ਤਾਜਾ ਖ਼ਬਰਾਂ


ਅਸਾਮ ਦੇ ਤੇਜ਼ਪੁਰ 'ਚ ਆਇਆ ਭੂਚਾਲ
. . .  23 minutes ago
ਤੇਜ਼ਪੁਰ, 9 ਜੂਨ-ਅਸਾਮ ਦੇ ਤੇਜ਼ਪੁਰ ਤੋਂ 39 ਕਿਲੋਮੀਟਰ ਪੱਛਮ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
'ਪਹਿਲੀ ਜੰਗ ਪਹਿਲੀ ਫ਼ਤਹਿ' ਦਿਵਸ ਨੂੰ ਸਮਰਪਿਤ ਗੁ: ਸ਼ਹੀਦਗੰਜ ਸਾਹਿਬ ਤੋਂ ਗੁ: ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਤੱਕ ਨਗਰ ਕੀਰਤਨ
. . .  44 minutes ago
ਅੰਮ੍ਰਿਤਸਰ, 9 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵਲੋਂ ਮੁਗ਼ਲ ਹਕੂਮਤ ਵਿਰੁੱਧ ਅੰਮ੍ਰਿਤਸਰ ਦੀ ਧਰਤੀ 'ਤੇ ਲੜੀ ਗਈ 'ਪਹਿਲੀ ਜੰਗ' ਵਿਚ ਪ੍ਰਾਪਤ ਕੀਤੀ 'ਪਹਿਲੀ ਫ਼ਤਹਿ' ਨੂੰ ਸਮਰਪਿਤ ਗੁ: ਕਿਲ੍ਹਾ ਸ੍ਰੀ ਲੋਹਗੜ੍ਹ੍ ਸਾਹਿਬ ਵਿਖੇ ਮਨਾਏ ਜਾ ਰਹੇ ਸਲਾਨਾ ਫ਼ਤਹਿ...
ਪਿੰਡ ਦੀਨਾਂ ਸਾਹਿਬ ਦੇ ਨੌਜਵਾਨ ਦੀ ਮਨੀਲਾ ਵਿਖੇ ਭੇਦਭਰੀ ਹਾਲਤ ਚ ਮੌਤ
. . .  about 1 hour ago
ਨਿਹਾਲ ਸਿੰਘ ਵਾਲਾ (ਮੋਗਾ), 9 ਜੂਨ (ਸੁਖਦੇਵ ਸਿੰਘ ਖ਼ਾਲਸਾ)-ਮੋਗਾ ਜ਼ਿਲ੍ਹੇ ਦੇ ਇਤਿਹਾਸਕ ਪਿੰਡ ਦੀਨਾਂ ਸਾਹਿਬ ਦੇ ਰੋਜ਼ੀ ਰੋਟੀ ਕਮਾਉਣ ਲਈ ਮਨੀਲਾ ਵਿਖੇ ਗਏ ਨੌਜਵਾਨ ਪ੍ਰਦੀਪ ਸਿੰਘ (34) ਪੁੱਤਰ ਜਗਦੇਵ ਸਿੰਘ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦੀ ਖ਼ਬਰ ਮਿਲਣ 'ਤੇ ਪਰਿਵਾਰ ਡੂੰਘੇ ਸਦਮੇ...
ਭਾਰਤੀ ਹਵਾਈ ਫ਼ੌਜ ਦੇ ਲੜਾਕੂ ਜਹਾਜ਼ਾਂ ਨੇ ਹਿੰਦ ਮਹਾਸਾਗਰ ਖੇਤਰ ਚ ਅੱਠ ਘੰਟੇ ਲੰਬੇ ਮਿਸ਼ਨ ਨੂੰ ਦਿੱਤਾ ਅੰਜਾਮ
. . .  about 1 hour ago
ਨਵੀਂ ਦਿੱਲੀ, 9 ਜੂਨ-ਭਾਰਤੀ ਹਵਾਈ ਫ਼ੌਜ ਦੇ Su-30MKI ਲੜਾਕੂ ਜਹਾਜ਼ਾਂ ਨੇ ਹਿੰਦ ਮਹਾਸਾਗਰ ਖੇਤਰ ਵਿਚ ਅੱਠ ਘੰਟੇ ਲੰਬੇ ਮਿਸ਼ਨ ਨੂੰ ਅੰਜਾਮ ਦਿੱਤਾ।ਭਾਰਤੀ ਹਵਾਈ ਫ਼ੌਜ ਅਨੁਸਾਰ ਜਹਾਜ਼ਾਂ ਨੂੰ ਮੱਧ-ਹਵਾਈ ਰਿਫਿਊਲਿੰਗ ਏਅਰਕ੍ਰਾਫਟ ਦੁਆਰਾ...
ਦਿੱਲੀ:ਨਵਜੰਮੇ ਬੱਚਿਆਂ ਦੇ ਹਸਪਤਾਲ ਚ ਲੱਗੀ ਅੱਗ
. . .  about 1 hour ago
ਨਵੀਂ ਦਿੱਲੀ, 9 ਜੂਨ- ਵੈਸ਼ਾਲੀ ਕਾਲੋਨੀ ਵਿਚ ਨਵਜੰਮੇ ਬੱਚਿਆਂ ਦੇ ਹਸਪਤਾਲ ਵਿਚ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ 9 ਗੱਡੀਆਂ ਮੌਕੇ 'ਤੇ ਪਹੁੰਚੀਆਂ। ਸਾਰੇ 20 ਨਵਜੰਮੇ ਬੱਚਿਆਂ ਨੂੰ ਦਿੱਲੀ ਫਾਇਰ...
ਬਾਰਾਮੂਲਾ ਪੁਲਿਸ ਨੇ ਬਚਾਏ ਕੇਬਲ ਕਾਰ ਚ ਫ਼ਸੇ 250 ਸੈਲਾਨੀ
. . .  about 1 hour ago
ਗੁਲਮਰਗ, 9 ਜੂਨ-ਰਾਤ ਭਰ ਦੀਆਂ ਕੋਸ਼ਿਸ਼ਾਂ ਵਿਚ, ਬਾਰਾਮੂਲਾ ਪੁਲਿਸ ਨੇ ਲਗਭਗ 250 ਸੈਲਾਨੀਆਂ ਨੂੰ ਬਚਾਇਆ, ਜੋ ਗੰਡੋਲਾ ਸੈਕਿੰਡ ਫੇਜ਼ ਅਫਾਰਵਾਟ ਸਟੇਸ਼ਨ ਲਈ ਗੰਡੋਲਾ ਰਾਈਡ ਲਈ ਗਏ ਸਨ ਅਤੇ ਕੇਬਲ ਕਾਰ...
ਟਰੰਪ ਨੂੰ ਕਲਾਸੀਫਾਈਡ ਦਸਤਾਵੇਜ਼ਾਂ ਦੇ ਮਾਮਲੇ 'ਚ ਠਹਿਰਾਇਆ ਗਿਆ ਦੋਸ਼ੀ
. . .  about 2 hours ago
ਨਿਊਯਾਰਕ, 9 ਜੂਨ -ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਵ੍ਹਾਈਟ ਹਾਊਸ ਛੱਡਣ ਤੋਂ ਬਾਅਦ ਗੁਪਤ ਦਸਤਾਵੇਜ਼ਾਂ ਨਾਲ ਨਜਿੱਠਣ ਦੀ ਜਾਂਚ ਵਿਚ ਦੋਸ਼ੀ ਠਹਿਰਾਇਆ ਗਿਆ ਹੈ।ਟਰੰਪ ਨੇ ਟਰੂਥ ਸੋਸ਼ਲ 'ਤੇ ਪੋਸਟ ਕੀਤਾ ਕਿ ਉਨ੍ਹਾਂ ਨੂੰ ਮੰਗਲਵਾਰ ਦੁਪਹਿਰ...
ਕਿਊਬਾ ਨੇ ਚੀਨ ਨੂੰ ਟਾਪੂ 'ਤੇ ਜਾਸੂਸੀ ਕੇਂਦਰ ਬਣਾਉਣ ਦੀ ਦਿੱਤੀ ਇਜਾਜ਼ਤ- ਅਮਰੀਕੀ ਖੁਫੀਆ ਵਿਭਾਗ
. . .  about 2 hours ago
ਵਾਸ਼ਿੰਗਟਨ, 9 ਜੂਨ - ਅਮਰੀਕੀ ਖੁਫੀਆ ਵਿਭਾਗ ਨੇ ਸੂਤਰਾਂ ਦੇ ਹਵਾਲੇ ਤੋਂ ਕਿਹਾ ਕਿ ਕਿਊਬਾ ਨੇ ਚੀਨ ਨੂੰ ਇਸ ਟਾਪੂ 'ਤੇ ਇਕ ਨਿਗਰਾਨੀ ਕੇਂਦਰ ਬਣਾਉਣ ਦੀ ਇਜਾਜ਼ਤ ਦੇਣ ਲਈ ਸਹਿਮਤੀ ਦਿੱਤੀ ਹੈ ਜੋ ਚੀਨੀ ਲੋਕਾਂ...
ਸਾਰੇ ਮਾਮਲੇ ਅਦਾਲਤ ਦੇ ਸਾਹਮਣੇ ਹਨ, ਮੈਂ ਨਹੀਂ ਕਹਿ ਸਕਦਾ ਕੁਝ-ਬ੍ਰਿਜ ਭੂਸ਼ਣ
. . .  about 2 hours ago
ਨਵੀਂ ਦਿੱਲੀ, 9 ਜੂਨ-ਨਾਬਾਲਗ ਪੀੜਤਾ ਵਲੋਂ ਦਬਾਅ ਹੇਠ ਪੋਕਸੋ ਸ਼ਿਕਾਇਤ ਦਰਜ ਕਰਵਾਏ ਜਾਣ ਸੰਬੰਧੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਕਿਹਾ, "ਸਾਰੇ ਮਾਮਲੇ ਅਦਾਲਤ ਦੇ ਸਾਹਮਣੇ ਹਨ। ਸਰਕਾਰ ਨੇ ਇਹ ਵੀ ਭਰੋਸਾ ਦਿੱਤਾ ਹੈ ਕਿ 15 ਜੂਨ ਤੱਕ ਚਾਰਜਸ਼ੀਟ ਦਾਇਰ ਕਰ ਦਿੱਤੀ...
ਪਾਕਿਸਤਾਨੀ ਡਰੋਨ ਰਾਹੀਂ ਸੁੱਟੀ 5 ਕਿਲੋ ਹੈਰੋਇਨ ਬਰਾਮਦ
. . .  about 1 hour ago
ਚੋਗਾਵਾਂ, 9 ਜੂਨ (ਗੁਰਵਿੰਦਰ ਸਿੰਘ ਕਲਸੀ)- ਅੰਮਿ੍ਤਸਰ ਭਾਰਤ ਪਾਕਿਸਤਾਨ ਨੇੜੇ ਸਰਹੱਦੀ ਬੀ.ਓ.ਪੀ. ਰਾਮਕੋਟ ਦੇ ਜਵਾਨਾਂ ਅਤੇ ਲੋਪੋਕੇ ਪੁਲਿਸ ਵਲੋਂ ਸਾਂਝੇ ਆਪ੍ਰੇਸ਼ਨ ਦੌਰਾਨ 5 ਕਿਲੋ ਹੈਰੋਇਨ ਬਰਾਮਦ ਕਰਨ ਦੀ ਖ਼ਬਰ...
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਪ੍ਰਧਾਨ ਮੰਤਰੀ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨਾਲ ਫ਼ੋਨ 'ਤੇ ਕੀਤੀ ਗੱਲਬਾਤ
. . .  1 day ago
ਨਵੀਂ ਦਿੱਲੀ , 8 ਜੂਨ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ । ਨੇਤਾਵਾਂ ਨੇ ਦੁਵੱਲੇ ਸਹਿਯੋਗ ਦੇ ਕਈ ਮੁੱਦਿਆਂ ਦੀ ਸਮੀਖਿਆ ਕੀਤੀ ...
ਬਾਲਾਸੋਰ (ਓਡੀਸ਼ਾ) : ਬਾਲਾਸੋਰ ਰੇਲ ਹਾਦਸੇ ਤੋਂ ਬਾਅਦ ਵਿਦਿਆਰਥੀ ਬਹਾਨਾਗਾ ਸਕੂਲ ਆਉਣ ਤੋਂ ਡਰ ਰਹੇ
. . .  1 day ago
ਬਾਲਾਸੋਰ (ਓਡੀਸ਼ਾ) , 8 ਜੂਨ- ਕਲੈਕਟਰ ਦੱਤਾਤ੍ਰੇਯ ਭਾਉਸਾਹਿਬ ਸ਼ਿੰਦੇ ਨੇ ਕਿਹਾ, "ਮੈਂ ਸਕੂਲ ਦਾ ਦੌਰਾ ਕੀਤਾ ਹੈ ਅਤੇ ਇਹ ਇਮਾਰਤ ਬਹੁਤ ਪੁਰਾਣੀ ਹੈ ਅਤੇ ਇਹ ਕਿਸੇ ਵੀ ਸਮੇਂ ਢਹਿ ਸਕਦੀ ਹੈ । ਇਸ ਇਮਾਰਤ ਨੂੰ ਬੈਕਅੱਪ ਕਰਨ ਲਈ ਇਕ...
ਏਅਰ ਇੰਡੀਆ ਐਕਸਪ੍ਰੈਸ ਨੇ ਭਾਰਤ ਦੀ ਪਹਿਲੀ ਆਲ-ਔਰਤ ਹੱਜ ਉਡਾਣ ਚਲਾਈ
. . .  1 day ago
ਨਵੀਂ ਦਿੱਲੀ , 8 ਜੂਨ-ਏਅਰ ਇੰਡੀਆ ਐਕਸਪ੍ਰੈਸ ਨੇ ਭਾਰਤ ਦੀ ਪਹਿਲੀ ਆਲ-ਔਰਤ ਹੱਜ ਉਡਾਣ ਚਲਾਈ । ਪਹਿਲੀ ਮਹਿਲਾ ਹੱਜ ਉਡਾਣ, IX 3025, 145 ਮਹਿਲਾ ਸ਼ਰਧਾਲੂਆਂ ਨੂੰ ਲੈ ...
ਮੱਧ ਪ੍ਰਦੇਸ਼ : ਬੋਰਵੈੱਲ 'ਚ ਫਸੀ ਲੜਕੀ ਨੂੰ ਬਚਾਇਆ ਨਹੀਂ ਜਾ ਸਕਿਆ
. . .  1 day ago
ਭੋਪਾਲ, 8 ਜੂਨ - ਸਿਹੋਰ ਦੇ ਐਸ.ਪੀ. ਮਯੰਕ ਅਵਸਥੀ ਨੇ ਕਿਹਾ ਕਿ ਇਹ ਇਕ ਮੰਦਭਾਗੀ ਘਟਨਾ ਹੈ ਅਤੇ ਕਾਨੂੰਨੀ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ । ਅਸੀਂ ਖੇਤ ਮਾਲਕ ਅਤੇ ਬੋਰ ਕਰਨ ਵਾਲੇ...
ਵਿਜੀਲੈਂਸ ਬਿਊਰੋ ਵਲੋਂ ਮਲੇਰਕੋਟਲਾ 'ਚ 35 ਹਜ਼ਾਰ ਦੀ ਰਿਸ਼ਵਤ ਲੈਂਦਾ ਏ.ਐੱਸ.ਆਈ. ਰੰਗੇ ਹੱਥੀਂ ਕਾਬੂ
. . .  1 day ago
ਮਲੇਰਕੋਟਲਾ, 8 ਜੂਨ (ਪਰਮਜੀਤ ਸਿੰਘ ਕੁਠਾਲਾ)- ਵਿਜੀਲੈਂਸ ਬਿਊਰੋ ਲੁਧਿਆਣਾ ਦੀ ਟੀਮ ਵਲੋਂ ਅੱਜ ਦੇਰ ਸ਼ਾਮ ਮਲੇਰਕੋਟਲਾ ਦੇ ਮੁਬਾਰਕ ਮੰਜ਼ਿਲ ਨੇੜੇ ਪੰਜਾਬ ਪੁਲਿਸ ਦੇ ਇਕ ਏ.ਐੱਸ.ਆਈ. ਦਿਲਵਰ ਖਾਂ ਨੂੰ ਮੁਹੰਮਦ ਸਮੀਰ ...
ਦਿਨ ਦਿਹਾੜੇ ਹਥਿਆਰਾਂ ਦੀ ਨੋਕ 'ਤੇ ਗੈਸ ਏਜੰਸੀ ਦੇ ਮੁਲਾਜ਼ਮ ਤੋਂ 46 ਹਜ਼ਾਰ ਨਕਦ ਅਤੇ ਮੋਬਾਈਲ ਖੋਹਿਆ
. . .  1 day ago
ਮੰਡੀ ਲਾਧੂਕਾ, 8 ਜੂਨ (ਰਾਕੇਸ਼ ਛਾਬੜਾ)-ਪਿੰਡ ਗੰਧੜ ਦੇ ਨੇੜੇ ਮੰਡੀ ਦੀ ਗੈਸ ਏਜੰਸੀ ਦੇ ਮੁਲਾਜ਼ਮ ਤੋਂ ਤਿੰਨ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ 'ਤੇ ਇਕ ਮੋਬਾਈਲ ਅਤੇ 46 ਹਜ਼ਾਰ ਰੁਪਏ ਦੀ ...
ਸਰਬੀਆ ਦੀ ਪ੍ਰਧਾਨ ਮੰਤਰੀ ਅਨਾ ਬਰਨਾਬਿਕ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ , 8 ਜੂਨ - ਸਰਬੀਆ ਦੀ ਪ੍ਰਧਾਨ ਮੰਤਰੀ ਅਨਾ ਬਰਨਾਬਿਕ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਰਾਸ਼ਟਰਪਤੀ ਲਈ ਵਰਕਿੰਗ ਲੰਚ ਦੀ ਮੇਜ਼ਬਾਨੀ ਕੀਤੀ ...
ਮਨੀ ਲਾਂਡਰਿੰਗ ਮਾਮਲੇ ’ਚ 4.49 ਕਰੋੜ ਰੁਪਏ ਦੀਆਂ ਤਿੰਨ ਅਚੱਲ ਜਾਇਦਾਦਾਂ ਨੂੰ ਕੀਤਾ ਜ਼ਬਤ
. . .  1 day ago
ਨਵੀਂ ਦਿੱਲੀ , 8 ਜੂਨ - ਐਨਫੋਰਸਮੈਂਟ ਡਾਇਰੈਕਟੋਰੇਟ ਨੇ ਮੇਥਾਕੁਆਲੋਨ ਗੋਲੀਆਂ ਦੇ ਨਿਰਮਾਣ ਅਤੇ ਮਨੀ ਲਾਂਡਰਿੰਗ ਦੀ ਜਾਂਚ ਦੇ ਸਬੰਧ ਵਿਚ ਇਕ ਅੰਤਰਰਾਸ਼ਟਰੀ ਡਰੱਗ ਰੈਕੇਟ ਚਲਾਉਣ ਵਾਲੇ ਸੁਭਾਸ਼ ਦੁਡਾਨੀ ...
ਬਿਹਾਰ : ਖੰਭਿਆਂ ਵਿਚਕਾਰ ਫਸੇ 12 ਸਾਲ ਦੇ ਮਾਸੂਮ ਰੰਜਨ ਦੀ ਮੌਤ
. . .  1 day ago
ਪਟਨਾ, 8 ਜੂਨ - ਬਿਹਾਰ ਦੇ ਐਸ.ਡੀ.ਐਮ. ਉਪੇਂਦਰ ਪਾਲ ਨੇ ਦੱਸਿਆ ਕਿ 12 ਸਾਲ ਦੇ ਫਸੇ ਮਾਸੂਮ ਰੰਜਨ ਦੀ ਮੌਤ ਦੀ ਮੌਤ ਹੋ ਗਈ ਹੈ । ਐਨ. ਡੀ. ਆਰ. ਐਫ. ਟੀਮ ਨੇ 14 ਘੰਟੇ ਦੀ ਮਿਹਨਤ ਤੋਂ ਬਾਅਦ ਬੱਚੇ ਨੂੰ ਬਾਹਰ ...
ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀ ਪੁਲਿਸ ਨੇ ਕੀਤੇ ਕਾਬੂ
. . .  1 day ago
ਮੋਗਾ, 8 ਜੂਨ- ਅੱਜ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਉਨ੍ਹਾਂ ਵਲੋਂ ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਕੀਤੇ ਗਏ....
ਭਾਰਤ ਭਾਰਤੀ ਵਿਦਿਆਰਥੀਆਂ ਦੇ ਮਾਮਲੇ ’ਤੇ ਦਬਾਅ ਬਣਾਉਂਦਾ ਰਹੇਗਾ- ਐਸ. ਜੈਸ਼ੰਕਰ
. . .  1 day ago
ਨਵੀਂ ਦਿੱਲੀ, 8 ਜੂਨ- ਕੈਨੇਡਾ ਵਿਚ ਸੈਂਕੜੇ ਭਾਰਤੀ ਵਿਦਿਆਰਥੀਆਂ ਨੂੰ ਜਾਅਲੀ ਦਾਖ਼ਲਾ ਪੇਸ਼ਕਸ਼ ਪੱਤਰ ਦੇ ਕਾਰਨ ਦੇਸ਼ ਨਿਕਾਲੇ ਦਾ ਸਾਹਮਣਾ ਕਰਨ ਦੀਆਂ ਰਿਪੋਰਟਾਂ ਦੇ ਵਿਚਕਾਰ, ਵਿਦੇਸ਼ ਮੰਤਰੀ ਐਸ. ਜੈਸ਼ੰਕਰ....
ਸਰਬਜੀਤ ਸਿੰਘ ਝਿੰਜਰ ਬਣੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ
. . .  1 day ago
ਚੰਡੀਗੜ੍ਹ, 8 ਜੂਨ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਸਾਧਾਰਨ ਕਿਸਾਨ ਪਰਿਵਾਰ ਦੇ ਗਤੀਸ਼ੀਲ, ਤਜ਼ਰਬੇਕਾਰ ਅਤੇ ਮਿਹਨਤੀ ਨੌਜਵਾਨ.....
ਚੰਨੀ ਦਾ ਅਪਮਾਨ ਕਰਨ ਲਈ ਕੇਜਰੀਵਾਲ ਅਤੇ ਭਗਵੰਤ ਮਾਨ ਮੰਗੇ ਮੁਆਫ਼ੀ- ਪ੍ਰਤਾਪ ਸਿੰਘ ਬਾਜਵਾ
. . .  1 day ago
ਚੰਡੀਗੜ੍ਹ, 8 ਜੂਨ- ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਤੋਂ ਪੰਜਾਬ ਵਿਧਾਨ ਸਭਾ ਚੋਣ....
ਸਾਥੀ ਵਲੋਂ ਲੜਕੀ ਦੇ ਕਤਲ ਮਾਮਲੇ ਵਿਚ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ
. . .  1 day ago
ਨਵੀਂ ਦਿੱਲੀ, 8 ਜੂਨ- ਰਾਸ਼ਟਰੀ ਮਹਿਲਾ ਕਮਿਸ਼ਨ ਨੇ 32 ਸਾਲਾ ਔਰਤ ਦੀ ਉਸ ਦੇ ਲਿਵ-ਇਨ ਸਾਥੀ ਵਲੋਂ ਕੀਤੀ ਹੱਤਿਆ ਦਾ ਨੋਟਿਸ ਲੈਂਦਿਆਂ ਮਹਾਰਾਸ਼ਟਰ ਦੇ ਡੀ.ਜੀ.ਪੀ. ਨੂੰ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 17 ਮਾਘ ਸੰਮਤ 554

ਗੁਰਦਾਸਪੁਰ / ਬਟਾਲਾ / ਪਠਾਨਕੋਟ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਬਟਾਲਾ ਰੇਲਵੇ ਸਟੇਸ਼ਨ 'ਤੇ ਅਣਮਿੱਥੇ ਸਮੇਂ ਲਈ ਰੇਲ ਰੋਕੂ ਅੰਦੋਲਨ ਸ਼ੁਰੂ

ਬਟਾਲਾ, 29 ਜਨਵਰੀ (ਕਾਹਲੋਂ)- ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪੱਧਰੀ ਐਲਾਨ 'ਤੇ ਬਟਾਲਾ ਰੇਲਵੇ ਸਟੇਸ਼ਨ 'ਤੇ ਰੇਲ ਰੋਕੂ ਅੰਦੋਲਨ ਨੂੰ ਅਣਮਿੱਥੇ ਸਮੇਂ ਲਈ ਸ਼ੁਰੂ ਕਰ ਦਿੱਤਾ | ਸੂਬਾ ਆਗੂ ਲਖਵਿੰਦਰ ਸਿੰਘ ਵਰਿਆਮ ਨੰਗਲ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਥੇਬੰਦੀ ਪਿਛਲੇ ਲੰਮੇ ਸਮੇਂ ਤੋਂ ਸ਼ਾਂਤਮਈ ਢੰਗ ਨਾਲ ਸੂਬੇ ਦੇ ਡੀ.ਸੀ. ਦਫ਼ਤਰਾਂ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ 'ਤੇ ਬੈਠੀ ਸੀ, ਲਗਾਤਾਰ ਟੋਲ ਪਲਾਜਿਆਂ 'ਤੇ ਵੀ ਜਥੇਬੰਦੀ ਵਲੋਂ ਇਕ ਮਹੀਨਾ ਧਰਨੇ ਜਾਰੀ ਰੱਖਣ ਦੇ ਬਾਵਜੂਦ ਵੀ ਸੂਬਾ ਅਤੇ ਕੇਂਦਰ ਸਰਕਾਰ ਜੋ ਕਾਰਪੋਰੇਟ ਘਰਾਣਿਆਂ ਦੀਆਂ ਸਰਕਾਰਾਂ ਹਨ, ਲਗਾਤਾਰ ਕਿਸਾਨਾਂ ਤੇ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਕਰਨ ਦੀ ਥਾਂ ਉਨ੍ਹਾਂ ਨਾਲ ਧੱਕਾ ਕਰ ਰਹੀਆਂ ਹਨ | ਨੈਸ਼ਨਲ ਹਾਈਵੇ ਅਥਾਰਟੀ ਵਲੋਂ ਧੱਕੇ ਨਾਲ ਜ਼ਮੀਨਾਂ 'ਤੇ ਕਬਜ਼ਾ ਕੀਤਾ ਜਾ ਰਿਹਾ ਹੈ, ਜਦਕਿ ਕਿਸਾਨਾਂ ਨੂੰ ਉਨ੍ਹਾਂ ਦੀ ਜ਼ਮੀਨ ਦਾ ਸਹੀ ਮੁਆਵਜ਼ਾ ਵੀ ਜਾਰੀ ਨਹੀਂ ਕੀਤਾ ਜਾ ਰਿਹਾ | ਪੰਜਾਬ ਦੀਆਂ ਗੰਨਾ ਮਿੱਲਾਂ ਲਗਾਤਾਰ ਕਿਸਾਨਾਂ ਦੀ ਗੰਨੇ ਦੀ ਫ਼ਸਲ ਨੂੰ ਖੇਤਾਂ ਵਿਚ ਰੋਕ ਕੇ ਬਾਹਰਲਿਆਂ ਸੂਬਿਆਂ ਤੋਂ ਸਸਤੇ ਭਾਅ ਵਿਚ ਗੰਨਾ ਖ਼ਰੀਦ ਕੇ ਪੰਜਾਬ ਦੇ ਕਿਸਾਨਾਂ ਨੂੰ ਖੱਜਲ-ਖੁਆਰ ਕਰ ਰਹੀਆਂ ਹਨ, ਗੰਨੇ ਦੀ ਅਦਾਇਗੀ ਕਿਸਾਨਾਂ ਨੂੰ ਕਾਨੂੰਨ ਅਨੁਸਾਰ ਨਹੀਂ ਦਿੱਤੀ ਜਾ ਰਹੀ ਹੈ | ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਅਤੇ ਸਵਿੰਦਰ ਸਿੰਘ ਰੂਪੋਵਾਲੀ ਨੇ ਕਿਹਾ ਕਿ ਲਖੀਮਪੁਰ ਖੀਰੀ ਵਿਚ 8 ਕਿਸਾਨਾਂ ਨੂੰ ਕਤਲ ਕਰਨ ਵਾਲੇ ਦੋਸ਼ੀ ਸ਼ਰੇਆਮ ਘੁੰਮ ਰਹੇ ਹਨ, ਬਲਾਤਕਾਰੀ ਬਾਬਿਆਂ ਨੂੰ ਪੈਰੋਲ ਦਿੱਤੀਆਂ ਜਾਂਦੀਆਂ ਹਨ, ਜਦਕਿ ਦੋਹਰੀ ਸਜ਼ਾ ਭੁਗਤ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਈ ਨਹੀਂ ਦਿੱਤੀ ਜਾ ਰਹੀ ਹੈ, ਐਮ.ਐੱਸ.ਪੀ. 'ਤੇ ਕੇਂਦਰ ਸਰਕਾਰ ਨੇ ਅੰਦੋਲਨ ਤੋਂ ਇਕ ਸਾਲ ਬੀਤ ਜਾਣ ਦੇ ਬਾਵਜੂਦ ਵੀ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ, ਜੋ ਸ਼ਰੇਆਮ ਸਰਕਾਰਾਂ ਦੀ ਧੱਕੇਸ਼ਾਹੀ ਹੈ | ਇਸ ਮੌਕੇ ਸੂਬਾ ਆਗੂ ਬਾਬਾ ਗੁਰਬਚਨ ਸਿੰਘ ਚੱਬਾ, ਜ਼ੋਨ ਪ੍ਰਧਾਨ ਰਛਪਾਲ ਸਿੰਘ ਭਰਥ, ਪਰਮਿੰਦਰ ਸਿੰਘ ਚੀਮਾਂ, ਕੰਵਲਜੀਤ ਸਿੰਘ ਪੰਜਗਰਾਈਆਂ, ਹਰਜੀਤ ਸਿੰਘ ਲੀਲ ਕਲਾਂ, ਸਤਨਾਮ ਸਿੰਘ ਮਧਰਾ, ਬਲਦੇਵ ਸਿੰਘ ਪੰਡੋਰੀ, ਹਰਭਜਨ ਸਿੰਘ ਵੈਰੋਨੰਗਲ, ਮੇਜਰ ਸਿੰਘ ਅਬਦਾਲ, ਅਵਤਾਰ ਸਿੰਘ ਜਹਾਂਗੀਰ, ਟੇਕ ਸਿੰਘ ਝੰਡੇ, ਝਿਰਮਲ ਸਿੰਘ ਬੱਜੂਮਾਨ ਅਤੇ ਵੱਡੀ ਗਿਣਤੀ ਵਿਚ ਬੀਬੀਆਂ ਦੇ ਜਥੇ ਹਾਜ਼ਰ ਸਨ |

ਪਿੰਡ ਧਾਰੋਵਾਲੀ 'ਚ ਪਾਣੀ ਫਿਲਟਰ ਕਰਨ ਵਾਲੇ ਪਲਾਂਟ 'ਚ ਅੱਗ ਲੱਗਣ ਕਾਰਨ ਭਾਰੀ ਨੁਕਸਾਨ

ਕੋਟਲੀ ਸੂਰਤ ਮੱਲ੍ਹੀ, 29 ਜਨਵਰੀ (ਕੁਲਦੀਪ ਸਿੰਘ ਨਾਗਰਾ)- ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡ ਧਾਰੋਵਾਲੀ 'ਚ ਬੀਤੀ ਰਾਤ ਪਾਣੀ ਫਿਲਟਰ ਕਰਨ ਵਾਲੇ ਪਲਾਂਟ 'ਚ ਅਚਾਨਕ ਅੱਗ ਲੱਗਣ ਕਰਕੇ ਪਲਾਂਟ ਅੰਦਰ ਲੱਗਾ ਆਟੋ (ਛੋਟਾ ਹਾਥੀ), ਇਕ ਨਵਾਂ ਮੋਟਰਸਾਈਕਲ ਜਿੱਥੇ ...

ਪੂਰੀ ਖ਼ਬਰ »

ਗੁਰਦਾਸਪੁਰ ਜ਼ਿਲ੍ਹੇ ਨਾਲ ਸੰਬੰਧਿਤ ਉਲੰਪੀਅਨ ਖਿਡਾਰੀਆਂ ਦੀ ਸੂਚੀ ਹੋਵੇਗੀ ਤਿਆਰ-ਡੀ.ਸੀ.

ਗੁਰਦਾਸਪੁਰ, 29 ਜਨਵਰੀ (ਆਰਿਫ਼)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਕ ਹੋਰ ਪਹਿਲ ਕਦਮੀ ਕਰਦਿਆਂ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ ਉਲੰਪੀਅਨ ਖਿਡਾਰੀਆਂ ਦੀ ਸੂਚੀ ਤਿਆਰ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਵਿਚ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਸਾਰੇ ਉਲੰਪੀਅਨ ...

ਪੂਰੀ ਖ਼ਬਰ »

ਸਾਹਿਬਜ਼ਾਦਾ ਜ਼ੋਰਾਵਰ ਸਿੰਘ ਸਕੂਲ ਦੇ ਬੱਚਿਆਂ ਦਾ ਸਨਮਾਨ

ਕਲਾਨੌਰ, 29 ਜਨਵਰੀ (ਪੁਰੇਵਾਲ)- ਸਥਾਨਕ ਕਸਬੇ 'ਚ ਸਥਿਤ ਸਾਹਿਬਜਾਦਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਬੱਚਿਆਂ ਦਾ ਬੀਤੇ ਦਿਨ ਸਬ-ਡਵੀਜ਼ਨ ਪੱਧਰ 'ਤੇ ਹੋਏ ਸਮਾਗਮ ਦੌਰਾਨ ਨਾਇਬ ਤਹਿਸੀਲਦਾਰ ਕਮਲਜੀਤ ਵਲੋਂ ਸਨਮਾਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਗੁਰਦੁਆਰਾ ਸੁੰਦਰਾਪੁਰੀ ਜੌੜਾ ਸਿੰਘਾ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ

ਕਿਲ੍ਹਾ ਲਾਲ ਸਿੰਘ, 29 ਜਨਵਰੀ (ਬਲਬੀਰ ਸਿੰਘ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸੁੰਦਰਾਪੁਰੀ ਜੌੜਾ ਸਿੰਘਾ ਤੋਂ ਵਿਸ਼ਾਲ ਨਗਰ ਕੀਰਤਨ ਪੰਜਾਂ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ...

ਪੂਰੀ ਖ਼ਬਰ »

ਸੈਣੀ ਸਮਾਜ ਸਭਾ ਦੇ ਆਗੂਆਂ ਦੀ ਮੀਟਿੰਗ

ਦੀਨਾਨਗਰ, 29 ਜਨਵਰੀ (ਸੰਧੂ/ਸੋਢੀ/ਸ਼ਰਮਾ)- ਹਲਕੇ ਦੇ ਪਿੰਡ ਭਟੋਇਆਂ ਵਿਖੇ ਸੈਣੀ ਸਮਾਜ ਸਭਾ ਦੇ ਆਗੂਆਂ ਦੀ ਮੀਟਿੰਗ ਬਲਾਕ ਪ੍ਰਧਾਨ ਅਤੇ ਸਾਬਕਾ ਈ.ਟੀ.ਓ ਜਗਦੀਸ਼ ਰਾਜ ਸੈਣੀ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸੈਣੀ ਸਮਾਜ ਨੰੂ ਇਕਜੁੱਟ ਕਰਨ ਸਬੰਧੀ ਵਿਚਾਰਾਂ ਕੀਤੀਆਂ ...

ਪੂਰੀ ਖ਼ਬਰ »

ਗੁਰਇਕਬਾਲ ਸਿੰਘ ਮਾਹਲ ਵਲੋਂ ਛਿੱਛਰਾਂ 'ਚ ਅਕਾਲੀ ਵਰਕਰਾਂ ਨੂੰ ਸਰਗਰਮ ਕਰਨ ਸੰਬੰਧੀ ਮੀਟਿੰਗ

ਬਟਾਲਾ, 29 ਜਨਵਰੀ (ਕਾਹਲੋਂ)- ਵਿਧਾਨ ਸਭਾ ਹਲਕਾ ਕਾਦੀਆਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਅੱਜ ਹਲਕੇ ਦੇ ਪਿੰਡ ਛਿੱਛਰਾਂ ਵਿਚ ਪਾਰਟੀ ਵਰਕਰਾਂ ਦੀ ਮੀਟਿੰਗ ਕਰਕੇ ਆਪ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਵਿਰੁੱਧ ਲਾਮਬੰਦ ...

ਪੂਰੀ ਖ਼ਬਰ »

ਵੱਖ-ਵੱਖ ਕੇਡਰਾਂ ਤੋਂ ਤਰੱਕੀ ਹੋ ਕੇ ਬਣੇ ਪਿ੍ੰਸੀਪਲਾਂ ਨੂੰ ਅਜੇ ਤੱਕ ਸਰਕਾਰ ਸਟੇਸ਼ਨ ਅਲਾਟ ਨਹੀਂ ਕਰ ਸਕੀ

ਵਡਾਲਾ ਬਾਂਗਰ, 29 ਜਨਵਰੀ (ਭੁੰਬਲੀ)- ਭਾਵੇਂ ਪੰਜਾਬ ਦੀ ਮੌਜ਼ੂਦਾ ਆਪ ਸਰਕਾਰ ਸੂਬੇ ਅੰਦਰ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਕਈ ਪ੍ਰਕਾਰ ਦੇ ਦਾਅਵੇ ਕਰਦੀ ਨਹੀਂ ਥੱਕਦੀ, ਪ੍ਰੰਤੂ ਸਰਕਾਰ ਦੇ ਇਨ੍ਹਾਂ ਦਾਅਵਿਆਂ ਵਿਚ ਕਿੰਨਾ ਕੁ ਦਮ ਹੈ | ਇਸ ਦੀ ਮਿਸਾਲ ਮਹਿਕਮਾ ...

ਪੂਰੀ ਖ਼ਬਰ »

ਦੁਕਾਨਦਾਰ 'ਤੇ ਹਮਲਾ ਕਰਕੇ 9 ਹਜ਼ਾਰ ਦੀ ਲੁੱਟ ਕਰਕੇ ਚਾਰ ਫ਼ਰਾਰ

ਦੀਨਾਨਗਰ, 29 ਜਨਵਰੀ (ਸੰਧੂ/ਸ਼ਰਮਾ/ਸੋਢੀ)- ਦੀਨਾਨਗਰ ਹਲਕੇ ਦੇ ਅੱਡਾ ਰਣਜੀਤ ਬਾਗ਼ ਵਿਖੇ ਇਕ ਦੁਕਾਨਦਾਰ 'ਤੇ ਚਾਰ ਲੁਟੇਰਿਆਂ ਵਲੋਂ ਹਮਲਾ ਕਰਕੇ 9 ਹਜ਼ਾਰ ਦੀ ਲੁੱਟ-ਖੋਹ ਕਰਕੇ ਫ਼ਰਾਰ ਹੋਣ ਦੀ ਖ਼ਬਰ ਹੈ | ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਦੁਕਾਨਦਾਰ ਸਤਪਾਲ ਵਾਸੀ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਮਾਡਰਨ ਸਕੂਲ ਸੰਗਤਪੁਰ 'ਚ ਬੱਚਿਆਂ ਵਲੋਂ ਪ੍ਰੋਗਰਾਮ

ਕਲਾਨੌਰ, 29 ਜਨਵਰੀ (ਪੁਰੇਵਾਲ)- ਨੇੜਲੇ ਪਿੰਡ ਸੰਗਤਪੁਰ 'ਚ ਸਥਿਤ ਬਾਬਾ ਦੀਪ ਸਿੰਘ ਮਾਡਰਨ ਸੀਨੀਅਰ ਸੈਕੰਡਰੀ ਸਕੂਲ 'ਚ ਚੇਅਰਮੈਨ ਲਖਬੀਰ ਸਿੰਘ ਸੋਢੀ ਦੀਆਂ ਹਦਾਇਤਾਂ ਤੇ ਪਿ੍ੰਸੀਪਲ ਜਸਬੀਰ ਸਿੰਘ ਸੋਢੀ ਦੀ ਅਗਵਾਈ ਹੇਠ ਸਕੂਲੀ ਬੱਚਿਆਂ ਵਲੋਂ ਪ੍ਰੋਗਰਾਮ ਦੀ ...

ਪੂਰੀ ਖ਼ਬਰ »

ਪਿੰਡ ਰੰਗੀਲਪੁਰ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਕੱਲ੍ਹ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ ਬਟਾਲਾ, 29 ਜਨਵਰੀ (ਕਾਹਲੋਂ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗੁਰਦਾਸਪੁਰ ਵਲੋਂ 31 ਜਨਵਰੀ ਨੂੰ ਸਵੇਰੇ 10 ਵਜੇ ਪਿੰਡ ਰੰਗੀਲਪੁਰ ਵਿਖੇ ਆਈ.ਵਾਈ.ਓ.ਐਮ. ਸਕੀਮ ਅਧੀਨ ਮੂਲ ਅਨਾਜਾਂ ...

ਪੂਰੀ ਖ਼ਬਰ »

ਐੱਚ.ਆਰ.ਏ. ਇੰਟਰਨੈਸ਼ਨਲ ਸਕੂਲ 'ਚ ਵਿਦਾਇਗੀ ਪਾਰਟੀ ਕਰਵਾਈ

ਗੁਰਦਾਸਪੁਰ, 29 ਜਨਵਰੀ (ਆਰਿਫ਼)- ਐੱਚ.ਆਰ.ਏ. ਇੰਟਰਨੈਸ਼ਨਲ ਸਕੂਲ ਵਿਖੇ ਪਿ੍ੰਸੀਪਲ ਸੁਮਨ ਸ਼ੁਕਲਾ ਦੀ ਅਗਵਾਈ ਹੇਠ 12ਵੀਂ ਕਲਾਸ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਕਰਵਾਈ ਗਈ | ਇਸ ਮੌਕੇ ਜਰਨਲ ਸੈਕਟਰੀ ਆਫ਼ ਅਗਰਵਾਲ ਸਭਾ ਬਿ੍ਜ ਭੂਸ਼ਣ ਗੁਪਤਾ, ਮੈਂਬਰ ਆਫ਼ ...

ਪੂਰੀ ਖ਼ਬਰ »

ਐੱਸ.ਐੱਸ.ਪੀ. ਗੁਰਦਾਸਪੁਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ 60 ਸਰਹੱਦੀ ਪਿੰਡਾਂ ਦੇ ਮੁਹਤਬਰਾਂ ਨਾਲ ਵਿਚਾਰਾਂ

ਕਲਾਨੌਰ, 29 ਜਨਵਰੀ (ਪੁਰੇਵਾਲ)- ਸਮਾਜ 'ਚ ਚੱਲ ਰਹੇ ਨਸ਼ਿਆਂ ਦੀ ਰੋਕਥਾਮ ਲਈ ਉਪਰਾਲਾ ਕਰਦਿਆਂ ਡੀ.ਅੱੈਸ.ਪੀ. ਗੁਰਵਿੰਦਰ ਸਿੰਘ ਚੰਦੀ ਦੀਆਂ ਹਦਾਇਤਾਂ ਅਤੇ ਐੱਸ.ਐੱਚ.ਓ. ਕਲਾਨੌਰ ਮਨਜੀਤ ਸਿੰਘ ਦੇ ਯਤਨਾਂ ਸਦਕਾ ਕਲਾਨੌਰ 'ਚ ਭਾਰਤ-ਪਾਕਿ ਕੌਮਾਂਤਰੀ ਸਰਹੱਦ ਦੇ ਨੇੜੇ ਸਥਿਤ ...

ਪੂਰੀ ਖ਼ਬਰ »

ਦੁਕਾਨਦਾਰ ਘਟੀਆ ਮੀਟ ਵੇਚ ਕੇ ਲੋਕਾਂ ਦੀ ਸਿਹਤ ਨਾਲ ਕਰ ਰਹੇ ਖਿਲਵਾੜ

ਗੁਰਦਾਸਪੁਰ, 29 ਜਨਵਰੀ (ਪੰਕਜ ਸ਼ਰਮਾ)- ਸਥਾਨਕ ਸ਼ਹਿਰ ਦੇ ਕੁਝ ਦੁਕਾਨਦਾਰਾਂ ਵਲੋਂ ਘਟੀਆ ਮੀਟ ਵੇਚ ਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ | ਪਰ ਪ੍ਰਸ਼ਾਸਨ ਵਲੋਂ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ | ਜਿਸ ਕਾਰਨ ਇਨ੍ਹਾਂ ਦੁਕਾਨਦਾਰਾਂ ਦੇ ...

ਪੂਰੀ ਖ਼ਬਰ »

ਪਿੰਡ ਚਾਵਾ ਤੇ ਨਵਾਂ ਨੌਸ਼ਹਿਰਾ ਵਿਖੇ ਸ੍ਰੀ ਬਾਵਾ ਲਾਲ ਦਿਆਲ ਦਾ ਜਨਮ ਦਿਹਾੜਾ ਮਨਾਇਆ

ਪੁਰਾਣਾ ਸ਼ਾਲਾ, 29 ਜਨਵਰੀ (ਅਸ਼ੋਕ ਸ਼ਰਮਾ)- ਪਿੰਡ ਚਾਵਾ ਤੇ ਨਵਾਂ ਨੌਸ਼ਹਿਰਾ ਵਿਖੇ ਸ੍ਰੀ ਬਾਵਾ ਲਾਲ ਦਿਆਲ ਜੀਦ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਬਾਵਾ ਲਾਲ ਦਿਆਲ ਸੇਵਾ ਸੰਮਤੀ ਚਾਵਾ ਦੇ ਪ੍ਰਧਾਨ ਡਾ: ਸੰਜੀਵ ਵਰਮਾ, ਰਵਨੀਸ਼ ਸਲਾਰੀਆ, ਸਰਪੰਚ ...

ਪੂਰੀ ਖ਼ਬਰ »

ਦੁਕਾਨਦਾਰ ਘਟੀਆ ਮੀਟ ਵੇਚ ਕੇ ਲੋਕਾਂ ਦੀ ਸਿਹਤ ਨਾਲ ਕਰ ਰਹੇ ਖਿਲਵਾੜ

ਗੁਰਦਾਸਪੁਰ, 29 ਜਨਵਰੀ (ਪੰਕਜ ਸ਼ਰਮਾ)- ਸਥਾਨਕ ਸ਼ਹਿਰ ਦੇ ਕੁਝ ਦੁਕਾਨਦਾਰਾਂ ਵਲੋਂ ਘਟੀਆ ਮੀਟ ਵੇਚ ਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ | ਪਰ ਪ੍ਰਸ਼ਾਸਨ ਵਲੋਂ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ | ਜਿਸ ਕਾਰਨ ਇਨ੍ਹਾਂ ਦੁਕਾਨਦਾਰਾਂ ਦੇ ...

ਪੂਰੀ ਖ਼ਬਰ »

ਸੰਨੀ ਦਿਓਲ ਦੀ ਚਿੱਠੀ 'ਤੇ ਰੇਲ ਮੰਤਰਾਲੇ ਵਲੋਂ ਪਨਿਆੜ ਸਟੇਸ਼ਨ ਬਣਾਉਣ ਦੀ ਸਮੀਖਿਆ ਦੇ ਨਿਰਦੇਸ਼

ਗੁਰਦਾਸਪੁਰ, 29 ਜਨਵਰੀ (ਪੰਕਜ ਸ਼ਰਮਾ)- ਪਨਿਆੜ ਵਿਖੇ ਰੇਲ ਗੱਡੀ ਦੇ ਰੁਕਣ ਦੀ ਲੋਕਾਂ ਵਲੋਂ ਉਠਾਈ ਗਈ ਮੰਗ ਹੁਣ ਸਿਰੇ ਚੜ੍ਹਨ ਦੀ ਆਸ ਬਣ ਗਈ ਹੈ | ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਸੰਨੀ ਦਿਓਲ ਨੇ ਦਸੰਬਰ 2022 ਵਿਚ ਸਥਾਨਕ ਲੋਕਾਂ ਦੀ ਮੰਗ ਨੂੰ ਦੇਖਦੇ ਹੋਏ ...

ਪੂਰੀ ਖ਼ਬਰ »

ਉਡਾਣ ਇੰਮੀਗ੍ਰੇਸ਼ਨ ਨੇ ਵੱਡੀ ਗਿਣਤੀ 'ਚ ਲੋਕਾਂ ਦਾ ਯੂ.ਕੇ. ਜਾਣ ਦਾ ਸੁਪਨਾ ਕੀਤਾ ਸਾਕਾਰ

ਗੁਰਦਾਸਪੁਰ, 29 ਜਨਵਰੀ (ਆਰਿਫ਼)-ਉਡਾਣ ਇੰਮੀਗ੍ਰੇਸ਼ਨ ਵਿਦਿਆਰਥੀਆਂ ਨੰੂ ਪਿਛਲੇ ਕਈ ਸਾਲਾਂ ਤੋਂ ਵਧੀਆ ਸੇਵਾਵਾਂ ਤੇ ਸਹੂਲਤਾਂ ਦਿੰਦਾ ਆ ਰਿਹਾ ਹੈ, ਜਿਸ ਦੀ ਬਦੌਲਤ ਵਿਦਿਆਰਥੀਆਂ ਵਿਚ ਵਿਸ਼ਵਾਸ ਦੀਆ ਤੰਦਾਂ ਹੋਰ ਮਜ਼ਬੂਤ ਹੋਈਆਂ ਹਨ | ਇਸ ਸਬੰਧੀ ਉਡਾਣ ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਨੇ ਅਵਾਰਾ ਪਸ਼ੂਆਂ ਦੀ ਸਰਕਾਰੀ ਤੌਰ 'ਤੇ ਸਾਂਭ-ਸੰਭਾਲ ਸੰਬੰਧੀ ਦਿੱਤਾ ਮੰਗ ਪੱਤਰ

ਵਡਾਲਾ ਗ੍ਰੰਥੀਆਂ, 29 ਜਨਵਰੀ (ਗੁਰਪ੍ਰਤਾਪ ਸਿੰਘ ਕਾਹਲੋਂ)- ਅਵਾਰਾ ਪਸ਼ੂਆਂ ਦੀ ਸਰਕਾਰੀ ਤੌਰ 'ਤੇ ਸਾਂਭ-ਸੰਭਾਲ ਸਬੰਧੀ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਸੂਬੇ ਭਰ ਪੰਜਾਬ ਦੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਰਾਹੀਂ ਪੰਜਾਬ ਸਰਕਾਰ ਨੂੰ ਦਿੱਤੇ ਜਾ ਰਹੇ ਮੰਗ ...

ਪੂਰੀ ਖ਼ਬਰ »

ਲਾਪਤਾ ਹੋਏ ਵਿਅਕਤੀ ਦਾ ਨਾ ਲੱਗਾ ਕੋਈ ਥਹੁ-ਪਤਾ

ਪੁਰਾਣਾ ਸ਼ਾਲਾ, 29 ਜਨਵਰੀ (ਅਸ਼ੋਕ ਸ਼ਰਮਾ)- ਲਾਪਤਾ ਹੋਏ ਇਕ ਵਿਅਕਤੀ ਦਾ ਥਹੁ ਪਤਾ ਨਾ ਲੱਗਣ ਕਾਰਨ ਉਸ ਦਾ ਪਰਿਵਾਰ ਪ੍ਰੇਸ਼ਾਨੀ ਦੇ ਆਲਮ ਵਿਚ ਹੈ | ਇਸ ਸਬੰਧੀ ਰਿੰਕੀ ਪਤਨੀ ਜਤਿੰਦਰ ਵਾਸੀ ਪੂਸੇ ਤਹਿਸੀਲ ਪੂਰਨਪੁਰ ਡਾਕਖ਼ਾਨਾ ਕਰਨਾਪੁਰ ਪਿੰਡ ਭੋਪਤਪੁਰ ਸਕਰੀਆ ...

ਪੂਰੀ ਖ਼ਬਰ »

ਮਾਝਾ ਕਿਸਾਨ ਸੰਘਰਸ਼ ਕਮੇਟੀ ਦੀ ਸਮੁੱਚੀ ਟੀਮ ਵਲੋਂ ਕੌਮੀ ਇਨਸਾਫ਼ ਮੋਰਚੇ 'ਚ ਸ਼ਿਰਕਤ

ਹਰਚੋਵਾਲ, 29 ਜਨਵਰੀ (ਰਣਜੋਧ ਸਿੰਘ ਭਾਮ)- ਅੱਜ ਮਾਝਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਸਮੁੱਚੀ ਟੀਮ ਕੌਮੀ ਇਨਸਾਫ਼ ਮੋਰਚਾ ਦੇ ਸ਼ਮੂਲੀਅਤ ਕਰਨ ਲਈ ਵੱਡੀ ਗਿਣਤੀ ਵਿਚ ਰਵਾਨਾ ਹੋਈ, ਜਿਸ ਵਿਚ ਮਾਝਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਬਲਵਿੰਦਰ ਸਿੰਘ ਰਾਜੂ ...

ਪੂਰੀ ਖ਼ਬਰ »

ਸ੍ਰੀ ਬਾਵਾ ਲਾਲ ਦਿਆਲ ਪੈਦਲ ਸੰਗ ਯਾਤਰਾ ਦਾ ਭਰਵਾਂ ਸਵਾਗਤ

ਕਾਲਾ ਅਫਗਾਨਾ, 29 ਫਰਵਰੀ (ਅਵਤਾਰ ਸਿੰਘ ਰੰਧਾਵਾ)- ਫ਼ਤਹਿਗੜ੍ਹ ਚੂੜੀਆਂ ਤੋਂ ਸ਼ੁਰੂ ਹੋਈ ਸ੍ਰੀ ਬਾਵਾ ਲਾਲ ਦਿਆਲ ਪੈਦਲ ਯਾਤਰਾ ਦਾ ਧਿਆਨਪੁਰ ਨੂੰ ਜਾਣ ਵਾਲੇ ਸੜਕੀ ਰਸਤੇ ਤੇ ਵੱਖ-ਵੱਖ ਪਿੰਡਾਂ ਦੇ ਅੱਡਿਆਂ 'ਤੇ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਦੀ ਜ਼ਿਲ੍ਹਾ ਕਾਨਫਰੰਸ 'ਚ 316 ਵਿਦਿਆਰਥੀ ਸਨਮਾਨਿਤ

ਬਟਾਲਾ, 29 ਜਨਵਰੀ (ਕਾਹਲੋਂ)- ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਬਟਾਲਾ ਵਲੋਂ ਜ਼ਿਲ੍ਹਾ ਕਾਨਫਰੰਸ ਕੀਤੀ ਗਈ, ਜਿਸ ਵਿਚ ਪੰਜਾਬ ਸੂਬੇ ਦੇ ਸੰਗਠਨ ਮੰਤਰੀ ਸ੍ਰੀ ਰਾਹੁਲ ਸ਼ਰਮਾ ਮੁੱਖ ਤੌਰ 'ਤੇ ਹਾਜ਼ਰ ਹੋਏ | ਪ੍ਰੋਗਰਾਮ ਵਿਚ ਕਮਲ ਕਿਸ਼ੋਰ ਜ਼ਿਲ੍ਹਾ ਜਨਰਲ ਸਕੱਤਰ ਸੀਮਾ ...

ਪੂਰੀ ਖ਼ਬਰ »

ਬਾਬਾ ਮੋਤੀ ਰਾਮ ਮਹਿਰਾ ਦੀ ਯਾਦ 'ਚ ਸ਼ਹੀਦੀ ਸਮਾਗਮ ਕਰਵਾਇਆ

ਭੈਣੀ ਮੀਆਂ ਖਾਂ, 29 ਜਨਵਰੀ (ਜਸਬੀਰ ਸਿੰਘ ਬਾਜਵਾ)- ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦੀ ਯਾਦ 'ਚ 15ਵਾਂ ਸ਼ਹੀਦੀ ਸਮਾਗਮ ਕਸ਼ਯਪ ਰਾਜਪੂਤ ਮਹਾਂ ਸਭਾ ਪਿੰਡ ਸਲੋਪੁਰ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਗੁਰਦੁਆਰਾ ਸਿੰਘ ਸਭਾ ਚੜ੍ਹਦੀ ...

ਪੂਰੀ ਖ਼ਬਰ »

ਹਰ ਪੱਖੋਂ ਫੇਲ੍ਹ ਹੋ ਚੁੱਕੀ 'ਆਪ' ਸਰਕਾਰ-ਸਾਬਕਾ ਵਿਧਾਇਕ ਲੋਧੀਨੰਗਲ

ਕਾਲਾ ਅਫਗਾਨਾ, 29 ਜਨਵਰੀ (ਅਵਤਾਰ ਸਿੰਘ ਰੰਧਾਵਾ)- ਸਾਬਕਾ ਵਿਧਾਇਕ ਤੇ ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਲਖਬੀਰ ਸਿੰਘ ਲੋਧੀਨੰਗਲ ਨੇ ਅੱਜ ਆਪਣੇ ਗ੍ਰਹਿ ਵਿਖੇ ਪਾਰਟੀ ਦੇ ਸੀਨੀਅਰ ਵਰਕਰਾਂ ਸਮੇਤ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਕੈਂਬਿ੍ਜ ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ

ਜੌੜਾ ਛੱਤਰਾਂ, 29 ਜਨਵਰੀ (ਪਰਮਜੀਤ ਸਿੰਘ ਘੁੰਮਣ)- ਕੈਂਬਿ੍ਜ ਇੰਟਰਨੈਸ਼ਨਲ ਸਕੂਲ ਵਿਖੇ ਪਿ੍ੰਸੀਪਲ ਰਾਜ ਠਾਕੁਰ ਦੀ ਅਗਵਾਈ ਹੇਠ ਸਲਾਨਾ ਇਨਾਮ ਵੰਡ ਸਮਾਗਮ ਧੂਮਧਾਮ ਨਾਲ ਕਰਵਾਇਆ ਗਿਆ | ਇਸ ਮੌਕੇ ਐਨ.ਸੀ.ਸੀ ਬਟਾਲੀਅਨ ਦੇ ਕਰਨਲ ਅੰਕੁਸ਼ ਨਾਗਿਆਲ, ਲੈ: ਡੀ.ਐਸ ਠਾਕੁਰ, ...

ਪੂਰੀ ਖ਼ਬਰ »

ਸਹਿਕਾਰੀ ਸ਼ੂਗਰ ਮਿੱਲ ਦੇ ਸੇਵਾ-ਮੁਕਤ ਕਰਮਚਾਰੀਆਂ ਦੀ ਮੀਟਿੰਗ

ਗੁਰਦਾਸਪੁਰ, 29 ਜਨਵਰੀ (ਆਰਿਫ਼)- ਸਹਿਕਾਰੀ ਸ਼ੂਗਰ ਮਿੱਲ ਦੇ ਸੇਵਾ ਮੁਕਤ ਕਰਮਚਾਰੀਆਂ ਦੀ ਮੀਟਿੰਗ ਹੋਈ | ਇਸ ਦੌਰਾਨ ਸਹਿਕਾਰੀ ਸ਼ੂਗਰ ਮਿੱਲ ਦੇ ਸੇਵਾ ਮੁਕਤ ਕਰਮਚਾਰੀ ਯੂਨੀਅਨ ਦੀ ਚੋਣ ਕੀਤੀ ਗਈ ਜਿਸ ਵਿਚ ਮਨਜਿੰਦਰ ਸਿੰਘ ਪਾਹੜਾ ਚੇਅਰਪਰਸਨ, ਅਸ਼ਵਨੀ ਕੁਮਾਰ ਲੱਖਣ ...

ਪੂਰੀ ਖ਼ਬਰ »

ਸੁਨੱਖੀ ਪੰਜਾਬਣ ਮੁਟਿਆਰ ਮੁਕਾਬਲਾ 24 ਨੂੰ -ਜੈਕਬ ਮਸੀਹ ਤੇਜਾ

ਗੁਰਦਾਸਪੁਰ, 29 ਜਨਵਰੀ (ਆਰਿਫ਼)- ਲੋਕ ਸੱਭਿਆਚਾਰਕ ਪਿੜ ਗੁਰਦਾਸਪੁਰ ਦੇ ਪਰਿਵਾਰ ਵਲੋਂ ਕਰਵਾਇਆ ਜਾ ਰਿਹਾ 'ਸੁਨੱਖੀ ਪੰਜਾਬਣ ਮੁਟਿਆਰ ਸੱਭਿਆਚਾਰਕ ਮੁਕਾਬਲਾ-2023' ਇਸ ਵਾਰ 24 ਫਰਵਰੀ ਨੰੂ ਹੋਵੇਗਾ | ਇਸ ਸਬੰਧੀ ਪਿੜ ਦੇ ਬਾਨੀ ਤੇ ਭੰਗੜਾ ਕੋਚ ਜੈਕਬ ਮਸੀਹ ਤੇਜਾ ਨੇ ...

ਪੂਰੀ ਖ਼ਬਰ »

ਸ੍ਰੀ ਨਾਭਾ ਦਾਸ ਜੀ ਦੀ ਸ਼ੋਭਾ ਯਾਤਰਾ ਅਤੇ ਸੰਮੇਲਨ ਸੰਬੰਧੀ ਜ਼ਿਲ੍ਹਾ ਸੰਮਤੀ ਵਲੋਂ ਮੀਟਿੰਗ

ਗੁਰਦਾਸਪੁਰ, 28 ਜਨਵਰੀ (ਪੰਕਜ ਸ਼ਰਮਾ)-ਗੋਸਵਾਮੀ ਸ੍ਰੀ ਗੁਰੂ ਨਾਭਾ ਦਾਸ ਸੇਵਾ ਸੰਮਤੀ ਜ਼ਿਲ੍ਹਾ ਗੁਰਦਾਸਪੁਰ ਵਲੋਂ ਜੇਲ੍ਹ ਰੋਡ ਸਥਿਤ ਦਫ਼ਤਰ ਵਿਚ ਗੋਸਵਾਮੀ ਸ੍ਰੀ ਗੁਰੂ ਨਾਭਾ ਦਾਸ ਜੀ ਦੀ ਸ਼ੋਭਾ ਯਾਤਰਾ ਅਤੇ ਸੰਮੇਲਨ ਸੰਬੰਧੀ ਮੀਟਿੰਗ ਕੀਤੀ ਗਈ, ਜਿਸ 'ਚ ਪੂਰੇ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਜੀ ਦੀ ਯਾਦ 'ਚ ਨਗਰ ਕੀਰਤਨ ਸਜਾਇਆ

ਨੌਸ਼ਹਿਰਾ ਮੱਝਾ ਸਿੰਘ, 29 ਜਨਵਰੀ (ਤਰਾਨਾ)-ਰੰਗਰੇਟਾ ਗੁਰੂ ਕਾ ਬੇਟਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਯਾਦ 'ਚ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿੰਡ ਡੁੱਡੀਪੁਰ ਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਮਨਾਇਆ

ਪੰਜਗਰਾਈਆਂ, 29 ਜਨਵਰੀ (ਬਲਵਿੰਦਰ ਸਿੰਘ)-ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ ਵਿਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ | ਬਾਬਾ ਅਮਰ ਸਿੰਘ ਅਤੇ ...

ਪੂਰੀ ਖ਼ਬਰ »

ਸੁਖਜਿੰਦਰ ਸਿੰਘ ਰੰਧਾਵਾ ਵਲੋਂ 'ਭਾਰਤ ਜੋੜੋ ਯਾਤਰਾ' ਨੂੰ ਸਫ਼ਲ ਬਣਾਉਣ ਲਈ ਧਾਰੋਵਾਲੀ ਵਿਖੇ ਧੰਨਵਾਦੀ ਮੀਟਿੰਗ

ਧਿਆਨਪੁਰ, 29 ਜਨਵਰੀ (ਕੁਲਦੀਪ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ 'ਭਾਰਤ ਜੋੜੋ ਯਾਤਰਾ' ਨੂੰ ਸਫ਼ਲ ਬਣਾਉਣ ਲਈ ਧਾਰੋਵਾਲੀ ਵਿਖੇੇ ਧੰਨਵਾਦੀ ਮੀਟਿੰਗ ਕੀਤੀ ਗਈ, ਜਿਸ ਵਿਚ ਪੰਚਾਂ, ਸਰਪੰਚਾਂ, ਪ੍ਰਧਾਨਾਂ, ਚੇਅਰਮੈਨਾਂ ਤੇ ਵਰਕਰਾਂ ਨੇ ...

ਪੂਰੀ ਖ਼ਬਰ »

'ਆਪ' ਸਰਕਾਰ ਦੇ ਰਾਜ 'ਚ ਵੀ ਕਿਰਤੀਆਂ ਲਈ ਬਣੇ ਕਿਰਤ ਕਾਨੂੰਨ ਲਾਗੂ ਨਹੀਂ ਹੋ ਰਹੇ : ਬੱਖਤਪੁਰਾ

ਬਟਾਲਾ, 29 ਜਨਵਰੀ (ਕਾਹਲੋਂ)-ਅੱਜ ਫੌਡਰੀ ਅਤੇ ਵਰਕਸ਼ਾਪ ਵਰਕਰਜ ਯੂਨੀਅਨ (ਏਕਟੂ) ਦੇ ਸੱਦੇ ਉਪਰ ਬਟਾਲੇ ਦੇ ਮਜ਼ਦੂਰਾਂ ਨੇ ਆਪਣੀਆਂ ਮੰਗਾਂ ਦੇ ਹੱਕ ਵਿਚ ਕਰੀਬ ਇਕ ਦਰਜਨ ਫੌਡਰੀਆਂ ਵਿਚ ਕੰਮ ਬੰਦ ਰੱਖਿਆ | ਇਨ੍ਹਾਂ ਹੜਤਾਲੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਏਕਟੂ ਦੇ ...

ਪੂਰੀ ਖ਼ਬਰ »

ਸਰਵਹਿਤਕਾਰੀ ਵਿੱਦਿਆ ਮੰਦਰ ਹਾਈ ਸਕੂਲ ਵਿਖੇ ਬਸੰਤ ਮੇਲਾ ਲਗਾਇਆ

ਫ਼ਤਹਿਗੜ੍ਹ ਚੂੜੀਆਂ, 29 ਜਨਵਰੀ (ਐਮ.ਐਸ. ਫੁੱਲ)-ਸਰਵਹਿੱਤਕਾਰੀ ਵਿਦਿਆ ਮੰਦਿਰ ਹਾਈ ਸਕੂਲ ਵਿਖੇ ਬਸੰਤ ਮੇਲਾ ਲਗਾਇਆ ਗਿਆ | ਸਕੂਲ ਦੇ ਪਿ੍ੰਸੀਪਲ ਸੁਰਿੰਦਰ ਸਿੰਘ ਨੇ ਦੱਸਿਆ ਕਿ ਬਸੰਤ ਮੇਲੇ ਦੇ ਸ਼ੁਭ ਮੌਕੇ 'ਤੇ ਵਿਦਿਆਰਥੀ ਅਤੇ ਅਧਿਆਪਕ ਪੀਲਾ ਪਹਿਰਾਵਾ ਪਾ ਕੇ ਸਕੂਲ ...

ਪੂਰੀ ਖ਼ਬਰ »

ਪੰਜਾਬ ਸਰਕਾਰ ਰਜਿਸਟ੍ਰੇਸ਼ਨ ਦੀ ਆੜ ਹੇਠ ਆਰ.ਐੱਮ.ਪੀ. ਡਾਕਟਰਾਂ ਨੂੰ ਤੰਗ ਕਰਨਾ ਬੰਦ ਕਰੇ : ਜ਼ਿਲ੍ਹਾ ਪ੍ਰਧਾਨ ਪਿਆਰਾ ਸਿੰਘ

ਹਰਚੋਵਾਲ, 29 ਜਨਵਰੀ (ਢਿੱਲੋਂ/ਭਾਮ)-ਆਮ ਆਦਮੀ ਪਾਰਟੀ ਦੀ ਸਰਕਾਰ ਜੋ ਕਹਿੰਦੀ ਕੁਝ ਸੀ, ਪਰ ਹੁਣ ਕਰ ਕੁਝ ਹੋਰ ਰਹੀ ਹੈ, ਸਰਕਾਰ ਰਜਿਸਟ੍ਰੇਸ਼ਨ ਦੀ ਆੜ ਹੇਠ ਆਰ.ਐੱਮ.ਪੀ. ਡਾਕਟਰਾਂ ਨੂੰ ਤੰਗ-ਪ੍ਰੇਸ਼ਾਨ ਕਰਨਾ ਬੰਦ ਕਰੇ | ਇਹ ਪ੍ਰਗਟਾਵਾ ਮੈਡੀਕਲ ਪ੍ਰੈਕਟੀਸ਼ਨਰਜ਼ ...

ਪੂਰੀ ਖ਼ਬਰ »

ਪਿੰਡ ਦਾਲਮ ਨੰਗਲ 'ਚ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਮਨਾਇਆ

ਬਟਾਲਾ, 29 ਜਨਵਰੀ (ਕਾਹਲੋਂ)-ਪਿੰਡ ਦਾਲਮ ਨੰਗਲ ਵਿਖੇ ਬਾਬਾ ਮੋਹਨ ਸਿੰਘ ਤੇ ਬਾਬਾ ਹਰਜਿੰਦਰ ਸਿੰਘ ਅਤੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ੋ੍ਰਮਣੀ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਨੇ ਕੌਮੀ ਸ਼ਾਹ ਮਾਰਗ 'ਤੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ

ਕਲਾਨੌਰ, 29 ਜਨਵਰੀ (ਪੁਰੇਵਾਲ)-ਦੇਸ਼ ਦੀ ਸਰਵ-ਉੱਚ ਅਦਾਲਤ ਵਲੋਂ ਲਖੀਂਮਪੁਰ ਖੀਰੀ (ਉੱਤਰ ਪ੍ਰਦੇਸ਼) ਕਾਂਡ ਮਾਮਲੇ 'ਚ ਅਸ਼ੀਸ਼ ਮਿਸ਼ਰਾ ਨੂੰ ਅੰਤਿ੍ਮ ਜਮਾਨਤ ਮਿਲਣ ਦੇ ਵਿਰੁੱਧ ਕਿਰਤੀ ਕਿਸਾਨ ਯੂਨੀਅਨ ਵਲੋਂ ਬਲਾਕ ਪ੍ਰਧਾਨ ਪਲਵਿੰਦਰ ਸਿੰਘ, ਬਲਾਕ ਸਕੱਤਰ ਦਲਜੀਤ ...

ਪੂਰੀ ਖ਼ਬਰ »

ਔਜ਼ੀ ਹੱਬ ਇਮੀਗ੍ਰੇਸ਼ਨ ਨੇ ਪੰਜ ਸਾਲ ਦੇ ਗੈਪ ਨਾਲ ਲਗਵਾਇਆ ਇਕ ਹੋਰ ਆਸਟ੍ਰੇਲੀਆ ਸਟੱਡੀ ਵੀਜ਼ਾ-ਕੰਗ

ਗੁਰਦਾਸਪੁਰ, 29 ਜਨਵਰੀ (ਆਰਿਫ਼)-ਹੁਣ ਤੱਕ ਅਨੇਕਾਂ ਹੀ ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨੇ ਨੰੂ ਪੂਰਾ ਕਰਨ ਵਾਲੀ ਗੁਰਦਾਸਪੁਰ ਦੀ ਨੰਬਰ ਇਕ ਸੰਸਥਾ ਔਜੀ ਹੱਬ ਇਮੀਗਰੇਸ਼ਨ ਵਲੋਂ ਆਸਟ੍ਰੇਲੀਅਨ ਵੀਜ਼ਾ ਮਾਹਿਰ ਟੀਮ ਦੀ ਨਿਗਰਾਨੀ ਹੇਠ ਲਗਾਈਆਂ ਜਾ ਰਹੀਆਂ ...

ਪੂਰੀ ਖ਼ਬਰ »

ਬੇਰਿੰਗ ਕਾਲਜ ਵਿਖੇ ਮਨਾਇਆ 74ਵਾਂ ਗਣਤੰਤਰ ਦਿਵਸ

ਬਟਾਲਾ, 29 ਜਨਵਰੀ (ਕਾਹਲੋਂ)-ਸਥਾਨਕ ਬੇਰਿੰਗ ਯੂਨੀਅਨ ਕ੍ਰਿਸ਼ਚੀਅਨ ਕਾਲਜ ਬਟਾਲਾ ਵਿਖੇ ਕਾਰਜਕਾਰੀ ਪਿ੍ੰਸੀਪਲ ਡਾ. ਅਸ਼ਵਨੀ ਕਾਂਸਰਾ ਦੀ ਅਗਵਾਈ ਅਧੀਨ 74ਵਾਂ ਗਣਤੰਤਰ ਦਿਵਸ ਮਨਾਇਆ ਗਿਆ | ਉਨ੍ਹਾਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਤੇ ਸਾਰਿਆਂ ਨੂੰ ਗਣਤੰਤਰ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਮਨਾਇਆ

ਕਾਦੀਆਂ, 29 ਜਨਵਰੀ (ਯਾਦਵਿੰਦਰ ਸਿੰਘ)-ਧੰਨ-ਧੰਨ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਸੰਬੰਧੀ ਗੁਰਦਿਲਬਾਗ ਸਿੰਘ ਮਾਹਲ ਨੇ ਦੱਸਿਆ ਕਿ ਅਮਰ ਸ਼ਹੀਦ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸਥਾਨਕ ਸਿਵਲ ਲਾਈਨ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ

ਬਟਾਲਾ, 29 ਜਨਵਰੀ (ਹਰਦੇਵ ਸਿੰਘ ਸੰਧੂ)-ਸ਼ਹਿਰ ਬਟਾਲਾ ਦੇ ਉੱਘੇ ਉਦਯੋਗਪਤੀ ਇੰਦਰਜੀਤ ਸਿੰਘ ਮਠਾਰੂ ਤੇ ਕਮਲਜੀਤ ਸਿੰਘ ਮਠਾਰੂ (ਮਾਲਕ ਬੀ.ਜੇ. ਫੌਂਡਰੀ ਐਂਡ ਆਇਰਨ ਸਟੋਰ ਤੇ ਡੀ.ਐੱਸ. ਮਕੈਨੀਕਲ ਵਰਕਸ) ਵਲੋਂ ਹਰ ਸਾਲ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ...

ਪੂਰੀ ਖ਼ਬਰ »

ਅਕਾਲ ਹਸਪਤਾਲ ਬਟਾਲਾ 'ਚ ਹਰ ਕਿਸਮ ਦੀਆਂ ਬਿਮਾਰੀਆਂ ਦਾ ਮਾਹਿਰ ਡਾਕਟਰ ਕਰਦੇ ਹਨ ਇਲਾਜ- ਐੱਮ. ਡੀ. ਰੰਧਾਵਾ

ਬਟਾਲਾ, 29 ਜਨਵਰੀ (ਕਾਹਲੋਂ)-ਅਕਾਲ ਹਸਪਤਾਲ ਬਟਾਲਾ ਸ਼ਹਿਰ ਤੇ ਇਲਾਕੇ ਦੇ ਪਿੰਡਾਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾ ਰਿਹਾ ਹੈ | ਇਸ ਹਸਪਤਾਲ ਵਿਚ ਹਰ ਤਰ੍ਹਾਂ ਦੀਆਂ ਬਿਮਾਰੀਆਂ ਦਾ ਮਾਹਿਰ ਡਾਕਟਰਾਂ ਵਲੋਂ ਵਧੀਆ ਤੇ ਸਸਤਾ ...

ਪੂਰੀ ਖ਼ਬਰ »

ਸੁਤੰਤਰਤਾ ਸੰਗਰਾਮ 'ਚ ਜਾਨਾਂ ਕੁਰਬਾਨ ਕਰਨ ਵਾਲੇ ਯੋਧਿਆਂ ਨੂੰ ਅੱਜ ਦਿੱਤੀ ਜਾਵੇਗੀ ਸ਼ਰਧਾਂਜਲੀ

ਗੁਰਦਾਸਪੁਰ, 29 ਜਨਵਰੀ (ਆਰਿਫ਼)- ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼ ਕੌਮ ਲਈ ਵਾਰਨ ਵਾਲੇ ਸ਼ਹੀਦਾਂ ਦੀ ਯਾਦ 'ਚ ਇਸ ਵਾਰ ਵੀ ਅੱਜ 30 ਜਨਵਰੀ ਨੂੰ ਸਵੇਰੇ 11:00 ਵਜੇ ਜ਼ਿਲ੍ਹਾ ਗੁਰਦਾਸਪੁਰ ਵਿਖੇ 2 ਮਿੰਟ ਦਾ ਮੋਨ ਧਾਰ ਕੇ ਸ਼ਹੀਦਾਂ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX