ਪਟਿਆਲਾ, 25 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਬਸੰਤ ਪੰਚਮੀ ਦਾ ਸਾਲਾਨਾ ਜੋੜ ਮੇਲ ਅੱਜ ਸੰਗਤਾਂ ਦੇ ਸਹਿਯੋਗ ਨਾਲ ਜਿੱਥੇ ਮਨਾਇਆ ਜਾਵੇਗਾ, ਉੱਥੇ ਸੰਗਤਾਂ ਦੀ ਵੱਡੀ ਆਮਦ ਦੇ ਮੱਦੇਨਜ਼ਰ ਗੁਰਦੁਆਰਾ ਪ੍ਰਬੰਧਕਾਂ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ | ਬਸੰਤ ਪੰਚਮੀ ਦੇ ਸਾਲਾਨਾ ਜੋੜ ਮੌਕੇ ਸੰਗਤਾਂ ਲਈ ਵੱਖ-ਵੱਖ ਹਿੱਸਿਆਂ 'ਚ ਜਿੱਥੇ ਲੰਗਰ ਚੱਲਣਗੇ, ਉੱਥੇ ਹੀ ਸੰਗਤਾਂ ਦੇ ਠਹਿਰਨ ਲਈ ਸਰਾਂਵਾਂ ਸਮੇਤ ਟਰੈਫ਼ਿਕ ਨੂੰ ਸੁਚਾਰੂ ਰੱਖਣ ਲਈ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਤਾਇਨਾਤ ਕੀਤੇ ਗਏ ਹਨ ਤਾਂ ਕਿ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਜਾਂ ਸਮੱਸਿਆਵਾਂ ਨਾ ਆਵੇ | ਇਸ ਮੌਕੇ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਵਲੋਂ ਸ਼੍ਰੋਮਣੀ ਕਮੇਟੀ ਨੂੰ ਲੰਗਰਾਂ ਵਿਚ ਵਡਮੁੱਲਾ ਯੋਗਦਾਨ ਦਿੱਤਾ ਜਾਵੇਗਾ ਜਿਸ ਤਹਿਤ ਬਾਬਾ ਇੰਦਰ ਸਿੰਘ ਦੀ ਡਿਊਟੀ ਲਗਾਈ ਗਈ ਹੈ, ਜੋ ਆਪਣੇ ਤੌਰ 'ਤੇ ਸੰਗਤਾਂ ਨੂੰ ਚਾਹ ਪਕੌੜਿਆਂ ਦਾ ਅਤੁੱਟ ਲੰਗਰ ਚਲਾਉਣਗੇ | ਗੁਰਦੁਆਰਾ ਸਾਹਿਬ ਦੇ ਜੋੜੇ ਘਰਾਂ, ਕੜਾਹ ਪ੍ਰਸ਼ਾਦ ਕਾਊਾਟਰਾਂ ਤੋਂ ਇਲਾਵਾ ਹਰ ਤਰ੍ਹਾਂ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ | ਗੁਰਦੁਆਰਾ ਸਾਹਿਬ ਵਿਖੇ ਸਜਾਵਟੀ ਗੇਟ, ਦੀਪਮਾਲਾ ਤੋਂ ਇਲਾਵਾ ਗੁਰੂ ਦਰਬਾਰ 'ਚ ਬਸੰਤ ਜੋੜ ਮੇਲ ਨੂੰ ਸਮਰਪਿਤ ਵੱਖ-ਵੱਖ ਬਸੰਤੀ ਫੁੱਲਾਂ ਦੀ ਸਜਾਵਟ ਕੀਤੀ ਗਈ | ਇਸ ਮੌਕੇ ਮੈਨੇਜਰ ਜਰਨੈਲ ਸਿੰਘ ਮੁਕਤਸਰੀ ਨੇ ਜਾਇਜ਼ਾ ਲੈਂਦਿਆਂ ਦੱਸਿਆ ਕਿ ਪ੍ਰਬੰਧ ਨੂੰ ਸੁਚਾਰੂ ਰੱਖਣ ਲਈ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਵੱਖ-ਵੱਖ ਥਾਵਾਂ 'ਤੇ ਤਾਇਨਾਤ ਕੀਤਾ ਗਿਆ, ਜੋ ਸੰਗਤਾਂ ਨੂੰ ਵਡਮੁੱਲਾ ਸਹਿਯੋਗ ਦੇਣਗੇ | ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਚਾਰੇ ਪਾਸਿਆਂ ਤੋਂ ਆਉਣ ਵਾਲੀ ਸੰਗਤ ਲਈ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ | ਟੌਹੜਾ ਇੰਸਟੀਚਿਊਟ ਦੇ ਵਲੰਟੀਅਰਾਂ ਤੋਂ ਇਲਾਵਾ ਸਿੱਖ ਸਭਾਵਾਂ, ਸੁਸਾਇਟੀਆਂ ਦੇ ਅਹੁਦੇਦਾਰ ਵੀ ਸੇਵਾਵਾਂ ਨਿਭਾਉਣਗੇ | ਗੁਰਦੁਆਰਾ ਸਾਹਿਬ ਦੀਵਾਨ ਹਾਲ ਵਿਖੇ ਬਾਅਦ ਦੁਪਹਿਰ ਹਜ਼ੂਰੀ ਕੀਰਤਨੀ ਜਥਿਆਂ ਨੇ ਗੁਰਬਾਣੀ ਕੀਰਤਨ ਪ੍ਰਵਾਹ ਚਲਾਇਆ ਗਿਆ ਅਤੇ ਦੇਰ ਰਾਤ ਨੂੰ ਕਵੀ ਦਰਬਾਰ ਵਿਚ ਪ੍ਰਸਿੱਧ ਕਵੀ ਗੁਰੂ ਜੱਸ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ | ਇਸ ਮੌਕੇ ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਗੁਰਮੀਤ ਸਿੰਘ ਸੁਨਾਮ, ਮੀਤ ਮੈਨੇਜਰ ਭਾਗ ਸਿੰਘ ਤੋਂ ਇਲਾਵਾ ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲੇ, ਹਰਵਿੰਦਰ ਸਿੰਘ ਕਾਹਲਵਾਂ, ਸਰਬਜੀਤ ਸਿੰਘ, ਗੁਰਤੇਜ ਸਿੰਘ, ਆਤਮ ਪ੍ਰਕਾਸ਼ ਸਿੰਘ, ਮਨਿੰਦਰ ਸਿੰਘ, ਮਲਾਗਰ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਅਤੇ ਪ੍ਰਬੰਧਕੀ ਸਟਾਫ਼ ਆਦਿ ਸ਼ਾਮਲ ਸਨ |
ਬਨੂੜ, 25 ਜਨਵਰੀ (ਭੁਪਿੰਦਰ ਸਿੰਘ)-ਸਥਾਨਕ ਪੁਲਿਸ ਨੇ ਬੈਂਕ ਮੈਨੇਜਰ ਨੂੰ ਜਾਤੀ ਸੂਚਕ ਸ਼ਬਦ ਬੋਲਣ ਵਾਲੇ ਦੋ ਵਿਅਕਤੀਆਂ ਦੇ ਖ਼ਿਲਾਫ਼ ਐੱਸ.ਸੀ. ਐਕਟ ਅਧੀਨ ਮਾਮਲਾ ਦਰਜ ਕੀਤਾ ਹੈ | ਥਾਣਾ ਬਨੂੜ ਦੇ ਮੁਖੀ ਇੰਸਪੈਕਟਰ ਕੁਲਬੀਰ ਸਿੰਘ ਸਿੱਧੂ ਨੇ ਇਸ ਮਾਮਲੇ ਬਾਰੇ ਜਾਣਕਾਰੀ ...
ਨਾਭਾ, 25 ਜਨਵਰੀ (ਜਗਨਾਰ ਸਿੰਘ ਦੁਲੱਦੀ)-ਨਾਭਾ ਤਹਿਸੀਲ ਦੇ ਪਿੰਡ ਸੁੱਖੇਵਾਲ ਦੇ ਨਰੇਗਾ ਕਾਮੇ ਕੰਮ ਲਈ ਮਾਰੇ ਮਾਰੇ ਫਿਰ ਰਹੇ ਹਨ, ਬੀ.ਡੀ.ਪੀ.ਓ. ਦਫ਼ਤਰ ਦੇ ਅਧਿਕਾਰੀਆਂ ਦੇ ਕੰਨ 'ਤੇ ਜੂੰ ਤਕ ਨਹੀਂ ਸਰਕਾ ਰਹੀ | ਅੱਜ ਨਰੇਗਾ ਕਾਮਿਆਂ ਨੇ ਨਰੇਗਾ ਰੁਜ਼ਗਾਰ ਪ੍ਰਾਪਤ ...
ਸਮਾਣਾ, 25 ਜਨਵਰੀ (ਸਾਹਿਬ ਸਿੰਘ)-ਬੀਤੀ 16 ਜਨਵਰੀ ਤੋਂ ਲਾਪਤਾ ਹੋਏ ਪਿੰਡ ਕੁਲਬੁਰਛਾਂ ਦੇ ਨੌਜਵਾਨ ਰਵਿੰਦਰ ਸਿੰਘ (27) ਦੀ ਮੋਟਰਸਾਈਕਲ ਨਾਲ ਬੰਨ੍ਹੀ ਹੋਈ ਲਾਸ਼ ਭਾਖੜਾ ਨਹਿਰ 'ਚੋਂ ਮਿਲਣ ਉਪਰੰਤ ਥਾਣਾ ਸਦਰ ਸਮਾਣਾ ਦੀ ਪੁਲਿਸ ਨੇ ਕੈਨੇਡਾ 'ਚ ਰਹਿ ਰਹੀ ਉਸ ਦੀ ਪਤਨੀ ਸਣੇ ...
ਆਵਾਜਾਈ ਪੁਲਿਸ ਮੁਲਾਜ਼ਮਾਂ ਦੀਆਂ ਲਗਾਈਆਂ ਵਿਸ਼ੇਸ਼ ਡਿਊਟੀਆਂ
ਪਟਿਆਲਾ ਸ਼ਹਿਰੀ ਦੀ ਆਵਾਜਾਈ ਪੁਲਿਸ ਨੇ ਗਣਤੰਤਰ ਦਿਵਸ ਵਾਲੇ ਦਿਨ ਆਵਾਜਾਈ ਸੁਚਾਰੂ ਢੰਗ ਨਾਲ ਚਲਾਉਣ ਲਈ ਪੋਲੋ ਗਰਾਊਾਡ ਨੇੜੇ ਵੱਖ ਵੱਖ ਥਾਵਾਂ 'ਤੇ ਵਾਹਨ ਪਾਰਕ ਕਰਨ ਦਾ ਇੰਤਜ਼ਾਮ ਕਰਨ ਦੇ ਨਾਲ ...
ਪਾਤੜਾਂ, 25 ਜਨਵਰੀ (ਜਗਦੀਸ਼ ਸਿੰਘ ਕੰਬੋਜ)-ਆਮ ਆਦਮੀ ਪਾਰਟੀ ਨੇ ਕੀਤੇ ਗਏ ਵਾਅਦੇ ਮੁਤਾਬਿਕ ਜਿੱਥੇ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਹੈ ਉੱਥੇ ਹੀ ਮਹੱਲਾ ਕਲੀਨਿਕ ਖੋਲ੍ਹ ਕੇ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ | ਇਨ੍ਹਾਂ ...
ਪਟਿਆਲਾ, 25 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਅਰਵਿੰਦ ਤਾਮਿਲਨਾਡੂ ਵਿਖੇ ਆਈ.ਆਈ.ਟੀ. ਮਦਰਾਸ (ਚੇਨਈ) ਵਿਚ ਹੋ ਰਹੀ ਕਾਨਫ਼ਰੰਸ ਵਿਚ ਮਾਹਿਰ ਵਜੋਂ ਸ਼ਿਰਕਤ ਕਰ ਰਹੇ ਹਨ | 23 ਤੋਂ 27 ਜਨਵਰੀ 2023 ਦੌਰਾਨ 'ਕੁਆਂਟਮ ਵਿਗਿਆਨ ਅਤੇ ...
ਪਟਿਆਲਾ, 25 ਜਨਵਰੀ (ਮਨਦੀਪ ਸਿੰਘ ਖਰੌੜ)-ਕੇਂਦਰੀ ਜੇਲ੍ਹ ਪਟਿਆਲਾ ਦੀ ਕੰਧ ਉੱਪਰੋਂ ਸੁੱਟੇ 7 ਪੈਕਟ ਜੇਲ੍ਹ ਪ੍ਰਸ਼ਾਸਨ ਨੂੰ ਬਰਾਮਦ ਹੋਏ ਹਨ | ਇਨ੍ਹਾਂ ਪੈਕਟਾਂ 'ਚ 5 ਮੋਬਾਈਲ, 57 ਜਰਦੇ ਦੀਆਂ ਪੁੜੀਆਂ, 2 ਡਾਟਾ ਕੇਬਲ ਅਤੇ 3 ਚਾਰਜਰ ਮਿਲੇ ਹਨ | ਇਸ ਦੀ ਪੁਸ਼ਟੀ ਕਰਦਿਆਂ ...
ਡਕਾਲਾ, 25 ਜਨਵਰੀ (ਪਰਗਟ ਸਿੰਘ)-ਬੀਤੇ ਦਿਨੀਂ ਪਟਿਆਲਾ ਦੇ ਨੇੜਲੇ ਪਿੰਡ ਬਲਬੇੜਾ ਵਿਖੇ ਇਕ ਅਨੁਸੂਚਿਤ ਜਾਤੀ ਦੀ 11 ਸਾਲਾ ਲੜਕੀ ਨਾਲ ਹੋਏ ਜਬਰ ਜਨਾਹ ਦੀ ਸ੍ਰੀ ਗੁਰੂ ਰਵਿਦਾਸ ਕਮੇਟੀ ਪਿੰਡ ਦੁੱਧੜ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤਾ ਗਈ | ਕਮੇਟੀ ਦੇ ਉਪ ਪ੍ਰਧਾਨ ...
ਦੇਵੀਗੜ੍ਹ, 25 ਜਨਵਰੀ (ਰਾਜਿੰਦਰ ਸਿੰਘ ਮੌਜੀ)-ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਘੜਾਮ ਰੋਡ, ਜੁਲਾਹਖੇੜੀ ਵਿਖੇ 'ਬਸੰਤ ਦਾ ਤਿਓਹਾਰ' ਮਨਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਬਸੰਤ ਦੇ ਤਿਓਹਾਰ ਸੰਬੰਧੀ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ | ਇਸ ਮੌਕੇ ...
ਖਮਾਣੋਂ, 25 ਜਨਵਰੀ (ਜੋਗਿੰਦਰ ਪਾਲ, ਮਨਮੋਹਣ ਸਿੰਘ ਕਲੇਰ)-ਸਰਕਾਰੀ ਪ੍ਰਾਇਮਰੀ ਸਕੂਲ ਮਨੈਲਾ ਦੇ ਵਿਦਿਆਰਥੀ ਤਹਿਸੀਲ ਖਮਾਣੋਂ ਵਿਚ ਹੋ ਰਹੇ 74ਵੇਂ ਗਣਤੰਤਰ ਦਿਵਸ ਮੌਕੇ ਦੇਸ਼ ਭਗਤੀ ਗੀਤ (ਮੇਰੀ ਮਿੱਟੀ) ਕੋਰੀਓਗ੍ਰਾਫ਼ੀ ਰਾਹੀਂ ਆਪਣੀ ਪੇਸ਼ਕਾਰੀ ਕਰਨਗੇ | ਸਕੂਲ ਮੁਖੀ ...
ਪਟਿਆਲਾ, 25 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਗੁਰਦੁਆਰਾ ਸਾਹਿਬ ਸੰਤ ਕੰਬਲੀ ਵਾਲੇ ਨਿਊ ਬਿਸ਼ਨ ਨਗਰ ਪਟਿਆਲਾ ਵਿਖੇ ਚੱਲ ਰਹੇ ਮਾਤਾ ਗੁਜਰੀ ਪਬਲਿਕ ਸਕੂਲ ਵਿਖੇ 74ਵਾਂ ਗਣਤੰਤਰ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਬੱਚਿਆਂ ਨੇ ਦੇਸ਼ ਭਗਤੀ ਦੀਆਂ ਵੱਖ ਵੱਖ ਰੰਗਾ ...
ਰਾਜਪੁਰਾ, 25 ਜਨਵਰੀ (ਜੀ.ਪੀ. ਸਿੰਘ)-ਸਥਾਨਕ ਸਕਾਲਰਜ਼ ਪਬਲਿਕ ਸਕੂਲ 'ਚ ਸਕੂਲ ਦੇ ਸਟਾਫ਼ ਤੇ ਵਿਦਿਆਰਥੀਆਂ ਵਲੋਂ 74ਵਾਂ ਗਣਤੰਤਰ ਦਿਵਸ ਦੇਸ਼ ਭਗਤੀ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸਕੂਲ ਦੇ ਚੇਅਰਮੈਨ ਤਰਸੇਮ ਜੋਸ਼ੀ ਨੇ ਭਾਰਤ ਦੇ ਰਾਸ਼ਟਰੀ ਝੰਡੇ ਨੂੰ ਲਹਿਰਾਉਣ ਦੀ ...
ਸਮਾਣਾ, 25 ਜਨਵਰੀ (ਗੁਰਦੀਪ ਸ਼ਰਮਾ)-ਕਿਰਤੀ ਕਿਸਾਨ ਯੂਨੀਅਨ ਬਲਾਕ ਸਮਾਣਾ ਦੀ ਅਹਿਮ ਮੀਟਿੰਗ ਗੁਰਦੁਆਰਾ ਧੱਕਾ ਸਾਹਿਬ ਵਿਖੇ ਜ਼ਿਲ੍ਹਾ ਖ਼ਜ਼ਾਨਚੀ ਜਸਵੀਰ ਸਿੰਘ ਫ਼ਤਿਹਪੁਰ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਮੀਟਿੰਗ ਵਿਚ ਕੀਤੇ ਫ਼ੈਸਲੇ ਅਨੁਸਾਰ ਸਮਾਣਾ ਬਲਾਕ ਦਾ ...
ਡਕਾਲਾ, 25 ਜਨਵਰੀ (ਪਰਗਟ ਸਿੰਘ ਬਲਬੇੜਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਹਰਗੋਬਿੰਦ ਸਾਹਿਬ ਖ਼ਾਲਸਾ ਗਰਲਜ਼ ਕਾਲਜ ਕਰਹਾਲੀ ਸਾਹਿਬ ਵਿਚ ਗਰੈਜੂਏਸ਼ਨ ਅਤੇ ਪੋਸਟ ਗਰੈਜੂਏਸ਼ਨ ਵਿਭਾਗਾਂ ਵਲੋਂ ...
ਦੇਵੀਗੜ੍ਹ, 25 ਜਨਵਰੀ (ਰਾਜਿੰਦਰ ਸਿੰਘ ਮੌਜੀ)-ਮਦਰ ਟੈਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਐਹਰੂ ਕਲਾਂ ਵਿਖੇ ਗਣਤੰਤਰ ਦਿਵਸ ਨੂੰ ਸਮਰਪਿਤ ਸਮਾਗਮ ਕਰਾਇਆ ਗਿਆ | ਇਸ ਸਮੇਂ ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੀਆਂ ਕਵਿਤਾਵਾਂ ਅਤੇ ਗੀਤ ਪੇਸ਼ ਕੀਤੇ | ...
ਬਨੂੜ, 25 ਜਨਵਰੀ (ਭੁਪਿੰਦਰ ਸਿੰਘ)-ਪਿੰਡ ਕਾਲੋਮਾਜਰਾ ਵਿਖੇ ਇਕ ਵਿਆਹੁਤਾ ਨੇ ਆਪਣੇ ਪਤੀ ਤੋਂ ਦੁਖੀ ਹੋ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ | ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਬਨੂੜ ਦੇ ਮੁਖੀ ਇੰਸਪੈਕਟਰ ਕੁਲਵੀਰ ...
ਘਨੌਰ, 25 ਜਨਵਰੀ (ਸੁਸ਼ੀਲ ਕੁਮਾਰ ਸ਼ਰਮਾ)-ਪਿੰਡ ਮਹਿਮਾ ਬਲਾਕ ਸ਼ੰਭੂ ਕਲਾਂ ਦੇ ਮਜ਼ਦੂਰ ਆਪਣੀ ਆਬਾਦ ਕੀਤੀ ਜ਼ਮੀਨ ਨੂੰ ਬਚਾਉਣ ਲਈ ਪਿਛਲੇ 15 ਦਿਨਾਂ ਤੋਂ ਦਿਨ ਰਾਤ ਮੋਰਚਾ ਲਾਕੇ ਜ਼ਮੀਨ 'ਤੇ ਬੈਠੇ ਹਨ | ਪ੍ਰਸ਼ਾਸਨ ਅੱਖਾਂ ਬੰਦ ਕਰਕੇ ਤਮਾਸ਼ਾ ਦੇਖ ਰਿਹਾ ਹੈ | ਜ਼ਮੀਨ ...
ਪਟਿਆਲਾ, 25 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਸਥਾਨਕ ਬੀ.ਐੱਨ.ਖਾਲਸਾ. ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਪਟਿਆਲਾ ਵਿਖੇ 'ਸੁਰੱਖਿਅਤ ਪੰਜਾਬ, ਸੋਹਣਾ ਪੰਜਾਬ' ਮੁਹਿੰਮ ਤਹਿਤ ਨੋਡਲ ਟ੍ਰੈਫਿਕ ਇੰਸਪੈਕਟਰ ਪੁਸ਼ਪਾ ਦੇਵੀ ਵਲੋਂ ਅੱਜ ਜ਼ਿਲ੍ਹਾ ਐੱਸ.ਐੱਸ.ਪੀ. ਪਟਿਆਲਾ ...
ਨਾਭਾ, 25 ਜਨਵਰੀ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ਵਿਖੇ ਪਿ੍ੰਸੀ. ਰੇਨੂੰ ਜੈਨ ਦੀ ਅਗਵਾਈ ਵਿਚ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਇਸ ਮੌਕੇ ਕਾਲਜ ਦੇ ਵਾਈਸ ਪਿ੍ੰ. ਪ੍ਰੋ. ਹਰਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਵੋਟ ...
ਪਟਿਆਲਾ, 25 ਜਨਵਰੀ (ਧਰਮਿੰਦਰ ਸਿੰਘ ਸਿੱਧੂ)-74ਵਾਂ ਗਣਤੰਤਰ ਦਿਵਸ ਡੀ.ਏ.ਵੀ ਪਟਿਆਲਾ ਵਿਖੇ ਬੜੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ | ਪ੍ਰੋਗਰਾਮ ਦੀ ਸ਼ੁਰੂਆਤ ਰਾਸ਼ਟਰੀ ਗੀਤ 'ਤਿਰੰਗਾ' ਦੀ ਧੁਨ 'ਤੇ ਰਾਸ਼ਟਰੀ ਝੰਡਾ ਲਹਿਰਾਉਣ ਨਾਲ ਹੋਈ | ਜਿਸ ਦੌਰਾਨ ...
ਪਟਿਆਲਾ, 25 ਜਨਵਰੀ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਪਟਿਆਲਾ ਦੇ ਪੋਸਟ ਗ੍ਰੈਜੂਏਟ ਰਾਜਨੀਤਿਕ ਵਿਗਿਆਨ ਵਲੋਂ ਭਾਰਤੀ ਚੋਣ ਕਮਿਸ਼ਨ ਅਤੇ ਪੰਜਾਬ ਸਰਕਾਰ ਤੋਂ ਪ੍ਰਾਪਤ ਹੋਈਆਂ ਹਦਾਇਤਾਂ ਅਨੁਸਾਰ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਕਾਲਜ ਪਿ੍ੰਸੀਪਲ ਡਾ. ...
ਪਟਿਆਲਾ, 25 ਜਨਵਰੀ (ਮਨਦੀਪ ਸਿੰਘ ਖਰੌੜ)-ਇੱਥੋ ਦੇ ਵਿਅਕਤੀ ਨੇ ਪ੍ਰਦੀਪ ਕੁਮਾਰ ਵਾਸੀ ਪਟਿਆਲਾ ਤੋਂ 2 ਕਾਰਾਂ ਖਰੀਦੀਆਂ ਸੀ, ਬਾਅਦ ਉਹ ਖ਼ਰੀਦਦਾਰ ਤੋਂ ਇਕ ਕਾਰ ਮੰਗ ਕੇ ਲੈ ਗਿਆ ਤੇ ਹੁਣ ਤੱਕ ਵਾਪਸ ਨਹੀਂ ਕੀਤੀ ਅਤੇ ਦੋਨਾਂ ਕਾਰਾਂ ਦੀਆਂ ਕਾਪੀਆਂ ਅਤੇ ਐਨ.ਓ.ਸੀ. ਵੀ ਉਸ ...
ਡਕਾਲਾ, 25 ਜਨਵਰੀ (ਪਰਗਟ ਸਿੰਘ ਬਲਬੇੜਾ)-ਪੁਲਿਸ ਚੌਕੀ ਬਲਬੇੜਾ ਦੀ ਪੁਲਿਸ ਪਾਰਟੀ ਵੱਲੋਂ ਲਾਪਤਾ ਨੌਜਵਾਨ ਦੀ ਭਾਲ ਕਰਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਕੀ ਬਲਬੇੜਾ ਦੇ ਇੰਚਾਰਜ ਨਿਸ਼ਾਨ ਸਿੰਘ ਨੇ ...
ਪਟਿਆਲਾ, 25 ਜਨਵਰੀ (ਮਨਦੀਪ ਸਿੰਘ ਖਰੌੜ)-ਬਾਈ ਨੰਬਰ ਲਾਗੇ ਇਕ ਹੋਟਲ 'ਚ ਜੂਆ ਖੇਡਦੇ ਪੰਜ ਵਿਅਕਤੀਆਂ ਨੂੰ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਮੌਕੇ 'ਤੇ ਤਲਾਸ਼ੀ ਦੌਰਾਨ ਮੁਲਜਮਾਂ ਤੋਂ ਇਕ ਲੱਖ ਦੋ ਹਜਾਰ ਰੁਪਏ ਜੂਏ ਦੇ ਬਰਾਮਦ ਹੋਏ ਹਨ | ਜਿਸ ਅਧਾਰ 'ਤੇ ਪੁਲਿਸ ਨੇ ਕਰਨੈਲ ...
ਰਾਜਪੁਰਾ, 25 ਜਨਵਰੀ (ਰਣਜੀਤ ਸਿੰਘ)-ਅੱਜ ਇਥੇ ਸਿਵਲ ਹਸਪਤਾਲ ਰੋਡ 'ਤੇ ਇਲਾਕੇ ਦੀ ਸੁੱਖ ਸ਼ਾਂਤੀ ਅਤੇ ਬਸੰਤ ਪੰਚਮੀ ਦੇ ਮੋਕੇ ਡਾ. ਸੁਰਜੀਤ ਵਰਮਾ ਦੀ ਅਗਵਾਈ ਵਿਚ ਚੌਲਾਂ ਦਾ ਲੰਗਰ ਲਾਇਆ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡਾ. ਸੁਰਜੀਤ ਵਰਮਾ ਨੇ ਕਿਹਾ ਕਿ ...
ਪਟਿਆਲਾ, 25 ਜਨਵਰੀ (ਮਨਦੀਪ ਸਿੰਘ ਖਰੌੜ)-ਇੱਥੋਂ ਦੇ ਪਿੰਡ ਪਹਾੜਪੁਰ 'ਚ ਛਾਪੇਮਾਰੀ ਦੌਰਾਨ ਵਿਅਕਤੀ ਦੇ ਘਰੋਂ ਥਾਣਾ ਪਸਿਆਣਾ ਦੀ ਪੁਲਿਸ ਨੂੰ 540 ਨਸ਼ੀਲੇ ਕੈਪਸੂਲ ਬਰਾਮਦ ਹੋਏ ਹਨ | ਜਿਸ ਆਧਾਰ 'ਤੇ ਪੁਲਿਸ ਨੇ ਮਿੱਤਾ ਵਾਸੀ ਜ਼ਿਲ੍ਹਾ ਪਟਿਆਲਾ ਖ਼ਿਲਾਫ਼ ਐਨ.ਡੀ.ਪੀ.ਐਸ. ...
ਮੰਡੀ ਗੋਬਿੰਦਗੜ੍ਹ, 25 ਜਨਵਰੀ (ਮੁਕੇਸ਼ ਘਈ)-ਐਸ.ਡੀ. ਮਾਡਲ ਸਕੂਲ ਮੰਡੀ ਗੋਬਿੰਦਗੜ੍ਹ ਵਿਖੇ ਗਣਤੰਤਰ ਦਿਵਸ ਅਤੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸਕੂਲ ਦੇ ਪਿ੍ੰਸੀਪਲ ਅਰਚਨਾ ਗੁਪਤਾ ਨੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਕੇ ਕੀਤੀ | ...
ਨਾਭਾ, 25 ਜਨਵਰੀ (ਜਗਨਾਰ ਸਿੰਘ ਦੁਲੱਦੀ)-ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਸਪੁੱਤਰ ਸੀਨੀਅਰ ਕਾਂਗਰਸੀ ਆਗੂ ਰਾਹੁਲਇੰਦਰ ਸਿੰਘ ਭੱਠਲ ਵਲੋਂ ਪਿਛਲੇ ਦਿਨੀਂ ਇਸ ਫਾਨੀ ਦੁਨੀਆਂ ਨੂੰ ਆਖ ਚੁੱਕੇ ਸਵ: ਓਮ ਪ੍ਰਕਾਸ਼ ਮਿੱਤਲ (ਝੱਕਰੂ) ਦੇ ਪਰਿਵਾਰ ਨਾਲ ...
ਪਟਿਆਲਾ, 25 ਜਨਵਰੀ (ਗੁਰਵਿੰਦਰ ਸਿੰਘ ਔਲਖ)-ਨਗਰ ਨਿਗਮ ਦੇ ਅਧਿਕਾਰ ਖੇਤਰ ਵਿਚ ਜਿੱਥੇ ਵੀ ਸੀਵਰੇਜ, ਪਾਣੀ, ਰੋਡ ਗਲੀ ਜਾਂ ਮੇਨਹੋਲ ਸੰਬੰਧੀ ਕੋਈ ਸਮੱਸਿਆ ਆਉਂਦੀ ਹੈ ਤਾਂ ਹੁਣ ਨਿਗਮ ਦੀਆਂ ਵੱਖ-ਵੱਖ ਸ਼ਾਖਾਵਾਂ ਵਿਚ ਜਾਣ ਦੀ ਲੋੜ ਨਹੀਂ ਪਵੇਗੀ, ਸਗੋਂ ਨਿਗਮ ਦਫ਼ਤਰ ਵਿਚ ...
ਪਟਿਆਲਾ, 25 ਜਨਵਰੀ (ਗੁਰਵਿੰਦਰ ਸਿੰਘ ਔਲਖ)-ਆਸ਼ਾ-ਵਰਕਰ ਤੇ ਫੈਸਿਲੀਟੇਟਰ ਯੂਨੀਅਨ ਦੀ ਸੂਬਾ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ ਦੀ ਅਗਵਾਈ ਹੇਠ ਸੰਸਦ ਮੈਂਬਰ ਪ੍ਰਨੀਤ ਕੌਰ ਨੂੰ ਆਪਣੀਆਂ ਮੰਗਾਂ ਪਾਰਲੀਮੈਂਟ ਵਿਚ ਆਵਾਜ ਉਠਾਉਣ ਲਈ ਮੰਗ ਪੱਤਰ ਦਿੱਤਾ | ਜ਼ਿਲ੍ਹਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX