ਤਾਜਾ ਖ਼ਬਰਾਂ


ਮਨੀਪੁਰ ਹਿੰਸਾ ਦੀ ਜਾਂਚ ਨਿਆਂਇਕ ਕਮਿਸ਼ਨ ਕਰੇਗੀ- ਅਮਿਤ ਸ਼ਾਹ
. . .  12 minutes ago
ਇੰਫ਼ਾਲ, 1 ਜੂਨ- ਅੱਜ ਇੱਥੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪ੍ਰੈੱਸ ਕਾਨਫ਼ਰੰਸ ’ਚ ਕਿਹਾ ਕਿ ਇਨ੍ਹਾਂ 2 ਦਿਨਾਂ ’ਚ ਮੈਂ ਮਨੀਪੁਰ ਦੇ ਵੱਖ-ਵੱਖ ਹਿੱਸਿਆਂ ਦਾ ਦੌਰਾ ਕਰਨ ਅਤੇ ਨਾਗਰਿਕਾਂ ਦੇ ਵਫ਼ਦਾਂ ਅਤੇ.....
ਬਲਦੇਵ ਸਿੰਘ ਬੱਬੂ ਚੇਤਨਪੁਰਾ ਮਾਰਕਿਟ ਕਮੇਟੀ ਅਜਨਾਲਾ, ਅਵਤਾਰ ਸਿੰਘ ਈਲਵਾਲ ਸੰਗਰੂਰ ਅਤੇ ਮੁਕੇਸ਼ ਜੁਨੇਜਾ ਸੁਨਾਲ ਦੇ ਚੇਅਰਮੈਨ ਨਿਯੁਕਤ
. . .  about 1 hour ago
ਅਜਨਾਲਾ/ਸੰਗਰੂਰ/ਸੁਨਾਮ ਊਧਮ ਸਿੰਘ ਵਾਲਾ-1 ਜੂਨ-ਪੰਜਾਬ ਸਰਕਾਰ ਵਲੋਂ ਅੱਜ 66 ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨ ਨਿਯੁਕਤ ਕੀਤੇ ਗਏ ਹਨ।ਇਨ੍ਹਾਂ ਵਿਚ ਬਲਦੇਵ ਸਿੰਘ ਬੱਬੂ ਚੇਤਨਪੁਰਾ...
36 ਸਾਲਾਂ ਵਿਚ ਮਈ ਮਹੀਨਾ ਸਭ ਤੋਂ ਠੰਢਾ ਰਿਕਾਰਡ-ਮੌਸਮ ਵਿਭਾਗ
. . .  about 1 hour ago
ਨਵੀਂ ਦਿੱਲੀ, 1 ਜੂਨ-ਮੌਸਮ ਵਿਭਾਗ ਦੇ ਅਨੁਸਾਰ 36 ਸਾਲਾਂ ਵਿਚ ਮਈ ਮਹੀਨਾ ਸਭ ਤੋਂ ਠੰਢਾ ਰਿਕਾਰਡ ਕੀਤਾ ਗਿਆ, ਜਿਸ ਵਿਚ ਜ਼ਿਆਦਾ ਬਾਰਸ਼ ਹੋਈ। ਇਸ ਦੇ ਚੱਲਦਿਆਂ ਇਸ ਵਾਰ ਔਸਤ ਵੱਧ ਤੋਂ ਵੱਧ ਤਾਪਮਾਨ 36.8 ਡਿਗਰੀ ਸੈਲਸੀਅਸ ਤੱਕ ਹੇਠਾਂ ਆ...
ਵਿਜੀਲੈਂਸ ਵਲੋ ਇਕ ਨਾਇਬ ਤਹਿਸੀਲਦਾਰ ਅਤੇ ਸੇਵਾਮੁਕਤ ਪਟਵਾਰੀ ਗ੍ਰਿਫ਼ਤਾਰ
. . .  about 1 hour ago
ਬਠਿੰਡਾ, 1 ਜੂਨ (ਅੰਮਿ੍ਤਪਾਲ ਸਿੰਘ ਵਲਾਣ)-ਵਿਜੀਲੈਸ ਦੀ ਟੀਮ ਨੇ ਮਾਲ ਰਿਕਾਰਡ ਵਿਚ ਫੇਰਬਦਲ ਕਰਕੇ ਸ਼ਾਮਲਾਟ ਦੀ 28 ਏਕੜ ਜ਼ਮੀਨ ਪ੍ਰਾਈਵੇਟ ਵਿਅਕਤੀਆਂ ਦੇ ਨਾਮ ਕਰਨ ਦੇ ਦੋਸ਼ ਵਿਚ ਸਰਦੂਲਗੜ੍ਹ ਦੇ ਨਾਇਬ ਤਹਿਸੀਲਦਾਰ...
ਪੁਲਿਸ ਤੇ ਗੈਂਗਸਟਰਾਂ ਦਰਮਿਆਨ ਮੁਕਾਬਲੇ ਵਿਚ 2 ਕਾਬੂ
. . .  about 1 hour ago
ਐਸ.ਏ.ਐਸ. ਨਗਰ, 1 ਜੂਨ-(ਜਸਬੀਰ ਸਿੰਘ ਜੱਸੀ) ਬੀਤੀ ਦੇਰ ਰਾਤ ਖਰੜ ਵਿਚ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ 40 ਲੱਖ ਰੁਪਏ ਦੀ ਲੁੱਟ ਕਰ ਕੇ ਭੱਜੇ ਗੈਂਗਸਟਰਾਂ ਦਰਮਿਆਨ ਗਹਿਗੱਚ ਮੁਕਾਬਲਾ ਹੋਇਆ, ਜਿਸ ਵਿਚ ਦੋ ਗੈਂਗਸਟਰ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਨਿਪਾਲ ਦੇ ਪ੍ਰਧਾਨ ਮੰਤਰੀ ਨਾਲ ਕਰਨਗੇ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 1 ਜੂਨ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹੈਦਰਾਬਾਦ ਹਾਊਸ ਵਿਚ ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ‘ਪ੍ਰਚੰਡ’ ਨਾਲ ਮੁਲਾਕਾਤ ਕਰਨਗੇ।ਨਿਪਾਲ ਦੇ ਪ੍ਰਧਾਨ ਮੰਤਰੀ ਭਾਰਤ ਦੇ ਚਾਰ ਦਿਨਾਂ...
ਬੀ.ਐਸ.ਐਫ. ਨੇ ਪਾਕਿਸਤਾਨੀ ਘੁਸਪੈਠੀਆ ਕੀਤਾ ਢੇਰ
. . .  about 1 hour ago
ਜੰਮੂ, 1 ਜੂਨ -ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨੇ ਅੱਜ ਤੜਕੇ ਜੰਮੂ ਅਤੇ ਕਸ਼ਮੀਰ ਦੇ ਸਾਂਬਾ ਖੇਤਰ ਵਿਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਢੇਰ ਕਰ...
19 ਕਿਲੋਗ੍ਰਾਮ ਦਾ ਗੈਰ-ਘਰੇਲੂ ਗੈਸ ਸਿਲੰਡਰ ਹੋਇਆ ਸਸਤਾ
. . .  about 1 hour ago
ਨਵੀਂ ਦਿੱਲੀ,1 ਜੂਨ-19 ਕਿਲੋਗ੍ਰਾਮ ਦੇ ਗੈਰ-ਘਰੇਲੂ ਗੈਸ ਸਿਲੰਡਰ ਦੀ ਕੀਮਤ ਅੱਜ ਤੋਂ 83.50 ਰੁਪਏ ਘੱਟ ਗਈ ਹੈ। ਦਿੱਲੀ ਚ 19 ਕਿਲੋਗ੍ਰਾਮ ਗੈਰ-ਘਰੇਲੂ ਸਿਲੰਡਰ ਦੀ ਪ੍ਰਚੂਨ ਵਿਕਰੀ ਕੀਮਤ...
5 ਨਗਰ ਸੁਧਾਰ ਟਰੱਸਟਾਂ ਅਤੇ 66 ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨ ਨਿਯੁਕਤ
. . .  about 1 hour ago
ਚੰਡੀਗੜ੍ਹ, 1 ਜੂਨ-ਪੰਜਾਬ ਸਰਕਾਰ ਵਲੋਂ 5 ਨਗਰ ਸੁਧਾਰ ਟਰੱਸਟਾਂ ਅਤੇ 66 ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨ...
ਜੂਨ 1984 ਘੱਲੂਘਾਰੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਦੀ ਯਾਦ ਮਨਾਈ
. . .  about 2 hours ago
ਅੰਮ੍ਰਿਤਸਰ, 1 ਜੂਨ (ਜਸਵੰਤ ਸਿੰਘ ਜੱਸ)-ਜੂਨ 1984 ਘੱਲੂਘਾਰੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਦੀ ਸਲਾਨਾ ਯਾਦ ਅੱਜ ਜਥੇਦਾਰ ਹਵਾਰਾ ਕਮੇਟੀ ਅਤੇ ਪੰਥਕ ਜਥੇਬੰਦੀਆਂ ਵਲੋਂ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਮਨਾਈ ਗਈ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ...
ਛੱਤੀਸਗੜ੍ਹ: ਕਾਂਗੇਰ ਵੈਲੀ ਨੈਸ਼ਨਲ ਪਾਰਕ ਵਿਚ ਦੇਖਿਆ ਗਿਆ ਦੁਰਲੱਭ ਭਾਰਤੀ ਮਾਊਸ ਡੀਅਰ
. . .  about 2 hours ago
ਜਗਦਲਪੁਰ, 1 ਜੂਨ -ਭਾਰਤੀ ਮਾਊਸ ਡੀਅਰ, ਜੋ ਕਿ ਇਕ ਦੁਰਲੱਭ ਪ੍ਰਜਾਤੀ ਹੈ, ਨੂੰ ਛੱਤੀਸਗੜ੍ਹ ਦੇ ਜਗਦਲਪੁਰ ਦੇ ਜੰਗਲੀ ਖੇਤਰ ਵਿਚ ਦੇਖਿਆ ਗਿਆ। ਭਾਰਤ ਵਿਚ ਪਾਏ ਜਾਣ ਵਾਲੇ ਹਿਰਨ ਦੀਆਂ 12 ਕਿਸਮਾਂ ਵਿਚੋਂ, ਮਾਊਸ ਡੀਅਰ ਦੁਨੀਆ ਵਿਚ ਸਭ ਤੋਂ ਛੋਟੀਆਂ...
ਸੁਡਾਨ ਯੁੱਧ:ਜੇਦਾਹ ਜੰਗਬੰਦੀ ਵਾਰਤਾ ਵਿਚ ਹਿੱਸਾ ਨਹੀਂ ਲਵੇਗੀ ਫ਼ੌਜ
. . .  about 3 hours ago
ਖਾਰਟੂਮ, 1 ਜੂਨ -ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ ਸੂਡਾਨ ਦੀ ਫ਼ੌਜ ਨੇ ਇਕ ਜੰਗਬੰਦੀ ਅਤੇ ਮਨੁੱਖਤਾਵਾਦੀ ਪਹੁੰਚ 'ਤੇ ਗੱਲਬਾਤ ਵਿਚ ਆਪਣੀ ਭਾਗੀਦਾਰੀ ਨੂੰ ਮੁਅੱਤਲ ਕਰ ਦਿੱਤਾ ਹੈ, ਜਿਸ ਨਾਲ ਸੈਂਕੜੇ ਹਜ਼ਾਰਾਂ ਲੋਕ ਬੇਘਰ...
ਜਲੰਧਰ ਚ ਸਰਬ ਪਾਰਟੀ ਮੀਟਿੰਗ ਅੱਜ
. . .  about 3 hours ago
ਜਲੰਧਰ, 1 ਜੂਨ-ਪੰਜਾਬ ਸਰਕਾਰ ਦੀਆਂ ਹੱਕ-ਸੱਚ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਅਤੇ ਦਮਨਕਾਰੀ ਨੀਤੀਆਂ ਖ਼ਿਲਾਫ਼ ਜਲੰਧਰ ਵਿਖੇ ਸਰਬ ਪਾਰਟੀ ਮੀਟਿੰਗ ਅੱਜ...
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਦਿੱਲੀ ਹਾਈਕੋਰਟ ਨੇ ਕਿਤਾਬ ਵਿਚ ਗੁਪਤ ਸੂਚਨਾਵਾਂ ਦਾ ਖ਼ੁਲਾਸਾ ਕਰਨ ਲਈ ਵੀ.ਕੇ. ਸਿੰਘ ਵਿਰੁੱਧ ਸੀ.ਬੀ.ਆਈ.ਦੇ ਕੇਸ ਨੂੰ ਰੱਦ ਕਰਨ ਤੋਂ ਕੀਤਾ ਇਨਕਾਰ
. . .  1 day ago
ਭਾਰਤ-ਚੀਨ ਸਰਹੱਦੀ ਮਾਮਲਿਆਂ 'ਤੇ ਸਲਾਹ-ਮਸ਼ਵਰੇ ਅਤੇ ਤਾਲਮੇਲ ਲਈ ਕਾਰਜ ਪ੍ਰਣਾਲੀ ਦੀ 27ਵੀਂ ਮੀਟਿੰਗ ਅੱਜ ਹੋਈ
. . .  1 day ago
ਪੁਲਿਸ ਨੇ ਸੀਆਰਪੀਐਫ ਤੇ ਝਾਰਖੰਡ ਜੈਗੁਆਰ ਨਾਲ ਇਕ ਸੰਯੁਕਤ ਆਪ੍ਰੇਸ਼ਨ ਚ ਨਕਸਲੀਆਂ ਦੁਆਰਾ ਲਗਾਏ ਗਏ ਸੱਤ ਆਈਈਡੀ ਕੀਤੇ ਬਰਾਮਦ
. . .  1 day ago
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਮਣੀਪੁਰ ਦੇ ਮੋਰੇਹ ਵਿਚ ਕੁਕੀ ਅਤੇ ਹੋਰ ਭਾਈਚਾਰਿਆਂ ਦੇ ਵਫ਼ਦ ਨਾਲ ਕੀਤੀ ਮੁਲਾਕਾਤ
. . .  1 day ago
ਜਲ ਸੈਨਾ ਦੇ ਮੁਖੀ ਐਡਮਿਰਲ ਆਰ ਹਰੀ ਕੁਮਾਰ ਨੇ ਵਿਸ਼ਾਖਾਪਟਨਮ ਵਿਖੇ ਆਯੋਜਿਤ ਸਮਾਰੋਹ ਦੌਰਾਨ ਬਹਾਦਰੀ ਤੇ ਵਿਲੱਖਣ ਸੇਵਾ ਪੁਰਸਕਾਰ ਕੀਤੇ ਪ੍ਰਦਾਨ
. . .  1 day ago
ਪੜ੍ਹੇ-ਲਿਖੇ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਮੁੱਖ ਮੰਤਰੀ ਨੇ ਅਸਤੀਫ਼ਾ ਦੇਣ ਲਈ ਕੀਤਾ ਮਜਬੂਰ - ਬਾਜਵਾ
. . .  1 day ago
ਚੰਡੀਗੜ੍ਹ ,31 ਮਈ -ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ‘ਆਪ’ ਪੰਜਾਬ ਸਭ ਤੋਂ ਗ਼ੈਰ -ਜਮਹੂਰੀ ਅਤੇ ਕੱਟੜਪੰਥੀ ਪਾਰਟੀ ਹੈ ਜਿਸ ਕੋਲ ਵੱਖੋ-ਵੱਖਰੇ ਵਿਚਾਰਾਂ ...
ਮਨੋਹਰ ਲਾਲ ਖੱਟਰ ਨੇ ਕਿਸਾਨਾਂ ਦੇ ਖ਼ਾਤਿਆਂ ਵਿਚ ਜਮਾ ਕਰਵਾਏ 181 ਕਰੋੜ ਰੁਪਏ
. . .  1 day ago
ਚੰਡੀਗੜ੍ਹ, 31 ਮਈ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮਾਰਚ-ਅਪ੍ਰੈਲ ਵਿਚ ਬੇਮੌਸਮੀ ਬਰਸਾਤ ਕਾਰਨ....
ਦੁਆਬੇ ਦਾ ਯੂਥ ਅਕਾਲੀ ਦਲ ਅਦਾਰਾ ‘ਅਜੀਤ’ ਨਾਲ ਚੱਟਾਨ ਵਾਂਗ ਖੜ੍ਹਾ -ਸੁਖਦੇਵ ਸਿੰਘ ਨਾਨਕਪੁਰ
. . .  1 day ago
ਸੁਲਤਾਨਪੁਰ ਲੋਧੀ, 31 ਮਈ (ਥਿੰਦ, ਹੈਪੀ, ਲਾਡੀ)- ਵਿਜੀਲੈਂਸ ਵਿਭਾਗ ਵਲੋਂ ਜਾਣਬੁੱਝ ਕੇ ਅਦਾਰਾ ‘ਅਜੀਤ’ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਤਲਬ ਕੀਤੇ ਜਾਣ ਨਾਲ ਸੱਚ ਦੀ ਆਵਾਜ਼ ਨੂੰ.....
ਮੁਕੇਸ਼ ਤੇ ਨੀਤਾ ਅੰਬਾਨੀ ਮੁੜ ਬਣੇ ਦਾਦਾ-ਦਾਦੀ
. . .  1 day ago
ਮਹਾਰਾਸ਼ਟਰ, 31 ਮਈ- ਆਕਾਸ਼ ਅੰਬਾਨੀ ਅਤੇ ਉਨ੍ਹਾਂ ਦੀ ਪਤਨੀ ਸ਼ਲੋਕਾ ਦੂਜੀ ਵਾਰ ਮਾਤਾ-ਪਿਤਾ ਬਣੇ ਹਨ। ਇਸ ਵਾਰ ਉਨ੍ਹਾਂ ਦੇ ਘਰ ਇਕ ਬੇਟੀ ਨੇ ਜਨਮ ਲਿਆ ਹੈ। ਦੱਸ ਦਈਏ ਕਿ ਦੋਵਾਂ ਦਾ ਇਕ ਬੇਟਾ....
ਵਿਜੀਲੈਂਸ ਵਲੋਂ ਡਾ. ਹਮਦਰਦ ਨੂੰ ਸੰਮਨ ਜਾਰੀ ਕਰਨੇ ਨਿੰਦਣਯੋਗ – ਰੂਬੀ ਸੋਢੀ
. . .  1 day ago
ਹਰਿਆਣਾ, 31 ਮਈ (ਹਰਮੇਲ ਸਿੰਘ ਖੱਖ)- ਸੂਬੇ ਦੀ ਮਾਨ ਵਲੋਂ ਆਪਣੀਆਂ ਨਕਾਮੀਆਂ ਛਪਾਉਣ ਤੇ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਤੋਂ ਪਾਸਾ ਵੱਟਿਆ ਜਾ ਰਿਹਾ ਹੈ ਪਰ ਨੂੰ ਉਜਾਗਰ ਕਰਨ ਵਾਲੇ ਅਦਾਰਾ.....
ਪੰਜਾਬ ਪੁਲਿਸ ਨੇ ‘ਓ. ਪੀ. ਐਸ. ਕਲੀਨ’ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਸ਼ੁਰੂ ਕੀਤੀ ਵੱਡੀ ਕਾਰਵਾਈ
. . .  1 day ago
ਚੰਡੀਗੜ੍ਹ, 31 ਮਈ- ਪੰਜਾਬ ਪੁਲਿਸ ਨੇ ਨਸ਼ਿਆਂ ਦੀ ਤਸਕਰੀ ਵਿਚ ਸ਼ਾਮਿਲ ਵਿਅਕਤੀਆਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਦੇ ਉਦੇਸ਼ ਨਾਲ ਰਾਜ ਵਿਆਪੀ ਮੁਹਿੰਮ ‘ਓ.ਪੀ.ਐਸ. ਕਲੀਨ’ ਸ਼ੁਰੂ.....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 14 ਮਾਘ ਸੰਮਤ 554

ਬਠਿੰਡਾ

ਬਠਿੰਡਾ 'ਚ ਵੱਖ-ਵੱਖ ਥਾਈਾ ਗਣਤੰਤਰ ਦਿਵਸ ਦੀਆਂ ਰੌਣਕਾਂ

ਬਠਿੰਡਾ, 27 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਭਾਰਤ ਦਾ 74ਵਾਂ ਗਣਤੰਤਰ ਦਿਵਸ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਦੇ ਜੋਸ਼ ਨਾਲ ਮਨਾਇਆ ਗਿਆ | ਇਸ ਮੌਕੇ ਵਾਈਸ-ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਯੂਨੀਵਰਸਿਟੀ ਕੈਂਪਸ ਵਿਖੇ ਭਾਰਤ ਦਾ ਰਾਸ਼ਟਰੀ ਝੰਡਾ ਅਤੇ ਯੂਨੀਵਰਸਿਟੀ ਦਾ ਝੰਡਾ ਲਹਿਰਾਇਆ | ਝੰਡਾ ਲਹਿਰਾਉਣ ਦੀ ਰਸਮ ਅਤੇ ਪਰੇਡ ਦਾ ਨਿਰੀਖਣ ਕਰਨ ਉਪਰੰਤ ਵਾਇਸ-ਚਾਂਸਲਰ ਪ੍ਰੋ: ਤਿਵਾਰੀ ਨੇ ਸਾਰਿਆਂ ਨੂੰ ਗਣਤੰਤਰ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ | ਇਸ ਮੌਕੇ 'ਤੇ ਯੂਨੀਵਰਸਿਟੀ ਦੀ ਪਹਿਲੀ ਮਹਿਲਾ ਕਰੂਣਾ ਤਿਵਾਰੀ ਅਤੇ ਪਿੰਡ ਘੁੱਦਾ ਨਿਵਾਸ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ | ਆਪਣੇ ਪ੍ਰਧਾਨਗੀ ਭਾਸ਼ਣ ਵਿਚ ਵਾਇਸ-ਚਾਂਸਲਰ ਪ੍ਰੋ. ਤਿਵਾਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਾਡਾ ਸੰਵਿਧਾਨ ਇਕ ਪਵਿੱਤਰ ਦਸਤਾਵੇਜ਼ ਹੈ ਜਿਸ ਦੀ ਪਾਲਣਾ ਹਰ ਨਾਗਰਿਕ ਲਈ ਲਾਜ਼ਮੀ ਹੈ | ਸਾਡਾ ਸੰਵਿਧਾਨ ਭਾਰਤ ਵਿਚ ਸਮਾਜ ਦੇ ਹਰ ਵਰਗ ਦੇ ਸਮਾਵੇਸ਼ੀ ਵਿਕਾਸ ਦਾ ਰਾਹ ਪੱਧਰਾ ਕਰਦਾ ਹੈ | ਪ੍ਰੋ. ਤਿਵਾਰੀ ਨੇ ਕਿਹਾ ਕਿ ਪੰਜਾਬੀਆਂ ਨੇ ਜੀਵਨ ਦੇ ਵੱਖ-ਵੱਖ ਖੇਤਰਾਂ ਵਿਚ ਹਮੇਸ਼ਾ ਨਵੇਂ ਮਾਪਦੰਡ ਸਥਾਪਤ ਕੀਤੇ ਹਨ ਅਤੇ ਇਸ ਸਾਲ ਭਾਰਤ ਸਰਕਾਰ ਨੇ ਸਾਹਿਤ ਅਤੇ ਸਿੱਖਿਆ ਦੇ ਖੇਤਰ ਵਿਚ ਦੋ ਪੰਜਾਬੀਆਂ ਨੂੰ ਪਦਮ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਹੈ | ਉਨ੍ਹਾਂ ਨੇ ਯੂਨੀਵਰਸਿਟੀ ਦੇ ਸਕੂਲ ਬੋਰਡ ਦੇ ਮੈਂਬਰ ਪ੍ਰੋ: ਕਪਿਲ ਕਪੂਰ ਨੂੰ ਪਦਮ ਭੂਸ਼ਣ ਪੁਰਸਕਾਰ ਅਤੇ ਰਤਨ ਸਿੰਘ ਜੱਗੀ ਨੂੰ ਪਦਮ ਸ਼੍ਰੀ ਪੁਰਸਕਾਰ ਪ੍ਰਾਪਤ ਕਰਨ 'ਤੇ ਵਧਾਈ ਦਿੱਤੀ | ਇਸ ਮੌਕੇ ਡੀਨ ਇੰਚਾਰਜ ਅਕਾਦਮਿਕ ਪ੍ਰੋ: ਆਰ. ਕੇ. ਵੁਸਰਿਕਾ, ਡੀਨ ਵਿਦਿਆਰਥੀ ਭਲਾਈ ਪ੍ਰੋ: ਵੀ. ਕੇ. ਗਰਗ, ਡਾਇਰੈਕਟਰ, ਖੋਜ ਅਤੇ ਵਿਕਾਸ ਸੈੱਲ ਪ੍ਰੋ ਅੰਜਨਾ ਮੁਨਸ਼ੀ, ਆਈਕਿਊਏਸੀ ਦੇ ਡਾਇਰੈਕਟਰ ਪ੍ਰੋ: ਮੋਨੀਸ਼ਾ ਧੀਮਾਨ, ਵੱਖ-ਵੱਖ ਸਕੂਲਾਂ ਦੇ ਡੀਨ ਅਤੇ ਵਿਭਾਗ ਦੇ ਮੁੱਖੀ ਹਾਜ਼ਰ ਸਨ | ਇਸ ਪ੍ਰੋਗਰਾਮ ਵਿਚ ਯੂਨੀਵਰਸਿਟੀ ਦੇ ਅਧਿਕਾਰੀਆਂ, ਅਧਿਆਪਕਾਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ |
ਰਾਮਪੁਰਾ ਫੂਲ ਵਿਖੇ ਐੱਸ. ਡੀ. ਐਮ. ਫੂਲ ਓਮ ਪ੍ਰਕਾਸ਼ ਨੇ ਕੌਮੀ ਝੰਡਾ ਲਹਿਰਾਇਆ
ਰਾਮਪੁਰਾ ਫੂਲ, (ਹੇਮੰਤ ਕੁਮਾਰ ਸ਼ਰਮਾ)- ਸਥਾਨਕ ਨਵੀ ਅਨਾਜ ਮੰਡੀ ਵਿਖੇ ਦੇਸ਼ ਦਾ 74ਵਾਂ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮÏਕੇ ਪ੍ਰੋਗਰਾਮ ਦੀ ਸ਼ੁਰੂਆਤ ਐੱਸ.ਡੀ.ਐਮ ਫੂਲ ਓਮ ਪ੍ਰਕਾਸ਼ ਨੇ ਰਾਸ਼ਟਰੀ ਝੰਡਾ ਲਹਿਰਾ ਕੇ ਕੀਤੀ | ਇਸ ਉਪਰੰਤ ਰਾਸ਼ਟਰੀ ਗੀਤ ਅਤੇ ਮਾਰਚ ਪਾਸਟ ਨਾਲ ਸਲਾਮੀ ਲਈ ਗਈ | ਐਸਡੀਐਮ ਓਮ ਪ੍ਰਕਾਸ਼ ਨੇ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਸ਼ਹਿਰ ਨਿਵਾਸੀਆਂ ਨੂੰ ਭਾਰਤੀ ਗਣਤੰਤਰ ਦੇ ਨਿਯਮਾਂ ਅਤੇ ਸੰਵਿਧਾਨ ਦੀ ਪਾਲਣਾ ਕਰਨ ਦੀ ਅਪੀਲ ਕੀਤੀ | ਇਸ ਮÏਕੇ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਨੂੰ ਯਾਦ ਕੀਤਾ ਗਿਆ | ਪ੍ਰੋਗਰਾਮ ਦੇ ਅੰਤ ਵਿੱਚ ਵੱਖ-ਵੱਖ ਖੇਤਰਾਂ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਅਕਤੀਆਂ, ਕਰਮਚਾਰੀਆਂ, ਸਮਾਜ ਸੇਵੀ ਸੰਸਥਾਵਾਂ, ਹੋਣਹਾਰ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮÏਕੇ ਡੀਐਸਪੀ ਫੂਲ ਆਸ਼ਵੰਤ ਸਿੰਘ, ਸੈਸ਼ਨ ਜੱਜ ਮੀਨਾਕਸ਼ੀ ਗੁਪਤਾ, ਦਲੀਪ ਕੁਮਾਰ, ਵਿਧਾਇਕ ਬਲਕਾਰ ਸਿੰਘ ਸਿੱਧੂ ਦੇ ਨਿੱਜੀ ਸਹਾਇਕ ਸੀਰਾ ਮੱਲੂਆਣਾ, ਆਪ ਪਾਰਟੀ ਦੇ ਆਗੂ ਨਰੇਸ਼ ਕੁਮਾਰ ਬਿੱਟੂ, ਮਨੋਜ ਮੁੰਨਾ, ਰÏਬੀ ਬਰਾੜ ਇੰਦਰਜੀਤ ਬਾਵਾ, ਟਰੱਕ ਯੂਨੀਅਨ ਰਾਮਪੁਰਾ ਫੂਲ ਦੇ ਪ੍ਰਧਾਨ ਸਤਵਿੰਦਰ ਸਿੰਘ ਪੰਮਾ, ਐਸਐਮਓ ਡਾ. ਹਰਵਿੰਦਰ ਸਿੰਘ, ਡਾ: ਆਸ਼ੀਸ਼ ਬਜਾਜ, ਡਾ: ਸੁਮਿਤ ਮਿੱਤਲ, ਫੂਡ ਸਪਲਾਈ ਇੰਸਪੈਕਟਰ ਅਰੁਣ ਕੁਮਾਰ, ਸਮਾਜ ਸੇਵੀ ਮਨੋਹਰ ਸਿੰਘ ਤੋ ਇਲਾਵਾ ਸ਼ਹਿਰ ਨਿਵਾਸੀ ਹਾਜ਼ਰ ਸਨ |
ਨਗਰ ਕੌਂਸਲ ਪ੍ਰਧਾਨ ਕਿ੍ਸ਼ਨ ਕੁਮਾਰ ਕਾਲਾ ਨੇ ਤਿਰੰਗਾ ਲਹਿਰਾਇਆ
ਰਾਮਾਂ ਮੰਡੀ, (ਤਰਸੇਮ ਸਿੰਗਲਾ, ਅਮਰਜੀਤ ਲਹਿਰੀ)- ਗਣਤੰਤਰ ਦਿਵਸ ਦੀ ਸਾਲਾਨਾ ਵਰ੍ਹੇਗੰਢ 'ਤੇ ਸਥਾਨਕ ਨਗਰ ਕੌਂਸਲ ਦਫਤਰ ਵਿਖੇ ਕੌਂਸਲ ਪ੍ਰਧਾਨ ਕਿ੍ਸ਼ਨ ਕੁਮਾਰ ਕਾਲਾ ਨੇ ਕੌਮੀ ਝੰਡਾ ਲਹਿਰਾਇਆ ਅਤੇ ਪੁਲਿਸ ਤੋਂ ਪਰੇਡ ਦੀ ਸਲਾਮੀ ਲਈ | ਇਸ ਮੌਕੇ ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਨੇ ਰਾਸ਼ਟਰੀ ਗੀਤ ਗਾਇਆ | ਹਾਜਰ ਸ਼ਹਿਰ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦੇ ਹੋਏ ਪ੍ਰਧਾਨ ਕਿ੍ਸ਼ਨ ਕੁਮਾਰ ਕਾਲਾ ਨੇ ਕਿਹਾ ਕਿ ਨਗਰ ਕੌਂਸਲ ਸ਼ਹਿਰ ਦੇ ਵਿਕਾਸ ਲਈ ਵਚਨਬੱਧ ਹੈ | ਇਸ ਮੌਕੇ ਮੀਤ ਪ੍ਰਧਾਨ ਸਰਬਜੀਤ ਸਿੰਘ ਢਿੱਲੋਂ, ਨਗਰ ਕੌਂਸਲ ਦਾ ਸਟਾਰ, ਸਮੂਹ ਐਮ.ਸੀ. ਤੋਂ ਇਲਾਵਾ ਰਮੇਸ਼ ਕੁਮਾਰ ਰਾਮਾਂ, ਗੋਲਡੀ ਮਹੇਸ਼ਵਰੀ, ਅਸ਼ੋਕ ਕੁਮਾਰ ਸਿੰਗਲਾ ਸ਼ਹਿਰੀ ਪ੍ਰਧਾਨ ਕਾਂਗਰਸ, ਅਸ਼ੋਕ ਕੁਮਾਰ ਸਿੰਗਲਾ ਸ਼ਹਿਰੀ ਪ੍ਰਧਾਨ ਕਾਂਗਰਸ, ਵਿਜੇ ਲਹਿਰੀ ਪ੍ਰਧਾਨ ਆੜਤੀ ਐਸੋਸੀਏਸ਼ਨ, ਓਮ ਪ੍ਰਕਾਸ਼ ਨਿੱਕਾ ਠੇਕੇਦਾਰ, ਦੀਦਾਰ ਸਿੰਘ ਮੱਕੜ ਪ੍ਰਧਾਨ ਗੁਰਦੁਆਰਾ ਸਿੰਘ ਸਭਾ, ਵਰਿੰਦਰ ਵੀਰ ਸਾਬਕਾ ਐਮ.ਸੀ., ਪ੍ਰਧਾਨ ਅਮਰਜੀਤ ਸੁਖਲੱਧੀ, ਤਰਸੇਮ ਨਾਗਰ, ਮਨੋਜ ਖੰਨਾ, ਰਵਿੰਦਰ ਕੁਮਾਰ ਪੱਟੀ ਉਦਯੋਗਪਤੀ ਆਦਿ ਵਿਸ਼ੇਸ਼ ਤੌਰ 'ਤੇ ਹਾਜਰ ਸਨ |
ਗੁਰੁ ਰਾਮਦਾਸ ਪਬਲਿਕ ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ
ਲਹਿਰਾ ਮੁਹੱਬਤ, (ਸੁਖਪਾਲ ਸਿੰਘ ਸੁੱਖੀ)- ਗੁਰੂ ਰਾਮਦਾਸ ਪਬਲਿਕ ਸਕੂਲ ਲਹਿਰਾ ਮੁਹੱਬਤ ਵਲੋਂ ਗਣਤੰਤਰ ਦਿਵਸ ਅਤੇ ਬਸੰਤ ਪੰਚਮੀ ਦੇ ਸਮਾਗਮ ਧੂਮ-ਧਾਮ ਨਾਲ ਮਨਾਇਆ ¢ ਜਿਸ ਵਿੱਚ ਬੱਚਿਆਂ ਵਲੋਂ ਪਰੇਡ ਕਰਨ ਤੋਂ ਬਾਅਦ ਸਕੂਲ ਦੀ ਮੈਨੇਜਮੈਂਟ ਕਮੇਟੀ ਅਤੇ ਸਕੂਲ ਦੇ ਪਿ੍ੰਸੀਪਲ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ¢ ਬੱਚਿਆਂ ਵਲੋਂ ਰੰਗਾਂ ਰੰਗ ਪ੍ਰੋਗਰਾਮ ਦਾ ਅਗਾਜ਼ ਕੀਤਾ ਗਿਆ¢ਇਸ ਦÏਰਾਨ ਰਾਸ਼ਟਰੀ ਸੰਵਿਧਾਨ ਨਾਲ ਸਬੰਧਿਤ ਇਕ ਬਹੁਤ ਹੀ ਖੂਬਸੂਰਤ ਨਾਟਕ ਪੇਸ਼ ਕੀਤਾ ਗਿਆ ¢ ਦੇਸ਼ ਦੇ ਰਾਸ਼ਟਰੀ ਸੰਵਿਧਾਨ ਲਾਗੂ ਕਰਨ ਅਤੇ ਦੇਸ਼ ਦੇ ਨਾਗਰਿਕਾਂ ਨੂੰ ਮÏਲਿਕ ਅਧਿਕਾਰ ਮਿਲਣ ਦਾ ਸੁਨੇਹਾ ਦਿੱਤਾ ਗਿਆ ਤੇ ਨਰਸਰੀ ਜਮਾਤ ਤੋਂ ਚÏਥੀ ਜਮਾਤ ਤੱਕ ਦੇ ਬੱਚਿਆਂ ਨੇ ਡਾਂਸ ਪੇਸ਼ ਕੀਤਾ ¢ ਜਿਸ ਵਿਚ ਗਿੱਧਾ ਭੰਗੜਾ ਅਤੇ ਬਸੰਤ ਪੰਚਮੀ ਨਾਲ ਸਬੰਧਿਤ ਪ੍ਰੋਗਰਾਮ ਪੇਸ਼ ਕੀਤਾ ¢ ਸਕੂਲ ਪਿ੍ੰਸੀਪਲ ਸਮੇਤ ਪ੍ਰਬੰਧਕ ਡਾ. ਗਜੇਂਦਰਾ ਸ਼ੇਖਾਵਤ ਨੇ ਬੱਚਿਆਂ ਨੂੰ ਗਣਤੰਤਰ ਦਿਵਸ ਅਤੇ ਬਸੰਤ ਪੰਚਮੀ ਦੀ ਮੁਬਾਰਕਬਾਦ ਦਿੰਦੇ ਹੋਏ ਦੇਸ਼ ਦੇ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ ¢
ਸਰਕਾਰੀ ਪ੍ਰਾਇਮਰੀ ਸਕੂਲ ਗੋਨਿਆਣਾ ਖੁਰਦ ਵਿਖੇ 74ਵਾਂ ਗਣਤੰਤਰ ਦਿਵਸ ਮਨਾਇਆ
ਗੋਨਿਆਣਾ, (ਲਛਮਣ ਦਾਸ ਗਰਗ)- ਸਰਕਾਰੀ ਪ੍ਰਾਇਮਰੀ ਸਕੂਲ ਗੋਨਿਆਣਾ ਖੁਰਦ ਵਿਖੇ 74ਵਾਂ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੀ ਮੁੱਖ ਅਧਿਆਪਕਾ ਕਿਰਨ ਬਾਲਾ ਅਤੇ ਅਧਿਆਪਕਾਂ ਨਰਿੰਦਰਪਾਲ ਭੰਡਾਰੀ ਨੇ ਬੱਚਿਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਭਾਰਤੀ ਸੰਵਿਧਾਨ ਦੀ ਪਾਲਣਾ ਕਰਨੀ ਚਾਹੀਦੀ ਹੈ | ਕਾਨੂੰਨਾਂ ਦੀ ਪਾਲਣਾ ਕਰਦੇ ਹੋਏ ਅਸੀਂ ਅਸਲ ਆਜ਼ਾਦੀ ਦਾ ਆਨੰਦ ਮਾਣ ਸਕਦੇ ਹਾਂ | ਇਸ ਸਮੇਂ ਅਧਿਆਪਕਾਂ ਅਤੇ ਬੱਚਿਆਂ ਵਲੋਂ ਝੰਡੇ ਦੀ ਰਸਮ ਅਦਾ ਕੀਤੀ ਗਈ | ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਬੱਚਿਆਂ ਵਲੋਂ ਦੇਸ਼ ਭਗਤੀ ਦੇ ਗੀਤ, ਕੋਰੀਓਗ੍ਰਾਫ਼ੀ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ਇਸ ਸਮੇਂ ਅਧਿਆਪਕਾ ਹਰਮੀਤ ਸਿੰਘ ਅਤੇ ਸਰਬਜੀਤ ਸਿੰਘ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ | ਇਸ ਸਮੇਂ ਅਧਿਆਪਕ ਨਿਰਮਲਜੀਤ ਕੌਰ, ਰੇਖਾ ਰਾਣੀ, ਰਣਜੀਤ ਕੌਰ ਅਤੇ ਸਮੂਹ ਪਿੰਡ ਦੇ ਪਤਵੰਤੇ ਸੱਜਣ ਅਤੇ ਕਮੇਟੀ ਮੈਂਬਰ ਹਾਜ਼ਰ ਸਨ | ਇਸ ਤੋਂ ਇਲਾਵਾ ਸਥਾਨਕ ਨਗਰ ਕੌਂਸਲ ਦੇ ਦਫ਼ਤਰ ਵਿਖੇ ਕੌਂਸਲ ਪ੍ਰਧਾਨ ਕਸ਼ਮੀਰੀ ਲਾਲ ਨੇ ਝੰਡਾ ਲਹਿਰਾਇਆ | ਇਲਾਕੇ ਵਿਚ ਅਨੇਕਾਂ ਥਾਵਾਂ 'ਤੇ ਗਣਤੰਤਰ ਦਿਵਸ ਮਨਾਉਣ ਦੀਆਂ ਖ਼ਬਰਾਂ ਪ੍ਰਾਪਤ ਹੋਈਆਂ |
ਸ. ਪ੍ਰਾ. ਸਕੂਲ ਲਹਿਰਾ ਮੁਹੱਬਤ 'ਚ ਗਣਤੰਤਰ ਦਿਵਸ ਮਨਾਇਆ
ਲਹਿਰਾ ਮੁਹੱਬਤ, (ਭੀਮ ਸੈਨ ਹਦਵਾਰੀਆ)- ਸਰਕਾਰੀ ਪ੍ਰਾਇਮਰੀ ਸਕੂਲ ਲਹਿਰਾ ਮੁਹੱਬਤ ਵਿਖੇ ਮਨਾਏ ਗਏ ਗਣਤੰਤਰ ਦਿਵਸ ਦੌਰਾਨ ਦੇਸ਼ ਭਗਤੀ 'ਤੇ ਆਧਾਰਿਤ ਕਰਵਾਈਆਂ ਵੱਖ-ਵੱਖ ਗਤੀਵਿਧੀਆਂ ਅਤੇ ਰੰਗਾ-ਰੰਗ ਪ੍ਰੋਗਰਾਮ ਤਹਿਤ ਕਵਿਤਾ ਗਾਇਣ, ਦੇਸ਼ ਭਗਤੀ ਦੇ ਗੀਤ, ਲੋਕ-ਨਾਚ, ਪੇਟਿੰਗ ਅਤੇ ਰੰਗੋਲੀ ਆਦਿ ਵਿੱਚ ਬੱਚਿਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ | 'ਰੰਗੋਲੀ' 'ਚ ਤਹਿਜੀਬ, 'ਪੇਟਿੰਗ' 'ਚ ਪੁਲਕਿਤ ਸੈਨ ਤੇ ਆਯੂਸ਼ ਕੁਮਾਰ, 'ਕਵਿਤਾ' 'ਚ ਸਾਕਸ਼ੀ ਤੇ ਨਿਰਮਲ, 'ਗੀਤ ਗਾਇਣ' 'ਚ ਕੰਚਨ ਅਤੇ 'ਲੋਕ-ਨਾਚ' 'ਚ ਲਵਲੀਨ ਕੌਰ ਐਂਡ ਪਾਰਟੀ ਆਦਿ ਬੱਚਿਆਂ ਵੱਲੋਂ ਭਾਗ ਲਿਆ ਗਿਆ | ਇਸ ਮੌਕੇ ਸਟਾਫ 'ਚੋਂ ਸ੍ਰੀਮਤੀ ਵੀਰਪਾਲ ਕੌਰ, ਵਰਿੰਦਰਪਾਲ ਕੌਰ, ਹਰਵਿੰਦਰ ਸਿੰਘ, ਗੁਰਿੰਦਰ ਕੌਰ, ਜਸਵੀਰ ਕੌਰ, ਵਿਕਾਸ, ਰਾਣੀ ਕੌਰ ਅਤੇ ਕੁਲਵਿੰਦਰ ਕੌਰ ਹਾਜ਼ਰ ਸਨ |
ਭਾਈ ਰੂਪ ਚੰਦ ਸੈਕੰਡਰੀ ਪਬਲਿਕ ਸਕੂਲ ਭਾਈਰੂਪਾ ਵਿਖੇ ਉਤਸ਼ਾਹ ਨਾਲ ਮਨਾਇਆ ਗਣਤੰਤਰ ਦਿਵਸ
ਭਾਈਰੂਪਾ, (ਵਰਿੰਦਰ ਲੱਕੀ)- ਇਲਾਕੇ ਦੀ ਪੁਰਾਣੀ ਤੇ ਨਾਮਵਾਰ ਸਿੱਖਿਆ ਸੰਸਥਾ ਭਾਈ ਰੂਪ ਚੰਦ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਭਾਈਰੂਪਾ ਵਿਖੇ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਪ੍ਰੋਗਰਾਮ 'ਚ ਸਰਵ ਹਿੱਤਕਾਰੀ ਵਿੱਦਿਆ ਮੰਦਰ ਬਰਨਾਲਾ ਦੇ ਪਿ੍ੰਸੀਪਲ ਡਾਕਟਰ ਸੰਦੀਪ ਚੰਦੇਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਸਮਾਗਮ 'ਚ ਸਕੂਲ ਦੇ ਚਾਰੋਂ ਹਾਊਸਾਂ ਦੇ ਵਿਦਿਆਰਥੀਆਂ ਦੁਆਰਾ ਪਰੇਡ ਮਾਰਚ ਕੀਤਾ ਗਿਆ, ਜਿਸ ਦੀ ਅਗਵਾਈ ਹਾਊਸ ਕੈਪਟਨ ਦੁਆਰਾ ਕੀਤੀ ਗਈ | ਉਪਰੰਤ ਸਕੂਲ ਦੇ ਵਿਦਿਆਰਥੀਆਂ ਦੁਆਰਾ ਇਕ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਦਿੱਤੀ ਗਈ ਜਿਸ 'ਚ ਵਿਦਿਆਰਥੀਆਂ ਦੁਆਰਾ ਗਣਤੰਤਰ ਦਿਵਸ ਤੇ ਅੰਗਰੇਜ਼ੀ ਤੇ ਹਿੰਦੀ ਭਾਸ਼ਾਵਾਂ 'ਚ ਭਾਸ਼ਣ ਦਿੱਤੇ ਗਏ | ਪਹਿਲੀ ਜਮਾਤ ਦੀਆਂ ਵਿਦਿਆਰਥਣਾਂ ਦੁਆਰਾ ਬਹੁਤ ਹੀ ਖੂਬਸੂਰਤ ਡਾਂਸ ਤੇ ਦੂਸਰੀ ਜਮਾਤ ਦੇ ਵਿਦਿਆਰਥੀਆਂ ਦੁਆਰਾ ਕਵਿਤਾ ਪੇਸ਼ ਕੀਤੀ ਗਈ | ਸਕੂਲ ਵਿਦਿਆਰਥਣਾਂ ਵਲੋਂ ਅੰਤ 'ਚ ਗਿੱਧੇ ਦੀ ਪੇਸ਼ਕਾਰੀ ਕੀਤੀ ਗਈ | ਸਕੂਲ ਦੇ ਪਿ੍ੰਸੀਪਲ ਅਰਵਿੰਦ ਕੁਮਾਰ ਸ਼ਰਮਾ ਦੁਆਰਾ ਬੱਚਿਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਇਸ ਦਿਨ ਦੀ ਅਹਿਮੀਅਤ 'ਤੇ ਵੀ ਚਾਨਣਾ ਪਾਇਆ ਗਿਆ | ਸਮਾਗਮ ਦੇ ਅੰਤ 'ਚ ਰਾਸ਼ਟਰੀ ਗੀਤ ਗਾ ਕੇ ਪ੍ਰੋਗਰਾਮ ਦੀ ਸਮਾਪਤੀ ਕੀਤੀ ਗਈ |
ਸੇਂਟ ਜ਼ੇਵੀਅਰਜ਼ ਕਨਵੈਂਟ ਸਕੂਲ ਪਿੰਡ ਜੱਜਲ ਵਿਖੇ ਗਣਤੰਤਰ ਦਿਵਸ ਮਨਾਇਆ
ਰਾਮਾਂ ਮੰਡੀ, (ਤਰਸੇਮ ਸਿੰਗਲਾ)- ਸੇਂਟ ਜ਼ੇਵੀਅਰਜ਼ ਕਨਵੈਂਟ ਸਕੂਲ ਪਿੰਡ ਜੱਜਲ ਵਿਖੇ ਗਣਤੰਤਰ ਦਿਵਸ 'ਤੇ ਪਿ੍ੰਸੀਪਲ ਨੀਤਿਸ਼ ਸੋਢੀ, ਐਮ. ਡੀ. ਭੁਪਿੰਦਰ ਸਿੰਘ, ਅਗਜ਼ੈਕਟਿਵ ਮੈਂਬਰ ਜੈਪਾਲ ਗਰਗ ਅਤੇ ਮਮਤਾ ਗਰਗ ਨੇ ਤਿਰੰਗਾ ਲਹਿਰਾਇਆ ਉਪਰੰਤ ਪੈਰਾਮਿਲਟਰੀ ਫੋਰਸ ਦੀ ਵਰਦੀ ਵਿਚ ਸਜੀਆਂ ਵਿਦਿਆਰਥਣਾਂ ਤੋਂ ਪਰੇਡ ਦੀ ਸਲਾਮੀ ਲਈ | ਇਸ ਮੌਕੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਨਾਲ ਸਬੰਧਿਤ ਪ੍ਰੋਗਰਾਮ ਪੇਸ਼ ਕੀਤਾ ਗਿਆ | ਪ੍ਰੋਗਰਾਮ ਦਾ ਆਗਾਜ਼ ਪਿ੍ੰਸੀਪਲ ਨੀਤਿਸ਼ ਸੋਢੀ, ਮੈਨੇਜਮੈਂਟ ਡਾਇਰੈਕਟਰ ਭੁਪਿੰਦਰ ਸਿੰਘ, ਮੈਨੇਜਮੈਂਟ ਮੈਂਬਰ ਜੈਪਾਲ ਗਰਗ ਅਤੇ ਮਮਤਾ ਗਰਗ ਵਲੋਂ ਤਿਰੰਗਾ ਲਹਿਰਾ ਕੇ ਕੀਤਾ ਗਿਆ | ਸਮਾਗਮ ਦੇ ਅੰਤ ਵਿਚ ਪਿ੍ੰਸੀਪਲ ਨੇ ਸਭ ਨੂੰ 74ਵੇਂ ਗਣਤੰਤਰ ਦਿਵਸ ਦੀ ਵਧਾਈ ਦਿੱਤੀ |
ਮਾਊਾਟ ਲਿਟਰਾ ਜ਼ੀ ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ
ਲਹਿਰਾ ਮੁਹੱਬਤ, (ਸੁਖਪਾਲ ਸਿੰਘ ਸੁੱਖੀ)-ਮਾਊਾਟ ਲਿਟਰਾ ਜ਼ੀ ਸਕੂਲ ਲਹਿਰਾ ਧੂਰਕੋਟ ਵਿੱਚ 74ਵਾਂ ਗਣਤੰਤਰ ਦਿਵਸ ਮਾਨਇਆ ਗਿਆ ¢ ਇਸ ਦÏਰਾਨ ਸਕੂਲ ਵਿੱਚ ਬੱਚਿਆਂ ਲਈ ਗਣਤੰਤਰ ਦਿਵਸ ਨਾਲ ਸਬੰਧਤ ਗਤੀਵਿਧੀਆਂ ਕਰਵਾਈਆਂ ਗਈਆਂ ¢ ਜਿਸ ਵਿੱਚ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ਗਣਤੰਤਰ ਦਿਵਸ ਨਾਲ ਸਬੰਧਤ ਭਾਸ਼ਣ ਪੇਸ਼ ਕੀਤੇ ¢ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਦੇਸ਼ ਪ੍ਰਤੀ ਆਪਣੇ ਉਤਸ਼ਾਹ ਦਾ ਪ੍ਰਗਟਾਵਾ ਕੀਤਾ ¢ ਇਸ ਦਿਨ ਨਾਲ ਸਬੰਧਤ ਇਕ ਵਿਸ਼ੇਸ਼ ਅਸੈਬਲੀ ਵੀ ਕੀਤੀ ਗਈ ¢ ਜਿਸ ਵਿਚ ਬੱਚਿਆਂ ਨੇ ਭਾਸ਼ਣ ਅਤੇ ਕਵਿਤਾ ਪੇਸ਼ ਕੀਤੀ ¢ ਇਸ ਦਿਨ ਨੂੰ ਹੋਰ ਵੀ ਖੂਬਸੂਰਤ ਬਣਾਉਣ ਲਈ ਦੇਸ਼ ਭਗਤੀ 'ਤੇ ਆਧਾਰਿਤ ਗੀਤ ਅਤੇ ਡਾਂਸ ਵੀ ਪੇਸ਼ ਕੀਤਾ ¢ ਇਸ ਮÏਕੇ ਸਕੂਲ ਦੇ ਚੇਅਰਮੈਨ ਭੂਸ਼ਨ ਬਾਂਸਲ ਨੇ ਝੰਡਾ ਲਹਿਰਾਇਆ ਤੇ ਪ੍ਰਧਾਨ ਗਗਨ ਬਾਂਸਲ, ਜਨਰਲ ਸੈਕਰੇਟਰੀ ਸ਼੍ਰੀਮਤੀ ਨਮਿਤਾ ਬਾਂਸਲ ਤੇ ਸਕੂਲ ਪਿ੍ੰਸੀਪਲ ਸ਼੍ਰੀਮਤੀ ਗੀਤਾ ਪਿੱਲੇ ਨੇ ਗਣਤੰਤਰ ਦਿਵਸ ਦੀ ਵਧਾਈ ਦਿੱਤੀ ¢
ਸਰਕਾਰੀ ਸੈਕੰਡਰੀ ਸਕੂਲ ਲਹਿਰਾ ਮੁਹੱਬਤ ਵਿਖੇ ਮਨਾਇਆ ਗਣਤੰਤਰ ਦਿਵਸ
ਲਹਿਰਾ ਮੁਹੱਬਤ, (ਭੀਮ ਸੈਨ ਹਦਵਾਰੀਆ) ਸਰਕਾਰੀ ਸੈਕੰਡਰੀ ਸਕੂਲ ਲਹਿਰਾ ਮੁਹੱਬਤ ਵਿਖੇ ਅਸਿਸਟੈਂਟ ਡਾਇਰੈਕਟਰ ਕੁਲਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਪਿ੍ੰਸੀਪਲ ਨਵਨੀਤ ਕੁਮਾਰ ਦੀ ਅਗਵਾਈ ਹੇਠ ਸਕੂਲ ਦੇ ਕੌਮੀ ਸੇਵਾ ਯੋਜਨਾ ਦੇ ਪੋ੍ਰਗਰਾਮ ਅਫਸਰ ਰਾਜਿੰਦਰ ਸਿੰਘ ਵੱਲੋਂ ਗਣਤੰਤਰ ਦਿਵਸ ਸਮਾਗਮ ਦਾ ਆਯੋਜਨ ਸਕੂਲ ਦੇ ਡੀ. ਪੀ. ਜਗਮੋਹਨ ਸਿੰਘ ਅਤੇ ਸਮੂਹ ਸਟਾਫ ਦੇ ਸਹਿਯੋਗ ਨਾਲ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਮੌਕੇ ਪਿੰ੍ਰਸੀਪਲ ਨਵਨੀਤ ਕੁਮਾਰ ਅਤੇ ਸਟਾਫ ਨੇ ਕੌਮੀ ਝੰਡਾ ਲਹਿਰਾਇਆ | ਵਿਦਿਆਰਥੀਆਂ ਨੇੇ ਦੇਸ਼ ਭਗਤੀ ਨਾਲ ਸਬੰਧਿਤ ਸ਼ਾਨਦਾਰ ਰੰਗਾ-ਰੰਗ ਪ੍ਰੋਗਾਰਮ ਪੇਸ਼ ਕਰਦਿਆਂ ਗੀਤਾਂ ਅਤੇ ਗਿੱਧਾ ਆਦਿ ਵੰਨਗੀਆਂ ਰਾਹੀਂ ਵਾਹ-ਵਾਹ ਕਰਵਾਈ | ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਇਨਾਮ ਵੰਡੇ ਗਏ | ਬੱਚਿਆਂ ਲਈ ਰਿਫ਼ਰੈਸਮੈਂਟ ਦਾ ਪ੍ਰਬੰਧ ਵੀ ਕੀਤਾ ਗਿਆ | ਸਟੇਜ ਸੰਚਾਲਕ ਦੀ ਭੂਮਿਕਾ ਨਿਭਾ ਰਹੇ ਚਰਨਜੀਤ ਕੌਰ ਨੇ ਨਗਰ ਦੇ ਪਤਵੰਤੇ ਸੱਜਣਾਂ, ਸਟਾਫ ਅਤੇ ਹਾਜ਼ਰੀਨ ਦਾ ਧੰਨਵਾਦ ਕੀਤਾ |
ਉਪ ਸਟੇਸ਼ਨ ਮਾਸਟਰ ਨੇ ਤਿਰੰਗਾ ਲਹਿਰਾਇਆ
ਰਾਮਾਂ ਮੰਡੀ, (ਤਰਸੇਮ ਸਿੰਗਲਾ)-ਰੇਲਵੇ ਸਟੇਸ਼ਨ ਰਾਮਾਂ ਵਿਖੇ ਉੱਪ ਸਟੇਸ਼ਨ ਮਾਸਟਰ ਵੀਰੇਂਦਰ ਕੁਮਾਰ ਨੇ ਕੌਮੀ ਝੰਡਾ ਲਹਿਰਾਇਆ ਅਤੇ ਰੇਲਵੇ ਪੁਲਿਸ ਮੁਲਾਜ਼ਮਾਂ ਤੋਂ ਪਰੇਡ ਦੀ ਸਲਾਮੀ ਵੀ ਲਈ | ਸਟਾਫ਼ ਅਤੇ ਪੁਲਿਸ ਮੁਲਾਜ਼ਮਾਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦੇ ਹੋਏ ਉਨ੍ਹਾਂ ਨੂੰ ਯਾਤਰੀਆਂ ਨਾਲ ਚੰਗਾ ਵਿਵਹਾਰ ਕਰਨ ਅਤੇ ਆਪਣੀ ਡਿਊਟੀ ਇਮਾਨਦਾਰੀ ਕਰਨ ਲਈ ਹਦਾਇਤ ਕੀਤੀ |
ਪਾਥਫਾਇੰਡਰ ਗਲੋਬਲ ਸਕੂਲ ਵਿਚ ਗਣਤੰਤਰ ਦਿਵਸ ਅਤੇ ਬਸੰਤ ਪੰਚਮੀ ਦਾ ਦਿਹਾੜਾ ਮਨਾਇਆ
ਰਾਮਪੁਰਾ ਫੂਲ, (ਹੇਮੰਤ ਕੁਮਾਰ ਸ਼ਰਮਾ) ਪਾਥਫਾਇੰਡਰ ਗਲੋਬਲ ਸਕੂਲ ਵਿਚ ਗਣਤੰਤਰ ਦਿਵਸ ਅਤੇ ਬਸੰਤ ਪੰਚਮੀ ਦਾ ਦਿਹਾੜਾ ਮਨਾਇਆ ਗਿਆ¢ ਸਵੇਰ ਦੀ ਸਭਾ ਵਿਚ ਵਿਦਿਆਰਥੀਆਂ ਨੇ ਸਰਸਵਤੀ ਵੰਦਨਾ ਅਤੇ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ¢ ਪਿ੍ੰਸੀਪਲ ਈਸ਼ੂ ਰਾਣੀ ਨੇ ਦੱਸਿਆ ਕਿ 26 ਜਨਵਰੀ ਨੂੰ ਸਾਡਾ ਸੰਵਿਧਾਨ ਲਾਗੂ ਹੋਇਆ ਸੀ ਅਤੇ ਸਾਡਾ ਦੇਸ਼ ਗਣਤੰਤਰ ਐਲਾਨਿਆ ਗਿਆ ਸੀ¢ ਇਸ ਮੌਕੇ ਵਿਦਿਆਰਥੀਆਂ ਦੇ ਭਾਸ਼ਨ, ਗੀਤ ਕਵਿਤਾਵਾਂ, ਪੋਸਟਰ ਅਤੇ ਪਤੰਗ ਆਦਿ ਮੁਕਾਬਲੇ ਕਰਵਾਏ ਗਏ | ਸਕੂਲ ਦੇ ਪਿ੍ੰਸਿਪਲ ਨੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਹਾਰਦਿਕ ਵਧਾਈ ਦਿੰਦਿਆਂ ਸ਼ੁਭਕਾਮਨਾਵਾਂ ਭੇਟ ਕੀਤੀਆਂ ¢
ਪਿ੍ੰਸੀਪਲ ਡਾ: ਬਿਮਲ ਸ਼ਰਮਾ ਨੇ ਵੈਟਰਨਰੀ ਪੋਲੀਟੈਕਨਿਕ ਕਾਲਜ ਕਾਲਝਰਾਣੀ ਵਿਖੇ ਤਿਰੰਗਾ ਝੰਡਾ ਲਹਿਰਾਇਆ
ਬਠਿੰਡਾ, (ਅਵਤਾਰ ਸਿੰਘ ਕੈਂਥ) 74ਵਾਂ ਗਣਤੰਤਰ ਦਿਵਸ ਵੈਟਨਰੀ ਪੌਲੀਟੈਕਨਿਕ ਕਾਲਜ ਅਤੇ ਖੇਤਰੀ ਖੋਜ ਸਿਖਲਾਈ ਕੇਂਦਰ, ਕਾਲਝਰਾਣੀ ਵਿਖੇ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਡਾ: ਬਿਮਲ ਸ਼ਰਮਾ, ਪਿ੍ੰਸੀਪਲ-ਕਮ-ਜੁਆਇੰਟ ਡਾਇਰੈਕਟਰ ਨੇ ਕੀਤੀ ਅਤੇ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ ਅਤੇ ਗਣਤੰਤਰ ਦਿਵਸ ਦੀ ਖੁਸ਼ੀ ਵਿਚ ਗੁਬਾਰੇ ਵੀ ਛੱਡੇ ਡਾਕਟਰ ਸ਼ਰਮਾ ਨੇ ਗਣਤੰਤਰ ਦਿਵਸ ਦੀ ਕਾਲਜ ਦੇ ਸਟਾਫ਼, ਵਿਦਿਆਰਥੀਆਂ ਅਤੇ ਫ਼ਾਰਮ 'ਤੇ ਕੰਮ ਕਰਦੇ ਕਰਮਚਾਰੀਆਂ ਨੂੰ ਵਧਾਈ ਦਿੱਤੀ ਸਾਹਿਲਪ੍ਰੀਤ ਸਿੰਘ, ਕੁਲਦੀਪ ਸਿੰਘ ਨੇ ਦੇਸ਼ ਭਗਤੀ ਦੇ ਗੀਤ ਅਤੇ ਅਮਨਪ੍ਰੀਤ ਸਿੰਘ, ਪਰਮਿੰਦਰ ਸਿੰਘ ਨੇ ਝੂਮਰ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ ਇਸ ਮੌਕੇ ਪਿ੍ੰਸੀਪਲ ਡਾਕਟਰ ਬਿਮਲ ਸ਼ਰਮਾ ਵਲੋਂ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਡਾਕਟਰ ਸੁਮਨਪ੍ਰੀਤ ਕੌਰ ਨੂੰ ਸਨਮਾਨਿਤ ਕੀਤਾ ਗਿਆ ਸਟੇਜ ਸਕੱਤਰ ਦੀ ਭੂਮਿਕਾ ਡਾ: ਸੁਮਨਪ੍ਰੀਤ ਕੌਰ ਵਿਰਕ ਨੇ ਬਾਖੂਬੀ ਨਿਭਾਈ ਇਸ ਮੌਕੇ ਡਾ: ਮਨਦੀਪ ਸਿੰਘ, ਡਾ: ਅਜੈਬੀਰ ਸਿੰਘ ਧਾਲੀਵਾਲ, ਡਾਕਟਰ ਮਹਿੰਦਰ ਪਾਲ ਸਿੰਘ, ਡਾਕਟਰ ਰਜਨੀਸ਼ ਕੁਮਾਰ, ਗਗਨਪ੍ਰੀਤ ਕੌਰ, ਕਾਲਜ ਦੇ ਵਿਦਿਆਰਥੀ ਅਤੇ ਸਾਹੀਵਾਲ ਫ਼ਾਰਮ 'ਤੇ ਕੰਮ ਕਰਦੇ ਕਰਮਚਾਰੀ ਹਾਜ਼ਰ ਸਨ ਅੰਤ ਵਿਚ ਸਾਰੇ ਕਰਮਚਾਰੀਆਂ ਨੂੰ ਰਿਫ਼ਰੈਸ਼ਮੈਂਟ ਪਾਰਟੀ ਵੀ ਦਿੱਤੀ ਗਈ |
ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਗਣਤੰਤਰ ਦਿਵਸ ਮਨਾਇਆ
ਤਲਵੰਡੀ ਸਾਬੋ, (ਰਵਜੋਤ ਸਿੰਘ ਰਾਹੀ)- ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਲੋਂ ਭਾਰਤ ਦਾ 74ਵਾਂ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਸਮਾਗਮ ਵਿਚ ਵਿਸ਼ੇਸ਼ ਮਹਿਮਾਨ ਵਜੋਂ ਡਾ: ਪੁਸ਼ਪਿੰਦਰ ਸਿੰਘ ਅÏਲਖ ਪਰੋ: ਵਾਇਸ ਚਾਂਸਲਰ, ਡਾ: ਅਸ਼ਵਨੀ ਸੇਠੀ, ਡਾ: ਰਾਜ ਕੁਮਾਰ ਸ਼ਰਮਾ ਤੇ ਪ੍ਰੋ: ਸਰਦੂਲ ਸਿੰਘ ਤੋਂ ਇਲਾਵਾ ਡਾ: ਰਵਿੰਦਰ ਸੁਮਲ, ਵੱਖ-ਵੱਖ ਵਿਭਾਗਾਂ ਦੇ ਡੀਨ, ਫੈਕਲਟੀ ਮੈਂਬਰ, ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਹੋਏ | ਇਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਪ੍ਰੋ: (ਡਾ:) ਐਸ. ਕੇ. ਬਾਵਾ, ਉਪ ਕੁਲਪਤੀ ਨੇ ਨਿਭਾਈ | ਸਮਾਗਮ ਦੌਰਾਨ ਦੇਸ਼ ਭਗਤਾਂ ਦੀ ਕੁਰਬਾਨੀ ਨੂੰ ਸਿਜਦਾ ਕੀਤਾ ਗਿਆ ਤੇ ਮਾਤ-ਭੂਮੀ ਨੂੰ ਨਮਨ ਕਰਦੇ ਹੋਏ ਦੇਸ਼ ਭਗਤੀ ਦੇ ਗੀਤ ਗਾਏ ਗਏ | ਮੁੱਖ ਮਹਿਮਾਨ ਡਾ: ਬਾਵਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਇਮਾਨਦਾਰੀ ਨਾਲ ਆਪਣੀ ਹਰ ਜ਼ਿੰਮੇਵਾਰੀ ਨਿਭਾਉਣਾ, ਮੁਸ਼ਕਿਲ ਸਮੇਂ ਇਕ ਦੂਜੇ ਦੇ ਕੰਮ ਆਉਣਾ, ਦੀਨ ਦੁੱਖੀਆਂ ਦੀ ਮੱਦਦ ਕਰਨਾ, ਲੋੜਵੰਦਾਂ ਤੇ ਲਾਚਾਰ ਲੋਕਾਂ ਦੇ ਕੰਮ ਆਉਣਾ ਸੱਚੀ ਦੇਸ਼ ਭਗਤੀ ਹੈ | ਉਨ੍ਹਾਂ ਹਾਜ਼ਰ ਫੈਕਲਟੀ ਮੈਬਰਾਂ ਨੂੰ ਵਿੱਦਿਆ ਦਾ ਪ੍ਰਕਾਸ਼ ਘਰ-ਘਰ ਵਿਚ ਪਹੁੰਚਾਉਣ ਦੀ ਅਪੀਲ ਕੀਤੀ | ਡਾ: ਔਲਖ ਨੇ ਆਪਣੇ ਭਾਸ਼ਣ 'ਚ ਐਨ. ਐਨ. ਐਸ. ਕੈਡਿਟਾਂ ਤੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਵਲੋਂ ਯੂਨੀਵਰਸਿਟੀ ਦੇ ਚੱਲ ਰਹੇ ਸਫ਼ਾਈ ਅਭਿਆਨ ਵਿਚ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਵਰਸਿਟੀ ਨੂੰ ਸਾਫ਼ ਸੁਥਰਾ ਤੇ ਪਲਾਸਟਿਕ ਮੁਕਤ ਬਣਾਉਣ ਦਾ ਪ੍ਰਣ ਦੁਹਰਾਇਆ | ਸਮਾਗਮ ਦੀ ਸਮਾਪਤੀ ਦੌਰਾਨ ਡਾ: ਸਤਨਾਮ ਸਿੰਘ ਜੱਸਲ ਡੀਨ ਨੇ ਧੰਨਵਾਦੀ ਸ਼ਬਦ ਕਹੇ ਅਤੇ ਨੌਜਵਾਨ ਪੀੜ੍ਹੀ ਨੂੰ ਖੋਜ ਅਤੇ ਰਾਸ਼ਟਰ ਨਿਰਮਾਣ ਵਿਚ ਜੁੱਟ ਜਾਣ ਦਾ ਹੋਕਾ ਦਿੱਤਾ |
ਸੇਂਟ ਸਟੀਫਨ ਇੰਟਰਨੈਸ਼ਨਲ ਸਕੂਲ ਚਾਉਕੇ ਵਿਖੇ ਗਣਤੰਤਰਤਾ ਦਿਵਸ ਮਨਾਇਆ
ਚਾਉਕੇ, (ਮਨਜੀਤ ਸਿੰਘ ਘੜੈਲੀ)- ਸੇਂਟ ਸਟੀਫਨ ਇੰਟਰਨੈਸ਼ਨਲ ਸਕੂਲ ਚਾਉਕੇ ਵਿਖੇ ਗਣਤੰਤਰਤਾ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮÏਕੇ ਬੱਚਿਆਂ ਨੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਬੱਚਿਆਂ ਨੇ ਹਰੇ, ਸੰਤਰੀ ਅਤੇ ਚਿੱਟੇ ਰੰਗ ਦੇ ਕੱਪੜੇ ਪਹਿਨੇ ਹੋਏ ਸਨ ਅਤੇ ਉਨ੍ਹਾਂ ਵਿਚ ਬੜਾ ਹੀ ਉਤਸ਼ਾਹ ਵੇਖਿਆ ਗਿਆ | ਸਕੂਲੀ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ, ਸਕਿੱਟਾਂ ਅਤੇ ਕੋਰਿਓਗ੍ਰਾਫੀ ਪੇਸ਼ ਕੀਤੀਆਂ | ਇਸ ਮÏਕੇ ਸਕੂਲ ਪਿ੍ੰਸੀਪਲ ਸ੍ਰੀਮਤੀ ਰੀਟਾ ਸ਼ਰਮਾ ਨੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਗਣਤੰਤਰਤਾ ਦਿਵਸ ਦੀ ਮਹੱਤਤਾ ਤੋਂ ਜਾਣੂੰ ਕਰਵਾਇਆ ਅਤੇ ਇਸ ਦਿਹਾੜੇ ਦੀਆਂ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧਾਈਆਂ ਦਿੱਤੀਆਂ | ਇਸ ਸਮੇਂ ਸਕੂਲ ਮੈਨੇਜਮੈਂਟ ਕਮੇਟੀ ਮੈਂਬਰ ਸ੍ਰੀਮਤੀ ਕਿਰਨਦੀਪ ਕÏਰ ਸਿੱਧੂ, ਮਨਦੀਪ ਸਿੰਘ ਮਾਨ, ਬਲਵਿੰਦਰ ਸਿੰਘ ਸਿੱਧੂ ਤੋਂ ਇਲਾਵਾ ਸਮੂਹ ਵਿਦਿਆਰਥੀ ਅਤੇ ਅਧਿਆਪਕ ਵੀ ਹਾਜ਼ਰ ਸਨ |
ਜੰਡਾਂਵਾਲਾ ਸਕੂਲ ਵਿਚ 74ਵਾਂ ਗਣਤੰਤਰ ਦਿਵਸ ਮਨਾਇਆ
ਗੋਨਿਆਣਾ, (ਲਛਮਣ ਦਾਸ ਗਰਗ)- ਸ਼ਹੀਦ ਨਾਇਬ ਸੂਬੇਦਾਰ ਕਰਨੈਲ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜੰਡਾਂਵਾਲਾ ਵਿਖੇ 74ਵਾਂ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਨੇ ਤਿਰੰਗੇ ਨੂੰ ਸਲਾਮੀ ਦਿੱਤੀ ਅਤੇ ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ | ਪਿ੍ੰਸੀਪਲ ਨੇ ਬੱਚਿਆਂ ਨੂੰ ਗਣਤੰਤਰ ਦਿਵਸ ਬਾਰੇ ਜਾਣਕਾਰੀ ਦਿੱਤੀ ਅਤੇ ਦੇਸ਼ ਪ੍ਰਤੀ ਆਪਣੇ ਫ਼ਰਜ਼ ਨਿਭਾਉਣ ਲਈ ਜਾਗਰੂਕ ਕੀਤਾ | ਇਸ ਮੌਕੇ ਸਮੂਹ ਸਟਾਫ਼, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਤਾ-ਪਿਤਾ ਹਾਜ਼ਰ ਸਨ |
ਦੇਸ਼ ਦਾ 74ਵਾਂ ਗਣਤੰਤਰਤਾ ਦਿਵਸ ਸਕੂਲੀ ਵਿਦਿਆਰਥੀਆਂ ਨੇ ਧੂਮਧਾਮ ਨਾਲ ਮਨਾਇਆ
ਸੀਂਗੋ ਮੰਡੀ, (ਲੱਕਵਿੰਦਰ ਸ਼ਰਮਾ)- ਦੇਸ ਦਾ 74ਵੇਂ ਗਣਤੰਤਰਤਾ ਦਿਵਸ ਕਸਬੇ ਦੇ ਸਕੂਲੀ ਵਿਦਿਆਰਥੀਆਂ ਨੇ ਧੂਮਧਾਮ ਨਾਲ ਮਨਾਇਆ | ਇਸ ਮੌਕੇ ਜਿੱਥੇ ਸਕੂਲਾਂ ਵਿਚ ਕਰਵਾਏ ਸਮਾਗਮ ਵਿਚ ਸਕੂਲ ਮੁਖੀ ਨੇ ਤਿਰੰਗਾ ਝੰਡਾ ਲਹਰਾਇਆ ਤੇ ਦੇਸ ਦੇ ਇਤਿਹਾਸ ਤੋਂ ਵਿਦਿਆਰਥੀਆਂ ਨੂੰ ਜਾਣੂੰ ਕਰਵਾਇਆ ¢ ਜਿਸ ਤਹਿਤ ਨੰਗਲਾ ਦੇ ਮਾਲਵਾ ਸਕੂਲ, ਸੀਂਗੋ ਦੇ ਪੈਰਾਡਾਈਸ ਪਬਲਿਕ ਸਕੂਲ ਵਿਚ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਮਨਾਇਆ ਗਿਆ | ਉਥੇ ਇਲਾਕੇ ਦੇ ਸਕੂਲਾਂ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਸਮਾਗਮ ਵਿਚ ਕਰਵਾਏ ਰੰਗਾ-ਰੰਗ ਪ੍ਰੋਗਰਾਮਾਂ ਵਿਚ ਹਿੱਸਾ ਲਿਆ ਜਿਸ ਤਹਿਤ ਮਲਕਾਣਾ ਸਕੂਲ ਦੇ ਗੁਰੂ ਕਾਸ਼ੀ ਪਬਲਿਕ ਸਕੂਲ ਦੇ ਬੱਚਿਆਂ ਨੇ ਸ਼ਹੀਦਾਂ ਨੂੰ ਸਮਰਪਿਤ ਕੋਰਿਓਗ੍ਰਾਫੀ ਕੀਤੀ ਤੇ ਗੁਰੂ ਨਾਨਕ ਪਬਲਿਕ ਸਕੂਲ ਸੀਂਗੋ ਦੇ ਵਿਦਿਆਰਥੀਆਂ ਨੇ ਵੀ ਸ਼ਹੀਦਾਂ ਨੂੰ ਸਮਰਪਿਤ ਕੋਰੀਓੁਗਰਾਫੀ ਕਰਕੇ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ ਜਿਨ੍ਹਾਂ ਨੂੰ ਪ੍ਰੋਗਰਾਮ ਦੇ ਮੁੱਖ ਮਹਿਮਾਨ ਗਗਨਦੀਪ ਸਿੰਘ, ਡੀ.ਐਸ.ਪੀ. ਬੂਟਾ ਸਿੰਘ ਗਿੱਲ ਤੇ ਤਹਿਸੀਲਦਾਰ ਮੈਡਮ ਨੇ ਦੇ ਕੇ ਸਨਮਾਨਿਤ ਕੀਤਾ¢
ਦਸਮੇਸ਼ ਸਕੂਲ ਤਲਵੰਡੀ ਸਾਬੋ ਵਿਖੇ ਮਨਾਇਆ ਸਬ ਡਵੀਜ਼ਨਲ ਪੱਧਰੀ ਗਣਤੰਤਰਤਾ ਦਿਵਸ ਸਮਾਰੋਹ
ਤਲਵੰਡੀ ਸਾਬੋ, (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)- ਸਮੁੱਚੇ ਦੇਸ਼ ਵਾਂਗ 74ਵਾਂ ਗਣਤੰਤਰਤਾ ਦਿਵਸ ਸਮਾਰੋਹ ਹਰ ਸਾਲ ਵਾਂਗ ਸ੍ਰੀ ਦਸਮੇਸ਼ ਪਬਲਿਕ ਸੈਕੰਡਰੀ ਸਕੂਲ ਤਲਵੰਡੀ ਸਾਬੋ ਵਿਖੇ ਧੂਮਧਾਮ ਨਾਲ ਮਨਾਇਆ ਗਿਆ | ਮੁੱਖ ਮਹਿਮਾਨ ਵਜੋਂ ਐਸ.ਡੀ.ਐਮ. ਤਲਵੰਡੀ ਸਾਬੋ ਗਗਨਦੀਪ ਸਿੰਘ ਵੱਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ ਅਤੇ ਲੋਕਾਂ ਦੇ ਨਾਂ ਸੰਦੇਸ਼ ਜਾਰੀ ਕੀਤਾ ਗਿਆ | ਇਸ ਮੌਕੇ ਡੀ.ਐਸ.ਪੀ. ਤਲਵੰਡੀ ਸਾਬੋ ਬੂਟਾ ਸਿੰਘ ਗਿੱਲ ਦੀ ਅਗਵਾਈ ਹੇਠ ਪੁਲਿਸ ਦਸਤੇ ਨੇ ਮੁੱਖ ਮਹਿਮਾਨ ਨੂੰ ਸਲਾਮੀ ਭੇਟ ਕੀਤੀ ਅਤੇ ਵੱਖ-ਵੱਖ ਸਕੂਲ, ਕਾਲਜਾਂ ਦੇ ਵਿਦਿਆਰਥੀਆਂ ਵਲੋਂ ਮਾਰਚ ਪਾਸਟ ਅਤੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਸਮਾਗਮ ਦੌਰਾਨ ਇਲਾਕਾ ਵਾਸੀਆਂ ਨੂੰ ਮੁੱਖ ਮਹਿਮਾਨ ਐਸਡੀਐਮ ਗਗਨਦੀਪ ਸਿੰਘ ਨੇ ਸਭ ਨੂੰ ਗਣਤੰਤਰ ਦਿਵਸ ਦੀ ਮੁਬਾਰਕਬਾਦ ਦਿੱਤੀ ਅਤੇ ਆਪਸੀ ਭਾਈਚਾਰਾ ਕਾਇਮ ਰੱਖਣ ਲਈ ਅਪੀਲ ਕੀਤੀ | ਪ੍ਰੋਗਰਾਮ ਦੇ ਚੱਲਦਿਆਂ ਮੁੱਖ ਮਹਿਮਾਨ ਵੱਲੋਂ ਆਜ਼ਾਦੀ ਘੁਲਾਟੀਏ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ ਇਸ ਤੋਂ ਇਲਾਵਾ ਸਕਾਊਟ ਵਿਦਿਆਰਥੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਥਾਨਕ ਅਦਾਲਤ ਦੇ ਮਾਨਯੋਗ ਜੱਜ ਸਾਹਿਬਾਨ ਅਨੂਪਮ ਗੁਪਤਾ ਤੇ ਸੁਧੀਰ ਕੁਮਾਰ, ਨਾਇਬ ਤਹਿਸੀਲਦਾਰ ਗੁਰਪ੍ਰੀਤ ਕੌਰ, ਪਿ੍ੰਸੀਪਲ ਦਸਮੇਸ਼ ਸਕੂਲ ਮੈਡਮ ਸਾਨੀਆ ਕਾਮਰਾ, ਕਾਰਜ ਸਾਧਕ ਅਫ਼ਸਰ ਦੀਪਕ ਸੇਤੀਆ, ਬੀਡੀਪੀਓ ਮੇਜਰ ਸਿੰਘ, ਸਿਵਲ ਖ਼ੁਰਾਕ ਤੇ ਸਪਲਾਈ ਅਫ਼ਸਰ ਗਗਨ ਸ਼ਰਮਾ, ਐਸ.ਡੀ.ਓ. ਨਹਿਰੀ ਫਿਜੀ ਬਾਂਸਲ, ਐਸ.ਐਮ.ਓ. ਡਾ. ਦਰਸ਼ਨ ਕੌਰ, ਥਾਣਾ ਮੁਖੀ ਗੁਰਦੀਪ ਸਿੰਘ, ਦਵਿੰਦਰ ਸ਼ਰਮਾ ਜੇ.ਈ ਨਗਰ ਕੌਂਸਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਕੂਲਾਂ ਦੇ ਪਿ੍ੰਸੀਪਲ, ਅਧਿਆਪਕ, ਨੰਬਰਦਾਰ, ਮੁਹਤਬਰ ਤੇ ਰਾਜਨੀਤਕ ਸ਼ਖ਼ਸੀਅਤਾਂ ਮੌਜੂਦ ਸਨ |
ਬਸਪਾ ਨੇ ਗਣਤੰਤਰਤਾ ਦਿਵਸ ਨੂੰ 'ਸੰਵਿਧਾਨ ਦਿਵਸ' ਵਜੋਂ ਮਨ੍ਹਾਇਆ
ਤਲਵੰਡੀ ਸਾਬੋ (ਰਣਜੀਤ ਸਿੰਘ ਰਾਜੂ) ਦੇਸ਼ ਦੇ ਗਣਤੰਤਰਤਾ ਦਿਵਸ ਨੂੰ ਬਹੁਜਨ ਸਮਾਜ ਪਾਰਟੀ ਨੇ 'ਸੰਵਿਧਾਨ ਦਿਵਸ' ਵਜੋਂ ਮਨਾਉਂਦਿਆਂ ਤਲਵੰਡੀ ਸਾਬੋ ਵਿਖੇ ਰੱਖੇ ਇਕ ਸਮਾਗਮ ਦÏਰਾਨ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਦਕਰ ਵਲੋਂ ਤਿਆਰ ਕੀਤੇ ਸੰਵਿਧਾਨ ਦੇ ਕੁਝ ਅਹਿਮ ਪਹਿਲੂਆਂ 'ਤੇ ਚਾਨਣਾ ਪਾਇਆ ਗਿਆ | ਬਸਪਾ ਦੀ ਸਥਾਨਕ ਇਕਾਈ ਵਲੋਂ ਜਾਰੀ ਪ੍ਰੈੱਸ ਬਿਆਨ ਮੁਤਾਬਿਕ ਪਾਰਟੀ ਦੇ ਜ਼ਿਲ੍ਹਾ ਬਠਿੰਡਾ (ਦਿਹਾਤੀ) ਪ੍ਰਧਾਨ ਲਖਵੀਰ ਸਿੰਘ ਨਿੱਕਾ ਦੀ ਅਗਵਾਈ ਹੇਠ ਕਰਵਾਏ ਉਕਤ ਸਮਾਗਮ ਵਿਚ ਬਸਪਾ ਦੀ ਇਸਤਰੀ ਵਿੰਗ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਕਿਰਨਪਾਲ ਕÏਰ ਨੇ ਵਿਸ਼ੇਸ ਤੌਰ 'ਤੇ ਸ਼ਮੂਲੀਅਤ ਕੀਤੀ | ਸੰਬੋਧਨ ਵਿਚ ਬੀਬੀ ਕਿਰਨਪਾਲ ਕÏਰ ਨੇ ਹਾਜ਼ਰੀਨ ਨੂੰ ਦੱਸਿਆ ਕਿ ਡਾ: ਭੀਮ ਰਾਓ ਅੰਬੇਦਕਰ ਨੇ ਭਾਰਤੀ ਸੰਵਿਧਾਨ ਲਿਖ ਕੇ ਸਦੀਆਂ ਤੋਂ ਲਿਤਾੜੇ ਜਾ ਰਹੇ ਦਲਿਤਾਂ/ਪੱਛੜੇ ਵਰਗਾਂ ਨੂੰ ਨਾ ਕੇਵਲ ਵੋਟ ਦਾ ਹੱਕ ਦੇ ਕੇ ਦੂਜੀਆਂ ਉੱਚ ਜਾਤੀਆਂ ਦੇ ਬਰਾਬਰ ਖੜੇ ਕੀਤਾ ਸਗੋਂ ਉਨ੍ਹਾਂ ਦੇ ਮੌਲਿਕ ਅਧਿਕਾਰਾਂ ਦੀ ਰਾਖੀ ਲਈ ਸੰਵਿਧਾਨ ਵਿਚ ਵਿਸ਼ੇਸ਼ ਮਦਾਂ ਵੀ ਰੱਖੀਆਂ | ਇਸ ਮੌਕੇ ਡਾ: ਅੰਬੇਦਕਰ ਨੂੰ ਯਾਦ ਕਰਦਿਆਂ ਲਖਵੀਰ ਸਿੰਘ ਨਿੱਕਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਇਸ ਗੱਲੋਂ ਨਿੰਦਾ ਕੀਤੀ ਕਿ 26 ਜਨਵਰੀ ਨੂੰ ਬਠਿੰਡਾ ਵਿਖੇ ਸੂਬਾਈ ਗਣਤੰਤਰਤਾ ਦਿਵਸ ਸਮਾਗਮ ਮੌਕੇ ਉਨ੍ਹਾਂ ਨੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ: ਅੰਬੇਦਕਰ ਦਾ ਨਾਂਅ ਲੈਣਾ ਤੱਕ ਜ਼ਰੂਰੀ ਨਹੀਂ ਸਮਝਿਆ ਜਦੋਂਕਿ ਦੂਜੇ ਪਾਸੇ ਸਰਕਾਰੀ ਦਫ਼ਤਰਾਂ 'ਚ ਡਾ: ਅੰਬੇਦਕਰ ਦੀਆਂ ਤਸਵੀਰਾਂ ਲਾ ਕੇ 'ਆਪ' ਸਰਕਾਰ ਦਲਿਤ ਹਿਤੈਸ਼ੀ ਹੋਣ ਦੇ ਦਾਅਵੇ ਕਰਦੀ ਹੈ | ਬਸਪਾ ਦੇ ਸੂਬਾ ਸਕੱਤਰ ਮਾ: ਜਗਦੀਪ ਸਿੰਘ ਗੋਗੀ ਨੇ ਸਭਨਾਂ ਦਾ ਧੰਨਵਾਦ ਕਰਦਿਆਂ ਬਸਪਾ ਵਰਕਰਾਂ ਨੂੰ ਡਾ: ਅੰਬੇਦਕਰ ਦੀ ਵਿਚਾਰਧਾਰਾ ਘਰ ਘਰ ਪਹੁੰਚਾਉਣ ਦਾ ਸੱਦਾ ਦਿੱਤਾ | ਇਸ ਮੌਕੇ ਬੀਬੀ ਕਿਰਨਪਾਲ ਕੌਰ ਨੂੰ ਜਥੇਬੰਦੀ ਵਲੋਂ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਸੁਰਿੰਦਰ ਨਲੂਆ, ਰਾਜ ਕੁਮਾਰ ਤੋਗੜੀਆ, ਅਮਰ ਸਿੰਘ ਰਾਮਾਂ, ਰਵੀ ਕੁਮਾਰ ਰਾਮਾਂ, ਬਿੰਦਰ ਸਿੰਘ ਭੁੱਖਿਆਂਵਾਲੀ ਪ੍ਰਧਾਨ, ਸੀਨੀਅਰ ਆਗੂ ਹਰਨੇਕ ਸਿੰਘ ਜਗ੍ਹਾ ਰਾਮ ਤੀਰਥ, ਜੀਤ ਸਿੰਘ ਟੀ. ਟੀ., ਸੁਰਜੀਤ ਸਿੰਘ ਰਾਜਪੂਤ, ਸਾਧੂ ਸਿੰਘ, ਗੁਰਚਰਨ ਸਿੰਘ ਆਦਿ ਬਸਪਾ ਆਗੂ ਮੌਜੂਦ ਸਨ |
ਗਲੋਬਲ ਡਿਸਕਵਰੀ ਸਕੂਲ
ਲਹਿਰਾ ਮੁਹੱਬਤ, (ਸੁਖਪਾਲ ਸਿੰਘ ਸੁੱਖੀ)- ਸਰਾਫ਼ ਐਜੂਬੀਕਨ ਗਲੋਬਲ ਡਿਸਕਵਰੀ ਸਕੂਲ ਲਹਿਰਾ ਧੂਰਕੋਟ ਵਿਖੇ ਪਿ੍ੰਸੀਪਲ ਸ੍ਰੀਮਤੀ ਅੰਜੂ ਨਾਗਪਾਲ ਦੀ ਅਗਵਾਈ ਹੇਠ ਗਣਤੰਤਰ ਦਿਵਸ ਮਨਾਇਆ | ਸਕੂਲ ਚੇਅਰਮੈਨ ਕਮਲੇਸ਼ ਸਰਾਫ, ਵਾਈਸ ਚੇਅਰਮੈਨ ਅਮਿਤ ਸਰਾਫ, ਬੋਰਡ ਮੈਂਬਰ ਚੰਦਨ ਸਰਾਫ, ਸ੍ਰੀਮਤੀ ਬਿੰਦੀਆ ਸਰਾਫ ਨੇ ਝੰਡਾ ਲਹਿਰਾ ਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ | ਝੰਡਾ ਦੀ ਰਸਮ ਮਗਰੋਂ ਰਾਸ਼ਟਰੀ ਗੀਤ ਗਾਇਆ ਗਿਆ | ਬੱਚਿਆਂ ਨੇ ਦੇਸ਼ ਭਗਤੀ ਦੇ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ | ਉਨ੍ਹਾਂ ਨੂੰ ਗਣਤੰਤਰ ਦਿਵਸ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ, ਆਜ਼ਾਦੀ ਦੇਸ਼ ਭਗਤਾਂ ਦੇ ਸੰਘਰਸ਼ ਦਾ ਨਤੀਜਾ ਹੈ ਅਤੇ 26 ਜਨਵਰੀ ਨੂੰ ਦੇਸ਼ ਦਾ ਸੰਵਿਧਾਨ ਬਣਾਉਣ ਅਤੇ ਇਸ ਨੂੰ ਲਾਗੂ ਕਰਨ ਵਿੱਚ ਕਈ ਮਹਾਨ ਸ਼ਖ਼ਸੀਅਤਾਂ ਨੇ ਯੋਗਦਾਨ ਪਾਇਆ | ਚੇਅਰਮੈਨ ਕਮਲੇਸ਼ ਸਰਾਫ਼ ਨੇ ਗਣਤੰਤਰ ਦਿਵਸ ਮੌਕੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਿਰੰਤਰ ਜਾਗਰੂਕਤਾ ਹੀ ਆਜ਼ਾਦੀ ਦੀ ਅਸਲ ਕੀਮਤ ਹੈ | ਅੰਤ 'ਚ ਵੰਦੇ ਮਾਤਰਮ ਗੀਤ ਨਾਲ ਪ੍ਰੋਗਰਾਮ ਦੀ ਸਮਾਪਤੀ ਕੀਤੀ |
ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ
ਭੁੱਚੋ ਮੰਡੀ, (ਬਿੱਕਰ ਸਿੰਘ ਸਿੱਧੂ)- ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿੱਚ ਗਣਤੰਤਰ ਦਿਵਸ ਅਤੇ ਬਸੰਤ ਪੰਚਮੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਪ੍ਰਬੰਧ ਕੀਤਾ ਗਿਆ ਜਿਸ ਵਿਚ ਵਿਦਿਆਰਥੀਆਂ ਦੁਆਰਾ ਮਾਤਾ ਸਰਸਵਤੀ ਦੀ ਵੰਦਨਾ ਕਰਕੇ ਵਿਦਿਆ ਦੇ ਪ੍ਰਕਾਸ਼ ਨੂੰ ਅਲੌਕਿਕ ਕਰਨ ਲਈ ਪ੍ਰਾਰਥਨਾ ਕੀਤੀ | ਮਾਤਾ ਸਰਸਵਤੀ ਦੀ ਪੂਜਾ ਅਰਚਨਾ ਦੇ ਨਾਲ ਹੀ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ | ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ, ਜਿਸ 'ਚ ਦੇਸ਼ ਭਗਤੀ ਨਾਲ ਸਬੰਧਿਤ ਕਵਿਤਾਵਾਂ, ਗੀਤ ਤੇ ਨਾਚ ਪੇਸ਼ ਕੀਤੇ ਗਏ | ਅਧਿਆਪਕਾਂ ਦੁਆਰਾ ਬਸੰਤ ਪੰਚਮੀ ਦੇ ਤਿਉਹਾਰ ਦਾ ਮਹੱਤਵ ਦੱਸਿਆ ਗਿਆ ਅਤੇ ਪਤੰਗ ਉਡਾਉਣ ਸਮੇਂ ਸਾਵਧਾਨੀਆਂ ਵਰਤਣ ਲਈ ਜਾਗਰੂਕ ਕੀਤਾ ਅਤੇ ਬੱਚਿਆਂ ਨੂੰ ਚਾਈਨਾ ਡੋਰ ਨਾ ਵਰਤਣ ਲਈ ਪ੍ਰੇਰਿਤ ਕੀਤਾ | ਸਕੂਲ ਦੇ ਐਮ.ਡੀ. ਪ੍ਰੋ. ਐਮ.ਐੱਲ. ਅਰੋੜਾ, ਪਿ੍ੰ. ਕੰਚਨ ਨੇ ਸਭ ਨੂੰ ਵਧਾਈ ਦਿੱਤੀ | ਇਸ ਮੌਕੇ ਹੈੱਡ ਮਿਸਟਰੈਸ ਸੋਨੀਆ ਧਵਨ, ਰਚਨਾ ਜਿੰਦਲ, ਵਾਇਸ ਪਿ੍ੰਸੀਪਲ ਕੁਲਵੰਤ ਕੌਰ, ਮੈਡਮ ਸ਼ਾਲੂ, ਜੀਵਨ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਬਸੰਤ ਪੰਚਮੀ ਮੌਕੇ ਫੁੱਲਾਂ ਦੀ ਤਰ੍ਹਾਂ ਹੱਸਦੇ ਖੇਡਦੇ ਰਹਿਣ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ |
ਐਮ.ਐੱਸ.ਡੀ. ਸਕੂਲ ਰਾਮਾਂ
ਰਾਮਾਂ ਮੰਡੀ, (ਅਮਰਜੀਤ ਸਿੰਘ ਲਹਿਰੀ)- ਸਥਾਨਕ ਮੰਡੀ ਦੇ ਐਮ. ਐੱਸ. ਡੀ. ਸਕੂਲ ਗਰਾਊਾਡ ਵਿਚ ਬਸੰਤ ਪੰਚਮੀ ਦਾ ਤਿਉਹਾਰ ਅਤੇ ਗਣਤੰਤਰ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ | ਸਭ ਤੋਂ ਪਹਿਲਾਂ ਅਧਿਆਪਕਾਂ ਅਤੇ ਬੱਚਿਆਂ ਨੇ ਮਾਂ ਸਰਸਵਤੀ ਦੀ ਵੰਦਨਾ ਕਰਕੇ ਬੱਚਿਆਂ ਦੁਆਰਾ ਸਮੂਹ-ਗਾਣ ਅਤੇ ਡਾਂਸ ਵੀ ਪੇਸ਼ ਕੀਤੇ ਗਏ | ਪ੍ਰਾਇਮਰੀ ਵਿੰਗ ਦੇ ਬੱਚੇ ਪੀਲੇ ਰੰਗ ਦੇ ਕੱਪੜੇ ਪਹਿਨਕੇ ਆਏ ਅਤੇ ਅਸਮਾਨ ਵਿਚ ਪਤੰਗ ਉਡਾਏ ਅਤੇ ਅਸਮਾਨ ਨੂੰ ਵੀ ਰੰਗ-ਬਰੰਗਾ ਬਣਾ ਦਿੱਤਾ | ਇਸ ਮੌਕੇ ਅਤੇ ਬੱਚਿਆਂ ਵਿਚ ਬਸੰਤ ਪੰਚਮੀ ਦਾ ਉਤਸ਼ਾਹ ਵੇਖਣਯੋਗ ਸੀ | ਪਿ੍ੰਸੀਪਲ ਹਰਕਿਰਨ ਕੌਰ ਘੁਲਿਆਣੀ ਨੇ ਕਿਹਾ ਕਿ ਇਨ੍ਹਾਂ ਤਿਉਹਾਰਾਂ ਦਾ ਮਹੱਤਵ ਬਣਾਈ ਰੱਖਣ ਲਈ ਇਨ੍ਹਾਂ ਨੂੰ ਸਹੀ ਢੰਗ ਨਾਲ ਮਨਾਉਣਾ ਜ਼ਰੂਰੀ ਹੈ ਅਤੇ ਬੱਚਿਆਂ ਦਾ ਇਨ੍ਹਾਂ ਦੇ ਮਹੱਤਵ ਤੋਂ ਜਾਣੂ ਹੋਣਾ ਵੀ ਬਹੁਤ ਜ਼ਰੂਰੀ ਹੈ | ਸਕੂਲ ਪ੍ਰਧਾਨ ਬੰਟੀ ਗਰਗ ਨੇ ਬੱਚਿਆਂ ਨੂੰ ਆਪਣੇ ਮਾਪਿਆਂ ਦੀ ਅਗਵਾਈ ਹੇਠ ਹੀ ਪਤੰਗ ਉਡਾਉਣ ਅਤੇ ਚਾਈਨਾ ਡੋਰ ਇਸਤੇਮਾਲ ਨਾ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਪ੍ਰਧਾਨ ਬੰਟੀ ਗਰਗ, ਚੇਅਰਮੈਨ ਨਰੇਸ਼ ਕੁਮਾਰ ਠੂਣੀਆ, ਸੀਨੀਅਰ ਪ੍ਰਧਾਨ ਕੇਵਲ ਸਿੰਗਲਾ, ਮੀਤ ਪ੍ਰਧਾਨ ਦੇਸ ਰਾਜ ਚਲਾਣਾ, ਮੈਨੇਜਰ ਸੰਜੀਵ ਕੁਮਾਰ, ਖ਼ਜ਼ਾਨਚੀ ਅਮਰਜੀਤ ਗਿਰੀ, ਸੈਕਟਰੀ ਪਵਨ ਕਾਲੜਾ, ਪਿ੍ੰਸੀਪਲ ਹਰਕਿਰਨ ਕੌਰ ਆਦਿ ਹਾਜ਼ਰ ਸਨ |

ਬਠਿੰਡਾ 'ਚ 'ਕÏਮੀ ਝੰਡਾ' ਲਹਿਰਾਉਣ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਦਾ 'ਵਿਮੁਕਤ ਜਾਤੀਆਂ' ਵਲੋਂ 'ਕਾਲੇ ਝੰਡਿਆਂ' ਨਾਲ ਵਿਰੋਧ

-ਮਾਮਲਾ ਵਿਮੁਕਤ ਜਾਤੀਆਂ ਨੂੰ ਮਿਲ ਰਹੇ ਦੋ ਫ਼ੀਸਦੀ ਰਾਖਵੇਂ ਕੋਟੇ 'ਤੇ ਰੋਕ ਲਗਾਉਣ ਦਾ- ਬਠਿੰਡਾ, 27 ਜਨਵਰੀ (ਸੱਤਪਾਲ ਸਿੰਘ ਸਿਵੀਆਂ)- ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਬਠਿੰਡਾ 'ਚ ਕੌਮੀ ਤਿਰੰਗਾ ਝੰਡਾ ਲਹਿਰਾਉਣ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੰਜਾਬ ...

ਪੂਰੀ ਖ਼ਬਰ »

ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਲਈ ਭਟਕਦੇ ਰਹੇ 'ਅੰਗਹੀਣ'

ਬਠਿੰਡਾ, 27 ਜਨਵਰੀ (ਸੱਤਪਾਲ ਸਿੰਘ ਸਿਵੀਆਂ)- 'ਆਮ' ਲੋਕਾਂ ਦੇ ਹਮਾਇਤੀ ਕਹਾਉਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਹੁਣ ਇਸ ਹੱਦ ਤੱਕ 'ਖਾਸ' ਬਣ ਗਏ ਹਨ ਕਿ ਉਨ੍ਹਾਂ ਬਠਿੰਡਾ ਵਿਖੇ ਕੌਮੀ ਤਿਰੰਗਾ ਝੰਡਾ ਲਹਿਰਾਉਣ ਸਮੇਂ 'ਆਮ' ਲੋਕਾਂ ਨੂੰ ਤਾਂ ਕੀ ਸਗੋਂ ਸਮਾਜ 'ਚ ਤਰਸ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਹੁਨਰ ਮੁਕਾਬਲੇ 'ਚੋਂ ਕੋਟਭਾਰਾ ਦੀਆਂ ਵਿਦਿਆਰਥਣਾਂ ਨੇ ਬਾਜ਼ੀ ਮਾਰੀ

ਕੋਟਫੱਤਾ, 27 ਜਨਵਰੀ (ਰਣਜੀਤ ਸਿੰਘ ਬੁੱਟਰ)- ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ: ਸਿੱ:) ਬਠਿੰਡਾ ਸ਼ਿਵਪਾਲ ਗੋਇਲ ਦੀ ਅਗਵਾਈ ਵਿਚ ਅਤੇ ਜ਼ਿਲ੍ਹਾ ਵੋਕੇਸ਼ਨਲ ਕੋਆਰਡੀਨੇਟਰ ਬਲਰਾਜ ਸਿੰਘ ਬਰਾੜ ਦੀ ਦੇਖ-ਰੇਖ ਹੇਠ ਰਾਸ਼ਟਰੀ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮਨਾਇਆ

ਤਲਵੰਡੀ ਸਾਬੋ, 27 ਜਨਵਰੀ (ਰਣਜੀਤ ਸਿੰਘ ਰਾਜੂ)- ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਪਹਿਲੇ ਜਥੇਦਾਰ ਰਹੇ, ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ...

ਪੂਰੀ ਖ਼ਬਰ »

ਰਾਸ਼ਟਰੀਆ ਪਛੜਾ ਵਰਗ ਮੋਰਚਾ ਪੰਜਾਬ ਨੇ ਮੁੱਖ ਮੰਤਰੀ ਦੇ ਨਾਂਅ 'ਤੇ ਜ਼ਿਲ੍ਹਾ ਪ੍ਰਧਾਨ ਨੂੰ ਸੌਂਪਿਆ ਮੰਗ ਪੱਤਰ

ਬਠਿੰਡਾ, 27 ਜਨਵਰੀ (ਅਵਤਾਰ ਸਿੰਘ ਕੈਂਥ)-ਰਾਸ਼ਟਰੀਆ ਪਛੜਾ ਵਰਗ ਮੋਰਚਾ ਪੰਜਾਬ ਦੇ ਇੱਕ ਵਫ਼ਦ ਵਲੋਂ ਵਰਗ ਦੀਆਂ ਮੰਗਾਂ ਸੰਬੰਧੀ ਪੰਜਾਬ ਪ੍ਰਧਾਨ ਮੁਕੰਦ ਸਿੰਘ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਬੀਸੀ ਵਿੰਗ ਦੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਬੀਬੀ ਮਨਦੀਪ ਕੌਰ ...

ਪੂਰੀ ਖ਼ਬਰ »

'ਆਪ' ਸਰਕਾਰ ਪੇਂਡੂ ਡਿਸਪੈਂਸਰੀਆਂ ਨੂੰ ਬੰਦ ਕਰਕੇ 'ਆਮ ਲੋਕਾਂ' ਤੋਂ ਨਿਗੂਣੀਆਂ ਸਿਹਤ ਸਹੂਲਤਾਂ ਖੋਹਣ ਦੇ ਤੁਰੀ 'ਰਾਹ'

ਬਠਿੰਡਾ, 27 ਜਨਵਰੀ (ਸੱਤਪਾਲ ਸਿੰਘ ਸਿਵੀਆਂ)-ਪੰਜਾਬ 'ਚ 'ਬਦਲਾਅ' ਦਾ ਵੱਡਾ ਨਾਅਰਾ ਦੇ ਕੇ ਸੱਤਾ ਹਾਸਿਲ ਕਰਨ ਵਾਲੀ 'ਆਮ ਆਦਮੀ ਪਾਰਟੀ' ਦੀ ਸਰਕਾਰ ਦਿੱਲੀ ਦੀ ਤਰਜ਼ 'ਤੇ ਸੂਬੇ 'ਚ 'ਆਮ ਆਦਮੀ ਮੁਹੱਲਾ ਕਲੀਨਿਕ' ਖੋਲ੍ਹਣ ਦੀ ਆੜ੍ਹ ਹੇਠ ਪਿੰਡਾਂ ਦੀਆਂ ਡਿਸਪੈਂਸਰੀਆਂ ਨੂੰ ...

ਪੂਰੀ ਖ਼ਬਰ »

ਅਚਾਨਕ ਰਾਮਸਰਾ ਫਾਟਕ ਦਾ ਇਕ ਟੰਬਾ ਟਰੱਕ 'ਤੇ ਡਿੱਗਿਆ, ਪਰ ਰੇਲ ਹਾਦਸਾ ਵਾਪਰਨ ਤੋਂ ਬਚਾਅ

ਰਾਮਾਂ ਮੰਡੀ, 27 ਜਨਵਰੀ (ਤਰਸੇਮ ਸਿੰਗਲਾ)- ਬੀਤੀ 25 ਜਨਵਰੀ ਦੀ ਦੇਰ ਰਾਤ ਸਥਾਨਕ ਰਾਮਸਰਾ ਰੇਲਵੇ ਫਾਟਕ ਦਾ ਇਕ ਟੰਬਾ ਅਚਾਨਕ ਫਾਟਕ ਪਾਰ ਕਰ ਰਹੇ ਘੋੜਾ ਟਰੱਕ ਉੱਪਰ ਡਿੱਗ ਕੇ ਵਿੰਗਾ ਹੋ ਗਿਆ, ਪਰ ਵੱਡਾ ਹਾਦਸਾ ਅਤੇ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ | ਰੇਲਵੇ ...

ਪੂਰੀ ਖ਼ਬਰ »

ਚਾਈਨਾ ਡੋਰ ਵੇਚਣ ਦੇ ਮਾਮਲੇ ਵਿਚ ਇਕ ਗਿ੍ਫ਼ਤਾਰ, ਮੁਕੱਦਮਾ ਦਰਜ

ਬਠਿੰਡਾ, 27 ਜਨਵਰੀ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਚਾਈਨਾ ਡੋਰ ਵੇਚਣ ਦਾ ਮਾਮਲੇ ਵਿਚ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ 6 ਗੁੱਟੇ ਚਾਈਨਾ ਡੋਰ ਬਰਾਮਦ ਕਰਕੇ ਮੁਕੱਦਮਾ ਦਰਜ ਕਰ ਲਿਆ | ਪ੍ਰਾਪਤ ਜਾਣਕਾਰੀ ਅਨੁਸਾਰ ਤਫਤੀਸ ਪੁਲਿਸ ਅਧਿਕਾਰੀ ਕੁਲਵਿੰਦਰ ਸਿੰਘ ...

ਪੂਰੀ ਖ਼ਬਰ »

ਬਸੰਤ ਪੰਚਮੀ ਤਿਉਹਾਰ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਦਾਅਵੇ ਹੋਏ ਫ਼ੇਲ੍ਹ

ਬਠਿੰਡਾ, 27 ਜਨਵਰੀ (ਪ੍ਰੀਤਪਾਲ ਸਿੰਘ ਰੋਮਾਣਾ)-ਬਸੰਤ ਪੰਚਮੀ ਦੇ ਤਿਉਹਾਰ ਮੌਕੇ ਚਾਈਨਾ ਡੋਰ ਨਾਲ ਪਤੰਗ ਉਡਾਉਣ ਅਤੇ ਘਰਾਂ ਦੀਆ ਛੱਤਾਂ ਉੱਪਰ ਬਿਨਾਂ ਮਨਜ਼ੂਰੀ ਡੀਜੇ ਲਗਾਉਣ ਵਾਲਿਆਂ ਖ਼ਿਲਾਫ਼ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਾਰਵਾਈ ਕਰਨ ਸਖ਼ਤ ਹਿਦਾਇਤਾਂ ਕੀਤੀਆਂ ...

ਪੂਰੀ ਖ਼ਬਰ »

ਬਠਿੰਡਾ ਜ਼ਿਲ੍ਹੇ 'ਚ ਬਸੰਤ ਪੰਚਮੀ ਦੇ ਤਿਉਹਾਰ ਮੌਕੇ ਪਤੰਗਬਾਜ਼ਾਂ ਨੇ ਖੂਬ ਉਡਾਏ ਪਤੰਗ

ਬਠਿੰਡਾ, 27 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਬਸੰਤ ਪੰਚਮੀ ਦੇ ਤਿਉਹਾਰ ਜ਼ਿਲ੍ਹੇ ਭਰ 'ਚ ਧੂਮ-ਧਾਮ ਨਾਲ ਮਨਾਇਆ ਗਿਆ | ਦਿਨ ਚੜ੍ਹਦਿਆਂ ਹੀ ਬਠਿੰਡਾ ਸ਼ਹਿਰ ਅਤੇ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਪਤੰਗਬਾਜ਼ਾਂ ਨੇ ਘਰਾਂ ਦੀਆਂ ਛੱਤਾਂ, ਗਲੀਆਂ ਅਤੇ ਖਾਲੀ ਪਏ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਝੰਡੇ ਹੇਠ ਐਨ. ਪੀ. ਐਸ. ਮੁਲਾਜ਼ਮਾਂ ਨੇ ਕੇਂਦਰ ਸਰਕਾਰ ਦਾ ਸਾੜਿਆ ਪੁਤਲਾ

ਬਠਿੰਡਾ, 27 ਜਨਵਰੀ (ਸੱਤਪਾਲ ਸਿੰਘ ਸਿਵੀਆਂ)- ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਵਿਵਸਥਾ ਨੂੰ ਕੌਮੀ ਅਰਥ-ਵਿਵਸਥਾ ਲਈ ਨੁਕਸਾਨਦਾਇਕ ਐਲਾਨਕੇ ਇਸ ਦੀ ਮੁੜ ਬਹਾਲੀ 'ਚ ਢਾਹੇ ਜਾ ਰਹੇ ਅੜਿੱਕਿਆ ਖਿਲਾਫ਼ ਅੱਜ ਐਨ. ਪੀ. ਐਸ. ਮੁਲਾਜ਼ਮਾਂ ਵਲੋਂ 'ਪੁਰਾਣੀ ...

ਪੂਰੀ ਖ਼ਬਰ »

ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਏ ਆਈ ਯੂ ਖੇਡਾਂ ਵਿਚ ਚਾਂਦੀ ਦਾ ਤਗ਼ਮਾ ਜਿੱਤਿਆ

ਬਠਿੰਡਾ, 27 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਿੱਖਿਆ ਅਤੇ ਖੋਜ ਦੇ ਖੇਤਰ ਵਿਚ ਉੱਤਮਤਾ ਵੱਲ ਵੱਧਦੇ ਹੋਏ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵਿਦਿਆਰਥੀ ਖੇਡਾਂ ਦੇ ਖੇਤਰ ਵਿਚ ਵੀ ਮੱਲਾਂ ਮਾਰ ਰਹੇ ਹਨ | ਐਮ ਐਸ ਸੀ ਮਾਈਕਰੋਬਾਇਓਲੋਜੀ ਦੀ ਪਹਿਲੇ ਸਾਲ ਦੀ ...

ਪੂਰੀ ਖ਼ਬਰ »

ਮੀਡੀਆ ਕੋਆਰਡੀਨੇਟਰ ਵਜੋਂ ਨਿਯੁਕਤੀ 'ਤੇ ਚਰਨਜੀਤ ਸਿੰਘ ਬਰਾੜ ਵਲੋਂ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ

ਬਠਿੰਡਾ, 27 ਜਨਵਰੀ (ਵੀਰਪਾਲ ਸਿੰਘ)- ਬਠਿੰਡਾ ਰਾਜਿੰਦਰਾ ਕਾਲਜ 'ਚ ਪੜ੍ਹਾਈ ਦੌਰਾਨ ਕਾਲਜ ਤੋਂ ਆਪਣਾ ਸਿਆਸੀ ਜੀਵਨ ਸ਼ੁਰੂ ਕਰਨ ਵਾਲੇ ਚਰਨਜੀਤ ਸਿੰਘ ਬਰਾੜ ਨੂੰ ਸ਼ੋ੍ਰਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਆਪਣਾ ਸਿਆਸੀ ਸਕੱਤਰ ਸਪੋਕਸਮੈਨ ਅਤੇ ...

ਪੂਰੀ ਖ਼ਬਰ »

ਰੋਸ ਵਿਚ ਕਿਸਾਨਾਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

-ਮਾਮਲਾ ਲਖੀਮਪੁਰ ਖੀਰੀ ਕਾਂਡ ਦੇ ਕਥਿਤ ਦੋਸ਼ੀ ਨੂੰ ਜ਼ਮਾਨਤ ਦੇਣ ਦਾ- ਭਗਤਾ ਭਾਈਕਾ, 27 ਜਨਵਰੀ (ਸੁਖਪਾਲ ਸਿੰਘ ਸੋਨੀ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਕਮੇਟੀ ਦੇ ਸੱਦੇ ਤਹਿਤ ਲਖੀਮਪੁਰ ਖੀਰੀ ਕਤਲ ਕਾਂਡ ਦੇ ਕਥਿਤ ਮੁੱਖ ਦੋਸ਼ੀ ਨੂੰ ਸੁਪਰੀਮ ...

ਪੂਰੀ ਖ਼ਬਰ »

ਚਾਈਨਾ ਡੋਰ ਵੇਚਣ ਦੇ ਦੋਸ਼ਾਂ ਹੇਠ ਮਾਮਲਾ ਦਰਜ

ਰਾਮਾਂ ਮੰਡੀ, 27 ਜਨਵਰੀ (ਤਰਸੇਮ ਸਿੰਗਲਾ)- ਰਾਮਾਂ ਪੁਲਿਸ ਵਲੋਂ ਚਾਈਨਾ ਡੋਰ ਵੇਚਣ ਦੇ ਦੋਸ਼ਾਂ ਹੇਠ ਸਿਕੰਦਰ ਕੁਮਾਰ ਵਿਰੁੱਧ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ਥਾਣਾ ਮੁਖੀ ਇੰਸਪੈਕਟਰ ਅੰਗਰੇਜ਼ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਪੱਕੀ ਮੁਖ਼ਬਰੀ ...

ਪੂਰੀ ਖ਼ਬਰ »

'ਆਪ' ਸਰਕਾਰ ਦੇ ਨਿਰੋਈਆਂ ਸਿਹਤ ਸਹੂਲਤਾਂ ਦੇਣ ਦੇ ਦਾਅਵਿਆਂ ਦੀ ਨਿੱਕਲੀ ਫੂਕ

ਲਹਿਰਾ ਮੁਹੱਬਤ, 27 ਜਨਵਰੀ (ਸੁਖਪਾਲ ਸਿੰਘ ਸੁੱਖੀ)- ਸੂਬਾ ਸਰਕਾਰ ਨੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਦੇ ਵਾਅਦੇ ਨਾਲ ਮੁੱਢਲਾ ਸਿਹਤ ਕੇਂਦਰ ਲਹਿਰਾ ਮੁਹੱਬਤ ਦੀ ਇਮਾਰਤ ਵਿਚ ਨਵਾਂ ਆਮ ਆਦਮੀ ਕਲੀਨਿਕ ਬਣਾ ਕੇ ਪਿਛਲੀਆਂ ਸਰਕਾਰਾਂ ਵਾਂਗ ਆਪਣੀਆਂ ਤਸਵੀਰਾਂ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ 'ਚ ਐਕਸਰੇ ਕਰਵਾਉਣ ਆਏ ਵਿਅਕਤੀ ਨਾਲ ਹੋਇਆ ਦੁਰਵਿਹਾਰ

ਬਠਿੰਡਾ, 27 ਜਨਵਰੀ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ ਦੇ ਸਰਕਾਰੀ ਹਸਪਤਾਲ 'ਚ ਬੱਚੇ ਦਾ ਐਕਸਰਾ ਕਰਵਾਉਣ ਆਏ ਵਿਅਕਤੀ ਨੂੰ ਐਕਸਰੇ ਵਿਭਾਗ ਦੇ ਮੁਲਾਜ਼ਮ ਵਲੋਂ ਦੁਰਵਿਹਾਰ ਕੀਤਾ ਗਿਆ ਹੈ | ਜਦੋਂ ਉਕਤ ਵਿਅਕਤੀ ਵਲੋਂ ਐਕਸਰਾ ਨਾ ਹੋਣ ਦਾ ਕਾਰਨ ਪੁੱਛਿਆ ਗਿਆ ਤਾਂ ...

ਪੂਰੀ ਖ਼ਬਰ »

ਕਲਿਆਣ ਵਿਖੇ ਅੱਖਾਂ ਦਾ ਮੁਫ਼ਤ ਕੈਂਪ ਕੱਲ੍ਹ

ਨਥਾਣਾ, 27 ਜਨਵਰੀ (ਗੁਰਦਰਸ਼ਨ ਲੁੱਧੜ)- ਪਿੰਡ ਕਲਿਆਣ ਡੇਰਾ ਖੂਹੀ ਵਾਲਾ ਬਾਬਾ ਕਰਨੈਲ ਦਾਸ ਦੇ ਤਪ ਸਥਾਨ 'ਤੇ ਵਿਵੇਕ ਆਸ਼ਰਮ ਜਲਾਲ ਵੱਲੋਂ ਬਾਬਾ ਬ੍ਰਹਮਮੁਨੀ ਅਤੇ ਬਾਬਾ ਗੰਗਾਰਾਮ ਦੀ ਅਗਵਾਈ ਹੇਠ 29 ਜਨਵਰੀ ਨੂੰ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਚਾਈਨਾ ਡੋਰ ਦੀ ਲਪੇਟ 'ਚ ਆਉਣ ਨਾਲ ਸਕੂਟਰੀ ਸਵਾਰ ਗੰਭੀਰ ਜ਼ਖ਼ਮੀ

ਬਠਿੰਡਾ, 27 ਜਨਵਰੀ (ਅਵਤਾਰ ਸਿੰਘ ਕੈਂਥ)-ਸ਼ਹਿਰ ਦੇ ਲਾਇਨੋ ਪਾਰ ਇਲਾਕੇ ਦੇ ਪਰਸਰਾਮ ਨਗਰ ਓਵਰ ਬਿ੍ਜ 'ਤੇ ਇਕ ਇਲੈਕਟਿ੍ਕ ਸਕੂਟਰੀ ਸਵਾਰ ਅਚਾਨਕ ਪੁਲ 'ਤੇ ਲਟਕਦੇ ਚਾਈਨਾ ਡੋਰ ਦੀ ਲਪੇਟ 'ਚ ਆ ਗਿਆ ਅਤੇ ਗੰਭੀਰ ਜ਼ਖ਼ਮੀ ਹੋ ਗਿਆ¢ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਮਾਜ ਸੇਵੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX