ਤਾਜਾ ਖ਼ਬਰਾਂ


ਕਾਸਿਮ ਅਲ-ਅਰਾਜੀ, ਇਰਾਕ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਐਨ.ਐੱਸ.ਏ. ਅਜੀਤ ਡੋਵਾਲ ਦੇ ਸੱਦੇ 'ਤੇ ਭਾਰਤ ਦੇ ਦੌਰੇ 'ਤੇ
. . .  17 minutes ago
ਨਾਗਾਲੈਂਡ ਅਤੇ ਅਰੁਣਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿਚ ਅਫਸਪਾ ਤਹਿਤ ਗੜਬੜ ਵਾਲੇ ਖੇਤਰ ਦੀ ਸਥਿਤੀ 6 ਮਹੀਨਿਆਂ ਲਈ ਵਧਾਈ
. . .  20 minutes ago
ਮੁੰਬਈ : ਨਿਰਦੇਸ਼ਕ ਪ੍ਰਦੀਪ ਸਰਕਾਰ ਦੇ ਦਿਹਾਂਤ 'ਤੇ ਬਾਲੀਵੁੱਡ 'ਚ ਸੋਗ
. . .  49 minutes ago
ਖ਼ਜ਼ਾਨਾ ਦਫ਼ਤਰ ਛੁੱਟੀ ਦੇ ਬਾਵਜੂਦ ਕੱਲ੍ਹ ਤੇ ਪਰਸੋਂ ਵੀ ਖੁੱਲ੍ਹੇ ਰਹਿਣਗੇ
. . .  57 minutes ago
ਲੁਧਿਆਣਾ, 24 ਮਾਰਚ (ਸਲੇਮਪੁਰੀ)- ਪੰਜਾਬ ਸਰਕਾਰ ਵਲੋਂ ਸਰਕਾਰੀ ਗ੍ਰਾਂਟਾਂ , ਸਰਕਾਰੀ ਅਦਾਇਗੀਆਂ ਦਾ ਭੁਗਤਾਨ ਕਰਨ ਲਈ ਛੁੱਟੀ ਵਾਲੇ ਦਿਨ ਹੋਣ ਦੇ ਬਾਵਜੂਦ ਵੀ ਸਰਕਾਰੀ ਖ਼ਜ਼ਾਨਾ ...
ਵਿਦੇਸ਼ਾਂ ਦੇ ਲੋਕ ਸੋਸ਼ਲ ਮੀਡੀਆ ਵਲੋਂ ਫ਼ੈਲਾਏ ਜਾ ਰਹੇ ਝੂਠ ਤੋਂ ਬਚਣ- ਵਿਦੇਸ਼ ਮੰਤਰਾਲਾ
. . .  about 2 hours ago
ਨਵੀਂ ਦਿੱਲੀ, 24 ਮਾਰਚ- ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਪੰਜਾਬ ਦੇ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਛਾਪੇਮਾਰੀ ਕਰ ਰਹੇ ਹਨ। ਅਸੀਂ ਵਿਦੇਸ਼ਾਂ ਦੇ ਲੋਕਾਂ ਨੂੰ ਸੋਸ਼ਲ ਮੀਡੀਆ ’ਤੇ ਕੁਝ ਤੱਤਾਂ ਦੁਆਰਾ ਫ਼ੈਲਾਏ ਜਾ ਰਹੇ ਝੂਠੇ ਅਤੇ ਪ੍ਰੇਰਿਤ ਬਿਆਨਾਂ ਤੋਂ ਬਚਣ....
ਆਲ ਇੰਡੀਆ ਪੁਲਿਸ ਐਥਲੈਟਿਕਸ ਚੈਪੀਅਨਸ਼ਿਪ ’ਚ ਪੰਜਾਬ ਦੀ ਧੀ ਮੰਜੂ ਰਾਣੀ ਨੇ ਜਿੱਤਿਆ ਸੋਨ ਤਗਮਾ
. . .  about 2 hours ago
ਬਰਨਾਲਾ/ਰੂੜੇਕੇ ਕਲਾਂ, 24 ਮਾਰਚ (ਗੁਰਪ੍ਰੀਤ ਸਿੰਘ ਕਾਹਨੇਕੇ)- ਲਖਨਊ ਵਿਖੇ ਪੰਜ ਰੋਜ਼ਾ ਕਰਵਾਈ ਗਈ ਸੱਤਵੀਂ ਆਲ ਇੰਡੀਆ ਪੁਲਿਸ ਐਥਲੈਟਿਕਸ ਚੈਂਪੀਅਨਸ਼ਿਪ 2023 ਦੌਰਾਨ 10 ਕਿੱਲੋਮੀਟਰ ਪੈਦਲ ਚਾਲ ਮੁਕਾਬਲੇ ਵਿਚੋਂ ਪੰਜਾਬ ਦੀ ਧੀ ਮੰਜੂ....
ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ 12 ਹੋਰਾਂ ਖ਼ਿਲਾਫ਼ ਚਾਰਜਸ਼ੀਟ ਦਾਇਰ- ਐਨ.ਆਈ.ਏ.
. . .  about 2 hours ago
ਨਵੀਂ ਦਿੱਲੀ, 24 ਮਾਰਚ- ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਅੱਜ ਗੈਂਗਸਟਰਾਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ 12 ਹੋਰਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ, ਜੋ ਕਿ ਪਾਬੰਦੀਸ਼ੁਦਾ ਬੱਬਰ ਖ਼ਾਲਸਾ ਇੰਟਰਨੈਸ਼ਨਲ ਅਤੇ ਕਈ ਹੋਰ ਖ਼ਾਲਿਸਤਾਨੀ ਸਮਰਥਕ ਅੱਤਵਾਦੀ ਸੰਗਠਨਾਂ ਨਾਲ ਸੰਬੰਧ.....
ਆਮ ਆਦਮੀ ਪਾਰਟੀ ਹੁਣ ਸਿਰਫ਼ ਐਡ ਪਾਰਟੀ- ਵਿਕਰਮਜੀਤ ਸਿੰਘ ਚੌਧਰੀ
. . .  about 2 hours ago
ਜਲੰਧਰ, 24 ਮਾਰਚ- ਅੱਜ ਇੱਥੇ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਿਕਰਮਜੀਤ ਸਿੰਘ ਚੌਧਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਸਿਰਫ਼ ਐਡ ਪਾਰਟੀ ਬਣ...
ਮੈਂ ਭਾਰਤ ਦੀ ਆਵਾਜ਼ ਲਈ ਲੜ ਰਿਹਾ ਹਾਂ- ਰਾਹੁਲ ਗਾਂਧੀ
. . .  1 minute ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਨੂੰ ਉਨ੍ਹਾਂ ਦੀ ਮੋਦੀ ਉਪਨਾਮ ਵਾਲੀ ਟਿੱਪਣੀ ਨੂੰ ਲੈ ਕੇ ਅਪਰਾਧਿਕ ਮਾਣਹਾਨੀ ਦੇ ਕੇਸ ਵਿਚ ਦੋਸ਼ੀ ਠਹਿਰਾਏ ਜਾਣ ਦੀ ਮਿਤੀ ਤੋਂ ਲੋਕ ਸਭਾ ਦੇ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਕਾਂਗਰਸ....
ਰਾਹੁਲ ਗਾਂਧੀ ਕਿਸੇ ਧਮਕੀ ਤੋਂ ਨਹੀਂ ਡਰਦੇ- ਜੈਰਾਮ ਰਮੇਸ਼
. . .  about 3 hours ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਜੈਰਾਮ ਰਮੇਸ਼ ਨੇ ਕਿਹਾ ਕਿ ਭਾਜਪਾ ਭਾਰਤ ਜੋੜੋ ਯਾਤਰਾ ਤੋਂ ਘਬਰਾ ਗਈ ਹੈ। ਉਹ ਜਾਣਦੇ ਹਨ ਕਿ ਭਾਰਤ ਜੋੜੋ ਯਾਤਰਾ ਨੇ ਨਾ ਸਿਰਫ਼ ਕਾਂਗਰਸ ਸੰਗਠਨ ਵਿਚ ਨਵਾਂ ਜੋਸ਼ ਭਰਿਆ ਹੈ, ਸਗੋਂ ਪੂਰੇ ਦੇਸ਼ ਵਿਚ ਇਕ ਨਵਾਂ ਉਤਸ਼ਾਹ ਦਿਖਾਇਆ ਹੈ ਅਤੇ ਭਵਿੱਖ ਦਾ....
ਇਲਾਕੇ ਵਿਚ ਗੜੇਮਾਰੀ ਕਾਰਨ ਫ਼ਸਲਾਂ ਦਾ ਵੱਡਾ ਨੁਕਸਾਨ
. . .  about 3 hours ago
ਮਲੋਟ, 24 ਮਾਰਚ (ਪਾਟਿਲ)- ਮਲੋਟ ਇਲਾਕੇ ਵਿਚ ਹੋਈ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਫ਼ਸਲਾਂ ਦਾ ਕਾਫ਼ੀ ਨੁਕਸਾਨ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਬਰਸਾਤ ਦੇ ਨਾਲ ਨਾਲ ਤੇਜ਼ ਹਵਾਵਾਂ ਚੱਲਣ ਕਾਰਨ ਫ਼ਸਲਾਂ ਖੇਤਾਂ ਵਿਚ ਵਿਛ ਗਈਆਂ ਹਨ। ਸ਼ਹਿਰ....
ਅਬੋਹਰ ਦੇ ਸਰਹੱਦੀ ਪਿੰਡਾਂ ’ਚ ਤੂਫ਼ਾਨ ਨੇ ਮਚਾਈ ਤਬਾਹੀ
. . .  about 3 hours ago
ਅਬੋਹਰ, 24 ਮਾਰਚ (ਸੰਦੀਪ ਸੋਖਲ)- ਤੇਜ਼ ਰਫ਼ਤਾਰ ਆਏ ਤੂਫ਼ਾਨ ਨੇ ਪੰਜਾਬ ਦੇ ਸਰਹੱਦੀ ਪਿੰਡਾਂ ਵਿਚ ਤਬਾਹੀ ਮਚਾ ਦਿੱਤੀ। ਪਿੰਡਾਂ ਵਿਚ ਵੱਡੇ ਪੱਧਰ ਤੇ ਨੁਕਸਾਨ ਹੋ ਗਿਆ ਹੈ। ਰਾਜਸਥਾਨ ਤੇ ਪਾਕਿਸਤਾਨ ਸਰਹੱਦ ’ਤੇ ਲੱਗਦੇ ਪੰਜਾਬ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਤਹਿਸੀਲ ਅਬੋਹਰ ਦੇ ਪਿੰਡ ਬਕੈਣ ਵਾਲਾ, ਹਰੀਪੁਰਾ.....
ਬੇਮੌਸਮੀ ਮੀਂਹ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਵੇ ਪੰਜਾਬ ਸਰਕਾਰ- ਸੁਖਬੀਰ ਸਿੰਘ ਬਾਦਲ
. . .  about 3 hours ago
ਮਲੋਟ, 24 ਮਾਰਚ (ਪਾਟਿਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਮੁਲਾਕਾਤ ਕਰਕੇ ਬੇਮੌਸਮੀ ਹੋਈ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਲਈ ਪੰਜਾਬ ਸਰਕਾਰ....
250 ਗ੍ਰਾਮ ਅਫ਼ੀਮ ਸਮੇਤ ਡਰਾਈਵਰ ਤੇ ਕੰਡਕਟਰ ਕਾਬੂ
. . .  about 4 hours ago
ਅਬੋਹਰ, 24 ਮਾਰਚ (ਸੰਦੀਪ ਸੋਖਲ) - ਜ਼ਿਲ੍ਹਾ ਫ਼ਾਜ਼ਿਲਕਾ ਦੀ ਐਸ.ਐਸ.ਪੀ ਮੈਡਮ ਅਵਨੀਤ ਕੌਰ ਸਿੱਧੂ, ਐਸ.ਪੀ ਹੈੱਡ ਕੁਆਟਰ ਮੋਹਨ ਲਾਲ, ਡੀ.ਐਸ.ਪੀ ਅਬੋਹਰ ਸੁਖਵਿੰਦਰ ਸਿੰਘ ਬਰਾੜ ਨੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਮੁਹਿੰਮ ਚਲਾਈ ਹੈ। ਉਨ੍ਹਾਂ ਦੀਆਂ ਹਦਾਇਤਾਂ ’ਤੇ ਥਾਣਾ ਖੂਈਆਂ ਸਰਵਰ.....
‘ਆਪ’ ਐਮ.ਐਲ.ਏ. ਵਲੋਂ ਆਪਣੀ ਥਾਂ ’ਤੇ ਕਿਸੇ ਫ਼ਰਜ਼ੀ ਬੰਦੇ ਤੋਂ ਦਿਵਾਇਆ ਗਿਆ 12ਵੀਂ ਦਾ ਪੇਪਰ
. . .  about 4 hours ago
ਬਾਬਾ ਬਕਾਲਾ, 24 ਮਾਰਚ- ਆਮ ਆਦਮੀ ਪਾਰਟੀ ਦੇ ਬਟਾਲਾ ਤੋਂ ਐਮ.ਐਲ. ਏ. ਸ਼ੈਰੀ ਕਲਸੀ ਵਲੋਂ ਆਪਣੀ ਥਾਂ ’ਤੇ ਕਿਸੇ ਫ਼ਰਜ਼ੀ ਬੰਦੇ ਤੋਂ 12ਵੀਂ ਦਾ ਪੇਪਰ ਦਿਵਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸੰਬੰਧੀ ਬੋਲਦਿਆਂ ਸੁਖਪਾਲ ਸਿੰਘ ਖਹਿਰਾ ਨੇ ਸਿੱਖਿਆ ਮੰਤਰੀ...
ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਜ਼ਮਾਨਤ
. . .  about 4 hours ago
ਚੰਡੀਗੜ੍ਹ/ਲੁਧਿਆਣਾ, 24 ਮਾਰਚ (ਤਰੁਣ ਭਜਨੀ/ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿੱਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਵਲੋਂ ਉਸ ਦੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ...
ਅੰਮ੍ਰਿਤਪਾਲ ਦੇ ਦੋ ਸਾਥੀ ਅਦਾਲਤ ਵਿਚ ਪੇਸ਼
. . .  about 4 hours ago
ਅਜਨਾਲਾ, 24 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- 23 ਫਰਵਰੀ ਨੂੰ ਅਜਨਾਲਾ ਵਿਚ ਵਾਪਰੇ ਘਟਨਾਕ੍ਰਮ ਦੇ ਸੰਬੰਧ ਵਿਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਅੰਮ੍ਰਿਤਪਾਲ ਦੇ ਦੋ ਸਾਥੀਆਂ ਹਰਕਰਨ ਸਿੰਘ ਅਤੇ ਓਂਕਾਰ ਸਿੰਘ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼....
ਅੰਮ੍ਰਿਤਪਾਲ ਸਮਰਥਕ ਨੌਜਵਾਨਾਂ ਦੀ ਨਿਆਂਇਕ ਹਿਰਾਸਤ ਛੇ ਦਿਨ ਹੋਰ ਵੱਧੀ
. . .  about 5 hours ago
ਤਲਵੰਡੀ ਸਾਬੋ, 24 ਮਾਰਚ (ਰਣਜੀਤ ਸਿੰਘ ਰਾਜੂ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੰਜਾਬ ਪੁਲਿਸ ਵਲੋਂ ਬੀਤੀ 18 ਮਾਰਚ ਨੂੰ ਸ਼ੁਰੂ ਕੀਤੀ ਗਈ ਮੁਹਿੰਮ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲੇ ਤਲਵੰਡੀ ਸਾਬੋ ਇਲਾਕੇ ਦੇ 16 ਨੌਜਵਾਨ, ਜਿਨ੍ਹਾਂ ਨੂੰ ਪੁਲਿਸ ਨੇ ਹਿਰਾਸਤ ’ਚ ਲੈਣ ਉਪਰੰਤ....
ਇੰਟੈਲੀਜੈਂਸ ਵਿਭਾਗ ਦੇ ਆਈ.ਜੀ.ਵਲੋਂ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ
. . .  about 5 hours ago
ਅੰਮ੍ਰਿਤਸਰ, 24 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਗ੍ਰਹਿ ਵਿਖੇ ਆਈ.ਜੀ. ਇੰਟੈਲੀਜੈਂਸ ਜਸਕਰਨ ਸਿੰਘ ਅੱਜ ਮੁਲਾਕਾਤ ਕਰਨ ਲਈ ਪਹੁੰਚੇ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਈ.ਜੀ. ਜਸਕਰਨ ਸਿੰਘ ਨੇ ਕਿਹਾ ਕਿ ਉਹ ਪਹਿਲਾਂ....
ਖੇਮਕਰਨ ਇਲਾਕੇ ਦੇ ਸਕੂਲਾਂ ਚ ਪੜ੍ਹਾਉਂਦੇ ਤਿੰਨ ਅਧਿਆਪਕਾਂ ਦੀ ਸੜਕ ਦੁਰਘਟਨਾ 'ਚ ਹੋਈ ਮੌਤ 'ਤੇ ਸੋਗ ਦੀ ਲਹਿਰ
. . .  about 5 hours ago
ਖੇਮਕਰਨ, 24 ਮਾਰਚ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਇਲਾਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਚ ਪੜ੍ਹਾਉਣ ਲਈ ਰੋਜ਼ਾਨਾ ਫ਼ਿਰੋਜ਼ਪੁਰ ਜ਼ਿਲ੍ਹੇ 'ਚੋ ਇਕ ਟਰੈਕਸ ਗੱਡੀ 'ਤੇ ਆਉਂਦੇ ਅਧਿਆਪਕਾਂ ਦੀ ਅੱਜ ਸਵੇਰੇ ਫਿਰੋਜ਼ਪੁਰ ਨਜ਼ਦੀਕ ਹੋਈ ਭਿਆਨਕ ਸੜਕ ਦੁਰਘਟਨਾ 'ਚ ਤਿੰਨ ਅਧਿਆਪਕਾਂ...
ਰਾਹੁਲ ਗਾਂਧੀ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ- ਅਨੁਰਾਗ ਠਾਕੁਰ
. . .  about 5 hours ago
ਨਵੀਂ ਦਿੱਲੀ, 24 ਮਾਰਚ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਰਾਹੁਲ ਗਾਂਧੀ ਨੈਸ਼ਨਲ ਹੈਰਾਲਡ ਦੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਜ਼ਮਾਨਤ ’ਤੇ ਹਨ, ਉਹ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ ਹਨ। ਮੈਨੂੰ ਲੱਗਦਾ ਹੈ ਕਿ ਰਾਹੁਲ ਗਾਂਧੀ ਮੰਨਦੇ ਹਨ ਕਿ ਉਹ ਸੰਸਦ, ਕਾਨੂੰਨ, ਦੇਸ਼ ਤੋਂ ਉੱਪਰ ਹਨ। ਵਿਸ਼ੇਸ਼....
ਕਾਂਗਰਸ ਵਲੋਂ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਅੱਜ ਸ਼ਾਮ- ਕਾਂਗਰਸ ਪ੍ਰਧਾਨ
. . .  about 5 hours ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖ਼ਤਮ ਕਰਨ ਸੰਬੰਧੀ ਗੱਲ ਕਰਦਿਆਂ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਅੱਜ ਸ਼ਾਮ 5 ਵਜੇ ਪਾਰਟੀ ਦਫ਼ਤਰ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ.....
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਹੋਈ ਰੱਦ
. . .  about 6 hours ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਲੋਕ ਸਭਾ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਰਾਹੁਲ ਗਾਂਧੀ, ਕੇਰਲ ਦੇ ਵਾਇਨਾਡ ਸੰਸਦੀ ਹਲਕੇ ਤੋਂ ਲੋਕ ਸਭਾ ਮੈਂਬਰ ਹਨ। ਉਨ੍ਹਾਂ ਨੂੰ ਬੀਤੇ ਦਿਨੀਂ ਸੂਰਤ....
ਸਾਢੇ 13 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  about 6 hours ago
ਲੁਧਿਆਣਾ, 24 ਮਾਰਚ (ਪਰਮਿੰਦਰ ਸਿੰਘ ਆਹੂਜਾ)- ਐ.ਸਟੀ.ਐਫ਼. ਦੀ ਪੁਲਿਸ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਕਿੱਲੋ 230 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ....
ਅੰਮ੍ਰਿਤਪਾਲ ਵਲੋਂ ਫ਼ੌਜ ਤਿਆਰ ਕੀਤੀ ਜਾ ਰਹੀ ਸੀ- ਐਸ.ਐਸ.ਪੀ. ਖੰਨਾ
. . .  about 6 hours ago
ਖੰਨਾ, 24 ਮਾਰਚ (ਹਰਜਿੰਦਰ ਸਿੰਘ ਲਾਲ)- ਪਾਇਲ ਪੁਲਿਸ ਵਲੋਂ ਅੰਮ੍ਰਿਤਪਾਲ ਦੇ ਗੰਨਮੈਨ ਤੇਜਿੰਦਰ ਸਿੰਘ ਉਰਫ਼ ਗੋਰਖਾ ਬਾਬਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਖੰਨਾ ਦੇ ਐਸ.ਐਸ.ਪੀ. ਵਲੋਂ ਪ੍ਰੈਸ ਕਾਨਫ਼ਰੰਸ ਕਰਕੇ ਕਈ ਨਵੇਂ ਖੁਲਾਸੇ ਕੀਤੇ ਗਏ ਹਨ। ਇਕ ਅਹਿਮ ਜਾਣਕਾਰੀ ਮਿਲੀ ਹੈ ਕਿ ਏ.ਕੇ.ਐਫ., ਅੰਮ੍ਰਿਤਪਾਲ ਦੀ ਤਰਫੋਂ ਇਕ.....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 24 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਫ਼ਤਹਿਗੜ੍ਹ ਸਾਹਿਬ

ਸੜਕਾਂ ਦੀ ਮੁਰੰਮਤ 'ਚ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਡੀ.ਸੀ. ਸ਼ੇਰਗਿੱਲ

ਫ਼ਤਹਿਗੜ੍ਹ ਸਾਹਿਬ, 8 ਦਸੰਬਰ (ਬਲਜਿੰਦਰ ਸਿੰਘ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸ਼ਹੀਦੀ ਸਭਾ ਤੋਂ ਪਹਿਲਾਂ ਜ਼ਿਲ੍ਹੇ ਦੀਆਂ ਸੜਕਾਂ ਦੇ ਕੰਮ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ ਤੇ ਇਸ ਕੰਮ 'ਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਹ ਆਦੇਸ਼ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਬੱਚਤ ਭਵਨ ਵਿਖੇ ਸ਼ਹੀਦੀ ਸਭਾ ਸਬੰਧੀ ਕੀਤੀ ਮੀਟਿੰਗ ਦੌਰਾਨ ਸਬੰਧਿਤ ਅਧਿਕਾਰੀਆਂ ਨੂੰ ਦਿੱਤੇ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਸੜਕਾਂ ਦੀ ਮੁਰੰਮਤ ਦੇ ਕੰਮ 'ਚ ਕਿਸੇ ਕਿਸਮ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਕੰਮ ਦੇ ਮਿਆਰ 'ਚ ਅਣਗਹਿਲੀ ਵਿਖਾਉਣ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਜ਼ਿਲ੍ਹੇ 'ਚ ਬਣੀਆਂ ਸੜਕਾਂ ਦੇ ਕੰਮਾਂ ਦੀ ਗੁਣਵੱਤਾ ਦੀ ਜਾਂਚ ਕਰਨ ਵਾਸਤੇ ਸਮੂਹ ਮਾਲ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਅਤੇ ਮਾਲ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਹਨ ਕਿ ਸੜਕਾਂ ਦੇ ਕੰਮ ਦੀ ਗੁਣਵੱਤਾ ਦੀ ਜਾਂਚ ਕਰਕੇ ਤੁਰੰਤ ਰਿਪੋਰਟ ਦਿੱਤੀ ਜਾਵੇ ਤਾਂ ਜੋ ਕੰਮਾਂ 'ਚ ਕੁਤਾਹੀ ਵਿਖਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ | ਡੀ.ਸੀ. ਸ਼ੇਰਗਿੱਲ ਨੇ ਅਧਿਕਾਰੀਆਂ ਨੂੰ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਦੇ ਸਦਰ ਮੁਕਾਮ ਤੋਂ 15 ਕਿੱਲੋਮੀਟਰ ਆਲੇ ਦੁਆਲੇ ਦੀਆਂ ਸੜਕਾਂ ਸ਼ਹੀਦੀ ਸਭਾ ਤੋਂ ਪਹਿਲਾਂ ਪੂਰੀ ਤਰ੍ਹਾਂ ਤਿਆਰ ਹੋਣੀਆਂ ਚਾਹੀਦੀਆਂ ਹਨ | ਉਨ੍ਹਾਂ ਕਿਹਾ ਕਿ ਜੀ.ਟੀ. ਰੋਡ ਤੇ ਹੋਰ ਪ੍ਰਮੁੱਖ ਸੜਕਾਂ 'ਤੇ ਬਣਾਏ ਗਏ ਅਣਅਧਿਕਾਰਤ ਕੱਟਾਂ ਨੂੰ ਤੁਰੰਤ ਬੰਦ ਕਰਵਾਇਆ ਜਾਵੇ | ਮੀਟਿੰਗ 'ਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪਿ੍ਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਿਨੇਸ਼ ਵਸ਼ਿਸ਼ਟ, ਐਸ.ਪੀ. (ਐਚ) ਰਮਿੰਦਰ ਸਿੰਘ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਹਰਪ੍ਰੀਤ ਸਿੰਘ ਅਟਵਾਲ, ਐਸ.ਡੀ.ਐਮ. ਬਸੀ ਪਠਾਣਾਂ ਅਸ਼ੋਕ ਕੁਮਾਰ, ਐਸ.ਡੀ.ਐਮ. ਅਮਲੋਹ ਗੁਰਵਿੰਦਰ ਸਿੰਘ ਜੌਹਲ, ਡੀ.ਐਸ.ਪੀ. ਗੁਰਬੰਸ ਸਿੰਘ ਬੈਂਸ, ਤਹਿਸੀਲਦਾਰ ਫ਼ਤਹਿਗੜ੍ਹ ਸਾਹਿਬ ਬਾਦਲਦੀਨ ਅਤੇ ਤਹਿਸੀਲਦਾਰ ਅਮਲੋਹ ਅੰਕਿਤਾ ਅਗਰਵਾਲ ਆਦਿ ਅਧਿਕਾਰੀ ਹਾਜ਼ਰ ਸਨ |

ਚੀਮਾ ਦੀ ਅਗਵਾਈ ਹੇਠ ਵਫ਼ਦ ਨੇ ਸੁਖਬੀਰ ਨਾਲ ਕੀਤੀ ਮੁਲਾਕਾਤ

ਫ਼ਤਹਿਗੜ੍ਹ ਸਾਹਿਬ, 8 ਦਸੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਹਿਮਾਚਲ ਤੇ ਗੁਜਰਾਤ ਚੋਣਾਂ ਦੇ ਨਤੀਜਿਆਂ ਦੌਰਾਨ ਆਮ ਆਦਮੀ ਪਾਰਟੀ ਨੂੰ ਮਿਲੀ ਨਮੋਸ਼ੀਜਨਕ ਹਾਰ 'ਤੇ ਤਨਜ਼ ਕੱਸਦਿਆਂ ਕਿਹਾ ...

ਪੂਰੀ ਖ਼ਬਰ »

ਗੁਜਰਾਤ ਤੇ ਹਿਮਾਚਲ ਦੇ ਲੋਕਾਂ ਨੇ 'ਆਪ' ਪਾਰਟੀ ਨੂੰ ਨਕਾਰਿਆ-ਕੁਲਦੀਪ ਸਿੱਧੂਪੁਰ

ਫ਼ਤਹਿਗੜ੍ਹ ਸਾਹਿਬ, 8 ਦਸੰਬਰ (ਪੱਤਰ ਪ੍ਰੇਰਕ)-ਭਾਰਤੀ ਜਨਤਾ ਪਾਰਟੀ ਫ਼ਤਹਿਗੜ੍ਹ ਸਾਹਿਬ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਿੱਧੂਪੁਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਿਰਫ਼ ਹਵਾ ਵਿਚ ਹੈ, ਜ਼ਮੀਨੀ ਪੱਧਰ 'ਤੇ ਇਨ੍ਹਾਂ ਦਾ ਕੋਈ ਵੀ ਵਜੂਦ ਨਹੀਂ ਹੈ ਤੇ ਦੇਸ਼ ਦੇ ਲੋਕ ...

ਪੂਰੀ ਖ਼ਬਰ »

ਸਾਂਝ ਕੇਂਦਰ ਬਸੀ ਪਠਾਣਾਂ ਨੇ ਆਈ.ਟੀ.ਆਈ. 'ਚ ਸੈਮੀਨਾਰ ਕਰਵਾਇਆ

ਬਸੀ ਪਠਾਣਾਂ, 8 ਦਸੰਬਰ (ਐਚ.ਐਸ. ਗੌਤਮ)-ਸਬ ਡਵੀਜ਼ਨ ਸਾਂਝ ਕੇਂਦਰ ਬਸੀ ਪਠਾਣਾਂ ਵਲੋਂ ਇੰਚਾਰਜ ਕੁਲਵਿੰਦਰ ਸਿੰਘ ਦੀ ਅਗਵਾਈ 'ਚ ਸਰਕਾਰੀ ਆਈ.ਟੀ.ਆਈ. ਬਸੀ ਪਠਾਣਾਂ ਵਿਖੇ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਜ਼ਿਲ੍ਹਾ ਇੰਚਾਰਜ ਸਾਂਝ ਕੇਂਦਰ ਇੰਸਪੈਕਟਰ ਰਾਜੀਵ ਰਾਏ ...

ਪੂਰੀ ਖ਼ਬਰ »

ਪੀਰ ਬਾਬਾ ਜਮਾਲ ਸ਼ਾਹ ਦੀ ਦਰਗਾਹ 'ਤੇ ਸਾਲਾਨਾ ਉਤਸਵ ਮਨਾਇਆ

ਬਸੀ ਪਠਾਣਾਂ, 8 ਦਸੰਬਰ (ਐਚ.ਐਸ ਗੌਤਮ)-ਅੱਜ ਪੁਰਾਤਨ ਪੁਲਿਸ ਸਿਟੀ ਵਿਖੇ ਪੀਰ ਬਾਬਾ ਜਮਾਲ ਸ਼ਾਹ ਦੀ ਦਰਗਾਹ 'ਤੇ ਸਾਲਾਨਾ ਉਤਸਵ ਸ਼ਹਿਰ ਨਿਵਾਸੀਆਂ, ਪੁਲਿਸ ਤੇ ਪ੍ਰਬੰਧਕਾਂ ਵਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਚਾਦਰ ਚੜ੍ਹਾਉਣ ਦੀ ਰਸਮ ਹਲਕਾ ...

ਪੂਰੀ ਖ਼ਬਰ »

ਉਪ ਮੰਡਲ ਮੈਜਿਸਟਰੇਟ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ

ਖਮਾਣੋਂ, 8 ਦਸੰਬਰ (ਜੋਗਿੰਦਰ ਪਾਲ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਮ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਨ ਲਈ ਤੇ ਆਮ ਲੋਕਾਂ ਤੱਕ ਪਹੁੰਚਣ ਲਈ ਸਰਕਾਰ ਵਲੋਂ ਹਰ ਸਮੇਂ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ | ਜਿਸ 'ਚ ਹੁਣ ਸਰਕਾਰ ਨੇ ਸਬ ਡਵੀਜ਼ਨ ਪੱਧਰ ਦੇ ...

ਪੂਰੀ ਖ਼ਬਰ »

ਪਾਰਟੀ ਪ੍ਰਤੀ ਵਫ਼ਾਦਾਰੀ ਨਾਲ ਸੇਵਾਵਾਂ ਨਿਭਾਉਣ ਵਾਲੇ ਨੌਜਵਾਨਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ-ਟੌਹੜਾ

ਗੁਜਰਾਤ 'ਚ ਭਾਜਪਾ ਦੀ ਹੋਈ ਇਤਿਹਾਸਕ ਜਿੱਤ 'ਤੇ ਦਿੱਤੀ ਵਧਾਈ ਮੰਡੀ ਗੋਬਿੰਦਗੜ੍ਹ, 8 ਦਸੰਬਰ (ਬਲਜਿੰਦਰ ਸਿੰਘ)-ਭਾਜਪਾ ਯੁਵਾ ਮੋਰਚਾ ਪੰਜਾਬ ਦੇ ਪ੍ਰਧਾਨ ਇੰਜੀ. ਕੰਵਰਵੀਰ ਸਿੰਘ ਟੌਹੜਾ ਨੇ ਕਿਹਾ ਕਿ ਸੂਬੇ 'ਚ ਭਾਜਪਾ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ 'ਚ ...

ਪੂਰੀ ਖ਼ਬਰ »

ਬਿਮਾਰੀਆਂ ਤੋਂ ਬਚਾਅ ਲਈ ਕੈਂਪ

ਫ਼ਤਹਿਗੜ੍ਹ ਸਾਹਿਬ, 8 ਦਸੰਬਰ (ਰਾਜਿੰਦਰ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਦੇ ਨਿਰਦੇਸ਼ਾਂ 'ਤੇ ਸੀਨੀਅਰ ਮੈਡੀਕਲ ਅਫ਼ਸਰ ਭੁਪਿੰਦਰ ਸਿੰਘ ਦੀ ਅਗਵਾਈ 'ਚ ਪ੍ਰਾਇਮਰੀ ਹੈਲਥ ਸੈਂਟਰ ਬਲਾਹੜੀ ਕਲਾਂ ਵਲੋਂ ਪਿੰਡ ਈਸਰਹੇਲ ਵਿਖੇ ਮਲੇਰੀਆ, ਡੇਂਗੂ ਤੇ ਚਿਕਨਗੁਨੀਆਂ ...

ਪੂਰੀ ਖ਼ਬਰ »

ਕੈਲੀਫੋਰਨੀਆ ਯੂਨੀਵਰਸਿਟੀ ਦੇ ਪ੍ਰੋਫੈਸਰ ਵਲੋਂ ਵਿਸ਼ਵ ਯੂਨੀਵਰਸਿਟੀ 'ਚ ਲੈਕਚਰ

ਫ਼ਤਹਿਗੜ੍ਹ ਸਾਹਿਬ, 8 ਦਸੰਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰ੍ਰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਪੰਜਾਬੀ ਵਿਭਾਗ ਵਲੋਂ ਭਾਈ ਕਾਹਨ ਸਿੰਘ ਨਾਭਾ ਦੇ ਜਨਮ ਦਿਹਾੜੇ ਨੂੰ ਸਮਰਪਿਤ 'ਵਿਦੇਸ਼ਾਂ 'ਚ ਪੰਜਾਬੀ ਪੜ੍ਹਾਉਣ ਦੀਆਂ ਮੁਸ਼ਕਿਲਾਂ ਤੇ ...

ਪੂਰੀ ਖ਼ਬਰ »

'ਕਲੀਅਰ ਵਿਜ਼ਨ ਪੰਜਾਬ' ਅਭਿਆਨ ਤਹਿਤ ਅੱਖਾਂ ਦਾ ਜਾਂਚ ਕੈਂਪ

ਫ਼ਤਹਿਗੜ੍ਹ ਸਾਹਿਬ, 8 ਦਸੰਬਰ (ਰਾਜਿੰਦਰ ਸਿੰਘ)-ਸਰਕਾਰੀ ਹਾਈ ਸਕੂਲ ਅਲੀਪੁਰ ਸੌਢੀਆਂ ਵਿਖੇ ਵਿਜ਼ਨ ਸਪਰਿੰਗ ਵਲੋਂ 'ਕਲੀਅਰ ਵਿਜ਼ਨ ਪੰਜਾਬ' ਅਭਿਆਨ ਤਹਿਤ ਟੀਮ ਇੰਚਾਰਜ ਰੋਹਨ ਸਰੋਹਾ ਦੀ ਅਗਵਾਈ ਹੇਠ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਇਸ ਮੌਕੇ ਸਕੂਲ ...

ਪੂਰੀ ਖ਼ਬਰ »

ਨੌਜਵਾਨ ਵਲੋਂ ਖ਼ੁਦਕੁਸ਼ੀ

ਸੰਘੋਲ/ਭੜੀ, 8 ਦਸੰਬਰ (ਪਰਮਵੀਰ ਸਿੰਘ ਧਨੋਆ/ਭਰਪੂਰ ਸਿੰਘ)-ਪਿੰਡ ਜੱਲੋਵਾਲ ਵਿਖੇ ਬੀਤੀ ਰਾਤ ਇਕ ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ ਗੁਰਮੀਤ ਸਿੰਘ (35) ਵਾਸੀ ਜੱਲੋਵਾਲ ਵਜੋਂ ਹੋਈ ਹੈ | ਦੱਸਿਆ ਜਾਂਦਾ ਹੈ ਕਿ ਪਰਿਵਾਰ ਕਰੀਬ 2 ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਮੰਡੀ ਗੋਬਿੰਦਗੜ੍ਹ, 8 ਦਸੰਬਰ (ਮੁਕੇਸ਼ ਘਈ)-ਮੰਡੀ ਗੋਬਿੰਦਗੜ੍ਹ ਪੁਲਿਸ ਨੂੰ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ | ਥਾਣਾ ਮੁਖੀ ਆਕਾਸ਼ ਦੱਤ ਮੁਤਾਬਿਕ ਅੱਜ ਸਵੇਰੇ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਬੱਸ ਸਟੈਂਡ, ਨਿਰੰਕਾਰੀ ਭਵਨ ਦੇ ਨੇੜੇ ਇਕ ਵਿਅਕਤੀ ਦੀ ਲਾਸ਼ ...

ਪੂਰੀ ਖ਼ਬਰ »

ਲੋਕ ਸਭਾ ਮੈਂਬਰ ਅਮਰ ਸਿੰਘ ਨੇ ਸੰਸਦ 'ਚ ਕਿਸਾਨਾਂ ਦਾ ਮੁੱਦਾ ਚੁੱਕਿਆ

ਬਸੀ ਪਠਾਣਾਂ, 8 ਦਸੰਬਰ (ਰਵਿੰਦਰ ਮੌਦਗਿਲ)-ਪੰਜਾਬ ਦੇ ਫ਼ਤਹਿਗੜ੍ਹ ਸਾਹਿਬ ਹਲਕੇ ਦੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਲੋਕ ਸਭਾ 'ਚ ਬੋਲਦਿਆਂ ਸਦਨ ਨੂੰ ਦੱਸਿਆ ਕਿ ਸਾਲ 2022 ਪੰਜਾਬ ਦੇ ਕਿਸਾਨਾਂ ਲਈ ਬਹੁਤ ਔਖਾ ਸਾਲ ਸਾਬਤ ਹੋ ਰਿਹਾ ਹੈ | ਪਹਿਲਾਂ ਤੇਜ਼ ਗਰਮੀ ਦੀ ਲਹਿਰ ਨੇ ...

ਪੂਰੀ ਖ਼ਬਰ »

ਬਜਵਾੜਾ ਵਿਖੇ ਹੋਇਆ ਅਡੋਲਸੈਂਟ ਐਜੂਕੇਸ਼ਨ ਸਮਾਗਮ ਕੋਟਲਾ

ਫ਼ਤਹਿਗੜ੍ਹ ਸਾਹਿਬ, 8 ਦਸੰਬਰ (ਰਾਜਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਡਿੰਪਲ ਮਦਾਨ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਮਸ਼ੇਰ ਸਿੰਘ ਦੇ ਆਦੇਸ਼ਾਂ ਅਨੁਸਾਰ ਬਲਾਕ ਸ੍ਰੀ ਫ਼ਤਹਿਗੜ੍ਹ ਸਾਹਿਬ ਦਾ ਅਡੋਲਸੈਂਟ ਐਜੂਕੇਸ਼ਨ ਪ੍ਰੋਗਰਾਮ ਸਰਕਾਰੀ ...

ਪੂਰੀ ਖ਼ਬਰ »

ਬਾਰ ਅਸੋਸੀਏਸ਼ਨ ਖਮਾਣੋਂ ਦੀ ਸਰਬਸੰਮਤੀ ਨਾਲ ਚੋਣ

ਖਮਾਣੋਂ, 8 ਦਸੰਬਰ (ਜੋਗਿੰਦਰ ਪਾਲ)-ਖਮਾਣੋਂ ਬਾਰ ਅਸੋਸੀਏਸ਼ਨ ਦੀ ਸਰਬਸੰਮਤੀ ਨਾਲ ਚੋਣ ਹੋਈ ਜਿਸ 'ਚ ਗੌਰਵ ਜੋਸ਼ੀ ਪ੍ਰਧਾਨ ਤੇ ਰੁਪਿੰਦਰ ਸਿੰਘ ਰਾਮਗੜ੍ਹ ਮੀਤ ਪ੍ਰਧਾਨ ਚੁਣੇ ਗਏ, ਹੋਰਨਾਂ ਅਹੁਦੇਦਾਰਾਂ 'ਚ ਜੇ. ਵੀ ਰਾਣਾ ਸਕੱਤਰ, ਜੁਆਇੰਟ ਸਕੱਤਰ ਪਰਮਿੰਦਰ ਧਾਰਨੀ ਤੇ ...

ਪੂਰੀ ਖ਼ਬਰ »

ਸਿੰਘੂ ਬਾਰਡਰ ਲਈ 11 ਨੂੰ ਕਿਸਾਨਾਂ ਦਾ ਜਥਾ ਹੋਵੇਗਾ ਰਵਾਨਾ

ਸੰਘੋਲ/ਖਮਾਣੋਂ, 8 ਦਸੰਬਰ (ਪਰਮਵੀਰ ਸਿੰਘ ਧਨੋਆ/ ਜੋਗਿੰਦਰਪਾਲ)-11 ਦਸੰਬਰ ਨੂੰ ਕਿਸਾਨ ਯੂਨੀਅਨ ਵਲੋਂ ਸਿੰਘੂ ਬਾਰਡਰ 'ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੇ ਸ਼ਰਧਾਂਜਲੀ ਸਮਾਗਮ 'ਚ ਬਲਾਕ ਦੇ ਕਿਸਾਨਾਂ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ | ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਸ਼ਹੀਦੀ ਸਭਾ ਦੇ ਪ੍ਰਬੰਧਾਂ ਤਹਿਤ ਜ਼ਿਲ੍ਹੇ ਦੇ ਪੁਲਿਸ ਮੁਲਾਜ਼ਮਾਂ ਨੂੰ ਕੀਤਾ ਚੌਕਸ

ਫ਼ਤਹਿਗੜ੍ਹ ਸਾਹਿਬ, 8 ਦਸੰਬਰ (ਬਲਜਿੰਦਰ ਸਿੰਘ)-ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ 26 ਤੋਂ 28 ਦਸੰਬਰ ਤੱਕ ਲੱਗਣ ਵਾਲੀ ਸਾਲਾਨਾ ਸ਼ਹੀਦੀ ਸਿੰਘ ਸਭਾ ਦੀਆਂ ਤਿਆਰੀਆਂ ਨੂੰ ਲੈ ਕੇ ਜ਼ਿਲ੍ਹੇ ਦੀ ਪੁਲਿਸ ਨੂੰ ਚੌਕਸ ਕਰ ਦਿੱਤਾ ਹੈ ਤੇ ਸ਼ਹੀਦੀ ਜੋੜ ਮੇਲ ਮੌਕੇ ਲੱਖਾਂ ਦੀ ...

ਪੂਰੀ ਖ਼ਬਰ »

ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ- ਬਿਕਰਮਜੀਤ ਚੀਮਾ

ਅਮਲੋਹ, 8 ਦਸੰਬਰ (ਕੇਵਲ ਸਿੰਘ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵ-ਨਿਯੁਕਤ ਜਨਰਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਗਰਗ ਤੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਵਿਖੇ ਇਨਾਮ ਵੰਡ ਸਮਾਗਮ

ਸਨੌਰ, 8 ਦਸੰਬਰ (ਸੋਖਲ)-ਸਰਕਾਰੀ ਹਾਈ ਸਕੂਲ ਅਸਰਪੁਰ ਵਿਖੇ ਸਾਲਾਨਾ ਸਮਾਗਮ ਤੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਜਿਸ 'ਚ ਸਕੂਲ ਦੀ ਐਸ.ਐਮ.ਸੀ. ਕਮੇਟੀ ਤੇ ਪਿੰਡ ਦੀ ਪੰਚਾਇਤ ਦਾ ਪੂਰਾ ਸਹਿਯੋਗ ਰਿਹਾ | ਸਮਾਗਮ 'ਚ ਬਤੌਰ ਮੁੱਖ ਮਹਿਮਾਨ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਐਸ.ਕੇ.ਐਮ. ਦੇ ਸੱਦੇ 'ਤੇ 11 ਨੂੰ ਸੰਸਦ ਮੈਂਬਰਾਂ ਦੇ ਘਰ ਰੋਸ ਪ੍ਰਦਰਸ਼ਨ ਕਰਕੇ ਮੰਗ ਪੱਤਰ ਦਿੱਤੇ ਜਾਣਗੇ

ਸ਼ੁਤਰਾਣਾ, 8 ਦਸੰਬਰ (ਬਲਦੇਵ ਸਿੰਘ ਮਹਿਰੋਕ)-ਸੰਯੁਕਤ ਕਿਸਾਨ ਮੋਰਚੇ (ਐਸ.ਕੇ.ਐਮ.) ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ 11 ਦਸੰਬਰ (ਐਤਵਾਰ) ਨੂੰ ਮੌਜੂਦਾ ਸੰਸਦ ਮੈਂਬਰਾਂ ਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕਰਕੇ ਮੰਗ ਪੱਤਰ ਦਿੱਤੇ ...

ਪੂਰੀ ਖ਼ਬਰ »

ਸਬਜ਼ੀ ਮੰਡੀ ਨਾਭਾ ਦੇ ਆੜ੍ਹਤੀਆਂ ਵਲੋਂ ਵਿਧਾਇਕ ਦੇਵ ਮਾਨ ਦਾ ਸਨਮਾਨ

ਨਾਭਾ, 8 ਦਸੰਬਰ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਦੀ ਸਬਜ਼ੀ ਮੰਡੀ ਦੀ ਆੜ੍ਹਤੀਆ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਉਪਰੰਤ ਵਿਧਾਇਕ ਦੇਵ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ...

ਪੂਰੀ ਖ਼ਬਰ »

ਸਰਕਾਰਾਂ ਸਾਬਕਾ ਫ਼ੌਜੀਆਂ ਨੂੰ ਬਣਦਾ ਮਾਣ-ਸਨਮਾਨ ਨਹੀਂ ਦੇ ਰਹੀਆਂ-ਨਾਜਰ

ਨਾਭਾ, 8 ਦਸੰਬਰ (ਕਰਮਜੀਤ ਸਿੰਘ)-ਦੇਸ਼ ਦੀ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਫ਼ੌਜੀਆਂ ਵਲੋਂ ਦੇਸ਼ ਲਈ ਕੀਤੀਆਂ ਕੁਰਬਾਨੀਆਂ ਦਾ ਨਾ ਤਾਂ ਸਤਿਕਾਰ ਕਰ ਰਹੀਆਂ ਹਨ ਤੇ ਨਾ ਹੀ ਮੁੱਲ ਪਾ ਰਹੀਆਂ ਹਨ | ਇਹ ਗੱਲ 1971 ਦੀ ਭਾਰਤ-ਪਾਕਿਸਤਾਨ ਜੰਗ ਵਿਚ ਲੜਦੇ ਹੋਏ ਭਾਰਤ ਸਰਕਾਰ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਦਫ਼ਤਰ ਭੁੱਨਰਹੇੜੀ 'ਚ ਮੁਲਾਜ਼ਮ ਜਥੇਬੰਦੀਆਂ ਦੀ ਹੜਤਾਲ 17ਵੇਂ ਦਿਨ ਵੀ ਜਾਰੀ

ਭੁਨਰਹੇੜੀ, 8 ਦਸੰਬਰ (ਧਨਵੰਤ ਸਿੰਘ)-ਬੀ.ਡੀ.ਪੀ.ਓ. ਦਫ਼ਤਰ ਭੁੱਨਰਹੇੜੀ 'ਚ ਮੁਲਾਜ਼ਮ ਜਥੇਬੰਦੀਆਂ ਦੀ ਹੜਤਾਲ 17ਵੇਂ ਦਿਨ ਵੀ ਜਾਰੀ ਰਹੀ | ਪੰਚਾਇਤ ਸਕੱਤਰ ਗ੍ਰਾਮ ਸੇਵਕ, ਸੰਮਤੀ ਕਰਮਚਾਰੀ ਤੇ ਪੰਚਾਇਤ ਯੂਨੀਅਨ ਬਲਾਕ ਭੁੱਨਰਹੇੜੀ ਵਲੋਂ ਸਟੇਟ ਐਕਸ਼ਨ ਕਮੇਟੀ ਦੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਬਹੁ-ਭਾਸ਼ੀ ਕਵੀ ਦਰਬਾਰ ਕਰਵਾਇਆ

ਪਟਿਆਲਾ, 8 ਦਸੰਬਰ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਦੇ ਹਿੰਦੀ ਵਿਭਾਗ ਵਲੋਂ ਅੱਜ ਬਹੁ-ਭਾਸ਼ੀ ਕਵੀ ਦਰਬਾਰ ਦਾ ਕਰਵਾਇਆ ਗਿਆ | ਜਿਸ 'ਚ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ 'ਚ ਭਾਗ ਲਿਆ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਧਰਮਿੰਦਰ ਸਿੰਘ ...

ਪੂਰੀ ਖ਼ਬਰ »

'ਆਪ' ਵੋਟਰਾਂ ਨੂੰ ਗੰੁਮਰਾਹ ਕਰਨ 'ਚ ਅਸਫ਼ਲ ਰਹੀ-ਡਾ. ਨਰੇਸ਼ ਚੌਹਾਨ

ਖਮਾਣੋਂ, 8 ਦਸੰਬਰ (ਮਨਮੋਹਣ ਸਿੰਘ ਕਲੇਰ)-ਆਮ ਆਦਮੀ ਪਾਰਟੀ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਝੂਠਾ ਪ੍ਰਚਾਰ ਕਰਕੇ ਗੁੰਮਰਾਹ ਕਰਨ ਦੇ ਯਤਨਾਂ 'ਚ ਅਸਫ਼ਲ ਰਹੀ ਹੈ, ਜਿਸ ਕਰਕੇ ਇਸ ਪਾਰਟੀ ਨੂੰ ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਦੇ ਲੋਕਾਂ ਨੇ ਮੂੰਹ ਨਾ ...

ਪੂਰੀ ਖ਼ਬਰ »

ਏਡਜ਼ ਸੰਬੰਧੀ ਜਾਗਰੂਕਤਾ ਫੈਲਾਉਣ ਲਈ ਰੈਲੀ

ਅਮਲੋਹ, 8 ਦਸੰਬਰ (ਕੇਵਲ ਸਿੰਘ)-ਏਡਜ਼ ਸਬੰਧੀ ਜਾਗਰੂਕਤਾ ਫੈਲਾਉਣ ਲਈ ਕਮਿਊਨਿਟੀ ਹੈਲਥ ਨਰਸਿੰਗ ਵਿਭਾਗ, ਸਕੂਲ ਆਫ਼ ਨਰਸਿੰਗ, ਦੇਸ਼ ਭਗਤ ਯੂਨੀਵਰਸਿਟੀ ਵਲੋਂ ਸਕੂਲ ਆਫ਼ ਨਰਸਿੰਗ ਦੇ ਇੰਚਾਰਜ ਪ੍ਰੋਫੈਸਰ ਲਵਸਮਪੁਰਨਜੋਤ ਕੌਰ ਤੇ ਕਮਿਊਨਿਟੀ ਹੈਲਥ ਨਰਸਿੰਗ ਵਿਭਾਗ ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਸਰਹਿੰਦ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 8 ਦਸੰਬਰ (ਮਨਪ੍ਰੀਤ ਸਿੰਘ)-ਪਾਵਰਕਾਮ ਦੀ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਯੂਨਿਟ ਸਰਹਿੰਦ ਦੀ ਅਹਿਮ ਮੀਟਿੰਗ ਪ੍ਰਧਾਨ ਰਾਜ ਸਿੰਘ ਬੱਲ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਰਕਲ ਪ੍ਰਧਾਨ ਤਰਸੇਮ ਲਾਲ, ਸਰਕਲ ਜਨਰਲ ਸਕੱਤਰ ਇੰਦਰਜੀਤ ਸਿੰਘ ਅਕਾਲ, ...

ਪੂਰੀ ਖ਼ਬਰ »

ਭਾਜਪਾ ਯੁਵਾ ਮੋਰਚਾ ਦੇ ਸੂਬਾ ਪ੍ਰਧਾਨ ਕੰਵਰਵੀਰ ਸਿੰਘ ਟੌਹੜਾ ਨੇ ਕੌਮੀ ਪ੍ਰਧਾਨ ਤੇਜੱਸਵੀ ਸੂਰੀਆ ਨਾਲ ਕੀਤੀ ਮੁਲਾਕਾਤ

ਫ਼ਤਹਿਗੜ੍ਹ ਸਾਹਿਬ, 8 ਦਸੰਬਰ (ਬਲਜਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਪੰਜਾਬ ਦੇ ਨਵ-ਨਿਯੁਕਤ ਪ੍ਰਧਾਨ ਇੰਜੀ. ਕੰਵਰਵੀਰ ਸਿੰਘ ਟੌਹੜਾ ਨੇ ਕੌਮੀ ਪ੍ਰਧਾਨ ਤੇਜੱਸਵੀ ਸੂਰੀਆ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ | ਜਿਸ ਦੌਰਾਨ ਨੌਜਵਾਨਾਂ ਨੂੰ ਸੰਗਠਿਤ ...

ਪੂਰੀ ਖ਼ਬਰ »

ਜੀ.ਟੀ.ਬੀ ਸਕੂਲ ਦੀ ਅਧਿਆਪਕਾ ਪੁਸ਼ਪਾ ਰਾਣੀ ਸਰਬੋਤਮ ਅਧਿਆਪਕ ਪੁਰਸਕਾਰ ਨਾਲ ਸਨਮਾਨਿਤ

ਬਸੀ ਪਠਾਣਾਂ, 8 ਦਸੰਬਰ (ਰਵਿੰਦਰ ਮੌਦਗਿਲ)-ਬਲਾਕ ਬਸੀ ਪਠਾਣਾਂ ਅਧੀਨ ਜੀ.ਟੀ.ਬੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਰੈਲੋਂ ਦੀ ਹੋਣਹਾਰ ਮਿਹਨਤੀ ਹਿੰਦੀ ਅਧਿਆਪਕਾ ਪੁਸ਼ਪਾ ਰਾਣੀ ਨੂੰ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ ਆਫ਼ ਪੰਜਾਬ ਵਲੋਂ ਸਭ ਤੋਂ ...

ਪੂਰੀ ਖ਼ਬਰ »

ਨਿਗਮ ਕਮਿਸ਼ਨਰ ਨੇ ਘਰ-ਘਰ ਪਹੁੰਚ ਕੇ ਕੂੜੇ ਦੀ ਸੁਚੱਜੀ ਸੰਭਾਲ ਬਾਰੇ ਕੀਤਾ ਜਾਗਰੂਕ

ਪਟਿਆਲਾ, 8 ਦਸੰਬਰ (ਗੁਰਵਿੰਦਰ ਸਿੰਘ ਔਲਖ)-ਕੂੜੇ ਨੂੰ ਸਹੀ ਢੰਗ ਨਾਲ ਸੰਭਾਲਣ ਦੀ ਮੁੱਖ ਜ਼ਿੰਮੇਵਾਰੀ ਕੂੜਾ ਜਨਰੇਟਰ ਦੀ ਹੈ | ਜੇਕਰ ਗਿੱਲੇ ਤੇ ਸੁੱਕੇ ਕੂੜੇ ਨੂੰ ਸ਼ੁਰੂ 'ਚ ਹੀ ਵੱਖ-ਵੱਖ ਕਰ ਦਿੱਤਾ ਜਾਵੇ ਤਾਂ ਕੂੜੇ ਦਾ ਨਿਪਟਾਰਾ ਬਹੁਤ ਹੀ ਆਸਾਨ ਤੇ ਵਾਤਾਵਰਨ ...

ਪੂਰੀ ਖ਼ਬਰ »

ਲੋਕਾਂ ਦੇ ਮਸਲਿਆਂ ਦੇ ਹੱਲ ਲਈ 12 ਨੂੰ ਐਸ.ਡੀ.ਐਮ. ਦੂਧਨ ਸਾਧਾਂ ਅਧਿਕਾਰੀਆਂ ਸਮੇਤ ਪਿੰਡ ਭਸਮੜਾ ਤੇ ਸ਼ੇਖੂਪੁਰ ਪੁੱਜਣਗੇ

ਦੇਵੀਗੜ੍ਹ, 8 ਦਸੰਬਰ (ਰਾਜਿੰਦਰ ਸਿੰਘ ਮੌਜੀ)-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਸ.ਡੀ.ਐਮ. ਦੂਧਨਸਾਧਾਂ ਕਿਰਪਾਲਵੀਰ ਸਿੰਘ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਤੇ ਮਸਲਿਆਂ ਦੇ ਹੱਲ ਕਰਨ ਸਮੇਤ ਇਲਾਕੇ ਦੇ ਵਸਨੀਕਾਂ ਦੇ ਸਰਕਾਰੀ ...

ਪੂਰੀ ਖ਼ਬਰ »

ਗੱਡੀਆਂ 'ਤੇ ਬੱਤੀ ਤੇ ਕਾਲੀ ਫ਼ਿਲਮ ਲਗਾਉਣ ਸੰਬੰਧੀ ਪਾਬੰਦੀ ਦੇ ਹੁਕਮ ਜਾਰੀ

ਪਟਿਆਲਾ, 8 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਵਧੀਕ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੀ ਜਿੱਤ ਦੀ ਖ਼ੁਸ਼ੀ 'ਚ ਆਗੂਆਂ ਨੇ ਲੱਡੂ ਵੰਡੇ

ਪਟਿਆਲਾ, 8 ਦਸੰਬਰ (ਗੁਰਵਿੰਦਰ ਸਿੰਘ ਔਲਖ)-ਯੂਥ ਕਾਂਗਰਸ ਜ਼ਿਲ੍ਹਾ ਪ੍ਰਧਾਨ ਸੰਜੀਵ ਸ਼ਰਮਾ ਕਾਲੂ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ 'ਚ ਕਾਂਗਰਸ ਨੇ ਜਿੱਥੇ ਭਾਜਪਾ ਨੂੰ ਪਛਾੜ ਕੇ ਮੁੜ ਕਬਜ਼ਾ ਕਰ ਲਿਆ ਹੈ, ਉੱਥੇ ਹੀ ਲੋਕਾਂ ਨੇ ਝੂਠੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ 3 ਨਾਮਜ਼ਦ

ਖਮਾਣੋਂ, 8 ਦਸੰਬਰ (ਮਨਮੋਹਣ ਸਿੰਘ ਕਲੇਰ)-ਖੇੜੀ ਨੌਧ ਸਿੰਘ ਪੁਲਿਸ ਨੇ ਇਕ ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਭੈਣ, ਭਰਾ ਸਮੇਤ 3 ਵਿਅਕਤੀਆਂ ਨੂੰ ਮੁਕੱਦਮੇ 'ਚ ਨਾਮਜ਼ਦ ਕੀਤਾ ਹੈ | ਜਾਣਕਾਰੀ ਮੁਤਾਬਿਕ ਪੀੜਤ ਕਰਮਜੀਤ ਕੌਰ ਵਾਸੀ ਪਿੰਡ ਜੱਲੋਵਾਲ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਪਾਈਨ ਗਰੋਵ ਦੇ ਖਿਡਾਰੀ ਨੇ ਕੁਸ਼ਤੀ 'ਚ ਹਾਸਲ ਕੀਤਾ ਤੀਜਾ ਸਥਾਨ

ਬਸੀ ਪਠਾਣਾਂ, 8 ਦਸੰਬਰ (ਰਵਿੰਦਰ ਮੌਦਗਿਲ)-ਪਾਈਨ ਗਰੋਵ ਪਬਲਿਕ ਸਕੂਲ ਬਸੀ ਪਠਾਣਾਂ ਦੇ ਹੋਣਹਾਰ ਖਿਡਾਰੀ ਸੁਖਮਨ ਸਿੰਘ ਨੇ 66ਵੀਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੌਰਾਨ ਕੁਸ਼ਤੀ 'ਚ ਤੀਜਾ ਸਥਾਨ ਹਾਸਲ ਕੀਤਾ ਹੈ | ਡਾਇਰੈਕਟਰ ਵੀਨਾ ਕੌਸ਼ਲ ਤੇ ਪਿ੍ੰ. ਨੀਤੂ ...

ਪੂਰੀ ਖ਼ਬਰ »

ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਜੀ ਦਾ ਜਨਮ ਦਿਹਾੜਾ 14 ਨੂੰ ਮਨਾਇਆ ਜਾਵੇਗਾ

ਫ਼ਤਹਿਗੜ੍ਹ ਸਾਹਿਬ, 8 ਦਸੰਬਰ (ਰਾਜਿੰਦਰ ਸਿੰਘ)-ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚੌਥੇ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਜੀ ਦਾ ਜਨਮ ਦਿਹਾੜਾ 14 ਦਸੰਬਰ ਨੰੂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮਨਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸ਼ਹੀਦੀ ਜੋੜ ਮੇਲ ਮੌਕੇ ਸੁਚੱਜੇ ਪ੍ਰਬੰਧ ਕੀਤੇ ਜਾਣਗੇ-ਮੀਤ ਹੇਅਰ

ਫ਼ਤਹਿਗੜ੍ਹ ਸਾਹਿਬ, 8 ਦਸੰਬਰ (ਮਨਪ੍ਰੀਤ ਸਿੰਘ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਦੇ ਪ੍ਰਬੰਧ ਸੁਚੱਜੇ ਢੰਗ ਨਾਲ ਕੀਤੇ ...

ਪੂਰੀ ਖ਼ਬਰ »

ਮੁੱਖ ਮੰਤਰੀ ਆਮ ਲੋਕਾਂ ਦੀ ਹਿਫ਼ਾਜ਼ਤ ਲਈ ਜ਼ਿਲ੍ਹੇ 'ਚ ਪੁਲਿਸ ਨਫ਼ਰੀ 'ਚ ਵਾਧਾ ਕਰਨ-ਜਥੇ. ਮਨੈਲੀ

ਖਮਾਣੋਂ, 8 ਦਸੰਬਰ (ਮਨਮੋਹਣ ਸਿੰਘ ਕਲੇਰ)-ਖਮਾਣੋਂ ਸਮੇਤ ਸਮੁੱਚੇ ਜ਼ਿਲ੍ਹੇ 'ਚ ਪੁਲਿਸ ਨਫ਼ਰੀ 'ਚ ਵਾਧਾ ਕਰਕੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਆਮ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ, ਕਿਉਂਕਿ ਜ਼ਿਲ੍ਹੇ 'ਚ ਰੋਜ਼ਾਨਾ ਹੋ ਰਹੀਆਂ ਚੋਰੀਆਂ ਤੇ ਹੋਰਨਾਂ ਘਟਨਾਵਾਂ ਨੇ ...

ਪੂਰੀ ਖ਼ਬਰ »

ਪਿ੍ੰਸੀਪਲ ਡਾ. ਨੀਰੂ ਅਰੋੜਾ 'ਗੋਲਡਨ ਪਿ੍ੰਸੀਪਲ' ਖ਼ਿਤਾਬ ਨਾਲ ਸਨਮਾਨਿਤ

ਮੰਡੀ ਗੋਬਿੰਦਗੜ੍ਹ, 8 ਦਸੰਬਰ (ਮੁਕੇਸ਼ ਘਈ)-ਗੋਬਿੰਦਗੜ੍ਹ ਪਬਲਿਕ ਸਕੂਲ ਦੇ ਅਧਿਆਪਕ ਤੇ ਵਿਦਿਆਰਥੀ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਵਲੋਂ ਸਨਮਾਨਿਤ ਕੀਤੇ ਗਏ | ਸਕੂਲ ਦੇ ਪਿ੍ੰਸੀਪਲ ਡਾ. ਨੀਰੂ ਅਰੋੜਾ ਨੇ ਦੱਸਿਆ ਕਿ ਬੀਤੇ ਦਿਨੀਂ ਫੈਡਰੇਸ਼ਨ ਆਫ਼ ਪ੍ਰਾਈਵੇਟ ...

ਪੂਰੀ ਖ਼ਬਰ »

ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੇ ਭਾਜਪਾ ਤੋਂ ਤੰਗ ਆ ਕਾਂਗਰਸ ਨੂੰ ਦਿਵਾਈ ਵੱਡੀ ਜਿੱਤ-ਕੋਟਲੀ, ਜੀ.ਪੀ., ਸੂਦ

ਫ਼ਤਹਿਗੜ੍ਹ ਸਾਹਿਬ, 8 ਦਸੰਬਰ (ਮਨਪ੍ਰੀਤ ਸਿੰਘ)-ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ 'ਚ ਲੋਕਾਂ ਨੇ ਕਾਂਗਰਸ ਪਾਰਟੀ ਨੂੰ ਇਕ ਤਰਫਾ ਜਿੱਤ ਦਿਵਾਈ ਹੈ ਤੇ ਦੇਵ ਭੂਮੀ ਦੇ ਲੋਕਾਂ ਨੇ ਸਾਬਤ ਕਰ ਦਿੱਤਾ ਹੈ ਕਿ ਲੋਕ ਭਾਜਪਾ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਤੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਕਰ ਰਹੀ ਹੈ ਵੱਡੇ ਉਪਰਾਲੇ-ਵਿਧਾਇਕ ਪਠਾਣਮਾਜਰਾ, ਹੈਪੀ

ਫ਼ਤਹਿਗੜ੍ਹ ਸਾਹਿਬ, 8 ਦਸੰਬਰ (ਮਨਪ੍ਰੀਤ ਸਿੰਘ)-ਨਜ਼ਦੀਕੀ ਪਿੰਡ ਵਜ਼ੀਰਾਬਾਦ ਵਿਖੇ ਕਰਵਾਇਆ ਜਾ ਰਿਹਾ 5ਵਾਂ ਕਬੱਡੀ ਕੱਪ ਯਾਦਗਾਰੀ ਹੋ ਨਿਬੜਿਆ, ਜਿਸ ਦੀ ਪ੍ਰਧਾਨਗੀ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਵਲੋਂ ਕੀਤੀ ਗਈ ਤੇ ਇਨਾਮਾਂ ਦੀ ਵੰਡ ਵਿਧਾਇਕ ਹਰਮੀਤ ਸਿੰਘ ...

ਪੂਰੀ ਖ਼ਬਰ »

ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਬਸੀ ਪਠਾਣਾਂ ਵਲੋਂ ਆਮ ਇਜਲਾਸ ਕਰਵਾਇਆ

ਬਸੀ ਪਠਾਣਾਂ, 8 ਦਸੰਬਰ (ਐਚ.ਐਸ ਗੌਤਮ)-ਪੰਜਾਬ ਦੀ ਖੇਤੀ ਨੂੰ ਆਧੁਨਿਕ ਲੀਹਾਂ 'ਤੇ ਲਿਆਉਣ 'ਚ ਸਹਿਕਾਰਤਾ ਵਿਭਾਗ ਦਾ ਬਹੁਤ ਵੱਡਾ ਯੋਗਦਾਨ ਹੈ, ਕਿਉਂਕਿ ਜਦੋਂ ਕਿਸਾਨਾਂ ਦੀ ਫ਼ਸਲ ਦਾ ਝਾੜ ਬਹੁਤ ਘੱਟ ਸੀ ਤੇ ਕਿਸਾਨ ਆਧੁਨਿਕ ਮਸ਼ੀਨਰੀ ਦੀ ਖ਼ਰੀਦ ਨਹੀਂ ਕਰ ਸਕਦਾ ਸੀ | ਉਸ ...

ਪੂਰੀ ਖ਼ਬਰ »

ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ 26 ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਸ਼ੁਰੂ ਹੋਣਗੇ ਸਾਲਾਨਾ ਸ਼ਹੀਦ ਸਿੰਘ ਸਭਾ ਸੰਬੰਧੀ ਸਮਾਗਮ

ਫ਼ਤਹਿਗੜ੍ਹ ਸਾਹਿਬ, 8 ਦਸੰਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਦੀ ਯਾਦ 'ਚ ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ 26 ਤੋਂ 28 ਦਸੰਬਰ ਤੱਕ ਲੱਗਣ ...

ਪੂਰੀ ਖ਼ਬਰ »

ਪੂਰਨਮਾਸ਼ੀ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ

ਬਸੀ ਪਠਾਣਾਂ, 8 ਦਸੰਬਰ (ਰਵਿੰਦਰ ਮੌਦਗਿਲ)-ਇਤਿਹਾਸਕ ਗੁਰਦੁਆਰਾ ਮਕਾਰੋਂਪੁਰ ਸਾਹਿਬ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਬਾਬਾ ਸੋਹਣ ਸਿੰਘ ਸਲਾਣਾ ਵਾਲਿਆਂ ਦੇ ਕਵੀਸ਼ਰੀ ਜਥੇ. ਹਰਕੇਸ਼ ਸਿੰਘ, ਮਲਕੀਤ ਸਿੰਘ ਨੇ ਗੁਰੂਆਂ ਦੇ ਇਤਿਹਾਸ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਚੋਣਾਂ ਦਾ ਐਲਾਨ ਨਾ ਹੋਇਆ ਤਾਂ 26 ਨੂੰ ਸੂਬੇ 'ਚ ਖ਼ਾਲਸਾਈ ਝੰਡਾ ਮਾਰਚ ਹੋਵੇਗਾ-ਈਮਾਨ ਸਿੰਘ ਮਾਨ

ਅਮਲੋਹ, 8 ਦਸੰਬਰ (ਕੇਵਲ ਸਿੰਘ)-'ਧਾਰਾ 87' ਅਧੀਨ ਆਉਂਦੇ ਗੁਰੂਘਰਾਂ ਦੀ ਚੋਣ ਕਰਵਾਉਣ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੈ, ਗੁਰਦੁਆਰਾ ਐਕਟ ਦੀ 'ਧਾਰਾ 89' ਇਸ ਗੱਲ ਨੂੰ ਪ੍ਰਤੱਖ ਕਰਦੀ ਹੈ ਕਿ ਇਨ੍ਹਾਂ ਗੁਰੂਘਰਾਂ ਦੀਆਂ ਚੋਣਾਂ ਕਰਵਾਉਣਾ ਪੰਜਾਬ ਸਰਕਾਰ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX