ਤਾਜਾ ਖ਼ਬਰਾਂ


ਮੋਦੀ ਕਿਸੇ ਜਾਤ ਦਾ ਨਾਂਅ ਨਹੀਂ, ਇਹ ਪਛੜੀਆਂ ਸ਼੍ਰੇਣੀਆਂ ਦੇ ਸਨਮਾਨ ਦਾ ਖ਼ਿਤਾਬ ਹੈ - ਪ੍ਰਹਿਲਾਦ ਸਿੰਘ ਪਟੇਲ
. . .  48 minutes ago
ਨਵੀਂ ਦਿੱਲੀ, 24 ਮਾਰਚ - ਕੇਂਦਰੀ ਮੰਤਰੀ ਪ੍ਰਹਿਲਾਦ ਸਿੰਘ ਪਟੇਲ ਨੇ ਗਾਂਧੀ ਅਤੇ ਕਾਂਗਰਸ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਮੋਦੀ ਕਿਸੇ ਜਾਤ ਦਾ ਨਾਂਅ ਨਹੀਂ, ਇਹ ਪਛੜੀਆਂ ਸ਼੍ਰੇਣੀਆਂ ਲਈ ...
ਕਾਸਿਮ ਅਲ-ਅਰਾਜੀ, ਇਰਾਕ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਐਨ.ਐੱਸ.ਏ. ਅਜੀਤ ਡੋਵਾਲ ਦੇ ਸੱਦੇ 'ਤੇ ਭਾਰਤ ਦੇ ਦੌਰੇ 'ਤੇ
. . .  about 1 hour ago
ਨਾਗਾਲੈਂਡ ਅਤੇ ਅਰੁਣਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿਚ ਅਫਸਪਾ ਤਹਿਤ ਗੜਬੜ ਵਾਲੇ ਖੇਤਰ ਦੀ ਸਥਿਤੀ 6 ਮਹੀਨਿਆਂ ਲਈ ਵਧਾਈ
. . .  about 1 hour ago
ਮੁੰਬਈ : ਨਿਰਦੇਸ਼ਕ ਪ੍ਰਦੀਪ ਸਰਕਾਰ ਦੇ ਦਿਹਾਂਤ 'ਤੇ ਬਾਲੀਵੁੱਡ 'ਚ ਸੋਗ
. . .  about 1 hour ago
ਖ਼ਜ਼ਾਨਾ ਦਫ਼ਤਰ ਛੁੱਟੀ ਦੇ ਬਾਵਜੂਦ ਕੱਲ੍ਹ ਤੇ ਪਰਸੋਂ ਵੀ ਖੁੱਲ੍ਹੇ ਰਹਿਣਗੇ
. . .  about 1 hour ago
ਲੁਧਿਆਣਾ, 24 ਮਾਰਚ (ਸਲੇਮਪੁਰੀ)- ਪੰਜਾਬ ਸਰਕਾਰ ਵਲੋਂ ਸਰਕਾਰੀ ਗ੍ਰਾਂਟਾਂ , ਸਰਕਾਰੀ ਅਦਾਇਗੀਆਂ ਦਾ ਭੁਗਤਾਨ ਕਰਨ ਲਈ ਛੁੱਟੀ ਵਾਲੇ ਦਿਨ ਹੋਣ ਦੇ ਬਾਵਜੂਦ ਵੀ ਸਰਕਾਰੀ ਖ਼ਜ਼ਾਨਾ ...
ਵਿਦੇਸ਼ਾਂ ਦੇ ਲੋਕ ਸੋਸ਼ਲ ਮੀਡੀਆ ਵਲੋਂ ਫ਼ੈਲਾਏ ਜਾ ਰਹੇ ਝੂਠ ਤੋਂ ਬਚਣ- ਵਿਦੇਸ਼ ਮੰਤਰਾਲਾ
. . .  about 2 hours ago
ਨਵੀਂ ਦਿੱਲੀ, 24 ਮਾਰਚ- ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਪੰਜਾਬ ਦੇ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਛਾਪੇਮਾਰੀ ਕਰ ਰਹੇ ਹਨ। ਅਸੀਂ ਵਿਦੇਸ਼ਾਂ ਦੇ ਲੋਕਾਂ ਨੂੰ ਸੋਸ਼ਲ ਮੀਡੀਆ ’ਤੇ ਕੁਝ ਤੱਤਾਂ ਦੁਆਰਾ ਫ਼ੈਲਾਏ ਜਾ ਰਹੇ ਝੂਠੇ ਅਤੇ ਪ੍ਰੇਰਿਤ ਬਿਆਨਾਂ ਤੋਂ ਬਚਣ....
ਆਲ ਇੰਡੀਆ ਪੁਲਿਸ ਐਥਲੈਟਿਕਸ ਚੈਪੀਅਨਸ਼ਿਪ ’ਚ ਪੰਜਾਬ ਦੀ ਧੀ ਮੰਜੂ ਰਾਣੀ ਨੇ ਜਿੱਤਿਆ ਸੋਨ ਤਗਮਾ
. . .  about 3 hours ago
ਬਰਨਾਲਾ/ਰੂੜੇਕੇ ਕਲਾਂ, 24 ਮਾਰਚ (ਗੁਰਪ੍ਰੀਤ ਸਿੰਘ ਕਾਹਨੇਕੇ)- ਲਖਨਊ ਵਿਖੇ ਪੰਜ ਰੋਜ਼ਾ ਕਰਵਾਈ ਗਈ ਸੱਤਵੀਂ ਆਲ ਇੰਡੀਆ ਪੁਲਿਸ ਐਥਲੈਟਿਕਸ ਚੈਂਪੀਅਨਸ਼ਿਪ 2023 ਦੌਰਾਨ 10 ਕਿੱਲੋਮੀਟਰ ਪੈਦਲ ਚਾਲ ਮੁਕਾਬਲੇ ਵਿਚੋਂ ਪੰਜਾਬ ਦੀ ਧੀ ਮੰਜੂ....
ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ 12 ਹੋਰਾਂ ਖ਼ਿਲਾਫ਼ ਚਾਰਜਸ਼ੀਟ ਦਾਇਰ- ਐਨ.ਆਈ.ਏ.
. . .  about 3 hours ago
ਨਵੀਂ ਦਿੱਲੀ, 24 ਮਾਰਚ- ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਅੱਜ ਗੈਂਗਸਟਰਾਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ 12 ਹੋਰਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ, ਜੋ ਕਿ ਪਾਬੰਦੀਸ਼ੁਦਾ ਬੱਬਰ ਖ਼ਾਲਸਾ ਇੰਟਰਨੈਸ਼ਨਲ ਅਤੇ ਕਈ ਹੋਰ ਖ਼ਾਲਿਸਤਾਨੀ ਸਮਰਥਕ ਅੱਤਵਾਦੀ ਸੰਗਠਨਾਂ ਨਾਲ ਸੰਬੰਧ.....
ਆਮ ਆਦਮੀ ਪਾਰਟੀ ਹੁਣ ਸਿਰਫ਼ ਐਡ ਪਾਰਟੀ- ਵਿਕਰਮਜੀਤ ਸਿੰਘ ਚੌਧਰੀ
. . .  about 3 hours ago
ਜਲੰਧਰ, 24 ਮਾਰਚ- ਅੱਜ ਇੱਥੇ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਿਕਰਮਜੀਤ ਸਿੰਘ ਚੌਧਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਸਿਰਫ਼ ਐਡ ਪਾਰਟੀ ਬਣ...
ਮੈਂ ਭਾਰਤ ਦੀ ਆਵਾਜ਼ ਲਈ ਲੜ ਰਿਹਾ ਹਾਂ- ਰਾਹੁਲ ਗਾਂਧੀ
. . .  about 3 hours ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਨੂੰ ਉਨ੍ਹਾਂ ਦੀ ਮੋਦੀ ਉਪਨਾਮ ਵਾਲੀ ਟਿੱਪਣੀ ਨੂੰ ਲੈ ਕੇ ਅਪਰਾਧਿਕ ਮਾਣਹਾਨੀ ਦੇ ਕੇਸ ਵਿਚ ਦੋਸ਼ੀ ਠਹਿਰਾਏ ਜਾਣ ਦੀ ਮਿਤੀ ਤੋਂ ਲੋਕ ਸਭਾ ਦੇ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਕਾਂਗਰਸ....
ਰਾਹੁਲ ਗਾਂਧੀ ਕਿਸੇ ਧਮਕੀ ਤੋਂ ਨਹੀਂ ਡਰਦੇ- ਜੈਰਾਮ ਰਮੇਸ਼
. . .  about 4 hours ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਜੈਰਾਮ ਰਮੇਸ਼ ਨੇ ਕਿਹਾ ਕਿ ਭਾਜਪਾ ਭਾਰਤ ਜੋੜੋ ਯਾਤਰਾ ਤੋਂ ਘਬਰਾ ਗਈ ਹੈ। ਉਹ ਜਾਣਦੇ ਹਨ ਕਿ ਭਾਰਤ ਜੋੜੋ ਯਾਤਰਾ ਨੇ ਨਾ ਸਿਰਫ਼ ਕਾਂਗਰਸ ਸੰਗਠਨ ਵਿਚ ਨਵਾਂ ਜੋਸ਼ ਭਰਿਆ ਹੈ, ਸਗੋਂ ਪੂਰੇ ਦੇਸ਼ ਵਿਚ ਇਕ ਨਵਾਂ ਉਤਸ਼ਾਹ ਦਿਖਾਇਆ ਹੈ ਅਤੇ ਭਵਿੱਖ ਦਾ....
ਇਲਾਕੇ ਵਿਚ ਗੜੇਮਾਰੀ ਕਾਰਨ ਫ਼ਸਲਾਂ ਦਾ ਵੱਡਾ ਨੁਕਸਾਨ
. . .  about 4 hours ago
ਮਲੋਟ, 24 ਮਾਰਚ (ਪਾਟਿਲ)- ਮਲੋਟ ਇਲਾਕੇ ਵਿਚ ਹੋਈ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਫ਼ਸਲਾਂ ਦਾ ਕਾਫ਼ੀ ਨੁਕਸਾਨ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਬਰਸਾਤ ਦੇ ਨਾਲ ਨਾਲ ਤੇਜ਼ ਹਵਾਵਾਂ ਚੱਲਣ ਕਾਰਨ ਫ਼ਸਲਾਂ ਖੇਤਾਂ ਵਿਚ ਵਿਛ ਗਈਆਂ ਹਨ। ਸ਼ਹਿਰ....
ਅਬੋਹਰ ਦੇ ਸਰਹੱਦੀ ਪਿੰਡਾਂ ’ਚ ਤੂਫ਼ਾਨ ਨੇ ਮਚਾਈ ਤਬਾਹੀ
. . .  about 4 hours ago
ਅਬੋਹਰ, 24 ਮਾਰਚ (ਸੰਦੀਪ ਸੋਖਲ)- ਤੇਜ਼ ਰਫ਼ਤਾਰ ਆਏ ਤੂਫ਼ਾਨ ਨੇ ਪੰਜਾਬ ਦੇ ਸਰਹੱਦੀ ਪਿੰਡਾਂ ਵਿਚ ਤਬਾਹੀ ਮਚਾ ਦਿੱਤੀ। ਪਿੰਡਾਂ ਵਿਚ ਵੱਡੇ ਪੱਧਰ ਤੇ ਨੁਕਸਾਨ ਹੋ ਗਿਆ ਹੈ। ਰਾਜਸਥਾਨ ਤੇ ਪਾਕਿਸਤਾਨ ਸਰਹੱਦ ’ਤੇ ਲੱਗਦੇ ਪੰਜਾਬ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਤਹਿਸੀਲ ਅਬੋਹਰ ਦੇ ਪਿੰਡ ਬਕੈਣ ਵਾਲਾ, ਹਰੀਪੁਰਾ.....
ਬੇਮੌਸਮੀ ਮੀਂਹ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਵੇ ਪੰਜਾਬ ਸਰਕਾਰ- ਸੁਖਬੀਰ ਸਿੰਘ ਬਾਦਲ
. . .  about 4 hours ago
ਮਲੋਟ, 24 ਮਾਰਚ (ਪਾਟਿਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਮੁਲਾਕਾਤ ਕਰਕੇ ਬੇਮੌਸਮੀ ਹੋਈ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਲਈ ਪੰਜਾਬ ਸਰਕਾਰ....
250 ਗ੍ਰਾਮ ਅਫ਼ੀਮ ਸਮੇਤ ਡਰਾਈਵਰ ਤੇ ਕੰਡਕਟਰ ਕਾਬੂ
. . .  about 4 hours ago
ਅਬੋਹਰ, 24 ਮਾਰਚ (ਸੰਦੀਪ ਸੋਖਲ) - ਜ਼ਿਲ੍ਹਾ ਫ਼ਾਜ਼ਿਲਕਾ ਦੀ ਐਸ.ਐਸ.ਪੀ ਮੈਡਮ ਅਵਨੀਤ ਕੌਰ ਸਿੱਧੂ, ਐਸ.ਪੀ ਹੈੱਡ ਕੁਆਟਰ ਮੋਹਨ ਲਾਲ, ਡੀ.ਐਸ.ਪੀ ਅਬੋਹਰ ਸੁਖਵਿੰਦਰ ਸਿੰਘ ਬਰਾੜ ਨੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਮੁਹਿੰਮ ਚਲਾਈ ਹੈ। ਉਨ੍ਹਾਂ ਦੀਆਂ ਹਦਾਇਤਾਂ ’ਤੇ ਥਾਣਾ ਖੂਈਆਂ ਸਰਵਰ.....
‘ਆਪ’ ਐਮ.ਐਲ.ਏ. ਵਲੋਂ ਆਪਣੀ ਥਾਂ ’ਤੇ ਕਿਸੇ ਫ਼ਰਜ਼ੀ ਬੰਦੇ ਤੋਂ ਦਿਵਾਇਆ ਗਿਆ 12ਵੀਂ ਦਾ ਪੇਪਰ
. . .  about 5 hours ago
ਬਾਬਾ ਬਕਾਲਾ, 24 ਮਾਰਚ- ਆਮ ਆਦਮੀ ਪਾਰਟੀ ਦੇ ਬਟਾਲਾ ਤੋਂ ਐਮ.ਐਲ. ਏ. ਸ਼ੈਰੀ ਕਲਸੀ ਵਲੋਂ ਆਪਣੀ ਥਾਂ ’ਤੇ ਕਿਸੇ ਫ਼ਰਜ਼ੀ ਬੰਦੇ ਤੋਂ 12ਵੀਂ ਦਾ ਪੇਪਰ ਦਿਵਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸੰਬੰਧੀ ਬੋਲਦਿਆਂ ਸੁਖਪਾਲ ਸਿੰਘ ਖਹਿਰਾ ਨੇ ਸਿੱਖਿਆ ਮੰਤਰੀ...
ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਜ਼ਮਾਨਤ
. . .  about 5 hours ago
ਚੰਡੀਗੜ੍ਹ/ਲੁਧਿਆਣਾ, 24 ਮਾਰਚ (ਤਰੁਣ ਭਜਨੀ/ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿੱਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਵਲੋਂ ਉਸ ਦੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ...
ਅੰਮ੍ਰਿਤਪਾਲ ਦੇ ਦੋ ਸਾਥੀ ਅਦਾਲਤ ਵਿਚ ਪੇਸ਼
. . .  about 5 hours ago
ਅਜਨਾਲਾ, 24 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- 23 ਫਰਵਰੀ ਨੂੰ ਅਜਨਾਲਾ ਵਿਚ ਵਾਪਰੇ ਘਟਨਾਕ੍ਰਮ ਦੇ ਸੰਬੰਧ ਵਿਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਅੰਮ੍ਰਿਤਪਾਲ ਦੇ ਦੋ ਸਾਥੀਆਂ ਹਰਕਰਨ ਸਿੰਘ ਅਤੇ ਓਂਕਾਰ ਸਿੰਘ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼....
ਅੰਮ੍ਰਿਤਪਾਲ ਸਮਰਥਕ ਨੌਜਵਾਨਾਂ ਦੀ ਨਿਆਂਇਕ ਹਿਰਾਸਤ ਛੇ ਦਿਨ ਹੋਰ ਵੱਧੀ
. . .  about 5 hours ago
ਤਲਵੰਡੀ ਸਾਬੋ, 24 ਮਾਰਚ (ਰਣਜੀਤ ਸਿੰਘ ਰਾਜੂ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੰਜਾਬ ਪੁਲਿਸ ਵਲੋਂ ਬੀਤੀ 18 ਮਾਰਚ ਨੂੰ ਸ਼ੁਰੂ ਕੀਤੀ ਗਈ ਮੁਹਿੰਮ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲੇ ਤਲਵੰਡੀ ਸਾਬੋ ਇਲਾਕੇ ਦੇ 16 ਨੌਜਵਾਨ, ਜਿਨ੍ਹਾਂ ਨੂੰ ਪੁਲਿਸ ਨੇ ਹਿਰਾਸਤ ’ਚ ਲੈਣ ਉਪਰੰਤ....
ਇੰਟੈਲੀਜੈਂਸ ਵਿਭਾਗ ਦੇ ਆਈ.ਜੀ.ਵਲੋਂ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ
. . .  about 6 hours ago
ਅੰਮ੍ਰਿਤਸਰ, 24 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਗ੍ਰਹਿ ਵਿਖੇ ਆਈ.ਜੀ. ਇੰਟੈਲੀਜੈਂਸ ਜਸਕਰਨ ਸਿੰਘ ਅੱਜ ਮੁਲਾਕਾਤ ਕਰਨ ਲਈ ਪਹੁੰਚੇ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਈ.ਜੀ. ਜਸਕਰਨ ਸਿੰਘ ਨੇ ਕਿਹਾ ਕਿ ਉਹ ਪਹਿਲਾਂ....
ਖੇਮਕਰਨ ਇਲਾਕੇ ਦੇ ਸਕੂਲਾਂ ਚ ਪੜ੍ਹਾਉਂਦੇ ਤਿੰਨ ਅਧਿਆਪਕਾਂ ਦੀ ਸੜਕ ਦੁਰਘਟਨਾ 'ਚ ਹੋਈ ਮੌਤ 'ਤੇ ਸੋਗ ਦੀ ਲਹਿਰ
. . .  about 6 hours ago
ਖੇਮਕਰਨ, 24 ਮਾਰਚ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਇਲਾਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਚ ਪੜ੍ਹਾਉਣ ਲਈ ਰੋਜ਼ਾਨਾ ਫ਼ਿਰੋਜ਼ਪੁਰ ਜ਼ਿਲ੍ਹੇ 'ਚੋ ਇਕ ਟਰੈਕਸ ਗੱਡੀ 'ਤੇ ਆਉਂਦੇ ਅਧਿਆਪਕਾਂ ਦੀ ਅੱਜ ਸਵੇਰੇ ਫਿਰੋਜ਼ਪੁਰ ਨਜ਼ਦੀਕ ਹੋਈ ਭਿਆਨਕ ਸੜਕ ਦੁਰਘਟਨਾ 'ਚ ਤਿੰਨ ਅਧਿਆਪਕਾਂ...
ਰਾਹੁਲ ਗਾਂਧੀ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ- ਅਨੁਰਾਗ ਠਾਕੁਰ
. . .  about 6 hours ago
ਨਵੀਂ ਦਿੱਲੀ, 24 ਮਾਰਚ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਰਾਹੁਲ ਗਾਂਧੀ ਨੈਸ਼ਨਲ ਹੈਰਾਲਡ ਦੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਜ਼ਮਾਨਤ ’ਤੇ ਹਨ, ਉਹ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ ਹਨ। ਮੈਨੂੰ ਲੱਗਦਾ ਹੈ ਕਿ ਰਾਹੁਲ ਗਾਂਧੀ ਮੰਨਦੇ ਹਨ ਕਿ ਉਹ ਸੰਸਦ, ਕਾਨੂੰਨ, ਦੇਸ਼ ਤੋਂ ਉੱਪਰ ਹਨ। ਵਿਸ਼ੇਸ਼....
ਕਾਂਗਰਸ ਵਲੋਂ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਅੱਜ ਸ਼ਾਮ- ਕਾਂਗਰਸ ਪ੍ਰਧਾਨ
. . .  about 6 hours ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖ਼ਤਮ ਕਰਨ ਸੰਬੰਧੀ ਗੱਲ ਕਰਦਿਆਂ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਅੱਜ ਸ਼ਾਮ 5 ਵਜੇ ਪਾਰਟੀ ਦਫ਼ਤਰ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ.....
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਹੋਈ ਰੱਦ
. . .  about 6 hours ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਲੋਕ ਸਭਾ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਰਾਹੁਲ ਗਾਂਧੀ, ਕੇਰਲ ਦੇ ਵਾਇਨਾਡ ਸੰਸਦੀ ਹਲਕੇ ਤੋਂ ਲੋਕ ਸਭਾ ਮੈਂਬਰ ਹਨ। ਉਨ੍ਹਾਂ ਨੂੰ ਬੀਤੇ ਦਿਨੀਂ ਸੂਰਤ....
ਸਾਢੇ 13 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  about 7 hours ago
ਲੁਧਿਆਣਾ, 24 ਮਾਰਚ (ਪਰਮਿੰਦਰ ਸਿੰਘ ਆਹੂਜਾ)- ਐ.ਸਟੀ.ਐਫ਼. ਦੀ ਪੁਲਿਸ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਕਿੱਲੋ 230 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 24 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਮੋਗਾ

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸਾਈਬਰ ਕੈਫ਼ੇ ਵਾਲਿਆਂ ਨੂੰ ਪਛਾਣ ਰਜਿਸਟਰ ਸਥਾਪਤ ਕਰਨ ਦੇ ਹੁਕਮ ਜਾਰੀ

ਮੋਗਾ, 8 ਦਸੰਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਕੁਲਵੰਤ ਸਿੰਘ ਨੇ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ 'ਚ ਕੁਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਇਹ ਆਦੇਸ਼ 31 ਜਨਵਰੀ 2023 ਤੱਕ ਲਾਗੂ ਰਹਿਣਗੇ | ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲ੍ਹੇ ਦੀਆਂ ਸਮੂਹ ਪਬਲਿਕ ਇਮਾਰਤਾਂ ਅਤੇ ਸਰਕਾਰੀ ਥਾਵਾਂ 'ਤੇ ਕਿਸੇ ਵੀ ਕਿਸਮ ਦੇ ਪੋਸਟਰ, ਤਸਵੀਰਾਂ ਜਾਂ ਹੱਥ ਲਿਖਤ ਲਗਾਉਣ 'ਤੇ ਪਾਬੰਦੀ ਲਗਾਈ ਗਈ ਹੈ, ਕਿਉਂਕਿ ਇਹ ਇਨ੍ਹਾਂ ਇਮਾਰਤਾਂ ਦੀ ਸੁੰਦਰਤਾ ਨੂੰ ਖ਼ਤਮ ਕਰ ਕੇ ਭੱਦਾ ਬਣਾ ਦਿੰਦੇ ਹਨ, ਜਿਹੜਾ ਕਿ ਲੋਕ ਹਿਤ ਦੇ ਵਿਰੁੱਧ ਹੈ | ਇਸ ਲਈ ਜ਼ਿਲ੍ਹਾ ਮੋਗਾ ਅੰਦਰ ਸਥਿਤ ਸਮੂਹ ਪਬਲਿਕ ਪ੍ਰਾਪਰਟੀਜ਼ ਅਤੇ ਸਰਕਾਰੀ ਇਮਾਰਤਾਂ/ਥਾਵਾਂ 'ਤੇ ਕਿਸੇ ਵੀ ਕਿਸਮ ਦੇ ਪੋਸਟਰ, ਫ਼ੋਟੋਆਂ ਜਾਂ ਹੱਥ ਲਿਖਤ ਜਾਂ ਹੋਰ ਕਿਸੇ ਵੀ ਪ੍ਰਕਾਰ ਦੇ ਕਾਗ਼ਜ਼ਾਤ ਲਗਾਉਣ 'ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ | ਜ਼ਿਲ੍ਹਾ ਮੈਜਿਸਟ੍ਰੇਟ ਨੇ ਸਾਈਬਰ ਕੈਫ਼ੇ ਵਾਲਿਆਂ ਨੂੰ ਪਛਾਣ ਰਜਿਸਟਰ ਸਥਾਪਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ | ਉਨ੍ਹਾਂ ਕਿਹਾ ਕਿ ਅੱਤਵਾਦੀ ਗਤੀਵਿਧੀਆਂ ਨੂੰ ਰੋਕਣ ਅਤੇ ਮਨੁੱਖੀ ਜੀਵਨ ਦੇ ਖ਼ਤਰਿਆਂ ਦੀ ਰੋਕਥਾਮ ਲਈ ਸਾਈਬਰ ਕੈਫ਼ੇ ਦਾ ਮਾਲਕ ਸੁਨਿਸ਼ਚਿਤ ਕਰਨ ਕਿ ਕੈਫ਼ੇ 'ਚ ਆਉਣ ਵਾਲੇ ਵਿਅਕਤੀ ਦੀ ਪਹਿਚਾਣ, ਉਸ ਦਾ ਪਹਿਚਾਣ ਸਬੂਤ, ਨਾਂਅ, ਪਤਾ, ਮੋਬਾਈਲ ਨੰਬਰ ਆਦਿ ਰਜਿਸਟਰ 'ਚ ਦਰਜ ਕਰੇ | ਜੇਕਰ ਆਉਣ ਵਾਲੇ ਵਿਅਕਤੀ ਦੀ ਕੋਈ ਵੀ ਗਤੀਵਿਧੀ ਪ੍ਰਤੀ ਸ਼ੱਕ ਪੈਦਾ ਹੁੰਦਾ ਹੈ, ਤਾਂ ਸਾਈਬਰ ਕੈਫ਼ੇ ਦੇ ਮਾਲਕ ਨੂੰ ਇਸ ਦੀ ਸੂਚਨਾ ਪੁਲਿਸ ਸਟੇਸ਼ਨ 'ਚ ਦੇਣੀ ਚਾਹੀਦੀ ਹੈ | ਕਿਸੇ ਅਜਿਹੇ ਅਣਜਾਣ ਵਿਅਕਤੀ ਜਿਸ ਦੀ ਪਛਾਣ ਬਾਰੇ ਸਾਈਬਰ ਕੈਫ਼ੇ ਦਾ ਮਾਲਕ ਸੁਨਿਸ਼ਚਿਤ ਨਾ ਹੋਵੇ, ਉਸ ਨੂੰ ਸਾਈਬਰ ਕੈਫ਼ੇ ਦੇ ਪ੍ਰਯੋਗ ਤੋਂ ਵਰਜਿਤ ਕਰੇ | ਮੇਨ ਸਰਵਰ ਵਿਚ ਐਕਟੀਵਿਟੀ ਸਰਵਰ ਲੋਗ ਬਚਾ ਕੇ ਰੱਖਣਾ ਚਾਹੀਦਾ ਹੈ ਅਤੇ ਇਸ ਦਾ ਰਿਕਾਰਡ ਮੇਨ ਸਰਵਰ ਵਿਚ ਘੱਟ ਤੋਂ ਘੱਟ 6 ਮਹੀਨੇ ਤੱਕ ਰੱਖਣਾ ਲਾਜ਼ਮੀ ਹੈ | ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸਾਰੇ ਮੈਰਿਜ ਪੈਲੇਸਾਂ ਦੇ ਮਾਲਕਾਂ ਨੂੰ ਕਿਸੇ ਵੀ ਸਮਾਗਮ ਸਮੇਂ ਵਾਹਨਾਂ ਦੀ ਪਾਰਕਿੰਗ ਆਪਣੇ ਮੈਰਿਜ ਪੈਲੇਸਾਂ ਦੀ ਚਾਰਦੀਵਾਰੀ ਦੇ ਅੰਦਰ ਹੀ ਕਰਨ ਅਤੇ ਸਰਕਾਰ ਦੀ ਪ੍ਰਾਪਰਟੀ ਜਿਸ ਦੀ ਕਿਸੇ ਸੜਕ ਲਈ ਨਿਸ਼ਾਨਦੇਹੀ ਕੀਤੀ ਗਈ ਹੈ, ਉਸ ਨੂੰ ਵੀ ਵਾਹਨਾਂ ਦੀ ਪਾਰਕਿੰਗ ਲਈ ਨਾ ਵਰਤਣ ਦੇ ਹੁਕਮ ਜਾਰੀ ਕੀਤੇ ਗਏ ਹਨ | ਅਜਿਹਾ ਨਾ ਕਰਨ ਦੀ ਸੂਰਤ ਵਿਚ ਮੈਰਿਜ ਪੈਲੇਸਾਂ ਦੇ ਮਾਲਕ ਅਤੇ ਮੈਰਿਜ ਪੈਲੇਸਾਂ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |

ਕਿਸਾਨਾਂ ਵਲੋਂ ਲਗਾਏ ਜਾਮ ਕਾਰਨ ਡੇਢ ਘੰਟਾ ਲੋਕ ਹੁੰਦੇ ਰਹੇ ਪ੍ਰੇਸ਼ਾਨ

ਮੋਗਾ, 8 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ ਦੁੱਨੇਕੇ ਪੁਲ 'ਤੇ ਕਿਸਾਨਾਂ ਵਲੋਂ ਲਗਾਏ ਜਾਮ ਕਾਰਨ ਨੈਸ਼ਨਲ ਹਾਈਵੇ ਦੇ ਦੋਨੋਂ ਪਾਸੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਅਤੇ ਤਕਰੀਬਨ ਡੇਢ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਰੋਡ ਸੇਫ਼ਟੀ ਕਮੇਟੀ ਨਾਲ ਮੀਟਿੰਗ

ਮੋਗਾ, 8 ਦਸੰਬਰ (ਸੁਰਿੰਦਰਪਾਲ ਸਿੰਘ)-ਸਰਦੀਆਂ ਦੇ ਦਿਨਾਂ ਵਿਚ ਸੰਘਣੀ ਧੁੰਦ ਪੈਣ ਕਾਰਨ ਵਾਹਨਾਂ ਉੱਪਰ ਰਿਫ਼ਲੈਕਟਰ ਨਾ ਲੱਗੇ ਹੋਣ ਕਰ ਕੇ ਬਹੁਤ ਸਾਰੀਆਂ ਅਣਸੁਖਾਵੀਆਂ ਸੜਕ ਦੁਰਘਟਨਾਵਾਂ ਵਾਪਰ ਜਾਂਦੀਆਂ ਹਨ | ਨਿੱਕੀ ਜਿੰਨੀ ਚੀਜ਼ ਵਾਹਨਾਂ ਉੱਪਰ ਰਿਫ਼ਲੈਕਟਰ ...

ਪੂਰੀ ਖ਼ਬਰ »

ਸੁਪਰੀਮ ਸਕੂਲ ਦੀ ਅਧਿਆਪਕਾ ਨੀਲਮ ਬਣੀ ਬੈੱਸਟ ਟੀਚਰ 2022

ਨਿਹਾਲ ਸਿੰਘ ਵਾਲਾ, 8 ਦਸੰਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਇਲਾਕੇ ਦੀ ਮੋਹਰੀ ਵਿੱਦਿਅਕ ਸੰਸਥਾ ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਦੀ ਅਧਿਆਪਕਾ ਨੀਲਮ ਵਰਮਾ ਬੈੱਸਟ ਟੀਚਰ ਦੇ ਐਵਾਰਡ ਨਾਲ ਨਿਵਾਜਿਆ ਗਿਆ | ਫੈਡਰੇਸ਼ਨ ਆਫ਼ ਪ੍ਰਾਈਵੇਟ ...

ਪੂਰੀ ਖ਼ਬਰ »

ਗੁਜਰਾਤ 'ਚ ਭਾਜਪਾ ਦੀ ਜਿੱਤ ਨੂੰ ਲੈ ਕੇ ਵੰਡੇ ਲੱਡੂ

ਮੋਗਾ, 8 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਭਾਰਤੀ ਜਨਤਾ ਪਾਰਟੀ ਨੂੰ ਗੁਜਰਾਤ ਵਿਚ ਚੋਣਾਂ ਦੌਰਾਨ ਮਿਲੇ ਵੱਡੇ ਬਹੁਮਤ ਦੀ ਖ਼ੁਸ਼ੀ ਨੂੰ ਲੈ ਕੇ ਅੱਜ ਜ਼ਿਲ੍ਹਾ ਭਾਜਪਾ ਮੋਗਾ ਨੇ ਜ਼ਿਲ੍ਹਾ ਪ੍ਰਧਾਨ ਵਿਨੇ ਸ਼ਰਮਾ ਦੀ ਅਗਵਾਈ ਵਿਚ ਜਿੱਥੇ ਖ਼ੂਬ ਜਸ਼ਨ ਮਨਾਏ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੇ ਬੂਥ ਪੱਧਰ 'ਤੇ ਪਾਰਟੀ ਦੀ ਮਜ਼ਬੂਤੀ ਲਈ ਸ਼ੁਰੂ ਕੀਤੀ ਮੁਹਿੰਮ

ਧਰਮਕੋਟ, 8 ਦਸੰਬਰ (ਪਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਬੂਥ ਪੱਧਰ ਤੇ ਪਾਰਟੀ ਦੀ ਮਜ਼ਬੂਤੀ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੱਜ ਧਰਮਕੋਟ ਦਾਣਾ ਮੰਡੀ ਵਿਖੇ ਵਿਧਾਨ ਸਭਾ ਹਲਕਾ ਧਰਮਕੋਟ ਦੇ ਵੱਖ-ਵੱਖ ਸਰਕਲਾਂ ਦੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨਾਂ ਦੀ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਗੜ੍ਹ ਸਕੂਲ ਨੇ 100 ਫ਼ੀਸਦੀ ਮਿਸ਼ਨ ਮੁਹਿੰਮ 'ਚ ਲਿਆ ਹਿੱਸਾ

ਸਮਾਲਸਰ, 8 ਦਸੰਬਰ (ਕਿਰਨਦੀਪ ਸਿੰਘ ਬੰਬੀਹਾ)-ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਮਾਨਯੋਗ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਬੋਰਡ ਪ੍ਰੀਖਿਆਵਾਂ ਪ੍ਰਤੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਕਰਵਾਏ ਗਏ ਐਜੂਸੈੱਟ ਰਾਹੀਂ ਆਨ ਲਾਈਨ ਪ੍ਰੋਗਰਾਮ ਵਿਚ ਸਕੂਲ ...

ਪੂਰੀ ਖ਼ਬਰ »

34 ਲੱਖ 50 ਹਜ਼ਾਰ ਦੀ ਠੱਗੀ ਮਾਰਨ ਦੇ ਦੋਸ਼ 'ਚ ਤਿੰਨ ਨਾਮਜ਼ਦ

ਮੋਗਾ, 8 ਦਸੰਬਰ (ਗੁਰਤੇਜ ਸਿੰਘ)-ਜ਼ਮੀਨ ਦੀ ਖ਼ਰੀਦੋ ਫ਼ਰੋਖ਼ਤ ਦੇ ਮਾਮਲੇ 'ਚ 34 ਲੱਖ 50 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਪੁਲਿਸ ਵਲੋਂ ਤਿੰਨ ਜਾਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਿਟੀ ਮੋਗਾ ਦੇ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਨਿਸ਼ਕਾਮ ਸੇਵਾ ਭਾਵ (ਰਜਿ:) ਤੇ ਨਿਉਰੋਥੈਰੇਪੀ ਸੇਵਾ ਕੇਂਦਰ ਮੋਗਾ ਦੀ ਹੋਈ ਮੀਟਿੰਗ

ਮੋਗਾ, 8 ਦਸੰਬਰ (ਜਸਪਾਲ ਸਿੰਘ ਬੱਬੀ)-ਨਿਸ਼ਕਾਮ ਸੇਵਾ ਭਾਵ (ਰਜਿ:) ਅਤੇ ਨਿਉਰੋਥੈਰੇਪੀ ਸੇਵਾ ਕੇਂਦਰ ਮੋਗਾ ਦੀ ਮੀਟਿੰਗ ਹੋਈ | ਇਸ ਮੌਕੇ ਐਡ. ਬੋਧਰਾਜ ਮਜੀਠੀਆ, ਮੁਕੇਸ਼ ਕੋਚਰ ਸੰਸਥਾਪਕ, ਜਨਰਲ ਸਕੱਤਰ ਚਰਨਜੀਤ ਸਿੰਘ ਝੰਡੇਆਣਾ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਇਕਾਈ ਢਿੱਲਵਾਂ ਦੇ ਵਰਕਰਾਂ ਦੀ ਹੋਈ ਇਕੱਤਰਤਾ

ਸਮਾਧ ਭਾਈ, 8 ਦਸੰਬਰ (ਜਗਰੂਪ ਸਿੰਘ ਸਰੋਆ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਅਨੁਸਾਰ ਪਾਰਟੀ ਦੀ ਇਕੱਤਰਤਾ ਤਹਿਤ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਜਥੇਦਾਰ ਤੀਰਥ ਸਿੰਘ ਮਾਹਲਾ ਦੇ ਦਿਸ਼ਾ ਨਿਰਦੇਸ਼ ਹੇਠ ਪਿੰਡ ਢਿੱਲਵਾਂ ਵਾਲਾ ...

ਪੂਰੀ ਖ਼ਬਰ »

ਪਿੰਡ ਭਾਗੀਕੇ 'ਚ ਸੀਵਰੇਜ ਦੀਆਂ ਪਾਈਪਾਂ ਪਾਉਣ ਦਾ ਕੰਮ ਵਿਧਾਇਕ ਬਿਲਾਸਪੁਰ ਨੇ ਕਰਵਾਇਆ ਸ਼ੁਰੂ

ਨਿਹਾਲ ਸਿੰਘ ਵਾਲਾ, 8 ਦਸੰਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਪਿੰਡ ਭਾਗੀਕੇ ਵਿਖੇ ਪੰਜਾਬ ਸਰਕਾਰ ਵਲੋਂ ਭੇਜੀ ਤਕਰੀਬਨ 10 ਲੱਖ ਰੁਪਏ ਦੀ ਗਰਾਂਟ ਨਾਲ ਪੈਣ ਵਾਲੀਆਂ ਸੀਵਰੇਜ ਪਾਈਪਾਂ ਦਾ ਕੰਮ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਅਤੇ ਚੇਅਰਮੈਨ ...

ਪੂਰੀ ਖ਼ਬਰ »

ਬਾਘਾਪੁਰਾਣਾ ਸ਼ਹਿਰ ਟ੍ਰੈਫਿਕ ਸਮੱਸਿਆ ਦਾ ਬਣਿਆ ਗੜ੍ਹ

ਬਾਘਾਪੁਰਾਣਾ, 8 ਦਸੰਬਰ (ਗੁਰਮੀਤ ਸਿੰਘ ਮਾਣੂੰਕੇ)-ਮੋਗਾ ਜ਼ਿਲ੍ਹੇ ਅੰਦਰ ਟ੍ਰੈਫਿਕ ਪੱਖੋ ਬਾਘਾਪੁਰਾਣਾ ਸ਼ਹਿਰ ਚਾਰੇ ਬਲਾਕਾਂ 'ਚ ਅੱਗੇ ਹੈ ਪਰ ਟ੍ਰੈਫਿਕ ਦੀ ਇਸ ਗੰਭੀਰ ਸਮੱਸਿਆ ਵੱਲ ਕਿਸੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਦਾ ਕੋਈ ਧਿਆਨ ਨਹੀਂ ਹੈ | ਇਸ ਸਮੱਸਿਆ ...

ਪੂਰੀ ਖ਼ਬਰ »

ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਸੜਕ ਦੇ ਨਿਰਮਾਣ ਦਾ ਕੀਤਾ ਉਦਘਾਟਨ

ਮੋਗਾ, 8 ਦਸੰਬਰ (ਸਟਾਫ਼ ਰਿਪੋਰਟਰ)-ਮੋਗਾ ਹਲਕੇ ਨੂੰ ਵਿਕਾਸ ਦੀਆਂ ਲੀਹਾਂ 'ਤੇ ਲਿਆਉਣ ਦੀ ਪਹਿਲ ਕਰਦੇ ਹੋਏ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਹਲਕਾ ਮੋਗਾ ਦੇ ਪਿੰਡ ਸਾਫੂਵਾਲਾ ਬਾਬਾ ਮਨੀ ਦਾਸ ਦੇ ਡੇਰੇ ਤੋਂ ਲੈ ਕੇ ਪਿੰਡ ਚੰਦ ਨਵਾਂ ਤੱਕ ਸੜਕ ਦੇ ਨਿਰਮਾਣ ਦਾ ...

ਪੂਰੀ ਖ਼ਬਰ »

ਕੈਂਬਰਿਜ ਕਾਨਵੈਂਟ ਸਕੂਲ 'ਚ ਡਾ. ਅੰਬੇਡਕਰ ਦੀ ਬਰਸੀ ਮਨਾਈ

ਕੋਟ ਈਸੇ ਖਾਂ, 8 ਦਸੰਬਰ (ਨਿਰਮਲ ਸਿੰਘ ਕਾਲੜਾ)-ਕੈਂਬਰਿਜ ਕਾਨਵੈਂਟ ਸਕੂਲ ਵਿਚ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਮਾਜਿਕ ਸਿੱਖਿਆ 'ਤੇ ਵੀ ਜ਼ੋਰ ਦਿੱਤਾ ਜਾਂਦਾ ਹੈ, ਜਿਸ ਤਹਿਤ ਸਕੂਲ 'ਚ ਡਾ. ਅੰਬੇਡਕਰ ਦੀ ਬਰਸੀ ਮਨਾਈ ਗਈ | ਅਧਿਆਪਕਾਂ ਵਲੋਂ ਬੱਚਿਆਂ ਨੂੰ ਡਾਕਟਰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਟੇਡੀਅਮ ਪਿੰਡ ਘੱਲ ਕਲਾਂ ਦਾ ਕੁਲਵੰਤ ਸਿੰਘ ਡੀ. ਸੀ. ਮੋਗਾ ਵਲੋਂ ਦੌਰਾ

ਮੋਗਾ, 8 ਦਸੰਬਰ (ਜਸਪਾਲ ਸਿੰਘ ਬੱਬੀ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਟੇਡੀਅਮ ਪਿੰਡ ਘੱਲ ਕਲਾਂ (ਮੋਗਾ) ਵਿਖੇ ਪਿੰਡ ਵਿਕਾਸ ਕਮੇਟੀ ਘੱਲ ਕਲਾਂ ਨਾਲ ਕੁਲਵੰਤ ਸਿੰਘ ਡਿਪਟੀ ਕਮਿਸ਼ਨਰ ਮੋਗਾ ਨੇ ਦੌਰਾ ਕੀਤਾ | ਇਸ ਮੌਕੇ ਸਰਪੰਚ ਗੁਰਪ੍ਰਤਾਪ ਸਿੰਘ, ਸਰਪੰਚ ਸਿਮਰਨਜੀਤ ...

ਪੂਰੀ ਖ਼ਬਰ »

ਝੰਡੇਆਣਾ ਹਾਈ ਸਕੂਲ ਦੇ ਸਟੇਟ ਜੇਤੂ ਬੱਚਿਆਂ ਦਾ ਦੇਸੀ ਘਿਓ ਨਾਲ ਸਨਮਾਨ

ਮੋਗਾ, 8 ਦਸੰਬਰ (ਸੁਰਿੰਦਰਪਾਲ ਸਿੰਘ)-ਸਰਕਾਰੀ ਹਾਈ ਸਕੂਲ ਝੰਡੇਆਣਾ ਪੱਛਮੀ ਦੇ ਪੰਜਾਬ ਪੱਧਰੀ ਟੂਰਨਾਮੈਂਟ 'ਚੋਂ ਚਾਰ ਜੇਤੂ ਖਿਡਾਰੀਆਂ ਦਾ ਮਾਹਲਾ ਕਲਾਂ ਦੇ ਜੰਮਪਲ ਉੱਘੇ ਸਮਾਜ ਸੇਵੀ ਜਗਪਾਲ ਸਿੰਘ ਮਾਹਲਾ ਦੇ ਪਰਿਵਾਰ ਵਲੋਂ ਦੇਸੀ ਘਿਓ ਨਾਲ ਸਨਮਾਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਅਣਅਧਿਕਾਰਤ ਇਸ਼ਤਿਹਾਰਬਾਜ਼ੀ ਨੂੰ ਤਿੰਨ ਦਿਨਾਂ ਅੰਦਰ ਹਟਾਇਆ ਜਾਵੇ-ਕਮਿਸ਼ਨਰ ਜਯੋਤੀ ਬਾਲਾ ਮੱਟੂ

ਮੋਗਾ, 8 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜਯੋਤੀ ਬਾਲਾ ਮੱਟੂ ਕਮਿਸ਼ਨਰ ਨਗਰ ਨਿਗਮ ਮੋਗਾ ਨੇ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਪੰਜਾਬ ਮਿਊਾਸੀਪਲ ਆਊਟ ਡੋਰ ਐਡਵਰਟਾਈਜ਼ਮੈਂਟ ਪਾਲਿਸੀ-2018 ਅਤੇ ਆਊਟ ਡੋਰ ਐਡਵਰਟਾਈਜ਼ਮੈਂਟ ਬਾਈਲਾਜ ਅਨੁਸਾਰ ਹਰੇਕ ...

ਪੂਰੀ ਖ਼ਬਰ »

ਹਿਮਾਚਲ ਤੇ ਗੁਜਰਾਤ 'ਚ ਪੰਜਾਬ ਦਾ ਫੂਕਿਆ ਪੈਸਾ ਵੀ ਕੰਮ ਨਾ ਆਇਆ-ਐਡ. ਰਵੀ ਗਰੇਵਾਲ

ਮੋਗਾ, 8 ਦਸੰਬਰ (ਗੁਰਤੇਜ ਸਿੰਘ)-ਅੱਜ ਗੁਜਰਾਤ ਚੋਣਾਂ ਦੇ ਨਤੀਜੇ ਆਉਣ 'ਤੇ ਗੁਜਰਾਤ 'ਚ ਹੋਈ ਭਾਜਪਾ ਦੀ ਹੂੰਝਾ ਫੇਰ ਜਿੱਤ ਨੂੰ ਲੈ ਕੇ ਹਲਕਾ ਧਰਮਕੋਟ ਵਿਚ ਭਾਜਪਾ ਦੇ ਸੀਨੀਅਰ ਆਗੂ ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ ਨੇ ਪਾਰਟੀ ਵਰਕਰਾਂ ਤੇ ਆਗੂਆਂ ਨਾਲ ਇਕ ...

ਪੂਰੀ ਖ਼ਬਰ »

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ 'ਤੇ ਹੋਵੇ ਸਰਕਾਰੀ ਛੁੱਟੀ ਦਾ ਐਲਾਨ-ਰਾਜੇਸ਼ ਗਹਿਰੀ ਵਾਲਾ

ਮੋਗਾ, 8 ਦਸੰਬਰ (ਸੁਰਿੰਦਰਪਾਲ ਸਿੰਘ)-ਆਲ ਇੰਡੀਆ ਗ੍ਰਾਮ ਸਭਾ ਵਿਕਾਸ ਕਮੇਟੀ ਰਜਿ: ਪੰਜਾਬ ਦੇ ਉਪ ਪ੍ਰਧਾਨ ਅਤੇ ਪੰਜਾਬ ਅਗਰਵਾਲ ਸਭਾ ਦੇ ਕੌਮੀ ਜਨਰਲ ਸਕੱਤਰ ਚੌਧਰੀ ਰਾਜੇਸ਼ ਗਹਿਰੀ ਵਾਲਾ ਨੇ ਮੋਗਾ ਸ਼ਹਿਰ ਅਤੇ ਆਸ਼ੇ ਪਾਸੇ ਪਿੰਡਾਂ 'ਚ ਬੈਠੇ ਦਲਿਤ ਵਰਗ ਅਤੇ ਜਨਰਲ ...

ਪੂਰੀ ਖ਼ਬਰ »

ਗੁਜਰਾਤ ਵਿਧਾਨ ਸਭਾ ਚੋਣਾਂ ਜਿੱਤਣ ਦੀ ਖ਼ੁਸ਼ੀ 'ਚ ਭਾਜਪਾ ਵਰਕਰਾਂ ਨੇ ਲੱਡੂ ਵੰਡੇ

ਬਾਘਾ ਪੁਰਾਣਾ, 8 ਦਸੰਬਰ (ਕਿ੍ਸ਼ਨ ਸਿੰਗਲਾ)-ਭਾਰਤੀ ਜਨਤਾ ਪਾਰਟੀ ਨੂੰ ਗੁਜਰਾਤ ਵਿਧਾਨ ਸਭਾ ਚੋਣਾਂ ਵਿਚ ਮਿਲੇ ਬਹੁਮਤ ਦੀ ਖ਼ੁਸ਼ੀ ਵਿਚ ਅੱਜ ਗੁਰਮਿੰਦਰਜੀਤ ਸਿੰਘ ਬਬਲੂ ਹਲਕਾ ਪ੍ਰਭਾਰੀ ਦੀ ਅਗਵਾਈ ਹੇਠ ਸਥਾਨਕ ਸ਼ਹਿਰ ਦੀ ਐਕਸਚੇਂਜ ਵਾਲੀ ਗਲੀ ਵਿੱਚ ਸਥਿਤ ਪਾਰਟੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਦਿੱਤੀ ਸਲੇਸ਼ੀਅਨ ਮੁਆਵਜ਼ਾ ਫ਼ੰਡ ਬਾਰੇ ਜਾਣਕਾਰੀ

ਮੋਗਾ, 8 ਦਸੰਬਰ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਆਮ ਜਨਤਾ ਦੀ ਜਾਣਕਾਰੀ ਵਿਚ ਵਾਧਾ ਕਰਦਿਆਂ ਦੱਸਿਆ ਕਿ ਜਦੋਂ ਕਿਸੇ ਵੀ ਵਿਅਕਤੀ ਨਾਲ ਸੜਕੀ ਦੁਰਘਟਨਾ ਹੁੰਦੀ ਹੈ, ਜਿਸ ਵਿਚ ਅਣਪਛਾਤਾ ਵਹੀਕਲ ਕਿਸੇ ਪੈਦਲ, ਸਾਈਕਲ, ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨਜ਼ ਸੰਸਥਾ ਸਟੂਡੈਂਟ ਵੀਜ਼ੇ 'ਚ ਮਾਹਿਰ

ਮੋਗਾ, 8 ਦਸੰਬਰ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸਟੱਡੀ ਵੀਜ਼ਾ, ਸੁਪਰ ਵੀਜ਼ਾ, ਪੀ.ਆਰ. ਵੀਜ਼ਾ, ਬਿਜ਼ਨਸ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਮੰਨਿਆ ਜਾਂਦਾ ਹੈ | ...

ਪੂਰੀ ਖ਼ਬਰ »

ਗੁਰਦੁਆਰਾ ਪ੍ਰਭ ਮਿਲਣੈ ਕਾ ਚਾਉ ਵਿਖੇ ਭਾਈ ਸੇਵਾ ਸਿੰਘ ਤਰਮਾਲਾ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ

ਮੋਗਾ, 8 ਦਸੰਬਰ (ਸੁਰਿੰਦਰਪਾਲ ਸਿੰਘ)-ਗੁਰਦੁਆਰਾ ਪ੍ਰਭੂ ਮਿਲਣੈ ਕਾ ਚਾਉ ਦੇ ਮੌਜੂਦਾ ਮੁੱਖ ਪ੍ਰਬੰਧਕ ਭਾਈ ਸਾਹਿਬ ਭਾਈ ਦਲਬੀਰ ਸਿੰਘ ਤਰਮਾਲਾ ਵਲੋਂ ਤਰਮਾਲਾ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰਦੁਆਰਾ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਵਿਖੇ ਸੈਨਾ ਝੰਡਾ ਦਿਵਸ ਦੌਰਾਨ ਸ਼ਹੀਦ ਸੈਨਿਕਾਂ ਨੂੰ ਕੀਤਾ ਯਾਦ

ਮੋਗਾ, 8 ਦਸੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਸ਼ਸਤਰ ਸੈਨਾ ਝੰਡਾ ਦਿਵਸ ਮੌਕੇ ਸ਼ਹੀਦ ਸੈਨਿਕਾਂ ਨੂੰ ਯਾਦ ਕੀਤਾ ...

ਪੂਰੀ ਖ਼ਬਰ »

ਬਿਜਲੀ ਬੋਰਡ ਮਿ੍ਤਕ ਆਸ਼ਰਿਤਾਂ ਨੂੰ ਨੌਕਰੀ ਦੇਣ ਵਾਲਾ ਨੋਟੀਫ਼ਿਕੇਸ਼ਨ ਜਾਰੀ ਕਰ ਕੇ ਪੰਜਾਬ ਸਰਕਾਰ/ਪਾਵਰਕਾਮ ਨੇ ਗਲੋਂ ਗਲਾਵਾਂ ਲਾਹਿਆ

ਮੋਗਾ, 8 ਦਸੰਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਪੰਜਾਬ ਸਰਕਾਰ ਵਲੋਂ ਪੰਜਾਬ ਰਾਜ ਬਿਜਲੀ ਬੋਰਡ/ਹੁਣ ਪਾਵਰ ਕਾਮ ਵਿਚ 2010 ਤੋਂ ਪਹਿਲਾਂ ਵਾਲੇ ਸਲੇਸੀਅਮ ਪਾਲਿਸੀ ਅਧੀਨ ਮਿ੍ਤਕ ਆਸ਼ਰਿਤ ਵਾਲੇ ਕੇਸ ਕਵਰ ਕਰਨ ਸਬੰਧੀ ਜਾਰੀ ਕੀਤੇ ਨੋਟੀਫ਼ਿਕੇਸ਼ਨ ਨੂੰ ਮਿ੍ਤਕ ...

ਪੂਰੀ ਖ਼ਬਰ »

ਬਲਾਕ ਧਰਮਕੋਟ-2 ਦੇ ਸਮੂਹ ਪ੍ਰਾਇਮਰੀ ਸਕੂਲਾਂ 'ਚ ਮਦਰਜ਼ ਵਰਕਸ਼ਾਪ

ਕੋਟ ਈਸੇ ਖਾਂ, 8 ਦਸੰਬਰ (ਨਿਰਮਲ ਸਿੰਘ ਕਾਲੜਾ)-ਸਕੂਲ ਸਿੱਖਿਆ ਵਿਭਾਗ ਪੰਜਾਬ ਦੁਆਰਾ ਜਾਰੀ ਦਿਸ਼ਾ ਨਿਰਦੇਸ਼ ਅਨੁਸਾਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ੍ਰੀਮਤੀ ਕੰਚਨ ਬਾਲਾ ਵਲੋਂ ਬਲਾਕ ਧਰਮਕੋਟ-2 ਦੇ ਸਮੂਹ ਪ੍ਰਾਇਮਰੀ ਸਕੂਲਾਂ ਵਿਚ ਬੱਚਿਆਂ ਦੇ ਅਧਿਕਾਰਾਂ ...

ਪੂਰੀ ਖ਼ਬਰ »

ਏ.ਬੀ.ਵੀ.ਪੀ. ਮੋਗਾ ਵਲੋਂ ਡਾ. ਅੰਬੇਡਕਰ ਦੀ ਬਰਸੀ ਮੌਕੇ ਸਮਾਗਮ

ਮੋਗਾ, 8 ਦਸੰਬਰ (ਸੁਰਿੰਦਰਪਾਲ ਸਿੰਘ)-ਏ.ਬੀ.ਵੀ.ਪੀ. ਮੋਗਾ ਯੂਨਿਟ ਵਲੋਂ ਬਾਬਾ ਸਾਹਿਬ ਅੰਬੇਡਕਰ ਦੀ ਬਰਸੀ ਮੌਕੇ ਵਿਚਾਰ ਮੰਚ ਅਤੇ ਫੁੱਲ ਭੇਟ ਪ੍ਰੋਗਰਾਮ ਏ.ਬੀ.ਵੀ.ਪੀ. ਦੇ ਪੰਜਾਬ ਆਗੂ ਉਦੈ ਸੂਦ ਦੀ ਅਗਵਾਈ ਹੇਠ ਕਰਵਾਇਆ ਗਿਆ ਜਿਸ ਵਿਚ ਵਾਲਮੀਕਿ ਨਿਆਂ ਸੰਗਠਨ (ਰਜਿ. ...

ਪੂਰੀ ਖ਼ਬਰ »

ਡੇਰਾ ਝਿੜੀ ਚੂਹੜਚੱਕ ਵਿਖੇ ਲੰਗਰ ਹਾਲ ਦਾ ਨੀਂਹ ਪੱਥਰ ਰੱਖਿਆ

ਅਜੀਤਵਾਲ, 8 ਦਸੰਬਰ (ਹਰਦੇਵ ਸਿੰਘ ਮਾਨ)-ਨਜ਼ਦੀਕੀ ਪਿੰਡ ਚੂਹੜਚੱਕ ਦੇ ਅਸਥਾਨ ਬਾਬਾ ਤੋਤਾ ਰਾਮ ਡੇਰਾ ਝਿੜੀ ਵਿਖੇ ਸੰਗਤਾਂ ਦੀ ਸੇਵਾ ਅਤੇ ਸਹੂਲਤ ਲਈ ਲੰਗਰ ਹਾਲ ਬਣਾਉਣ ਦੀ ਸ਼ੁਰੂਆਤ ਕਰਦਿਆਂ ਨੀਂਹ ਪੱਥਰ ਰੱਖਿਆ ਗਿਆ | ਸ਼੍ਰੀ ਸੁਖਮਨੀ ਸਾਹਿਬ ਅਤੇ ਜਪੁਜੀ ਸਾਹਿਬ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਮੋਗਾ, 8 ਦਸੰਬਰ (ਸੁਰਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕੀਤੀ | ਇਸ ਮੀਟਿੰਗ ਵਿਚ ਉਨ੍ਹਾਂ ਨਾਲ ਉਪ ਮੰਡਲ ਮੈਜਿਸਟ੍ਰੇਟ ਚਾਰੂਮਿਤਾ, ਉਪ ਮੰਡਲ ਮੈਜਿਸਟ੍ਰੇਟ ਰਾਮ ...

ਪੂਰੀ ਖ਼ਬਰ »

ਕਰੀਅਰ ਜ਼ੋਨ ਲਗਾਤਾਰ ਦੇ ਰਿਹਾ ਆਈਲਟਸ ਦੇ ਸ਼ਾਨਦਾਰ ਨਤੀਜੇ-ਗਰੋਵਰ

ਮੋਗਾ, 8 ਦਸੰਬਰ (ਸੁਰਿੰਦਰਪਾਲ ਸਿੰਘ)-ਕਰੀਅਰ ਜ਼ੋਨ ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਹੈ ਜੋ ਵਿਦਿਆਰਥੀਆਂ ਨੂੰ ਆਈਲਟਸ ਦੀ ਤਿਆਰੀ ਕਰਵਾਉਣ ਵਾਸਤੇ ਜਾਣੀ ਜਾਂਦੀ ਹੈ | ਇਹ ਸੰਸਥਾ ਵਿਦਿਆਰਥੀਆਂ ਨੂੰ ਆਈਲਟਸ 'ਚ ਵਧੀਆ ਬੈਂਡ ਪ੍ਰਾਪਤ ਕਰਨ ਵਿਚ ਪੂਰੀ ਸਹਾਇਤਾ ਕਰ ...

ਪੂਰੀ ਖ਼ਬਰ »

ਵਿਧਾਇਕ ਬਿਲਾਸਪੁਰ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਮੋਗਾ, 8 ਦਸੰਬਰ (ਗੁਰਤੇਜ ਸਿੰਘ)-ਗੁਜਰਾਤ ਚੋਣ ਪ੍ਰਚਾਰ ਕਰਨ ਉਪਰੰਤ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਆਪਣੇ ਮੁੱਖ ਦਫ਼ਤਰ ਨਿਹਾਲ ਸਿੰਘ ਵਾਲਾ ਵਿਖੇ ਹਲਕੇ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਬਹੁਤੀਆਂ ਦਾ ਮੌਕੇ ਤੇ ਹੱਲ ਕੀਤਾ | ਉਨ੍ਹਾਂ ਕਿਹਾ ਕਿ ਬੇਸ਼ੱਕ ਹਾਈ ...

ਪੂਰੀ ਖ਼ਬਰ »

ਕੈਂਬਿ੍ਜ ਕਾਨਵੈਂਟ ਸਕੂਲ 'ਚ ਬਾਬਾ ਸਾਹਿਬ ਅੰਬੇਡਕਰ ਦੀ ਬਰਸੀ ਮਨਾਈ

ਕੋਟ ਇਸੇ ਖਾਂ, 8 ਦਸੰਬਰ (ਨਿਰਮਲ ਸਿੰਘ ਕਾਲੜਾ)-ਕੈਂਬਿ੍ਜ ਕਾਨਵੈਂਟ ਸਕੂਲ ਕੋਟ ਈਸੇ ਖਾਂ ਵਿਚ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਮਾਜਿਕ ਸਿੱਖਿਆ 'ਤੇ ਵੀ ਜ਼ੋਰ ਦਿੱਤਾ ਜਾਂਦਾ ਹੈ, ਜਿਸ ਤਹਿਤ ਸਕੂਲ ਵਿਚ ਡਾਕਟਰ ਅੰਬੇਡਕਰ ਦੀ ਬਰਸੀ ਮਨਾਈ ਗਈ | ਸਕੂਲ ਦੇ ਸਟਾਫ ਵਲੋਂ ...

ਪੂਰੀ ਖ਼ਬਰ »

ਗਲੋਬਲ ਵਿਜ਼ਡਮ ਕਾਨਵੈਂਟ ਸਕੂਲ ਦਾ ਅਧਿਆਪਕ ਨੈਸ਼ਨਲ ਐਵਾਰਡ ਨਾਲ ਸਨਮਾਨਿਤ

ਧਰਮਕੋਟ, 8 ਦਸੰਬਰ (ਪਰਮਜੀਤ ਸਿੰਘ)-ਮੋਗਾ ਜ਼ਿਲ੍ਹੇ ਦੀ ਨਾਮਵਰ ਵਿੱਦਿਅਕ ਸੰਸਥਾ ਗਲੋਬਲ ਵਿਜ਼ਡਮ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਜੋ ਹਮੇਸ਼ਾ ਵਿਦਿਆਰਥੀਆਂ ਦੀਆਂ ਉਪਲਬਧੀਆਂ ਕਰਕੇ ਸੁਰਖੀਆਂ ਵਿਚ ਰਹਿੰਦੀ ਹੈ ਅਤੇ ਇਨ੍ਹਾਂ ਸਾਰੀਆਂ ਉਪਲਬਧੀਆਂ ਪਿੱਛੇ ਸਕੂਲ ...

ਪੂਰੀ ਖ਼ਬਰ »

ਡਾ. ਅੰਬੇਡਕਰ ਦੀ ਬਰਸੀ ਮਨਾਈ

ਮੋਗਾ, 8 ਦਸੰਬਰ (ਗੁਰਤੇਜ ਸਿੰਘ)-ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੀ ਰਹਿਨੁਮਾਈ ਅਤੇ ਪਿਆਰਾ ਸਿੰਘ ਬੱਧਨੀ ਜ਼ਿਲ੍ਹਾ ਪ੍ਰਧਾਨ ਮੋਗਾ ਦੀ ਯੋਗ ਅਗਵਾਈ ਹੇਠ ਡਾ. ਅੰਬੇਡਕਰ ਦੀ ਬਰਸੀ ਮਨਾਈ ਗਈ | ਇਸ ਮੌਕੇ ਬੋਲਦਿਆਂ ਵਿਧਾਇਕ ਡਾ. ਅਮਨਦੀਪ ਕੌਰ ਨੇ ਡਾਕਟਰ ਭੀਮ ਰਾਓ ...

ਪੂਰੀ ਖ਼ਬਰ »

ਕੁਝ ਸਮਾਂ ਪਹਿਲਾਂ 'ਆਪ' 'ਚ ਗਏ ਕੌਂਸਲਰ ਮਨਦੀਪ ਕੌਰ ਤੇ ਜਗਦੀਪ ਜੱਗੂ ਦੀ ਕਾਂਗਰਸ 'ਚ ਮੁੜ ਵਾਪਸੀ

ਮੋਗਾ, 8 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਦੇ ਸਭ ਤੋਂ ਵੱਧ ਚਰਚਾ 'ਚ ਰਹਿਣ ਵਾਲੇ ਹਲਕਾ ਮੋਗਾ ਅੰਦਰ ਇਕ ਵਾਰ ਫਿਰ ਤੋਂ ਸਿਆਸੀ ਅਖਾੜੇ 'ਚ ਹਲਚਲ ਹੋਣ ਨਾਲ 'ਆਪ' ਪੱਬਾਂ ਭਾਰ ਹੋ ਗਈ ਹੈ | ਕੁਝ ਮਹੀਨੇ ਪਹਿਲਾਂ ਕਾਂਗਰਸ ਦਾ ਦਾਮਨ ਛੱਡ ਕੇ 'ਆਪ' ਦਾ ਪੱਲਾ ਫੜਨ ...

ਪੂਰੀ ਖ਼ਬਰ »

ਰਾਸਾ ਦੇ ਪ੍ਰਤੀਨਿਧਾਂ ਨੇ ਕੀਤਾ ਨਵੇਂ ਸਿੱਖਿਆ ਅਧਿਕਾਰੀਆਂ ਦਾ ਸਵਾਗਤ

ਮੋਗਾ, 8 ਦਸੰਬਰ (ਅਸ਼ੋਕ ਬਾਂਸਲ)-ਮੋਗਾ ਦੇ ਨਵੇਂ ਸਿੱਖਿਆ ਅਧਿਕਾਰੀਆਂ ਦਾ ਪ੍ਰਾਈਵੇਟ ਸਕੂਲਾਂ ਦੀ ਜਥੇਬੰਦੀ ਰਾਸਾ ਦੇ ਪ੍ਰਤੀਨਿਧਾਂ ਦੇ ਵਫ਼ਦ ਨੇ ਜ਼ਿਲ੍ਹਾ ਪ੍ਰਧਾਨ ਸੁਖਮਿੰਦਰਪਾਲ ਸਿੰਘ ਗਿੱਲ ਦੀ ਅਗਵਾਈ ਹੇਠ ਭਰਵਾਂ ਸਵਾਗਤ ਕੀਤਾ | ਰਾਸਾ ਦੇ ਪ੍ਰਤੀਨਿਧਾਂ ਨੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਕਿਰਤੀ ਮੋਗਾ ਸ਼ਹਿਰ ਦੇ ਵਰਕਰਾਂ ਤੇ ਅਹੁਦੇਦਾਰਾਂ ਦੀ ਮੀਟਿੰਗ

ਮੋਗਾ, 8 ਦਸੰਬਰ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਕਿਰਤੀ ਦੇ ਮੋਗਾ ਸ਼ਹਿਰ ਦੇ ਵਰਕਰਾਂ ਅਤੇ ਅਹੁਦੇਦਾਰਾਂ ਦੀ ਮੀਟਿੰਗ ਭੁਪਿੰਦਰ ਸਿੰਘ ਵੜੈਚ ਸ਼ਹਿਰੀ ਪ੍ਰਧਾਨ ਮੋਗਾ ਦੀ ਅਗਵਾਈ ਵਿਚ ਹੋਈ | ਜਿਸ ਵਿਚ ਪੰਜਾਬ ਦੇ ਧਾਰਮਿਕ ਅਤੇ ਰਾਜਨੀਤਿਕ ਮਸਲਿਆਂ ਤੇ ...

ਪੂਰੀ ਖ਼ਬਰ »

ਮੋਗਾ, ਫ਼ਰੀਦਕੋਟ, ਫ਼ਿਰੋਜ਼ਪੁਰ ਜ਼ਿਲਿ੍ਹਆਂ ਦੇ ਸੀਨੀਅਰ ਆਗੂਆਂ ਦੀ ਹੋਈ ਮੀਟਿੰਗ

ਮੋਗਾ, 8 ਦਸੰਬਰ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਖੋਸਾ ਪੰਜਾਬ ਦੇ ਜ਼ਿਲ੍ਹਾ ਫ਼ਰੀਦਕੋਟ, ਮੋਗਾ, ਫ਼ਿਰੋਜਪੁਰ ਦੇ ਸੀਨੀਅਰ ਕਿਸਾਨ ਆਗੂਆਂ ਦੀ ਮੀਟਿੰਗ ਬੀ.ਕੇ.ਯੂ.ਖੋਸਾ ਇਕਾਈ ਭਲੂਰ ਦੇ ਪ੍ਰਧਾਨ ਇਕਬਾਲ ਸਿੰਘ ਬਰਾੜ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ...

ਪੂਰੀ ਖ਼ਬਰ »

ਐਸ.ਐਫ.ਸੀ. ਗਰੁੱਪ ਆਫ਼ ਇੰਸਟੀਚਿਊਟਸ 'ਚ ਫਰੈਸ਼ਰ ਪਾਰਟੀ ਕਰਵਾਈ

ਧਰਮਕੋਟ, 8 ਦਸੰਬਰ (ਪਰਮਜੀਤ ਸਿੰਘ)-ਐਸ.ਐਫ.ਸੀ. ਗਰੁੱਪ ਆਫ ਇੰਸਟੀਚਿਊਟ ਜਲਾਲਾਬਾਦ ਪੂਰਬੀ ਵਿਖੇ ਨਵੇਂ ਵਿੱਦਿਅਕ ਵਰ੍ਹੇ 2022-23 ਦੌਰਾਨ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਦੇ ਸਵਾਗਤ ਲਈ ਕਾਲਜ ਵਿਚ ਫਰੈਸ਼ਰ ਪਾਰਟੀ ਆਗਾਜ਼-2022 ਦਾ ਆਯੋਜਨ ਕੀਤਾ ਗਿਆ | ਫਰੈਸ਼ਰ ਪਾਰਟੀ ਵਿਚ ...

ਪੂਰੀ ਖ਼ਬਰ »

ਐਸ. ਐਮ. ਡੀ. ਵਰਲਡ ਸਕੂਲ ਦੇ ਖਿਡਾਰੀਆਂ ਦੀ ਪੰਜਾਬ ਰਾਜ ਸਕੂਲ ਖੇਡਾਂ 'ਚ ਬੱਲੇ-ਬੱਲੇ

ਸਮਾਲਸਰ, 8 ਦਸੰਬਰ (ਕਿਰਨਦੀਪ ਸਿੰਘ ਬੰਬੀਹਾ)-ਰੂਪਨਗਰ ਅਤੇ ਜਲੰਧਰ ਵਿਖੇ ਸਮਾਪਤ ਹੋਈਆਂ 66ਵੀਆਂ ਪੰਜਾਬ ਰਾਜ ਸਕੂਲ ਖੇਡਾਂ ਵਿਚ ਸਿੱਖਿਆ ਤੇ ਖੇਡਾਂ ਦੇ ਖੇਤਰ ਵਿਚ ਮੋਹਰੀ ਸੰਸਥਾਵਾਂ ਵਜੋਂ ਜਾਣੀਆਂ ਜਾਂਦੀਆਂ ਸੰਤ ਮੋਹਨ ਦਾਸ ਵਿੱਦਿਅਕ ਸੰਸਥਾਵਾਂ ਕੋਟ ਸੁਖੀਆ ...

ਪੂਰੀ ਖ਼ਬਰ »

ਕਾਂਗਰਸ ਨੂੰ ਛੱਡ ਕੇ ਲੋਕ 'ਆਪ' 'ਚ ਆ ਰਹੇ ਹਨ-ਵਿਧਾਇਕ ਅਰੋੜਾ

ਮੋਗਾ, 8 ਦਸੰਬਰ (ਅਸ਼ੋਕ ਬਾਂਸਲ)-ਹਲਕਾ ਮੋਗਾ ਦੇ ਪਿੰਡ ਬੁੱਕਣ ਵਾਲਾ ਵਿਖੇ ਆਮ ਆਦਮੀ ਪਾਰਟੀਆਂ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪੰਚਾਇਤ ਮੈਂਬਰ ਅਤੇ ਦਰਜਨਾਂ ਪਰਿਵਾਰਾਂ ਨੇ ਕਾਂਗਰਸ ਦਾ ਪੱਲਾ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ | ਇਨ੍ਹਾਂ ...

ਪੂਰੀ ਖ਼ਬਰ »

ਬੈਟਰ ਫਿਊਚਰ ਮੋਗਾ ਨੇ ਲਗਵਾਇਆ ਕੈਨੇਡਾ ਦਾ ਵਿਜ਼ਟਰ ਵੀਜ਼ਾ

ਮੋਗਾ, 8 ਦਸੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ 'ਚ ਨੇੜੇ ਬੱਸ ਅੱਡਾ ਲੁਧਿਆਣਾ ਜੀ.ਟੀ. ਰੋਡ 'ਤੇ ਸਥਿਤ ਬੈਟਰ ਫਿਊਚਰ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਜੋ ਕਿ ਮੰਨੀ-ਪ੍ਰਮੰਨੀ ਸੰਸਥਾ ਹੈ ਤੇ ਵੱਧ ਤੋਂ ਵੱਧ ਵੀਜ਼ੇ ਲਗਵਾਉਣ 'ਚ ਮਾਹਿਰ ਹੈ, ਦੇ ਐਮ.ਡੀ. ਇੰਜੀਨੀਅਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX