ਤਾਜਾ ਖ਼ਬਰਾਂ


ਨਰਿੰਦਰ ਮੋਦੀ ਨੇ ਤੇਲੰਗਨਾ ਦਿਵਸ ’ਤੇ ਰਾਜ ਦੇ ਲੋਕਾਂ ਨੂੰ ਦਿੱਤੀ ਵਧਾਈ
. . .  12 minutes ago
ਨਵੀਂ ਦਿੱਤੀ, 2 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਥਾਪਨਾ ਦਿਵਸ ’ਤੇ ਤੇਲੰਗਾਨਾ ਦੇ ਲੋਕਾਂ ਨੂੰ ਵਧਾਈ...
ਯੂ.ਪੀ- ਅਫ਼ਰੀਕੀ ਮੂਲ ਦੇ 16 ਨਾਗਰਿਕ ਬਿਨਾਂ ਪਾਸਪੋਰਟ-ਵੀਜ਼ਾ ਦੇ ਗਿ੍ਫ਼ਤਾਰ
. . .  42 minutes ago
ਲਖਨਊ, 2 ਜੂਨ- ਮੀਡੀਆ ਸੈਲ ਗੌਤਮ ਬੁੱਧ ਨਗਰ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਸਥਾਨਕ ਪੁਲਿਸ ਵਲੋਂ ਕੁਝ ਵਿਦੇਸ਼ੀ ਨਾਗਰਿਕਾਂ ਦੇ ਵੀਜ਼ੇ ਦੀ ਮਿਆਦ ਦੀ ਚੈਕਿੰਗ ਕੀਤੀ ਗਈ ਤਾਂ....
ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ’ਚ ਅੱਤਵਾਦੀ ਢੇਰ
. . .  54 minutes ago
ਸ੍ਰੀਨਗਰ, 2 ਜੂਨ- ਜੰਮੂ-ਕਸ਼ਮੀਰ ਵਿਚ ਰਾਜੌਰੀ ਦੇ ਦਾਸਲ ਜੰਗਲੀ ਖ਼ੇਤਰ ਵਿਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿਚ ਇਕ ਅੱਤਵਾਦੀ ਮਾਰਿਆ ਗਿਆ। ਇਸ ਸੰਬੰਧੀ ਫ਼ਿਲਹਾਲ ਤਲਾਸ਼ੀ ਮੁਹਿੰਮ ਚੱਲ ਰਹੀ....
ਸਾਕਸ਼ੀ ਕਤਲ ਕੇਸ: ਪੁਲਿਸ ਨੇ ਹੱਤਿਆ ਲਈ ਵਰਤਿਆ ਚਾਕੂ ਕੀਤਾ ਬਰਾਮਦ
. . .  about 1 hour ago
ਨਵੀਂ ਦਿੱਲੀ, 2 ਜੂਨ- ਡੀ. ਸੀ. ਪੀ. ਆਊਟਰ ਨਾਰਥ ਰਵੀ ਕੁਮਾਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਿੱਲੀ ਪੁਲਿਸ ਨੇ ਸਾਕਸ਼ੀ ਕਤਲ ਕੇਸ ਵਿਚ ਵਰਤਿਆ ਗਿਆ ਚਾਕੂ ਪੁਲਿਸ ਨੇ ਬਰਾਮਦ ਕਰ ਲਿਆ....
ਭਾਰਤ ਵਿਚ ਪ੍ਰੈਸ ਦੀ ਆਜ਼ਾਦੀ ਕਮਜ਼ੋਰ ਹੋ ਰਹੀ- ਰਾਹੁਲ ਗਾਂਧੀ
. . .  about 1 hour ago
ਵਾਸ਼ਿੰਗਟਨ, 2 ਜੂਨ- ਕਾਂਗਰਸ ਨੇਤਾ ਰਾਹੁਲ ਗਾਂਧੀ ਅਮਰੀਕਾ ਦੇ ਦੌਰੇ ’ਤੇ ਹਨ। ਵਾਸ਼ਿੰਗਟਨ ਡੀ.ਸੀ. ਵਿਚ ਉਨ੍ਹਾਂ ਕਿਹਾ ਕਿ ਭਾਰਤ ਵਿਚ ਪ੍ਰੈਸ ਦੀ ਆਜ਼ਾਦੀ ਕਮਜ਼ੋਰ ਹੋ ਰਹੀ ਹੈ, ਜੋ ਕਿਸੇ ਤੋਂ ਲੁਕੀ ਨਹੀਂ ਹੈ....
ਰਾਜੌਰੀ: ਦਾਸਲ ਜੰਗਲੀ ਖੇਤਰ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ
. . .  about 1 hour ago
ਸ੍ਰੀਨਗਰ, 2 ਜੂਨ- ਜੰਮੂ-ਕਸ਼ਮੀਰ ਦੇ ਰਾਜੌਰੀ ’ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਇਹ ਮੁੱਠਭੇੜ...
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਬ੍ਰਿਕਸ ਐਫਐਮਜ਼ ਦੀ ਮੀਟਿੰਗ : ਜੈਸ਼ੰਕਰ, ਰੂਸੀ ਹਮਰੁਤਬਾ ਲਾਵਰੋਵ ਨੇ ਦੁਵੱਲੇ ਏਜੰਡੇ ਦੇ ਮੁੱਦਿਆਂ 'ਤੇ ਚਰਚਾ ਕੀਤੀ
. . .  1 day ago
ਇਮਰਾਨ ਖਾਨ ਦੀ ਪਾਰਟੀ ਦੇ ਪ੍ਰਧਾਨ ਪਰਵੇਜ਼ ਇਲਾਹੀ ਨੂੰ ਲਾਹੌਰ ਸਥਿਤ ਉਨ੍ਹਾਂ ਦੇ ਘਰ ਦੇ ਬਾਹਰੋਂ ਕੀਤਾ ਗ੍ਰਿਫ਼ਤਾਰ
. . .  1 day ago
ਭਾਰਤ ਮੌਸਮ ਵਿਗਿਆਨ ਵਿਭਾਗ ਦੇ ਡਾਇਰੈਕਟਰ ਜਨਰਲ, ਮ੍ਰਿਤਯੂੰਜਯ ਮਹਾਪਾਤਰਾ ਨੂੰ ਵਿਸ਼ਵ ਮੌਸਮ ਵਿਗਿਆਨ ਸੰਗਠਨ ਦਾ ਤੀਜਾ ਉਪ-ਪ੍ਰਧਾਨ ਚੁਣਿਆ
. . .  1 day ago
ਭਗਵੰਤ ਮਾਨ ਸਰਕਾਰ ਦੀ 'ਅਜੀਤ' ਨੂੰ ਦਬਾਉਣ ਦੀ ਨੀਤੀ ਦੀ ਮੁਕਤਸਰ ਵਿਕਾਸ ਮਿਸ਼ਨ ਦੀ ਮੀਟਿੰਗ ਵਿਚ ਸਖ਼ਤ ਨਿਖੇਧੀ
. . .  1 day ago
ਸ੍ਰੀ ਮੁਕਤਸਰ ਸਾਹਿਬ ,1 ਜੂਨ (ਰਣਜੀਤ ਸਿੰਘ ਢਿੱਲੋਂ)-ਅੱਜ ਸ਼ਾਮ ਮੌਕੇ ਸ੍ਰੀ ਮੁਕਤਸਰ ਸਾਹਿਬ ਦੀ ਸਮਾਜ ਸੇਵੀ ਸੰਸਥਾ ਵਿਕਾਸ ਮਿਸ਼ਨ ਦੀ ਮੀਟਿੰਗ ਜਗਦੀਸ਼ ਰਾਏ ਢੋਸੀਵਾਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ । ਜਿਸ ਵਿਚ ਭਗਵੰਤ ਮਾਨ ...
ਡਾ: ਬਰਜਿੰਦਰ ਸਿੰਘ ਹਮਦਰਦ ਦੇ ਹੱਕ ‘ਚ ਹਾਈਕੋਰਟ ਦੇ ਆਏ ਫ਼ੈਸਲੇ ਨਾਲ ਮਾਨ ਸਰਕਾਰ ਦੀਆਂ ਵਧੀਕੀਆਂ ਦਾ ਮਿਲਿਆ ਜਵਾਬ-ਕੰਵਰਪ੍ਰਤਾਪ ਸਿੰਘ ਅਜਨਾਲਾ
. . .  1 day ago
ਅਜਨਾਲਾ, 1 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਹੱਕ-ਸੱਚ ਦੀ ਆਵਾਜ਼ ਰੋਜ਼ਾਨਾਂ ‘ਅਜੀਤ’ ਦੇ ਮੁੱਖ ਸੰਪਾਦਕ ਸਤਿਕਾਰਯੋਗ ਭਾਅਜੀ ਡਾ: ਬਰਜਿੰਦਰ ਸਿੰਘ ਹਮਦਰਦ ਨਾਲ ਨਿੱਜੀ ਕਿੜ ਕੱਢਦਿਆਂ ਉਨ੍ਹਾਂ ਨੂੰ ਬੇਵਜ੍ਹਾ ਤੰਗ ਪ੍ਰੇਸ਼ਾਨ ...
ਜਸਪਾਲ ਸਿੰਘ ਪੰਧੇਰ ਕਾਹਨੂੰਵਾਨ ਮਾਰਕੀਟ ਕਮੇਟੀ ਅਤੇ ਮੋਹਨ ਸਿੰਘ ਬੋਪਾਰਾਏ ਕਾਦੀਆਂ ਮਾਰਕੀਟ ਕਮੇਟੀ ਦੇ ਚੇਅਰਮੈਨ ਕੀਤੇ ਨਿਯੁਕਤ
. . .  1 day ago
ਕਾਹਨੂੰਵਾਨ, 1 ਜੂਨ (ਕੁਲਦੀਪ ਸਿੰਘ ਜਾਫਲਪੁਰ)-ਪੰਜਾਬ ਸਰਕਾਰ ਵਲੋਂ ਵੀਰਵਾਰ ਨੂੰ ਜੋ ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਦੀ ਸੂਚੀ ਜਾਰੀ ਕੀਤੀ ਗਈ ਹੈ ਉਸ ਤਰ੍ਹਾਂ ਮਾਰਕੀਟ ਕਮੇਟੀ ਕਾਹਨੂੰਵਾਨ ਦੇ ਚੇਅਰਮੈਨ ਵਜੋਂ ਡਾਕਟਰ ਜਸਪਾਲ ਸਿੰਘ ਪੰਧੇਰ ਲਾਧੂਪੁਰ ਨੂੰ...
ਕੇਰਲਾ ਦੀ ਨੰਨ ਨਾਲ ਜਬਰ-ਜ਼ਿਨਾਹ ਦੇ ਦੋਸ਼ੀ ਫਰੈਂਕੋ ਮੁਲੱਕਲ ਨੇ ਜਲੰਧਰ ਬਿਸ਼ਪ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਜਲੰਧਰ, 1 ਜੂਨ- ਕੇਰਲਾ ਦੀ ਨਨ ਨਾਲ ਰੇਪ ਕੇਸ ਦੇ ਦੋਸ਼ੀ ਜਲੰਧਰ ਦੇ ਬਿਸ਼ਪ ਫਰੈਂਕੋ ਮਲੱਕਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਫਰੈਂਕੋ ਮੁਲੱਕਲ - ਜਿਸ ਨੂੰ ਇਕ ਨੰਨ ਦੁਆਰਾ ਜਬਰ-ਜ਼ਿਨਾਹ ਦੇ ਦੋਸ਼ਾਂ ਤੋਂ ਬਾਅਦ 2018 'ਚ ਅਸਥਾਈ ਤੌਰ 'ਤੇ...
ਮੋਟਰਸਾਈਕਲ ਤੇ ਕਾਰ ਦੀ ਟੱਕਰ ’ਚ ਔਰਤ ਦੀ ਮੌਤ
. . .  1 day ago
ਘੋਗਰਾ, 1 ਮਈ (ਆਰ.ਐਸ.ਸਲਾਰੀਆ)- ਦਸੂਹਾ ਹਾਜ਼ੀਪੁਰ ਸੜ੍ਹਕ ’ਤੇ ਪੈਂਦੇ ਪਿੰਡ ਹਲੇੜ ਦੇ ਨਜ਼ਦੀਕ ਮੋਟਰਸਾਈਕਲ ਕਾਰ ਦੀ ਟੱਕਰ ’ਚ ਔਰਤ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ....
ਕੱਟਾਰੂਚੱਕ ਨੂੰ ਅਹੁਦੇ ’ਤੇ ਰਹਿਣ ਦਾ ਕੋਈ ਹੱਕ ਨਹੀਂ- ਰਾਜਪਾਲ
. . .  1 day ago
ਚੰਡੀਗੜ੍ਹ, 1 ਜੂਨ- ਅੱਜ ਇਕ ਪ੍ਰੈਸ ਕਾਨਫ਼ਰੰਸ ਦੌਰਾਨ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਮਾਮਲੇ ’ਤੇ ਬੋਲਦਿਆਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਲਾਲ ਚੰਦ ਕਟਾਰੂਚੱਕ ਨੇ....
ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਮਾਣਯੋਗ ਹਾਈਕੋਰਟ ਤੋਂ ਰਾਹਤ ਮਿਲਣ ਨਾਲ ਤਾਨਸ਼ਾਹੀ ਮਾਨ ਸਰਕਾਰ ਦਾ ਹੰਕਾਰ ਟੁੱਟਿਆ- ਬੀਬਾ ਗੁਨੀਵ ਕੌਰ ਮਜੀਠੀਆ
. . .  1 day ago
ਮਜੀਠਾ, 1 ਜੂਨ (ਜਗਤਾਰ ਸਿੰਘ ਸਹਿਮੀ)- ਪੰਜਾਬ ਦੀ ਆਪ ਸਰਕਾਰ ਵਲੋਂ ਪ੍ਰੈਸ ਦੀ ਆਜ਼ਾਦੀ ’ਤੇ ਹਮਲਾ ਤੇ ਬਦਲਾਖੋਰੀ ਦੀ ਨੀਅਤ ਨਾਲ ਪਿਛਲੇ ਦਿਨੀਂ ਵਿਜੀਲੈਂਸ ਰਾਹੀਂ ‘ਅਜੀਤ’ ਦੇ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੇ....
ਲਾਰੈਂਸ ਤੇ ਗੋਲਡੀ ਬਰਾੜ ਗੈਂਗ ਦੇ 10 ਸ਼ਾਰਪ ਸ਼ੂਟਰ ਗਿ੍ਫ਼ਤਾਰ
. . .  1 day ago
ਨਵੀਂ ਦਿੱਲੀ, 1 ਜੂਨ- ਗੁਰੂਗ੍ਰਾਮ ਪੁਲਿਸ ਦੇ ਏ.ਸੀ.ਪੀ. ਕ੍ਰਾਈਮ ਵਰੁਣ ਦਹੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ 10 ਸ਼ਾਰਪ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ....
ਨਹਿਰ ਵਿਚ ਡਿੱਗੀ ਕਾਰ, ਪੁਲਿਸ ਵਲੋਂ ਬਚਾਅ ਕਾਰਜ ਸ਼ੁਰੂ
. . .  1 day ago
ਦਸੂਹਾ, 1 ਜੂਨ- ਤਲਵਾੜਾ ਦੇ ਸਾਹ ਨਹਿਰ ਨਜ਼ਦੀਕ 52 ਗੇਟ ਵਿਚ ਅੱਜ ਇਕ ਕਾਰ ਦੇ ਬੇਕਾਬੂ ਹੋ ਕੇ ਨਹਿਰ ਵਿਚ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਚਸ਼ਮਦੀਦਾਂ ਦੇ ਅਨੁਸਾਰ ਕਾਰ ਵਿਚ ਇਕੱਲਾ....
ਨੰਬਰਦਾਰ ਯੂਨੀਅਨ ਮਮਦੋਟ ਵਲੋਂ ਮਾਨ ਸਰਕਾਰ ਦੇ ਰਵੱਈਏ ਦੀ ਨਿੰਦਾ
. . .  1 day ago
ਮਮਦੋਟ, 1 ਜੂਨ (ਸੁਖਦੇਵ ਸਿੰਘ ਸੰਗਮ)- ਪੰਜਾਬ ਨੰਬਰਦਾਰ ਯੂਨੀਅਨ ਸਬ ਤਹਿਸੀਲ ਮਮਦੋਟ ਦੀ ਮਹੀਨਾਵਾਰ ਮੀਟਿੰਗ ਦਫ਼ਤਰ ਤਹਿਸੀਲ ਕੰਪਲੈਕਸ ਮਮਦੋਟ ਵਿਖੇ ਪ੍ਰਧਾਨ ਵਰਿੰਦਰ ਸਿੰਘ ਵੈਰੜ ਦੀ ਪ੍ਰਧਾਨਗੀ ਹੇਠ....
ਮਹਿਲਾ ਪਹਿਲਵਾਨਾਂ ਨਾਲ ਹੋਈ ਧੱਕੇਸ਼ਾਹੀ ਦੇ ਵਿਰੋਧ ’ਚ ਸਾੜਿਆ ਕੇਂਦਰ ਸਰਕਾਰ ਦਾ ਪੁਤਲਾ
. . .  1 day ago
ਬਠਿੰਡਾ, 1 ਜੂਨ (ਅੰਮ੍ਰਿਤਪਾਲ ਸਿੰਘ ਵਲਾਣ)- ਦਿੱਲੀ ਦੇ ਜੰਤਰ ਮੰਤਰ ਵਿਖੇ ਧਰਨਾ ਦੇ ਰਹੀਆਂ ਮਹਿਲਾਂ ਪਹਿਲਵਾਨਾਂ ਨਾਲ ਧੱਕੇਸ਼ਾਹੀਆਂ ਅਤੇ ਬਦਸਲੂਕੀਆਂ ਕਰਨ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚਾ....
ਹਿਮਾਚਲ: ਖੱਡ ’ਚ ਡਿੱਗੀ ਬੱਸ, ਕਈ ਯਾਤਰੀ ਜ਼ਖ਼ਮੀ
. . .  1 day ago
ਸ਼ਿਮਲਾ, 1 ਜੂਨ- ਪੁਲਿਸ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ’ਚ 40 ਤੋਂ ਵੱਧ ਲੋਕਾਂ ਨੂੰ ਲੈ ਕੇ ਜਾ ਰਹੀ ਇਕ ਬੱਸ ਦੇ ਸੜਕ ਤੋਂ ਉਤਰ ਕੇ ਖੱਡ ’ਚ ਡਿੱਗਣ ਕਾਰਨ ਕਈ ਯਾਤਰੀ ਜ਼ਖ਼ਮੀ ਹੋ ਗਏ। ਮੰਡੀ ਦੇ ਪੁਲਿਸ ਸੁਪਰਡੈਂਟ ਸੌਮਿਆ ਸੰਬਸ਼ਿਵਮ ਨੇ ਦੱਸਿਆ ਕਿ.....
ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ
. . .  1 day ago
ਚੰਡੀਗੜ੍ਹ, 1 ਜੂਨ- ਪੰਜਾਬ ਦੇ ਸੀਨੀਅਰ ਪੱਤਰਕਾਰ ਡਾ: ਬਰਜਿੰਦਰ ਸਿੰਘ ਹਮਦਰਦ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ...
ਸਰਕਾਰ ਨੂੰ ਟਿਚ ਕਰਕੇ ਜਾਣਦੇ ਪ੍ਰਾਈਵੇਟ ਸਕੂਲ, ਸਰਕਾਰੀ ਛੁੱਟੀ ਦੇ ਬਾਵਜੂਦ ਭੁਲੱਥ ’ਚ ਕੁੱਝ ਸਕੂਲ ਰਹੇ ਖੁੱਲ੍ਹੇ
. . .  1 day ago
ਭੁਲੱਥ, 1 ਜੂਨ (ਮੇਹਰ ਚੰਦ ਸਿੱਧੂ)- ਸਬ ਡਵੀਜ਼ਨ ਕਸਬਾ ਭੁਲੱਥ ’ਚ ਕੁੱਝ ਚੋਣਵੇਂ ਪ੍ਰਾਈਵੇਟ ਸਕੂਲ ਤੇ ਸਰਕਾਰੀ ਸਕੂਲ ਪੰਜਾਬ ਦੇ ਹੁਕਮਾਂ ਅਨੁਸਾਰ ਤਾਂ ਬੰਦ ਨਜ਼ਰ ਆਏ, ਪਰ ਕੁੱਝ ਨਾਮਵਰ ਚੋਣਵੇਂ ਪ੍ਰਾਈਵੇਟ....
ਦਲ ਖ਼ਾਲਸਾ ਵਲੋਂ 5 ਜੂਨ ਨੂੰ ਘੱਲੂਘਾਰਾ ਯਾਦਗਾਰੀ ਮਾਰਚ ਕੱਢਣ ਦਾ ਸੱਦਾ
. . .  1 day ago
ਅੰਮ੍ਰਿਤਸਰ ,1 ਜੂਨ (ਜਸਵੰਤ ਸਿੰਘ ਜੱਸ)- ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਜੂਨ 1984 ਘੱਲੂਘਾਰਾ ਨੂੰ ਸਮਰਪਿਤ ਅੰਮ੍ਰਿਤਸਰ ਵਿਚ 5 ਜੂਨ ਨੂੰ ਘੱਲੂਘਾਰਾ ਯਾਦਗਾਰੀ ਮਾਰਚ ਕੱਢਣ ਦਾ ਐਲਾਨ ਕਰਨ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਮਾਘ ਸੰਮਤ 554

ਕਪੂਰਥਲਾ / ਫਗਵਾੜਾ

ਖ਼ਾਲਸਾ ਕਾਲਜ ਡੁਮੇਲੀ ਵਲੋਂ ਵਿਦਿਆਰਥੀਆਂ ਦੀ ਪ੍ਰਤਿਭਾ ਤੇ ਛੁਪੀ ਕਲਾ ਨੂੰ ਨਿਖਾਰਿਆ ਜਾ ਰਿਹੈ- ਜਸਟਿਸ ਮਦਾਨ

ਪਾਂਸ਼ਟਾ, 1 ਫਰਵਰੀ (ਸਤਵੰਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਵਿਖੇ ਪਿੰ੍ਰਸੀਪਲ ਡਾ. ਗੁਰਨਾਮ ਸਿੰਘ ਰਸੂਲਪੁਰ ਦੇ ਯਤਨਾਂ ਸਦਕਾ ਸਾਬਕਾ ਪਿ੍ੰਸੀਪਲ ਬਲਵੰਤ ਸਿੰਘ ਦੀ ਯਾਦ ਨੂੰ ਸਮਰਪਿਤ ਅੰਤਰ-ਸਕੂਲ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿਚ 50 ਤੋਂ ਵੱਧ ਸਕੂਲਾਂ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ, ਕਵੀਸ਼ਰੀ, ਕਵਿਤਾ ਉਚਾਰਨ, ਭਾਸ਼ਣ, ਵਾਦ-ਵਿਵਾਦ, ਸਕਿੱਟ, ਦਸਤਾਰ ਬੰਦੀ, ਦੁਮਾਲਾ ਮੁਕਾਬਲਾ, ਗੀਤ/ਗਜ਼ਲ, ਲੋਕ-ਗੀਤ, ਸੁੰਦਰ ਲਿਖਾਈ, ਨਿਬੰਧ ਲੇਖਣ, ਪ੍ਰਸ਼ਨੋਤਰੀ, ਆਨ ਦਾ ਸਪਾਟ ਪੇਂਟਿੰਗ, ਆਨ ਦਾ ਸਪਾਟ ਫ਼ੋਟੋਗ੍ਰਾਫੀ, ਰੰਗੋਲੀ, ਬੈੱਸਟ ਆਊਟ ਆਫ਼ ਵੇਸਟ, ਫੈਂਸੀ ਡਰੈੱਸ, ਗਿੱਧਾ/ਭੰਗੜਾ, ਨਿਟਿੰਗ, ਕੋਲਾਜ, ਕਾਰਟੂਨਿੰਗ, ਪੋਸਟਰ ਮੇਕਿੰਗ, ਗਤਕਾ, ਕਲੇਅ ਮਾਡਿਲੰਗ, ਮਹਿੰਦੀ, ਫੁਲਕਾਰੀ ਆਦਿ ਪ੍ਰਤੀਯੋਗਤਾਵਾਂ ਵਿਚ ਭਾਗ ਲਿਆ | ਇਸ ਮੌਕੇ ਮੁੱਖ ਮਹਿਮਾਨ ਜਸਟਿਸ ਹਰਮਿੰਦਰ ਸਿੰਘ ਮਦਾਨ ਪੰਜਾਬ ਤੇ ਹਰਿਆਣਾ ਹਾਈਕੋਰਟ ਤੇ ਉਨ੍ਹਾਂ ਦੀ ਪਤਨੀ ਸਤਵੰਤ ਕੌਰ ਅਤੇ ਵਿਸ਼ੇਸ਼ ਮਹਿਮਾਨ ਵਜੋਂ ਜਤਿੰਦਰਜੀਤ ਸਿੰਘ ਅਰੋੜਾ ਸੀਨੀਅਰ ਐਡਵੋਕੇਟ ਤੇ ਉਨ੍ਹਾਂ ਦੀ ਪਤਨੀ ਰਜਿੰਦਰ ਕÏਰ ਨੇ ਉਚੇਚੇ ਤੌਰ 'ਤੇ ਹਾਜ਼ਰੀ ਭਰੀ | ਜਾਣਕਾਰੀ ਅਨੁਸਾਰ ਪ੍ਰੋਗਰਾਮ ਦਾ ਆਰੰਭ ਸੁਖਮਨੀ ਸਾਹਿਬ ਦੇ ਪਾਠ ਨਾਲ਼ ਕੀਤਾ ਗਿਆ | ਇਹਨਾਂ ਪ੍ਰਤੀਯੋਗਤਾਵਾਂ ਵਿਚ ਡਾ. ਸੀਮਾ ਕਪੂਰ, ਡਾ. ਰੀਮਾ ਵਿਜ, ਡਾ. ਸੁਧਾਮਨੀ ਸੂਦ, ਪ੍ਰੋਫੈਸਰ ਹਰਵਿੰਦਰ ਚੌਹਾਨ, ਸ੍ਰੀ ਕਮਲ ਕੌਸ਼ਲ, ਪ੍ਰੋ. ਵਰਿੰਦਰ ਪੱਬੀ, ਪ੍ਰੋ. ਪਰਮਿੰਦਰ ਸਿੰਘ, ਡਾ. ਗੁਰਜੀਤ ਕÏਰ, ਡਾ. ਹਰਜੀਤ ਸਿੰਘ, ਪ੍ਰੋ ਗੁਲਜ਼ਾਰ ਸਿੰਘ, ਪ੍ਰੋ. ਤੇਜਿੰਦਰ ਢਿੱਲੋਂ, ਪ੍ਰੋ. ਹਰਜਿੰਦਰ ਸਿੰਘ, ਡਾ. ਹਰਗੁਣ ਸਿੰਘ, ਡਾ. ਲਖਵੀਰ ਕੌਰ, ਡਾ. ਰਜਨੀਸ਼ ਜੈਨ, ਪ੍ਰੋ. ਗੁਰਨਦਰ ਸਿੰਘ, ਪ੍ਰੋ. ਅਮਨਪ੍ਰੀਤ ਸਿੰਘ, ਸ. ਗੁਰਮੁਖ ਸਿੰਘ, ਸੰਦੀਪ ਕਸ਼ਯਪ, ਸੰਦੀਪ ਬੰਗੜ, ਗੁਰਵੀਰ ਸਿੰਘ, ਹਰਦੇਵ ਸਿੰਘ ਵਾਲੀਆ, ਸੁਖਦੀਪ ਸਿੰਘ ਵਾਲੀਆ, ਪਿ੍ੰਸੀਪਲ ਬਹਾਦਰ ਸਿੰਘ, ਮਨਜੀਤ ਸਿੰਘ, ਸਰਦਾਰਨੀ ਕਮਲਜੀਤ ਕੌਰ, ਪ੍ਰੋ. ਪੂਨਮ, ਪ੍ਰੋ. ਮਨੀਸ਼ਾ, ਪ੍ਰੋ. ਅਮਨਦੀਪ ਸਿੰਘ, ਪ੍ਰੋ. ਵਿਸ਼ਾਲ, ਪ੍ਰੋ. ਕਮਲੇਸ਼ ਰਾਣੀ, ਪ੍ਰੋ. ਕੁਲਵਿੰਦਰ ਕੌਰ, ਪ੍ਰੋ. ਭਾਗਿਆ ਸ੍ਰੀ, ਪ੍ਰੋ. ਰਾਜਵਿੰਦਰ ਕੌਰ, ਪ੍ਰੋ. ਰਾਜਵੀਰ ਸਿੰਘ, ਪ੍ਰੋ. ਰਣਜੀਤ ਕੁਮਾਰ, ਡਾ. ਅਰਵਿੰਦਰ ਸਿੰਘ, ਪ੍ਰੋ. ਮਨਜਿੰਦਰ ਸਿੰਘ ਜੌਹਲ ਵਲੋਂ ਜੱਜਾਂ ਦੀ ਭੂਮਿਕਾ ਨਿਭਾਈ ਗਈ | ਜੂਨੀਅਰ ਤੇ ਸੀਨੀਅਰ ਗਰੁੱਪ ਦੀਆਂ ਦੋਵੇਂ ਓਵਰਆਲ ਟਰਾਫ਼ੀਆਂ ਦਾ ਖ਼ਿਤਾਬ ਸ੍ਰੀ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੁਆਰਾ ਜਿੱਤਿਆ ਗਿਆ | ਦੂਸਰੇ ਸਥਾਨ 'ਤੇ ਜੂਨੀਅਰ ਗਰੁੱਪ ਵਿਚ ਸਵਾਮੀ ਸੰਤ ਦਾਸ ਪਬਲਿਕ ਸਕੂਲ ਫਗਵਾੜਾ ਅਤੇ ਸੀਨੀਅਰ ਗਰੁੱਪ ਵਿਚ ਗੁਰੂ ਨਾਨਕ ਖ਼ਾਲਸਾ ਕਾਲਜੀਏਟ ਸਕੂਲ ਸੰਘ ਢੇਸੀਆ ਤੇ ਤੀਸਰੇ ਸਥਾਨ 'ਤੇ ਜੂਨੀਅਰ ਗਰੁੱਪ ਵਿਚ ਨਿਰਮਾਣ ਸਕੂਲ ਫ਼ਾਰ ਹੋਲਿਸਟਿਕ ਐਜੂਕੇਸ਼ਨ ਮਕਸੂਦਾਂ ਅਤੇ ਸੀਨੀਅਰ ਗਰੁੱਪ ਵਿਚ ਐੱਸ. ਡੀ. ਕੇ. ਐਮ. ਵੀ. ਸਕੂਲ ਫਗਵਾੜਾ ਰਹੇ, ਇਸ ਮੌਕੇ ਜਸਟਿਸ ਹਰਮਿੰਦਰ ਸਿੰਘ ਮਦਾਨ ਨੇ ਕਾਲਜ, ਵਿਸ਼ੇਸ਼ ਤੌਰ 'ਤੇ ਪਿੰ੍ਰਸੀਪਲ ਡਾਕਟਰ ਗੁਰਨਾਮ ਸਿੰਘ ਰਸੂਲਪੁਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅੰਤਰ ਸਕੂਲ ਮੁਕਾਬਲਿਆਂ ਰਾਹੀਂ ਕਾਲਜ ਵਲੋਂ ਸਕੂਲੀ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਿਆ ਜਾ ਰਿਹਾ ਹੈ | ਜਥੇਦਾਰ ਸਰਵਣ ਸਿੰਘ ਕੁਲਾਰ ਨੇ ਕਿਹਾ ਕਿ ਇਸ ਉਪਰਾਲੇ ਕਰਕੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਹੁਨਰ ਦਿਖਾਉਣ ਦਾ ਮੌਕਾ ਮਿਲਿਆ ਜਿਸ ਨਾਲ ਉਹਨਾਂ ਦੇ ਆਤਮ-ਵਿਸ਼ਵਾਸ ਵਿਚ ਵੀ ਵਾਧਾ ਹੋਵੇਗਾ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਗੁਰਨਾਮ ਸਿੰਘ ਰਸੂਲਪੁਰ ਨੇ ਕਿਹਾ ਕਿ ਅਜਿਹੀਆਂ ਪ੍ਰਤੀਯੋਗਤਾਵਾਂ ਕਰਵਾਉਣ ਦਾ ਮਕਸਦ ਵਿਦਿਆਰਥੀਆਂ ਵਿਚ ਅੱਗੇ ਵਧਣ ਦਾ ਉਤਸ਼ਾਹ ਪੈਦਾ ਕਰਨਾ ਹੈ ਤੇ ਕਾਲਜ ਅਤੇ ਵਿਦਿਆਰਥੀਆਂ ਦੇ ਵਿਕਾਸ ਹਿਤ, ਭਵਿੱਖ ਵਿਚ ਵੀ ਅਜਿਹੇ ਉਪਰਾਲੇ ਜਾਰੀ ਰਹਿਣਗੇ |

ਮਾਈਨਿੰਗ ਸੰਬੰਧੀ ਜ਼ਿਲ੍ਹਾ ਸਰਵੇ ਰਿਪੋਰਟ ਬਿਨਾਂ ਦੇਰੀ ਮੁਕੰਮਲ ਕੀਤੀ ਜਾਵੇ- ਵਿਸ਼ੇਸ਼ ਸਾਰੰਗਲ

ਕਪੂਰਥਲਾ, 1 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਮਾਈਨਿੰਗ ਸਬੰਧੀ ਜ਼ਿਲ੍ਹਾ ਸਰਵੇ ਰਿਪੋਰਟ ਜਿਸ ਨੂੰ ਪੰਜਾਬ ਸਰਕਾਰ ਵਲੋਂ ਗੰਭੀਰਤਾ ਨਾਲ ਲਿਆ ਗਿਆ ਹੈ, ਨੂੰ ਬਿਨਾਂ ਦੇਰੀ ਮੁਕੰਮਲ ਕੀਤੀ ਜਾਵੇ ਤਾਂ ਜੋ ਜ਼ਿਲ੍ਹੇ ਵਿਚ ਰੇਤ ਦੀ ਕਮੀ ਨੂੰ ਪੂਰਾ ਕਰਨ ਤੇ ਸਰਕਾਰ ਦੇ ...

ਪੂਰੀ ਖ਼ਬਰ »

ਦੋ ਰੁਪਏ ਕਿੱਲੋ ਵਾਲੀ ਕਣਕ ਹੁਣ ਗਰੀਬਾਂ ਨੂੰ ਮਿਲੇਗੀ ਬਿਲਕੁਲ ਮੁਫ਼ਤ-ਖੋਸਲਾ

ਫਗਵਾੜਾ, 1 ਫਰਵਰੀ (ਹਰਜੋਤ ਸਿੰਘ ਚਾਨਾ)- ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਦੇਸ਼ ਦੇ 80 ਕਰੋੜ ਤੋਂ ਵੱਧ ਨੀਲੇ ਕਾਰਡ ਧਾਰਕਾਂ ਨੂੰ ਦਿੱਤੀ ਜਾ ਰਹੀ 2 ਰੁਪਏ ਪ੍ਰਤੀ ਕਿੱਲੋ ਕਣਕ ਦੀ ਸਹੂਲਤ ਹੁਣ ਬਿਲਕੁਲ ਮੁਫ਼ਤ ਕਰ ਦਿੱਤੀ ਗਈ ਹੈ | ਭਾਜਪਾ ਦੇ ਸੀਨੀਅਰ ਆਗੂ ਤੇ ...

ਪੂਰੀ ਖ਼ਬਰ »

ਹਲਕਾ ਇੰਚਾਰਜ ਰਾਣਾ ਨੇ ਕੁਟੀਆ ਕਲੋਨੀ ਛੱਪੜ ਦੀ ਸਥਿਤੀ ਦਾ ਲਿਆ ਜਾਇਜ਼ਾ

ਨਡਾਲਾ, 1 ਫਰਵਰੀ (ਮਾਨ)- ਨਡਾਲਾ ਦੇ ਵਾਰਡ ਨੰਬਰ 1 ਕੁਟੀਆ ਕਲੋਨੀ ਵਿਚ ਆਪ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਰਾਣਾ, ਨਗਰ ਪੰਚਾਇਤ ਨਡਾਲਾ ਦੇ ਸੀਨੀਅਰ ਅਧਿਕਾਰੀਆਂ ਨਾਲ ਪਹੰੁਚ ਕੇ ਰਿਹਾਇਸ਼ੀ ਇਲਾਕੇ 'ਚ ਲੋਕਾਂ ਲਈ ਮੁਸੀਬਤ ਬਣੇ ਇਸ ਵੱਡੇ ਆਕਾਰ ਦੇ ਛੱਪੜ ਦੀ ਸਥਿਤੀ ਦਾ ...

ਪੂਰੀ ਖ਼ਬਰ »

ਅਣਪਛਾਤਾ ਲੁਟੇਰਾ ਚੈਨੀ ਤੇ ਅੰਗੂਠੀ ਲੁੱਟ ਕੇ ਫ਼ਰਾਰ

ਕਪੂਰਥਲਾ, 1 ਫਰਵਰੀ (ਵਿ.ਪ੍ਰ.)- ਅੱਜ ਦੇਰ ਸ਼ਾਮ ਜਲੰਧਰ ਰੋਡ 'ਤੇ ਪੈਂਦੇ ਇਕ ਪੈਲੇਸ ਦੇ ਨੇੜੇ ਇਕ ਅਣਪਛਾਤੇ ਲੁਟੇਰੇ ਵਲੋਂ ਇਕ ਵਿਅਕਤੀ ਕੋਲੋਂ ਉਸ ਦੀ ਸੋਨੇ ਦੀ ਚੈਨ ਤੇ ਅੰਗੂਠੀ ਲੁੱਟ ਕੇ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਦੱਸਿਆ ਜਾਂਦਾ ਹੈ ਕਿ ਸਬੰਧਿਤ ...

ਪੂਰੀ ਖ਼ਬਰ »

ਮੋਟਰਸਾਈਕਲ ਤੇ ਕਾਰ ਦੀ ਟੱਕਰ 'ਚ ਇਕ ਨੌਜਵਾਨ ਜ਼ਖ਼ਮੀ

ਕਪੂਰਥਲਾ, 1 ਫਰਵਰੀ (ਅਮਨਜੋਤ ਸਿੰਘ ਵਾਲੀਆ)- ਥਾਣਾ ਸਿਟੀ ਵਿਚ ਪੈਂਦੇ ਕਪੂਰਥਲਾ ਸੁਲਤਾਨਪੁਰ ਲੋਧੀ ਰੋਡ 'ਤੇ ਬੈੱਸਟ ਵੈਸਟਰਨ ਹੋਟਲ ਨੇੜੇ ਇਕ ਤੇਜ਼ ਰਫ਼ਤਾਰ ਕਾਰ ਵਲੋਂ ਮੋਟਰਸਾਈਕਲ 'ਤੇ ਜਾ ਰਹੇ ਨੌਜਵਾਨ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ...

ਪੂਰੀ ਖ਼ਬਰ »

ਅਮਰੀਕਾ ਭੇਜਣ ਦਾ ਝਾਂਸਾ ਦੇ ਕੇ 40 ਲੱਖ ਠੱਗੇ, ਚਾਰ ਵਿਰੁੱਧ ਕੇਸ ਦਰਜ

ਕਪੂਰਥਲਾ, 1 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਥਾਣਾ ਕੋਤਵਾਲੀ ਪੁਲਿਸ ਨੇ ਚਾਰ ਵਿਅਕਤੀਆਂ ਵਿਰੁੱਧ ਇਕ ਵਿਅਕਤੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਦੇ ਨਾਲ ਕਥਿਤ ਤੌਰ 'ਤੇ 40 ਲੱਖ ਰੁਪਏ ਦੀ ਧੋਖਾਧੜੀ, ਅਗਵਾ ਕਰਨ ਤੇ ਡਰਾਉਣ ਧਮਕਾਉਣ ਦੇ ਦੋਸ਼ ਤਹਿਤ ਵੱਖ-ਵੱਖ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ 1 ਮਾਮਲਾ ਆਇਆ

ਕਪੂਰਥਲਾ, 1 ਫਰਵਰੀ (ਅਮਨਜੋਤ ਸਿੰਘ ਵਾਲੀਆ)- ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦਾ ਇਕ ਮਾਮਲਾ ਸਾਹਮਣੇ ਆਇਆ ਹੈ | ਸਹਾਇਕ ਸਿਵਲ ਸਰਜਨ ਡਾ: ਅਨੂੰ ਰਤਨ ਨੇ ਦੱਸਿਆ ਕਿ ਕੋਰੋਨਾ ਪੀੜਤ 32 ਸਾਲਾ ਇਕ ਨੌਜਵਾਨ ਬੇਗੋਵਾਲ ਨਾਲ ਸਬੰਧਿਤ ਹੈ | ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ...

ਪੂਰੀ ਖ਼ਬਰ »

ਏ.ਟੀ.ਐਮ., ਬੈਂਕ, ਪੈਟਰੋਲ ਪੰਪ ਤੇ ਹੋਰ ਅਦਾਰਿਆਂ 'ਤੇ ਸੁਰੱਖਿਆ ਗਾਰਡ ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਸੰਬੰਧੀ ਹੁਕਮ ਜਾਰੀ

ਕਪੂਰਥਲਾ, 1 ਫਰਵਰੀ (ਵਿ.ਪ੍ਰ.)- ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਵਿਸ਼ੇਸ਼ ਸਾਰੰਗਲ ਨੇ ਧਾਰਾ 144 ਤਹਿਤ ਜਾਰੀ ਕੀਤੇ ਹੁਕਮਾਂ ਵਿਚ ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੇ ਸਰਕਾਰੀ/ਅਰਧ ਸਰਕਾਰੀ ਬੈਂਕ, ਪ੍ਰਾਈਵੇਟ ਬੈਂਕ, ਏ.ਟੀ.ਐਮ., ਮਨੀ ਚੇਂਜਰ, ਫਾਈਨਾਂਸਰ ਤੇ ਪੈਟਰੋਲ ਪੰਪ ...

ਪੂਰੀ ਖ਼ਬਰ »

ਕਪੂਰਥਲਾ, ਸੁਲਤਾਨਪੁਰ ਲੋਧੀ ਤੇ ਭੁਲੱਥ 'ਚ ਕੱਲ੍ਹ ਵਿੱਦਿਅਕ ਅਦਾਰੇ ਬੰਦ ਰਹਿਣਗੇ

ਕਪੂਰਥਲਾ, 1 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਡਿਪਟੀ ਕਮਿਸ਼ਨਰ ਕਪੂਰਥਲਾ ਵਿਸ਼ੇਸ਼ ਸਾਰੰਗਲ ਨੇ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਦੇ ਸਬੰਧ ਵਿਚ 3 ਫਰਵਰੀ ਨੂੰ ਕਪੂਰਥਲਾ ਜ਼ਿਲ੍ਹੇ ਦੀਆਂ ਵੱਖ-ਵੱਖ ਸਬ ਡਵੀਜ਼ਨਾਂ 'ਚ ਸਜਾਏ ਜਾਣ ਵਾਲੇ ਨਗਰ ਕੀਰਤਨ ਨੂੰ ਮੁੱਖ ਰੱਖਦਿਆਂ ...

ਪੂਰੀ ਖ਼ਬਰ »

ਡੈਂਟਲ ਸਰਜਨਾਂ ਨੇ ਮੂੰਹ ਦੀ ਸਫ਼ਾਈ ਬਾਰੇ ਕੀਤਾ ਜਾਗਰੂਕ

ਕਪੂਰਥਲਾ, 1 ਫਰਵਰੀ (ਅਮਨਜੋਤ ਸਿੰਘ ਵਾਲੀਆ)- ਐਮ.ਜੀ.ਐਨ. ਪਬਲਿਕ ਸਕੂਲ ਕਪੂਰਥਲਾ ਵਲੋਂ ਓਲਡ ਮਿੰਟਗੋਮੇਰੀਅਨ ਸੁਸਾਇਟੀ ਤੇ ਸਿਵਲ ਹਸਪਤਾਲ ਕਪੂਰਥਲਾ ਦੇ ਸਹਿਯੋਗ ਨਾਲ ਸਕੂਲ ਦੇ ਵਿਹੜੇ ਵਿਚ ਦੋ ਰੋਜ਼ਾ ਦੰਦਾਂ ਦਾ ਚੈੱਕਅਪ ਕੈਂਪ ਲਗਾਇਆ ਗਿਆ | ਡਾ: ਸੰਦੀਪ ਧਵਨ ...

ਪੂਰੀ ਖ਼ਬਰ »

ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦਾ ਆਕਾਸ਼ਦੀਪ ਸਿੰਘ ਜ਼ਿਲ੍ਹਾ ਪੱਧਰੀ ਗੁਰਬਾਣੀ ਕੰਠ ਮੁਕਾਬਲੇ 'ਚ ਪਹਿਲੇ ਸਥਾਨ 'ਤੇ ਰਿਹਾ

ਕਪੂਰਥਲਾ, 1 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਆਰ.ਸੀ.ਐਫ. ਵਿਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਬਾਣੀ ਕੰਠ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ...

ਪੂਰੀ ਖ਼ਬਰ »

ਅਧਿਆਪਕ ਦਲ ਦੇ ਆਗੂ ਗੁਰਮੀਤ ਸਿੰਘ ਖ਼ਾਲਸਾ ਦੀ ਮਾਤਾ ਨਮਿਤ ਅੰਤਿਮ ਅਰਦਾਸ ਭਲਕੇ

ਕਪੂਰਥਲਾ, 1 ਫਰਵਰੀ (ਵਿ.ਪ੍ਰ.)- ਅਧਿਆਪਕ ਦਲ ਪੰਜਾਬ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਦਿਆਲ ਸਿੰਘ ਝੰਡ, ਜਨਰਲ ਸਕੱਤਰ ਮਨਜਿੰਦਰ ਸਿੰਘ ਧੰਜੂ, ਮੁੱਖ ਸਰਪ੍ਰਸਤ ਪਿ੍ੰਸੀਪਲ ਮਨਜੀਤ ਸਿੰਘ ਕਾਂਜਲੀ, ਸਰਪ੍ਰਸਤ ਮੁਖ਼ਤਾਰ ਲਾਲ, ਸੂਬਾਈ ਆਗੂ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਵਲੋਂ ਕੀਰਤਨ ਦਰਬਾਰ ਭਲਕੇ

ਕਪੂਰਥਲਾ, 1 ਫਰਵਰੀ (ਅਮਨਜੋਤ ਸਿੰਘ ਵਾਲੀਆ)- ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਦੀ ਇਕੱਤਰਤਾ ਸੁਸਾਇਟੀ ਦੇ ਪ੍ਰਧਾਨ ਪ੍ਰੀਤਪਾਲ ਸਿੰਘ ਸੋਨੂੰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ 3 ਫਰਵਰੀ ਨੂੰ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ...

ਪੂਰੀ ਖ਼ਬਰ »

ਬਿਨਾਂ ਆਈਲਟਸ ਤੇ ਇੰਟਰਵਿਊ ਦੇ ਯੂ.ਕੇ. ਜਾਣ ਦਾ ਆਖ਼ਰੀ ਮੌਕਾ- ਰਾਇਲ ਟਰੈਵਲ

ਸੁਲਤਾਨਪੁਰ ਲੋਧੀ, 1 ਫਰਵਰੀ (ਥਿੰਦ, ਹੈਪੀ)- ਯੂ.ਕੇ. ਵਿਚ ਸਟੱਡੀ ਕਰਨ ਦੇ ਚਾਹਵਾਨ ਵਿਦਿਆਰਥੀ ਹੁਣ ਬਿਨਾਂ ਆਈਲੈਟਸ ਤੇ ਇੰਟਰਵਿਊ ਦਿੱਤੇ ਬਗੈਰ ਆਪਣਾ ਸੁਪਨਾ ਪੂਰਾ ਕਰ ਸਕਦੇ ਹਨ | ਘੱਟ ਨੰਬਰਾਂ ਵਾਲੇ ਵਿਦਿਆਰਥੀ ਵੀ ਯੂ.ਕੇ. ਦੇ ਸਟੱਡੀ ਵੀਜ਼ੇ ਲਈ ਅਪਲਾਈ ਕਰ ਸਕਦੇ ਹਨ | ...

ਪੂਰੀ ਖ਼ਬਰ »

ਬਜਟ 'ਚ ਕਿਸਾਨਾਂ ਤੇ ਹੋਰ ਖੇਤਰਾਂ ਨੂੰ ਅਣਗੌਲਿਆਂ ਕੀਤਾ ਗਿਆ- ਹਰਬੰਸ ਸਿੰਘ ਵਾਲੀਆ

ਕਪੂਰਥਲਾ, 1 ਫਰਵਰੀ (ਵਿ.ਪ੍ਰ.)- ਸ਼ੋ੍ਰਮਣੀ ਅਕਾਲੀ ਦਲ ਦੀ ਪੀ.ਏ.ਸੀ. ਦੇ ਸਾਬਕਾ ਮੈਂਬਰ ਹਰਬੰਸ ਸਿੰਘ ਵਾਲੀਆ ਨੇ ਕੇਂਦਰੀ ਵਿੱਤ ਮੰਤਰੀ ਵਲੋਂ ਬਜਟ ਵਿਚ ਪੰਜਾਬ ਤੋਂ ਇਲਾਵਾ ਕਿਸਾਨਾਂ, ਮਜ਼ਦੂਰਾਂ ਤੇ ਹੋਰ ਖੇਤਰਾਂ ਨਾਲ ਸਬੰਧਿਤ ਲੋਕਾਂ ਨੂੰ ਅਣਗੌਲਿਆ ਕੀਤੇ ਜਾਣ ਦਾ ...

ਪੂਰੀ ਖ਼ਬਰ »

ਪੀ.ਟੀ.ਯੂ. ਦੇ ਅਟੈਂਡੈਂਟ ਜਸਵੀਰ ਸਿੰਘ ਦੀ ਸੇਵਾ ਮੁਕਤੀ ਸੰਬੰਧੀ ਸਮਾਗਮ

ਕਪੂਰਥਲਾ, 1 ਫਰਵਰੀ (ਵਿ.ਪ੍ਰ.)- ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਅਟੈਂਡੈਂਟ ਜਸਵੀਰ ਸਿੰਘ ਦੀ ਸੇਵਾ ਮੁਕਤੀ ਦੇ ਸਬੰਧ ਵਿਚ ਇਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਯੂਨੀਵਰਸਿਟੀ ਦੇ ਰਜਿਸਟਰਾਰ ਡਾ: ਐਸ.ਕੇ. ਮਿਸ਼ਰਾ ਤੇ ਫਾਈਨਾਂਸ ਅਫ਼ਸਰ ਡਾ: ਸੁਖਬੀਰ ...

ਪੂਰੀ ਖ਼ਬਰ »

ਅਸ਼ਵਨੀ ਕੋਹਲੀ ਵਲੋਂ ਕੇਂਦਰੀ ਬਜਟ ਦੀ ਸ਼ਲਾਘਾ

ਫਗਵਾੜਾ, 1 ਫਰਵਰੀ (ਟੀ.ਡੀ. ਚਾਵਲਾ)- ਅਸ਼ਵਨੀ ਕੋਹਲੀ ਸੀਨੀਅਰ ਮੀਤ ਪ੍ਰਧਾਨ ਚੈਂਬਰ ਆਫ਼ ਸਮਾਲ ਐਕਸਪੋਰਟਰਜ਼ ਨੇ ਅੱਜ ਕੇਂਦਰ ਸਰਕਾਰ ਵਲੋਂ ਅਗਲੇ ਸਾਲ ਲਈ ਪੇਸ਼ ਕੀਤੇ ਬਜਟ ਦਾ ਸਵਾਗਤ ਕਰਦਿਆਂ ਕਿਹਾ ਕਿ ਸਰਕਾਰ ਨੇ ਮੱਧ ਵਰਗੀ ਲੋਕਾਂ ਲਈ ਟੈਕਸਾਂ 'ਚ ਛੋਟ ਦੇ ਕੇ ਚੰਗਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਸੜਕਾਂ ਕਿਨਾਰੇ ਗਾਵਾਂ ਤੇ ਮੱਝਾਂ ਚਾਰਨ 'ਤੇ ਪਾਬੰਦੀ

ਕਪੂਰਥਲਾ, 1 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਜ਼ਿਲ੍ਹਾ ਮੈਜਿਸਟਰੇਟ ਵਿਸ਼ੇਸ਼ ਸਾਰੰਗਲ ਨੇ ਧਾਰਾ 144 ਤਹਿਤ ਚਰਵਾਹਿਆਂ ਤੇ ਹੋਰ ਵਿਅਕਤੀਆਂ ਵਲੋਂ ਜ਼ਿਲ੍ਹਾ ਕਪੂਰਥਲਾ ਅੰਦਰ ਸੜਕਾਂ ਕਿਨਾਰੇ ਵੱਡੀ ਗਿਣਤੀ ਵਿਚ ਗਾਵਾਂ, ਮੱਝਾਂ ਚਾਰਨ 'ਤੇ ਪਾਬੰਦੀ ਲਗਾਉਣ ਦੇ ਹੁਕਮ ...

ਪੂਰੀ ਖ਼ਬਰ »

ਇੰਟਰ ਸਕੂਲ ਧਾਰਮਿਕ ਕੁਇਜ਼ ਮੁਕਾਬਲੇ ਕਰਵਾਏ

ਪਾਂਸ਼ਟਾ, 1 ਫਰਵਰੀ (ਸਤਵੰਤ ਸਿੰਘ)- ਗੁਰਦੁਆਰਾ ਸ਼ਹੀਦਗੰਜ ਪ੍ਰਬੰਧਕ ਕਮੇਟੀ ਪਾਂਸ਼ਟਾ ਦੀ ਅਗਵਾਈ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਗੋਬਿੰਦ ਸਿੱਖ ਮਿਸ਼ਨਰੀ ਪਬਲਿਕ ਸਕੂਲ ਪਾਂਸ਼ਟਾ ਵਿਖੇ ਅੱਜ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਸਰਕਲ ਇੰਚਾਰਜ ਬਹਾਦਰ ਸਿੰਘ ਦੀ ...

ਪੂਰੀ ਖ਼ਬਰ »

ਵਿੱਤ ਮੰਤਰੀ ਵਲੋਂ ਪੇਸ਼ ਬਜਟ ਦੇਸ਼ ਵਾਸੀਆਂ ਦੇ ਜੀਵਨ ਨੂੰ ਬਿਹਤਰ ਤੇ ਖ਼ੁਸ਼ਹਾਲ ਬਣਾਏਗਾ- ਖੋਜੇਵਾਲ

ਕਪੂਰਥਲਾ, 1 ਫਰਵਰੀ (ਵਿ.ਪ੍ਰ.)- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਦੇਸ਼ ਦੀ ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਵਲੋਂ ਪੇਸ਼ ਕੀਤੇ ਬਜਟ ਅੰਮਿ੍ਤ ਕਾਲ ਦਾ ਸਵਾਗਤ ਕੀਤਾ ਤੇ ਕਿਹਾ ਕਿ ਇਹ ਬਜਟ ਨਵੇਂ ਭਾਰਤ ਦੀ ਨੀਂਹ ਰੱਖੇਗਾ ਤੇ 130 ...

ਪੂਰੀ ਖ਼ਬਰ »

ਪਿੰਡ ਡਾਲਾ 'ਚ ਬੈਡਮਿੰਟਨ ਤੇ ਬਾਸਕਟਬਾਲ ਗਰਾਊਾਡ ਦੇ ਕੰਮ ਦਾ ਉਦਘਾਟਨ

ਨਡਾਲਾ, 1 ਫਰਵਰੀ (ਮਨਜਿੰਦਰ ਸਿੰਘ ਮਾਨ)- ਬਲਾਕ ਨਡਾਲਾ ਦੇ ਪਿੰਡ ਡਾਲਾ ਵਿਖੇ ਸਰਪੰਚ ਮੋਹਨ ਸਿੰਘ ਵੱਲੋਂ ਵਿਕਾਸ ਕੰਮਾਂ ਨੂੰ ਅੱਗੇ ਤੋਰਦਿਆਂ ਪਿੰਡ ਦੇ ਸਟੇਡੀਅਮ ਵਿਚ ਨੌਜਵਾਨਾਂ ਨੂੰ ਖੇਡਾਂ ਦੇ ਨਾਲ ਜੋੜਨ ਦੇ ਮੰਤਵ ਨਾਲ ਬੈਡਮਿੰਟਨ ਤੇ ਬਾਸਕਿਟਬਾਲ ਦੀ ਗਰਾਂਊਡ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਪੋਰਟਸ ਐਂਡ ਕਲਚਰਲ ਕਲੱਬ ਵਲੋਂ ਕਬੱਡੀ ਕੱਪ 16 ਤੇ 17 ਨੂੰ

ਬੇਗੋਵਾਲ, 1 ਫਰਵਰੀ (ਸੁਖਜਿੰਦਰ ਸਿੰਘ)- ਸ੍ਰੀ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਪੋਰਟਸ ਐਂਡ ਕਲਚਰਲ ਕਲੱਬ ਵਲੋਂ ਸਾਲਾਨਾ ਕਬੱਡੀ ਕੱਪ ਇਸ ਵਾਰ 16 -17 ਫਰਵਰੀ ਨੂੰ ਕਲੱਬ ਦੇ ਪ੍ਰਧਾਨ ਮਲਕੀਤ ਸਿੰਘ ਲੁਬਾਣਾ ਤੇ ਚੇਅਰਮੈਨ ਜਸਵੰਤ ਸਿੰਘ ਫਰਾਂਸ ਦੀ ਅਗਵਾਈ ਹੇਠ ਸੰਤ ...

ਪੂਰੀ ਖ਼ਬਰ »

ਕੁਲਵੰਤ ਸਿੰਘ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਬੇਗੋਵਾਲ ਦੇ ਪ੍ਰਧਾਨ ਬਣੇ

ਬੇਗੋਵਾਲ, 1 ਫਰਵਰੀ (ਸੁਖਜਿੰਦਰ ਸਿੰਘ)- ਅੱਜ ਇੱਥੇ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਬੇਗੋਵਾਲ ਦੀ ਇਕ ਵਿਸ਼ੇਸ਼ ਮੀਟਿੰਗ ਸੀਨੀਅਰ ਮੈਂਬਰਾਂ ਦੀ ਅਗਵਾਈ ਹੇਠ ਹੋਈ ਜਿਸ ਵਿਚ ਨਵੇਂ ਪ੍ਰਧਾਨ ਦੇ ਅਹੁਦੇ ਵਾਸਤੇ ਚੋਣ ਹੋਈ ਜਿਸ ਵਿਚ ਸਰਬਸੰਮਤੀ ਨਾਲ ਸੰਸਥਾ ਦੇ ਮਿਹਨਤੀ ...

ਪੂਰੀ ਖ਼ਬਰ »

ਭੁਲੱਥ ਦੇ ਪ੍ਰਦੀਪ ਘਈ ਨੇ ਨੈਸ਼ਨਲ ਚੈਂਪੀਅਨਸ਼ਿਪ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ

ਭੁਲੱਥ, 1 ਫਰਵਰੀ (ਮੇਹਰ ਚੰਦ ਸਿੱਧੂ)-ਅੱਜ ਲੁਧਿਆਣਾ ਵਿਖੇ ਹੋਏ ਸੂਬਾ ਪੱਧਰ ਦੇ ਪਾਵਰ ਲਿਫਟਰ ਮੁਕਾਬਲਿਆਂ ਵਿਚ ਭੁਲੱਥ ਦੇ ਨੌਜਵਾਨ ਪ੍ਰਦੀਪ ਘਈ ਨੇ ਹਿੱਸਾ ਲਿਆ ਤੇ ਜੂਨੀਅਰ ਵਿਚ 120 ਕਿੱਲੋ ਬੈਂਚ ਪੈੱ੍ਰਸ ਦੇ ਬੱਲ ਨਾਲ ਮੁਕਾਬਲਿਆਂ ਵਿਚ ਟੱਕਰ ਦਿੰਦੇ ਹੋਏ ਗੋਲਡ ...

ਪੂਰੀ ਖ਼ਬਰ »

ਸਿਵਲ ਹਸਪਤਾਲ ਭੁਲੱਥ 'ਚ ਮਮਤਾ ਦਿਵਸ ਮਨਾਇਆ

ਭੁਲੱਥ, 1 ਫਰਵਰੀ (ਮੇਹਰ ਚੰਦ ਸਿੱਧੂ)- ਸਿਵਲ ਹਸਪਤਾਲ ਭੁਲੱਥ ਦੇ ਐੱਸ.ਐੱਮ.ਓ. ਡਾਕਟਰ ਦੇਸ ਰਾਜ ਮੱਲ ਦੀ ਅਗਵਾਈ 'ਚ ਮਮਤਾ ਦਿਵਸ ਮਨਾਇਆ ਗਿਆ | ਇਸ ਮੌਕੇ ਬੱਚਿਆਂ ਦੀ ਸਾਂਭ-ਸੰਭਾਲ ਬਾਰੇ ਔਰਤਾਂ ਨੂੰ ਜਾਣਕਾਰੀ ਦਿੱਤੀ ਗਈ ਤੇ ਛੋਟੇ ਬੱਚਿਆਂ ਦੇ ਇੰਜੈੱਕਸ਼ਨ ਵਗੈਰਾ ਲਗਾਏ ...

ਪੂਰੀ ਖ਼ਬਰ »

ਪੀ.ਟੀ.ਯੂ. 'ਚ ਕਰਵਾਇਆ ਸੂਚਨਾ ਅਧਿਕਾਰ ਐਕਟ ਸੰਬੰਧੀ ਵਿਸ਼ੇਸ਼ ਲੈਕਚਰ

ਕਪੂਰਥਲਾ, 1 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਚ 'ਸੈਂਟਰ ਫ਼ਾਰ ਐਕਸਟੈਨਸ਼ਨ ਐਂਡ ਆਊਟ ਰੀਚ ਐਕਟੀਵਿਟੀਜ਼' ਵਲੋਂ ਵਿਦਿਆਰਥੀਆਂ, ਖੋਜੀ ਵਿਦਵਾਨਾਂ, ਫੈਕਲਟੀ ਮੈਂਬਰਾਂ ਤੇ ਹੋਰ ਸਟਾਫ਼ ਲਈ ਸੂਚਨਾ ਦਾ ਅਧਿਕਾਰ ਐਕਟ ...

ਪੂਰੀ ਖ਼ਬਰ »

ਬਲੱਡ ਬੈਂਕ ਵਿਖੇ ਦੰਦਾਂ ਤੇ ਜਬਾੜਿ੍ਹਆਂ ਦਾ ਮੁਫ਼ਤ ਕੈਂਪ ਲਗਾਇਆ

ਫਗਵਾੜਾ, 1 ਫਰਵਰੀ (ਹਰਜੋਤ ਸਿੰਘ ਚਾਨਾ)- ਬਲੱਡ ਬੈਂਕ 'ਚ ਮਾਤਾ ਠਾਕੁਰ ਦੇਵੀ ਅਤੇ ਨਾਨਕ ਚੰਦ ਸੇਠੀ ਦੀ ਯਾਦ 'ਚ 398ਵਾਂ ਦੰਦਾਂ ਦੀਆਂ ਬਿਮਾਰੀਆਂ ਤੇ ਜਬਾੜਿ੍ਹਆਂ ਦਾ ਮੁਫਤ ਕੈਂਪ ਬਲੱਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਅਗਵਾਈ 'ਚ ਲਗਾਇਆ ਗਿਆ ਜਿਸ 'ਚ ਮੁੱਖ ...

ਪੂਰੀ ਖ਼ਬਰ »

ਸ਼ਮਸ਼ਾਨਘਾਟ ਵਿਚ ਪਾਈ ਸ਼ੈੱਡ ਦਾ ਕੀਤਾ ਉਦਘਾਟਨ

ਢਿਲਵਾਂ, 1 ਫਰਵਰੀ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਪਿੰਡ ਹੰਬੋਵਾਲ ਦੇ ਸ਼ਮਸ਼ਾਨਘਾਟ ਵਿਚ ਐਨ.ਆਰ.ਆਈਜ਼. ਦੇ ਸਹਿਯੋਗ ਨਾਲ ਲੋਕਾਂ ਦੀ ਸਹੂਲਤ ਲਈ ਸ਼ੈੱਡ ਪਾਈ ਗਈ, ਜਿਸ ਦਾ ਉਦਘਾਟਨ ਭੁਲੱਥ ਤੋਂ ਭਾਜਪਾ ਦੇ ਹਲਕਾ ਇੰਚਾਰਜ ਅਮਨਦੀਪ ਸਿੰਘ ਗੋਰਾ ਗਿੱਲ ਨੇ ਕੀਤਾ | ...

ਪੂਰੀ ਖ਼ਬਰ »

ਗੁਰੂ ਨਾਨਕ ਸੇਵਾ ਸਿਮਰਨ ਸੁਸਾਇਟੀ ਵਲੋਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ

ਫਗਵਾੜਾ, 1 ਫਰਵਰੀ (ਅਸ਼ੋਕ ਕੁਮਾਰ ਵਾਲੀਆ)-ਗੁਰੂ ਨਾਨਕ ਸੇਵਾ ਸਿਮਰਨ ਸੁਸਾਇਟੀ ਰਜਿ: ਫਗਵਾੜਾ ਵਲੋਂ ਸਰਪ੍ਰਸਤ ਬਾਬਾ ਮਨਜੀਤ ਸਿੰਘ ਬੇਦੀ 16 ਵੀਂ ਪੀੜ੍ਹੀ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਉਪਰਾਲਾ ਕਰਦੇ ਹੋਏ ਸੁਸਾਇਟੀ ਦੇ ਦਫ਼ਤਰ ਫਗਵਾੜਾ ਵਿਖੇ 158 ਵਾਂ ਮਹੀਨਾਵਾਰ ...

ਪੂਰੀ ਖ਼ਬਰ »

ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਕਪੂਰਥਲਾ ਇਕਾਈ ਦਾ ਗਠਨ

ਕਪੂਰਥਲਾ, 1 ਫਰਵਰੀ (ਵਿ.ਪ੍ਰ.)-ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਜ਼ਿਲ੍ਹਾ ਕਪੂਰਥਲਾ ਇਕਾਈ ਦਾ ਗਠਨ ਕੀਤਾ ਗਿਆ | ਇਸ ਸਬੰਧ ਵਿਚ ਹੋਈ ਮੀਟਿੰਗ ਦੀ ਪ੍ਰਧਾਨਗੀ ਅਮਰੀਕ ਸਿੰਘ ਸੇਖੋਂ ਵਾਟਰ ਤੇ ਸੈਨੀਟੇਸ਼ਨ ਵਿਭਾਗ ਦੀ ਅਗਵਾਈ ਵਿਚ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਲਾਈਫ਼ ਫਾਊਾਡੇਸ਼ਨ ਨੇ ਸਕੂਲੀ ਬੱਚਿਆਂ ਨੂੰ ਬੂਟ-ਕੋਟੀਆਂ ਵੰਡੇ

ਸੁਲਤਾਨਪੁਰ ਲੋਧੀ, 1 ਫਰਵਰੀ (ਥਿੰਦ, ਹੈਪੀ)-ਲਾਈਫ਼ ਫਾਊਾਡੇਸ਼ਨ ਪਟਿਆਲਾ ਵੱਲੋਂ ਸਰਪ੍ਰਸਤ ਗਿਆਨੀ ਠਾਕੁਰ ਸਿੰਘ ਦੇ ਸਹਿਯੋਗ ਨਾਲ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਤਹਿਤ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਨੱਥੂਪੁਰ ਦੇ ...

ਪੂਰੀ ਖ਼ਬਰ »

ਵਿਸ਼ਵ ਕੁਸ਼ਟ ਰੋਗ ਖ਼ਾਤਮਾ ਦਿਵਸ ਮੌਕੇ ਸੈਮੀਨਾਰ ਕਰਵਾਇਆ

ਫਗਵਾੜਾ, 1 ਫਰਵਰੀ (ਹਰਜੋਤ ਸਿੰਘ ਚਾਨਾ)-ਜੀ.ਬੀ. ਇੰਸਟੀਚਿਊਟ ਆਫ਼ ਨਰਸਿੰਗ ਐਂਡ ਹੈਲਥ ਸਾਇੰਸ ਵਿਖੇ ਵਿਸ਼ਵ ਕੁਸ਼ਟ ਰੋਗ ਖ਼ਾਤਮਾ ਦਿਵਸ ਮੌਕੇ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਲੋਕਾਂ 'ਚ ਕੁਸ਼ਟ ਰੋਗ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਨਾਟਕ ਪੇਸ਼ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੇ 102 ਲੋੜਵੰਦ ਵਿਦਿਆਰਥੀਆਂ ਨੂੰ ਕੀਤੀ ਵਰਦੀਆਂ ਦੀ ਵੰਡ

ਫਗਵਾੜਾ, 1 ਫਰਵਰੀ (ਹਰਜੋਤ ਸਿੰਘ ਚਾਨਾ)-ਸਰਬ ਨੌਜਵਾਨ ਸਭਾ (ਰਜਿ.) ਫਗਵਾੜਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਪੁਰਾਣਾ ਡਾਕਘਰ ਰੋਡ ਫਗਵਾੜਾ ਵਿਖੇ 102 ਲੋੜਵੰਦ ਵਿਦਿਆਰਥੀਆਂ ਨੂੰ ਵਰਦੀਆਂ ਦੀ ਵੰਡ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ 'ਚ ਕੀਤੀ ਗਈ | ...

ਪੂਰੀ ਖ਼ਬਰ »

ਇਸਕੋਨ ਨਾਮ ਹਟ ਵਲੋਂ ਸ੍ਰੀ ਕਿ੍ਸ਼ਨ ਜਾਪ ਕਰਵਾਇਆ

ਢਿਲਵਾਂ, 1 ਫਰਵਰੀ (ਸੁਖੀਜਾ, ਪਰਵੀਨ)-ਇਸਕੋਨ ਨਾਮ ਹਟ ਕਪੂਰਥਲਾ ਵਲੋਂ ਢਿਲਵਾਂ ਵਿਚ ਅੱਜ ਸ਼੍ਰੀ ਕਿ੍ਸ਼ਨ ਜਾਪ ਕੀਤਾ ਗਿਆ | ਇਸ ਮੌਕੇ ਪ੍ਰਭੂ ਨਕੁਲ ਅਤੇ ਮਾਤਾ ਵਨੀਤਾ ਅਗਰਵਾਲ ਨੇ ਸ਼੍ਰੀ ਕਿ੍ਸ਼ਨ ਭਗਵਾਨ ਦੇ ਭਜਨ ਸੁਣਾ ਕੇ ਹਾਜ਼ਰ ਭਗਤਾਂ ਨੂੰ ਨੱਚਣ ਲਈ ਮਜਬੂਰ ਕਰ ...

ਪੂਰੀ ਖ਼ਬਰ »

ਅੰਗਹੀਣ ਵਿਅਕਤੀਆਂ ਦੇ ਸਰਟੀਫਿਕੇਟ ਜ਼ਿਲ੍ਹਾ ਪੱਧਰ 'ਤੇ ਵੈਰੀਫਾਈ ਕੀਤੇ ਜਾਣ-ਮਰਵਾਹਾ

ਸੁਲਤਾਨਪੁਰ ਲੋਧੀ, 1 ਫਰਵਰੀ (ਨਰੇਸ਼ ਹੈਪੀ, ਥਿੰਦ)-ਰਾਸ਼ਟਰੀ ਵਿਕਲਾਂਗ ਪਾਰਟੀ ਪੰਜਾਬ ਦੇ ਪ੍ਰਧਾਨ ਹਰਵਿੰਦਰ ਸਿੰਘ ਮਰਵਾਹਾ ਨੇ ਇਕ ਲਿਖਤੀ ਬਿਆਨ ਰਾਹੀਂ ਕਿਹਾ ਕਿ ਸੱਤਾ 'ਚ ਆਉਣ ਤੋਂ ਪਹਿਲਾਂ ਹਰ ਇੱਕ ਪਾਰਟੀ ਕਹਿੰਦੀ ਹੈ ਕਿ ਸਰਕਾਰ ਬਣਨ ਤੇ ਅੰਗਹੀਣਾਂ ਨੂੰ ਕੋਈ ਵੀ ...

ਪੂਰੀ ਖ਼ਬਰ »

ਅਦਾਰਾ ਰੂਹ ਪੰਜਾਬੀ ਦੀ ਮਹੀਨਾਵਾਰ ਮੀਟਿੰਗ

ਬੇਗੋਵਾਲ, 1 ਫਰਵਰੀ (ਸੁਖਜਿੰਦਰ ਸਿੰਘ)-ਆਈ.ਸੀ. ਨੰਦਾ ਪੁਰਸਕਾਰ ਵਿਜੇਤਾ ਤੇ ਨਾਮਵਰ ਨਾਟਕਕਾਰ ਪ੍ਰੋ: ਸਤਵਿੰਦਰ ਬੇਗੋਵਾਲੀਆ ਦੀ ਅਗਵਾਈ ਵਿਚ ਬੇਗੋਵਾਲ ਵਿਖੇ ਅਦਾਰਾ ਰੂਹ ਪੰਜਾਬੀ ਦੀ ਇੱਕ ਵਿਸ਼ੇਸ਼ ਮੀਟਿੰਗ ਹੋਈ, ਜਿਸ 'ਚ ਅਦਾਰੇ ਦੇ ਤਿਮਾਹੀ ਰਸਾਲੇ ਰੂਹ ਪੰਜਾਬੀ ...

ਪੂਰੀ ਖ਼ਬਰ »

ਟਿਊਸ਼ਨ ਤੋਂ ਵਾਪਸ ਜਾ ਰਹੇ ਨੌਜਵਾਨ ਨੂੰ ਲੁਟੇਰਿਆਂ ਨੇ ਘੇਰਿਆ

ਫਗਵਾੜਾ, 1 ਫਰਵਰੀ (ਹਰਜੋਤ ਸਿੰਘ ਚਾਨਾ)- ਟਿਊਸ਼ਨ ਤੋਂ ਵਾਪਸ ਘਰ ਨੂੰ ਜਾ ਰਹੇ ਇੱਕ ਨੌਜਵਾਨ ਨੂੰ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਘੇਰ ਕੇ ਉਸਦਾ ਮੋਬਾਈਲ ਖੋਹਣ ਦੀ ਕੋਸ਼ਿਸ਼ ਕੀਤੀ ਗਈ ਪਰ ਨੌਜਵਾਨ ਵਲੋਂ ਇਸ ਦਾ ਵਿਰੋਧ ਕਰਨ 'ਤੇ ਲੁਟੇਰੇ ਉਸ ਦੇ ਚਾਕੂ ਮਾਰ ਕੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX