ਤਾਜਾ ਖ਼ਬਰਾਂ


ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਅੱਜ ਤੋਂ
. . .  5 minutes ago
ਲੰਡਨ, 7 ਜੂਨ-ਭਾਰਤ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਅੱਜ ਲੰਡਨ ਦੇ ਓਵਲ ਸਟੇਡੀਅਮ 'ਚ ਹੋਵੇਗਾ। ਭਾਰਤੀ ਸਮੇਂ ਅਨੁਸਾਰ ਇਹ ਫਾਈਨਲ...
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਕਰਨਾਟਕ ਵਿਧਾਨ ਪ੍ਰੀਸ਼ਦ ਉਪ ਚੋਣ 30 ਜੂਨ ਨੂੰ ਹੋਵੇਗੀ, ਉਸੇ ਦਿਨ ਹੋਵੇਗੀ ਵੋਟਾਂ ਦੀ ਗਿਣਤੀ
. . .  1 day ago
ਦਿੱਲੀ ਦੇ ਜਾਮੀਆ ਨਗਰ 'ਚ ਲੱਕੜ ਦੇ ਬਕਸੇ 'ਚੋਂ 2 ਬੱਚਿਆਂ ਦੀਆਂ ਮਿਲੀਆਂ ਲਾਸ਼ਾਂ
. . .  1 day ago
ਨਵੀਂ ਦਿੱਲੀ, 6 ਜੂਨ - ਦਿੱਲੀ ਪੁਲਿਸ ਮੁਤਾਬਕ ਦਿੱਲੀ ਦੇ ਜਾਮੀਆ ਨਗਰ ਸਥਿਤ ਇਕ ਫੈਕਟਰੀ 'ਚ ਲੱਕੜ ਦੇ ਬਕਸੇ 'ਚੋਂ 7 ਅਤੇ 8 ਸਾਲ ਦੇ ਦੋ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ ਹਨ, ਜੋ ਕੱਲ੍ਹ ਤੋਂ ਲਾਪਤਾ ...
ਅਰਬ ਸਾਗਰ 'ਤੇ ਦਬਾਅ ਅਗਲੇ 12 ਘੰਟਿਆਂ ਦੌਰਾਨ ਤੇਜ਼ ਹੋ ਸਕਦਾ ਹੈ ਚੱਕਰਵਾਤੀ ਤੂਫਾਨ: ਮੌਸਮ ਵਿਭਾਗ
. . .  1 day ago
ਮਹਾਰਾਸ਼ਟਰ: ਪਾਲਘਰ 'ਚ ਇਮਾਰਤ ਦਾ ਮਲਬਾ ਡਿੱਗਣ ਨਾਲ 3 ਮਜ਼ਦੂਰਾਂ ਦੀ ਮੌਤ
. . .  1 day ago
ਮਹਾਰਾਸ਼ਟਰ : ਠਾਣੇ ਕ੍ਰਾਈਮ ਬ੍ਰਾਂਚ ਸੈੱਲ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 17 ਦੇਸੀ ਪਿਸਤੌਲ, 31 ਮੈਗਜ਼ੀਨ ਅਤੇ 12 ਜ਼ਿੰਦਾ ਕਾਰਤੂਸ ਕੀਤੇ ਬਰਾਮਦ
. . .  1 day ago
WTC-2023 ਦਾ ਫਾਈਨਲ ਭਾਰਤ ਤੇ ਆਸਟ੍ਰੇਲੀਆ ਦਰਮਿਆਨ ਭਲਕੇ, ਦਰਸ਼ਕ ਉਡੀਕ 'ਚ
. . .  1 day ago
ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਮਿਲੇ ਨਵੇਂ ਵੀ.ਸੀ. ਡਾ.ਰਾਜੀਵ ਸੂਦ
. . .  1 day ago
ਚੰਡੀਗੜ੍ਹ, 6 ਜੂਨ (ਹਰਕਵਲਜੀਤ) -ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਨਵੇਂ ਵਾਇਸ ਚਾਂਸਲਰ ਮਿਲੇ ਹਨ। ਜਾਣਕਾਰੀ ਮੁਤਾਬਿਕ, ਡਾ.ਰਾਜੀਵ ਸੂਦ ਯੂਨੀਵਰਸਿਟੀ ਦੇ ਨਵੇਂ ਵੀ.ਸੀ. ਹੋਣਗੇ ...
ਤਕਨੀਕੀ ਖ਼ਰਾਬੀ ਕਾਰਨ ਰੂਸ ’ਚ ਉਤਾਰਨਾ ਪਿਆ ਏਅਰ ਇੰਡੀਆ ਦਾ ਜਹਾਜ਼
. . .  1 day ago
ਨਵੀਂ ਦਿੱਲੀ, 6 ਜੂਨ- ਦਿੱਲੀ-ਸਾਨ ਫ਼ਰਾਂਸਿਸਕੋ ਫ਼ਲਾਈਟ ਦੇ ਇੰਜਣ ’ਚ ਤਕਨੀਕੀ ਖ਼ਰਾਬੀ ਕਾਰਨ ਰੂਸ ਦੇ ਮੈਗਾਡਨ ਸ਼ਹਿਰ ਵੱਲ ਮੋੜ ਦਿੱਤਾ ਗਿਆ। ਏਅਰ ਇੰਡੀਆ ਦੇ ਅਧਿਕਾਰੀ ਨੇ ਦੱਸਿਆ ਕਿ ਜਹਾਜ਼....
ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ ਸਮੇਤ 3 ਨੂੰ ਕੀਤਾ ਕਾਬੂ
. . .  1 day ago
ਅਟਾਰੀ, 6 ਜੂਨ (ਗੁਰਦੀਪ ਸਿੰਘ ਅਟਾਰੀ)- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਥਾਣਾ ਘਰਿੰਡਾ ਦੀ ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ, ਚਾਰ ਲੱਖ ਡਰੱਗ ਮਨੀ, ਇਕ ਪਿਸਟਲ....
ਕੁਰੂਕਸ਼ੇਤਰ: ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਸੜਕਾਂ ਖ਼ਾਲੀ ਕਰਨ ਦੀ ਚਿਤਾਵਨੀ
. . .  1 day ago
ਕੁਰੂਕਸ਼ੇਤਰ, 6 ਜੂਨ- ਇੱਥੋਂ ਦੇ ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ ਅਜੇ ਵੀ ਚਾਲੂ ਹੈ। ਉਨ੍ਹਾਂ ਵਲੋਂ ਸ਼ਾਹਬਾਦ ਥਾਣੇ ਦੇ ਨੇੜੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ....
ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਵਲੋਂ ਅਸਤੀਫ਼ੇ ਦਾ ਐਲਾਨ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਜੂਨ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ੇ ਦਾ ਐਲਾਨ ਕੀਤਾ ਹੈ। ਕੌਂਸਲਰਾਂ ਨੇ ਮੌਜੂਦਾ ਨਗਰ....
ਕੇਰਲ: ਰਾਜ ਸਰਕਾਰ ਨੇ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਦੋ ਨਿੱਜੀ ਸਟਾਫ਼ ਮੈਂਬਰ ਲਏ ਵਾਪਸ
. . .  1 day ago
ਤਿਰੂਵੰਨਤਪੁਰਮ, 6 ਜੂਨ- ਕੇਰਲ ਸਰਕਾਰ ਨੇ ਵਾਇਨਾਡ ਦੇ ਸਾਬਕਾ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਗਏ ਦੋ ਨਿੱਜੀ ਸਟਾਫ਼ ਮੈਂਬਰਾਂ ਨੂੰ ਵਾਪਸ ਲੈ ਲਿਆ ਹੈ। ਜਨਰਲ ਪ੍ਰਸ਼ਾਸਨ ਦੇ ਸੰਯੁਕਤ ਸਕੱਤਰ.....
ਬੇਖੌਫ਼ ਲੁਟੇਰਿਆਂ ਵਲੋਂ ਨੂਰਮਹਿਲ ਸਬ-ਤਹਿਸੀਲ਼ ਵਿਚ ਦਿਨ-ਦਿਹਾੜੇ ਖੋਹ ਦੀ ਵਾਰਦਾਤ ਨੂੰ ਦਿੱਤਾ ਅੰਜਾਮ
. . .  1 day ago
ਜੰਡਿਆਲਾ ਮੰਜਕੀ, 6 ਜੂਨ (ਸੁਰਜੀਤ ਸਿੰਘ ਜੰਡਿਆਲਾ)- ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਆਵਾਜਾਈ ਭਰਪੂਰ ਨੂਰਮਹਿਲ ਤਹਿਸੀਲ ਵਿਚ ਇਕ ਵਿਅਕਤੀ ਨੂੰ ਲੁੱਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ...
ਇਨਸਾਫ਼ ਨਾ ਮਿਲਣ ਤੋਂ ਅੱਕੇ ਪਿੰਡ ਗੁੰਮਟੀ ਦੇ ਲੋਕਾਂ ਵਲੋਂ ਥਾਣਾ ਠੁੱਲੀਵਾਲ ਮੂਹਰੇ ਰੋਸ ਪ੍ਰਦਰਸ਼ਨ
. . .  1 day ago
ਮਹਿਲ ਕਲਾਂ, 6 ਜੂਨ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁੰਮਟੀ ਦੇ ਇਕ ਵਿਅਕਤੀ ਦੀ ਹਾਦਸੇ 'ਚ ਹੋਈ ਮੌਤ ਦੇ ਮਾਮਲੇ 'ਚ ਦੋ ਹਫ਼ਤੇ ਬੀਤ ਜਾਣ ਦੇ ਬਾਵਜੂਦ ਥਾਣਾ ਠੁੱਲੀਵਾਲ ਪੁਲਿਸ ਵਲੋਂ ਪੀੜਤ ਪਰਿਵਾਰ ਨੂੰ ਇਨਸਾਫ਼ ਨਾ...
ਅਸੀਂ ਸਾਕਾ ਨੀਲਾ ਤਾਰਾ ਕਾਰਨ ਕਾਂਗਰਸ ਨਾਲ ਨਹੀਂ ਜਾ ਸਕਦੇ- ਮਹੇਸ਼ਇੰਦਰ ਸਿੰਘ ਗਰੇਵਾਲ
. . .  1 day ago
ਚੰਡੀਗੜ੍ਹ, 6 ਜੂਨ- 2024 ਦੀਆਂ ਚੋਣਾਂ ਸੰਬੰਧੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ....
ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਵਿਚ ਹੋਇਆ ਜ਼ਬਰਦਸਤ ਹੰਗਾਮਾ
. . .  1 day ago
ਚੰਡੀਗੜ੍ਹ, 6 ਜੂਨ- ਨਗਰ ਨਿਗਮ ਹਾਊਸ ਦੀ ਮੀਟਿੰਗ ’ਚ ਜ਼ਬਰਦਸਤ ਹੰਗਾਮਾ ਹੋ ਗਿਆ। ਇਸ ਹੰਗਾਮੇ ਵਿਚ ਆਪ ਕੌਂਸਲਰ ਅਤੇ ਕਿਰਨ ਖ਼ੇਰ ਆਹਮੋ ਸਾਹਮਣੇ ਹੋ ਗਏ। ਕਿਰਨ ਖ਼ੇਰ ਨੇ ਪ੍ਰਧਾਨ ਮੰਤਰੀ ਵਿਰੁੱਧ....
ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ
. . .  1 day ago
ਪਰਮਾਰੀਬੋ, 6 ਜੂਨ- ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸੂਰੀਨਾਮ ਦੇ ਸਰਵਉਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਸੂਰੀਨਾਮ ਦੇ ਰਾਸ਼ਟਰਪਤੀ ਚੰਦਰਕੀਪ੍ਰਸਾਦ ਸੰਤੋਖੀ ਨੇ ਮਜ਼ਬੂਤ ​​ਦੁਵੱਲੇ ਸੰਬੰਧਾਂ ’ਤੇ ਰਾਸ਼ਟਰਪਤੀ ਮੁਰਮੂ ਨੂੰ ਵਧਾਈ ਦਿੱਤੀ। ਗ੍ਰਹਿ ਮੰਤਰਾਲੇ ਨੇ ਟਵੀਟ...
ਕਟਾਰੂਚੱਕ ਮਾਮਲੇ ਵਿਚ ਐਨ.ਸੀ.ਐਸ.ਸੀ. ਵਲੋਂ ਰਾਜ ਸਰਕਾਰ ਨੂੰ ਤੀਜਾ ਨੋਟਿਸ ਜਾਰੀ
. . .  1 day ago
ਚੰਡੀਗੜ੍ਹ, 6 ਜੂਨ- ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ (ਐਨ.ਸੀ.ਐਸ.ਸੀ.) ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉਪਰ ਲਗਾਏ....
ਅੱਜ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ- ਗਿਆਨੀ ਹਰਪ੍ਰੀਤ ਸਿੰਘ
. . .  1 day ago
ਅੰਮ੍ਰਿਤਸਰ, 6 ਜੂਨ- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਘੱਲੂਘਾਰਾ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਆਪਣੇ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਸਾਡਾ ਏਕਾ ਹੀ ਸਾਡੀ ਤਾਕਤ ਹੈ। ਜਥੇਦਾਰ ਨੇ...
ਖ਼ਾਲਿਸਤਾਨ ਦਾ ਕੋਈ ਰੋਡਮੈਪ ਨਹੀਂ- ਰਾਜਾ ਵੜਿੰਗ
. . .  1 day ago
ਅਮਰੀਕਾ, 6 ਜੂਨ- ਖ਼ਾਲਿਸਤਾਨ ਮੁੱਦੇ ਸੰਬੰਧੀ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਕ ਟਵੀਟ ਕੀਤਾ ਹੈ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਨਾ ਤਾਂ ਖ਼ਾਲਿਸਤਾਨ ਦਾ ਕੋਈ ਵਜੂਦ ਹੈ ਅਤੇ ...
ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ਕੀਤਾ ਜਾਮ
. . .  1 day ago
ਕੁਰੂਕਸ਼ੇਤਰ, 6 ਜੂਨ- ਸੂਰਜਮੁਖੀ ਦੀ ਐਮ.ਐਸ. ਪੀ. ’ਤੇ ਖ਼ਰੀਦ ਦੇ ਮੁੱਦੇ ਨੂੰ ਲੈ ਕੇ ਅੱਜ ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ’ਤੇ ਜਾਮ ਲਗਾ ਦਿੱਤਾ ਅਤੇ ਸ਼ਾਹਬਾਦ ਮਾਰਕੰਡਾ ਹਾਈਵੇਅ...
ਅਸੀਂ ਹਮੇਸ਼ਾ ‘ਅਜੀਤ’ ਨਾਲ ਖੜ੍ਹੇ ਹਾਂ- ਬੂਟਾ ਸਿੰਘ ਸ਼ਾਦੀਪੁਰ
. . .  1 day ago
ਪਟਿਆਲਾ, 6 ਜੂਨ (ਅਮਨਦੀਪ ਸਿੰਘ)- ਪੰਜਾਬ ਸਰਕਾਰ ਵਲੋਂ ਲੋਕਤੰਤਰ ਦੇ ਚੌਥੇ ਥੰਮ ਮੀਡੀਆ ਪ੍ਰਤੀ ਵਰਤੀ ਜਾ ਰਹੀ ਦਮਨਕਾਰੀ ਨੀਤੀ ਤਹਿਤ ‘ਅਜੀਤ’ ਅਖ਼ਬਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ....
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਮਾਗਮ ਲਈ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਵੀਜ਼ੇ ਜਾਰੀ
. . .  1 day ago
ਨਵੀਂ ਦਿੱਲੀ, 6 ਜੂਨ- ਪਾਕਿਸਤਾਨੀ ਹਾਈ ਕਮਿਸ਼ਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 8 ਤੋਂ17 ਜੂਨ 2023 ਤੱਕ ਪਾਕਿਸਤਾਨ ਵਿਚ ਹੋਣ ਵਾਲੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੀ ਪੂਰਵ ਸੰਧਿਆ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਮਾਘ ਸੰਮਤ 554

ਅੰਮ੍ਰਿਤਸਰ

ਸ਼ਹੀਦ ਬਾਬਾ ਦੀਪ ਸਿੰੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਅੱਜ

ਅੰਮਿ੍ਤਸਰ, 25 ਜਨਵਰੀ (ਜਸਵੰਤ ਸਿੰਘ ਜੱਸ)-ਲਾਸਾਨੀ ਸ਼ਹੀਦ ਬਾਬਾ ਦੀਪ ਸਿੰੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਕੱਲ੍ਹ 26 ਜਨਵਰੀ ਨੂੰ ੂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ਰਧਾ ਤੇ ਉਤਸ਼ਾਹ ਸਹਿਤ ਸਜਾਇਆ ਜਾਵੇਗਾ | ਸ਼ੋ੍ਰਮਣੀ ਕਮੇਟੀ ਵਲੋਂ ਸਿੱਖ ਸੰਗਤਾਂ ਤੇ ਧਾਰਮਿਕ ਸਭਾ ਸੁਸਾਇਟੀਆਂ ਦੇ ਸਹਿਯੋਗ ਨਾਲ ਦੁਪਹਿਰ 12 ਵਜੇ ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਛਤਰ ਛਾਇਆ ਹੇਠ ਸਜਾਏ ਜਾ ਰਹੇ ਇਸ ਨਗਰ ਕੀਤਰਨ ਵਿਚ ਧਾਰਮਿਕ ਸਭਾ ਸੁਸਾਇਟੀਆਂ, ਬੈਂਕ ਪਾਰਟੀਆਂ, ਗਤਕਾ ਪਾਰਟੀਆਂ ਤੇ ਸੰਗਤਾਂ ਵੱਡੀ ਗਿਣਤੀ ਵਿਚ ਸਾਮਿਲ ਹੋਣਗੀਆਂ | ਇਸ ਸਬੰਧੀ ਗੁ: ਸ਼ਹੀਦਗੰਜ ਸਾਹਿਬ ਦੇ ਮੈਨੇਜਰ ਹਰਪ੍ਰੀਤ ਸਿੰਘ ਤੇ ਸੇਵਕ ਜਥਾ ਕੜਾਹ ਪ੍ਰਸ਼ਾਦਿ ਦੇ ਪ੍ਰਬੰਧਕ ਭਾਈ ਜਗਜੀਤ ਸਿੰਘ ਖ਼ਾਲਸਾ ਨੇ ਦੱਸਿਆ ਕਿ ਇਹ ਨਗਰ ਕੀਰਤਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਰੰਭ ਹੋ ਕੇ ਘੰਟਾ ਘਰ ਪਲਾਜ਼ਾ, ਜਲਿ੍ਹਆਂ ਵਾਲਾ ਬਾਗ, ਪੁਰਾਣੀ ਲੱਕੜ ਮੰਡੀ, ਸੁਲਤਾਨਵਿੰਡ ਚੌਕ, ਅਜੀਤ ਨਗਰ, ਸਵਰਨ ਹਾਉੂਸ, ਸੁਲਤਾਨਵਿੰਡ ਰੋਡ, ਕੋਟ ਆਤਮਾ ਰਾਮ ਪੱਥਰਾਂ ਵਾਲੀ ਪਾਰਕ, ਸ਼ਹੀਦ ਊਧਮ ਸਿੰਘ ਨਗਰ, ਤਰਨ ਤਾਰਨ ਰੋਡ ਤੇ ਚਾਟੀਵਿੰਡ ਚੌਕ ਤੋਂ ਹੁੰਦਾ ਹੋਇਆ ਦੇਰ ਸ਼ਾਮ ਨੂੰ ਗੁ: ਸ਼ਹੀਦਗੰਜ ਬਾਬਾ ਦੀਪ ਸਿੰ ਘਜੀ ਵਿਖੇ ਪੁੱਜ ਕੇ ਸਮਾਪਤ ਹੋਵੇਗ |
ਅੱਜ ਤੇ ਕੱਲ੍ਹ ਸਜਾਏ ਜਾਣਗੇ ਵਿਸ਼ਾਲ ਗੁਰਮਤਿ ਸਮਾਗਮ:-
ਇਸੇ ਦੌਰਾਨ ਗੁ: ਸ਼ਹੀਦਗੰਜ ਸਾਹਿਬ ਵਿਖੇ 26 ਜਨਵਰੀ ਦੀ ਸ਼ਾਮ ਨੂੰ 6.30 ਤੋਂ ਦੇਰ ਰਾਤ 12 ਵਜੇ ਤੱਕ ਵਿਸ਼ਾਲ ਗੁਰਮਤਿ ਸਮਾਗਮ ਸਜਾਇਆ ਜਾਵੇਗਾ | ਇਸੇ ਤਰ੍ਹਾਂ ਜਨਮ ਦਿਹਾੜੇ ਵਾਲੇ ਦਿਨ 27 ਜਨਵਰੀ ਨੂੰ ਵੀ ਸਵੇਰੇ ਅੰਮਿ੍ਤ ਵੇਲੇ ਤੋਂ ਦੇਰ ਰਾਤ 12 ਵਜੇ ਤੱਕ ਵਿਸ਼ੇਸ਼ ਗੁਰਮਤਿ ਸਮਾਗਮ ਤੇ ਕੀਰਤਨ ਦਰਬਾਰ ਸਜਾਏ ਜਾਣਗੇ | ਜਿਨਾਂ ਵਿਚ ਸਿੰੰਘ ਸਾਹਿਬਾਨ, ਸ਼ੋ੍ਰਮਣੀ ਕਮੇਟੀ ਪ੍ਰਧਾਨ ਤੇ ਮੈਂਬਰ ਸਾਹਿਬਾਨ ਤੋਂ ਇਲਾਵਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਗਿਆਨੀ ਪਿੰਦਰਪਾਲ ਸਿੰਘ ਲੁਧਿਆਣਾ ਸਮੇਤ ਹੋਰ ਕਈ ਪ੍ਰਮੁੱਖ ਰਾਗੀ ਜਥੇ, ਕਥਾ ਵਾਚਕ ਸੰਗਤਾਂ ਨੂੰ ਕਥਾ ਕੀਰਤਨ ਨਾਲ ਨਿਹਾਲ ਕਰਨਗੇ | 27 ਜਨਵਰੀ ਨੂੰ ੂ ਹੀ ਸਵੇਰੇ 9 ਵਜੇ ਗੁ: ਸ਼ਹੀਦਗੰਜ ਸਾਹਿਬ ਵਿਖੇ ਮਹਾਨ ਅੰਮਿ੍ਤ ਸੰਚਾਰ ਹੋਵੇਗਾ |
ਗੁ: ਸ਼ਹੀਦਗੰਜ ਸਾਹਿਬ ਵਿਖੇ ਫੁੱਲਾਂ ਨਾਲ ਹੋਵੇਗੀ ਸੁੰਦਰ ਸਜਾਵਟ ਤੇ ਦੀਪਮਾਲਾ:
ਇਸੇ ਦੌਰਾਨ ਪ੍ਰਾਪਤ ਵੇਰਵਿਆਂ ਅਨੁਸਾਰ ਗੁ: ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਵਿਖੇ ਪ੍ਰਬੰਧਕਾਂ ਤੇ ਸ਼ਰਧਾਲੂਆਂ ਵਲੋਂ ਰੰਗ ਬਿਰੰਗੇ ਫੁੱਲਾਂ ਨਾਲ ਸੁੰਦਰ ਸਜਾਵਟ ਕੀਤੀ ਜਾ ਰਹੀ ਹੈ | ਗੁਰਦੁਆਰਾ ਸਾਹਿਬ ਵਿਖ ਦੋਵੇਂ ਦਿਨ ਦੀਪਮਾਲਾ ਕੀਤੀ ਜਾਵੇਗੀ ਤੇ 27 ਜਨਵਰੀ ਦੇ ਸਮਾਗਮ ਦੀ ਸਮਾਪਤੀ ਊਪਰੰਤ ਆਤਿਸ਼ਬਾਜੀ ਚਲਾਈ ਜਾਵੇਗੀ | ਸ਼ੋ੍ਰਮਣੀ ਕਮੇਟੀ ਤੇ ਸੇਵਕ ਜਥਾ ਕੜਾਹ ਪ੍ਰਸ਼ਾਦਿ ਸਮੇਤ ਦੋਵੇਂ ਦਿਨ ਵੱਖ-ਵੱਖ ਥਾਵਾਂ 'ਤੇ ਵੱਖ-ਵੱਖ ਪਕਵਾਨਾਂ ਦੇ ਵਿਸ਼ਾਲ ਲੰਗਰ ਲਗਾਏ ਜਾਣਗੇ |

ਗਣਤੰਤਰ ਦਿਵਸ-ਫ਼ਿਰੋਜ਼ਪੁਰ ਡਵੀਜ਼ਨ ਨੇ ਰੇਲਵੇ ਸਟੇਸ਼ਨਾਂ ਨੂੰ ਤਿਰੰਗੇ ਰੰਗ ਦੀਆਂ ਲਾਈਟਾਂ ਨਾਲ ਸਜਾਇਆ

ਅੰਮਿ੍ਤਸਰ, 25 ਜਨਵਰੀ (ਗਗਨਦੀਪ ਸ਼ਰਮਾ)-ਦੇਸ਼ ਦੇ 74ਵੇਂ ਗਣਤੰਤਰ ਦਿਵਸ ਮੌਕੇ ਫ਼ਿਰੋਜ਼ਪੁਰ ਡਵੀਜ਼ਨ ਵਲੋਂ ਆਪਣੇ ਅਧੀਨ ਆਉਂਦੇ ਪ੍ਰਮੁੱਖ ਰੇਲਵੇ ਸਟੇਸ਼ਨਾਂ ਨੂੰ ਰਾਸ਼ਟਰੀ ਝੰਡਾ 'ਤਿਰੰਗਾ' ਦੇ ਰੰਗ ਦੀਆਂ ਲਾਈਟਾਂ ਨਾਲ ਸਜਾਇਆ ਗਿਆ ਹੈ ਜਿਨ੍ਹਾਂ ਵਿਚ ਅੰਮਿ੍ਤਸਰ, ...

ਪੂਰੀ ਖ਼ਬਰ »

ਮਜੀਠਾ ਪੁਲਿਸ ਵਲੋਂ ਹੈਰੋਇਨ ਸਮੇਤ ਇੱਕ ਕਾਬੂ

ਮਜੀਠਾ, 25 ਜਨਵਰੀ (ਮਨਿੰਦਰ ਸਿੰਘ ਸੋਖੀ)- ਥਾਣਾ ਮਜੀਠਾ ਦੇ ਐੱਸ.ਐੱਚ.ਓ. ਮਨਮੀਤਪਾਲ ਸਿੰਘ ਦੀ ਨਿਗਰਾਨੀ ਹੇਠ ਸਬ ਇੰਸਪੈਕਟਰ ਰਸ਼ਪਾਲ ਸਿੰਘ ਪੁਲਿਸ ਪਾਰਟੀ ਸਮੇਤ ਭੈੜੇ ਪਰਸ਼ਾਂ ਦੀ ਤਲਾਸ਼ ਵਿਚ ਰੇਲਵੇ ਫਾਟਕ ਦਾਦੂਪੁਰਾ ਵਿਖੇ ਮੌਜੂਦ ਸਨ ਕਿ ਪਿੰਡ ਦਾਦੂਪੁਰਾ ਵਾਲੇ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਏ.ਡੀ.ਸੀ.ਪੀ. ਵਿਰਕ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਹੋਣਗੇ ਸਨਮਾਨਿਤ

ਅੰਮਿ੍ਤਸਰ, 25 ਜਨਵਰੀ (ਰੇਸ਼ਮ ਸਿੰਘ)- ਗਣਤੰਤਰ ਦਿਵਸ ਮੌਕੇ ਪੁਲਿਸ ਵਿਭਾਗ 'ਚ ਵਧੀਆਂ ਤੇ ਸ਼ਲਾਘਾਯੋਗ ਸੇਵਾਵਾਂ ਕਰਕੇ ਦੇਸ਼ ਭਰ ਦੇ ਜਿਨਾ ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ ਉਨਾਂ 'ਚ ਰਾਜ ਦੀ ਸੂਚੀ 'ਚ ...

ਪੂਰੀ ਖ਼ਬਰ »

ਸ੍ਰੀ ਦੁਰਗਿਆਣਾ ਕਮੇਟੀ ਵਲੋਂ ਵੀਰ ਹਕੀਕਤ ਦਾ ਬਲਿਦਾਨ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ

ਅੰਮਿ੍ਤਸਰ, 25 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਧਰਮ ਦੀ ਖ਼ਾਤਰ ਆਪਣੀ ਜਾਨ ਕੁਰਬਾਨ ਕਰਨ ਵਾਲੇ ਵੀਰ ਹਕੀਕਤ ਦਾ ਬਲਿਦਾਨ ਦਿਵਸ ਸ੍ਰੀ ਦੁਰਗਿਆਣਾ ਕਮੇਟੀ ਵਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮÏਕੇ ਸ੍ਰੀ ਦੁਰਗਿਆਣਾ ਕਮੇਟੀ ਦੇ ਪ੍ਰਧਾਨ ਪ੍ਰੋ: ਲਕਸ਼ਮੀਕਾਂਤਾ ...

ਪੂਰੀ ਖ਼ਬਰ »

-ਮਾਮਲਾ ਪ੍ਰੀ-ਪ੍ਰਾਇਮਰੀ ਦੀਆਂ ਵਰਦੀਆਂ ਵਿਚ ਹੋਈਆਂ ਬੇਨਿਯਮੀਆਂ ਦਾ - ਸਾਂਝੇ ਅਧਿਆਪਕ ਮੋਰਚਾ ਵਲੋਂ ਬਲਾਕ ਸਿੱਖਿਆ ਅਫ਼ਸਰ ਖਿਲਾਫ ਰੋਸ ਪ੍ਰਦਰਸ਼ਨ

ਅੰਮਿ੍ਤਸਰ, 25 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਸਾਂਝਾ ਅਧਿਆਪਕ ਮੋਰਚਾ ਤੇ ਹਮਖਿਆਲੀ ਜਥੇਬੰਦੀਆਂ ਵਲੋਂ ਬਲਾਕ ਸਿੱਖਿਆ ਅਫ਼ਸਰ ਵੇਰਕਾ ਦੇ ਖਿਲਾਫ ਜ਼ਿਲ੍ਹਾ ਕਨਵੀਨਰ ਡਾ. ਸੰਤਸੇਵਕ ਸਿੰਘ ਸਰਕਾਰੀਆ, ਸੁੱਚਾ ਸਿੰਘ ਟਰਪਈ, ਉਂਕਾਰ ਸਿੰਘ, ਮਲਕੀਅਤ ਸਿੰਘ ...

ਪੂਰੀ ਖ਼ਬਰ »

ਰੇਲਵੇ ਕਾਲੋਨੀ ਤੋਂ ਨਵਜਾਤ ਬੱਚੇ ਦੀ ਲਾਸ਼ ਬਰਾਮਦ

ਅੰਮਿ੍ਤਸਰ, 25 ਜਨਵਰੀ (ਗਗਨਦੀਪ ਸ਼ਰਮਾ)-ਬੀ ਬਲਾਕ ਰੇਲਵੇ ਕੋਲੋਨੀ ਤੋਂ ਨਵਜਾਤ ਬੱਚੇ ਦੀ ਲਾਸ਼ ਬਰਾਮਦ ਹੋਈ ਹੈ | ਪੁਤਲੀਘਰ ਪੁਲਿਸ ਚੌਂਕੀ ਦੇ ਇੰਚਾਰਜ ਏ. ਐਸ. ਆਈ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਵੇਰੇ 11 ਵਜੇ ਸੂਚਨਾ ਮਿਲੀ ਸੀ ਕਿ ਕੁਆਟਰ ਨੰਬਰ 474 ਦੇ ਸਾਹਮਣੇ ਸਥਿਤ ...

ਪੂਰੀ ਖ਼ਬਰ »

ਪੱਛਮੀ ਆਸਟ੍ਰੇਲੀਆ ਦੇ ਸਰਕਾਰੀ ਸਕੂਲਾਂ 'ਚ ਪੰਜਾਬੀ ਪੜ੍ਹਾਉਣੀ ਸਵਾਗਤਯੋਗ : ਜਥੇ. ਬਲਬੀਰ ਸਿੰਘ 96 ਕਰੋੜੀ

ਅੰਮਿ੍ਤਸਰ, 25 ਜਨਵਰੀ (ਜੱਸ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਪੰਜਾਬੀ ਭਾਸ਼ਾ ਸਬੰਧੀ ਆਸਟ੍ਰੇਲੀਆਂ ਦੇਸ਼ ਦੇ ਪ੍ਰੀ-ਪ੍ਰਾਇਮਰੀ ਸਰਕਾਰੀ ਸਕੂਲਾਂ ਵਿਚ ਪੰਜਾਬੀ ਭਾਸ਼ਾ ਪੜਾਉਣ ਦੇ ਫੈਸਲੇ ਦਾ ਸਵਾਗਤ ...

ਪੂਰੀ ਖ਼ਬਰ »

22 ਨੰਬਰ ਫਾਟਕ ਨੇੜਿਓਾ ਮੱਛੀ ਮਾਰਕਿਟ ਕੀਤੀ ਤਬਦੀਲ

ਅੰਮਿ੍ਤਸਰ, 25 ਜਨਵਰੀ (ਹਰਮਿੰਦਰ ਸਿੰਘ)-ਸਥਾਨਕ 22 ਨੰਬਰ ਫਾਟਕ ਨੇੜੇ ਲਗਦੀ ਮੱਛੀ ਮਾਰਕੀਟ ਨੂੰ ਪੁਰਾਣੀ ਜਗ੍ਹਾ ਤੋਂ ਹਟਾ ਕੇ ਨਵੀ ਜਗ੍ਹਾ 'ਤੇ ਸਥਾਪਤ ਕਰ ਦਿੱਤਾ ਗਿਆ ਹੈ | ਇਸ ਸਬੰਧ ਵਿਚ ਅਸਟੇਟ ਅਫ਼ਸਰ ਧਰਮਿੰਦਰਜੀਤ ਸਿੰਘ ਨੇ ਦੱਸਿਆ ਕਿ ਉਕਤ ਮੱਛੀ ਮਾਰਕੀਟ ਜੋ ਇਕ ...

ਪੂਰੀ ਖ਼ਬਰ »

ਸਰਕਾਰ ਡੇਰਾ ਸਿਰਸਾ ਮੁਖੀ ਦੀ ਪੈਰੋਲ ਤੁਰੰਤ ਰੱਦ ਕਰਕੇ ਜੇਲ੍ਹ ਭੇਜੇ : ਐਡਵੋਕੇਟ ਧਾਮੀ

ਅੰਮਿ੍ਤਸਰ, 25 ਜਨਵਰੀ (ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਸਿੱਖਾਂ ਦੇ ਧਾਰਮਿਕ ਚਿੰਨ੍ਹ ਕਿਰਪਾਨ ਨਾਲ ਕੇਕ ਕੱਟ ਕੇ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਦੀ ਸਖ਼ਤ ...

ਪੂਰੀ ਖ਼ਬਰ »

ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ 74ਵਾਂ ਗਣਤੰਤਰ ਦਿਵਸ ਮਨਾਇਆ

ਅੰਮਿ੍ਤਸਰ, 25 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਅਸ਼ੋਕ ਵਾਟਿਕਾ ਪਬਲਿਕ ਸਕੂਲ ਦੇ ਵਿਹੜੇ 'ਚ ਅੱਜ 74ਵੇਂ ਗਣਤੰਤਰ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ | ਇਸ ਦੌਰਾਨ ਇਕ ਵਿਸ਼ੇਸ਼ ਅਸੈਂਬਲੀ ਦਾ ਸੰਚਾਲਨ ਕੀਤਾ ਗਿਆ ਜਿੱਥੇ ਅਧਿਆਪਕਾਂ ਨੇ ਇਸ ਦਿਨ ਦੇ ਪਿਛੋਕੜ ਨੂੰ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸੇਵਾ ਸੁਸਾਇਟੀ ਦੀ ਬੈਠਕ ਹੋਈ

ਅੰਮਿ੍ਤਸਰ, 25 ਜਨਵਰੀ (ਹਰਮਿੰਦਰ ਸਿੰਘ)-ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸੰਬੰਧ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸੇਵਾ ਸੁਸਾਇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਇਕ ਬੈਠਕ ਕੁਲਦੀਪ ਸਿੰਘ ਪੰਡੋਰੀ ਦੀ ਪ੍ਰਧਾਨਗੀ ਹੇਠ ਹੋਈ | ਜਿਸ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁ: ਸ੍ਰੀ ਨਾਨਕਸਰ ਸਾਹਿਬ ਗੁਰੂ ਨਾਨਕ ਐਵੀਨਿਊ ਮਜੀਠਾ ਰੋਡ ਵਿਖੇ ਸਜਿਆ ਗੁਰਮਤਿ ਸਮਾਗਮ

ਵੇਰਕਾ, 25 ਜਨਵਰੀ (ਪਰਮਜੀਤ ਸਿੰਘ ਬੱਗਾ)-ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਨਗਰੀ ਦੇ ਵੱਖੋ-ਵੱਖਰੇ ਚੋਣਵੇਂ ਗੁਰੂ ਘਰਾਂ ਵਿਚ 7 ਰੋਜ਼ਾ ਵਿਸ਼ੇਸ਼ ...

ਪੂਰੀ ਖ਼ਬਰ »

ਮੰਦਰ ਵਾਲਾ ਬਾਜ਼ਾਰ 'ਚ ਸਟਰੀਟ ਲਾਈਟਾਂ ਬੰਦ

ਅੰਮਿ੍ਤਸਰ, 25 ਜਨਵਰੀ (ਹਰਮਿੰਦਰ ਸਿੰਘ)- ਲੋਕ ਭਲਾਈ ਸੰਸਥਾ ਦੇ ਪ੍ਰਧਾਨ ਗੁਰਮੇਜ ਸਿੰਘ ਮਾਂਗਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਦੱਖਣੀ ਦੇ ਅਧੀਨ ਨਿਊ ਸ਼ਹੀਦ ਊਧਮ ਸਿੰਘ ਨਗਰ ਸੁਲਤਾਨਵਿੰਡ ਰੋਡ ਮੰਦਿਰ ਵਾਲਾ ਬਾਜਾਰ ਗਲੀ ਨੰ: 19 ਵਿਚ ਚੌਕ ਤੋਂ ਲੈ ਕੇ ਲਹਿੰਦੇ ਪਾਸੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਪੰਜਾਬ ਵਾਸੀਆਂ ਨਾਲ ਕੀਤੇ ਵਾਅਦੇ ਇੱਕ-ਇੱਕ ਕਰਕੇ ਪੂਰੇ ਕੀਤੇ ਜਾਣਗੇ - ਵਿਧਾਇਕ ਰਮਦਾਸ

ਚੱਬਾ, 25 ਜਨਵਰੀ (ਜੱਸਾ ਅਨਜਾਣ)-ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰ ਬਣਨ ਤੋਂ ਪਹਿਲਾਂ ਚੋਣਾਂ ਦੌਰਾਨ ਪੰਜਾਬ ਵਾਸੀਆਂ ਨਾਲ ਜੋ ਵਾਅਦੇ ਕੀਤੇ ਸੀ ਮਤਲਬ ਗਾਰੰਟੀਆਂ ਦਿੱਤੀਆਂ ਸਨ ਉਨ੍ਹਾਂ ਨੂੰ ...

ਪੂਰੀ ਖ਼ਬਰ »

ਸੂਬਾ ਸਰਕਾਰ ਵਲੋਂ ਪੰਜਾਬ ਵਾਸੀਆਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਾਉਣਾ ਸ਼ਲਾਘਾਯੋਗ ਕਦਮ - ਬਹੋੜੂ

ਚੱਬਾ, 25 ਜਨਵਰੀ (ਜੱਸਾ ਅਨਜਾਣ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਵਾਸੀਆਂ ਨੂੰ ਸਿਹਤ ਅਤੇ ਸਿੱਖਿਆ ਸਹੂਲਤਾਂ ਦੇ ਕੇ ਨਿਵਾਜ਼ ਰਹੀ ਹੈ ਉਹ ਕਾਬਿਲ-ਏ-ਤਾਰੀਫ਼ ਹੈ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਿਰਦੈਪਾਲ ਸਿੰਘ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਪੰਜਾਬ ਵਾਸੀਆਂ ਨਾਲ ਕੀਤੇ ਵਾਅਦੇ ਇੱਕ-ਇੱਕ ਕਰਕੇ ਪੂਰੇ ਕੀਤੇ ਜਾਣਗੇ - ਵਿਧਾਇਕ ਰਮਦਾਸ

ਚੱਬਾ, 25 ਜਨਵਰੀ (ਜੱਸਾ ਅਨਜਾਣ)-ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰ ਬਣਨ ਤੋਂ ਪਹਿਲਾਂ ਚੋਣਾਂ ਦੌਰਾਨ ਪੰਜਾਬ ਵਾਸੀਆਂ ਨਾਲ ਜੋ ਵਾਅਦੇ ਕੀਤੇ ਸੀ ਮਤਲਬ ਗਾਰੰਟੀਆਂ ਦਿੱਤੀਆਂ ਸਨ ਉਨ੍ਹਾਂ ਨੂੰ ...

ਪੂਰੀ ਖ਼ਬਰ »

ਸੂਬਾ ਸਰਕਾਰ ਵਲੋਂ ਪੰਜਾਬ ਵਾਸੀਆਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਾਉਣਾ ਸ਼ਲਾਘਾਯੋਗ ਕਦਮ - ਬਹੋੜੂ

ਚੱਬਾ, 25 ਜਨਵਰੀ (ਜੱਸਾ ਅਨਜਾਣ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਵਾਸੀਆਂ ਨੂੰ ਸਿਹਤ ਅਤੇ ਸਿੱਖਿਆ ਸਹੂਲਤਾਂ ਦੇ ਕੇ ਨਿਵਾਜ਼ ਰਹੀ ਹੈ ਉਹ ਕਾਬਿਲ-ਏ-ਤਾਰੀਫ਼ ਹੈ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਿਰਦੈਪਾਲ ਸਿੰਘ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੇ ਸਾਲਾਨਾ ਬਜਟ 'ਚ ਸਮੇਂ ਦੀ ਲੋੜ ਅਨੁਸਾਰ ਨਿਰਧਾਰਤ ਕੀਤੀਆਂ ਜਾਣਗੀਆਂ ਬਜਟ ਤਰਜੀਹਾਂ- ਭਾਈ ਗਰੇਵਾਲ

ਅੰਮਿ੍ਤਸਰ, 25 ਜਨਵਰੀ (ਜੱਸ)- ਸ਼੍ਰੋਮਣੀ ਕਮੇਟੀ ਵਲੋਂ ਆਗਾਮੀ ਬਜਟ ਨੂੰ ਲੈ ਕੇ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ | ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਗਠਤ ਕੀਤੀ ਗਈ ਬਜਟ ਸਬ-ਕਮੇਟੀ ਵਲੋਂ ਅੱਜ ਇਥੇ ਮੁੱਖ ਦਫ਼ਤਰ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੇ ਸਾਲਾਨਾ ਬਜਟ 'ਚ ਸਮੇਂ ਦੀ ਲੋੜ ਅਨੁਸਾਰ ਨਿਰਧਾਰਤ ਕੀਤੀਆਂ ਜਾਣਗੀਆਂ ਬਜਟ ਤਰਜੀਹਾਂ- ਭਾਈ ਗਰੇਵਾਲ

ਅੰਮਿ੍ਤਸਰ, 25 ਜਨਵਰੀ (ਜੱਸ)- ਸ਼੍ਰੋਮਣੀ ਕਮੇਟੀ ਵਲੋਂ ਆਗਾਮੀ ਬਜਟ ਨੂੰ ਲੈ ਕੇ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ | ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਗਠਤ ਕੀਤੀ ਗਈ ਬਜਟ ਸਬ-ਕਮੇਟੀ ਵਲੋਂ ਅੱਜ ਇਥੇ ਮੁੱਖ ਦਫ਼ਤਰ ...

ਪੂਰੀ ਖ਼ਬਰ »

'ਨਿਧੀ ਆਪ ਕੇ ਨਿਕਟ' ਪ੍ਰੋਗਰਾਮ 27 ਨੂੰ ਵੱਖ-ਵੱਖ ਜਗ੍ਹਾ 'ਤੇ ਕਰਵਾਏ ਜਾਣਗੇ : ਰਾਏ

ਅੰਮਿ੍ਤਸਰ, 25 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-'ਨਿਧੀ ਆਪ ਕੇ ਨਿਕਟ' ਪ੍ਰੋਗਰਾਮ ਕਰਮਚਾਰੀ ਭਵਿੱਖ ਨਿਧੀ ਸੰਗਠਨ ਵਲੋਂ ਸ਼ੁਰੂ ਕੀਤੀ ਗਈ ਇਕ ਨਵੀਂ ਪਹਿਲ ਹੈ | ਇਹ ਪ੍ਰੋਗਰਾਮ 27 ਜਨਵਰੀ, 2023 ਨੂੰ ਮੈਸਰਜ਼ ਮਿਲਕ ਪਲਾਂਟ ਵੇਰਕਾ ਅੰਮਿ੍ਤਸਰ, ਗੁਰੂ ਨਾਨਕ ਦੇਵ ਡੀ. ਏ. ਵੀ. ...

ਪੂਰੀ ਖ਼ਬਰ »

ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਵਿਖੇ ਗਣਤੰਤਰ ਦਿਵਸ ਮÏਕੇ ਸਮਾਗਮ

ਅੰਮਿ੍ਤਸਰ, 25 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਇੰਟਰਨੈਸ਼ਨਲ ਸਕੂਲ, ਅੰਮਿ੍ਤਸਰ ਵਿਖੇ ਗਣਤੰਤਰ ਦਿਵਸ ਦੇ ਮÏਕੇ ਪਿ੍ੰਸੀਪਲ ਡਾ. ਅੰਜਨਾ ਗੁਪਤਾ ਦੀ ਪ੍ਰਧਾਨਗੀ ਹੇਠ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਿੰ੍ਰ: ਡਾ. ਗੁਪਤਾ ਨੇ ਸਾਰਿਆਂ ਨੂੰ ਗਣਤੰਤਰ ਦਿਵਸ ਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਬਸੰਤ ਪੰਚਮੀ ਤੇ ਗਣਤੰਤਰ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਏ

ਅੰਮਿ੍ਤਸਰ, 25 ਜਨਵਰੀ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਵਿਦਿਅਕ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਪ੍ਰਾਇਮਰੀ ਵਿਭਾਗ ਵਲੋਂ ਬਸੰਤ ਪੰਚਮੀ ਦਾ ਤਿਉਹਾਰ ਤੇ ਗਣਤੰਤਰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਬਸੰਤ ਪੰਚਮੀ ਤੇ ਗਣਤੰਤਰ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਏ

ਅੰਮਿ੍ਤਸਰ, 25 ਜਨਵਰੀ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਵਿਦਿਅਕ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਪ੍ਰਾਇਮਰੀ ਵਿਭਾਗ ਵਲੋਂ ਬਸੰਤ ਪੰਚਮੀ ਦਾ ਤਿਉਹਾਰ ਤੇ ਗਣਤੰਤਰ ...

ਪੂਰੀ ਖ਼ਬਰ »

ਵਾਰਡਬੰਦੀ 'ਚ ਮੌਜੂਦ ਕਮੀਆਂ ਨੂੰ ਲੈ ਕੇ ਭਾਜਪਾ ਵਫ਼ਦ ਨੇ ਪ੍ਰਗਟਾਇਆ ਇਤਰਾਜ਼

ਅੰਮਿ੍ਤਸਰ, 25 ਜਨਵਰੀ (ਹਰਮਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਨਗਰ ਨਿਗਮ ਚੋਣਾਂ ਸਬੰਧੀ ਅੰਮਿ੍ਤਸਰ ਦੀ ਕਰਵਾਈ ਗਈ ਨਵੀਂ ਹਦਬੰਦੀ ਵਿਚ ਕਮੀਆਂ ਨੂੰ ਲੈ ਕੇ ਭਾਜਪਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਡਾ: ਹਰਵਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਭਾਜਪਾ ਆਗੂਆਂ ਦਾ ਇਕ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀਆਂ ਨੂੰ ਵੋਟ ਪਾਉਣ ਦਾ ਅਧਿਕਾਰ ਦੇਣ ਦੀ ਮੰਗ ਨੂੰ ਲੈ ਕੇ ਮੁਜ਼ਾਹਰਾ ਕੀਤਾ

ਅੰਮਿ੍ਤਸਰ/ਸੁਲਤਾਨਵਿੰਡ, 25 ਜਨਵਰੀ (ਹਰਮਿੰਦਰ ਸਿੰਘ, ਗੁਰਨਾਮ ਸਿੰਘ ਬੁੱਟਰ)-ਪਿੰਡ ਪਿੰਡ ਲਾਇਬ੍ਰੇਰੀ ਫਾਊਾਡੇਸ਼ਨ ਦੇ ਫਾਊਾਡਰ ਅਤੇ ਗਰੋਅ ਬਰਥ ਡੇ ਟ੍ਰੀ ਫਾਉਡੇਸ਼ਨ ਦੇ ਡਾਇਰੈਕਟਰ ਸੁਖਦੇਵ ਸਿੰਘ ਸੰਧੂ ਦੀ ਅਗਵਾਈ ਹੇਠ ਵਿਸ਼ਵ ਵੋਟਰ ਦਿਵਸ ਦੇ ਸਬੰਧ ਮੁਜ਼ਾਹਰਾ ...

ਪੂਰੀ ਖ਼ਬਰ »

ਓ. ਐਂਡ ਐਮ. ਵਿਭਾਗ ਨੇ ਮੇਅਰ ਨੂੰ ਕੀਤਾ ਸਨਮਾਨਿਤ

ਅੰਮਿ੍ਤਸਰ, 25 ਜਨਵਰੀ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਓ. ਐਂਡ ਐਮ. ਵਿਭਾਗ ਦੇ ਅਧਿਕਾਰੀਆਂ ਵਲੋਂ ਮੇਅਰ ਕਰਮਜੀਤ ਸਿੰਘ ਰਿੰਟੂ ਦਾ ਕਾਰਜਕਾਲ ਸਮਾਪਤ ਹੋਣ 'ਤੇ ਉਨ੍ਹਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਮਿਸ਼ਨਰ ਸੰਦੀਪ ਰਿਸ਼ੀ ...

ਪੂਰੀ ਖ਼ਬਰ »

ਮਿਲਕ ਪਲਾਂਟ ਵੇਰਕਾ ਦੇ ਆਊਟ ਸੋਰਸਿੰਗ ਵਰਕਰਾਂ ਵਲੋਂ ਮੀਟਿੰਗ

ਵੇਰਕਾ, 25 ਜਨਵਰੀ (ਪਰਮਜੀਤ ਸਿੰਘ ਬੱਗਾ)-ਮਿਲਕ ਪਲਾਂਟ ਵੇਰਕਾ ਦੇ ਆਊਟ ਸੋਰਸਿੰਗ ਵਰਕਰਾਂ ਦੀ ਜਥੇਬੰਦੀ ਦੀ ਮੀਟਿੰਗ ਮਿੰਟੂ ਕਲਸੀ ਦੀ ਪ੍ਰਧਾਨਗੀ ਹੇਠ ਕੀਤੀ | ਮੀਟਿੰਗ ਵਿਚ ਆਲ ਇੰਡੀਆ ਸੈਂਟਰਲ ਕਾਉਂਸਲ ਆਫ਼ ਟਰੇਡ ਯੂਨੀਅਨਜ਼ (ਏਕਟੂ) ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ...

ਪੂਰੀ ਖ਼ਬਰ »

ਸਪਰਿੰਗ ਫੀਲਡਜ਼ ਪਬਲਿਕ ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ

ਅੰਮਿ੍ਤਸਰ, 25 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਫੀਲਡਜ਼ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਵਲੋਂ ਪਿ੍ੰ: ਤੇਜਿੰਦਰ ਮਲਹੋਤਰਾ ਦੀ ਅਗਵਾਈ ਹੇਠ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਦੌਰਾਨ ਵਿਦਿਆਰਥੀਆ ਨੇ ਦੇਸ਼ ਭਗਤੀ ਨਾਲ ਜੁੜਿਆ ਰੰਗਾਰੰਗ ...

ਪੂਰੀ ਖ਼ਬਰ »

ਪਿੰਗਲਵਾੜਾ ਦੇ ਸਪੈਸ਼ਲ ਸਕੂਲ 'ਚ ਅਦਾਕਾਰਾ ਸ਼ਹਿਨਾਜ਼ ਗਿੱਲ ਦਾ ਜਨਮ ਦਿਨ ਮਨਾਇਆ

ਮਾਨਾਂਵਾਲਾ, 25 ਜਨਵਰੀ (ਗੁਰਦੀਪ ਸਿੰਘ ਨਾਗੀ)-ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅੰਮਿ੍ਤਸਰ ਦੀ ਅਗਵਾਈ ਹੇਠ ਪਿੰਗਲਵਾੜਾ ਸੰਸਥਾ ਦੇ ਮਾਨਾਂਵਾਲਾ ਕੈਂਪਸ ਵਿਚ ਚੱਲ ਰਹੇ ਭਗਤ ਪੂਰਨ ਸਿੰਘ ਸ਼ਪੈਸ਼ਲ ਸਕੂਲ ਵਿਚ ਪੰਜਾਬ ਦੀ ਕੈਟਰੀਨਾ ਕੈਫ ਵਜੋਂ ਚਰਚਿਤ ਤੇ ...

ਪੂਰੀ ਖ਼ਬਰ »

ਪਿੰਗਲਵਾੜਾ ਦੇ ਸਪੈਸ਼ਲ ਸਕੂਲ 'ਚ ਅਦਾਕਾਰਾ ਸ਼ਹਿਨਾਜ਼ ਗਿੱਲ ਦਾ ਜਨਮ ਦਿਨ ਮਨਾਇਆ

ਮਾਨਾਂਵਾਲਾ, 25 ਜਨਵਰੀ (ਗੁਰਦੀਪ ਸਿੰਘ ਨਾਗੀ)-ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅੰਮਿ੍ਤਸਰ ਦੀ ਅਗਵਾਈ ਹੇਠ ਪਿੰਗਲਵਾੜਾ ਸੰਸਥਾ ਦੇ ਮਾਨਾਂਵਾਲਾ ਕੈਂਪਸ ਵਿਚ ਚੱਲ ਰਹੇ ਭਗਤ ਪੂਰਨ ਸਿੰਘ ਸ਼ਪੈਸ਼ਲ ਸਕੂਲ ਵਿਚ ਪੰਜਾਬ ਦੀ ਕੈਟਰੀਨਾ ਕੈਫ ਵਜੋਂ ਚਰਚਿਤ ਤੇ ...

ਪੂਰੀ ਖ਼ਬਰ »

ਕਮਲ ਜੋਤੀ ਪਬਿਲਕ ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ

ਅੰਮਿ੍ਤਸਰ, 25 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਕਮਲ ਜੋਤੀ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਭਾਰੀ ਉਤਸ਼ਾਹ ਨਾਲ ਗਣਤੰਤਰ ਦਿਵਸ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਪਿ੍ੰਸੀਪਲ ਕੁਲਦੀਪ ਕੌਰ ਵਲੋਂ ਦੇਸ਼ ਦਾ ਕੌਮੀ ਝੰਡਾ ਲਹਿਰਾ ਕੇ ...

ਪੂਰੀ ਖ਼ਬਰ »

ਐਕਸੈਲਸਮ ਹਾਈ ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ

ਅੰਮਿ੍ਤਸਰ, 25 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਐਕਸੈਲਸਮ ਹਾਈ ਸਕੂਲ ਦੇ ਵਿਹੜੇ 'ਚ ਸਕੂਲ ਦੇ ਡਾਇਰੈਕਟਰ ਪਿ੍ੰਸੀਪਲ ਸ੍ਰੀਮਤੀ ਗੁਨੀਤਾ ਗਰੇਵਾਲ ਦੀ ਪ੍ਰਧਾਨਗੀ ਹੇਠ ਦੇਸ਼ ਦਾ 74ਵਾਂ ਗਣਤੰਤਰ ਦਿਵਸ ਅਤੇ ਬਸੰਤ ਦਾ ਦਿਹਾੜਾ ਮਨਾਇਆ | ਇਸ ਮੌਕੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

10ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ

ਅੰਮਿ੍ਤਸਰ, 25 ਜਨਵਰੀ (ਗਗਨਦੀਪ ਸ਼ਰਮਾ)-ਰਾਯਨ ਇੰਟਰਨੈਸ਼ਨਲ ਸਕੂਲ, ਅੰਮਿ੍ਤਸਰ ਵਲੋਂ 10ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਚੇਅਰਮੈਨ ਡਾ. ਏ. ਐਫ਼. ਪਿੰਟੋ ਤੇ ਡਾਇਰੈਕਟਰ ਮੈਡਮ ਡਾ. ਗ੍ਰੇਸ ਪਿੰਟੋ ਦੀ ਪ੍ਰਧਾਨਗੀ ਹੇਠ ਵਿਦਾਇਗੀ ਪਾਰਟੀ ਦਿੱਤੀ ਗਈ | ਗੁਰੂ ਨਾਨਕ ...

ਪੂਰੀ ਖ਼ਬਰ »

ਸਟਰੀਟ ਲਾਈਟ ਮੁਲਾਜ਼ਮਾਂ ਦਾ ਨਿਗਮ ਦਫ਼ਤਰ ਦੇ ਬਾਹਰ ਧਰਨਾ ਜਾਰੀ

ਅੰਮਿ੍ਤਸਰ, 25 ਜਨਵਰੀ (ਹਰਮਿੰਦਰ ਸਿੰਘ)-ਆਪਣੀ ਬਹਾਲੀ ਦੀ ਮੰਗ ਨੂੰ ਲੈ ਕੇ ਸਟਰੀਟ ਲਾਈਟ ਮੁਲਾਜ਼ਮਾਂ ਵਲੋਂ ਧਰਨਾ ਦਿੱਤਾ ਗਿਆ ਅਤੇ ਆਪਣੀ ਬਹਾਲੀ ਲਈ ਅਪੀਲ ਕੀਤੀ | ਨਗਰ ਨਿਗਮ ਦਫ਼ਤਰ ਦੇ ਬਾਹਰ ਧਰਨੇ 'ਤੇ ਬੈਠੇ ਮੁਲਾਜਮ ਆਗੂ ਭੁਪਿੰਦਰ ਸਿੰਘ ਨੇ ਕਿਹਾ ਕਿ ਨਗਰ ਨਿਗਮ ਦੇ ...

ਪੂਰੀ ਖ਼ਬਰ »

ਅੰਮਿ੍ਤਸਰ ਗਰੁੱਪ ਆਫ਼ ਕਾਲਜਿਜ਼ ਨੇ ਲੀਡਰਸ਼ਿੱਪ ਐਂਡ ਮੈਨੇਜਮੈਂਟ ਡਿਵੈਲਪਮੈਂਟ ਵਿਸ਼ੇ 'ਤੇ ਪੰਜ ਦਿਨਾਂ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਕਰਵਾਇਆ

ਮਾਨਾਂਵਾਲਾ, 25 ਜਨਵਰੀ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ ਗਰੱੁਪ ਆਫ਼ ਕਾਲਜਿਜ਼ (ਏ.ਜੀ.ਸੀ.) ਅੰਮਿ੍ਤਸਰ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ (ਈ.ਡੀ.ਸੀ./ਆਈ.ਕਿਊ.ਏਸੀ ਸੈੱਲ) ਨੇ 'ਲੀਡਰਸ਼ਿੱਪ ਐਂਡ ਮੈਨੇਜਮੈਂਟ ਡਿਵੈਲਪਮੈਂਟ' 'ਤੇ ਪੰਜ ਦਿਨਾਂ ਫੈਕਲਟੀ ਡਿਵੈਲਪਮੈਂਟ ...

ਪੂਰੀ ਖ਼ਬਰ »

ਸ਼ਾਹਬਾਜ਼ ਸ਼ਰੀਫ਼ ਸਰਕਾਰੀ ਕਰਮਚਾਰੀਆਂ ਦੀ ਤਨਖ਼ਾਹ 'ਚ ਕਰਨਗੇ 10 ਫ਼ੀਸਦੀ ਕਟੌਤੀ

ਅੰਮਿ੍ਤਸਰ, 25 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦਾ ਸਰਕਾਰੀ ਖ਼ਜ਼ਾਨਾ ਖਾਲੀ ਹੋ ਗਿਆ ਹੈ ਅਤੇ ਸ਼ਾਹਬਾਜ਼ ਸ਼ਰੀਫ਼ ਦੀ ਅਗਵਾਈ 'ਚ ਕਾਇਮ ਕੀਤੀ ਕਮੇਟੀ ਸਰਕਾਰੀ ਕਰਮਚਾਰੀਆਂ ਦੀ 10 ਫ਼ੀਸਦੀ ਤਨਖ਼ਾਹ ਕੱਟਣ 'ਤੇ ਵਿਚਾਰ ਕਰ ਰਹੀ ਹੈ | ਉਕਤ ਕਮੇਟੀ ਵਲੋਂ ਪੇਸ਼ ...

ਪੂਰੀ ਖ਼ਬਰ »

ਸ਼ਾਹਬਾਜ਼ ਸ਼ਰੀਫ਼ ਸਰਕਾਰੀ ਕਰਮਚਾਰੀਆਂ ਦੀ ਤਨਖ਼ਾਹ 'ਚ ਕਰਨਗੇ 10 ਫ਼ੀਸਦੀ ਕਟੌਤੀ

ਅੰਮਿ੍ਤਸਰ, 25 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦਾ ਸਰਕਾਰੀ ਖ਼ਜ਼ਾਨਾ ਖਾਲੀ ਹੋ ਗਿਆ ਹੈ ਅਤੇ ਸ਼ਾਹਬਾਜ਼ ਸ਼ਰੀਫ਼ ਦੀ ਅਗਵਾਈ 'ਚ ਕਾਇਮ ਕੀਤੀ ਕਮੇਟੀ ਸਰਕਾਰੀ ਕਰਮਚਾਰੀਆਂ ਦੀ 10 ਫ਼ੀਸਦੀ ਤਨਖ਼ਾਹ ਕੱਟਣ 'ਤੇ ਵਿਚਾਰ ਕਰ ਰਹੀ ਹੈ | ਉਕਤ ਕਮੇਟੀ ਵਲੋਂ ਪੇਸ਼ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX