ਪੱਟੀ, 29 ਜਨਵਰੀ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਦੇ ਕੀਤੇ ਐਲਾਨ ਅਨੁਸਾਰ ਜਿੱਥੇ ਪੰਜਾਬ ਭਰ ਦੇ ਵੱਖ-ਵੱਖ ਥਾਵਾਂ 'ਤੇ ਰੇਲਾਂ ਦੇ ਚੱਕੇ ਜਾਮ ਕੀਤੇ ਗਏ ਉੱਥੇ ਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਜ਼ੋਨ ਆਗੂ ਨਰੰਜਨ ਸਿੰਘ ਬਰਗਾੜੀ, ਦਿਲਬਾਗ ਸਿੰਘ ਪਹੂਵਿੰਡ, ਮੇਹਰ ਸਿੰਘ ਤਲਵੰਡੀ, ਗੁਰਭੇਜ ਸਿੰਘ ਧਾਰੀਵਾਲ ਦੀ ਅਗਵਾਈ ਹੇਠ ਪੱਟੀ ਰੇਲਵੇ ਟਰੈਕ ਤਿੰਨ ਘੰਟੇ ਲਈ ਜਾਮ ਕਰਕੇ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ਼ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ ਗਈ | ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਆਗੂ ਰੇਸ਼ਮ ਸਿੰਘ ਘੁਰਕਵਿੰਡ ਨੇ ਦੱਸਿਆ ਕੇ ਦਿੱਲੀ ਅੰਦੋਲਨ 'ਚ 29 ਫਰਵਰੀ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸਟੇਜ 'ਤੇ ਭਾਜਪਾ ਦੇ ਕੁਝ ਗੁੰਡਿਆਂ ਵਲੋਂ ਹਮਲਾ ਕੀਤਾ ਗਿਆ ਤੇ ਸੈਂਕੜੇ ਕਿਸਾਨ ਗੰਭੀਰ ਫੱਟੜ ਕੀਤੇ ਤੇ ਬੀਬੀਆਂ ਦੇ ਕੈਂਪ 'ਤੇ ਹਮਲਾ ਕੀਤਾ ਅਤੇ ਪੈਟਰੋਲ ਬੰਬ ਸੁੱਟੇ ਗਏ, ਜਿੰਨਾ ਦੇ ਮੁੱਖ ਦੋਸ਼ੀ ਭਾਜਪਾ ਆਗੂ ਪ੍ਰਦੀਪ ਖੱਤਰੀ ਤੇ ਅਮਨ ਡਵਾਸ ਅਜੇ ਸ਼ਰੇਆਮ ਘੁੰਮ ਰਹੇ ਹਨ ਜਿਸ ਦੇ ਰੋਸ ਵਿਚ ਅੱਜ ਰੇਲਵੇ ਟਰੈਕ ਜਾਮ ਕੀਤੇ ਗਏ | ਉਨ੍ਹਾਂ ਕਿਹਾ ਕਿ ਕਿਸਾਨ-ਮਜ਼ਦੂਰ ਜਥੇਬੰਦੀ ਵਲੋਂ ਲਗਪਗ ਦੋ ਮਹੀਨੇ ਤੋਂ ਡਿਪਟੀ ਕਮਿਸ਼ਨਰ ਦਫ਼ਤਰ, ਪ੍ਰਦੂਸ਼ਣ ਦਫ਼ਤਰ ਤੇ ਮੰਤਰੀਆਂ ਦੇ ਘਰਾਂ ਅੱਗੇ ਧਰਨੇ ਤੇ ਟੋਲ ਪਲਾਜ਼ਿਆਂ 'ਤੇ ਕਿਸਾਨ ਬੈਠੇ ਰਹੇ ਪਰ ਸਰਕਾਰ ਨੇ ਕਿਸਾਨਾਂ ਨਾਲ ਗੱਲਬਾਤ ਕਰਨਾ ਜ਼ਰੂਰੀ ਨਹੀਂ ਸਮਝਿਆ | ਦੂਜੇ ਪਾਸੇ ਪੰਜਾਬ ਵਿਚ ਲੱਗੀਆਂ ਫੈਕਟਰੀਆਂ ਸ਼ਰੇਆਮ ਪ੍ਰਦੂਸ਼ਣ ਫੈਲਾਅ ਰਹੀਆ ਅਤੇ ਧਰਤੀ ਹੇਠਾ ਗੰਧਲਾ ਪਾਣੀ ਪਾ ਕੇ ਪਾਣੀ ਖਰਾਬ ਕਰ ਰਹੀਆ ਹਨ ਪਰ ਪੰਜਾਬ ਸਰਕਾਰ ਕਿਸਾਨਾਂ ਦੇ ਧਰਨਿਆਂ ਨੂੰ ਨਾਜਾਇਜ਼ ਦੱਸ ਰਹੀ ਹੈ | ਕਿਸਾਨ ਆਗੂਆਂ ਨੇ ਕਿਹਾ ਕੇ ਪੰਜਾਬ ਸਰਕਾਰ ਫੈਕਟਰੀਆਂ ਦੇ ਮਾਲਕਾਂ 'ਤੇ ਦਬਾਅ ਬਣਾ ਕੇ ਫੈਕਟਰੀ ਚਲਾਉਣ ਲਈ ਸ਼ਰਤਾ ਪੂਰੀਆਂ ਕਰਨ ਲਈ ਕਹੇ ਕਿਉਂਕਿ ਪ੍ਰਦੂਸ਼ਣ ਕਰਕੇ ਤੇ ਧਰਤੀ ਹੇਠਲਾ ਪਾਣੀ ਖਰਾਬ ਹੋਣ ਕਰਕੇ ਲੋਕ ਬਿਮਾਰੀਆਂ ਦੇ ਸ਼ਿਕਾਰ ਹੋ ਰਹੇ ਹਨ | ਆਗੂਆਂ ਨੇ ਕਿਹਾ ਕੇ ਫੈਕਟਰੀਆਂ ਦੇ ਮਾਲਕਾਂ ਨੂੰ ਗੰਧਲਾ ਪਾਣੀ ਦਰਿਆਵਾਂ ਨਹਿਰਾਂ ਸੂਇਆਂ ਵਿਚ ਪਾਉਣ ਤੋਂ ਰੋਕਿਆ ਜਾਵੇ ਅਤੇ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਹਾਈਕੋਰਟ ਦੇ ਜੱਜ ਦੇ ਅਧੀਨ ਕਮੇਟੀ ਬਣਾਈ ਜਾਵੇ | ਕਿਸਾਨ ਆਗੂਆਂ ਨੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਅਤੇ ਕਿਹਾ ਕੇ ਹਜ਼ਾਰਾਂ ਦੀ ਗਿਣਤੀ 'ਚ 1 ਫਰਵਰੀ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਜਥਾ ਮੁਹਾਲੀ ਮੋਰਚੇ ਲਈ ਰਵਾਨਾ ਹੋਵੇਗਾ | ਇਸ ਮੌਕੇ ਪ੍ਰੈੱਸ ਸਕੱਤਰ ਤਰਸੇਮ ਸਿੰਘ ਧਾਲੀਵਾਲ, ਗੁਰਜੰਟ ਸਿੰਘ ਭੱਗੂਪੁਰ, ਬਿਕਰਮਜੀਤ ਸਿੰਘ ਜੌੜਾ, ਦਲਬੀਰ ਸਿੰਘ ਭੂਰਾ ਕਰੀਮਪੁਰਾ, ਪੂਰਨ ਸਿੰਘ ਵਰਨਾਲਾ, ਸੁੱਚਾ ਸਿੰਘ ਵੀਰਮ, ਆਤਮ ਸਿੰਘ ਘਰਿਆਲੀ, ਸੁਖਦੇਵ ਸਿੰਘ ਦੁੱਬਲੀ, ਜੱਸਾ ਸਿੰਘ ਵਰਨਾਲਾ, ਜਰਨੈਲ ਸਿੰਘ ਠੱਕਰਪੁਰਾ, ਹਰਪਾਲ ਸਿੰਘ ਜੋਧ ਸਿੰਘ ਵਾਲਾ, ਮਨਜੀਤ ਸਿੰਘ, ਅਜਮੇਰ ਸਿੰਘ, ਬਲਕਾਰ ਸਿੰਘ ਖਾਲੜਾ, ਹਰਜਿੰਦਰ ਸਿੰਘ ਕਲਸੀਆਂ, ਬੱਗਾ ਸਿੰਘ ਭੂਰਾ ਕਰੀਮਪੁਰਾ, ਅੰਗਰੇਜ ਸਿੰਘ ਬਰਗਾੜੀ, ਹਰਪਾਲ ਸਿੰਘ ਮਿਆਣੀ, ਰੂਪ ਸਿੰਘ ਸੈਦੋਂ, ਹਰਿੰਦਰ ਸਿੰਘ ਆਸਲ, ਕਿਰਪਾਲ ਸਿੰਘ ਬੁਰਜ ਪੂਹਲਾ, ਮਲਕੀਅਤ ਸਿੰਘ, ਚਾਨਣ ਸਿੰਘ ਬੰਗਲਾ ਰਾਏ, ਜੁਗਰਾਜ ਸਿੰਘ ਰਾਜਸਥਾਨੀ, ਦਿਲਬਾਗ ਸਿੰਘ ਪਹੂਵਿੰਡ ਆਦਿ ਮੌਜੂਦ ਸਨ |
ਖਡੂਰ ਸਾਹਿਬ, (ਰਸ਼ਪਾਲ ਸਿੰਘ ਕੁਲਾਰ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਖਡੂਰ ਸਾਹਿਬ, ਜ਼ੋਨ ਬਾਬਾ ਬਲਾਕਾ ਸਿੰਘ ਕੰਗ, ਜ਼ੋਨ ਬਿਹਾਰੀਪੁਰ ਦੇ ਆਗੂਆਂ ਤੇ ਵਰਕਰਾਂ ਨੇ ਰੇਲਵੇ ਸਟੇਸ਼ਨ ਖਡੂਰ ਸਾਹਿਬ ਵਿਖੇ ਰੇਲ ਪੱਟੜੀਆਂ ਜਾਮ ਕਰਕੇ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਮੌਕੇ ਕਿਸਾਨ ਆਗੂਆਂ ਸਤਨਾਮ ਸਿੰਘ ਮਾਣੋਚਾਲ੍ਹ ਜ਼ਿਲ੍ਹਾ ਪ੍ਰਧਾਨ, ਦਿਆਲ ਸਿੰਘ ਮੀਆਂਵਿੰਡ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਹਰਬਿੰਦਰਜੀਤ ਸਿੰਘ ਕੰਗ ਜ਼ੋਨ ਪ੍ਰਧਾਨ, ਪਾਖਰ ਸਿੰਘ ਲਾਲਪੁਰਾ ਜ਼ੋਨ ਪ੍ਰਧਾਨ ਤੇ ਮੁਖਤਾਰ ਸਿੰਘ ਬਿਹਾਰੀਪੁਰ ਜ਼ੋਨ ਪ੍ਰਧਾਨ ਨੇ ਕਿਹਾ ਕਿ ਕੇਂਦਰ ਸਰਕਾਰ ਆਪਣੇ ਵਾਅਦੇ ਤੋਂ ਮੁਕਰ ਗਈ ਹੈ ਤੇ ਕਿਸਾਨਾਂ ਮਜ਼ਦੂਰਾਂ ਨਾਲ ਧੋਖਾ ਕਰ ਰਹੀ ਹੈ ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜਿੰਨਾ ਚਿਰ ਐੱਮ.ਐੱਸ.ਪੀ. ਦੀ ਗਾਰੰਟੀ ਦਾ ਕਾਨੂੰਨ ਨਹੀਂ ਬਣਦਾ, ਪਾਣੀਆਂ ਦੇ ਮਸਲੇ ਹੱਲ ਨਹੀਂ ਹੁੰਦੇ, ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਅਤੇ ਪੰਜਾਬ ਸਰਕਾਰ ਵਲੋਂ ਧਰਤੀ ਹੇਠਲੇ ਪਾਣੀ ਨੂੰ ਦੂਸ਼ਿਤ ਕਰ ਰਹੇ ਕਾਰਖ਼ਾਨਿਆਂ ਨੂੰ ਬੰਦ ਨਹੀਂ ਕੀਤਾ ਜਾਂਦਾ ਤੇ ਹੋਰ ਬਹੁਤ ਸਾਰੇ ਮਸਲਿਆਂ ਦੇ ਹੱਲ ਨੂੰ ਲੈ ਕੇ ਕੇਂਦਰ ਤੇ ਪੰਜਾਬ ਸਰਕਾਰ ਦਾ ਵਿਰੋਧ ਜਾਰੀ ਰਹੇਗਾ | ਇਸ ਮੌਕੇ ਵੱਡੀ ਗਿਣਤੀ 'ਚ ਕਿਸਾਨ-ਮਜ਼ਦੂਰ ਰੇਲ ਪੱਟੜੀਆਂ 'ਤੇ ਧਰਨਾ ਦੇ ਰਹੇ ਸਨ |
ਮੀਆਂਵਿੰਡ, 29 ਜਨਵਰੀ (ਸੰਧੂ)- ਪਿੰਡ ਮੀਆਂਵਿੰਡ ਨੇੜੇ ਟਰੈਕਟਰ ਟਰਾਲੀ ਤੇ ਬਲੈਰੋ ਪਿੱਕਅੱਪ ਜੀਪ ਦੀ ਭਿਆਨਕ ਟੱਕਰ ਹੋ ਗਈ | ਜਾਣਕਾਰੀ ਅਨੁਸਾਰ ਸਾਹਿਬ ਸਿੰਘ ਪੁੱਤਰ ਟਹਿਲ ਸਿੰਘ ਵਾਸੀ ਪਿੰਡ ਵਡਾਲਾ ਖਡੂਰ ਸਾਹਿਬ ਤੋਂ ਆਪਣੇ ਇਕ ਸਾਥੀ ਨਾਲ ਵਾਪਿਸ ਆਪਣੇ ਪਿੰਡ ਨੂੰ ...
ਤਰਨ ਤਾਰਨ, 29 ਜਨਵਰੀ (ਹਰਿੰਦਰ ਸਿੰਘ)- ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਐਨ.ਡੀ.ਪੀ.ਐਸ. ਦੇ ਮਾਮਲੇ ਵਿਚ ਸਜ਼ਾ ਕੱਟ ਰਹੇ ਇਕ ਕੈਦੀ ਦੀ ਤਬੀਅਤ ਵਿਗੜਨ ਤੋਂ ਬਾਅਦ ਸਿਵਲ ਹਸਪਤਾਲ ਤਰਨ ਤਾਰਨ ਲਿਆਉਂਦੇ ਸਮੇਂ ਰਸਤੇ 'ਚ ਹੀ ਮੌਤ ਹੋ ਗਈ | ਇਸ ਸੰਬੰਧੀ ਮਿ੍ਤਕ ਕੈਦੀ ਦੇ ...
ਤਰਨ ਤਾਰਨ, 29 ਜਨਵਰੀ (ਹਰਿੰਦਰ ਸਿੰਘ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐੱਮ. ਪੀ. ਆਈ.) ਦੀ ਜ਼ਿਲ੍ਹਾ ਸਕੱਤਰੇਤ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਾਥੀ ਚਮਨ ਲਾਲ ਦਰਾਜਕੇ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾਈ ਸਕੱਤਰ ਪ੍ਰਗਟ ...
ਤਰਨ ਤਾਰਨ, 29 ਜਨਵਰੀ (ਇਕਬਾਲ ਸਿੰਘ ਸੋਢੀ)- 1984 ਸਿੱਖ ਦੰਗਾ ਪੀੜਤ ਵੈੱਲਫੇਅਰ ਸੁਸਾਇਟੀ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਚੇਅਰਮੈਨ ਰਤਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਵੱਡੀ ਗਿਣਤੀ 'ਚ ਪਹੁੰਚੇ ਦੰਗਾ ਪੀੜਤ ਪਰਿਵਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ ...
ਤਰਨ ਤਾਰਨ, 29 ਜਨਵਰੀ (ਹਰਿੰਦਰ ਸਿੰਘ)- ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਤਰਨ ਤਾਰਨ ਵਿਖੇ ਨੈਕ ਆਈ.ਕਿਊ.ਸੀ. ਸੈੱਲ ਵਲੋਂ ਇਕ ਰੋਜ਼ਾ ਫੈਕਲਿਟੀ ਡਿਵਲਪਮੈਂਟ ਵਰਕਸ਼ਾਪ ਲਗਾਈ ਗਈ | ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਤੋਂ ਡਾ. ਗਗਨਦੀਪ ਗਹਿਲੇ ਸਹਾਇਕ ...
ਪੱਟੀ, 29 ਜਨਵਰੀ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਪੰਜਾਬ ਦੇ ਟਰਾਂਸਪੋਰਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਪੱਟੀ ਸਾਈਕਲਿੰਗ ਕਲੱਬ ਦੇ ਸਹਿਯੋਗ ਨਾਲ ਨੌਜਵਾਨ ਪੀੜ੍ਹੀ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਖੇਡ ਸਟੇਡੀਅਮ ...
ਚੋਹਲਾ ਸਾਹਿਬ, 29 ਜਨਵਰੀ (ਬਲਵਿੰਦਰ ਸਿੰਘ)- ਸੰਪਰਦਾਇ ਕਾਰ ਸੇਵਾ ਸਰਹਾਲੀ ਦੇ ਬਾਨੀ ਸੱਚਖੰਡ ਵਾਸੀ ਸੰਤ ਬਾਬਾ ਤਾਰਾ ਸਿੰਘ ਤੇ ਸੰਤ ਬਾਬਾ ਚਰਨ ਸਿੰਘ ਵਾਲਿਆਂ ਦੇ ਮੌਜੂਦਾ ਮੁੱਖੀ ਸੰਤ ਬਾਬਾ ਸੁੱਖਾ ਸਿੰਘ ਦੀ ਯੋਗ ਰਹਿਨੁਮਾਈ ਹੇਠ ਅੱਖਾਂ ਦਾ ਮੁਫ਼ਤ ਜਾਂਚ ਕੈਂਪ ...
ਖਡੂਰ ਸਾਹਿਬ, 29 ਜਨਵਰੀ (ਰਸ਼ਪਾਲ ਸਿੰਘ ਕੁਲਾਰ)- ਭਾਜਪਾ ਆਗੂ ਕੁਲਵੰਤ ਸਿੰਘ ਭੈਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਝੂਠ ਬੋਲਣਾ ਸੁਭਾਅ ਬਣ ਗਿਆ ਹੈ | ਪਹਿਲਾ ਵੀ ਬਹੁਤ ਵਾਰ ਮੁੱਖ ਮੰਤਰੀ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ ਹੈ | ਭਾਵੇਂ ਉਹ ਗੋਲਡੀ ਬਰਾੜ ਦਾ ...
ਹਰੀਕੇ ਪੱਤਣ, 29 ਜਨਵਰੀ (ਸੰਜੀਵ ਕੁੰਦਰਾ)- ਭਾਰਤੀ ਜਨਤਾ ਪਾਰਟੀ ਮੰਡਲ ਹਰੀਕੇ ਪੱਤਣ ਦੀ ਮੀਟਿੰਗ ਪਿੰਡ ਬੂਹ ਤੇ ਬੁਰਜ ਪੂਹਲਾ ਵਿਖੇ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ...
ਖਾਲੜਾ, 29 ਜਨਵਰੀ (ਜੱਜਪਾਲ ਸਿੰਘ ਜੱਜ)- ਬੀਤੇ ਕੱਲ੍ਹ ਚੇਅਰਮੈਨ ਸੁਖਵੰਤ ਸਿੰਘ ਚੱਕ, ਪ੍ਰਧਾਨ ਮੇਜਰ ਸਿੰਘ ਚੱਕ ਅਤੇ ਜਸਵੰਤ ਸਿੰਘ ਚੱਕ ਦੀ ਮਾਤਾ ਜੋਗਿੰਦਰ ਕੌਰ ਦੇ ਹੋਏ ਦਿਹਾਂਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸਾਬਕਾ ਸੰਸਦੀ ਸਕੱਤਰ ਪ੍ਰੋ. ਵਿਰਸਾ ਸਿੰਘ ...
ਚੋਹਲਾ ਸਾਹਿਬ, 29 ਜਨਵਰੀ (ਬਲਵਿੰਦਰ ਸਿੰਘ)- ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਸੂਬੇ ਅੰਦਰ ਵੱਖ-ਵੱਖ ਸਾਧਾਂ-ਸੰਤਾਂ, ਜੋਤਸ਼ੀਆਂ, ਤਾਂਤਰਿਕਾਂ ਤੇ ਅਖੌਤੀ ਪੁੱਛਾਂ ਦੇਣ ਵਾਲੇ ਬਾਬਿਆਂ ਖਿਲਾਫ਼ ਇਕ ਮੁਹਿੰਮ ਵਿੱਢ ਕੇ ਲੋਕਾਂ ਨੂੰ ਅੰਧ ਵਿਸ਼ਵਾਸਾਂ 'ਚੋਂ ਕੱਢਣ ਲਈ ...
ਝਬਾਲ, 29 ਜਨਵਰੀ (ਸੁਖਦੇਵ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੀ ਪਤਨੀ ਬੀਬੀ ਦਵਿੰਦਰਜੀਤ ਕੌਰ ਪੰਨੂੰ ਦੀ ਹੋਈ ਬੇਵਕਤੀ ਮੌਤ 'ਤੇ ਬਾਬਾ ਬੁੱਢਾ ਜੀ ਸੇਵਾ ਸੁਸਾਇਟੀ ਦੇ ਸਮੂਹ ਮੈਂਬਰਾਂ ਨੇ ਦੁੱਖ ਦਾ ਪ੍ਰਗਟਾਵਾ ...
ਤਰਨ ਤਾਰਨ, 29 ਜਨਵਰੀ (ਪਰਮਜੀਤ ਜੋਸ਼ੀ)- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ 1680-22 ਬੀ. ਚੰਡੀਗੜ੍ਹ ਜ਼ਿਲ੍ਹਾ ਤਰਨ ਤਾਰਨ ਵਲੋਂ ਜ਼ਿਲ੍ਹਾ ਪ੍ਰਧਾਨ ਕਾਰਜ ਸਿੰਘ ਕੈਰੋਂ, ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਬਲਜੀਤ ਟਾਮ, ਨਰਿੰਦਰ ਨੂਰ, ਗੁਰਪ੍ਰੀਤ ਮਾੜੀ ...
ਝਬਾਲ, 29 ਜਨਵਰੀ (ਸੁਖਦੇਵ ਸਿੰਘ)- ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਪਿ੍ਆ ਸੂਦ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਤਿਮਾ ਅਰੋੜਾ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪਿੰਡ ਗਿੱਦੜੀ ਬਗਿਆੜੀ, ਸੋਹਲ ਤੇ ਸਰਕਾਰੀ ...
ਤਰਨ ਤਾਰਨ, 29 ਜਨਵਰੀ (ਪਰਮਜੀਤ ਜੋਸ਼ੀ)- ਨੈਸ਼ਨਲ ਪਬਲਿਕ ਸਕੂਲ ਨੌਸ਼ਹਿਰਾ ਪੰਨੂੰਆਂ ਦੇ ਕਾਮਰਸ ਅਤੇ ਮੈਡੀਕਲ ਵਿਭਾਗ ਦੇ ਬੱਚਿਆਂ ਨੇ ਅੰਮਿ੍ਤਸਰ ਜ਼ਿਲ੍ਹੇ ਵਿਚ ਅੰਮਿ੍ਤਸਰ ਗਰੁੱਪ ਆਫ ਕਾਲਜਾਂ ਵਿਚ ਹੋਏ ਫਿਊਜ਼ਨ 2023 ਵਿਚ ਹਿੱਸਾ ਲਿਆ | ਇਸ ਮੇਲੇ ਵਿਚ ਭੰਗੜਾ, ਗਿੱਧਾ, ...
ਤਰਨ ਤਾਰਨ, 29 ਜਨਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਧੰਦਾ ਕਰਨ ਵਾਲਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕੋਲੋਂ ਹੈਰੋਇਨ, ਨਾਜਾਇਜ਼ ਸ਼ਰਾਬ ਅਤੇ ਲਾਹਣ ਬਰਾਮਦ ਕੀਤੀ ਹੈ | ਇਸ ਸੰਬੰਧੀ ...
ਪੱਟੀ, 29 ਜਨਵਰੀ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਸਵੱਛ ਭਾਰਤ ਅਧੀਨ ਪੰਜਾਬ ਦੇ ਛੱਪੜਾਂ ਦੇ ਕੀਤੇ ਜਾ ਰਹੇ ਨਵੀਨੀਕਰਨ ਤਹਿਤ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਵਲੋਂ ਪਿੰਡ ਚੂਸਲੇਵੜ ਦੇ ...
ਮੀਆਂਵਿੰਡ, 29 ਜਨਵਰੀ (ਸੰਧੂ)- ਪਿੰਡ ਨਾਗੋਕੇ ਮੋੜ ਵਿਖੇ ਗੁਰਦੁਆਰਾ ਬਾਬਾ ਡੱਲਾ ਜੀ ਦੇ ਸਥਾਨ 'ਤੇ ਆਜ਼ਾਦ ਸੰਘਰਸ਼ ਕਮੇਟੀ ਪੰਜਾਬ ਦੇ ਸਰਪ੍ਰਸਤ ਬਾਬਾ ਮਹਿੰਦਰ ਸਿੰਘ ਤੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਟਾਂਡਾ ਦੀ ਅਗਵਾਈ 'ਚ ਹੋਈ ਮੀਟਿੰਗ 'ਚ ਕਮੇਟੀ ਦੇ ਜ਼ੋਨਲ ...
ਖਡੂਰ ਸਾਹਿਬ, 29 ਜਨਵਰੀ (ਰਸ਼ਪਾਲ ਸਿੰਘ ਕੁਲਾਰ)- ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਤੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ ਖਡੂਰ ਸਾਹਿਬ ਦੇ ਸਾਂਝੇ ਉੱਦਮ ਸਦਕਾ 'ਅਧਿਆਪਨ ਜੁਗਤਾਂ ਨੂੰ ਪੁਨਰ ਸੁਰਜੀਤ ਕਰਨ' ਲਈ ਦੋ ਰੋਜ਼ਾ ਵਰਕਸ਼ਾਪ ਲਗਾਈ ਗਈ | ਇਸ ...
ਪੱਟੀ, 29 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਬੀਬੀ ਰਜਨੀ ਜੀ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਕੀਰਤਨ ਦਰਬਾਰ ਸੁਸਾਇਟੀ ਪੱਟੀ ਵਲੋਂ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ...
ਝਬਾਲ, 29 ਜਨਵਰੀ (ਸੁਖਦੇਵ ਸਿੰਘ)- ਸਿਹਤ ਵਿਭਾਗ ਵਿਚ ਕੰਮ ਕਰਦੇ ਸਿਹਤ ਕਾਮਿਆਂ ਨੂੰ ਪਿਛਲੇ ਦੋ ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਦੀ ਨਿੰਦਾ ਕਰਦਿਆਂ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤੇ ਸੂਬਾ ਪ੍ਰੈੱਸ ਸਕੱਤਰ ਗੁਰਬੀਰ ਸਿੰਘ ਪੰਡੋਰੀ ...
ਤਰਨ ਤਾਰਨ, 29 ਜਨਵਰੀ (ਪਰਮਜੀਤ ਜੋਸ਼ੀ)- ਕਾਫ਼ੀ ਸਮਾਂ ਪਹਿਲਾਂ ਤਰਨ ਤਾਰਨ ਸ਼ਹਿਰ ਦੇ ਮੁਹੱਲਾ ਮੁਰਾਦਪੁਰਾ ਵਿਖੇ ਚੱਲ ਰਹੇ ਮਿੰਨੀ ਹਸਪਤਾਲ ਪੀ.ਐਚ.ਸੀ. ਨੂੰ ਅਚਾਨਕ ਹੀ ਹਲਕਾ ਵਿਧਾਇਕ ਕਸ਼ਮੀਰ ਸਿੰਘ ਸੋਹਲ ਵਲੋਂ ਫਰਜ਼ੀ ਉਦਘਾਟਨ ਕਰਕੇ ਉਸ ਨੂੰ ਆਮ ਆਦਮੀ ਕਲੀਨਿਕ ...
ਤਰਨ ਤਾਰਨ, 29 ਜਨਵਰੀ (ਹਰਿੰਦਰ ਸਿੰਘ)- ਤਰਨ ਤਾਰਨ ਸ਼ਹਿਰ ਵਿਚ ਪਾਸੀ ਮੈਡੀਕਲ ਸਟੋਰ ਦੇ ਬਾਹਰੋਂ ਇਕ ਵਿਅਕਤੀ ਦਾ ਮੋਟਰਸਾਈਕਲ ਅਣਪਛਾਤੇ ਚੋਰਾਂ ਵਲੋਂ ਚੋਰੀ ਕਰ ਲਿਆ ਗਿਆ | ਇਸ ਸੰਬੰਧ ਵਿਚ ਥਾਣਾ ਸਿਟੀ ਦੀ ਪੁਲਿਸ ਨੇ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...
ਤਰਨ ਤਾਰਨ, 29 ਜਨਵਰੀ (ਹਰਿੰਦਰ ਸਿੰਘ)- ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਦੇ ਸਕੂਲ ਆਡੀਟੋਰੀਅਮ ਵਿਚ ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ 'ਪਰਿਕਸ਼ਾ ਪੇ ਚਰਚਾ 2023' ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਕੀਤਾ ਗਿਆ | ਇਹ ਪ੍ਰਧਾਨ ਮੰਤਰੀ ...
ਤਰਨ ਤਾਰਨ, 29 ਜਨਵਰੀ (ਪਰਮਜੀਤ ਜੋਸ਼ੀ)- ਸ੍ਰੀ ਗੁਰੂ ਅਰਜਨ ਦੇਵ ਜੀ ਵਲੋਂ ਵਸਾਈ ਪਵਿੱਤਰ ਨਗਰੀ ਤਰਨ ਤਾਰਨ ਵਿਖੇ ਗੁਰਦੁਆਰਾ ਬਾਬਾ ਹਜ਼ਾਰਾ ਸਿੰਘ ਅਲਾਦੀਨਪੁਰ ਵਿਖੇ ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦ ਬਾਬਾ ਹਜ਼ਾਰਾ ਸਿੰਘ ਅਲਾਦੀਨਪੁਰ ਤੇ ਬਾਬਾ ਹੁਕਮ ...
ਸੁਰ ਸਿੰਘ, 29 ਜਨਵਰੀ (ਧਰਮਜੀਤ ਸਿੰਘ)- ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਬਾਬਾ ਦੀਪ ਸਿੰਘ ਜੀ ਲੰਗਰ ਸੇਵਾ ਸੁਸਾਇਟੀ ਅਤੇ ਨਗਰ ਨਿਵਾਸੀ ਸੰਗਤਾਂ ਵਲੋਂ 'ਸੰਪ੍ਰਦਾਇ ਦਲ ਬਾਬਾ ਬਿਧੀ ਚੰਦ' ਦੇ ਮੌਜੂਦਾ ਮੁਖੀ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ ਦੀ ਅਗਵਾਈ ਵਿਚ ...
ਖੇਮਕਰਨ, 29 ਜਨਵਰੀ (ਰਾਕੇਸ਼ ਕੁਮਾਰ ਬਿੱਲਾ)- ਸ਼੍ਰੋਮਣੀ ਭਗਤ ਨਾਮਦੇਵ ਦਾ ਜੋਤੀ ਜੋਤਿ ਦਿਵਸ ਖੇਮਕਰਨ 'ਚ ਗੁਰਦੁਆਰਾ ਭਗਤ ਨਾਮਦੇਵ ਜੀ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਸੰਬੰਧੀ ਰੱਖੇ ਅਖੰਡ ਪਾਠ ਦੇ ਭੋਗ ...
ਖੇਮਕਰਨ, 29 ਜਨਵਰੀ (ਰਾਕੇਸ਼ ਕੁਮਾਰ ਬਿੱਲਾ)- ਪੰਜਾਬ 'ਚ ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਸੰਘਰਸ਼ ਨੂੰ ਸਮਰਥਨ ਦੇਣ 'ਤੇ ਸ਼ਾਮਿਲ ਹੋਣ ਲਈ ਪਹਿਲੀ ਫਰਵਰੀ ਤੋਂ ਕਿਸਾਨਾਂ ਤੇ ਮਜ਼ਦੂਰਾਂ ਦੇ ਜਥੇ ਲਗਾਤਾਰ ਜਾਣਗੇ | ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ...
ਪੱਟੀ, 29 ਜਨਵਰੀ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪੱਟੀ ਦੇ ਪਿੰਡ ਸ਼ਹੀਦ ਦੇ ਗੁਰਦੁਅਰਾ ਬਾਬਾ ਦੀਪ ਸਿੰਘ ਵਿਖੇ ਢਾਡੀ ਦਰਬਾਰ ਤੇ ਕਬੱਡੀ ਕੱਪ ਕਰਵਾਇਆ ਗਿਆ | ਇਸ ਮੌਕੇ ਅਖੰਡ ਪਾਠ ਦੇ ਭੋਗ ...
ਝਬਾਲ, 29 ਜਨਵਰੀ (ਸੁਖਦੇਵ ਸਿੰਘ) - ਪਿਛਲੇ ਦਿਨੀਂ ਜੰਮੂ ਵਿਖੇ ਹੋਈਆਂ ਰਾਸ਼ਟਰੀ ਖੇਡਾਂ ਵਿਚ ਪਾਵਰ ਵੇਟ ਲਿਫਟਿੰਗ ਵਿਚੋਂ ਸੋਨ ਤਗਮਾ ਜਿੱਤਣ ਵਾਲੇ ਬਾਬਾ ਬੁੱਢਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬੀੜ੍ਹ ਸਾਹਿਬ ਦੇ ਨੌਵੀਂ ਜਮਾਤ ਦੇ ਵਿਦਿਆਰਥੀ ਮਨਜਿੰਦਰ ਸਿੰਘ ਨੰੂ ...
ਪੱਟੀ, 29 ਜਨਵਰੀ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਪਿੰਡ ਸਭਰਾ ਵਿਖੇ ਬਾਬਾ ਕਾਹਨ ਸਿੰਘ ਗੁਰਦੁਆਰੇ ਵਿਖੇ ਔਲਖ ਵਿਜਿਓ ਕੇਅਰ ਕਲੀਨਿਕ ਪੱਟੀ ਵਲੋਂ ਸਟੇਟ ਐਵਾਰਡ ਪਿ੍ੰਸੀਪਲ ਮੇਜਰ ਸਿੰਘ ਦੀ ਅਗਵਾਈ ਹੇਠ ਮੁਫ਼ਤ ਚੈੱਕਅੱਪ ਕੈਂਪ ਲਗਾਇਆ ਗਿਆ ਹੈ ...
ਖਡੂਰ ਸਾਹਿਬ, 29 ਜਨਵਰੀ (ਰਸ਼ਪਾਲ ਸਿੰਘ ਕੁਲਾਰ)- ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਬਾਣੀਆਂ ਵਿਖੇ ਸੀਨੀਅਰ ਆਗੂ ਮੇਹਰ ਸਿੰਘ ਬਾਣੀਆਂ ਦੀ ਪ੍ਰਧਾਨਗੀ ਹੇਠ ਭਾਜਪਾ ਦੀ ਮਜ਼ਬੂਤੀ ਲਈ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੌਕੇ ਮੇਹਰ ਸਿੰਘ ਬਾਣੀਆ ਨੇ ਕਿਹਾ ਕਿ ...
ਛੇਹਰਟਾ, 29 ਜਨਵਰੀ (ਪੱਤਰ ਪ੍ਰੇਰਕ)-ਗੁਰੂ ਕੀ ਨਗਰੀ ਵਿਚ ਦੇਸ਼ ਅਤੇ ਸਮਾਜ ਭਲਾਈ ਲਈ ਸ਼ਲਾਘਾਯੋਗ ਕੰਮ ਕਰ ਰਹੀ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਦੇ ਨਾਲ-ਨਾਲ ਕਿਤਾਬਾਂ ਬੈਗ ਤੇ ਹਰ ਪ੍ਰਕਾਰ ਦੀ ਸਿੱਖਿਆ ਸੰਬੰਧੀ ਸਮੱਗਰੀ ਮੁਫ਼ਤ ਮੁਹੱਈਆ ਕਰਵਾਉਣ ਵਾਲੀ ਏ. ਆਈ. ਸੀ. ...
ਅੰਮਿ੍ਤਸਰ, 29 ਜਨਵਰੀ (ਰੇਸ਼ਮ ਸਿੰਘ)-ਅਣਚਾਹੇ ਬੱਚਿਆਂ ਦੀ ਸੇਵਾ ਸੰਭਾਲ ਲਈ ਜ਼ਿਲ੍ਹਾ ਪ੍ਰਸ਼ਾਸਨ ਸਾਲ 2008 'ਚ ਰੈੱਡ ਕਰਾਸ ਰਾਹੀਂ ਸ਼ੁਰੂ ਕੀਤੀ ਪੰਘੂੜਾ ਸਕੀਮ 'ਚ ਇਕ ਹੋਰ ਨੰਨੀ੍ਹ ਪਰੀ ਆਈ ਹੈ ਜਿਸ ਨਾਲ ਇਥੇ ਹੁਣ ਤੱਕ ਆਈਆਂ ਬੱਚੀਆਂ ਦੀ ਗਿਣਤੀ 158 ਹੋਈ ਗਈ ਹੈ | ਇਸ ਸਕੀਮ ...
ਵੇਰਕਾ, 29 ਜਨਵਰੀ (ਪਰਮਜੀਤ ਸਿੰਘ ਬੱਗਾ)- ਭਾਰਤ ਦੀ ਤਰੱਕੀ, ਖ਼ੁਸ਼ਹਾਲੀ ਸੁਰੱਖਿਆ ਤੇ ਵਿਕਾਸ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਨ ਦੀ ਬਾਤ ਪ੍ਰੋਗਰਾਮ ਦੇਖਣ ਤੇ ਚਰਚਾ ਨੂੰ ਲੈ ਕੇ ਹਲਕਾ ਉੱਤਰੀ ਦੀ ਵਾਰਡ ਨੰ: 15 ਦੇ ਇਲਾਕੇ ਗ੍ਰੀਨ ਫੀਲਡ ਮਜੀਠਾ ਰੋਡ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX