀ ਅਦਾਲਤ ਵਲੋਂ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰ ਬਰੀ
. . .  about 3 hours ago
ਪਟਨਾ, 26 ਮਾਰਚ-ਬਿਹਾਰ ਦੀ ਅਦਾਲਤ ਨੇ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰਾਂ ਨੂੰ ਬਰੀ ਕਰ ਦਿੱਤਾ...
'ਮਨ ਕੀ ਬਾਤ' ਦੇ 100ਵੇਂ ਸੰਸਕਰਨ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ-ਪ੍ਰਧਾਨ ਮੰਤਰੀ
. . .  about 3 hours ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  about 3 hours ago
ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ ਨੂੰ ਲੈ ਕੇ ਅਨੁਰਾਗ ਠਾਕੁਰ ਨੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ
. . .  about 3 hours ago
ਨਵੀਂ ਦਿੱਲੀ, 26 ਮਾਰਚ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ 'ਤੇ ਬੋਲਦਿਆਂ ਕਿਹਾ ਕਿ ਧਰਮਸ਼ਾਲਾ ਨੂੰ ਦੇਸ਼ ਨਾਲ ਜੋੜਨ ਦੇ ਇਸ ਕਦਮ...
ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ-ਖੜਗੇ
. . .  about 3 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦਾ ਕਹਿਣਾ ਹੈ ਕਿ ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ ਹੈ। ਰਾਹੁਲ ਗਾਂਧੀ ਦੇਸ਼ ਅਤੇ ਜਨਤਾ ਦੇ ਹੱਕ ਲਈ ਲੜ ਰਹੇ ਹਨ...
ਕਾਂਗਰਸ ਟਾਈਟਲਰ ਤੋਂ ਬਿਨਾਂ ਨਹੀਂ ਰਹਿ ਸਕਦੀ-ਭਾਜਪਾ ਆਗੂ ਆਰ.ਪੀ. ਸਿੰਘ
. . .  1 minute ago
ਨਵੀਂ ਦਿੱਲੀ, 26 ਮਾਰਚ-ਭਾਜਪਾ ਆਗੂ ਆਰ.ਪੀ. ਸਿੰਘ ਦਾ ਕਹਿਣਾ ਹੈ ਕਿ ਸਾਫ਼ ਹੈ ਕਿ ਉਹ (ਕਾਂਗਰਸ) ਕਿਹੋ ਜਿਹਾ ਸੱਤਿਆਗ੍ਰਹਿ ਕਰ ਰਹੇ ਹਨ। ਸਿੱਖਾਂ ਦਾ ਕਾਤਲ (ਜਗਦੀਸ਼ ਟਾਈਟਲਰ) ਇਸ ਸੱਤਿਆਗ੍ਰਹਿ...
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ
. . .  about 4 hours ago
ਮਾਨਸਾ, 26 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਮੁੜ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਈ-ਮੇਲ ਜ਼ਰੀਏ ਮਿਲੀ ਧਮਕੀ 'ਚ ਲਿਖਿਆ ਗਿਆ ਹੈ ਕਿ ਅਗਲਾ ਨੰਬਰ ਹੁਣ ਤੁਹਾਡਾ ਹੈ। ਮੂਸੇਵਾਲਾ ਦੇ ਪਿਤਾ...
ਭਾਰਤੀ ਪੁਲਾੜ ਖੋਜ ਸੰਗਠਨ ਵਲੋਂ 36 ਉਪਗ੍ਰਹਿਆਂ ਨੂੰ ਲੈ ਕੇ ਭਾਰਤ ਦਾ ਸਭ ਤੋਂ ਵੱਡਾ ਅੇਲ.ਵੀ.ਐਮ-3 ਰਾਕੇਟ ਲਾਂਚ
. . .  about 4 hours ago
ਸ਼੍ਰੀਹਰੀਕੋਟਾ, 26 ਮਾਰਚ-ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਆਂਧਰਾ ਪ੍ਰਦੇਸ਼ ਦੇ ਸ਼੍ਰੀਹਰੀਕੋਟਾ ਤੋਂ 36 ਉਪਗ੍ਰਹਿਆਂ ਨੂੰ ਲੈ ਕੇ ਭਾਰਤ ਦਾ ਸਭ ਤੋਂ ਵੱਡਾ ਅੇਲ.ਵੀ.ਐਮ-3 ਰਾਕੇਟ...
ਕਾਂਗਰਸ ਵਲੋਂ ਅੱਜ ਦੇਸ਼ ਭਰ 'ਚ ਸੱਤਿਆਗ੍ਰਹਿ
. . .  about 4 hours ago
ਨਵੀਂ ਦਿੱਲੀ, 26 ਮਾਰਚ-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਂਗਰਸ ਵਲੋਂ ਅੱਜ ਦੇਸ਼ ਭਰ 'ਚ ਸਾਰੇ ਰਾਜਾਂ ਦੇ ਗਾਂਧੀ ਦੇ ਬੁੱਤਾਂ ਸਾਹਮਣੇ ਅਤੇ ਜ਼ਿਲ੍ਹਾ ਹੈਡਕੁਆਰਟਰਾਂ ਅੱਗੇ ਇਕ ਦਿਨ...
ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 5 hours ago
ਅੰਮ੍ਰਿਤਸਰ 26 ਮਾਰਚ (ਹਰਮਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ...
ਦਿੱਲੀ ਕੈਪੀਟਲਜ਼ ਅਤੇ ਮੁੰਬਈ ਇੰਡੀਅਨਜ਼ ਵਿਚਕਾਰ ਮਹਿਲਾ ਪ੍ਰੀਮੀਅਰ ਲੀਗ ਦਾ ਫ਼ਾਈਨਲ ਅੱਜ
. . .  about 5 hours ago
ਮੁੰਬਈ, 26 ਮਾਰਚ-ਮਹਿਲਾ ਪ੍ਰੀਮੀਅਰ ਲੀਗ ਦੇ ਫ਼ਾਈਨਲ ਵਿਚ ਅੱਜ ਦਿੱਲੀ ਕੈਪੀਟਲਜ਼ ਬ੍ਰੇਬੋਰਨ ਸਟੇਡੀਅਮ ਵਿਚ ਮੁੰਬਈ ਇੰਡੀਅਨਜ਼ ਨਾਲ...
ਰਾਜਸਥਾਨ ਦੇ ਬੀਕਾਨੇਰ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ
. . .  about 6 hours ago
ਜੈਪੁਰ, 26 ਮਾਰਚ-ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ ਤੋਂ ਬਾਅਦ ਰਾਜਸਥਾਨ ਦੇ ਬੀਕਾਨੇਰ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਦੀ ਤੀਬਰਤਾ 4.2 ਮਾਪੀ...
ਰੂਸ ਬੇਲਾਰੂਸ 'ਚ ਰਣਨੀਤਕ ਪ੍ਰਮਾਣੂ ਹਥਿਆਰਾਂ ਨੂੰ ਤਾਇਨਾਤ ਕਰਨ ਦੀ ਬਣਾ ਰਿਹਾ ਹੈ ਯੋਜਨਾ-ਪੁਤਿਨ
. . .  about 6 hours ago
ਮਾਸਕੋ, 26 ਮਾਰਚ -ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੇ ਕਿਹਾ ਕਿ ਰੂਸ ਬੇਲਾਰੂਸ ਵਿਚ ਰਣਨੀਤਕ ਪ੍ਰਮਾਣੂ ਹਥਿਆਰਾਂ ਨੂੰ ਤਾਇਨਾਤ ਕਰਨ ਦੀ ਯੋਜਨਾ ਬਣਾ ਰਿਹਾ ਹੈ। ਫਾਈਨੈਂਸ਼ੀਅਲ ਟਾਈਮਜ਼ ਦੀ ਰਿਪੋਰਟ...
ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ 'ਮਨ ਕੀ ਬਾਤ'
. . .  about 6 hours ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 'ਮਨ ਕੀ ਬਾਤ' ਦੇ 99ਵੇਂ ਸੰਸਕਰਨ ਨੂੰ ਸੰਬੋਧਨ...
ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ 3.5 ਦੀ ਤੀਬਰਤਾ ਨਾਲ ਆਇਆ ਭੂਚਾਲ
. . .  about 6 hours ago
ਇਟਾਨਗਰ, 26 ਮਾਰਚ-ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ ਵਿਚ ਅੱਜ ਤੜਕਸਾਰ 1.45 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
⭐ਮਾਣਕ-ਮੋਤੀ⭐
. . .  about 7 hours ago
⭐ਮਾਣਕ-ਮੋਤੀ⭐
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 23 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਜ਼ਿੰਮੇਵਾਰੀਆਂ ਸੰਭਾਲਦੇ ਹੋਏ ਮਨ ਨੂੰ ਸੁਤੰਤਰ ਰੱਖਣਾ ਵੀ ਇਕ ਕਲਾ ਹੈ। ਅਗਿਆਤ

ਰੂਪਨਗਰ

ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਦਸਤਖ਼ਤ ਮੁਹਿੰਮ ਦੀ ਅਰਦਾਸ ਕਰਨ ਉਪਰੰਤ ਹੋਈ ਸ਼ੁਰੂਆਤ

ਸ੍ਰੀ ਚਮਕੌਰ ਸਾਹਿਬ, 7 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਵਲੋਂ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘ ਦੀ ਰਿਹਾਈ ਲਈ ਸ਼ੁਰੂ ਕੀਤੀ ਦਸਤਖ਼ਤੀ ਮੁਹਿੰਮ ਦਾ ਅਗਾਜ਼ ਅੱਜ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਭਾਈ ਅਮਰੀਕ ਸਿੰਘ ਸੱਲ੍ਹੋਮਾਜਰਾ ਵਲੋਂ ਰਿਹਾਈ ਸਬੰਧੀ ਕੀਤੀ ਅਰਦਾਸ ਕਰਨ ਉਪਰੰਤ ਕੀਤਾ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਜਮੇਰ ਸਿੰਘ ਖੇੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਅਨੇਕਾਂ ਸਿੰਘ ਆਪਣੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਹਨ ਪਰ ਉਨ੍ਹਾਂ ਨੂੰ ਰਿਹਾਅ ਕਰਨ ਦੀ ਬਜਾਏ ਉਨ੍ਹਾਂ ਨਾਲ ਅਜਿਹਾ ਸਲੂਕ ਕੀਤਾ ਜਾ ਰਿਹਾ ਹੈ ਜਿਵੇਂ ਉਹ ਕਿਸੇ ਹੋਰ ਦੇਸ਼ ਦੇ ਵਸਨੀਕ ਹੋਣ | ਉਨ੍ਹਾਂ ਕਿਹਾ ਕਿ ਜਦੋਂ ਰਾਜੀਵ ਗਾਂਧੀ ਦੇ ਕਾਤਲ ਛੱਡੇ ਜਾ ਸਕਦੇ ਹਨ ਤਾਂ ਫਿਰ ਸਜਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਨੂੰ ਕਿਉਂ ਰਿਹਾਅ ਨਹੀਂ ਕੀਤਾ ਜਾ ਸਕਦਾ? ਉਨ੍ਹਾਂ ਸਮੁੱਚੇ ਮਨੁੱਖੀ ਦਰਦ ਰੱਖਣ ਵਾਲੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਤਾਂ ਜੋ ਦੇਸ਼ ਦੇ ਰਾਸ਼ਟਰਪਤੀ ਦਸਤਖਤਾਂ ਨੂੰ ਵੇਖ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਰਕਾਰ ਨੂੰ ਹੁਕਮ ਕਰ ਸਕਣ | ਇਸ ਮੌਕੇ ਗੁ: ਸਾਹਿਬ ਦੇ ਮੈਨੇਜਰ ਭਾਈ ਨੱਥਾ ਸਿੰਘ, ਭਾਈ ਅਮਰੀਕ ਸਿੰਘ ਮਨੈਲਾ, ਸ਼੍ਰੋਮਣੀ ਅਕਾਲੀ ਦਲ ਦੇ ਟਰਾਂਸਪੋਰਟ ਵਿੰਗ ਦੇ ਸੂਬਾ ਮੀਤ ਪ੍ਰਧਾਨ ਬਲਦੇਵ ਸਿੰਘ ਹਾਫਿਜਾਬਾਦ, ਸਰਕਲ ਪ੍ਰਧਾਨ ਅਮਨਦੀਪ ਸਿੰਘ ਮਾਂਗਟ ਅਤੇ ਗੁਰਪੁਰਬ ਸੇਵਾ ਸੁਸਾਇਟੀ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਮੱਕੜ ਨੇ ਵੀ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਦਾ ਹਿੱਸਾ ਬਣਨ | ਇਸ ਮੌਕੇ ਗੁ: ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਸਵੀਰ ਸਿੰਘ ਤੇ ਗਿਆਨੀ ਮੇਜਰ ਸਿੰਘ, ਗਿਆਨੀ ਗੁਰਮਿੰਦਰ ਸਿੰਘ, ਸਾਬਕਾ ਕੌਂਸਲਰ ਰਾਜਿੰਦਰ ਸਿੰਘ ਮਿਸਤਰੀ, ਰਿਟਾ: ਬੈਂਕ ਮੈਨੇਜਰ ਹਰਭਜਨ ਸਿੰਘ, ਸੰਦੀਪ ਸਿੰਘ ਜੱਸੜਾਂ, ਪਰਮਿੰਦਰ ਸਿੰਘ ਮਾਮੂਪੁਰ, ਕੁਲਵੀਰ ਸਿੰਘ ਬੇਲਾ, ਰੁਪਿੰਦਰ ਸਿੰਘ ਹੈਪੀ ਲੱਖੇਵਾਲ, ਰਾਜਿੰਦਰ ਸਿੰਘ ਕਲਸੀ, ਨਿਰਭੈ ਸਿੰਘ, ਨਰਿੰਦਰ ਸਿੰਘ ਸੋਲਖੀਆਂ, ਭਾਈ ਰਵਿੰਦਰ ਸਿੰਘ, ਭਾਈ ਹਰਮੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ |

42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦੇ ਦੂਸਰੇ ਦਿਨ ਹੋਏ ਫ਼ਸਵੇਂ ਮੁਕਾਬਲੇ

ਸ੍ਰੀ ਅਨੰਦਪੁਰ ਸਾਹਿਬ, 7 ਦਸੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ, ਸ੍ਰੀ ਦਸਮੇਸ਼ ਮਾਰਸ਼ਲ ਆਰਟ ਅਤੇ ਸਪੋਰਟਸ ਅਕੈਡਮੀ ਅਤੇ ਭਾਈ ਨੰਦ ਲਾਲ ਪਬਲਿਕ ਸਕੂਲ ਵਿਖੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ...

ਪੂਰੀ ਖ਼ਬਰ »

ਲੁੱਟ ਖੋਹ ਕਰਨ ਵਾਲੇ ਗਰੋਹ ਦਾ ਇਕ ਮੈਂਬਰ ਕਾਬੂ

ਮੋਰਿੰਡਾ, 7 ਦਸੰਬਰ (ਪਿ੍ਤਪਾਲ ਸਿੰਘ)-ਜ਼ਿਲ੍ਹਾ ਰੂਪਨਗਰ ਪੁਲਿਸ ਦੇ ਐਸ.ਐਸ.ਪੀ ਵਿਵੇਕ ਸੀਲ ਸੋਨੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਉਪ ਕਪਤਾਨ ਡਾਕਟਰ ਨਵਨੀਤ ਸਿੰਘ ਮਾਹਲ ਮੋਰਿੰਡਾ ਦੀ ਨਿਗਰਾਨੀ ਹੇਠ ਸਪੈਸ਼ਲ ਮੁਹਿੰਮ ਤਹਿਤ ਥਾਣਾ ਸਿਟੀ ਮੋਰਿੰਡਾ ਦੇ ਐਸ. ਐੱਚ. ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਪੰਜਾਬ ਰਜਿਸਟਰਡ ਖੋਸਾ ਜ਼ਿਲ੍ਹਾ ਰੋਪੜ ਇਕਾਈ ਦੀ ਮੀਟਿੰਗ

ਰੂਪਨਗਰ, 7 ਦਸੰਬਰ (ਗੁਰਪ੍ਰੀਤ ਸਿੰਘ ਹੁੰਦਲ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਰਜਿਸਟਰ ਖੋਸਾ ਜ਼ਿਲ੍ਹਾ ਰੋਪੜ ਟੀਮ ਦੇ ਮੁੱਖ ਆਗੂਆਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਪੰਜੋਲਾ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਵਿਚ ਹੋਈ, ਇਸ ...

ਪੂਰੀ ਖ਼ਬਰ »

ਜਤਿੰਦਰ ਸਿੰਘ ਅਠਵਾਲ ਦੀ ਨਿਯੁਕਤੀ 'ਤੇ ਹਾਈਕਮਾਂਡ ਦਾ ਧੰਨਵਾਦ ਕੀਤਾ

ਸੁਖਸਾਲ, 7 ਦਸੰਬਰ (ਧਰਮ ਪਾਲ)-ਭਾਜਪਾ ਹਾਈ ਕਮਾਂਡ ਵਲੋਂ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਜਤਿੰਦਰ ਸਿੰਘ ਅਠਵਾਲ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਪੰਜਾਬ ਦਾ ਬੁਲਾਰਾ ਬਣਾਉਣ ਤੇ ਸਥਾਨਕ ਵਰਕਰਾਂ ਨੇ ਹਾਈ ਕਮਾਂਡ ਦਾ ਧੰਨਵਾਦ ਕੀਤਾ | ਇਸ ...

ਪੂਰੀ ਖ਼ਬਰ »

ਜਤਿੰਦਰ ਸਿੰਘ ਅਠਵਾਲ ਨੂੰ ਭਾਜਪਾ ਸੂਬਾ ਬੁਲਾਰਾ ਬਣਾਉਣ 'ਤੇ ਹਾਈ ਕਮਾਂਡ ਦਾ ਧੰਨਵਾਦ ਕੀਤਾ

ਸੁਖਸਾਲ, 7 ਦਸੰਬਰ (ਧਰਮ ਪਾਲ)-ਭਾਜਪਾ ਹਾਈ ਕਮਾਂਡ ਵਲੋਂ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਜਤਿੰਦਰ ਸਿੰਘ ਅਠਵਾਲ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਪੰਜਾਬ ਦਾ ਬੁਲਾਰਾ ਬਣਾਉਣ 'ਤੇ ਸਥਾਨਕ ਵਰਕਰਾਂ ਨੇ ਹਾਈ ਕਮਾਂਡ ਦਾ ਧੰਨਵਾਦ ਕੀਤਾ | ਇਸ ...

ਪੂਰੀ ਖ਼ਬਰ »

ਫ਼ਸਲਾਂ ਨੂੰ ਬਚਾਉਣ ਵਾਸਤੇ ਨਿਕਾਸੀ ਦੇ ਪ੍ਰਬੰਧਾਂ ਲਈ ਕਿਸਾਨਾਂ ਨੇ ਸੌਂਪਿਆ ਮੰਗ-ਪੱਤਰ

ਭਰਤਗੜ੍ਹ, 7 ਦਸੰਬਰ (ਜਸਬੀਰ ਸਿੰਘ ਬਾਵਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਸਰਕਲ ਭਰਤਗੜ੍ਹ ਦੇ ਪ੍ਰਧਾਨ ਗੁਰਮੇਲ ਸਿੰਘ ਕੋਟਬਾਲਾ ਅਤੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ ਦੀ ਅਗਵਾਈ 'ਚ ਹੋਰਨਾਂ ਅਹੁਦੇਦਾਰਾਂ ਅਤੇ ਕਿਸਾਨਾਂ ਨੇ ਜ਼ਿਲ੍ਹੇ ਦੇ ਡਿਪਟੀ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਸੇਵਾਮੁਕਤ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਨੰਗਲ, 7 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਰੋਡਵੇਜ਼ ਸੇਵਾਮੁਕਤ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਸਾਬਕਾ ਜਨਰਲ ਮੈਨੇਜਰ ਲਾਭ ਸਿੰਘ ਚੇਅਰਮੈਨ ਦੀ ਪ੍ਰਧਾਨਗੀ ਹੇਠ ਬੱਸ ਸਟੈਂਡ ਨੰਗਲ ਵਿਖੇ ਹੋਈ | ਮੀਟਿੰਗ ਵਿਚ ਮਹਿੰਦਰ ਪਾਲ ਪ੍ਰਧਾਨ, ਬਲਵਿੰਦਰ ...

ਪੂਰੀ ਖ਼ਬਰ »

ਅੱਗ ਲੱਗਣ ਕਾਰਨ ਦੋ ਮੱਝਾਂ ਦੀ ਮੌਤ

ਨੂਰਪੁਰ ਬੇਦੀ, 7 ਦਸੰਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਬਲਾਕ ਦੇ ਪਿੰਡ ਬਜਰੂੜ ਵਿਖੇ ਬੀਤੀ ਰਾਤ ਅੱਗ ਲੱਗਣ ਦੀ ਇੱਕ ਘਟਨਾ ਦੌਰਾਨ ਇੱਕ ਪਰਿਵਾਰ ਦੀਆਂ ਦੋ ਮੱਝਾਂ ਦੇ ਸੜ ਕੇ ਮਰਨ ਤੇ ਇੱਕ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਹੈ | ਪਿੰਡ ਵਾਸੀਆਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੰਜਾਬ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਨੂੰ ਮੰਗ ਪੱਤਰ ਸੌਂਪਿਆ

ਬੇਲਾ, 7 ਦਸੰਬਰ (ਮਨਜੀਤ ਸਿੰਘ ਸੈਣੀ)-ਪੰਜਾਬ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ (ਰਜਿ. 195) ਬਲਾਕ ਸ੍ਰੀ ਚਮਕੌਰ ਸਾਹਿਬ ਵਲੋਂ ਹਲਕਾ ਵਿਧਾਇਕ ਡਾ ਚਰਨਜੀਤ ਸਿੰਘ ਨੂੰ ਡਾ. ਸੀਤਾ ਰਾਮ ਚੇਅਰਮੈਨ ਦੀ ਅਗਵਾਈ ਹੇਠ ਮੰਗ ਪੱਤਰ ਸੌਂਪਿਆ | ਇਸ ਮੌਕੇ ਬਲਾਕ ਪ੍ਰਧਾਨ ਡਾ. ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਹਰੀਪੁਰ ਦੇ ਖਿਡਾਰੀ ਕੁਸ਼ਤੀ ਮੁਕਾਬਲਿਆਂ 'ਚ ਪੰਜਾਬ 'ਚੋਂ ਦੂਜੇ ਸਥਾਨ 'ਤੇ ਰਹੇ

ਪੁਰਖਾਲੀ, 7 ਦਸੰਬਰ (ਅੰਮਿ੍ਤਪਾਲ ਸਿੰਘ ਬੰਟੀ)-66ਵੀਆਂ ਅੰਤਰ ਜ਼ਿਲ੍ਹਾ ਖੇਡਾਂ ਫ਼ਰੀਦਕੋਟ ਵਿਖੇ ਕਰਵਾਈਆਂ ਗਈਆਂ, ਦੌਰਾਨ ਕੁਸ਼ਤੀਆਂ ਅੰਡਰ-14 ਦੇ ਹੋਏ ਮੁਕਾਬਲਿਆਂ ਦੌਰਾਨ ਇਲਾਕੇ ਦੇ ਪਛੜੇ ਖੇਤਰ ਨਾਲ ਸਬੰਧਿਤ ਸਰਕਾਰੀ ਹਾਈ ਸਕੂਲ ਹਰੀਪੁਰ ਦੇ ਖਿਡਾਰੀ ਹਰਮਨ ਸਿੰਘ ...

ਪੂਰੀ ਖ਼ਬਰ »

ਨੈਸ਼ਨਲ ਅਵਾਰਡ ਜੇਤੂ ਅਧਿਆਪਕਾ ਦਾ ਸਕੂਲ ਪਹੁੰਚਣ 'ਤੇ ਭਰਵਾਂ ਸਵਾਗਤ

ਕਾਹਨਪੁਰ ਖੂਹੀ, 7 ਦਸੰਬਰ (ਵਾਲੀਆ)-ਬੀ. ਜੇ. ਐਸ. ਸਕੂਲ ਸਮੁੰਦੜੀਆਂ ਦੀ ਅਧਿਆਪਕਾ ਪੂਨਮ ਦਾ ਸਕੂਲ ਪਹੁੰਚਣ 'ਤੇ ਭਰਵਾਂ ਸਵਾਗਤ ਕੀਤਾ ਗਿਆ | ਸਕੂਲ ਦੇ ਡਾਇਰੈਕਟਰ ਚਰਨ ਸਿੰਘ ਨੇ ਦੱਸਿਆ ਕਿ ਸਕੂਲ ਦੀ ਮਿਹਨਤੀ ਅਧਿਆਪਕਾ ਪੂਨਮ ਅੱਜ ਜਦੋਂ ਨੈਸ਼ਨਲ ਬੈੱਸਟ ਟੀਚਰ ਅਵਾਰਡ ...

ਪੂਰੀ ਖ਼ਬਰ »

ਅੰਤਿਮ ਸੰਸਕਾਰ ਮਗਰੋਂ ਹੋਈ ਲਾਸ਼ ਦੀ ਸ਼ਨਾਖ਼ਤ

ਭਰਤਗੜ੍ਹ, 7 ਦਸੰਬਰ (ਜਸਬੀਰ ਸਿੰਘ ਬਾਵਾ)-2 ਦਸੰਬਰ ਨੂੰ ਸਰਸਾ ਨੰਗਲ 'ਚ ਸਤਲੁਜ ਯਮੁਨਾ ਲਿੰਕ (ਕੱਚੀ ਨਹਿਰ) ਦੇ ਪੁਲ਼ ਤੋਂ ਭਰਤਗੜ੍ਹ ਪੁਲਿਸ ਨੂੰ ਬਰਾਮਦ ਹੋਈ ਅਣਪਛਾਤੇ ਵਿਅਕਤੀ ਦੀ ਲਾਸ਼ ਦੀ ਸ਼ਨਾਖ਼ਤ ਈਸ਼ਰ ਦਾਸ (45) ਪੁੱਤਰ ਬੰਕਾ ਰਾਮ, ਵਾਸੀ: ਜ਼ਿਲ੍ਹਾ: ਰੂਪਨਗਰ ਵਜੋਂ ...

ਪੂਰੀ ਖ਼ਬਰ »

ਡੇਂਗੂ ਅਤੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ

ਪੁਰਖਾਲੀ, 7 ਦਸੰਬਰ (ਬੰਟੀ)-ਸਿਵਲ ਸਰਜਨ ਰੂਪਨਗਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਭਰਤਗੜ੍ਹ ਦੇ ਦਿਸ਼ਾ ਨਿਰਦੇਸ਼ ਹੇਠ ਸਿਹਤ ਵਿਭਾਗ ਭੱਦਲ ਦੀ ਟੀਮ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਸੈਂਫਲਪੁਰ ਵਿਖੇ ਰਾਸ਼ਟਰੀ ਵੈਕਟਰ ਬੋਰਨ ਡਿਜ਼ੀਜ਼ ਕੰਟਰੋਲ ਪ੍ਰੋਗਰਾਮ ਤਹਿਤ ...

ਪੂਰੀ ਖ਼ਬਰ »

ਉਸਾਰੀ ਨਾਲ ਸਬੰਧਿਤ ਮਿਸਤਰੀ ਮਜ਼ਦੂਰ ਯੂਨੀਅਨ ਦੀ ਮੀਟਿੰਗ ਹੋਈ

ਸ੍ਰੀ ਚਮਕੌਰ ਸਾਹਿਬ, 7 ਦਸੰਬਰ (ਜਗਮੋਹਣ ਸਿੰਘ ਨਾਰੰਗ)-ਬਲਾਕ ਸ੍ਰੀ ਚਮਕੌਰ ਸਾਹਿਬ ਨਾਲ ਸਬੰਧਿਤ ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾਂ ਯੂਨੀਅਨ ਰਜਿ ਸਬੰਧਿਤ (ਇਫਟੂ) ਦੀ ਮੀਟਿੰਗ ਪ੍ਰਧਾਨ ਬਲਵਿੰਦਰ ਸਿੰਘ ਭੈਰੋਮਾਜਰਾ ਦੀ ਪ੍ਰਧਾਨਗੀ 'ਚ ਸ੍ਰੀ ...

ਪੂਰੀ ਖ਼ਬਰ »

ਗੌਰਮਿੰਟ ਫਿਜੀਕਲ ਐਜੂਕੇਸ਼ਨ ਟੀਚਰਜ਼ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ

ਨੂਰਪੁਰ ਬੇਦੀ, 7 ਦਸੰਬਰ (ਵਿੰਦਰ ਪਾਲ ਝਾਂਡੀਆ)-ਗੌਰਮਿੰਟ ਫਿਜ਼ੀਕਲ ਐਜੂਕੇਸ਼ਨ ਟੀਚਰਜ਼ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ ਸੂਬਾ ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਭੱਠਲ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਜਨਰਲ ...

ਪੂਰੀ ਖ਼ਬਰ »

ਰਿਆਤ ਬਾਹਰਾ ਯੂਨੀਵਰਸਿਟੀ ਵਲੋਂ 'ਵਿਸ਼ਵ ਏਡਜ਼ ਦਿਵਸ' 'ਤੇ ਜਾਗਰੂਕਤਾ ਰੈਲੀ ਕੱਢੀ

ਰੂਪਨਗਰ, 7 ਦਸੰਬਰ (ਗੁਰਪ੍ਰੀਤ ਸਿੰਘ ਹੁੰਦਲ)-ਰਿਆਤ ਬਾਹਰਾ ਯੂਨੀਵਰਸਿਟੀ ਦੇ ਜੀਵ ਵਿਗਿਆਨ ਵਿਭਾਗ ਵਲੋਂ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ, ਜਿਸ ਦੌਰਾਨ 'ਏਡਜ਼ ਵਿਰੁੱਧ ਬਰਾਬਰੀ ਲਈ ਏਕਤਾ ਵਿਸ਼ੇ 'ਤੇ ਪੋਸਟਰ ਮੇਕਿੰਗ ਅਤੇ ਐਕਸਟੈਂਪੋਰ ਮੁਕਾਬਲੇ ਕਰਵਾਏ ਗਏ | ਇਸ ਦੇ ...

ਪੂਰੀ ਖ਼ਬਰ »

ਪਾਵਰਕਾਮ ਵਲੋਂ ਭੋਜੇ ਮਾਜਰਾ ਵਿਖੇ 'ਪਾਣੀ ਬਚਾਓ ਪੈਸੇ ਕਮਾਓ' ਸੰਬੰਧੀ ਵਿਸ਼ੇਸ਼ ਕੈਂਪ ਲਗਾਇਆ

ਸ੍ਰੀ ਚਮਕੌਰ ਸਾਹਿਬ, 7 ਦਸੰਬਰ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਭੋਜੇਮਾਜਰਾ ਵਿਖੇ ਉਪ ਮੰਡਲ ਪੀ. ਐੱਸ. ਪੀ. ਸੀ. ਐਲ. ਬੇਲਾ ਵਲੋਂ ਪਾਣੀ ਦੀ ਬੱਚਤ ਸੰਬੰਧੀ ਇੱਕ ਦਿਨਾ ਵਿਸ਼ੇਸ਼ ਕੈਂਪ ਨੇੜਲੇ ਪਿੰਡ ਭੋਜੇ ਮਾਜਰਾ ਵਿਖੇ ਲਗਾਇਆ ਗਿਆ | ਕੈਂਪ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

ਬੇਲਾ ਕਾਲਜ ਦੇ ਕਾਮਰਸ ਵਿਦਿਆਰਥੀਆਂ ਵਲੋਂ ਵਿੱਦਿਅਕ ਦੌਰਾ

ਬੇਲਾ, 7 ਦਸੰਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਰੋਪੜ ਦੇ ਕਾਮਰਸ ਵਿਭਾਗ ਵਲੋਂ ਬੀ.ਕਾਮ ਅਤੇ ਐਮ.ਕਾਮ. ਦੇ ਵਿਦਿਆਰਥੀਆਂ ਲਈ ਉਦਯੋਗਿਕ ਦੌਰੇ ਕਰਵਾਇਆ ਗਿਆ | ਕਾਮਰਸ ਵਿਭਾਗ ਦੇ 53 ਵਿਦਿਆਰਥੀਆਂ ਨੇ ਅਧਿਆਪਕਾਂ ...

ਪੂਰੀ ਖ਼ਬਰ »

ਟਰੱਕ ਯੂਨੀਅਨ ਨੰਗਲ ਦੀ ਚੋਣ -6 ਵਾਰਡਾਂ ਵਿਚੋਂ 3 ਵਾਰਡਾਂ ਦੇ ਮੈਂਬਰ ਨਿਰਵਿਰੋਧ ਚੁਣੇ ਗਏ

ਨੰਗਲ, 7 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਇਲਾਕੇ ਦੀ ਬਹੁਚਰਚਿਤ ਟਰੱਕ ਯੂਨੀਅਨ ਨੰਗਲ ਦਾ ਪ੍ਰਬੰਧ ਸਹਿਕਾਰੀ ਸਭਾਵਾਂ ਵਿਭਾਗ ਦੇ ਅਧੀਨ ਆਉਂਦਾ ਹੈ | ਇਸ ਦੀ ਨਵੀਂ ਕਮੇਟੀ ਬਣਾਉਣ ਲਈ ਕੁੱਲ 7 ਵਾਰਡ ਬਣਾਏ ਗਏ ਜਿਨ੍ਹਾਂ ਵਿਚੋਂ 2 ਵਾਰਡ ਔਰਤਾਂ ਲਈ ਅਤੇ ਇੱਕ ਵਾਰਡ ਐਸਸੀ ਲਈ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਉਣ ਵਾਲੇ ਨੌਜਵਾਨਾਂ ਦਾ ਸਨਮਾਨ

ਰੂਪਨਗਰ, 7 ਦਸੰਬਰ (ਗੁਰਪ੍ਰੀਤ ਸਿੰਘ ਹੁੰਦਲ)-ਬੀਤੇ ਦਿਨ ਬਲੱਡ ਸੈਂਟਰ ਜ਼ਿਲ੍ਹਾ ਹਸਪਤਾਲ ਰੂਪਨਗਰ ਵਲੋਂ ਰਾਸ਼ਟਰੀ ਵਲੰਟਰੀ ਬਲੱਡ ਡੋਨੇਸ਼ਨ ਦਿਵਸ 2022 ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਨਮਾਨ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪਿਛਲੇ ਸਮੇਂ ਦੌਰਾਨ ਖ਼ੂਨਦਾਨ ਕੈਂਪ ...

ਪੂਰੀ ਖ਼ਬਰ »

ਮੁਫ਼ਤ ਟੈੱਸਟ ਕੈਂਪ ਲਗਾਇਆ

ਸ੍ਰੀ ਚਮਕੌਰ ਸਾਹਿਬ, 7 ਦਸੰਬਰ (ਜਗਮੋਹਣ ਸਿੰਘ ਨਾਰੰਗ)-ਲਾਈਫ ਕੇਅਰ ਫਾਊਾਡੇਸ਼ਨ ਵਲੋਂ ਨੇੜਲੇ ਪਿੰਡ ਬਸੀ ਗੁੱਜਰਾਂ ਵਿਚ 206ਵਾਂ ਮੁਫ਼ਤ ਗੁਰਦਿਆਂ ਅਤੇ ਸ਼ੂਗਰ ਦੇ ਟੈੱਸਟ ਸਬੰਧੀ ਕੈਂਪ ਲਗਾਇਆ ਗਿਆ ਜਿਸ ਵਿਚ ਕਰੀਬ 106 ਵਿਅਕਤੀਆਂ ਦੇ ਉਕਤ ਟੈੱਸਟ ਕੀਤੇ ਗਏ | ਇਸ ਕੈਂਪ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਮੀਟਿੰਗ ਹੋਈ

ਸ੍ਰੀ ਚਮਕੌਰ ਸਾਹਿਬ, 7 ਦਸੰਬਰ (ਜਗਮੋਹਣ ਸਿੰਘ ਨਾਰੰਗ)-ਨੰਬਰਦਾਰ ਯੂਨੀਅਨ ਤਹਿਸੀਲ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਤਹਿਸੀਲ ਪ੍ਰਧਾਨ ਬਲਬੀਰ ਸਿੰਘ ਬੇਲਾ ਦੀ ਪ੍ਰਧਾਨਗੀ ਹੇਠ ਸਥਾਨਕ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਖੇ ਹੋਈ ਜਿਸ ਵਿਚ ਸਮੂਹ ਨੰਬਰਦਾਰਾਂ ਨੇ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਨੇ ਪੀੜਤ ਕਿਸਾਨਾਂ ਨੂੰ ਨਾਲ ਲੈ ਕੇ ਦਿੱਤਾ ਮੰਗ ਪੱਤਰ

ਰੂਪਨਗਰ, 7 ਦਸੰਬਰ (ਸਤਨਾਮ ਸਿੰਘ ਸੱਤੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਰੋਪੜ ਦੇ ਪ੍ਰਧਾਨ ਦਲਜੀਤ ਸਿੰਘ ਚਲਾਕੀ ਦੀ ਅਗਵਾਈ ਹੇਠ ਨੈਸ਼ਨਲ ਹਾਈਵੇ 205 ਏ ਰੋਡ ਨਾਲ ਸੰਬੰਧਿਤ ਕਿਸਾਨ ਜਿਨ੍ਹਾਂ ਵਿਚ ਪਿੱਪਲ ਮਾਜਰਾ ਮਕੜੌਨਾ ਡਹਿਰ ਮੁੰਡੀਆਂ ਅਤੇ ...

ਪੂਰੀ ਖ਼ਬਰ »

ਏਾਜਲਸ ਵਰਲਡ ਸਕੂਲ ਮੋਰਿੰਡਾ ਦੀ ਅਧਿਆਪਕਾ ਨੂੰ ਮਿਲਿਆ ਸਰਵੋਤਮ ਅਧਿਆਪਕ ਸਟੇਟ ਪੁਰਸਕਾਰ

ਮੋਰਿੰਡਾ, 7 ਦਸੰਬਰ (ਕੰਗ)-ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ ਆਫ ਪੰਜਾਬ ਵਲੋਂ ਏਾਜਲਸ ਵਰਲਡ ਸਕੂਲ ਮੋਰਿੰਡਾ ਦੀ ਅਧਿਆਪਕਾ ਹਰਪ੍ਰੀਤ ਕੌਰ ਨੂੰ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਸਰਵੋਤਮ ਅਧਿਆਪਕ ਦਾ ਪੁਰਸਕਾਰ ਦਿੱਤਾ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਮੈਰਿਟ ਵਿਚ ਆਉਣ ਵਾਲੇ ਵਿਦਿਆਰਥੀ ਨੂੰ ਮਿਲੇਗਾ ਇਕ ਲੱਖ ਰੁਪਏ ਇਨਾਮ

ਸ੍ਰੀ ਚਮਕੌਰ ਸਾਹਿਬ, 7 ਦਸੰਬਰ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਬਸੀ ਗੁੱਜਰਾਂ ਵਿਖੇ ਦੋ ਸਿੱਖਿਆ-ਸੰਸਥਾਵਾਂ 'ਸ: ਗੁਰਦੇਵ ਸਿੰਘ ਕੰਗ ਯਾਦਗਾਰੀ ਸਿੱਖਿਆ-ਸੰਸਥਾ ਅਤੇ ਡਰੀਮਲੈਂਡ ਪਬਲਿਕ ਸਕੂਲ' ਦੀ ਸੰਚਾਲਕ ਮਾਲਵਾ ਰੂਰਲ ਐਜੂਕੇਸ਼ਨਲ ਸੁਸਾਇਟੀ ਸ੍ਰੀ ਚਮਕੌਰ ...

ਪੂਰੀ ਖ਼ਬਰ »

ਮਾਨ ਸਰਕਾਰ ਨੇ ਆਪਣੇ ਹੁਣ ਤੱਕ ਦੇ ਕਾਰਜਕਾਲ ਦੌਰਾਨ ਇਤਿਹਾਸਕ ਫ਼ੈਸਲੇ ਲਏ ਹਨ-ਵਿਧਾਇਕ ਚੱਢਾ

ਨੂਰਪੁਰ ਬੇਦੀ, 7 ਦਸੰਬਰ (ਵਿੰਦਰ ਪਾਲ ਝਾਂਡੀਆ, ਰਾਜੇਸ਼ ਚੌਧਰੀ, ਹਰਦੀਪ ਸਿੰਘ ਢੀਂਡਸਾ)-ਸੂਬੇ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਪਣੇ ਹੁਣ ਤੱਕ ਦੇ ਕਾਰਜਕਾਲ ਦੌਰਾਨ ਇਤਿਹਾਸਕ ਫ਼ੈਸਲੇ ਲਏ ਹਨ | ਇਹ ਪ੍ਰਗਟਾਵਾ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ...

ਪੂਰੀ ਖ਼ਬਰ »

ਮਾਸਟਰ ਅਥਲੈਟਿਕ ਮੀਟ 'ਚ ਜ਼ਿਲ੍ਹਾ ਰੂਪਨਗਰ ਦੇ ਅਥਲੀਟਾਂ ਨੇ ਆਪਣੀ ਖੇਡ ਦਾ ਲੋਹਾ ਮਨਵਾਇਆ

ਨੂਰਪੁਰ ਬੇਦੀ, 7 ਦਸੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਚੰਡੀਗੜ੍ਹ ਵਿਖੇ ਮਨਜੀਤ ਸਿੰਘ ਘੁੰਮਣ ਦੀ ਯਾਦ 'ਚ 43ਵੀਂ ਕਰਵਾਈ ਗਈ ਚੰਡੀਗੜ੍ਹ ਮਾਸਟਰ ਅਥਲੈਟਿਕ ਮੀਟ 'ਚ ਰੋਪੜ ਤੋਂ ਅਥਲੀਟਾਂ ਨੇ ਆਪਣੀ-ਆਪਣੀ ਈਵੈਂਟ 'ਚ ਮੰਡਲ ਜ਼ਿਲ੍ਹਾ ਰੋਪੜ ਦਾ ਨਾਂਅ ਰੌਸ਼ਨ ਕੀਤਾ ਹੈ | ਇੰਟਰ ...

ਪੂਰੀ ਖ਼ਬਰ »

ਇਲਾਕਾ ਸੰਘਰਸ਼ ਕਮੇਟੀ ਵਲੋਂ ਅਲੌਕਿਕ ਦਸਮੇਸ਼ ਪੈਦਲ ਮਾਰਚ ਤੋਂ ਪਹਿਲਾਂ ਸੜਕਾਂ ਦਾ ਨਵੀਨੀਕਰਨ ਕਰਨ ਦੀ ਮੰਗ

ਘਨੌਲੀ, 7 ਦਸੰਬਰ (ਜਸਵੀਰ ਸਿੰਘ ਸੈਣੀ)-ਸੰਘਰਸ਼ ਕਮੇਟੀ ਲੋਦੀ ਮਾਜਰਾ ਘਨੌਲੀ ਦੇ ਪ੍ਰਧਾਨ ਨਿਰਮਲ ਸਿੰਘ ਲੋਦੀ ਮਾਜਰਾ ਤੇ ਜਰਨਲ ਸਕੱਤਰ ਗਿਆਨ ਸਿੰਘ ਘਨੌਲੀ ਨੇ ਦੱਸਿਆ ਕਿ ਖ਼ਾਲਸਾ ਪੰਥ ਤੇ ਗੁਰਦੁਆਰਾ ਮਹਿਦੀਆਣਾਂ ਸਾਹਿਬ ਵਲੋਂ ਹਰ ਸਾਲ 6, 7 ਪੋਹ 22 ਦਸੰਬਰ ਦੀ ਰਾਤ ਨੂੰ ...

ਪੂਰੀ ਖ਼ਬਰ »

ਪ੍ਰੀ ਨਿਰਵਾਣ ਦਿਵਸ ਮੌਕੇ ਸ਼ਰਧਾਂਜਲੀ ਸਮਾਗਮ ਕਰਵਾਇਆ

ਘਨੌਲੀ, 7 ਦਸੰਬਰ (ਜਸਵੀਰ ਸਿੰਘ ਸੈਣੀ)-ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਕਰਮਚਾਰੀ ਵੈੱਲਫੇਅਰ ਫੈੱਡਰੇਸ਼ਨ(ਪਵਰਕਾਮ) ਜ਼ਿਲ੍ਹਾ ਰੂਪਨਗਰ ਵਲੋਂ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ 66ਵੇ ਪ੍ਰੀ ਨਿਰਵਾਣ ਦਿਵਸ ਮੌਕੇ ਸ਼ਰਧਾਂਜਲੀ ਸਭਾ ...

ਪੂਰੀ ਖ਼ਬਰ »

ਮੰਡੇਬਰ ਨੂੰ ਹਰਿਆਣਾ ਗੁਰਦੁਆਰਾ ਕਮੇਟੀ ਦਾ ਮੈਂਬਰ ਲਗਾਏ ਜਾਣ 'ਤੇ ਖ਼ੁਸ਼ੀ ਪ੍ਰਗਟ

ਸ੍ਰੀ ਅਨੰਦਪੁਰ ਸਾਹਿਬ, 7 ਦਸੰਬਰ (ਪ.ਪ. ਰਾਹੀਂ)-ਹਰਿਆਣਾ ਸਰਕਾਰ ਵਲੋਂ ਸੈਣੀ ਸਮਾਜ ਨਾਲ ਜੁੜੀ ਹੋਈ ਨਾਮੀ ਸ਼ਖ਼ਸੀਅਤ ਸੁਖਵਿੰਦਰ ਸਿੰਘ ਮੰਡੇਬਰ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਯਮੁਨਾ ਨਗਰ ਤੋਂ ਕਾਰਜਕਾਰੀ ਮੈਂਬਰ ਬਣਾਏ ਜਾਣ ਤੇ ਵੱਖ ਵੱਖ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਘਨੌਲੀ, 7 ਦਸੰਬਰ (ਸੈਣੀ)-ਨੇੜਲੇ ਪਿੰਡ ਬੇਗਮਪੁਰਾ ਦੇ ਗੁਰਦੁਆਰਾ ਸਾਹਿਬ ਵਿਖੇ ਸ਼ਹੀਦੀ ਪੰਦੜਵਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਬਾਬਾ ਦਿਲਬਰ ਸਿੰਘ ਪੋਹਲੋ ਮਾਜਰਾ ਵਾਲਿਆਂ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ...

ਪੂਰੀ ਖ਼ਬਰ »

ਪਿੰਡ ਭੂਰੜੇ 'ਚ ਕਰਵਾਏ ਕਬੱਡੀ ਕੱਪ 'ਚ ਪੰਜਾਬ ਕਬੱਡੀ ਕਲੱਬ ਯੂ. ਐਸ. ਏ. (ਚੂਹੜਮਾਜਰਾ) ਨੇ ਕੱਪ 'ਤੇ ਕੀਤਾ ਕਬਜ਼ਾ

ਸ੍ਰੀ ਚਮਕੌਰ ਸਾਹਿਬ, 7 ਦਸੰਬਰ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਭੂਰੜੇ ਵਿਖੇ ਨੌਜਵਾਨ ਆਗੂ ਨਿਰਵੈਰ ਸਿੰਘ ਬਿੱਲਾ ਵਲੋਂ ਐਨ. ਆਰ. ਆਈ. ਅਤੇ ਖੇਡ ਪ੍ਰਮੋਟਰਾਂ ਦੇ ਸਹਿਯੋਗ ਨਾਲ ਕਰਵਾਏ ਕਬੱਡੀ ਕੱਪ ਵਿਚ ਪੰਜਾਬ ਕਬੱਡੀ ਕਲੱਬ ਯੂ. ਐਸ. ਏ. (ਚੂਹੜਮਾਜਰਾ) ਨੇ ਬਡਵਾਲੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਦਿੱਲੀ ਨਗਰ ਕੌਂਸਲ ਚੋਣਾਂ 'ਚ ਵੱਡੀ ਜਿੱਤ ਹਾਸਲ ਕਰਨ 'ਤੇ 'ਆਪ' ਵਲੰਟੀਅਰਾਂ ਨੇ ਲੱਡੂ ਵੰਡੇ

ਸ੍ਰੀ ਅਨੰਦਪੁਰ ਸਾਹਿਬ, 7 ਦਸੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਆਮ ਆਦਮੀ ਪਾਰਟੀ ਵਲੋਂ ਦਿੱਲੀ ਨਗਰ ਕੌਂਸਲ ਚੋਣਾਂ 'ਚ ਵੱਡੀ ਜਿੱਤ ਹਾਸਲ ਕਰਨ ਦੀ ਖ਼ੁਸ਼ੀ 'ਚ ਪਾਰਟੀ ਦੀ ਸਥਾਨਕ ਇਕਾਈ ਵਲੋਂ ਇੱਥੋਂ ਦੇ ਭਗਤ ਰਵਿਦਾਸ ਚੌਂਕ ਵਿਖੇ ਜ਼ਿਲ੍ਹਾ ਰੂਪਨਗਰ ਇਕਾਈ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX