ਅਜਨਾਲਾ, 28 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਖੇਤਰ ਦੇ ਲੋਕਾਂ ਨੂੰ ਇੱਕੋ ਛੱਤ ਹੇਠ ਪ੍ਰਸ਼ਾਸਿਨਕ ਸਹੂਲਤਾਂ ਦੇਣ ਦੇ ਮਕਸਦ ਨਾਲ ਅਜਨਾਲਾ ਅੰਮਿ੍ਤਸਰ ਰੋਡ ਤੇ 4.50 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਤਹਿਸੀਲ ਕੰਪਲੈਕਸ ਦਾ ਉਦਘਾਟਨ ਅੱਜ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਤੇ ਐਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਕੀਤਾ | ਇਸ ਉਪਰੰਤ ਉਨ੍ਹਾਂ ਨਵੇਂ ਬਣੇ ਤਹਿਸੀਲ ਕੰਪਲੈਕਸ ਦਾ ਮੁਆਇਨਾ ਕੀਤਾ ਤੇ ਮੌਕੇ 'ਤੇ ਮੌਜੂਦ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਤਹਿਸੀਲ ਕੰਪਲੈਕਸ ਦੀ ਚਾਰਦੀਵਾਰੀ ਦੀ ਕੰਧ ਦੇ ਕਾਰਜ ਨੂੰ ਵੀ ਜਲਦ ਨੇਪਰੇ ਚਾੜਿਆ ਜਾਵੇ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਈ ਸਾਲ ਪਹਿਲਾਂ ਇਸ ਤਹਿਸੀਲ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ ਗਿਆ ਸੀ ਪਰ ਪਿਛਲੀਆਂ ਸਰਕਾਰਾਂ ਦੀਆਂ ਨਾਕਾਮੀਆਂ ਕਾਰਨ ਕੰਪਲੈਕਸ ਤਿਆਰ ਨਹੀਂ ਹੋ ਸਕਿਆ ਸੀ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਉਨ੍ਹਾਂ ਨੇ ਲੋੜੀਂਦੇ ਫੰਡ ਜਾਰੀ ਕਰਵਾਏ ਸਨ ਜਿਸ ਤੋਂ ਬਾਅਦ ਇਹ ਤਹਿਸੀਲ ਕੰਪਲੈਕਸ ਪੂਰੀ ਤਰ੍ਹਾਂ ਤਿਆਰ ਕਰਕੇ ਅਜਨਾਲਾ ਵਾਸੀਆਂ ਦੇ ਹਵਾਲੇ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਕਰੀਬ 4.50 ਕਰੋੜ ਰੁਪਏ ਨਾਲ ਬਣੀ ਨਵੀਂ ਇਮਾਰਤ ਜਿਸ ਵਿਚ ਐਸ. ਡੀ. ਐਮ., ਤਹਿਸੀਲਦਾਰ, ਨਾਇਬ ਤਹਿਸੀਲਦਾਰ ਤੇ ਹੋਰ ਦਫਤਰ ਸ਼ਾਮਿਲ ਹਨ ਦੇ ਬਣਨ ਨਾਲ ਹਲਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ | ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਵੀ ਦੱਸਿਆ ਕਿ ਲੋਕਾਂ ਦੀ ਸਹੂਲਤਾਂ ਲਈ ਇਸ ਇਮਾਰਤ ਨੂੰ ਦੋ ਮੰਜਿਲਾ ਕਰਕੇ ਨਵਾਂ ਪਟਵਾਰਖਾਨਾ ਵੀ ਜਲਦੀ ਹੀ ਇਸੇ ਸਥਾਨ ਉੱਤੇ ਬਣਾਇਆ ਜਾਵੇਗਾ | ਇਸ ਮੌਕੇ ਸਿਆਸੀ ਸਲਾਹਕਾਰ ਐਡਵੋਕੇਟ ਰਾਜੀਵ ਮਦਾਨ ਰਾਜਾ, ਦਫਤਰ ਸਕੱਤਰ ਗੁਰਜੰਟ ਸਿੰਘ ਸੋਹੀ, ਓ. ਐਸ. ਡੀ. ਚਰਨਜੀਤ ਸਿੰਘ ਸਿੱਧੂ, ਐਸ. ਡੀ. ਐਮ. ਰਾਜੇਸ਼ ਕੁਮਾਰ ਸ਼ਰਮਾ, ਤਹਿਸੀਲਦਾਰ ਅਜਨਾਲਾ ਰੌਬਨਜੀਤ ਕੌਰ ਗਿੱਲ, ਬੀ.ਡੀ.ਪੀ.ਓ. ਸੁਖਜੀਤ ਸਿੰਘ ਬਾਜਵਾ, ਐਕਸੀਅਨ ਦਿਆਲ ਸ਼ਰਮਾ, ਐਸ. ਡੀ. ਓ. ਮਨਜਿੰਦਰ ਸਿੰਘ ਮੱਤੇਨੰਗਲ, ਬਾਰ ਐਸੋਸੀਏਸ਼ਨ ਅਜਨਾਲਾ ਦੇ ਪ੍ਰਧਾਨ ਐਡਵੋਕੇਟ ਹਰਪਾਲ ਸਿੰਘ ਨਿੱਜਰ, ਬਲਾਕ ਪ੍ਰਧਾਨ ਬਲਦੇਵ ਸਿੰਘ ਬੱਬੂ ਚੇਤਨਪੁਰਾ, ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਵਸੀਕਾ ਨਵੀਸ ਯੂਨੀਅਨ ਪ੍ਰਧਾਨ ਬਲਜਿੰਦਰ ਸਿੰਘ ਮਾਹਲ, ਹਰਬੀਰ ਸਿੰਘ ਬੱਬਲੂ ਸਿੰਧੀ, ਸ਼ਹਿਰੀ ਪ੍ਰਧਾਨ ਦੀਪਕ ਕੁਮਾਰ ਚੈਨਪੁਰੀਆ, ਸ਼ਿਵਦੀਪ ਸਿੰਘ ਚਾਹਲ, ਪ੍ਰਧਾਨ ਸਤਬੀਰ ਸਿੰਘ ਸੰਧੂ, ਹਰਪ੍ਰੀਤ ਸਿੰਘ ਹੈਪੀ, ਸਰਪੰਚ ਮਨਜਿੰਦਰ ਸਿੰਘ ਸੈਦੋਗਾਜੀ, ਮੰਨੂੰ ਮੱਲੀ ਬੋਹੜਵਾਲਾ, ਗੁਰਨਾਮ ਸਿੰਘ ਕਮੀਰਪੁਰਾ, ਅਜੈਬ ਸਿੰਘ ਭੁੱਲਰ, ਅਮਰਦੀਪ ਸਿੰਘ ਰਿੰਕੂ, ਪਵਿੱਤਰ ਸਿੰਘ ਫੈਂਸੀ, ਰਛਪਾਲ ਸਿੰਘ ਅਤੇ ਹਰਜਿੰਦਰ ਸਿੰਘ ਭਲਾ ਪਿੰਡ ਆਦਿ ਹਾਜ਼ਰ ਸਨ |
ਮੱਤੇਵਾਲ, 28 ਜਨਵਰੀ (ਗੁਰਪ੍ਰੀਤ ਸਿੰਘ ਮੱਤੇਵਾਲ)-ਵਿਦਿਆ ਮਨੁੱਖ ਦਾ ਤੀਸਰਾ ਨੇਤਰ ਹੈ ਤੇ ਮੁੱਢਲੀ ਤੇ ਮਿਆਰੀ ਸਿਖਿਆ ਪ੍ਰਾਪਤ ਕਰਨਾ ਹਰੇਕ ਨਾਗਰਿਕ ਦਾ ਮੌਲਿਕ ਅਧਿਕਾਰ ਵੀ ਹੈ | ਸਾਡੇ ਪੰਜਾਬ ਦੀ 70 ਫੀਸਦੀ ਅਬਾਦੀ ਪਿੰਡਾਂ ਵਿਚ ਰਹਿੰਦੀ ਹੈ, ਜਿਨ੍ਹਾਂ ਵਿਚ ...
ਸਠਿਆਲਾ, 28 ਜਨਵਰੀ (ਸਫਰੀ)-ਦਮਦਮੀ ਟਕਸਾਲ ਦੇ ਪਹਿਲੇ ਮੁੱਖੀ ਸ਼ਹੀਦ ਬਾਬਾ ਦੀਪ ਸਿੰਘ ਜੀ ਨੇ ਆਪਣੀ ਮਹਾਨ ਸ਼ਹਾਦਤ ਦੇ ਕੇ ਸਿੱਖ ਕੌਮ ਨੂੰ ਆਪਣੀ ਅਣਖ -ਗ਼ੈਰਤ ਵਾਲੀ ਜ਼ਿੰਦਗੀ ਜਿਊਣ ਲਈ ਕੇਵਲ ਅਗਵਾਈ ਹੀ ਨਹੀਂ ਦਿੱਤੀ, ਬਲਕਿ ਸਿੱਖ ਕੌਮ ਦੇ ਇਤਿਹਾਸ ਦੇ ਸੁਨਹਿਰੀ ...
ਜੇਠੂਵਾਲ, 28 ਜਨਵਰੀ (ਮਿਤਰਪਾਲ ਸਿੰਘ ਰੰਧਾਵਾ)-ਅੰਮਿ੍ਤਸਰ ਬਟਾਲਾ ਜੀ. ਟੀ. ਰੋਡ 'ਤੇ ਸਥਿਤ ਗਲੋਬਲ ਗਰੁੱਪ ਆਫ ਇੰਸਟੀਚਿਊਟ ਸੋਹੀਆ ਖੁਰਦ (ਅੰਮਿ੍ਤਸਰ ਵਿਖੇ) ਨਵੇਂ ਸੈਸ਼ਨ ਦੀ ਆਰਭੰਤਾ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾ ਕੇ ਕੀਤੀ ਗਈ | ਇਸ ਮੌਕੇ ਕਾਲਜ ਦਾ ਸਮੂਹ ...
ਅਜਨਾਲਾ, 28 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਤੇ ਐੱਨ.ਆਰ. ਆਈ ਮਾਮਲਿਆਂ ਦੇ ਕੈਬਨਿਟ ਤੇ ਹਲਕਾ ਵਿਧਾਇਕ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਸ਼ਹਿਰ ਦੇ ਜੀ.ਆਰ. ਡੀ. ਕਾਨਵੈਂਟ ...
ਮਜੀਠਾ, 28 ਜਨਵਰੀ (ਮਨਿੰਦਰ ਸਿੰਘ ਸੋਖੀ)-ਸਵਰਨਕਾਰ ਯੂਨੀਅਨ ਮਜੀਠਾ ਦੀ ਇੱਕ ਵਿਸ਼ੇਸ਼ ਇਕੱਤਰਤਾ ਪ੍ਰਿਤਪਾਲ ਸਿੰਘ ਦੀ ਅਗਵਾਈ ਵਿਚ ਹੋਈ। ਜਿਸ ਵਿਚ ਸਵਰਨਕਾਰ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਅਸ਼ਵਨੀ ਕੁਮਾਰ ਨਾਮ੍ਹਾ ਸ਼ਾਹ, ਜ਼ਿਲ੍ਹਾ ਪ੍ਰਧਾਨ ਅਸ਼ਵਨੀ ਕਾਲਾ ...
ਅਜਨਾਲਾ, 28 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਪ੍ਰਸ਼ਾਸਨ ਵਲੋਂ ਜਥੇਬੰਦੀਆਂ ਦੇ ਕਾਰਕੁੰਨਾਂ ਤੇ ਹਮਦਰਦਾਂ ਵਿਰੁੱਧ ਦਰਜ ਕੀਤੇੇ ਝੂਠੇ ਕੇਸ ਰੱਦ ਕਰਵਾਉਣ ਤੇ ਬਿਜਲੀ ਤੇ ਹੋਰ ਮੰਗਾਂ ਮਨਵਾਉਣ ਸੰਬੰਧੀ ਵਿਚਾਰ ਵਿਟਾਂਦਰਾ ਕਰਨ ਲਈ ਜਨਤਕ ਜਥੇਬੰਦੀਆਂ ਦੀ ...
ਚੌਕ ਮਹਿਤਾ, 28 ਜਨਵਰੀ (ਧਰਮਿੰਦਰ ਸਿੰਘ ਭੰਮਰਾ)-ਗ੍ਰਾਮ ਪੰਚਾਇਤ ਧਰਦਿਓ ਵਲੋਂ ਸਾਂਝਾ ਜਲ ਤਲਾਬ ਪ੍ਰਾਜੈਕਟ ਤੇ ਗਣਤੰਤਰ ਦਿਵਸ ਨੂੰ ਸਮਰਪਿਤ ਝੰਡੇ ਲਹਿਰਾ ਕੇ ਅੱਜ ਜਲ ਤਲਾਬ ਦਾ ਪ੍ਰਦਰਸ਼ਨ ਕੀਤਾ | ਇਸ ਮੌਕੇ ਮਗਨਰੇਗਾ ਦੇ ਜਿਲ੍ਹਾ ਇੰਚਾਰਜ ਹਰਸਿਮਰਜੀਤ ਕੌਰ ਤੇ ...
ਬਾਬਾ ਬਕਾਲਾ ਸਾਹਿਬ, 28 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਸਬ ਡਵੀਜ਼ਨ ਦੇ ਪਿੰਡ ਸ਼ੇਰੋਂ ਢਾਏਵਾਲੀ ਦੇੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ, ਜਿਸ ਨੇ ਕਿ 5 ਤੋਂ 9 ਦਸੰਬਰ ਤੱਕ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਈਆਂ ...
ਤਰਸਿੱਕਾ, 28 ਜਨਵਰੀ (ਅਤਰ ਸਿੰਘ ਤਰਸਿੱਕਾ)-ਹਰਭਜਨ ਸਿੰਘ ਈ. ਟੀ. ਓ. ਕੈਬਨਿਟ ਮੰਤਰੀ ਪੰਜਾਬ ਤੇ ਵਿਧਾਇਕ ਹਲਕਾ ਜੰਡਿਆਲਾ ਗੁਰੂ ਦੀ ਧਰਮਪਤਨੀ ਸੁਹਿੰਦਰ ਕੌਰ ਨੇ ਐਲੀਮੈਂਟਰੀ ਸਰਕਾਰੀ ਸਕੂਲ ਕੋਟ ਖਹਿਰਾ ਦਾ ਅਚਨਚੇਤੀ ਨਿਰੀਖਣ ਕੀਤਾ ਤੇ ਸਕੂਲ ਦੇ ਸਟਾਫ ਮੈਂਬਰਾਂ ਦੀ ...
ਨਵਾਂ ਪਿੰਡ, 28 ਜਨਵਰੀ (ਜਸਪਾਲ ਸਿੰਘ)-ਸਾਕਾ ਸ੍ਰੀ ਨਨਕਾਣਾ ਸਾਹਿਬ ਸ਼ਹੀਦ ਸਿੰਘਾਂ ਦੀ ਯਾਦ 'ਚ ਸਥਾਪਤ ਗੁਰੂ ਨਾਨਕ ਖਾਲਸਾ ਸ਼ਹੀਦੀ ਸੈਕੰ: ਸਕੂਲ ਫ਼ਤਿਹਪੁਰ ਰਾਜਪੂਤਾਂ ਦਾ ਸਾਲਾਨਾ ਇਨਾਮ ਵੰਡ ਸਮਾਗਮ ਯਾਦਗਾਰੀ ਹੋ ਗੁਜਰਿਆ | ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਣ ਨਾਲ ...
ਮਜੀਠਾ, 28 ਜਨਵਰੀ (ਮਨਿੰਦਰ ਸਿੰਘ ਸੋਖੀ)-ਇਥੋਂ ਨਾਲ ਲੱਗਦੇ ਪਿੰਡ ਭੋਮਾ ਲਾਗੋਂ ਲੰਘਦੀ ਨਹਿਰ ਦੇ ਲਾਗੇ ਬਾਗ ਵਾਲੀ ਜ਼ਮੀਨ ਵਿਚ ਕਥਿਤ ਤੌਰ 'ਤੇ ਲੱਗਣ ਵਾਲੇ ਮੀਟ ਦੇ ਕਾਰਖਾਨੇ ਦਾ ਪਤਾ ਲੱਗਣ ਤੇ ਇਸ ਤੋਂ ਪ੍ਰਭਾਵਿਤ ਹੋਣ ਵਾਲੇ ਲਾਗਲੇ ਪਿੰਡਾਂ ਦੇ ਵਸਨੀਕਾਂ ਵਿਚ ਭਾਰੀ ...
ਰਾਮ ਤੀਰਥ, 28 ਜਨਵਰੀ (ਧਰਵਿੰਦਰ ਸਿੰਘ ਔਲਖ)-ਸਿਡਾਨਾ ਇੰਟਰਨੈਸ਼ਨਲ ਸਕੂਲ ਖਿਆਲਾ ਖੁਰਦ ਵਲੋਂ ਅੰਮਿ੍ਤਸਰ ਦੇ ਰਾਣੀ ਕਾ ਬਾਗ ਵਿਖੇ ਸਿਡਾਨਾ ਜੂਨੀਅਰ ਸਕੂਲ ਆਰੰਭ ਕਰਨ ਦਾ ਐਲਾਨ ਕਰਦਿਆਂ ਸਕੂਲ ਦੇ ਮੈਨੇਜਰ ਡਾ. ਜੀਵਨ ਜੋਤੀ ਸਿਡਾਨਾ ਨੇ ਦੱਸਿਆ ਕਿ ਸਿਹਤ ਅਤੇ ਸਿੱਖਿਆ ...
ਗੱਗੋਮਾਹਲ 28 ਜਨਵਰੀ (ਬਲਵਿੰਦਰ ਸਿੰਘ ਸੰਧੂ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲੇ 10 ਮਹੀਨਿਆਂ 'ਚ ਲੋਕ ਹਿੱਤਾਂ ਲਈ ਇਤਿਹਾਸਕ ਫੈਸਲੇ ਲਏ ਹਨ ਜਿਵੇਂ ਕਿ 25 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ, ...
ਰਈਆ, 28 ਜਨਵਰੀ (ਸ਼ਰਨਬੀਰ ਸਿੰਘ ਕੰਗ)- ਇਥੋਂ ਨਜ਼ਦੀਕੀ ਪਿੰਡ ਖੋਜਕੀਪੁਰ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ | ਇਸ ਮੌਕੇ ਸ਼ਹੀਦ ਬਾਬਾ ਦੀਵਾਨ ਸਿੰਘ ਦੇ ਸਥਾਨਾਂ 'ਤੇ ਸੁਸ਼ੋਭਿਤ ਗੁਰਦੁਆਰਾ ਸਾਹਿਬ ਵਿਖੇ ਰਖਵਾਏ ਗਏ ਲੜੀਵਾਰ ਸ੍ਰੀ ...
ਅਜਨਾਲਾ, 28 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਸਰਕਾਰੀ ਕਾਲਜ ਅਜਨਾਲਾ ਵਿਖੇ ਤਹਿਸੀਲ ਪੱਧਰੀ ਕੌਮੀ ਵੋਟਰ ਦਿਵਸ ਮਨਾਇਆ ਗਿਆ, ਜਿਸ ਵਿਚ ਐੱਸ.ਡੀ.ਐੱਮ ਅਜਨਾਲਾ ਰਾਜੇਸ਼ ਕੁਮਾਰ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਮਾਗਮ ਦੀ ਸ਼ੁਰੂਆਤ ਮੌਕੇ ਕਾਲਜ ...
ਜੰਡਿਆਲਾ ਗੁਰੂ, 28 ਜਨਵਰੀ (ਰਣਜੀਤ ਸਿੰਘ ਜੋਸਨ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਜੰਡਿਆਲਾ ਗੁਰੂ ਵਿਖੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਵੋਟਰ ਦਿਵਸ ਮਨਾਇਆ, ਜਿਸ ਵਿਚ ਬਲਬੀਰ ਸਿੰਘ ਜ਼ਿਲ੍ਹਾ ਅਧਿਕਾਰੀ ਨੇ ਵਿਦਿਆਰਥਣਾਂ ਨੂੰ ਵੋਟਾਂ ਦੇ ਅਧਿਕਾਰ ...
ਜੇਠੂਵਾਲ, 28 ਜਨਵਰੀ (ਮਿੱਤਰਪਾਲ ਸਿੰਘ ਰੰਧਾਵਾ)-ਹਲਕਾ ਮਜੀਠਾ ਦੇ ਸੀਨੀਅਰ ਅਕਾਲੀ ਆਗੂ ਸ਼ਰਨਬੀਰ ਸਿੰਘ ਰੂਪੋਵਾਲੀ ਨੂੰ ਉਸ ਵਕਤ ਭਾਰੀ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਮਾਤਾ ਸਾਬਕਾ ਸਰਪੰਚ ਤੇ ਸਾਬਕਾ ਸੰਮਤੀ ਮੈਂਬਰ ਬੀਬੀ ਪ੍ਰਕਾਸ਼ ਕੌਰ ਪਿੰਡ ਰੂਪੋਵਾਲੀ ਖੁਰਦ ...
ਚੋਗਾਵਾਂ, 28 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਪਿੰਡ ਭੁੱਲਰ ਵਿਖੇ ਗੁਰਦੁਆਰਾ ਧਰਮਸ਼ਾਲਾ ਬਾਹਰਲੀ ਛਾਉਣੀ ਦਲ ਬਾਬਾ ਬਿਧੀ ਚੰਦ ਸਾਹਿਬ ਦੀ ਦੀਵਾਨ ਹਾਲ ਦੀ ਨਵੀਂ ਇਮਾਰਤ ਬਣਾਉਣ ਦੀ ਆਰੰਭਤਾ ਮੁਖੀ ਸੰਪਰਦਾਇ ਦਲ ਬਾਬਾ ਬਿਧੀ ਚੰਦ ਸਾਹਿਬ ਸੰਤ ਬਾਬਾ ਅਵਤਾਰ ਸਿੰਘ ...
ਬਿਆਸ, 28 ਜਨਵਰੀ (ਪਰਮਜੀਤ ਸਿੰਘ ਰੱਖੜਾ)-ਗ੍ਰਾਮ ਪੰਚਾਇਤ ਬਿਆਸ ਦੇ ਸਰਪੰਚ ਸੁਰਿੰਦਰਪਾਲ ਸਿੰਘ ਲੱਡੂ ਵਲੋਂ ਅਜੀਤ ਨਗਰ ਦੀ ਭੁੱਲਰ ਕਾਲੋਨੀ ਵਿਖੇ ਸੀਵਰੇਜ਼ ਦਾ ਕੰਮ ਕਰਵਾ ਕੇ ਗੰਦੇ ਪਾਣੀ ਦੇ ਨਿਕਾਸੀ ਪ੍ਰਬੰਧ ਅਤੇ ਗਲੀ ਦੀ ਮੁਰੰਮਤ ਕਰਵਾਏ ਜਾਣ ਦੀ ਖ਼ਬਰ ਹੈ | ...
ਅਜਨਾਲਾ, 28 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇਥੋਂ ਥੋੜੀ ਦੂਰ ਫਤਿਹਗੜ੍ਹ ਚੂੜੀਆਂ ਰੋਡ 'ਤੇ ਸਥਿਤ ਪਿੰਡ ਗੁੱਝਾਪੀਰ ਦੇ ਸੱਤਿਆ ਐਲੀਮੈਂਟਰੀ ਸਕੂਲ ਵਿਖੇ ਮੁੱਖ ਅਧਿਆਪਕਾ ਨਿਮਰਤ ਕੌਰ ਦੀ ਅਗਵਾਈ 'ਚ ਬਾਲੜ੍ਹੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਦੌਰਾਨ ਸਕੂਲ ...
ਮਜੀਠਾ, 28 ਜਨਵਰੀ (ਮਨਿੰਦਰ ਸਿੰਘ ਸੋਖੀ)-ਸ਼੍ਰੀ ਬਾਵਾ ਲਾਲ ਦਿਆਲ ਜੀ ਦਾ 668ਵਾਂ ਜਨਮ ਦਿਹਾੜਾ ਬਾਵਾ ਲਾਲ ਦੁਆਰ ਮਜੀਠਾ ਦੇ ਮੈਨੇਜਮੈਂਟ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਧੂਮ ਧਾਮ ਅਤੇ ਉਤਸ਼ਾਹ ਨਾਲ ਮਨਾਇਆ | ਮੰਦਰ ਬਾਵਾ ਲਾਲ ਜੀ ਮਜੀਠਾ ...
ਮਜੀਠਾ, 28 ਜਨਵਰੀ (ਮਨਿੰਦਰ ਸਿੰਘ ਸੋਖੀ)-ਪੰਜਾਬ ਸਰਕਾਰ ਵਲੋਂ ਸਰਦੀ ਦਾ ਮੌਸਮ ਦੇਖਦੇ ਹੋਏ ਸਰਕਾਰੀ ਐਲੀਮੈਂਟਰੀ ਸਕੂਲਾਂ ਵਿਚ ਪੜ੍ਹਦੇ ਛੋਟੇ-ਛੋਟੇ ਬੱਚਿਆਂ ਲਈ ਗਰਮ ਵਰਦੀਆਂ ਜਾਰੀ ਕੀਤੀਆਂ ਹਨ | ਸਰਕਾਰੀ ਐਲੀਮੈਂਟਰੀ ਸਕੂਲ ਮਜੀਠਾ-2 ਵਿਖੇ ਵੀ ਸਕੂਲ ਦੇ ਇਨ੍ਹਾਂ ...
ਸਠਿਆਲਾ, 28 ਜਨਵਰੀ( ਸਫਰੀ)-ਇੰਸ: ਸ਼ਹੀਦ ਰਘਬੀਰ ਸਿੰਘ ਸਰਕਾਰੀ ਸੀਨੀ: ਸੈਕੰਡਰੀ ਸਕੂਲ ਸਠਿਆਲਾ ਵਿਖੇ ਰਾਜ ਵਿਦਿਅਕ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਜ਼ਿਲ੍ਹਾ ਸਿੱਖਿਆ ਅਫਸਰ ਜੁਗਰਾਜ ਸਿੰਘ ਰੰਧਾਵਾ ਦੇ ਨਿਰਦੇਸ਼ਾ ਅਤੇ ਨੋਡਲ ਅਫਸਰ ਨਵਤੇਜ ਕੌਰ ਭੰਗੂ ਤੇ ...
ਨਵਾਂ ਪਿੰਡ, 28 ਜਨਵਰੀ (ਜਸਪਾਲ ਸਿੰਘ)- ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਅਗਵਾਈ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀ: ਸੈਕੰ: ਸਕੂਲ ਰਸੂਲਪੁਰ ਕਲਾਂ ਵਿਖੇ ਪਿ੍ੰ: ਮਨਿੰਦਰ ਕੌਰ ਦੀ ਸੁਯੋਗ ਉਸਾਰੂ ਅਗਵਾਈ ਹੇਠ ਬੜੇ ਚਾਵਾਂ-ਮਲਾਰਾਂ ਤੇ ...
ਓਠੀਆਂ, 28 ਜਨਵਰੀ (ਗੁਰਵਿੰਦਰ ਸਿੰਘ ਛੀਨਾ)- ਕਿਰਤੀ ਕਿਸਾਨ ਯੂਨੀਅਨ ਨੇ ਦੇਸ਼ ਦੀ ਸਰਵਉੱਚ ਅਦਾਲਤ ਵਲੋਂ ਲਖੀਮਪੁਰ ਖੀਰੀ ਕਾਂਡ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਅੰਤਿ੍ਮ ਜ਼ਮਾਨਤ ਦੇਣ ਦੇ ਫ਼ੈਸਲੇ ਦੇ ਵਿਰੁੱਧ ਅੱਜ ਕਿਰਤੀ ਕਿਸਾਨ ਯੂਨੀਅਨ ਵਲੋਂ ਓਠੀਆਂ ...
ਰਾਮ ਤੀਰਥ, 28 ਜਨਵਰੀ (ਧਰਵਿੰਦਰ ਸਿੰਘ ਔਲਖ)-ਬਾਬਾ ਦੀਪ ਸਿੰਘ ਚੈਰੀਟੇਬਲ, ਭਾਈ ਗੁਰਇਕਬਾਲ ਸਿੰਘ ਤੇ ਭਾਈ ਅਮਨਦੀਪ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੇ ਵਿਦਿਅਕ ਅਦਾਰਾ ਦਾਤਾ ਬੰਦੀ ਛੋੜ ਪਬਲਿਕ ਸਕੂਲ, ਅੱਡਾ ਬਾਉਲੀ, ਰਾਮ ਤੀਰਥ ਰੋਡ ਦੇ ਪਿ੍ੰਸੀਪਲ ਆਰਤੀ ਸੂਦ ਦੀ ਯੋਗ ...
ਨਵਾਂ ਪਿੰਡ, 28 ਜਨਵਰੀ (ਜਸਪਾਲ ਸਿੰਘ)-ਆਦਰਸ਼ ਮਾਡਲ ਸਕੂਲ ਫ਼ਤਿਹਪੁਰ ਰਾਜਪੂਤਾਂ ਵਿਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਤੇ ਨਵੇਂ ਵਿਦਿਅਕ ਸੈਸ਼ਨ ਦੀ ਆਮਦ 'ਤੇ ਸਾਲਾਨਾ ਸ਼ੁਕਰਾਨਾ ਦਿਵਸ ਬੜੀ ਸ਼ਰਧਾ ਸਹਿਤ ਮਨਾਇਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ...
ਅਟਾਰੀ, 28 ਜਨਵਰੀ (ਗੁਰਦੀਪ ਸਿੰਘ ਅਟਾਰੀ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਅਟਾਰੀ ਵਿਖੇ ਸਰਬੰਸ ਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬਹੁਤ ਸ਼ਰਧਾ ਭਾਵਨਾ ਨਾਲ ਮਨਾਇਆ | ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ...
ਗੱਗੋਮਾਹਲ, 28 ਜਨਵਰੀ (ਬਲਵਿੰਦਰ ਸਿੰਘ ਸੰਧੂ)-ਕਸਬਾ ਗੱਗੋਮਾਹਲ ਵਿਖੇ ਪ੍ਰਧਾਨ ਸੁਖਵੰਤ ਸਿੰਘ ਦੇ ਯਤਨਾਂ ਸਦਕਾ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ | ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਰੰਭ ਕੀਤੇ ਸ੍ਰੀ ਅਖੰਡ ਪਾਠ ਸਾਹਿਬਾਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX