ਤਾਜਾ ਖ਼ਬਰਾਂ


ਪਿੰਡ ਦੀਨਾਂ ਸਾਹਿਬ ਦੇ ਨੌਜਵਾਨ ਦੀ ਮਨੀਲਾ ਵਿਖੇ ਭੇਦਭਰੀ ਹਾਲਤ ਚ ਮੌਤ
. . .  26 minutes ago
ਨਿਹਾਲ ਸਿੰਘ ਵਾਲਾ (ਮੋਗਾ), 9 ਜੂਨ (ਸੁਖਦੇਵ ਸਿੰਘ ਖ਼ਾਲਸਾ)-ਮੋਗਾ ਜ਼ਿਲ੍ਹੇ ਦੇ ਇਤਿਹਾਸਕ ਪਿੰਡ ਦੀਨਾਂ ਸਾਹਿਬ ਦੇ ਰੋਜ਼ੀ ਰੋਟੀ ਕਮਾਉਣ ਲਈ ਮਨੀਲਾ ਵਿਖੇ ਗਏ ਨੌਜਵਾਨ ਪ੍ਰਦੀਪ ਸਿੰਘ (34) ਪੁੱਤਰ ਜਗਦੇਵ ਸਿੰਘ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦੀ ਖ਼ਬਰ ਮਿਲਣ 'ਤੇ ਪਰਿਵਾਰ ਡੂੰਘੇ ਸਦਮੇ...
ਭਾਰਤੀ ਹਵਾਈ ਫ਼ੌਜ ਦੇ ਲੜਾਕੂ ਜਹਾਜ਼ਾਂ ਨੇ ਹਿੰਦ ਮਹਾਸਾਗਰ ਖੇਤਰ ਚ ਅੱਠ ਘੰਟੇ ਲੰਬੇ ਮਿਸ਼ਨ ਨੂੰ ਦਿੱਤਾ ਅੰਜਾਮ
. . .  31 minutes ago
ਨਵੀਂ ਦਿੱਲੀ, 9 ਜੂਨ-ਭਾਰਤੀ ਹਵਾਈ ਫ਼ੌਜ ਦੇ Su-30MKI ਲੜਾਕੂ ਜਹਾਜ਼ਾਂ ਨੇ ਹਿੰਦ ਮਹਾਸਾਗਰ ਖੇਤਰ ਵਿਚ ਅੱਠ ਘੰਟੇ ਲੰਬੇ ਮਿਸ਼ਨ ਨੂੰ ਅੰਜਾਮ ਦਿੱਤਾ।ਭਾਰਤੀ ਹਵਾਈ ਫ਼ੌਜ ਅਨੁਸਾਰ ਜਹਾਜ਼ਾਂ ਨੂੰ ਮੱਧ-ਹਵਾਈ ਰਿਫਿਊਲਿੰਗ ਏਅਰਕ੍ਰਾਫਟ ਦੁਆਰਾ...
ਦਿੱਲੀ:ਨਵਜੰਮੇ ਬੱਚਿਆਂ ਦੇ ਹਸਪਤਾਲ ਚ ਲੱਗੀ ਅੱਗ
. . .  36 minutes ago
ਨਵੀਂ ਦਿੱਲੀ, 9 ਜੂਨ- ਵੈਸ਼ਾਲੀ ਕਾਲੋਨੀ ਵਿਚ ਨਵਜੰਮੇ ਬੱਚਿਆਂ ਦੇ ਹਸਪਤਾਲ ਵਿਚ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ 9 ਗੱਡੀਆਂ ਮੌਕੇ 'ਤੇ ਪਹੁੰਚੀਆਂ। ਸਾਰੇ 20 ਨਵਜੰਮੇ ਬੱਚਿਆਂ ਨੂੰ ਦਿੱਲੀ ਫਾਇਰ...
ਬਾਰਾਮੂਲਾ ਪੁਲਿਸ ਨੇ ਬਚਾਏ ਕੇਬਲ ਕਾਰ ਚ ਫ਼ਸੇ 250 ਸੈਲਾਨੀ
. . .  39 minutes ago
ਗੁਲਮਰਗ, 9 ਜੂਨ-ਰਾਤ ਭਰ ਦੀਆਂ ਕੋਸ਼ਿਸ਼ਾਂ ਵਿਚ, ਬਾਰਾਮੂਲਾ ਪੁਲਿਸ ਨੇ ਲਗਭਗ 250 ਸੈਲਾਨੀਆਂ ਨੂੰ ਬਚਾਇਆ, ਜੋ ਗੰਡੋਲਾ ਸੈਕਿੰਡ ਫੇਜ਼ ਅਫਾਰਵਾਟ ਸਟੇਸ਼ਨ ਲਈ ਗੰਡੋਲਾ ਰਾਈਡ ਲਈ ਗਏ ਸਨ ਅਤੇ ਕੇਬਲ ਕਾਰ...
ਟਰੰਪ ਨੂੰ ਕਲਾਸੀਫਾਈਡ ਦਸਤਾਵੇਜ਼ਾਂ ਦੇ ਮਾਮਲੇ 'ਚ ਠਹਿਰਾਇਆ ਗਿਆ ਦੋਸ਼ੀ
. . .  about 1 hour ago
ਨਿਊਯਾਰਕ, 9 ਜੂਨ -ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਵ੍ਹਾਈਟ ਹਾਊਸ ਛੱਡਣ ਤੋਂ ਬਾਅਦ ਗੁਪਤ ਦਸਤਾਵੇਜ਼ਾਂ ਨਾਲ ਨਜਿੱਠਣ ਦੀ ਜਾਂਚ ਵਿਚ ਦੋਸ਼ੀ ਠਹਿਰਾਇਆ ਗਿਆ ਹੈ।ਟਰੰਪ ਨੇ ਟਰੂਥ ਸੋਸ਼ਲ 'ਤੇ ਪੋਸਟ ਕੀਤਾ ਕਿ ਉਨ੍ਹਾਂ ਨੂੰ ਮੰਗਲਵਾਰ ਦੁਪਹਿਰ...
ਕਿਊਬਾ ਨੇ ਚੀਨ ਨੂੰ ਟਾਪੂ 'ਤੇ ਜਾਸੂਸੀ ਕੇਂਦਰ ਬਣਾਉਣ ਦੀ ਦਿੱਤੀ ਇਜਾਜ਼ਤ- ਅਮਰੀਕੀ ਖੁਫੀਆ ਵਿਭਾਗ
. . .  about 1 hour ago
ਵਾਸ਼ਿੰਗਟਨ, 9 ਜੂਨ - ਅਮਰੀਕੀ ਖੁਫੀਆ ਵਿਭਾਗ ਨੇ ਸੂਤਰਾਂ ਦੇ ਹਵਾਲੇ ਤੋਂ ਕਿਹਾ ਕਿ ਕਿਊਬਾ ਨੇ ਚੀਨ ਨੂੰ ਇਸ ਟਾਪੂ 'ਤੇ ਇਕ ਨਿਗਰਾਨੀ ਕੇਂਦਰ ਬਣਾਉਣ ਦੀ ਇਜਾਜ਼ਤ ਦੇਣ ਲਈ ਸਹਿਮਤੀ ਦਿੱਤੀ ਹੈ ਜੋ ਚੀਨੀ ਲੋਕਾਂ...
ਸਾਰੇ ਮਾਮਲੇ ਅਦਾਲਤ ਦੇ ਸਾਹਮਣੇ ਹਨ, ਮੈਂ ਨਹੀਂ ਕਹਿ ਸਕਦਾ ਕੁਝ-ਬ੍ਰਿਜ ਭੂਸ਼ਣ
. . .  about 1 hour ago
ਨਵੀਂ ਦਿੱਲੀ, 9 ਜੂਨ-ਨਾਬਾਲਗ ਪੀੜਤਾ ਵਲੋਂ ਦਬਾਅ ਹੇਠ ਪੋਕਸੋ ਸ਼ਿਕਾਇਤ ਦਰਜ ਕਰਵਾਏ ਜਾਣ ਸੰਬੰਧੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਕਿਹਾ, "ਸਾਰੇ ਮਾਮਲੇ ਅਦਾਲਤ ਦੇ ਸਾਹਮਣੇ ਹਨ। ਸਰਕਾਰ ਨੇ ਇਹ ਵੀ ਭਰੋਸਾ ਦਿੱਤਾ ਹੈ ਕਿ 15 ਜੂਨ ਤੱਕ ਚਾਰਜਸ਼ੀਟ ਦਾਇਰ ਕਰ ਦਿੱਤੀ...
ਪਾਕਿਸਤਾਨੀ ਡਰੋਨ ਰਾਹੀਂ ਸੁੱਟੀ 5 ਕਿਲੋ ਹੈਰੋਇਨ ਬਰਾਮਦ
. . .  45 minutes ago
ਚੋਗਾਵਾਂ, 9 ਜੂਨ (ਗੁਰਵਿੰਦਰ ਸਿੰਘ ਕਲਸੀ)- ਅੰਮਿ੍ਤਸਰ ਭਾਰਤ ਪਾਕਿਸਤਾਨ ਨੇੜੇ ਸਰਹੱਦੀ ਬੀ.ਓ.ਪੀ. ਰਾਮਕੋਟ ਦੇ ਜਵਾਨਾਂ ਅਤੇ ਲੋਪੋਕੇ ਪੁਲਿਸ ਵਲੋਂ ਸਾਂਝੇ ਆਪ੍ਰੇਸ਼ਨ ਦੌਰਾਨ 5 ਕਿਲੋ ਹੈਰੋਇਨ ਬਰਾਮਦ ਕਰਨ ਦੀ ਖ਼ਬਰ...
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਪ੍ਰਧਾਨ ਮੰਤਰੀ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨਾਲ ਫ਼ੋਨ 'ਤੇ ਕੀਤੀ ਗੱਲਬਾਤ
. . .  1 day ago
ਨਵੀਂ ਦਿੱਲੀ , 8 ਜੂਨ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ । ਨੇਤਾਵਾਂ ਨੇ ਦੁਵੱਲੇ ਸਹਿਯੋਗ ਦੇ ਕਈ ਮੁੱਦਿਆਂ ਦੀ ਸਮੀਖਿਆ ਕੀਤੀ ...
ਬਾਲਾਸੋਰ (ਓਡੀਸ਼ਾ) : ਬਾਲਾਸੋਰ ਰੇਲ ਹਾਦਸੇ ਤੋਂ ਬਾਅਦ ਵਿਦਿਆਰਥੀ ਬਹਾਨਾਗਾ ਸਕੂਲ ਆਉਣ ਤੋਂ ਡਰ ਰਹੇ
. . .  1 day ago
ਬਾਲਾਸੋਰ (ਓਡੀਸ਼ਾ) , 8 ਜੂਨ- ਕਲੈਕਟਰ ਦੱਤਾਤ੍ਰੇਯ ਭਾਉਸਾਹਿਬ ਸ਼ਿੰਦੇ ਨੇ ਕਿਹਾ, "ਮੈਂ ਸਕੂਲ ਦਾ ਦੌਰਾ ਕੀਤਾ ਹੈ ਅਤੇ ਇਹ ਇਮਾਰਤ ਬਹੁਤ ਪੁਰਾਣੀ ਹੈ ਅਤੇ ਇਹ ਕਿਸੇ ਵੀ ਸਮੇਂ ਢਹਿ ਸਕਦੀ ਹੈ । ਇਸ ਇਮਾਰਤ ਨੂੰ ਬੈਕਅੱਪ ਕਰਨ ਲਈ ਇਕ...
ਏਅਰ ਇੰਡੀਆ ਐਕਸਪ੍ਰੈਸ ਨੇ ਭਾਰਤ ਦੀ ਪਹਿਲੀ ਆਲ-ਔਰਤ ਹੱਜ ਉਡਾਣ ਚਲਾਈ
. . .  1 day ago
ਨਵੀਂ ਦਿੱਲੀ , 8 ਜੂਨ-ਏਅਰ ਇੰਡੀਆ ਐਕਸਪ੍ਰੈਸ ਨੇ ਭਾਰਤ ਦੀ ਪਹਿਲੀ ਆਲ-ਔਰਤ ਹੱਜ ਉਡਾਣ ਚਲਾਈ । ਪਹਿਲੀ ਮਹਿਲਾ ਹੱਜ ਉਡਾਣ, IX 3025, 145 ਮਹਿਲਾ ਸ਼ਰਧਾਲੂਆਂ ਨੂੰ ਲੈ ...
ਮੱਧ ਪ੍ਰਦੇਸ਼ : ਬੋਰਵੈੱਲ 'ਚ ਫਸੀ ਲੜਕੀ ਨੂੰ ਬਚਾਇਆ ਨਹੀਂ ਜਾ ਸਕਿਆ
. . .  1 day ago
ਭੋਪਾਲ, 8 ਜੂਨ - ਸਿਹੋਰ ਦੇ ਐਸ.ਪੀ. ਮਯੰਕ ਅਵਸਥੀ ਨੇ ਕਿਹਾ ਕਿ ਇਹ ਇਕ ਮੰਦਭਾਗੀ ਘਟਨਾ ਹੈ ਅਤੇ ਕਾਨੂੰਨੀ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ । ਅਸੀਂ ਖੇਤ ਮਾਲਕ ਅਤੇ ਬੋਰ ਕਰਨ ਵਾਲੇ...
ਵਿਜੀਲੈਂਸ ਬਿਊਰੋ ਵਲੋਂ ਮਲੇਰਕੋਟਲਾ 'ਚ 35 ਹਜ਼ਾਰ ਦੀ ਰਿਸ਼ਵਤ ਲੈਂਦਾ ਏ.ਐੱਸ.ਆਈ. ਰੰਗੇ ਹੱਥੀਂ ਕਾਬੂ
. . .  1 day ago
ਮਲੇਰਕੋਟਲਾ, 8 ਜੂਨ (ਪਰਮਜੀਤ ਸਿੰਘ ਕੁਠਾਲਾ)- ਵਿਜੀਲੈਂਸ ਬਿਊਰੋ ਲੁਧਿਆਣਾ ਦੀ ਟੀਮ ਵਲੋਂ ਅੱਜ ਦੇਰ ਸ਼ਾਮ ਮਲੇਰਕੋਟਲਾ ਦੇ ਮੁਬਾਰਕ ਮੰਜ਼ਿਲ ਨੇੜੇ ਪੰਜਾਬ ਪੁਲਿਸ ਦੇ ਇਕ ਏ.ਐੱਸ.ਆਈ. ਦਿਲਵਰ ਖਾਂ ਨੂੰ ਮੁਹੰਮਦ ਸਮੀਰ ...
ਦਿਨ ਦਿਹਾੜੇ ਹਥਿਆਰਾਂ ਦੀ ਨੋਕ 'ਤੇ ਗੈਸ ਏਜੰਸੀ ਦੇ ਮੁਲਾਜ਼ਮ ਤੋਂ 46 ਹਜ਼ਾਰ ਨਕਦ ਅਤੇ ਮੋਬਾਈਲ ਖੋਹਿਆ
. . .  1 day ago
ਮੰਡੀ ਲਾਧੂਕਾ, 8 ਜੂਨ (ਰਾਕੇਸ਼ ਛਾਬੜਾ)-ਪਿੰਡ ਗੰਧੜ ਦੇ ਨੇੜੇ ਮੰਡੀ ਦੀ ਗੈਸ ਏਜੰਸੀ ਦੇ ਮੁਲਾਜ਼ਮ ਤੋਂ ਤਿੰਨ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ 'ਤੇ ਇਕ ਮੋਬਾਈਲ ਅਤੇ 46 ਹਜ਼ਾਰ ਰੁਪਏ ਦੀ ...
ਸਰਬੀਆ ਦੀ ਪ੍ਰਧਾਨ ਮੰਤਰੀ ਅਨਾ ਬਰਨਾਬਿਕ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ , 8 ਜੂਨ - ਸਰਬੀਆ ਦੀ ਪ੍ਰਧਾਨ ਮੰਤਰੀ ਅਨਾ ਬਰਨਾਬਿਕ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਰਾਸ਼ਟਰਪਤੀ ਲਈ ਵਰਕਿੰਗ ਲੰਚ ਦੀ ਮੇਜ਼ਬਾਨੀ ਕੀਤੀ ...
ਮਨੀ ਲਾਂਡਰਿੰਗ ਮਾਮਲੇ ’ਚ 4.49 ਕਰੋੜ ਰੁਪਏ ਦੀਆਂ ਤਿੰਨ ਅਚੱਲ ਜਾਇਦਾਦਾਂ ਨੂੰ ਕੀਤਾ ਜ਼ਬਤ
. . .  1 day ago
ਨਵੀਂ ਦਿੱਲੀ , 8 ਜੂਨ - ਐਨਫੋਰਸਮੈਂਟ ਡਾਇਰੈਕਟੋਰੇਟ ਨੇ ਮੇਥਾਕੁਆਲੋਨ ਗੋਲੀਆਂ ਦੇ ਨਿਰਮਾਣ ਅਤੇ ਮਨੀ ਲਾਂਡਰਿੰਗ ਦੀ ਜਾਂਚ ਦੇ ਸਬੰਧ ਵਿਚ ਇਕ ਅੰਤਰਰਾਸ਼ਟਰੀ ਡਰੱਗ ਰੈਕੇਟ ਚਲਾਉਣ ਵਾਲੇ ਸੁਭਾਸ਼ ਦੁਡਾਨੀ ...
ਬਿਹਾਰ : ਖੰਭਿਆਂ ਵਿਚਕਾਰ ਫਸੇ 12 ਸਾਲ ਦੇ ਮਾਸੂਮ ਰੰਜਨ ਦੀ ਮੌਤ
. . .  1 day ago
ਪਟਨਾ, 8 ਜੂਨ - ਬਿਹਾਰ ਦੇ ਐਸ.ਡੀ.ਐਮ. ਉਪੇਂਦਰ ਪਾਲ ਨੇ ਦੱਸਿਆ ਕਿ 12 ਸਾਲ ਦੇ ਫਸੇ ਮਾਸੂਮ ਰੰਜਨ ਦੀ ਮੌਤ ਦੀ ਮੌਤ ਹੋ ਗਈ ਹੈ । ਐਨ. ਡੀ. ਆਰ. ਐਫ. ਟੀਮ ਨੇ 14 ਘੰਟੇ ਦੀ ਮਿਹਨਤ ਤੋਂ ਬਾਅਦ ਬੱਚੇ ਨੂੰ ਬਾਹਰ ...
ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀ ਪੁਲਿਸ ਨੇ ਕੀਤੇ ਕਾਬੂ
. . .  1 day ago
ਮੋਗਾ, 8 ਜੂਨ- ਅੱਜ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਉਨ੍ਹਾਂ ਵਲੋਂ ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਕੀਤੇ ਗਏ....
ਭਾਰਤ ਭਾਰਤੀ ਵਿਦਿਆਰਥੀਆਂ ਦੇ ਮਾਮਲੇ ’ਤੇ ਦਬਾਅ ਬਣਾਉਂਦਾ ਰਹੇਗਾ- ਐਸ. ਜੈਸ਼ੰਕਰ
. . .  1 day ago
ਨਵੀਂ ਦਿੱਲੀ, 8 ਜੂਨ- ਕੈਨੇਡਾ ਵਿਚ ਸੈਂਕੜੇ ਭਾਰਤੀ ਵਿਦਿਆਰਥੀਆਂ ਨੂੰ ਜਾਅਲੀ ਦਾਖ਼ਲਾ ਪੇਸ਼ਕਸ਼ ਪੱਤਰ ਦੇ ਕਾਰਨ ਦੇਸ਼ ਨਿਕਾਲੇ ਦਾ ਸਾਹਮਣਾ ਕਰਨ ਦੀਆਂ ਰਿਪੋਰਟਾਂ ਦੇ ਵਿਚਕਾਰ, ਵਿਦੇਸ਼ ਮੰਤਰੀ ਐਸ. ਜੈਸ਼ੰਕਰ....
ਸਰਬਜੀਤ ਸਿੰਘ ਝਿੰਜਰ ਬਣੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ
. . .  1 day ago
ਚੰਡੀਗੜ੍ਹ, 8 ਜੂਨ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਸਾਧਾਰਨ ਕਿਸਾਨ ਪਰਿਵਾਰ ਦੇ ਗਤੀਸ਼ੀਲ, ਤਜ਼ਰਬੇਕਾਰ ਅਤੇ ਮਿਹਨਤੀ ਨੌਜਵਾਨ.....
ਚੰਨੀ ਦਾ ਅਪਮਾਨ ਕਰਨ ਲਈ ਕੇਜਰੀਵਾਲ ਅਤੇ ਭਗਵੰਤ ਮਾਨ ਮੰਗੇ ਮੁਆਫ਼ੀ- ਪ੍ਰਤਾਪ ਸਿੰਘ ਬਾਜਵਾ
. . .  1 day ago
ਚੰਡੀਗੜ੍ਹ, 8 ਜੂਨ- ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਤੋਂ ਪੰਜਾਬ ਵਿਧਾਨ ਸਭਾ ਚੋਣ....
ਸਾਥੀ ਵਲੋਂ ਲੜਕੀ ਦੇ ਕਤਲ ਮਾਮਲੇ ਵਿਚ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ
. . .  1 day ago
ਨਵੀਂ ਦਿੱਲੀ, 8 ਜੂਨ- ਰਾਸ਼ਟਰੀ ਮਹਿਲਾ ਕਮਿਸ਼ਨ ਨੇ 32 ਸਾਲਾ ਔਰਤ ਦੀ ਉਸ ਦੇ ਲਿਵ-ਇਨ ਸਾਥੀ ਵਲੋਂ ਕੀਤੀ ਹੱਤਿਆ ਦਾ ਨੋਟਿਸ ਲੈਂਦਿਆਂ ਮਹਾਰਾਸ਼ਟਰ ਦੇ ਡੀ.ਜੀ.ਪੀ. ਨੂੰ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ....
ਅਗਨੀ ਪ੍ਰਾਈਮ ਬੈਲਿਸਟਿਕ ਮਿਜ਼ਾਈਲ ਦਾ ਹੋਇਆ ਸਫ਼ਲ ਪ੍ਰੀਖਣ
. . .  1 day ago
ਭੁਵਨੇਸ਼ਵਰ, 8 ਜੂਨ- ਡੀ.ਆਰ.ਡੀ.ਓ. ਨੇ ਬੀਤੇ ਦਿਨ ਓਡੀਸ਼ਾ ਦੇ ਤੱਟ ਤੋਂ ਡਾਕਟਰ ਏ.ਪੀ.ਜੇ. ਅਬਦੁਲ ਕਲਾਮ ਟਾਪੂ ਤੋਂ ਨਵੀਂ ਪੀੜ੍ਹੀ ਦੀ ਬੈਲਿਸਟਿਕ ਮਿਜ਼ਾਈਲ ਅਗਨੀ ਪ੍ਰਾਈਮ ਦਾ ਸਫ਼ਲ ਪ੍ਰੀਖਣ ਕੀਤਾ....
ਭਾਰਤੀ ਐਥਲੀਟ ਏਸ਼ੀਆਈ ਖ਼ੇਡਾਂ ਲਈ ਕਰ ਰਹੇ ਚੰਗੀ ਤਿਆਰੀ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 8 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਡਾਕਟਰ ਕਰਨੀ ਸਿੰਘ ਸ਼ੂਟਿੰਗ ਰੇਂਜ ਦਾ ਦੌਰਾ ਕੀਤਾ। ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤੀ ਐਥਲੀਟ ਏਸ਼ੀਆਈ ਖ਼ੇਡਾਂ ਲਈ ਚੰਗੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 17 ਮਾਘ ਸੰਮਤ 554

ਮਾਨਸਾ

ਨਗਰ ਕੌਂਸਲ ਮਾਨਸਾ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਤੇ ਮੀਤ ਪ੍ਰਧਾਨ ਦੀ ਚੋਣ ਅੱਜ

ਮਾਨਸਾ, 29 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਨਗਰ ਕੌਂਸਲ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਤੇ ਮੀਤ ਪ੍ਰਧਾਨ ਦੀ ਚੋਣ 30 ਜਨਵਰੀ ਨੂੰ ਸਵੇਰੇ 11:00 ਵਜੇ ਬੱਚਤ ਭਵਨ ਮਾਨਸਾ ਵਿਖੇ ਹੋਵੇਗੀ। ਇਸ ਸਬੰਧੀ ਡਿਪਟੀ ਕਮਿਸ਼ਨਰ ਮਾਨਸਾ ਨੇ ਪਹਿਲਾਂ ਹੀ ਏਜੰਡਾ ਜਾਰੀ ਕੀਤਾ ਹੋਇਆ ਹੈ। ਜ਼ਿਕਰਯੋਗ ਹੈ ਕਿ ਹਲਕਾ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਅਤੇ 'ਆਪ' ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਅੱਕਾਂਵਾਲੀ ਜੋ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਵੀ ਹਨ, ਲਈ ਇਹ ਚੋਣ ਸਵਾਲ ਦਾ ਵਕਾਰ ਬਣੀ ਹੋਈ ਹੈ। ਦੋਵੇਂ ਆਪਣੇ ਸਮਰਥਕਾਂ ਨੂੰ ਜਿਤਾਉਣ ਲਈ ਪੱਬਾਂ ਭਾਰ ਹੋਏ ਬੈਠੇ ਹਨ। ਡਾ. ਸਿੰਗਲਾ ਜਿਨ੍ਹਾਂ ਨੂੰ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਮੁੱਖ ਮੰਤਰੀ ਪੰਜਾਬ ਵਲੋਂ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਸੀ, ਦੀਆਂ ਤਾਰਾਂ ਪਾਰਟੀ ਦੇ ਦਿੱਲੀ ਦੇ ਆਗੂਆਂ ਨਾਲ ਜੁੜੀਆਂ ਹਨ। ਉਹ ਚਾਹੁੰਦੇ ਹਨ ਕਿ ਪਾਰਟੀ ਨਿਸ਼ਾਨ 'ਤੇ ਜਿੱਤੇ ਕੌਂਸਲਰ ਦਵਿੰਦਰ ਕੁਮਾਰ ਜਿੰਦਲ ਅਤੇ ਕਾਂਗਰਸ ਛੱਡ 'ਆਪ' 'ਚ ਸ਼ਾਮਿਲ ਹੋਏ ਅਮਨਦੀਪ ਸਿੰਘ ਢੂੰਡਾ ਨੂੰ ਸੀਨੀਅਰ ਮੀਤ ਪ੍ਰਧਾਨ ਦਾ ਉਮੀਦਵਾਰ ਐਲਾਨਿਆ ਜਾਵੇ ਪਰ ਦੂਸਰੇ ਪਾਸੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਅੱਕਾਂਵਾਲੀ ਪਾਰਟੀ 'ਚ ਸ਼ਾਮਿਲ ਹੋਏ ਕੌਂਸਲਰ ਵਿਜੇ ਕੁਮਾਰ ਜਿੰਦਲ ਨੂੰ ਪ੍ਰਧਾਨ ਅਤੇ ਸੁਨੀਲ ਕੁਮਾਰ ਨੀਨੂੰ ਨੂੰ ਸੀਨੀਅਰ ਉਪ ਪ੍ਰਧਾਨ ਬਣਾਉਣਾ ਚਾਹੁੰਦੇ ਹਨ। ਇਸੇ ਕਸ਼ਮਕਸ਼ ਦੇ ਚੱਲਦਿਆਂ ਬੀਤੇ ਦਿਨ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਸਥਾਨਕ ਮੰਡੀ ਬੋਰਡ ਦੇ ਗੈਸਟ ਹਾਊਸ ਵਿਖੇ ਪਹੁੰਚੇ ਸਨ, ਨੇ ਪਾਰਟੀ ਦੇ ਕੌਂਸਲਰਾਂ ਦੀ ਮੀਟਿੰਗ ਬੁਲਾਈ ਸੀ ਪਰ ਉੱਥੇ ਸਿਰਫ਼ 3 ਕੌਂਸਲਰ ਹੀ ਪਹੁੰਚੇ ਸਨ, ਜੋ ਡਾ. ਸਿੰਗਲਾ ਦੇ ਨੇੜਲੇ ਦੱਸੇ ਜਾਂਦੇ ਸਨ। ਜ਼ਿਕਰਯੋਗ ਹੈ ਕਿ 'ਆਪ' ਨਾਲ ਜੁੜੇ ਕੌਂਸਲਰਾਂ ਦੀ ਗਿਣਤੀ 8 ਤੋਂ 10 ਦੇ ਵਿਚਕਾਰ ਹੈ। ਇਸੇ ਦੌਰਾਨ ਇਹ ਚਰਚਾ ਵੀ ਚੱਲਦੀ ਰਹੀ ਕਿ ਭਲਕੇ ਹੋਣ ਵਾਲੀ ਨਗਰ ਕੌਂਸਲ ਦੇ ਅਹੁਦੇਦਾਰਾਂ ਦੀ ਚੋਣ ਮੁਲਤਵੀ ਹੋਵੇਗੀ ਕਿਉਂਕਿ ਚਰਚਾਵਾਂ ਸਨ ਕਿ ਪਾਰਟੀ ਚੋਣ ਨਿਸ਼ਾਨ 'ਤੇ ਜਿੱਤੇ ਉਮੀਦਵਾਰਾਂ ਨੂੰ ਹੀ ਅਹੁਦੇਦਾਰੀਆਂ ਬਖਸ਼ੇਗੀ। ਪਤਾ ਲੱਗਾ ਹੈ ਕਿ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਤੇ ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਵੀ ਅੱਕਾਂਵਾਲੀ ਦੀ ਪਿੱਠ 'ਤੇ ਆ ਖੜ੍ਹੇ ਹਨ, ਜਿਸ ਕਰ ਕੇ ਉਨ੍ਹਾਂ ਦਾ ਧੜਾ ਹੋਰ ਮਜ਼ਬੂਤ ਹੋ ਗਿਆ ਹੈ। ਦੱਸ ਦੇਈਏ ਕਿ ਅੱਕਾਂਵਾਲੀ ਦੇ ਸਮਰਥਕ ਕੌਂਸਲਰਾਂ ਦੀ ਗਿਣਤੀ ਪਹਿਲਾਂ ਹੀ ਵਧੇਰੇ ਸੀ। ਵਿਧਾਇਕ ਸਮੇਤ 28 ਮੈਂਬਰੀ ਇਸ ਕਮੇਟੀ ਦੇ ਡੇਢ ਦਰਜਨ ਦੇ ਕਰੀਬ ਕੌਂਸਲਰ ਅੱਕਾਂਵਾਲੀ ਨਾਲ ਖੜ੍ਹੇ ਹਨ।

'ਆਪ' ਸਰਕਾਰ ਸਿੱਖ ਸ਼ਹੀਦਾਂ ਦੇ ਨਾਂਅ 'ਤੇ ਚੱਲਦੇ ਹਸਪਤਾਲਾਂ ਨੂੰ 'ਮੁਹੱਲਾ ਕਲੀਨਿਕਾਂ' 'ਚ ਬਦਲ ਕੇ ਸਿੱਖ ਇਤਿਹਾਸ ਮਿਟਾਉਣਾ ਚਾਹੁੰਦੀ- ਗਹਿਰੀ

ਬਠਿੰਡਾ, 29 ਜਨਵਰੀ (ਪੱਤਰ ਪ੍ਰੇਰਕ)-ਪੰਜਾਬ 'ਚ ਤਰੱਕੀ ਅਤੇ ਖ਼ੁਸ਼ਹਾਲੀ ਦਾ 'ਬਦਲਾਅ' ਲਿਆਉਣ ਦੀ ਬਜਾਏ ਸੂਬੇ ਦਾ ਮੁੱਖ ਮੰਤਰੀ ਅਤੇ 'ਆਪ' ਸਰਕਾਰ ਸਿੱਖ ਇਤਿਹਾਸ ਨੂੰ ਖ਼ਤਮ ਕਰਨ ਵਾਲੇ ਬਦਲਾਅ ਦੇ ਰਾਹ 'ਤੇ ਤੁਰ ਪਈ ਹੈ, ਜਿਸ ਦੀ ਤਾਜ਼ਾ ਤਸਵੀਰ ਸਰਕਾਰ ਵਲੋਂ ਸਿੱਖ ਰਹਿਬਰਾਂ ਅਤੇ ...

ਪੂਰੀ ਖ਼ਬਰ »

ਰਿਫਾਇਨਰੀ ਵਲੋਂ ਪਿੰਡ ਸੇਖੂ ਸਕੂਲ ਦੇ ਬੱਚਿਆਂ ਨੂੰ ਇਨਾਮਾਂ ਦੀ ਭਰਮਾਰ

ਰਾਮਾਂ ਮੰਡੀ, 29 ਜਨਵਰੀ (ਤਰਸੇਮ ਸਿੰਗਲਾ)- ਗਣਤੰਤਰ ਦਿਵਸ ਦੀ ਖ਼ੁਸ਼ੀ ਵਿਚ ਗੁਰ ਗੋਬਿੰਦ ਸਿੰਘ ਰਿਫਾਇਨਰੀ ਵਲੋਂ ਬੀਤੇ ਦਿਨ ਸ਼ਹੀਦ ਲਾਭ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਸੇਖੂ ਦੇ ਸਾਲਾਨਾ ਪੇਪਰਾਂ ਵਿਚ ਅੱਵਲ ਰਹੇ ਅਤੇ 80 ਫ਼ੀਸਦੀ ਤੋਂ ਵੱਧ ਨੰਬਰ ...

ਪੂਰੀ ਖ਼ਬਰ »

ਨਗਰ ਕੌਂਸਲ ਮਾਨਸਾ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਤੇ ਮੀਤ ਪ੍ਰਧਾਨ ਦੀ ਚੋਣ ਅੱਜ

ਮਾਨਸਾ, 29 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਨਗਰ ਕੌਂਸਲ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਤੇ ਮੀਤ ਪ੍ਰਧਾਨ ਦੀ ਚੋਣ 30 ਜਨਵਰੀ ਨੂੰ ਸਵੇਰੇ 11:00 ਵਜੇ ਬੱਚਤ ਭਵਨ ਮਾਨਸਾ ਵਿਖੇ ਹੋਵੇਗੀ | ਇਸ ਸਬੰਧੀ ਡਿਪਟੀ ਕਮਿਸ਼ਨਰ ਮਾਨਸਾ ਨੇ ਪਹਿਲਾਂ ਹੀ ਏਜੰਡਾ ਜਾਰੀ ...

ਪੂਰੀ ਖ਼ਬਰ »

ਆਰਾ ਵਰਕਰਜ਼ ਯੂਨੀਅਨ ਭੀਖੀ ਦੀ ਇਕੱਤਰਤਾ ਹੋਈ

ਭੀਖੀ, 29 ਜਨਵਰੀ (ਔਲਖ)- ਸਥਾਨਕ ਬਾਬਾ ਵਿਸ਼ਵਕਰਮਾ ਭਵਨ ਵਿਖੇ ਆਰਾ ਵਰਕਰਾਂ ਦੀ ਮੀਟਿੰਗ ਹੋਈ | ਮੀਟਿੰਗ ਮੌਕੇ ਹਾਜ਼ਰ ਵਰਕਰਾਂ ਨੂੰ ਆ ਰਹੀਆਂ ਸਮੱਸਿਆਵਾਂ ਤੇ ਹੱਲ ਲਈ ਖੁੱਲ ਕੇ ਵਿਚਾਰ ਚਰਚਾ ਕੀਤੀ ਗਈ | ਸੰਬੋਧਨ ਕਰਦਿਆਂ ਏਟਕ ਦੇ ਜ਼ਿਲ੍ਹਾ ਜਨਰਲ ਸਕੱਤਰ ਕਿ੍ਸ਼ਨ ...

ਪੂਰੀ ਖ਼ਬਰ »

ਮਾਨਸਾ 'ਚ ਬੁਲਟ ਮੋਟਰਸਾਈਕਲਾਂ ਦੇ ਵੱਜਦੇ ਰਹਿੰਦੇ ਨੇ ਪਟਾਕੇ

ਮਾਨਸਾ, 29 ਜਨਵਰੀ (ਸ.ਰਿ.)- ਸਥਾਨਕ ਸ਼ਹਿਰ 'ਚ ਇੰਨੀ ਦਿਨੀਂ ਬੁਲਟ ਮੋਟਰਸਾਈਕਲਾਂ ਦੇ ਪਟਾਕੇ ਕੁਝ ਜ਼ਿਆਦਾ ਹੀ ਵੱਜ ਰਹੇ ਹਨ | ਕਾਫ਼ੀਆਂ ਕੋਲ ਤਾਂ ਅਜਿਹੇ ਮੋਟਰਸਾਈਕਲ ਹਨ, ਜੋ ਕੁਝ ਦੂਰੀ 'ਤੇ ਵੱਡਾ ਪਟਾਕਾ ਪਾ ਦਿੰਦੇ ਹਨ, ਜਿਸ ਕਰ ਕੇ ਦੁਕਾਨਦਾਰ ਤੇ ਰਾਹਗੀਰ ਇਕਵਾਰ ...

ਪੂਰੀ ਖ਼ਬਰ »

ਟੁੱਟੀ ਸੜਕ 'ਤੇ ਪਾਇਆ ਭੱਠੇ ਦੀਆਂ ਇੱਟਾਂ ਦਾ ਰੇਤਾ ਲੋਕਾਂ ਲਈ ਪ੍ਰੇਸ਼ਾਨੀ ਬਣਿਆ

ਮਾਨਸਾ, 29 ਜਨਵਰੀ (ਸਟਾਫ਼ ਰਿਪੋਰਟਰ)- ਸਥਾਨਕ ਵੀ.ਵੀ.ਆਈ.ਪੀ. ਕਰ ਕੇ ਜਾਣੀ ਜਾਂਦੀ ਕਚਹਿਰੀ ਰੋਡ ਦਾ ਰੱਬ ਰਖਵਾਲਾ ਹੈ | ਜ਼ਿਲ੍ਹਾ ਕਚਹਿਰੀਆਂ ਤੋਂ ਮਾਨਸਾ ਖ਼ੁਰਦ ਤੱਕ ਇਹ ਸੜਕ ਸੀਵਰੇਜ ਦੇ ਗੰਦੇ ਪਾਣੀ ਕਾਰਨ ਇਸ ਕਦਰ ਟੁੱਟ ਚੁੱਕੀ ਹੈ ਕਿ ਕਈ ਥਾਵਾਂ 'ਤੇ ਵੱਡੇ ਟੋਏ ਪਏ ...

ਪੂਰੀ ਖ਼ਬਰ »

ਪਰਜਾਪਤ ਭਾਈਚਾਰੇ ਵਲੋਂ ਧਰਮਸ਼ਾਲਾ ਲਈ ਗਰਾਂਟ ਦੀ ਮੰਗ

ਮਾਨਸਾ, 29 ਜਨਵਰੀ (ਸੱਭਿ.ਪ੍ਰਤੀ.)- ਪਰਜਾਪਤ ਭਲਾਈ ਸਭਾ ਦੀ ਇੱਥੇ ਹੋਈ ਇਕੱਤਰਤਾ 'ਚ ਜ਼ਿਲ੍ਹਾ ਪ੍ਰਧਾਨ ਪ੍ਰੇਮ ਸਿੰਘ ਹੀਰੇਵਾਲਾ ਨੇ ਦੱਸਿਆ ਕਿ ਸਰਕਾਰਾਂ ਵਲੋਂ ਪਰਜਾਪਤ ਭਾਈਚਾਰੇ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਬਰਾਦਰੀ ਕੋਲ ਆਪਣੀ ਕੋਈ ਵੀ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਮੌਕੇ 60 ਕੇਸਾਧਾਰੀ ਬੱਚਿਆਂ ਦਾ ਸਨਮਾਨ

ਮਾਨਸਾ, 29 ਜਨਵਰੀ (ਰਾਵਿੰਦਰ ਸਿੰਘ ਰਵੀ)- ਸ਼ਹੀਦ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਪਿੰਡ ਅਤਲਾ ਖ਼ੁਰਦ ਵਿਖੇ ਗੁਰਦੁਆਰਾ ਸੰਤ ਬਾਬਾ ਲੱਖਾ ਸਿੰਘ ਅਤੇ ਸੰਤ ਬਾਬਾ ਅਤਰ ਸਿੰਘ ਅਤਲੇ ਵਾਲਿਆਂ ਦੀ ਯਾਦਗਾਰ ਸਥਾਨ 'ਚ ਮਨਾਇਆ ਗਿਆ | ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਸੰਤ ਭਿੰਡਰਾਂਵਾਲਿਆਂ ਦੇ ਜਨਮ ਦਿਹਾੜੇ ਸੰਬੰਧੀ ਮੀਟਿੰਗ ਹੋਈ

ਬੁਢਲਾਡਾ, 29 ਜਨਵਰੀ (ਸਵਰਨ ਸਿੰਘ ਰਾਹੀ)- ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ 12 ਫਰਵਰੀ ਨੂੰ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਮਨਾਏ ਜਾ ਰਹੇ 76ਵੇਂ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸੂਬਾਈ ਆਗੂ ਜਥੇਦਾਰ ਬਲਵਿੰਦਰ ਸਿੰਘ ਮੰਡੇਰ ਦੇ ...

ਪੂਰੀ ਖ਼ਬਰ »

ਡੇਰਾ ਸਲਾਬਤਪੁਰਾ ਵਿਖੇ ਸਤਿਸੰਗ ਦਾ ਵਿਰੋਧ ਕਰਨ ਜਾ ਰਹੇ ਦੋ ਦਰਜਨ ਦੇ ਕਰੀਬ ਸਿੱਖ ਵਰਕਰਾਂ ਨੂੰ ਪੁਲਿਸ ਨੇ ਥਾਣਾ ਨੇਹੀਆਂ ਵਾਲਾ ਵਿਖੇ ਲਿਆਂਦਾ

ਗੋਨਿਆਣਾ, 29 ਜਨਵਰੀ (ਲਛਮਣ ਦਾਸ ਗਰਗ)- ਹਰਿਆਣਾ ਦੀ ਸੁਨਾਰੀਆਂ ਜੇਲ੍ਹ ਵਿਚੋਂ ਪੈਰੋਲ ਤੇ ਬਾਹਰ ਆਉਣ ਤੋਂ ਬਾਅਦ ਜਿਥੇ ਅੱਜ ਡੇਰਾ ਮੁਖੀ ਰਾਮ ਰਹੀਮ ਵਲੋਂ ਡੇਰਾ ਸਲਾਬਤਪੁਰਾ ਵਿਖੇ ਵੀਡੀਉ ਕਾਨਫ਼ਰੰਸ ਰਾਹੀ ਸਤਿਸੰਗ ਕੀਤੀ ਗਈ, ਉਸ ਸਮੇਂ ਦੌਰਾਨ ਹੀ ਸਿੱਖ ਜਥੇਬੰਦੀਆਂ ...

ਪੂਰੀ ਖ਼ਬਰ »

ਸੜਕ ਦੁਰਘਟਨਾ 'ਚ ਅਪੰਗ ਵਿਅਕਤੀ ਸਮੇਤ 4 ਵਿਅਕਤੀ ਗੰਭੀਰ ਜ਼ਖਮੀ

ਬਠਿੰਡਾ, 29 ਜਨਵਰੀ (ਅਵਤਾਰ ਸਿੰਘ ਕੈਂਥ)- ਸਥਾਨਕ ਭਾਈ ਘਨ੍ਹੱਈਆ ਚੌਕ ਗੋਨਿਆਣਾ ਰੋਡ, ਥਰਮਲ ਝੀਲ ਨੰਬਰ 2 ਨੇੜੇ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਟਰਾਈ ਸਾਈਕਲ ਸਵਾਰ ਇਕ ਅਪਾਹਜ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ¢ ਘਟਨਾ ਦੀ ਸੂਚਨਾ ਮਿਲਦੇ ਹੀ ਸਮਾਜ ਸੇਵੀ ਸੰਸਥਾ ...

ਪੂਰੀ ਖ਼ਬਰ »

ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਰ ਸਵਾਰ ਚਾਰ ਵਿਅਕਤੀ ਕਾਬੂ

ਬਠਿੰਡਾ, 29 ਜਨਵਰੀ (ਪੱਤਰ ਪ੍ਰੇਰਕ)-ਜ਼ਿਲ੍ਹਾ ਪੁਲਿਸ ਮੁਖੀ ਜੇ. ਇਲਨਚੇਲੀਅਨ ਦੇ ਦਿਸ਼ਾ-ਨਿਰਦੇਸ਼ ਤਹਿਤ ਬਠਿੰਡਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਜ਼ਿਲੇ੍ਹ ਦੇ ਐਂਟੀ ਨਾਰਕੋਟਿਕ ਸੈੱਲ ਵਲੋਂ ਦੋ ਕਾਰਾਂ 'ਚ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦਾ ਆਮ ਆਦਮੀ ਕਲੀਨਿਕ ਨੂੰ ਨਿੱਜੀਕਰਨ ਕਰਨ ਦੀਆਂ ਨੀਤੀਆਂ ਵੱਲ ਕਦਮ

ਬਠਿੰਡਾ, 29 ਜਨਵਰੀ (ਅਵਤਾਰ ਸਿੰਘ ਕੈਂਥ)-ਪਿੰਡਾਂ ਦੇ ਪ੍ਰਾਇਮਰੀ ਸਿਹਤ ਕੇਂਦਰਾਂ (ਪੀ.ਐੱਚ. ਸੀ.), ਰੂਰਲ ਡਿਸਪੈਂਸਰੀਆਂ ਤੇ ਸ਼ਹਿਰਾਂ ਦੀਆਂ ਬਸਤੀਆਂ ਮੁਹੱਲਿਆਂ ਦੇ ਅਰਬਨ ਹੈਲਥ ਸੈਂਟਰਾਂ ਨੂੰ ਮੁਹੱਲਾ ਕਲੀਨਿਕਾਂ ਵਿਚ ਤਬਦੀਲ ਕੀਤੇ ਜਾਣ ਅਤੇ ਲੋਕਾਂ ਦੀ ਰਾਇ 'ਤੇ ...

ਪੂਰੀ ਖ਼ਬਰ »

ਡੀਏਵੀ ਕਾਲਜ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿਚ ਮਾਰੀਆਂ ਮੱਲਾਂ

ਬਠਿੰਡਾ, 29 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡੀਏਵੀ ਕਾਲਜ ਦੇ ਮੈਡੀਕਲ ਅਤੇ ਨਾਨ ਮੈਡੀਕਲ ਸਮੈਸਟਰ ਦੂਜੇ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀਆਂ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ¢ ਪ੍ਰੀਖਿਆ ਵਿਚ ਨਾਨ-ਮੈਡੀਕਲ ਦੇ ...

ਪੂਰੀ ਖ਼ਬਰ »

ਭੀਖੀ 'ਚ ਮੋਟਰਸਾਈਕਲ ਸਵਾਰ ਔਰਤ ਦੀਆਂ ਵਾਲੀਆਂ ਝਪਟ ਕੇ ਫ਼ਰਾਰ

ਭੀਖੀ, 29 ਜਨਵਰੀ (ਗੁਰਿੰਦਰ ਸਿੰਘ ਔਲਖ)- ਕਸਬੇ 'ਚ ਚੋਰੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਬਹੁਤੇ ਲੋਕ ਤਾਂ ਛੋਟੀ ਮੋਟੀ ਚੋਰੀ ਦੀ ਥਾਣੇ ਸੂਚਨਾ ਹੀ ਨਹੀਂ ਦਿੰਦੇ ਪਰ ਜਿਨ੍ਹਾਂ ਚੋਰੀਆਂ ਦੀ ਥਾਣੇ ਰਿਪੋਰਟ ਹੋ ਜਾਂਦੀ ਹੈ, ਉਹ ਮਾਮਲੇ ਵੀ ਕਿਸੇ ਤਣ ਪੱਤਣ ਨਹੀਂ ਲਗਦੇ, ...

ਪੂਰੀ ਖ਼ਬਰ »

ਬਲਵਾਨ ਸ਼ਰਮਾ ਬਣੇ ਭਾਜਪਾ ਸਰਕਲ ਕੁੱਲਰੀਆਂ ਦੇ ਪ੍ਰਧਾਨ

ਬਰੇਟਾ, 29 ਜਨਵਰੀ (ਜੀਵਨ ਸ਼ਰਮਾ)- ਭਾਰਤੀ ਜਨਤਾ ਪਾਰਟੀ ਸਰਕਲ ਕੁੱਲਰੀਆਂ ਦੇ ਵਰਕਰਾਂ ਦੀ ਮੀਟਿੰਗ ਪਿੰਡ ਕੁੱਲਰੀਆਂ ਵਿਖੇ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਰਾਕੇਸ਼ ਜੈਨ, ਜ਼ਿਲ੍ਹਾ ਜਨਰਲ ਸਕੱਤਰ ਸੂਬੇਦਾਰ ਭੋਲਾ ਸਿੰਘ ਤੇ ਸਰਕਲ ਇੰਚਾਰਜ ਗਜਿੰਦਰ ਗੋਇਲ ਦਰਸ਼ੀ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਭੀਖੀ, 29 ਜਨਵਰੀ (ਨਿ.ਪ.ਪ.)- ਸਥਾਨਕ ਡੇਰਾ ਬਾਬਾ ਗੁੱਦੜਸ਼ਾਹ ਕਮੇਟੀ ਵਲੋਂ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ 'ਚ ਬੱਚਿਆਂ ਦਾ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆਂ ਗਿਆ | ਕੈਂਪ ਦੌਰਾਨ ਬੱਚਿਆਂ ਦੇ ਮਾਹਿਰ ਡਾ. ਰਜਨੀਸ਼ ਸਿੰਘ ਸਿੰਧੂ ਨੇ ਬੱਚਿਆਂ ਦਾ ਚੈੱਕ ਅੱਪ ਕੀਤਾ | ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ 'ਚ ਰਾਸ਼ਟਰੀ ਵੋਟਰ ਦਿਵਸ ਮਨਾਇਆ

ਬਠਿੰਡਾ, 29 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡੀ.ਏ.ਵੀ. ਕਾਲਜ ਵਲੋਂ ਸਵੀਪ ਪਹਿਲਕਦਮੀ ਤਹਿਤ ਕਾਲਜ ਵਿਚ ਸਹੁੰ ਚੁੱਕ ਸਮਾਗਮ ਕਰਕੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ¢ ਇਸ ਮੌਕੇ ਵਾਈਸ ਪਿ੍ੰਸੀਪਲ ਪ੍ਰੋ. ਪਰਵੀਨ ਕੁਮਾਰ ਗਰਗ, ਰਜਿਸਟਰਾਰ ਡਾ. ਸਤੀਸ਼ ਗਰੋਵਰ, ਸਟਾਫ਼ ...

ਪੂਰੀ ਖ਼ਬਰ »

ਭਾਈ ਆਸਾ ਸਿੰਘ ਗਰਲਜ਼ ਕਾਲਜ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ

ਗੋਨਿਆਣਾ, 29 ਜਨਵਰੀ (ਲਛਮਣ ਦਾਸ ਗਰਗ)- ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਪਿ੍ੰਸੀਪਲ ਦੀ ਅਗਵਾਈ ਹੇਠ ਭਾਈ ਆਸਾ ਸਿੰਘ ਗਰਲਜ਼ ਕਾਲਜ ਵਿਖੇ ਅੱਜ 13ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਵਲੋਂ ਵੋਟਰ ਦਿਵਸ ਤੇ ਭਾਸਣ ਦੇ ਕੇ ਵੋਟਾਂ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX