ਬਰਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਲਾਡੀ, ਅਸ਼ੋਕ ਭਾਰਤੀ)- ਜ਼ਿਲ੍ਹਾ ਬਰਨਾਲਾ ਵਿਚ ਵੱਖ-ਵੱਖ ਥਾਵਾਂ 'ਤੇ 74ਵਾਂ ਗਣਤੰਤਰਤਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ | ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਕਰਵਾਇਆ ਗਿਆ | ਜਿਸ ਵਿਚ ਕੌਮੀ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ ਵਜੋਂ ਪੁੱਜੇ ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਵਲੋਂ ਨਿਭਾਈ ਗਈ | ਕੌਮੀ ਝੰਡਾ ਲਹਿਰਾਉਣ ਉਪਰੰਤ ਸੰਬੋਧਨ ਕਰਦੇ ਹੋਏ ਸ੍ਰੀਮਤੀ ਪੂਨਮਦੀਪ ਕੌਰ ਨੇ ਕਿਹਾ ਕਿ 26 ਜਨਵਰੀ, 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਸਾਨੂੰ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਹੋਣ ਦਾ ਮਾਣ ਹਾਸਲ ਹੋਇਆ | ਅੱਜ ਦੇ ਦਿਨ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੇ ਯੋਗਦਾਨ ਨੂੰ ਅੱਖੋ-ਪਰੋਖੇ ਨਹੀਂ ਕੀਤਾ ਜਾ ਸਕਦਾ | ਅਜਿਹੀਆਂ ਮਹਾਨ ਸ਼ਖ਼ਸੀਅਤਾਂ ਨੂੰ ਅੱਜ ਸਾਰਾ ਦੇਸ਼ ਸਿੱਜਦਾ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਰਨਾਲੇ ਦੀ ਚਹੁੰਪੱਖੀ ਖ਼ੁਸ਼ਹਾਲੀ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਪਿਛਲੇ ਸਮੇਂ ਹਰਿਆਵਲ ਮੁਹਿੰਮ ਤਹਿਤ ਜ਼ਿਲ੍ਹੇ ਦੇ ਕਰੀਬ 100 ਏਕੜ ਰਕਬੇ 'ਚ 8 ਲੱਖ ਤੋਂ ਵੱਧ ਪੌਦੇ ਲਾਏ ਗਏ | ਖੇਡਾਂ ਦੇ ਖੇਤਰ ਵਿਚ ਵੀ ਜ਼ਿਲ੍ਹਾ ਬਰਨਾਲਾ ਨੇ ਅਹਿਮ ਪ੍ਰਾਪਤੀਆਂ ਕੀਤੀਆਂ ਹਨ | ਉਪਰੰਤ ਮੁੱਖ ਮਹਿਮਾਨ ਵਲੋਂ ਪੰਜਾਬ ਹੋਮ ਗਾਰਡਜ਼ ਤੇ ਐਨ.ਸੀ.ਸੀ. ਕੈਡਿਟਾਂ ਦੀਆਂ ਟੁਕੜੀਆਂ ਵਲੋਂ ਡੀ.ਐਸ.ਪੀ. (ਡੀ) ਮਾਨਵਜੀਤ ਸਿੰਘ ਦੀ ਅਗਵਾਈ ਹੇਠ ਕੱਢੇ ਮਾਰਚ ਪਾਸਟ ਤੋਂ ਸਲਾਮੀ ਲਈ ਤੇ ਪਰੇਡ ਦਾ ਨਿਰੀਖਣ ਕੀਤਾ | ਸਮਾਗਮ ਦੌਰਾਨ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ ਅਤੇ ਜ਼ਿਲ੍ਹਾ ਰੈੱਡ ਕ੍ਰਾਸ ਸੁਸਾਇਟੀ ਵਲੋਂ ਲੋੜਵੰਦਾਂ ਨੂੰ ਟਰਾਈ ਸਾਈਕਲਾਂ ਤੇ ਮਸ਼ੀਨਾਂ ਦੀ ਵੰਡ ਕੀਤੀ ਗਈ | ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਵਲੋਂ ਪੀਟੀ ਸ਼ੋਅ ਤੇ ਸਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ ਗਈਆਂ | ਇਸ ਤੋਂ ਇਲਾਵਾ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸਿਵਲ ਸਰਜਨ ਦਫ਼ਤਰ, ਪਸ਼ੂ ਪਾਲਣ ਵਿਭਾਗ, ਜੰਗਲਾਤ ਵਿਭਾਗ, ਪੁਲਿਸ ਵਿਭਾਗ, ਸਿੱਖਿਆ ਵਿਭਾਗ, ਖੇਤੀਬਾੜੀ ਵਿਭਾਗ, ਜ਼ਿਲ੍ਹਾ ਪ੍ਰੋਗਰਾਮ ਦਫ਼ਤਰ, ਪੀ.ਐੱਸ.ਪੀ.ਸੀ.ਐਲ. ਤੇ ਖੇਡ ਵਿਭਾਗ ਵਲੋਂ ਝਾਕੀਆਂ ਕੱਢੀਆਂ ਗਈਆਂ, ਜਿਨ੍ਹਾਂ 'ਚੋਂ ਪੀਐੱਸਪੀਸੀਐਲ ਦੀ ਝਾਕੀ ਨੂੰ ਪਹਿਲਾ, ਖੇਡ ਵਿਭਾਗ ਨੂੰ ਦੂਜਾ ਤੇ ਜੰਗਲਾਤ ਵਿਭਾਗ ਨੂੰ ਤੀਜਾ ਇਨਾਮ ਮਿਲਿਆ | ਇਸ ਮਗਰੋਂ ਵੱਖ ਵੱਖ ਖੇਤਰਾਂ 'ਚ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਮੁੱਖ ਮਹਿਮਾਨ ਵਲੋਂ ਸਨਮਾਨ ਕੀਤਾ ਗਿਆ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ, ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਵਿਧਾਇਕ ਲਾਭ ਸਿੰਘ ਉਗੋਕੇ, ਜ਼ਿਲ੍ਹਾ ਤੇ ਸੈਸ਼ਨ ਜੱਜ ਬੀ.ਬੀ.ਐਸ. ਤੇਜੀ ਅਤੇ ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਵਧੀਕ ਸੈਸ਼ਨ ਜੱਜ ਦਵਿੰਦਰ ਕੁਮਾਰ ਗੁਪਤਾ, ਪਿ੍ੰਸੀਪਲ ਜੱਜ ਫੈਮਿਲੀ ਕੋਰਟ ਅਮਿਤ ਥਿੰਦ, ਸਿਵਲ ਜੱਜ ਸੀਨੀਅਰ ਡਿਵੀਜ਼ਨ ਕਪਿਲ ਦੇਵ ਸਿੰਗਲਾ, ਸੀ.ਜੇ.ਐਮ. ਗੁਰਵੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਰਮਵੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਲਵਜੀਤ ਕਲਸੀ, ਸਹਾਇਕ ਕਮਿਸ਼ਨਰ ਸੁਖਪਾਲ ਸਿੰਘ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਨਿਯੁਕਤ ਗੁਰਦੀਪ ਸਿੰਘ ਬਾਠ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਨਿਯੁਕਤ ਰਾਮ ਤੀਰਥ ਮੰਨਾ, ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਕਰਮਚਾਰੀ ਹਾਜ਼ਰ ਸਨ |
ਬਰਨਾਲਾ, (ਅਸ਼ੋਕ ਭਾਰਤੀ)- ਨਿਊ ਹੋਰੀਜਨ ਸਕੂਲ ਬਰਨਾਲਾ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | ਸਕੂਲ ਪਿ੍ੰਸੀਪਲ ਤੇ ਪ੍ਰਬੰਧਕ ਕਮੇਟੀ ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ ਅਤੇ ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਗੀਤ ਨਾਲ ਕੀਤੀ ਗਈ | ਇਸ ਮੌਕੇ ਸਕੂਲ ਪਿ੍ੰਸੀਪਲ ਪ੍ਰਵੀਨ ਸ਼ਰਮਾ ਨੇ ਵਿਦਿਆਰਥੀਆਂ ਨੂੰ ਗਣਤੰਤਰਤਾ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਵਿਦਿਆਰਥੀਆਂ ਵਲੋਂ ਦੇਸ ਭਗਤੀ ਦੇ ਆਧਾਰਤ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
ਬਰਨਾਲਾ, (ਅਸ਼ੋਕ ਭਾਰਤੀ)- ਬੀ.ਬੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ 74ਵਾਂ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੀ ਪ੍ਰਬੰਧ ਕਮੇਟੀ ਦੇ ਚੇਅਰਮੈਨ ਸ੍ਰੀ ਪ੍ਰਮੋਦ ਅਰੋੜਾ, ਡਾਇਰੈਕਟਰ ਸ੍ਰੀਮਤੀ ਗੀਤਾ ਅਰੋੜਾ, ਸ੍ਰੀ ਨਿਖਿਲ ਅਰੋੜਾ ਅਤੇ ਪਿ੍ੰਸੀਪਲ ਸ੍ਰੀਮਤੀ ਅਰਾਧਨਾ ਅਰੋੜਾ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਵਿਦਿਆਰਥੀਆਂ ਨੂੰ ਗਣਤੰਤਵ ਦਿਵਸ ਸਬੰਧੀ ਜਾਣੂੰ ਕਰਵਾਇਆ | ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਅਧਾਰਤ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਬਰਨਾਲਾ, (ਅਸ਼ੋਕ ਭਾਰਤੀ)- ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮÏਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸ੍ਰੀ ਸ਼ਿਵ ਦਰਸ਼ਨ ਸ਼ਰਮਾ ਅਤੇ ਐਮ.ਡੀ. ਸ੍ਰੀ ਸ਼ਿਵ ਸਿੰਗਲਾ ਨੇ ਤਿਰੰਗਾ ਲਹਿਰਾ ਕੇ ਸਲਾਮੀ ਦਿੱਤੀ¢ ਵਿਦਿਆਰਥੀਆਂ ਨੇ ਨਾਟਕ, ਗੀਤ, ਦੋਹੇ ਅਤੇ ਡਾਂਸ, ਭੰਗੜਾ ਪੇਸ਼ ਕੀਤਾ¢ ਪਿੰ੍ਰਸੀਪਲ ਡਾ: ਸ਼ਰੂਤੀ ਸ਼ਰਮਾ, ਵਾਈਸ ਪਿੰ੍ਰਸੀਪਲ ਮੈਡਮ ਸ਼ਾਲਿਨੀ ਕÏਸ਼ਲ ਅਤੇ ਅਧਿਆਪਕਾ ਰਮਨਦੀਪ ਕÏਰ ਨੇ ਗਣਤੰਤਰ ਦਿਵਸ ਬਾਰੇ ਵਿਸਤਾਰ ਪੂਰਵਕ ਜਾਣਕਾਰੀ ਦਿੱਤੀ |
ਹੰਡਿਆਇਆ, (ਗੁਰਜੀਤ ਸਿੰਘ ਖੱੁਡੀ)- ਨਗਰ ਪੰਚਾਇਤ ਦਫ਼ਤਰ ਹੰਡਿਆਇਆ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | ਸਮਾਗਮ ਦੌਰਾਨ ਏ.ਐਮ.ਈ. ਗਗਨਦੀਪ ਸਿੰਘ ਨੇ ਕੌਮੀ ਝੰਡਾ ਲਹਿਰਾਇਆ ਤੇ ਪੁਲਿਸ ਚੌਕੀ ਹੰਡਿਆਇਆ ਦੇ ਮੁਲਾਜਮਾਂ ਨੇ ਸਲਾਮੀ ਦਿੱਤੀ | ਇਸ ਮੌਕੇ ਆਦਰਸ਼ ਮਾਡਲ ਸਕੂਲ ਹੰਡਿਆਇਆ ਦੇ ਵਿਦਿਆਰਥੀਆਂ ਨੇ ਕੌਮੀ ਗੀਤ ਗਾਇਆ | ਸਮਾਗਮ ਵਿਚ ਸਾਬਕਾ ਮੀਤ ਪ੍ਰਧਾਨ ਪਤਲੂ ਸਿੰਘ, ਸਾਬਕਾ ਐਮ.ਸੀ. ਜਰਨੈਲ ਕੌਰ, ਕੁਲਦੀਪ ਸਿੰਘ ਤਾਜਪੁਰੀਆ, ਕਮਲਦੀਪ ਸਿੰਘ, ਅਵਤਾਰ ਸਿੰਘ ਕਾਲੇਕੇ, ਨਾਇਬ ਸਿੰਘ, ਸੁਰਿੰਦਰ ਪਾਲ, ਵਿਜੈ ਕੁਮਾਰ, ਮਦਨ ਲਾਲ ਤੇ ਸਟਾਫ਼ ਹਾਜ਼ਰ ਸਨ |
ਹੰਡਿਆਇਆ, (ਗੁਰਜੀਤ ਸਿੰਘ ਖੱੁਡੀ)- ਸਰਵੋਤਮ ਅਕੈਡਮੀ ਖੁੱਡੀ ਕਲਾਂ ਵਿਖੇ ਗਣਤੰਤਰਤਾ ਦਿਵਸ ਮਨਾਇਆ ਗਿਆ | ਪਿ੍ੰਸੀਪਲ ਰੁਪਿੰਦਰ ਕੌਰ ਬਾਜਵਾ, ਵਾਈਸ ਪਿ੍ੰਸੀਪਲ ਰੁਚਿਕਾ ਅਤੇ ਸਮੂਹ ਸਕੂਲ ਪ੍ਰਬੰਧਕ ਕਮੇਟੀ ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ | ਪਿ੍ੰਸੀਪਲ ਰੁਪਿੰਦਰ ਕੌਰ ਬਾਜਵਾ ਨੇ ਗਣਤੰਤਰਤਾ ਦਿਵਸ ਬਾਰੇ ਚਾਨਣਾ ਪਾਇਆ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਵਿਧਾਨ ਬਣਨ, ਲਾਗੂ ਹੋਣ ਅਤੇ ਸੰਵਿਧਾਨ ਦੀਆਂ ਵਿਸ਼ੇਸ਼ਤਾਵਾਂ ਬਾਰੇ ਦੱਸਿਆ | ਗਣਤੰਤਰਤਾ ਦਿਵਸ ਨੂੰ ਮੁੱਖ ਰੱਖਦੇ ਹੋਏ ਵਿਦਿਆਰਥੀਆਂ ਵਲੋਂ ਵੱਖ-ਵੱਖ ਕਵਿਤਾਵਾਂ, ਗੀਤ, ਸਕਿੱਟ ਆਦਿ ਪੇਸ਼ ਕੀਤੇ ਗਏ | ਇਸ ਮੌਕੇ ਫਾਊਾਡਰ ਕੁਲਵੰਤ ਸਿੰਘ ਬਾਜਵਾ, ਐਮ.ਡੀ. ਚਮਕੌਰ ਸਿੰਘ ਬਾਜਵਾ, ਚੇਅਰਮੈਨ ਸੁਖਮੰਦਰ ਸਿੰਘ, ਵਾਇਸ ਪਿ੍ੰਸੀਪਲ ਰੁਚਿਕਾ ਮਿੱਤਲ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਧਨੌਲਾ,(ਜਤਿੰਦਰ ਸਿੰਘ ਧਨੌਲਾ, ਚੰਗਾਲ)- ਮੰਡੀ ਧਨੌਲਾ ਅੰਦਰ ਗਣਤੰਤਰ ਦਿਵਸ ਬੜੀ ਹੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਗਿਆ | ਦਫ਼ਤਰ ਨਗਰ ਕੌਂਸਲ ਧਨੌਲਾ ਵਿਖੇ ਝੰਡਾ ਲਹਿਰਾਉਣ ਦੀ ਰਸਮ ਨਗਰ ਕੌਂਸਲ ਦੀ ਪ੍ਰਧਾਨ ਬੀਬੀ ਰਣਜੀਤ ਕੌਰ ਨੇ ਅਦਾ ਕੀਤੀ | ਪੁਲਿਸ ਪਾਰਟੀ ਵਲੋਂ ਅਨੁਸ਼ਾਸਨ ਵਿਚ ਰਹਿ ਕੇ ਤਿਰੰਗੇ ਝੰਡੇ ਨੂੰ ਸਲਾਮੀ ਭੇਟ ਕੀਤੀ ਗਈ | ਵਿਦਿਆਰਥੀਆਂ ਅਤੇ ਵਿਦਿਆਰਥਣਾਂ ਵਲੋਂ ਰਾਸ਼ਟਰੀ ਗੀਤ ਗਾਇਆ ਗਿਆ | ਨਗਰ ਕੌਂਸਲ ਦੇ ਪ੍ਰਬੰਧਕਾਂ ਵਲੋਂ ਪਤਵੰਤਿਆਂ, ਵਿਦਿਆਰਥੀਆਂ ਅਤੇ ਵੱਡੀ ਗਿਣਤੀ ਵਿਚ ਪੁੱਜੇ ਨਗਰ ਨਿਵਾਸੀਆਂ ਨੂੰ ਚਾਹ-ਪਕੌੜੇ ਵਰਤਾਏ ਗਏ | ਨਗਰ ਕੌਂਸਲ ਦੇ ਕਰਮਚਾਰੀਆਂ ਨੇ ਪ੍ਰਬੰਧਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਿ੍ਹਆ | ਇਸ ਮੌਕੇ ਸ੍ਰੀ ਹਰਵਿੰਦਰ ਸਿੰਘ ਸੋਢੀ, ਯੂਥ ਆਗੂ ਹਰਦੀਪ ਸਿੰਘ ਸੋਢੀ, ਨਗਰ ਕੌਂਸਲਰ ਸੁਖਬਿੰਦਰ ਸਿੰਘ ਮੁੰਦਰੀ, ਬਲਵਿੰਦਰ ਸਿੰਘ ਗੋਲਾ ਐਮ.ਸੀ, ਰਾਜੀ ਐਮ.ਸੀ, ਰਿੰਕੂ ਨੰਬਰਦਾਰ, ਬੂਟਾ ਸਿੰਘ ਬੋਹੜ, ਮੁਕੇਸ਼ ਕੁਮਾਰ ਸ਼ਰਮਾ, ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਬੰਧਕ ਉਮਰਿੰਦਰ ਸਿੰਗਲਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਗੂ ਅਤੇ ਪਤਵੰਤੇ ਹਾਜਰ ਸਨ |
(ਬਾਕੀ ਸਫਾ 6 'ਤੇ)
ਮਹਿਲ ਕਲਾਂ, (ਤਰਸੇਮ ਸਿੰਘ ਗਹਿਲ)- ਉੱਘੀ ਵਿੱਦਿਅਕ ਸੰਸਥਾ ਸਟੈਨਫੋਰਡ ਇੰਟਰਨੈਸ਼ਨਲ ਸਕੂਲ ਚੰਨਣਵਾਲ ਵਿਖੇ ਸਕੂਲ ਪਿ੍ੰਸੀਪਲ ਪ੍ਰਦੀਪ ਕੌਰ ਗਰੇਵਾਲ ਦੀ ਅਗਵਾਈ ਹੇਠ 74ਵਾਂ ਗਣਤੰਤਰ ਦਿਵਸ ਸਕੂਲ ਪ੍ਰਬੰਧਕ ਕਮੇਟੀ ਵਲੋਂ ਤਿਰੰਗਾ ਲਹਿਰਾ ਕੇ ਮਨਾਇਆ ਗਿਆ | ਇਸ ਸਮੇਂ ਸਕੂਲ ਅਧਿਆਪਕ ਅਨੁਰਾਧਾ ਵਲੋਂ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਤੇ ਬਸੰਤ ਦੇ ਤਿਉਹਾਰ ਤੋਂ ਜਾਣੂ ਕਰਵਾਇਆ ਗਿਆ | ਇਸ ਸਮੇਂ ਸਕੂਲ ਪ੍ਰਬੰਧਕ ਕਮੇਟੀ ਦੇ ਮੈਨੇਜਿੰਗ ਡਾਇਰੈਕਟਰ ਡਾਕਟਰ ਤਪਿੰਦਰ ਸਿੰਘ ਗਰੇਵਾਲ ਅਤੇ ਸਕੂਲ ਪਿ੍ੰਸੀਪਲ ਨੇ ਬੱਚਿਆਂ ਨੂੰ ਬੁਰੀਆਂ ਆਦਤਾਂ ਦਾ ਤਿਆਗ ਕਰ ਕੇ ਚੰਗੇ ਨਾਗਰਿਕ ਹੋਣ ਲਈ ਪ੍ਰੇਰਿਤ ਕੀਤਾ ਤੇ ਗਣਤੰਤਰ ਦਿਵਸ ਤੇ ਬਸੰਤ ਪੰਚਮੀ ਦੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਇਸ ਸਮੇਂ ਸਕੂਲ ਸਟਾਫ ਹਾਜ਼ਰ ਸੀ |
ਮਹਿਲ ਕਲਾਂ, (ਤਰਸੇਮ ਸਿੰਘ ਗਹਿਲ)- ਉੱਘੀ ਵਿੱਦਿਅਕਸੰਸਥਾ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਸਕੂਲ ਪਿ੍ੰਸੀਪਲ ਡਾ: ਹਿਮਾਂਸ਼ੂ ਦੱਤ ਸ਼ਰਮਾ ਦੀ ਅਗਵਾਈ ਹੇਠ ਗਣਤੰਤਰ ਦਿਵਸ ਮੌਕੇ ਤਿਰੰਗਾ ਝੰਡਾ ਲਹਿਰਾਇਆ ਗਿਆ | ਇਸ ਸਮੇਂ ਸਕੂਲ ਪਿ੍ੰਸੀਪਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਭਾਰਤ ਦੇ ਸੰਵਿਧਾਨ ਦੀ ਪਾਲਣਾ ਤੇ ਚੰਗੇ ਨਾਗਰਿਕ ਹੋਣ 'ਤੇ ਦੇਸ਼ ਸੇਵਾ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ | ਇਸ ਮੌਕੇ ਸਕੂਲ ਪਿ੍ੰਸੀਪਲ ਡਾ: ਹਿਮਾਂਸ਼ੂ ਦੱਤ ਸ਼ਰਮਾ, ਮਨਦੀਪ ਸਿੰਘ ਗੰਡੇਵਾਲ, ਮਹਿੰਦਰ ਸਿੰਘ ਸਹੌਰ ਆਦਿ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ |
ਤਪਾ ਮੰਡੀ,(ਪ੍ਰਵੀਨ ਗਰਗ, ਵਿਜੇ ਸ਼ਰਮਾ)- ਸਬ ਡਵੀਜ਼ਨ ਪੱਧਰ 'ਤੇ 74ਵਾਂ ਗਣਤੰਤਰ ਦਿਵਸ ਦਾ ਦਿਹਾੜਾ ਤਪਾ ਤਾਜੋਕੇ ਲਿੰਕ ਰੋਡ 'ਤੇ ਸਥਿਤ ਬਾਹਰਲੀ ਅਨਾਜ ਮੰਡੀ 'ਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਉਪ ਮੰਡਲ ਮੈਜਿਸਟ੍ਰੇਟ ਗੋਪਾਲ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ, ਜਿਨ੍ਹਾਂ ਦਾ ਤਹਿਸੀਲਦਾਰ ਵਰਿੰਦਰ ਭਾਟੀਆ, ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ, ਨਾਇਬ ਤਹਿਸੀਲਦਾਰ ਹਮੀਸ਼ ਕੁਮਾਰ ਭਦੌੜ ਅਤੇ ਡੀ.ਐਸ.ਪੀ. ਰਵਿੰਦਰ ਸਿੰਘ ਰੰਧਾਵਾ ਨੇ ਭਰਵਾਂ ਸਵਾਗਤ ਕੀਤਾ | ਇਸ ਮੌਕੇ ਮੁੱਖ ਮਹਿਮਾਨ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪੰਜਾਬ ਪੁਲਿਸ ਜਵਾਨਾਂ ਨੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਅਤੇ ਨਾਲ ਹੀ ਸਕੂਲ ਦੀਆਂ ਲੜਕੀਆਂ ਨੇ ਰਾਸ਼ਟਰੀ ਗੀਤ ਦਾ ਗਾਇਨ ਕੀਤਾ | ਸਟੇਜ ਸੈਕਟਰੀ ਦੀ ਭੂਮਿਕਾ ਪਿ੍ੰਸੀਪਲ ਵਰਿੰਦਰ ਸਿੰਘ ਵਲੋਂ ਬਖ਼ੂਬੀ ਨਿਭਾਈ ਗਈ |ਇਸ ਮੌਕੇ ਥਾਣਾ ਮੁਖੀ ਨਿਰਮਲਜੀਤ ਸਿੰਘ ਸੰਧੂ ਤਪਾ, ਥਾਣਾ ਮੁਖੀ ਮਨਜਿੰਦਰ ਸਿੰਘ ਭਦੌੜ, ਮਾਰਕੀਟ ਕਮੇਟੀ ਦੇ ਸੈਕਟਰੀ ਜਸਵੀਰ ਸਿੰਘ, ਟਰੱਕ ਯੂਨੀਅਨ ਤਪਾ ਦੇ ਪ੍ਰਧਾਨ ਤੇਜਿੰਦਰ ਸਿੰਘ ਢਿਲਵਾਂ ਅਤੇ ਨਰਾਇਣ ਸਿੰਘ ਪੰਧੇਰ, ਕੌਂਸਲਰ ਧਰਮਪਾਲ ਸ਼ਰਮਾ, ਸੀਨੀਅਰ ਮੈਡੀਕਲ ਅਫ਼ਸਰ ਡਾ: ਨਵਜੋਤ ਪਾਲ ਸਿੰਘ ਭੁੱਲਰ, ਡਾ: ਬਾਲ ਚੰਦ ਬਾਂਸਲ, ਪਿ੍ੰਸੀਪਲ ਰਾਜਵੰਤ ਕੌਰ ਸੁਖਪੁਰਾ ਮੌੜ, ਪਿ੍ੰਸੀਪਲ ਮੈਡਮ ਨੀਰਜਾ ਬਾਂਸਲ, ਬਲਾਕ ਐਕਸਟੈਨਸ਼ਨ ਅਫ਼ਸਰ ਗੌਤਮ ਰਿਸ਼ੀ, ਹਰਜਿੰਦਰ ਸਿੰਘ ਹੈਰੀ ਸਟੈਨੋਗ੍ਰਾਫ਼ਰ ਐਸ.ਡੀ.ਐਮ. ਤਪਾ, ਐਸ.ਡੀ.ਓ. ਬਲਵਿੰਦਰ ਸਿੰਘ, ਐਸ.ਡੀ.ਓ. ਪ੍ਰਸ਼ੋਤਮ ਲਾਲ, ਜੇ.ਈ. ਪ੍ਰਗਟ ਸਿੰਘ, ਸਹਾਇਕ ਥਾਣੇਦਾਰ ਬਲਜਿੰਦਰ ਸਿੰਘ ਰੀਡਰ ਡੀ.ਐਸ.ਪੀ. ਤਪਾ, ਸਿਟੀ ਇੰਚਾਰਜ ਗੁਰਪਾਲ ਸਿੰਘ, ਸਹਾਇਕ ਥਾਣੇਦਾਰ ਗੁਰਮੇਲ ਸਿੰਘ, ਸਹਾਇਕ ਥਾਣੇਦਾਰ ਕਰਮਜੀਤ ਸਿੰਘ, ਸਹਾਇਕ ਥਾਣੇਦਾਰ ਬੂਟਾ ਸਿੰਘ, ਰਿੰਕੂ ਕੁਮਾਰ, ਨਨਪਾਲ ਸਿੰਘ, ਕਾਲਾ ਚੱਠਾ, ਜਸਵਿੰਦਰ ਚੱਠਾ, ਕੌਂਸਲਰ ਹਰਦੀਪ ਸਿੰਘ ਪੋਪਲ, ਜੱਸੀ ਪੁਰਬਾ, ਕੁਲਵਿੰਦਰ ਚੱਠਾ, ਬਲਜੀਤ ਬਾਸੀ, ਧਰਮਿੰਦਰ ਸਿੰਘ ਮਾਂਗਟ, ਕਿ੍ਪਾਲ ਸਿੰਘ, ਗੁਰਲਾਲ ਸਿੰਘ, ਮਾਸਟਰ ਅੰਕੁਰ ਕੁਮਾਰ, ਭਗਵਾਨ ਸਿੰਘ, ਹੌਲਦਾਰ ਗੁਰਪਿਆਰ ਸਿੰਘ, ਧਰਮਿੰਦਰ ਸਿੰਘ, ਲਵਪ੍ਰੀਤ ਸਿੰਘ ਮਾਨ, ਬਲਜੀਤ ਸਿੰਘ, ਰਿੰਕਾ ਮੋਬਾਈਲਾਂ ਵਾਲਾ, ਮੰਡੀ ਸੁਪਰਵਾਈਜ਼ਰ ਅੰਗਰੇਜ਼ ਸਿੰਘ ਆਦਿ ਤੋਂ ਇਲਾਵਾ ਸਕੂਲੀ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ |
ਤਪਾ ਮੰਡੀ, (ਵਿਜੇ ਸ਼ਰਮਾ)-ਨਗਰ ਕੌਂਸਲ ਦੇ ਵਿਹੜੇ 'ਚ ਗਣਤੰਤਰ ਦਿਵਸ ਬੜੇ ਉਤਸ਼ਾਹ ਅਤੇ ਸ਼ਾਨੋ ਸ਼ੌਕਤ ਨਾਲ ਮਨਾਇਆ ਗਿਆ | ਇਸ ਸਮਾਗਮ ਦੇ ਮੁੱਖ ਮਹਿਮਾਨ ਨਗਰ ਕੌਂਸਲ ਦੇ ਪ੍ਰਧਾਨ ਅਨਿਲ ਕੁਮਾਰ ਕਾਲਾ ਭੂਤ ਸਨ | ਜਿਨ੍ਹਾਂ ਨੂੰ ਸਟਾਫ਼ ਵਲੋਂ ਜੀ ਆਇਆ ਆਖਿਆ ਗਿਆ | ਰਾਸ਼ਟਰੀ ਝੰਡੇ ਨੂੰ ਲਹਿਰਾਉਣ ਦੀ ਰਸਮ ਅਨਿਲ ਕੁਮਾਰ ਵਲੋਂ ਕੀਤੀ ਗਈ | ਸਕੂਲੀ ਵਿਦਿਆਰਥਣਾਂ ਵਲੋਂ ਰਾਸ਼ਟਰੀ ਗੀਤ ਗਾਇਆ ਗਿਆ ਅਤੇ ਪੁਲਿਸ ਦੀ ਟੁਕੜੀ ਵਲੋਂ ਥਾਣਾ ਇੰਚਾਰਜ ਨਿਰਮਲਜੀਤ ਸਿੰਘ ਸੰਧੂ ਦੀ ਅਗਵਾਈ 'ਚ ਸਲਾਮੀ ਦਿੱਤੀ ਗਈ | ਇਸ ਮੌਕੇ ਥਾਣਾ ਇੰਚਾਰਜ ਨਿਰਮਲਜੀਤ ਸਿੰਘ ਸੰਧੂ, ਸਿਟੀ ਇੰਚਾਰਜ ਗੁਰਪਾਲ ਸਿੰਘ, ਗੁਰਪਿਆਰ ਸਿੰਘ, ਐਡਵੋਕੇਟ ਨਿਰਭੈ ਸਿੰਘ ਸਿੱਧੂ, ਜੀਵਨ ਕੁਮਾਰ ਭੂਤ, ਅਮਨਦੀਪ ਸ਼ਰਮਾ, ਗੁਰਦੀਪ ਸਿੰਘ ਬਰਾੜ, ਤਰਸੇਮ ਚੰਦ, ਸੁਰੇਸ਼ ਕੁਮਾਰ, ਮੱਖਣ ਸਿੰਘ, ਤਾਰੀ ਸਿੰਘ, ਹੇਮ ਰਾਜ ਗਰਗ, ਨਰਿੰਦਰ ਸਿੰਘ ਧਸਲਾ ਅਤੇ ਕਮੇਟੀ ਦਾ ਸਟਾਫ਼ ਹਾਜ਼ਰ ਸਨ |
ਭਦੌੜ, (ਰਜਿੰਦਰ ਬੱਤਾ, ਵਿਨੋਦ ਕਲਸੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਭਦੌੜ ਵਿਖੇ ਐਮ.ਡੀ. ਰਣਪ੍ਰੀਤ ਸਿੰਘ ਰਾਏ ਦੇ ਨਿਰਦੇਸ਼ਾਂ ਅਨੁਸਾਰ ਗਣਤੰਤਰ ਦਿਵਸ ਬੜੀ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਸਕੂਲ ਦੇ ਪਿ੍ੰਸੀਪਲ ਮੈਡਮ ਜਸਜੀਤ ਕੌਰ ਵਲੋਂ ਨਿਭਾਈ ਗਈ ਅਤੇ ਸਮੂਹ ਅਧਿਆਪਕ ਸਟਾਫ਼ ਅਤੇ ਕਰਮਚਾਰੀਆਂ ਵਲੋਂ ਝੰਡੇ ਨੂੰ ਸਲਾਮੀ ਦਿੱਤੀ ਗਈ | ਪਿ੍ੰਸੀਪਲ ਮੈਡਮ ਨੇ ਕਿਹਾ ਕਿ 26 ਜਨਵਰੀ ਦਿਹਾੜਾ ਸਾਨੂੰ ਬਹੁਤ ਸਾਰੇ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਯਾਦ ਕਰਵਾਉਂਦਾ ਹੈ ਜਿਨ੍ਹਾਂ ਨੇ ਆਪਣੀਆਂ ਜਾਨਾਂ ਕੁਰਬਾਨ ਕਰ ਕੇ ਸਾਨੂੰ ਇਸ ਯੋਗ ਬਣਾਇਆ ਕਿ ਅਸੀਂ ਆਜ਼ਾਦ ਫ਼ਿਜ਼ਾ ਵਿਚ ਸਾਹ ਲੈ ਸਕੀਏ ਅਤੇ ਆਪਣਾ ਸੰਵਿਧਾਨ ਬਣਾ ਕੇ ਉਸ ਉੱਤੇ ਚੱਲਣ ਦੇ ਸਮਰੱਥ ਹੋਈਏ |
ਭਦੌੜ, (ਰਜਿੰਦਰ ਬੱਤਾ, ਵਿਨੋਦ ਕਲਸੀ)-ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਦੇ ਸਰਪ੍ਰਸਤ ਦਰਸ਼ਨ ਸਿੰਘ ਗਿੱਲ ਦੇ ਨਿਰਦੇਸ਼ਾਂ ਅਨੁਸਾਰ ਗਣਤੰਤਰ ਦਿਵਸ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ | ਝੰਡਾ ਲਹਿਰਾਉਣ ਦੀ ਰਸਮ ਦਰਸ਼ਨ ਸਿੰਘ ਗਿੱਲ ਦੁਆਰਾ ਅਦਾ ਕੀਤੀ ਗਈ | ਇਸ ਸਮੇਂ ਵਿਦਿਆਰਥੀਆਂ ਦੁਆਰਾ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ ਅਤੇ ਗਰੁੱਪ ਡਾਂਸ ਪੇਸ਼ ਕੀਤਾ ਗਿਆ ਉੱਥੇ ਬਸੰਤ ਪੰਚਮੀ ਦੇ ਤਿਉਹਾਰ ਨਾਲ ਸਬੰਧਤ ਕਵਿਤਾਵਾਂ ਵੀ ਪੇਸ਼ ਕੀਤੀਆਂ ਗਈਆਂ | ਦਰਸ਼ਨ ਸਿੰਘ ਗਿੱਲ, ਐਮ.ਡੀ. ਨਵਨੀਤ ਕੌਰ ਗਿੱਲ ਅਤੇ ਪਿ੍ੰਸੀਪਲ ਬਿਨੋਏ ਜੋਸ਼ ਨੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦੇ ਹੋਏ ਇਸ ਦਿਨ ਦਿਹਾੜੇ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਸਮੂਹ ਵਿਦਿਆਰਥੀਆਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦੀ ਸਹੁੰ ਚੁਕਾਈ |
ਭਦੌੜ, (ਰਜਿੰਦਰਬੱਤਾ, ਵਿਨੋਦ ਕਲਸੀ)-ਭਾਈ ਰੂਪ ਚੰਦ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਭਾਈਰੂਪਾ ਵਿਚ ਗਣਤੰਤਰ ਦਿਵਸ ਬੜੀ ਧੂਮ ਧਾਮ ਨਾਲ ਮਨਾਇਆ ਗਿਆ | ਇਸ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵਜੋਂ ਸਰਵਹਿੱਤਕਾਰੀ ਵਿੱਦਿਆ ਮੰਦਰ ਬਰਨਾਲਾ ਦੇ ਪਿ੍ੰਸੀਪਲ ਡਾਕਟਰ ਸੰਦੀਪ ਚੰਦੇਲ ਸ਼ਾਮਿਲ ਹੋਏ | ਸਕੂਲ ਦੇ ਸਾਰੇ ਹਾਊਸ ਦੇ ਵਿਦਿਆਰਥੀਆਂ ਦੁਆਰਾ ਇਕ ਪਰੇਡ ਮਾਰਚ ਕੀਤਾ ਗਿਆ | ਜਿਸ ਦੀ ਅਗਵਾਈ ਹਾਊਸ ਕੈਪਟਨ ਦੁਆਰਾ ਕੀਤੀ ਗਈ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਦੁਆਰਾ ਇੱਕ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਸ ਵਿਚ ਵਿਦਿਆਰਥੀਆਂ ਦੁਆਰਾ ਗਣਤੰਤਰ ਦਿਵਸ ਤੇ ਅੰਗਰੇਜ਼ੀ ਤੇ ਹਿੰਦੀ ਭਾਸ਼ਾਵਾਂ ਵਿਚ ਭਾਸ਼ਣ ਦਿੱਤੇ ਗਏ | ਪਹਿਲੀ ਜਮਾਤ ਦੀਆਂ ਵਿਦਿਆਰਥਣਾਂ ਦੁਆਰਾ ਡਾਂਸ ਤੇ ਦੂਸਰੀ ਜਮਾਤ ਦੇ ਵਿਦਿਆਰਥੀਆਂ ਦੁਆਰਾ ਕਵਿਤਾ ਪੇਸ਼ ਕੀਤੀ ਗਈ ਅਤੇ ਵਿਦਿਆਰਥਣਾਂ ਦੁਆਰਾ ਅੰਤ ਵਿਚ ਗਿੱਧੇ ਦੀ ਪੇਸ਼ਕਾਰੀ ਕੀਤੀ ਗਈ | ਡਾਇਰੈਕਟਰ ਭੂਸ਼ਨ ਕੁਮਾਰ ਸਿੰਗਲਾ ਅਤੇ ਪਿ੍ੰਸੀਪਲ ਅਰਵਿੰਦ ਕੁਮਾਰ ਸ਼ਰਮਾ ਦੁਆਰਾ ਬੱਚਿਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਇਸ ਦਿਨ ਦੀ ਅਹਿਮੀਅਤ 'ਤੇ ਵੀ ਚਾਨਣਾ ਪਾਇਆ ਗਿਆ |
ਟੱਲੇਵਾਲ, (ਸੋਨੀਚੀਮਾ)-ਫਿਊਚਰ ਰੈਡੀ ਇੰਟਰਨੈਸ਼ਨਲ ਸਕੂਲ ਟੱਲੇਵਾਲ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਮਨਕੰਵਲ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਭਾਰਤੀ ਸੰਵਿਧਾਨ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ | ਉਨ੍ਹਾਂ ਵਿਦਿਆਰਥੀਆਂ ਨੂੰ ਸੰਵਿਧਾਨ ਨੂੰ ਬਣਾਉਣ ਅਤੇ ਇਸ ਨੂੰ ਲਾਗੂ ਕਰਨ ਦੀ ਸਬੰਧੀ ਜਾਣਕਾਰੀ ਦਿੱਤੀ | ਕੋਆਰਡੀਨੇਟਰ ਹਰਦੀਪ ਸਿੰਘ ਖ਼ਾਲਸਾ ਨੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਬਾਰੇ ਜਾਣਕਾਰੀ ਦਿੱਤੀ | ਵਿਦਿਆਰਥੀਆਂ ਨੇ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ | ਇਸ ਮੌਕੇ ਜਸਪ੍ਰੀਤ ਕੌਰ, ਕਰਮਜੀਤ ਕੌਰ, ਰਾਜਵਿੰਦਰ ਕੌਰ, ਰਮਨਜੀਤ ਕੌਰ, ਸੰਦੀਪ ਕੌਰ, ਨਵਜੋਤ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ |
ਮਹਿਲ ਕਲਾਂ, (ਅਵਤਾਰ ਸਿੰਘ ਅਣਖੀ)-ਸਟੈਨਫ਼ੋਰਡ ਇੰਟਰਨੈਸ਼ਨਲ ਸਕੂਲ ਚੰਨਣਵਾਲ ਵਿਖੇ 74ਵਾਂ ਗਣਤੰਤਰ ਦਿਵਸ ਪਿ੍ੰਸੀਪਲ ਪ੍ਰਦੀਪ ਕੌਰ ਦੀ ਅਗਵਾਈ ਹੇਠ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਝੰਡਾ ਲਹਿਰਾਉਣ ਉਪਰੰਤ ਸੰਬੋਧਨ ਕਰਦਿਆਂ ਸਕੂਲ ਦੇ ਐਮ.ਡੀ. ਡਾ: ਤਪਿੰਦਰ ਸਿੰਘ ਗਰੇਵਾਲ ਨੇ ਗਣਤੰਤਰ ਦਿਵਸ ਦੀ ਵਧਾਈ ਦਿੱਤੀ | ਮੈਡਮ ਅਨੁਰਾਧਾ ਨੇ ਬੋਲਦਿਆਂ ਗਣਤੰਤਰ ਦਿਵਸ ਅਤੇ ਬਸੰਤ ਪੰਚਮੀ ਦੇ ਤਿਉਹਾਰ ਸਬੰਧੀ ਵਿਸਥਾਰਪੂਰਵਕ ਢੰਗ ਨਾਲ ਚਾਨਣਾ ਪਾਇਆ | ਪਿ੍ੰ: ਪ੍ਰਦੀਪ ਕੌਰ ਵਲੋਂ ਬੱਚਿਆਂ ਨੂੰ ਬੁਰੀਆਂ ਆਦਤਾਂ ਦਾ ਤਿਆਗ ਕਰ ਕੇ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ ਗਿਆ | ਉਨ੍ਹਾਂ ਸਮੂਹ ਵਿਦਿਆਰਥੀਆਂ ਨੂੰ ਚਾਈਨਾ ਡੋਰ ਦੇ ਹਾਨੀਕਾਰਕ ਪ੍ਰਭਾਵਾਂ ਬਾਰੇ ਵੀ ਦੱਸਿਆ | ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
ਧਨੌਲਾ, (ਜਤਿੰਦਰ ਸਿੰਘ ਧਨੌਲਾ)-ਪੰਜਾਬ ਪਬਲਿਕ ਸਕੂਲ ਮਾਨਾਂ ਪਿੰਡੀ ਵਿਖੇ ਪਿ੍ੰਸੀਪਲ ਸ੍ਰੀਮਤੀ ਸਿਮਰਨ ਕੌਰ ਦੀ ਅਗਵਾਈ ਹੇਠ ਸਕੂਲ ਦੇ ਬੱਚਿਆਂ ਤੇ ਅਧਿਆਪਕਾਂ ਵਲੋਂ 74ਵਾਂ ਗਣਤੰਤਰ ਦਿਵਸ ਮਨਾਇਆ ਗਿਆ | ਅਧਿਆਪਕਾ ਨਵਰੂਪ ਕੌਰ ਅਤੇ ਮਨਜੀਤ ਕੌਰ ਨੇ ਗਣਤੰਤਰ ਦਿਵਸ ਸਬੰਧੀ ਜਾਣਕਾਰੀ ਦਿੱਤੀ | ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਰੰਗਾ-ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ | ਡਾਇਰੈਕਟਰ ਸੁਖਦੀਪ ਸਿੰਘ ਚੀਮਾ ਨੇ ਵੀ ਗਣਤੰਤਰ ਦਿਵਸ ਸਬੰਧੀ ਚਾਨਣਾ ਪਾਇਆ | ਇਸ ਮੌਕੇ ਚੇਅਰਮੈਨ ਸ: ਅਮਰਜੀਤ ਸਿੰਘ ਚੀਮਾ ਵੱਲੋ ਵੀ ਸਾਰੇ ਸਟਾਫ਼ ਤੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ | ਇਸ ਸਮੇਂ ਮੈਡਮ ਨਵਰੂਪ ਕੌਰ, ਮੈਡਮ ਮਨਜੀਤ ਕੌਰ, ਮੈਡਮ ਪੂਜਾ, ਮੈਡਮ ਗੁਰਜੀਤ ਕੌਰ, ਮੈਡਮ ਭਾਵਨਾ, ਕੋਆਰਡੀਨੇਟਰ ਮੈਡਮ ਚਰਨਜੀਤ ਕੌਰ ਆਦਿ ਹਾਜ਼ਰ ਸਨ |
ਧਨੌਲਾ, 27 ਜਨਵਰੀ (ਜਤਿੰਦਰ ਸਿੰਘ ਧਨੌਲਾ)- ਭਗਵੰਤ ਮਾਨ ਦੀ ਸਰਕਾਰ ਨੇ ਕਾਮਰੇਡ ਜਥੇਦਾਰ ਹਰਦਿੱਤ ਸਿੰਘ ਭੱਠਲ ਦੀ ਯਾਦ ਵਿਚ ਬਣੇ ਪਬਲਿਕ ਹੈਲਥ ਸੈਂਟਰ ਦੇ ਬੋਰਡ ਵਿਚ ਆਜ਼ਾਦੀ ਘੁਲਾਟੀਏ ਕਾਮਰੇਡ ਜਥੇਦਾਰ ਹਰਦਿੱਤ ਸਿੰਘ ਦੇ ਨਾਮ ਤੋਂ ਪਹਿਲਾਂ ਭਗਵੰਤ ਮਾਨ ਦੀ ਫੋਟੋ ...
ਬਰਨਾਲਾ, 27 ਜਨਵਰੀ (ਅਸ਼ੋਕ ਭਾਰਤੀ)- ਆਊਟਸੋਰਸਿੰਗ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾਈ ਮੀਟਿੰਗ ਸੂਬਾ ਪ੍ਰਧਾਨ ਸਰਬਜੀਤ ਸਿੰਘ ਭੁੱਲਰ ਤੇ ਦਲਬੀਰ ਸਿੰਘ ਕਜੋਲੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸੂਬਾ ਪ੍ਰਧਾਨ ਸਰਬਜੀਤ ਸਿੰਘ ...
ਟੱਲੇਵਾਲ, 27 ਜਨਵਰੀ (ਸੋਨੀ ਚੀਮਾ)-ਪਿੰਡ ਭੋਤਨਾ ਵਿਖੇ ਸ਼ਹੀਦ ਭਗਤ ਸਿੰਘ ਯੂਥ ਸਪੋਰਟਸ ਕਲੱਬ ਦਾ ਪੁਨਰਗਠਨ ਕੀਤਾ ਗਿਆ | ਮਾਸਟਰ ਗੁਰਪ੍ਰੀਤ ਸਿੰਘ ਭੋਤਨਾ ਨੇ ਦੱਸਿਆ ਕਿ ਬੇਸ਼ੱਕ ਇਹ ਕਲੱਬ ਪਿਛਲੇ 25 ਸਾਲ ਤੋਂ ਨਿਰੰਤਰ ਚੱਲ ਰਿਹਾ ਸੀ, ਪਰ ਨਵੇਂ ਅਹੁਦੇਦਾਰਾਂ ਦੀ ਚੋਣ ...
ਮਹਿਲ ਕਲਾਂ, 27 ਜਨਵਰੀ (ਤਰਸੇਮ ਸਿੰਘ ਗਹਿਲ)- ਮਹਿਲ ਕਲਾਂ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਥਾਣਾ ਮੁਖੀ ਸੁਖਵਿੰਦਰ ਸਿੰਘ ਸੰਘਾ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਜਗਦੀਪ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਚੰਨਣਵਾਲ ਪਾਸੋਂ 72 ...
ਸ਼ਹਿਣਾ, 27 ਜਨਵਰੀ (ਸੁਰੇਸ਼ ਗੋਗੀ)- ਸ਼ਹਿਣਾ ਵਿਖੇ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਵਲੋਂ ਮਹਿਲਾ ਸਰਪੰਚ ਦੇ ਪੁੱਤਰ ਸੁਖਵਿੰਦਰ ਸਿੰਘ ਕਲਕੱਤਾ ਦੇ ਥੱਪੜ ਮਾਰ ਕੇ ਅੰਦਰ ਕੀਤੇ ਜਾਣ ਦੇ ਵਰਤੇ ਲਫ਼ਜ਼ਾਂ ਦੀ ਐਡਵੋਕੇਟ ਸਤਨਾਮ ਸਿੰਘ ਰਾਹੀ ਹਲਕਾ ਇੰਚਾਰਜ ਸ਼ੋ੍ਰਮਣੀ ...
ੇਟੱਲੇਵਾਲ, 27 ਜਨਵਰੀ (ਸੋਨੀ ਚੀਮਾ)- ਬਰਨਾਲਾ ਮੋਗਾ ਨੈਸ਼ਨਲ ਹਾਈਵੇ 'ਤੇ ਸੜਕ ਨਿਰਮਾਣ ਕਰਤਾ ਕੰਪਨੀ ਵੀ.ਆਰ.ਸੀ ਵਲੋਂ ਪਿਛਲੇ ਹਫ਼ਤੇ ਦੇ ਵੱਧ ਸਮੇਂ ਥਾਂ-ਥਾਂ ਤੋਂ ਖੁਰਚੀ ਸੜਕ ਕਾਰਨ ਹਰ ਰੋਜ਼ ਹਾਦਸੇ ਵਾਪਰਨੇ ਜਾਰੀ ਹਨ | ਇਸੇ ਕੜ੍ਹੀ ਤਹਿਤ ਟੱਲੇਵਾਲ ਪੁਲ 'ਤੇ ਅੱਜ ਫਿਰ ...
ਤਪਾ ਮੰਡੀ, 27 ਜਨਵਰੀ (ਪ੍ਰਵੀਨ ਗਰਗ)- ਨਜ਼ਦੀਕੀ ਪਿੰਡ ਢਿਲਵਾਂ ਵਿਖੇ ਨਾਮਾਲੂਮ ਚੋਰਾਂ ਵਲੋਂ ਵੱਖ-ਵੱਖ ਥਾਵਾਂ ਟੈਲੀਫ਼ੋਨ ਐਕਸਚੇਂਜ, ਪਸ਼ੂ ਹਸਪਤਾਲ ਅਤੇ ਪਿੰਡ ਦੀ ਧਰਮਸ਼ਾਲਾ ਦੇ ਜਿੰਦਰੇ ਤੋੜ ਕੇ ਸਮਾਨ ਚੋਰੀ ਕਰ ਲਏ ਜਾਣ ਦਾ ਸਮਾਚਾਰ ਹੈ¢ ਜਾਣਕਾਰੀ ਦਿੰਦੇ ਹੋਏ ...
ਤਪਾ ਮੰਡੀ, 27 ਜਨਵਰੀ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਘੁੰਨਸ ਦੇ ਰੇਲਵੇ ਸਟੇਸ਼ਨ ਤੇ ਪੈਸ਼ੰਜਰ ਗੱਡੀਆਂ ਦੇ ਨਾ ਰੁਕਣ ਕਾਰਨ ਰੋਹ 'ਚ ਆਏ ਪਿੰਡ ਵਾਸੀਆਂ, ਵੱਖ-ਵੱਖ ਕਲੱਬਾਂ ਦੇ ਆਗੂਆਂ ਅਤੇ ਕਿਸਾਨ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਧਰਨਾ ਲਗਾ ਕੇ ਰੇਲਵੇ ਵਿਭਾਗ ...
ਟੱਲੇਵਾਲ, 27 ਜਨਵਰੀ (ਸੋਨੀ ਚੀਮਾ)- ਬਲਾਕ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਸ਼ਹਿਣਾ ਵਲੋਂ ਪਿੰਡ ਟੱਲੇਵਾਲ ਅਤੇ ਰਾਮਗੜ੍ਹ ਪਿੰਡਾਂ ਦੀ ਸਹਿਕਾਰੀ ਸਭਾ ਵਿਖੇ ਸਕੱਤਰ ਹਰਜੀਤ ਸਿੰਘ ਦੇ ਪ੍ਰਬੰਧਾਂ ਹੇਠ ਨਰਮੇ ਦੀ ਕਾਸ਼ਤ ਨੂੰ ਸਫਲ ਕਰਨ ਲਈ ਅਗਾੳਾੂ ਪ੍ਰਬੰਧਨ ਤਹਿਤ ...
ਤਪਾ ਮੰਡੀ, 27 ਜਨਵਰੀ (ਪ੍ਰਵੀਨ ਗਰਗ)-ਇਲਾਕੇ 'ਚ ਬਸੰਤ ਪੰਚਮੀ ਦਾ ਤਿਉਹਾਰ ਜਿੱਥੇ ਧੂਮਧਾਮ ਨਾਲ ਮਨਾਇਆ ਗਿਆ ਉੱਥੇ ਬੱਚਿਆਂ ਤੇ ਨੌਜਵਾਨਾਂ 'ਚ ਸਿੱਧੂ ਮੂਸੇਵਾਲੇ ਦੇ ਪਤੰਗਾਂ ਦਾ ਭਰਪੂਰ ਕਰੇਜ਼ ਰਿਹਾ | ਲੋਕਾਂ ਨੇ ਜ਼ਿਆਦਾਤਰ ਪੀਲੇ ਰੰਗ ਦੇ ਕੱਪੜੇ ਪਾ ਕੇ ਪਤੰਗ ਉਡਾ ਕੇ ...
ਬਰਨਾਲਾ, 27 ਜਨਵਰੀ (ਰਾਜ ਪਨੇਸਰ)-ਇਕ ਵਿਅਕਤੀ ਕੋਲੋਂ ਅਸਲੇ ਫੜੇ ਜਾਣ ਦੀ ਆੜ 'ਚ ਐੱਸ.ਐੱਸ.ਪੀ. ਤੇ ਐਸ.ਐਚ.ਓ. ਦੇ ਨਾਂਅ 'ਤੇ ਸਵਾ ਤਿੰਨ ਲੱਖ ਰੁਪਏ ਲੈਣ ਵਾਲੇ ਨਾਮਾਲੂਮ ਵਿਅਕਤੀ ਖ਼ਿਲਾਫ਼ ਥਾਣਾ ਸਿਟੀ-2 ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਥਾਣੇਦਾਰ ...
ਟੱਲੇਵਾਲ, 27 ਜਨਵਰੀ (ਸੋਨੀ ਚੀਮਾ)- ਪਿੰਡ ਭੋਤਨਾ ਦੇ ਮੋੜੀ ਗੱਡ ਬਾਬਾ ਮਾਨਾ ਜੀ ਯਾਦ ਵਿਚ ਕਰਵਾਇਆ ਗਿਆ ਸਾਲਾਨਾ 13ਵਾਂ ਸਮਾਗਮ ਸਮਾਪਤ ਹੋ ਗਿਆ ਹੈ | ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਪ੍ਰਕਾਸ਼ ਕਰਵਾ ਕੇ ਭੋਗ ਪਾਏ ਗਏ | ਤਿੰਨੇ ਦਿਨ ਸਾਰੇ ਪਿੰਡ ਦੀ ਸੰਗਤ ਨੇ ਵੱਡੀ ਗਿਣਤੀ ...
ਸ਼ਹਿਣਾ, 27 ਜਨਵਰੀ (ਸੁਰੇਸ਼ ਗੋਗੀ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਦੂਜੇ ਪੜਾਅ ਤਹਿਤ ਪਿੰਡਾਂ ਵਿਚ ਚੰਗੀਆਂ ਸਿਹਤ ਸੇਵਾਵਾਂ ਦੇਣ ਦੇ ਪ੍ਰਚਾਰ ਨੂੰ ਸ਼ਹਿਣਾ ਵਾਸੀਆਂ ਨੇ ਨਕਾਰਦਿਆਂ ਸਰਕਾਰ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਕਲੀਨਿਕ ਧੱਕੇ ਨਾਲ ਖੋਲੇ ਜਾਣ ਦਾ ...
ਬਰਨਾਲਾ, 27 ਜਨਵਰੀ (ਅਸ਼ੋਕ ਭਾਰਤੀ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਰਨਾਲਾ ਵਲੋਂ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਦੀ ਅਗਵਾਈ ਵਿਚ ਸੈਂਕੜੇ ਕਿਸਾਨਾਂ ਵਲੋਂ ਦਰਜਨਾਂ ਅਵਾਰਾ ਪਸ਼ੂਆਂ ਦੀਆਂ ਟਰਾਲੀਆਂ ਡੀ.ਸੀ. ਕੰਪਲੈਕਸ ਬਰਨਾਲਾ ਵਿਖੇ ਲਾ ਕੇ ...
ਭਦੌੜ, 27 ਜਨਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਰਕਲ ਪ੍ਰਧਾਨ ਕਰਮਜੀਤ ਸਿੰਘ ਨੀਟਾ ਦੇ ਛੋਟੇ ਭਰਾ ਮੋਹਨ ਸਿੰਘ ਗਿੱਲ ਦੀ ਨਮਿੱਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਗੁਪਤਸਰ ਵਿਖੇ ਹੋਇਆ ਜਿੱਥੇ ਕੀਰਤਨੀ ...
ਸੁਰੇਸ਼ ਗੋਗੀ, 27 ਜਨਵਰੀ (ਸੁਰੇਸ਼ ਗੋਗੀ)- ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਬਰਗਾੜੀ ਵਿਖੇ ਰੱਖੇ ਗਏ ਖ਼ਾਲਸਾਈ ਮਾਰਚ ਵਿਚ ਹਿੱਸਾ ਲੈਣ ਲਈ ਸ਼ਹਿਣਾ ਤੋਂ ਗੁਰਜੀਤ ਸਿੰਘ ਸ਼ਹਿਣਾ ਸਰਕਲ ਪ੍ਰਧਾਨ ਯੂਥ ਵਿੰਗ ਦੀ ਅਗਵਾਈ ਵਿਚ ਜਥਾ ਰਵਾਨਾ ਹੋਇਆ | ਇਸ ਮੌਕੇ ਬਾਬਾ ...
ਮਹਿਲ ਕਲਾਂ, 27 ਜਨਵਰੀ (ਤਰਸੇਮ ਸਿੰਘ ਗਹਿਲ)- ਗਣਤੰਤਰ ਦਿਵਸ ਮੌਕੇ ਬਲਾਕ ਮਹਿਲ ਕਲਾਂ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਨਾਲ ਸਬੰਧਿਤ ਤੇ ਭਾਰਤੀ ਸੈਨਾ ਦੇ ਸ਼ਹੀਦ ਜਵਾਨਾਂ ਨੂੰ ਵੱਖ ਵੱਖ ਪਿੰਡਾਂ ਦੀਆਂ ਸ਼ਖਸੀਅਤਾਂ ਵਲੋਂ ਸਾਬਕਾ ਸੈਨਿਕ ਵਿੰਗ ਦੀ ਅਗਵਾਈ ਹੇਠ ...
ਮਹਿਲ ਕਲਾਂ, 27 ਜਨਵਰੀ (ਅਵਤਾਰ ਸਿੰਘ ਅਣਖੀ)-ਜੀ. ਹੋਲੀ ਹਾਰਟ ਪਬਲਿਕ ਸਕੂਲ, ਮਹਿਲ ਕਲਾਂ ਵਿਖੇ 'ਵਿੰਟਰ ਕਾਰਨੀਵਲ ਐਕਸਯੂਬਰੈਂਸ' ਦਾ ਜੋਸ਼ੋ-ਖਰੋਸ਼ ਨਾਲ ਆਯੋਜਨ ਕੀਤਾ ਗਿਆ | ਪ੍ਰੋਗਰਾਮ ਦਾ ਉਦਘਾਟਨ ਸਮਾਜ ਸੇਵੀ ਲੱਖੀ ਜ਼ੈਲਦਾਰ, ਸਕੂਲ ਦੇ ਚੇਅਰਮੈਨ ਅਜੇ ਜਿੰਦਲ, ...
ਬਰਨਾਲਾ, 27 ਜਨਵਰੀ (ਨਰਿੰਦਰ ਅਰੋੜਾ)-ਠੀਕਰੀਵਾਲਾ ਚੌਕ ਬਰਨਾਲਾ ਵਿਖੇ ਸੜਕ ਦੁਰਘਟਨਾ ਵਿਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ | ਪੁਲਿਸ ਵਲੋਂ ਕਾਰਵਾਈ ਕਰਦਿਆਂ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ...
ਹੰਡਿਆਇਆ, 27 ਜਨਵਰੀ (ਗੁਰਜੀਤ ਸਿੰਘ ਖੱੁਡੀ)-ਰੇਲਵੇ ਲਾਈਨ ਲਈ ਵਰਤਿਆ ਜਾਣ ਵਾਲਾ ਪੱਥਰ ਚੋਰੀ ਕਰਨ ਵਾਲੇ ਤਿੰਨ ਵਿਅਕਤੀਆਂ ਖ਼ਿਲਾਫ਼ ਥਾਣਾ ਸਦਰ ਬਰਨਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਚੌਕੀ ਹੰਡਿਆਇਆ ਦੇ ਇੰਚਾਰਜ ਤਰਸੇਮ ਸਿੰਘ ਨੇ ਦੱਸਿਆ ਕਿ 19 ਜਨਵਰੀ ...
ਸੁਨਾਮ ਊਧਮ ਸਿੰਘ ਵਾਲਾ, 27 ਜਨਵਰੀ (ਧਾਲੀਵਾਲ, ਭੁੱਲਰ) - ਸੁਨਾਮ ਪੁਲਿਸ ਵਲੋਂ ਇਕ ਅÏਰਤ ਨੂੰ 10 ਗ੍ਰਾਮ ਹੈਰੋਇਨ/ਚਿੱਟਾ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ¢ ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਥਾਣਾ ਸ਼ਹਿਰੀ ਸੁਨਾਮ ਦੇ ਸਹਾਇਕ ਥਾਣੇਦਾਰ ਸ਼ਾਮ ...
ਬਰਨਾਲਾ, 27 ਜਨਵਰੀ (ਅਸ਼ੋਕ ਭਾਰਤੀ)-ਪੀ.ਆਰ.ਟੀ.ਸੀ. ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਦੀ ਮੀਟਿੰਗ ਮਦਨ ਮੋਹਨ ਸ਼ਰਮਾ ਦੀ ਅਗਵਾਈ ਵਿਚ ਹੋਈ | ਇਸ ਮੌਕੇ ਮਦਨ ਮੋਹਨ ਸ਼ਰਮਾ ਨੇ ਕਿਹਾ ਕਿ ਪੀ.ਆਰ.ਟੀ.ਸੀ. ਵਲੋਂ 10 ਜਨਵਰੀ 2023 ਤੱਕ 60 ਫ਼ੀਸਦੀ ਪੈਨਸ਼ਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX