ਤਾਜਾ ਖ਼ਬਰਾਂ


ਭਿਆਨਕ ਦੁਰਘਟਨਾ ਤੋਂ ਬਾਅਦ ਕੋਰੋਮੰਡਲ ਐਕਸਪ੍ਰੈਸ ਅੱਜ ਸੇਵਾਵਾਂ ਬਹਾਲ ਕਰਨ ਲਈ ਤਿਆਰ
. . .  14 minutes ago
ਨਵੀਂ ਦਿੱਲੀ, 7 ਜੂਨ - ਭਿਆਨਕ ਰੇਲ ਹਾਦਸੇ ਤੋਂ ਬਾਅਦ ਕੋਰੋਮੰਡਲ ਐਕਸਪ੍ਰੈਸ ਅੱਜ ਆਪਣੀਆਂ ਸੇਵਾਵਾਂ ਦੁਬਾਰਾ ਸ਼ੁਰੂ ਕਰਨ ਜਾ ਰਹੀ ਹੈ। ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ ਆਦਿਤਿਆ ਕੁਮਾਰ ਚੌਧਰੀ...
ਮੱਧ ਪ੍ਰਦੇਸ਼: ਬੋਰਵੈਲ ਚ ਡਿਗੀ ਢਾਈ ਸਾਲ ਦੀ ਬੱਚੀ
. . .  18 minutes ago
ਭੋਪਾਲ, 7 ਜੂਨ-ਮੱਧ ਪ੍ਰਦੇਸ਼ ਦੇ ਸੀਹੋਰ ਜ਼ਿਲ੍ਹੇ ਦੇ ਮੁੰਗਵਾਲੀ ਪਿੰਡ ਵਿਚ ਖੇਡਦੇ ਸਮੇਂ ਢਾਈ ਸਾਲ ਦੀ ਬੱਚੀ ਬੋਰਵੈਲ ਵਿਚ ਡਿਗ ਪਈ। ਬੱਚੀ ਨੂੰ ਬੋਰਵੈਲ ਚੋਂ ਕੱਢਣ ਦੀਆਂ ਕੋਸ਼ਿਸ਼ਾਂ ਜਾਰੀ...
ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਅੱਜ ਤੋਂ
. . .  27 minutes ago
ਲੰਡਨ, 7 ਜੂਨ-ਭਾਰਤ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਅੱਜ ਲੰਡਨ ਦੇ ਓਵਲ ਸਟੇਡੀਅਮ 'ਚ ਹੋਵੇਗਾ। ਭਾਰਤੀ ਸਮੇਂ ਅਨੁਸਾਰ ਇਹ ਫਾਈਨਲ...
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਕਰਨਾਟਕ ਵਿਧਾਨ ਪ੍ਰੀਸ਼ਦ ਉਪ ਚੋਣ 30 ਜੂਨ ਨੂੰ ਹੋਵੇਗੀ, ਉਸੇ ਦਿਨ ਹੋਵੇਗੀ ਵੋਟਾਂ ਦੀ ਗਿਣਤੀ
. . .  1 day ago
ਦਿੱਲੀ ਦੇ ਜਾਮੀਆ ਨਗਰ 'ਚ ਲੱਕੜ ਦੇ ਬਕਸੇ 'ਚੋਂ 2 ਬੱਚਿਆਂ ਦੀਆਂ ਮਿਲੀਆਂ ਲਾਸ਼ਾਂ
. . .  1 day ago
ਨਵੀਂ ਦਿੱਲੀ, 6 ਜੂਨ - ਦਿੱਲੀ ਪੁਲਿਸ ਮੁਤਾਬਕ ਦਿੱਲੀ ਦੇ ਜਾਮੀਆ ਨਗਰ ਸਥਿਤ ਇਕ ਫੈਕਟਰੀ 'ਚ ਲੱਕੜ ਦੇ ਬਕਸੇ 'ਚੋਂ 7 ਅਤੇ 8 ਸਾਲ ਦੇ ਦੋ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ ਹਨ, ਜੋ ਕੱਲ੍ਹ ਤੋਂ ਲਾਪਤਾ ...
ਅਰਬ ਸਾਗਰ 'ਤੇ ਦਬਾਅ ਅਗਲੇ 12 ਘੰਟਿਆਂ ਦੌਰਾਨ ਤੇਜ਼ ਹੋ ਸਕਦਾ ਹੈ ਚੱਕਰਵਾਤੀ ਤੂਫਾਨ: ਮੌਸਮ ਵਿਭਾਗ
. . .  1 day ago
ਮਹਾਰਾਸ਼ਟਰ: ਪਾਲਘਰ 'ਚ ਇਮਾਰਤ ਦਾ ਮਲਬਾ ਡਿੱਗਣ ਨਾਲ 3 ਮਜ਼ਦੂਰਾਂ ਦੀ ਮੌਤ
. . .  1 day ago
ਮਹਾਰਾਸ਼ਟਰ : ਠਾਣੇ ਕ੍ਰਾਈਮ ਬ੍ਰਾਂਚ ਸੈੱਲ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 17 ਦੇਸੀ ਪਿਸਤੌਲ, 31 ਮੈਗਜ਼ੀਨ ਅਤੇ 12 ਜ਼ਿੰਦਾ ਕਾਰਤੂਸ ਕੀਤੇ ਬਰਾਮਦ
. . .  1 day ago
WTC-2023 ਦਾ ਫਾਈਨਲ ਭਾਰਤ ਤੇ ਆਸਟ੍ਰੇਲੀਆ ਦਰਮਿਆਨ ਭਲਕੇ, ਦਰਸ਼ਕ ਉਡੀਕ 'ਚ
. . .  1 day ago
ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਮਿਲੇ ਨਵੇਂ ਵੀ.ਸੀ. ਡਾ.ਰਾਜੀਵ ਸੂਦ
. . .  1 day ago
ਚੰਡੀਗੜ੍ਹ, 6 ਜੂਨ (ਹਰਕਵਲਜੀਤ) -ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਨਵੇਂ ਵਾਇਸ ਚਾਂਸਲਰ ਮਿਲੇ ਹਨ। ਜਾਣਕਾਰੀ ਮੁਤਾਬਿਕ, ਡਾ.ਰਾਜੀਵ ਸੂਦ ਯੂਨੀਵਰਸਿਟੀ ਦੇ ਨਵੇਂ ਵੀ.ਸੀ. ਹੋਣਗੇ ...
ਤਕਨੀਕੀ ਖ਼ਰਾਬੀ ਕਾਰਨ ਰੂਸ ’ਚ ਉਤਾਰਨਾ ਪਿਆ ਏਅਰ ਇੰਡੀਆ ਦਾ ਜਹਾਜ਼
. . .  1 day ago
ਨਵੀਂ ਦਿੱਲੀ, 6 ਜੂਨ- ਦਿੱਲੀ-ਸਾਨ ਫ਼ਰਾਂਸਿਸਕੋ ਫ਼ਲਾਈਟ ਦੇ ਇੰਜਣ ’ਚ ਤਕਨੀਕੀ ਖ਼ਰਾਬੀ ਕਾਰਨ ਰੂਸ ਦੇ ਮੈਗਾਡਨ ਸ਼ਹਿਰ ਵੱਲ ਮੋੜ ਦਿੱਤਾ ਗਿਆ। ਏਅਰ ਇੰਡੀਆ ਦੇ ਅਧਿਕਾਰੀ ਨੇ ਦੱਸਿਆ ਕਿ ਜਹਾਜ਼....
ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ ਸਮੇਤ 3 ਨੂੰ ਕੀਤਾ ਕਾਬੂ
. . .  1 day ago
ਅਟਾਰੀ, 6 ਜੂਨ (ਗੁਰਦੀਪ ਸਿੰਘ ਅਟਾਰੀ)- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਥਾਣਾ ਘਰਿੰਡਾ ਦੀ ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ, ਚਾਰ ਲੱਖ ਡਰੱਗ ਮਨੀ, ਇਕ ਪਿਸਟਲ....
ਕੁਰੂਕਸ਼ੇਤਰ: ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਸੜਕਾਂ ਖ਼ਾਲੀ ਕਰਨ ਦੀ ਚਿਤਾਵਨੀ
. . .  1 day ago
ਕੁਰੂਕਸ਼ੇਤਰ, 6 ਜੂਨ- ਇੱਥੋਂ ਦੇ ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ ਅਜੇ ਵੀ ਚਾਲੂ ਹੈ। ਉਨ੍ਹਾਂ ਵਲੋਂ ਸ਼ਾਹਬਾਦ ਥਾਣੇ ਦੇ ਨੇੜੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ....
ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਵਲੋਂ ਅਸਤੀਫ਼ੇ ਦਾ ਐਲਾਨ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਜੂਨ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ੇ ਦਾ ਐਲਾਨ ਕੀਤਾ ਹੈ। ਕੌਂਸਲਰਾਂ ਨੇ ਮੌਜੂਦਾ ਨਗਰ....
ਕੇਰਲ: ਰਾਜ ਸਰਕਾਰ ਨੇ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਦੋ ਨਿੱਜੀ ਸਟਾਫ਼ ਮੈਂਬਰ ਲਏ ਵਾਪਸ
. . .  1 day ago
ਤਿਰੂਵੰਨਤਪੁਰਮ, 6 ਜੂਨ- ਕੇਰਲ ਸਰਕਾਰ ਨੇ ਵਾਇਨਾਡ ਦੇ ਸਾਬਕਾ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਗਏ ਦੋ ਨਿੱਜੀ ਸਟਾਫ਼ ਮੈਂਬਰਾਂ ਨੂੰ ਵਾਪਸ ਲੈ ਲਿਆ ਹੈ। ਜਨਰਲ ਪ੍ਰਸ਼ਾਸਨ ਦੇ ਸੰਯੁਕਤ ਸਕੱਤਰ.....
ਬੇਖੌਫ਼ ਲੁਟੇਰਿਆਂ ਵਲੋਂ ਨੂਰਮਹਿਲ ਸਬ-ਤਹਿਸੀਲ਼ ਵਿਚ ਦਿਨ-ਦਿਹਾੜੇ ਖੋਹ ਦੀ ਵਾਰਦਾਤ ਨੂੰ ਦਿੱਤਾ ਅੰਜਾਮ
. . .  1 day ago
ਜੰਡਿਆਲਾ ਮੰਜਕੀ, 6 ਜੂਨ (ਸੁਰਜੀਤ ਸਿੰਘ ਜੰਡਿਆਲਾ)- ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਆਵਾਜਾਈ ਭਰਪੂਰ ਨੂਰਮਹਿਲ ਤਹਿਸੀਲ ਵਿਚ ਇਕ ਵਿਅਕਤੀ ਨੂੰ ਲੁੱਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ...
ਇਨਸਾਫ਼ ਨਾ ਮਿਲਣ ਤੋਂ ਅੱਕੇ ਪਿੰਡ ਗੁੰਮਟੀ ਦੇ ਲੋਕਾਂ ਵਲੋਂ ਥਾਣਾ ਠੁੱਲੀਵਾਲ ਮੂਹਰੇ ਰੋਸ ਪ੍ਰਦਰਸ਼ਨ
. . .  1 day ago
ਮਹਿਲ ਕਲਾਂ, 6 ਜੂਨ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁੰਮਟੀ ਦੇ ਇਕ ਵਿਅਕਤੀ ਦੀ ਹਾਦਸੇ 'ਚ ਹੋਈ ਮੌਤ ਦੇ ਮਾਮਲੇ 'ਚ ਦੋ ਹਫ਼ਤੇ ਬੀਤ ਜਾਣ ਦੇ ਬਾਵਜੂਦ ਥਾਣਾ ਠੁੱਲੀਵਾਲ ਪੁਲਿਸ ਵਲੋਂ ਪੀੜਤ ਪਰਿਵਾਰ ਨੂੰ ਇਨਸਾਫ਼ ਨਾ...
ਅਸੀਂ ਸਾਕਾ ਨੀਲਾ ਤਾਰਾ ਕਾਰਨ ਕਾਂਗਰਸ ਨਾਲ ਨਹੀਂ ਜਾ ਸਕਦੇ- ਮਹੇਸ਼ਇੰਦਰ ਸਿੰਘ ਗਰੇਵਾਲ
. . .  1 day ago
ਚੰਡੀਗੜ੍ਹ, 6 ਜੂਨ- 2024 ਦੀਆਂ ਚੋਣਾਂ ਸੰਬੰਧੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ....
ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਵਿਚ ਹੋਇਆ ਜ਼ਬਰਦਸਤ ਹੰਗਾਮਾ
. . .  1 day ago
ਚੰਡੀਗੜ੍ਹ, 6 ਜੂਨ- ਨਗਰ ਨਿਗਮ ਹਾਊਸ ਦੀ ਮੀਟਿੰਗ ’ਚ ਜ਼ਬਰਦਸਤ ਹੰਗਾਮਾ ਹੋ ਗਿਆ। ਇਸ ਹੰਗਾਮੇ ਵਿਚ ਆਪ ਕੌਂਸਲਰ ਅਤੇ ਕਿਰਨ ਖ਼ੇਰ ਆਹਮੋ ਸਾਹਮਣੇ ਹੋ ਗਏ। ਕਿਰਨ ਖ਼ੇਰ ਨੇ ਪ੍ਰਧਾਨ ਮੰਤਰੀ ਵਿਰੁੱਧ....
ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ
. . .  1 day ago
ਪਰਮਾਰੀਬੋ, 6 ਜੂਨ- ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸੂਰੀਨਾਮ ਦੇ ਸਰਵਉਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਸੂਰੀਨਾਮ ਦੇ ਰਾਸ਼ਟਰਪਤੀ ਚੰਦਰਕੀਪ੍ਰਸਾਦ ਸੰਤੋਖੀ ਨੇ ਮਜ਼ਬੂਤ ​​ਦੁਵੱਲੇ ਸੰਬੰਧਾਂ ’ਤੇ ਰਾਸ਼ਟਰਪਤੀ ਮੁਰਮੂ ਨੂੰ ਵਧਾਈ ਦਿੱਤੀ। ਗ੍ਰਹਿ ਮੰਤਰਾਲੇ ਨੇ ਟਵੀਟ...
ਕਟਾਰੂਚੱਕ ਮਾਮਲੇ ਵਿਚ ਐਨ.ਸੀ.ਐਸ.ਸੀ. ਵਲੋਂ ਰਾਜ ਸਰਕਾਰ ਨੂੰ ਤੀਜਾ ਨੋਟਿਸ ਜਾਰੀ
. . .  1 day ago
ਚੰਡੀਗੜ੍ਹ, 6 ਜੂਨ- ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ (ਐਨ.ਸੀ.ਐਸ.ਸੀ.) ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉਪਰ ਲਗਾਏ....
ਅੱਜ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ- ਗਿਆਨੀ ਹਰਪ੍ਰੀਤ ਸਿੰਘ
. . .  1 day ago
ਅੰਮ੍ਰਿਤਸਰ, 6 ਜੂਨ- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਘੱਲੂਘਾਰਾ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਆਪਣੇ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਸਾਡਾ ਏਕਾ ਹੀ ਸਾਡੀ ਤਾਕਤ ਹੈ। ਜਥੇਦਾਰ ਨੇ...
ਖ਼ਾਲਿਸਤਾਨ ਦਾ ਕੋਈ ਰੋਡਮੈਪ ਨਹੀਂ- ਰਾਜਾ ਵੜਿੰਗ
. . .  1 day ago
ਅਮਰੀਕਾ, 6 ਜੂਨ- ਖ਼ਾਲਿਸਤਾਨ ਮੁੱਦੇ ਸੰਬੰਧੀ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਕ ਟਵੀਟ ਕੀਤਾ ਹੈ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਨਾ ਤਾਂ ਖ਼ਾਲਿਸਤਾਨ ਦਾ ਕੋਈ ਵਜੂਦ ਹੈ ਅਤੇ ...
ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ਕੀਤਾ ਜਾਮ
. . .  1 day ago
ਕੁਰੂਕਸ਼ੇਤਰ, 6 ਜੂਨ- ਸੂਰਜਮੁਖੀ ਦੀ ਐਮ.ਐਸ. ਪੀ. ’ਤੇ ਖ਼ਰੀਦ ਦੇ ਮੁੱਦੇ ਨੂੰ ਲੈ ਕੇ ਅੱਜ ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ’ਤੇ ਜਾਮ ਲਗਾ ਦਿੱਤਾ ਅਤੇ ਸ਼ਾਹਬਾਦ ਮਾਰਕੰਡਾ ਹਾਈਵੇਅ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਮਾਘ ਸੰਮਤ 554

ਪਹਿਲਾ ਸਫ਼ਾ

ਭਾਰਤ ਤੇ ਮਿਸਰ ਵਿਸ਼ਵ ਦੀਆਂ ਸਭ ਤੋਂ ਪੁਰਾਣੀਆਂ ਸੱਭਿਆਤਾਵਾਂ 'ਚੋਂ ਇਕ-ਮੋਦੀ

ਮਿਸਰ ਦੇ ਰਾਸ਼ਟਰਪਤੀ ਅਬਦੇਲ ਫ਼ਤਹ ਅਲ ਸੀਸੀ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ, 25 ਜਨਵਰੀ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਦਿੱਲੀ ਦੇ ਹੈਦਰਾਬਾਦ ਹਾਊਸ 'ਚ ਮਿਸਰ ਦੇ ਰਾਸ਼ਟਰਪਤੀ ਅਬਦੇਲ ਫ਼ਤਹ ਅਲ ਸੀਸੀ ਨਾਲ ਮੁਲਾਕਾਤ ਕੀਤੀ | ਇਥੇ ਦੋਵਾਂ ਆਗੂਆਂ ਵਿਚਾਲੇ ਕਈ ਮੁੱਦਿਆਂ 'ਤੇ ਚਰਚਾ ਹੋਈ | ਬੈਠਕ 'ਚ ਮਿਸਰ ਦੇ ਰਾਸ਼ਟਰਪਤੀ ਅਲ ਸੀਸੀ ਨਾਲ ਆਏ ਉੱਚ-ਪੱਧਰੀ ਵਫ਼ਦ ਨੇ ਵੀ ਹਿੱਸਾ ਲਿਆ, ਜਿਸ 'ਚ 5 ਮੰਤਰੀ ਤੇ ਸੀਨੀਅਰ ਅਧਿਕਾਰੀ ਵੀ ਸ਼ਾਮਿਲ ਸਨ | ਬੈਠਕ ਤੋਂ ਬਾਅਦ ਦੋਵਾਂ ਦੇਸ਼ਾਂ ਨੇ ਸਾਂਝਾ ਬਿਆਨ ਜਾਰੀ ਕੀਤਾ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਤੇ ਮਿਸਰ ਵਿਸ਼ਵ ਦੀ ਸਭ ਤੋਂ ਪੁਰਾਣੀਆਂ ਸੱਭਿਆਤਾਵਾਂ 'ਚੋਂ ਇਕ ਹਨ | ਸਾਡੇ ਵਿਚ ਕਈ ਸਾਲਾਂ ਦਾ ਰਿਸ਼ਤਾ ਰਿਹਾ ਹੈ | 4 ਹਜ਼ਾਰ ਸਾਲ ਤੋਂ ਵੀ ਪਹਿਲਾਂ ਗੁਜਰਾਤ ਦੀ ਲੋਥਲ ਬੰਦਰਗਾਹ ਜ਼ਰੀਏ ਭਾਰਤ-ਮਿਸਰ ਨਾਲ ਵਪਾਰ ਕਰਦਾ ਸੀ | ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸੀਂ ਅੱਤਵਾਦ ਦੇ ਮੁੱਦੇ 'ਤੇ ਇਕਜੁੱਟ ਹਾਂ | ਅੱਤਵਾਦ ਮਨੁੱਖਤਾ ਲਈ ਸਭ ਤੋਂ ਵੱਡਾ ਖ਼ਤਰਾ ਹੈ | ਪ੍ਰਧਾਨ ਮੰਤਰੀ ਨੇ ਦੱਸਿਆ ਕਿ ਭਾਰਤ ਨੇ ਇਸ ਸਾਲ ਆਪਣੀ ਜੀ-20 ਪ੍ਰਧਾਨਗੀ ਦੌਰਾਨ ਮਿਸਰ ਨੂੰ ਮਹਿਮਾਨ ਦੇਸ਼ ਵਜੋਂ ਸੱਦਾ ਦਿੱਤਾ ਹੈ, ਜੋ ਸਾਡੀ ਖਾਸ ਦੋਸਤੀ ਨੂੰ ਦਰਸਾਉਂਦਾ ਹੈ | ਬੈਠਕ 'ਚ ਦੋਵਾਂ ਦੇਸ਼ਾਂ ਨੇ ਰੱਖਿਆ ਉਦਯੋਗਾਂ ਵਿਚਾਲੇ ਸਹਿਯੋਗ ਨੂੰ ਹੋਰ ਮਜਬੂਤ ਕਰਨ ਤੇ ਅੱਤਵਾਦ 'ਤੇ ਨਕੇਲ ਕੱਸਣ ਬਾਰੇ ਸਾਰੀ ਜਾਣਕਾਰੀ ਤੇ ਖੁਫੀਆ ਸੰਚਾਰ ਦਾ ਆਦਾਨ-ਪ੍ਰਦਾਨ ਵਧਾਉਣ ਦਾ ਵੀ ਫੈਸਲਾ ਕੀਤਾ ਹੈ | ਬੈਠਕ 'ਚ ਦੋਵਾਂ ਦੇਸ਼ਾਂ ਵਿਚਾਲੇ ਰਾਜਨੀਤਿਕ, ਸੁਰੱਖਿਆ, ਆਰਥਿਕ ਤੇ ਵਿਗਿਆਨਕ ਖੇਤਰਾਂ 'ਚ ਸਹਿਯੋਗ ਵਧਾਉਣ 'ਤੇ ਸਹਿਮਤੀ ਬਣੀ | ਮਿਸਰ ਦੇ ਰਾਸ਼ਟਰਪਤੀ ਇਸ ਸਾਲ ਭਾਰਤ ਦੇ ਗਣਤੰਤਰ ਦਿਵਸ ਸਮਾਰੋਹ ਦੇ ਮੁੱਖ ਮਹਿਮਾਨ ਹਨ | ਇਸ ਤੋਂ ਪਹਿਲਾਂ ਦਿੱਲੀ ਵਿਖੇ ਪਹੁੰਚਣ ਤੋਂ ਬਾਅਦ ਮਿਸਰ ਦੇ ਰਾਸ਼ਟਰਪਤੀ ਦਾ ਰਾਜ ਭਵਨ ਵਿਖੇ ਪੁੱਜਣ 'ਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਵਾਗਤ ਕੀਤਾ | ਮਿਸਰ ਦੇ ਰਾਸ਼ਟਰਪਤੀ ਨੇ ਰਾਜਘਾਟ ਵਿਖੇ ਜਾ ਕੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ |

106 ਸ਼ਖ਼ਸੀਅਤਾਂ ਨੂੰ ਪਦਮ ਪੁਰਸਕਾਰ

ਨਵੀਂ ਦਿੱਲੀ, 25 ਜਨਵਰੀ (ਏਜੰਸੀ)-ਗਣਤੰਤਰ ਦਿਵਸ ਦੀ ਪੂਰਵ ਸੰਧਿਆ ਮੌਕੇ ਦੇਸ਼ ਦੇ ਸਭ ਤੋਂ ਵੱਡੇ ਨਾਗਰਿਕ ਸਨਮਾਨ ਪਦਮ ਪੁਰਸਕਾਰਾਂ ਦਾ ਐਲਾਨ ਕੀਤਾ ਗਿਆ | ਰਾਸ਼ਟਰਪਤੀ ਵਲੋਂ 2023 ਲਈ 106 ਪਦਮ ਪੁਰਸਕਾਰਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਸ 'ਚ 6 ਪਦਮ ਵਿਭੂਸ਼ਨ, 9 ਪਦਮ ਭੂਸ਼ਨ ਅਤੇ 91 ਪਦਮਸ੍ਰੀ ਸ਼ਾਮਿਲ ਹਨ | ਇਸੇ ਦੌਰਾਨ ਦੇਸ਼ ਦੇ ਸਰਬੋਤਮ ਸਨਮਾਨ 'ਭਾਰਤ ਰਤਨ' ਲਈ ਕਿਸੇ ਵੀ ਸ਼ਖ਼ਸੀਅਤ ਦਾ ਨਾਂਅ ਨਹੀਂ ਐਲਾਨਿਆ ਗਿਆ ਹੈ | ਜਾਰੀ ਕੀਤੀ ਸੂਚੀ ਅਨੁਸਾਰ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਮੁਲਾਇਮ ਸਿੰਘ ਯਾਦਵ, ਸਾਬਕਾ ਵਿਦੇਸ਼ ਮੰਤਰੀ ਐਸ.ਐਮ.ਕਿ੍ਸ਼ਨਾ, ਮਸ਼ਹੂਰ ਤਬਲਾ ਵਾਦਕ ਜ਼ਾਕਿਰ ਹੁਸੈਨ, ਓ.ਆਰ. ਐਸ ਦੇ ਖੋਜ ਕਰਤਾ ਡਾ. ਦਿਲੀਪ ਮਹਾਲਾਨਬਿਸ ਤੇ ਮਸ਼ਹੂਰ ਆਰਕੀਟੈਕਟ ਬਾਲਕਿ੍ਸ਼ਨ ਦੋਸ਼ੀ, ਅਮਰੀਕਾ ਸਥਿਤ ਗਣਿਤ ਵਿਗਿਆਨੀ ਸ੍ਰੀਨਿਵਾਸ ਵਰਧਨ ਨੂੰ ਦੇਸ਼ ਦੇ ਦੂਸਰੇ ਸਰਵਉੱਚ ਨਾਗਰਿਕ ਸਨਮਾਨ ਪਦਮ ਵਿਭੂਸ਼ਨ ਲਈ ਚੁਣਿਆ ਗਿਆ ਹੈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਪਦਮ ਪੁਰਸਕਾਰਾਂ ਨਾਲ ਸਨਮਾਨਿਤ ਕੀਤੀਆਂ ਜਾਣ ਵਾਲੀਆਂ ਸ਼ਖ਼ਸੀਅਤਾਂ ਨੂੰ ਵਧਾਈ ਦਿੱਤੀ ਹੈ | ਪ੍ਰਸਿੱਧ ਉਦਯੋਗਪਤੀ ਕੁਮਾਰ ਮੰਗਲਮ ਬਿਰਲਾ, ਨਾਵਲਕਾਰ ਐਸ.ਐਲ. ਭੈਰੱਪਾ, ਲੇਖਿਕਾ ਸੁਧਾ ਮੂਰਤੀ ਸਮੇਤ 9 ਸ਼ਖ਼ਸੀਅਤਾਂ ਨੂੰ ਪਦਮ ਭੂਸ਼ਨ ਲਈ ਚੁਣਿਆ ਗਿਆ ਹੈ | ਪੰਜਾਬੀ ਦੇ ਉੱਘੇ ਸਾਹਿਤਕਾਰ ਡਾ: ਰਤਨ ਸਿੰਘ ਜੱਗੀ ਨੂੰ ਸਾਹਿਤ ਅਤੇ ਸਿੱਖਿਆ ਦੇ ਖੇਤਰ ਵਿਚ ਪਦਮਸ੍ਰੀ ਪੁਰਸਕਾਰ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ | ਡਾ. ਰਤਨ ਸਿੰਘ ਜੱਗੀ (95) ਪੰਜਾਬੀ ਅਤੇ ਹਿੰਦੀ ਸਾਹਿਤ ਜਗਤ ਦੇ ਅਤੇ ਵਿਸ਼ੇਸ਼ ਤੌਰ 'ਤੇ ਗੁਰਮਤਿ ਸਾਹਿਤ ਦੇ ਵਿਦਵਾਨ ਹਨ | ਹੁਣ ਤੱਕ ਉਨ੍ਹਾਂ ਨੇ ਲਗਭਗ 144 ਕਿਤਾਬਾਂ ਸਮਾਜ ਨੂੰ ਸਮਰਪਿਤ ਕੀਤੀਆਂ ਹਨ | ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਉਨ੍ਹਾਂ ਨੂੰ ਲਾਈਫ਼ ਫੈਲੋਸ਼ਿਪ ਪ੍ਰਦਾਨ ਕੀਤੀ ਹੋਈ ਹੈ | ਡਾ. ਜੱਗੀ ਤੋਂ ਇਲਾਵਾ ਪ੍ਰਸਿੱਧ ਅਦਾਕਾਰਾ ਰਵੀਨਾ ਟੰਡਨ, ਸੰਗੀਤ ਨਿਰਦੇਸ਼ਕ ਐਮ.ਐਮ. ਕੀਰਾਵਾਨੀ, ਰਾਕੇਸ਼ ਝੁਨਝੁਨਵਾਲਾ (ਮਰਨ ਉਪਰੰਤ), ਮਨੀਪੁਰ ਭਾਜਪਾ ਇਕਾਈ ਦੇ ਪ੍ਰਧਾਨ ਥੋਨਾਓਜਮ ਚੌਬਾ ਸਿੰਘ ਸਮੇਤ 91 ਸ਼ਖ਼ਸੀਅਤਾਂ ਨੂੰ ਪਦਮ ਸ੍ਰੀ ਲਈ ਚੁਣਿਆ ਗਿਆ ਹੈ | ਇਹ ਪੁਰਸਕਾਰ ਦੇਸ਼ ਦੀ ਤਰੱਕੀ ਤੇ ਵਿਕਾਸ ਦੇ ਵੱਖ-ਵੱਖ ਖੇਤਰਾਂ (ਕਲਾ, ਸਮਾਜਿਕ ਕਾਰਜ, ਵਿਗਿਆਨ, ਇੰਜੀਨੀਅਰਿੰਗ, ਡਾਕਟਰੀ, ਦਵਾਈ, ਉਦਯੋਗ, ਸਾਹਿਤ ਤੇ ਖੇਡਾਂ ਆਦਿ) 'ਚ ਯੋਗਦਾਨ ਪਾਉਣ ਵਾਲਿਆਂ ਨੂੰ ਦਿੱਤੇ ਜਾਂਦੇ ਹਨ | ਇਹ ਪੁਰਸਕਾਰ ਹਰ ਸਾਲ ਮਾਰਚ ਜਾਂ ਅਪ੍ਰੈਲ 'ਚ ਰਾਸ਼ਟਰਪਤੀ ਭਵਨ ਵਿਖੇ ਹੋਣ ਵਾਲੇ ਸਮਾਗਮ ਦੌਰਾਨ ਪ੍ਰਦਾਨ ਕੀਤੇ ਜਾਂਦੇ ਹਨ |

6 ਕੀਰਤੀ ਚੱਕਰ ਸਮੇਤ 412 ਜਵਾਨਾਂ ਨੂੰ ਬਹਾਦਰੀ ਪੁਰਸਕਾਰ

ਨਵੀਂ ਦਿੱਲੀ, 25 ਜਨਵਰੀ (ਏਜੰਸੀ)-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ ਮੌਕੇ ਹਥਿਆਰਬੰਦ ਬਲਾਂ ਦੇ ਜਵਾਨਾਂ ਲਈ 412 ਬਹਾਦਰੀ ਤੇ ਹੋਰ ਰੱਖਿਆ ਪੁਰਸਕਾਰਾਂ ਦਾ ਐਲਾਨ ਕੀਤਾ ਹੈ | ਇਸ ਸਾਲ 6 ਕੀਰਤੀ ਚੱਕਰ (4 ਮਰਨ ਉਪਰੰਤ) ਅਤੇ 15 ਸ਼ੌਰਿਆ ਚੱਕਰ (2 ਮਰਨ ਉਪਰੰਤ) ਪ੍ਰਦਾਨ ਕੀਤੇ ਜਾਣਗੇ | ਮੇਜਰ ਸ਼ੁਭਾਂਗ, ਨਾਇਕ ਜਿਤੇਂਦਰ ਸਿੰਘ, ਕਾਂਸਟੇਬਲ ਰੋਹਿਤ ਕੁਮਾਰ (ਮਰਨ ਉਪਰੰਤ), ਦੀਪਕ ਭਾਰਦਵਾਜ ਸਬ ਇੰਸਪੈਕਟਰ (ਮਰਨ ਉਪਰੰਤ), ਸੋਢੀ ਨਰਾਇਣ ਹੈੱਡ ਕਾਂਸਟੇਬਲ (ਮਰਨ ਉਪਰੰਤ) ਅਤੇ ਸ਼ਰਵਨ ਕਸ਼ਅਪ ਹੈੱਡ ਕਾਂਸਟੇਬਲ (ਮਰਨ ਉਪਰੰਤ) ਨੂੰ ਕੀਰਤੀ ਚੱਕ ਪ੍ਰਦਾਨ ਕੀਤਾ ਗਿਆ ਹੈ | ਇਸ ਤੋਂ ਇਲਾਵਾ ਇਕ ਵਾਰ ਟੂ ਸੈਨਾ ਮੈਡਲ (ਗੈਲੇਂਟਰੀ), 92 ਸੈਨਾ ਮੈਡਲ (4 ਮਰਨ ਉਪਰੰਤ), ਇਕ ਜਲ ਸੈਨਾ ਮੈਡਲ (ਸੌਰਿਆ), 7 ਵਾਯੂ ਸੈਨਾ ਮੈਡਲ (ਵੀਰਤਾ), 29 ਪਰਮ ਵਿਸ਼ਿਸ਼ਟ ਸੇਵਾ ਮੈਡਲ, 3 ਉੱਤਮ ਯੁੱਧ ਸੇਵਾ ਮੈਡਲ, ਇਕ ਵਾਰ ਟੂ ਵਿਸ਼ਿਸ਼ਟ ਸੇਵਾ ਮੈਡਲ, 52 ਅਤਿ ਵਿਸ਼ਿਸ਼ਟ ਸੇਵਾ ਮੈਡਲ, 10 ਯੁੱਧ ਸੇਵਾ ਮੈਡਲ, 2 ਨੂੰ ਦੁਬਾਰਾ ਸੈਨਾ ਮੈਡਲ (ਕਰਤੱਵ ਪ੍ਰਤੀ ਸਮਰਪਣ), 36 ਸੈਨਾ ਮੈਡਲ (ਕਰਤੱਵ ਪ੍ਰਤੀ ਸਮਰਪਣ), 2 ਨੂੰ ਦੁਬਾਰਾ ਜਲ ਸੈਨਾ ਮੈਡਲ (ਕਰਤੱਵ ਪ੍ਰਤੀ ਸਮਰਪਣ), 11 ਜਲ ਸੈਨਾ ਮੈਡਲ (ਕਰਤੱਵ ਪ੍ਰਤੀ ਸਮਰਪਣ 3 ਨੂੰ ਮਰਨ ਉਪਰੰਤ), 14 ਵਾਯੂ ਸੈਨਾ ਮੈਡਲ (ਕਰਤੱਵ ਪ੍ਰਤੀ ਸਮਰਪਣ), 2 ਨੂੰ ਦੁਬਾਰਾ ਵਿਸ਼ਿਸ਼ਟ ਸੇਵਾ ਮੈਡਲ ਅਤੇ 126 ਵਿਸ਼ਿਸ਼ਟ ਸੇਵਾ ਮੈਡਲ ਸ਼ਾਮਿਲ ਹਨ | ਇਸ ਮੌਕੇ ਭਾਰਤੀ ਤੱਟ ਰੱਖਿਅਕ ਡਾਇਰੈਕਟਰ ਜਨਰਲ ਵਰਿੰਦਰ ਸਿੰਘ ਪਠਾਨੀਆ ਨੂੰ ਪਰਮ ਵਿਸ਼ਿਸ਼ਟ ਸੇਵਾ ਮੈਡਲ (ਪੀ.ਵੀ.ਐਸ.ਐਮ.) ਨਾਲ ਸਨਮਾਨਿਤ ਕੀਤਾ ਗਿਆ ਹੈ | ਇਸ ਸਾਲ ਕੁੱਲ 29 ਸੇਵਾ ਨਿਭਾਅ ਰਹੇ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਵਿਸ਼ਿਸ਼ਟ ਸੇਵਾਵਾਂ ਲਈ ਪੀ.ਵੀ.ਐਸ.ਐਮ. ਦਿੱਤੇ ਗਏ ਹਨ | ਚਿਨਾਰ ਕੋਰ ਕਮਾਂਡਰ ਲੈਫ: ਜਨਰਲ ਅਮਰਦੀਪ ਸਿੰਘ ਔਜਲਾ 3 ਕੋਰ ਕਮਾਂਡਰ ਲੈਫ: ਜਨਰਲ ਆਰ.ਕੇ. ਤਿਵਾੜੀ ਅਤੇ 14 ਕੋਰ ਮੁਖੀ ਲੈਫ: ਜਨਰਲ ਏ. ਸੇਨਗੁਪਤਾ ਨੂੰ ਨੂੰ ਉੱਤਮ ਯੁੱਧ ਸੇਵਾ ਮੈਡਲ (ਯੂ.ਵਾਈ.ਐਸ.ਐਮ.) ਨਾਲ ਸਨਮਾਨਿਤ ਕੀਤਾ ਗਿਆ ਹੈ, ਜਦਕਿ ਆਰਮੀ ਰਿਸ਼ਰਚ ਐਂਡ ਰੈਫਰਲ ਹਸਪਤਾਲ ਦੇ ਬਿ੍ਗੇਡੀਅਰ ਸੰਜੈ ਮਿਸ਼ਰਾ ਨੂੰ ਅਤਿ ਵਿਸ਼ਿਸ਼ਟ ਸੇਵਾ ਮੈਡਲ (ਏ.ਵੀ.ਐਸ.ਐਮ.) ਨਾਲ ਸਨਮਾਨਿਤ ਕੀਤਾ ਗਿਆ ਹੈ | ਇਸ ਸਾਲ ਤਿੰਨਾਂ ਸੈਨਾਵਾਂ ਦੇ ਕੁੱਲ 52 ਅਧਿਕਾਰੀਆਂ ਨੂੰ ਏ.ਵੀ.ਐਸ.ਐਮ. ਨਾਲ ਸਨਮਾਨਿਤ ਕੀਤਾ ਗਿਆ ਹੈ |

ਨਵਲ ਅਗਰਵਾਲ ਦੀ ਸਰਕਾਰੀ ਮੀਟਿੰਗਾਂ 'ਚ ਸ਼ਮੂਲੀਅਤ ਨੂੰ ਲੈ ਕੇ ਸਰਕਾਰ ਕੁੜਿੱਕੀ 'ਚ

ਰਾਜਪਾਲ ਵਲੋਂ ਕੀਤੀ ਗਈ ਜਵਾਬ ਤਲਬੀ 'ਤੇ ਮੁੱਖ ਮੰਤਰੀ ਖ਼ਾਮੋਸ਼
ਹਰਕਵਲਜੀਤ ਸਿੰਘ

ਚੰਡੀਗੜ੍ਹ, 25 ਜਨਵਰੀ-ਪੰਜਾਬ ਸਰਕਾਰ ਦੀਆਂ ਉੱਚ ਪੱਧਰੀ ਮੀਟਿੰਗਾਂ 'ਚ ਦਿੱਲੀ ਤੋਂ ਅਰਵਿੰਦ ਕੇਜਰੀਵਾਲ ਵਲੋਂ ਭੇਜੇ ਗਏ ਕਥਿਤ ਸਲਾਹਕਾਰ ਨਵਲ ਅਗਰਵਾਲ ਦੀ ਰਾਜ ਦੇ ਮੁੱਖ ਸਕੱਤਰ ਤੇ ਰਾਜ ਦੇ ਪੁਲਿਸ ਮੁਖੀ ਤੇ ਇੰਟੈਲੀਜੈਂਸ ਮੁਖੀ ਤੋਂ ਇਲਾਵਾ ਦੂਜੇ ਸੀਨੀਅਰ ਅਧਿਕਾਰੀਆਂ ਨਾਲ ਸ਼ਮੂਲੀਅਤ ਤੇ ਸਰਕਾਰੀ ਫਾਈਲਾਂ ਆਦਿ ਵੀ ਵੇਖਣ ਸੰਬੰਧੀ ਸ਼ਿਕਾਇਤਾਂ ਸਰਕਾਰ ਲਈ ਵੱਡੀ ਸਿਰਦਰਦੀ ਬਣਦੀਆਂ ਨਜ਼ਰ ਆ ਰਹੀਆਂ ਹਨ | ਸੂਚਨਾ ਅਨੁਸਾਰ ਰਾਜਪਾਲ ਪੰਜਾਬ ਬਨਵਾਰੀ ਲਾਲ ਪੁਰੋਹਿਤ ਵਲੋਂ ਇਸ ਮੁੱਦੇ 'ਤੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਮੰਗੇ ਸਪੱਸ਼ਟੀਕਰਨ ਨੂੰ ਲੈ ਕੇ ਸਰਕਾਰ ਕਸੂਤੀ ਸਥਿਤੀ 'ਚ ਫਸੀ ਹੋਈ ਹੈ ਤੇ ਇਸ ਸੰਬੰਧੀ ਸਰਕਾਰ ਵਲੋਂ ਕੋਈ ਜਵਾਬ ਨਹੀਂ ਬਣ ਰਿਹਾ | ਵਰਨਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਜਿਨ੍ਹਾਂ ਰਾਜਪਾਲ ਨਾਲ ਇਹ ਮਾਮਲਾ ਉਠਾਇਆ ਸੀ, ਵਲੋਂ ਰਾਜਭਵਨ ਨਵਲ ਅਗਰਵਾਲ ਦੀ ਸ਼ਮੂਲੀਅਤ ਵਾਲੀਆਂ ਫੋਟੋਆਂ ਵੀ ਭੇਜੀਆਂ ਗਈਆਂ ਸਨ, ਜਿਨ੍ਹਾਂ ਨੂੰ ਹੁਣ ਸਰਕਾਰ ਲਈ ਝੁਠਲਾਉਣਾ ਮੁਸ਼ਕਿਲ ਹੋ ਗਿਆ ਹੈ | ਇਨ੍ਹਾਂ ਫੋਟੋਆਂ 'ਚ ਨਵਲ ਅਗਰਵਾਲ ਮੀਟਿੰਗ ਵਿਚ ਮੁੱਖ ਸਕੱਤਰ ਨਾਲ ਬੈਠੇ ਹਨ ਤੇ ਮੀਟਿੰਗ 'ਚ ਉਨ੍ਹਾਂ ਨਾਲ ਵਾਧੂ ਮੁੱਖ ਸਕੱਤਰ (ਸਿੰਜਾਈ), ਵਿੱਤ ਕਮਿਸ਼ਨ (ਮਾਲ), ਵਿੱਤ ਕਮਿਸ਼ਨਰ (ਦਿਹਾਤੀ) ਵਿਕਾਸ ਤੇ ਪੰਚਾਇਤ, ਡੀ. ਜੀ. ਪੀ. ਗੌਰਵ ਯਾਦਵ, ਵਧੀਕ ਡੀ.ਜੀ.ਪੀ. ਜਤਿੰਦਰ ਸਿੰਘ ਔਲਖ, ਮੁਹਾਲੀ ਦੇ ਡੀ.ਸੀ. ਤੇ ਐਸ.ਐਸ.ਪੀ. ਵਰਗੇ ਸੀਨੀਅਰ ਅਧਿਕਾਰੀ ਵੀ ਮੌਜੂਦਾ ਹਨ | ਬਾਜਵਾ ਨੇ ਦੋਸ਼ ਲਗਾਇਆ ਸੀ ਕਿ ਜਿਸ ਮੀਟਿੰਗ 'ਚ ਆਰ.ਪੀ.ਜੀ. ਹਮਲਿਆਂ ਵਰਗੇ ਮੁੱਦਿਆਂ 'ਤੇ ਵੀ ਵਿਚਾਰ ਹੋਇਆ ਹੋਵੇ, ਉਸ ਵਿਚ ਅਣਅਧਿਕਾਰਤ ਵਿਅਕਤੀ ਦਾ ਹਾਜ਼ਰ ਹੋਣਾ ਰਾਸ਼ਟਰੀ ਸੁਰੱਖਿਆ ਲਈ ਵੀ ਵੱਡਾ ਖ਼ਤਰਾ ਹੈ ਤੇ ਸਰਕਾਰੀ ਭੇਦ ਗੁਪਤ ਰੱਖਣ ਦੀ ਸਹੁੰ ਦੀ ਵੀ ਉਲੰਘਣਾ ਹੈ ਪਰ ਸੂਬਾ ਸਰਕਾਰ ਵਲੋਂ ਇਸ ਸੰਬੰਧੀ ਕੋਈ ਜਵਾਬ ਨਾ ਮਿਲਣ ਦੀ ਸੂਰਤ ਵਿਚ ਰਾਜਪਾਲ ਅੱਗੋਂ ਕੀ ਕਾਰਵਾਈ ਕਰਦੇ ਹਨ ਅਤੇ ਕੀ ਉਹ ਇਹ ਮਾਮਲਾ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜਦੇ ਹਨ, ਇਹ ਵੇਖਣ ਵਾਲੀ ਗੱਲ ਹੋਵੇਗੀ | ਹਾਲਾਂਕਿ ਚਰਚਾ ਇਹ ਵੀ ਹੈ ਕਿ ਨਵਲ ਅਗਰਵਾਲ ਸਰਕਾਰੀ ਫ਼ਾਈਲਾਂ ਵੀ ਵੇਖ ਰਹੇ ਹਨ ਤੇ ਉਨ੍ਹਾਂ ਦੀਆਂ ਸਰਗਰਮੀਆਂ, ਰਿਹਾਇਸ਼ ਤੇ ਗੱਡੀਆਂ ਆਦਿ ਦੇ ਪ੍ਰਬੰਧਾਂ ਸੰਬੰਧੀ ਕੇਂਦਰੀ ਏਜੰਸੀਆਂ ਵਲੋਂ ਵੀ ਰਿਪੋਰਟਾਂ ਇਕੱਠੀਆਂ ਕੀਤੀਆਂ ਗਈਆਂ ਹਨ | ਮੌਜੂਦਾ ਸਰਕਾਰ, ਜਿਸ ਵਲੋਂ ਰਾਜਪਾਲ ਨਾਲ ਟਕਰਾਅ ਕਾਰਨ ਵਿਧਾਨ ਸਭਾ ਦੇ ਇਜਲਾਸ ਦੀ ਬੈਠਕ ਵੀ ਨਹੀਂ ਉਠਾਈ ਗਈ ਸੀ, ਨੂੰ ਹੁਣ ਨਵੇਂ ਸਾਲ ਵਿਚ ਵਿਧਾਨ ਸਭਾ ਦੀ ਪਹਿਲੀ ਬੈਠਕ ਨੂੰ ਰਾਜਪਾਲ ਦੇ ਸੰਬੋਧਨ ਦੀ ਸ਼ਰਤ ਪੂਰੀ ਕਰਨ ਲਈ ਸਦਨ ਦੀ ਬੈਠਕ ਉਠਾਉਣ ਲਈ 3 ਫਰਵਰੀ ਦੀ ਬੈਠਕ ਵਿਚ ਮਤਾ ਲਿਆਉਣਾ ਪੈ ਰਿਹਾ ਹੈ, ਕਿਉਂਕਿ ਬੈਠਕ ਨੂੰ ਉਠਾਉਣ ਤੋਂ ਬਾਅਦ ਹੀ ਨਵੇਂ ਸਾਲ ਦੀ ਪਹਿਲੀ ਬੈਠਕ ਬੁਲਾਈ ਜਾ ਸਕਦੀ ਹੈ | ਰਾਜਪਾਲ ਵਲੋਂ ਸਰਹੱਦੀ ਜ਼ਿਲਿ੍ਹਆਂ ਦਾ ਦੁਬਾਰਾ ਕੀਤਾ ਜਾ ਰਿਹਾ ਦੌਰਾ ਵੀ ਸਰਕਾਰ ਲਈ ਸਿਰਦਰਦੀ ਬਣਿਆ ਹੋਇਆ ਹੈ, ਜਿਸ ਵਿਚ ਉਨ੍ਹਾਂ ਸਰਪੰਚਾਂ ਤੋਂ ਉਨ੍ਹਾਂ ਦੀਆਂ ਮੁਸ਼ਕਿਲਾਂ ਤੇ ਨਸ਼ਿਆਂ ਦੀ ਸਪਲਾਈ ਸੰਬੰਧੀ ਜਾਣਕਾਰੀ ਪ੍ਰਾਪਤ ਕਰਨੀ ਹੈ, ਜਿਸ ਸੰਬੰਧੀ ਉਹ ਰਿਪੋਰਟ ਕੇਂਦਰ ਸਰਕਾਰ ਨੂੰ ਵੀ ਭੇਜਣਗੇ |

ਹਰਿਆਣਾ ਸਰਕਾਰ ਵਲੋਂ ਰਾਮ ਰਹੀਮ ਦੀ 90 ਦਿਨ ਦੀ ਸਜ਼ਾ ਮੁਆਫ਼

ਚੰਡੀਗੜ੍ਹ, 25 ਜਨਵਰੀ (ਇੰਟ.)-ਸਾਧਵੀ ਜਬਰ ਜਨਾਹ ਮਾਮਲੇ ਦੇ ਦੋਸ਼ੀ ਡੇਰਾ ਮੁਖੀ ਰਾਮ ਰਹੀਮ ਦੀ ਸਜ਼ਾ 'ਚ ਹਰਿਆਣਾ ਸਰਕਾਰ ਨੇ 90 ਦਿਨ ਦੀ ਛੋਟ ਦਿੱਤੀ ਹੈ | ਅਸਲ 'ਚ ਸੂਬਾ ਸਰਕਾਰ ਨੇ ਗਣਤੰਤਰ ਦਿਵਸ ਮੌਕੇ 10 ਸਾਲ ਤੋਂ ਜ਼ਿਆਦਾ ਦੀ ਸਜ਼ਾ
ਯਾਫਤਾ ਕੈਦੀਆਂ ਦੀ ਸਜ਼ਾ ਨੂੰ 3 ਮਹੀਨੇ ਘੱਟ ਕਰਨ ਦਾ ਐਲਾਨ ਕੀਤਾ ਹੈ | ਸਰਕਾਰ ਦੇ ਇਸ ਫ਼ੈਸਲੇ ਦਾ ਫਾਇਦਾ ਪੈਰੋਲ 'ਤੇ ਜੇਲ੍ਹ ਤੋਂ ਬਾਹਰ ਨਿਕਲੇ ਰਾਮ ਰਹੀਮ ਨੂੰ ਵੀ ਹੋਵੇਗਾ | ਹਰਿਆਣਾ ਸਰਕਾਰ ਦੇ ਫ਼ੈਸਲੇ ਅਨੁਸਾਰ ਗਣਤੰਤਰ ਦਿਵਸ ਮੌਕੇ ਸੂਬੇ 'ਚ ਅਪਰਾਧਿਕ ਅਧਿਕਾਰ ਖੇਤਰ ਦੇ ਅਦਾਲਤਾਂ ਵਲੋਂ ਸੁਣਾਈ ਗਈ ਸਜ਼ਾ ਭੁਗਤ ਰਹੇ ਕੈਦੀਆਂ ਨੂੰ 3 ਮਹੀਨਿਆਂ ਦੀ ਵਿਸ਼ੇਸ਼ ਛੋਟ ਦਿੱਤੀ ਜਾਵੇਗੀ | ਇਹ ਛੋਟ 10 ਸਾਲ ਜਾਂ ਉਸ ਤੋਂ ਜ਼ਿਆਦਾ ਸਮੇਂ ਦੀ ਸਜ਼ਾ ਕੱਟ ਰਹੇ ਕੈਦੀਆਂ ਨੂੰ ਦਿੱਤੀ ਜਾਵੇਗੀ | ਜਦਕਿ ਪੰਜ ਸਾਲ ਤੋਂ ਉਪਰ ਤੇ 10 ਸਾਲ ਤੋਂ ਘੱਟ ਸਜ਼ਾ ਕੱਟ ਰਹੇ ਕੈਦੀਆਂ ਦੀ ਸਜ਼ਾ 'ਚੋਂ 60 ਦਿਨ ਘੱਟ ਕੀਤੇ ਜਾਣਗੇ | ਇਸੇ ਦੇ ਨਾਲ 5 ਸਾਲ ਤੋਂ ਘੱਟ ਦੀ ਸਜ਼ਾ ਵਾਲੇ ਕੈਦੀਆਂ ਨੂੰ 30 ਦਿਨ ਦੀ ਛੋਟ ਦੇਣ ਦਾ ਐਲਾਨ ਕੀਤਾ ਗਿਆ ਹੈ |

ਜੀ-20 ਦੀ ਪ੍ਰਧਾਨਗੀ ਬਿਹਤਰ ਸੰਸਾਰ ਤੇ ਭਵਿੱਖ ਬਣਾਉਣ ਦਾ ਸਹੀ ਮੰਚ-ਰਾਸ਼ਟਰਪਤੀ

ਗਣਤੰਤਰ ਦਿਵਸ ਦੀ ਪੂਰਬਲੀ ਸ਼ਾਮ 'ਤੇ ਰਾਸ਼ਟਰ ਨੂੰ ਕੀਤਾ ਸੰਬੋਧਨ
ਨਵੀਂ ਦਿੱਲੀ, 25 ਜਨਵਰੀ (ਏਜੰਸੀ)- 74ਵੇਂ ਗਣਤੰਤਰ ਦਿਵਸ ਦੀ ਪੂਰਬਲੀ ਸ਼ਾਮ 'ਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰ ਦੇ ਨਾਂਅ ਆਪਣੇ ਸੰਦੇਸ਼ 'ਚ ਕਿਹਾ ਕਿ ਗਣਤੰਤਰ ਦਿਵਸ ਦੀ ਪੂਰਬਲੀ ਸ਼ਾਮ 'ਤੇ ਦੇਸ਼ ਤੇ ਵਿਦੇਸ਼ 'ਚ ਰਹਿਣ ਵਾਲੇ ਭਾਰਤ ਦੇ ਸਾਰੇ ਲੋਕਾਂ ਨੂੰ ਮੈਂ ਵਧਾਈ ਦਿੰਦੀ ਹਾਂ | ਉਨ੍ਹਾਂ ਕਿਹਾ ਕਿ ਅਸੀਂ ਸਾਰੇ ਭਾਰਤੀ ਇਕ ਹਾਂ ਤੇ ਏਨੇ ਸਾਰੇ ਪੰਥਾਂ ਤੇ ਭਾਸ਼ਾਵਾਂ ਨੇ ਸਾਨੂੰ ਵੰਡਿਆ ਨਹੀਂ ਬਲਕਿ ਜੋੜਿਆ ਹੈ | ਇਸ ਲਈ ਅਸੀਂ ਲੋਕਤੰਤਰੀ ਗਣਰਾਜ ਦੇ ਰੂਪ 'ਚ ਸਫਲ ਹੋਏ ਹਾਂ | ਰਾਸ਼ਟਰ ਨੂੰ ਕੀਤੇ ਆਪਣੇ ਸੰਬੋਧਨ 'ਚ ਉਨ੍ਹਾਂ ਕਿਹਾ ਕਿ ਪਿਛਲੇ ਸਾਲ ਭਾਰਤ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣ ਗਿਆ | ਇਹ ਉਪਲਬਧੀ ਸਮਰੱਥ ਅਗਵਾਈ ਤੇ ਪ੍ਰਭਾਵੀ ਸ਼ੰਘਰਸ਼ੀਲਤਾ ਦੇ ਦਮ 'ਤੇ ਹਾਸਲ ਕੀਤੀ ਗਈ ਹੈ | ਰਾਸ਼ਟਰਪਤੀ ਨੇ ਕਿਹਾ ਕਿ ਜੀ-20 ਆਲਮੀ ਤਪਸ਼ ਤੇ ਜਲਵਾਯੂ ਤਬਦੀਲੀ ਵਰਗੀਆਂ ਸਭ ਤੋਂ ਵੱਡੀਆਂ ਸਮੱਸਿਆਵਾਂ 'ਤੇ ਚਰਚਾ ਕਰਨ ਤੇ ਉਨ੍ਹਾਂ ਦਾ ਹੱਲ ਲੱਭਣ ਲਈ ਇਕ ਆਦਰਸ਼ ਪਲੇਟਫਾਰਮ ਹੈ ਤੇ ਭਾਰਤ ਨੇ ਇਸ ਸਾਲ ਗਰੁੱਪ ਆਫ 20 (ਜੀ-20) ਦੀ ਪ੍ਰਧਾਨਗੀ ਸੰਭਾਲੀ ਹੈ, ਜੋ ਕਿ ਲੋਕਤੰਤਰ ਤੇ ਬਹੁ-ਪੱਖੀਵਾਦ ਨੂੰ ਉਤਸ਼ਾਹਿਤ ਕਰਨ ਦਾ ਇਕ ਮੌਕਾ ਹੈ ਤੇ ਇਕ ਬਿਹਤਰ ਸੰਸਾਰ ਤੇ ਬਿਹਤਰ ਭਵਿੱਖ ਬਣਾਉਣ ਲਈ ਸਹੀ ਮੰਚ ਹੈ | ਉਨ੍ਹਾਂ ਕਿਹਾ ਕਿ ਮਹਿਲਾ ਸਸ਼ਕਤੀਕਰਨ ਤੇ ਮਹਿਲਾ ਤੇ ਪੁਰਸ਼ ਵਿਚਾਲੇ ਸਮਾਨਤਾ ਹੁਣ ਕੇਵਲ ਨਾਅਰੇ ਨਹੀਂ ਰਹਿ ਗਏ | ਮੇਰੇ ਮਨ 'ਚ ਕੋਈ ਸ਼ੱਕ ਨਹੀਂ ਹੈ ਕਿ ਮਹਿਲਾਵਾਂ ਹੀ ਆਉਣ ਵਾਲੇ ਕੱਲ੍ਹ ਦੇ ਭਾਰਤ ਨੂੰ ਸਰੂਪ ਦੇਣ ਲਈ ਸਭ ਤੋਂ ਵੱਧ ਯੋਗਦਾਨ ਪਾਉਣਗੀਆਂ | ਰਾਸ਼ਰਪਤੀ ਨੇ ਕਿਹਾ ਕਿ ਮੈਂ ਕਿਸਾਨਾਂ, ਮਜਦੂਰਾਂ, ਵਿਗਿਆਨੀਆਂ ਤੇ ਇੰਜੀਨੀਅਰਾਂ ਦੀ ਭੂਮਿਕਾ ਦੀ ਸ਼ਲਾਘਾ ਕਰਦੀ ਹਾਂ ਕਿ ਇਨ੍ਹਾਂ ਦੀ ਸਮੂਹਿਕ ਸ਼ਕਤੀ ਸਾਡੇ ਦੇਸ਼ ਨੂੰ 'ਜੈ ਜਵਾਨ, ਜੈ ਕਿਸਾਨ, ਜੈ ਵਿਗਿਆਨ, ਜੈ ਅਨੁਸੰਧਾਨ (ਖੋਜ)' ਦੀ ਭਾਵਨਾ ਦੇ ਅਨੁਰੂਪ ਅੱਗੇ ਵਧਣ 'ਚ ਸਮਰੱਥ ਬਣਾਉਂਦੀ ਹੈ | ਰਾਸ਼ਟਰਪਤੀ ਨੇ ਕਿਹਾ ਕਿ ਸੰਵਿਧਾਨ ਦੇ ਸੰਸਥਾਪਕਾਂ ਨੇ ਸਾਨੂੰ ਇਕ ਨਕਸ਼ਾ ਤੇ ਨੈਤਿਕ ਢਾਂਚਾ ਦਿੱਤਾ ਹੈ ਤੇ ਉਸ ਰਸਤੇ 'ਤੇ ਚੱਲਣਾ ਸਾਡੀ ਜ਼ਿੰਮੇਵਾਰੀ ਹੈ | ਉਨ੍ਹਾਂ ਕਿਹਾ ਕਿ ਰਾਸ਼ਟਰ ਹਮੇਸ਼ਾ ਡਾ. ਬੀ.ਆਰ. ਅੰਬੇਡਕਰ ਦਾ ਧੰਨਵਾਦੀ ਰਹੇਗਾ, ਜਿਨ੍ਹਾਂ ਸੰਵਿਧਾਨ ਦੀ ਡਰਾਫਟ ਕਮੇਟੀ ਦੀ ਅਗਵਾਈ ਕੀਤੀ ਸੀ ਤੇ ਇਸ ਨੂੰ ਅੰਤਿਮ ਰੂਪ ਦੇਣ 'ਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ |

ਐਨ.ਆਈ.ਏ. ਵਲੋਂ ਸ਼ੂਟਰ ਦੀਪਕ ਰੰਗਾ ਯੂ.ਪੀ. ਤੋਂ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 25 ਜਨਵਰੀ (ਜਸਬੀਰ ਸਿੰਘ ਜੱਸੀ)-ਕੌਮੀ ਜਾਂਚ ਏਜੰਸੀ ਐਨ. ਆਈ. ਏ. ਵਲੋਂ ਅੱਜ ਗੋਰਖਪੁਰ ਤੋਂ ਮਈ 2022 ਵਿਚ ਮੁਹਾਲੀ ਵਿਚਲੇ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਆਰ. ਪੀ. ਜੀ. ਹਮਲੇ ਵਿਚ ਰਾਕੇਟ ਲਾਂਚਰ ਨਾਲ ਹਮਲਾ ਕਰਨ ਵਾਲੇ ਮੁੱਖ ਸ਼ੂਟਰ ਦੀਪਕ ਰੰਗਾ ਨੂੰ ਗਿ੍ਫ਼ਤਾਰ ਕਰ ਲਿਆ ਗਿਆ | ਦੀਪਕ ਰੰਗਾ ਵਾਸੀ ਪਿੰਡ ਸੁਰਕਪੁਰ ਜ਼ਿਲ੍ਹਾ ਝੱਜਰ (ਹਰਿਆਣਾ)
ਬਾਰੇ ਮਿਲੀ ਜਾਣਕਾਰੀ ਅਨੁਸਾਰ ਉਹ ਕੈਨੇਡਾ ਬੈਠੇ ਗੈਂਗਸਟਰ ਤੋਂ ਅੱਤਵਾਦੀ ਬਣੇ ਲਖਬੀਰ ਸਿੰਘ ਸੰਧੂ ਉਰਫ਼ ਲੰਡਾ ਅਤੇ ਪਾਕਿਸਤਾਨ ਬੈਠੇ ਗੈਂਗਸਟਰ ਤੋਂ ਅੱਤਵਾਦੀ ਬਣੇ ਹਰਵਿੰਦਰ ਸਿੰਘ ਦਾ ਨਜ਼ਦੀਕੀ ਸਾਥੀ ਹੈ | ਆਰ. ਪੀ. ਜੀ. ਹਮਲੇ 'ਚ ਸ਼ਮੂਲੀਅਤ ਤੋਂ ਇਲਾਵਾ ਦੀਪਕ ਰੰਗਾ ਹੱਤਿਆਵਾਂ ਸਮੇਤ ਹੋਰ ਕਈ ਹਿੰਸਕ ਅੱਤਵਾਦੀ ਅਤੇ ਅਪਰਾਧਿਕ ਘਟਨਾਵਾਂ ਵਿਚ ਵੀ ਸ਼ਾਮਿਲ ਰਿਹਾ ਹੈ | ਉਹ ਸਰਗਰਮੀ ਨਾਲ ਰਿੰਦਾ ਅਤੇ ਲੰਡਾ ਤੋਂ ਅੱਤਵਾਦੀ ਫ਼ੰਡ ਅਤੇ ਹੋਰ ਸਹਾਇਤਾ ਪ੍ਰਾਪਤ ਕਰਦਾ ਰਿਹਾ ਹੈ | ਐਨ. ਆਈ. ਏ. ਵਲੋਂ ਇਸ ਮਾਮਲੇ 'ਚ 20 ਸਤੰਬਰ, 2022 ਨੂੰ ਕੇਸ ਦਰਜ ਕੀਤਾ ਗਿਆ ਸੀ | ਇਸ ਮਾਮਲੇ ਦੀ ਜਾਂਚ ਦੌਰਾਨ ਸਾਹਮਣੇ ਆਇਆ ਸੀ ਕਿ ਵਿਦੇਸ਼ਾਂ ਵਿਚਲੇ ਅੱਤਵਾਦੀ ਸੰਗਠਨ ਅਤੇ ਗੈਂਗਸਟਰ ਅਪਰਾਧਿਕ ਗਰੋਹਾਂ ਦੇ ਨੇਤਾਵਾਂ ਅਤੇ ਮੈਂਬਰਾਂ ਨਾਲ ਮਿਲ ਕੇ ਕੰਮ ਕਰ ਰਹੇ ਸਨ |

ਪੰਜਾਬ ਦੇ ਤਿੰਨ ਆਈ.ਪੀ.ਐਸ. ਅਧਿਕਾਰੀਆਂ ਦਾ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨ

15 ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪੁਲਿਸ ਮੈਡਲ ਚੰਡੀਗੜ੍ਹ, 25 ਜਨਵਰੀ (ਅਜੀਤ ਬਿਊਰੋ)-ਪੰਜਾਬ ਪੁਲਿਸ ਦੀਆਂ ਬੇਮਿਸਾਲ ਸੇਵਾਵਾਂ ਨੂੰ ਮਾਨਤਾ ਦਿੰਦੇ ਹੋਏ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ 74ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ 'ਤੇ ਪੰਜਾਬ ਪੁਲਿਸ ਦੇ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਘਟਨਾ

ਆਸ਼ੀਸ਼ ਮਿਸ਼ਰਾ ਨੂੰ 8 ਹਫ਼ਤਿਆਂ ਦੀ ਅੰਤਰਿਮ ਜ਼ਮਾਨਤ

ਨਵੀਂ ਦਿੱਲੀ, 25 ਜਨਵਰੀ (ਜਗਤਾਰ ਸਿੰਘ)-ਲਖੀਮਪੁਰ ਖੀਰੀ ਵਿਖੇ ਕਿਸਾਨਾਂ ਨੂੰ ਗੱਡੀ ਹੇਠਾਂ ਦਰੜਨ ਸੰਬੰਧੀ ਮਾਮਲੇ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਨੇ ਸ਼ਰਤਾਂ ਤਹਿਤ 8 ਹਫ਼ਤਿਆਂ ਦੀ ਅੰਤਰਿਮ ਜ਼ਮਾਨਤ ਦਿੱਤੀ ਹੈ | ਕੇਂਦਰੀ ਮੰਤਰੀ ਅਜੈ ਮਿਸ਼ਰਾ ...

ਪੂਰੀ ਖ਼ਬਰ »

ਨਵਜੋਤ ਦੀ ਰਿਹਾਈ ਅੱਜ ਨਹੀਂ

ਚੰਡੀਗੜ੍ਹ, 25 ਜਨਵਰੀ (ਹਰਕਵਲਜੀਤ ਸਿੰਘ)-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਨੂੰ ਲੈ ਕੇ ਅਟਕਲਾਂ ਦਾ ਬਾਜ਼ਾਰ ਭਾਵੇਂ ਮਗਰਲੇ 2-3 ਦਿਨਾਂ ਤੋਂ ਸਰਗਰਮ ਹੈ ਲੇਕਿਨ ਉਨ੍ਹਾਂ ਦੀ ਰਿਹਾਈ 26 ਜਨਵਰੀ ਨੂੰ ਸੰਭਵ ਨਹੀਂ | ਉੱਚ ਸਰਕਾਰੀ ਸੂਤਰਾਂ ...

ਪੂਰੀ ਖ਼ਬਰ »

ਆਈ.ਐਮ.ਐਫ. ਨੇ ਪਾਕਿ 'ਚ ਸਮੀਖਿਆ ਟੀਮ ਭੇਜਣ ਤੋਂ ਕੀਤਾ ਇਨਕਾਰ

ਅੰਮਿ੍ਤਸਰ, 25 ਜਨਵਰੀ (ਸੁਰਿੰਦਰ ਕੋਛੜ)-ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਪਾਕਿਸਤਾਨ ਨੂੰ ਹੁਣ ਕੌਮਾਂਤਰੀ ਮੁਦਰਾ ਫੰਡ (ਆਈ. ਐਮ. ਐਫ.) ਤੋਂ ਵੱਡਾ ਝਟਕਾ ਲੱਗਾ ਹੈ | ਦਰਅਸਲ, ਆਪਣੇ ਆਰਥਿਕ ਸੰਕਟ ਦੇ ਮੱਦੇਨਜ਼ਰ ਪਾਕਿ ਸਰਕਾਰ ਨੇ ਆਈ. ਐਮ. ਐਫ. ਨੂੰ ਦੇਸ਼ ਦਾ ਦੌਰਾ ਕਰਨ ਲਈ ...

ਪੂਰੀ ਖ਼ਬਰ »

ਮੁਹੱਲਾ ਕਲੀਨਿਕਾਂ ਦਾ ਸੱਚ

ਕਈ ਪ੍ਰਾਇਮਰੀ ਸਿਹਤ ਕੇਂਦਰਾਂ ਦਾ ਦਰਜਾ ਘਟਾ ਕੇ ਦਿੱਤਾ ਜਾ ਰਿਹੈ ਆਮ ਆਦਮੀ ਕਲੀਨਿਕ ਦਾ ਨਾਂਅ

ਧੀਰਜ ਪਸ਼ੌਰੀਆ ਸੰਗਰੂਰ, 25 ਜਨਵਰੀ-ਪੰਜਾਬ ਦੀ 'ਆਪ' ਸਰਕਾਰ ਵਲੋਂ ਦਿੱਲੀ ਦੀ ਕੇਜਰੀਵਾਲ ਸਰਕਾਰ ਦੀ ਤਰਜ 'ਤੇ ਸੂਬੇ 'ਚ ਖੋਲ੍ਹੇ ਜਾ ਰਹੇ ਮੁਹੱਲਾ ਕਲੀਨਿਕ ਨਿਰੀ ਡਰਾਮੇਬਾਜ਼ੀ ਸਿੱਧ ਹੋ ਰਹੇ ਹਨ ਕਿਉਂਕਿ ਇਹ ਸਰਕਾਰ ਮੁਹੱਲਾ ਕਲੀਨਿਕ ਦੇ ਮੰਤਵ ਤੋਂ ਹੀ ਥਿੜਕ ਗਈ ਹੈ | ...

ਪੂਰੀ ਖ਼ਬਰ »

ਮੁਹੱਲਾ ਕਲੀਨਿਕ ਸਿਹਤ ਲਈ ਜਾਂ ਸਿਆਸਤ ਲਈ

ਪੰਜਾਬ ਦੀਆਂ ਸਿਆਸੀ ਸਫ਼ਾ 'ਚ ਵੱਡਾ ਸਵਾਲ ਵਾਰ-ਵਾਰ ਉੱਠ ਰਿਹਾ ਹੈ ਕਿ ਮੁਹੱਲਾ ਕਲੀਨਿਕ ਸਿਹਤ ਲਈ ਹੈ ਜਾਂ ਸਿਆਸਤ ਲਈ? ਇਹ ਸਵਾਲ ਉੱਠਣਾ ਸੁਭਾਵਿਕ ਹੈ ਕਿਉਂਕਿ ਪੰਜਾਬ ਦੀ 'ਆਪ' ਸਰਕਾਰ ਮੁਹੱਲਾ ਕਲੀਨਿਕਾਂ 'ਤੇ ਘਟ ਖਰਚ ਪਰ ਇਨ੍ਹਾਂ ਦੀ ਇਸ਼ਤਿਹਾਰਬਾਜ਼ੀ 'ਤੇ ਕਰੋੜਾਂ ...

ਪੂਰੀ ਖ਼ਬਰ »

ਮਜੀਠੀਆ ਨੇ ਭਗਵੰਤ ਮਾਨ ਸਰਕਾਰ ਦੇ ਖੋਖਲੇ ਦਾਅਵਿਆਂ ਦਾ ਕੀਤਾ ਪਰਦਾਫਾਸ਼

ਜੈਂਤੀਪੁਰ, (ਭੁਪਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਭਗਵੰਤ ਮਾਨ ਸਰਕਾਰ ਦੇ ਦਾਅਵਿਆਂ ਦਾ ਪਰਦਾਫ਼ਾਸ਼ ਕਰਦਿਆਂ ਕਿਹਾ ਕਿ ਕਿਵੇਂ ਪੰਜਾਬੀਆਂ ਨੂੰ ਮੂਰਖ ਬਣਾਉਣ ਲਈ ਪੁਰਾਣੀਆਂ ਅਤੇ ...

ਪੂਰੀ ਖ਼ਬਰ »

ਪੰਜਾਬ ਦੇ 4 ਪੁਲਿਸ ਅਧਿਕਾਰੀਆਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਤੇ 11 ਨੂੰ ਮੁੱਖ ਮੰਤਰੀ ਮੈਡਲ

ਚੰਡੀਗੜ੍ਹ, 25 ਜਨਵਰੀ (ਅਜੀਤ ਬਿਊਰੋ)-ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ 'ਤੇ ਪੰਜਾਬ ਦੇ ਰਾਜਪਾਲ ਨੇ ਗਣਤੰਤਰ ਦਿਵਸ ਦੇ ਮੌਕੇ 'ਤੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਤੇ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ ...

ਪੂਰੀ ਖ਼ਬਰ »

ਪਾਕਿ ਦਾ ਸਾਬਕਾ ਮੰਤਰੀ ਫ਼ਵਾਦ ਚੌਧਰੀ ਗਿ੍ਫ਼ਤਾਰ

ਅੰਮਿ੍ਤਸਰ, 25 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਪਿਛਲੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਪਾਰਟੀ ਦੀ ਸਰਕਾਰ 'ਚ ਸੂਚਨਾ ਤੇ ਤਕਨੀਕੀ ਮੰਤਰੀ ਰਹੇ ਫ਼ਵਾਦ ਚੌਧਰੀ ਨੂੰ ਚੋਣ ਕਮਿਸ਼ਨ ਵਿਰੁੱਧ ਟਿੱਪਣੀਆਂ ਕਰਨ ਦੇ ਦੋਸ਼ 'ਚ ਗਿ੍ਫ਼ਤਾਰ ਕਰ ਲਿਆ ਗਿਆ ਹੈ | ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ 20 ਸੂਬਿਆਂ 'ਚ ਟਰੈਕਟਰ ਮਾਰਚ ਅੱਜ

ਨਵੀਂ ਦਿੱਲੀ, 25 ਜਨਵਰੀ (ਏਜੰਸੀ)-ਸੰਯੁਕਤ ਕਿਸਾਨ ਮੋਰਚੇ (ਐਸ.ਕੇ.ਐਮ.) ਨੇ ਬੁੱਧਵਾਰ ਨੂੰ ਐਲਾਨ ਕੀਤਾ ਹੈ ਕਿ ਗਣਤੰਤਰ ਦਿਵਸ ਮੌਕੇ 20 ਸੂਬਿਆਂ 'ਚ ਪੈਦਲ ਮਾਰਚ ਤੇ ਟਰੈਕਟਰ ਰੈਲੀਆਂ ਕੀਤੀਆਂ ਜਾਣਗੀਆਂ ਅਤੇ ਵੀਰਵਾਰ ਨੂੰ ਹਰਿਆਣਾ ਦੇ ਜੀਂਦ 'ਚ ਕਿਸਾਨ ਮਹਾਂਪੰਚਾਇਤ ...

ਪੂਰੀ ਖ਼ਬਰ »

30 ਸੀ.ਬੀ.ਆਈ. ਅਧਿਕਾਰੀਆਂ ਨੂੰ ਪੁਲਿਸ ਮੈਡਲ

ਨਵੀਂ ਦਿੱਲੀ, 25 ਜਨਵਰੀ (ਪੀ.ਟੀ.ਆਈ.)-ਗਣਤੰਤਰ ਦਿਵਸ ਮੌਕੇ ਸੀ.ਬੀ.ਆਈ. ਦੇ 30 ਅਧਿਕਾਰੀਆਂ ਨੂੰ ਪੁਲਿਸ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ | ਜਿਨ੍ਹਾਂ 'ਚ ਬਾਲ ਜਿਨਸੀ ਸ਼ੋਸ਼ਣ ਸਮੱਗਰੀ, ਮਹੰਤ ਨਰੇਂਦਰ ਗਿਰੀ ਦੀ ਮੌਤ ਅਤੇ ਲਾਲੂ ਪ੍ਰਸਾਦ ਯਾਦਵ ਖ਼ਿਲਾਫ਼ ਮਾਮਲਿਆਂ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX