ਫ਼ਿਰੋਜ਼ਪੁਰ, 1 ਫਰਵਰੀ (ਗੁਰਿੰਦਰ ਸਿੰਘ) - ਲੋਕਾਂ ਨੂੰ ਮਿਲਾਵਟੀ ਤੇ ਘਟੀਆ ਦਰਜੇ ਵਾਲੇ ਖਾਧ ਪਦਾਰਥਾਂ ਤੋਂ ਬਚਾਉਣ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਫੂਡ ਸੇਫ਼ਟੀ ਆਨ-ਵ੍ਹੀਲਸ ਸਕੀਮ ਤਹਿਤ 7 ਮੋਬਾਈਲ ਫੂਡ ਟੈਸਟਿੰਗ ਵੈਨਾਂ ਦੀ ਲੜੀ ਤਹਿਤ ਫ਼ਿਰੋਜ਼ਪੁਰ ਅੰਦਰ ਖਾਧ ਪਦਾਰਥ ਦੀ ਚੈਕਿੰਗ ਲਈ ਰਵਾਨਾ ਹੋਈ ਫੂਡ ਸੇਫ਼ਟੀ ਵੈਨ ਨੂੰ ਰਣਬੀਰ ਸਿੰਘ ਭੁੱਲਰ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਕੀਤਾ | ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦੱਸਿਆ ਪੰਜਾਬ ਸਰਕਾਰ ਵਲੋਂ ਭੇਜੀ ਗਈ ਇਸ ਵੈਨ ਰਾਹੀਂ ਫਿਰੋਜ਼ਪੁਰ ਜ਼ੋਨ ਦੇ ਆਮ ਲੋਕ ਆਪਣੇ ਘਰਾਂ ਵਿਚ ਖਾਣ-ਪੀਣ ਲਈ ਵਰਤੀ ਜਾਂਦੀ ਹਰ ਤਰ੍ਹਾਂ ਦੀ ਸਮੱਗਰੀ ਦੀ ਜਾਂਚ ਕਰਵਾ ਸਕਦੇ ਹਨ | ਉਨ੍ਹਾਂ ਦੱਸਿਆ ਕਿ ਇਹ ਵੈਨ ਕਰੀਬ 4 ਜ਼ਿਲਿ੍ਹਆਂ ਵਿਚ ਜਾ ਕੇ ਆਮ ਲੋਕਾਂ ਨੂੰ ਮਿਆਰੀ ਖਾਧ ਪਦਾਰਥਾਂ ਬਾਰੇ ਜਾਗਰੂਕ ਵੀ ਕਰੇਗੀ ਅਤੇ ਖਾਣ-ਪੀਣ ਵਾਲੇ ਪਦਾਰਥਾਂ ਦੀ ਜਾਂਚ ਵੀ ਕਰੇਗੀ | ਵਿਧਾਇਕ ਭੁੱਲਰ ਨੇ ਸਰਕਾਰ ਵਲੋਂ ਕੀਤੇ ਇਸ ਉਪਰਾਲੇ ਤੋਂ ਲੋਕਾਂ ਨੂੰ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ | ਉਨ੍ਹਾਂ ਦੱਸਿਆ ਕਿ ਇਹ ਟੈਸਟਿੰਗ ਵੈਨ ਵਲੋਂ 1 ਮਹੀਨਾ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡਾਂ, ਸ਼ਹਿਰਾਂ ਵਿਚ ਜਾ ਕੇ ਖਾਧ ਪਦਾਰਥਾਂ ਦੇ ਟੈੱਸਟ ਕਰੇਗੀ ਤੇ 1 ਘੰਟੇ ਦੇ ਵਿਚ ਰਿਪੋਰਟ ਦੇਵੇਗੀ | ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਰਜਿੰਦਰ ਪਾਲ ਨੇ ਦੱਸਿਆ ਕਿ ਰਾਜ ਸਰਕਾਰ ਵਲੋਂ ਚਲਾਈਆਂ ਗਈਆਂ ਇਨ੍ਹਾਂ ਫੂਡ ਸੇਫ਼ਟੀ ਵੈਨਾਂ ਵਿਚੋਂ ਇਕ ਵੈਨ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਚਲਾਈ ਗਈ ਹੈ ਅਤੇ ਇਹ ਫ਼ਿਰੋਜ਼ਪੁਰ ਦੇ ਨਾਲ-ਨਾਲ ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਫ਼ਾਜ਼ਿਲਕਾ ਵਿਖੇ ਵੀ ਜਾਵੇਗੀ | ਉਨ੍ਹਾਂ ਦੱਸਿਆ ਕਿ ਇਸ ਵੈਨ ਰਾਹੀਂ ਸਿਰਫ਼ 50 ਰੁਪਏ ਵਿਚ ਘਰੇਲੂ ਖਾਣ-ਪੀਣ ਵਾਲੀਆਂ ਚੀਜ਼ਾਂ ਜਿਵੇਂ ਕਿ ਲੂਣ, ਮਸਾਲੇ, ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥਾਂ ਆਦਿ ਦੀ ਸ਼ੱੁਧਤਾ ਅਤੇ ਗੁਣਵੱਤਾ ਬਾਰੇ ਜਾਂਚ ਹੋ ਸਕੇਗੀ, ਜਿਸ ਦੀ ਰਿਪੋਰਟ ਮੌਕੇ 'ਤੇ ਦਿੱਤੀ ਜਾਵੇਗੀ | ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਡਾ: ਹਰਕੀਰਤ ਸਿੰਘ, ਫੂਡ ਸੇਫ਼ਟੀ ਅਫ਼ਸਰ ਹਰਵਿੰਦਰ ਸਿੰਘ, ਸੁਪਰਡੈਂਟ ਪਰਮਵੀਰ ਸਿੰਘ ਮੋਂਗਾ, ਵਿਕਾਸ ਕਾਲੜਾ, ਸੁਖਚੈਨ ਸਿੰਘ ਅਤੇ ਸਿਵਲ ਸਰਜਨ ਦਫ਼ਤਰ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ |
ਫ਼ਿਰੋਜ਼ਪੁਰ, 1 ਫਰਵਰੀ (ਤਪਿੰਦਰ ਸਿੰਘ) - ਸਰਪੰਚ, ਪੰਚ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਕਾਮਰੇਡ ਹੰਸਾ ਸਿੰਘ ਦੀ ਅਗਵਾਈ ਵਿਚ ਇਕ ਸਰਪੰਚਾਂ ਦਾ ਪ੍ਰਤੀਨਿੱਧੀ ਮੰਡਲ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਮਿਲਿਆ ਅਤੇ ਸਰਹੱਦੀ ...
ਕੁੱਲਗੜ੍ਹੀ, 1 ਫਰਵਰੀ (ਸੁਖਜਿੰਦਰ ਸਿੰਘ ਸੰਧੂ) - ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਪੋਜੋ ਕੇ ਦੀ ਅਗਵਾਈ ਹੇਠ ਪਿੰਡ ਸਾਂਦੇ ਹਾਸ਼ਮ ਵਿਖੇ ਹੋਈ | ਇਸ ਮੀਟਿੰਗ ਵਿਚ ਸੂਬਾ ਪ੍ਰੈੱਸ ...
ਕੁੱਲਗੜ੍ਹੀ, 1 ਫਰਵਰੀ (ਸੁਖਜਿੰਦਰ ਸਿੰਘ ਸੰਧੂ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਵਿਸ਼ੇਸ਼ ਮੀਟਿੰਗ ਪਿੰਡ ਮਿਸ਼ਰੀ ਵਾਲਾ ਵਿਖੇ ਹੋਈ | ਇਸ ਮੀਟਿੰਗ ਵਿਚ ਬਲਾਕ ਪ੍ਰਧਾਨ ਮਹਿੰਦਰ ਸਿੰਘ ਗਿੱਲ, ਗੁਰਦਿਆਲ ਸਿੰਘ ਫ਼ਿਰੋਜ਼ਸ਼ਾਹ, ਜਰਨਲ ਸਕੱਤਰ ਹਰਜਿੰਦਰ ...
• 19 ਦੀ ਸੂਬਾ ਪੱਧਰੀ ਰੈਲੀ ਸੰਬੰਧੀ ਕੀਤੀ ਵਿਚਾਰ ਚਰਚਾ
ਤਲਵੰਡੀ ਭਾਈ, 1 ਫਰਵਰੀ (ਕੁਲਜਿੰਦਰ ਸਿੰਘ ਗਿੱਲ) - ਸੇਵਾ ਮੁਕਤ ਕਰਮਚਾਰੀ ਜਥੇਬੰਦੀ ਤਲਵੰਡੀ ਭਾਈ ਦੀ ਇਕੱਤਰਤਾ ਗੁਰੂ ਤੇਗ ਬਹਾਦਰ ਰਾਈਸ ਮਿੱਲ ਹਰਾਜ ਵਿਖੇ ਪ੍ਰਧਾਨ ਬੂਟਾ ਰਾਮ ਅਰੋੜਾ ਰਿਟਾ: ਬਲਾਕ ਸਿੱਖਿਆ ...
ਖੋਸਾ ਦਲ ਸਿੰਘ, 1 ਫਰਵਰੀ (ਮਨਪ੍ਰੀਤ ਸਿੰਘ ਸੰਧੂ) - ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂਆਂ ਦੀ ਵਿਸ਼ੇਸ਼ ਇਕੱਤਰਤਾ ਪ੍ਰੀਤਮ ਸਿੰਘ ਜ਼ਿਲ੍ਹਾ ਪ੍ਰੈੱਸ ਸਕੱਤਰ ਅਤੇ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ ਪੰਜਾਬ ਆਗੂ ਦੀ ਪ੍ਰਧਾਨਗੀ ਹੇਠ ਖੋਸਾ ਦਲ ਸਿੰਘ ਵਾਲਾ ਵਿਖੇ ...
ਗੁਰੂਹਰਸਹਾਏ, 1 ਫਰਵਰੀ (ਹਰਚਰਨ ਸਿੰਘ ਸੰਧੂ) - ਚੋਰੀ, ਲੁੱਟ-ਖੋਹ ਦੀਆਂ ਵਾਰਦਾਤਾਂ, ਵੱਧ ਰਹੇ ਨਸ਼ੇ, ਸੱਟਾਂ, ਜੂਆ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਆਮ ਆਦਮੀ ਵਲੰਟੀਅਰ ਗੁਰੂਹਰਸਹਾਏ ਵਲੋਂ ਡੀ.ਐਸ.ਪੀ. ਨੂੰ ਮੰਗ ਪੱਤਰ ਸੌਂਪਿਆ ਗਿਆ | ਮੰਗ ਪੱਤਰ ਸੌਂਪਦੇ ਹੋਏ ਆਮ ...
ਕੁੱਲਗੜ੍ਹੀ, 1 ਫਰਵਰੀ (ਸੁਖਜਿੰਦਰ ਸਿੰਘ ਸੰਧੂ) - ਫ਼ਿਰੋਜ਼ਪੁਰ-ਜ਼ੀਰਾ ਮਾਰਗ 'ਤੇ ਪਿੰਡ ਸ਼ੇਰ ਖਾਂ ਵਿਖੇ ਹੋਏ ਸੜਕ ਹਾਦਸੇ 'ਚ ਇਕ ਅÏਰਤ ਦੀ ਮੌਤ ਹੋ ਗਈ | ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਦਰਸ਼ੋ ਪਤਨੀ ਜਗਤਾਰ ਸਿੰਘ ਵਾਸੀ ਫ਼ਰੀਦੇਵਾਲਾ ਆਪਣੇ ਪੁੱਤਰ ਸੁੱਖਾ ਨਾਲ ...
• ਜ਼ਮੀਨ ਬਚਾਓ ਸੰਘਰਸ਼ ਕਮੇਟੀ ਵਲੋਂ ਪ੍ਰਸ਼ਾਸਨ ਦੇ ਇਸ ਫ਼ੈਸਲੇ ਦਾ ਸਵਾਗਤ ਮਮਦੋਟ, 1 ਫਰਵਰੀ (ਰਾਜਿੰਦਰ ਸਿੰਘ ਹਾਂਡਾ) - ਬੀ.ਐਸ.ਐਫ. ਦੀ ਸਰਹੱਦੀ ਚੌਕੀ ਦੋਨਾ ਤੇਲੂ ਮੱਲ ਅਧੀਨ ਹਿੰਦ-ਪਾਕਿ ਬਾਰਡਰ ਅਤੇ ਸਤਲੁਜ ਦਰਿਆ ਤੋਂ ਪਿੱਛੇ ਲੱਗੀ ਕੰਡਿਆਲੀ ਤਾਰ ਤੋਂ ਪਾਰ ਪਿੰਡ ...
• ਇਕ ਮੁਲਜ਼ਮ ਕਾਬੂ ਅਤੇ ਦੂਜਾ ਮੌਕੇ ਤੋਂ ਹੋਇਆ ਫ਼ਰਾਰ ਫ਼ਿਰੋਜ਼ਪੁਰ, 1 ਫਰਵਰੀ (ਕੁਲਬੀਰ ਸਿੰਘ ਸੋਢੀ) - ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੇ ਖੇਤਰ ਗਿਲਕੋ ਵੈਲੀ ਨੇੜੇ ਬਣੇ ਪੈਟਰੋਲ ਪੰਪ ਦੇ ਸੇਲਜ਼ਮੈਨ ਤੋਂ ਪੈਸਿਆਂ ਵਾਲੇ ਬੈਗ ਦੀ ਖੋਹ ਕੀਤੀ ਗਈ, ਜਿਸ ਸਬੰਧੀ ...
ਪੰਜੇ ਕੇ ਉਤਾੜ, 1 ਫਰਵਰੀ (ਪੱਪੂ ਸੰਧਾ) - ਸ੍ਰੀ ਵੀਰਇੰਦਰ ਅਗਰਵਾਲ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਦੇ ਹੁਕਮਾਂ ਅਨੁਸਾਰ ਮਿਸ ਏਕਤਾ ਉੱਪਲ ਮਾਨਯੋਗ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਫ਼ਿਰੋਜ਼ਪੁਰ ਵਲੋਂ ਪਿੰਡ ਜੀਵਾਂ ਅਰਾਈਾ ਆਦਿ ਵੱਖ-ਵੱਖ ...
ਪੰਜੇ ਕੇ ਉਤਾੜ, 1 ਫਰਵਰੀ (ਪੱਪੂ ਸੰਧਾ) - ਮਾਨਯੋਗ ਡਾਕਟਰ ਜਸਵੰਤ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਨ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਡਾ: ਗੌਰਵ ਕੰਬੋਜ ਵੈਟਰਨਰੀ ਅਫ਼ਸਰ, ਸਿਵਲ ਪਸ਼ੂ ਹਸਪਤਾਲ ਵਲੋਂ ਲੰਪੀ ਸਕਿਨ ਬਿਮਾਰੀ ਬਾਰੇ ਕੈਂਪ ਲਗਾਇਆ ਗਿਆ | ...
ਝੋਕ ਹਰੀ ਹਰ, 1 ਫਰਵਰੀ (ਜਸਵਿੰਦਰ ਸਿੰਘ ਸੰਧੂ) - ਸਾਲਾਂ-ਬੱਧੀ ਸਮੇਂ ਤੋਂ ਪਿੰਡਾਂ 'ਚ ਚੱਲਦੀਆਂ ਸਰਕਾਰੀ ਡਿਸਪੈਂਸਰੀਆਂ ਅਤੇ ਸਿਹਤ ਕੇਂਦਰਾਂ ਉਪਰ ਕੂਚੀ ਮਾਰ ਮੁਹੱਲਾ ਕਲੀਨਿਕ ਲਿਖ ਬੁੱਤਾ ਸਾਰ ਰਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ...
ਫ਼ਾਜ਼ਿਲਕਾ, 1 ਫ਼ਰਵਰੀ (ਅਮਰਜੀਤ ਸ਼ਰਮਾ) - ਫ਼ਾਜ਼ਿਲਕਾ ਦੇ ਟੈਗੋਰ ਮਾਡਰਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਭੁੰਨ ਵਿਖੇ ਪੰਜਾਬੀ ਸੱਥ ਜਲੰਧਰ ਵਲੋਂ ਗਏ ਇਕ ਸਮਾਗਮ ਦੌਰਾਨ ਲੇਖਕ ਬਿੱਟੂ ਲਹਿਰੀ ਜੰਡ ਵਾਲਾ ਭੀਮੇ ਸ਼ਾਹ ਨੇ ਕਰੀਬ 6 ਦਰਜਨ ਕਿਤਾਬਾਂ ਦਿੱਤੀਆਂ | ਸਕੂਲ ...
ਅਬੋਹਰ, 1 ਫਰਵਰੀ (ਤੇਜਿੰਦਰ ਸਿੰਘ ਖ਼ਾਲਸਾ) - ਇੰਸਪੈਕਟਰ ਬਲਕਾਰ ਸਿੰਘ ਭੁੱਲਰ ਸੀ.ਆਈ.ਡੀ. ਉਪ ਮੰਡਲ ਅਬੋਹਰ ਵਿਖੇ ਬਤੌਰ ਇੰਚਾਰਜ ਤਾਇਨਾਤ ਸਨ, ਬੀਤੇ ਦਿਨੀਂ ਉਨ੍ਹਾਂ ਨੂੰ ਸੇਵਾ ਮੁਕਤੀ ਤੇ ਸਟਾਫ਼ ਵਲੋਂ ਪਾਰਟੀ ਦਿੱਤੀ ਗਈ | ਇਸ ਸਮੇਂ ਇੰਸਪੈਕਟਰ ਜਸਪ੍ਰੀਤ ਸਿੰਘ ...
ਅਬੋਹਰ, 1 ਫਰਵਰੀ (ਤੇਜਿੰਦਰ ਸਿੰਘ ਖ਼ਾਲਸਾ) - ਐਕਟੀਵਿਟੀ ਬਲਾਕ ਦੇ ਅਧਿਆਪਕਾਂ ਵਲੋਂ ਚਾਈਨਾ ਡੋਰ ਕਾਰਨ ਵਾਪਰ ਰਹੀਆਂ ਘਟਨਾਵਾਂ ਨੂੰ ਲੈ ਕੇ ਸਥਾਨਕ ਸੀਤੋ ਰੋਡ ਸਥਿਤ ਆਧਾਰਸ਼ਿਲਾ ਸਕੂਲ ਵਿਖੇ ਚਾਈਨਾ ਡੋਰ ਦਾ ਬਾਈਕਾਟ ਕਰਨ ਲਈ ਜਾਗਰੂਕਤਾ ਮੁਹਿੰਮ ਚਲਾਈ ਗਈ | ਖੇਡ ...
ਅਬੋਹਰ, 1 ਫਰਵਰੀ (ਤੇਜਿੰਦਰ ਸਿੰਘ ਖ਼ਾਲਸਾ, ਵਿਵੇਕ ਹੂੜੀਆ) - ਸਥਾਨਕ ਗੋਪੀ ਚੰਦ ਆਰੀਆ ਮਹਿਲਾ ਕਾਲਜ ਆਪਣੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਹਮੇਸ਼ਾ ਹੀ ਯਤਨਸ਼ੀਲ ਰਿਹਾ ਹੈ | ਪਿ੍ੰਸੀਪਲ ਡਾਕਟਰ ਰੇਖਾ ਸੂਦ ਹਾਂਡਾ ਦੀ ਯੋਗ ਰਹਿਨੁਮਾਈ ਅਧੀਨ ਕਾਲਜ ਦੇ ਕੈਰੀਅਰ ...
ਗੁਰੂਹਰਸਹਾਏ, 1 ਫਰਵਰੀ (ਹਰਚਰਨ ਸਿੰਘ ਸੰਧੂ) - ਗੁਰੂਹਰਸਹਾਏ ਪੁਲਿਸ ਨੇ 3 ਵਿਅਕਤੀਆਂ 'ਤੇ ਫਾਇਰ ਕਰਨ ਅਤੇ ਮਾਰ ਦੇਣ ਦੀ ਧਮਕੀ ਤਹਤਿ ਮਾਮਲਾ ਦਰਜ ਕੀਤਾ ਹੈ | ਰੂਪ ਸਿੰਘ ਪੱੁਤਰ ਟਹਿਲ ਸਿੰਘ ਵਾਸੀ ਮੇਘਾ ਰਾਏ ਉਤਾੜ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਕਿ ਪੈਸਿਆਂ ਦੇ ...
ਮਮਦੋਟ, 1 ਫਰਵਰੀ (ਸੁਖਦੇਵ ਸਿੰਘ ਸੰਗਮ) - ਆਪਣੀ ਜ਼ਮੀਨ ਵਿਚੋਂ ਰੇਤੇ ਦੀ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ਾਂ ਹੇਠ ਪਿੰਡ ਮਹਿਮਾ ਦੇ ਇਕ ਵਿਅਕਤੀ ਖ਼ਿਲਾਫ਼ ਥਾਣਾ ਲੱਖੋਂ ਕਿ ਬਹਿਰਾਮ ਦੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਮਾਮਲੇ ਸੰਬੰਧੀ ਜਾਣਕਾਰੀ ਦਿੰਦੇ ਹੋਏ ...
ਗੁਰੂਹਰਸਹਾਏ, 1 ਫਰਵਰੀ (ਹਰਚਰਨ ਸਿੰਘ ਸੰਧੂ) - ਸਥਾਨਕ ਬਲਾਕ ਵਿਕਾਸ ਪੰਚਾਇਤ ਦਫ਼ਤਰ ਨਰੇਗਾ ਸਟਾਫ਼, ਪੰਚਾਇਤ ਸੰਮਤੀ, ਸਕੱਤਰ ਯੂਨੀਅਨ ਵਲੋਂ ਦਫ਼ਤਰ ਵਿਖੇ ਸਰਬੱਤ ਦੇ ਭਲੇ ਲਈ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ | ਇਸ ਮੌਕੇ 'ਤੇ ...
ਫ਼ਿਰੋਜ਼ਪੁਰ, 1 ਫਰਵਰੀ (ਰਾਕੇਸ਼ ਚਾਵਲਾ) - ਚੋਰਾਂ ਵਲੋਂ ਹੁਣ ਜ਼ਿਲ੍ਹਾ ਕਚਹਿਰੀ ਨੂੰ ਵੀ ਆਪਣੇ ਨਿਸ਼ਾਨੇ 'ਤੇ ਲੈਂਦੇ ਹੋਏ ਮੋਟਰਸਾਈਕਲ ਚੋਰੀ ਕਰਨੇ ਸ਼ੁਰੂ ਕਰ ਦਿੱਤੇ ਹਨ | ਮਿਲੀ ਜਾਣਕਾਰੀ ਅਨੁਸਾਰ ਸੁਰਿੰਦਰ ਪਾਲ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਕੇਅਰ ਆਫ਼ ...
ਕੁੱਲਗੜ੍ਹੀ, 1 ਫਰਵਰੀ (ਸੁਖਜਿੰਦਰ ਸਿੰਘ ਸੰਧੂ) - ਨਜ਼ਦੀਕੀ ਪਿੰਡ ਬੱਗੇ ਕੇ ਪਿੱਪਲ ਵਿਖੇ ਸਥਿਤ ਦਿਸ਼ਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਐਸ.ਡੀ.ਐਮ. ਫ਼ਿਰੋਜ਼ਪੁਰ ਰਣਜੀਤ ਸਿੰਘ ਭੁੱਲਰ ਨੇ ਮੁੱਖ ਮਹਿਮਾਨ ...
ਝੋਕ ਹਰੀ ਹਰ, 1 ਫਰਵਰੀ (ਜਸਵਿੰਦਰ ਸਿੰਘ ਸੰਧੂ) - ਧਰਤ ਹੇਠਲੇ ਪਾਣੀ ਦੇ ਖਾਰੇ ਪਣ ਨੂੰ ਘੱਟ ਕਰ ਪੀਣ ਯੋਗ ਸ਼ੁੱਧ ਪਾਣੀ ਦੇ ਰਹੇ ਧਰਤ ਹੇਠਲੇ ਪਾਣੀ ਨੂੰ ਰੀਚਾਰਜ ਕਰਦੇ ਕੁਦਰਤੀ ਸੋਮਿਆਂ ਨੂੰ ਬਚਾਉਣ ਅਤੇ ਪੰਜਾਬ ਦੇ ਦਰਿਆਈ ਪਾਣੀਆਂ ਦੀ ਹੋ ਰਹੀ ਲੱੁਟ ਨੂੰ ਰੋਕਣ ਲਈ ...
ਫ਼ਿਰੋਜ਼ਪੁਰ, 1 ਫਰਵਰੀ (ਕੁਲਬੀਰ ਸਿੰਘ ਸੋਢੀ) - ਪਿਛਲੇ ਦਿਨੀਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੀ ਧਰਮ-ਪਤਨੀ ਦਵਿੰਦਰਜੀਤ ਕੌਰ ਪੰਨੂ ਸਦੀਵੀ ਵਿਛੋੜਾ ਦੇ ਗਏ | ਸੂਬਾ ਪ੍ਰਧਾਨ ਨਾਲ ਦੁੱਖ ਜ਼ਾਹਿਰ ਕਰਨ ਲਈ ਫ਼ਿਰੋਜ਼ਪੁਰ ਜ਼ੋਨ ...
ਮਮਦੋਟ, 1 ਫਰਵਰੀ (ਸੁਖਦੇਵ ਸਿੰਘ ਸੰਗਮ) - ਬੰਦੀ ਸਿੰਘਾਂ ਦੀ ਰਿਹਾਈ ਅਤੇ ਗੁਰੂ ਗ੍ਰੰਥ ਸਹਿਬ ਦੀ ਬੇਅਦਬੀ ਦੇ ਇਨਸਾਫ਼ ਲਈ ਚੰਡੀਗੜ੍ਹ ਹੱਦ ਤੇ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਵਿਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਪਹਿਲੇ ਦਿਨ ਤੋਂ ਸਮਰਥਨ ਦਿੱਤਾ ਗਿਆ ਹੈ ਤੇ ...
ਮਖੂ, 1 ਫਰਵਰੀ (ਵਰਿੰਦਰ ਮਨਚੰਦਾ) - ਮਾਨਵਤਾ ਦੀ ਭਲਾਈ ਲਈ ਕੰਮ ਕਰ ਰਹੀ ਵਿਸ਼ਵ ਪ੍ਰਸਿੱਧ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਚਲਾਏ ਜਾ ਰਹੇ ਮਾਨਵਤਾ ਦੀ ਭਲਾਈ ਵਾਸਤੇ ਕਾਰਜਾਂ ਦੀ ਲੜੀ ਅੱਗੇ ਤੋਰਦੇ ਹੋਏ ਅੱਜ ...
• 21 ਪ੍ਰਾਣੀ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣੇ ਆਰਿਫ਼ ਕੇ, 1 ਫਰਵਰੀ (ਬਲਬੀਰ ਸਿੰਘ ਜੋਸਨ) - ਵਸਤੀ ਬੇਲਾ ਸਿੰਘ ਵਾਲੀ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਪ੍ਰਚਾਰ ਜਥਾ ਦੇ ਮੁਖੀ ਬਾਬਾ ਬਲਕਾਰ ਸਿੰਘ ਇਲਮੇਵਾਲਾ ਅਤੇ ਜਥੇਦਾਰ ਪਿੱਪਲ ਸਿੰਘ ਦੀ ਅਗਵਾਈ ਹੇਠ ਪਿੰਡਾਂ ...
ਝੋਕ ਹਰੀ ਹਰ, 1 ਫਰਵਰੀ (ਜਸਵਿੰਦਰ ਸਿੰਘ ਸੰਧੂ) - ਸੱਤ ਸਮੁੰਦਰੋਂ ਪਾਰ ਵਿਦੇਸ਼ੀ ਧਰਤ 'ਤੇ ਸਾਲਾਂ-ਬੱਧੀ ਸਮਾਂ ਮਾਪਿਆਂ ਤੋਂ ਦੂਰ ਰਹਿ ਕੇ ਵੀ ਪਿੰਡ ਦੀ ਚੜ੍ਹਦੀ ਕਲਾ ਲਈ ਯੋਗਦਾਨ ਪਾਉਣ ਵਾਲੇ ਨੌਜਵਾਨਾਂ ਦੀ ਵਤਨ ਵਾਪਸੀ 'ਤੇ ਬਾਬਾ ਕਾਲਾ ਮਹਿਰ ਯੂਥ ਵਲੋਂ ਸਨਮਾਨ ਕੀਤਾ ...
ਮੂਨਕ, 1 ਫਰਵਰੀ (ਪ੍ਰਵੀਨ ਮਦਾਨ) - ਸਾਈਬਰ ਕ੍ਰਾਈਮ ਦੀਆਂ ਘਟਨਾਵਾਂ ਦਿਨੋ-ਦਿਨ ਵੱਧ ਰਹੀਆਂ ਹਨ, ਭੋਲੇ-ਭਾਲੇ ਲੋਕਾਂ ਨੂੰ ਫ਼ੋਨ, ਮੈਸੇਜ ਰਾਹੀਂ ਲਾਲਚ ਦੇ ਕੇ, ਮੇਲ ਅਤੇ ਲਿੰਕ ਰਾਹੀਂ ਓ.ਟੀ.ਪੀ. ਭੇਜ ਕੇ ਠੱਗੀ ਮਾਰੀ ਜਾ ਰਹੀ ਹੈ, ਪਰ ਪੰਜਾਬ ਦਾ ਸਾਈਬਰ ਕ੍ਰਾਈਮ ਵਿਭਾਗ ...
ਸੰਗਰੂਰ, 1 ਫਰਵਰੀ (ਸੁਖਵਿੰਦਰ ਸਿੰਘ ਫੁੱਲ) - ਨਹਿਰੂ ਯੁਵਕ ਕੇਂਦਰ, ਸੰਗਰੂਰ ਵਲੋਂ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਮੈਡੀਕਲ ਸੰਸਥਾ ਦੇ ਅਧਿਕਾਰੀ ਰਾਹੁਲ ਸੈਨੀ ਦੀ ਅਗਵਾਈ ਵਿਚ ਜਾਗਰੂਕ ਸੈਮੀਨਾਰ ਕੀਤਾ ਗਿਆ | ਜਿਸ ਵਿਚ ਮੁੱਖ ਬੁਲਾਰੇ ਵਲੋਂ ਪ੍ਰਸਿੱਧ ਲੇਖਕ, ...
ਸੰਗਰੂਰ, 1 ਫਰਵਰੀ (ਧੀਰਜ਼ ਪਸ਼ੌਰੀਆ) - ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਪੇਸ਼ ਕੀਤੇ ਬਜ਼ਟ ਦੀ ਸ਼ਲਾਘਾ ਕਰਦਿਆਂ ਅਕਾਲੀ ਦਲ (ਸ) ਦੇ ਆਗੂ ਸੁਰਜੀਤ ਸਿੰਘ ਗਰੇਵਾਲ ਐਡਵੋਕੇਟ, ਭਾਜਪਾ ਸੂਬਾ ਕਾਰਜਕਾਰਨੀ ਮੈਂਬਰਾਂ ਐਡਵੋਕੇਟ ਲਲਿਤ ਗਰਗ ਅਤੇ ਸਰਜੀਵਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX