ਤਾਜਾ ਖ਼ਬਰਾਂ


ਬਲਦੇਵ ਸਿੰਘ ਬੱਬੂ ਚੇਤਨਪੁਰਾ ਮਾਰਕਿਟ ਕਮੇਟੀ ਅਜਨਾਲਾ, ਅਵਤਾਰ ਸਿੰਘ ਈਲਵਾਲ ਸੰਗਰੂਰ ਅਤੇ ਮੁਕੇਸ਼ ਜੁਨੇਜਾ ਸੁਨਾਲ ਦੇ ਚੇਅਰਮੈਨ ਨਿਯੁਕਤ
. . .  24 minutes ago
ਅਜਨਾਲਾ/ਸੰਗਰੂਰ/ਸੁਨਾਮ ਊਧਮ ਸਿੰਘ ਵਾਲਾ-1 ਜੂਨ-ਪੰਜਾਬ ਸਰਕਾਰ ਵਲੋਂ ਅੱਜ 66 ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨ ਨਿਯੁਕਤ ਕੀਤੇ ਗਏ ਹਨ।ਇਨ੍ਹਾਂ ਵਿਚ ਬਲਦੇਵ ਸਿੰਘ ਬੱਬੂ ਚੇਤਨਪੁਰਾ...
36 ਸਾਲਾਂ ਵਿਚ ਮਈ ਮਹੀਨਾ ਸਭ ਤੋਂ ਠੰਢਾ ਰਿਕਾਰਡ-ਮੌਸਮ ਵਿਭਾਗ
. . .  51 minutes ago
ਨਵੀਂ ਦਿੱਲੀ, 1 ਜੂਨ-ਮੌਸਮ ਵਿਭਾਗ ਦੇ ਅਨੁਸਾਰ 36 ਸਾਲਾਂ ਵਿਚ ਮਈ ਮਹੀਨਾ ਸਭ ਤੋਂ ਠੰਢਾ ਰਿਕਾਰਡ ਕੀਤਾ ਗਿਆ, ਜਿਸ ਵਿਚ ਜ਼ਿਆਦਾ ਬਾਰਸ਼ ਹੋਈ। ਇਸ ਦੇ ਚੱਲਦਿਆਂ ਇਸ ਵਾਰ ਔਸਤ ਵੱਧ ਤੋਂ ਵੱਧ ਤਾਪਮਾਨ 36.8 ਡਿਗਰੀ ਸੈਲਸੀਅਸ ਤੱਕ ਹੇਠਾਂ ਆ...
ਵਿਜੀਲੈਂਸ ਵਲੋ ਇਕ ਨਾਇਬ ਤਹਿਸੀਲਦਾਰ ਅਤੇ ਸੇਵਾਮੁਕਤ ਪਟਵਾਰੀ ਗ੍ਰਿਫ਼ਤਾਰ
. . .  57 minutes ago
ਬਠਿੰਡਾ, 1 ਜੂਨ (ਅੰਮਿ੍ਤਪਾਲ ਸਿੰਘ ਵਲਾਣ)-ਵਿਜੀਲੈਸ ਦੀ ਟੀਮ ਨੇ ਮਾਲ ਰਿਕਾਰਡ ਵਿਚ ਫੇਰਬਦਲ ਕਰਕੇ ਸ਼ਾਮਲਾਟ ਦੀ 28 ਏਕੜ ਜ਼ਮੀਨ ਪ੍ਰਾਈਵੇਟ ਵਿਅਕਤੀਆਂ ਦੇ ਨਾਮ ਕਰਨ ਦੇ ਦੋਸ਼ ਵਿਚ ਸਰਦੂਲਗੜ੍ਹ ਦੇ ਨਾਇਬ ਤਹਿਸੀਲਦਾਰ...
ਪੁਲਿਸ ਤੇ ਗੈਂਗਸਟਰਾਂ ਦਰਮਿਆਨ ਮੁਕਾਬਲੇ ਵਿਚ 2 ਕਾਬੂ
. . .  1 minute ago
ਐਸ.ਏ.ਐਸ. ਨਗਰ, 1 ਜੂਨ-(ਜਸਬੀਰ ਸਿੰਘ ਜੱਸੀ) ਬੀਤੀ ਦੇਰ ਰਾਤ ਖਰੜ ਵਿਚ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ 40 ਲੱਖ ਰੁਪਏ ਦੀ ਲੁੱਟ ਕਰ ਕੇ ਭੱਜੇ ਗੈਂਗਸਟਰਾਂ ਦਰਮਿਆਨ ਗਹਿਗੱਚ ਮੁਕਾਬਲਾ ਹੋਇਆ, ਜਿਸ ਵਿਚ ਦੋ ਗੈਂਗਸਟਰ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਨਿਪਾਲ ਦੇ ਪ੍ਰਧਾਨ ਮੰਤਰੀ ਨਾਲ ਕਰਨਗੇ ਮੁਲਾਕਾਤ
. . .  27 minutes ago
ਨਵੀਂ ਦਿੱਲੀ, 1 ਜੂਨ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹੈਦਰਾਬਾਦ ਹਾਊਸ ਵਿਚ ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ‘ਪ੍ਰਚੰਡ’ ਨਾਲ ਮੁਲਾਕਾਤ ਕਰਨਗੇ।ਨਿਪਾਲ ਦੇ ਪ੍ਰਧਾਨ ਮੰਤਰੀ ਭਾਰਤ ਦੇ ਚਾਰ ਦਿਨਾਂ...
ਬੀ.ਐਸ.ਐਫ. ਨੇ ਪਾਕਿਸਤਾਨੀ ਘੁਸਪੈਠੀਆ ਕੀਤਾ ਢੇਰ
. . .  about 1 hour ago
ਜੰਮੂ, 1 ਜੂਨ -ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨੇ ਅੱਜ ਤੜਕੇ ਜੰਮੂ ਅਤੇ ਕਸ਼ਮੀਰ ਦੇ ਸਾਂਬਾ ਖੇਤਰ ਵਿਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਢੇਰ ਕਰ...
19 ਕਿਲੋਗ੍ਰਾਮ ਦਾ ਗੈਰ-ਘਰੇਲੂ ਗੈਸ ਸਿਲੰਡਰ ਹੋਇਆ ਸਸਤਾ
. . .  about 1 hour ago
ਨਵੀਂ ਦਿੱਲੀ,1 ਜੂਨ-19 ਕਿਲੋਗ੍ਰਾਮ ਦੇ ਗੈਰ-ਘਰੇਲੂ ਗੈਸ ਸਿਲੰਡਰ ਦੀ ਕੀਮਤ ਅੱਜ ਤੋਂ 83.50 ਰੁਪਏ ਘੱਟ ਗਈ ਹੈ। ਦਿੱਲੀ ਚ 19 ਕਿਲੋਗ੍ਰਾਮ ਗੈਰ-ਘਰੇਲੂ ਸਿਲੰਡਰ ਦੀ ਪ੍ਰਚੂਨ ਵਿਕਰੀ ਕੀਮਤ...
5 ਨਗਰ ਸੁਧਾਰ ਟਰੱਸਟਾਂ ਅਤੇ 66 ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨ ਨਿਯੁਕਤ
. . .  about 1 hour ago
ਚੰਡੀਗੜ੍ਹ, 1 ਜੂਨ-ਪੰਜਾਬ ਸਰਕਾਰ ਵਲੋਂ 5 ਨਗਰ ਸੁਧਾਰ ਟਰੱਸਟਾਂ ਅਤੇ 66 ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨ...
ਜੂਨ 1984 ਘੱਲੂਘਾਰੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਦੀ ਯਾਦ ਮਨਾਈ
. . .  about 2 hours ago
ਅੰਮ੍ਰਿਤਸਰ, 1 ਜੂਨ (ਜਸਵੰਤ ਸਿੰਘ ਜੱਸ)-ਜੂਨ 1984 ਘੱਲੂਘਾਰੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਦੀ ਸਲਾਨਾ ਯਾਦ ਅੱਜ ਜਥੇਦਾਰ ਹਵਾਰਾ ਕਮੇਟੀ ਅਤੇ ਪੰਥਕ ਜਥੇਬੰਦੀਆਂ ਵਲੋਂ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਮਨਾਈ ਗਈ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ...
ਛੱਤੀਸਗੜ੍ਹ: ਕਾਂਗੇਰ ਵੈਲੀ ਨੈਸ਼ਨਲ ਪਾਰਕ ਵਿਚ ਦੇਖਿਆ ਗਿਆ ਦੁਰਲੱਭ ਭਾਰਤੀ ਮਾਊਸ ਡੀਅਰ
. . .  about 2 hours ago
ਜਗਦਲਪੁਰ, 1 ਜੂਨ -ਭਾਰਤੀ ਮਾਊਸ ਡੀਅਰ, ਜੋ ਕਿ ਇਕ ਦੁਰਲੱਭ ਪ੍ਰਜਾਤੀ ਹੈ, ਨੂੰ ਛੱਤੀਸਗੜ੍ਹ ਦੇ ਜਗਦਲਪੁਰ ਦੇ ਜੰਗਲੀ ਖੇਤਰ ਵਿਚ ਦੇਖਿਆ ਗਿਆ। ਭਾਰਤ ਵਿਚ ਪਾਏ ਜਾਣ ਵਾਲੇ ਹਿਰਨ ਦੀਆਂ 12 ਕਿਸਮਾਂ ਵਿਚੋਂ, ਮਾਊਸ ਡੀਅਰ ਦੁਨੀਆ ਵਿਚ ਸਭ ਤੋਂ ਛੋਟੀਆਂ...
ਸੁਡਾਨ ਯੁੱਧ:ਜੇਦਾਹ ਜੰਗਬੰਦੀ ਵਾਰਤਾ ਵਿਚ ਹਿੱਸਾ ਨਹੀਂ ਲਵੇਗੀ ਫ਼ੌਜ
. . .  about 2 hours ago
ਖਾਰਟੂਮ, 1 ਜੂਨ -ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ ਸੂਡਾਨ ਦੀ ਫ਼ੌਜ ਨੇ ਇਕ ਜੰਗਬੰਦੀ ਅਤੇ ਮਨੁੱਖਤਾਵਾਦੀ ਪਹੁੰਚ 'ਤੇ ਗੱਲਬਾਤ ਵਿਚ ਆਪਣੀ ਭਾਗੀਦਾਰੀ ਨੂੰ ਮੁਅੱਤਲ ਕਰ ਦਿੱਤਾ ਹੈ, ਜਿਸ ਨਾਲ ਸੈਂਕੜੇ ਹਜ਼ਾਰਾਂ ਲੋਕ ਬੇਘਰ...
ਜਲੰਧਰ ਚ ਸਰਬ ਪਾਰਟੀ ਮੀਟਿੰਗ ਅੱਜ
. . .  about 2 hours ago
ਜਲੰਧਰ, 1 ਜੂਨ-ਪੰਜਾਬ ਸਰਕਾਰ ਦੀਆਂ ਹੱਕ-ਸੱਚ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਅਤੇ ਦਮਨਕਾਰੀ ਨੀਤੀਆਂ ਖ਼ਿਲਾਫ਼ ਜਲੰਧਰ ਵਿਖੇ ਸਰਬ ਪਾਰਟੀ ਮੀਟਿੰਗ ਅੱਜ...
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਦਿੱਲੀ ਹਾਈਕੋਰਟ ਨੇ ਕਿਤਾਬ ਵਿਚ ਗੁਪਤ ਸੂਚਨਾਵਾਂ ਦਾ ਖ਼ੁਲਾਸਾ ਕਰਨ ਲਈ ਵੀ.ਕੇ. ਸਿੰਘ ਵਿਰੁੱਧ ਸੀ.ਬੀ.ਆਈ.ਦੇ ਕੇਸ ਨੂੰ ਰੱਦ ਕਰਨ ਤੋਂ ਕੀਤਾ ਇਨਕਾਰ
. . .  1 day ago
ਭਾਰਤ-ਚੀਨ ਸਰਹੱਦੀ ਮਾਮਲਿਆਂ 'ਤੇ ਸਲਾਹ-ਮਸ਼ਵਰੇ ਅਤੇ ਤਾਲਮੇਲ ਲਈ ਕਾਰਜ ਪ੍ਰਣਾਲੀ ਦੀ 27ਵੀਂ ਮੀਟਿੰਗ ਅੱਜ ਹੋਈ
. . .  1 day ago
ਪੁਲਿਸ ਨੇ ਸੀਆਰਪੀਐਫ ਤੇ ਝਾਰਖੰਡ ਜੈਗੁਆਰ ਨਾਲ ਇਕ ਸੰਯੁਕਤ ਆਪ੍ਰੇਸ਼ਨ ਚ ਨਕਸਲੀਆਂ ਦੁਆਰਾ ਲਗਾਏ ਗਏ ਸੱਤ ਆਈਈਡੀ ਕੀਤੇ ਬਰਾਮਦ
. . .  1 day ago
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਮਣੀਪੁਰ ਦੇ ਮੋਰੇਹ ਵਿਚ ਕੁਕੀ ਅਤੇ ਹੋਰ ਭਾਈਚਾਰਿਆਂ ਦੇ ਵਫ਼ਦ ਨਾਲ ਕੀਤੀ ਮੁਲਾਕਾਤ
. . .  1 day ago
ਜਲ ਸੈਨਾ ਦੇ ਮੁਖੀ ਐਡਮਿਰਲ ਆਰ ਹਰੀ ਕੁਮਾਰ ਨੇ ਵਿਸ਼ਾਖਾਪਟਨਮ ਵਿਖੇ ਆਯੋਜਿਤ ਸਮਾਰੋਹ ਦੌਰਾਨ ਬਹਾਦਰੀ ਤੇ ਵਿਲੱਖਣ ਸੇਵਾ ਪੁਰਸਕਾਰ ਕੀਤੇ ਪ੍ਰਦਾਨ
. . .  1 day ago
ਪੜ੍ਹੇ-ਲਿਖੇ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਮੁੱਖ ਮੰਤਰੀ ਨੇ ਅਸਤੀਫ਼ਾ ਦੇਣ ਲਈ ਕੀਤਾ ਮਜਬੂਰ - ਬਾਜਵਾ
. . .  1 day ago
ਚੰਡੀਗੜ੍ਹ ,31 ਮਈ -ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ‘ਆਪ’ ਪੰਜਾਬ ਸਭ ਤੋਂ ਗ਼ੈਰ -ਜਮਹੂਰੀ ਅਤੇ ਕੱਟੜਪੰਥੀ ਪਾਰਟੀ ਹੈ ਜਿਸ ਕੋਲ ਵੱਖੋ-ਵੱਖਰੇ ਵਿਚਾਰਾਂ ...
ਮਨੋਹਰ ਲਾਲ ਖੱਟਰ ਨੇ ਕਿਸਾਨਾਂ ਦੇ ਖ਼ਾਤਿਆਂ ਵਿਚ ਜਮਾ ਕਰਵਾਏ 181 ਕਰੋੜ ਰੁਪਏ
. . .  1 day ago
ਚੰਡੀਗੜ੍ਹ, 31 ਮਈ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮਾਰਚ-ਅਪ੍ਰੈਲ ਵਿਚ ਬੇਮੌਸਮੀ ਬਰਸਾਤ ਕਾਰਨ....
ਦੁਆਬੇ ਦਾ ਯੂਥ ਅਕਾਲੀ ਦਲ ਅਦਾਰਾ ‘ਅਜੀਤ’ ਨਾਲ ਚੱਟਾਨ ਵਾਂਗ ਖੜ੍ਹਾ -ਸੁਖਦੇਵ ਸਿੰਘ ਨਾਨਕਪੁਰ
. . .  1 day ago
ਸੁਲਤਾਨਪੁਰ ਲੋਧੀ, 31 ਮਈ (ਥਿੰਦ, ਹੈਪੀ, ਲਾਡੀ)- ਵਿਜੀਲੈਂਸ ਵਿਭਾਗ ਵਲੋਂ ਜਾਣਬੁੱਝ ਕੇ ਅਦਾਰਾ ‘ਅਜੀਤ’ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਤਲਬ ਕੀਤੇ ਜਾਣ ਨਾਲ ਸੱਚ ਦੀ ਆਵਾਜ਼ ਨੂੰ.....
ਮੁਕੇਸ਼ ਤੇ ਨੀਤਾ ਅੰਬਾਨੀ ਮੁੜ ਬਣੇ ਦਾਦਾ-ਦਾਦੀ
. . .  1 day ago
ਮਹਾਰਾਸ਼ਟਰ, 31 ਮਈ- ਆਕਾਸ਼ ਅੰਬਾਨੀ ਅਤੇ ਉਨ੍ਹਾਂ ਦੀ ਪਤਨੀ ਸ਼ਲੋਕਾ ਦੂਜੀ ਵਾਰ ਮਾਤਾ-ਪਿਤਾ ਬਣੇ ਹਨ। ਇਸ ਵਾਰ ਉਨ੍ਹਾਂ ਦੇ ਘਰ ਇਕ ਬੇਟੀ ਨੇ ਜਨਮ ਲਿਆ ਹੈ। ਦੱਸ ਦਈਏ ਕਿ ਦੋਵਾਂ ਦਾ ਇਕ ਬੇਟਾ....
ਵਿਜੀਲੈਂਸ ਵਲੋਂ ਡਾ. ਹਮਦਰਦ ਨੂੰ ਸੰਮਨ ਜਾਰੀ ਕਰਨੇ ਨਿੰਦਣਯੋਗ – ਰੂਬੀ ਸੋਢੀ
. . .  1 day ago
ਹਰਿਆਣਾ, 31 ਮਈ (ਹਰਮੇਲ ਸਿੰਘ ਖੱਖ)- ਸੂਬੇ ਦੀ ਮਾਨ ਵਲੋਂ ਆਪਣੀਆਂ ਨਕਾਮੀਆਂ ਛਪਾਉਣ ਤੇ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਤੋਂ ਪਾਸਾ ਵੱਟਿਆ ਜਾ ਰਿਹਾ ਹੈ ਪਰ ਨੂੰ ਉਜਾਗਰ ਕਰਨ ਵਾਲੇ ਅਦਾਰਾ.....
ਪੰਜਾਬ ਪੁਲਿਸ ਨੇ ‘ਓ. ਪੀ. ਐਸ. ਕਲੀਨ’ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਸ਼ੁਰੂ ਕੀਤੀ ਵੱਡੀ ਕਾਰਵਾਈ
. . .  1 day ago
ਚੰਡੀਗੜ੍ਹ, 31 ਮਈ- ਪੰਜਾਬ ਪੁਲਿਸ ਨੇ ਨਸ਼ਿਆਂ ਦੀ ਤਸਕਰੀ ਵਿਚ ਸ਼ਾਮਿਲ ਵਿਅਕਤੀਆਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਦੇ ਉਦੇਸ਼ ਨਾਲ ਰਾਜ ਵਿਆਪੀ ਮੁਹਿੰਮ ‘ਓ.ਪੀ.ਐਸ. ਕਲੀਨ’ ਸ਼ੁਰੂ.....
ਤੇਜ਼ ਹਥਿਆਰਾਂ ਨਾਲ ਕੀਤੇ ਹਮਲੇ ਵਿਚ ਇਕ ਦੀ ਮੌਤ
. . .  1 day ago
ਜੈਤੋ, 31 ਮਈ (ਗੁਰਚਰਨ ਸਿੰਘ ਗਾਬੜੀਆ)- ਨੇੜਲੇ ਪਿੰਡ ਢੈਪਈ ਵਿਖੇ ਕੁਝ ਵਿਅਕਤੀਆਂ ਵਲੋਂ ਤੇਜ਼ ਹਥਿਆਰਾਂ ਨਾਲ ਕੀਤੇ ਹਮਲੇ ਵਿਚ ਇਕ ਵਿਅਕਤੀ ਦੀ ਮੌਤ ’ਤੇ ਦੋ ਵਿਅਕਤੀਆਂ ਦੇ ਗੰਭੀਰ ਰੂਪ ਵਿਚ ਫੱਟੜ ਹੋਣ ਦਾ ਪਤਾ ਲੱਗਿਆ ਹੈ। ਸਥਾਨਕ ਪੁਲਿਸ ਨੂੰ ਸੂਚਨਾ ਮਿਲਦਿਆਂ.....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 14 ਮਾਘ ਸੰਮਤ 554

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ 'ਚ ਉਤਸ਼ਾਹ ਨਾਲ ਮਨਾਇਆ 74ਵਾਂ ਗਣਤੰਤਰ ਦਿਵਸ

ਚੰਡੀਗੜ੍ਹ, 27 ਜਨਵਰੀ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਪ੍ਰਸ਼ਾਸਨ ਵਲੋਂ 74ਵਾਂ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਸੈਕਟਰ 17 ਵਿਖੇ ਪਰੇਡ ਗਰਾੳਾੂਡ 'ਚ ਗਣਤੰਤਰ ਦਿਵਸ ਸਮਾਰੋਹ ਮੌਕੇ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਨੇ ਕੌਮੀ ਝੰਡਾ ਲਹਿਰਾਇਆ ਅਤੇ ਗਾਰਡ ਆਫ਼ ਆਨਰ ਦਾ ਨਿਰੀਖਣ ਕੀਤਾ | ਇਸ ਮੌਕੇ ਹੋਰ ਵੀ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ | ਸਵੇਰ ਸਮੇਂ ਖ਼ਰਾਬ ਮੌਸਮ ਦੇ ਬਾਵਜੂਦ ਵੱਡੀ ਗਿਣਤੀ 'ਚ ਲੋਕ ਸਮਾਗਮ ਵਿਚ ਪਹੁੰਚੇ | ਪਰੇਡ ਤੋਂ ਬਾਅਦ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਨੇ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਕੀਤੇ ਜਾ ਰਹੇ ਪ੍ਰਸ਼ਾਸਨਿਕ ਕਾਰਜਾਂ ਸਬੰਧੀ ਭਾਸ਼ਣ ਦਿੱਤਾ | ਇਸ ਮੌਕੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ, ਅਧਿਕਾਰੀਆਂ ਅਤੇ ਪੁਲਿਸ ਕਰਮਚਾਰੀਆਂ ਦਾ ਸਨਮਾਨ ਕੀਤਾ ਗਿਆ | ਇਸ ਤੋਂ ਬਾਅਦ ਸਲਾਹਕਾਰ ਸੁਤੰਤਰਤਾ ਸੈਲਾਨੀਆਂ ਦੇ ਪਰਿਵਾਰਾਂ ਨੂੰ ਮਿਲੇ | ਇਸ ਉਪਰੰਤ ਵੱਖ ਵੱਖ ਝਾਕੀਆਂ ਕੱਢੀਆਂ ਗਈਆਂ | ਇਸ ਤੋਂ ਪਹਿਲਾਂ ਚੰਡੀਗੜ੍ਹ ਪੁਲਿਸ, ਫਾਇਰ ਬਿ੍ਗੇਡ, ਐਨ.ਸੀ.ਸੀ. ਅਤੇ ਹੋਮ ਗਾਰਡ ਆਦਿ ਦੀਆਂ ਟੁਕੜੀਆਂ ਵਲੋਂ ਸਲਾਮੀ ਦਿੱਤੀ ਗਈ | ਇਸ ਦੇ ਨਾਲ ਹੀ ਪਾਰੰਪਰਿਕ ਧੁਨਾਂ ਅਤੇ ਦੇਸ਼ ਭਗਤੀ ਦੇ ਗੀਤਾਂ ਦੇ ਵਿਚ ਸਕੂਲੀ ਬੱਚਿਆਂ ਦੇ ਰੰਗਾਰੰਗ ਪ੍ਰੋਗਰਾਮਾਂ ਦੀ ਪੇਸ਼ਕਾਰੀ ਦਿੱਤੀ ਗਈ | ਇਸ ਮੌਕੇ ਇਲੈਟਰਿੱਕ ਵਾਹਨਾਂ ਦੀ ਉਤਸ਼ਾਹਿਤ ਕਰਨ ਲਈ ਝਾਕੀ ਕੱਢੀ ਗਈ | ਇਸ ਤੋਂ ਇਲਾਵਾ ਪੈਕ ਵਲੋਂ ਸਿੱਖਿਆ ਸਬੰਧੀ ਝਾਂਕੀ ਕੱਢੀ ਗਈ | ਇਸ ਦੇ ਨਾਲ ਹੀ ਫਾਇਰ ਬਿ੍ਗੇਡ ਵਿਭਾਗ ਦੀ ਆਧੁਨਿਕ ਤਕਨੀਕਾਂ ਦੀ ਜਾਣਕਾਰੀ ਦੇਣ ਵਾਲੀ ਝਾਂਕੀ ਕੱਢੀ ਗਈ | ਸਿੱਖਿਆ ਵਿਭਾਗ ਚੰਡੀਗੜ੍ਹ ਵਲੋਂ ਸਿੱਖਿਆ ਸਬੰਧੀ ਝਾਂਕੀ ਕੱਢੀ ਗਈ | ਚੰਡੀਗੜ੍ਹ ਨਗਰ ਨਿਗਮ ਵਲੋਂ ਸਵੱਛਤਾ ਐਕਸਪੈੱ੍ਰਸ ਦੀ ਝਾਂਕੀ ਕੱਢੀ ਗਈ | ਇਸੇ ਤਰ੍ਹਾਂ ਚੰਡੀਗੜ੍ਹ ਟਰੈਫ਼ਿਕ ਪੁਲਿਸ ਵਲੋਂ ਟਰੈਫ਼ਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਝਾਕੀ ਕੱਢੀ ਗਈ |
ਪੰਜਾਬ ਯੂਨੀਵਰਸਿਟੀ ਨੇ ਗਣਤੰਤਰ ਦਿਵਸ ਮਨਾਇਆ
ਚੰਡੀਗੜ੍ਹ, (ਪ੍ਰੋ. ਅਵਤਾਰ ਸਿੰਘ)-ਪੰਜਾਬ ਯੂਨੀਵਰਸਿਟੀ (ਪੀ.ਯੂ.), ਚੰਡੀਗੜ੍ਹ ਨੇ ਯੂਨੀਵਰਸਿਟੀ ਕੈਂਪਸ ਵਿਚ ਗਣਤੰਤਰ ਦਿਵਸ ਦੇਸ਼ ਭਗਤੀ ਦੀ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ | ਕਾਰਜਕਾਰੀ ਉਪ ਕੁਲਪਤੀ ਪ੍ਰੋ. ਰੇਣੂ ਵਿਗ ਸਮਾਗਮ ਦੇ ਮੁੱਖ ਮਹਿਮਾਨ ਸਨ | ਉਨ੍ਹਾਂ ਪਰੇਡ ਗਰਾਊਾਡ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ | ਇਸ ਤੋਂ ਬਾਅਦ ਗਾਰਡ ਆਫ਼ ਆਨਰ ਦਾ ਨਿਰੀਖਣ ਕੀਤਾ ਗਿਆ, ਜਿਸ ਵਿਚ ਪੀ.ਯੂ. ਸੁਰੱਖਿਆ ਸਟਾਫ਼, ਪੀ.ਯੂ. ਐਨ.ਸੀ.ਸੀ. ਲੜਕੇ ਅਤੇ ਲੜਕੀਆਂ ਦੇ ਕੈਡਿਟਾਂ, ਐਨ.ਐਸ.ਐਸ, ਅੰਕੁਰ ਸਕੂਲ ਅਤੇ ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ, ਰਤਵਾੜਾ ਸਾਹਿਬ ਦੀ ਟੁਕੜੀ ਸ਼ਾਮਿਲ ਸੀ | ਇਸ ਮੌਕੇ ਸੰਬੋਧਨ ਕਰਦਿਆਂ ਪ੍ਰੋ. ਵਿਗ ਨੇ ਆਪਣੇ ਕੁੰਜੀਵਤ ਭਾਸ਼ਣ ਵਿਚ ਪੂਰਵਜਾਂ ਦੀਆਂ ਕੁਰਬਾਨੀਆਂ ਅਤੇ ਸੰਘਰਸ਼ਾਂ ਨੂੰ ਯਾਦ ਕੀਤਾ ਅਤੇ ਦੇਸ਼ ਨੂੰ ਤਰੱਕੀ ਦੇ ਰਾਹ 'ਤੇ ਤੋਰਨ ਵਾਲੇ ਮਹਾਨ ਆਗੂਆਂ ਨੂੰ ਸ਼ਰਧਾਂਜਲੀ ਭੇਟ ਕੀਤੀ | ਉਸ ਨੇ ਸਾਰਿਆਂ ਲਈ ਇਕ ਮਜ਼ਬੂਤ, ਵਧੇਰੇ ਖੁਸ਼ਹਾਲ ਅਤੇ ਸਭ ਲਈ ਨਿਆਂਪੂਰਨ ਭਾਰਤ ਬਣਾਉਣ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ | ਉਨ੍ਹਾਂ ਯੂਨੀਵਰਸਿਟੀ ਦੀਆਂ ਵੱਖ-ਵੱਖ ਪ੍ਰਾਪਤੀਆਂ ਬਾਰੇ ਵੀ ਚਾਨਣਾ ਪਾਇਆ ਅਤੇ ਫੈਕਲਟੀ ਨੂੰ ਯੂਨੀਵਰਸਿਟੀ ਦੇ ਸੁਧਾਰ ਲਈ ਕੰਮ ਕਰਨ ਲਈ ਪ੍ਰੇਰਿਤ ਕੀਤਾ | ਇਸ ਤੋਂ ਪਹਿਲਾਂ, ਪ੍ਰੋਫੈਸਰ ਵਾਈ.ਪੀ.ਵਰਮਾ, ਰਜਿਸਟਰਾਰ ਨੇ ਆਪਣੇ ਸਵਾਗਤੀ ਭਾਸ਼ਣ ਵਿਚ ਸਾਰਿਆਂ ਨੂੰ ਪੰਜਾਬ ਯੂਨੀਵਰਸਿਟੀ ਦੀ ਬਿਹਤਰੀ ਲਈ ਕੰਮ ਕਰਨ ਅਤੇ ਯੂਨੀਵਰਸਿਟੀ ਨੂੰ ਹੋਰ ਬੁਲੰਦੀਆਂ 'ਤੇ ਲਿਜਾਣ ਦੀ ਅਪੀਲ ਕੀਤੀ | ਇਸ ਮੌਕੇ ਕਰਮਚਾਰੀ ਚੰਦਰ ਮੋਹਨ, ਕਿ੍ਸ਼ਨਾ ਕੁਮਾਰੀ, ਯੁਵਰਾਜ, ਪਵਨ ਕੁਮਾਰ, ਰਾਜਨ, ਭਾਰਤੀ ਚੋਮਾਲੀ, ਮੁਖਤਿਆਰ ਸਿੰਘ, ਰਾਜਿੰਦਰ ਸਿੰਘ, ਗੁਰਪ੍ਰੀਤ ਕੌਰ, ਨੇਪਾਲ ਕੁਮਾਰ, ਪਰਮਜੀਤ ਚੰਦ, ਅਨੂਪ ਕੁਮਾਰ ਰੰਧਾਵਾ, ਨੀਲਮ ਦੇਵੀ, ਦਵਿੰਦਰ ਸਿੰਘ, ਹਰਚੰਦ ਸਿੰਘ ਅਤੇ ਰਾਜੇਸ਼ ਕੁਮਾਰ ਨੂੰ ਉਨ੍ਹਾਂ ਦੀਆਂ ਵਿਲੱਖਣ ਸੇਵਾਵਾਂ ਦੇ ਸਨਮਾਨ ਵਜੋਂ ਨਕਦ ਪੁਰਸਕਾਰ, ਪ੍ਰਸ਼ੰਸਾ ਪੱਤਰ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਯੂਨੀਵਰਸਿਟੀ ਨੇ ਰਾਜਨ ਸ਼ਰਮਾ, ਜੈ ਗੋਪਾਲ, ਬੀਰ ਸਿੰਘ, ਸੁਖਮਿੰਦਰ ਸਿੰਘ, ਕਿ੍ਸ਼ਨ ਸੇਠੀ, ਮਨੀਸ਼ ਕੁਮਾਰ, ਵਰਿੰਦਰਾ ਸਿੰਘ, ਰਮੇਸ਼ ਕੁਮਾਰ ਜੈਨ, ਨਿਰਮਲ ਸਿੰਘ, ਰਜਿੰਦਰ ਕੁਮਾਰ, ਇੰਦਰਜੀਤ ਕੌਰ, ਦਵਿੰਦਰ ਸਿੰਘ, ਵਨੀਤਾ ਰਾਣੀ, ਜਗਜੀਤ ਕੁਮਾਰ, ਲੱਕੀ ਆਦਿ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ | ਇਸ ਮੌਕੇ 'ਤੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਨੇ ਦਰਸ਼ਕਾਂ ਦਾ ਮਨ ਮੋਹ ਲਿਆ | ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ ਨਾਲ ਕੀਤੀ ਗਈ | ਇਸ ਤੋਂ ਬਾਅਦ ਅੰਕੁਰ ਸਕੂਲ ਦੇ ਵਿਦਿਆਰਥੀਆਂ ਵਲੋਂ ਡਾਂਸ ਅਤੇ ਜੀ.ਜੀ.ਐਸ.ਵੀ.ਐਮ ਸੀਨੀਅਰ ਸੈਕੰਡਰੀ ਵਲੋਂ ਪੰਜਾਬੀ ਡਾਂਸ ਭੰਗੜਾ ਪੇਸ਼ ਕੀਤਾ ਗਿਆ | ਇਸ ਮੌਕੇ 'ਤੇ ਬਹੁਤ ਸਾਰੇ ਸੀਨੀਅਰ ਅਧਿਕਾਰੀ, ਸੈਨੇਟ ਅਤੇ ਸਿੰਡੀਕੇਟ ਮੈਂਬਰ, ਪੂਟਾ ਪ੍ਰਧਾਨ, ਫੈਕਲਟੀ, ਵਿਦਿਆਰਥੀ ਅਤੇ ਉਨ੍ਹਾਂ ਦੇ ਪਰਿਵਾਰ ਮੌਜੂਦ ਸਨ |
ਸ਼ਾਰਦਾ ਸਰਵਹਿਤਕਾਰੀ ਮਾਡਲ ਸੀ. ਸੈ. ਸਕੂਲ, ਸੈਕਟਰ 40-ਡੀ ਵਿਖੇ 74ਵਾਂ ਗਣਤੰਤਰ ਦਿਵਸ ਮਨਾਇਆ
ਚੰਡੀਗੜ੍ਹ, (ਨਵਿੰਦਰ ਸਿੰਘ ਬੜਿੰਗ)-ਸ਼ਾਰਦਾ ਸਰਵਹਿਤਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸੈਕਟਰ-40-ਡੀ ਵਿਖੇ 74ਵਾਂ ਗਣਤੰਤਰ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਪਿ੍ੰਸੀਪਲ ਅਰਚਨਾ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਨਾਲ ਹੋਈ, ਸਾਰਿਆਂ ਨੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਤੇ ਰਾਸ਼ਟਰੀ ਗੀਤ ਗਾਉਂਦਿਆਂ ਦੇਸ਼ ਦੀ ਅਖੰਡਤਾ ਨੂੰ ਬਰਕਰਾਰ ਰੱਖਣ ਦਾ ਪ੍ਰਣ ਲਿਆ | ਇਸ ਮੌਕੇ ਅਧਿਆਪਕਾਂ ਨੇ ਸਮੂਹਿਕ ਰੂਪ ਵਿਚ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ | ਪ੍ਰੋਗਰਾਮ ਤੋਂ ਬਾਅਦ, ਸਕੂਲ ਪਿ੍ੰਸੀਪਲ ਨੇ ਦੇਸ਼ ਦਾ ਮਾਣ ਵਧਾਉਣ ਲਈ ਸਾਰਿਆਂ ਦੇ ਮੋਢਿਆਂ 'ਤੇ ਪਈਆਂ ਜ਼ਿੰਮੇਵਾਰੀਆਂ ਨੂੰ ਯਾਦ ਕਰਵਾਇਆ ਅਤੇ ਉਨ੍ਹਾਂ ਨੂੰ ਆਪਣੀ ਪੂਰੀ ਕੋਸ਼ਿਸ਼ ਕਰਨ ਅਤੇ ਇਕ ਭਾਰਤੀ ਹੋਣ 'ਤੇ ਮਾਣ ਮਹਿਸੂਸ ਕਰਨ ਦੀ ਅਪੀਲ ਕੀਤੀ |
ਚੰਡੀਗੜ੍ਹ ਪ੍ਰਸ਼ਾਸਨ ਵਲੋਂ 74ਵੇਂ ਗਣਤੰਤਰ ਦਿਵਸ ਮੌਕੇ ਵਿਸ਼ਵਾਸ ਫਾਊਾਡੇਸ਼ਨ ਸਨਮਾਨਿਤ
ਚੰਡੀਗੜ੍ਹ, (ਅਜਾਇਬ ਸਿੰਘ ਔਜਲਾ)-74ਵੇਂ ਗਣਤੰਤਰ ਦਿਵਸ ਮੌਕੇ ਵਿਸ਼ਵਾਸ ਫਾਊਾਡੇਸ਼ਨ ਨੂੰ ਚੰਡੀਗੜ੍ਹ ਪ੍ਰਸ਼ਾਸਨ, ਨਗਰ ਨਿਗਮ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਸ਼ਾਨਦਾਰ ਸੇਵਾ ਕਾਰਜ, ਖ਼ੂਨਦਾਨ ਕੈਂਪ ਅਤੇ ਹੋਰ ਸਮਾਜ ਸੇਵੀ ਕੰਮਾਂ ਲਈ ਸਨਮਾਨਿਤ ਕੀਤਾ ਗਿਆ | ਵਿਸ਼ਵਾਸ ਫਾਊਾਡੇਸ਼ਨ ਦੀ ਪ੍ਰਧਾਨ ਨੀਲਿਮਾ ਵਿਸ਼ਵਾਸ ਨੇ ਦੱਸਿਆ ਕਿ ਚੰਡੀਗੜ੍ਹ ਪ੍ਰਸ਼ਾਸਨ ਦੀ ਤਰਫੋਂ ਪਰੇਡ ਗਰਾਊਾਡ ਸੈਕਟਰ-17 ਚੰਡੀਗੜ੍ਹ ਵਿਖੇ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਆਈ.ਏ.ਐਸ ਨੇ ਯਾਦਗਾਰੀ ਚਿੰਨ੍ਹ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਇਹ ਸਨਮਾਨ ਵਿਸ਼ਵਾਸ ਫਾਊਾਡੇਸ਼ਨ ਦੀ ਪ੍ਰਧਾਨ ਸਾਧਵੀ ਨੀਲਿਮਾ ਵਿਸ਼ਵਾਸ, ਉਪ ਪ੍ਰਧਾਨ ਸਾਧਵੀ ਸ਼ਕਤੀ ਵਿਸ਼ਵਾਸ, ਸਕੱਤਰ ਰਿਸ਼ੀ ਸਰਲ ਵਿਸ਼ਵਾਸ ਅਤੇ ਰਿਸ਼ੀ ਸ਼ਾਸ਼ਵਤ ਵਿਸ਼ਵਾਸ ਨੇ ਪ੍ਰਾਪਤ ਕੀਤਾ | ਇਸ ਮੌਕੇ ਡਿਪਟੀ ਕਮਿਸ਼ਨਰ ਵਿਨੇ ਪ੍ਰਤਾਪ ਸਿੰਘ ਆਈ.ਏ.ਐਸ., ਡੀ.ਜੀ.ਪੀ ਪ੍ਰਵੀਰ ਰੰਜਨ ਆਈ.ਪੀ.ਐਸ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ | ਨਗਰ ਨਿਗਮ ਚੰਡੀਗੜ੍ਹ ਵਿਚ ਮੇਅਰ ਅਨੂਪ ਗੁਪਤਾ ਨੇ ਕਮਿਸ਼ਨਰ ਆਨੰਦਿਤਾ ਮਿੱਤਰਾ ਦੀ ਹਾਜ਼ਰੀ ਵਿਚ ਨਗਰ ਨਿਗਮ ਦਫ਼ਤਰ ਸੈਕਟਰ-17 ਵਿਖੇ ਸਨਮਾਨਿਤ ਕੀਤਾ | ਇੱਥੇ ਸਨਮਾਨ ਵਿਸ਼ਵਾਸ ਫਾਊਾਡੇਸ਼ਨ ਦੀ ਤਰਫੋਂ ਰਿਸ਼ੀ ਰਮੇਸ਼ ਵਿਸ਼ਵਾਸ ਅਤੇ ਰਿਸ਼ੀ ਵਰਿੰਦਰ ਕੁਮਾਰ ਗਾਂਧੀ ਨੇ ਇਹ ਸਨਮਾਨ ਪ੍ਰਾਪਤ ਕੀਤਾ |
ਸਕੂਲ ਵਿਖੇ 74 ਵਾਂ ਗਣਤੰਤਰ ਦਿਵਸ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ
ਚੰਡੀਗੜ੍ਹ, (ਨਵਿੰਦਰ ਸਿੰਘ ਬੜਿੰਗ)-ਅਜੀਤ ਕਰਮ ਸਿੰਘ ਇੰਟਰਨੈਸ਼ਨਲ ਪਬਲਿਕ ਸਮਾਰਟ ਸਕੂਲ ਸੈਕਟਰ 41 ਵਲੋਂ 74ਵਾਂ ਗਣਤੰਤਰ ਦਿਵਸ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ | ਪ੍ਰੋਗਰਾਮ ਦੀ ਸ਼ੁਰੂਆਤ ਏ.ਕੇ.ਐਸ.ਆਈ.ਪੀ.ਐਸ. ਗਰੁੱਪ ਆਫ਼ ਸਮਾਰਟ ਸਕੂਲਜ਼ ਦੇ ਕਾਰਜਕਾਰੀ ਨਿਰਦੇਸ਼ਕ ਜਸਦੀਪ ਕਾਲੜਾ ਵਲੋਂ ਤਿਰੰਗਾ ਲਹਿਰਾਉਣ ਅਤੇ ਰਾਸ਼ਟਰੀ ਗੀਤ ਨਾਲ ਕੀਤੀ ਗਈ | ਸਕੂਲ ਪਿ੍ੰਸੀਪਲ ਰਿਤੂ ਬਾਲੀ ਨੇ ਸੰਵਿਧਾਨ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਅਤੇ ਵਿਦਿਆਰਥੀਆਂ ਨੂੰ ਸੰਵਿਧਾਨ ਦੀ ਪਾਲਣਾ ਕਰਨ ਅਤੇ ਦੇਸ਼ ਦੇ ਨਾਗਰਿਕ ਵਜੋਂ ਆਪਣੇ ਸਾਰੇ ਫ਼ਰਜ਼ਾਂ ਅਤੇ ਜ਼ਿੰਮੇਵਾਰੀਆਂ ਨੂੰ ਨਿਭਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਵਿਦਿਆਰਥੀਆਂ ਵਲ਼ੋਂ ਦੇਸ਼ ਭਗਤੀ ਦੇ ਗੀਤ ਗਾਏ ਗਏ | ਇਸ ਮੌਕੇ ਵਿਦਿਆਰਥੀਆਂ ਨੇ ਰਵਾਇਤੀ ਡੋਰ ਨਾਲ ਸਕੂਲ ਦੇ ਵਿਹੜੇ ਵਿਚ ਪਤੰਗ ਵੀ ਉਡਾਏ |
74ਵੇਂ ਗਣਤੰਤਰ ਦਿਵਸ ਦੇ ਸ਼ੁੱਭ ਮੌਕੇ 'ਤੇ ਮਲੋਆ ਵਿਖੇ ਚਾਹ ਅਤੇ ਬਿਸਕੁਟ ਦਾ ਲੰਗਰ ਲਗਾਇਆ
ਚੰਡੀਗੜ੍ਹ, (ਨਵਿੰਦਰ ਸਿੰਘ ਬੜਿੰਗ)-74ਵੇਂ ਗਣਤੰਤਰ ਦਿਵਸ ਦੇ ਸ਼ੁੱਭ ਮੌਕੇ 'ਤੇ ਮਲੋਆ ਚੰਡੀਗੜ੍ਹ ਵਿਖੇ ਚਾਹ ਅਤੇ ਬਿਸਕੁਟ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਸਮਾਜ ਸੇਵੀ ਅਤੇ ਕਾਂਗਰਸੀ ਆਗੂ ਧਰਮਵੀਰ ਸਿਸੋਦੀਆ ਨੇ ਕਿਹਾ ਕਿ 26 ਜਨਵਰੀ 1950 ਨੂੰ ਭਾਰਤ 'ਚ ਸੰਵਿਧਾਨ ਲਾਗੂ ਹੋਇਆ ਸੀ, ਜਿਸ ਨੂੰ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਨੇ ਤਤਕਾਲੀ ਰਾਸ਼ਟਰਪਤੀ ਰਜਿੰਦਰਾ ਪ੍ਰਸਾਦ ਨੂੰ ਸੰਵਿਧਾਨ ਦੀ ਕਿਤਾਬ ਸੌਂਪੀ ਸੀ | ਉਨ੍ਹਾਂ ਕਿਹਾ ਕਿ ਭਾਰਤ ਦਾ ਸੰਵਿਧਾਨ ਧਰਮ ਅਤੇ ਲਿੰਗ ਦੇ ਆਧਾਰ 'ਤੇ ਕਿਸੇ ਨਾਲ ਵਿਤਕਰਾ ਕਰਨਾ ਨਹੀਂ ਸਿਖਾਉਂਦਾ | ਇਸ ਮੌਕੇ ਐਸ.ਅੰਬੇਦਕਰ, ਮਹਿੰਦਰ ਯਾਦਵ, ਰਾਜਾਰਾਮ, ਨੀਤੂ ਭਾਰਤੀ, ਵਾਸ਼ੂ ਦੇਵਨ, ਉਮੇਸ਼ ਕੁਮਾਰ, ਰਾਮ, ਰਜਿੰਦਰਾ ਮੌਰੀਆ, ਰਮੇਸ਼ ਕੁਮਾਰ, ਵਿਜੇ ਪ੍ਰਕਾਸ਼, ਵਿਨੋਦ ਕੁਮਾਰ, ਬਦਰੀ ਮੌਰਿਆ, ਪ੍ਰਦੀਪ ਬੋਧ ਆਦਿ ਹਾਜ਼ਰ ਸਨ |

ਮੋਦੀ ਹਕੂਮਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਰਾਜਸੀ ਕੈਦੀਆਂ ਨੂੰ ਗ਼ੈਰ-ਕਾਨੂੰਨੀ ਹਿਰਾਸਤ 'ਚ ਰੱਖਣ ਦੀ ਦੋਸ਼ੀ : ਦਲ ਖ਼ਾਲਸਾ

ਐੱਸ. ਏ. ਐੱਸ. ਨਗਰ, 27 ਜਨਵਰੀ (ਕੇ. ਐੱਸ. ਰਾਣਾ)-ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ ਮੁਹਾਲੀ ਦੀਆਂ ਸੜਕਾਂ 'ਤੇ ਉਤਰੇ ਸੈਂਕੜੇ ਨੌਜਵਾਨਾਂ ਦੇ ਉਤਸ਼ਾਹ ਅਤੇ ਜੋਸ਼ ਨੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਇਹ ਸਪੱਸ਼ਟ ਸੁਨੇਹਾ ਦਿੱਤਾ ਹੈ ਕਿ ਬੰਦੀ ਸਿੰਘਾਂ ਦੀਆਂ ...

ਪੂਰੀ ਖ਼ਬਰ »

ਤਿੰਨ ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 1 ਕਾਬੂ

ਐੱਸ. ਏ. ਐੱਸ. ਨਗਰ, 27 ਜਨਵਰੀ (ਰਾਣਾ)-ਬਲੌਂਗੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਦੀਆਂ ਤਿੰਨ ਪੇਟੀਆਂ ਸਮੇਤ ਕਾਬੂ ਕੀਤਾ ਹੈ | ਮੁਲਜ਼ਮ ਦੀ ਪਛਾਣ ਸੰਜੇ ਚੋਪੜਾ ਵਾਸੀ ਸੈਕਟਰ-39 ਚੰਡੀਗੜ੍ਹ ਵਜੋਂ ਹੋਈ ਹੈ | ਜਾਂਚ ਅਧਿਕਾਰੀ ਸੁਰਿੰਦਰ ...

ਪੂਰੀ ਖ਼ਬਰ »

ਇਕ ਮਹੀਨੇ ਤੋਂ ਲਾਪਤਾ ਨੌਜਵਾਨ ਦੀ ਲਾਸ਼ ਬਰਾਮਦ

ਜ਼ੀਰਕਪੁਰ, 27 ਜਨਵਰੀ (ਅਵਤਾਰ ਸਿੰਘ)-ਜ਼ੀਰਕਪੁਰ ਖੇਤਰ ਤੋਂ ਕਰੀਬ ਇਕ ਮਹੀਨੇ ਤੋਂ ਲਾਪਤਾ ਨੌਜਵਾਨ ਦੀ ਗਲੀ-ਸੜੀ ਲਾਸ਼ ਪੀਰਮੁਛੱਲਾ ਪਿੰਡ ਨੇੜਿਓਾ ਇਕ ਨਾਲੇ ਨੁਮਾ ਛੱਪੜ 'ਚੋਂ ਬਰਾਮਦ ਹੋਈ ਹੈ | ਪੁਲਿਸ ਵਲੋਂ ਮਿ੍ਤਕ ਦੀ ਲਾਸ਼ ਦੀ ਸ਼ਨਾਖਤ ਕਰਵਾ ਕੇ ਪੋਸਟਮਾਰਟਮ ...

ਪੂਰੀ ਖ਼ਬਰ »

ਸਬ-ਡਵੀਜ਼ਨ ਪੱਧਰੀ ਗਣਤੰਤਰ ਦਿਵਸ ਮੌਕੇ ਐੱਸ.ਡੀ.ਐੱਮ. ਰਵਿੰਦਰ ਸਿੰਘ ਨੇ ਕੌਮੀ ਤਿਰੰਗਾ ਲਹਿਰਾਇਆ

ਖਰੜ, 27 ਜਨਵਰੀ (ਗੁਰਮੁੱਖ ਸਿੰਘ ਮਾਨ)-ਸਬ-ਡਵੀਜ਼ਨ ਖਰੜ ਪੱਧਰ ਦਾ ਗਣਤੰਤਰ ਦਿਵਸ ਅਨਾਜ ਮੰਡੀ ਖਰੜ ਵਿਖੇ ਮਨਾਇਆ ਗਿਆ, ਜਿਥੇ ਉਪ ਮੰਡਲ ਮੈਜਿਸਟ੍ਰੇਟ ਖਰੜ ਰਵਿੰਦਰ ਸਿੰਘ ਵਲੋਂ ਕੌਮੀ ਤਿਰੰਗਾ ਲਹਿਰਾਉਣ ਉਪਰੰਤ ਪਰੇਡ ਟੁੱਕੜੀਆਂ ਦਾ ਨਿਰੀਖਣ ਕੀਤਾ ਗਿਆ ਅਤੇ ਮਾਰਚ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼ਰਧਾ ਨਾਲ ਮਨਾਇਆ ਅਮਰ ਸ਼ਹੀਦ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ

ਐੱਸ. ਏ. ਐੱਸ. ਨਗਰ, 27 ਜਨਵਰੀ (ਕੇ. ਐੱਸ. ਰਾਣਾ)-ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਿਰਲੱਥ ਯੋਧੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਪੂਰਨ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਜਨਮ ਦਿਹਾੜੇ ਦੀ ਖੁਸ਼ੀ 'ਚ ਸਵੇਰੇ 9 ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਕੈਂਸਰ ਜਾਂਚ ਕੈਂਪ ਦੌਰਾਨ 446 ਮਰਦਾਂ ਤੇ ਔਰਤਾਂ ਦੇ ਕੀਤੇ ਮੁਫ਼ਤ ਟੈੱਸਟ

ਐੱਸ. ਏ. ਐੱਸ. ਨਗਰ, 27 ਜਨਵਰੀ (ਕੇ. ਐੱਸ. ਰਾਣਾ)-ਅਮਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਫਾਊਾਡੇਸ਼ਨ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਸਹਿਯੋਗ ਨਾਲ ਵਰਲਡ ਕੈਂਸਰ ਕੇਅਰ ਸੰਸਥਾ ਵਲੋਂ ਬੀਤੇ ਦਿਨੀਂ ਸਵੇਰ 10 ਵਜੇ ਤੋਂ ਲੈ ਕੇ 4 ਵਜੇ ...

ਪੂਰੀ ਖ਼ਬਰ »

ਅਣਪਛਾਤੀ ਲਾਸ਼ ਮਿਲੀ

ਐੱਸ. ਏ. ਐੱਸ. ਨਗਰ, 27 ਜਨਵਰੀ (ਕੇ. ਐੱਸ. ਰਾਣਾ)-ਉਦਯੋਗਿਕ ਖੇਤਰ ਫੇਜ਼-8ਬੀ ਦੀ ਸ਼ਾਲੀਮਾਰ ਬਿਲਡਿੰਗ 'ਚੋਂ ਪੁਲਿਸ ਨੂੰ ਅਣਪਛਾਤੀ ਲਾਸ਼ ਮਿਲੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਫੇਜ਼-8 ਬੀ ਉਦਯੋਗਿਕ ਖੇਤਰ ਵਿਚਲੀ ਚੌਕੀ ਦੇ ਇੰਚਾਰਜ ਏ. ਐਸ. ਆਈ. ਬਲਜਿੰਦਰ ਸਿੰਘ ਮੰਡ ...

ਪੂਰੀ ਖ਼ਬਰ »

20 ਗ੍ਰਾਮ ਹੈਰੋਇਨ ਸਮੇਤ ਇਕ ਮੁਲਜ਼ਮ ਕਾਬੂ

ਜ਼ੀਰਕਪੁਰ, 27 ਜਨਵਰੀ (ਅਵਤਾਰ ਸਿੰਘ)-ਢਕੌਲੀ ਪੁਲਿਸ ਨੇ ਗਸ਼ਤ ਦੌਰਾਨ ਪੈਦਲ ਜਾ ਰਹੇ ਇਕ ਵਿਅਕਤੀ ਨੂੰ 20 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ...

ਪੂਰੀ ਖ਼ਬਰ »

12 ਫਰਵਰੀ ਨੂੰ ਮਨਾਇਆ ਜਾਵੇਗਾ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦਾ ਜਨਮ ਦਿਹਾੜਾ

ਐੱਸ. ਏ. ਐੱਸ. ਨਗਰ, 27 ਜਨਵਰੀ (ਰਾਣਾ)-ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 12 ਫਰਵਰੀ ਨੂੰ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ | ਇਸ ਸੰਬੰਧੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX