ਐੱਸ. ਡੀ. ਐਮ. ਬਲਾਚੌਰ ਨੇ ਲਹਿਰਾਇਆ ਕੌਮੀ ਝੰਡਾ
ਬਲਾਚੌਰ, 27 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)-ਗਣਤੰਤਰਤਾ ਦਿਵਸ ਦੇ ਸਬੰਧ ਵਿਚ ਉਪ ਮੰਡਲ ਪੱਧਰੀ ਸਮਾਗਮ ਦਾਣਾ ਮੰਡੀ ਬਲਾਚੌਰ ਵਿਖੇ ਬਹੁਤ ਹੀ ਪ੍ਰਭਾਵਸ਼ਾਲੀ ਤਰੀਕੇ ਨਾਲ ਮਨਾਇਆ ਗਿਆ | ਇਸ ਮੌਕੇ ਉੱਪ ਮੰਡਲ ਮਜਿਸਟਰੇਟ ਬਲਾਚੌਰ ਵਿਕਰਮਜੀਤ ਸਿੰਘ ਪਾਂਥੇ ਪੀ.ਸੀ.ਐਸ. ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਆਪਣੇ ਕਰ ਕਮਲਾਂ ਨਾਲ ਕੌਮੀ ਝੰਡਾ ਲਹਿਰਾਉਣ ਦੀ ਰਸਮ ਨਿਭਾਈ | ਇਸ ਮੌਕੇ ਸਕੂਲੀ ਵਿਦਿਆਰਥੀਆਂ ਵਲੋਂ ਰਾਸ਼ਟਰੀ ਗੀਤ ਗਾਇਆ ਗਿਆ | ਇਸ ਮੌਕੇ ਉਨ੍ਹਾਂ ਪਰੇਡ ਦਾ ਨਿਰੀਖਣ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ | ਮਾਰਚ ਪਾਸਟ ਦੀ ਅਗਵਾਈ ਏ.ਐੱਸ.ਆਈ. ਰਾਮਪਾਲ ਨੇ ਕੀਤੀ | ਪੰਜਾਬ ਪੁਲਿਸ ਦੀ ਟੁਕੜੀ ਅਤੇ ਵੱਖ-ਵੱਖ ਸਕੂਲਾਂ ਨਾਲ ਸਬੰਧਿਤ ਐਨ. ਸੀ.ਸੀ., ਐਨ.ਐੱਸ.ਐੱਸ., ਬੈਂਡ ਟੀਮ ਵਲੋਂ ਮਾਰਚ ਪਾਸਟ ਵਿਚ ਭਾਗ ਲਿਆ | ਇਸ ਮੌਕੇ ਮੁੱਖ ਮਹਿਮਾਨ ਐੱਸ.ਡੀ.ਐਮ. ਵਿਕਰਮਜੀਤ ਸਿੰਘ ਪਾਂਥੇ ਨੇ ਹਾਜ਼ਰੀਨ ਨੂੰ ਗਣਤੰਤਰਤਾ ਦਿਵਸ ਦੀ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਪਹਿਲਾਂ ਅਤੇ ਬਾਅਦ ਰਾਸ਼ਟਰ ਸਿਰਜਣਾ ਵਿਚ ਪੰਜਾਬੀਆਂ ਦਾ ਅਹਿਮ ਯੋਗਦਾਨ ਰਿਹਾ | ਇਸ ਮੌਕੇ ਉਨ੍ਹਾਂ ਸਬ ਡਵੀਜ਼ਨ ਬਲਾਚੌਰ ਵਿਚ ਹੋਣ ਵਾਲੇ ਵਿਕਾਸ ਕਾਰਜਾਂ ਅਤੇ ਆਉਣ ਵਾਲੇ ਪ੍ਰੋਜੈਕਟਾਂ ਸਬੰਧੀ ਜਾਣਕਾਰੀ ਦਿੱਤੀ | ਇਸ ਮੌਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਸ਼ਹੀਦ ਹੋਏ ਯੋਧਿਆ ਅਤੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦਾ ਮਾਨ ਸਤਿਕਾਰ ਕੀਤਾ ਗਿਆ | ਇਸ ਮੌਕੇ ਬੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਬਲਾਚੌਰ, ਸਰਕਾਰੀ ਕੰਨਿ੍ਹਆਂ ਸੀ.ਸੈ. ਸਕੂਲ ਬਲਾਚੌਰ, ਲੈਫਟੀਨੈਂਟ ਜਨਰਲ ਬਿਕਰਮ ਸਿੰਘ ਯਾਦਗਾਰੀ ਸਰਕਾਰੀ ਸੀ/ਸੈ ਸਕੂਲ ਮਹਿੰਦੀਪੁਰ, ਐਮ.ਆਰ.ਸਿਟੀ ਸੀਨੀਅਰ ਸੈਕੰਡਰੀ ਸਕੂਲ, ਲਿਟਲ ਸਟਾਰ ਮਾਡਲ ਹਾਈ ਸਕੂਲ ਨਾਨੋਵਾਲ, ਸ਼ੌਰਿਆ ਇੰਟਰਨੈਸ਼ਨਲ ਸਕੂਲ ਰੁੜਕੀ ਸਮੇਤ ਬਹੁਤ ਸਾਰੇ ਸਕੂਲਾਂ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ, ਪੰਜਾਬੀ ਵਿਰਸੇ ਅਤੇ ਸੱਭਿਆਚਾਰ ਨੂੰ ਦਰਸਾਉਂਦਾ ਪ੍ਰੋਗਰਾਮ ਬਾਖ਼ੂਬੀ ਪੇਸ਼ ਕੀਤਾ ਗਿਆ | ਇਸ ਮੌਕੇ ਵਧੀਆ ਕਾਰਗੁਜਾਰੀ ਦਿਖਾਉਣ ਵਾਲਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਤਹਿਸੀਲਦਾਰ ਰਵਿੰਦਰ ਬਾਂਸਲ, ਡੀ.ਐਸ.ਪੀ. ਦਵਿੰਦਰ ਸਿੰਘ, ਥਾਣਾ ਮੁਖੀ ਸਿਟੀ ਇੰਸ: ਬਖਸ਼ੀਸ਼ ਸਿੰਘ, ਐੱਸ.ਐਚ.ਓ. ਸਦਰ ਇੰ:ਜਰਨੈਲ ਸਿੰਘ, ਸੁਦੇਸ਼ ਕਟਾਰੀਆ ਪੋਜੇਵਾਲ (ਸਪੁੱਤਰ ਸਾਬਕਾ ਵਿਧਾਇਕ ਐਡਵੋਕੇਟ ਰਾਮ ਕਿਸ਼ਨ ਕਟਾਰੀਆ), ਰੀਡਰ ਟੂ ਡੀ.ਐਸ.ਪੀ. ਏ.ਐੱਸ.ਆਈ. ਬਿਕਰਮ ਸਿੰਘ ਰੌੜੀ, ਐੱਸ.ਐਮ.ਓ. ਡਾ. ਕੁਲਵਿੰਦਰ ਮਾਨ, ਐਮ.ਐਮ.ਓ. ਸੜੋਆ ਡਾ. ਗੁਰਿੰਦਰਜੀਤ ਸਿੰਘ, ਜਗਤਾਰ ਸਿੰਘ, ਗੁਰਪ੍ਰੀਤ ਸਿੰਘ ਦੋਨੋਂ ਬੀ.ਡੀ.ਪੀ.ਓ, ਸਕੱਤਰ ਮਾਰਕੀਟ ਕਮੇਟੀ ਸੁਰਿੰਦਰਪਾਲ, ਸੁਪਰਡੈਂਟ ਬਲਦੇਵ ਸਿੰਘ, ਸਟੈਨੋ ਜਸਵਿੰਦਰ ਸਿੰਘ, ਪਿ੍ੰ. ਰਵਿੰਦਰ ਠਾਕੁਰ (ਬੀ.ਏ.ਵੀ.), ਚੰਦਰੇਸ਼ ਸ਼ੌਰੀ, ਅਜੀਤ ਰਾਮ ਧੀਮਾਨ ਚੇਅਰਮੈਨ ਲਿਟਲ ਸਟਾਰ ਮਾਡਲ ਹਾਈ ਸਕੂਲ ਨਾਨੋਵਾਲ, ਚੰਦਰ ਮੋਹਨ ਜੇਡੀ, ਹਨੀ ਡੱਬ, ਪ੍ਰਵੀਨ ਪੁਰੀ, ਪੰਚਾਇਤ ਸੈਕਟਰੀ ਮੁਖਤਿਆਰ ਸਿੰਘ, ਪਵਨ ਕੁਮਾਰ ਚੌਧਰੀ, ਮਾ. ਨਗੇਸ਼ ਕੁਮਾਰ ਸਟੇਜ ਸੰਚਾਲਕ ਅਤੇ ਹੋਰ ਹਾਜ਼ਰ ਸਨ |
ਨਵੋਦਿਆ ਵਿਦਿਆਲਿਆ ਪੋਜੇਵਾਲ ਵਿਖੇ ਗਣਤੰਤਰ ਦਿਵਸ ਮਨਾਇਆ
ਪੋਜੇਵਾਲ ਸਰਾਂ, (ਨਵਾਂਗਰਾਈਾ) - ਜਵਾਹਰ ਨਵੋਦਿਆ ਵਿਦਿਆਲਿਆ ਪੋਜੇਵਾਲ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਰਵਿੰਦਰ ਕੁਮਾਰ ਪਿ੍ੰਸੀਪਲ ਨੇ ਤਿਰੰਗਾ ਝੰਡਾ ਲਹਿਰਾਇਆ | ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਨੂੰ ਆਜ਼ਾਦੀ ਬਹੁਤ ਹੀ ਸੰਘਰਸ਼ ਨਾਲ ਮਿਲੀ ਹੈ | ਇਸ ਲਈ ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਆਪਣੇ ਦੇਸ਼ ਲਈ ਕੁਝ ਕਰੀਏ ਤੇ ਜਿਨ੍ਹਾਂ ਨੇ ਸਾਨੂੰ ਆਜ਼ਾਦੀ ਦਿਵਾਈ ਹੈ ਉਨ੍ਹਾਂ ਯੋਧਿਆਂ ਨੂੰ ਹਮੇਸ਼ਾ ਯਾਦ ਰੱਖੀਏ | ਉਪਰੰਤ ਮਾਰਚ ਪਾਸਟ ਤੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਸਮੂਹ ਸਟਾਫ਼ ਵੀ ਹਾਜ਼ਰ ਸੀ | ਮੰਚ ਸੰਚਾਲਨ ਸੰਜੀਵ ਠਾਕੁਰ ਅੰਗਰੇਜ਼ੀ ਅਧਿਆਪਕ ਨੇ ਕੀਤਾ |
ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਝਿੰਗੜਾਂ ਵਿਖੇ ਗਣਤੰਤਰ ਦਿਵਸ ਮਨਾਇਆ
ਔੜ/ਝਿੰਗੜਾਂ, (ਕੁਲਦੀਪ ਸਿੰਘ ਝਿੰਗੜ) - ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਝਿੰਗੜਾਂ ਵਿਖੇ ਗਣਤੰਤਰਤਾ ਦਿਵਸ ਪਿ੍ੰ. ਦਾਮਿਨੀ ਸ਼ਰਮਾ ਦੀ ਅਗਵਾਈ ਹੇਠ ਭਾਰੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲੀ ਬੱਚਿਆਂ ਵਲੋਂ ਦੇਸ਼ ਭਗਤੀ ਦੇ ਗੀਤ ਗਾਏ, ਉੱਥੇ ਬੱਚਿਆਂ ਵਲੋਂ ਭਾਸ਼ਨ, ਕਵਿਤਾਵਾਂ, ਗਰੁੱਪ ਡਾਂਸ ਅਤੇ ਨਾਟਕ ਪੇਸ਼ ਕੀਤੇ ਗਏ | ਪਿ੍ੰ. ਦਾਮਿਨੀ ਸ਼ਰਮਾ ਨੇ ਸਮੂਹ ਬੱਚਿਆਂ ਨੂੰ ਗਣਤੰਤਰਤਾ ਦਿਵਸ ਦੀ ਵਧਾਈ ਦਿੰਦਿਆਂ ਉਨ੍ਹਾਂ ਗਣਤੰਤਰਤਾ ਦਿਵਸ ਦੇ ਇਤਿਹਾਸ ਬਾਰੇ ਬੱਚਿਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਆਪਸ ਵਿਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਰੱਖਣ ਲਈ ਕਿਹਾ | ਇਸ ਮੌਕੇ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲੈਣ ਵਾਲੇ ਬੱਚਿਆਂ ਨੂੰ ਪਿ੍ੰ. ਦਾਮਿਨੀ ਸ਼ਰਮਾ ਵਲੋਂ ਵਿਸ਼ੇਸ਼ ਸਨਮਾਨਿਤ ਕੀਤਾ ਗਿਆ | ਇਸ ਮੌਕੇ ਅਧਿਆਪਕਾਂ ਬਲਜੀਤ ਕੌਰ, ਕਿਰਨਜੀਤ ਕੌਰ, ਚਰਨਜੀਤ ਕੌਰ, ਸੋਨੀਆ, ਕਮਲ, ਸੋਨੀਆ ਗੁਰੂ, ਰੇਨੂੰ, ਵਿੱਦਿਆ, ਕਵਿਤਾ ਰਾਣੀ, ਬਲਜੀਤ ਕੌਰ, ਸੁਨੀਤਾ ਆਦਿ ਹਾਜ਼ਰ ਸਨ |
ਰਾਜਾ ਸਾਹਿਬ ਪਬਲਿਕ ਸਕੂਲ ਝਿੰਗੜਾਂ ਵਿਖੇ ਗਣਤੰਤਰ ਦਿਵਸ ਦੇ ਸਬੰਧ 'ਚ ਸਮਾਗਮ
ਔੜ/ਝਿੰਗੜਾਂ, (ਕੁਲਦੀਪ ਸਿੰਘ ਝਿੰਗੜ) - ਅਸੀਂ ਸਾਰੇ ਲੋਕਤੰਤਰਿਕ ਦੇਸ਼ ਦੇ ਵਸਨੀਕ ਹਾਂ | ਸਾਡੇ ਦੇਸ਼ ਦੀ ਵਿਭਿੰਨਤਾ ਸਾਨੂੰ ਏਕਤਾ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦੀ ਹੈ | ਜਦੋਂ ਸਾਡਾ ਦੇਸ਼ ਆਜ਼ਾਦ ਹੋਇਆ ਤਾਂ ਇਸ ਨੂੰ ਸਹੀ ਢੰਗ ਨਾਲ ਚਲਾਉਣ ਲਈ ਇਕ ਸੰਵਿਧਾਨ ਦੀ ਲੋੜ ਪਈ | ਇਸ ਲਈ 26 ਜਨਵਰੀ 1950 ਨੂੰ ਸਾਡਾ ਸੰਵਿਧਾਨ ਲਾਗੂ ਹੋਇਆ | ਜਿਸ ਨੂੰ ਯਾਦ ਕਰਦਿਆਂ ਹਰ ਸਾਲ 26 ਜਨਵਰੀ ਨੂੰ ਗਣਤੰਤਰ ਦਿਵਸ ਮਨਾਉਂਦੇ ਹਾਂ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਰਾਜਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਿੰਗੜਾਂ ਦੇ ਪਿ੍ੰ. ਤਰਜੀਵਨ ਸਿੰਘ ਗਰਚਾ ਨੇ ਦੇਸ਼ ਦਾ ਕੌਮੀ ਤਿਰੰਗਾ ਲਹਿਰਾਉਣ ਉਪਰੰਤ ਸਕੂਲ 'ਚ ਰੱਖੇ ਸਮਾਗਮ ਦੌਰਾਨ ਬੱਚਿਆਂ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਗਾਏ ਅਤੇ ਕਵਿਤਾਵਾਂ ਵੀ ਸੁਣਾਈਆਂ | ਅਧਿਆਪਕਾਂ ਵੱਲੋਂ ਵੀ ਗਣਤੰਤਰ ਦਿਵਸ ਮੌਕੇ ਵਡਮੁੱਲੀ ਜਾਣਕਾਰੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ | ਮੈਨੇਜਰ ਕਮਲਜੀਤ ਸਿੰਘ ਗਰਚਾ ਨੇ ਬਸੰਤ ਪੰਚਮੀ ਦੇ ਤਿਉਹਾਰ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ | ਇਸ ਮੌਕੇ ਸਕੂਲ ਸਟਾਫ਼ ਅਤੇ ਬੱਚੇ ਹਾਜ਼ਰ ਸਨ |
ਡੀ. ਸੀ. ਐਨ. ਪੀ. ਐੱਸ. ਰੰਧਾਵਾ ਨੇ ਡੀ. ਸੀ. ਰਿਹਾਇਸ਼ ਵਿਖੇ ਕੌਮੀ ਝੰਡਾ ਲਹਿਰਾਇਆ
ਨਵਾਂਸ਼ਹਿਰ, (ਗੁਰਬਖਸ਼ ਸਿੰਘ ਮਹੇ, ਜਸਬੀਰ ਸਿੰਘ ਨੂਰਪੁਰ)-ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਵਲੋਂ 74ਵੇਂ ਗਣਤੰਤਰ ਦਿਵਸ ਮੌਕੇ ਡੀ. ਸੀ ਰਿਹਾਇਸ਼ ਵਿਖੇ ਕੌਮੀ ਝੰਡਾ ਲਹਿਰਾਇਆ | ਉਨ੍ਹਾਂ ਇਸ ਮੌਕੇ ਏ. ਐੱਸ. ਆਈ. ਕਮਲਰਾਜ ਦੀ ਅਗਵਾਈ ਵਾਲੀ ਪੁਲਿਸ ਟੁਕੜੀ ਪਾਸੋਂ ਸਲਾਮੀ ਵੀ ਲਈ | ਸ਼ਿਵਾਲਿਕ ਪਬਲਿਕ ਸਕੂਲ ਨਵਾਂਸ਼ਹਿਰ ਦੇ ਵਿਦਿਆਰਥੀਆਂ ਵਲੋਂ ਇਸ ਮੌਕੇ ਰਾਸ਼ਟਰ ਗਾਇਨ ਗਾਇਆ ਗਿਆ | ਡਿਪਟੀ ਕਮਿਸ਼ਨਰ ਨੇ ਝੰਡਾ ਲਹਿਰਾਉਣ ਉਪਰੰਤ ਬੱਚਿਆਂ ਨੂੰ ਮਿਠਾਈ ਵੰਡ ਕੇ ਉਨ੍ਹਾਂ ਨਾਲ ਗਣਤੰਤਰ ਦਿਹਾੜੇ ਦੇ ਜਸ਼ਨ ਮਨਾਏ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗਣਤੰਤਰ ਦਿਹਾੜੇ ਵਾਲੇ ਦਿਨ ਦੇਸ਼ ਦਾ ਸੰਵਿਧਾਨ ਲਾਗੂ ਹੋਣ ਦੀ ਮਹੱਤਤਾ ਦੱਸਦਿਆਂ, ਦੇਸ਼ ਦੇ ਜਮਹੂਰੀ ਢਾਂਚੇ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਏ. ਡੀ. ਸੀ (ਜ) ਰਾਜੀਵ ਵਰਮਾ ਵੀ ਮੌਜੂਦ ਸਨ |
ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਏ. ਡੀ. ਸੀ. ਰਾਜੀਵ ਵਰਮਾ ਨੇ ਕੌਮੀ ਝੰਡਾ ਲਹਿਰਾਇਆ
ਨਵਾਂਸ਼ਹਿਰ, (ਜਸਬੀਰ ਸਿੰਘ ਨੂਰਪੁਰ, ਗੁਰਬਖਸ਼ ਸਿੰਘ ਮਹੇ) - ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਦੇਸ਼ ਦੇ 74ਵੇਂ ਗਣਤੰਤਰ ਦਿਹਾੜੇ ਮੌਕੇ ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕੌਮੀ ਝੰਡਾ ਲਹਿਰਾਇਆ | ਉਨ੍ਹਾਂ ਇਸ ਮੌਕੇ ਇਕੱਤਰ ਸਮੂਹ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਲੋਕਤੰਤਰੀ ਕਦਰਾਂ-ਕੀਮਤਾਂ ਦਾ ਸਤਿਕਾਰ ਕਰਨ ਦਾ ਸੁਨੇਹਾ ਦਿੱਤਾ | ਉਨ੍ਹਾਂ ਕਿਹਾ ਕਿ ਜਮਹੂਰੀਅਤ ਨੂੰ ਸਹੀ ਅਰਥਾਂ 'ਚ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਕੇ ਲਾਗੂ ਕੀਤਾ ਜਾ ਸਕਦਾ ਹੈ, ਜਿਸ ਲਈ ਸਾਨੂੰ ਆਮ ਲੋਕਾਂ ਦੀਆਂ ਸਮੱਸਿਆਵਾਂ ਅਤੇ ਕੰਮਾਂ ਪ੍ਰਤੀ ਸੰਜੀਦਾ ਪਹੁੰਚ ਰੱਖਣੀ ਚਾਹੀਦੀ ਹੈ | ਇਸ ਮੌਕੇ ਏ.ਐੱਸ.ਆਈ. ਕਮਲਰਾਜ ਦੀ ਅਗਵਾਈ 'ਚ ਆਈ ਪੁਲਿਸ ਟੁਕੜੀ ਨੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਜਦਕਿ ਸੇਂਟ ਜੋਜ਼ਫ਼ ਕਾਨਵੈਂਟ ਸਕੂਲ ਮੱਲਪੁਰ ਅੜਕਾਂ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਗਾਣ ਦਾ ਗਾਇਨ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਸਮੂਹ ਕਰਮਚਾਰੀ ਮੌਜੂਦ ਸਨ | ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਬੱਚਿਆਂ ਨੂੰ ਲੱਡੂ ਵੰਡ ਕੇ 74ਵੇਂ ਗਣਤੰਤਰ ਦਿਵਸ ਦੀਆਂ ਖ਼ੁਸ਼ੀਆਂ ਉਨ੍ਹਾਂ ਨਾਲ ਸਾਂਝੀਆਂ ਕੀਤੀਆਂ ਗਈਆਂ |
ਭਾਈਚਾਰਕ ਸਾਂਝ ਮਜ਼ਬੂਤ ਕਰਨ ਲਈ ਨਫ਼ਰਤ ਦੀ ਰਾਜਨੀਤੀ ਦਾ ਸਫ਼ਾਇਆ ਹੋਣਾ ਜ਼ਰੂਰੀ - ਸਾਬਕਾ ਵਿਧਾਇਕ ਚੌ. ਮੰਗੂਪੁਰ
ਬਲਾਚੌਰ, (ਦੀਦਾਰ ਸਿੰਘ ਬਲਾਚੌਰੀਆ) - ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਨ ਸਭਾ ਹਲਕਾ ਬਲਾਚੌਰ ਦੇ ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਭਾਰਤ ਦੇ 74ਵੇਂ ਗਣਤੰਤਰਤਾ ਦਿਵਸ ਮੌਕੇ ਕਾਂਗਰਸ ਪਾਰਟੀ ਦੇ ਦਫ਼ਤਰ ਵਿਖੇ ਕੌਮੀ ਝੰਡਾ ਲਹਿਰਾਇਆ ਅਤੇ ਗਣਤੰਤਰਤਾ ਦਿਵਸ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਉਨ੍ਹਾਂ ਕਿਹਾ ਕੁੱਲ ਹਿੰਦ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਦੂਰ ਅੰਦੇਸ਼ੀ ਸੋਚ ਦੇ ਧਾਰਨੀ ਰਾਹੁਲ ਗਾਂਧੀ ਵਲੋਂ ਕੰਨਿਆ ਕੁਮਾਰੀ ਤੋਂ ਕਸ਼ਮੀਰ ਤੱਕ ਜਾਰੀ 'ਭਾਰਤ ਜੋੜੋ ਯਾਤਰਾ' ਦੀ ਅਪਾਰ ਸਫ਼ਲਤਾ ਅਤੇ ਲੋਕਾਂ ਦਾ ਆਪ ਮੁਹਾਰੇ ਕਾਂਗਰਸ ਨਾਲ ਜੁੜਨ ਕਾਰਨ ਦੇਸ਼ ਦੀ ਸਤਾ 'ਤੇ ਕਾਬਜ਼ ਧਿਰ ਬੌਖਲਾਹਟ ਵਿਚ ਆ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਯਾਤਰਾ ਸਦਕਾ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਹੋਈ ਹੈ। ਉਨ੍ਹਾਂ ਕਿਹਾ ਕਿ ਇਸੇ ਹੀ ਪਿਆਰ ਦੇ ਪੈਗ਼ਾਮ ਨੂੰ ਘਰ-ਘਰ ਤੱਕ ਪੁੱਜਦਾ ਕਰਨ ਲਈ ਅੱਜ 'ਹਾਥ ਸੇ ਹਾਥ ਜੋੜੋ' ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਜ਼ਿਲ੍ਹਾ ਸਹਿਕਾਰੀ ਬੈਂਕ ਦੇ ਚੇਅਰਮੈਨ ਹਰਜੀਤ ਸਿੰਘ ਜਾਡਲੀ, ਸੰਮਤੀ ਚੇਅਰਮੈਨ ਧਰਮਪਾਲ, ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਚੌਧਰੀ ਹੀਰਾ ਖੇਪੜ, ਬਲਾਕ ਪ੍ਰਧਾਨ ਮੋਹਨ ਲਾਲ ਸੰਧੂ, ਸਾਬਕਾ ਚੇਅਰਮੈਨ ਤਰਸੇਮ ਲਾਲ ਚੰਦਿਆਣੀ, ਤਿਲਕ ਰਾਜ ਸੂਦ ਬਲਾਕ ਪ੍ਰਧਾਨ ਸੜੋਆ, ਉੱਪ ਚੇਅਰਮੈਨ ਦੇਸ ਰਾਜ ਹਕਲਾ, ਸ਼ਹਿਰੀ ਪ੍ਰਧਾਨ ਰਾਜਿੰਦਰ ਸਿੰਘ ਸ਼ਿੰਦੀ, ਬਲਜਿੰਦਰ ਮਾਣੇਵਾਲ ਬਲਾਕ ਪ੍ਰਧਾਨ ਯੂਥ ਕਾਂਗਰਸ, ਸਤਿੰਦਰ ਲਾਲ ਬਲਾਕ ਪ੍ਰਧਾਨ ਯੂਥ ਕਾਂਗਰਸ, ਰਿੱਕੀ ਬਜਾਜ, ਮਨਦੀਪ ਨੀਲੇਵਾੜਾ, ਬਲਵੀਰ ਸਿੰਘਪੁਰ ਬਲਾਕ ਪ੍ਰਧਾਨ, ਮੋਹਨ ਲਾਲ, ਅਵਤਾਰ ਸਿੰਘ ਤਾਰਾ ਸੈਣੀ, ਮਲਕੀਤ ਸਿੰਘ ਧੌਲ, ਤੇਲੂ ਰਾਮ ਚੰਨਿਆਣੀ, ਸਰਪੰਚ ਵਿਜੇਪਾਲ ਰਾਣਾ ਅਤੇ ਨਵੀ ਸੂਦ ਅਤੇ ਵਰਿੰਦਰਜੀਤ ਸਿੰਘ ਅਤੇ ਰਮਨ ਚੌਧਰੀ ਆਦਿ ਹਾਜ਼ਰ ਸਨ।
ਬੰਗਾ 'ਚ ਗਣਤੰਤਰ ਦਿਵਸ ਮੌਕੇ ਐਸ. ਡੀ. ਐਮ ਬੰਗਾ ਮੇਜਰ ਡਾ. ਸ਼ਿਵਰਾਜ ਸਿੰਘ ਬੱਲ ਨੇ ਲਹਿਰਾਇਆ ਤਿਰੰਗਾ
ਬੰਗਾ, (ਕਰਮ ਲਧਾਣਾ) - ਭਾਰਤ ਦੇ 74ਵੇਂ ਗਣਤੰਤਰ ਦਿਵਸ ਮੌਕੇ ਦਾਣਾ ਮੰਡੀ ਬੰਗਾ ਵਿਖੇ ਇਸ ਸਬ-ਡਵੀਜ਼ਨ ਦੇ ਐਸ. ਡੀ. ਐਮ ਮੇਜਰ ਡਾ. ਸ਼ਿਵਰਾਜ ਸਿੰਘ ਬੱਲ ਨੇ ਤਿਰੰਗਾ ਲਹਿਰਾਇਆ ਅਤੇ ਸਮੁੱਚੀ ਸਬ ਡਵੀਜ਼ਨ ਦੇ ਲੋਕਾਂ ਨੂੰ ਵਧਾਈ ਦਿੱਤੀ। ਇਸ ਮੌਕੇ ਜਿਥੇ ਉਨ੍ਹਾਂ ਪੰਜਾਬ ਪੁਲਿਸ ਬੰਗਾ ਦੀ ਟੁਕੜੀ ਤੋਂ ਮਾਰਚ ਪਾਸਟ ਦੀ ਸਲਾਮੀ ਲਈ ਉਥੇ ਇਸ ਮੌਕੇ ਹਾਜ਼ਰ ਸ਼ਹਿਰ ਨਿਵਾਸੀ, ਸਰਕਾਰੀ ਸਕੂਲਾਂ ਦੇ ਅਧਿਆਪਕਾਂ, ਬੱਚਿਆਂ, ਹੋਰ ਵੱਖ-ਵੱਖ ਵਿਭਾਗਾਂ ਦੇ ਅਫ਼ਸਰਾਂ ਅਤੇ ਕਰਮਚਾਰੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਅਸੀਂ ਇਹ ਖੁਸ਼ੀਆਂ ਮਾਣ ਰਹੇ ਹਾਂ ਸਾਨੂੰ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਦੇ ਹੋਏ ਉਨ੍ਹਾਂ ਦੇ ਦੱਸੇ ਹੋਏ ਰਾਹ 'ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ. ਆਰ ਅੰਬੇਡਕਰ ਜੀ ਵਲੋਂ ਨਿਮਨ ਵਰਗਾਂ ਲਈ ਘਾਲੀ ਘਾਲਣਾ ਨੂੰ ਨਤਮਸਤਕ ਹੁੰਦਿਆਂ ਕਿਹਾ ਕਿ ਕਿਸੇ ਵੀ ਪੱਧਰ 'ਤੇ ਸਮਾਜ ਵਿਚ ਵਿਤਕਰਾ ਨਹੀਂ ਹੋਣਾ ਚਾਹੀਦਾ ਹੈ। ਉਨ੍ਹਾਂ ਮਾਣ ਮਹਿਸੂਸ ਕਰਦਿਆਂ ਕਿਹਾ ਉਹ ਭਾਗਾਂ ਵਾਲੇ ਹਨ ਕਿ ਉਹ ਸ਼ਹੀਦ-ਏ- ਆਜ਼ਮ ਸ. ਭਗਤ ਸਿੰਘ ਦੇ ਇਲਾਕੇ ਦੀ ਧਰਤੀ 'ਤੇ ਖੜ੍ਹ ਕੇ ਇਹ ਖੁਸ਼ੀਆਂ ਮਨਾ ਰਹੇ ਹਨ। ਇਸ ਸਮਾਗਮ ਵਿਚ ਹੋਰ ਵਿਸ਼ੇਸ਼ ਮਹਿਮਾਨਾਂ ਅਤੇ ਸਰਕਾਰੀ ਅਧਿਕਾਰੀਆਂ ਵਿਚ ਸਰਵਣ ਸਿੰਘ ਬੱਲ ਡੀ. ਐਸ. ਪੀ ਬੰਗਾ, ਗੁਰਸੇਵਕ ਚੰਦ ਤਹਿਸੀਲਦਾਰ ਬੰਗਾ, ਸੁਖਦੇਵ ਸਿੰਘ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਬੰਗਾ, ਰਣਜੀਤ ਸਿੰਘ ਖੱਟੜਾ ਬੀ. ਡੀ. ਪੀ. ਓ ਬੰਗਾ, ਰੁਪਿੰਦਰ ਕੁਮਾਰ ਐਸ. ਡੀ. ਓ ਮੰਡੀ ਬੋਰਡ, ਵਰਿੰਦਰ ਕੁਮਾਰ ਸਕੱਤਰ ਮਾਰਕੀਟ ਕਮੇਟੀ ਬੰਗਾ, ਵਿਜੇ ਕੁਮਾਰ ਸ਼ਰਮਾ ਖੁਰਾਕ ਤੇ ਸਪਲਾਈ ਅਫ਼ਸਰ, ਲਛਮਣ ਦਾਸ ਖੇਤੀਬਾੜੀ ਅਫ਼ਸਰ, ਰਮੇਸ਼ ਕੁਮਾਰ ਜੀ. ਈ. ਪੀ. ਡਬਲਯੂ. ਡੀ, ਜਤਿੰਦਰ ਪਾਲ ਸਿੰਘ ਸੂਪਰਡੈਂਟ ਐਸ. ਡੀ. ਐਮ ਦਫ਼ਤਰ, ਪ੍ਰਿੰ. ਅਮਰਜੀਤ ਸਿੰਘ ਖਟਕੜ ਮੁਕੰਦਪੁਰ ਸਕੂਲ, ਉਂਕਾਰ ਸਿੰਘ ਮਰਵਾਹਾ ਬੀ. ਪੀ. ਈ. ਓ ਬੰਗਾ/ਮੁਕੰਦਪੁਰ, ਡਾ. ਬਲਵੀਰ ਕੁਮਾਰ ਐਸ. ਐਮ. ਓ ਸਿਵਲ ਹਸਪਤਾਲ ਬੰਗਾ, ਮੈਡਮ ਦਵਿੰਦਰ ਕੌਰ ਸੀ. ਡੀ. ਪੀ. ਓ ਬੰਗਾ, ਮਹਿੰਦਰ ਸਿੰਘ ਐਸ. ਐਚ. ਓ ਸਿਟੀ ਥਾਣਾ, ਮੈਡਮ ਅਮਰਜੋਤੀ ਜੰਗਲਾਤ ਅਫ਼ਸਰ, ਅਸ਼ੀਸ਼ ਸਿੰਗਲਾ ਐਸ. ਡੀ. ਓ ਪਾਵਰਕਾਮ, ਅਰਜਨ ਦੇਵ ਬਲਾਕ ਖੇਡ ਅਫ਼ਸਰ, ਬੂਟਾ ਸਿੰਘ ਮਾਹਿਲ, ਕੈਪਟਨ ਦੌਲਤ ਸਿੰਘ ਜੀ. ਓ. ਜੀ, ਨੰਬਰਦਾਰ ਨਿਸ਼ਾਨ ਸਿੰਘ ਹੀਉਂ, ਸਟੇਜ ਸਕੱਤਰ ਰਾਜ ਕੁਮਾਰ ਹੀਉਂ, ਯਸ਼ਪਾਲ ਸਿੰਘ ਸੈਨੇਟਰੀ ਅਫ਼ਸਰ ਬੰਗਾ, ਅਰਸ਼ਦੀਪ ਸਿੰਘ, ਅਨਿਲ ਕੁਮਾਰ ਬਹਿਰਾਮ, ਲੈਕ. ਅਨਿਲ ਕੁਮਾਰ ਝਿੱਕਾ, ਹੈਡਮਾਸਟਰ ਗੁਣਾਚੌਰ ਅਮਨਪ੍ਰੀਤ ਸਿੰਘ ਜੌਹਰ ਆਦਿ ਹਾਜ਼ਰ ਸਨ।
ਭਗਤ ਸਿੰਘ ਸੁਸਾਇਟੀ ਵਲੋਂ ਗਣਤੰਤਰ ਦਿਵਸ ਮੌਕੇ ਸ਼ਹੀਦਾਂ ਨੂੰ ਸਿਜਦਾ
ਬੰਗਾ, (ਕਰਮ ਲਧਾਣਾ)-ਸ਼ਹੀਦ ਭਗਤ ਸਿੰਘ ਸ਼ੋਸ਼ਲ ਵੈਲਫੇਅਰ ਐਂਡ ਕਲਚਰਲ ਸੁਸਾਇਟੀ ਪੰਜਾਬ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਭਾਰਤ ਦੇ 74ਵੇਂ ਗਣਤੰਤਰ ਦਿਵਸ ਮੌਕੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀ ਰਾਜ ਗੁਰੂ ਅਤੇ ਸੁਖਦੇਵ ਨੂੰ ਖਟਕੜ ਕਲਾਂ ਵਿਖੇ ਸ਼ਹੀਦ ਦੇ ਸਮਾਰਕ 'ਤੇ ਪੁੱਜ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਭਾਰਤ ਵਿਚ ਸ਼ਹੀਦਾਂ ਵਲੋਂ ਜਿਨ੍ਹਾਂ ਸੁਪਨਿਆਂ ਦੀ ਪੂਰਤੀ ਲਈ ਲਾਸਾਨੀ ਕੁਰਬਾਨੀ ਦਿੱਤੀ ਇਹ ਸਰਕਾਰ ਉਨ੍ਹਾਂ ਦੇ ਸੁਪਨਿਆਂ ਦੇ ਉਲਟ ਚੱਲਦੀ ਹੋਈ ਦੇਸ਼ ਨੂੰ ਤਰੱਕੀ ਦੀਆਂ ਮੰਜਲਾਂ ਤੋਂ ਹੇਠਾਂ ਉਤਾਰ ਰਹੀ ਹੈ ਜੋ ਕਿ ਬਹੁਤ ਮੰਦ ਭਾਗਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਸਰਮਾਏਦਾਰੀ ਦਾ ਬੋਲਬਾਲਾ ਹੈ ਜਦਕਿ ਨਿਮਨ ਵਰਗ ਦੇ ਲੋਕ ਦੁੱਖਾਂ ਭਰਿਆ ਜੀਵਨ ਜਿਊਣ ਲਈ ਮਜ਼ਬੂਰ ਹਨ। ਦੇਸ਼ ਵਿਚ ਅਨਪੜ੍ਹਤਾ ਅਤੇ ਗਰੀਬੀ ਦਾ ਬੋਲਬਾਲਾ ਹੈ। ਇਸ ਮੌਕੇ ਹੋਰਨਾਂ ਵਿਚ ਜੋਗ ਰਾਜ ਜੋਗੀ, ਹਰਪਾਲ ਕੌਰ, ਕਿਰਪਾਲ ਸਿੰਘ, ਬਲਦੇਵ ਸਿੰਘ, ਬਚਿੱਤਰ ਸਿੰਘ, ਸਤਨਾਮ ਸਿੰਘ, ਗੁਰਸ਼ਰਨ ਸਿੰਘ ਆਦਿ ਹਾਜ਼ਰ ਸਨ।
ਐੱਸ. ਡੀ. ਓ. ਇੰਜੀ: ਸੰਜੀਵ ਕੁਮਾਰ ਨੇ ਲਹਿਰਾਇਆ ਕੌਮੀ ਝੰਡਾ
ਬਲਾਚੌਰ, (ਦੀਦਾਰ ਸਿੰਘ ਬਲਾਚੌਰੀਆ)-ਗਣਤੰਤਰਤਾ ਦਿਹਾੜੇ ਮੌਕੇ ਟੈਲੀਫੋਨ ਐਕਸਚੇਂਜ (ਬੀ. ਐਸ. ਐਨ. ਐਲ.) ਕੰਪਲੈਕਸ ਵਿਖੇ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਕੀਤਾ ਗਿਆ। ਇਸ ਮੌਕੇ ਐੱਸ. ਡੀ. ਓ. ਇੰਜੀਨੀਅਰ ਸੰਜੀਵ ਕੁਮਾਰ ਨੇ ਗਣਤੰਤਰ ਦਿਵਸ ਸਬੰਧੀ ਜਾਣਕਾਰੀ ਦਿੰਦਿਆਂ ਵਧਾਈ ਦਿੱਤੀ। ਉਨ੍ਹਾਂ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਜੀਵਨ ਤੇ ਫ਼ਲਸਫ਼ੇ 'ਤੇ ਰੌਸ਼ਨੀ ਪਾਈ। ਇਸ ਮੌਕੇ ਮਨਦੀਪ ਸਿੰਘ, ਸੰਦੀਪ ਕੁਮਾਰ, ਅਮਰਜੀਤ ਸਿੰਘ ਸਾਰੇ ਜੇ. ਟੀ. ਓਜ, ਜੇ. ਈ. ਹਰੀਸ਼ ਕੁਮਾਰ, ਜੇ. ਈ. ਪ੍ਰਦੀਪ ਕੁਮਾਰ, ਪੰਕਜ ਕੁਮਾਰ, ਹਰਜੀਤ ਸਿੰਘ, ਦੀਦਾਰ ਸਿੰਘ, ਸੰਦੀਪ ਜੋਸ਼ੀ 'ਜੋਸ਼ੀ ਕੰਪਿਊਟਰਜ਼' ਅਤੇ ਸੁਰਜੀਤ ਸਿੰਘ ਕਾਲਾ ਤੇ ਹੋਰ ਹਾਜ਼ਰ ਸਨR।
ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਕਚਹਿਰੀਆਂ 'ਚ ਕੌਮੀ ਝੰਡਾ ਲਹਿਰਾਇਆ
ਨਵਾਂਸ਼ਹਿਰ, (ਗੁਰਬਖਸ਼ ਸਿੰਘ ਮਹੇ) - ਦੇਸ਼ ਦਾ ਗਣਤੰਤਰ ਦਿਹਾੜਾ ਜ਼ਿਲ੍ਹਾ ਕਚਹਿਰੀ ਸ਼ਹੀਦ ਭਗਤ ਸਿੰਘ ਨਗਰ ਨਵਾਂਸ਼ਹਿਰ ਵਿਖੇ ਜ਼ਿਲ੍ਹਾ ਤੇ ਸੈਸ਼ਨ ਜੱਜ ਸ. ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਪੂਰੇ ਜੋਸ਼ ਨਾਲ ਮਨਾਇਆ ਗਿਆ। ਜ਼ਿਲ੍ਹਾ ਤੇ ਸੈਸ਼ਨ ਜੱਜ ਸ. ਕੰਵਲਜੀਤ ਸਿੰਘ ਬਾਜਵਾ ਨੇ ਇਸ ਮੌਕੇ ਕੌਮੀ ਝੰਡਾ ਲਹਿਰਾਇਆ ਅਤੇ ਏ. ਐੱਸ. ਆਈ. ਕਮਲ ਰਾਜ ਦੀ ਅਗਵਾਈ ਹੇਠਲੀ ਟੁਕੜੀ ਪਾਸੋਂ ਸਲਾਮੀ ਲਈ। ਇਸ ਮੌਕੇ ਸ਼ਿਵਾਲਿਕ ਸਕੂਲ ਨਵਾਂਸ਼ਹਿਰ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਗਾਇਨ ਗਾਇਆ। ਉਨ੍ਹਾਂ ਇਸ ਮੌਕੇ ਆਖਿਆ ਕਿ ਨਿਆਂਪਾਲਿਕਾ 'ਤੇ ਸੰਵਿਧਾਨ ਦੀਆਂ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਦੀ ਵੱਡੀ ਜ਼ਿੰਮੇਵਾਰੀ ਹੁੰਦੀ ਹੈ। ਲੋਕਾਂ ਨੂੰ ਨਿਆਂਪਾਲਿਕਾ ਤੋਂ ਨਿਆਂ ਦੀ ਵੱਡੀ ਆਸ ਹੁੰਦੀ ਹੈ, ਇਸ ਲਈ ਸਾਨੂੰ ਇਸ ਦਿਹਾੜੇ ਨੂੰ ਆਪਣੀ ਸੰਵਿਧਾਨ ਪ੍ਰਤੀ ਵਚਨਬੱਧਤਾ ਅਤੇ ਪ੍ਰਤੀਬੱਧਤਾ ਵਜੋਂ ਮਨਾਉਣਾ ਤੇ ਅਪਣਾਉਣਾ ਹੋਰ ਵੀ ਜ਼ਰੂਰੀ ਹੈ। ਉਨ੍ਹਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰਾਹੀਂ ਹਰ ਇੱਕ ਤੱਕ ਨਿਆਂ ਦੇ ਸਮਾਨ ਮੌਕੇ ਲੈ ਕੇ ਜਾਣ ਨੂੰ ਵੀ ਦੇਸ਼ ਦੇ ਜਮਹੂਰੀ ਢਾਂਚੇ ਦੀ ਵੱਡੀ ਖ਼ਾਸੀਅਤ ਦੱਸਦਿਆਂ ਕਿਹਾ ਕਿ ਇਸ ਰਾਹੀਂ ਉਸ ਹਰ ਇੱਕ ਵਿਅਕਤੀ, ਜਿਸ ਨੂੰ ਨਿਆਂ ਦੀ ਲੋੜ ਤਾਂ ਹੁੰਦੀ ਹੈ ਪਰ ਉਸ ਕੋਲ ਸੀਮਤ ਵਸੀਲਿਆਂ ਕਾਰਨ, ਉਸ ਦੀ ਪਹੁੰਚ ਉੱਥੇ ਤੱਕ ਨਹੀਂ ਹੁੰਦੀ, ਤੱਕ ਨਿਆਂ ਪਹੁੰਚਾਉਣਾ ਹੈ। ਇਸ ਮੌਕੇ ਮੌਜੂਦ ਨਿਆਇਕ ਅਫ਼ਸਰਾਂ 'ਚ ਵਧੀਕ ਸੈਸ਼ਨ ਜੱਜ ਕਰੁਨੇਸ਼ ਕੁਮਾਰ, ਜ਼ਿਲ੍ਹਾ ਜੱਜ ਫੈਮਿਲੀ ਕੋਰਟ ਮਨੀਸ਼ਾ ਜੈਨ, ਪਰਮਿੰਦਰ ਕੌਰ ਸਿਵਲ ਜੱਜ ਸੀਨੀਅਰ ਡਿਵੀਜ਼ਨ, ਜਗਬੀਰ ਸਿੰਘ ਮਹਿੰਦੀਰੱਤਾ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ, ਕਮਲਦੀਪ ਸਿੰਘ ਧਾਲੀਵਾਲ ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਰਾਧਿਕਾ ਪੁਰੀ ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ), ਸੁਖਵਿੰਦਰ ਸਿੰਘ ਸਬ ਡਵੀਜ਼ਨਲ ਜੁਡੀਸ਼ੀਅਲ ਮੈਜਿਸਟ੍ਰੇਟ ਬਲਾਚੌਰ, ਮੋਨਿਕਾ ਚੌਹਾਨ ਸਿਵਲ ਜੱਜ ਜੂਨੀਅਰ ਡਵੀਜ਼ਨ, ਸਰਵੇਸ਼ ਸਿੰਘ ਸਿਵਲ ਜੱਜ ਜੂਨੀਅਰ ਡਵੀਜ਼ਨ, ਕਵਿਤਾ ਸਿਵਲ ਜੱਜ ਜੂਨੀਅਰ ਡਵੀਜ਼ਨ, ਸੀਮਾ ਅਗਨੀਹੋਤਰੀ ਸਿਵਲ ਜੱਜ ਜੂਨੀਅਰ ਡਵੀਜ਼ਨ ਤੇ ਹੋਰ ਜੁਡੀਸ਼ੀਅਲ ਸਟਾਫ਼ ਮੌਜੂਦ ਸੀ।
ਨਗਰ ਕੌਂਸਲ ਨਵਾਂਸ਼ਹਿਰ 'ਚ ਸਚਿਨ ਦੀਵਾਨ ਪ੍ਰਧਾਨ ਨਗਰ ਕੌਂਸਲ ਦੀ ਪ੍ਰਧਾਨਗੀ ਹੇਠ ਝੰਡਾ ਲਹਿਰਾਉਣ ਦੀ ਰਸਮ ਅਦਾ
ਨਵਾਂਸ਼ਹਿਰ, (ਜਸਬੀਰ ਸਿੰਘ ਨੂਰਪੁਰ)-ਨਗਰ ਕੌਂਸਲ ਨਵਾਂਸ਼ਹਿਰ ਵਲੋਂ ਸਚਿਨ ਦੀਵਾਨ ਪ੍ਰਧਾਨ ਨਗਰ ਕੌਂਸਲ ਦੀ ਪ੍ਰਧਾਨਗੀ ਹੇਠ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਪ੍ਰਧਾਨ ਸਚਿਨ ਦੀਵਾਨ ਨੇ ਨਗਰ ਕੌਂਸਲ ਦੁਆਰਾ ਕੀਤੇ ਜਾ ਰਹੇ ਕਾਰਜਾਂ ਬਾਰੇ ਦੱਸਿਆ ਕਿ ਕਿਵੇਂ ਇਕ ਸਾਲ ਦੇ ਅੰਦਰ ਨਗਰ ਕੌਂਸਲ ਦੁਆਰਾ ਸ਼ਹਿਰ ਦੇ ਨਵੀਨੀਕਰਨ ਨੂੰ ਲੈ ਕੇ ਕਈ ਕਦਮ ਚੁੱਕੇ ਗਏ ਹਨ, ਜਿਸ ਵਿਚ ਮੁੱਖ ਮਾਰਗਾਂ 'ਤੇ ਐਲ. ਈ.ਡੀ. ਲਾਈਟਾਂ ਦਾ ਕੰਮ ਹੋਵੇ, ਪਾਰਕਾਂ ਦੇ ਨਵੀਨੀਕਰਨ ਦਾ ਕੰਮ ਹੋਵੇ, ਸ਼ਹਿਰ ਦੀ ਸਾਫ਼-ਸਫ਼ਾਈ ਦਾ ਕੰਮ ਹੋਵੇ ਨਗਰ ਕੌਂਸਲ ਹਰ ਵੇਲੇ ਲੋਕਾਂ ਦੀ ਸੇਵਾ ਵਿਚ ਹਾਜ਼ਰ ਹੈ। ਇਸ ਮੌਕੇ 'ਤੇ ਹਰਿਆਵਲ ਪੰਜਾਬ ਤੋਂ ਮਨੋਜ ਕੰਡਾ ਨੇ ਸਵੱਛ ਭਾਰਤ ਅਤੇ ਹਰਿਆਵਲ ਪੰਜਾਬ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਨਗਰ ਕੌਂਸਲ ਵਲੋਂ ਚਲਾਏ ਗਏ ਕਲੀਨ ਐਂਡ ਗਰੀਨ ਨਵਾਂਸ਼ਹਿਰ ਹੇਠ ਸਫ਼ਾਈ ਮਿੱਤਰਾਂ ਵਲੋਂ ਪਿਛਲੇ ਦੋ ਮਹੀਨਿਆਂ 'ਚ ਸਫ਼ਾਈ ਦੇ ਖੇਤਰ 'ਚ ਕੀਤੇ ਗਏ ਬੇਮਿਸਾਲ ਕਾਰਜਾਂ ਲਈ ਸਨਮਾਨ ਚਿੰਨ੍ਹ ਵੰਡੇ ਗਏ ਤਾਂ ਜੋ ਉਨ੍ਹਾਂ ਦਾ ਮਨੋਬਲ ਹੋਰ ਉੱਚਾ ਹੋਵੇ। ਇਸ ਕੰਮ ਲਈ ਸਚਿਨ ਦੀਵਾਨ ਨੇ ਰਾਮ ਪ੍ਰਕਾਸ਼ (ਈ.ਓ. ਨਵਾਂਸ਼ਹਿਰ), ਹਰਜਿੰਦਰ ਸਿੰਘ ਸੇਠੀ (ਐਮ.ਈ.), ਸੈਨੇਟਰੀ ਇੰਸਪੈਕਟਰ ਦੀਪਮਾਲਾ, ਸਫ਼ਾਈ ਸੇਵਕਾਂ ਦੇ ਪ੍ਰਧਾਨ ਸੂਰਜ ਖੋਸਲਾ ਦਾ ਅਤੇ ਸਾਰੇ ਨਗਰ ਕੌਂਸਲ ਦੇ ਮੁਲਾਜ਼ਮਾਂ ਦਾ ਧੰਨਵਾਦ ਕੀਤਾ। ਗਣਤੰਤਰ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ਹੋਇਆ ਅਤੇ ਮੰਚ ਦਾ ਸੰਚਾਲਨ ਕਰਦੇ ਹੋਇਆਂ ਵਪਾਰ ਮੰਡਲ ਦੇ ਪ੍ਰਧਾਨ ਗੁਰਚਰਨ ਅਰੋੜਾ ਨੇ ਕਿਹਾ ਕਿ ਇਕ ਅਜਿਹਾ ਭਾਰਤ ਬਣਾਉਣ ਦਾ ਪ੍ਰਣ ਲਓ ਜਿੱਥੇ ਸਮਾਜ ਦੇ ਹਰ ਵਰਗ ਨੂੰ ਤਰੱਕੀ ਦੇ ਬਰਾਬਰ ਮੌਕੇ ਮਿਲਣ ਅਤੇ ਹਰ ਵਰਗ ਦੇਸ਼ ਨੂੰ ਪਹਿਲ ਦੇਵੇ। ਉਨ੍ਹਾਂ ਨੇ ਕਿਹਾ ਕਿ ਸਫ਼ਾਈ ਮਿੱਤਰਾਂ ਦੁਆਰਾ ਕੀਤੇ ਜਾ ਰਹੇ ਕੰਮਾਂ ਨੂੰ ਨਜ਼ਰ ਅੰਦਾਜ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਫ਼ਾਈ ਬਣਾ ਕੇ ਰੱਖਣੀ ਚਾਹੀਦੀ ਹੈ। ਝੰਡਾ ਲਹਿਰਾਉਣ ਦੀ ਰਸਮ ਵੇਲੇ ਪ੍ਰਵੀਨ ਭਾਟੀਆ, ਕੁਲਵੰਤ ਕੌਰ, ਬਲਵਿੰਦਰ ਭੂੰਬਲਾ, ਚੇਤ ਰਾਮ ਰਤਨ, ਜੈ ਦੀਪ ਜਾਂਗਰਾ, ਹਨੀ ਚੋਪੜਾ, ਡਾ. ਕਮਲਜੀਤ, ਗੁਰਮਿੰਦਰ ਬਡਵਾਲ, ਅਨਿਲ ਲੜੋਈਆ, ਜੋਗਿੰਦਰ ਸ਼ੌਕਰ, ਰੋਮੀ ਖੋਸਲਾ, ਤਿਲਕ ਰਾਜ ਸ਼ਰਮਾ ਆਦਿ ਸ਼ਹਿਰ ਵਾਸੀ ਮੌਜੂਦ ਸਨ।
ਸਰਕਾਰੀ ਕਾਲਜ ਪੋਜੇਵਾਲ ਵਿਖੇ ਗਣਤੰਤਰ ਦਿਵਸ ਮਨਾਇਆ
ਪੋਜੇਵਾਲ ਸਰਾਂ, (ਨਵਾਂਗਰਾਈਂ) - ਮਹਾਰਾਜ ਭੂਰੀਵਾਲੇ ਗਰੀਬਦਾਸੀ ਸਰਕਾਰੀ ਕਾਲਜ ਪੋਜੇਵਾਲ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਡਾ. ਜਸਬੀਰ ਸਿੰਘ ਨੇ ਤਿਰੰਗਾ ਲਹਿਰਾਇਆ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਨੂੰ ਆਜ਼ਾਦੀ ਬਹੁਤ ਹੀ ਸੰਘਰਸ਼ ਨਾਲ ਮਿਲੀ ਹੈ। ਇਸ ਲਈ ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਆਪਣੇ ਦੇਸ਼ ਲਈ ਕੁਝ ਕਰੀਏ ਤੇ ਜਿਨ੍ਹਾਂ ਨੇ ਸਾਨੂੰ ਆਜ਼ਾਦੀ ਦਿਵਾਈ ਹੈ ਉਨ੍ਹਾਂ ਯੋਧਿਆਂ ਨੂੰ ਹਮੇਸ਼ਾ ਯਾਦ ਰੱਖੀਏ। ਉਪਰੰਤ ਮਾਰਚ ਪਾਸਟ ਤੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਪ੍ਰੋ. ਅਸ਼ਵਨੀ ਕੁਮਾਰ, ਪ੍ਰੋ. ਰਾਜੀਵ ਕੁਮਾਰ, ਪਵਨ ਕੁਮਾਰ, ਗੁਰਮੇਲ ਚੰਦ, ਸੁਖਦੇਵ ਸਿੰਘ, ਗੁਰਪ੍ਰੀਤ ਸਿੰਘ, ਚਰਨਜੀਤ ਸਿੰਘ, ਧਰਮਿੰਦਰ ਕੁਮਾਰ, ਮੀਨਾਕਸ਼ੀ ਸਮਰਾ, ਸਪਨਾ, ਰਵਿੰਦਰ, ਰਾਜਵਿੰਦਰ, ਮਨਪ੍ਰੀਤ, ਸਵਿਤਾ, ਨੀਲਮ ਰਾਣੀ, ਰਾਮ ਖਿਲਵਾਨ, ਬਲਵਿੰਦਰ ਸਿੰਘ ਆਦਿ ਸਮੇਤ ਸਮੂਹ ਸਟਾਫ਼ ਵੀ ਹਾਜ਼ਰ ਸੀ।
ਗਣਤੰਤਰ ਦਿਵਸ ਮੌਕੇ ਸ਼ਹੀਦ ਸਵਰਨ ਸਿੰਘ ਨੂੰ ਫੁੱਲ ਮਲਾਵਾਂ ਭੇਟ
ਪੱਲੀ ਝਿੱਕੀ, (ਕੁਲਦੀਪ ਸਿੰਘ ਪਾਬਲਾ) -ਗਣਤੰਤਰ ਦਿਵਸ ਨੂੰ ਸਮਰਪਿਤ ਪਿੰਡ ਪੱਲੀ ਝਿੱਕੀ ਵਿਖੇ ਸ਼ਹੀਦ ਸਵਰਨ ਸਿੰਘ ਪੁੱਤਰ ਰੁੱਖਾ ਸਿੰਘ ਨੂੰ ਬਲਕਾਰ ਸਿੰਘ ਸਰਪੰਚ ਅਤੇ ਪਿੰਡ ਵਾਸੀਆਂ ਵਲੋਂ ਫੁੱਲ ਮਲਾਵਾਂ ਭੇਟ ਕੀਤੀਆਂ ਗਈਆਂ। ਇਸ ਦੌਰਾਨ ਬਲਕਾਰ ਸਿੰਘ ਸਰਪੰਚ ਨੇ ਦੱਸਿਆ ਕਿ ਸ਼ਹੀਦ ਸਵਰਨ ਸਿੰਘ ਜਿਨ੍ਹਾਂ ਦਾ ਜਨਮ 1 ਜੁਲਾਈ 1940 ਨੂੰ ਮਾਤਾ ਹਰਨਾਮ ਕੌਰ ਦੇ ਗ੍ਰਹਿ ਪਿੰਡ ਪੱਲੀ ਝਿੱਕੀ ਵਿਖੇ ਹੋਇਆ। ਉਨ੍ਹਾਂ ਆਪਣੀ ਸਿੱਖਿਆ ਉਪਰੰਤ ਫ਼ੌਜ ਦੀ ਬੁਘਏਜ਼ ਕੰਪਨੀ ਦੇ ਆਰਮੀ ਨੰਬਰ 128029 ਸਿਗਨਲ ਮੈਨ ਵਜੋਂ ਭਰਤੀ ਹੋਏ। 17 ਜੂਨ 1962 ਨੂੰ ਸਵਰਨ ਸਿੰਘ ਦੀ ਸ਼ਾਦੀ ਮਨਜੀਤ ਕੌਰ ਨੌਰਾ ਨਾਲ ਹੋਈ ਅਤੇ 2 ਜੁਲਾਈ 1962 ਨੂੰ ਕੰਪਨੀ ਵਿਚ ਵਾਪਸੀ ਤੋਂ ਬਾਅਦ ਅਕਤੂਬਰ 1962 ਨੂੰ ਭਾਰਤ ਚੀਨ ਦੀ ਲੜਾਈ ਵਿਚ ਨੇਵਾ ਸੈਕਟਰ ਤਵਾਂਗ ਬਾਰਡਰ 'ਤੇ ਡਿਊਟੀ ਦੌਰਾਨ ਦੁਸ਼ਮਣਾਂ ਨਾਲ ਲੋਹਾ ਲੈਂਦੇ ਹੋਏ 19 ਨਵੰਬਰ 1962 ਵਿਚ ਸ਼ਹੀਦੀ ਜਾਮ ਪੀ ਗਏ। ਇਸ ਮੌਕੇ ਬਲਕਾਰ ਸਿੰਘ ਸਰਪੰਚ, ਸਤਨਾਮ ਸਿੰਘ ਪਾਬਲਾ, ਹਰਮੇਸ਼ ਲਾਲ ਪੰਚ, ਨਿਰਮਲ ਸਿੰਘ ਨਿੰਮਾ, ਸਤਨਾਮ ਸਿੰਘ ਸੂਰਾਪੁਰ, ਸਤਵਿੰਦਰ ਸਿੰਘ ਯੂ.ਐੱਸ.ਏ., ਡਾ. ਕੇਵਲ ਨੌਰਾ, ਮਹਿੰਦਰਪਾਲ, ਬਲਵੀਰ ਰਾਮ ਸਾਬਕਾ ਪੰਚ, ਅਮਰਜੀਤ ਸਿੰਘ, ਪਰਮਜੀਤ ਸਿੰਘ ਰਾਣਾ, ਸੁਖਵਿੰਦਰ ਸਿੰਘ ਸੁੱਖਾ ਆਦਿ ਹਾਜ਼ਰ ਸਨ।
ਨਗਰ ਕੌਂਸਲ ਰਾਹੋਂ ਵਿਖੇ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ
ਰਾਹੋਂ, (ਬਲਬੀਰ ਸਿੰਘ ਰੂਬੀ)-ਨਗਰ ਕੌਂਸਲ ਰਾਹੋਂ ਵਿਖੇ ਗਣਤੰਤਰ ਦਿਵਸ ਮਨਾਉਂਦਿਆਂ ਸਕੂਲ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤਾਂ ਦੇ ਨਾਲ-ਨਾਲ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਦੌਰਾਨ ਨਗਰ ਕੌਂਸਲ ਪ੍ਰਧਾਨ ਅਮਰਜੀਤ ਸਿੰਘ ਬਿੱਟਾ ਵਲੋਂ ਝੰਡਾ ਲਹਿਰਾਇਆ ਗਿਆ ਤੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਝੰਡੇ ਨੂੰ ਸਲਾਮੀ ਦਿੱਤੀ ਗਈ। ਉਪਰੰਤ ਸਕੂਲ ਦੇ ਵਿਦਿਆਰਥੀਆਂ ਵਲੋਂ ਰਾਸ਼ਟਰੀ ਗੀਤ ਗਾਇਆ ਗਿਆ। ਇਸ ਮੌਕੇ ਪ੍ਰਧਾਨ ਅਮਰਜੀਤ ਸਿੰਘ ਬਿੱਟਾ ਵਲੋਂ ਸ਼ਹਿਰ ਦੇ ਉਨ੍ਹਾਂ ਵਿਅਕਤੀਆਂ ਦਾ ਸਨਮਾਨ ਕੀਤਾ ਗਿਆ ਜਿਨ੍ਹਾਂ ਨੇ ਦੇਸ਼, ਰਾਜ ਜਾਂ ਆਪਣੇ ਇਲਾਕੇ ਲਈ ਵਧੀਆ ਸੇਵਾਵਾਂ ਦਿੱਤੀਆਂ। ਇਸੇ ਤਰ੍ਹਾਂ ਉਨ੍ਹਾਂ ਵਲੋਂ ਸਕੂਲ ਦੇ ਵਿਦਿਆਰਥੀਆਂ ਦਾ ਵੀ ਸਨਮਾਨ ਕੀਤਾ ਗਿਆ, ਜਿਨ੍ਹਾਂ ਨੇ ਖੇਡਾਂ ਦੇ ਨਾਲ-ਨਾਲ ਪੜ੍ਹਾਈ ਵਿਚ ਵੀ ਨਾਮ ਖੱਟਿਆ। ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤਾਂ ਤੋਂ ਇਲਾਵਾ ਗਿੱਧਾ, ਭੰਗੜਾ ਤੇ ਸਕਿੱਟਾਂ ਦੀ ਪੇਸ਼ ਕੀਤੀਆਂ ਗਈਆਂ। ਸ਼ਹੀਦ ਭਗਤ ਸਿੰਘ ਪ੍ਰੈੱਸ ਐਂਡ ਯੂਥ ਵੈੱਲਫੇਅਰ ਕਲੱਬ ਦੇ ਸਮੁੱਚੇ ਮੈਂਬਰਾਂ ਦਾ ਸ਼ਹਿਰ ਲਈ ਸਮਾਜ ਭਲਾਈ ਦੇ ਕੰਮਾਂ ਵਿਚ ਵੱਧ ਚੜ੍ਹ ਕੇ ਯੋਗਦਾਨ ਦੇਣ ਲਈ ਨਗਰ ਕੌਂਸਲ ਪ੍ਰਧਾਨ ਅਮਰਜੀਤ ਸਿੰਘ ਬਿੱਟਾ ਵਲੋਂ ਸਨਮਾਨ ਕੀਤਾ ਗਿਆ। ਪ੍ਰੈੱਸ ਕਲੱਬ ਵਲੋਂ ਵੀ ਲੋੜਵੰਦ ਵਿਦਿਆਰਥੀਆਂ ਨੂੰ ਮਾਲੀ ਸਹਾਇਤਾ ਦਿੱਤੀ ਗਈ। ਇਸ ਮੌਕੇ ਸਾਬਕਾ ਨਗਰ ਕੌਂਸਲ ਪ੍ਰਧਾਨ ਧਰਮਪਾਲ ਬੰਗੜ, ਬਲਦੇਵ ਭਾਰਤੀ, ਕੌਂਸਲਰ ਮਨਦੀਪ ਕੌਰ ਚਾਹਲ, ਕੌਂਸਲਰ ਮਨਜੀਤ ਕੌਰ, ਕੌਂਸਲਰ ਨਵਜੋਤ ਕੌਰ ਭਾਰਤੀ, ਕੌਂਸਲਰ ਦਵਿੰਦਰ ਕੌਰ ਭਾਰਤੀ, ਕੌਂਸਲਰ ਸ਼ੀਤਲ ਚੋਪੜਾ, ਕੌਂਸਲਰ ਮਹਿੰਦਰ ਪਾਲ, ਪ੍ਰੀਤਮ ਸਿੰਘ ਇੰਸਪੈਕਟਰ, ਜੀਤ ਰਾਮ ਹਿਆਲਾ, ਮਾ. ਗੁਰਮੀਤ ਸਿੰਘ ਸਿਆਣ, ਲਵਲੀ ਰਾਣਾ, ਗੁਰਮੇਲ ਰਾਮ, ਮਾ. ਬੂਟਾ ਰਾਮ, ਅਮਰਜੀਤ ਸੂੰਢ, ਹਰਸ਼ ਜੋਸ਼ੀ, ਕਾਲਾ ਅਭੀ, ਸਮਾਜ ਸੇਵੀ ਕਵਿਤਾ ਸੱਭਰਵਾਲ, ਲਲਤੀਸ਼ ਚੋਪੜਾ, ਅਜੈ ਵਸ਼ਿਸ਼ਟ, ਡਾ. ਗੁਰਨਾਮ ਸਿੰਘ ਸੈਣੀ, ਧਰਮਪਾਲ, ਬੌਬੀ ਵਸ਼ਿਸ਼ਟ ਆਦਿ ਵੀ ਹਾਜ਼ਰ ਸਨ।
ਸ. ਹ. ਸ. ਮਜਾਰਾ ਕਲਾਂ/ਖੁਰਦ ਵਿਖੇ ਗਣਤੰਤਰ ਦਿਵਸ ਮਨਾਇਆ
ਉਸਮਾਨਪੁਰ, (ਸੰਦੀਪ ਮਝੂਰ) - ਸਰਕਾਰੀ ਹਾਈ ਸਕੂਲ ਮਜਾਰਾ ਕਲਾਂ/ਖੁਰਦ ਵਿਖੇ ਮੁੱਖ ਅਧਿਆਪਕਾ ਨੀਲਮ ਕੁਮਾਰੀ ਦੀ ਅਗਵਾਈ ਹੇਠ 74ਵਾਂ ਗਣਤੰਤਰ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਹੜੇ ਵਿਚ ਤਿਰੰਗਾ ਝੰਡਾ ਲਹਿਰਾਇਆ ਗਿਆ। ਉਪਰੰਤ ਅਜੈ ਕੁਮਾਰ ਚਾਹੜ੍ਹਮਜਾਰਾ ਵਲੋਂ ਬੱਚਿਆਂ ਨੂੰ ਗਣਤੰਤਰ ਦਿਵਸ ਦੀ ਮਹੱਤਤਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਕੂਲੀ ਬੱਚਿਆਂ ਵਲੋਂ ਦੇਸ਼ ਭਗਤੀ ਦੇ ਗੀਤਾਂ 'ਤੇ ਕੋਰੀਓਗ੍ਰਾਫੀਆਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਸਮੂਹ ਸਕੂਲ ਸਟਾਫ਼ ਵਲੋਂ ਪ੍ਰੋਗਰਾਮ ਵਿਚ ਭਾਗ ਲੈਣ ਵਾਲੇ ਬੱਚਿਆਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਰਾਜੀਵ ਸ਼ਰਮਾ, ਰੇਖਾ ਜੁਨੇਜਾ, ਅਜੈ ਕੁਮਾਰ ਚਾਹੜ੍ਹਮਜਾਰਾ, ਦਲਜਿੰਦਰ ਕੌਰ, ਰੇਖਾ ਰਾਣੀ, ਨੀਰੂ ਬਾਲਾ, ਸੁਰਿੰਦਰ ਸਿੰਘ, ਮਾਇਆਵਤੀ, ਕੈਲਾਸ਼ ਰਾਣੀ ਆਦਿ ਵੀ ਹਾਜ਼ਰ ਸਨ।
ਸ਼ਹੀਦ ਸਰਦਾਰਾ ਸਿੰਘ ਤੇ ਸ਼ਹੀਦ ਚੈਨ ਸਿੰਘ ਦੀ ਯਾਦ 'ਚ ਬਣੇ ਰੈਸਟ ਹਾਊਸ ਝਿੰਗੜਾਂ ਵਿਖੇ ਗਣਤੰਤਰਤਾ ਦਿਵਸ ਮਨਾਇਆ
ਔੜ/ਝਿੰਗੜਾਂ, (ਕੁਲਦੀਪ ਸਿੰਘ ਝਿੰਗੜ) - ਸ਼ਹੀਦ ਸਰਦਾਰਾ ਸਿੰਘ ਤੇ ਸ਼ਹੀਦ ਚੈਨ ਸਿੰਘ ਦੀ ਯਾਦ 'ਚ ਬਣੇ ਰੈਸਟ ਹਾਊਸ ਝਿੰਗੜਾਂ ਵਿਖੇ ਪਿੰਡ ਵਾਸੀਆਂ ਅਤੇ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਗਣਤੰਤਰਤਾ ਦਿਵਸ ਮਨਾਇਆ। ਇਸ ਮੌਕੇ ਜਥੇ. ਰਣਜੀਤ ਸਿੰਘ ਝਿੰਗੜ ਸਾਬਕਾ ਚੇਅਰਮੈਨ ਸ਼ੂਗਰ ਮਿੱਲ, ਪ੍ਰਧਾਨ ਸੋਢੀ ਸਿੰਘ ਸ਼ੇਰਗਿੱਲ ਕੈਨੇਡਾ, ਸੁੱਚਾ ਸਿੰਘ ਸ਼ੇਰਗਿੱਲ ਯੂ. ਕੇ, ਬਿਸ਼ਨ ਝਿੰਗੜ ਸਾਬਕਾ ਸੰਮਤੀ ਮੈਂਬਰ, ਸੋਹਨ ਸਿੰਘ ਕਲਸੀ, ਸਰਬਜੀਤ ਸਿੰਘ ਪੰਮਾ ਕੈਨੇਡਾ, ਬਲਵਿੰਦਰ ਸਿੰਘ ਝਿੰਗੜ ਆਦਿ ਵਲੋਂ ਸਾਂਝੇ ਤੌਰ 'ਤੇ ਤਿਰੰਗਾ ਝੰਡਾ ਲਹਿਰਾਇਆ ਗਿਆ ਅਤੇ ਲਾਲਾ ਵਲੀ ਪਬਲਿਕ ਸਕੂਲ ਦੇ ਬੱਚਿਆਂ ਵਲੋਂ ਦੇਸ਼ ਭਗਤੀ ਦਾ ਗੀਤ ਗਾਇਆ ਗਿਆ। ਉਪਰੰਤ ਸ਼ਹੀਦ ਕਰਮ ਸਿੰਘ ਝਿੰਗੜ ਬੱਬਰ ਅਕਾਲੀ ਦੀ ਯਾਦ 'ਚ ਬਣੇ ਆਦਮ ਕੱਦ ਬੁੱਤ 'ਤੇ ਫੁੱਲ ਮਲਾਵਾਂ ਭੇਟ ਕਰਦਿਆਂ ਉਨ੍ਹਾਂ ਗਣਤੰਤਰ ਦਿਵਸ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਪਿੰਡ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਬਾਵਾ ਸਿੰਘ ਯੂ.ਕੇ., ਜਰਨੈਲ ਸਿੰਘ, ਪਰਮਜੀਤ ਸਿੰਘ ਗਰੇਵਾਲ, ਲੱਖਾ ਸਿੰਘ, ਗੁਰਦੇਵ ਸਿੰਘ, ਕੁਲਦੀਪ ਸਿੰਘ ਸ਼ੇਰਗਿੱਲ, ਨੰਬਰਦਾਰ ਗੁਰਮੀਤ ਸਾਹਿਬ, ਸੰਦੀਪ ਸਿੰਘ ਸ਼ੇਰਗਿੱਲ, ਦਵਿੰਦਰ ਪਾਲ ਬਿੱਲਾ, ਬਿੰਦਾ ਝਿੰਗੜ, ਪੰਮੀ ਰੱਲ੍ਹ, ਜਤਿੰਦਰ ਸਿੰਘ, ਗੁਰਪ੍ਰੀਤ ਸਿੰਘ, ਜੋਗਿੰਦਰ ਸਿੰਘ, ਸੁਰਿੰਦਰ ਸਿੰਘ, ਕੁਲਵੀਰ ਸਿੰਘ, ਦੀਨਾ ਨਾਥ, ਜਸਕਰਨ ਸਿੰਘ, ਜੀਤਾ ਝਿੰਗੜ, ਰੇਸ਼ਮ ਲਾਲ, ਰਾਮ ਲਾਲ ਆਦਿ ਹਾਜ਼ਰ ਸਨ।
ਬਲਾਚੌਰ, 27 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)-ਬਲਾਚੌਰ ਸ਼ਹਿਰ ਵਿਚ ਵੱਧ ਰਹੇ ਨਾਜਾਇਜ਼ ਕਬਜਿਆਂ ਕਾਰਨ ਆਏ ਦਿਨ ਸੜਕਾਂ ਅਤੇ ਬਜਾਰਾਂ ਵਿੱਚ ਜਾਮ ਵਰਗੀ ਸਥਿਤੀ ਦਾ ਆਮ ਲੋਕਾਂ ਨੂੰ ਸਾਹਮਣਾ ਕਰਨ ਪੈ ਰਿਹਾ ਹੈ, ਅਤੇ ਜਿਹੜੀਆਂ ਸੜਕਾਂ/ਬਜਾਰ ਰਾਤ ਵਕਤ ਕਾਫੀ ਖੁੱਲ਼੍ਹੇ ...
ਬੰਗਾ, 27 ਜਨਵਰੀ (ਕਰਮ ਲਧਾਣਾ) - ਉੱਘੇ ਸਮਾਜ ਸੇਵੀ ਕੁਲਦੀਪ ਸਿੰਘ ਪੀਜ਼ਾ ਹੌਟ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਬੰਗਾ 'ਚ ਝੁੱਗੀਆਂ ਝੌਪੜੀਆਂ 'ਚ ਰਹਿਣ ਵਾਲੇ ਲੋੜਵੰਦ ਪਰਿਵਾਰਾਂ ਨੂੰ ਠੰਢ ਤੋਂ ਬਚਾਉਣ ਹਿੱਤ ਗਰਮ ਕੰਬਲ ਵੰਡੇ ਗਏ | ਇਸ ਮੌਕੇ ਵਿਚਾਰ ਪੇਸ਼ ਕਰਦੇ ਹੋਏ ...
ਪੋਜੇਵਾਲ ਸਰਾਂ, 27 ਜਨਵਰੀ (ਨਵਾਂਗਰਾਈਾ)-ਬੀਤੇ ਕੱਲ੍ਹ ਪਿੰਡ ਸੜੋਆ ਵਿਖੇ ਕਪਿਲ ਸ਼ਰਮਾ ਪੁੱਤਰ ਮਦਨ ਲਾਲ ਦੇ ਘਰ ਤੋਂ ਮੋਟਰਸਾਈਕਲ ਚੋਰੀ ਕਰਨ ਵਾਲੇ ਚੋਰਾਂ ਨੂੰ ਪੋਜੇਵਾਲ ਪੁਲਿਸ ਵਲੋਂ ਕਾਬੂ ਕਰ ਲਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸੁਰਿੰਦਰ ...
ਪੱਲੀ ਝਿੱਕੀ, 27 ਜਨਵਰੀ (ਕੁਲਦੀਪ ਸਿੰਘ ਪਾਬਲਾ) - ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗਾਇਕ ਹਰਦੀਪ ਦੀਪਾ ਦੇ ਧਾਰਮਿਕ ਗੀਤ 'ਗੁਰਪੁਰਬ' ਦੀ ਸ਼ੂਟਿੰਗ ਧਾਰਮਿਕ ਤੇ ਸ਼ੰਕਰ ਦੇਵਾ ਵਲੋਂ ਸ਼ੂਟ ਕੀਤੀ ਗਈ ਹੈ | ਇਸ ਗੀਤ ਬਾਰੇ ਜਾਣਕਾਰੀ ਦਿੰਦਿਆਂ ...
ਬੰਗਾ, 27 ਜਨਵਰੀ (ਕਰਮ ਲਧਾਣਾ) - ਲਾਇਨਜ਼ ਕਲੱਬ ਬੰਗਾ ਸਿਟੀ ਸਮਾਈਲ ਵਲੋਂ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਵਸ ਨੂੰ ਮੁੱਖ ਰੱਖਦਿਆਂ ਨੌਜਵਾਨ ਆਗੂ ਲਾਇਨ ਸੁਨੀਲ ਕੁਮਾਰ ਮਦਾਨ ਦੀ ਪ੍ਰਧਾਨਗੀ ਹੇਠ ਗੋਦਾਵਰੀ ਆਈ ਕੇਅਰ ਸੈਂਟਰ ਕਰਿਆਮ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਅਤੇ ...
ਔੜ/ਝਿੰਗੜਾਂ, 27 ਜਨਵਰੀ (ਕੁਲਦੀਪ ਸਿੰਘ ਝਿੰਗੜ) - ਸ਼ਹੀਦ ਬਾਬਾ ਕਰਮ ਸਿੰਘ ਝਿੰਗੜ ਬੱਬਰ ਅਕਾਲੀ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਬਾਬਾ ਕਰਮ ਸਿੰਘ ਬੱਬਰ ਅਕਾਲੀ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਦੂਖ ਨਿਵਾਰਨ ਸ੍ਰੀ ਨਾਭ ...
ਨਵਾਂਸ਼ਹਿਰ, 27 ਜਨਵਰੀ (ਜਸਬੀਰ ਸਿੰਘ ਨੂਰਪੁਰ) - ਬਾਬਾ ਦੀਪ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਰੋਡ ਨਵਾਂਸ਼ਹਿਰ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ...
ਜਲੰਧਰ, 27 ਜਨਵਰੀ (ਜਸਪਾਲ ਸਿੰਘ)- ਕਾਂਗਰਸ ਦੇ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਨਮਿਤ ਅੰਤਿਮ ਅਰਦਾਸ ਸਥਾਨਕ ਲਾਇਲਪੁਰ ਖ਼ਾਲਸਾ ਕਾਲਜ ਵਿਖੇ ਹੋਈ | ਇਸ ਮੌਕੇ ਕੀਰਤਨੀ ਜਥੇ ਵਲੋਂ ਕੀਰਤਨ ਕੀਤਾ ਗਿਆ ਤੇ ਬਾਅਦ 'ਚ ਹੋਏ ਸ਼ਰਧਾਂਜਲੀ ਸਮਾਗਮ ਦੌਰਾਨ ਵੱਖ-ਵੱਖ ਆਗੂਆਂ ...
ਔੜ, 27 ਜਨਵਰੀ (ਜਰਨੈਲ ਸਿੰਘ ਖੁਰਦ) - ਪੰਜਾਬ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਔੜ ਵਿਖੇ 13ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਬੱਚਿਆਂ ਦੇ ਪੋਸਟਰ ਮੇਕਿੰਗ, ਸਲੋਗਨ ਮੇਕਿੰਗ ਤੇ ਭਾਸ਼ਣ ...
ਸੜੋਆ, 27 ਜਨਵਰੀ (ਨਾਨੋਵਾਲੀਆ) - ਗਣਤੰਤਰ ਦਿਵਸ ਮੌਕੇ ਸਰਕਾਰੀ ਸੈਕੰਡਰੀ ਸਕੂਲ ਸੜੋਆ ਵਿਖੇ ਬਲਾਕ ਸੜੋਆ ਨਾਲ ਸਬਿੰਧਤ ਦੇਸ਼ ਦੀ ਆਜ਼ਾਦੀ 'ਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਸ਼ਹੀਦਾਂ ਦੀ ਯਾਦ 'ਚ ਬਣਾਈ ਸਮਾਰਕ 'ਤੇ ਸਕੂਲ ਪ੍ਰਬੰਧਾਂ ਵਲੋਂ ਸਮਾਗਮ ਕਰਵਾਇਆ ਗਿਆ | ...
ਨਵਾਂਸ਼ਹਿਰ, 27 ਜਨਵਰੀ (ਗੁਰਬਖਸ਼ ਸਿੰਘ ਮਹੇ, ਜਸਬੀਰ ਸਿੰਘ ਨੂਰਪੁਰ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਚੱਲ ਰਹੀਆਂ ਸਕੀਮਾਂ ਬਾਰੇ ਨਵਾਂਸ਼ਹਿਰ ਬਲਾਕ, ਬੰਗਾ ਬਲਾਕ, ਬਲਾਚੌਰ ਬਲਾਕ ਅਤੇ ਰਾਹੋਂ ਬਲਾਕ ਦੇ ਆਂਗਣਵਾੜੀ ...
ਨਵਾਂਸ਼ਹਿਰ, 27 ਜਨਵਰੀ (ਜਸਬੀਰ ਸਿੰਘ ਨੂਰਪੁਰ, ਗੁਰਬਖਸ਼ ਸਿੰਘ ਮਹੇ) - ਮਾਡਲ ਕਰੀਅਰ ਸੈਂਟਰ ਸਕੀਮ ਅਧੀਨ ਜ਼ਿਲ੍ਹਾ ਰੁਜ਼ਗਾਰ ਦਫ਼ਤਰ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਜ਼ਿਲ੍ਹਾ ਰੁਜ਼ਗਾਰ ਬਿਊਰੋ ਵਿਖੇ ਰੁਜ਼ਗਾਰ ਕੈਂਪ ਲਗਾਇਆ ਗਿਆ | ਇਸ ਸਬੰਧ ਵਿਚ ਜਾਣਕਾਰੀ ਦਿੰਦੇ ...
ਬਹਿਰਾਮ, 27 ਜਨਵਰੀ (ਨਛੱਤਰ ਸਿੰਘ ਬਹਿਰਾਮ) - ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਬਾ ਸੰਗੂਆਣਾ ਸਾਹਿਬ ਜੱਸੋਮਜਾਰਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ, ਐਨ.ਆਰ.ਆਈ ਵੀਰਾਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਧਾਰਮਿਕ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX