ਕਪੂਰਥਲਾ, 28 ਜਨਵਰੀ (ਅਮਰਜੀਤ ਕੋਮਲ)- ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ.ਸੀ.ਐਫ. ਦਾ ਸਾਲਾਨਾ ਇਨਾਮ ਵੰਡ ਸਮਾਗਮ ਹੋਇਆ ਜਿਸ ਵਿਚ ਇੰਜ: ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਨੇ ਮੁੱਖ ਮਹਿਮਾਨ ਵਜੋਂ ਤੇ ਡਾ: ਨਵਜੋਤ ਕੌਰ ਤੇ ਐਡਵੋਕੇਟ ਰਾਜਬੀਰ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ | ਵਿਦਿਆਰਥੀਆਂ ਨੇ ਸ਼ਬਦ ਗਾਇਣ ਕੀਤਾ | ਉਪਰੰਤ ਇੰਜ: ਸਵਰਨ ਸਿੰਘ ਤੇ ਹੋਰ ਮਹਿਮਾਨਾਂ ਨੇ ਸ਼ਮ੍ਹਾ ਰੌਸ਼ਨ ਕੀਤੀ ਉਪਰੰਤ ਸਰਸਵਤੀ ਵੰਦਨਾ ਨਾਲ ਸਮਾਗਮ ਦਾ ਆਗਾਜ਼ ਹੋਇਆ | ਸਕੂਲ ਪਿ੍ੰਸੀਪਲ ਪ੍ਰਭਦੀਪ ਕੌਰ ਮੌਂਗਾ ਨੇ ਸਮਾਗਮ 'ਚ ਸ਼ਾਮਿਲ ਹੋਏ ਮਹਿਮਾਨਾਂ ਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਜੀ ਆਇਆਂ ਕਿਹਾ ਤੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹੀ | ਵਿਦਿਆਰਥੀਆਂ ਨੇ ਸਮਾਗਮ 'ਚ ਗਿੱਧਾ ਭੰਗੜੇ ਤੋਂ ਇਲਾਵਾ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਸਕੂਲ ਦੇ ਅਕਾਦਮਿਕ, ਖੇਡਾਂ ਤੇ ਸੱਭਿਆਚਾਰ ਖੇਤਰ 'ਚ ਸ਼ਾਨਦਾਰ ਪ੍ਰਾਪਤੀਆਂ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਇੰਜ: ਸਵਰਨ ਸਿੰਘ, ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਤੇ ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ, ਡਾਇਰੈਕਟਰ ਇੰਜ: ਹਰਨਿਆਮਤ ਕੌਰ ਤੇ ਪ੍ਰਸ਼ਾਸਕ ਇੰਜ: ਨਿਮਰਤਾ ਕੌਰ ਤੇ ਹੋਰ ਸ਼ਖ਼ਸੀਅਤਾਂ ਨੇ ਸਾਂਝੇ ਤੌਰ 'ਤੇ ਇਨਾਮਾਂ ਦੀ ਵੰਡ ਕੀਤੀ | ਬੀਬੀ ਗੁਰਪ੍ਰੀਤ ਨੇ ਸਮਾਗਮ ਵਿਚ ਹਿੱਸਾ ਲੈਣ ਵਾਲੇ ਤੇ ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਹਾਸਲ ਕਰਨ 'ਤੇ ਮੁਬਾਰਕਬਾਦ ਦਿੱਤੀ ਤੇ ਭਵਿੱਖ ਵਿਚ ਵੀ ਮਿਹਨਤ ਨਾਲ ਗਤੀਵਿਧੀਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ | ਸਮਾਗਮ ਨੂੰ ਸੰਬੋਧਨ ਕਰਦਿਆਂ ਇੰਜ: ਸਵਰਨ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਵਲੋਂ ਅਕਾਦਮਿਕ ਖੇਡਾਂ ਤੇ ਸੱਭਿਆਚਾਰਕ ਖੇਤਰ ਵਿਚ ਜੋ ਮੱਲ੍ਹਾਂ ਮਾਰੀਆਂ ਗਈਆਂ ਹਨ ਉਹ ਸੰਸਥਾ ਲਈ ਮਾਣ ਵਾਲੀ ਗੱਲ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਜੀਵਨ ਵਿਚ ਟੀਚਾ ਮਿਥਣ ਤੇ ਉਸਦੀ ਪ੍ਰਾਪਤੀ ਲਈ ਸਖ਼ਤ ਮਿਹਨਤ ਕਰਨ | ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਲਾਇਆ ਗਿਆ ਸਾਇੰਸ ਮੇਲਾ ਦੇ ਕਲਾ ਪ੍ਰਦਰਸ਼ਨੀ ਵਿਸ਼ੇਸ਼ ਆਕਰਸ਼ਨ ਦਾ ਕੇਂਦਰ ਰਹੀ | ਇਸ ਮੌਕੇ ਐਡਵੋਕੇਟ ਬੇਨੰਤਨੂਰ ਸਿੰਘ, ਬਲਬੀਰ ਸਿੰਘ ਭਗਤ, ਬਲਜੀਤ ਸਿੰਘ ਬਾਜਵਾ, ਨੰਦ ਸਿੰਘ ਬਿਧੀਪੁਰ, ਜਸਪਾਲ ਸਿੰਘ, ਡਾ: ਜਗਜੀਤ ਸਿੰਘ ਵਧਵਾ, ਜਸਵਿੰਦਰ ਕੌਰ ਸਾਬਕਾ ਸਰਪੰਚ ਟਿੱਬਾ, ਬਲਜੀਤ ਕੌਰ ਕਮਾਲਪੁਰ, ਅਮਰਜੀਤ ਸਿੰਘ ਮੰਗੀ, ਸੁਖਬੀਰ ਸਿੰਘ ਮੌਂਗਾ, ਸੁਖਰਾਜ ਕੌਰ ਪਿ੍ੰਸੀਪਲ ਨਨਕਾਣਾ ਸਾਹਿਬ ਖ਼ਾਲਸਾ ਸਕੂਲ, ਰਣਜੀਤ ਸਿੰਘ ਬਿਧੀਪੁਰ, ਕਰਮਜੀਤ ਸਿੰਘ ਚੇਲਾ, ਸਰਵਣ ਸਿੰਘ ਚੰਦੀ, ਮਧੂ ਵਾਲੀਆ ਕਪੂਰਥਲਾ, ਨਰਿੰਦਰ ਪੱਤੜ, ਰਣਧੀਰ ਸਿੰਘ ਬਿਧੀਪੁਰ ਸਿੰਘ, ਰੇਨੂੰ ਬਾਲਾ, ਜਸਵਿੰਦਰ ਸਿੰਘ, ਅਨੀਤਾ ਸਹਿਗਲ, ਰਜਨੀ ਅਰੋੜਾ, ਰਣਜੀਤ ਸਿੰਘ, ਨੀਲਮ ਕਾਲੜਾ, ਪਰਮਿੰਦਰ ਕੌਰ, ਮੀਨਾਕਸ਼ੀ, ਹਰਜਿੰਦਰ ਸਿੰਘ, ਸ਼ਿੰਦਰਪਾਲ ਕੌਰ, ਕੁਲਵਿੰਦਰ ਕੌਰ, ਸੁਮਨਦੀਪ ਕੌਰ, ਦਲਜੀਤ ਕੌਰ, ਰਾਜ ਰਾਣੀ, ਮਨਜਿੰਦਰ ਸਿੰਘ, ਪਿ੍ੰਸੀਪਲ ਰੇਨੂੰ ਅਰੋੜਾ ਸੁਲਤਾਨਪੁਰ ਲੋਧੀ, ਸੁਨੀਤਾ ਗੁਜਰਾਲ, ਸ਼ਬਨਮ ਘੁੰਮਣ, ਰਮਨ ਚਾਵਲਾ, ਸ਼ੀਲਾ ਸ਼ਰਮਾ ਸੀਮਾ, ਮਨਪ੍ਰੀਤ ਕੌਰ, ਰਮਨਦੀਪ ਕੌਰ, ਹੁਸ਼ਿਆਰ ਸਿੰਘ, ਵੈਸ਼ਨਵੀ, ਹਰਲੀਨ ਕੌਰ, ਅਮਰਦੀਪ ਕੌਰ, ਸਿਮਰਨਜੀਤ ਕੌਰ, ਸੰਦੀਪ ਕੌਰ, ਪਰਮਜੀਤ ਕੌਰ, ਦੀਪਿਕਾ, ਮਨਜੀਤ ਕੌਰ, ਪੂਜਾ ਜੌਲੀ, ਪੂਜਾ ਸ਼ਰਮਾ, ਜਸਵਿੰਦਰ ਕੌਰ, ਅਮਰ ਕੁਮਾਰ, ਸਵਿਤਾ ਸ਼ਰਮਾ, ਅਮਨਦੀਪ ਕੌਰ ਆਦਿ ਆਦਿ ਹਾਜ਼ਰ ਸਨ |
ਫਗਵਾੜਾ, 28 ਜਨਵਰੀ (ਹਰਜੋਤ ਸਿੰਘ ਚਾਨਾ)- ਅੱਜ ਸਵੇਰੇ ਫਗਵਾੜਾ-ਹੁਸ਼ਿਆਰਪੁਰ ਸੜਕ 'ਤੇ ਭੁੱਲਾਰਾਈ ਪੰਪ ਲਾਗੇ ਹੁਸ਼ਿਆਰਪੁਰ ਤੋਂ ਬਠਿੰਡਾ ਜਾ ਰਹੀ ਇੱਕ ਕਾਰ ਹਾਦਸਾਗ੍ਰਸਤ ਹੋਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਦੋ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ 'ਚੋਂ ਇੱਕ ...
ਭੁਲੱਥ, 28 ਜਨਵਰੀ (ਮੇਹਰ ਚੰਦ ਸਿੱਧੂ)- ਪਿੰਡ ਬੋਪਾਰਾਏ 'ਚ 57ਵਾਂ ਕਬੱਡੀ ਵਾਲੀਬਾਲ ਟੂਰਨਾਮੈਂਟ 31 ਜਨਵਰੀ ਨੂੰ ਕਰਵਾਇਆ ਜਾ ਰਿਹਾ ਹੈ | ਬਾਬਾ ਹੁੰਦਾਲ ਕਬੱਡੀ ਕਲੱਬ ਬੋਪਾਰਾਏ ਦੇ ਮੁੱਖ ਪ੍ਰਬੰਧਕ ਕਰਦਾ ਕੋਚ ਮਦਨ ਲਾਲ ਗੋਪਾਲ, ਸਰਪੰਚ ਮਨਜੀਤ ਸਿੰਘ ਬੋਪਾਰਾਏ ਨੇ ਦੱਸਿਆ ...
ਫਗਵਾੜਾ, 28 ਜਨਵਰੀ (ਅਸ਼ੋਕ ਕੁਮਾਰ ਵਾਲੀਆ)- ਇੰਡੀਅਨ ਆਇਲ, ਐਨ. ਆਰ. ਆਈ. ਕਲੱਬ ਅਤੇ ਗ੍ਰਾਮ ਪੰਚਾਇਤ ਨੰਗਲ ਮੱਝਾ ਦੇ ਸਹਿਯੋਗ ਨਾਲ ਨੰਗਲ ਮੱਝਾ ਫੁੱਟਬਾਲ ਕਲੱਬ ਵਲੋਂ ਸਾਲਾਨਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ | ਦੋ ਦਿਨਾਂ ਇਸ ਫੁੱਟਬਾਲ ਟੂਰਨਾਮੈਂਟ ਵਿਚ 12 ...
ਡਡਵਿੰਡੀ, 28 ਜਨਵਰੀ (ਦਿਲਬਾਗ ਸਿੰਘ ਝੰਡ)- ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿਚ ਚੱਲ ਰਹੇ ਮਿੰਨੀ ਪ੍ਰਾਇਮਰੀ ਹੈਲਥ ਸੈਂਟਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਡਾਕਟਰ ਤੇ ਹੋਰ ਸਟਾਫ਼ ਪੂਰਾ ਕਰਨ ਦੀ ਬਜਾਏ ਉਨ੍ਹਾਂ ਹਸਪਤਾਲਾਂ ਵਿਚ ਆਮ ਆਦਮੀ ਕਲੀਨਿਕ ਖੋਲ੍ਹ ...
ਜਲੰਧਰ/ਮਕਸੂਦਾਂ, 28 ਜਨਵਰੀ (ਸ਼ਿਵ, ਸੋਰਵ)- ਸ਼ਹਿਰ 'ਚ ਅੱਜ ਦੁਪਹਿਰ ਬਾਅਦ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਵਾਰਡ ਨੰਬਰ 64 ਦੇ ਕਾਂਗਰਸ ਦੇ ਸਾਬਕਾ ਕੌਂਸਲਰ ਸੁਸ਼ੀਲ ਸ਼ਰਮਾ ਵਿੱਕੀ ਕਾਲੀਆ (50) ਨੇ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰ ਲਈ | ਵਿੱਕੀ ਕਾਲੀਆ ਨੂੰ ਇਲਾਜ ਲਈ ...
ਕਪੂਰਥਲਾ, 28 ਜਨਵਰੀ (ਅਮਰਜੀਤ ਕੋਮਲ)- ਕਿਸਾਨਾਂ ਵਲੋਂ ਆਲੂਆਂ ਦੀ ਤਿਆਰ ਫ਼ਸਲ 'ਤੇ ਪਾਬੰਦੀਸ਼ੁਦਾ ਦਵਾਈਆਂ ਦੀ ਸਪਰੇਅ ਕਰਨ ਸੰਬੰਧੀ ਰਾਜ ਸਭਾ ਮੈਂਬਰ ਤੇ ਉੱਘੇ ਵਾਤਾਵਰਣ ਪ੍ਰੇਮੀ ਬਾਬਾ ਬਲਬੀਰ ਸਿੰਘ ਸੀਚੇਵਾਲ ਵਲੋਂ ਉਠਾਏ ਜਾਣ ਦਾ ਮਾਮਲਾ ਡਿਪਟੀ ਕਮਿਸ਼ਨਰ ...
ਫਗਵਾੜਾ, 28 ਜਨਵਰੀ (ਹਰਜੋਤ ਸਿੰਘ ਚਾਨਾ)- ਇੱਥੋਂ ਦੇ ਪਲਾਹੀ ਗੇਟ ਵਿਖੇ ਇੱਕ ਦੁਕਾਨਦਾਰ 'ਤੇ ਗੋਲੀ ਚਲਾ ਕੇ ਉਸਨੂੰ ਜ਼ਖਮੀ ਕਰਨ ਦੇ ਸਬੰਧ 'ਚ ਸਿਟੀ ਪੁਲਿਸ ਨੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਐਸ.ਐਚ.ਓ. ਸਿਟੀ ਅਮਨਦੀਪ ਨਾਹਰ ਨੇ ਦੱਸਿਆ ਕਿ ਸੰਜੇ ...
ਕਪੂਰਥਲਾ, 28 ਜਨਵਰੀ (ਅਮਨਜੋਤ ਸਿੰਘ ਵਾਲੀਆ)- ਭੁਲਾਣਾ ਚੌਕੀ ਵਿਚ ਪੈਂਦੇ ਬਾਬਾ ਦੀਪ ਸਿੰਘ ਨਗਰ ਆਰ.ਸੀ.ਐਫ. ਵਿਚ ਇਕ 14 ਸਾਲਾ ਨਾਬਾਲਗ ਲੜਕੇ ਨੇ ਭੇਦਭਰੀ ਹਾਲਤ ਵਿਚ ਕੋਈ ਜ਼ਹਿਰੀਲੀ ਚੀਜ਼ ਖਾ ਲਈ | ਉਸ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕੁਸ਼ ਪੁੱਤਰ ਸੁਰਿੰਦਰਪਾਲ ...
ਕਪੂਰਥਲਾ, 28 ਜਨਵਰੀ (ਵਿ.ਪ੍ਰ.)- ਨਗਰ ਨਿਗਮ ਦੇ ਮੀਟਿੰਗ ਹਾਲ ਦੇ ਬਾਹਰੋਂ ਏ.ਸੀ. ਦੀ ਪੱਖੇ ਵਾਲੀ ਮਸ਼ੀਨ ਕਥਿਤ ਤੌਰ 'ਤੇ ਚੋਰੀ ਕਰਨ ਦੇ ਦੋਸ਼ ਵਿਚ ਥਾਣਾ ਸਿਟੀ ਪੁਲਿਸ ਨੇ ਰੱਬਰਾਖਾ ਨਾਂਅ ਦੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਨਿਗਮ ...
ਭੁੱਲਥ, 28 ਜਨਵਰੀ (ਮੇਹਰ ਚੰਦ ਸਿੱਧੂ)- ਗਣਤੰਤਰ ਦਿਵਸ ਮੌਕੇ ਸਰਕਾਰੀ ਕਾਲਜ 'ਚ ਈ.ਓ. ਵਿਜੇ ਕੁਮਾਰ ਡੋਗਰਾ ਦੀ ਅਗਵਾਈ 'ਚ ਨਗਰ ਪੰਚਾਇਤ ਭੁਲੱਥ ਵੱਲੋਂ ਕੂੜੇ ਤੋਂ ਰੂੜੀ ਬਣਾਉਣ ਦਾ ਸਟਾਲ ਲਗਾਇਆ ਗਿਆ ਜੋ ਲੋਕਾਂ ਲਈ ਖਿੱਚ ਦਾ ਕੇਂਦਰ ਰਿਹਾ | ਇਸ ਮੌਕੇ ਈ.ਓ ਵਿਜੇ ਡੋਗਰਾ ਨੇ ...
ਭੁਲੱਥ, 28 ਜਨਵਰੀ (ਮੇਹਰ ਚੰਦ ਸਿੱਧੂ)- ਸਬ ਡਵੀਜ਼ਨ ਕਸਬਾ ਥਾਣਾ ਭੁਲੱਥ ਵਿਖੇ ਚਾਰਜ ਸੰਭਾਲਣ ਉਪਰੰਤ ਥਾਣਾ ਮੁਖੀ ਐਸ.ਐਚ.ਓ. ਗੌਰਵ ਧੀਰ ਵੱਲੋਂ ਪੱਤਰਕਾਰਾਂ ਨਾਲ ਪਲੇਠੀ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਲਾਕੇ ਅੰਦਰ ਗ਼ਲਤ ...
ਫਗਵਾੜਾ, 28 ਜਨਵਰੀ (ਹਰਜੋਤ ਸਿੰਘ ਚਾਨਾ)- ਵਿਆਹ ਦੀ ਪਾਰਟੀ ਤੋਂ ਵਾਪਸ ਰਹੇ ਪਰਿਵਾਰ ਨੂੰ ਰੋਕ ਕੇ ਗੱਡੀ ਦੇ ਸ਼ੀਸ਼ਿਆਂ ਦੀ ਭੰਨਤੋੜ ਕਰਨ, ਸਾਮਾਨ ਚੋਰੀ ਕਰਕੇ ਲੈ ਜਾਣ ਦੇ ਸਬੰਧ 'ਚ ਸਦਰ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ...
ਸੁਲਤਾਨਪੁਰ ਲੋਧੀ, 28 ਜਨਵਰੀ (ਨਰੇਸ਼ ਹੈਪੀ, ਥਿੰਦ)- ਗੋਇੰਦਵਾਲ ਸਾਹਿਬ ਵਿਚ ਬਿਆਸ ਦਰਿਆ ਦੇ ਪੁਰਾਤਨ ਵਹਾਅ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ, ਜਿੱਥੇ ਇਹ 16ਵੀਂ ਸਦੀ ਦੌਰਾਨ ਵਗਿਆ ਕਰਦਾ ਸੀ | ਇੱਥੋਂ ਦੀ ਇਤਿਹਾਸਿਕ ਬਾਉਲੀ ਸਾਹਿਬ ਦੇ ਦੂਸ਼ਿਤ ਪਾਣੀ ਨੂੰ ਰੋਕਣ ਲਈ ...
ਸੁਲਤਾਨਪੁਰ ਲੋਧੀ, 28 ਜਨਵਰੀ (ਨਰੇਸ਼ ਹੈਪੀ, ਥਿੰਦ)- ਬਿ੍ਟਿਸ਼ ਵਿਕਟੋਰੀਆ ਸਕੂਲ ਗਾਜੀਪੁਰ ਰੋਡ ਵਿਖੇ ਗਣਤੰਤਰ ਦਿਵਸ ਉਤਸ਼ਾਹ ਅਤੇ ਸਦਭਾਵਨਾ ਨਾਲ ਮਨਾਇਆ ਗਿਆ | ਸਮਾਗਮ ਦਾ ਉਦਘਾਟਨ ਵਿਸ਼ੇਸ਼ ਸਭਾ ਨਾਲ ਕੀਤਾ ਗਿਆ ਜਿਸ ਵਿਚ ਪ੍ਰੀ ਨਰਸਰੀ ਤੋਂ ਲੈ ਕੇ ਬਾਰ੍ਹਵੀਂ ...
ਭੁਲੱਥ, 28 ਜਨਵਰੀ (ਮੇਹਰ ਚੰਦ ਸਿੱਧੂ)- ਪੇਂਡੂ ਮਜ਼ਦੂਰ ਯੂਨੀਅਨ ਯੂਥ ਵਿੰਗ ਦੇ ਸੂਬਾ ਆਗੂ ਗੁਰਪ੍ਰੀਤ ਸਿੰਘ ਚੀਦਾ ਨੇ ਲਤੀਫ਼ਪੁਰਾ 'ਚ ਮੁਜ਼ਾਹਰਾਕਾਰੀਆਂ ਨਾਲ ਹੋਈ ਧੱਕਾਮੁੱਕੀ ਦੀ ਨਿੰਦਾ ਕੀਤੀ ਹੈ | ਉਨ੍ਹਾਂ ਕਿਹਾ ਕਿ ਦੇਸ਼ ਦਾ ਮੌਜੂਦਾ ਸੰਵਿਧਾਨ ਲੋਕਾਂ ਨੂੰ ...
ਸੁਲਤਾਨਪੁਰ ਲੋਧੀ, 28 ਜਨਵਰੀ (ਨਰੇਸ਼ ਹੈਪੀ, ਥਿੰਦ)- ਸੁਲਤਾਨਪੁਰ ਲੋਧੀ ਦੇ ਨਗਰ ਕੌਂਸਲ ਦਫ਼ਤਰ ਪੁੱਜਣ 'ਤੇ ਹਲਕਾ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਦਾ ਨਗਰ ਕੌਂਸਲ ਦੇ ਮੀਤ ਪ੍ਰਧਾਨ ਨਵਨੀਤ ਸਿੰਘ ਚੀਮਾ ਵੱਲੋਂ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸੁਆਗਤ ਕੀਤਾ ਗਿਆ ...
ਫਗਵਾੜਾ, 28 ਜਨਵਰੀ (ਅਸ਼ੋਕ ਕੁਮਾਰ ਵਾਲੀਆ)- ਡਿਪਟੀ ਕਮਿਸ਼ਨਰ ਕਪੂਰਥਲਾ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਫਗਵਾੜਾ ਨੇੜਲੇ ਪਿੰਡ ਪਲਾਹੀ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ | ਉਨ੍ਹਾਂ ਪਿੰਡ ਵਿਚ ਲੋਕਾਂ ਦੇ ਇਕੱਠ ਦੌਰਾਨ ਲੋਕਾਂ ਨਾਲ ਸਿੱਧਾ ਰਾਬਤਾ ...
ਭੁਲੱਥ, 28 ਜਨਵਰੀ (ਮੇਹਰ ਚੰਦ ਸਿੱਧੂ)- ਇੱਥੇ ਸਬ ਡਵੀਜ਼ਨ ਕਸਬਾ ਭੁਲੱਥ 'ਚ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਣਜੀਤ ਸਿੰਘ ਰਾਣਾ ਹਲਕਾ ਇੰਚਾਰਜ ਭੁਲੱਥ ਨੇ ਮੀਟਿੰਗ ਦੌਰਾਨ ਆਪਣੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਲੋਕ ਭਲਾਈ ਦੇ ਕੰਮਾਂ ਤੋਂ ਪ੍ਰਭਾਵਿਤ ਹੋ ...
ਭੁਲੱਥ, 28 ਜਨਵਰੀ (ਮੇਹਰ ਚੰਦ ਸਿੱਧੂ)- ਆਲ ਇੰਡੀਆ ਸਿਵਲ ਸਰਵਿਸਜ਼ ਬੈਡਮਿੰਟਨ ਟੂਰਨਾਮੈਂਟ ਜੋ 31 ਜਨਵਰੀ ਨੂੰ ਹੋਵੇਗਾ ਜਿਸ ਲਈ ਪੰਜਾਬ ਦੀ ਟੀਮ ਦੀ ਚੋਣ ਕਰਨ ਲਈ 17 ਜਨਵਰੀ ਨੂੰ ਟਰਾਇਲ ਲਏ ਸੀ | ਇਸ ਹੋ ਰਹੇ ਟੂਰਨਾਮੈਂਟ ਲਈ ਪੰਜਾਬ ਦੀ ਟੀਮ ਦੀ ਚੋਣ ਕਰ ਲਈ ਗਈ ਹੈ ਜਿਸ ਵਿਚ ...
ਫਗਵਾੜਾ, 28 ਜਨਵਰੀ (ਹਰਜੋਤ ਸਿੰਘ ਚਾਨਾ)- ਇੱਥੋਂ ਦੇ ਹੁਸ਼ਿਆਰਪੁਰ ਰੋਡ 'ਤੇ ਸਥਿਤ ਇਕ ਗੁਦਾਮ 'ਚੋਂ ਸਾਮਾਨ ਚੋਰੀ ਹੋਣ ਦੇ ਸਬੰਧ 'ਚ ਸਦਰ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਚ.ਓ. ਸਦਰ ਊਸ਼ਾ ਰਾਣੀ ਨੇ ਦੱਸਿਆ ਕਿ ਸ਼ਿਕਾਇਤ ਕਰਤਾ ...
ਸੁਲਤਾਨਪੁਰ ਲੋਧੀ 28 ਜਨਵਰੀ (ਥਿੰਦ, ਹੈਪੀ)- ਥਾਣਾ ਕਬੀਰਪੁਰ ਦੀ ਪੁਲਿਸ ਨੇ ਸਰਕਾਰੀ ਸਕੂਲ ਵਿਚੋਂ ਸਾਮਾਨ ਕਰਨ ਵਾਲੇ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ | ਥਾਣਾ ਕਬੀਰਪੁਰ ਦੇ ਮੁਖੀ ਐਸ.ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਸਰਕਾਰੀ ਐਲੀਮੈਂਟਰੀ ਸਕੂਲ ਨਬੀਪੁਰ ਦੀ ...
ਸੁਲਤਾਨਪੁਰ ਲੋਧੀ, 28 ਜਨਵਰੀ (ਥਿੰਦ, ਹੈਪੀ)- ਥਾਣਾ ਸੁਲਤਾਨਪੁਰ ਲੋਧੀ ਦੇ ਮੁਖੀ ਸਬ ਇੰਸਪੈਕਟਰ ਜਸਪਾਲ ਸਿੰਘ ਨੇ ਦੱਸਿਆ ਕਿ ਪਿੰਡ ਸ਼ਾਹਜਹਾਨ ਪੁਰ ਦੇ ਨਿਵਾਸੀ ਹਰਜਿੰਦਰ ਸਿੰਘ ਪੁੱਤਰ ਸਵਰਗਵਾਸੀ ਮੱਸਾ ਰਾਮ ਨੇ ਲਿਖਤੀ ਸ਼ਿਕਾਇਤ ਵਿਚ ਦੋਸ਼ ਲਾਇਆ ਸੀ ਕਿ ਉਹ 25 ...
ਕਪੂਰਥਲਾ, 28 ਜਨਵਰੀ (ਅਮਨਜੋਤ ਸਿੰਘ ਵਾਲੀਆ)- ਥਾਣਾ ਫੱਤੂਢੀਂਗਾ ਵਿਚ ਪੈਂਦੇ ਪਿੰਡ ਖੀਰਾਂਵਾਲੀ ਵਿਖੇ ਇਕ ਨੌਜਵਾਨ ਵਲੋਂ ਭੇਦਭਰੀ ਹਾਲਤ ਵਿਚ ਜ਼ਹਿਰੀਲੀ ਵਸਤੂ ਖਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਉਸ ਦੇ ਪਿਤਾ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ...
ਫਗਵਾੜਾ, 28 ਜਨਵਰੀ (ਟੀ.ਡੀ. ਚਾਵਲਾ)- ਸੀਨੀਅਰ ਕੋਰਟ ਕੰਪਲੈਕਸ ਵਲੋਂ ਪ੍ਰਧਾਨ ਰਾਜਿੰਦਰ ਸਾਹਨੀ, ਜਨਰਲ ਸਕੱਤਰ ਕੇ.ਜੀ. ਚੋਪੜਾ ਤੇ ਸਾਬਕਾ ਪ੍ਰਧਾਨ ਰਵਿੰਦਰ ਸਿੰਘ ਚੋਟ ਦੀ ਅਗਵਾਈ ਵਿਚ ਗਣਤੰਤਰ ਦਿਵਸ ਕੋਰਟ ਕੰਪਲੈਕਸ ਦਫ਼ਤਰ ਸਾਹਮਣੇ ਮਨਾਇਆ ਗਿਆ | ਪ੍ਰਧਾਨ ਸਾਹਨੀ ...
ਕਾਲਾ ਸੰਘਿਆਂ, 28 ਜਨਵਰੀ (ਸੰਘਾ)- ਧੰਨ-ਧੰਨ ਬਾਬਾ ਕਾਲਾ ਮੈਹਰ ਜੀ ਸਪੋਰਟਸ ਕਲੱਬ, ਪ੍ਰਬੰਧਕ ਕਮੇਟੀ, ਸਮੂਹ ਪਿੰਡ ਵਾਸੀ, ਗ੍ਰਾਮ ਪੰਚਾਇਤ ਪਿੰਡ ਸੰਧੂ ਚੱਠਾ ਤੇ ਐਨ.ਆਰ.ਆਈ ਵੀਰ ਵਲੋਂ ਤੀਸਰਾ ਕਬੱਡੀ ਕੱਪ 30 ਜਨਵਰੀ ਦਿਨ ਸੋਮਵਾਰ ਨੂੰ ਕਰਵਾਇਆ ਜਾ ਰਿਹਾ ਹੈ ਜਿਸ ਵਿਚ 4 ਆਲ ...
ਲਾਇਲਪੁਰ ਖ਼ਾਲਸਾ ਕਾਲਜ 'ਚ ਗਣਤੰਤਰ ਦਿਵਸ ਮਨਾਇਆ ਕਪੂਰਥਲਾ, 28 ਜਨਵਰੀ (ਅਮਰਜੀਤ ੋਕੋਮਲ)-ਗਣਤੰਤਰ ਦਿਵਸ ਸਬੰਧੀ ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਚ ਇਕ ਸਮਾਗਮ ਹੋਇਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਐਸ.ਡੀ.ਐਮ. ਕਪੂਰਥਲਾ ਲਾਲ ਵਿਸ਼ਵਾਸ ਬੈਂਸ ਸ਼ਾਮਲ ਹੋਏ | ...
ਸੁਲਤਾਨਪੁਰ ਲੋਧੀ, 28 ਜਨਵਰੀ (ਨਰੇਸ਼ ਹੈਪੀ, ਥਿੰਦ)- ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਵਿਖੇ ਰੈੱਡ ਰੀਬਨ ਕਲੱਬ ਅਤੇ ਐਨ.ਐਸ.ਐਸ. ਵਿਭਾਗ ਵੱਲੋਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ ਜਿਸ ਮੌਕੇ ਇੱਕ ਵਿਸ਼ੇਸ਼ ਲੈਕਚਰ ਜ਼ਰੀਏ ਵਿਦਿਆਰਥੀਆਂ ਨੂੰ ਵੋਟਰ ...
ਕਪੂਰਥਲਾ, 28 ਜਨਵਰੀ (ਅਮਨਜੋਤ ਸਿੰਘ ਵਾਲੀਆ)- ਕੇਂਦਰੀ ਜੇਲ੍ਹ ਕਪੂਰਥਲਾ ਵਿਚ ਦੋ ਹਵਾਲਾਤੀਆਂ ਦੀ ਸਾਥੀ ਹਵਾਲਾਤੀਆਂ ਵਲੋਂ ਕੁੱਟਮਾਰ ਕਰਨ ਦਾ ਸਮਾਚਾਰ ਮਿਲਿਆ | ਡਾ: ਨਵਦੀਪ ਸਿੰਘ ਨੇ ਦੱਸਿਆ ਕਿ ਆਕਾਸ਼ਦੀਪ ਸਿੰਘ ਪੁੱਤਰ ਸਤਨਾਮ ਸਿੰਘ, ਕੁਲਦੀਪ ਸਿੰਘ ਪੁੱਤਰ ਅਮਰੀਕ ...
ਨਡਾਲਾ, 28 ਜਨਵਰੀ (ਮਾਨ)- ਆਮ ਆਦਮੀ ਪਾਰਟੀ ਵੱਲੋਂ ਹਾਲ ਹੀ ਵਿਚ ਨਿਯੁਕਤ ਕੀਤੇ ਗਏ ਜ਼ਿਲ੍ਹਾ ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਤੇ ਨਵ-ਨਿਯੁਕਤ ਚੇਅਰਪਰਸਨ ਲਲਿਤ ਸਕਲਾਨੀ ਨੂੰ ਨਡਾਲਾ ਤੋਂ ਉੱਘੇ ਸਮਾਜ ਸੇਵੀ ਤੇ ਪੰਜਾਬ ...
ਤਲਵੰਡੀ ਚੌਧਰੀਆਂ, 28 ਜਨਵਰੀ (ਪਰਸਨ ਲਾਲ ਭੋਲਾ)- ਪੈਨਸ਼ਨਰ ਐਸੋਸੀਏਸ਼ਨ ਪੰਜਾਬ ਦੀ ਇਕਾਈ ਸੁਲਤਾਨਪੁਰ ਲੋਧੀ ਦੇ ਬਲਾਕ ਪ੍ਰਧਾਨ ਕਰਨੈਲ ਸਿੰਘ ਤੇ ਸਕੱਤਰ ਸੁੱਚਾ ਸਿੰਘ ਮਿਰਜ਼ਾਪੁਰ ਨੇ ਸਾਂਝੇ ਤੌਰ 'ਤੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਮੁਲਾਜ਼ਮਾਂ ਤੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX