ਫ਼ਰੀਦਕੋਟ, 27 ਜਨਵਰੀ (ਹਰਮਿੰਦਰ ਸਿੰਘ ਮਿੰਦਾ)-ਸਰਕਾਰੀ ਮਿਡਲ ਸਕੂਲ ਹਰਦਿਆਲੇਆਣਾ ਵਿਖੇ 74ਵਾਂ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਮੈਂਬਰ ਪੰਚਾਇਤ ਰਣਧੀਰ ਸਿੰਘ ਵਲੋਂ ਕੀਤੀ ਗਈ | ਇਸ ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਮੁੱਖ ਅਧਿਆਪਕ ਰਾਜਨ ਨਾਗਪਾਲ ਵਲੋਂ ਬੱਚਿਆਂ ਨੂੰ ਵਧਾਈ ਦਿੱਤੀ ਗਈ | ਸਮਾਗਮ ਵਿਚ ਲਖਵਿੰਦਰ ਸਿੰਘ ਸੰਧੂ, ਲਾਲਜੀਤ ਸਿੰਘ ਸੰਧੂ, ਗੁਰਜੀਤ ਕੌਰ, ਮਨਦੀਪ ਸਿੰਘ, ਜਸਪ੍ਰੀਤ ਕੌਰ ਤੇ ਪਿੰਡ ਦੇ ਪੰਤਵੰਤੇ ਹਾਜ਼ਰ ਸਨ |
ਫ਼ਰੀਦਕੋਟ, (ਜਸਵੰਤ ਸਿੰਘ ਪੁਰਬਾ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲੇਵਾਲਾ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਦੇਸ਼ ਭਗਤੀ ਦੇ ਗੀਤ ਨਾਲ ਕੀਤੀ ਗਈ | ਬੱਚਿਆਂ ਵਲੋਂ ਦੇਸ਼ ਭਗਤੀ ਦੇ ਵੱਖ-ਵੱਖ ਗੀਤ ਗਾਏ ਗਏ ਅਤੇ ਨਾਟਕ ਪੇਸ਼ ਕੀਤੇ | ਬੱਚਿਆਂ ਨੇ ਹਿੰਦੀ, ਪੰਜਾਬੀ, ਅੰਗਰੇਜ਼ੀ ਭਾਸ਼ਾਵਾਂ ਵਿਚ ਗਣਤੰਤਰ ਦਿਵਸ ਬਾਰੇ ਜਾਣਕਾਰੀ ਦਿੱਤੀ | 8ਵੀਂ ਕਲਾਸ ਦੀਆਂ ਵਿਦਿਆਰਥਣਾਂ ਨੇ ਦੇਸ਼ ਭਗਤੀ ਦੇ ਗੀਤ ਉੱਪਰ ਨਾਟਕ ਪੇਸ਼ ਕੀਤਾ | ਇਸੇ ਤਰ੍ਹਾਂ ਪੰਜਾਬੀ ਸੱਭਿਆਚਾਰਕ ਗੀਤ 'ਤੇ ਵਿਦਿਆਰਥਣਾਂ ਵਲੋਂ ਡਾਂਸ ਕੀਤਾ ਗਿਆ | ਇਸ ਮੌਕੇ ਚੇਅਰਮੈਨ ਗੁਰਚਰਨ ਸਿੰਘ, ਚੇਅਰਪਰਸਨ ਕੁਸ਼ਵੰਤ ਕੌਰ, ਡਾਇਰੈਕਟਰ ਕਿਰਨਜੋਤ ਕੌਰ, ਮੈਨੇਜਰ ਗੁਰਮੀਤ ਸਿੰਘ, ਪਿ੍ੰਸੀਪਲ ਕੁਲਦੀਪ ਸਿੰਘ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ | ਚੇਅਰਮੈਨ, ਡਾਇਰੈਕਟਰ ਤੇ ਪਿ੍ੰਸੀਪਲ ਨੇ ਬੱਚਿਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਤੇ ਉਚੇਰੀ ਪੜ੍ਹਾਈ ਲਈ ਪ੍ਰੇਰਿਤ ਕੀਤਾ |
ਫ਼ਰੀਦਕੋਟ, (ਸਤੀਸ਼ ਬਾਗ਼ੀ)-ਸਥਾਨਕ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੀਨੀਅਰ ਸਿਟੀਜ਼ਨਜ਼ ਵੈਲਫ਼ੇਅਰ ਐਸੋਸੀਏਸ਼ਨ ਦੇ ਚੇਅਰਮੈਨ ਐਡਵੋਕੇਟ ਰਮੇਸ਼ ਚੰਦਰ ਜੈਨ, ਪ੍ਰਧਾਨ ਸੇਵਾ ਸਿੰਘ ਚਾਵਲਾ ਤੇ ਸਕੱਤਰ ਡਾ. ਆਰ. ਕੇ. ਆਨੰਦ ਦੀ ਪ੍ਰਧਾਨਗੀ ਹੇਠ ਗਣਤੰਤਰ ਦਿਵਸ ਮਨਾਉਣ ਸਬੰਧੀ ਸਮਾਗਮ ਕੀਤਾ ਗਿਆ | ਚੇਅਰਮੈਨ ਰਮੇਸ਼ ਚੰਦਰ ਜੈਨ ਨੇ ਸਭ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਜਦ ਕਿ ਡਾਕਟਰ ਬਲਵਿੰਦਰ ਸਿੰਘ ਰਾਜਪੂਤ, ਦਰਸ਼ਨ ਸਿੰਘ ਰੋਮਾਣਾ, ਪਿ੍ੰਸੀਪਲ ਕਿ੍ਸ਼ਨ ਕੁਮਾਰ ਤੇ ਉਪ ਪ੍ਰਧਾਨ ਪਿ੍ੰਸੀਪਲ ਓਮ ਪ੍ਰਕਾਸ਼ ਛਾਬੜਾ ਨੇ ਗਣਤੰਤਰ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ | ਪ੍ਰੋਫ਼ੈਸਰ ਐੱਨ. ਕੇ. ਗੁਪਤਾ ਵਲੋਂ ਸਟੇਜ ਸਕੱਤਰ ਦੀ ਭੂਮਿਕਾ ਨਿਭਾਉਂਦਾ ਹੋਇਆ ਐਸੋਸੀਏਸ਼ਨ ਦੇ ਪ੍ਰੋਜੈਕਟਾਂ ਸਬੰਧੀ ਦੱਸਿਆ | ਇਸ ਮੌਕੇ ਐਸੋਸੀਏਸ਼ਨ ਦੇ ਸਾਰੇ ਮੈਂਬਰਾਂ ਨੇ ਹੱਥ ਵਿਚ ਤਿਰੰਗਾਂ ਝੰਡਾ ਲੈ ਕੇ ਰਾਸ਼ਟਰੀ ਗੀਤ ਦਾ ਗੁਣਗਾਣ ਕੀਤਾ ਜਦ ਕਿ ਐਸੋਸੀਏਸ਼ਨ ਦੇ ਉਪ ਪ੍ਰਧਾਨ ਇੰਦਰਜੀਤ ਸਿੰਘ ਖੀਵਾ ਨੇ ਸਭ ਮੈਂਬਰਾਂ ਦਾ ਧੰਨਵਾਦ ਕੀਤਾ | ਗਣਤੰਤਰ ਦਿਵਸ ਦੀ ਰੌਣਕ ਵਧਾਉਣ ਲਈ ਪ੍ਰੋਜੈਕਟ ਚੇਅਰਮੈਨ ਦਰਸ਼ਨ ਲਾਲ ਚੁੱਘ, ਸੰਤ ਸਿੰਘ ਗਿੱਲ, ਅੰਮਿ੍ਤਪਾਲ ਸਿੰਘ, ਸ਼ਾਮ ਸੁੰਦਰ ਰਿਹਾਨ, ਸਤਪਾਲ ਬਾਂਸਲ, ਪ੍ਰੋਫੈਸਰ ਡੀ.ਆਰ. ਭੰਡਾਰੀ, ਗਿਆਨੀ ਮੁਖ਼ਤਿਆਰ ਸਿੰਘ, ਇੰਜੀ: ਹਰਿੰਦਰ ਨਰੂਲਾ, ਇੰਜੀ. ਜੀਤ ਸਿੰਘ, ਮਨੋਹਰ ਸਿੰਘ ਗਰੋਵਰ, ਤੇਜਿੰਦਰ ਸਿੰਘ ਸੇਠੀ, ਬਿਸ਼ਨ ਦਾਸ ਅਰੋੜਾ ਤੇ ਸਤੀਸ਼ ਗਾਂਧੀ ਤੋਂ ਇਲਾਵਾ ਹੋਰ ਵੀ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ |
ਫ਼ਰੀਦਕੋਟ, (ਜਸਵੰਤ ਸਿੰਘ ਪੁਰਬਾ)-ਸੰਤ ਮੋਹਨ ਦਾਸ ਵਿਦਿਅਕ ਸੰਸਥਾਵਾਂ ਕੋਟ ਸੁਖੀਆ ਵਿਖੇ ਗਣਤੰਤਰ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ | 'ਸਵੇਰ ਦੀ ਸਭਾ' ਨੂੰ ਹੀ ਇਕ ਵੱਖਰੇ ਤਰੀਕੇ ਨਾਲ ਰੰਗਾ ਰੰਗ ਪ੍ਰੋਗਰਾਮ ਦੇ ਵਿਚ ਤਬਦੀਲ ਕਰਕੇ ਪੇਸ਼ ਕੀਤਾ ਗਿਆ, ਜਿਸ ਵਿਚ ਸੰਸਥਾ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਤੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਕੇ ਪ੍ਰੋਗਰਾਮ ਦੀ ਸ਼ੁਰੂਆਤ ਕਰਵਾਈ | ਇਸ ਉਪਰੰਤ ਵੱਖ-ਵੱਖ ਜਮਾਤਾਂ ਦੇ ਬੱਚੇ ਸਕੂਲ ਵਰਦੀ ਵਿਚ ਸਜੇ ਹੋਏ ਹੱਥਾਂ ਵਿਚ ਤਿਰੰਗੇ ਲੈ ਕੇ ਮੰਚ 'ਤੇ ਪਹੁੰਚੇ | ਬੱਚਿਆਂ ਨੇ ਇਸ ਸਮਾਰੋਹ ਦੀ ਸ਼ੁਰੂਆਤ ਰਾਸ਼ਟਰੀ ਗੀਤ ਗਾ ਕੇ ਕੀਤੀ | ਇਸ ਉਪਰੰਤ ਅਮਨਜੋਤ ਕੌਰ ਤੇ ਉਸ ਦੇ ਸਾਥੀਆਂ ਨੇ 'ਵੰਦੇ ਮਾਤਰਮ' ਨੂੰ ਇਕ ਸਮੂਹਿਕ ਗੀਤ ਦੇ ਰੂਪ ਵਿਚ ਪੇਸ਼ ਕੀਤਾ | ਮੰਚ ਦਾ ਸੰਚਾਲਨ ਜਗਦੀਪ ਕੌਰ ਅਤੇ ਕਮਲਜੀਤ ਕੌਰ ਖ਼ਾਲਸਾ ਵਲੋਂ ਕੀਤਾ ਗਿਆ | ਪਿ੍ੰਸੀਪਲ ਮਨਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਚੱਲ ਰਹੇ ਇਸ ਸਮਾਰੋਹ ਵਿਚ ਬੱਚਿਆਂ ਵਲੋਂ ਕਵਿਤਾਵਾਂ, ਭਾਸ਼ਣ ਅਤੇ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ ਗਏ | ਭਾਰਤ ਦੀ ਏਕਤਾ ਅਤੇ ਅਖੰਡਤਾ ਨੂੰ ਦਰਸਾਉਂਦੀਆ ਝਾਕੀਆਂ ਇਸ ਪ੍ਰੋਗਰਾਮ ਵਿਚ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ | ਇਸ ਉਪਰੰਤ ਵਿਦਿਆਰਥੀਆਂ ਦੇ ਕੁਇਜ਼ ਮੁਕਾਬਲੇ ਵੀ ਕਰਵਾਏ ਗਏ ਜਿਨ੍ਹਾਂ ਵਿਚ ਜੱਜ ਦੀ ਭੂਮਿਕਾ ਕੋਆਰਡੀਨੇਟਰ ਖੁਸ਼ਵਿੰਦਰ ਸਿੰਘ ਅਤੇ ਲੈਕ: ਮਨਦੀਪ ਸਿੰਘ ਨੇ ਨਿਭਾਈ | ਅੰਤ ਵਿਚ ਸੰਸਥਾ ਦੇ ਪਿ੍ੰਸੀਪਲ ਐਚ.ਐਸ. ਸਾਹਨੀ ਨੇ ਆਪਣੇ ਭਾਸ਼ਣ ਦੌਰਾਨ ਵਿਦਿਆਰਥੀਆਂ ਨੂੰ ਆਪਣੇ ਦਿਲਾਂ ਵਿਚ ਦੇਸ਼ ਭਗਤੀ ਦੇ ਜਜ਼ਬੇ ਨੂੰ ਸਥਾਨ ਦੇਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਕੋ-ਆਰਡੀਨੇਟਰ ਰਜਨੀ ਸ਼ਰਮਾ, ਕੋ-ਆਰਡੀਨੇਟਰ ਅਮਨਪ੍ਰੀਤ ਕੌਰ, ਰੇਣੂਕਾ ਅਤੇ ਕਬੱਡੀ ਕੋਚ ਜਸਪਾਲ ਸਿੰਘ, ਮੋਹਨ ਸਿੰਘ ਬਰਾੜ ਵੀ ਹਾਜ਼ਰ ਸਨ |
ਫ਼ਰੀਦਕੋਟ, (ਸਤੀਸ਼ ਬਾਗ਼ੀ)-ਨਹਿਰੂ ਯੁਵਾ ਕੇਂਦਰ ਵਲੋਂ ਆਪਣੇ ਦਫ਼ਤਰ ਵਿਖੇ ਜ਼ਿਲ੍ਹਾ ਯੂਥ ਅਫ਼ਸਰ ਲਖਵਿੰਦਰ ਸਿੰਘ ਢਿੱਲੋਂ ਤੇ ਲੇਖਾ ਤੇ ਪ੍ਰੋਗਰਾਮ ਅਫ਼ਸਰ ਮਨਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ 74ਵਾਂ ਗਣਤੰਤਰ ਦਿਵਸ ਰਾਸ਼ਟਰੀ ਝੰਡਾ ਲਹਿਰਾ ਕੇ ਮਨਾਇਆ ਗਿਆ | ਇਸ ਮੌਕੇ ਲਖਵਿੰਦਰ ਸਿੰਘ ਢਿੱਲੋਂ ਅਤੇ ਮਨਜੀਤ ਸਿੰਘ ਭੁੱਲਰ ਨੇ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰਾਂ ਤੇ ਯੂਥ ਕਲੱਬਾਂ ਦੇ ਨੁਮਾਇੰਦਿਆਂ ਨੂੰ ਗਣਤੰਤਰ ਦਿਵਸ ਦੀ ਮਹੱਤਤਾ ਦੱਸਦੇ ਹੋਏ, ਉਨ੍ਹਾਂ ਨੂੰ ਸਮਾਜ ਵਿਚ ਚੰਗੇ ਨਾਗਰਿਕ ਬਣ ਕੇ ਵਿਚਰਨ ਅਤੇ ਕਾਨੂੰਨ ਦੀ ਪਾਲਣਾ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ | ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਿਚ ਨਿਖਿਲ ਗਰਗ, ਗੁਰਜਿੰਦਰ ਸਿੰਘ ਢੁੱਡੀ, ਹਰਵਿੰਦਰ ਸਰਾਵਾਂ, ਗੁਰਪਿਆਰ ਸਿੰਘ, ਮਲਕੀਤ ਕੌਰ, ਬੂਟਾ ਸਿੰਘ ਅਤੇ ਹਰਵਿੰਦਰ ਸਿੰਘ ਜੈਤੋ ਨੇ ਆਪਣਾ ਪੂਰਨ ਸਹਿਯੋਗ ਦਿੱਤਾ |
ਫ਼ਰੀਦਕੋਟ, (ਸਤੀਸ਼ ਬਾਗ਼ੀ)-ਸਥਾਨਕ ਗਊਸ਼ਾਲਾ ਆਨੰਦੇਆਣਾ ਵਿਖੇ ਗਣਤੰਤਰ ਦਿਵਸ ਤੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸ਼ਾਮ ਲਾਲ ਗਰਗ ਸਮਾਜ ਸੇਵੀ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਇਸ ਮੌਕੇ ਪ੍ਰੋਫ਼ੈਸਰ ਰਾਜਿੰਦਰ ਗਰਗ, ਗਊਸ਼ਾਲਾ ਕਮੇਟੀ ਦੇ ਸੇਵਾਦਾਰ ਡਾ. ਚੰਦਰ ਸ਼ੇਖਰ ਕੱਕੜ ਤੇ ਗੁੜ ਚੋਕਰ ਸੇਵਾ ਦੇ ਸੇਵਾਦਾਰ ਯੁਗੇਸ਼ ਗਰਗ ਤੋਂ ਇਲਾਵਾ ਫਰੈਂਡਜ਼ ਕਲੱਬ ਮੈਂਬਰ ਰਾਕੇਸ਼ ਮੌਂਗਾ, ਗੋਰਾ ਮੌਂਗਾ, ਰਾਕੇਸ਼, ਸੰਜੇ ਧੀਂਗੜਾ, ਸਚਦੇਵਾ, ਕਟਾਰੀਆ, ਮਾਸਟਰ ਸੁਰੇਸ਼ ਗੋਇਲ, ਬਿੱਟੂ ਗੁਪਤਾ ਅਤੇ ਗੁਲਸ਼ਨ ਖੰਨਾ ਆਦਿ ਮੌਜੂਦ ਸਨ | ਪ੍ਰਸ਼ਾਦ ਦੀ ਸੇਵਾ ਰਾਜ ਕੁਮਾਰ ਮਚਾਕੀ ਵਾਲੇ ਅਤੇ ਅਮਨ ਮਹਿਤਾ ਪਰਿਵਾਰ ਵਲੋਂ ਕੀਤੀ ਗਈ ਅਤੇ ਸਮੂਹ ਅਹੁਦੇਦਾਰਾਂ ਨੇ ਉਨ੍ਹਾਂ ਦੇ ਲੜਕੇ ਦੇ ਜਨਮ ਦਿਨ 'ਤੇ ਸਾਰੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਦਿੱਤੀ |
ਫ਼ਰੀਦਕੋਟ, (ਸਤੀਸ਼ ਬਾਗ਼ੀ)-ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਦੀ ਅਗਵਾਈ ਹੇਠ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਦਫ਼ਤਰ ਵਿਖੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਨਵਦੀਪ ਸਿੰਘ ਬੱਬੂ ਬਰਾੜ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਲੱਖਾਂ ਦੀ ਤਦਾਦ ਵਿਚ ਸਾਡੇ ਸਤੰੁਤਰਤਾ ਸੰਗਰਾਮੀਆਂ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਵਾਸਤੇ ਆਪਣੀਆਂ ਜਾਨਾਂ ਦੀ ਕੁਰਬਾਨੀ ਦਿੱਤੀ ਹੈ ਤੇ ਹੁਣ ਸਾਡਾ ਫ਼ਰਜ਼ ਬਣਦਾ ਹੈ ਕਿ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਸਾਨੂੰ ਹਰ ਤਰ੍ਹਾਂ ਦੀ ਕੁਰਬਾਨੀ ਦੇਣ ਲਈ ਤਿਆਰ ਰਹਿਣਾ ਚਾਹੀਦਾ ਹੈ | ਇਸ ਮੌਕੇ ਅਜੇਪਾਲ ਸਿੰਘ ਸੰਧੂ ਹਲਕਾ ਇੰਚਾਰਜ ਕੋਟਕਪੂਰਾ, ਓਪੇਂਦਰ ਸ਼ਰਮਾ ਸਾਬਕਾ ਮੰਤਰੀ, ਬਲਜੀਤ ਸਿੰਘ ਗੋਰਾ ਮੈਂਬਰ ਪੰਜਾਬ ਕਾਂਗਰਸ, ਸਿਮਰਨਜੀਤ ਸਿੰਘ ਬਰਾੜ ਪ੍ਰਧਾਨ ਜ਼ਿਲ੍ਹਾ ਯੂਥ ਕਾਂਗਰਸ, ਦਵਿੰਦਰ ਸਿੰਘ ਬਰਾੜ ਜਨਰਲ (ਬਾਕੀ ਸਫਾ 6 'ਤੇ)
ਸਕੱਤਰ ਜ਼ਿਲ੍ਹਾ ਕਾਂਗਰਸ, ਡਾ. ਬਲਜੀਤ ਸ਼ਰਮਾ ਸੀਨੀਅਰ ਆਗੂ, ਸ਼ਿਵਰਾਜ ਸਿੰਘ ਢਿੱਲੋਂ ਸਰਪੰਚ, ਐਡਵੋਕੇਟ ਗੁਰਸ਼ਵਿੰਦਰ ਸਿੰਘ ਬਰਾੜ ਬਲਾਕ ਪ੍ਰਧਾਨ ਦਿਹਾਤੀ, ਰਿੱਕੀ ਗਾਂਧੀ ਬਲਾਕ ਪ੍ਰਧਾਨ ਸ਼ਹਿਰੀ, ਅਮਰਜੀਤ ਸਿੰਘ ਸੁੱਖਾ ਬਲਾਕ ਪ੍ਰਧਾਨ, ਅਮਰਜੀਤ ਸਿੰਘ ਜੱਜ, ਡਾ. ਕਸ਼ਮੀਰ ਸਿੰਘ, ਲਖਵੀਰ ਸਿੰਘ ਮੈਂਬਰ, ਜ਼ੋਰਾ ਸਿੰਘ, ਰਿਸ਼ੂ ਗੁਪਤਾ ਨਗਰ ਕੌਂਸਲਰ, ਨਰਿੰਦਰ ਸਿੰਘ ਪੀ.ਏ, ਵਿੱਕੀ ਬਾਂਸਲ, ਡਾ. ਰਮੇਸ਼ ਕੱਕੜ, ਪ੍ਰਕਾਸ਼ ਚੰਦ, ਨੈਬ ਸਿੰਘ ਅਤੇ ਸੁਖਪ੍ਰੀਤ ਸਿੰਘ ਤੋਂ ਇਲਾਵਾ ਹੋਰ ਵੀ ਕਈ ਕਾਂਗਰਸੀ ਵਰਕਰ ਹਾਜ਼ਰ ਸਨ |
ਫ਼ਰੀਦਕੋਟ, (ਸਤੀਸ਼ ਬਾਗ਼ੀ)-ਕੇਂਦਰੀ ਵਿਦਿਆਲਿਆ ਫ਼ਰੀਦਕੋਟ ਛਾਉਂਣੀ ਦੀ ਪਿ੍ੰਸੀਪਲ ਡਾ. ਹਰਜਿੰਦਰ ਕੌਰ ਦੀ ਅਗਵਾਈ ਹੇਠ ਗਣਤੰਤਰ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਗਿਆ | ਸਮਾਗਮ ਵਿਚ ਕਰਨਲ ਪ੍ਰਦੀਪ ਬੂਰਾ, ਕੇਂਦਰੀ ਵਿਦਿਆਲਿਆ-1 ਫ਼ਿਰੋਜ਼ਪਰ ਦੇ ਪਿ੍ੰਸੀਪਲ ਹਰਿ ਸਿੰਘ, ਮਧੂ ਗਾਂਧੀ ਅਤੇ ਆਰਟ ਆਫ ਲਿਵਿੰਗ ਦੇ ਕਿਰਨ ਲੂੰਬਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਕੂਲ ਪਿ੍ੰਸੀਪਲ ਡਾ. ਹਰਜਿੰਦਰ ਕੌਰ ਤੇ ਵਿਦਿਆਲਿਆ ਦੀ ਅਧਿਆਪਕਾ ਵੀਨਾ ਸ਼ਰਮਾ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਸਮੂਹ ਸਟਾਫ਼ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ | ਇਸ ਮੌਕੇ ਅਗਰ ਚੰਦ, ਕੇਦਾਰ ਨਾਥ ਅਤੇ ਪ੍ਰਦੀਪ ਦੀ ਅਗਵਾਈ ਹੇਠ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਬਸੰਤ ਪੰਚਮੀ 'ਤੇ ਪਤੰਗਬਾਜ਼ੀ ਵੀ ਕੀਤੀ |
ਫ਼ਰੀਦਕੋਟ, (ਚਰਨਜੀਤ ਸਿੰਘ ਗੋਂਦਾਰਾ)-ਰੈੱਡ ਕਰਾਸ ਸੀਨੀਅਰ ਸਿਟੀਜ਼ਨ ਵੈਲਫੇਅਰ ਕਲੱਬ ਫ਼ਰੀਦਕੋਟ ਵਲੋਂ ਗਣਤੰਤਰ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ | ਕਲੱਬ ਦੇ ਪ੍ਰਧਾਨ ਵਜ਼ੀਰ ਚੰਦ ਗੁਪਤਾ ਤੇ ਮੈਂਬਰਾਂ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਇਸ ਮੌਕੇ ਕਲੱਬ ਪ੍ਰਧਾਨ ਵਜ਼ੀਰ ਚੰਦ ਗੁਪਤਾ ਨੇ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਆਏ ਹੋਏ ਕਲੱਬ ਮੈਂਬਰਾਂ ਨੂੰ ਜੀ ਆਇਆਂ ਕਿਹਾ | ਇਸ ਮੌਕੇ ਕਲੱਬ ਦੇ ਸਰਪ੍ਰਸਤ ਦਰਸ਼ਨ ਲਾਲ ਚੁੱਘ, ਹਰਮੀਤ ਸਿੰਘ ਕੰਗ ਰਿਟਾ: ਮੈਨੇਜਰ, ਰਛਪਾਲ ਸਿੰਘ ਮਾਨ, ਹਰੀਸ਼ ਸੇਠੀ, ਅਮਰਜੀਤ ਸਿੰਘ ਵਾਲੀਆ, ਗੁਰਚਰਨ ਸਿੰਘ ਗਿੱਲ, ਗੋਬਿੰਦ ਰਾਮ, ਵਰਿੰਦਰ ਕੁਮਾਰ ਗਾਂਧੀ, ਅਸ਼ੋਕ ਕੁਮਾਰ ਚਾਵਲਾ, ਰਵਿੰਦਰ ਕੁਮਾਰ ਸ਼ਰਮਾ, ਬਾਲ ਕਿ੍ਸ਼ਨ ਗੁਪਤਾ, ਸ਼ਾਮ ਦਾਸ, ਰਜਨੀਸ਼ ਕੁਮਾਰ ਵਰਮਾ, ਦਵਿੰਦਰ ਕੁਮਾਰ ਮਹਿਤਾ, ਸ਼ੁਭਾਸ਼ ਮੱਕੜ ਹਾਜ਼ਰ ਸਨ |
ਫ਼ਰੀਦਕੋਟ, (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਵਿਖੇ 74ਵੇਂ ਗਣਤੰਤਰ ਦਿਵਸ ਕਾਲਜ ਕੈਂਪਸ ਵਿਚ ਐੱਨ.ਐੱਸ.ਐੱਸ., ਰੈਡ ਰਿਬਨ ਕਲੱਬਾਂ, ਯੂਥ ਰੈੱਡ ਕਰਾਸ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਸ਼ੁੱਭ ਅਵਸਰ 'ਤੇ ਕਾਰਜਕਾਰੀ ਪਿ੍ੰਸੀਪਲ ਡਾ. ਪੂਜਾ ਭੱਲਾ ਵਲੋਂ ਆਪਣੇ ਕਰ-ਕਮਲਾਂ ਨਾਲ ਤਿਰੰਗਾਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਉਨ੍ਹਾਂ ਸਭਨਾਂ ਨੂੰ ਵਧਾਈ ਦਿੱਤੀ | ਅਜ਼ਾਦੀ ਦੇ ਪਰਵਾਨਿਆ ਅਤੇ ਸਰਹੱਦਾਂ ਤੇ ਦੇਸ਼ ਦੀ ਰਾਖੀ ਕਰਦੇ ਜਵਾਨਾਂ ਨੂੰ ਯਾਦ ਕਰਦਿਆਂ ਕੋਟਿਨ-ਕੋਟਿ ਪ੍ਰਣਾਮ ਕੀਤਾ ਗਿਆ ਅਤੇ ਉਨ੍ਹਾਂ ਦੀ ਸੋਚ 'ਤੇ ਪਹਿਰਾ ਦੇਣ ਦੀ ਅਪੀਲ ਕੀਤੀ | ਉਨ੍ਹਾਂ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਨੂੰ ਯਾਦ ਕਰਦਿਆਂ ਸਭਨਾਂ ਨੂੰ ਆਪਣੇ ਹੱਕਾਂ ਦੇ ਨਾਲ-ਨਾਲ ਫਰਜ਼ਾਂ ਪ੍ਰਤੀ ਸੁਚੇਤ ਰਹਿਣ ਲਈ ਪ੍ਰੇਰਿਤ ਕੀਤਾ | ਯੂਥ ਕੋਆਰਡੀਨੇਟਰ ਡਾ. ਰਾਜੇਸ਼ ਮੋਹਨ, ਡਾ. ਅੰਸ਼ੂਮਤੀ, ਡਾ. ਅਮਨਪ੍ਰੀਤ ਕੌਰ, ਅਨਿਲ ਕੁਮਾਰ , ਸਾਹਿਲ ਟਿਗੋਰੀਆ ਤੇ ਵਿਦਿਆਰਥੀ ਸਾਥੀਆਂ ਨੇ ਰਾਸ਼ਟਰੀ ਗੀਤ ਗਾਇਆ | ਇਸ ਤੋਂ ਇਲਾਵਾ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ ਗਾਏ ਗਏ | ਇਸ ਮੌਕੇ ਸਭਨਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ | ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸੀ | ਅੰਤ ਵਿਚ ਪ੍ਰੋ. ਮਹਿੰਦਰਜੀਤ ਕੌਰ ਨੇ ਸਭਨਾਂ ਦਾ ਧੰਨਵਾਦ ਕੀਤਾ ਗਿਆ |
ਪੰਜਗਰਾੲੀਂ ਕਲਾਂ, (ਸੁਖਮੰਦਰ ਸਿੰਘ ਬਰਾੜ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਵਿਖੇ ਗਣਤੰਤਰ ਦਿਵਸ ਮੌਕੇ ਸ਼ਾਨਦਾਰ ਸਮਾਗਮ ਕਰਵਾਇਆ ਗਿਆ | ਇਸ ਮੌਕੇ ਇੰਚਾਰਜ ਪਿ੍ੰਸੀਪਲ ਪਰਮਿੰਦਰ ਕੌਰ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਸਮਾਗਮ ਨੂੰ ਸੰਬੋਧਨ ਕਰਦਿਆਂ ਹਿੰਦੀ ਅਧਿਆਪਕ ਡਾ. ਰਵਿੰਦਰ ਕੁਮਾਰ ਨੇ ਗਣਤੰਤਰ ਦਿਵਸ ਦੀ ਮਹੱਤਤਾ ਤੋਂ ਵਿਦਿਆਰਥੀਆਂ ਨੂੰ ਜਾਣੂੰ ਕਰਵਾਇਆ | ਸਾਇੰਸ ਅਧਿਆਪਕ ਸੁਨੀਲ ਕੁਮਾਰ ਨੇ ਬਸੰਤ ਪੰਚਮੀ ਦੇ ਤਿਉਹਾਰ ਸਬੰਧੀ ਜਾਣਕਾਰੀ ਦਿੱਤੀ | ਇਸ ਮੌਕੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ ਵੀ ਪੇਸ਼ ਕੀਤੇ ਗਏ | ਇਸ ਮੌਕੇ ਜਗਦੇਵ ਸਿੰਘ, ਸਤਵਿੰਦਰ ਸਿੰਘ, ਸੁਖਜਿੰਦਰ ਸਿੰਘ, ਲਖਵਿੰਦਰ ਕੁਮਾਰ, ਵਿਜੇ ਕੁਮਾਰ, ਜੋਤੀ ਗੋਇਲ, ਪ੍ਰੀਤੀ ਬਾਲਾ, ਆਦਰਸ਼ ਕੌਰ, ਰਾਜਪਾਲ ਕੌਰ, ਸੁਰਿੰਦਰ ਕੌਰ, ਪਰਵੀਨ ਰਾਣੀ, ਸਿਮਰਜੀਤ ਕੌਰ, ਮਨਦੀਪ ਕੌਰ ਤੇ ਮਨਪ੍ਰੀਤ ਆਦਿ ਹਾਜ਼ਰ ਸਨ |
ਪੰਗਜਰਾੲੀਂ ਕਲਾਂ, (ਸੁਖਮੰਦਰ ਸਿੰਘ ਬਰਾੜ)-ਸਥਾਨਕ ਰਿਸ਼ੀ ਮਾਡਲ ਸਕੂਲ ਵਿਖੇ 74ਵੇਂ ਗਣਤੰਤਰ ਦਿਵਸ ਮੌਕੇ ਸ਼ਾਨਦਾਰ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਿ੍ੰਸੀਪਲ ਸ਼ਿੰਦਰਪਾਲ ਕੌਰ ਚਹਿਲ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਬੱਚਿਆਂ ਵਲੋਂ ਰਾਸ਼ਟਰੀ ਗੀਤ ਪੇਸ਼ ਕੀਤਾ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਪਿ੍ੰਸੀਪਲ ਸ਼ਿੰਦਰਪਾਲ ਕੌਰ ਚਹਿਲ ਨੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਬਾਰੇ ਜਾਣਕਾਰੀ ਦਿੱਤੀ ਤੇ ਗਣਤੰਤਰ ਦਿਵਸ ਦੀ ਮਹੱਤਤਾ ਤੋਂ ਜਾਣੂੰ ਕਰਵਾਇਆ | ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ ਤੇ ਕਵਿਤਾਵਾਂ ਪੇਸ਼ ਕਰਕੇ ਚੰਗਾ ਰੰਗ ਬੰਨਿਆ | ਇਸ ਦੌਰਾਨ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਵਲੋਂ ਬਸੰਤ ਪੰਚਮੀ ਦਾ ਤਿਉਹਾਰ ਵੀ ਮਨਾਇਆ ਗਿਆ | ਇਸ ਮੌਕੇ ਵਾਈਸ ਪਿ੍ੰਸੀਪਲ ਗਗਨਦੀਪ ਸਿੰਘ, ਪਰਦੀਪ ਸਿੰਘ ਚਹਿਲ, ਕੋਆਰਡੀਨੇਟਰ ਗੁਰਲੀਨ ਕੌਰ, ਨਿਸ਼ਾ ਸ਼ਰਮਾ, ਉਪਿੰਦਰ ਕੌਰ, ਤੇਜਿੰਦਰ ਸ਼ਰਮਾ, ਜਸਵੀਰ ਧਾਲੀਵਾਲ, ਮਨਦੀਪ ਸਿੰਘ ਕੈਂਥ, ਭੁਪਿੰਦਰ ਕੌਰ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |
ਜੈਤੋ, (ਗੁਰਚਰਨ ਸਿੰਘ ਗਾਬੜੀਆ)-ਸਿਲਵਰ ਓਕਸ ਸਕੂਲ ਸੇਵੇਵਾਲਾ ਵਿਖੇ ਗਣਤੰਤਰ ਦਿਵਸ ਤੇ ਬਸੰਤ ਪੰਚਮੀ ਮੌਕੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਸਮਾਗਮ ਦੇ ਸ਼ੁਰੂ ਵਿਚ ਪ੍ਰਮਾਤਮਾ ਨੂੰ ਯਾਦ ਕੀਤਾ ਗਿਆ | ਉਪਰੰਤ ਸੱਤਵੀਂ 'ਏ' ਦੇ ਵਿਦਿਆਰਥੀ ਤਨਿਸ਼ ਅਤੇ ਅੱਠਵੀਂ ਜਮਾਤ ਦੀ ਵਿਦਿਆਰਥਣ ਤਨਵੀ ਨੇ ਆਪਣੇ ਭਾਸ਼ਣ ਰਾਹੀਂ ਗਣਤੰਤਰ ਦਿਵਸ ਸਬੰਧੀ ਜਾਣਕਾਰੀ ਦਿੱਤੀ, ਜਦ ਕਿ ਤੀਸਰੀ 'ਬੀ' ਦੇ ਵਿਦਿਆਰਥੀ ਨਵਰਾਜਵੀਰ ਸਿੰਘ ਨੇ ਦੇਸ਼ ਭਗਤੀ ਦੇ ਗੀਤ 'ਤੇਰੀ ਮਿੱਟੀ ਵਿਚ ਮਿਲ ਜਾਵਾ' ਨੇ ਸਾਰਿਆਂ ਦਾ ਮਨ ਮੋਹ ਲਿਆ | ਉਪਰੰਤ ਸਕੂਲ ਦੇ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ ਵੰਦੇ ਮਾਤਰਮ ਦੀ ਧੁਨ 'ਤੇ ਦੇਸ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਇਸ ਦੌਰਾਨ ਨਰਸਰੀ ਅਤੇ ਯੂ. ਕੇ. ਜੀ. ਦੇ ਵਿਦਿਆਰਥੀਆਂ ਨੂੰ ਪਤੰਗ ਵਿਚ ਰੰਗ ਭਰਨ ਦੀ ਗਤੀਵਿਧੀ ਕਰਵਾਈ ਗਈ ਅਤੇ ਨੰਨ੍ਹੇ ਮੁੰਨ੍ਹੇ ਬੱਚਿਆਂ ਨੇ ਪਤੰਗ ਵਿਚ ਤਿਰੰਗੇ ਦੇ ਰੰਗ ਭਰ ਕੇ ਆਪਣਾ ਦੇਸ਼ ਪਿਆਰ ਦਿਖਾਇਆ | ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ 'ਝੰਡਾ ਬਣਾਉਣ' ਦਾ ਮੁਕਾਬਲਾ ਕਰਵਾਇਆ ਤੇ ਤੀਜੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਲਈ 'ਪਤੰਗ ਬਣਾਉਣ' ਦਾ ਮੁਕਾਬਲਾ ਕਰਵਾਇਆ | ਪਿ੍ੰਸੀਪਲ ਧਰਮਿੰਦਰ ਕੌਰ ਨੇ ਸਾਰਿਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ | ਅਖ਼ੀਰ ਵਿਚ ਰਾਸ਼ਟਰੀ ਗੀਤ 'ਜਨ ਗਨ ਮਨ' ਨਾਲ ਪ੍ਰੋਗਰਾਮ ਦੀ ਸਮਾਪਤੀ ਹੋਈ | ਜਦ ਕਿ ਗਣਤੰਤਰ ਦਿਵਸ ਮੌਕੇ ਸਿਲਵਰ ਓਕਸ ਸਕੂਲ ਦੇ ਵਿਦਿਆਰਥੀਆਂ ਨੇ ਸਟੇਡੀਅਮ ਵਿਚ ਸਮੂਹ ਗਾਇਨ ਅਤੇ ਪ੍ਰੇਡ ਵਿਚ ਭਾਗ ਲੈ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ |
ਜੈਤੋ, (ਗੁਰਚਰਨ ਸਿੰਘ ਗਾਬੜੀਆ)-ਉਪ ਮੰਡਲ ਜੈਤੋ ਵਲੋਂ 74ਵਾਂ ਗਣੰਤਤਰ ਦਿਵਸ ਜੈਤੋ ਦੇ ਖ਼ੇਡ ਸਟੇਡੀਅਮ ਵਿਖੇ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਮਾਗਮ ਵਿਚ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ ਉਪ ਮੰਡਲ ਮੈਜਿਸਟ੍ਰੇਟ ਡਾ: ਨਿਰਮਲ ਓਸੇਪਚਨ ਵਲੋਂ ਅਦਾ ਕੀਤੀ ਗਈ ਤੇ ਉਪਰੰਤ ਪੁਲਿਸ ਮੁਲਾਜ਼ਮਾਂ ਨੇ ਸਲਾਮੀ ਦਿੱਤੀ | ਉਪਰੰਤ ਆਪਣੇ ਸੰਦੇਸ਼ ਵਿਚ ਮੁੱਖ ਮਹਿਮਾਨ ਉਪ ਮੰਡਲ ਮੈਜਿਸਟ੍ਰੇਟ ਡਾ. ਨਿਰਮਲ ਓਸੇਪਚਨ ਨੇ ਸਮੂਹ ਦੇਸ਼ ਵਾਸੀਆਂ ਨੂੰ ਗਣੰਤਤਰ ਦੀ ਮੁਬਾਰਕਬਾਦ ਦਿੱਤੀ | ਸਮਾਗਮ ਵਿਚ ਸਕੂਲੀ ਬੱਚੀਆਂ ਨੇ ਪੀ.ਟੀ. ਸ਼ੋਅ, ਕੋਰੀਓਗ੍ਰਾਫੀ, ਕਵੀਸ਼ਰੀ, ਗਿੱਧਾ, ਭੰਗੜਾ ਅਤੇ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ ਗਏ | ਇਸ ਮੌਕੇ ਮੁੱਖ ਮਹਿਮਾਨ ਉਪ ਮੰਡਲ ਮੈਜਿਸਟ੍ਰੇਟ ਡਾ: ਨਿਰਮਲ ਓਸੇਪਚਨ ਨੇ ਆਜ਼ਾਦੀ ਘੁਲਾਟੀਆਂ, ਸਰਕਾਰੀ ਕਰਮਚਾਰੀਆਂ, ਪੱਤਰਕਾਰਾਂ ਅਤੇ ਸਕੂਲੀ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਸਾਮਗਮ ਵਿਚ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ, ਵਿਧਾਇਕ ਅਮੋਲਕ ਸਿੰਘ, ਥਾਣਾ ਜੈਤੋ ਦੇ ਐਸ.ਐਚ.ਓ ਮਨੋਜ ਕੁਮਾਰ ਸ਼ਰਮਾ, ਸਿਵਲ ਹਸਪਤਾਲ ਜੈਤੋ ਦੇ ਐਸ.ਐਮ.ਓ ਡਾ: ਵਰਿੰਦਰ ਕੁਮਾਰ, ਤਹਿਸੀਲਦਾਰ ਲਵਪ੍ਰੀਤ ਕੌਰ ਵੈਹਣੀਵਾਲ, ਨਾਇਬ ਤਹਿਸੀਲਦਾਰ ਰਣਜੀਤ ਕੌਰ, ਮਾਰਕੀਟ ਕਮੇਟੀ ਜੈਤੋ ਦੇ ਸਕੱਤਰ ਹਰਸ਼ਵੰਤ ਸਿੰਘ, ਡੀ.ਐੱਸ.ਪੀ. ਅੰਮਿ੍ਤਪਾਲ ਸਿੰਘ, ਸਿਕੰਦਰ ਸਿੰਘ ਗੁਰੂਸਰ, ਤਹਿਸੀਲ ਦਫ਼ਤਰ ਯੂਨੀਅਨ ਜੈਤੋ ਦੇ ਪ੍ਰਧਾਨ ਜਸਵਿੰਦਰ ਸਿੰਘ ਸੰਧੂ, ਸੀਨੀਅਰ ਮੀਤ ਪ੍ਰਧਾਨ ਬਾਜ ਸਿੰਘ ਸੁਪਰਡੈਂਟ, ਪਿ੍ੰਸੀਪਲ ਜਸਵੰਤ ਸਿੰਘ ਤੇ ਨਗਰ ਕੌਂਸਲ ਜੈਤੋ ਦੇ ਮੁਲਾਜ਼ਮ ਕੋਮਲ ਸ਼ਰਮਾ ਆਦਿ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀ ਤੇ ਮੁਲਾਜ਼ਮ ਆਦਿ ਤੋਂ ਇਲਾਵਾ ਸਟੇਜ਼ ਸੰਚਾਲਨ ਮਾ: ਪ੍ਰਮੋਦ ਧੀਰ, ਕਰਮਜੀਤ ਸਿੰਘ ਤੇ ਰੀਤੂ ਨਾਰੰਗ ਨੇ ਨਿਭਾਈ |
ਪੰਜਗਰਾਈ ਕਲਾਂ, (ਕੁਲਦੀਪ ਸਿੰਘ ਗੋਂਦਾਰਾ)-ਮਿਲੇਨੀਅਮ ਵਰਲਡ ਸਕੂਲ ਦੇ ਬੱਚਿਆਂ ਤੇ ਮੈਨੇਜਮੇਂਟ ਅਤੇ ਸਟਾਫ਼ ਨੇ ਮਿਲ ਕੇ ਗਣਤੰਤਰ ਦਿਵਸ ਮਨਾਉਂਦੇ ਹੋਏ ਤਿਰੰਗਾ ਝੰਡਾ ਲਹਿਰਾਇਆ | ਚੇਅਰਪਰਸਨ ਰਕਸ਼ੰਦਾ ਸ਼ਰਮਾ ਨੇ ਬੱਚਿਆਂ ਨੂੰ ਗਣਤੰਤਰ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਬੱਚਿਆਂ ਨੇ ਰਾਸ਼ਟਰੀ ਗੀਤ ਗਾਏ ਤੇ ਦੇਸ਼ ਭਗਤੀ ਦੇ ਗੀਤ ਗਾ ਕੇ ਇਸ ਪ੍ਰੋਗਰਾਮ ਨੂੰ ਚਾਰ ਚੰਨ ਲਗਾਏ | ਸਕੂਲ ਦੇ ਬੱਚਿਆਂ ਨੇ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਦੇ ਸਟੇਡੀਅਮ ਵਿਚ ਪਰੇਡ ਵਿਚ ਹਿੱਸਾ ਲਿਆ, ਜਿਥੇ ਬੱਚਿਆਂ ਨੇ ਬੈਂਡ ਵਜਾ ਕੇ ਪ੍ਰਦਰਸ਼ਨ ਕੀਤਾ ਤੇ ਬੱਚਿਆਂ ਨੇ ਸਟੇਡੀਅਮ ਵਿਚ ਚਾਇਨਾ ਡੋਰ ਤੇ ਝਾਕੀ ਕੱਢੀ, ਜਿਸ ਵਿਚ ਬੱਚਿਆਂ ਨੇ ਚਾਇਨਾ ਡੋਰ ਨੂੰ ਨਾ ਵਰਤਣ ਦਾ ਸੰਦੇਸ਼ ਦਿੱਤਾ | ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਦੇ ਸਟੇਡੀਅਮ ਚ ਪ੍ਰਬੰਧਕਾਂ ਵਲੋਂ ਮਿਲੇਨੀਅਮ ਵਰਲਡ ਸਕੂਲ ਦੇ ਬੱਚਿਆਂ ਨੂੰ ਝਾਕੀ, ਪਰੇਡ, ਬੈਂਡ ਦੀ ਵਧੀਆ ਪ੍ਰਦਰਸ਼ਨੀ ਕਰਨ ਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਮਿਲੇਨੀਅਮ ਵਰਲਡ ਸਕੂਲ ਦੇ ਚੇਅਰਮੈਨ ਵਾਸੂ ਸ਼ਰਮਾ, ਚੇਅਰਪਰਸਨ ਰਕਸੰਦਾ ਸ਼ਰਮਾ ਤੇ ਸਮੂਹ ਸਟਾਫ਼ ਮੈਂਬਰਾਂ ਨੇ ਬੱਚਿਆਂ ਤੇ ਮਾਪਿਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ |
ਸਾਦਿਕ, (ਆਰ.ਐਸ.ਧੁੰਨਾ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੀਪ ਸਿੰਘ ਵਾਲਾ ਵਿਖੇ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਕੌਮੀ ਝੰਡਾ ਲਹਿਰਾਉਣ ਦੀ ਰਸਮ ਜਗਤਾਰ ਸਿੰਘ ਮਾਨ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫ਼ਰੀਦਕੋਟ-1 ਨੇ ਨਿਭਾਈ | ਇਸ ਮੌਕੇ ਸਕੂਲ ਦੇ ਨੰਨ੍ਹੇ ਮੁੰਨੇ ਬੱਚਿਆਂ ਵਲੋਂ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਜਗਤਾਰ ਸਿੰਘ ਮਾਨ ਨੇ ਸਮੂਹ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਤੇ ਬੱਚਿਆਂ ਵਲੋਂ ਪੇਸ਼ ਕੀਤੀਆਂ ਗਈਆਂ ਵੰਨਗੀਆਂ ਦੀ ਸ਼ਲਾਘਾ ਕੀਤੀ | ਸਕੂਲ ਇੰਚਾਰਜ ਆਸ਼ਾ ਰਾਣੀ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਤੇ ਸਭਨਾਂ ਦਾ ਧੰਨਵਾਦ ਕੀਤਾ | ਮੰਚ ਸੰਚਾਲਨ ਦੀ ਜ਼ੁੰਮੇਵਾਰੀ ਗੁਰਬਿੰਦਰ ਕੌਰ ਨੇ ਨਿਭਾਈ | ਇਸ ਮੌਕੇ ਗੁਰਵਿੰਦਰ ਕੌਰ, ਰੁਪਿੰਦਰ ਕੌਰ, ਗੁਰਬਿੰਦਰ ਕੌਰ ਹੁੰਦਲ, ਨੀਰੂ ਅਤੇ ਸ਼ੀਤਲ ਰਾਣੀ ਆਦਿ ਸਟਾਫ਼ ਮੈਂਬਰ ਵੀ ਹਾਜ਼ਰ ਸਨ | ਸਮਾਗਮ ਦੀ ਸਮਾਪਤੀ ਤੇ ਬੱਚਿਆਂ 'ਚ ਲੱਡੂ ਵੰਡੇ ਗਏ |
ਕੋਟਕਪੂਰਾ, (ਮੋਹਰ ਸਿੰਘ ਗਿੱਲ)-ਬੁੱਧ ਵਿਹਾਰ ਦੇਵੀ ਵਾਲਾ ਰੋਡ ਕੋਟਕਪੂਰਾ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਮੂਲ ਭਾਰਤੀ ਚਿੰਤਨ ਸੰਘ ਦੇ ਪ੍ਰਧਾਨ ਪਿ੍ੰਸੀਪਲ ਜੋਗਿੰਦਰ ਸਿੰਘ ਬੱਲਮਗੜ੍ਹ ਨੇ ਕੌਮੀ ਝੰਡਾ ਲਹਿਰਾਇਆ | ਇਸ ਮੌਕੇ ਉਨ੍ਹਾਂ ਨਾਲ ਸਾਬਕਾ ਪਿੰ੍ਰਸੀਪਲ ਜੁਗਰਾਜ ਸਿੰਘ, ਸਾਬਕਾ ਪਿ੍ੰਸੀਪਲ ਕਿ੍ਸ਼ਨ ਲਾਲ, ਲੈਕਚਰਾਰ ਸੁਖਦਰਸਨ ਸਿੰਘ ਬੰਬੀਹਾ ਜਨਰਲ ਸਕੱਤਰ ਚਿੰਤਨ ਸੰਘ, ਬਲਦੇਵ ਸਿੰਘ ਸੁਧਾਰ ਉਪ ਪ੍ਰਧਾਨ ਚਿੰਤਨ ਸੰਘ ਅਤੇ ਹੋਰ ਸ਼ਾਮਿਲ ਸਨ | ਉਪਰੰਤ ਗਣਤੰਤਰ ਦੇ ਸਬੰਧ ਵਿਚ ਸੁਖਦਰਸ਼ਨ ਸਿੰਘ, ਮੰਚ 'ਤੇ ਬਿਰਾਜਮਾਨ ਸਾਥੀ ਬਲਦੇਵ ਸੰਘ ਸੁਧਾਰ, ਮਲਕੀਤ ਸਿੰਘ ਜੈਤੋ, ਫੁਲੇਲ ਸਿੰਘ ਖਿਉਵਾਲੀ ਵਲੋਂ ਆਪੋ-ਆਪਣੇ ਵਿਚਾਰ ਸਾਂਝੇ ਕੀਤੇ | ਸਮਾਗਮ ਦੀ ਸਮਾਪਤੀ ਸੰਘ ਦੇ ਸਾਥੀਆਂ ਵਲੋਂ ਸੰਦੇਸ਼ ਪੂਰਵਕ ਬਹੁਜਨਾਂ ਦੀ ਦਿਵਾਲੀ, ਗਣਤੰਤਰ ਦਿਵਸ ਮੌਕੇ ਦੀਵੇ ਜਗਾ ਕੇ ਕੀਤੀ ਗਈ |
ਕੋਟਕਪੂਰਾ, (ਮੇਘਰਾਜ)-ਭਾਰਤ ਦੇ ਗਣਤੰਤਰ ਦਿਵਸ ਮੌਕੇ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਦੇ ਖੇਡ ਸਟੇਡੀਅਮ ਵਿਖੇ ਐੱਸ. ਡੀ. ਐੱਮ. ਵੀਰਪਾਲ ਕੌਰ ਨੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਪ੍ਰੇਡ ਤੋਂ ਸਲਾਮੀ ਲਈ | ਉਨ੍ਹਾਂ ਆਪਣੇ ਸੰਬੋਧਨ 'ਚ ਪੰਜਾਬ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਪ੍ਰਸ਼ਾਸਨ ਵਲੋਂ ਸੁਤੰਤਰਤਾ ਸੰਗਰਾਮੀ ਮਾਸਟਰ ਜਗਦੀਸ਼ ਪ੍ਰਦਾਸ਼ ਸਮੇਤ 38 ਸੁਤੰਤਰਤਾਂ ਸੰਗਰਾਮੀਆਂ ਦੇ ਆਸ਼ਿਰਤਾਂ, ਵੱਖ-ਵੱਖ ਖੇਤਰਾਂ 'ਚ ਮੱਲ੍ਹਾਂ ਮਾਰਨ ਵਾਲੇ ਅਧਿਆਪਕਾਂ, ਪ੍ਰਸ਼ਾਸਨਿਕ ਅਧਿਕਾਰੀਆਂ ਤੇ ਕਰਮਚਾਰੀਆਂ, ਵਿਦਿਆਰਥੀਆਂ, ਪੁਲਿਸ ਕਰਮੀਆਂ, ਸਮਾਜ ਸੇਵਕਾਂ, ਖੂਨਦਾਨੀਆਂ ਨੂੰ ਸਰਟੀਫੀਕੇਟ ਵੰਡ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਖੁਸ਼ੀ 'ਚ ਲੱਡੂ ਵੀ ਵੰਡੇ ਗਏ | ਸਟੇਜ਼ ਦਾ ਸੰਚਾਲਨ ਲੈਕਚਰਾਰ ਵਰਿੰਦਰ ਕਟਾਰੀਆ ਨੇ ਬਹਤ ਹੀ ਸੁਚੱਜੇ ਢੰਗ ਨਾਲ ਕੀਤਾ | ਇਸ ਮੌਕੇ ਤਹਿਸੀਲਦਾਰ ਪਰਮਜੀਤ ਸਿੰਘ ਬਰਾੜ, ਡੀ.ਐੱਸ.ਪੀ ਸ਼ਮਸ਼ੇਰ ਸਿੰਘ ਸ਼ੇਰਗਿੱਲ, ਥਾਣਾ ਮੁਖੀ ਗੁਰਵਿੰਦਰ ਸਿੰਘ, ਨਾਇਬ ਤਹਿਸੀਲਦਾਰ ਜੈ ਅਮਨਦੀਪ ਗੋਇਲ, ਰਾਸ਼ੀ ਕਟਾਰੀਆ, ਸਕੱਤਰ ਸੰਦੀਪ ਸਿੰਘ ਗੋਂਦਾਰਾ, ਨਗਰ ਕੌਂਸਲ ਪ੍ਰਧਾਨ ਭੁਪਿੰਦਰ ਸਿੰਘ ਸੱਗੂ, ਬਿਜਲੀ ਵਿਭਾਗ ਦੇ ਐਕਸੀਅਨ ਜਗਤਾਰ ਸਿੰਘ, ਐਸ.ਡੀ.ਓ ਬਲਵੰਤ ਸਿੰਘ, ਮਨਪ੍ਰੀਤ ਸਿੰਘ ਮਨੀ ਧਾਲੀਵਾਲ, ਮਨਦੀਪ ਮੋਂਗਾ, ਸਤਿੰਦਰਪਾਲ ਸਿੰਘ, ਬੀ.ਪੀ.ਈ.ਓ ਸੁਰਜੀਤ ਸਿੰਘ, ਪਿ੍ੰ. ਹਰੀਸ਼ ਸ਼ਰਮਾ, ਜਸਵੀਰ ਸਿੰਘ ਢਿੱਲੋ, ਕੌਰ ਸਿੰਘ ਕਾਨੂੰਗੋ, ਸੁਖਵਿੰਦਰ ਸਿੰਘ, ਪ੍ਰਦੀਪ ਸਿੰਘ, ਮੋਹਨ ਲਾਲ ਕਟਾਰੀਆ, ਹਰਮੀਤ ਸਿੰਘ, ਕੰਵਲਵਿੰਦਰ ਸਿੰਘ, ਅਮਿਤ ਕੁਮਾਰ, ਰਮਨਦੀਪ ਸਮੇਤ ਹੋਰ ਵੀ ਅਧਿਕਾਰੀ, ਅਧਿਆਪਕ, ਕਰਮਚਾਰੀ, ਵਿਦਿਆਰਥੀ ਤੇ ਸ਼ਹਿਰ ਨਿਵਾਸੀ ਵੱਡੀ ਗਿਣਤੀ 'ਚ ਹਾਜ਼ਰ ਸਨ |
ਕੋਟਕਪੂਰਾ, 27 ਜਨਵਰੀ (ਮੋਹਰ ਸਿੰਘ ਗਿੱਲ)-ਕੋਟਕਪੂਰਾ ਦੇ ਸਾਬਕਾ ਵਿਧਾਇਕ ਤੇ ਮੁੱਖ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਨੇ ਕੋਟਕਪੂਰਾ ਦੇ ਵਾਲਮੀਕਿ ਚੌਂਕ ਸਥਿਤ ਅਰਬਨ ਪੀ. ਐੱਚ. ਸੀ. ਡਿਸਪੈਂਸਰੀ ਵਿਖੇ ਪਹੁੰਚ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਇਸ ...
ਸਾਦਿਕ, 27 ਜਨਵਰੀ (ਆਰ.ਐਸ.ਧੁੰਨਾ, ਗੁਰਭੇਜ ਸਿੰਘ ਚੌਹਾਨ)-ਕਿਸਾਨੀ ਸੰਘਰਸ਼ ਦੌਰਾਨ ਲਖੀਮਪੁਰ ਖੀਰੀ ਵਿਖੇ ਅਸ਼ੀਸ਼ ਮਿਸ਼ਰਾ ਦੁਆਰਾ ਆਪਣੇ ਸਾਥੀਆਂ ਦੀ ਮਦਦ ਨਾਲ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਆਪਣੀ ਗੱਡੀ ਹੇਠ ਕੁਚਲ ਕੇ ਮੌਤ ਦੇ ਘਾਟ ਉਤਾਰਿਆ ਗਿਆ ਸੀ ਤੇ ਪੁਲਿਸ ...
ਕੋਟਕਪੂਰਾ, 27 ਜਨਵਰੀ (ਮੋਹਰ ਸਿੰਘ ਗਿੱਲ)-ਸਥਾਨਕ ਪ੍ਰਸ਼ਾਸਨ ਵਲੋਂ ਗਣਤੰਤਰ ਦੇ ਸਬੰਧ 'ਚ ਇਕ ਵਿਸ਼ੇਸ਼ ਸਮਾਰੋਹ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ ਕਰਵਾਇਆ ਗਿਆ | ਇਸ ਸਮਾਰੋਹ 'ਚ ਪੁੱਜੇ ਇਕ ਸੁਤੰਤਰਤਾ ਸੰਗਰਾਮੀ ਪਰਿਵਾਰ ਵਲੋਂ ਉਨ੍ਹਾਂ ਨੂੰ ...
ਕੋਟਕਪੂਰਾ, 27 ਜਨਵਰੀ (ਮੋਹਰ ਸਿੰਘ ਗਿੱਲ)-ਅਠਾਰਾਂ ਸੇਰ ਦਾ ਖੰਡਾ ਖੜਕਾਉਣ ਵਾਲੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਥਾਨਕ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ, ਮੁਹੱਲਾ ਹਰਨਾਮਪੁਰਾ ਵਿਖੇ ਚੱਲ ਰਹੇ ਹਫ਼ਤਾਵਾਰੀ ਨਾਮ ਸਿਮਰਨ ...
ਕੋਟਕਪੂਰਾ, 27 ਜਨਵਰੀ (ਮੋਹਰ ਸਿੰਘ ਗਿੱਲ)-ਪੰਜਾਬ ਪਾਵਰਕਾਮ ਦੇ ਸੇਵਾ-ਮੁਕਤ ਜੇੇ. ਈ. ਰਣਜੀਤ ਸਿੰਘ ਬਰਾੜ ਨਮਿਤ ਰੱਖੇ ਗਏ ਸ੍ਰੀ ਸਹਿਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 29 ਜਨਵਰੀ ਨੂੰ ਦੁਪਹਿਰ 1 ਵਜੇ ਗੁੁਰਦੁਆਰਾ ਸਾਹਿਬ ਪਿੰਡ ਚੱਕ ਕਲਿਆਣ, ਨੇੜੇ ਕੋਟਕਪੂਰਾ ...
ਫ਼ਰੀਦਕੋਟ, 27 ਜਨਵਰੀ (ਸਤੀਸ਼ ਬਾਗ਼ੀ)-ਆਲ ਇੰਡੀਆਂ ਕਾਂਗਰਸ ਕਮੇਟੀ ਵਲੋਂ ਆਈਆਂ ਹਦਾਇਤਾਂ ਮੁਤਾਬਿਕ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਦਫ਼ਤਰ ਵਿਖੇ ਨਵਦੀਪ ਸਿੰਘ ਬੱਬੂ ਬਰਾੜ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਅਗਵਾਈ ਹੇਠ 'ਹਾਥ ਸੇ ਹਾਥ ਜੋੜੋ ਮੁਹਿੰਮ ਸ਼ੁਰੂ ...
ਫ਼ਰੀਦਕੋਟ, 27 ਜਨਵਰੀ (ਜਸਵੰਤ ਸਿੰਘ ਪੁਰਬਾ)-ਗਣਤੰਤਰ ਦਿਵਸ ਅਤੇ ਬਸੰਤ ਪੰਚਮੀ ਮੌਕਿਆਂ ਨੂੰ ਮੁੱਖ ਰੱਖਦੇ ਹੋਏ ਪੁਲਿਸ ਵਲੋਂ ਚੈਂਕਿੰਗ ਅਭਿਆਨ ਜਾਰੀ ਰੱਖੇ ਹੋਏ ਹਨ, ਉੱਥੇ ਚਾਈਨਾ ਡੋਰ ਅਤੇ ਉੱਚੀ ਆਵਾਜ਼ 'ਚ ਲੱਗਣ ਵਾਲੇ ਡੀ. ਜੇ. ਸਿਸਟਮਾਂ ਖ਼ਿਲਾਫ਼ ਲਾਗਾਤਰ ਕਾਰਵਾਈ ...
ਫ਼ਰੀਦਕੋਟ, 27 ਜਨਵਰੀ (ਜਸਵੰਤ ਸਿੰਘ ਪੁਰਬਾ)-ਆਵਾਰਾ ਪਸ਼ੂਆਂ ਦੀ ਸਮੱਸਿਆ ਤੋਂ ਪ੍ਰੇਸ਼ਾਨ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਕਿਸਾਨਾਂ ਵਲੋਂ ਪਿੰਡਾਂ ਤੋਂ ਆਵਾਰਾ ਪਸ਼ੂਆਂ ਦੀਆਂ ਟਰਾਲੀਆਂ ਭਰ ਕੇ ਫ਼ਰੀਦਕੋਟ ਵਿਖੇ ਪਹੁੰਚੇ ਤੇ ਪਸ਼ੂਆਂ ਨੂੰ ਟਰਾਲੀਆਂ 'ਤੇ ...
ਬਰਗਾੜੀ, 27 ਜਨਵਰੀ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)-ਦੇਸ਼ ਦੇ ਗਣਤੰਤਰ ਦਿਵਸ ਨੂੰ ਕਾਲਾ ਦਿਨ ਕਰਾਰ ਦਿੰਦਿਆਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕਿ ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀ ਬਰਗਾੜੀ ਵਿਖੇ ਪੰਥਕ ...
ਫ਼ਰੀਦਕੋਟ, 27 ਜਨਵਰੀ (ਸਰਬਜੀਤ ਸਿੰਘ)-ਟੈਕਨੀਕਲ ਸਰਵਿਸਜ਼ ਯੂਨੀਅਨ ਤੇ ਐੱਮ. ਐੱਸ. ਯੂ. ਵਲੋਂ ਪਾਵਰਕਾਮ ਦਫ਼ਤਰ ਫ਼ਰੀਦਕੋਟ ਵਿਖੇ ਸਾਂਝੇ ਤੌਰ 'ਤੇ ਗੇਟ ਰੈਲੀ ਕੀਤੀ ਗਈ, ਜਿਸ ਦੀ ਪ੍ਰਧਾਨਗੀ ਰਣਜੀਤ ਸਿੰਘ ਨੰਗਲ ਤੇ ਅੰਮਿ੍ਤਪਾਲ ਸਿੰਘ ਬਰਾੜ ਵਲੋਂ ਸਾਂਝੇ ਤੌਰ 'ਤੇ ...
ਜੈਤੋ, 27 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਤੇਲੀ ਮਹੁੱਲਾ ਅਤੇ ਨਵੀਂ ਅਬਾਦੀ ਆਦਿ ਮਹੁੱਲਿਆਂ ਦੀਆਂ ਔਰਤਾਂ ਤੇ ਮਰਦਾਂ ਨੇ ਇਕੱਠੇ ਹੋ ਕੇ ਪੰਜਾਬ ਸਰਕਾਰ, ਨਗਰ ਕੌਂਸਲ ਜੈਤੋ ਤੇ ਸੀਵਰੇਜ ਬੋਰਡ ਦੀਆਂ ਮਾੜੀਆਂ ਨੀਤੀਆਂ ਦੇ ਵਿਰੁੱਧ ਸ਼ਹਿਰ ਦੇ ਬਾਜ਼ਾਰਾਂ 'ਚ ...
ਫ਼ਰੀਦਕੋਟ, 27 ਜਨਵਰੀ (ਸਰਬਜੀਤ ਸਿੰਘ)-ਮਨੁੱਖ, ਪਸ਼ੂਆਂ ਤੇ ਪੰਛੀਆ ਲਈ ਘਾਤਕ ਚਾਇਨਾ ਡੋਰ ਪ੍ਰਸ਼ਾਸਨ, ਸਮਾਜ ਸੇਵੀ ਸੰਸਥਾਵਾਂ ਵਲੋਂ ਨਾ ਵਰਤਣ ਦੀ ਦੁਹਾਈ ਦੇ ਬਾਵਜੂਦ ਚਾਇਨਾ ਡੋਰ ਵੱਡੀ ਪੱਧਰ 'ਤੇ ਖੁੱਲ੍ਹ ਕੇ ਵਰਤੋਂ ਸਾਹਮਣੇ ਆਈ ਹੈ, ਜਿਸ ਕਾਰਨ ਗਲੀਆਂ, ਮੁਹੱਲਿਆਂ ...
ਪੰਜਗਰਾੲੀਂ ਕਲਾਂ, 27 ਜਨਵਰੀ (ਸੁਖਮੰਦਰ ਸਿੰਘ ਬਰਾੜ)-ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ ਤਹਿਤ ਪੰਜਗਰਾੲੀਂ ਕਲਾਂ ਤੋਂ ਔਲਖ ਨੂੰ ਜਾਣ ਵਾਲੀ ਸੰਪਰਕ ਸੜਕ ਥਾਂ-ਥਾਂ ਤੋਂ ਬੁਰੀ ਤਰ੍ਹਾਂ ਟੁੱਟ ਚੁੱਕੀ ਹੈ | ਸੜਕ 'ਚ ਪਏ ਹੋਏ ਡੂੰਘੇ ਟੋਏ ਰਾਹਗੀਰਾਂ ਲਈ ਪ੍ਰੇਸ਼ਾਨੀ ...
ਸ੍ਰੀ ਮੁਕਤਸਰ ਸਾਹਿਬ, 27 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ:) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਦੀ ਮੀਟਿੰਗ ਸੂਬਾ ਪ੍ਰਚਾਰ ਸਕੱਤਰ ਤੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਭੱਟੀ ਦੀ ...
ਫ਼ਰੀਦਕੋਟ, 27 ਜਨਵਰੀ (ਹਰਮਿੰਦਰ ਸਿੰਘ ਮਿੰਦਾ)-ਕਲਮਾਂ ਦੇ ਰੰਗ ਸਾਹਿਤ ਸਭਾ ਫ਼ਰੀਦਕੋਟ ਵਲੋਂ ਚੇਅਰਮੈਨ ਪ੍ਰੋ. ਬੀਰ ਇੰਦਰ ਸਰਾਂ ਤੇ ਪ੍ਰਧਾਨ ਸ਼ਿਵਨਾਥ ਦਰਦੀ ਦੀ ਯੋਗ ਅਗਵਾਈ ਵਿਚ ਗਣਤੰਤਰ ਦਿਵਸ ਅਤੇ ਬਸੰਤ ਰੁੱਤ ਨੂੰ ਸਮਰਪਿਤ 5ਵਾਂ ਆਨਲਾਈਨ ਪੰਜਾਬੀ ਕਵੀ ਦਰਬਾਰ ...
ਮਲੋਟ, 27 ਜਨਵਰੀ (ਅਜਮੇਰ ਸਿੰਘ ਬਰਾੜ)-ਮਲੋਟ ਦੇ ਪਿੰਡ ਝੋਰੜ ਵਿਖੇ ਨਦੀਨ ਨਾਸ਼ਕ ਸਪ੍ਰੇਅ ਨਾਲ 25 ਏਕੜ ਕਣਕ ਖ਼ਰਾਬ ਹੋਣ ਸੰਬੰਧੀ ਕਿਸਾਨ ਸੁਖਜਿੰਦਰ ਸਿੰਘ ਨੇ ਕਿਹਾ ਕਿ ਇਹ ਸਪ੍ਰੇਅ ਮਲੋਟ ਦੇ ਦਵਾਈ ਵਿਕਰੇਤਾ ਤੋਂ ਖ਼ਰੀਦ ਕੀਤੀ ਸੀ, ਜਿਸ ਦਾ ਉਸ ਕੋਲ ਬਿੱਲ ਵੀ ਹੈ | ...
ਮੰਡੀ ਲੱਖੇਵਾਲੀ, 27 ਜਨਵਰੀ (ਮਿਲਖ ਰਾਜ)-ਬੀਤੀ ਰਾਤ ਚੋਰਾਂ ਵਲੋਂ ਪਿੰਡ ਲੱਖੇਵਾਲੀ ਦੇ ਖੇਤਾਂ 'ਤੇ ਧਾਵਾ ਬੋਲਦਿਆਂ ਕਿਸਾਨ ਸ਼ਮਸ਼ੇਰ ਸਿੰਘ, ਸਲਵੇਰ ਸਿੰਘ, ਹਰਪਾਲ ਸਿੰਘ ਤੇ ਗੁਰਦੀਪ ਸਿੰਘ ਦੇ ਬਿਜਲੀ ਟਰਾਂਸਫ਼ਾਰਮਰ 'ਚੋਂ ਤਾਂਬਾ ਤੇ ਹੋਰ ਕੀਮਤੀ ਸਾਮਾਨ ਚੋਰੀ ਕਰ ...
ਫ਼ਰੀਦਕੋਟ, 27 ਜਨਵਰੀ (ਜਸਵੰਤ ਸਿੰਘ ਪੁਰਬਾ)-ਰਮੇਸ਼ ਕੁਮਾਰੀ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਅਤੇ ਅਜੀਤ ਪਾਲ ਸਿੰਘ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ...
ਸ੍ਰੀ ਮੁਕਤਸਰ ਸਾਹਿਬ, 27 ਜਨਵਰੀ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਦੇ ਐੱਸ. ਐੱਸ. ਪੀ. ਉਪਿੰਦਰਜੀਤ ਸਿੰਘ ਘੁੰਮਣ ਨੂੰ ਚੰਗੀਆਂ ਸੇਵਾਵਾਂ ਲਈ ਰਾਸ਼ਟਰਪਤੀ ਪੁਲਿਸ ਮੈਡਲ ਲਈ ਚੁਣਿਆ ਗਿਆ ਹੈ | ਇਸ ਮੈਡਲ ਲਈ ਉਨ੍ਹਾਂ ਨੂੰ ਗੈਂਗਸਟਰ ਤੇ ਨਸ਼ੇ ਦੀ ਤਸਕਰੀ ਵਿਚ ...
ਮੰਡੀ ਬਰੀਵਾਲਾ, 27 ਜਨਵਰੀ (ਨਿਰਭੋਲ ਸਿੰਘ)-ਮੁਲਖ ਰਾਜ ਪੁੱਤਰ ਚਰਨਦਾਸ ਵਾਰਡ ਨੰ:-4 ਵਾਸੀ ਮੰਡੀ ਬਰੀਵਾਲਾ ਨੇ ਬਰੀਵਾਲਾ ਦੇ ਥਾਣਾ ਮੁਖੀ ਨੂੰ ਦਰਖ਼ਾਸਤ ਦਿੱਤੀ ਹੈ ਕਿ ਉਹ ਵਰਕਸ਼ਾਪ ਦੇ ਨਾਲ-ਨਾਲ ਪੁਰਾਣੇ ਟਰੈਕਟਰ ਪਾਰਟਸ ਦਾ ਵੀ ਕੰਮ ਕਰਦਾ ਹੈ | ਪਿਛਲੇ ਕਾਫ਼ੀ ਸਮੇਂ ...
ਗਿੱਦੜਬਾਹਾ, 27 ਜਨਵਰੀ (ਸ਼ਿਵਰਾਜ ਸਿੰਘ ਬਰਾੜ)-ਗਿੱਦੜਬਾਹਾ ਵਿਖੇ ਲੁਟੇਰਿਆਂ ਦੇ ਹੌਂਸਲੇ ਦਿਨੋਂ-ਦਿਨ ਬੁਲੰਦ ਹੁੰਦੇ ਜਾ ਰਹੇ ਹਨ | ਅੱਜ ਸਵੇਰ ਵੇਲੇ ਇਕ ਕੰਡਕਟਰ ਕੋਲੋਂ ਲੁਟੇਰੇ ਤੇਜ਼ਧਾਰ ਹਥਿਆਰ ਦੀ ਨੋਕ 'ਤੇ ਕੁਝ ਨਕਦੀ ਅਤੇ ਬੈਗ ਵਿਚ ਹੋਰ ਲੋੜੀਂਦਾ ਸਾਮਾਨ ਲੈ ਕੇ ...
ਦੋਦਾ, 27 ਜਨਵਰੀ (ਰਵੀਪਾਲ)-ਅੰਬੂਜਾ ਸੀਮੈਂਟ ਫਾਊਾਡੇਸ਼ਨ ਤੇ ਐੱਚ. ਡੀ. ਐੱਫ਼. ਸੀ. ਬੈਂਕ ਦੇ ਸਹਿਯੋਗ ਨਾਲ ਐੱਫ਼. ਆਰ. ਡੀ. ਪੀ. ਦੁਆਰਾ ਪਿੰਡ ਲੁਹਾਰਾ 'ਚ ਸੈਲਫ਼ ਹੈਲਪ ਗੁਰੱਪ ਦੀਆਂ ਔਰਤਾਂ ਨੂੰ ਸਵੈ-ਰੁਜ਼ਗਾਰ ਦੇ ਯੋਗ ਬਣਾਉਣ ਲਈ ਸਿਖ਼ਲਾਈ ਕੈਂਪ ਦੀ ਸ਼ੁਰੂਆਤ ਕੀਤੀ ਗਈ ...
ਜੈਤੋ, 27 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਕਮੇਟੀ ਮੈਂਬਰ ਸੁਖਮੰਦਰ ਸਿੰਘ ਢਿੱਲਵਾਂ ਦੀ ਪ੍ਰਧਾਨਗੀ ਹੇਠ ਕਿਸਾਨਾਂ ਦੀ ਮੀਟਿੰਗ ਪਿੰਡ ਬਹਿਬਲ ਕਲਾਂ (ਨਿਆਮੀਵਾਲਾ) ਵਿਖੇ ਹੋਈ, ਜਿਸ ਵਿਚ ਜ਼ਿਲ੍ਹਾ ਜਨਰਲ ਸਕੱਤਰ ਸਰਦੂਲ ਸਿੰਘ ...
ਸ੍ਰੀ ਮੁਕਤਸਰ ਸਾਹਿਬ, 27 ਜਨਵਰੀ (ਰਣਜੀਤ ਸਿੰਘ ਢਿੱਲੋਂ)-ਬਾਵਾ ਨਿਊਜ਼ ਏਜੰਸੀ ਸ੍ਰੀ ਮੁਕਤਸਰ ਸਾਹਿਬ ਦੇ ਸੰਚਾਲਕ ਗੁਰਪ੍ਰੀਤ ਸਿੰਘ ਬਾਵਾ (53 ਸਾਲ) ਅਚਾਨਕ ਦਿਲ ਦਾ ਦÏਰਾ ਪੈਣ ਕਾਰਨ ਦਿਹਾਂਤ ਹੋ ਗਿਆ¢ ਅੱਜ ਉਨ੍ਹਾਂ ਦਾ ਬਠਿੰਡਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ...
ਸ੍ਰੀ ਮੁਕਤਸਰ ਸਾਹਿਬ, 27 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਤਿਲਕ ਨਗਰ ਗਲੀ ਨੰਬਰ-5 ਵਿਖੇ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਰ ਦੀ ਸੰਸਥਾ ਵਲੋਂ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਸੰਬੰਧੀ ਪ੍ਰਭਾਤ ਫੇਰੀ ਕੱਢੀ ਗਈ | ਇਹ ਪ੍ਰਭਾਤ ਫੇਰੀ ਮੰਦਰ ਤੋਂ ਸ਼ੁਰੂ ਹੋ ਕੇ ...
ਸ੍ਰੀ ਮੁਕਤਸਰ ਸਾਹਿਬ, 27 ਜਨਵਰੀ (ਹਰਮਹਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਆਵਾਰਾ ਪਸ਼ੂਆਂ ਦੀ ਸਰਕਾਰੀ ਤੌਰ 'ਤੇ ਸਾਂਭ-ਸੰਭਾਲ ਸੰਬੰਧੀ ਪੰਜਾਬ ਸਰਕਾਰ ਦੇ ਨਾਂਅ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੂੰ ਮੰਗ ਪੱਤਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX