ਅਜੀਤਵਾਲ, 28 ਜਨਵਰੀ (ਸ਼ਮਸ਼ੇਰ ਸਿੰਘ ਗਾਲਿਬ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਵਲੋਂ ਸੂਬਾ ਪ੍ਰਧਾਨ ਕੁਲਬੀਰ ਸਿੰਘ ਮੋਗਾ ਦੀ ਅਗਵਾਈ ਹੇਠ ਸਿਹਤ ਕਾਮਿਆਂ ਦੀਆਂ ਪਿਛਲੇ ਦੋ ਮਹੀਨਿਆਂ ਤੋਂ ਬਜਟ ਨਾ ਹੋਣ ਕਰਕੇ ਰੁਕੀਆਂ ਤਨਖਾਹਾਂ ਤੁਰੰਤ ਜਾਰੀ ਕਰਵਾਉਣ ਦੇ ਲਈ ਸੂਚਨਾ ਤੇ ਪ੍ਰਸਾਰਨ ਮੰਤਰੀ ਅਮਨ ਅਰੋੜਾ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਬਾਰੇ ਜਥੇਬੰਦੀ ਦੇ ਸੂਬਾ ਪੈੱ੍ਰਸ ਸਕੱਤਰ ਰਾਜੇਸ਼ ਰਿਖੀ ਵਲੋਂ ਜਾਰੀ ਪੈੱ੍ਰਸ ਨੋਟ ਰਾਹੀਂ ਸੂਬਾ ਪ੍ਰਧਾਨ ਕੁਲਬੀਰ ਸਿੰਘ ਮੋਗਾ ਨੇ ਕਿਹਾ ਕਿ ਸਿਹਤ ਕਾਮਿਆਂ ਨੂੰ ਦਸੰਬਰ ਤੋਂ ਲੈ ਕੇ ਹੁਣ ਤੱਕ ਤਨਖਾਹਾਂ ਨਹੀਂ ਮਿਲੀਆਂ ਜਿਸ ਦਾ ਕਾਰਨ ਸੂਬੇ ਦੇ ਜ਼ਿਲਿ੍ਹਆਂ ਵਿਚੋਂ ਬਜਟ ਖ਼ਤਮ ਹੋਣਾ ਹੈ ਅਤੇ ਸਰਕਾਰ ਵਲੋਂ ਸਿਹਤ ਵਿਭਾਗ ਨੂੰ ਬਜਟ ਜਾਰੀ ਨਹੀਂ ਕੀਤਾ ਜਾ ਰਿਹਾ | ਜਿਸ ਕਰਕੇ ਹਜ਼ਾਰਾਂ ਸਿਹਤ ਕਰਮੀ ਆਰਥਿਕ ਤੰਗੀ ਵਿਚ ਹਨ | ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਨੂੰ ਦਿੱਤੇ ਗਏ ਮੰਗ ਪੱਤਰ ਤੋਂ ਬਾਅਦ ਉਨ੍ਹਾਂ ਵਿੱਤ ਵਿਭਾਗ ਨਾਲ ਗੱਲਬਾਤ ਕਰਕੇ ਜਲਦੀ ਬਜਟ ਜਾਰੀ ਕਰਾਉਣ ਦਾ ਭਰੋਸਾ ਦਵਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਇਸ ਮੌਕੇ ਮਲਟੀਪਰਪਜ਼ ਕੇਡਰ ਦੀਆਂ ਭਖਵੀਂਆਂ ਛੇ ਸੂਤਰੀ ਮੰਗਾਂ 'ਤੇ ਵੀ ਚਰਚਾ ਕੀਤੀ ਗਈ | ਜਿੰਨ੍ਹਾਂ ਵਿਚ ਮਲਟੀਪਰਪਜ਼ ਕੇਡਰ ਦਾ ਨਾਂਅ ਤਬਦੀਲ ਕਰਨ, ਕੱਟੇ ਭੱਤੇ ਲਾਗੂ ਕਰਨ, ਕੱਚੇ ਕਾਮੇ ਪੱਕੇ ਕਰਨ, ਸੀਨੀਅਰਤਾ ਸੂਚੀਆਂ ਸੋਧ ਕੇ ਜਾਰੀ ਕਰਨ, ਮਲਟੀਪਰਪਜ਼ ਮੇਲ ਕੇਡਰ ਨੂੰ ਬਰਾਬਰਤਾ ਦੇ ਆਧਾਰ 'ਤੇ ਕੰਮ ਦਾ ਭਾਗੀਦਾਰ ਬਣਾਉਣਾ, ਮੇਲ ਕਾਮਿਆਂ ਨੂੰ ਆਨਲਾਈਨ ਕੰਮਾਂ ਲਈ ਵਾਈ-ਫਾਈ ਤੇ ਟੈਬ ਦੇਣ ਆਦਿ 'ਤੇ ਗੱਲਬਾਤ ਹੋਈ ਅਤੇ ਮੰਤਰੀ ਵਲੋਂ ਇਨ੍ਹਾਂ ਮੰਗਾਂ ਨੂੰ ਪੂਰਾ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਸੰਘਰਸ਼ ਦਾ ਰਾਹ ਅਖਤਿਆਰ ਕਰਨਗੇ | ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ, ਮੁਲਾਜ਼ਮ ਆਗੂ ਜਗਰੂਪ ਸਿੰਘ, ਗੁਰਅਮਨਪ੍ਰੀਤ ਸਿੰਘ, ਜਸਦੀਪ ਸਿੰਘ ਆਦਿ ਹਾਜ਼ਰ ਸਨ |
ਸ੍ਰੀ ਮੁਕਤਸਰ ਸਾਹਿਬ, 28 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪੱਧਰੀ ਸਰਕਾਰੀ ਅਤੇ ਪ੍ਰਾਈਵੇਟ ਟੀਚਰ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਪਿ੍ੰਸੀਪਲ ਸ਼ੰਸ਼ੀਦਰ ਠਾਕੁਰ ਨੇ ਦੱਸਿਆ ਕਿ ਐਸੋਸੀਏਸ਼ਨ ਦੇ ਅਧਿਆਪਕਾਂ ਨੂੰ ਸਿੱਖਿਆ ਦੇ ਖੇਤਰ ਵਿਚ ਵੱਖ-ਵੱਖ ...
ਗਿੱਦੜਬਾਹਾ, 28 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਗੁਰੂ ਗੋਬਿੰਦ ਸਿੰਘ ਕਾਲਜ ਵਿਖੇ ਪਿ੍ੰ: ਡਾ: ਜੈ ਆਸ਼ੀਸ਼ ਸੇਠੀ ਦੀ ਅਗਵਾਈ ਵਿਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਆਨਲਾਈਨ ਚਲਾਏ 'ਪਰੀਕਸ਼ਾ ਪੇ ਚਰਚਾ 2023' ਪ੍ਰੋਗਰਾਮ 'ਚ ਸਟਾਫ਼ ਅਤੇ ਵਿਦਿਆਰਥੀਆਂ ਨੇ ...
ਮੰਡੀ ਬਰੀਵਾਲਾ, 28 ਜਨਵਰੀ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਆਗੂ ਬਲਦੇਵ ਸਿੰਘ ਬਲਾਕ ਪ੍ਰਧਾਨ, ਮੁਖ਼ਤਿਆਰ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਮਨਜੀਤ ਰਾਮ ਸ਼ਰਮਾ, ਗੁਰਦੀਪ ਸਿੰਘ ਆਦਿ ਨੇ ਪ੍ਰਸ਼ਾਸਨ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਸੇਮ ...
ਮਲੋਟ, 28 ਜਨਵਰੀ (ਪਾਟਿਲ)-ਆਨਲਾਈਨ ਅਤੇ ਆਫ਼ਲਾਈਨ ਪ੍ਰਕਾਸ਼ਿਤ ਹੋਣ ਵਾਲੀ ਸੀਓਲੁਕ ਇੰਡੀਆ ਮੈਗਜ਼ੀਨ ਤੇ ਉਨ੍ਹਾਂ ਦਾ ਨਾਮ ਅਤੇ ਤਸਵੀਰ ਉਦਯੋਗਪਤੀ ਸਾਲ 2022 ਵਜੋਂ ਪ੍ਰਕਾਸ਼ਿਤ ਹੋਈ ਹੈ | ਮਿਲਨ ਹੰਸ ਨੇ ਦੱਸਿਆ ਕਿ ਅਜੋਕੇ ਸਮੇਂ ਵਿਚ ਹਰ ਚੀਜ ਆਨਲਾਈਨ ਹੈ ਪਰ ਜਿੱਥੇ ...
ਫ਼ਰੀਦਕੋਟ, 28 ਜਨਵਰੀ (ਜਸਵੰਤ ਸਿੰਘ ਪੁਰਬਾ)-ਸਰਕਾਰੀ ਮਿਡਲ ਸਕੂਲ ਝਾੜੀਵਾਲਾ (ਫ਼ਰੀਦਕੋਟ) ਵਿਖੇ ਪਿੰਡ ਦੇ ਪ੍ਰਵਾਸੀ ਭਾਰਤੀ ਭਰਾਵਾਂ ਗੁਰਸੇਵਕ ਸਿੰਘ ਪੁੱਤਰ ਕਸ਼ਮੀਰ ਸਿੰਘ (ਆਸਟੇ੍ਰਲੀਆ), ਕੁਲਵਿੰਦਰ ਸਿੰਘ ਪੁੱਤਰ ਨਾਇਬ ਸਿੰਘ (ਮਨੀਲਾ), ਸੁਖਮੀਤ ਸਿੰਘ ਪੁੱਤਰ ...
ਮਲੋਟ, 28 ਜਨਵਰੀ (ਅਜਮੇਰ ਸਿੰਘ ਬਰਾੜ)-ਸਥਾਨਕ ਸ੍ਰੀ ਗੁਰੂ ਰਵਿਦਾਸ ਨਗਰ ਵਿਖੇ ਸ੍ਰੀ ਗੁਰੂ ਰਵਿਦਾਸ ਪ੍ਰਭਾਤ ਫੇਰੀ ਕਮੇਟੀ ਵਲੋਂ ਸਤਿਗੁਰੂ ਰਵਿਦਾਸ ਜਨਮ ਦਿਵਸ ਸੰਬੰਧੀ ਪ੍ਰਭਾਤ ਫੇਰੀ ਕੱਢੀ ਗਈ ਜੋ ਨਗਰ ਵਿਖੇ ਵੱਖ-ਵੱਖ ਗਲੀਆਂ ਵਿਚੋਂ ਹੁੰਦੀ ਹੋਈ ਵਾਪਸ ਮੰਦਰ ਵਿਚ ...
ਰੁਪਾਣਾ, 28 ਜਨਵਰੀ (ਜਗਜੀਤ ਸਿੰਘ)-ਕੈਂਟਰ (ਛੋਟਾ ਹਾਥੀ) ਤੇ ਮੋਟਰਸਾਈਕਲ ਦੀ ਟੱਕਰ 'ਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਸੁੱਚਾ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਰਾਮਨਗਰ ਸਾਊਾਕੇ ਜੋ ਕਿ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ...
ਪੰਜਗਰਾਈਾ ਕਲਾਂ, 28 ਜਨਵਰੀ (ਕੁਲਦੀਪ ਸਿੰਘ ਗੋਂਦਾਰਾ)-ਮਿਲੇਨੀਅਮ ਵਰਲਡ ਸਕੂਲ ਦੇ ਬੱਚਿਆਂ ਨੇ ਪ੍ਰੀਖਿਆ 'ਤੇ ਚਰਚਾ ਦੇ ਛੇਵੇਂ ਸੈਮੀਨਾਰ ਵਿਚ ਹਿੱਸਾ ਲਿਆ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪ੍ਰੀਖਿਆ 'ਤੇ ਚਰਚਾ ਦੇ ਸਾਹਵੇਂ ਸੈਮੀਨਾਰ ਦੀ ਸ਼ੁਰੂਆਤ ਆਪਣੇ ...
ਕੋਟਕਪੂਰਾ, 28 ਜਨਵਰੀ (ਮੋਹਰ ਸਿੰਘ ਗਿੱਲ)-ਸਥਾਨਕ ਫੇਰੂਮਾਨ ਚੌਂਕ ਨੇੜੇ ਅਗਵਾੜ ਨਹਿਰਾ, ਮੁਹੱਲਾ ਹਰਨਾਮਪੁਰਾ ਅਤੇ ਲਾਟੂ ਐਮ.ਸੀ ਵਾਲੀ ਗਲੀ ਦੇ ਵਸਨੀਕ ਪਿਛਲੇ 10 ਦਿਨਾਂ ਤੋਂ ਲਗਾਤਾਰ ਹੋ ਰਹੀਆਂ ਚੋਰੀ ਦੀਆਂ ਘਟਨਾਵਾਂ ਕਾਰਨ ਲੋਕ ਪ੍ਰੇਸ਼ਾਨੀ ਦੇ ਆਲਮ 'ਚ ਹਨ, ਓਥੇ ...
ਬਾਜਾਖਾਨਾ, 28 ਜਨਵਰੀ (ਜੀਵਨ ਗਰਗ)-ਹੰਸ ਰਾਜ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਬਾਜਾਖਾਨਾ ਵਿਖੇ 74ਵਾਂ ਗਣਤੰਤਰ ਦਿਵਸ ਮਨਾਇਆਂ ਗਿਆ | ਸਵੇਰ ਸਭਾ ਸਮੇਂ ਵਿਦਿਅਰਾਥੀਆਂ ਨੂੰ ਭਾਰਤੀ ਸੰਵਿਧਾਨ ਸਬੰਧੀ ਪਿ੍ੰਸੀਪਲ ਪਰਮਿੰਦਰ ਕੌਰ ਨੇ ਜਾਣਕਾਰੀ ਦਿੱਤੀ ਇਸ ਉਪਰੰਤ ...
ਗਿੱਦੜਬਾਹਾ, 28 ਜਨਵਰੀ (ਸ਼ਿਵਰਾਜ ਸਿੰਘ ਬਰਾੜ)-ਐੱਸ.ਟੀ.ਐੱਫ਼. ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਦੋ ਨੌਜਵਾਨਾਂ ਨੂੰ 25 ਨਸ਼ੀਲੀਆਂ ਸ਼ੀਸ਼ੀਆਂ ਅਤੇ 250 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਲਿਆ ਹੈ | ਐੱਸ.ਟੀ.ਐੱਫ਼. ਦੇ ਇੰਚਾਰਜ ਐੱਸ.ਆਈ. ਗੁਰਮੇਜ ਸਿੰਘ ਨੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX