ਤਾਜਾ ਖ਼ਬਰਾਂ


ਰਾਜਸਥਾਨ: ਟਰੱਕ ਅਤੇ ਕਾਰ ਦੀ ਟੱਕਰ 'ਚ 4 ਮੌਤਾਂ
. . .  about 1 hour ago
ਜੈਪੁਰ, 7 ਜੂਨ-ਰਾਜਸਥਾਨ ਦੇ ਫ਼ਤਹਿਪੁਰ ਇਲਾਕੇ 'ਚ ਸਾਲਾਸਰ-ਫਤਿਹਪੁਰ ਮਾਰਗ 'ਤੇ ਟਰੱਕ ਅਤੇ ਕਾਰ ਵਿਚਾਲੇ ਹੋਈ ਟੱਕਰ 'ਚ 4 ਲੋਕਾਂ ਦੀ ਮੌਤ ਹੋ...
ਰਾਸ਼ਟਰਪਤੀ ਦਰੋਪਦੀ ਮੁਰਮੂ ਸਰਕਾਰੀ ਦੌਰੇ ਤੇ ਸਰਬੀਆ ਲਈ ਹੋਏ ਰਵਾਨਾ
. . .  about 1 hour ago
ਪੈਰਾਮਾਰੀਬੋ, 7 ਜੂਨ-ਆਪਣੇ ਦੋ ਦੇਸ਼ਾਂ ਦੇ ਦੌਰੇ ਦੇ ਅਗਲੇ ਪੜਾਅ ਵਿਚ, ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੀ ਆਪਣੀ ਯਾਤਰਾ ਦੀ ਸਮਾਪਤੀ ਤੋਂ ਬਾਅਦ ਸਰਬੀਆ ਲਈ ਰਵਾਨਾ ਹੋ ਗਏ ਹਨ।ਉਹ ਸਰਬੀਆ ਦੇ ਰਾਸ਼ਟਰਪਤੀ...।
ਭਿਆਨਕ ਦੁਰਘਟਨਾ ਤੋਂ ਬਾਅਦ ਕੋਰੋਮੰਡਲ ਐਕਸਪ੍ਰੈਸ ਅੱਜ ਸੇਵਾਵਾਂ ਬਹਾਲ ਕਰਨ ਲਈ ਤਿਆਰ
. . .  about 2 hours ago
ਨਵੀਂ ਦਿੱਲੀ, 7 ਜੂਨ - ਭਿਆਨਕ ਰੇਲ ਹਾਦਸੇ ਤੋਂ ਬਾਅਦ ਕੋਰੋਮੰਡਲ ਐਕਸਪ੍ਰੈਸ ਅੱਜ ਆਪਣੀਆਂ ਸੇਵਾਵਾਂ ਦੁਬਾਰਾ ਸ਼ੁਰੂ ਕਰਨ ਜਾ ਰਹੀ ਹੈ। ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ ਆਦਿਤਿਆ ਕੁਮਾਰ ਚੌਧਰੀ...
ਮੱਧ ਪ੍ਰਦੇਸ਼: ਬੋਰਵੈਲ ਚ ਡਿਗੀ ਢਾਈ ਸਾਲ ਦੀ ਬੱਚੀ
. . .  about 2 hours ago
ਭੋਪਾਲ, 7 ਜੂਨ-ਮੱਧ ਪ੍ਰਦੇਸ਼ ਦੇ ਸੀਹੋਰ ਜ਼ਿਲ੍ਹੇ ਦੇ ਮੁੰਗਵਾਲੀ ਪਿੰਡ ਵਿਚ ਖੇਡਦੇ ਸਮੇਂ ਢਾਈ ਸਾਲ ਦੀ ਬੱਚੀ ਬੋਰਵੈਲ ਵਿਚ ਡਿਗ ਪਈ। ਬੱਚੀ ਨੂੰ ਬੋਰਵੈਲ ਚੋਂ ਕੱਢਣ ਦੀਆਂ ਕੋਸ਼ਿਸ਼ਾਂ ਜਾਰੀ...
ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਅੱਜ ਤੋਂ
. . .  about 2 hours ago
ਲੰਡਨ, 7 ਜੂਨ-ਭਾਰਤ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਅੱਜ ਲੰਡਨ ਦੇ ਓਵਲ ਸਟੇਡੀਅਮ 'ਚ ਹੋਵੇਗਾ। ਭਾਰਤੀ ਸਮੇਂ ਅਨੁਸਾਰ ਇਹ ਫਾਈਨਲ...
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਕਰਨਾਟਕ ਵਿਧਾਨ ਪ੍ਰੀਸ਼ਦ ਉਪ ਚੋਣ 30 ਜੂਨ ਨੂੰ ਹੋਵੇਗੀ, ਉਸੇ ਦਿਨ ਹੋਵੇਗੀ ਵੋਟਾਂ ਦੀ ਗਿਣਤੀ
. . .  1 day ago
ਦਿੱਲੀ ਦੇ ਜਾਮੀਆ ਨਗਰ 'ਚ ਲੱਕੜ ਦੇ ਬਕਸੇ 'ਚੋਂ 2 ਬੱਚਿਆਂ ਦੀਆਂ ਮਿਲੀਆਂ ਲਾਸ਼ਾਂ
. . .  1 day ago
ਨਵੀਂ ਦਿੱਲੀ, 6 ਜੂਨ - ਦਿੱਲੀ ਪੁਲਿਸ ਮੁਤਾਬਕ ਦਿੱਲੀ ਦੇ ਜਾਮੀਆ ਨਗਰ ਸਥਿਤ ਇਕ ਫੈਕਟਰੀ 'ਚ ਲੱਕੜ ਦੇ ਬਕਸੇ 'ਚੋਂ 7 ਅਤੇ 8 ਸਾਲ ਦੇ ਦੋ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ ਹਨ, ਜੋ ਕੱਲ੍ਹ ਤੋਂ ਲਾਪਤਾ ...
ਅਰਬ ਸਾਗਰ 'ਤੇ ਦਬਾਅ ਅਗਲੇ 12 ਘੰਟਿਆਂ ਦੌਰਾਨ ਤੇਜ਼ ਹੋ ਸਕਦਾ ਹੈ ਚੱਕਰਵਾਤੀ ਤੂਫਾਨ: ਮੌਸਮ ਵਿਭਾਗ
. . .  1 day ago
ਮਹਾਰਾਸ਼ਟਰ: ਪਾਲਘਰ 'ਚ ਇਮਾਰਤ ਦਾ ਮਲਬਾ ਡਿੱਗਣ ਨਾਲ 3 ਮਜ਼ਦੂਰਾਂ ਦੀ ਮੌਤ
. . .  1 day ago
ਮਹਾਰਾਸ਼ਟਰ : ਠਾਣੇ ਕ੍ਰਾਈਮ ਬ੍ਰਾਂਚ ਸੈੱਲ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 17 ਦੇਸੀ ਪਿਸਤੌਲ, 31 ਮੈਗਜ਼ੀਨ ਅਤੇ 12 ਜ਼ਿੰਦਾ ਕਾਰਤੂਸ ਕੀਤੇ ਬਰਾਮਦ
. . .  1 day ago
WTC-2023 ਦਾ ਫਾਈਨਲ ਭਾਰਤ ਤੇ ਆਸਟ੍ਰੇਲੀਆ ਦਰਮਿਆਨ ਭਲਕੇ, ਦਰਸ਼ਕ ਉਡੀਕ 'ਚ
. . .  1 day ago
ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਮਿਲੇ ਨਵੇਂ ਵੀ.ਸੀ. ਡਾ.ਰਾਜੀਵ ਸੂਦ
. . .  1 day ago
ਚੰਡੀਗੜ੍ਹ, 6 ਜੂਨ (ਹਰਕਵਲਜੀਤ) -ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਨਵੇਂ ਵਾਇਸ ਚਾਂਸਲਰ ਮਿਲੇ ਹਨ। ਜਾਣਕਾਰੀ ਮੁਤਾਬਿਕ, ਡਾ.ਰਾਜੀਵ ਸੂਦ ਯੂਨੀਵਰਸਿਟੀ ਦੇ ਨਵੇਂ ਵੀ.ਸੀ. ਹੋਣਗੇ ...
ਤਕਨੀਕੀ ਖ਼ਰਾਬੀ ਕਾਰਨ ਰੂਸ ’ਚ ਉਤਾਰਨਾ ਪਿਆ ਏਅਰ ਇੰਡੀਆ ਦਾ ਜਹਾਜ਼
. . .  1 day ago
ਨਵੀਂ ਦਿੱਲੀ, 6 ਜੂਨ- ਦਿੱਲੀ-ਸਾਨ ਫ਼ਰਾਂਸਿਸਕੋ ਫ਼ਲਾਈਟ ਦੇ ਇੰਜਣ ’ਚ ਤਕਨੀਕੀ ਖ਼ਰਾਬੀ ਕਾਰਨ ਰੂਸ ਦੇ ਮੈਗਾਡਨ ਸ਼ਹਿਰ ਵੱਲ ਮੋੜ ਦਿੱਤਾ ਗਿਆ। ਏਅਰ ਇੰਡੀਆ ਦੇ ਅਧਿਕਾਰੀ ਨੇ ਦੱਸਿਆ ਕਿ ਜਹਾਜ਼....
ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ ਸਮੇਤ 3 ਨੂੰ ਕੀਤਾ ਕਾਬੂ
. . .  1 day ago
ਅਟਾਰੀ, 6 ਜੂਨ (ਗੁਰਦੀਪ ਸਿੰਘ ਅਟਾਰੀ)- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਥਾਣਾ ਘਰਿੰਡਾ ਦੀ ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ, ਚਾਰ ਲੱਖ ਡਰੱਗ ਮਨੀ, ਇਕ ਪਿਸਟਲ....
ਕੁਰੂਕਸ਼ੇਤਰ: ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਸੜਕਾਂ ਖ਼ਾਲੀ ਕਰਨ ਦੀ ਚਿਤਾਵਨੀ
. . .  1 day ago
ਕੁਰੂਕਸ਼ੇਤਰ, 6 ਜੂਨ- ਇੱਥੋਂ ਦੇ ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ ਅਜੇ ਵੀ ਚਾਲੂ ਹੈ। ਉਨ੍ਹਾਂ ਵਲੋਂ ਸ਼ਾਹਬਾਦ ਥਾਣੇ ਦੇ ਨੇੜੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ....
ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਵਲੋਂ ਅਸਤੀਫ਼ੇ ਦਾ ਐਲਾਨ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਜੂਨ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ੇ ਦਾ ਐਲਾਨ ਕੀਤਾ ਹੈ। ਕੌਂਸਲਰਾਂ ਨੇ ਮੌਜੂਦਾ ਨਗਰ....
ਕੇਰਲ: ਰਾਜ ਸਰਕਾਰ ਨੇ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਦੋ ਨਿੱਜੀ ਸਟਾਫ਼ ਮੈਂਬਰ ਲਏ ਵਾਪਸ
. . .  1 day ago
ਤਿਰੂਵੰਨਤਪੁਰਮ, 6 ਜੂਨ- ਕੇਰਲ ਸਰਕਾਰ ਨੇ ਵਾਇਨਾਡ ਦੇ ਸਾਬਕਾ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਗਏ ਦੋ ਨਿੱਜੀ ਸਟਾਫ਼ ਮੈਂਬਰਾਂ ਨੂੰ ਵਾਪਸ ਲੈ ਲਿਆ ਹੈ। ਜਨਰਲ ਪ੍ਰਸ਼ਾਸਨ ਦੇ ਸੰਯੁਕਤ ਸਕੱਤਰ.....
ਬੇਖੌਫ਼ ਲੁਟੇਰਿਆਂ ਵਲੋਂ ਨੂਰਮਹਿਲ ਸਬ-ਤਹਿਸੀਲ਼ ਵਿਚ ਦਿਨ-ਦਿਹਾੜੇ ਖੋਹ ਦੀ ਵਾਰਦਾਤ ਨੂੰ ਦਿੱਤਾ ਅੰਜਾਮ
. . .  1 day ago
ਜੰਡਿਆਲਾ ਮੰਜਕੀ, 6 ਜੂਨ (ਸੁਰਜੀਤ ਸਿੰਘ ਜੰਡਿਆਲਾ)- ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਆਵਾਜਾਈ ਭਰਪੂਰ ਨੂਰਮਹਿਲ ਤਹਿਸੀਲ ਵਿਚ ਇਕ ਵਿਅਕਤੀ ਨੂੰ ਲੁੱਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ...
ਇਨਸਾਫ਼ ਨਾ ਮਿਲਣ ਤੋਂ ਅੱਕੇ ਪਿੰਡ ਗੁੰਮਟੀ ਦੇ ਲੋਕਾਂ ਵਲੋਂ ਥਾਣਾ ਠੁੱਲੀਵਾਲ ਮੂਹਰੇ ਰੋਸ ਪ੍ਰਦਰਸ਼ਨ
. . .  1 day ago
ਮਹਿਲ ਕਲਾਂ, 6 ਜੂਨ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁੰਮਟੀ ਦੇ ਇਕ ਵਿਅਕਤੀ ਦੀ ਹਾਦਸੇ 'ਚ ਹੋਈ ਮੌਤ ਦੇ ਮਾਮਲੇ 'ਚ ਦੋ ਹਫ਼ਤੇ ਬੀਤ ਜਾਣ ਦੇ ਬਾਵਜੂਦ ਥਾਣਾ ਠੁੱਲੀਵਾਲ ਪੁਲਿਸ ਵਲੋਂ ਪੀੜਤ ਪਰਿਵਾਰ ਨੂੰ ਇਨਸਾਫ਼ ਨਾ...
ਅਸੀਂ ਸਾਕਾ ਨੀਲਾ ਤਾਰਾ ਕਾਰਨ ਕਾਂਗਰਸ ਨਾਲ ਨਹੀਂ ਜਾ ਸਕਦੇ- ਮਹੇਸ਼ਇੰਦਰ ਸਿੰਘ ਗਰੇਵਾਲ
. . .  1 day ago
ਚੰਡੀਗੜ੍ਹ, 6 ਜੂਨ- 2024 ਦੀਆਂ ਚੋਣਾਂ ਸੰਬੰਧੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ....
ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਵਿਚ ਹੋਇਆ ਜ਼ਬਰਦਸਤ ਹੰਗਾਮਾ
. . .  1 day ago
ਚੰਡੀਗੜ੍ਹ, 6 ਜੂਨ- ਨਗਰ ਨਿਗਮ ਹਾਊਸ ਦੀ ਮੀਟਿੰਗ ’ਚ ਜ਼ਬਰਦਸਤ ਹੰਗਾਮਾ ਹੋ ਗਿਆ। ਇਸ ਹੰਗਾਮੇ ਵਿਚ ਆਪ ਕੌਂਸਲਰ ਅਤੇ ਕਿਰਨ ਖ਼ੇਰ ਆਹਮੋ ਸਾਹਮਣੇ ਹੋ ਗਏ। ਕਿਰਨ ਖ਼ੇਰ ਨੇ ਪ੍ਰਧਾਨ ਮੰਤਰੀ ਵਿਰੁੱਧ....
ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ
. . .  1 day ago
ਪਰਮਾਰੀਬੋ, 6 ਜੂਨ- ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸੂਰੀਨਾਮ ਦੇ ਸਰਵਉਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਸੂਰੀਨਾਮ ਦੇ ਰਾਸ਼ਟਰਪਤੀ ਚੰਦਰਕੀਪ੍ਰਸਾਦ ਸੰਤੋਖੀ ਨੇ ਮਜ਼ਬੂਤ ​​ਦੁਵੱਲੇ ਸੰਬੰਧਾਂ ’ਤੇ ਰਾਸ਼ਟਰਪਤੀ ਮੁਰਮੂ ਨੂੰ ਵਧਾਈ ਦਿੱਤੀ। ਗ੍ਰਹਿ ਮੰਤਰਾਲੇ ਨੇ ਟਵੀਟ...
ਕਟਾਰੂਚੱਕ ਮਾਮਲੇ ਵਿਚ ਐਨ.ਸੀ.ਐਸ.ਸੀ. ਵਲੋਂ ਰਾਜ ਸਰਕਾਰ ਨੂੰ ਤੀਜਾ ਨੋਟਿਸ ਜਾਰੀ
. . .  1 day ago
ਚੰਡੀਗੜ੍ਹ, 6 ਜੂਨ- ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ (ਐਨ.ਸੀ.ਐਸ.ਸੀ.) ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉਪਰ ਲਗਾਏ....
ਅੱਜ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ- ਗਿਆਨੀ ਹਰਪ੍ਰੀਤ ਸਿੰਘ
. . .  1 day ago
ਅੰਮ੍ਰਿਤਸਰ, 6 ਜੂਨ- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਘੱਲੂਘਾਰਾ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਆਪਣੇ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਸਾਡਾ ਏਕਾ ਹੀ ਸਾਡੀ ਤਾਕਤ ਹੈ। ਜਥੇਦਾਰ ਨੇ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 19 ਮਾਘ ਸੰਮਤ 554

ਪੰਜਾਬ / ਜਨਰਲ

ਹੁਣ ਸਰਕਾਰੀ ਡਾਇਰੀ 'ਤੇ ਵੀ ਆਪਣੀ ਹੀ ਤਸਵੀਰ!

ਜਸਪਾਲ ਸਿੰਘ

ਜਲੰਧਰ, 31 ਜਨਵਰੀ- ਸੂਬੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ 9 ਮਹੀਨਿਆਂ ਤੋਂ ਜ਼ਿਆਦਾ ਦਾ ਸਮਾਂ ਹੋ ਚੁੱਕਾ ਹੈ ਪਰ ਇਸ ਅਰਸੇ ਦੌਰਾਨ ਪੰਜਾਬ ਸਰਕਾਰ ਵਲੋਂ ਅਜਿਹੀ ਕੋਈ ਵੱਡੀ ਪ੍ਰਾਪਤੀ ਨਹੀਂ ਕੀਤੀ ਗਈ, ਜਿਸ ਨੂੰ ਉਹ ਰਾਜ ਦੇ ਲੋਕਾਂ ਵਿਚ ਜ਼ੋਰ-ਸ਼ੋਰ ਨਾਲ ਪ੍ਰਚਾਰ ਸਕੇ ਤੇ ਸ਼ਾਇਦ ਇਸੇ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਤਸਵੀਰਾਂ ਦੇ ਸਹਾਰੇ ਹੀ ਆਪਣੀ ਤਕਦੀਰ ਨੂੰ ਚਮਕਾਉਣ ਦੀਆਂ ਕੋਸ਼ਿਸ਼ਾਂ ਵਿਚ ਲੱਗੇ ਹੋਏ ਹਨ | ਉਨ੍ਹਾਂ ਵਲੋਂ ਪਰੰਪਰਾ ਦੇ ਉਲਟ ਜਾ ਕੇ ਜਿੱਥੇ ਸਰਕਾਰੀ ਅਦਾਰੇ ਮਾਰਕਫੈੱਡ ਦੇ ਕੈਲੰਡਰ ਤੋਂ ਗੁਰੂ ਸਾਹਿਬਾਨ ਤੇ ਧਾਰਮਿਕ ਅਸਥਾਨਾਂ ਦੀਆਂ ਤਸਵੀਰਾਂ ਨੂੰ ਲਾਂਭੇ ਕਰਕੇ ਆਪਣੀ ਤਸਵੀਰ ਛਪਵਾਈ ਗਈ ਹੈ ਉੱਥੇ ਹੁਣ ਸਰਕਾਰ ਵਲੋਂ ਹਰ ਸਾਲ ਛਾਪੀ ਜਾਂਦੀ ਸਰਕਾਰੀ ਡਾਇਰੀ ਦਾ ਵੀ ਮੂੰਹ ਮੁਹਾਂਦਰਾ ਹੀਂ ਨਹੀਂ ਬਦਲਿਆ ਗਿਆ, ਸਗੋਂ ਇਸ ਉੱਪਰ ਵੀ ਆਪਣੀ ਤਸਵੀਰ ਛਪਵਾ ਕੇ ਪੁਰਾਣੀ ਰਵਾਇਤ ਨੂੰ ਹੀ ਪੂਰੀ ਤਰ੍ਹਾਂ ਬਦਲ ਦਿੱਤਾ ਗਿਆ ਹੈ | ਆਪਣੀ ਤਸਵੀਰ ਵਾਲੀ ਸਾਲ 2023 ਦੀ ਇਹ ਡਾਇਰੀ ਉਨ੍ਹਾਂ ਵਲੋਂ ਪਿਛਲੇ ਦਿਨੀਂ ਰਿਲੀਜ਼ ਕੀਤੀ ਗਈ ਤੇ ਸ਼ਾਇਦ ਇਹ ਵੀ ਮਾਰਕਫੈੱਡ ਦੇ ਕੈਲੰਡਰ ਵਾਂਗ ਸਰਕਾਰੀ ਡਾਇਰੀ ਦੇ ਇਤਿਹਾਸ 'ਚ ਪਹਿਲੀ ਵਾਰ ਹੀ ਹੋਇਆ ਹੈ ਕਿ ਕਿਸੇ ਮੁੱਖ ਮੰਤਰੀ ਵਲੋਂ ਡਾਇਰੀ ਦੇ ਸਰਵਰਕ (ਟਾਈਟਲ ਪੇਜ਼) 'ਤੇ ਹੀ ਆਪਣੀ ਤਸਵੀਰ ਛਪਵਾਈ ਗਈ ਹੈ | ਜਦਕਿ ਇਸ ਤੋਂ ਪਹਿਲੀਆਂ ਸਰਕਾਰਾਂ ਵਲੋਂ ਅਜਿਹੀਆਂ ਸਰਕਾਰੀ ਡਾਇਰੀਆਂ ਦੇ ਸਰਵਰਕ 'ਤੇ ਕਦੇ ਵੀ ਮੁੱਖ ਮੰਤਰੀ ਦੀ ਤਸਵੀਰ ਨਹੀਂ ਛਾਪੀ ਗਈ ਤੇ ਸਰਕਾਰੀ ਲੋਗੋ ਦੇ ਨਾਲ ਹੀ ਡਾਇਰੀ ਨੂੰ ਜਾਰੀ ਕੀਤਾ ਜਾਂਦਾ ਰਿਹਾ ਹੈ | ਸਾਲ 2019 ਤੇ 2020 ਦੀ ਡਾਇਰੀ ਦਾ ਸਰਵਰਕ (ਟਾਈਟਲ ਪੇਜ਼) ਉਸ ਸਮੇਂ ਦੀ ਕਾਂਗਰਸ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤਾ ਗਿਆ ਸੀ ਤੇ ਬਾਕਾਇਦਾ ਟਾਈਟਲ ਪੇਜ਼ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਨਾਂ ਲਿਖ ਕੇ ਉਨ੍ਹਾਂ ਨੂੰ ਸਿਜਦਾ ਕੀਤਾ ਗਿਆ ਸੀ | ਇਸੇ ਤਰ੍ਹਾਂ ਸਾਲ 2018 ਅਤੇ 2022 ਦੀ ਸਰਕਾਰੀ ਡਾਇਰੀ 'ਤੇ ਕਿਸੇ ਵੀ ਤਰ੍ਹਾਂ ਦੀ ਕੋਈ ਤਸਵੀਰ ਨਹੀਂ ਛਾਪੀ ਗਈ ਤੇ ਸਰਕਾਰ ਦੇ ਲੋਗੋ ਨਾਲ ਹੀ ਇਨ੍ਹਾਂ ਨੂੰ ਛਾਪਿਆ ਗਿਆ | ਪਰ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜਿਸ ਤਰ੍ਹਾਂ ਸਾਲ 2023 ਦੀ ਸਰਕਾਰੀ ਡਾਇਰੀ 'ਤੇ ਵੀ ਆਪਣੀ ਤਸਵੀਰ ਛਪਵਾਈ ਗਈ ਹੈ, ਉਸ ਦੀ ਸਿਆਸੀ ਹਲਕਿਆਂ ਤੋਂ ਇਲਾਵਾ ਆਮ ਲੋਕਾਂ ਅੰਦਰ ਵੀ ਕਾਫੀ ਚਰਚਾ ਹੈ |

ਸੰਯੁਕਤ ਕਿਸਾਨ ਮੋਰਚਾ ਪੰਜਾਬ ਵਲੋਂ ਬਜਟ ਸੈਸ਼ਨ ਦੌਰਾਨ ਦਿੱਲੀ ਵਿਖੇ ਵੱਡਾ ਇਕੱਠ ਕਰਨ ਦਾ ਐਲਾਨ

ਲੁਧਿਆਣਾ, 31 ਜਨਵਰੀ (ਪੁਨੀਤ ਬਾਵਾ)-ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਅੱਜ ਅਹਿਮ ਮੀਟਿੰਗ ਲੁਧਿਆਣਾ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਦਫ਼ਤਰ 'ਚ ਹੋਈ, ਜਿਸ ਦੀ ਪ੍ਰਧਾਨਗੀ ਹਰਿੰਦਰ ਸਿੰਘ ਲੱਖੋਵਾਲ, ਸਤਨਾਮ ਸਿੰਘ ਬਹਿਰੂ ਅਤੇ ਰੁਲਦੂ ਸਿੰਘ ਮਾਨਸਾ ਨੇ ...

ਪੂਰੀ ਖ਼ਬਰ »

ਗਿਰਜਾਘਰਾਂ ਤੇ ਇਸਾਈ ਪਾਦਰੀਆਂ 'ਤੇ ਆਮਦਨ ਕਰ ਵਿਭਾਗ ਦੇ ਛਾਪੇ

ਤਾਜਪੁਰ, ਖੋਜੇਵਾਲ ਚਰਚ 'ਤੇ ਆਮਦਨ ਕਰ ਵਿਭਾਗ ਵਲੋਂ ਛਾਪੇ ਜਲੰਧਰ/ਕਪੂਰਥਲਾ, 31 ਜਨਵਰੀ (ਸ਼ਿਵ, ਅਮਰਜੀਤ ਕੋਮਲ)- ਆਮਦਨ ਕਰ ਵਿਭਾਗ ਦੇ ਜਾਂਚ ਵਿੰਗ ਦੀਆਂ ਟੀਮਾਂ ਨੇ ਅੱਜ ਤੜਕਸਾਰ ਤਾਜਪੁਰ, ਖੋਜੇਵਾਲ ਚਰਚ ਸਮੇਤ ਕਈ ਜਗ੍ਹਾਂ ਛਾਪੇਮਾਰੀ ਕੀਤੀ | ਛਾਪਿਆਂ ਦਾ ਕਾਰਨ ਚਾਹੇ ...

ਪੂਰੀ ਖ਼ਬਰ »

ਸਾਬਕਾ ਉਪ ਮੁੱਖ ਮੰਤਰੀ ਸੋਨੀ ਦੇ ਹੋਟਲ 'ਚ ਵਿਜੀਲੈਂਸ ਟੀਮ ਨੇ ਦਿੱਤੀ ਦਸਤਕ

ਅੰਮਿ੍ਤਸਰ, 31 ਜਨਵਰੀ (ਰੇਸ਼ਮ ਸਿੰਘ)-ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਉਪ ਮੁਖ ਮੰਤਰੀ ਓਮ ਪ੍ਰਕਾਸ਼ ਸੋਨੀ ਖਿਲਾਫ ਵਿਜੀਲੈਂਸ ਵਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਚੰਡੀਗੜ੍ਹ ਤੋਂ ਆਈ ਵਿਜੀਲੈਂਸ ਟੀਮ ਨੇ ਦੂਜੇ ਦਿਨ ਵੀ ਜਾਂਚ ਜਾਰੀ ਰੱਖੀ ਜਿਸ ...

ਪੂਰੀ ਖ਼ਬਰ »

ਅੱਤਵਾਦੀ ਐਲਾਨੇ ਗੈਂਗਸਟਰ ਅਰਸ਼ ਡਾਲਾ ਦੀ ਹੋਵੇਗੀ ਜਾਇਦਾਦ ਕੁਰਕ-ਐਸ.ਐਸ.ਪੀ.

ਸਿਰਫ਼ 30 ਹਜ਼ਾਰ ਰੁਪਏ 'ਚ ਕੀਤੀ ਪਰਮਜੀਤ ਸਿੰਘ ਦੀ ਹੱਤਿਆ ਜਗਰਾਉਂ, 31 ਜਨਵਰੀ (ਗੁਰਦੀਪ ਸਿੰਘ ਮਲਕ)- ਬੀਤੀ 3 ਜਨਵਰੀ ਨੂੰ ਪਿੰਡ ਬਾਰਦੇਕੇ ਦੇ ਪਰਮਜੀਤ ਸਿੰਘ ਦੀ ਹੱਤਿਆ 3 ਸ਼ੂਟਰਾਂ ਨੇ ਸਿਰਫ਼ 30 ਹਜ਼ਾਰ ਰੁਪਏ ਲੈ ਕੇ ਕੀਤੀ ਸੀ | ਇਸ ਗੱਲ ਦਾ ਖੁਲਾਸਾ ਅੱਜ ਪੁਲਿਸ ...

ਪੂਰੀ ਖ਼ਬਰ »

ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ

ਝਬਾਲ, 31 ਜਨਵਰੀ (ਸੁਖਦੇਵ ਸਿੰਘ)-ਪਿੰਡ ਮੂਸੇ ਵਿਖੇ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਨੌਜਵਾਨ ਭੁਪਿੰਦਰ ਸਿੰਘ ਭਿੰਦੂ (30) ਦੇ ਪਿਤਾ ਮਹਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਪਿੰਡ ਵਿਚ ਸ਼ਰੇਆਮ ਵਿਕ ਰਹੇ ਚਿੱਟੇ ਕਾਰਨ ਨਸ਼ੇ ਦਾ ਆਦੀ ...

ਪੂਰੀ ਖ਼ਬਰ »

ਪਿੰਡ ਮਲਕ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ

ਜਗਰਾਉਂ, 31 ਜਨਵਰੀ (ਗੁਰਦੀਪ ਸਿੰਘ ਮਲਕ)- ਪੰਜਾਬ 'ਚ ਸੱਤਾ ਤਬਦੀਲੀ ਦੇ ਬਾਵਜੂਦ 'ਚਿੱਟੇ' ਦਾ ਕਾਲਾ ਡੰਗ ਉਸੇ ਰਫ਼ਤਾਰ ਨਾਲ ਨੌਜਵਾਨਾਂ ਨੂੰ ਨਿਗਲ ਰਿਹਾ ਹੈ | ਪਿੰਡ ਮਲਕ 'ਚ ਪਿਛਲੇ 3 ਸਾਲ ਤੋਂ 12 ਤੋਂ ਵੱਧ ਨੌਜਵਾਨਾਂ ਦੀਆਂ ਚਿੱਟੇ ਕਾਰਨ ਮੌਤਾਂ ਹੋ ਚੁੱਕੀਆਂ ਹਨ | ਬੀਤੇ ...

ਪੂਰੀ ਖ਼ਬਰ »

ਟੀ.ਟੀ.ਪੀ. ਜਲਦੀ ਹੀ ਪਾਕਿ ਤੇ ਤੁਰਕੀ 'ਤੇ ਕਰੇਗਾ ਕਬਜ਼ਾ-ਅਖੁਨਜ਼ਾਦਾ

ਅੰਮਿ੍ਤਸਰ, 31 ਜਨਵਰੀ (ਸੁਰਿੰਦਰ ਕੋਛੜ)-ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਾਨ (ਟੀ. ਟੀ. ਪੀ.) ਦੇ ਪ੍ਰਮੁੱਖ ਨੇਤਾ ਸ਼ੇਖ਼ ਅਬਦੁੱਲਾ ਅਖੁਨਜ਼ਾਦਾ ਨੇ ਇਕ ਆਡੀਓ ਸੰਦੇਸ਼ ਜਾਰੀ ਕਰਕੇ ਜਲਦੀ ਹੀ ਪਾਕਿਸਤਾਨ ਅਤੇ ਤੁਰਕੀ 'ਤੇ ਕਬਜ਼ਾ ਕਰਕੇ ਉੱਥੇ ਸ਼ਰੀਆ ਕਾਨੂੰਨ ਸਥਾਪਤ ...

ਪੂਰੀ ਖ਼ਬਰ »

ਸਪੀਕਰ ਸੰਧਵਾਂ, ਰੋੜੀ, ਭੁੱਲਰ, ਮੀਤ ਹੇਅਰ, ਈ.ਟੀ.ਓ. ਤੇ ਕਈ ਵਿਧਾਇਕ ਅਦਾਲਤ 'ਚ ਪੇਸ਼

ਮਾਮਲਾ ਡੀ.ਸੀ. ਦਫ਼ਤਰ ਧਰਨਾ ਦੇਣ ਦਾ ਤਰਨ ਤਾਰਨ, 31 ਜਨਵਰੀ (ਹਰਿੰਦਰ ਸਿੰਘ)¸ਕਾਂਗਰਸ ਸਰਕਾਰ ਦੌਰਾਨ ਜ਼ਹਿਰੀਲੀ ਸ਼ਰਾਬ ਨਾਲ ਮਾਰੇ ਗਏ 100 ਤੋਂ ਵੱਧ ਵਿਅਕਤੀਆਂ ਦੇ ਮਾਮਲੇ ਵਿਚ ਰੋਸ ਵਜੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਦਿੱਤੇ ...

ਪੂਰੀ ਖ਼ਬਰ »

ਕੈਨੇਡਾ ਤੋਂ ਆਏ ਨੌਜਵਾਨ ਦੀ ਡਲਹੋਜ਼ੀ 'ਚ ਮੌਤ

ਜਲੰਧਰ, 31 ਜਨਵਰੀ (ਐੱਮ. ਐੱਸ. ਲੋਹੀਆ)-ਦੋਸਤਾਂ ਦੇ ਨਾਲ ਡਲਹੋਜ਼ੀ ਘੁੰਮਣ ਗਏ, ਜਲੰਧਰ ਦੇ ਨੌਜਵਾਨ ਦੀ ਬੀਤੀ ਰਾਤ ਹੋਟਲ ਦੇ ਕਮਰੇ 'ਚ ਮੌਤ ਹੋ ਗਈ | ਮਿ੍ਤਕ ਦੀ ਪਛਾਣ ਹਰਮਿੰਦਰ ਪਾਲ ਸਿੰਘ ਉਰਫ਼ ਸੁਮਿਤ (23) ਪੁੱਤਰ ਕੁਲਵਿੰਦਰ ਸਿੰਘ ਵਾਸੀ ਅਜੀਤ ਨਗਰ, ਜਲੰਧਰ ਵਜੋਂ ਦੱਸੀ ਗਈ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਰਿਹਾਅ ਨਾ ਹੋ ਸਕਣ ਵਾਲੇ ਕੈਦੀਆਂ ਦਾ ਮਤਾ 3 ਦੀ ਮੀਟਿੰਗ 'ਚ ਆਵੇਗਾ

ਚੰਡੀਗੜ੍ਹ, 31 ਜਨਵਰੀ (ਹਰਕਵਲਜੀਤ ਸਿੰਘ)-ਪੰਜਾਬ ਦੇ ਜਿਨ੍ਹਾਂ 51 ਕੈਦੀਆਂ ਦੀਆਂ ਰਿਹਾਈਆਂ ਜੋ 26 ਜਨਵਰੀ ਗਣਤੰਤਰ ਦਿਵਸ ਮੌਕੇ ਨਹੀਂ ਹੋਈਆਂ ਸਨ, ਸੰਬੰਧੀ ਮਤਾ ਹੁਣ ਸਰਕਾਰ 3 ਫਰਵਰੀ ਦੀ ਮੰਤਰੀ ਮੰਡਲ ਦੀ ਬੈਠਕ ਵਿਚ ਲਿਆਉਣ ਸੰਬੰਧੀ ਤਿਆਰੀ ਕਰ ਰਹੀ ਹੈ | ਰਿਹਾਅ ਹੋਣ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੇ ਪੇਂਡੂ ਡਿਸਪੈਂਸਰੀਆਂ ਬੰਦ ਕਰਨ ਵਾਸਤੇ ਨੋਟੀਫ਼ਿਕੇਸ਼ਨ ਜਾਰੀ ਕਰਨ 'ਤੇ 'ਆਪ' ਸਰਕਾਰ ਦੀ ਕੀਤੀ ਨਿਖੇਧੀ

ਚੰਡੀਗੜ੍ਹ, 31 ਜਨਵਰੀ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਪ੍ਰਧਾਨ ਅਰਸ਼ਦੀਪ ਸਿੰਘ ਕਲੇਰ ਨੇ ਅੱਜ ਸੂਬੇ ਦੀਆਂ ਸਾਰੀਆਂ ਪੇਂਡੂ ਡਿਸਪੈਂਸਰੀਆਂ ਬੰਦ ਕਰਨ ਵਾਸਤੇ ਨੋਟੀਫ਼ਿਕੇਸ਼ਨ ਜਾਰੀ ਕਰਨ ਤੇ ਡਾਕਟਰਾਂ ਅਤੇ ਸਾਰੇ ਸਟਾਫ਼ ਨੂੰ ਆਮ ਆਦਮੀ ...

ਪੂਰੀ ਖ਼ਬਰ »

ਆਰ. ਐਸ. ਐਸ. ਤੇ ਭਾਜਪਾ ਵਲੋਂ ਕੇਵਲ ਇਕ ਧਰਮ ਦਾ ਦੇਸ਼ ਬਣਾਉਣ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼-ਚੰਦਰ ਸ਼ੇਖਰ ਆਜ਼ਾਦ

ਅੰਮਿ੍ਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)-ਹਰਿਆਣਾ ਤੇ ਯੁੂ.ਪੀ. ਨਾਲ ਸੰਬੰਧਿਤ ਭੀਮ ਆਰਮੀ ਦੇ ਮੁਖੀ ਚੰਦਰ ਸ਼ੇਖਰ ਆਜ਼ਾਦ ਅੱਜ ਸਾਥੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਅਤੇ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ...

ਪੂਰੀ ਖ਼ਬਰ »

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਆਸਟਰੀਆ 'ਚ ਉੱਦਮੀ ਸਿੱਖ ਨੌਜਵਾਨਾਂ ਦਾ ਸਨਮਾਨ

ਅੰਮਿ੍ਤਸਰ, 31 ਜਨਵਰੀ (ਜਸਵੰਤ ਸਿੰੰਘ ਜੱਸ)-ਯੂਰਪੀ ਦੇਸ਼ ਆਸਟਰੀਆ 'ਚ ਪਿਛਲੇ ਸਮੇਂ ਦੌਰਾਨ ਸਿੱਖ ਧਰਮ ਰਜਿਸਟਰਡ ਕਰਵਾਉਣ ਵਾਲੇ ਸਿੱਖ ਨੌਜਵਾਨਾਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ | ਸਿੱਖ ਧਰਮ ...

ਪੂਰੀ ਖ਼ਬਰ »

ਜਨਰਲ ਕੁਲਦੀਪ ਬਰਾੜ ਦੇ ਬਿਆਨ ਦੀ ਵੱਖ-ਵੱਖ ਆਗੂਆਂ ਵਲੋਂ ਨਿਖੇਧੀ

ਬਿਆਨ ਵਿਕਾਊ ਤੇ ਮਰੀ ਹੋਈ ਜ਼ਮੀਰ ਦਾ ਪ੍ਰਗਟਾਵਾ-ਰਜਿੰਦਰ ਸਿੰਘ ਮਹਿਤਾ ਅੰਮਿ੍ਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਕਮੇਟੀ ਦੇ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਨੇ ਕਿਹਾ ਹੈ ਕਿ ਸੇਵਾ-ਮੁਕਤ ਆਰਮੀ ਜਨਰਲ ਕੁਲਦੀਪ ਬਰਾੜ ਵਲੋਂ ਜੂਨ 1984 ਵਿਚ ਸ੍ਰੀ ਦਰਬਾਰ ...

ਪੂਰੀ ਖ਼ਬਰ »

ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਦੀ ਯਾਦ 'ਚ ਤਿੰਨ ਰੋਜ਼ਾ ਬਰਸੀ ਸਮਾਗਮ ਸੰਪੰਨ

ਸੰਗਰੂਰ, ਧਰਮਗੜ੍ਹ, 31 ਜਨਵਰੀ (ਸੁਖਵਿੰਦਰ ਸਿੰਘ ਫੁੱਲ, ਗੁਰਜੀਤ ਸਿੰਘ ਚਹਿਲ) - ਸ਼੍ਰੋਮਣੀ ਪੰਥ ਰਤਨ ਬਾਬਾ ਇਕਬਾਲ ਸਿੰਘ ਦੀ ਪਹਿਲੀ ਬਰਸੀ ਸੰਬੰਧੀ ਤਿੰਨ ਰੋਜ਼ਾ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਬੜੂ ਸਾਹਿਬ (ਹਿ.ਪ੍ਰ.) ਵਿਖੇ ਕਰਵਾਇਆ ਗਿਆ ¢ ਸਮਾਗਮ ਦÏਰਾਨ ਗਿਆਨੀ ...

ਪੂਰੀ ਖ਼ਬਰ »

ਸੰਤ ਅਤਰ ਸਿੰਘ ਮਸਤੂਆਣਾ ਦੀ ਯਾਦ 'ਚ ਜੋੜ ਮੇਲੇ ਦੌਰਾਨ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਟ

ਸੰਗਰੂਰ, ਮਸਤੂਆਣਾ ਸਾਹਿਬ, 31 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ, ਦਮਦਮੀ) - ਵਿੱਦਿਆ ਦਾਨੀ ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ ਯਾਦ ਵਿਚ ਲੱਗਣ ਵਾਲੇ ਸਾਲਾਨਾ ਜੋੜ ਮੇਲੇ ਦੇ ਦੂਜੇ ਦਿਨ ਮੇਲੇ ਦੀ ਸਟੇਜ ਤੋਂ ਵਾਰਿਸ ਏ ਪੰਜਾਬ ਜੱਥੇਬੰਦੀ ਦੇ ...

ਪੂਰੀ ਖ਼ਬਰ »

ਆਮ ਆਦਮੀ ਕਲੀਨਿਕਾਂ ਦੇ ਢੋਲ ਦਾ ਪੋਲ--ਸ਼ਹੀਦ ਭਗਤ ਸਿੰਘ ਦੀ ਮਾਤਾ 'ਪੰਜਾਬ ਮਾਤਾ ਵਿਦਿਆਵਤੀ' ਦੇ ਨਾਂਅ 'ਤੇ ਬਣੇ ਹਸਪਤਾਲ ਨੂੰ ਬਣਾਇਆ 'ਆਮ ਆਦਮੀ ਕਲੀਨਿਕ'

ਗੜ੍ਹਸ਼ੰਕਰ, 31 ਜਨਵਰੀ (ਧਾਲੀਵਾਲ)- ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕ ਕੇ ਸੂਬਾ ਵਾਸੀਆਂ ਨੂੰ ਸ਼ਹੀਦ ਦੀ ਸੋਚ 'ਤੇ ਪਹਿਰਾ ਦੇਣ ਦਾ ਦਾਅਵਾ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਸ਼ਹੀਦ ਭਗਤ ਸਿੰਘ ਦੇ ਨਾਨਕੇ ਪਿੰਡ ...

ਪੂਰੀ ਖ਼ਬਰ »

ਕੇਂਦਰ ਫੰਡ ਦੇਣ ਤੋਂ ਪਹਿਲਾਂ ਇਸ ਦੀ ਯੋਗ ਵਰਤੋਂ ਯਕੀਨੀ ਬਣਾਵੇ-ਖੰਨਾ

ਹੁਸ਼ਿਆਰਪੁਰ, 31 ਜਨਵਰੀ (ਬਲਜਿੰਦਰਪਾਲ ਸਿੰਘ) - ਸਾਬਕਾ ਸਾਂਸਦ ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ 'ਆਮ ਆਦਮੀ ਕਲੀਨਿਕਾਂ' ਦੇ ਨਾਂਅ 'ਤੇ ਲੋਕਾਂ ਨੂੰ ਗੁੰਮਰਾਹ ਕਰਨ 'ਤੇ ਤੁਲੀ ਹੋਈ ਹੈ | ਉਨ੍ਹਾਂ ਕਿਹਾ ਕਿ ਮੁੱਢਲੇ ਸਿਹਤ ਕੇਂਦਰਾਂ ...

ਪੂਰੀ ਖ਼ਬਰ »

ਦਹਾਕਿਆਂ ਤੋਂ ਹਸਪਤਾਲ ਉਡੀਕਦੇ ਲੋਕਾਂ ਨੂੰ ਮਿਲਿਆ ਕਲੀਨਿਕ

ਗੜ੍ਹਦੀਵਾਲਾ, 31 ਜਨਵਰੀ (ਚੱਗਰ)- ਲਗਭਗ 70-80 ਪਿੰਡਾਂ ਦੇ ਲੋਕਾਂ ਦੇ ਕੇਂਦਰ ਗੜ੍ਹਦੀਵਾਲਾ ਦੇ ਲੋਕ ਤਕਰੀਬਨ ਤਿੰਨ ਦਹਾਕਿਆਂ ਤੋਂ ਸ਼ਹਿਰ ਵਿਖੇ ਪੱਚੀ ਜਾਂ ਪੰਜਾਹ ਬਿਸਤਰਿਆਂ ਦਾ ਹਸਪਤਾਲ ਖੁੱਲਣ ਦੀ ਆਸ ਲਗਾਈ ਬੈਠੇ ਸਨ ਪਰ ਉਨ੍ਹਾਂ ਨੂੰ ਉਸ ਵੇਲੇ ਨਿਰਾਸ਼ਾ ਹੋਈ ਜਦੋਂ ...

ਪੂਰੀ ਖ਼ਬਰ »

ਸਿਰਫ ਰਾਜਸੀ ਲਾਹਾ ਲੈਣ ਲਈ ਖੋਲ੍ਹੇ ਜਾ ਰਹੇ ਕਲੀਨਿਕ-ਡਾ: ਰਾਏ

ਹੁਸ਼ਿਆਰਪੁਰ, 31 ਜਨਵਰੀ (ਬਲਵਿੰਜਦਰਪਾਲ ਸਿੰਘ)- ਭਾਰਤੀ ਜਨਤਾ ਪਾਰਟੀ ਦੀ ਕੌਮੀ ਕੌਂਸਲ ਦੇ ਮੈਂਬਰ ਤੇ ਹਲਕਾ ਚੱਬੇਵਾਲ ਦੇ ਇੰਚਾਰਜ ਡਾ: ਦਿਲਬਾਗ ਰਾਏ ਨੇ ਆਮ ਆਦਮੀ ਪਾਰਟੀ ਵਲੋਂ ਖੋਲ੍ਹੇ ਜਾ ਰਹੇ ਆਮ ਆਦਮੀ ਕਲੀਨਿਕਾਂ 'ਤੇ ਤੰਜ ਕੱਸਦਿਆਂ ਕਿਹਾ ਕਿ ਇਹ ਇਸ ਤਰ੍ਹਾਂ ...

ਪੂਰੀ ਖ਼ਬਰ »

ਡਿਸਪੈਂਸਰੀਆਂ 'ਤੇ ਲਿੱਪਾ-ਪੋਚੀ ਕਰਕੇ ਮੁਹੱਲਾ ਕਲੀਨਿਕ ਬਣਾਏ-ਕੋਹਾੜ

ਸ਼ਾਹਕੋਟ, 31 ਜਨਵਰੀ (ਦਲਜੀਤ ਸਿੰਘ ਸਚਦੇਵਾ)- ਅਕਾਲੀ ਦਲ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਬਚਿੱਤਰ ਸਿੰਘ ਕੋਹਾੜ ਨੇ ਕਿਹਾ ਕਿ 'ਆਪ' ਸਰਕਾਰ ਵਲੋਂ ਪੰਜਾਬ 'ਚ ਚੱਲ ਰਹੀਆਂ ਪੇਂਡੂ ਡਿਸਪੈਂਸਰੀਆਂ ਨੂੰ ਆਮ ਆਦਮੀ ਕਲੀਨਿਕ 'ਚ ਤਬਦੀਲ ਕਰਕੇ ਲੋਕਾਂ ਨਾਲ ਵੱਡਾ ਧੋਖਾ ਕੀਤਾ ...

ਪੂਰੀ ਖ਼ਬਰ »

ਮਹਿਤਾ ਕਾਲੂ ਜੀ ਸਿਹਤ ਕੇਂਦਰ ਦਾ ਨਾਂਅ ਬਦਲਣਾ ਧਾਰਮਿਕ ਭਾਵਨਾਵਾਂ ਦਾ ਨਿਰਾਦਰ-ਬ੍ਰਹਮਪੁਰਾ

ਫਤਿਆਬਾਦ (ਤਰਨ ਤਾਰਨ), 31 ਜਨਵਰੀ (ਹਰਵਿੰਦਰ ਸਿੰਘ ਧੂੰਦਾ)- ਇਲਾਕੇ ਦੇ ਕਰੀਬ 20 ਪਿੰਡਾਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਾਲੇ ਮੁੱਢਲੇ ਸਿਹਤ ਕੇਂਦਰ ਫਤਿਆਬਾਦ ਵਿਖੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਡਿਸਪੈਂਸਰੀਆਂ ਦੀ ਲਿੱਪਾ-ਪੋਚੀ ਕਰਕੇ ਬਣਾਏ ਕਲੀਨਿਕਾਂ ਦਾ ਲੋਕਾਂ ਵਲੋਂ ਵਿਰੋਧ

ਹੁਸ਼ਿਆਰਪੁਰ, 31 ਜਨਵਰੀ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ)- ਪਹਿਲਾਂ ਤੋਂ ਚੱਲ ਰਹੀਆਂ ਡਿਸਪੈਂਸਰੀਆਂ ਨੂੰ ਬੰਦ ਕਰਕੇ ਉਨ੍ਹਾਂ ਨੂੰ ਆਮ ਆਦਮੀ ਮੁਹੱਲਾ ਕਲੀਨਿਕਾਂ 'ਚ ਬਦਲ ਕੇ ਮੰਤਰੀ/ਵਿਧਾਇਕ ਤੇ ਹੋਰ ਸੀਨੀਅਰ ਆਗੂ ਆਪਣੀ ਪਿੱਠ ਥਪ-ਥਪਾਉਣ ਅਤੇ ਵਾਹ-ਵਾਹ ...

ਪੂਰੀ ਖ਼ਬਰ »

ਫੁਗਲਾਣਾ ਦਾ ਪੇਂਡੂ ਹਸਪਤਾਲ ਬੰਦ ਕਰਨ ਦਾ ਲੋਕਾਂ ਵਲੋਂ ਵਿਰੋਧ

ਫਗਵਾੜਾ-ਹੁਸ਼ਿਆਰਪੁਰ ਰੋਡ 'ਤੇ ਸਥਿਤ ਪਿੰਡ ਫੁਗਲਾਣਾ ਵਿਖੇ ਰੂਰਲ ਹਸਪਤਾਲ ਨੂੰ ਆਮ ਆਦਮੀ ਮੁਹੱਲਾ ਕਲੀਨਿਕ 'ਚ ਤਬਦੀਲ ਕੀਤੇ ਜਾਣ ਵਿਰੁੱਧ ਆਸ-ਪਾਸ ਦੇ ਲੋਕਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਲੋਕਾਂ ਨੇ ਦੱਸਿਆ ਕਿ 1980 'ਚ ਤਤਕਾਲੀ ਮੁੱਖ ਮੰਤਰੀ ਦਰਬਾਰਾ ਸਿੰਘ ...

ਪੂਰੀ ਖ਼ਬਰ »

ਸਫੈਦ ਹਾਥੀ ਬਣੇ ਸਿਵਲ ਹਸਪਤਾਲ ਸਿੱਧਵਾਂ ਬੇਟ ਨੂੰ ਮਾਨ ਸਰਕਾਰ ਨੇ ਬਣਾਇਆ ਲਾਲ ਹਾਥੀ

ਸਿੱਧਵਾਂ ਬੇਟ (ਲੁਧਿਆਣਾ), 31 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)- ਦਿੱਲੀ ਆਪ ਸਰਕਾਰ ਦੀ ਤਰਜ਼ 'ਤੇ ਪਹਿਲਾਂ ਹੀ ਕੰਮ ਕਰ ਰਹੀਆਂ ਡਿਸਪੈਂਸਰੀਆਂ ਨੂੰ ਰੰਗ-ਰੋਗਣ ਕਰਕੇ ਪਿੰਡ ਪੁੜੈਣ, ਸਵੱਦੀ ਕਲਾਂ, ਹੰਬੜਾਂ ਅਤੇ ਤਲਵੰਡੀ ਕਲਾਂ ਵਿਚ ਨਵੇਂ ਆਮ ਆਦਮੀ ਕਲੀਨਿਕ ਚਾਲੂ ਕਰ ...

ਪੂਰੀ ਖ਼ਬਰ »

ਕਲੀਨਿਕਾਂ ਦੇ ਨਾਂਅ 'ਤੇ ਸਰਕਾਰ ਕਰ ਰਹੀ ਹੈ ਗੁੰਮਰਾਹ-ਸੂਦ

ਹੁਸ਼ਿਆਰਪੁਰ, 31 ਜਨਵਰੀ (ਬਲਜਿੰਦਰਪਾਲ ਸਿੰਘ)- ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਵਲੋਂ ਖੋਲ੍ਹੇ ਗਏ 500 ਆਮ ਆਦਮੀ ਕਲੀਨਿਕ ਸੂਬਾ ਵਾਸੀਆਂ ਨਾਲ ਸਿਰਫ਼ ਧੋਖਾ ਹੈ | ਇਹ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਨੇ ਕਿਹਾ ਕਿ 'ਆਪ' ਸਰਕਾਰ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਉਦਘਾਟਨ ਦੇ ਬਾਵਜੂਦ ਨਹੀਂ ਚਾਲੂ ਹੋਏ 8 ਕਲੀਨਿਕ

ਅੰਮਿ੍ਤਸਰ, 31 ਜਨਵਰੀ (ਰੇਸ਼ਮ ਸਿੰਘ)- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬੀਤੇ ਦਿਨ ਚਾਲੂ ਕੀਤੇ 500 ਆਮ ਆਦਮੀ ਕਲੀਨਿਕਾਂ ਦੀ ਅਸਲ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰ ਰਹੀ ਹੈ ਜਿਥੇ ਸਾਰੇ ਕਲੀਨਿਕਾਂ ਦਾ ਭਾਵੇਂ ਉਦਘਾਟਨ ਹੋ ਚੁਕਿਆ ਹੈ ਪਰ ਉਹ ਹਾਲੇ ਚਾਲੂ ਹੀ ਨਹੀਂ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਬੰਦੀ ਸਿੱਖ ਮੋਰਚੇ ਦੇ ਹੱਕ 'ਚ 3 ਤੋਂ ਚੰਡੀਗੜ੍ਹ 'ਚ ਲੱਗਣ ਜਾ ਰਹੇ ਪੱਕੇ ਧਰਨੇ ਨੂੰ ਮੁਲਤਵੀ ਕੀਤਾ ਗਿਐ-ਰਾਜੇਵਾਲ

ਚੰਡੀਗੜ੍ਹ, 31 ਜਨਵਰੀ (ਅਜਾਇਬ ਸਿੰਘ ਔਜਲਾ)- ਕਿਸਾਨ ਭਵਨ ਚੰਡੀਗੜ੍ਹ ਵਿਖੇ ਅੱਜ ਪੰਜ ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਆਲ ਇੰਡੀਆ ਕਿਸਾਨ ਫੈਡਰੇਸ਼ਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ, ਭਾਰਤੀ ਕਿਸਾਨ ਯੂਨੀਅਨ ਮਾਨਸਾ ਅਤੇ ਆਜ਼ਾਦ ਕਿਸਾਨ ...

ਪੂਰੀ ਖ਼ਬਰ »

ਪੇਂਡੂ ਡਿਸਪੈਂਸਰੀਆਂ ਬੰਦ ਹੋਣ ਨਾਲ ਲੋਕ ਸਿਹਤ ਸਹੂਲਤਾਂ ਤੋਂ ਹੋ ਜਾਣਗੇ ਵਾਂਝੇ-ਕਲੇਰ

ਚੰਡੀਗੜ੍ਹ, 31 ਜਨਵਰੀ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਪ੍ਰਧਾਨ ਅਰਸ਼ਦੀਪ ਸਿੰਘ ਕਲੇਰ ਨੇ ਅੱਜ ਸੂਬੇ ਦੀਆਂ ਸਾਰੀਆਂ ਪੇਂਡੂ ਡਿਸਪੈਂਸਰੀਆਂ ਬੰਦ ਕਰਨ ਵਾਸਤੇ ਨੋਟੀਫ਼ਿਕੇਸ਼ਨ ਜਾਰੀ ਕਰਨ ਤੇ ਡਾਕਟਰਾਂ ਅਤੇ ਸਾਰੇ ਸਟਾਫ਼ ਨੂੰ ਆਮ ਆਦਮੀ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਤਿੰਨ ਰੋਜ਼ਾ ਜੋੜ-ਮੇਲ ਅੱਜ ਤੋਂ ਸ਼ੁਰੂ

ਐੱਸ. ਏ. ਐੱਸ. ਨਗਰ, 31 ਜਨਵਰੀ (ਕੇ. ਐੱਸ. ਰਾਣਾ)-ਸਥਾਨਕ ਫੇਜ਼-8 ਸਥਿਤ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ 1, 2 ਤੇ 3 ਫਰਵਰੀ ਨੂੰ ਤਿੰਨ ਰੋਜ਼ਾ ਸਾਲਾਨਾ ਜੋੜ-ਮੇਲ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਗੁਰਦੁਆਰਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX