ਤਾਜਾ ਖ਼ਬਰਾਂ


ਦਿੱਲੀ ਦੇ ਹਵਾਈ ਅੱਡੇ 'ਤੇ 50 ਲੱਖ ਦੇ ਸੋਨੇ ਸਮੇਤ ਦੁਬਈ ਤੋਂ ਆਇਆ ਯਾਤਰੀ ਗ੍ਰਿਫ਼ਤਾਰ
. . .  0 minutes ago
ਨਵੀਂ ਦਿੱਲੀ, 30 ਮਈ-ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਏਅਰ ਕਸਟਮ ਨੇ ਲਗਭਗ 50 ਲੱਖ ਰੁਪਏ ਦੀ ਕੀਮਤ ਦੇ 927 ਗ੍ਰਾਮ ਸੋਨੇ ਦੇ ਪੇਸਟ ਦੇ ਕਬਜ਼ੇ 'ਚ ਦੁਬਈ...
ਡਾ. ਹਮਦਰਦ ਨੂੰ ਸੰਮਨ ਭੇਜਣਾ ਮਾਨ ਸਰਕਾਰ ਦਾ ਲੋਕਤੰਤਰ ਦੇ ਚੌਥੇ ਥੰਮ੍ਹ ’ਤੇ ਹਮਲਾ : ਕੋਟਬੁੱਢਾ, ਖੋਸਾ
. . .  13 minutes ago
ਲੋਹੀਆਂ ਖ਼ਾਸ, 30 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ)-ਪੂਰੇ ਸੰਸਾਰ ਅੰਦਰ ਲੋਕਤੰਤਰ ਦਾ ਚੌਥੇ ਥੰਮ੍ਹ ਸਮਝੇ ਜਾਂਦੇ ਪ੍ਰੈੱਸ ਭਾਈਚਾਰੇ ’ਚੋਂ ‘ਅਦਾਰਾ ਅਜੀਤ ਸਮੂਹ’ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਵਿਜ਼ੀਲੈਂਸ ਰਾਹੀਂ ਸੰਮਨ ਭੇਜਣਾ ਮਾਨ ਸਰਕਾਰ ਦਾ ਲੋਕਤੰਤਰ ਦੇ...
ਉੱਤਰਾਖੰਡ:ਆਪਣੇ ਤਗਮੇ ਗੰਗਾ ਨਦੀ ਵਿਚ ਸੁੱਟਣ ਲਈ ਹਰਿਦੁਆਰ ਪਹੁੰਚੇ ਪਹਿਲਵਾਨ
. . .  26 minutes ago
ਹਰਿਦੁਆਰ, 30 ਮਈ-ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜਭੂਸ਼ਣ ਸ਼ਰਨ ਸਿੰਘ 'ਤੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ ਵਿਰੋਧ ਵਜੋਂ ਪਹਿਲਵਾਨ ਗੰਗਾ ਨਦੀ ਵਿਚ ਆਪਣੇ ਸਾਰੇ ਤਗਮੇ ਸੁੱਟਣ...
2023-24 'ਚ ਭਾਰਤ ਦੀ ਵਿਕਾਸ ਗਤੀ ਬਰਕਰਾਰ ਰਹਿਣ ਦੀ ਸੰਭਾਵਨਾ-ਰਿਜ਼ਰਵ ਬੈਂਕ
. . .  54 minutes ago
ਮੁੰਬਈ, 30 ਮਈ - ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਕਿਹਾ ਹੈ ਕਿ "ਮਹਿੰਗਾਈ ਦੇ ਦਬਾਅ ਨੂੰ ਘੱਟ ਕਰਨ ਦੇ ਮਾਹੌਲ ਵਿਚ 2023-24 ਵਿਚ ਭਾਰਤ ਦੀ ਵਿਕਾਸ ਗਤੀ ਬਰਕਰਾਰ...
ਕਰਨਾਟਕ ਸਰਕਾਰ ਨੇ ਵਧਾਇਆ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦਾ ਮਹਿੰਗਾਈ ਭੱਤਾ
. . .  52 minutes ago
ਬੈਂਗਲੁਰੂ, 30 ਮਈ-ਕਰਨਾਟਕ ਸਰਕਾਰ ਨੇ 1 ਜਨਵਰੀ 2023 ਤੋਂ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਨੂੰ 31 ਫ਼ੀਸਦੀ ਤੋਂ ਵਧਾ ਕੇ 35 ਫ਼ੀਸਦੀ ਕਰ ਦਿੱਤਾ...
ਲਖਬੀਰ ਸਿੰਘ ਰੋਡੇ ਸੀ ਲੁਧਿਆਣਾ ਕੋਰਟ ਕੰਪਲੈਕਸ 'ਚ ਹੋਏ ਧਮਾਕੇ ਦਾ ਮਾਸਟਰਮਾਈਂਡ-ਐਨ.ਆਈ.ਏ.
. . .  about 1 hour ago
ਨਵੀਂ ਦਿੱਲੀ, 30 ਮਈ-ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਨੇ ਆਪਣੀ ਸਪਲੀਮੈਂਟਰੀ ਚਾਰਜਸ਼ੀਟ ਵਿਚ ਕਿਹਾ ਹੈ ਕਿ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦਾ ਪਾਕਿਸਤਾਨ ਸਥਿਤ ਮੁਖੀ ਅਤੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦਾ ਮੁਖੀ ਲਖਬੀਰ ਸਿੰਘ ਰੋਡੇ 2021 ਦੇ ਲੁਧਿਆਣਾ ਕੋਰਟ ਕੰਪਲੈਕਸ ਵਿਚ ਹੋਏ ਧਮਾਕੇ ਦਾ ਮਾਸਟਰਮਾਈਂਡ ਸੀ।ਲਖਬੀਰ ਸਿੰਘ ਉਰਫ ਰੋਡੇ ਅਤੇ ਹਰਪ੍ਰੀਤ ਸਿੰਘ ਉਰਫ ਹੈਪੀ ਮਲੇਸ਼ੀਆ ਖ਼ਿਲਾਫ਼ ਲੁਧਿਆਣਾ ਕੋਰਟ ਕੰਪਲੈਕਸ ਵਿਚ 23 ਦਸੰਬਰ ਨੂੰ ਹੋਏ ਬੰਬ ਧਮਾਕੇ, ਜਿਸ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਸੀ ਅਤੇ 6 ਹੋਰ ਜ਼ਖਮੀ ਹੋ ਗਏ ਸਨ, ਦੇ ਖ਼ਿਲਾਫ਼ ਮੋਹਾਲੀ ਜ਼ਿਲੇ ਦੀ ਵਿਸ਼ੇਸ਼ ਐਨ.ਆਈ.ਏ. ਅਦਾਲਤ ਵਿਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ।
ਆਈ.ਪੀ.ਐਲ. ਮੈਚ ਵਿਚ ਮਾਈ ਸਰਕਲ ਇਲੈਵਨ ਐਪ ਰਾਹੀਂ ਅਮਲੋਹ ਦੇ ਨੌਜਵਾਨ ਨੇ ਜਿੱਤੀ ਔਡੀ ਕਾਰ ਤੇ 22 ਲੱਖ ਰੁਪਏ
. . .  about 1 hour ago
ਅਮਲੋਹ, 30 ਮਈ (ਕੇਵਲ ਸਿੰਘ)-ਅਮਲੋਹ ਸ਼ਹਿਰ ਦੇ ਦੀਪਕ ਕੁਮਾਰ ਮਿੱਤਲ ਨੂੰ ਆਈ.ਪੀ.ਐਲ. ਮੈਚ ਦੇ ਮਾਈ ਸਰਕਲ ਇਲੈਵਨ ਐਪ ਤੋਂ ਇਕ ਔਡੀ ਕਾਰ ਅਤੇ 22 ਲੱਖ ਦਾ ਇਨਾਮ ਜਿੱਤਿਆ ਹੈੈ, ਜਿਸ ਦੀ ਜਾਣਕਾਰੀ ਮਿਲਦਿਆਂ ਹੀ ਪਰਿਵਾਰ ਵਿਚ ਖੁਸ਼ੀ ਦਾ ਮਾਹੌਲ...
1 ਜੂਨ ਨੂੰ ਹਮਦਰਦ ਭਵਨ ਵਿਚ ਹੋਣ ਵਾਲੀ ਸਰਬ ਪਾਰਟੀ ਮੀਟਿੰਗ ਵਿਚ ਸ਼ਾਮਿਲ ਹੋਵੇਗੀ ਬਸਪਾ-ਜਸਵੀਰ ਗੜ੍ਹੀ
. . .  about 1 hour ago
ਚੰਡੀਗੜ੍ਹ, 30 ਮਈ-ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਮੀਡੀਆ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਨੂੰ ਲੈ ਕੇ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ। ਜਾਰੀ ਬਿਆਨ ਵਿਚ ਜਸਵੀਰ ਸਿੰਘ ਗੜ੍ਹੀ ਨੇ ਕਿਹਾ...
ਨਹੀਂ ਪਤਾ ਕਿ ਅਸੀਂ ਮੁਹੰਮਦ ਇਕਬਾਲ ਦਾ ਭਾਗ ਕਿਉਂ ਪੜ੍ਹਾ ਰਹੇ ਸੀ-ਯੋਗੇਸ਼ ਸਿੰਘ (ਉਪ ਕੁਲਪਤੀ ਦਿੱਲੀ ਯੂਨੀਵਰਸਿਟੀ)
. . .  about 1 hour ago
ਨਵੀਂ ਦਿੱਲੀ, 30 ਮਈ-ਦਿੱਲੀ ਯੂਨੀਵਰਸਿਟੀ ਦੇ ਉਪ ਕੁਲਪਤੀ ਯੋਗੇਸ਼ ਸਿੰਘ ਨੇ ਰਾਜਨੀਤੀ ਸ਼ਾਸਤਰ ਦੇ ਸਿਲੇਬਸ ਵਿਚ ਮੁਹੰਮਦ ਇਕਬਾਲ ਦੇ ਅਧਿਆਏ ਨੂੰ ਹਟਾਉਣ ਅਤੇ ਭਾਰਤੀ ਕ੍ਰਾਂਤੀਕਾਰੀ ਵੀਰ ਸਾਵਰਕਰ ਦੇ ਅਧਿਆਏ...
ਮਹਾਰਾਸ਼ਟਰ ਚ ਸਿੱਖ ਨੌਜੁਆਨਾਂ ਦੀ ਕੁੱਟਮਾਰ ਮਾਨਵਤਾ ਦੇ ਨਾਂਅ ’ਤੇ ਧੱਬਾ-ਪ੍ਰਧਾਨ ਸ਼੍ਰੋਮਣੀ ਕਮੇਟੀ
. . .  about 2 hours ago
ਅੰਮ੍ਰਿਤਸਰ, 30 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਦੇ ਪਰਭਣੀ ਜ਼ਿਲ੍ਹੇ ਦੇ ਉਖਲਦ ਪਿੰਡ ਵਿਚ ਭੀੜ ਵਲੋਂ 3 ਨੌਜੁਆਨ ਸਿੱਖਾਂ ਦੀ ਕੁੱਟਮਾਰ ਦੀ ਸਖ਼ਤ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪ੍ਰਾਪਤ ਜਾਣਕਾਰੀ ਅਨੁਸਾਰ...
ਸਰਹੱਦ ਪਾਰ ਤੋਂ ਪੰਜਾਬ ਵਿਚ ਤਸਕਰੀ ਕਰ ਕੇ ਲਿਆਂਦਾ ਗਿਆ ਸੀ ਲੁਧਿਆਣਾ ਕੋਰਟ ਕੰਪਲੈਕਸ ਵਿਚ ਵਿਸਫੋਟ ਹੋਇਆ ਆਈ.ਈ.ਡੀ.
. . .  about 2 hours ago
ਨਵੀਂ ਦਿੱਲੀ, 30 ਮਈ-ਐਨ.ਆਈ.ਏ. ਦੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਲੁਧਿਆਣਾ ਕੋਰਟ ਕੰਪਲੈਕਸ ਵਿਚ ਵਿਸਫੋਟ ਹੋਇਆ ਆਈ.ਈ.ਡੀ. ਸਰਹੱਦ ਪਾਰ ਤੋਂ ਰੋਡੇ ਰਾਹੀਂ ਪੰਜਾਬ ਵਿਚ ਤਸਕਰੀ ਕਰ ਕੇ ਲਿਆਂਦਾ ਗਿਆ ਸੀ। ਉਸ ਨੇ ਹਰਪ੍ਰੀਤ ਸਿੰਘ ਉਰਫ ਹੈਪੀ ਮਲੇਸ਼ੀਆ...
ਜੂਨ 1984 ਦੇ ਘੱਲੂਘਾਰੇ ਮੌਕੇ ਜ਼ਖ਼ਮੀ ਪਾਵਨ ਸਰੂਪ ਦੇ 6 ਜੂਨ ਨੂੰ ਕਰਵਾਏ ਜਾਣਗੇ ਦਰਸ਼ਨ-ਐਡਵੋਕੇਟ ਧਾਮੀ
. . .  about 2 hours ago
ਅੰਮ੍ਰਿਤਸਰ, 30 ਮਈ (ਜਸਵੰਤ ਸਿੰਘ ਜੱਸ)-ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੀ ਯਾਦ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 6 ਜੂਨ ਨੂੰ ਕੀਤੇ ਜਾਣ ਵਾਲੇ ਸ਼ਹੀਦੀ ਸਮਾਗਮ ਸਮੇਂ ਇਸ ਵਾਰ...
ਸਾਈਕਲ ਅਤੇ ਮੋਟਰਸਾਈਕਲ ਦੀ ਟੱਕਰ 'ਚ ਕਿਸਾਨ ਦੀ ਮੌਤ
. . .  about 2 hours ago
ਸ਼ੇਰਪੁਰ, 30 ਮਈ (ਮੇਘ ਰਾਜ ਜੋਸ਼ੀ)-ਖੇਤ ਵਿਚ ਕੰਮ ਕਰਕੇ ਸਾਮ ਨੂੰ ਸਾਈਕਲ ਤੇ ਆਉਂਦੇ ਕਿਸਾਨ ਅਜੈਬ ਸਿੰਘ (53) ਵਾਸੀ ਗੁੰਮਟੀ ਦੀ ਕਿਸੇ ਅਣਪਛਾਤੇ ਵਿਅਕਤੀ ਦੇ ਮੋਟਰਸਾਈਕਲ ਨਾਲ ਟੱਕਰ ਹੋ ਗਈ। ਪਤਾ ਚਲਦਿਆਂ ਹੀ ਜ਼ਖ਼ਮੀ ਹਾਲਤ...
ਡਾ: ਬਰਜਿੰਦਰ ਸਿੰਘ ਹਮਦਰਦ ਵਿਰੁੱਧ ਵਿਜ਼ੀਲੈਂਸ ਕਾਰਵਾਈ ਦਾ ਲੋਕਾਂ ਚ ਰੋਸ, ਮੁੱਲਾਂਪੁਰ ਦਾਖਾ ਕੌਮੀ ਮਾਰਗ ਤੇ ਧਰਨਾ ਸ਼ੁਰੂ
. . .  about 2 hours ago
ਮੁੱਲਾਂਪੁਰ-ਦਾਖਾ, 30 ਮਈ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਅਦਾਰਾ ਅਜੀਤ ਦੇ ਮੁੱਖ ਸੰਪਾਦਕ ਡਾ: ਬਰਜਿੰਦਰ ਸਿੰਘ ਹਮਦਰਦ ਵਿਰੁੱਧ ਵਿਜ਼ੀਲੈਂਸ ਕਾਰਵਾਈ ਦੇ ਰੋਸ ਵਜੋਂ ਵਖੋ-ਵੱਖ ਕਿਸਾਨ ਜੱਥੇਬੰਦੀਆਂ, ਸਪੋਰਟਸ ਅਤੇ ਵੈਲਫੇਅਰ ਕਲੱਬਾਂ ਦੇ ਕਾਰਕੁੰਨ, ਸਮਾਜ...
ਗਹਿਲੋਤ-ਪਾਇਲਟ ਸੁਲ੍ਹਾ-ਸਫਾਈ ਲਈ ਕਾਂਗਰਸ ਦੀਆਂ ਕੋਸ਼ਿਸ਼ਾਂ ਬੇਕਾਰ -ਗਜੇਂਦਰ ਸਿੰਘ ਸੇਖਾਵਤ
. . .  about 3 hours ago
ਜੈਪੁਰ, 30 ਮਈ -ਰਾਜਸਥਾਨ ਵਿਚ ਚੱਲ ਰਹੇ ਸਿਆਸੀ ਸੰਕਟ ਦੇ ਵਿਚਕਾਰ, ਕੇਂਦਰੀ ਮੰਤਰੀ ਗਜੇਂਦਰ ਸਿੰਘ ਸੇਖਾਵਤ ਨੇ ਕਾਂਗਰਸ 'ਤੇ ਚੁਟਕੀ ਲੈਂਦਿਆਂ ਕਿਹਾ ਕਿ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਸਚਿਨ ਪਾਇਲਟ...
ਸ਼ਾਹਬਾਦ ਡੇਅਰੀ ਕਤਲ ਕੇਸ ਦੇ ਦੋਸ਼ੀਆਂ ਨੂੰ ਦਿੱਤੀ ਜਾਵੇ ਫਾਂਸੀ-ਸਵਾਤੀ ਮਾਲੀਵਾਲ
. . .  about 3 hours ago
ਨਵੀਂ ਦਿੱਲੀ, 30 ਮਈ-ਦਿੱਲੀ ਦੇ ਸ਼ਾਹਬਾਦ ਡੇਅਰੀ ਕਤਲ ਕੇਸ ਦੇ ਪੀੜਤ ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਦਿੱਲੀ ਮਹਿਲਾ ਕਮਿਸ਼ਨ ਦੀ ਮੁਖੀ ਸਵਾਤੀ ਮਾਲੀਵਾਲ ਨੇ ਕਿਹਾ "ਮੈਂ ਪੀੜਤ ਪਰਿਵਾਰ...
ਉਪ ਰਾਸ਼ਟਰਪਤੀ ਜਗਦੀਪ ਧਨਖੜ ਵਲੋਂ ਕੰਬੋਡੀਆ ਦੇ ਰਾਜਾ ਨਾਲ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 30 ਮਈ- ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕੰਬੋਡੀਆ ਦੇ ਰਾਜਾ ਨਰੋਦੋਮ ਸਿਹਾਮੋਨੀ ਨਾਲ ਉਨ੍ਹਾਂ ਦੀ ਭਾਰਤ ਫ਼ੇਰੀ ਦੌਰਾਨ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਵਿਚਕਾਰ ਸਮਰੱਥਾ ਨਿਰਮਾਣ....
ਮੀਡੀਆ ਦੀ ਅਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ-ਵੀਰ ਸਿੰਘ ਲੋਪੋਕੇ (ਸਾਬਕਾ ਵਿਧਾਇਕ)
. . .  about 3 hours ago
ਓਠੀਆਂ, 30 ਮਈ (ਗੁਰਵਿੰਦਰ ਸਿੰਘ ਛੀਨਾ)-ਪੰਜਾਬ ਅਤੇ ਪੰਜਾਬੀਅਤ ਦੀ ਆਵਾਜ਼ ਅਜੀਤ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਸਰਦਾਰ ਬਰਜਿੰਦਰ ਸਿੰਘ ਹਮਦਰਦ ਵਿਰੁੱਧ ਪੰਜਾਬ ਦੀ ਆਮ ਪਾਰਟੀ ਦੀ ਸਰਕਾਰ ਵਲੋਂ ਵਿਜੀਲੈਂਸ ਰਾਹੀਂ ਪੁੱਛ ਪੜਤਾਲ ਕਰਨ ਲਈ ਤਲਬ ਕਰਨ...
Naad Sstudios & Rhythm Boyz Entertaiment proudly presenting “MAURH” ਲਹਿੰਦੀ ਰੁੱਤ ਦੇ ਨਾਇਕ ਦੁਨੀਆ ਭਰ ਵਿਚ 9 ਜੂਨ 2023 ਨੂੰ ਸਿਨੇਮਾਘਰਾਂ ਵਿਚ ਹੋ ਰਹੀ ਰਿਲੀਜ਼
. . .  about 3 hours ago
Naad Sstudios & Rhythm Boyz Entertaiment proudly presenting “MAURH” ਲਹਿੰਦੀ ਰੁੱਤ ਦੇ ਨਾਇਕ, ਦੁਨੀਆ ਭਰ ਵਿਚ 9 ਜੂਨ 2023 ਨੂੰ ਸਿਨੇਮਾਘਰਾਂ ਵਿਚ ਹੋ ਰਹੀ ਰਿਲੀਜ਼
ਲਹਿਰਾ ਮੁਹੱਬਤ ਥਰਮਲ ਪਲਾਂਟ ਵਿਚ ਪਟੜੀ ਤੋਂ ਉਤਰੇ ਕੋਲੇ ਨਾਲ਼ ਭਰੀ ਮਾਲ ਗੱਡੀ ਦੇ ਡੱਬੇ
. . .  about 3 hours ago
ਬਠਿੰਡਾ/ਲਹਿਰਾ ਮੁਹੱਬਤ, 30 ਮਈ (ਅੰਮਿ੍ਤਪਾਲ ਸਿੰਘ ਵਲਾਣ/ਸੁਖਪਾਲ ਸਿੰਘ ਸੁੱਖੀ)- ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਵਿਖੇ ਦਾਖ਼ਲ ਹੋਣ ਸਮੇਂ ਕੋਲੇ ਨਾਲ਼ ਭਰੀ ਮਾਲ ਗੱਡੀ ਦੇ ਦੋ ਡੱਬੇ ਪਟੜੀ...
ਸੁਖਬੀਰ ਸਿੰਘ ਬਾਦਲ ਫ਼ਰੀਦਕੋਟ ਅਦਾਲਤ ’ਚ ਹੋਏ ਪੇਸ਼
. . .  about 4 hours ago
ਫ਼ਰੀਦਕੋਟ, 30 ਮਈ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀ ਕਾਂਡ ਮਾਮਲੇ ’ਚ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸਥਾਨਕ ਇਲਾਕਾ....
ਪਹਿਲਵਾਨ ਵਿਰੋਧ ਪ੍ਰਦਰਸ਼ਨ: ਗੰਗਾ ਨਦੀ ’ਚ ਸੁੱਟਾਂਗੇ ਸਾਰੇ ਤਗਮੇ- ਪਹਿਲਵਾਨ
. . .  about 5 hours ago
ਨਵੀਂ ਦਿੱਲੀ, 30 ਮਈ- ਭਾਰਤੀ ਕੁਸ਼ਤੀ ਫ਼ੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ’ਤੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ.....
ਸ. ਬਰਜਿੰਦਰ ਸਿੰਘ ਹਮਦਰਦ ਨਾਲ ਡਟ ਕੇ ਖੜ੍ਹੇ ਹਾਂ- ਅਸ਼ਵਨੀ ਸ਼ਰਮਾ
. . .  about 5 hours ago
ਚੰਡੀਗੜ੍ਹ, 30 ਮਈ- ਪੰਜਾਬ ਸਰਕਾਰ ਵਲੋਂ ਜੰਗ-ਏ-ਆਜ਼ਾਦੀ ਦੇ ਮੁੱਦੇ ’ਤੇ ਸ. ਬਰਜਿੰਦਰ ਸਿੰਘ ਹਮਦਰਦ ਨੂੰ ਵਿਜੀਲੈਂਸ ਵਲੋਂ ਜਾਰੀ ਕੀਤੇ ਗਏ ਸੰਮਨ ਤੋਂ ਬਾਅਦ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਟਵੀਟ ਕਰ ਇਸ....
ਕਤਲ ਕੀਤੀ ਗਈ ਲੜਕੀ ਦੇ ਘਰ ਪੁੱਜੇ ਹੰਸ ਰਾਜ ਹੰਸ
. . .  about 6 hours ago
ਨਵੀਂ ਦਿੱਲੀ, 30 ਮਈ- ਭਾਜਪਾ ਸਾਂਸਦ ਹੰਸ ਰਾਜ ਹੰਸ ਦੋਸ਼ੀ ਸਾਹਿਲ ਵਲੋਂ ਕਤਲ ਕੀਤੀ ਗਈ 16 ਸਾਲਾ ਲੜਕੀ ਦੇ ਘਰ ਪਹੁੰਚੇ, ਜਿੱਥੇ ਉਨ੍ਹਾਂ ਵਲੋਂ ਲੜਕੀ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ....
ਮਨੀਪੁਰ ਹਿੰਸਾ: ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਮਿਲਿਆ ਕਾਂਗਰਸੀ ਵਫ਼ਦ
. . .  about 6 hours ago
ਨਵੀਂ ਦਿੱਲੀ, 30 ਮਈ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪਾਰਟੀ ਨੇਤਾਵਾਂ ਦੇ ਵਫ਼ਦ ਨਾਲ ਅੱਜ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਰਾਸ਼ਟਰਪਤੀ ਭਵਨ ਵਿਚ ਮੁਲਾਕਾਤ ਕੀਤੀ। ਇਸ ਤੋਂ ਬਾਅਦ ਕਾਂਗਰਸ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 14 ਮਾਘ ਸੰਮਤ 554

ਗੁਰਦਾਸਪੁਰ / ਬਟਾਲਾ / ਪਠਾਨਕੋਟ

ਬਟਾਲਾ ਵਿਖੇ ਗਣਤੰਤਰ ਦਿਵਸ ਮੌਕੇ ਐੱਸ.ਡੀ.ਐਮ. ਸ਼ਾਇਰੀ ਭੰਡਾਰੀ ਨੇ ਝੰਡਾ ਲਹਿਰਾਇਆ

ਬਟਾਲਾ, 27 ਜਨਵਰੀ (ਕਾਹਲੋਂ)-74ਵਾਂ ਗਣਤੰਤਰ ਦਿਵਸ ਸਮਾਗਮ ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਐੱਸ.ਡੀ.ਐੱਮ. ਬਟਾਲਾ ਡਾ. ਸ਼ਾਇਰੀ ਭੰਡਾਰੀ ਨੇ ਅਦਾ ਕੀਤੀ | ਤਿਰੰਗਾ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮਹਿਮਾਨ ਡਾ. ਸ਼ਾਇਰੀ ਭੰਡਾਰੀ ਨੇ ਪਰੇਡ ਦਾ ਮੁਆਇਨਾ ਕੀਤਾ | ਇਸ ਉਪਰੰਤ ਐੱਸ.ਆਈ. ਗੁਰਮੁੱਖ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪੁਲਿਸ, ਪੰਜਾਬ ਹੋਮਗਾਰਡ ਦੇ ਜਵਾਨਾਂ ਅਤੇ ਐਨ.ਸੀ.ਸੀ. ਕੈਡਿਟਾਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ | ਗਣਤੰਤਰ ਦਿਵਸ ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੇਸ਼ ਭਗਤੀ ਤੇ ਆਧਾਰਿਤ ਖੂਬਸੂਰਤ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਉਪਰੰਤ ਪਰੇਡ, ਸੱਭਿਆਚਾਰਕ ਟੀਮਾਂ ਤੇ ਵੱਖ-ਵੱਖ ਖੇਤਰਾਂ ਵਿਚ ਉਪਲੱਬਧੀਆਂ ਹਾਸਲ ਕਰਨ ਵਾਲੀਆਂ ਸਖਸ਼ੀਅਤਾਂ ਨੂੰ ਮੁੱਖ ਮਹਿਮਾਨ ਵਲੋਂ ਸਨਾਮਨਿਤ ਕੀਤਾ ਗਿਆ |
ਡਾ: ਐਮ.ਆਰ.ਐੱਸ. ਭੱਲਾ ਸਕੂਲ 'ਚ ਮਨਾਇਆ ਗਣਤੰਤਰ ਦਿਵਸ
ਸਥਾਨਕ ਡਾ. ਐਮ.ਆਰ.ਐਸ. ਭੱਲਾ ਡੀ.ਏ.ਵੀ. ਸਕੂਲ ਕਿਲਾ ਮੰਡੀ ਬਟਾਲਾ ਵਿਖੇ ਸਕੂਲ ਦੀ ਕਾਰਜਕਾਰੀ ਪਿ੍ੰਸੀਪਲ ਰਿਚਾ ਮਹਾਜਨ ਦੀ ਅਗਵਾਈ ਹੇਠ ਗਣਤੰਤਰ ਦਿਵਸ ਮਨਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਭਾਸ਼ਣ, ਦੇਸ਼ ਭਗਤੀ ਦੇ ਗੀਤ ਅਤੇ ਕਵਿਤਾਵਾਂ ਗਾ ਕੇ ਭਾਗ ਲਿਆ | ਇਸ ਮੌਕੇ ਸਕੂਲ ਅਧਿਆਪਕਾ ਪਰਵੀਨ, ਸੁਮਨ ਮਹਿਤਾ, ਸੁਮਨ ਧੀਰ, ਰਮਨਜੀਤ ਕੌਰ, ਮੀਤੂ, ਪੂਜਾ ਆਦਿ ਹਾਜ਼ਰ ਸਨ |
ਵੁੱਡਸਟਾਕ ਸਕੂਲ ਵਿਚ ਗਣਤੰਤਰ ਦਿਵਸ ਮਨਾਇਆ
ਇਸੇ ਤਰ੍ਹਾਂ ਵੁੱਡਸਟਾਕ ਸਕੂਲ ਵਿਚ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਝਰ, ਚੇਅਰਪਰਸਨ ਡਾ. ਸਤਿੰਦਰ ਕੌਰ ਨਿੱਝਰ ਅਤੇ ਪਿ੍ੰਸੀਪਲ ਐਨਸੀ ਦੀ ਅਗਵਾਈ ਹੇਠ ਗਣਤੰਤਰ ਦਿਵਸ ਮਨਾਇਆ ਗਿਆ | ਪ੍ਰੋਗਰਾਮ ਦਾ ਆਰੰਭ ਸ਼ਬਦ ਗਾ ਕੇ ਕੀਤਾ ਗਿਆ | ਇਸ ਪ੍ਰੋਗਰਾਮ ਵਿਚ ਵਿਦਿਆਥੀਆਂ ਨੇ ਕਵਿਤਾ ਅਤੇ ਦੇਸ਼ ਭਗਤੀ ਦੇ ਗੀਤ ਗਾ ਕੇ ਹਿੱਸਾ ਲਿਆ | ਪ੍ਰੋਗਰਾਮ ਦੇ ਅਖੀਰ ਵਿਚ ਪਿ੍ੰਸੀਪਲ ਡਾ. ਐਨਸੀ ਨੇ ਬੱਚਿਆਂ ਨੂੰ ਗਣਤੰਤਰ ਦਿਵਸ ਦੀ ਮਹੱਤਤਾ ਬਾਰੇ ਦੱਸਿਆ | ਅੰਤ ਵਿਚ ਸਾਰਿਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਗਈ |
ਭਾਜਪਾ ਦੇ ਜ਼ਿਲ੍ਹਾ ਬਟਾਲਾ ਦਫ਼ਤਰ ਵਿਖੇ ਉਤਸ਼ਾਹ ਨਾਲ ਮਨਾਇਆ ਗਣਤੰਤਰ ਦਿਵਸ
ਇਸੇ ਤਰ੍ਹਾਂ ਭਾਰਤੀ ਜਨਤਾ ਪਾਰਟੀ ਜਿਲਾ ਬਟਾਲਾ ਵਲੋਂ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਹੀਰਾ ਵਾਲੀਆ ਦੀ ਅਗਵਾਈ ਵਿਚ ਦੇਸ਼ ਦਾ ਕੌਮੀ ਝੰਡਾ ਲਹਿਰਾ ਕੇ 74ਵਾਂ ਗਣਤੰਤਰ ਦਿਵਸ ਮਨਾਇਆ ਗਿਆ | ਜ਼ਿਲ੍ਹਾ ਪ੍ਰਧਾਨ ਹੀਰਾ ਵਾਲੀਆ ਆਪਣੀ ਸਮੁੱਚੀ ਟੀਮ ਅਤੇ ਸਾਰੀਆਂ ਜ਼ਿਲ੍ਹਾ ਇਕਾਈਆ ਵਲੋਂ ਆਏ ਕਾਰਜਕਰਤਾ ਸਾਥੀਆਂ ਨੂੰ 74ਵੇਂ ਗਣਤੰਤਰ ਦਿਵਸ ਦੀ ਅਤੇ ਬਸੰਤ ਪੰਚਮੀ ਦੀ ਵਧਾਈ ਦਿੱਤੀ | ਇਸ ਮੌਕੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ, ਸਾਬਕਾ ਜ਼ਿਲ੍ਹਾ ਪ੍ਰਧਾਨ ਰਾਕੇਸ਼ ਭਾਟੀਆ, ਭੂਸ਼ਨ ਬਜਾਜ, ਸ਼ਕਤੀ ਸ਼ਰਮਾ, ਹਰਜੀਤ ਭੱਲਾ, ਵਿਜੈ ਭਲਵਾਨ, ਅੰਬਿਕਾ ਖੰਨਾ, ਪ੍ਰੋ. ਓਮ ਪ੍ਰਕਾਸ਼, ਸੁਰੇਸ਼ ਮਹਾਜਨ, ਦਲਜੀਤ ਸੁਰੀ, ਜ਼ਿਲ੍ਹਾ ਜਨਰਲ ਸਕੱਤਰ ਰੰਜਨ ਮਲਹੋਤਰਾ, ਰਜਿੰਦਰ ਦਰਦੀ, ਰੇਡੀ ਸ਼ਾਹ, ਰੋਸ਼ਨ ਲਾਲ, ਲਾਜਵੰਤ ਸਿੰਘ ਲਾਟੀ, ਭਾਰਤ ਭੂਸ਼ਨ ਲੂਥਰਾ, ਭਵਾਨੀ ਸਾਨਨ, ਬਿੱਟੂ ਮਹਾਜਨ, ਰੋਹਿਤ ਸੈਲੀ, ਅਮਨ ਖੀਵਾ, ਰਾਕੇਸ਼ ਭੱਟੀ, ਰਾਧਾ ਰਾਣੀ, ਪ੍ਰਤਿਭਾ ਸਰੀਨ, ਰਾਧਿਕਾ ਭੰਡਾਰੀ, ਹਰੀਸ਼ ਅਰੋੜਾ, ਕੰਚਨ ਚੌਹਾਨ, ਅਜੇ ਰਿਸ਼ੀ, ਕਿ੍ਸ਼ਨ ਬਲਦੇਵ ਸੂਰੀ, ਸਵਿੰਦਰ ਸਿੰਘ ਖਹਿਰਾ, ਵਿਨੋਦ ਸ਼ਰਮਾ, ਰਮਨ ਨੰਦਾ, ਮਧੂ ਸ਼ਰਮਾ, ਪਾਰਸ ਬਾਂਬਾ, ਪੰਕਜ ਸ਼ਰਮਾ, ਅਮਨਦੀਪ ਸਿੰਘ, ਅਨਿਲ ਭੱਟੀ, ਸ੍ਰੀਕਾਂਤ, ਸੁਖਦੇਵ ਮਹਾਜਨ, ਰਾਜਕੁਮਾਰ ਕਾਲੀ, ਬੀਰ ਸੇਠ, ਰਕੇਸ਼ ਕੁਮਾਰ ਦੇਸਾ, ਰਾਜੇਸ਼ ਮਰਵਾਹਾ, ਸੁਸ਼ੀਲ ਬਾਂਸਲ, ਹਰਪ੍ਰੀਤ ਬੇਦੀ, ਵਿਜੇ ਸ਼ਰਮਾ, ਸਤਿੰਦਰ ਸਿੰਘ, ਵਿਨੋਦ ਗੋਰਾ, ਵਿਜੇ ਭਾਟੀਆ, ਸੁਮਿਤ ਜੁਲਕਾ, ਅਖਿਲ ਕੁਮਾਰ, ਸੁਮਿਤ ਸੋਢੀ, ਸੁਰਿੰਦਰ ਭਾਟੀਆ, ਜਤਿੰਦਰ ਕਲਿਆਣ, ਵਿਨੈ ਸਲਹੋਤਰਾ, ਨੀਰੂ ਮਹਾਜਨ, ਆਸ਼ਾ ਰਾਣੀ, ਮਨੀਸ਼ ਮਲਹੋਤਰਾ, ਵਿਵੇਕ ਸੋਧੀ, ਦੀਪਕ ਸਾਨਨ, ਰਾਜੂ ਸਾਕਰ, ਕਾਲਾ ਪ੍ਰਧਾਨ, ਜਸਪਾਲ ਜੱਸਾ, ਨੀਰਜ ਢੋਲਾ, ਸੈਲੀ, ਰਮਨ ਨਈਅਰ, ਗੌਰਵ ਕਲਸੀ, ਵਿਕਾਸ ਸ਼ਰਮਾ ਆਦਿ ਹਾਜ਼ਰ ਸਨ |
ਕਾਦੀਆਂ 'ਚ ਪ੍ਰਤਾਪ ਸਿੰਘ ਬਾਜਵਾ ਨੇ ਲਹਿਰਾਇਆ ਤਿਰੰਗਾ
ਕਾਦੀਆ, (ਯਾਦਵਿੰਦਰ ਸਿੰਘ, ਕੁਲਵਿੰਦਰ ਸਿੰਘ)-ਸਥਾਨਕ ਨਗਰ ਕੌਂਸਲ ਦੀ ਖੁੱਲੀ ਗਰਾਊਾਡ 'ਚ ਕਾਰਜ ਸਾਧਕ ਅਫਸਰ ਅਰੁਣ ਕੁਮਾਰ, ਪ੍ਰਧਾਨ ਮੈਡਮ ਨੇਹਾ, ਕਾਂਗਰਸੀ ਆਗੂ ਜੋਗਿੰਦਰਪਾਲ ਨੰਦੂ ਦੀ ਅਗਵਾਈ ਹੇਠ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਰੰਗਾਰੰਗ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਵਿਰੋਧੀ ਧਿਰ ਦੇ ਨੇਤਾ ਅਤੇ ਕਾਦੀਆਂ ਤੋਂ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਵਲੋਂ ਸਭ ਤੋਂ ਪਹਿਲਾਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਇਸ ਦੌਰਾਨ ਸ਼ਹੀਦ ਭਗਤ ਸਿੰਘ ਅਤੇ ਮਹਾਤਮਾ ਗਾਂਧੀ ਦੇ ਬੁੱਤ 'ਤੇ ਹਾਰ ਪਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ | ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਸਲਾਮੀ ਦਿੱਤੀ ਗਈ | ਇਸ ਮੌਕੇ ਮਾਰਗੇਜ਼ ਬੈਂਕ ਕਾਹਨੂੰਵਾਨ ਦੇ ਉੱਪ ਚੇਅਰਮੈਨ ਪ੍ਰਮਿੰਦਰ ਸਿੰਘ ਬਸਰਾ, ਸਰਪੰਚ ਜਗੀਰ ਸਿੰਘ ਤੁਗਲਵਾਲ, ਪੰਚ ਬਲਬੀਰ ਸਿੰਘ, ਕਰਨਬੀਰ ਸਿੰਘ ਰਿਆੜ, ਸਵਜੀਤ ਸਿੰਘ ਰਿਆੜ, ਨਗਰ ਕੌਂਸਲ ਸਟਾਫ਼ ਤੋਂ ਸੈਨਟਰੀ ਇੰਚਾਰਜ ਕਮਲਪ੍ਰੀਤ ਸਿੰਘ ਰਾਜਾ, ਇੰਦਰਪ੍ਰੀਤ ਸਿੰਘ, ਰਵਿੰਦਰਜੀਤ ਸਿੰਘ, ਰੋਹਿਤ ਭਾਟੀਆ, ਗੁਰਬਾਜ ਸਿੰਘ, ਕੁਲਵਿੰਦਰ ਕੌਰ, ਅਨੂ ਭਾਟੀਆ, ਰੀਪਾਲੀ ਸ਼ਰਮਾ, ਆਰਤੀ ਅਤੇ ਸ਼ਹਿਰ ਦੇ ਕੌਂਸਲਰ ਸਮੇਤ ਇਲਾਕੇ ਭਰ ਦੇ ਪਿੰਡਾਂ ਤੋਂ ਪਹੁੰਚੇ ਚੇਅਰਮੈਨ, ਸਰਪੰਚ-ਪੰਚ ਆਦਿ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਫਤਹਿਗੜ੍ਹ ਚੂੜੀਆਂ ਦਾਣਾ ਮੰਡੀ ਵਿਖੇ
ਫਤਹਿਗੜ੍ਹ ਚੂੜੀਆਂ­, (ਐਮ.ਐਸ. ਫੁੱਲ, ਹਰਜਿੰਦਰ ਸਿੰਘ ਖਹਿਰਾ)-ਦਾਣਾ ਮੰਡੀ ਫਤਹਿਗੜ੍ਹ ਚੂੜੀਆਂ ਵਿਖੇ 74ਵਾਂ ਗਣਤੰਤਰ ਦਿਵਸ ਧੂਮ-ਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਤਹਿਸੀਲਦਾਰ ਲਖਵਿੰਦਰ ਸਿੰਘ, ਚੇਅਰਮੈਨ ਬਲਬੀਰ ਸਿੰਘ ਪੰਨੂੰ ­ਅਤੇ ਨਾਇਬ ਤਹਿਸੀਲਦਾਰ ਮੈਡਮ ਰਾਜਵਿੰਦਰ ਕੌਰ­ ਆਦਿ ਨੇ ਸ਼ਿਰਕਤ ਕੀਤੀ | ਤਹਿਸੀਲਦਾਰ ਲਖਵਿੰਦਰ ਸਿੰਘ ਨੇ ਕੌਮੀ ਝੰਡਾ ਲਹਿਰਾਇਆ | ਪੁਲਿਸ ਪਾਰਟੀ ਨੇ ਝੰਡੇ ਨੂੰ ਸਲਾਮੀ ਦਿੱਤੀ | ਵੱਖ-ਵੱਖ ਸਕੂਲੀ ਬੱਚਿਆਂ ਨੇ ਰੰਗਾਰੰਗ ਪ੍ਰੋਰਗਾਮ ਪੇਸ਼ ਕਰਦਿਆ ਖੂਬ ਰੰਗ ਬੰਨਿਆ ਅਤੇ ਦੇਸ਼ ਭਗਤੀ ਦੇ ਗੀਤ ਗਾਏ | ਇਸ ਮੌਕੇ ਸੀਡੀਪੀਓ ਰਛਪਾਲ ਕੌਰ­, ਪਿ੍ੰਸੀਪਲ ਅਨੀਤਾ ਅਰੋੜਾ,­ ਸਕੱਤਰ ਬਿਕਰਮ ਸਿੰਘ,­ ਲੈਕਚਰਾਰ ਨਰੇਸ਼ ਸੋਢੀ­, ਲਖਵਿੰਦਰ ਸਿੰਘ ਸੰਘੇੜਾ,­ ਮੈਡਮ ਚਰਨਜੀਤ ਕੌਰ, ਮਨਜੀਤ ਸਿੰਘ,­ ਮੈਡਮ ਜਸਵਿੰਦਰ ਕੌਰ­, ਮੈਡਮ ਅਮਨਦੀਪ ਕੌਰ­, ਗੋਰਾ ਬਾਠ,­ ਬਾਬਾ ਜਸਬੀਰ ਸਿੰਘ ਰੰਧਾਵਾ,­ ਸੁਮਨ ਰੰਧਾਵਾ,­ ਬਾਊ ਇੰਦਰਜੀਤ ਸਿੰਘ­ ਪਟਵਾਰੀ, ਲਖਵਿੰਦਰ ਸਿੰਘ­, ਸਤਿੰਦਰ ਸਿੰਘ ਰਿਆੜ­, ਭੁਪਿੰਦਰ ਸਿੰਘ­, ਦੀਪਮ ਸਿੰਘ,­ ਕਰਮਜੀਤ ਸਿੰਘ ਬਰਾੜ,­ ਆਸ਼ੂ ਰੰਧਾਵਾ­, ਅਮਰਬੀਰ ਸਿੰਘ ਰੰਧਾਵਾ,­ ਮੈਡਮ ਕਰਮਜੀਤ ਕੌਰ ਚੀਮਾ­, ਮੈਡਮ ਜਸਬੀਰ ਕੌਰ­, ਮੈਡਮ ਰਾਜਵਿੰਦਰ ਕੌਰ,­ ਮੈਡਮ ਬਲਵਿੰਦਰ ਕੌਰ,­ ਅਧਿਆਪਕ ਜਗਦੀਪ ਸਿੰਘ ਰੰਧਾਵਾ, ਨਰੇਸ਼ ਸੱਚਰ,­ ਬਾਬਾ ਰਜਿੰਦਰ ਸਿੰਘ,­ ਜਸਵੰਤ ਸਿੰਘ­, ਜਸਵਿੰਦਰ ਸਿੰਘ,­ ਬਿਕਰਮ ਬਾਠ,­ ਮਾ. ਹਿੰਮਤ ਕੁਮਾਰ,­ ਗੁਰਸ਼ਰਨ ਸਿੰਘ­, ਧੀਰਜ ਕੁਮਾਰ­, ਬਾਲ ਕਿਸ਼ਨ­, ਹਰਪਾਲ ਸਿੰਘ­ ਤਹਿਸੀਲ ਵਾਲਾ­ ਆਦਿ ਸਮੇਤ ਵੱਡੀ ਗਿਣਤੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਮੁਲਾਜ਼ਮ ਆਦਿ ਹਾਜ਼ਰ ਸਨ |
ਪ੍ਰਧਾਨ ਰਜਵੰਤ ਕੌਰ ਨੇ ਰੰਧਾਵਾ ਨੇ ਨਗਰ ਕੌਂਸਲ ਦਫ਼ਤਰ 'ਚ ਕੌਮੀ ਤਿਰੰਗਾ ਲਹਿਰਾਇਆ
ਇਸੇ ਤਰ੍ਹਾਂ ਨਗਰ ਕੌਂਸਲ ਦਫ਼ਤਰ ਵਿਖੇ ਗਣਤੰਤਰ ਦਿਹਾੜੇ ਮੌਕੇ ਨਗਰ ਕੌਂਸਲ ਪ੍ਰਧਾਨ ਰਜਵੰਤ ਕੌਰ ਰੰਧਾਵਾ ਵਲੋਂ ਕੌਮੀ ਤਿਰੰਗਾ ਲਹਿਰਾਇਆ ਗਿਆ | ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਤਹਿਗੜ੍ਹ ਚੂੜੀਆਂ ਦੀਆਂ ਵਿਦਿਆਰਥਣਾਂ ਵਲੋਂ ਰਾਸ਼ਟਰੀ ਗੀਤ ਗਾਇਨ ਕੀਤਾ ਗਿਆ | ਇਸ ਮੌਕੇ ਐਡਵੋਕੇਟ ਨਵਤੇਜ ਸਿੰਘ ਰੰਧਾਵਾ, ਕੌਂਸਲਰ ਦਵਿੰਦਰਪਾਲ ਸਿੰਘ ਮੱਘਾ, ਕੌਂਸਲਰ ਰਣਯੋਧ ਸਿੰਘ ਦਿਓ, ਕੌਂਸਲਰ ਲਾਲੀ ਮਸੀਹ, ਕੌਂਸਲਰ ਸ਼ਰਨਜੀਤ ਕੌਰ, ਕੌਂਸਲਰ ਚਰਨਜੀਤ ਕੌਰ, ਕੌਂਸਲਰ ਅਮਨਦੀਪ ਕੌਰ, ਕੌਂਸਲਰ ਪ੍ਰਵੇਜ ਮਸੀਹ, ਹਰਪਾਲ ਸਿੰਘ ਚੌਹਾਨ, ਸੋਨੂੰ ਰੰਧਾਵਾ ਹਵੇਲੀਆਂ, ਕੁਲਜੀਤ ਸਿੰਘ ਕਿੱਟੂ, ਭਾਈ ਤਰਸੇਮ ਮਸੀਹ, ਧਰਮਪਾਲ ਸ਼ਰਮਾ, ਨਗੇਸ਼ ਬਾਵਾ, ਰਕੇਸ਼ ਲੱਕੀ, ਲਾਲੀ ਰੰਧਾਵਾ, ਭਾਈ ਸੁੱਚਾ ਮਸੀਹ ਤੋਂ ਇਲਾਵਾ ਨਗਰ ਕੌਂਸਲ ਦਫ਼ਤਰ ਦਾ ਸਟਾਫ਼ ਮੌਜੂਦ ਸੀ |
ਗੁਰੂ ਹਰਿ ਰਾਏ ਪਬਲਿਕ ਸਕੂਲ ਕਿਲ੍ਹਾ ਲਾਲ ਸਿੰਘ ਵਿਖੇ
ਕਿਲ੍ਹਾ ਲਾਲ ਸਿੰਘ, (ਬਲਬੀਰ ਸਿੰਘ)-ਗੁਰੂ ਹਰਿ ਰਾਏ ਪਬਲਿਕ ਸਕੂਲ ਕਿਲ੍ਹਾ ਲਾਲ ਸਿੰਘ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਤਿਰੰਗਾ ਲਹਿਰਾ ਕੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਬੱਚਿਆਂ ਵਲੋਂ ਦੇਸ਼ ਭਗਤੀ ਦੇ ਗੀਤ, ਡਾਂਸ ਆਦਿ ਗਤੀਵਿਧੀਆਂ ਕੀਤੀਆਂ ਗਈਆਂ | ਛੋਟੇ ਬੱਚੇ ਸਫੇਦ ਅਤੇ ਹਰੇ ਰੰਗ ਦੇ ਕੱਪੜਿਆਂ ਵਿਚ ਬਹੁਤ ਸੋਹਣੇ ਲੱਗ ਰਹੇ ਸਨ | ਪਿ੍ੰਸੀਪਲ ਸ੍ਰੀਮਤੀ ਮੋਨਿਕਾ ਗਰਗ ਵਲੋਂ ਗਣਤੰਤਰ ਦਿਵਸ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸਕੂਲ ਪ੍ਰਬੰਧਕ ਕਮਲਜੀਤ ਸਿੰਘ, ਚੇਅਰਮੈਨ ਐਡਵੋਕੇਟ ਜਸਪ੍ਰੀਤ ਸਿੰਘ, ਮੈਨੇਜਰ ਡਾ. ਮਨਦੀਪ ਸਿੰਘ ਨੇ ਵੀ ਗਣਤੰਤਰ ਦਿਵਸ ਮੌਕੇ ਬੱਚਿਆਂ ਨੂੰ ਸੰਬੋਧਨ ਕੀਤਾ | ਇਸ ਮੌਕੇ ਸਮੁੱਚਾ ਸਕੂਲ ਸਟਾਫ਼ ਅਤੇ ਪ੍ਰਬੰਧਕ ਹਾਜ਼ਰ ਸਨ |

ਗੁਰਦਾਸਪੁਰ 'ਚ ਉਤਸ਼ਾਹ ਨਾਲ ਮਨਾਇਆ ਗਣਤੰਤਰ ਦਿਵਸ

ਗੁਰਦਾਸਪੁਰ, 27 ਜਨਵਰੀ (ਆਰਿਫ਼)-ਕਾਂਗਰਸ ਪਾਰਟੀ ਵਲੋਂ ਕਾਂਗਰਸ ਭਵਨ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਵਿਧਾਇਕ ਪਾਹੜਾ ਨੇ ਕਿਹਾ ਕਿ ਸਦੀਆਂ ਦੀ ਗੁਲਾਮੀ ਦੇ ਬਾਅਦ ਦੇਸ਼ ...

ਪੂਰੀ ਖ਼ਬਰ »

ਸ਼ਿਵ ਕੁਮਾਰ ਬਟਾਲਵੀ ਦੀ ਯਾਦ 'ਚ ਪਹਿਲਾ ਜ਼ਿਲ੍ਹਾ ਪੱਧਰੀ ਕਵੀ ਸੰਮੇਲਨ ਅਮਿੱਟ ਯਾਦਾਂ ਬਿਖੇਰਦਾ ਸਮਾਪਤ

ਬਟਾਲਾ, 27 ਜਨਵਰੀ (ਕਾਹਲੋਂ)-ਸ਼ਿਵ ਕੁਮਾਰ ਬਟਾਲਵੀ ਦੀ ਯਾਦ 'ਚ ਕਰਵਾਏ ਜਾਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਅੱਜ ਪਹਿਲਾ ਜ਼ਿਲ੍ਹਾ ਪੱਧਰੀ ਕਵੀ ਸੰਮੇਲਨ ਅਮਿੱਟ ਯਾਦਾਂ ਬਿਖੇਰਦਾ ਸਮਾਪਤ ਹੋ ਗਿਆ | ਅੱਜ ਦੇ ਸ਼ਿਵ ਕੁਮਾਰ ਬਟਾਲਵੀ ਜ਼ਿਲ੍ਹਾ ਪੱਧਰੀ ਕਵੀ ਸੰਮੇਲਨ ਵਿਚ ...

ਪੂਰੀ ਖ਼ਬਰ »

ਹਰਮਨ ਗੁਰਾਇਆ ਵਲੋਂ ਚੱਲਣ-ਫਿਰਨ ਤੋਂ ਅਸਮੱਰਥ ਬੱਚੀ ਨੂੰ ਵੀਲ੍ਹਚੇਅਰ ਭੇਟ

ਬਟਾਲਾ, 27 ਜਨਵਰੀ (ਕਾਹਲੋਂ)-ਸਮਾਜ ਸੇਵੀ ਕੰਮਾਂ 'ਚ ਅਹਿਮ ਯੋਗਦਾਨ ਪਾ ਰਹੇ ਸਮਾਜ ਸੇਵੀ ਆਗੂ ਅਤੇ ਨੈਸ਼ਨਲ ਐਵਾਰਡੀ ਹਰਮਨਜੀਤ ਸਿੰਘ ਗੁਰਾਇਆ ਨੇ ਲੋਕ ਸੇਵਾ ਦੀ ਲੜੀ ਨੂੰ ਅੱਗੇ ਤੋਰਦਿਆਂ ਅੱਜ ਤੁਰਨ-ਫਿਰਨ ਤੋਂ ਅਸਮਰੱਥ ਲੜਕੀ ਪਲਕਪ੍ਰੀਤ ਕੌਰ ਵਾਸੀ ਵਡਾਲਾ ਬਾਂਗਰ ...

ਪੂਰੀ ਖ਼ਬਰ »

ਸੰਤ ਸਮਾਰਟ ਟਿਊਸ਼ਨ ਸੈਂਟਰ 'ਚ ਗਣਤੰਤਰ ਦਿਵਸ ਮਨਾਇਆ

ਬਟਾਲਾ, 27 ਜਨਵਰੀ (ਕਾਹਲੋਂ)-ਸੰਤ ਬਾਬਾ ਹਜ਼ਾਰਾ ਸਿੰਘ ਸੰਤ ਸਮਾਰਟ ਐਜੂਕੇਸ਼ਨ ਸੁਸਾਇਟੀ ਦੇ ਅਧੀਨ ਚੱਲ ਰਹੇ ਵਰਲਡ ਟੂਰ ਆਇਲੈਟਸ ਸੈਂਟਰ ਸੰਤ ਸਮਾਰਟ ਐਜੂਕੇਸ਼ਨ ਟਿਊਸ਼ਨ ਸੈਂਟਰ, ਸੰਤ ਗ੍ਰਾਮ ਸੁਵਿਧਾ ਕੇਂਦਰ ਅਤੇ ਸੰਤ ਬੁੱਕ ਸਟੋਰ ਅੱਡਾ ਕੋਟਲੀ ਸੂਰਤ ਮੱਲੀ ਵਲੋਂ 26 ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਜੈਂਮਜ਼ ਸਕੂਲ ਬਟਾਲਾ ਦੇਸ਼ ਭਗਤੀ ਦੇ ਰੰਗ ਵਿਚ ਰੰਗਿਆ

ਬਟਾਲਾ, 27 ਜਨਵਰੀ (ਕਾਹਲੋਂ)-ਜੈਂਮਜ ਕੈਂਬਰਿਜ ਇੰਟਰਨੈਸ਼ਨਲ ਸਕੂਲ ਬਟਾਲਾ ਵਿੱਚ ਗਣਤੰਤਰ ਦਿਵਸ ਦੇਸ਼ਭਗਤੀ ਦੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਦਿਨ ਦੀ ਮਹੱਤਤਾ ਬਾਰੇ ਦੱਸਦੇ ਹੋਏ ਵਿਦਿਆਰਥੀਆਂ ਨੂੰ ਭਾਰਤ ਦੇ ਸਿਆਸੀ ਇਤਿਹਾਸ, ਆਜ਼ਾਦੀ ਸੰਘਰਸ਼ ਅਤੇ ...

ਪੂਰੀ ਖ਼ਬਰ »

ਆਰ.ਡੀ. ਖੋਸਲਾ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਗਣਤੰਤਰ ਦਿਵਸ ਮੌਕੇ ਸਨਮਾਨ

ਬਟਾਲਾ, 27 ਜਨਵਰੀ (ਕਾਹਲੋਂ)-ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀ.ਸੈਕੰ. ਸਕੂਲ ਬਟਾਲਾ ਦੀ ਭੰਗੜਾ ਟੀਮ ਨੂੰ ਰਾਜੀਵ ਗਾਂਧੀ ਸਟੇਡੀਅਮ ਆਈ.ਟੀ.ਆਈ. ਬਟਾਲਾ 'ਚ ਕਰਵਾਏ ਗਣਤੰਤਰ ਦਿਵਸ ਦੇ ਪ੍ਰੋਗਰਾਮ 'ਤੇ ਡੀ.ਸੀ. ਗੁਰਦਾਸਪੁਰ ਵਲੋਂ ਵਿਸ਼ੇਸ਼ ਸਨਮਾਨ ਪੱਤਰ ਦੇ ਕੇ ਸਨਮਾਨਿਤ ...

ਪੂਰੀ ਖ਼ਬਰ »

ਨਾਬਾਲਗ ਨਾਲ ਜ਼ਬਰਦਸਤੀ ਕਰਨ ਵਾਲੇ 3 ਦੋਸ਼ੀਆਂ 'ਤੇ ਮਾਮਲਾ ਦਰਜ

ਤਿੱਬੜ, 27 ਜਨਵਰੀ (ਭੁਪਿੰਦਰ ਸਿੰਘ ਬੋਪਾਰਾਏ)-ਪੁਲਿਸ ਥਾਣਾ ਤਿੱਬੜ ਅਧੀਨ ਪੈਂਦੇ ਪਿੰਡ ਦੀ ਵਸਨੀਕ ਇਕ ਨਾਬਾਲਗ ਲੜਕੀ ਨਾਲ ਪਿੰਡ ਦੇ ਹੀ ਬਸ਼ਿੰਦਿਆਂ ਵਲੋਂ ਜਬਰ ਜਨਾਹ ਕਰਨ ਦੇ ਦੋਸ਼ਾਂ ਤਹਿਤ ਪੁਲਿਸ ਵਲੋਂ ਮਾਮਲਾ ਦਰਜ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ

ਬਟਾਲਾ, 27 ਜਨਵਰੀ (ਕਾਹਲੋਂ)-ਸਰਹੱਦੀ ਇਲਾਕੇ ਦੀ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀ.ਸੈਕੰ. ਸਕੂਲ ਅੱਡਾ ਕੋਟਲੀ ਸੂਰਤ ਮੱਲੀ ਵਿਖੇ ਗਣਤੰਤਰਤਾ ਦਿਵਸ ਮੌਕੇ ਪਿ੍ੰਸੀਪਲ ਦਵਿੰਦਰ ਸਿੰਘ ਫਜਲਾਬਾਦ ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ | ਸੰਸਥਾ ਦੇ ਐੱਮ.ਡੀ. ਅਜੇਪਾਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX