ਤਾਜਾ ਖ਼ਬਰਾਂ


ਹਰਿਆਣਾ:ਸੂਰਜਮੁਖੀ ਦੇ ਬੀਜ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਧਰਨਾ ਜਾਰੀ
. . .  9 minutes ago
ਕੁਰੂਕਸ਼ੇਤਰ, 7 ਜੂਨ-ਕੁਰੂਕਸ਼ੇਤਰ ਦੇ ਸ਼ਾਹਾਬਾਦ ਵਿਚ ਸੂਰਜਮੁਖੀ ਦੇ ਬੀਜ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਆਪਣਾ ਧਰਨਾ ਜਾਰੀ ਰੱਖਿਆ...
ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਵਲੋਂ ਪ੍ਰਦਰਸ਼ਨਕਾਰੀ ਪਹਿਲਵਾਨਾਂ ਨੂੰ ਗੱਲਬਾਤ ਲਈ ਸੱਦਾ ਦੇਣ ਬਾਰੇ ਬੋਲੀ ਸਾਕਸ਼ੀ ਮਲਿਕ
. . .  12 minutes ago
ਨਵੀਂ ਦਿੱਲੀ, 7 ਜੂਨ-ਪਹਿਲਵਾਨ ਸਾਕਸ਼ੀ ਮਲਿਕ ਨੇ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਵਲੋਂ ਪ੍ਰਦਰਸ਼ਨਕਾਰੀ ਪਹਿਲਵਾਨਾਂ ਨੂੰ ਗੱਲਬਾਤ ਲਈ ਸੱਦਾ ਦੇਣ ਬਾਰੇ ਨਿਊਜ ਏਜੰਸੀ ਨਾਲ ਗੱਲਬਾਤ ਕਰਦਿਆ ਕਿਹਾ "ਅਸੀਂ ਆਪਣੇ ਸੀਨੀਅਰਾਂ ਅਤੇ ਸਮਰਥਕਾਂ ਨਾਲ ਸਰਕਾਰ ਦੁਆਰਾ ਦਿੱਤੇ ਪ੍ਰਸਤਾਵ...
ਮੱਧ ਪ੍ਰਦੇਸ਼:ਐਲ.ਪੀ.ਜੀ. ਲੈ ਕੇ ਜਾ ਰਹੀ ਮਾਲ ਗੱਡੀ ਦੇ ਦੋ ਡੱਬੇ ਪਟੜੀ ਤੋਂ ਉਤਰੇ
. . .  31 minutes ago
ਜਬਲਪੁਰ, 7 ਜੂਨ -ਮੱਧ ਪ੍ਰਦੇਸ਼ ਦੇ ਜਬਲਪੁਰ ਦੇ ਸ਼ਾਹਪੁਰਾ ਭਿਟੋਨੀ ਵਿਚ ਇਕ ਮਾਲ ਰੇਲਗੱਡੀ ਦੇ ਐਲ.ਪੀ.ਜੀ. ਰੇਕ ਦੇ ਦੋ ਡੱਬੇ ਪਟੜੀ ਤੋਂ ਉਤਰ...
ਮੱਧ ਪ੍ਰਦੇਸ਼:ਬੋਰਵੈੱਲ 'ਚ ਡਿੱਗੀ ਢਾਈ ਸਾਲਾ ਬੱਚੀ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ
. . .  37 minutes ago
ਭੋਪਾਲ, 7 ਜੂਨ-ਮੱਧ ਪ੍ਰਦੇਸ਼ ਦੇ ਸਿਹੋਰ ਜ਼ਿਲ੍ਹੇ ਦੇ ਪਿੰਡ ਮੁੰਗੌਲੀ 'ਚ ਖੇਤ 'ਚ ਖੇਡਦੇ ਹੋਏ ਬੋਰਵੈੱਲ 'ਚ ਡਿੱਗੀ ਢਾਈ ਸਾਲਾ ਬੱਚੀ ਨੂੰ ਬਚਾਉਣ ਲਈ ਬਚਾਅ ਕਾਰਜ ਪੂਰੇ ਜ਼ੋਰਾਂ 'ਤੇ ਚੱਲ...
ਲੋਪੋਕੇ ਪੁਲਿਸ ਵਲੋਂ 5 ਲੱਖ 95 ਹਜ਼ਾਰ ਦੀ ਡਰੱਗ ਮਨੀ ਤੇ ਹੈਰੋਇਨ ਸਮੇਤ ਤਿੰਨ ਕਾਬੂ
. . .  42 minutes ago
ਚੋਗਾਵਾਂ, 7 ਜੂਨ (ਗੁਰਵਿੰਦਰ ਸਿੰਘ ਕਲਸੀ)-ਡੀ.ਐਸ.ਪੀ. ਅਟਾਰੀ ਪ੍ਰਵੇਸ਼ ਚੋਪੜਾ ਦੀ ਅਗਵਾਈ ਹੇਠ ਥਾਣਾ ਲੋਪੋਕੇ ਦੇ ਐਸ.ਐਚ.ਓ. ਹਰਪਾਲ ਸਿੰਘ ਸੋਹੀ ਤੇ ਪੁਲਿਸ ਪਾਰਟੀਆਂ ਵਲੋਂ ਟੀਮਾਂ ਬਣਾਕੇ ਪਿੰਡਾਂ ਵਿਚ ਗਸ਼ਤ ਦੌਰਾਨ...
ਅਗਲੇ 24 ਘੰਟਿਆਂ ਦੌਰਾਨ ਗੰਭੀਰ ਚੱਕਰਵਾਤੀ ਤੂਫਾਨ-ਮੌਸਮ ਵਿਭਾਗ
. . .  48 minutes ago
ਨਵੀਂ ਦਿੱਲੀ, 7 ਜੂਨ-ਮੌਸਮ ਵਿਭਾਗ ਅਨੁਸਾਰ ਪੂਰਬੀ ਮੱਧ ਅਤੇ ਨਾਲ ਲੱਗਦੇ ਦੱਖਣ-ਪੂਰਬੀ ਅਰਬ ਸਾਗਰ ਉੱਤੇ ਗੰਭੀਰ ਚੱਕਰਵਾਤੀ ਤੂਫ਼ਾਨ ਬਿਪਰਜੋਏ ਗੋਆ ਦੇ ਪੱਛਮ-ਦੱਖਣ-ਪੱਛਮ ਵਿਚ ਲਗਭਗ 890 ਕਿਲੋਮੀਟਰ...
ਰਾਜਸਥਾਨ: ਟਰੱਕ ਅਤੇ ਕਾਰ ਦੀ ਟੱਕਰ 'ਚ 4 ਮੌਤਾਂ
. . .  about 1 hour ago
ਜੈਪੁਰ, 7 ਜੂਨ-ਰਾਜਸਥਾਨ ਦੇ ਫ਼ਤਹਿਪੁਰ ਇਲਾਕੇ 'ਚ ਸਾਲਾਸਰ-ਫਤਿਹਪੁਰ ਮਾਰਗ 'ਤੇ ਟਰੱਕ ਅਤੇ ਕਾਰ ਵਿਚਾਲੇ ਹੋਈ ਟੱਕਰ 'ਚ 4 ਲੋਕਾਂ ਦੀ ਮੌਤ ਹੋ...
ਰਾਸ਼ਟਰਪਤੀ ਦਰੋਪਦੀ ਮੁਰਮੂ ਸਰਕਾਰੀ ਦੌਰੇ ਤੇ ਸਰਬੀਆ ਲਈ ਹੋਏ ਰਵਾਨਾ
. . .  about 1 hour ago
ਪੈਰਾਮਾਰੀਬੋ, 7 ਜੂਨ-ਆਪਣੇ ਦੋ ਦੇਸ਼ਾਂ ਦੇ ਦੌਰੇ ਦੇ ਅਗਲੇ ਪੜਾਅ ਵਿਚ, ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੀ ਆਪਣੀ ਯਾਤਰਾ ਦੀ ਸਮਾਪਤੀ ਤੋਂ ਬਾਅਦ ਸਰਬੀਆ ਲਈ ਰਵਾਨਾ ਹੋ ਗਏ ਹਨ।ਉਹ ਸਰਬੀਆ ਦੇ ਰਾਸ਼ਟਰਪਤੀ...।
ਭਿਆਨਕ ਦੁਰਘਟਨਾ ਤੋਂ ਬਾਅਦ ਕੋਰੋਮੰਡਲ ਐਕਸਪ੍ਰੈਸ ਅੱਜ ਸੇਵਾਵਾਂ ਬਹਾਲ ਕਰਨ ਲਈ ਤਿਆਰ
. . .  about 2 hours ago
ਨਵੀਂ ਦਿੱਲੀ, 7 ਜੂਨ - ਭਿਆਨਕ ਰੇਲ ਹਾਦਸੇ ਤੋਂ ਬਾਅਦ ਕੋਰੋਮੰਡਲ ਐਕਸਪ੍ਰੈਸ ਅੱਜ ਆਪਣੀਆਂ ਸੇਵਾਵਾਂ ਦੁਬਾਰਾ ਸ਼ੁਰੂ ਕਰਨ ਜਾ ਰਹੀ ਹੈ। ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ ਆਦਿਤਿਆ ਕੁਮਾਰ ਚੌਧਰੀ...
ਮੱਧ ਪ੍ਰਦੇਸ਼: ਬੋਰਵੈਲ ਚ ਡਿਗੀ ਢਾਈ ਸਾਲ ਦੀ ਬੱਚੀ
. . .  about 2 hours ago
ਭੋਪਾਲ, 7 ਜੂਨ-ਮੱਧ ਪ੍ਰਦੇਸ਼ ਦੇ ਸੀਹੋਰ ਜ਼ਿਲ੍ਹੇ ਦੇ ਮੁੰਗਵਾਲੀ ਪਿੰਡ ਵਿਚ ਖੇਡਦੇ ਸਮੇਂ ਢਾਈ ਸਾਲ ਦੀ ਬੱਚੀ ਬੋਰਵੈਲ ਵਿਚ ਡਿਗ ਪਈ। ਬੱਚੀ ਨੂੰ ਬੋਰਵੈਲ ਚੋਂ ਕੱਢਣ ਦੀਆਂ ਕੋਸ਼ਿਸ਼ਾਂ ਜਾਰੀ...
ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਅੱਜ ਤੋਂ
. . .  about 3 hours ago
ਲੰਡਨ, 7 ਜੂਨ-ਭਾਰਤ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਅੱਜ ਲੰਡਨ ਦੇ ਓਵਲ ਸਟੇਡੀਅਮ 'ਚ ਹੋਵੇਗਾ। ਭਾਰਤੀ ਸਮੇਂ ਅਨੁਸਾਰ ਇਹ ਫਾਈਨਲ...
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਕਰਨਾਟਕ ਵਿਧਾਨ ਪ੍ਰੀਸ਼ਦ ਉਪ ਚੋਣ 30 ਜੂਨ ਨੂੰ ਹੋਵੇਗੀ, ਉਸੇ ਦਿਨ ਹੋਵੇਗੀ ਵੋਟਾਂ ਦੀ ਗਿਣਤੀ
. . .  1 day ago
ਦਿੱਲੀ ਦੇ ਜਾਮੀਆ ਨਗਰ 'ਚ ਲੱਕੜ ਦੇ ਬਕਸੇ 'ਚੋਂ 2 ਬੱਚਿਆਂ ਦੀਆਂ ਮਿਲੀਆਂ ਲਾਸ਼ਾਂ
. . .  1 day ago
ਨਵੀਂ ਦਿੱਲੀ, 6 ਜੂਨ - ਦਿੱਲੀ ਪੁਲਿਸ ਮੁਤਾਬਕ ਦਿੱਲੀ ਦੇ ਜਾਮੀਆ ਨਗਰ ਸਥਿਤ ਇਕ ਫੈਕਟਰੀ 'ਚ ਲੱਕੜ ਦੇ ਬਕਸੇ 'ਚੋਂ 7 ਅਤੇ 8 ਸਾਲ ਦੇ ਦੋ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ ਹਨ, ਜੋ ਕੱਲ੍ਹ ਤੋਂ ਲਾਪਤਾ ...
ਅਰਬ ਸਾਗਰ 'ਤੇ ਦਬਾਅ ਅਗਲੇ 12 ਘੰਟਿਆਂ ਦੌਰਾਨ ਤੇਜ਼ ਹੋ ਸਕਦਾ ਹੈ ਚੱਕਰਵਾਤੀ ਤੂਫਾਨ: ਮੌਸਮ ਵਿਭਾਗ
. . .  1 day ago
ਮਹਾਰਾਸ਼ਟਰ: ਪਾਲਘਰ 'ਚ ਇਮਾਰਤ ਦਾ ਮਲਬਾ ਡਿੱਗਣ ਨਾਲ 3 ਮਜ਼ਦੂਰਾਂ ਦੀ ਮੌਤ
. . .  1 day ago
ਮਹਾਰਾਸ਼ਟਰ : ਠਾਣੇ ਕ੍ਰਾਈਮ ਬ੍ਰਾਂਚ ਸੈੱਲ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 17 ਦੇਸੀ ਪਿਸਤੌਲ, 31 ਮੈਗਜ਼ੀਨ ਅਤੇ 12 ਜ਼ਿੰਦਾ ਕਾਰਤੂਸ ਕੀਤੇ ਬਰਾਮਦ
. . .  1 day ago
WTC-2023 ਦਾ ਫਾਈਨਲ ਭਾਰਤ ਤੇ ਆਸਟ੍ਰੇਲੀਆ ਦਰਮਿਆਨ ਭਲਕੇ, ਦਰਸ਼ਕ ਉਡੀਕ 'ਚ
. . .  1 day ago
ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਮਿਲੇ ਨਵੇਂ ਵੀ.ਸੀ. ਡਾ.ਰਾਜੀਵ ਸੂਦ
. . .  1 day ago
ਚੰਡੀਗੜ੍ਹ, 6 ਜੂਨ (ਹਰਕਵਲਜੀਤ) -ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਨਵੇਂ ਵਾਇਸ ਚਾਂਸਲਰ ਮਿਲੇ ਹਨ। ਜਾਣਕਾਰੀ ਮੁਤਾਬਿਕ, ਡਾ.ਰਾਜੀਵ ਸੂਦ ਯੂਨੀਵਰਸਿਟੀ ਦੇ ਨਵੇਂ ਵੀ.ਸੀ. ਹੋਣਗੇ ...
ਤਕਨੀਕੀ ਖ਼ਰਾਬੀ ਕਾਰਨ ਰੂਸ ’ਚ ਉਤਾਰਨਾ ਪਿਆ ਏਅਰ ਇੰਡੀਆ ਦਾ ਜਹਾਜ਼
. . .  1 day ago
ਨਵੀਂ ਦਿੱਲੀ, 6 ਜੂਨ- ਦਿੱਲੀ-ਸਾਨ ਫ਼ਰਾਂਸਿਸਕੋ ਫ਼ਲਾਈਟ ਦੇ ਇੰਜਣ ’ਚ ਤਕਨੀਕੀ ਖ਼ਰਾਬੀ ਕਾਰਨ ਰੂਸ ਦੇ ਮੈਗਾਡਨ ਸ਼ਹਿਰ ਵੱਲ ਮੋੜ ਦਿੱਤਾ ਗਿਆ। ਏਅਰ ਇੰਡੀਆ ਦੇ ਅਧਿਕਾਰੀ ਨੇ ਦੱਸਿਆ ਕਿ ਜਹਾਜ਼....
ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ ਸਮੇਤ 3 ਨੂੰ ਕੀਤਾ ਕਾਬੂ
. . .  1 day ago
ਅਟਾਰੀ, 6 ਜੂਨ (ਗੁਰਦੀਪ ਸਿੰਘ ਅਟਾਰੀ)- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਥਾਣਾ ਘਰਿੰਡਾ ਦੀ ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ, ਚਾਰ ਲੱਖ ਡਰੱਗ ਮਨੀ, ਇਕ ਪਿਸਟਲ....
ਕੁਰੂਕਸ਼ੇਤਰ: ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਸੜਕਾਂ ਖ਼ਾਲੀ ਕਰਨ ਦੀ ਚਿਤਾਵਨੀ
. . .  1 day ago
ਕੁਰੂਕਸ਼ੇਤਰ, 6 ਜੂਨ- ਇੱਥੋਂ ਦੇ ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ ਅਜੇ ਵੀ ਚਾਲੂ ਹੈ। ਉਨ੍ਹਾਂ ਵਲੋਂ ਸ਼ਾਹਬਾਦ ਥਾਣੇ ਦੇ ਨੇੜੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ....
ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਵਲੋਂ ਅਸਤੀਫ਼ੇ ਦਾ ਐਲਾਨ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਜੂਨ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ੇ ਦਾ ਐਲਾਨ ਕੀਤਾ ਹੈ। ਕੌਂਸਲਰਾਂ ਨੇ ਮੌਜੂਦਾ ਨਗਰ....
ਕੇਰਲ: ਰਾਜ ਸਰਕਾਰ ਨੇ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਦੋ ਨਿੱਜੀ ਸਟਾਫ਼ ਮੈਂਬਰ ਲਏ ਵਾਪਸ
. . .  1 day ago
ਤਿਰੂਵੰਨਤਪੁਰਮ, 6 ਜੂਨ- ਕੇਰਲ ਸਰਕਾਰ ਨੇ ਵਾਇਨਾਡ ਦੇ ਸਾਬਕਾ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਗਏ ਦੋ ਨਿੱਜੀ ਸਟਾਫ਼ ਮੈਂਬਰਾਂ ਨੂੰ ਵਾਪਸ ਲੈ ਲਿਆ ਹੈ। ਜਨਰਲ ਪ੍ਰਸ਼ਾਸਨ ਦੇ ਸੰਯੁਕਤ ਸਕੱਤਰ.....
ਬੇਖੌਫ਼ ਲੁਟੇਰਿਆਂ ਵਲੋਂ ਨੂਰਮਹਿਲ ਸਬ-ਤਹਿਸੀਲ਼ ਵਿਚ ਦਿਨ-ਦਿਹਾੜੇ ਖੋਹ ਦੀ ਵਾਰਦਾਤ ਨੂੰ ਦਿੱਤਾ ਅੰਜਾਮ
. . .  1 day ago
ਜੰਡਿਆਲਾ ਮੰਜਕੀ, 6 ਜੂਨ (ਸੁਰਜੀਤ ਸਿੰਘ ਜੰਡਿਆਲਾ)- ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਆਵਾਜਾਈ ਭਰਪੂਰ ਨੂਰਮਹਿਲ ਤਹਿਸੀਲ ਵਿਚ ਇਕ ਵਿਅਕਤੀ ਨੂੰ ਲੁੱਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 19 ਮਾਘ ਸੰਮਤ 554

ਤਰਨਤਾਰਨ

ਗੁਰਵਿੰਦਰ ਸਿੰਘ ਬਹਿੜਵਾਲ ਨੇ ਜ਼ਿਲ੍ਹਾ ਯੋਜਨਾ ਕਮੇਟੀ ਤਰਨ ਤਾਰਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਤਰਨ ਤਾਰਨ, 31 ਜਨਵਰੀ (ਹਰਿੰਦਰ ਸਿੰਘ)¸ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਡਿਪਟੀ ਸਪੀਕਰ ਜੈ ਕਿ੍ਸ਼ਨ ਸਿੰਘ ਰੋੜੀ, ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਲਾਲਜੀਤ ਸਿੰਘ ਭੁੱਲਰ, ਹਰਭਜਨ ਸਿੰਘ ਈ.ਟੀ.ਓ. ਅਤੇ ਵਿਧਾਇਕਾਂ ਕੁਲਵੰਤ ਸਿੰਘ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ, ਸਰਵਨ ਸਿੰਘ ਧੁੰਨ, ਡਾ. ਕਸ਼ਮੀਰ ਸਿੰਘ ਸੋਹਲ, ਮਨਜਿੰਦਰ ਸਿੰਘ ਲਾਲਪੁਰਾ ਅਤੇ ਦਲਬੀਰ ਸਿੰਘ ਟੌਂਗ ਦੀ ਹਾਜ਼ਰੀ ਵਿਚ ਗੁਰਵਿੰਦਰ ਸਿੰਘ ਬਹਿੜਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹਾ ਯੋਜਨਾ ਕਮੇਟੀ ਤਰਨ ਤਾਰਨ ਦੇ ਚੇਅਰਮੈਨ ਵਜੋਂ ਆਪਣਾ ਅਹੁਦਾ ਸੰਭਾਲਿਆ | ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਤੋਂ ਇਲਾਵਾ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ | ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ, ਡਿਪਟੀ ਸਪੀਕਰ, ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਨਵ-ਨਿਯੁਕਤ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਗੁਰਵਿੰਦਰ ਸਿੰਘ ਬਹਿੜਵਾਲ ਨੂੰ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰਵਿੰਦਰ ਸਿੰਘ ਬਹਿੜਵਾਲ ਨੂੰ ਪਾਰਟੀ ਨੇ ਚੇਅਰਮੈਨ ਨਿਯੁਕਤ ਕਰਕੇ ਸਾਫ਼-ਸੁਥਰੀ ਰਾਜਨੀਤੀ ਦੀ ਮਿਸਾਲ ਕਾਇਮ ਕੀਤੀ ਹੈ | ਉਨ੍ਹਾਂ ਭਰੋਸਾ ਜਤਾਇਆ ਕਿ ਗੁਰਵਿੰਦਰ ਸਿੰਘ ਬਹਿੜਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਯੋਜਨਾ ਕਮੇਟੀ ਤਰਨ ਤਾਰਨ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਏਗੀ | ਇਸ ਮੌਕੇ ਗੁਰਵਿੰਦਰ ਸਿੰਘ ਬਹਿੜਵਾਲ ਨੇ ਅਹੁਦਾ ਸੰਭਾਲਣ ਮਗਰੋਂ ਕਿਹਾ ਕਿ ਜ਼ਿਲ੍ਹੇ ਦਾ ਯੋਜਨਾਬੱਧ ਵਿਕਾਸ ਉਨ੍ਹਾਂ ਦੀ ਪਹਿਲ ਹੋਵੇਗਾ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਨ ਵਾਸਤੇ ਯੋਜਨਾ ਬੋਰਡ ਵਲੋਂ ਖਾਕਾ ਤਿਆਰ ਕੀਤਾ ਜਾਵੇਗਾ, ਜਿਸ ਨੂੰ ਲਾਗੂ ਕਰਕੇ ਜ਼ਿਲ੍ਹੇ ਨੂੰ ਵਿਕਾਸ ਮੁਖੀ ਤੇ ਲੋਕ ਪੱਖੀ ਲੀਹਾਂ 'ਤੇ ਤੋਰਿਆ ਜਾਵੇਗਾ | ਇਸ ਮੌਕੇ ਗੌਦਾਮ ਨਿਗਮ ਦੇ ਚੇਅਰਮੈਨ ਗੁਰਵਿੰਦਰ ਸਿੰਘ ਲਾਖਣਾ, ਵਾਟਰ ਮੈਨੇਜ਼ਮੈਂਟ ਕਮੇਟੀ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ, ਲੋਕ ਸਭਾ ਇੰਚਾ. ਬਲਜੀਤ ਸਿੰਘ ਖਹਿਰਾ, ਗੁਰਸੇਵਕ ਸਿੰਘ ਔਲਖ, ਗੁਰਦੇਵ ਸਿੰਘ ਸੰਧੂ, ਚੰਦ ਸਿੰਘ ਗਿੱਲ, ਰਜਿੰਦਰ ਸਿੰਘ ਉਸਮਾ, ਲਖਵਿੰਦਰ ਸਿੰਘ ਫ਼ੌਜੀ, ਗੁਰਲਾਲ ਸਿੰਘ ਭਗਵਾਨਪੁਰਾ, ਹਰਪ੍ਰੀਤ ਸਿੰਘ ਧੁੰਨਾ, ਸੇਵਕਪਾਲ ਸਿੰਘ, ਕੰਵਲਜੀਤ ਸਿੰਘ ਮਝੈਲ, ਗੁਰਜੀਤ ਸਿੰਘ ਝਾਮਕਾ, ਯਾਦਵਿੰਦਰ ਸਿੰਘ, ਗੁਰਵਿੰਦਰ ਸਿੰਘ ਭੁੱਚਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਆਗੂ ਹਾਜ਼ਰ ਸਨ |

ਵਿਸ਼ਵ ਕੁਸ਼ਟ ਰੋਗ ਦਿਵਸ ਨੂੰ ਸਮਰਪਿਤ ਲੈਪਰੋਸੀ ਜਾਗਰੂਕਤਾ ਪੰਦਰਵਾੜਾ 13ਫਰਵਰੀ ਤੱਕ ਮਨਾਇਆ ਜਾਵੇਗਾ

ਤਰਨ ਤਾਰਨ, 31 ਜਨਵਰੀ (ਹਰਿੰਦਰ ਸਿੰਘ)¸ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਸੰਸਥਾਵਾਂ ਵਿਖੇ ਵਿਸ਼ਵ ਕੁਸ਼ਟ ਰੋਗ ਦਿਵਸ ਨੂੰ ਸਮਰਪਿਤ ਲੈਪਰੋਸੀ (ਕੁਸ਼ਟ ਰੋਗ) ਜਾਗਰੂਕਤਾ ਪੰਦਰਵਾੜਾ 13 ਫਰਵਰੀ ਤੱਕ ਮਨਾਇਆ ਜਾ ਰਿਹਾ ਹੈ, ਜਿਸ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਭੁੱਲਰ ਨੇ ਪਿੰਡ ਬੱਠੇ ਭੈਣੀ 'ਚ ਬਣੇ ਖੇਡ ਸਟਡੀਅਮ ਦਾ ਕੀਤਾ ਉਦਘਾਟਨ

ਪੱਟੀ, 31 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)¸ਪੱਟੀ ਹਲਕੇ ਦੇ ਪਿੰਡ ਪਿੰਡ ਬੱਠੇ ਭੈਣੀ ਵਿੱਖੇ ਮਹਾਂਵੀਰ ਚੱਕਰ ਵਿਜੇਤਾ ਸ਼ਹੀਦ ਹਰਭਜਨ ਸਿੰਘ ਦੀ ਯਾਦ ਨੂੰ ਸਮਰਪਿਤ 4 ਏਕੜ ਜ਼ਮੀਨ ਵਿਚ ਬਣੇ ਖੇਡ ਸਟਡੀਅਮ ਦਾ ਉਦਘਾਟਨ ਟਰਾਂਸਪੋਰਟ ਮੰਤਰੀ ...

ਪੂਰੀ ਖ਼ਬਰ »

ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨਲ ਜਥੇਬੰਦਕ ਢਾਂਚੇ ਦੀ ਚੋਣ

ਫਤਿਆਬਾਦ, 31 ਜਨਵਰੀ (ਹਰਵਿੰਦਰ ਸਿੰਘ ਧੂੰਦਾ)¸ਪਿੰਡ ਛਾਪੜੀ ਸਾਹਿਬ ਵਿਖੇ ਆਜ਼ਾਦ ਸੰਘਰਸ਼ ਕਮੇਟੀ ਪੰਜਾਬ ਦੇ ਸਰਪ੍ਰਸਤ ਬਾਬਾ ਮਹਿੰਦਰ ਸਿੰਘ ਅਤੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਟਾਂਡਾ ਦੀ ਅਗਵਾਈ 'ਚ ਹੋਈ ਮੀਟਿੰਗ ਵਿਚ ਕਮੇਟੀ ਦੇ ਜ਼ੋਨਲ ਜਥੇਬੰਦਕ ਢਾਂਚੇ ਦੀ ਚੋਣ ...

ਪੂਰੀ ਖ਼ਬਰ »

ਪੱਟੀ ਪੁਲਿਸ ਵਲੋਂ ਨਸ਼ਾ ਤਸਕਰਾਂ ਖਿਲਾਫ਼ ਤਲਾਸ਼ੀ ਅਭਿਆਨ ਜਾਰੀ-ਐੱਸ.ਐੱਚ.ਓ. ਵਿਰਦੀ

ਪੱਟੀ, 31 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)¸ਪੁਲਿਸ ਜ਼ਿਲ੍ਹਾ ਤਰਨ ਤਾਰਨ ਦੇ ਮੁੱਖੀ ਗੁਰਮੀਤ ਸਿੰਘ ਚੌਹਾਨ ਦੀਆਂ ਹਦਾਇਤਾਂ 'ਤੇ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਪੁਲਿਸ ਥਾਣਾ ਸਿਟੀ ਪੱਟੀ ਵਲੋਂ ਮੰਗਲਵਾਰ ਨੂੰ ਤਲਾਸ਼ੀ ਅਭਿਆਨ ਚਲਾਇਆ ...

ਪੂਰੀ ਖ਼ਬਰ »

ਬੀ.ਐੱਡ. ਅਧਿਆਪਕਨ ਫਰੰਟ ਵਲੋਂ ਮੋਬਾਈਲ ਭੱਤਾ ਕੱਟਣ ਦਾ ਤਿੱਖਾ ਵਿਰੋਧ

ਤਰਨ ਤਾਰਨ, 31 ਜਨਵਰੀ (ਇਕਬਾਲ ਸਿੰਘ ਸੋਢੀ)-ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਦੇ ਸਮੂਹ ਅਧਿਆਪਕਾਂ ਨੂੰ ਜਨਵਰੀ ਦੀ ਤਨਖਾਹ ਨਾਲ ਮੋਬਾਇਲ ਭੱਤਾ ਨਾ ਦੇਣ ਦੇ ਜ਼ੁਬਾਨੀ ਹੁਕਮ ਜਾਰੀ ਕੀਤੇ ਹਨ | ਉਕਤ ਪ੍ਰਗਟਾਵਾ ਕਰਦਿਆਂ ਬੀ.ਐੱਡ. ਅਧਿਆਪਕ ਫਰੰਟ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਆਰ.ਐੱਮ.ਪੀ.ਆਈ. ਵਲੋਂ ਡੀ. ਸੀ. ਦਫ਼ਤਰ ਤਰਨ ਤਾਰਨ ਵਿਖੇ ਧਰਨਾ 2 ਨੂੰ

ਫਤਿਆਬਾਦ, 31 ਜਨਵਰੀ (ਹਰਵਿੰਦਰ ਸਿੰਘ ਧੂੰਦਾ)¸ਪੰਜਾਬ ਵਿਚ ਮਾਨ ਸਰਕਾਰ ਕਾਨੂੰਨ ਵਿਵਸਥਾ 'ਤੇ ਕਾਬੂ ਪਾਉਣ 'ਚ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ | ਨਸ਼ਿਆਂ ਦੇ ਖਿਲਾਫ਼ ਢਿੰਡੋਰਾ ਪਿੱਟਣ ਵਾਲੀ 'ਆਪ' ਦੀ ਸਰਕਾਰ ਦੇ ਰਾਜ ਕਾਲ ਦੌਰਾਨ ਨਿੱਤ ਦਿਨ ਨੌਜਵਾਨ ਨਸ਼ਿਆਂ ਦੀ ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵਿਦਿਆਲਿਆ ਵਿਚ ਛੇਵੀਂ ਜਮਾਤ ਦੇ ਦਾਖਲੇ ਲਈ ਆਨਲਾਈਨ ਫਾਰਮ ਭਰਨ ਦੀ ਮਿਤੀ ਵਿਚ ਵਾਧਾ-ਡਿਪਟੀ ਕਮਿਸ਼ਨਰ

ਤਰਨ ਤਾਰਨ, 31 ਜਨਵਰੀ (ਹਰਿੰਦਰ ਸਿੰਘ)-ਕੇਂਦਰ ਸਰਕਾਰ ਦੀ ਸੰਸਥਾ ਜਵਾਹਰ ਨਵੋਦਿਆ ਵਿਦਿਆਲਿਆ ਗੋਇੰਦਵਾਲ ਸਾਹਿਬ ਲਈ ਛੇਵੀਂ ਜਮਾਤ 'ਚ ਦਾਖਲੇ ਲਈ ਆਨਲਾਈਨ ਫਾਰਮ ਭਰਨ ਦੀ 31 ਜਨਵਰੀ ਤੋਂ ਵਧਾ ਕੇ 8 ਫਰਵਰੀ ਕਰ ਦਿੱਤੀ ਗਈ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਲੌਹਕਾ ਸ਼ਰਾਬ ਫੈਕਟਰੀ ਦੇ ਪ੍ਰਦੂਸ਼ਣ ਖਿਲਾਫ਼ ਪਿੰਡਾਂ ਅੰਦਰ ਝੰਡਾ ਮਾਰਚ ਹੁਣ 6 ਨੂੰ

ਪੱਟੀ, 31 ਜਨਵਰੀ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ­)¸ਲੌਹਕਾ ਸ਼ਰਾਬ ਫੈਕਟਰੀ ਵਲੋਂ ਫੈਲਾਏ ਜਾ ਰਹੇ ਪ੍ਰਦੂਸ਼ਣ ਦੇ ਖਿਲਾਫ਼ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਕਿਸਾਨ ਆਗੂ ਬਲਕਾਰ ਸਿੰਘ ਵਲਟੋਹਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਭਾਈ ਮੰਝ ਸਹਿਬ ...

ਪੂਰੀ ਖ਼ਬਰ »

ਨਰੇਗਾ ਮਜ਼ਦੂਰਾਂ ਨੇ ਬਲਾਕ ਦਫਤਰ ਵਿਖੇ ਲਗਾਇਆ ਧਰਨਾ

ਖਡੂਰ ਸਾਹਿਬ, 31 ਜਨਵਰੀ (ਰਸ਼ਪਾਲ ਸਿੰਘ ਕੁਲਾਰ)- ਬਲਾਕ ਦਫਤਰ ਖਡੂਰ ਸਾਹਿਬ ਵਿਖੇ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਖਡੂਰ ਸਾਹਿਬ ਦੀ ਅਗਵਾਈ ਹੇਠ ਪਿੰਡ ਨਾਗੋਕੇ ਵਿਖੇ ਨਰੇਗਾ ਦੀ ਲੇਬਰ ਦੇ ਘਪਲੇ ਨੂੰ ਲੈ ਕੇ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਗੋਲਕ ਚੋਂ ਪੈਸੇ ਚੋਰੀ

ਤਰਨ ਤਾਰਨ, 31 ਜਨਵਰੀ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਗੁਰਦੁਆਰਾ ਸਾਹਿਬ ਦੀ ਗੋਲਕ ਵਿਚੋਂ ਪੈਸੇ ਚੋਰੀ ਕਰਨ ਦੇ ਦੋਸ਼ ਹੇਠ 2 ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਰਹਾਲੀ ਵਿਖੇ ਗ੍ਰੰਥੀ ...

ਪੂਰੀ ਖ਼ਬਰ »

ਜੂਆ ਖੇਡ ਰਹੇ ਵਿਅਕਤੀਆਂ 'ਚੋਂ ਇਕ ਕਾਬੂ, 4 ਫ਼ਰਾਰ

ਤਰਨ ਤਾਰਨ, 31 ਜਨਵਰੀ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਜੂਆ ਖੇਡ ਰਹੇ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਜਦਕਿ ਚਾਰ ਵਿਅਕਤੀ ਫ਼ਰਾਰ ਹੋ ਗਏ ਹਨ | ਪੁਲਿਸ ਨੇ 4800 ਰੁਪਏ ਸਮੇਤ ਤਾਸ਼ ਦੇ ਪੱਤੇ ...

ਪੂਰੀ ਖ਼ਬਰ »

ਔਰਤ ਪਾਸੋਂ ਐਕਟਿਵਾ ਖੋਹ ਕੇ ਤਿੰਨ ਲੁਟੇਰੇ ਫ਼ਰਾਰ

ਤਰਨ ਤਾਰਨ, 31 ਜਨਵਰੀ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਐਕਟਿਵਾ 'ਤੇ ਆਪਣੇ ਲੜਕੇ ਨਾਲ ਸਵਾਰ ਹੋ ਕੇ ਜਾ ਰਹੀ ਇਕ ਔਰਤ ਪਾਸੋਂ ਐਕਟਿਵਾ ਖੋਹ ਕੇ ਫ਼ਰਾਰ ਹੋਣ ਦੇ ਮਾਮਲੇ ਵਿਚ ਤਿੰਨ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਤਲਾਸ਼ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਦਾ ਜਨਮ ਦਿਵਸ ਮਨਾਇਆ

ਫਤਿਆਬਾਦ, 31 ਜਨਵਰੀ (ਹਰਵਿੰਦਰ ਸਿੰਘ ਧੂੰਦਾ)-ਸਥਾਨਕ ਗੁਰਦੁਆਰਾ ਸਾਧ ਸੰਗਤ ਵਿਖੇ ਹਰ ਸਾਲ ਦੀ ਤਰ੍ਹਾਂ ਬਾਬਾ ਦੀਪ ਸਿੰਘ ਸ਼ਹੀਦ ਦਾ ਜਨਮ ਦਿਵਸ ਗੁਰਦੁਆਰਾ ਕਮੇਟੀ ਵਲੋਂ ਮਨਾਇਆ ਗਿਆ | ਇਸ ਮੌਕੇ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ...

ਪੂਰੀ ਖ਼ਬਰ »

ਵਿਸ਼ਵ ਦਿਵਿਆਂਗਜਨ ਦਿਵਸ ਮੌਕੇ ਯੂ.ਡੀ.ਆਈ.ਡੀ. ਕੈਂਪ ਲਗਾਇਆ

ਸਰਹਾਲੀ ਕਲਾਂ, 31 ਜਨਵਰੀ (ਅਜੇ ਸਿੰਘ ਹੁੰਦਲ)¸ਡਿਪਟੀ ਕਮਿਸ਼ਨਰ ਤਰਨ ਤਾਰਨ ਡਾ: ਰਿਸ਼ੀਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਿਵਲ ਸਰਜਨ ਤਰਨ ਤਾਰਨ ਡਾ: ਦਿਲਬਾਗ ਸਿੰਘ ਦੀ ਰਹਿਨੁਮਾਈ ਹੇਠ ਡਾ. ਜਤਿੰਦਰ ਸਿੰਘ ਗਿੱਲ ਸੀਨੀਅਰ ਮੈਡੀਕਲ ਅਫਸਰ ਇੰ: ...

ਪੂਰੀ ਖ਼ਬਰ »

ਅੱਜ ਮਨਾਇਆ ਜਾਵੇਗਾ ਸ੍ਰੀ ਜਵਾਲਾ ਮੁਖੀ ਮੰਦਰ ਦਾ ਸਥਾਪਨਾ ਦਿਵਸ

ਤਰਨ ਤਾਰਨ, 31 ਜਨਵਰੀ (ਸੋਢੀ)- ਸ੍ਰੀ ਜਵਾਲਾ ਮੁਖੀ ਮੰਦਰ ਗਲੀ ਪੱਪੂ ਭਗਤ ਵਾਲੀ ਚੌਂਕ ਗੁਰੂ ਕਾ ਖੂਹ ਵਿਖੇ 46 ਵਾਂ ਸਥਾਪਨਾ ਦਿਵਸ ਅਤੇ ਮੰਦਰ ਦੇ ਸੰਚਾਲਕ ਪੱਪੂ ਭਗਤ ਦਾ ਜਨਮ ਦਿਨ 1 ਫਰਵਰੀ ਨੂੰ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮੰਦਰ ਦੇ ਸੇਵਾਦਾਰ ...

ਪੂਰੀ ਖ਼ਬਰ »

ਹੈਰੋਇਨ ਸਮੇਤ ਤਿੰਨ ਵਿਅਕਤੀ ਕਾਬੂ

ਤਰਨ ਤਾਰਨ, 31 ਜਨਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਅਤੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਹੈਰੋਇਨ ਬਰਾਮਦ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਝਬਾਲ ...

ਪੂਰੀ ਖ਼ਬਰ »

ਪੜ੍ਹਨ ਵਾਲੇ ਨੌਜਵਾਨ ਲੜਕੇ-ਲੜਕੀਆਂ ਨੂੰ ਲਾਇਬ੍ਰੇਰੀ ਦਾ ਲਾਭ ਮਿਲੇਗਾ - ਭੁੱਲਰ

ਪੱਟੀ, 31 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਸਵ: ਪੱਤਰਕਾਰ ਤੇ ਸਮਾਜ ਸੇਵੀ ਪਰਵਿੰਦਰ ਸਿੰਘ ਜੌਲੀ ਨੇ ਪੱਤਰਕਾਰੀ ਖੇਤਰ ਦੇ ਨਾਲ-ਨਾਲ ਸਮਾਜ ਸੇਵੀ ਕਾਰਜਾਂ ਵਿਚ ਵੀ ਵੱਧ ਚੜ੍ਹ ਕੇ ਯੋਗਦਾਨ ਪਾਇਆ ਹੈ, ਜਿਸ ਕਰਕੇ ਉਹ ਕਿਸੇ ਜਾਣ-ਪਛਾਣ ਦੇ ...

ਪੂਰੀ ਖ਼ਬਰ »

ਭਗੌੜੇ ਖਿਲਾਫ਼ ਮਾਮਲਾ ਦਰਜ

ਤਰਨ ਤਾਰਨ, 31 ਜਨਵਰੀ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਅਦਾਲਤ ਵਲੋਂ ਭਗੌੜੇ ਕਰਾਰ ਦਿੱਤੇ ਗਏ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਰਹਾਲੀ ਦੇ ਏ.ਐੱਸ.ਆਈ. ਪਰਮਜੀਤ ਸਿੰਘ ...

ਪੂਰੀ ਖ਼ਬਰ »

ਐੱਮ. ਐੱਲ. ਟੀ. ਯੂਨੀਅਨ ਦੀ ਮੀਟਿੰਗ ਹੋਈ

ਤਰਨ ਤਾਰਨ, 31 ਜਨਵਰੀ (ਇਕਬਾਲ ਸਿੰਘ ਸੋਢੀ)-ਐੱਮ.ਐੱਲ.ਟੀ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਦੀ ਵਿਸ਼ੇਸ਼ ਮੀਟਿੰਗ ਨਵਨਿਯੁਕਤ ਪ੍ਰਧਾਨ ਪਰਮਜੀਤ ਸਿੰਘ ਕੈਰੋਂ ਦੀ ਪ੍ਰਧਾਨਗੀ ਹੇਠ ਇੱਥੇ ਸਿਵਲ ਸਰਜਨ ਦਫ਼ਤਰ ਵਿਖੇ ਹੋਈ ਜਿਸ ਵਿਚ ਐੱਮ.ਐੱਲ.ਟੀਜ. ਨੂੰ ਦਰਪੇਸ ਸਮੱਸਿਆਵਾਂ ...

ਪੂਰੀ ਖ਼ਬਰ »

ਸੇਵਾ ਮੁਕਤੀ 'ਤੇ ਸੇਵਾਦਾਰ ਬਲਜੀਤ ਸਿੰਘ ਨੂੰ ਕੀਤਾ ਸਨਮਾਨਿਤ

ਝਬਾਲ, 31 ਜਨਵਰੀ (ਸੁਖਦੇਵ ਸਿੰਘ)¸ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਜੀ ਵਿਖੇ ਤਾਇਨਾਤ ਸੇਵਾਦਾਰ ਬਲਜੀਤ ਸਿੰਘ ਚੀਮਾ ਨੂੰ ਬਾਬਾ ਬੁੱਢਾ ਜੀ ਸੇਵਾ ਸੁਸਾਇਟੀ ਦੇ ਪ੍ਰਧਾਨ ਪਰਮਜੀਤ ਸਿੰਘ ...

ਪੂਰੀ ਖ਼ਬਰ »

ਡੇਰਾ ਤਪੋਬਨ ਸਾਹਿਬ ਵਿਖੇ ਰੋਜ਼ਗਾਰ ਕਾਰਡ ਬਣਾਏ

ਸਰਹਾਲੀ ਕਲਾਂ, 31 ਜਨਵਰੀ (ਅਜੇ ਸਿੰਘ ਹੁੰਦਲ)¸ ਸਮੇਂ-ਸਮੇਂ 'ਤੇ ਜ਼ਰੂਰਤਮੰਦ ਵਿਅਕਤੀਆਂ ਦੀ ਸੰਪਰਦਾਇ ਕਾਰ ਸੇਵਾ ਸੰਤ ਬਾਬਾ ਤਾਰਾ ਸਿੰਘ ਸਰਹਾਲੀ ਸਾਹਿਬ ਦੇ ਮੌਜੂਦਾ ਮੁਖੀ ਸੰਤ ਬਾਬਾ ਸੁੱਖਾ ਸਿੰਘ ਵਲੋਂ ਮਦਦ ਕੀਤੀ ਜਾਂਦੀ ਹੈ ਅਤੇ ਇਸੇ ਤਹਿਤ ਅੱਜ ਸੰਪਰਦਾਇ ...

ਪੂਰੀ ਖ਼ਬਰ »

ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਕਲੰਡਰ 'ਤੇ ਆਪਣੀ ਤਸਵੀਰ ਛਪਵਾ ਕੇ ਸਵਾਰਥੀ ਹੋਣ ਦਾ ਸਬੂਤ ਦਿੱਤਾ-ਕਾ. ਦਦੇਹਰ ਸਾਹਿਬ

ਚੋਹਲਾ ਸਾਹਿਬ, 31 ਜਨਵਰੀ (ਬਲਵਿੰਦਰ ਸਿੰਘ)¸ਸੀ.ਪੀ.ਆਈ. ਦੇ ਬਲਾਕ ਚੋਹਲਾ ਸਾਹਿਬ ਨੌਸ਼ਹਿਰਾ ਪੰਨੂੰਆਂ ਦੇ ਸਾਂਝੇ ਸਕੱਤਰ ਕਾ. ਬਲਵਿੰਦਰ ਸਿੰਘ ਦਦੇਹਰ ਸਾਹਿਬ ਨੇ ਦੱਸਿਆ ਕਿ ਚੋਣਾਂ ਜਿੱਤਣ ਤੋਂ ਬਾਅਦ ਹਰ ਜਗ੍ਹਾ 'ਤੇ ਢਿੰਡੋਰਾ ਪਿੱਟ ਰਿਹੇ ਸਨ ਕਿ ਸਰਕਾਰੀ ਦਫ਼ਤਰਾਂ ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਭਿੱਖੀਵਿੰਡ ਨੇ ਪਿੰਡ ਨਾਰਲੀ ਵਿਖੇ ਨਰੇਗਾ ਯੋਜਨਾ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਖਾਲੜਾ, 31 ਜਨਵਰੀ (ਜੱਜਪਾਲ ਸਿੰਘ ਜੱਜ)¸ਬੀ.ਡੀ.ਪੀ.ਓ. ਭਿੱਖੀਵਿੰਡ ਵਲੋਂ ਸਰਹੱਦੀ ਪਿੰਡ ਨਾਰਲੀ ਵਿਖੇ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ ਗਿਆ | ਬੀ.ਡੀ.ਪੀ.ਓ. ਭਿਖੀਵਿੰਡ ਕਿਰਨਦੀਪ ਕੌਰ ਵਲੋਂ ਸਰਹੱਦੀ ਪਿੰਡ ਨਾਰਲੀ ਵਿਖੇ ਨਰੇਗਾ ਯੋਜਨਾ ਤਹਿਤ ਪਿੰਡ ਦੇ ਛੱਪੜ ...

ਪੂਰੀ ਖ਼ਬਰ »

ਸਿਰਮੌਰ ਮੁਲਾਜ਼ਮ ਆਗੂ, ਟਰੇਡ ਯੂਨੀਅਨ ਲਹਿਰ ਦੇ ਸਾਥੀ ਤਰਲੋਚਨ ਸਿੰਘ ਰਾਣਾ ਦਾ ਵਿਛੋੜਾ ਦੁਖਦਾਈ-ਸੰਧੂ, ਮੱਲਾ, ਪੰਡੋਰੀ

ਤਰਨ ਤਾਰਨ, 31 ਜਨਵਰੀ (ਹਰਿੰਦਰ ਸਿੰਘ)¸ਟਰੇਡ ਯੂਨੀਅਨ ਲਹਿਰ ਅਤੇ ਮੁਲਾਜ਼ਮ ਸੰਘਰਸ਼ਾਂ ਦੇ ਸਿਰਮੌਰ ਆਗੂ ਸਾਥੀ ਤਰਲੋਚਨ ਸਿੰਘ ਰਾਣਾ (90) ਸਦੀਵੀ ਵਿਛੋੜਾ ਦੇ ਗਏ ਹਨ | ਸਾਥੀ ਤਰਲੋਚਨ ਸਿੰਘ ਰਾਣਾ ਰਾਜ ਸਰਕਾਰ ਦੇ ਮੁਲਾਜ਼ਮਾਂ ਦੀ ਜਥੇਬੰਦੀ ਪੰਜਾਬ ਸੁਬਾਰਡੀਨੇਟ ...

ਪੂਰੀ ਖ਼ਬਰ »

ਬਦਲੀ ਕਰਨ ਲਈ ਰਿਸ਼ਵਤ ਮੰਗਣ ਵਾਲੇ ਸੀ.ਡੀ.ਪੀ.ਓ. ਤੋਂ ਦੁਖੀ ਹੋ ਕੇ ਆਂਗਣਵਾੜੀ ਵਰਕਰ ਨੇ ਦਿੱਤਾ ਅਸਤੀਫਾ

ਅਜਨਾਲਾ, 31 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇਸਤਰੀ ਤੇ ਬਾਲ ਵਿਕਾਸ ਵਿਭਾਗ ਅਜਨਾਲਾ 'ਚ ਤਾਇਨਾਤ ਸੀ.ਡੀ.ਪੀ.ਓ. ਵਲੋਂ ਬਦਲੀ ਕਰਨ ਲਈ ਇੱਕ ਸੁਪਰਵਾਈਜ਼ਰ ਰਾਹੀਂ ਰਿਸ਼ਵਤ ਮੰਗਣ ਤੇ ਰਿਸ਼ਵਤ ਨਾ ਦੇਣ 'ਤੇ ਤੰਗ ਪ੍ਰੇਸ਼ਾਨ ਕਰਨ ਤੋਂ ਦੁਖੀ ਹੋ ਕੇ ਅਜਨਾਲਾ ਨੇੜੇ ਪਿੰਡ ...

ਪੂਰੀ ਖ਼ਬਰ »

ਹਾਲ ਗੇਟ ਦੇ ਅੰਦਰ ਬੈਲਟਾਂ ਦੀ ਫੜ੍ਹੀ 'ਤੇ ਹੋਈ ਚੋਰੀ : 15 ਹਜ਼ਾਰ ਦੀਆਂ ਬੈਲਟਾਂ ਚੋਰੀ

ਅੰਮਿ੍ਤਸਰ, 31 ਜਨਵਰੀ (ਰੇਸ਼ਮ ਸਿੰਘ)-ਇਥੇ ਹਾਲ ਗੇਟ ਦੇ ਅੰਦਰ ਤੇ ਪੁਲਿਸ ਚੌਂਕੀ ਤੋਂ ਕੁਝ ਗਜ ਦੂਰੀ 'ਤੇ ਇਕ ਬੈਲਟਾਂ ਦੀ ਫੜੀਨੁਮਾ ਦੁਕਾਨ 'ਤੇ ਚੋਰੀ ਹੋਣ ਦੀ ਖ਼ਬਰ ਮਿਲੀ ਹੈ ਜਿਥੋਂ ਚੋਰ 15 ਹਜ਼ਾਰ ਦੀ ਕੀਮਤ ਦੀਆਂ ਬੈਲਟਾਂ ਚੋਰੀ ਕਰਕੇ ਲੈ ਗਿਆ | ਇਹ ਸ਼ਿਕਾਇਤ ...

ਪੂਰੀ ਖ਼ਬਰ »

ਮੁਲਾਜ਼ਮ ਸੰਘਰਸ਼ਾਂ ਦੇ ਮੋਢੀ ਤਰਲੋਚਨ ਸਿੰਘ ਰਾਣਾ ਦੀ ਹੋਈ ਮੌਤ

ਅੰਮਿ੍ਤਸਰ, 31 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ. ਸ. ਸ. ਫ.) ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਦੀ ਮੁਲਾਜ਼ਮ ਅਤੇ ...

ਪੂਰੀ ਖ਼ਬਰ »

'ਆਪ' ਸਰਕਾਰ ਦੀ ਨਾਕਾਮੀ ਕਾਰਨ ਪੰਜਾਬ 'ਚ ਅਮਨ-ਕਾਨੂੰਨ ਦੀ ਸਥਿਤੀ ਬਣੀ ਤਰਸਯੋਗ

ਅੰਮਿ੍ਤਸਰ, 31 ਜਨਵਰੀ (ਸੁਰਿੰਦਰ ਕੋਛੜ)-ਧਰਮ ਯਾਤਰਾ ਮਹਾਸੰਘ ਦੇ ਕੋਆਰਡੀਨੇਟਰ ਕਪਿਲ ਅਗਰਵਾਲ ਨੇ ਪ੍ਰੈੱਸ ਨੂੰ ਜਾਰੀ ਬਿਆਨ 'ਚ ਕਿਹਾ ਕਿ 'ਆਪ' (ਆਮ ਆਦਮੀ ਪਾਰਟੀ) ਸਰਕਾਰ ਦੀ ਨਾਕਾਮਯਾਬੀ ਅਤੇ ਮਾੜੀ ਕਾਰਗੁਜ਼ਾਰੀ ਕਾਰਨ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਤਰਸਯੋਗ ...

ਪੂਰੀ ਖ਼ਬਰ »

ਵਿਜੈ ਨਗਰ ਵਿਚ 70 ਹਜ਼ਾਰ ਨਕਦੀ ਤੇ ਢਾਈ ਲੱਖ ਦੇ ਗਹਿਣੇ ਚੋਰੀ

ਅੰਮਿ੍ਤਸਰ, 31 ਜਨਵਰੀ (ਰੇਸ਼ਮ ਸਿੰਘ)-ਸ਼ਹਿਰੀ ਖੇਤਰ ਵਿਜੈ ਨਗਰ 'ਚ ਇਕ ਘਰ 'ਚ ਹੋਈ ਚੋਰੀ ਦੀ ਘਟਨਾ ਨੂੰ ਉਸ ਵੇਲੇ ਅੰਜਾਮ ਦਿੱਤਾ ਗਿਆ ਜਦੋਂ ਸਾਰਾ ਪਰਿਵਾਰ ਵਿਆਹ ਦੇਖਣ ਲਈ ਗਿਆ ਹੋਇਆ ਸੀ | ਚੋਰਾਂ ਨੇ 70 ਹਜ਼ਾਰ ਨਕਦੀ ਤੇ ਢਾਈ ਲੱਖ ਦੀ ਕੀਮਤ ਦੇ ਗਹਿਣੇ ਚੋਰੀ ਕਰ ਲਏ | ਥਾਣਾ ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ ਲੁੱਟਣ ਆਏ ਲੁਟੇਰੇ ਵਿਰੋਧ ਕਰਨ 'ਤੇ ਦੌੜ ਨਿਕਲੇ

ਅੰਮਿ੍ਤਸਰ, 31 ਜਨਵਰੀ (ਰੇਸ਼ਮ ਸਿੰਘ)-ਇਥੇ ਸ਼ਹਿਰੀ ਖੇਤਰ 'ਚ ਕਰਿਆਨੇ ਦੀ ਦੁਕਾਨ 'ਤੇ ਲੁੱਟ ਖੋਹ ਕਰਨ ਆਏ ਲੁਟੇਰੇ ਵਿਰੋਧ ਹੋਣ 'ਤੇ ਭੱਜ ਨਿਕਲੇ ਜਿਨ੍ਹਾਂ ਵਲੋਂ ਭੱਜੇ ਜਾਂਦਿਆਂ ਚਲਾਈ ਗੋਲੀ ਨਾਲ ਇਕ ਰਾਹਗੀਰ ਵੀ ਜ਼ਖ਼ਮੀ ਹੋ ਗਿਆ ਜਦੋਂ ਕਿ ਲੁਟੇਰੇ ਮੌਕਿਆਂ ਤੋਂ ਫਰਾਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX