ਤਾਜਾ ਖ਼ਬਰਾਂ


ਅਨੁਰਾਗ ਠਾਕੁਰ ਨੂੰ ਮਿਲਣ ਪੁੱਜੇ ਬਜਰੰਗ ਪੂਨੀਆ ਤੇ ਰਾਕੇਸ਼ ਟਿਕੈਤ
. . .  0 minutes ago
ਨਵੀਂ ਦਿੱਲੀ, 7 ਜੂਨ- ਪਹਿਲਵਾਨ ਬਜਰੰਗ ਪੂਨੀਆ ਅਤੇ ਕਿਸਾਨ ਆਗੂ ਰਾਕੇਸ਼ ਟਿਕੈਤ ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਦੇ ਘਰ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਪਹੁੰਚੇ।
ਹਰਿਆਣਾ:ਸੂਰਜਮੁਖੀ ਦੇ ਬੀਜ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਧਰਨਾ ਜਾਰੀ
. . .  16 minutes ago
ਕੁਰੂਕਸ਼ੇਤਰ, 7 ਜੂਨ-ਕੁਰੂਕਸ਼ੇਤਰ ਦੇ ਸ਼ਾਹਾਬਾਦ ਵਿਚ ਸੂਰਜਮੁਖੀ ਦੇ ਬੀਜ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਆਪਣਾ ਧਰਨਾ ਜਾਰੀ ਰੱਖਿਆ...
ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਵਲੋਂ ਪ੍ਰਦਰਸ਼ਨਕਾਰੀ ਪਹਿਲਵਾਨਾਂ ਨੂੰ ਗੱਲਬਾਤ ਲਈ ਸੱਦਾ ਦੇਣ ਬਾਰੇ ਬੋਲੀ ਸਾਕਸ਼ੀ ਮਲਿਕ
. . .  19 minutes ago
ਨਵੀਂ ਦਿੱਲੀ, 7 ਜੂਨ-ਪਹਿਲਵਾਨ ਸਾਕਸ਼ੀ ਮਲਿਕ ਨੇ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਵਲੋਂ ਪ੍ਰਦਰਸ਼ਨਕਾਰੀ ਪਹਿਲਵਾਨਾਂ ਨੂੰ ਗੱਲਬਾਤ ਲਈ ਸੱਦਾ ਦੇਣ ਬਾਰੇ ਨਿਊਜ ਏਜੰਸੀ ਨਾਲ ਗੱਲਬਾਤ ਕਰਦਿਆ ਕਿਹਾ "ਅਸੀਂ ਆਪਣੇ ਸੀਨੀਅਰਾਂ ਅਤੇ ਸਮਰਥਕਾਂ ਨਾਲ ਸਰਕਾਰ ਦੁਆਰਾ ਦਿੱਤੇ ਪ੍ਰਸਤਾਵ...
ਮੱਧ ਪ੍ਰਦੇਸ਼:ਐਲ.ਪੀ.ਜੀ. ਲੈ ਕੇ ਜਾ ਰਹੀ ਮਾਲ ਗੱਡੀ ਦੇ ਦੋ ਡੱਬੇ ਪਟੜੀ ਤੋਂ ਉਤਰੇ
. . .  38 minutes ago
ਜਬਲਪੁਰ, 7 ਜੂਨ -ਮੱਧ ਪ੍ਰਦੇਸ਼ ਦੇ ਜਬਲਪੁਰ ਦੇ ਸ਼ਾਹਪੁਰਾ ਭਿਟੋਨੀ ਵਿਚ ਇਕ ਮਾਲ ਰੇਲਗੱਡੀ ਦੇ ਐਲ.ਪੀ.ਜੀ. ਰੇਕ ਦੇ ਦੋ ਡੱਬੇ ਪਟੜੀ ਤੋਂ ਉਤਰ...
ਮੱਧ ਪ੍ਰਦੇਸ਼:ਬੋਰਵੈੱਲ 'ਚ ਡਿੱਗੀ ਢਾਈ ਸਾਲਾ ਬੱਚੀ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ
. . .  44 minutes ago
ਭੋਪਾਲ, 7 ਜੂਨ-ਮੱਧ ਪ੍ਰਦੇਸ਼ ਦੇ ਸਿਹੋਰ ਜ਼ਿਲ੍ਹੇ ਦੇ ਪਿੰਡ ਮੁੰਗੌਲੀ 'ਚ ਖੇਤ 'ਚ ਖੇਡਦੇ ਹੋਏ ਬੋਰਵੈੱਲ 'ਚ ਡਿੱਗੀ ਢਾਈ ਸਾਲਾ ਬੱਚੀ ਨੂੰ ਬਚਾਉਣ ਲਈ ਬਚਾਅ ਕਾਰਜ ਪੂਰੇ ਜ਼ੋਰਾਂ 'ਤੇ ਚੱਲ...
ਲੋਪੋਕੇ ਪੁਲਿਸ ਵਲੋਂ 5 ਲੱਖ 95 ਹਜ਼ਾਰ ਦੀ ਡਰੱਗ ਮਨੀ ਤੇ ਹੈਰੋਇਨ ਸਮੇਤ ਤਿੰਨ ਕਾਬੂ
. . .  49 minutes ago
ਚੋਗਾਵਾਂ, 7 ਜੂਨ (ਗੁਰਵਿੰਦਰ ਸਿੰਘ ਕਲਸੀ)-ਡੀ.ਐਸ.ਪੀ. ਅਟਾਰੀ ਪ੍ਰਵੇਸ਼ ਚੋਪੜਾ ਦੀ ਅਗਵਾਈ ਹੇਠ ਥਾਣਾ ਲੋਪੋਕੇ ਦੇ ਐਸ.ਐਚ.ਓ. ਹਰਪਾਲ ਸਿੰਘ ਸੋਹੀ ਤੇ ਪੁਲਿਸ ਪਾਰਟੀਆਂ ਵਲੋਂ ਟੀਮਾਂ ਬਣਾਕੇ ਪਿੰਡਾਂ ਵਿਚ ਗਸ਼ਤ ਦੌਰਾਨ...
ਅਗਲੇ 24 ਘੰਟਿਆਂ ਦੌਰਾਨ ਗੰਭੀਰ ਚੱਕਰਵਾਤੀ ਤੂਫਾਨ-ਮੌਸਮ ਵਿਭਾਗ
. . .  55 minutes ago
ਨਵੀਂ ਦਿੱਲੀ, 7 ਜੂਨ-ਮੌਸਮ ਵਿਭਾਗ ਅਨੁਸਾਰ ਪੂਰਬੀ ਮੱਧ ਅਤੇ ਨਾਲ ਲੱਗਦੇ ਦੱਖਣ-ਪੂਰਬੀ ਅਰਬ ਸਾਗਰ ਉੱਤੇ ਗੰਭੀਰ ਚੱਕਰਵਾਤੀ ਤੂਫ਼ਾਨ ਬਿਪਰਜੋਏ ਗੋਆ ਦੇ ਪੱਛਮ-ਦੱਖਣ-ਪੱਛਮ ਵਿਚ ਲਗਭਗ 890 ਕਿਲੋਮੀਟਰ...
ਰਾਜਸਥਾਨ: ਟਰੱਕ ਅਤੇ ਕਾਰ ਦੀ ਟੱਕਰ 'ਚ 4 ਮੌਤਾਂ
. . .  about 2 hours ago
ਜੈਪੁਰ, 7 ਜੂਨ-ਰਾਜਸਥਾਨ ਦੇ ਫ਼ਤਹਿਪੁਰ ਇਲਾਕੇ 'ਚ ਸਾਲਾਸਰ-ਫਤਿਹਪੁਰ ਮਾਰਗ 'ਤੇ ਟਰੱਕ ਅਤੇ ਕਾਰ ਵਿਚਾਲੇ ਹੋਈ ਟੱਕਰ 'ਚ 4 ਲੋਕਾਂ ਦੀ ਮੌਤ ਹੋ...
ਰਾਸ਼ਟਰਪਤੀ ਦਰੋਪਦੀ ਮੁਰਮੂ ਸਰਕਾਰੀ ਦੌਰੇ ਤੇ ਸਰਬੀਆ ਲਈ ਹੋਏ ਰਵਾਨਾ
. . .  about 2 hours ago
ਪੈਰਾਮਾਰੀਬੋ, 7 ਜੂਨ-ਆਪਣੇ ਦੋ ਦੇਸ਼ਾਂ ਦੇ ਦੌਰੇ ਦੇ ਅਗਲੇ ਪੜਾਅ ਵਿਚ, ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੀ ਆਪਣੀ ਯਾਤਰਾ ਦੀ ਸਮਾਪਤੀ ਤੋਂ ਬਾਅਦ ਸਰਬੀਆ ਲਈ ਰਵਾਨਾ ਹੋ ਗਏ ਹਨ।ਉਹ ਸਰਬੀਆ ਦੇ ਰਾਸ਼ਟਰਪਤੀ...।
ਭਿਆਨਕ ਦੁਰਘਟਨਾ ਤੋਂ ਬਾਅਦ ਕੋਰੋਮੰਡਲ ਐਕਸਪ੍ਰੈਸ ਅੱਜ ਸੇਵਾਵਾਂ ਬਹਾਲ ਕਰਨ ਲਈ ਤਿਆਰ
. . .  about 2 hours ago
ਨਵੀਂ ਦਿੱਲੀ, 7 ਜੂਨ - ਭਿਆਨਕ ਰੇਲ ਹਾਦਸੇ ਤੋਂ ਬਾਅਦ ਕੋਰੋਮੰਡਲ ਐਕਸਪ੍ਰੈਸ ਅੱਜ ਆਪਣੀਆਂ ਸੇਵਾਵਾਂ ਦੁਬਾਰਾ ਸ਼ੁਰੂ ਕਰਨ ਜਾ ਰਹੀ ਹੈ। ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ ਆਦਿਤਿਆ ਕੁਮਾਰ ਚੌਧਰੀ...
ਮੱਧ ਪ੍ਰਦੇਸ਼: ਬੋਰਵੈਲ ਚ ਡਿਗੀ ਢਾਈ ਸਾਲ ਦੀ ਬੱਚੀ
. . .  about 3 hours ago
ਭੋਪਾਲ, 7 ਜੂਨ-ਮੱਧ ਪ੍ਰਦੇਸ਼ ਦੇ ਸੀਹੋਰ ਜ਼ਿਲ੍ਹੇ ਦੇ ਮੁੰਗਵਾਲੀ ਪਿੰਡ ਵਿਚ ਖੇਡਦੇ ਸਮੇਂ ਢਾਈ ਸਾਲ ਦੀ ਬੱਚੀ ਬੋਰਵੈਲ ਵਿਚ ਡਿਗ ਪਈ। ਬੱਚੀ ਨੂੰ ਬੋਰਵੈਲ ਚੋਂ ਕੱਢਣ ਦੀਆਂ ਕੋਸ਼ਿਸ਼ਾਂ ਜਾਰੀ...
ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਅੱਜ ਤੋਂ
. . .  about 3 hours ago
ਲੰਡਨ, 7 ਜੂਨ-ਭਾਰਤ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਅੱਜ ਲੰਡਨ ਦੇ ਓਵਲ ਸਟੇਡੀਅਮ 'ਚ ਹੋਵੇਗਾ। ਭਾਰਤੀ ਸਮੇਂ ਅਨੁਸਾਰ ਇਹ ਫਾਈਨਲ...
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਕਰਨਾਟਕ ਵਿਧਾਨ ਪ੍ਰੀਸ਼ਦ ਉਪ ਚੋਣ 30 ਜੂਨ ਨੂੰ ਹੋਵੇਗੀ, ਉਸੇ ਦਿਨ ਹੋਵੇਗੀ ਵੋਟਾਂ ਦੀ ਗਿਣਤੀ
. . .  1 day ago
ਦਿੱਲੀ ਦੇ ਜਾਮੀਆ ਨਗਰ 'ਚ ਲੱਕੜ ਦੇ ਬਕਸੇ 'ਚੋਂ 2 ਬੱਚਿਆਂ ਦੀਆਂ ਮਿਲੀਆਂ ਲਾਸ਼ਾਂ
. . .  1 day ago
ਨਵੀਂ ਦਿੱਲੀ, 6 ਜੂਨ - ਦਿੱਲੀ ਪੁਲਿਸ ਮੁਤਾਬਕ ਦਿੱਲੀ ਦੇ ਜਾਮੀਆ ਨਗਰ ਸਥਿਤ ਇਕ ਫੈਕਟਰੀ 'ਚ ਲੱਕੜ ਦੇ ਬਕਸੇ 'ਚੋਂ 7 ਅਤੇ 8 ਸਾਲ ਦੇ ਦੋ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ ਹਨ, ਜੋ ਕੱਲ੍ਹ ਤੋਂ ਲਾਪਤਾ ...
ਅਰਬ ਸਾਗਰ 'ਤੇ ਦਬਾਅ ਅਗਲੇ 12 ਘੰਟਿਆਂ ਦੌਰਾਨ ਤੇਜ਼ ਹੋ ਸਕਦਾ ਹੈ ਚੱਕਰਵਾਤੀ ਤੂਫਾਨ: ਮੌਸਮ ਵਿਭਾਗ
. . .  1 day ago
ਮਹਾਰਾਸ਼ਟਰ: ਪਾਲਘਰ 'ਚ ਇਮਾਰਤ ਦਾ ਮਲਬਾ ਡਿੱਗਣ ਨਾਲ 3 ਮਜ਼ਦੂਰਾਂ ਦੀ ਮੌਤ
. . .  1 day ago
ਮਹਾਰਾਸ਼ਟਰ : ਠਾਣੇ ਕ੍ਰਾਈਮ ਬ੍ਰਾਂਚ ਸੈੱਲ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 17 ਦੇਸੀ ਪਿਸਤੌਲ, 31 ਮੈਗਜ਼ੀਨ ਅਤੇ 12 ਜ਼ਿੰਦਾ ਕਾਰਤੂਸ ਕੀਤੇ ਬਰਾਮਦ
. . .  1 day ago
WTC-2023 ਦਾ ਫਾਈਨਲ ਭਾਰਤ ਤੇ ਆਸਟ੍ਰੇਲੀਆ ਦਰਮਿਆਨ ਭਲਕੇ, ਦਰਸ਼ਕ ਉਡੀਕ 'ਚ
. . .  1 day ago
ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਮਿਲੇ ਨਵੇਂ ਵੀ.ਸੀ. ਡਾ.ਰਾਜੀਵ ਸੂਦ
. . .  1 day ago
ਚੰਡੀਗੜ੍ਹ, 6 ਜੂਨ (ਹਰਕਵਲਜੀਤ) -ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਨਵੇਂ ਵਾਇਸ ਚਾਂਸਲਰ ਮਿਲੇ ਹਨ। ਜਾਣਕਾਰੀ ਮੁਤਾਬਿਕ, ਡਾ.ਰਾਜੀਵ ਸੂਦ ਯੂਨੀਵਰਸਿਟੀ ਦੇ ਨਵੇਂ ਵੀ.ਸੀ. ਹੋਣਗੇ ...
ਤਕਨੀਕੀ ਖ਼ਰਾਬੀ ਕਾਰਨ ਰੂਸ ’ਚ ਉਤਾਰਨਾ ਪਿਆ ਏਅਰ ਇੰਡੀਆ ਦਾ ਜਹਾਜ਼
. . .  1 day ago
ਨਵੀਂ ਦਿੱਲੀ, 6 ਜੂਨ- ਦਿੱਲੀ-ਸਾਨ ਫ਼ਰਾਂਸਿਸਕੋ ਫ਼ਲਾਈਟ ਦੇ ਇੰਜਣ ’ਚ ਤਕਨੀਕੀ ਖ਼ਰਾਬੀ ਕਾਰਨ ਰੂਸ ਦੇ ਮੈਗਾਡਨ ਸ਼ਹਿਰ ਵੱਲ ਮੋੜ ਦਿੱਤਾ ਗਿਆ। ਏਅਰ ਇੰਡੀਆ ਦੇ ਅਧਿਕਾਰੀ ਨੇ ਦੱਸਿਆ ਕਿ ਜਹਾਜ਼....
ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ ਸਮੇਤ 3 ਨੂੰ ਕੀਤਾ ਕਾਬੂ
. . .  1 day ago
ਅਟਾਰੀ, 6 ਜੂਨ (ਗੁਰਦੀਪ ਸਿੰਘ ਅਟਾਰੀ)- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਥਾਣਾ ਘਰਿੰਡਾ ਦੀ ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ, ਚਾਰ ਲੱਖ ਡਰੱਗ ਮਨੀ, ਇਕ ਪਿਸਟਲ....
ਕੁਰੂਕਸ਼ੇਤਰ: ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਸੜਕਾਂ ਖ਼ਾਲੀ ਕਰਨ ਦੀ ਚਿਤਾਵਨੀ
. . .  1 day ago
ਕੁਰੂਕਸ਼ੇਤਰ, 6 ਜੂਨ- ਇੱਥੋਂ ਦੇ ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ ਅਜੇ ਵੀ ਚਾਲੂ ਹੈ। ਉਨ੍ਹਾਂ ਵਲੋਂ ਸ਼ਾਹਬਾਦ ਥਾਣੇ ਦੇ ਨੇੜੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ....
ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਵਲੋਂ ਅਸਤੀਫ਼ੇ ਦਾ ਐਲਾਨ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਜੂਨ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ੇ ਦਾ ਐਲਾਨ ਕੀਤਾ ਹੈ। ਕੌਂਸਲਰਾਂ ਨੇ ਮੌਜੂਦਾ ਨਗਰ....
ਕੇਰਲ: ਰਾਜ ਸਰਕਾਰ ਨੇ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਦੋ ਨਿੱਜੀ ਸਟਾਫ਼ ਮੈਂਬਰ ਲਏ ਵਾਪਸ
. . .  1 day ago
ਤਿਰੂਵੰਨਤਪੁਰਮ, 6 ਜੂਨ- ਕੇਰਲ ਸਰਕਾਰ ਨੇ ਵਾਇਨਾਡ ਦੇ ਸਾਬਕਾ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਗਏ ਦੋ ਨਿੱਜੀ ਸਟਾਫ਼ ਮੈਂਬਰਾਂ ਨੂੰ ਵਾਪਸ ਲੈ ਲਿਆ ਹੈ। ਜਨਰਲ ਪ੍ਰਸ਼ਾਸਨ ਦੇ ਸੰਯੁਕਤ ਸਕੱਤਰ.....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 19 ਮਾਘ ਸੰਮਤ 554

ਪਹਿਲਾ ਸਫ਼ਾ

ਡਾ. ਮਨਮੋਹਨ ਸਿੰਘ ਦਾ ਯੂ.ਕੇ. 'ਚ 'ਲਾਈਫ਼ਟਾਈਮ ਅਚੀਵਮੈਂਟ' ਪੁਰਸਕਾਰ ਨਾਲ ਸਨਮਾਨ

ਲੰਡਨ, 31 ਜਨਵਰੀ (ਏਜੰਸੀ)-ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੂੰ ਹਾਲ ਹੀ 'ਚ ਲੰਡਨ 'ਚ ਭਾਰਤ-ਯੂ.ਕੇ. ਅਚੀਵਰਜ਼ ਆਨਰਜ਼ ਦੁਆਰਾ ਆਰਥਿਕ ਤੇ ਰਾਜਨੀਤਿਕ ਜੀਵਨ 'ਚ ਯੋਗਦਾਨ ਲਈ ਲਾਈਫਟਾਈਮ ਅਚੀਵਮੈਂਟ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਪੁਰਸਕਾਰ, ਜਿਸ ਦਾ ਪਿਛਲੇ ਹਫ਼ਤੇ ਇਕ ਪੁਰਸਕਾਰ ਸਮਾਰੋਹ 'ਚ ਐਲਾਨ ਕੀਤਾ ਗਿਆ ਸੀ, ਨੈਸ਼ਨਲ ਇੰਡੀਅਨ ਸਟੂਡੈਂਟਸ ਐਂਡ ਅਲੂਮਨੀ ਯੂਨੀਅਨ (ਐਨ. ਆਈ. ਐਸ. ਏ. ਯੂ.) ਯੂ.ਕੇ. ਵਲੋਂ ਨਵੀਂ ਦਿੱਲੀ 'ਚ ਡਾ. ਮਨਮੋਹਨ ਸਿੰਘ ਨੂੰ ਸੌਂਪਿਆ ਜਾਵੇਗਾ। (ਐਨ. ਆਈ. ਐਸ. ਏ. ਯੂ.) ਯੂ.ਕੇ. ਵਲੋਂ ਭਾਰਤ-ਯ.ੂਕੇ. ਅਚੀਵਰਜ਼ ਆਨਰਜ਼, ਭਾਰਤ 'ਚ ਬ੍ਰਿਟਿਸ਼ ਕੌਂਸਲ ਤੇ ਯੂ.ਕੇ. ਦੇ ਅੰਤਰਰਾਸ਼ਟਰੀ ਵਪਾਰ ਵਿਭਾਗ (ਡੀ. ਆਈ. ਟੀ.) ਨਾਲ ਭਾਈਵਾਲੀ ਨਾਲ ਬ੍ਰਿਟਿਸ਼ ਯੂਨੀਵਰਸਿਟੀਆਂ 'ਚ ਪੜ੍ਹਨ ਵਾਲੇ ਭਾਰਤੀ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਂਦੇ ਹਨ ਤੇ ਲਾਈਫਟਾਈਮ ਅਚੀਵਮੈਂਟ ਪੁਰਸਕਾਰ ਡਾ. ਮਨਮੋਹਨ ਸਿੰਘ ਦੀਆਂ ਆਕਸਫੋਰਡ ਤੇ ਕੈਂਬਰਿਜ ਯੂਨੀਵਰਸਿਟੀਆਂ 'ਚ ਅਕਾਦਮਿਕ ਪ੍ਰਾਪਤੀਆਂ ਲਈ ਦਿੱਤਾ ਜਾ ਰਿਹਾ ਹੈ। ਪੁਰਸਕਾਰ ਮਿਲਣ 'ਤੇ ਡਾ. ਮਨਮੋਹਨ ਸਿੰਘ ਨੇ ਖੁਸ਼ੀ ਪ੍ਰਗਟ ਕਰਦਿਆਂ ਇਕ ਲਿਖਤੀ ਸੰਦੇਸ਼ 'ਚ ਕਿਹਾ ਕਿ ਮੈਂ ਨੌਜਵਾਨਾਂ ਦੇ ਇਸ ਸਾਰਥਕ ਕਦਮ ਤੋਂ ਬਹੁਤ ਪ੍ਰਭਾਵਿਤ ਹੋਇਆ ਹਾਂ।

ਪੰਜਾਬ ਰੈਜ਼ੀਮੈਂਟ ਨੂੰ ਸਰਬੋਤਮ ਮਾਰਚ ਦਸਤੇ ਦਾ ਪੁਰਸਕਾਰ

ਨਵੀਂ ਦਿੱਲੀ, 31 ਜਨਵਰੀ (ਉਪਮਾ ਡਾਗਾ ਪਾਰਥ)-ਗਣਤੰਤਰ ਦਿਵਸ 'ਚ ਪ੍ਰਦਰਸ਼ਿਤ ਹੋਈਆਂ ਸਾਰੀਆਂ ਝਾਕੀਆਂ 'ਚੋਂ ਉਤਰਾਖੰਡ ਦੀ ਝਾਕੀ ਨੂੰ ਪਹਿਲਾ ਪੁਰਸਕਾਰ ਹਾਸਿਲ ਹੋਇਆ ਹੈ। ਇਸ ਤੋਂ ਇਲਾਵਾ ਗੁਜਰਾਤ ਦੀ ਝਾਕੀ ਨੂੰ ਲੋਕਪ੍ਰਿਯ ਪਸੰਦ (ਪਾਪੂਲਰ ਚੁਆਇਸ) ਪੁਰਸਕਾਰ ਮਿਲਿਆ ਹੈ ਜਦਕਿ ਤਿੰਨੋ ਫ਼ੌਜਾਂ 'ਚੋਂ ਭਾਰਤੀ ਫ਼ੌਜ ਦੀ ਪੰਜਾਬ ਰੈਜ਼ੀਮੈਂਟ ਨੂੰ ਸਰਬੋਤਮ ਮਾਰਚਿੰਗ ਦਸਤੇ ਦਾ ਪੁਰਸਕਾਰ ਹਾਸਿਲ ਹੋਇਆ ਹੈ। ਗਣਤੰਤਰ ਦਿਵਸ ਦੀ ਪਰੇਡ 'ਚ 23 ਝਾਕੀਆਂ ਪ੍ਰਦਰਸ਼ਿਤ ਕੀਤੀਆਂ ਗਈਆਂ ਸਨ ਬਿਹਤਰੀਨ ਝਾਕੀ ਦਾ ਪੁਰਸਕਾਰ ਜਿੱਤਣ ਵਾਲੀ ਝਾਕੀ ਰਾਜ ਦੇ ਧਾਰਮਿਕ ਸਥਲਾਂ ਅਤੇ ਜੰਗਲੀ ਜਾਨਵਰਾਂ 'ਤੇ ਅਧਾਰਿਤ ਸਨ। ਝਾਕੀ 'ਚ ਅਲਮੇੜਾ ਜ਼ਿਲ੍ਹੇ ਦੇ ਮਾਨਸਖੰਡ 'ਚ ਜਾਗੇਸ਼ਵਰ ਧਾਮ ਅਤੇ ਰਾਸ਼ਟਰੀ ਪੰਛੀ ਮੋਰ ਅਤੇ ਕਸਤੂਰੀ ਹਿਰਨ ਸਮੇਤ ਕਈ ਤਰ੍ਹਾਂ ਦੇ ਪਸ਼ੂ ਪੰਛੀ ਵਿਖਾਏ ਗਏ ਸਨ। ਫ਼ੌਜ ਦੀਆਂ 6 ਟੁਕੜੀਆਂ ਨੇ ਪਰੇਡ 'ਚ ਹਿੱਸਾ ਲਿਆ ਸੀ ਜਿਸ 'ਚ ਪੰਜਾਬ ਰੈਜ਼ੀਮੈਂਟ ਤੋਂ ਇਲਾਵਾ ਮਰਾਠਾ ਲਾਈਟ ਇੰਫੈਂਟਰੀ ਰੈਜ਼ੀਮੈਂਟ, ਬਿਹਾਰ ਰੈਜ਼ੀਮੈਂਟ, ਗੋਰਖਾ ਬ੍ਰਿਗੇਡ ਅਤੇ ਮੈਕੇਨਾਈਜ਼ਡ ਇੰਫੈਂਟਰੀ ਰੈਜ਼ੀਮੈਂਟ ਸ਼ਾਮਿਲ ਸਨ। ਸੀ. ਆਰ. ਪੀ. ਐਫ. ਦੇ ਬੈਂਡ ਨੂੰ ਸਰਬੋਤਮ ਬੈਂਡ ਮਾਰਚ ਪਾਸਟ ਦਾ ਅਤੇ ਮੰਤਰਾਲਿਆਂ ਅਤੇ ਵਿਭਾਗਾਂ ਦੀਆਂ ਝਾਕੀਆਂ 'ਚ ਕਬਾਇਲੀ ਮਾਮਲਿਆਂ ਬਾਰੇ ਮੰਤਰਾਲੇ ਨੂੰ ਸਰਬੋਤਮ ਝਾਕੀ ਦਾ ਪੁਰਸਕਾਰ ਮਿਲਿਆ।

ਧਨਬਾਦ 'ਚ ਇਮਾਰਤ 'ਚ ਅੱਗ ਲੱਗਣ ਨਾਲ 14 ਮੌਤਾਂ

ਧਨਬਾਦ (ਝਾਰਖੰਡ), 31 ਜਨਵਰੀ (ਏਜੰਸੀ)-ਝਾਰਖੰਡ ਦੇ ਧਨਬਾਦ 'ਚ ਇਕ ਇਮਾਰਤ ਵਿਚ ਅੱਗ ਲੱਗਣ ਕਾਰਨ ਔਰਤਾਂ ਅਤੇ ਬੱਚਿਆਂ ਸਮੇਤ ਘੱਟੋ-ਘੱਟ 14 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਧਨਬਾਦ ਦੇ ਜੋਰਾਫਾਟਕ ਖੇਤਰ ਵਿਚ ਆਸ਼ੀਰਵਾਦ ਟਾਵਰ ਦੀ ਦੂਜੀ ਮੰਜ਼ਿਲ 'ਤੇ ਅੱਗ ਲੱਗਣ ਦੀ ਘਟਨਾ ਸ਼ਾਮ ਕਰੀਬ 6 ਵਜੇ ਵਾਪਰੀ। ਉਨ੍ਹਾਂ ਦੱਸਿਆ ਕਿ ਅੱਗ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 40 ਗੱਡੀਆਂ ਨੂੰ ਲਗਾਇਆ ਗਿਆ ਹੈ। ਮੁੱਖ ਸਕੱਤਰ ਸੁਖਦੇਵ ਸਿੰਘ ਨੇ ਦੱਸਿਆ ਕਿ ਅੱਗ ਲੱਗਣ ਦੇ ਸਹੀ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਰਨ ਵਾਲਿਆਂ ਵਿਚ 10 ਔਰਤਾਂ ਅਤੇ ਤਿੰਨ ਬੱਚੇ ਸ਼ਾਮਿਲ ਹਨ।

ਸੀ.ਬੀ.ਆਈ. ਵਲੋਂ ਪੰਜਾਬ ਸਮੇਤ 7 ਰਾਜਾਂ 'ਚ ਛਾਪੇ

ਚੰਡੀਗੜ੍ਹ, 31 ਜਨਵਰੀ (ਨਵਿੰਦਰ ਸਿੰਘ ਬੜਿੰਗ)-ਕੇਂਦਰੀ ਜਾਂਚ ਬਿਊਰੋ ਨੇ ਪ੍ਰਸ਼ਨ ਪੱਤਰ ਲੀਕ ਹੋਣ ਦੇ 2 ਮਾਮਲਿਆਂ ਦੀ ਚੱਲ ਰਹੀ ਜਾਂਚ ਦੌਰਾਨ 7 ਰਾਜਾਂ, ਜਿਨ੍ਹਾਂ 'ਚ ਪੰਜਾਬ, ਹਿਮਾਚਲ ਪ੍ਰਦੇਸ਼, ਬਿਹਾਰ, ਉੱਤਰਾਖੰਡ, ਦਿੱਲੀ, ਉੱਤਰ ਪ੍ਰਦੇਸ਼, ਹਰਿਆਣਾ ਆਦਿ ਸ਼ਾਮਿਲ ਹਨ, ਵਿਚ ਲਗਭਗ 50 ਸਥਾਨਾਂ 'ਤੇ ਛਾਪੇਮਾਰੀ ਕੀਤੀ। ਸੀ.ਬੀ.ਆਈ. ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹਿਮਾਚਲ ਪ੍ਰਦੇਸ਼ ਪੁਲਿਸ ਵਿਚ ਸਾਲ 2022 ਵਿਚ ਸਿਪਾਹੀਆਂ ਦੇ ਅਹੁਦਿਆਂ ਲਈ ਲਿਖਤੀ ਪ੍ਰੀਖਿਆਵਾਂ ਦੇ ਪ੍ਰਸ਼ਨ ਪੱਤਰ ਲੀਕ ਹੋਣ ਦੇ ਦੋਸ਼ਾਂ ਤਹਿਤ ਸੀ.ਬੀ.ਆਈ. ਨੇ ਇਹ ਮਾਮਲਾ ਦਰਜ ਕੀਤਾ ਸੀ, ਜਿਸ ਦੇ ਚਲਦਿਆਂ ਸੀ. ਬੀ. ਆਈ. ਨੇ ਪੰਜਾਬ ਦੇ ਪਠਾਨਕੋਟ ਜ਼ਿਲ੍ਹੇ 'ਚ ਵੀ ਛਾਪੇਮਾਰੀ ਕਰਦਿਆਂ ਕੁਝ ਦਸਤਾਵੇਜ਼ ਵੀ ਆਪਣੇ ਕਬਜ਼ੇ ਵਿਚ ਲਏ ਹਨ। ਸੀ.ਬੀ.ਆਈ ਨੇ ਕੀਤੀ ਪੜਤਾਲ ਦੌਰਾਨ ਬਿਹਾਰ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਦਿੱਲੀ, ਹਰਿਆਣਾ ਆਦਿ ਰਾਜਾਂ ਦੇ ਵੱਖ-ਵੱਖ ਵਿਚੋਲਿਆਂ ਦੀ ਕਥਿਤ ਭੂਮਿਕਾ ਦਾ ਖ਼ੁਲਾਸਾ ਹੋਇਆ ਸੀ।

ਪਿਸ਼ਾਵਰ ਹਮਲੇ 'ਚ ਮੌਤਾਂ ਦੀ ਗਿਣਤੀ 100 ਹੋਈ

ਅੰਮ੍ਰਿਤਸਰ, 31 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਪਿਸ਼ਾਵਰ ਸ਼ਹਿਰ ਦੀ ਪੁਲਿਸ ਲਾਈਨ ਆਬਾਦੀ 'ਚ ਸਥਿਤ ਮਸਜਿਦ 'ਚ ਸੋਮਵਾਰ ਨੂੰ ਹੋਏ ਆਤਮਘਾਤੀ ਧਮਾਕੇ ਤੋਂ ਬਾਅਦ ਬਚਾਅ ਕਾਰਜਾਂ 'ਚ ਲੱਗੇ ਅਧਿਕਾਰੀਆਂ ਨੇ ਇਸ ਹਮਲੇ ਨੂੰ ਅੰਜਾਮ ਦੇਣ ਵਾਲੇ ਸ਼ੱਕੀ ਵਿਅਕਤੀ ਦਾ ਕੱਟਿਆ ਹੋਇਆ ਸਿਰ ਬਰਾਮਦ ਕਰਨ ਦਾ ਦਾਅਵਾ ਕੀਤਾ ਹੈੈ। ਅਧਿਕਾਰੀਆਂ ਦਾ ਮੰਨਣਾ ਹੈ ਕਿ ਉਕਤ ਹਮਲਾਵਰ ਨੇ ਮਸਜਿਦ 'ਚ ਜ਼ੁਹਰ ਦੀ ਨਮਾਜ਼ ਦੌਰਾਨ ਆਪਣੇ ਆਪ ਨੂੰ ਉਡਾ ਲਿਆ ਸੀ। ਇਸ ਦੌਰਾਨ ਬੰਬ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ 100 ਤੱਕ ਪੁੱਜ ਗਈ ਹੈ, ਜਦਕਿ ਗੰਭੀਰ ਰੂਪ 'ਚ ਜ਼ਖ਼ਮੀ ਹੋਏ ਲੋਕਾਂ ਦੀ ਗਿਣਤੀ 225 ਦੱਸੀ ਜਾ ਰਹੀ ਹੈ। ਮਲਬੇ 'ਚੋਂ ਲਾਸ਼ਾਂ ਕੱਢਣ ਤੇ ਬਚਾਅ ਦੇ ਕਾਰਜ ਅਜੇ ਵੀ ਜਾਰੀ ਹਨ। ਪੁਲਿਸ ਅਧਿਕਾਰੀ ਮੁਹੰਮਦ ਇਜਾਜ਼ ਖ਼ਾਨ ਨੇ ਕਿਹਾ ਕਿ ਹਮਲਾਵਰ ਧਮਾਕੇ ਤੋਂ ਪਹਿਲਾਂ ਹੀ ਪੁਲਿਸ ਲਾਈਨ 'ਚ ਮੌਜੂਦ ਸੀ ਅਤੇ ਹੋ ਸਕਦਾ ਹੈ ਕਿ ਉਸ ਨੇ ਇਲਾਕੇ 'ਚ ਜਾਣ ਲਈ ਕਿਸੇ ਸਰਕਾਰੀ ਵਾਹਨ ਦੀ ਵਰਤੋਂ ਕੀਤੀ ਹੋਵੇ। ਇਸ ਦੌਰਾਨ ਧਮਾਕੇ ਦੇ ਤੁਰੰਤ ਬਾਅਦ ਇਸ ਹਮਲੇ ਦੀ ਜ਼ਿੰਮੇਵਾਰੀ ਲੈਣ ਵਾਲੇ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ. ਟੀ. ਪੀ.) ਨੇ ਮੰਗਲਵਾਰ ਨੂੰ ਇਕ ਬਿਆਨ ਜਾਰੀ ਕਰਕੇ ਮਸਜਿਦ 'ਚ ਹੋਏ ਆਤਮਘਾਤੀ ਬੰਬ ਧਮਾਕੇ 'ਚ ਆਪਣੀ ਸ਼ਮੂਲੀਅਤ ਤੋਂ ਇਨਕਾਰ ਕਰਦਿਆਂ ਕਿਹਾ ਹੈ ਕਿ ਉਹ ਅਜਿਹੀ ਕਾਰਵਾਈ ਨੂੰ ਅਪਰਾਧ ਮੰਨਦੇ ਹਨ।

8 ਏ.ਡੀ.ਜੀ.ਪੀ., 2 ਆਈ.ਜੀ. ਤੇ 2 ਨੂੰ ਡੀ.ਆਈ.ਜੀ. ਵਜੋਂ ਤਰੱਕੀ

ਚੰਡੀਗੜ੍ਹ, 31 ਜਨਵਰੀ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਵਲੋਂ 1997 ਬੈਚ ਦੇ 8 ਆਈ.ਪੀ.ਐਸ. ਅਧਿਕਾਰੀਆਂ ਨੂੰ ਏ.ਡੀ.ਜੀ.ਪੀ. ਵਜੋਂ, 2004 ਬੈਚ ਦੇ 2 ਅਧਿਕਾਰੀਆਂ ਨੂੰ ਆਈ.ਜੀ. ਵਜੋਂ ਤੇ 2009 ਬੈਚ ਦੇ 2 ਅਧਿਕਾਰੀਆਂ ਨੂੰ ਡੀ.ਆਈ.ਜੀ. ਵਜੋਂ ਤਰੱਕੀ ਦਿੱਤੀ ਗਈ ਹੈ। ਪੰਜਾਬ ਸਰਕਾਰ ਦੇ ਗ੍ਰਹਿ ਤੇ ਨਿਆਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਅਗਰਵਾਲ ਵਲੋਂ ਜਾਰੀ ਵੱਖ-ਵੱਖ ਹੁਕਮਾਂ ਅਨੁਸਾਰ 1997 ਬੈਚ ਦੇ ਆਈ.ਪੀ.ਐਸ. ਅਧਿਕਾਰੀ ਪਵਨ ਕੁਮਾਰ ਰਾਏ, ਨੌਨਿਹਾਲ ਸਿੰਘ, ਅਰੁਣ ਪਾਲ ਸਿੰਘ, ਰਾਜੇਸ਼ ਕੁਮਾਰ ਜੈਸਵਾਲ, ਗੁਰਿੰਦਰ ਸਿੰਘ ਢਿੱਲੋਂ, ਮੋਹਨੀਸ਼ ਚਾਵਲਾ, ਸੁਰਿੰਦਰਪਾਲ ਸਿੰਘ ਪਰਮਾਰ ਤੇ ਜਤਿੰਦਰ ਸਿੰਘ ਔਲਖ ਨੂੰ ਏ.ਡੀ.ਜੀ.ਪੀ. ਵਜੋਂ ਤਰੱਕੀ ਦਿੱਤੀ ਗਈ ਹੈ। ਇਸੇ ਤਰ੍ਹਾਂ 2004 ਬੈਚ ਦੇ ਆਈ.ਪੀ.ਐਸ. ਅਧਿਕਾਰੀ ਬਲਜੋਤ ਸਿੰਘ ਰਠੋੜ ਤੇ ਗੁਰਪ੍ਰੀਤ ਸਿੰਘ ਭੁੱਲਰ ਨੂੰ ਆਈ.ਜੀ. ਵਜੋਂ ਤੇ 2009 ਬੈਚ ਦੇ ਆਈ.ਪੀ.ਐਸ. ਅਧਿਕਾਰੀ ਹਰਚਰਨ ਸਿੰਘ ਭੁੱਲਰ ਤੇ ਉਪਿੰਦਰਜੀਤ ਸਿੰਘ ਘੁੰਮਣ ਨੂੰ ਡੀ.ਆਈ.ਜੀ. ਵਜੋਂ ਤਰੱਕੀ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਜਤਿੰਦਰ ਸਿੰਘ ਔਲਖ ਜਿਨ੍ਹਾਂ ਨੂੰ ਏ.ਡੀ.ਜੀ.ਪੀ. ਵਜੋਂ ਤਰੱਕੀ ਦਿੱਤੀ ਗਈ ਹੈ ਅਤੇ ਉਹ ਇਸ ਸਮੇਂ ਮੁਖੀ ਖੁਫ਼ੀਆ ਵਿਭਾਗ ਹਨ ਅਤੇ ਉਪਿੰਦਰਜੀਤ ਸਿੰਘ ਘੁੰਮਣ ਜਿਨ੍ਹਾਂ ਨੂੰ ਡੀ.ਆਈ.ਜੀ. ਵਜੋਂ ਤਰੱਕੀ ਦਿੱਤੀ ਗਈ ਹੈ ਅਤੇ ਇਸ ਸਮੇਂ ਸ੍ਰੀ ਮੁਕਤਸਰ ਸਾਹਿਬ ਵਿਖੇ ਐਸ.ਐਸ.ਪੀ. ਹਨ। ਦੋਵੇਂ ਅਧਿਕਾਰੀ ਅੱਜ ਸੇਵਾ ਮੁਕਤ ਵੀ ਹੋ ਗਏ।

ਰਾਜਪਾਲ ਦਾ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਅੱਜ ਤੋਂ ਆਪਣੀ ਹੀ ਬੁਲਾਈ ਮੀਟਿੰਗ ਤੋਂ ਪਿੱਛੇ ਹਟੇ ਮੁੱਖ ਮੰਤਰੀ

ਚੰਡੀਗੜ੍ਹ, 31 ਜਨਵਰੀ (ਹਰਕਵਲਜੀਤ ਸਿੰਘ)-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਜਿਨ੍ਹਾਂ ਵਲੋਂ ਮਗਰਲੇ ਕਰੀਬ 10 ਦਿਨਾਂ ਤੋਂ 5 ਸਰਹੱਦੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਤੇ ਤਰਨਤਾਰਨ ਦੇ ਸਰਪੰਚਾਂ ਤੇ ਅਧਿਕਾਰੀਆਂ ਨੂੰ ਮਿਲਣ ਲਈ 1 ਤੇ 2 ਫਰਵਰੀ ਦੇ ਦੌਰੇ ਦਾ ਪ੍ਰੋਗਰਾਮ ਰੱਖਿਆ ਹੋਇਆ ਹੈ ਅਤੇ ਦੌਰੇ ਲਈ ਉਨ੍ਹਾਂ ਸਰਕਾਰ ਤੋਂ ਹੈਲੀਕਾਪਟਰ ਵੀ ਲਿਆ ਹੋਇਆ ਹੈ। ਲੇਕਿਨ ਰਾਜਪਾਲ ਦੇ ਪ੍ਰੋਗਰਾਮ ਸੰਬੰਧੀ ਪੂਰੀ ਜਾਣਕਾਰੀ ਹੋਣ ਦੇ ਬਾਵਜੂਦ ਮੁੱਖ ਮੰਤਰੀ ਵਲੋਂ ਸੂਬੇ ਦੇ ਡਿਪਟੀ ਕਮਿਸ਼ਨਰਾਂ ਤੇ ਜ਼ਿਲ੍ਹਾ ਪੁਲਿਸ ਮੁਖੀਆਂ ਦੀ ਮੀਟਿੰਗ ਚੰਡੀਗੜ੍ਹ ਰੱਖਣ ਸੰਬੰਧੀ 28 ਜਨਵਰੀ ਨੂੰ ਹੁਕਮ ਜਾਰੀ ਕੀਤਾ ਗਿਆ ਸੀ, ਨੂੰ ਅੱਜ ਰੱਦ ਦਿੱਤਾ ਗਿਆ। ਨਿਰਧਾਰਿਤ ਪ੍ਰੋਟੋਕਾਲ ਅਨੁਸਾਰ ਜਦੋਂ ਰਾਜਪਾਲ ਤੇ ਮੁੱਖ ਮੰਤਰੀ ਦੇ ਪ੍ਰੋਗਰਾਮ ਇਕੋ ਸਮੇਂ ਹੋਣ ਤਾਂ ਅਧਿਕਾਰੀਆਂ ਲਈ ਰਾਜਪਾਲ ਦੀ ਮੀਟਿੰਗ 'ਚ ਹਾਜ਼ਰੀ ਜ਼ਰੂਰੀ ਹੁੰਦੀ ਹੈ, ਜੋ ਕਿ ਵਿਧਾਨਿਕ ਤੌਰ 'ਤੇ ਸੂਬੇ ਦੇ ਮੁਖੀ ਹੁੰਦੇ ਹਨ। ਜਦੋਂ ਮੁੱਖ ਮੰਤਰੀ ਨੂੰ ਇਸ ਸੰਬੰਧੀ ਦੱਸਿਆ ਗਿਆ ਕਿ ਰਾਜਪਾਲ ਦੇ ਦੌਰੇ ਕਾਰਨ ਉਕਤ ਜ਼ਿਲ੍ਹਿਆਂ ਦੇ ਅਧਿਕਾਰੀ ਚੰਡੀਗੜ੍ਹ ਮੀਟਿੰਗ ਲਈ ਨਹੀਂ ਆ ਸਕਣਗੇ ਅਤੇ ਉਨ੍ਹਾਂ ਨੂੰ ਆਪਣੇ ਜੂਨੀਅਰ ਅਧਿਕਾਰੀ ਹੀ ਚੰਡੀਗੜ੍ਹ ਭੇਜਣੇ ਪੈਣਗੇ ਕਿਉਂਕਿ ਰਾਜ ਭਵਨ ਵਲੋਂ ਜ਼ਿਲ੍ਹਾ ਅਧਿਕਾਰੀਆਂ ਨੂੰ ਰਾਜਪਾਲ ਦੀ ਉਨ੍ਹਾਂ ਦੇ ਜ਼ਿਲ੍ਹਿਆਂ 'ਚ ਆਮਦ ਸੰਬੰਧੀ ਅਗਾਉਂ ਸੂਚਿਤ ਕੀਤਾ ਹੋਇਆ। ਆਈ.ਏ.ਐਸ ਤੇ ਆਈ.ਪੀ.ਐਸ ਅਧਿਕਾਰੀਆਂ ਵਲੋਂ ਰਾਜਪਾਲ ਦੇ ਪ੍ਰੋਗਰਾਮ 'ਚੋਂ ਗ਼ੈਰਹਾਜ਼ਰੀ ਲਈ ਕੇਂਦਰੀ ਗ੍ਰਹਿ ਵਿਭਾਗ ਵੀ ਅਧਿਕਾਰੀਆਂ ਵਿਰੁੱਧ ਸਿੱਧੇ ਤੌਰ 'ਤੇ ਕਾਰਵਾਈ ਕਰਨ ਲਈ ਅਧਿਕਾਰਤ ਹੈ। ਸੂਚਨਾ ਅਨੁਸਾਰ ਸੀਨੀਅਰ ਅਧਿਕਾਰੀਆਂ ਵਲੋਂ ਵੀ ਮੁੱਖ ਮੰਤਰੀ ਨੂੰ ਰਾਜਪਾਲ ਦੇ ਮੁਕਾਬਲੇ ਅਧਿਕਾਰੀਆਂ ਨੂੰ ਆਪਣੀ ਮੀਟਿੰਗ ਵਿਚ ਬੁਲਾਉਣ ਵਰਗੀ ਕਾਰਵਾਈ ਤੋਂ ਪਿੱਛੇ ਹਟਣ ਦੀ ਸਲਾਹ ਦਿੱਤੀ ਗਈ। ਮੁੱਖ ਮੰਤਰੀ ਜੋ ਪਹਿਲਾਂ ਵੀ ਰਾਜਪਾਲ ਨਾਲ ਟਕਰਾਅ ਵਾਲੀ ਨੀਤੀ 'ਤੇ ਹੀ ਚੱਲ ਰਹੇ ਹਨ ਅਤੇ ਰਾਜਪਾਲ ਵਲੋਂ ਕਈ ਅਹਿਮ ਮੁੱਦਿਆਂ 'ਤੇ ਲਿਖੇ ਜਾ ਰਹੇ ਪੱਤਰਾਂ ਦਾ ਸਰਕਾਰ ਕੋਈ ਨੋਟਿਸ ਨਹੀਂ ਲੈ ਰਹੀ। ਯੂਨੀਵਰਸਿਟੀਆਂ ਦੇ ਉੱਪ ਕੁਲਪਤੀਆਂ ਦੀਆਂ ਨਿਯੁਕਤੀਆਂ ਲਈ ਰਾਜਪਾਲ ਵਲੋਂ ਪ੍ਰਵਾਨਗੀਆਂ ਲੈਣ ਅਤੇ ਕੁਝ ਸਮਾਂ ਪਹਿਲਾਂ ਸਰਕਾਰੀ ਮੀਟਿੰਗਾਂ ਵਿਚ ਆਮ ਆਦਮੀ ਪਾਰਟੀ ਦੇ ਨੁਮਾਇੰਦੇ ਨਵਲ ਅਗਰਵਾਲ ਦੀ ਸ਼ਮੂਲੀਅਤ ਸੰਬੰਧੀ ਰਾਜਪਾਲ ਵਲੋਂ ਮੁੱਖ ਮੰਤਰੀ ਤੋਂ ਮੰਗੇ ਗਏ ਲਿਖਤੀ ਤੌਰ 'ਤੇ ਸਪਸ਼ਟੀਕਰਨ ਦਾ ਰਾਜ ਭਵਨ ਨੂੰ ਮੁੱਖ ਮੰਤਰੀ ਵਲੋਂ ਅਜੇ ਤੱਕ ਕੋਈ ਜਵਾਬ ਨਹੀਂ ਦਿੱਤਾ ਗਿਆ। ਮੁੱਖ ਮੰਤਰੀ ਵਲੋਂ ਅੱਜ ਜਿਵੇਂ ਦੋ ਦਿਨ ਪਹਿਲਾਂ ਡਿਪਟੀ ਕਮਿਸ਼ਨਰਾਂ ਤੇ ਜ਼ਿਲ੍ਹਾ ਪੁਲਿਸ ਮੁਖੀਆਂ ਦੀ 1 ਫਰਵਰੀ ਨੂੰ ਰੱਖੀ ਮੀਟਿੰਗ ਨੂੰ ਰੱਦ ਕਰਕੇ ਹੁਣ ਇਹ ਮੀਟਿੰਗ ਰਾਜਪਾਲ ਦੇ ਦੌਰੇ ਤੋਂ ਬਾਅਦ 3 ਫਰਵਰੀ ਨੂੰ ਰੱਖਣ ਦਾ ਫ਼ੈਸਲਾ ਲਿਆ, ਉਸ ਤੋਂ ਇਹ ਪ੍ਰਭਾਵ ਜ਼ਰੂਰ ਗਿਆ ਕਿ ਮੁੱਖ ਮੰਤਰੀ ਰਾਜਪਾਲ ਨਾਲ ਟਕਰਾਅ ਤੋਂ ਟਲ ਗਏ ਹਨ। ਹਾਲਾਂਕਿ ਅਜੇ ਇਹ ਸਪਸ਼ਟ ਨਹੀਂ ਹੋ ਸਕਿਆ ਕਿ ਮੁੱਖ ਮੰਤਰੀ ਨੂੰ ਉਕਤ ਮੀਟਿੰਗ ਰੱਦ ਕਰਨ ਲਈ ਕੀ ਕਿਸੇ ਪਾਸਿਓ ਦਬਾਅ ਵੀ ਪਾਇਆ ਗਿਆ।

11 ਨੂੰ ਖੜਗੇ ਝਾਰਖੰਡ ਤੋਂ ਕਰਨਗੇ 'ਹਾਥ ਸੇ ਹਾਥ ਜੋੜੋ' ਯਾਤਰਾ ਦਾ ਰਸਮੀ ਆਗ਼ਾਜ਼

ਨਵੀਂ ਦਿੱਲੀ, 31 ਜਨਵਰੀ (ਉਪਮਾ ਡਾਗਾ ਪਾਰਥ)-ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ਵਲੋਂ ਕੀਤੀ ਜਾ ਰਹੀ 'ਭਾਰਤ ਜੋੜੋ ਯਾਤਰਾ' ਦੀ ਸਮਾਪਤੀ ਤੋਂ ਬਾਅਦ ਹੁਣ ਪਾਰਟੀ ਦਾ ਪੂਰਾ ਧਿਆਨ 'ਹਾਥ ਸੇ ਹਾਥ ਜੋੜੋ' ਮੁਹਿੰਮ ਵੱਲ ਹੈ। 'ਭਾਰਤ ਜੋੜੋ ਯਾਤਰਾ' ਦਾ ਦੂਜਾ ਪੜਾਅ ਮੰਨੀ ...

ਪੂਰੀ ਖ਼ਬਰ »

ਸ਼ੰਕਰ ਮਿਸ਼ਰਾ ਨੂੰ ਮਿਲੀ ਜ਼ਮਾਨਤ

ਨਵੀਂ ਦਿੱਲੀ, 31 ਜਨਵਰੀ (ਏਜੰਸੀਆਂ)-ਏਅਰ ਇੰਡੀਆ ਪਿਸ਼ਾਬ ਕਾਂਡ ਦੇ ਦੋਸ਼ੀ ਸ਼ੰਕਰ ਮਿਸ਼ਰਾ ਨੂੰ ਪਟਿਆਲਾ ਹਾਊਸ ਕੋਰਟ ਨੇ ਜ਼ਮਾਨਤ ਦੇ ਦਿੱਤੀ। ਉਸ ਨੂੰ ਦਿੱਲੀ ਪੁਲਿਸ ਨੇ 6 ਜਨਵਰੀ ਨੂੰ ਗ੍ਰਿਫ਼ਤਾਰ ਕੀਤਾ ਸੀ। ਵਧੀਕ ਸੈਸ਼ਨ ਜੱਜ ਹਰਜੋਤ ਸਿੰਘ ਭੱਲਾ ਨੇ ਅੱਜ ਮਾਮਲੇ ਦੀ ...

ਪੂਰੀ ਖ਼ਬਰ »

ਸਾਬਕਾ ਕਾਨੂੰਨ ਮੰਤਰੀ ਸ਼ਾਂਤੀ ਭੂਸ਼ਣ ਦਾ ਦਿਹਾਂਤ

ਨਵੀਂ ਦਿੱਲੀ, 31 ਜਨਵਰੀ (ਏਜੰਸੀ)- ਸਾਬਕਾ ਕੇਂਦਰੀ ਕਾਨੂੰਨ ਮੰਤਰੀ ਸ਼ਾਂਤੀ ਭੂਸ਼ਣ (97) ਦਾ ਮੰਗਲਵਾਰ ਨੂੰ ਦਿਹਾਂਤ ਹੋ ਗਿਆ ਹੈ। ਸੀਨੀਅਰ ਵਕੀਲ ਸ਼ਾਂਤੀ ਭੂਸ਼ਣ ਨੇ 1977 ਤੋਂ 1979 ਤੱਕ ਮੁਰਾਰਜੀ ਦੇਸਾਈ ਦੇ ਮੰਤਰੀ-ਮੰਡਲ 'ਚ ਕਾਨੂੰਨ ਮੰਤਰੀ ਵਜੋਂ ਨਿਭਾਈ ਸੀ। ਸ਼ਾਂਤੀ ਭੂਸ਼ਣ ਨੇ ...

ਪੂਰੀ ਖ਼ਬਰ »

ਜਬਰ ਜਨਾਹ ਮਾਮਲੇ 'ਚ ਆਸਾਰਾਮ ਨੂੰ ਉਮਰ-ਕੈਦ, 50 ਹਜ਼ਾਰ ਜੁਰਮਾਨਾ

ਅਹਿਮਦਾਬਾਦ, 31 ਜਨਵਰੀ (ਏਜੰਸੀ)-ਗਾਂਧੀ ਨਗਰ ਦੀ ਇਕ ਅਦਾਲਤ ਵਲੋਂ ਜਬਰ ਜਨਾਹ ਦੇ ਇਕ ਮਾਮਲੇ 'ਚ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਸ ਤੋਂ ਇਲਾਵਾ ਅਦਾਲਤ ਨੇ ਆਸਾਰਾਮ ਨੂੰ 50 ਹਜ਼ਾਰ ਰੁਪਏ ਜ਼ੁਰਮਾਨਾ ਵੀ ਕੀਤਾ ਹੈ, ਜੋ ਕਿ ਪੀੜਤ ਔਰਤ ਨੂੰ ਮੁਆਵਜ਼ੇ ਵਜੋਂ ...

ਪੂਰੀ ਖ਼ਬਰ »

ਵਿਕਾਸ ਦਰ 6.5 ਫ਼ੀਸਦੀ ਰਹਿਣ ਦਾ ਅਨੁਮਾਨ

ਖੇਤੀ ਸੈਕਟਰ ਵਿਚ ਨਿੱਜੀ ਨਿਵੇਸ਼ 'ਚ 9.3 ਫ਼ੀਸਦੀ ਦਾ ਵਾਧਾ

ਨਵੀਂ ਦਿੱਲੀ, 31 ਜਨਵਰੀ (ਉਪਮਾ ਡਾਗਾ ਪਾਰਥ)-ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦੇਸ਼ ਦੀ ਆਰਥਿਕਤਾ ਦੀ ਤਸਵੀਰ ਪੇਸ਼ ਕਰਦੇ ਆਰਥਿਕ ਸਰਵੇਖਣ 'ਚ ਮਾਲੀ ਸਾਲ 2023-24 ਲਈ ਕੁੱਲ ਘਰੇਲੂ ਉਤਪਾਦ (ਜੀ.ਡੀ.ਪੀ.) ਵਿਕਾਸ ਦਰ 6.5 ਫੀਸਦੀ ਹੋਣ ਦੀ ਪੇਸ਼ੀਨਗੋਈ ਕੀਤੀ ਹੈ ਜੋਕਿ ਪਿਛਲੇ 3 ...

ਪੂਰੀ ਖ਼ਬਰ »

ਦੁਨੀਆ ਲਈ ਉਮੀਦ ਦੀ ਕਿਰਨ ਬਣੇਗਾ ਭਾਰਤ ਦਾ ਬਜਟ-ਮੋਦੀ

ਕਿਹਾ, ਤਕਰਾਰ ਦੇ ਨਾਲ ਤਕਰੀਰ ਵੀ ਕਰਨ ਵਿਰੋਧੀ ਧਿਰਾਂ

ਨਵੀਂ ਦਿੱਲੀ, 31 ਜਨਵਰੀ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਵਿਸ਼ਵਵਿਆਪੀ ਆਰਥਿਕ ਉਥਲ-ਪੁਥਲ ਦੇ ਵਿਚਕਾਰ, ਭਾਰਤ ਦਾ ਬਜਟ ਆਮ ਨਾਗਰਿਕਾਂ ਦੀਆਂ ਉਮੀਦਾਂ ਤੇ ਇੱਛਾਵਾਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰੇਗਾ ਅਤੇ ਵਿਸ਼ਵ ਲਈ ਉਮੀਦ ਦੀ ਕਿਰਨ ...

ਪੂਰੀ ਖ਼ਬਰ »

ਭਾਰਤ ਅੱਜ ਦੀ ਵੰਡੀ ਹੋਈ ਦੁਨੀਆ ਨੂੰ ਜੋੜ ਰਿਹਾ ਹੈ-ਮੁਰਮੂ

ਰਾਸ਼ਟਰਪਤੀ ਦੇ ਭਾਸ਼ਨ 'ਚ ਆਲਮੀ ਪੱਧਰ 'ਤੇ ਵਧੀ ਭਾਰਤ ਦੀ ਸਾਖ਼ 'ਤੇ ਵਿਸ਼ੇਸ਼ ਜ਼ੋਰ

ਉਪਮਾ ਡਾਗਾ ਪਾਰਥ ਨਵੀਂ ਦਿੱਲੀ, 31 ਜਨਵਰੀ-ਦੁਨੀਆ ਦਾ ਹੁਣ ਭਾਰਤ ਨੂੰ ਵੇਖਣ ਦਾ ਨਜ਼ਰੀਆ ਬਦਲ ਗਿਆ ਹੈ। ਭਾਰਤ ਹੁਣ ਇਕ ਅਜਿਹਾ ਦੇਸ਼ ਹੈ, ਜੋ ਅੱਜ ਦੀ ਵੰਡੀ ਹੋਈ ਦੁਨੀਆ ਨੂੰ ਜੋੜ ਰਿਹਾ ਹੈ। ਦੁਨੀਆ ਸਮੱਸਿਆਵਾਂ ਦੇ ਹੱਲ ਲਈ ਸਾਡੇ ਵੱਲ ਵੇਖ ਰਹੀ ਹੈ। ਰਾਸ਼ਟਰਪਤੀ ਦਰੋਪਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX