ਤਾਜਾ ਖ਼ਬਰਾਂ


ਅਸਾਮ ਦੇ ਤੇਜ਼ਪੁਰ 'ਚ ਆਇਆ ਭੂਚਾਲ
. . .  32 minutes ago
ਤੇਜ਼ਪੁਰ, 9 ਜੂਨ-ਅਸਾਮ ਦੇ ਤੇਜ਼ਪੁਰ ਤੋਂ 39 ਕਿਲੋਮੀਟਰ ਪੱਛਮ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
'ਪਹਿਲੀ ਜੰਗ ਪਹਿਲੀ ਫ਼ਤਹਿ' ਦਿਵਸ ਨੂੰ ਸਮਰਪਿਤ ਗੁ: ਸ਼ਹੀਦਗੰਜ ਸਾਹਿਬ ਤੋਂ ਗੁ: ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਤੱਕ ਨਗਰ ਕੀਰਤਨ
. . .  53 minutes ago
ਅੰਮ੍ਰਿਤਸਰ, 9 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵਲੋਂ ਮੁਗ਼ਲ ਹਕੂਮਤ ਵਿਰੁੱਧ ਅੰਮ੍ਰਿਤਸਰ ਦੀ ਧਰਤੀ 'ਤੇ ਲੜੀ ਗਈ 'ਪਹਿਲੀ ਜੰਗ' ਵਿਚ ਪ੍ਰਾਪਤ ਕੀਤੀ 'ਪਹਿਲੀ ਫ਼ਤਹਿ' ਨੂੰ ਸਮਰਪਿਤ ਗੁ: ਕਿਲ੍ਹਾ ਸ੍ਰੀ ਲੋਹਗੜ੍ਹ੍ ਸਾਹਿਬ ਵਿਖੇ ਮਨਾਏ ਜਾ ਰਹੇ ਸਲਾਨਾ ਫ਼ਤਹਿ...
ਪਿੰਡ ਦੀਨਾਂ ਸਾਹਿਬ ਦੇ ਨੌਜਵਾਨ ਦੀ ਮਨੀਲਾ ਵਿਖੇ ਭੇਦਭਰੀ ਹਾਲਤ ਚ ਮੌਤ
. . .  about 1 hour ago
ਨਿਹਾਲ ਸਿੰਘ ਵਾਲਾ (ਮੋਗਾ), 9 ਜੂਨ (ਸੁਖਦੇਵ ਸਿੰਘ ਖ਼ਾਲਸਾ)-ਮੋਗਾ ਜ਼ਿਲ੍ਹੇ ਦੇ ਇਤਿਹਾਸਕ ਪਿੰਡ ਦੀਨਾਂ ਸਾਹਿਬ ਦੇ ਰੋਜ਼ੀ ਰੋਟੀ ਕਮਾਉਣ ਲਈ ਮਨੀਲਾ ਵਿਖੇ ਗਏ ਨੌਜਵਾਨ ਪ੍ਰਦੀਪ ਸਿੰਘ (34) ਪੁੱਤਰ ਜਗਦੇਵ ਸਿੰਘ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦੀ ਖ਼ਬਰ ਮਿਲਣ 'ਤੇ ਪਰਿਵਾਰ ਡੂੰਘੇ ਸਦਮੇ...
ਭਾਰਤੀ ਹਵਾਈ ਫ਼ੌਜ ਦੇ ਲੜਾਕੂ ਜਹਾਜ਼ਾਂ ਨੇ ਹਿੰਦ ਮਹਾਸਾਗਰ ਖੇਤਰ ਚ ਅੱਠ ਘੰਟੇ ਲੰਬੇ ਮਿਸ਼ਨ ਨੂੰ ਦਿੱਤਾ ਅੰਜਾਮ
. . .  about 1 hour ago
ਨਵੀਂ ਦਿੱਲੀ, 9 ਜੂਨ-ਭਾਰਤੀ ਹਵਾਈ ਫ਼ੌਜ ਦੇ Su-30MKI ਲੜਾਕੂ ਜਹਾਜ਼ਾਂ ਨੇ ਹਿੰਦ ਮਹਾਸਾਗਰ ਖੇਤਰ ਵਿਚ ਅੱਠ ਘੰਟੇ ਲੰਬੇ ਮਿਸ਼ਨ ਨੂੰ ਅੰਜਾਮ ਦਿੱਤਾ।ਭਾਰਤੀ ਹਵਾਈ ਫ਼ੌਜ ਅਨੁਸਾਰ ਜਹਾਜ਼ਾਂ ਨੂੰ ਮੱਧ-ਹਵਾਈ ਰਿਫਿਊਲਿੰਗ ਏਅਰਕ੍ਰਾਫਟ ਦੁਆਰਾ...
ਦਿੱਲੀ:ਨਵਜੰਮੇ ਬੱਚਿਆਂ ਦੇ ਹਸਪਤਾਲ ਚ ਲੱਗੀ ਅੱਗ
. . .  about 1 hour ago
ਨਵੀਂ ਦਿੱਲੀ, 9 ਜੂਨ- ਵੈਸ਼ਾਲੀ ਕਾਲੋਨੀ ਵਿਚ ਨਵਜੰਮੇ ਬੱਚਿਆਂ ਦੇ ਹਸਪਤਾਲ ਵਿਚ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ 9 ਗੱਡੀਆਂ ਮੌਕੇ 'ਤੇ ਪਹੁੰਚੀਆਂ। ਸਾਰੇ 20 ਨਵਜੰਮੇ ਬੱਚਿਆਂ ਨੂੰ ਦਿੱਲੀ ਫਾਇਰ...
ਬਾਰਾਮੂਲਾ ਪੁਲਿਸ ਨੇ ਬਚਾਏ ਕੇਬਲ ਕਾਰ ਚ ਫ਼ਸੇ 250 ਸੈਲਾਨੀ
. . .  about 1 hour ago
ਗੁਲਮਰਗ, 9 ਜੂਨ-ਰਾਤ ਭਰ ਦੀਆਂ ਕੋਸ਼ਿਸ਼ਾਂ ਵਿਚ, ਬਾਰਾਮੂਲਾ ਪੁਲਿਸ ਨੇ ਲਗਭਗ 250 ਸੈਲਾਨੀਆਂ ਨੂੰ ਬਚਾਇਆ, ਜੋ ਗੰਡੋਲਾ ਸੈਕਿੰਡ ਫੇਜ਼ ਅਫਾਰਵਾਟ ਸਟੇਸ਼ਨ ਲਈ ਗੰਡੋਲਾ ਰਾਈਡ ਲਈ ਗਏ ਸਨ ਅਤੇ ਕੇਬਲ ਕਾਰ...
ਟਰੰਪ ਨੂੰ ਕਲਾਸੀਫਾਈਡ ਦਸਤਾਵੇਜ਼ਾਂ ਦੇ ਮਾਮਲੇ 'ਚ ਠਹਿਰਾਇਆ ਗਿਆ ਦੋਸ਼ੀ
. . .  about 2 hours ago
ਨਿਊਯਾਰਕ, 9 ਜੂਨ -ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਵ੍ਹਾਈਟ ਹਾਊਸ ਛੱਡਣ ਤੋਂ ਬਾਅਦ ਗੁਪਤ ਦਸਤਾਵੇਜ਼ਾਂ ਨਾਲ ਨਜਿੱਠਣ ਦੀ ਜਾਂਚ ਵਿਚ ਦੋਸ਼ੀ ਠਹਿਰਾਇਆ ਗਿਆ ਹੈ।ਟਰੰਪ ਨੇ ਟਰੂਥ ਸੋਸ਼ਲ 'ਤੇ ਪੋਸਟ ਕੀਤਾ ਕਿ ਉਨ੍ਹਾਂ ਨੂੰ ਮੰਗਲਵਾਰ ਦੁਪਹਿਰ...
ਕਿਊਬਾ ਨੇ ਚੀਨ ਨੂੰ ਟਾਪੂ 'ਤੇ ਜਾਸੂਸੀ ਕੇਂਦਰ ਬਣਾਉਣ ਦੀ ਦਿੱਤੀ ਇਜਾਜ਼ਤ- ਅਮਰੀਕੀ ਖੁਫੀਆ ਵਿਭਾਗ
. . .  about 2 hours ago
ਵਾਸ਼ਿੰਗਟਨ, 9 ਜੂਨ - ਅਮਰੀਕੀ ਖੁਫੀਆ ਵਿਭਾਗ ਨੇ ਸੂਤਰਾਂ ਦੇ ਹਵਾਲੇ ਤੋਂ ਕਿਹਾ ਕਿ ਕਿਊਬਾ ਨੇ ਚੀਨ ਨੂੰ ਇਸ ਟਾਪੂ 'ਤੇ ਇਕ ਨਿਗਰਾਨੀ ਕੇਂਦਰ ਬਣਾਉਣ ਦੀ ਇਜਾਜ਼ਤ ਦੇਣ ਲਈ ਸਹਿਮਤੀ ਦਿੱਤੀ ਹੈ ਜੋ ਚੀਨੀ ਲੋਕਾਂ...
ਸਾਰੇ ਮਾਮਲੇ ਅਦਾਲਤ ਦੇ ਸਾਹਮਣੇ ਹਨ, ਮੈਂ ਨਹੀਂ ਕਹਿ ਸਕਦਾ ਕੁਝ-ਬ੍ਰਿਜ ਭੂਸ਼ਣ
. . .  about 2 hours ago
ਨਵੀਂ ਦਿੱਲੀ, 9 ਜੂਨ-ਨਾਬਾਲਗ ਪੀੜਤਾ ਵਲੋਂ ਦਬਾਅ ਹੇਠ ਪੋਕਸੋ ਸ਼ਿਕਾਇਤ ਦਰਜ ਕਰਵਾਏ ਜਾਣ ਸੰਬੰਧੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਕਿਹਾ, "ਸਾਰੇ ਮਾਮਲੇ ਅਦਾਲਤ ਦੇ ਸਾਹਮਣੇ ਹਨ। ਸਰਕਾਰ ਨੇ ਇਹ ਵੀ ਭਰੋਸਾ ਦਿੱਤਾ ਹੈ ਕਿ 15 ਜੂਨ ਤੱਕ ਚਾਰਜਸ਼ੀਟ ਦਾਇਰ ਕਰ ਦਿੱਤੀ...
ਪਾਕਿਸਤਾਨੀ ਡਰੋਨ ਰਾਹੀਂ ਸੁੱਟੀ 5 ਕਿਲੋ ਹੈਰੋਇਨ ਬਰਾਮਦ
. . .  about 2 hours ago
ਚੋਗਾਵਾਂ, 9 ਜੂਨ (ਗੁਰਵਿੰਦਰ ਸਿੰਘ ਕਲਸੀ)- ਅੰਮਿ੍ਤਸਰ ਭਾਰਤ ਪਾਕਿਸਤਾਨ ਨੇੜੇ ਸਰਹੱਦੀ ਬੀ.ਓ.ਪੀ. ਰਾਮਕੋਟ ਦੇ ਜਵਾਨਾਂ ਅਤੇ ਲੋਪੋਕੇ ਪੁਲਿਸ ਵਲੋਂ ਸਾਂਝੇ ਆਪ੍ਰੇਸ਼ਨ ਦੌਰਾਨ 5 ਕਿਲੋ ਹੈਰੋਇਨ ਬਰਾਮਦ ਕਰਨ ਦੀ ਖ਼ਬਰ...
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਪ੍ਰਧਾਨ ਮੰਤਰੀ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨਾਲ ਫ਼ੋਨ 'ਤੇ ਕੀਤੀ ਗੱਲਬਾਤ
. . .  1 day ago
ਨਵੀਂ ਦਿੱਲੀ , 8 ਜੂਨ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ । ਨੇਤਾਵਾਂ ਨੇ ਦੁਵੱਲੇ ਸਹਿਯੋਗ ਦੇ ਕਈ ਮੁੱਦਿਆਂ ਦੀ ਸਮੀਖਿਆ ਕੀਤੀ ...
ਬਾਲਾਸੋਰ (ਓਡੀਸ਼ਾ) : ਬਾਲਾਸੋਰ ਰੇਲ ਹਾਦਸੇ ਤੋਂ ਬਾਅਦ ਵਿਦਿਆਰਥੀ ਬਹਾਨਾਗਾ ਸਕੂਲ ਆਉਣ ਤੋਂ ਡਰ ਰਹੇ
. . .  1 day ago
ਬਾਲਾਸੋਰ (ਓਡੀਸ਼ਾ) , 8 ਜੂਨ- ਕਲੈਕਟਰ ਦੱਤਾਤ੍ਰੇਯ ਭਾਉਸਾਹਿਬ ਸ਼ਿੰਦੇ ਨੇ ਕਿਹਾ, "ਮੈਂ ਸਕੂਲ ਦਾ ਦੌਰਾ ਕੀਤਾ ਹੈ ਅਤੇ ਇਹ ਇਮਾਰਤ ਬਹੁਤ ਪੁਰਾਣੀ ਹੈ ਅਤੇ ਇਹ ਕਿਸੇ ਵੀ ਸਮੇਂ ਢਹਿ ਸਕਦੀ ਹੈ । ਇਸ ਇਮਾਰਤ ਨੂੰ ਬੈਕਅੱਪ ਕਰਨ ਲਈ ਇਕ...
ਏਅਰ ਇੰਡੀਆ ਐਕਸਪ੍ਰੈਸ ਨੇ ਭਾਰਤ ਦੀ ਪਹਿਲੀ ਆਲ-ਔਰਤ ਹੱਜ ਉਡਾਣ ਚਲਾਈ
. . .  1 day ago
ਨਵੀਂ ਦਿੱਲੀ , 8 ਜੂਨ-ਏਅਰ ਇੰਡੀਆ ਐਕਸਪ੍ਰੈਸ ਨੇ ਭਾਰਤ ਦੀ ਪਹਿਲੀ ਆਲ-ਔਰਤ ਹੱਜ ਉਡਾਣ ਚਲਾਈ । ਪਹਿਲੀ ਮਹਿਲਾ ਹੱਜ ਉਡਾਣ, IX 3025, 145 ਮਹਿਲਾ ਸ਼ਰਧਾਲੂਆਂ ਨੂੰ ਲੈ ...
ਮੱਧ ਪ੍ਰਦੇਸ਼ : ਬੋਰਵੈੱਲ 'ਚ ਫਸੀ ਲੜਕੀ ਨੂੰ ਬਚਾਇਆ ਨਹੀਂ ਜਾ ਸਕਿਆ
. . .  1 day ago
ਭੋਪਾਲ, 8 ਜੂਨ - ਸਿਹੋਰ ਦੇ ਐਸ.ਪੀ. ਮਯੰਕ ਅਵਸਥੀ ਨੇ ਕਿਹਾ ਕਿ ਇਹ ਇਕ ਮੰਦਭਾਗੀ ਘਟਨਾ ਹੈ ਅਤੇ ਕਾਨੂੰਨੀ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ । ਅਸੀਂ ਖੇਤ ਮਾਲਕ ਅਤੇ ਬੋਰ ਕਰਨ ਵਾਲੇ...
ਵਿਜੀਲੈਂਸ ਬਿਊਰੋ ਵਲੋਂ ਮਲੇਰਕੋਟਲਾ 'ਚ 35 ਹਜ਼ਾਰ ਦੀ ਰਿਸ਼ਵਤ ਲੈਂਦਾ ਏ.ਐੱਸ.ਆਈ. ਰੰਗੇ ਹੱਥੀਂ ਕਾਬੂ
. . .  1 day ago
ਮਲੇਰਕੋਟਲਾ, 8 ਜੂਨ (ਪਰਮਜੀਤ ਸਿੰਘ ਕੁਠਾਲਾ)- ਵਿਜੀਲੈਂਸ ਬਿਊਰੋ ਲੁਧਿਆਣਾ ਦੀ ਟੀਮ ਵਲੋਂ ਅੱਜ ਦੇਰ ਸ਼ਾਮ ਮਲੇਰਕੋਟਲਾ ਦੇ ਮੁਬਾਰਕ ਮੰਜ਼ਿਲ ਨੇੜੇ ਪੰਜਾਬ ਪੁਲਿਸ ਦੇ ਇਕ ਏ.ਐੱਸ.ਆਈ. ਦਿਲਵਰ ਖਾਂ ਨੂੰ ਮੁਹੰਮਦ ਸਮੀਰ ...
ਦਿਨ ਦਿਹਾੜੇ ਹਥਿਆਰਾਂ ਦੀ ਨੋਕ 'ਤੇ ਗੈਸ ਏਜੰਸੀ ਦੇ ਮੁਲਾਜ਼ਮ ਤੋਂ 46 ਹਜ਼ਾਰ ਨਕਦ ਅਤੇ ਮੋਬਾਈਲ ਖੋਹਿਆ
. . .  1 day ago
ਮੰਡੀ ਲਾਧੂਕਾ, 8 ਜੂਨ (ਰਾਕੇਸ਼ ਛਾਬੜਾ)-ਪਿੰਡ ਗੰਧੜ ਦੇ ਨੇੜੇ ਮੰਡੀ ਦੀ ਗੈਸ ਏਜੰਸੀ ਦੇ ਮੁਲਾਜ਼ਮ ਤੋਂ ਤਿੰਨ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ 'ਤੇ ਇਕ ਮੋਬਾਈਲ ਅਤੇ 46 ਹਜ਼ਾਰ ਰੁਪਏ ਦੀ ...
ਸਰਬੀਆ ਦੀ ਪ੍ਰਧਾਨ ਮੰਤਰੀ ਅਨਾ ਬਰਨਾਬਿਕ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ , 8 ਜੂਨ - ਸਰਬੀਆ ਦੀ ਪ੍ਰਧਾਨ ਮੰਤਰੀ ਅਨਾ ਬਰਨਾਬਿਕ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਰਾਸ਼ਟਰਪਤੀ ਲਈ ਵਰਕਿੰਗ ਲੰਚ ਦੀ ਮੇਜ਼ਬਾਨੀ ਕੀਤੀ ...
ਮਨੀ ਲਾਂਡਰਿੰਗ ਮਾਮਲੇ ’ਚ 4.49 ਕਰੋੜ ਰੁਪਏ ਦੀਆਂ ਤਿੰਨ ਅਚੱਲ ਜਾਇਦਾਦਾਂ ਨੂੰ ਕੀਤਾ ਜ਼ਬਤ
. . .  1 day ago
ਨਵੀਂ ਦਿੱਲੀ , 8 ਜੂਨ - ਐਨਫੋਰਸਮੈਂਟ ਡਾਇਰੈਕਟੋਰੇਟ ਨੇ ਮੇਥਾਕੁਆਲੋਨ ਗੋਲੀਆਂ ਦੇ ਨਿਰਮਾਣ ਅਤੇ ਮਨੀ ਲਾਂਡਰਿੰਗ ਦੀ ਜਾਂਚ ਦੇ ਸਬੰਧ ਵਿਚ ਇਕ ਅੰਤਰਰਾਸ਼ਟਰੀ ਡਰੱਗ ਰੈਕੇਟ ਚਲਾਉਣ ਵਾਲੇ ਸੁਭਾਸ਼ ਦੁਡਾਨੀ ...
ਬਿਹਾਰ : ਖੰਭਿਆਂ ਵਿਚਕਾਰ ਫਸੇ 12 ਸਾਲ ਦੇ ਮਾਸੂਮ ਰੰਜਨ ਦੀ ਮੌਤ
. . .  1 day ago
ਪਟਨਾ, 8 ਜੂਨ - ਬਿਹਾਰ ਦੇ ਐਸ.ਡੀ.ਐਮ. ਉਪੇਂਦਰ ਪਾਲ ਨੇ ਦੱਸਿਆ ਕਿ 12 ਸਾਲ ਦੇ ਫਸੇ ਮਾਸੂਮ ਰੰਜਨ ਦੀ ਮੌਤ ਦੀ ਮੌਤ ਹੋ ਗਈ ਹੈ । ਐਨ. ਡੀ. ਆਰ. ਐਫ. ਟੀਮ ਨੇ 14 ਘੰਟੇ ਦੀ ਮਿਹਨਤ ਤੋਂ ਬਾਅਦ ਬੱਚੇ ਨੂੰ ਬਾਹਰ ...
ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀ ਪੁਲਿਸ ਨੇ ਕੀਤੇ ਕਾਬੂ
. . .  1 day ago
ਮੋਗਾ, 8 ਜੂਨ- ਅੱਜ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਉਨ੍ਹਾਂ ਵਲੋਂ ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਕੀਤੇ ਗਏ....
ਭਾਰਤ ਭਾਰਤੀ ਵਿਦਿਆਰਥੀਆਂ ਦੇ ਮਾਮਲੇ ’ਤੇ ਦਬਾਅ ਬਣਾਉਂਦਾ ਰਹੇਗਾ- ਐਸ. ਜੈਸ਼ੰਕਰ
. . .  1 day ago
ਨਵੀਂ ਦਿੱਲੀ, 8 ਜੂਨ- ਕੈਨੇਡਾ ਵਿਚ ਸੈਂਕੜੇ ਭਾਰਤੀ ਵਿਦਿਆਰਥੀਆਂ ਨੂੰ ਜਾਅਲੀ ਦਾਖ਼ਲਾ ਪੇਸ਼ਕਸ਼ ਪੱਤਰ ਦੇ ਕਾਰਨ ਦੇਸ਼ ਨਿਕਾਲੇ ਦਾ ਸਾਹਮਣਾ ਕਰਨ ਦੀਆਂ ਰਿਪੋਰਟਾਂ ਦੇ ਵਿਚਕਾਰ, ਵਿਦੇਸ਼ ਮੰਤਰੀ ਐਸ. ਜੈਸ਼ੰਕਰ....
ਸਰਬਜੀਤ ਸਿੰਘ ਝਿੰਜਰ ਬਣੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ
. . .  1 day ago
ਚੰਡੀਗੜ੍ਹ, 8 ਜੂਨ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਸਾਧਾਰਨ ਕਿਸਾਨ ਪਰਿਵਾਰ ਦੇ ਗਤੀਸ਼ੀਲ, ਤਜ਼ਰਬੇਕਾਰ ਅਤੇ ਮਿਹਨਤੀ ਨੌਜਵਾਨ.....
ਚੰਨੀ ਦਾ ਅਪਮਾਨ ਕਰਨ ਲਈ ਕੇਜਰੀਵਾਲ ਅਤੇ ਭਗਵੰਤ ਮਾਨ ਮੰਗੇ ਮੁਆਫ਼ੀ- ਪ੍ਰਤਾਪ ਸਿੰਘ ਬਾਜਵਾ
. . .  1 day ago
ਚੰਡੀਗੜ੍ਹ, 8 ਜੂਨ- ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਤੋਂ ਪੰਜਾਬ ਵਿਧਾਨ ਸਭਾ ਚੋਣ....
ਸਾਥੀ ਵਲੋਂ ਲੜਕੀ ਦੇ ਕਤਲ ਮਾਮਲੇ ਵਿਚ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ
. . .  1 day ago
ਨਵੀਂ ਦਿੱਲੀ, 8 ਜੂਨ- ਰਾਸ਼ਟਰੀ ਮਹਿਲਾ ਕਮਿਸ਼ਨ ਨੇ 32 ਸਾਲਾ ਔਰਤ ਦੀ ਉਸ ਦੇ ਲਿਵ-ਇਨ ਸਾਥੀ ਵਲੋਂ ਕੀਤੀ ਹੱਤਿਆ ਦਾ ਨੋਟਿਸ ਲੈਂਦਿਆਂ ਮਹਾਰਾਸ਼ਟਰ ਦੇ ਡੀ.ਜੀ.ਪੀ. ਨੂੰ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਮਾਘ ਸੰਮਤ 554

ਸ੍ਰੀ ਮੁਕਤਸਰ ਸਾਹਿਬ

ਮਲੋਟ-ਮੁਕਤਸਰ ਸੜਕ ਦੇ ਨਿਰਮਾਣ ਦਾ ਕੰਮ ਪਿਆ ਠੰਢੇ ਬਸਤੇ

ਮਲੋਟ, 1 ਫ਼ਰਵਰੀ (ਪਾਟਿਲ)-ਦਿਨੋਂ-ਦਿਨ ਹੋਰ ਖ਼ਸਤਾ ਹੁੰਦੀ ਜਾ ਰਹੀ ਮਲੋਟ-ਮੁਕਤਸਰ ਰੋਡ ਦੇ ਨਵ-ਨਿਰਮਾਣ ਦਾ ਕੰਮ ਇਕ ਵਾਰ ਫ਼ਿਰ ਲਟਕਦਾ ਨਜ਼ਰ ਆ ਰਿਹਾ ਹੈ, ਜਿਸ ਕਾਰਨ ਲੱਖਾਂ ਲੋਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਜ਼ਿਕਰਯੋਗ ਹੈ ਕਿ ਕਰੀਬ ਡੇਢ ਮਹੀਨਾ ਪਹਿਲਾਂ ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਵਲੋਂ ਰਾਜ ਸਭਾ 'ਚ ਵੀ ਇਸ ਸੜਕ ਦਾ ਮੁੱਦਾ ਉਠਾਇਆ ਗਿਆ ਸੀ ਅਤੇ ਉਸ ਉਪਰੰਤ ਚਰਚਾ 'ਚ ਆਏ ਵਣ ਵਿਭਾਗ ਦੇ ਇਕ ਪੱਤਰ ਤੋਂ ਉਕਤ ਸੜਕ ਦੇ ਜਲਦੀ ਨਿਰਮਾਣ ਸ਼ੁਰੂ ਹੋਣ ਦੀ ਆਸ ਬੱਝੀ ਸੀ ਅਤੇ ਉਮੀਦ ਜਤਾਈ ਜਾ ਰਹੀ ਸੀ ਕਿ ਨਵੇਂ ਸਾਲ ਦੇ ਤੋਹਫ਼ੇ ਵਜੋਂ ਉਕਤ ਸੜਕ ਦਾ ਨਿਰਮਾਣ ਸ਼ੁਰੂ ਹੋ ਜਾਵੇਗਾ | ਪਰ ਜਨਵਰੀ ਦਾ ਮਹੀਨਾ ਪੂਰਾ ਬੀਤ ਜਾਣ ਦੇ ਬਾਵਜੂਦ ਵੀ ਸੜਕ ਦੇ ਨਿਰਮਾਣ ਸੰਬੰਧੀ ਕੋਈ ਹਲਚਲ ਨਜ਼ਰ ਨਹੀਂ ਆ ਰਹੀ | ਇਸ ਸੜਕ ਜ਼ਰੀਏ ਲੰਘਦੇ ਹਰ ਰਾਹਗੀਰ ਨੂੰ ਆਪਣੀ ਜਾਨ-ਮਾਲ ਦੀ ਫ਼ਿਕਰ ਸਤਾਉਣ ਲੱਗਦੀ ਹੈ | ਇਸ ਸੰਬੰਧੀ ਅੱਜ ਸਮੂਹ ਸਮਾਜ ਸੇਵੀ ਤੇ ਧਾਰਮਿਕ ਜਥੇਬੰਦੀਆਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ: ਸੁਖਦੇਵ ਸਿੰਘ ਗਿੱਲ ਦੀ ਅਗਵਾਈ 'ਚ ਸਿਟੀ ਵਿਕਾਸ ਮੰਚ ਮਲੋਟ ਦੀ ਹੋਈ ਮੀਟਿੰਗ 'ਚ ਰੋਸ ਧਰਨਾ ਦੇਣ ਦਾ ਫ਼ੈਸਲਾ ਲਿਆ ਹੈ | ਮੰਚ ਦੇ ਕਨਵੀਨਰ ਡਾ: ਸੁਖਦੇਵ ਸਿੰਘ ਗਿੱਲ ਨੇ ਦੱਸਿਆ ਕਿ ਇਸ ਸੜਕ ਸੰਬੰਧੀ ਅਨੇਕਾਂ ਹੀ ਮੰਗ ਪੱਤਰ ਸਮੇਂ ਦੀਆਂ ਸਰਕਾਰਾਂ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਦਿੱਤੇ ਜਾ ਚੁੱਕੇ ਹਨ | ਉਨ੍ਹਾਂ ਦੱਸਿਆ ਕਿ ਇਸ ਸੜਕ ਖ਼ਿਲਾਫ਼ ਪਹਿਲਾਂ 26 ਦਸੰਬਰ ਨੂੰ ਧਰਨਾ ਦੇਣ ਦਾ ਫ਼ੈਸਲਾ ਕੀਤਾ ਗਿਆ ਸੀ, ਪਰ ਜਦ ਸੜਕ ਦੇ ਨਿਰਮਾਣ ਲਈ ਉਮੀਦ ਦੀ ਕਿਰਨ ਦਿਖਾਈ ਦੇਣ ਲੱਗੀ, ਤਾਂ ਧਰਨਾ ਮੁਲਤਵੀ ਕਰ ਦਿੱਤਾ ਗਿਆ ਸੀ, ਪਰ ਹੁਣ ਇਸ ਸੜਕ ਦਾ ਕੰਮ ਇਕ ਵਾਰ ਫ਼ਿਰ ਠੰਢੇ ਬਸਤੇ ਪਾ ਦਿੱਤਾ ਗਿਆ ਹੈ, ਜਿਸ ਦੇ ਰੋਸ ਵਜੋਂ 20 ਫ਼ਰਵਰੀ ਨੂੰ ਮੁਕਤਸਰ ਰੋਡ 'ਤੇ ਸੇਤੀਆ ਢਾਬੇ ਦੇ ਸਾਹਮਣੇ ਪੀ.ਡਬਲਿਊ.ਡੀ. ਦਫ਼ਤਰ ਦੇ ਨੇੜੇ ਸਵੇਰੇ 10:30 ਤੋਂ ਦੁਪਹਿਰ 3 ਵਜੇ ਤੱਕ ਸ਼ਾਂਤਮਈ ਧਰਨਾ ਦੇਣ ਦਾ ਫ਼ੈਸਲਾ ਲਿਆ ਗਿਆ ਹੈ | ਡਾ: ਗਿੱਲ ਨੇ ਵੱਖ-ਵੱਖ ਯੂਨੀਅਨਾਂ, ਵਪਾਰਕ ਜਥੇਬੰਦੀਆਂ ਅਤੇ ਹਰ ਉਸ ਨਾਗਰਿਕ ਨੂੰ ਇਸ ਧਰਨੇ 'ਚ ਸ਼ਾਮਿਲ ਹੋਣ ਦੀ ਅਪੀਲ ਕੀਤੀ | ਇਸ ਮੌਕੇ ਸਰਪ੍ਰਸਤ ਮਾਸਟਰ ਦਰਸ਼ਨ ਲਾਲ ਕਾਂਸਲ, ਜਨਰਲ ਸਕੱਤਰ ਦੇਵ ਰਾਜ ਗਰਗ, ਖ਼ਜ਼ਾਨਚੀ ਦੇਸਰਾਜ ਸਿੰਘ, ਸਰੂਪ ਸਿੰਘ, ਕਸ਼ਮੀਰ ਸਿੰਘ, ਹਰਦਿਆਲ ਸਿੰਘ, ਗੁਰਜੀਤ ਸਿੰਘ ਗਿੱਲ, ਕੁਲਵੰਤ ਰਾਏ ਹਾਂਡਾ, ਜਗਜੀਤ ਸਿੰਘ, ਮਾਸਟਰ ਹਿੰਮਤ ਸਿੰਘ, ਪਿ੍ੰਥੀ ਸਿੰਘ ਮਾਨ, ਹਰਮੰਦਰ ਸਿੰਘ

ਬੇਹੋਸ਼ੀ ਦੀ ਹਾਲਤ 'ਚ ਮਿਲਿਆ ਨੌਜਵਾਨ

ਜੈਤੋ, 1 ਫ਼ਰਵਰੀ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਬਿਜਲੀ ਵਿਭਾਗ ਦੇ ਖੰਡਰ ਬਣੇ ਹੋਏ ਕੁਆਰਟਰਾਂ ਵਿਚੋਂ ਇਕ ਨੌਜਵਾਨ ਦੇ ਬੇਹੋਸ਼ੀ ਦੀ ਹਾਲਤ ਮਿਲਣ ਦਾ ਪਤਾ ਲੱਗਿਆ ਹੈ, ਜਿਸ ਦੀ ਜਾਣਕਾਰੀ ਚੜ੍ਹਦੀ ਕਲਾ ਸੇਵਾ ਸੁਸਾਇਟੀ ਗੰਗਸਰ ਜੈਤੋ ਦੇ ਮੁੱਖ ਸੇਵਾਦਾਰ ਮੀਤ ਸਿੰਘ ...

ਪੂਰੀ ਖ਼ਬਰ »

ਪੁਲਿਸ ਨੇ ਮੋਬਾਈਲ ਫ਼ੋਨ ਝਪਟਣ ਵਾਲੇ ਦੋ ਮੁਲਜ਼ਮਾਂ ਨੂੰ ਕੀਤਾ ਗਿ੍ਫ਼ਤਾਰ

ਚੰਡੀਗੜ੍ਹ, 1 ਫਰਵਰੀ (ਨਵਿੰਦਰ ਸਿੰਘ ਬੜਿੰਗ)-ਚੰਡੀਗੜ੍ਹ ਪੁਲਿਸ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਵਿਕਰਮ ਲਾਡੀ (31) ਤੇ ਰਮਨ (24) ਨਾ ਦੀ ਨਵ-ਵਿਆਹੁਤਾ ਮਹਿਲਾ ਨੂੰ ਗਿ੍ਫ਼ਤਾਰ ਕੀਤਾ ਹੈ | ਉਕਤ ਦੋਵਾਂ ਦੀ ਗਿ੍ਫ਼ਤਾਰੀ ਨਾਲ ਪੁਲਿਸ ਨੇ ਝਪਟਮਾਰੀ ਦੇ ਦੋ ...

ਪੂਰੀ ਖ਼ਬਰ »

ਰੋਮਾਣਾ ਅਜੀਤ ਸਿੰਘ ਸਕੂਲ 'ਚ ਸਾਲਾਨਾ ਸਮਾਗਮ ਕਰਵਾਇਆ

 ਬਾਜਾਖਾਨਾ, 1 ਫ਼ਰਵਰੀ (ਜੀਵਨ ਗਰਗ)-ਪਿੰਡ ਰੋਮਾਣਾ ਅਜੀਤ ਸਿੰਘ ਦੇ ਦਸਮੇਸ਼ ਪਬਲਿਕ ਹਾਈ ਸਕੂਲ ਵਿਖੇ ਸੰਚਾਲਕ ਡਾ. ਰਣਬੀਰ ਸਿੰਘ ਕਿੰਗਰਾ ਤੇ ਪ੍ਰਿੰਸੀਪਲ ਇੰਦਰਜੀਤ ਕੌਰ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲ ਦਾ ਸਾਲਾਨਾ ਸਮਾਗਮ 'ਰਿਸ਼ਮਾਂ' ਕਰਵਾਇਆ ਗਿਆ। ...

ਪੂਰੀ ਖ਼ਬਰ »

ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਇਕ ਦੀ ਮੌਤ

ਦੋਦਾ, 1 ਫ਼ਰਵਰੀ (ਰਵੀਪਾਲ)-ਬਠਿੰਡਾ-ਸ੍ਰ੍ਰੀ ਮੁਕਤਸਰ ਸਾਹਿਬ ਮੇਨ ਸੜਕ 'ਤੇ ਪਿੰਡ ਦੋਦਾ ਦੇ ਕਾਉਣੀ ਮੋੜ ਨੇੜੇ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਜੱਗਾ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਦੋਦਾ ਆਪਣੇ ਮੋਟਰਸਾਈਕਲ 'ਤੇ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਨਸ਼ੇ ਦੀਆਂ ਗੋਲੀਆਂ ਸਮੇਤ ਇਕ ਕਾਬੂ

ਫ਼ਰੀਦਕੋਟ, 1 ਫ਼ਰਵਰੀ (ਸਰਬਜੀਤ ਸਿੰਘ)-ਪੁਲਿਸ ਵਲੋਂ ਸਾਦਿਕ ਤੋਂ ਕਿੰਗਰਾ ਜਾਂਦੀ ਸੜਕ 'ਤੇ ਕੀਤੀ ਗਈ ਨਾਕਾਬੰਦੀ ਦੌਰਾਨ ਸ਼ੱਕ ਦੇ ਆਧਾਰ 'ਤੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਕਥਿਤ ਤੌਰ 'ਤੇ 100 ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਦਾ ਦਾਅਵਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 1 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਨਹਿਰੂ ਯੁਵਾ ਕੇਂਦਰ ਦੇ ਜ਼ਿਲ੍ਹਾ ਯੂਥ ਅਧਿਕਾਰੀ ਕੋਮਲ ਨਿਗਮ ਦੀ ਅਗਵਾਈ ਤੇ ਨÏਜਵਾਨ ਸਪੋਰਟਸ ਐਂਡ ਵੈੱਲਫ਼ੇਅਰ ਕਲੱਬ (ਚੜੇ੍ਹਵਣ) ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਬਦਲਾਅ: ਵਾਟਰ ਸਪਲਾਈ 'ਚ ਆ ਰਿਹਾ ਸੀਵਰੇਜ ਦਾ ਦੂਸ਼ਿਤ ਪਾਣੀ

ਮੰਡੀ ਕਿੱਲਿਆਂਵਾਲੀ, 1 ਫ਼ਰਵਰੀ (ਇਕਬਾਲ ਸਿੰਘ ਸ਼ਾਂਤ)-ਸਥਾਨਕ ਕਸਬੇ ਵਿਚ ਪੀਣ ਦਾ ਪਾਣੀ ਵੀ ਮੰਦੀ ਹਾਲਤ ਸੀਵਰੇਜ਼ ਵਿਵਸਥਾ ਦੀ ਮਾਰ ਹੇਠਾਂ ਆ ਗਿਆ ਹੈ | ਪਿਛਲੇ ਕਰੀਬ ਡੇਢ ਹਫ਼ਤੇ ਤੋਂ ਦਸਮੇਸ਼ ਨਗਰ ਖੇਤਰ ਵਿਚ ਸੀਵਰੇਜ਼ ਦਾ ਦੂਸ਼ਿਤ ਪਾਣੀ ਸਪਲਾਈ ਹੋ ਰਿਹਾ ਹੈ, ਜਿਸ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਔਰਤ ਦੀ ਇਲਾਜ ਦੌਰਾਨ ਮੌਤ

ਸ੍ਰੀ ਮੁਕਤਸਰ ਸਾਹਿਬ, 1 ਫ਼ਰਵਰੀ (ਹਰਮਹਿੰਦਰ ਪਾਲ)-ਸੜਕ ਹਾਦਸੇ 'ਚ ਜ਼ਖ਼ਮੀ ਹੋਈ ਔਰਤ ਦੀ ਇਲਾਜ ਦੌਰਾਨ ਮੌਤ ਹੋ ਗਈ, ਜਿਸ 'ਤੇ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਵਿਰੁੱਧ ਮਾਮਲਾ ਦਰਜ ਕੀਤਾ ਹੈ | ਇਸ ਸੰਬੰਧੀ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਕਾਲਾ ਸਿੰਘ ਵਾਸੀ ਮੋੜ ਰੋਡ ...

ਪੂਰੀ ਖ਼ਬਰ »

ਡੀ. ਸੀ. ਵਲੋਂ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਆਧਾਰ ਕਾਰਡ ਵੇਰਵਿਆਂ ਨੂੰ ਅਪਡੇਟ ਕਰਵਾਉਣ ਦੀ ਅਪੀਲ

ਫ਼ਰੀਦਕੋਟ, 1 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਹੜੇ ਨਾਗਰਿਕਾਂ ਨੇ ਪਿਛਲੇ 8-10 ਸਾਲਾਂ ਤੋਂ ਆਪਣਾ ਆਧਾਰ ਕਾਰਡ ਅਪਡੇਟ ਨਹੀਂ ਕਰਵਾਇਆ ਜਾਂ ਕਿਸੇ ਵੀ ਕਿਸਮ ਦੀ ਕੋਈ ਸੋਧ ਨਹੀਂ ...

ਪੂਰੀ ਖ਼ਬਰ »

ਜੇਲ੍ਹ 'ਚ ਪਾਬੰਦੀਸ਼ੁਦਾ ਸਮਗਰੀ ਦੇ ਪੈਕੇਟ ਸੁੱਟਣ ਆਇਆ ਵਿਅਕਤੀ ਕਾਬੂ

ਫ਼ਰੀਦਕੋਟ, 1 ਫ਼ਰਵਰੀ (ਸਰਬਜੀਤ ਸਿੰਘ)-ਸਥਾਨਕ ਮਾਡਰਨ ਕੇਂਦਰੀ ਜੇਲ੍ਹ 'ਚ ਕੰਧ ਉਪਰੋਂ ਦੀ ਪਾਬੰਦੀਸ਼ੁਦਾ ਸਮਗਰੀ ਦੇ ਪੈਕੇਟ ਸੁੱਟਣ ਆਏ ਇਕ ਵਿਅਕਤੀਆਂ ਨੂੰ ਜੇਲ੍ਹ ਕਰਮਚਾਰੀਆਂ ਵਲੋਂ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਜਦੋਂ ਕਿ ਉਸ ਦਾ ਸਾਥੀ ਮੌਕੇ ਤੋਂ ਭੱਜ ...

ਪੂਰੀ ਖ਼ਬਰ »

ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਧਰਨਾ

ਸ੍ਰੀ ਮੁਕਤਸਰ ਸਾਹਿਬ, 1 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਬੀਤੇ ਦਿਨੀਂ ਇਕ ਹਾਦਸੇ ਦÏਰਾਨ ਹਾਦਸਾਗ੍ਰਸਤ ਹੋਏ ਕਰਮਚਾਰੀ ਦੀ ਮਦਦ ਦੀ ਮੰਗ ਕਰਦਿਆਂ ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਵਲੋਂ ਰੋਸ ਧਰਨਾ ਦਿੱਤਾ ਗਿਆ | ...

ਪੂਰੀ ਖ਼ਬਰ »

ਟੀ.ਬੀ. ਪੀੜਤ ਔਰਤਾਂ ਲਈ ਸੰਤੁਲਿਤ ਖ਼ੁਰਾਕ ਦੀਆਂ ਕਿੱਟਾਂ ਵੰਡੀਆਂ

ਮਲੋਟ, 1 ਫ਼ਰਵਰੀ (ਪਾਟਿਲ)-ਸਰਕਾਰੀ ਹਸਪਤਾਲ ਮਲੋਟ ਵਿਖੇ ਟੀ. ਬੀ. ਰੋਗ ਦੇ ਇਲਾਜ ਅਧੀਨ ਔਰਤਾਂ ਲਈ ਸੰਤੁਲਿਤ ਖ਼ੁਰਾਕ ਦੀਆਂ ਕਿੱਟਾਂ ਦਿੱਤੀਆਂ ਗਈਆਂ | ਸਹਿਯੋਗ ਜਨਸੇਵਾ ਸੰਸਥਾ ਦੇ ਐਗਜੀਕਿਊਟਿਵ ਮੈਂਬਰ ਅਤੇ ਰੈਡੀਮੇਡ ਗਾਰਮੈਂਟਸ ਐਸੋਸੀਏਸ਼ਨ ਦੇ ਪ੍ਰਧਾਨ ਪਾਲੀ ...

ਪੂਰੀ ਖ਼ਬਰ »

ਜਸਰਾਜ ਗਿਰਧਰ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

 ਸ੍ਰੀ ਮੁਕਤਸਰ ਸਾਹਿਬ, 1 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਸਤੀਸ਼ ਗਿਰਧਰ ਕਾਲਾ ਦੇ ਵੱਡੇ ਭਰਾ ਅਤੇ ਵਿਪਨ ਕੁਮਾਰ ਗਿਰਧਰ ਦੇ ਪਿਤਾ ਜਸਰਾਜ ਗਿਰਧਰ ਉਮਰ 75 ਸਾਲ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸਸਕਾਰ ਸਥਾਨਕ ...

ਪੂਰੀ ਖ਼ਬਰ »

ਲੁਟੇਰਾ ਨੌਜਵਾਨ 'ਤੇ ਜਾਨਲੇਵਾ ਹਮਲੇ ਕਰਕੇ ਨਕਦੀ ਖੋਹ ਕੇ ਫ਼ਰਾਰ

ਗਿੱਦੜਬਾਹਾ, 1 ਫ਼ਰਵਰੀ (ਸ਼ਿਵਰਾਜ ਸਿੰਘ ਬਰਾੜ)-ਬੀਤੀ ਦੇਰ ਸ਼ਾਮ ਇਕ ਨੌਜਵਾਨ 'ਤੇ ਲੁਟੇਰੇ ਵਲੋਂ ਜਾਨਲੇਵਾ ਹਮਲਾ ਕਰਨ ਉਪਰੰਤ ਨਕਦੀ ਖੋਹ ਕੇ ਫ਼ਰਾਰ ਹੋਣ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸਰਕਾਰੀ ਹਸਪਤਾਲ ਗਿੱਦੜਬਾਹਾ ਵਿਖੇ ਜ਼ੇਰੇ ਇਲਾਜ ਨੌਜਵਾਨ ਅਮਨਦੀਪ ...

ਪੂਰੀ ਖ਼ਬਰ »

ਪਰਮਿੰਦਰ ਕੌਰ ਨੂੰ ਨਿੱਘੀ ਵਿਦਾਇਗੀ

ਮਲੋਟ, 1 ਫ਼ਰਵਰੀ (ਪਾਟਿਲ)-ਸ. ਸ. ਸ. ਸ (ਕੰ) ਮੰਡੀ ਹਰਜੀ ਰਾਮ ਮਲੋਟ ਵਿਖੇ ਪਿਛਲੇ ਲੰਮੇ ਸਮੇਂ ਤੋਂ ਪੰਜਾਬੀ ਲੈਕਚਰਾਰ ਵਜੋਂ ਆਪਣੀਆਂ ਸੇਵਾਵਾਂ ਦੇ ਰਹੇ ਅਮਰਜੀਤ ਸਿੰਘ ਭੌਰਾ ਦੇ ਧਰਮਪਤਨੀ ਪਰਮਿੰਦਰ ਕੌਰ, ਪੰਜਾਬੀ ਲੈਕਚਰਾਰ ਸ.ਸ.ਸ.ਸ. ਵਿਰਕ ਖੇੜਾ ਨੂੰ ਉਨ੍ਹਾਂ ਦੀ ...

ਪੂਰੀ ਖ਼ਬਰ »

ਦੇਸੀ ਪਿਸਤੌਲ ਬਰਾਮਦ

ਮਲੋਟ, 1 ਫ਼ਰਵਰੀ (ਅਜਮੇਰ ਸਿੰਘ ਬਰਾੜ)-ਸਥਾਨਕ ਪੁਲਿਸ ਨੇ ਇਕ ਵਿਅਕਤੀ ਕੋਲੋਂ ਇਕ ਦੇਸੀ ਪਿਸਤੌਲ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਪ੍ਰਾਪਤ ਸਮਾਚਾਰ ਅਨੁਸਾਰ ਸਿਟੀ ਪੁਲਿਸ ਨੂੰ ਕਿਸੇ ਨੇ ਇਤਲਾਹ ਦਿੱਤੀ ਕਿ ਸੁਨੀਲ ਕੁਮਾਰ ਪੁੱਤਰ ਫ਼ਕੀਰ ਚੰਦ ਵਾਸੀ ਪਿੰਡ ਕਟਹੈੜਾ ...

ਪੂਰੀ ਖ਼ਬਰ »

ਬਰੀਵਾਲਾ ਵਿਖੇ ਭਾਜਪਾ ਦੀ ਮੀਟਿੰਗ ਹੋਈ

ਮੰਡੀ ਬਰੀਵਾਲਾ, 1 ਫ਼ਰਵਰੀ (ਨਿਰਭੋਲ ਸਿੰਘ)-ਭਾਰਤੀ ਜਨਤਾ ਪਾਰਟੀ ਸਰਕਲ ਬਰੀਵਾਲਾ ਦੀ ਮੀਟਿੰਗ ਮੋਹਰ ਸਿੰਘ ਥਾਂਦੇਵਾਲਾ ਦੀ ਪ੍ਰਧਾਨਗੀ ਹੇਠ ਹੋਈ | ਇਸ ਸਮੇਂ ਜ਼ਿਲ੍ਹਾ ਪ੍ਰਧਾਨ ਸਤੀਸ਼ ਆਸੀਜਾ ਵਿਸ਼ੇਸ਼ ਤੌਰ 'ਤੇ ਪੁੱਜੇ | ਇਸ ਮੀਟਿੰਗ ਵਿਚ ਪਰਮਜੀਤ ਸ਼ਰਮਾ ਜ਼ਿਲ੍ਹਾ ...

ਪੂਰੀ ਖ਼ਬਰ »

ਗੁਰਦੀਪ ਸਿੰਘ ਕਲਸੀ ਵਿਸ਼ਵਕਰਮਾ ਭਵਨ ਦੇ ਪ੍ਰਧਾਨ ਬਣੇ

ਸ੍ਰੀ ਮੁਕਤਸਰ ਸਾਹਿਬ, 1 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਵਿਸ਼ਵਕਰਮਾ ਭਵਨ ਨਵੀਂ ਦਾਣਾ ਮੰਡੀ ਦੀ ਅਹਿਮ ਮੀਟਿੰਗ ਹੋਈ, ਜਿਸ ਵਿਚ ਪ੍ਰਧਾਨ ਗੁਰਮੀਤ ਸਿੰਘ ਫੋਰਮੈਨ ਦੇ ਹੋਏ ਦਿਹਾਂਤ 'ਤੇ ਦੁੱਖ ਪ੍ਰਗਟ ਕੀਤਾ ਗਿਆ ਅਤੇ ਅਹੁਦੇਦਾਰਾਂ ਵਲੋਂ ਦੋ ਮਿੰਟ ਦਾ ਮੋਨ ਧਾਰ ਕੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX