ਤਾਜਾ ਖ਼ਬਰਾਂ


ਭਿਆਨਕ ਦੁਰਘਟਨਾ ਤੋਂ ਬਾਅਦ ਕੋਰੋਮੰਡਲ ਐਕਸਪ੍ਰੈਸ ਅੱਜ ਸੇਵਾਵਾਂ ਬਹਾਲ ਕਰਨ ਲਈ ਤਿਆਰ
. . .  33 minutes ago
ਨਵੀਂ ਦਿੱਲੀ, 7 ਜੂਨ - ਭਿਆਨਕ ਰੇਲ ਹਾਦਸੇ ਤੋਂ ਬਾਅਦ ਕੋਰੋਮੰਡਲ ਐਕਸਪ੍ਰੈਸ ਅੱਜ ਆਪਣੀਆਂ ਸੇਵਾਵਾਂ ਦੁਬਾਰਾ ਸ਼ੁਰੂ ਕਰਨ ਜਾ ਰਹੀ ਹੈ। ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ ਆਦਿਤਿਆ ਕੁਮਾਰ ਚੌਧਰੀ...
ਮੱਧ ਪ੍ਰਦੇਸ਼: ਬੋਰਵੈਲ ਚ ਡਿਗੀ ਢਾਈ ਸਾਲ ਦੀ ਬੱਚੀ
. . .  37 minutes ago
ਭੋਪਾਲ, 7 ਜੂਨ-ਮੱਧ ਪ੍ਰਦੇਸ਼ ਦੇ ਸੀਹੋਰ ਜ਼ਿਲ੍ਹੇ ਦੇ ਮੁੰਗਵਾਲੀ ਪਿੰਡ ਵਿਚ ਖੇਡਦੇ ਸਮੇਂ ਢਾਈ ਸਾਲ ਦੀ ਬੱਚੀ ਬੋਰਵੈਲ ਵਿਚ ਡਿਗ ਪਈ। ਬੱਚੀ ਨੂੰ ਬੋਰਵੈਲ ਚੋਂ ਕੱਢਣ ਦੀਆਂ ਕੋਸ਼ਿਸ਼ਾਂ ਜਾਰੀ...
ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਅੱਜ ਤੋਂ
. . .  46 minutes ago
ਲੰਡਨ, 7 ਜੂਨ-ਭਾਰਤ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਅੱਜ ਲੰਡਨ ਦੇ ਓਵਲ ਸਟੇਡੀਅਮ 'ਚ ਹੋਵੇਗਾ। ਭਾਰਤੀ ਸਮੇਂ ਅਨੁਸਾਰ ਇਹ ਫਾਈਨਲ...
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਕਰਨਾਟਕ ਵਿਧਾਨ ਪ੍ਰੀਸ਼ਦ ਉਪ ਚੋਣ 30 ਜੂਨ ਨੂੰ ਹੋਵੇਗੀ, ਉਸੇ ਦਿਨ ਹੋਵੇਗੀ ਵੋਟਾਂ ਦੀ ਗਿਣਤੀ
. . .  1 day ago
ਦਿੱਲੀ ਦੇ ਜਾਮੀਆ ਨਗਰ 'ਚ ਲੱਕੜ ਦੇ ਬਕਸੇ 'ਚੋਂ 2 ਬੱਚਿਆਂ ਦੀਆਂ ਮਿਲੀਆਂ ਲਾਸ਼ਾਂ
. . .  1 day ago
ਨਵੀਂ ਦਿੱਲੀ, 6 ਜੂਨ - ਦਿੱਲੀ ਪੁਲਿਸ ਮੁਤਾਬਕ ਦਿੱਲੀ ਦੇ ਜਾਮੀਆ ਨਗਰ ਸਥਿਤ ਇਕ ਫੈਕਟਰੀ 'ਚ ਲੱਕੜ ਦੇ ਬਕਸੇ 'ਚੋਂ 7 ਅਤੇ 8 ਸਾਲ ਦੇ ਦੋ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ ਹਨ, ਜੋ ਕੱਲ੍ਹ ਤੋਂ ਲਾਪਤਾ ...
ਅਰਬ ਸਾਗਰ 'ਤੇ ਦਬਾਅ ਅਗਲੇ 12 ਘੰਟਿਆਂ ਦੌਰਾਨ ਤੇਜ਼ ਹੋ ਸਕਦਾ ਹੈ ਚੱਕਰਵਾਤੀ ਤੂਫਾਨ: ਮੌਸਮ ਵਿਭਾਗ
. . .  1 day ago
ਮਹਾਰਾਸ਼ਟਰ: ਪਾਲਘਰ 'ਚ ਇਮਾਰਤ ਦਾ ਮਲਬਾ ਡਿੱਗਣ ਨਾਲ 3 ਮਜ਼ਦੂਰਾਂ ਦੀ ਮੌਤ
. . .  1 day ago
ਮਹਾਰਾਸ਼ਟਰ : ਠਾਣੇ ਕ੍ਰਾਈਮ ਬ੍ਰਾਂਚ ਸੈੱਲ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 17 ਦੇਸੀ ਪਿਸਤੌਲ, 31 ਮੈਗਜ਼ੀਨ ਅਤੇ 12 ਜ਼ਿੰਦਾ ਕਾਰਤੂਸ ਕੀਤੇ ਬਰਾਮਦ
. . .  1 day ago
WTC-2023 ਦਾ ਫਾਈਨਲ ਭਾਰਤ ਤੇ ਆਸਟ੍ਰੇਲੀਆ ਦਰਮਿਆਨ ਭਲਕੇ, ਦਰਸ਼ਕ ਉਡੀਕ 'ਚ
. . .  1 day ago
ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਮਿਲੇ ਨਵੇਂ ਵੀ.ਸੀ. ਡਾ.ਰਾਜੀਵ ਸੂਦ
. . .  1 day ago
ਚੰਡੀਗੜ੍ਹ, 6 ਜੂਨ (ਹਰਕਵਲਜੀਤ) -ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਨਵੇਂ ਵਾਇਸ ਚਾਂਸਲਰ ਮਿਲੇ ਹਨ। ਜਾਣਕਾਰੀ ਮੁਤਾਬਿਕ, ਡਾ.ਰਾਜੀਵ ਸੂਦ ਯੂਨੀਵਰਸਿਟੀ ਦੇ ਨਵੇਂ ਵੀ.ਸੀ. ਹੋਣਗੇ ...
ਤਕਨੀਕੀ ਖ਼ਰਾਬੀ ਕਾਰਨ ਰੂਸ ’ਚ ਉਤਾਰਨਾ ਪਿਆ ਏਅਰ ਇੰਡੀਆ ਦਾ ਜਹਾਜ਼
. . .  1 day ago
ਨਵੀਂ ਦਿੱਲੀ, 6 ਜੂਨ- ਦਿੱਲੀ-ਸਾਨ ਫ਼ਰਾਂਸਿਸਕੋ ਫ਼ਲਾਈਟ ਦੇ ਇੰਜਣ ’ਚ ਤਕਨੀਕੀ ਖ਼ਰਾਬੀ ਕਾਰਨ ਰੂਸ ਦੇ ਮੈਗਾਡਨ ਸ਼ਹਿਰ ਵੱਲ ਮੋੜ ਦਿੱਤਾ ਗਿਆ। ਏਅਰ ਇੰਡੀਆ ਦੇ ਅਧਿਕਾਰੀ ਨੇ ਦੱਸਿਆ ਕਿ ਜਹਾਜ਼....
ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ ਸਮੇਤ 3 ਨੂੰ ਕੀਤਾ ਕਾਬੂ
. . .  1 day ago
ਅਟਾਰੀ, 6 ਜੂਨ (ਗੁਰਦੀਪ ਸਿੰਘ ਅਟਾਰੀ)- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਥਾਣਾ ਘਰਿੰਡਾ ਦੀ ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ, ਚਾਰ ਲੱਖ ਡਰੱਗ ਮਨੀ, ਇਕ ਪਿਸਟਲ....
ਕੁਰੂਕਸ਼ੇਤਰ: ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਸੜਕਾਂ ਖ਼ਾਲੀ ਕਰਨ ਦੀ ਚਿਤਾਵਨੀ
. . .  1 day ago
ਕੁਰੂਕਸ਼ੇਤਰ, 6 ਜੂਨ- ਇੱਥੋਂ ਦੇ ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ ਅਜੇ ਵੀ ਚਾਲੂ ਹੈ। ਉਨ੍ਹਾਂ ਵਲੋਂ ਸ਼ਾਹਬਾਦ ਥਾਣੇ ਦੇ ਨੇੜੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ....
ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਵਲੋਂ ਅਸਤੀਫ਼ੇ ਦਾ ਐਲਾਨ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਜੂਨ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ੇ ਦਾ ਐਲਾਨ ਕੀਤਾ ਹੈ। ਕੌਂਸਲਰਾਂ ਨੇ ਮੌਜੂਦਾ ਨਗਰ....
ਕੇਰਲ: ਰਾਜ ਸਰਕਾਰ ਨੇ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਦੋ ਨਿੱਜੀ ਸਟਾਫ਼ ਮੈਂਬਰ ਲਏ ਵਾਪਸ
. . .  1 day ago
ਤਿਰੂਵੰਨਤਪੁਰਮ, 6 ਜੂਨ- ਕੇਰਲ ਸਰਕਾਰ ਨੇ ਵਾਇਨਾਡ ਦੇ ਸਾਬਕਾ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਗਏ ਦੋ ਨਿੱਜੀ ਸਟਾਫ਼ ਮੈਂਬਰਾਂ ਨੂੰ ਵਾਪਸ ਲੈ ਲਿਆ ਹੈ। ਜਨਰਲ ਪ੍ਰਸ਼ਾਸਨ ਦੇ ਸੰਯੁਕਤ ਸਕੱਤਰ.....
ਬੇਖੌਫ਼ ਲੁਟੇਰਿਆਂ ਵਲੋਂ ਨੂਰਮਹਿਲ ਸਬ-ਤਹਿਸੀਲ਼ ਵਿਚ ਦਿਨ-ਦਿਹਾੜੇ ਖੋਹ ਦੀ ਵਾਰਦਾਤ ਨੂੰ ਦਿੱਤਾ ਅੰਜਾਮ
. . .  1 day ago
ਜੰਡਿਆਲਾ ਮੰਜਕੀ, 6 ਜੂਨ (ਸੁਰਜੀਤ ਸਿੰਘ ਜੰਡਿਆਲਾ)- ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਆਵਾਜਾਈ ਭਰਪੂਰ ਨੂਰਮਹਿਲ ਤਹਿਸੀਲ ਵਿਚ ਇਕ ਵਿਅਕਤੀ ਨੂੰ ਲੁੱਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ...
ਇਨਸਾਫ਼ ਨਾ ਮਿਲਣ ਤੋਂ ਅੱਕੇ ਪਿੰਡ ਗੁੰਮਟੀ ਦੇ ਲੋਕਾਂ ਵਲੋਂ ਥਾਣਾ ਠੁੱਲੀਵਾਲ ਮੂਹਰੇ ਰੋਸ ਪ੍ਰਦਰਸ਼ਨ
. . .  1 day ago
ਮਹਿਲ ਕਲਾਂ, 6 ਜੂਨ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁੰਮਟੀ ਦੇ ਇਕ ਵਿਅਕਤੀ ਦੀ ਹਾਦਸੇ 'ਚ ਹੋਈ ਮੌਤ ਦੇ ਮਾਮਲੇ 'ਚ ਦੋ ਹਫ਼ਤੇ ਬੀਤ ਜਾਣ ਦੇ ਬਾਵਜੂਦ ਥਾਣਾ ਠੁੱਲੀਵਾਲ ਪੁਲਿਸ ਵਲੋਂ ਪੀੜਤ ਪਰਿਵਾਰ ਨੂੰ ਇਨਸਾਫ਼ ਨਾ...
ਅਸੀਂ ਸਾਕਾ ਨੀਲਾ ਤਾਰਾ ਕਾਰਨ ਕਾਂਗਰਸ ਨਾਲ ਨਹੀਂ ਜਾ ਸਕਦੇ- ਮਹੇਸ਼ਇੰਦਰ ਸਿੰਘ ਗਰੇਵਾਲ
. . .  1 day ago
ਚੰਡੀਗੜ੍ਹ, 6 ਜੂਨ- 2024 ਦੀਆਂ ਚੋਣਾਂ ਸੰਬੰਧੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ....
ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਵਿਚ ਹੋਇਆ ਜ਼ਬਰਦਸਤ ਹੰਗਾਮਾ
. . .  1 day ago
ਚੰਡੀਗੜ੍ਹ, 6 ਜੂਨ- ਨਗਰ ਨਿਗਮ ਹਾਊਸ ਦੀ ਮੀਟਿੰਗ ’ਚ ਜ਼ਬਰਦਸਤ ਹੰਗਾਮਾ ਹੋ ਗਿਆ। ਇਸ ਹੰਗਾਮੇ ਵਿਚ ਆਪ ਕੌਂਸਲਰ ਅਤੇ ਕਿਰਨ ਖ਼ੇਰ ਆਹਮੋ ਸਾਹਮਣੇ ਹੋ ਗਏ। ਕਿਰਨ ਖ਼ੇਰ ਨੇ ਪ੍ਰਧਾਨ ਮੰਤਰੀ ਵਿਰੁੱਧ....
ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ
. . .  1 day ago
ਪਰਮਾਰੀਬੋ, 6 ਜੂਨ- ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸੂਰੀਨਾਮ ਦੇ ਸਰਵਉਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਸੂਰੀਨਾਮ ਦੇ ਰਾਸ਼ਟਰਪਤੀ ਚੰਦਰਕੀਪ੍ਰਸਾਦ ਸੰਤੋਖੀ ਨੇ ਮਜ਼ਬੂਤ ​​ਦੁਵੱਲੇ ਸੰਬੰਧਾਂ ’ਤੇ ਰਾਸ਼ਟਰਪਤੀ ਮੁਰਮੂ ਨੂੰ ਵਧਾਈ ਦਿੱਤੀ। ਗ੍ਰਹਿ ਮੰਤਰਾਲੇ ਨੇ ਟਵੀਟ...
ਕਟਾਰੂਚੱਕ ਮਾਮਲੇ ਵਿਚ ਐਨ.ਸੀ.ਐਸ.ਸੀ. ਵਲੋਂ ਰਾਜ ਸਰਕਾਰ ਨੂੰ ਤੀਜਾ ਨੋਟਿਸ ਜਾਰੀ
. . .  1 day ago
ਚੰਡੀਗੜ੍ਹ, 6 ਜੂਨ- ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ (ਐਨ.ਸੀ.ਐਸ.ਸੀ.) ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉਪਰ ਲਗਾਏ....
ਅੱਜ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ- ਗਿਆਨੀ ਹਰਪ੍ਰੀਤ ਸਿੰਘ
. . .  1 day ago
ਅੰਮ੍ਰਿਤਸਰ, 6 ਜੂਨ- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਘੱਲੂਘਾਰਾ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਆਪਣੇ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਸਾਡਾ ਏਕਾ ਹੀ ਸਾਡੀ ਤਾਕਤ ਹੈ। ਜਥੇਦਾਰ ਨੇ...
ਖ਼ਾਲਿਸਤਾਨ ਦਾ ਕੋਈ ਰੋਡਮੈਪ ਨਹੀਂ- ਰਾਜਾ ਵੜਿੰਗ
. . .  1 day ago
ਅਮਰੀਕਾ, 6 ਜੂਨ- ਖ਼ਾਲਿਸਤਾਨ ਮੁੱਦੇ ਸੰਬੰਧੀ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਕ ਟਵੀਟ ਕੀਤਾ ਹੈ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਨਾ ਤਾਂ ਖ਼ਾਲਿਸਤਾਨ ਦਾ ਕੋਈ ਵਜੂਦ ਹੈ ਅਤੇ ...
ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ਕੀਤਾ ਜਾਮ
. . .  1 day ago
ਕੁਰੂਕਸ਼ੇਤਰ, 6 ਜੂਨ- ਸੂਰਜਮੁਖੀ ਦੀ ਐਮ.ਐਸ. ਪੀ. ’ਤੇ ਖ਼ਰੀਦ ਦੇ ਮੁੱਦੇ ਨੂੰ ਲੈ ਕੇ ਅੱਜ ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ’ਤੇ ਜਾਮ ਲਗਾ ਦਿੱਤਾ ਅਤੇ ਸ਼ਾਹਬਾਦ ਮਾਰਕੰਡਾ ਹਾਈਵੇਅ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਮਾਘ ਸੰਮਤ 554

ਅੰਮ੍ਰਿਤਸਰ

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਵੱਖ-ਵੱਖ ਸੂਬਿਆਂ ਤੋਂ ਪੁੱਜੇ ਰੇਡੀਓਲੋਜਿਸਟ ਡਾਕਟਰ

ਅੰਮਿ੍ਤਸਰ, 2 ਫ਼ਰਵਰੀ (ਜੱਸ)- ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਗੁਰੂ ਨਗਰੀ ਪੁੱਜੇ ਡਾਕਟਰਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ | ਇਹ ਡਾਕਟਰ ਗੁਰੂ ਨਗਰੀ ਵਿਚ ਇੰਡੀਅਨ ਰੇਡੀਓਲੋਜੀਕਲ ਐਂਡ ਇਮੇਜਿੰਗ ਐਸੋਸੀਏਸ਼ਨ ਵਲੋਂ 2 ਤੋਂ 5 ਫਰਵਰੀ ਦੌਰਾਨ ਕਰਵਾਈ ਜਾ ਰਹੀ 75ਵੀਂ ਸਾਲਾਨਾ ਪਲੈਟੀਨਮ ਜੁਬਲੀ ਕਾਨਫਰੰਸ ਵਿਚ ਸ਼ਾਮਿਲ ਹੋਣ ਲਈ ਅੰਮਿ੍ਤਸਰ ਵਿਖੇ ਆਏ ਹੋਏ ਹਨ | ਇਸੇ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਡਾਕਟਰਾਂ ਨੇ ਆਪਣੀਆਂ ਭਾਵਨਾਵਾਂ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਖੁਸ਼ਕਿਸਮਤੀ ਹੈ ਕਿ ਉਨ੍ਹਾਂ ਨੇ ਮਾਨਵਤਾ ਨੂੰ ਜੋੜਨ ਵਾਲੇ ਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦੇਣ ਵਾਲੇ ਪਾਵਨ ਅਸਥਾਨ ਦੇ ਦਰਸ਼ਨ ਕੀਤੇ ਹਨ | ਉਨ੍ਹਾਂ ਆਖਿਆ ਕਿ ਪੂਰੀ ਦੁਨੀਆ ਦੇ ਲੋਕ ਇਥੋਂ ਆਸ਼ੀਰਵਾਦ ਲੈ ਕੇ ਜਾਂਦੇ ਹਨ ਤੇ ਇਥੋਂ ਦਾ ਅਧਿਆਤਮਿਕ ਵਾਤਾਵਰਨ ਮਾਨਵਤਾ ਦੇ ਭਲੇ ਲਈ ਪ੍ਰੇਰਿਤ ਕਰਨ ਵਾਲਾ ਹੈ | ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਵਫ਼ਦ ਨੂੰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਧਾਰਮਿਕ ਅਸਥਾਨਾਂ ਸਮੇਤ ਹੋਰ ਸੇਵਾਵਾਂ ਸੰਬੰਧੀ ਜਾਣਕਾਰੀ ਦਿੱਤੀ ਅਤੇ ਸੂਚਨਾ ਕੇਂਦਰ ਵਿਖੇ ਡਾਕਟਰਾਂ ਨੂੰ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੂਚਨਾ ਅਧਿਕਾਰੀ ਅੰਮਿ੍ਤਪਾਲ ਸਿੰਘ, ਹਰਿੰਦਰ ਸਿੰਘ ਰੋਮੀ, ਰਣਧੀਰ ਸਿੰਘ, ਜਤਿੰਦਰਪਾਲ ਸਿੰਘ ਤੇ ਜਤਿੰਦਰ ਸਿੰਘ ਲਾਲੀ ਤੋਂ ਇਲਾਵਾ ਕਾਨਫਰੰਸ ਦੇ ਪ੍ਰਬੰਧਕ ਵੀ ਮੌਜੂਦ ਸਨ | ਜ਼ਿਕਰਯੋਗ ਹੈ ਇਹ ਕਾਨਫੰਰਸ ਪਹਿਲੀ ਵਾਰ ਗੁਰੂ ਨਗਰੀ 'ਚ ਕਰਵਾਈ ਜਾ ਰਹੀ ਹੈ ਜਿਸ ਵਿਚ ਦੇਸ਼ ਦੇ ਵੱਡੀ ਗਿਣਤੀ 'ਚ ਮਾਹਿਰ ਰੇਡੀਓਲੋਜਿਸਟ ਡਾਕਟਰ ਭਾਗ ਲੈ ਰਹੇ ਹਨ |

ਸੂਬੇ ਦੇ ਸਿਵਲ ਸਰਜਨਾਂ ਨੂੰ ਅੱਜ ਦਿੱਤੇ ਜਾਣਗੇ ਮੰਗ ਪੱਤਰ-ਬਾਬਾ ਕੋਹਰੀ

ਅੰਮਿ੍ਤਸਰ, 2 ਫਰਵਰੀ (ਰੇਸ਼ਮ ਸਿੰਘ)- ਸਰਕਾਰ ਵਲੋਂ ਸਾਲਾਂ ਤੋਂ ਚੱਲ ਰਹੇ ਮੁੱਢਲੇ ਸਿਹਤ ਕੇਂਦਰਾਂ, ਸੈਟੇਲਾਈਟ ਹਸਪਤਾਲਾਂ ਅਤੇ ਪੇਂਡੂ ਡਿਸਪੈਂਸਰੀਆਂ ਨੂੰ ਆਮ ਆਦਮੀ ਕਲੀਨਿਕਾਂ ਵਿਚ ਤਬਦੀਲ ਕਰਨ ਦੇ ਖ਼ਿਲਾਫ਼ ਅਤੇ ਕਾਹਲ ਭਰੇ ਫ਼ੈਸਲੇ ਖ਼ਿਲਾਫ਼ ਪੰਜਾਬ ਰਾਜ ...

ਪੂਰੀ ਖ਼ਬਰ »

ਪੰਜਾਬ ਨੈਸ਼ਨਲ ਬੈਂਕ ਚੋਗਾਵਾਂ 'ਚ ਲੱਗੀ ਅੱਗ

ਚੋਗਾਵਾਂ, 2 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਕਸਬਾ ਚੋਗਾਵਾਂ ਦੇ ਇੱਕ ਬੈਂਕ 'ਚ ਅੱਗ ਲੱਗਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਪੰਜਾਬ ਨੈਸ਼ਨਲ ਬੈਂਕ ਅਜਨਾਲਾ ਰੋਡ ਚੋਗਾਵਾ ਦੇ ਬੈਂਕ ਦੇ ਕਰਮਚਾਰੀ ਸ਼ਾਮ ਨੂੰ ਬੈਂਕ ਬੰਦ ਕਰ ਕੇ ...

ਪੂਰੀ ਖ਼ਬਰ »

ਨਗਰ ਸੁਧਾਰ ਟਰੱਸਟ ਦਾ ਸਾਬਕਾ ਚੇਅਰਮੈਨ ਬੱਸੀ ਰਿਹਾਅ

ਅੰਮਿ੍ਤਸਰ, 2 ਫਰਵਰੀ (ਰੇਸ਼ਮ ਸਿੰਘ)- ਭਿ੍ਸ਼ਟਾਚਾਰ ਦੇ ਮਾਮਲੇ 'ਚ ਵਿਜੀਲੈਂਸ ਵਲੋਂ ਗਿ੍ਫਤਾਰ ਕੀਤੇ ਨਗਰ ਸੁਧਾਰ ਟਰਸੱਟ ਦੇ ਸਾਬਕਾ ਚੇਅਰਮੈਨ ਤੇ ਸੀਨੀ: ਕਾਂਗਰਸੀ ਆਗੂ ਦਿਨੇਸ਼ ਬੱਸੀ ਨੂੰ ਜ਼ਮਾਨਤ ਮਿਲਣ ਉਪਰੰਤ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ | ਉਹ ਇੱਥੇ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਿਆਂ 'ਤੇ ਚੱਲਿਆ ਨਗਰ ਨਿਗਮ ਦਾ ਪੀਲਾ ਪੰਜਾ

ਅੰਮਿ੍ਤਸਰ, 2 ਫਰਵਰੀ (ਹਰਮਿੰਦਰ ਸਿੰਘ)- ਨਗਰ ਨਿਗਮ ਦੇ ਅਸਟੇਟ ਵਿਭਾਗ ਵਲੋਂ ਅੱਜ ਸ਼ਹਿਰ ਦੇ ਦੋ ਵੱਖ-ਵੱਖ ਇਲਾਕਿਆਂ ਵਿਚ ਨਾਜਾਇਜ਼ ਕਬਜ਼ਿਆਂ 'ਤੇ ਪੀਲਾ ਪੰਜਾ ਚਲਾ ਕੇ ਇਨ੍ਹਾਂ ਕਬਜ਼ਿਆਂ ਨੂੰ ਹਟਾਇਆ | ਅਸਟੇਟ ਅਫ਼ਸਰ ਧਰਮਿੰਦਰਜੀਤ ਸਿੰਘ ਦੀ ਅਗਵਾਈ ਹੇਠ ਇਕ ਟੀਮ ...

ਪੂਰੀ ਖ਼ਬਰ »

ਨਸ਼ਾ ਕਰਦੇ ਇਕ ਹੋਰ ਲੜਕੇ ਦੀ ਵੀਡੀਓ ਵਾਇਰਲ

ਅੰਮਿ੍ਤਸਰ, 2 ਫਰਵਰੀ (ਰੇਸ਼ਮ ਸਿੰਘ)- ਅੰਮਿ੍ਤਸਰ 'ਚ ਇਕ ਹੋਰ ਨੌਜ਼ਵਾਨ ਦੀ ਵੀਡੀਓ ਵਾਇਰਲ ਹੋ ਰਹੀ ਹੈ ਜੋ ਨਸ਼ੇ ਦੀ ਸਿਗਰਟ ਭਰ ਕੇ ਪੀ ਰਿਹਾ ਹੈ | ਇਹ ਵੀਡੀਓ ਸ਼ਹਿਰ ਦੇ ਅੰਦਰੂਨੀ ਹਲਕੇ ਦੀ ਦੱਸੀ ਜਾ ਰਹੀ ਹੈ | ਇਸ ਤੋਂ ਪਹਿਲਾਂ ਵੀ ਮਕਬੂਲਪੁਰਾ ਸਮੇਤ ਕੁਝ ਇਲਾਕਿਆਂ ਦੀਆਂ ...

ਪੂਰੀ ਖ਼ਬਰ »

ਵਿਤਕਰੇ ਦਾ ਦੋਸ਼ ਲਗਾਉਂਦਿਆਂ ਕਿਸਾਨਾਂ ਨੇ ਪ੍ਰਧਾਨ ਮੰਤਰੀ ਤੇ ਵਿੱਤ ਮੰਤਰੀ ਦਾ ਪੁਤਲਾ ਫੂਕਿਆ

ਜੰਡਿਆਲਾ ਗੁਰੂ, 2 ਫਰਵਰੀ (ਰਣਜੀਤ ਸਿੰਘ ਜੋਸਨ)- ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅੰਮਿ੍ਤਸਰ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰਬਾਲਾ ਤੇ ਅਮਰਦੀਪ ਸਿੰਘ ਬਾਗੀ ਦੀ ਅਗਵਾਈ ਹੇਠ ਮੋਦੀ ਤੇ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਦਾ ਜੰਡਿਆਲਾ ...

ਪੂਰੀ ਖ਼ਬਰ »

ਖੇਡਾਂ ਜੱਲੂਪੁਰ ਖੈੜਾ ਦੀਆਂ ਕੱਲ੍ਹ ਤੋਂ

ਰਈਆ, 2 ਫਰਵਰੀ (ਸ਼ਰਨਬੀਰ ਸਿੰਘ ਕੰਗ)-ਪੇਂਡੂ ਮਿੰਨੀ ਉਲੰਪਿਕ ਵਜੋਂ ਜਾਣੀਆਂ ਜਾਂਦੀਆਂ '47ਵੀਆਂ ਖੇਡਾਂ ਜੱਲੂਪੁਰ ਖੈੜਾ ਦੀਆਂ' ਇਲਾਕਾ ਵਾਸੀਆਂ ਅਤੇ ਪ੍ਰਬੰਧਕ ਕਮੇਟੀ ਬਾਬਾ ਕਾਲਾ ਮਹਿਰ ਵਲੋਂ ਗੁਰਦੁਆਰਾ ਬਾਬਾ ਕਾਲਾ ਮਹਿਰ ਜੀ ਦੇ ਨਜ਼ਦੀਕ ਬਣੇ ਸਟੇਡੀਅਮ ਵਿਚ 5, 6, 7 ...

ਪੂਰੀ ਖ਼ਬਰ »

ਆਵਾਜਾਈ ਦਾ ਜਾਮ ਲੋਕਾਂ ਲਈ ਬਣਿਆ ਜੀਅ ਦਾ ਜੰਜਾਲ

ਅੰਮਿ੍ਤਸਰ, 2 ਫਰਵਰੀ (ਹਰਮਿੰਦਰ ਸਿੰਘ)-ਸ਼ਹਿਰ ਦੀ ਟਰੈਫ਼ਿਕ ਸਮੱਸਿਆ ਲੋਕਾਂ ਲਈ ਜੀ ਦਾ ਜੰਜਾਲ ਬਣ ਰਹੀ ਹੈ | ਇਕ ਤੋਂ ਦੂਸਰੀ ਜਗ੍ਹਾ 'ਤੇ ਪਹੁੰਚਣ ਲਈ ਰਾਹਗੀਰਾਂ ਦੇ ਕਈ ਕਈ ਘੰਟੇ ਆਵਾਜਾਈ ਦੇ ਜਾਮ ਵਿਚ ਫਸ ਕੇ ਲੰਘ ਜਾਂਦੇ ਹਨ | ਆਵਾਜਾਈ ਦੇ ਲੱਗਣ ਵਾਲੇ ਜਾਮ ਰੋਕਣ ਲਈ ...

ਪੂਰੀ ਖ਼ਬਰ »

ਪਨਬੱਸ ਮੁਲਾਜ਼ਮਾਂ ਵਲੋਂ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ

ਅੰਮਿ੍ਤਸਰ, 2 ਫਰਵਰੀ (ਗਗਨਦੀਪ ਸ਼ਰਮਾ)- ਪੰਜਾਬ ਰੋਡਵੇਜ਼, ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਫ਼ੈਸਲੇ ਅਨੁਸਾਰ ਅੰਮਿ੍ਤਸਰ ਦੀ ਰੋਡਵੇਜ਼ ਵਰਕਸ਼ਾਪ ਵਿਚ ਅੰਮਿ੍ਤਸਰ-1 ਤੇ ਅੰਮਿ੍ਤਸਰ-2 ਡੀਪੂ ਦੇ ਪਨਬੱਸ ਮੁਲਾਜ਼ਮਾਂ ਵਲੋਂ ਸਾਂਝੇ ਤੌਰ 'ਤੇ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦੀ ਸੋਸ਼ਲ ਮੀਡੀਆ ਟੀਮ ਸਨਮਾਨਿਤ

ਅੰਮਿ੍ਤਸਰ, 2 ਫਰਵਰੀ (ਰਾਜੇਸ਼ ਕੁਮਾਰ ਸ਼ਰਮਾ)- ਡੀ. ਏ. ਵੀ. ਕਾਲਜ ਅੰਮਿ੍ਤਸਰ ਦੀ ਮਾਸ ਕਮਿਊਨੀਕੇਸ਼ਨ ਤੇ ਵੀਡੀਓ ਪੋ੍ਰਡਕਸ਼ਨ ਟੀਮ ਨੇ ਪੰਜਾਬ ਵਿਚ ਚੋਣ ਪ੍ਰਕਿਰਿਆ ਵਿਚ ਸ਼ਾਨਦਾਰ ਕੰਮ ਕੀਤਾ ਸੀ ਜਿਸ ਲਈ ਐਸ. ਡੀ. ਐਮ. ਹਰਪ੍ਰੀਤ ਸਿੰਘ ਨੇ ਕਾਲਜ ਟੀਮ ਨੂੰ ਪ੍ਰਸੰਸਾ ...

ਪੂਰੀ ਖ਼ਬਰ »

ਵਕੀਲ ਵਲੋਂ ਅੰਮਿ੍ਤਪਾਲ ਸਿੰਘ ਖ਼ਿਲਾਫ਼ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ

ਅੰਮਿ੍ਤਸਰ, 2 ਫਰਵਰੀ (ਰੇਸ਼ਮ ਸਿੰਘ)- ਵਾਰਿਸ ਪੰਜਾਬ ਦੀ ਜਥੇਬੰਦੀ ਦੇ ਪ੍ਰਧਾਨ ਅੰਮਿ੍ਤਪਾਲ ਸਿੰਘ ਖ਼ਿਲਾਫ਼ ਅੰਮਿ੍ਤਸਰ ਦੇ ਇਕ ਵਕੀਲ ਵਲੋਂ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ਾਂ ਅਧੀਨ ਅੱਜ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਹੈ ਕਿ ਉਨ੍ਹਾਂ ਖ਼ਿਲਾਫ਼ ...

ਪੂਰੀ ਖ਼ਬਰ »

ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ ਹਲਕਾ ਉੱਤਰੀ ਦੀ ਗ੍ਰਾਮ ਪੰਚਾਇਤ ਰਾਮ ਨਗਰ ਦੇ ਵਸਨੀਕ

ਵੇਰਕਾ, 2 ਫਰਵਰੀ (ਪਰਮਜੀਤ ਸਿੰਘ ਬੱਗਾ)-ਵਿਧਾਨ ਸਭਾ ਹਲਕਾ ਉਤਰੀ ਅਧੀਨ ਆਉਂਦੀ ਮਜੀਠਾ ਰੋਡ ਬਾਈਪਾਸ ਦੇ ਨਜਦੀਕ ਗ੍ਰਾਮ ਪੰਚਾਇਤ ਰਾਮ ਨਗਰ ਦੀ ਪੰਜਾਬ ਸਰਕਾਰ ਤੇ ਹਲਕਾ ਵਿਧਾਇਕ ਵਲੋਂ ਸਾਰ ਨਾ ਲਏ ਜਾਣ ਕਾਰਨ ਨਗਰਵਾਸੀਆਂ ਨੂੰ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜ਼ਬੂਰ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਆਫ ਲਾਅ ਵਿਖੇ ਸੈਮੀਨਾਰ

ਅੰਮਿ੍ਤਸਰ, 2 ਫ਼ਰਵਰੀ (ਜੱਸ)- ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਅਗਵਾਈ ਵਿਚ ਕਾਰਜਸ਼ੀਲ ਖ਼ਾਲਸਾ ਕਾਲਜ ਆਫ਼ ਲਾਅ ਦੇ ਐਨ. ਸੀ. ਸੀ. ਵਿੰਗ ਵਲੋਂ 'ਅਨੁਸ਼ਾਸਨ ਦੀ ਮਹੱਤਤਾ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਕਾਲਜ ਦੇ ਡਾਇਰੈਕਟਰ-ਕਮ-ਪਿ੍ੰਸੀਪਲ ਡਾ. ਜਸਪਾਲ ਸਿੰਘ ਦੀ ...

ਪੂਰੀ ਖ਼ਬਰ »

ਆਈ.ਆਰ.ਆਈ.ਏ. ਇੰਡੀਅਨ ਰੇਡੀਓਲਾਜੀਕਲ ਐਂਡ ਇਮੇਜਿੰਗ ਐਸੋਸੀਏਸ਼ਨ ਦੀ 75ਵੀਂ ਸਾਲਾਨਾ ਕੌਮਾਂਤਰੀ ਕਾਨਫਰੰਸ ਅੰਮਿ੍ਤਸਰ 'ਚ ਸ਼ੁਰੂ

ਅੰਮਿ੍ਤਸਰ, 2 ਫਰਵਰੀ (ਰੇਸ਼ਮ ਸਿੰਘ)- ਇੰਡੀਅਨ ਰੇਡੀਓਲਾਜੀਕਲ ਐਂਡ ਇਮੇਜਿੰਗ ਐਸੋਸੀਏਸ਼ਨ ਦੀ 75ਵੀਂ ਸਾਲਾਨਾ 4 ਰੋਜ਼ਾ ਕੌਮਾਂਤਰੀ ਕਾਨਫਰੰਸ ਇਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਨਵੈਨਸ਼ਨ ਸੈਂਟਰ ਅੱਜ ਤੋਂ ਸ਼ੁਰੂ ਹੋ ਗਈ ਹੈ | ਸ਼ਾਮ ਵੇਲੇ ਇਸ ਦੇ ਉਦਘਾਟਨੀ ...

ਪੂਰੀ ਖ਼ਬਰ »

ਪਾਕਿ 'ਚ ਪੀਰ ਮੀਆਂ ਮਿੱਠਾ ਨੇ ਜਨਵਰੀ 'ਚ ਕਰਾਇਆ 13 ਹਿੰਦੂ ਲੜਕੀਆਂ ਦਾ ਧਰਮ ਪਰਿਵਰਤਨ

ਅੰਮਿ੍ਤਸਰ, 2 ਫਰਵਰੀ (ਸੁਰਿੰਦਰ ਕੋਛੜ) - ਪਾਕਿਸਤਾਨ ਦੇ ਸੂਬਾ ਸਿੰਧ ਦੇ ਜ਼ਿਲ੍ਹਾ ਗੋਟਕੀ ਦੀ ਬਰਚੁੰਡੀ ਸ਼ਰੀਫ਼ ਦਰਗਾਹ ਦੇ ਪੀਰ ਅਬਦਲ ਹੱਕ ਉਰਫ਼ ਮੀਆਂ ਮਿੱਠਾ ਨੇ ਲੰਘੇ ਜਨਵਰੀ ਮਹੀਨੇ 13 ਹਿੰਦੂ ਲੜਕੀਆਂ ਦਾ ਧਰਮ ਪਰਿਵਰਤਨ ਕਰਵਾਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਕੇ.ਟੀ. ਕਲਾ ਵਿਖੇ ਕਲਾ ਪ੍ਰਦਰਸ਼ਨੀ ਲਗਾਈ

ਅੰਮਿ੍ਤਸਰ, 2 ਫਰਵਰੀ (ਹਰਮਿੰਦਰ ਸਿੰਘ)- ਕੋਸਾ ਟਰੱਸਟ ਅੰਮਿ੍ਤਸਰ ਨੇ ਜਲੰਧਰ ਦੇ ਕਲਾਕਾਰ ਅਤੇ ਸੁਲੇਖਕ ਸ੍ਰੀ ਹਰੀਸ਼ ਵਰਮਾ ਦੀ ਅਕਲ ਕਲਾ ਪ੍ਰਦਰਸ਼ਨੀ ਲਗਾਈ ਗਈ | ਉਨ੍ਹਾਂ ਨੇ 'ਜਲਤਰੰਗ' ਅਤੇ 'ਫੀਲ ਆਫ਼ ਹੇਵਨ' ਲੜੀ ਤੇ ਕੰਮ ਕੀਤਾ ਹੈ ਜੋ ਉਨ੍ਹਾਂ ਦੀ ਦੂਸਰੀ ਪ੍ਰਦਰਸ਼ਨੀ ...

ਪੂਰੀ ਖ਼ਬਰ »

ਆਗਾਮੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਭਾਜਪਾ ਵਲੋਂ ਹਲਕਾ ਪੱਧਰੀ ਬੈਠਕਾਂ ਸ਼ੁਰੂ

ਅੰਮਿ੍ਤਸਰ, 2 ਫਰਵਰੀ (ਹਰਮਿੰਦਰ ਸਿੰਘ)- ਆਗਾਮੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵਲੋਂ ਸ਼ਹਿਰ ਦੇ ਪੰਜ ਵਿਧਾਨ ਸਭਾ ਹਲਕਿਆਂ ਵਿਚ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਜਥੇਬੰਧਕ ਢਾਂਚੇ ਦੀ ਮਜਬੂਤੀ ਲਈ ਪਾਰਟੀ ਦੇ ਜਥੇਬੰਦਕ ਜਨ: ਸਕੱਤਰ ...

ਪੂਰੀ ਖ਼ਬਰ »

ਹਾਲ ਗੇਟ ਸਥਿਤ ਪਖਾਨਿਆਂ ਦੀ ਖ਼ਸਤਾ ਹਾਲਤ ਨੂੰ ਲੈ ਕੇ ਦੁਕਾਨਦਾਰ ਤੇ ਰਾਹਗੀਰ ਪੇ੍ਰਸ਼ਾਨ

ਅੰਮਿ੍ਤਸਰ, 2 ਫਰਵਰੀ (ਰਾਜੇਸ਼ ਕੁਮਾਰ ਸ਼ਰਮਾ)- ਸਥਾਨਕ ਹਾਲ ਗੇਟ ਸਥਿਤ ਪਖਾਨਿਆਂ ਦੀ ਖ਼ਸਤਾ ਹਾਲਤ ਨੂੰ ਲੈ ਕੇ ਦੁਕਾਨਦਾਰਾਂ ਅਤੇ ਰਾਹਗੀਰਾਂ ਨੂੰ ਕਾਫ਼ੀ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਾਣਕਾਰੀ ਮੁਤਾਬਕ ਪਿਛਲੇ ਕਾਫੀ ਸਮੇਂ ਤੋਂ ਨਿਗਮ ...

ਪੂਰੀ ਖ਼ਬਰ »

ਐਨ.ਜ਼ੈੱਡ.ਆਰ.ਈ./ਸੀ.ਟੀ.ਸੀ. ਸੁਸਾਇਟੀ ਦੇ ਚੇਅਰਮੈਨ ਨੂੰ ਲਿਖਿਆ ਪੱਤਰ

ਅੰਮਿ੍ਤਸਰ, 2 ਫਰਵਰੀ (ਗਗਨਦੀਪ ਸ਼ਰਮਾ)- ਐਨ. ਜ਼ੈੱਡ. ਆਰ. ਈ./ ਸੀ. ਟੀ. ਸੀ. ਸੁਸਾਇਟੀ ਦੇ ਚੇਅਰਮੈਨ ਨੂੰ ਪੱਤਰ ਲਿਖ ਕੇ ਸੁਸਾਇਟੀ ਮੈਂਬਰਾਂ ਦੀ ਕਿਸ਼ਤ ਗੈਰ-ਕਾਨੂੰਨੀ ਤਰੀਕੇ ਨਾਲ ਕੱਟਣ ਦੀ ਸ਼ਿਕਾਇਤ ਕੀਤੀ ਗਈ ਹੈ | ਸੁਸਾਇਟੀ ਮੈਂਬਰ ਅਮਰਜੀਤ ਸਿੰਘ ਕਲਸੀ ਨੇ ਕਿਹਾ ਕਿ 50 ...

ਪੂਰੀ ਖ਼ਬਰ »

ਹੈਰੋਇਨ ਸਮੇਤ 2 ਨੌਜਵਾਨ ਕਾਬੂ

ਸੁਲਤਾਨਵਿੰਡ, 2 ਫਰਵਰੀ (ਗੁਰਨਾਮ ਸਿੰਘ ਬੁੱਟਰ)- ਅੱਜ ਪੁਲਿਸ ਥਾਣਾ ਸੁਲਤਾਨਵਿੰਡ ਵਲੋਂ 2 ਨੌਜਵਾਨਾਂ ਨੂੰ ਹੈਰੋਇਨ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਿਲ ਹੋਈ ਹੈ | ਥਾਣਾ ਸੁਲਤਾਨਵਿੰਡ ਦੇ ਮੱੁਖੀ ਇੰਸਪੈਕਟਰ ਰੋਬਨ ਹੰਸ ਨੇ ਦੱਸਿਆ ਏ. ਐਸ. ਆਈ. ਸਰਬਜੀਤ ਸਿੰਘ, ਏ. ਐਸ. ਆਈ. ...

ਪੂਰੀ ਖ਼ਬਰ »

ਨਰੇਗਾ ਵਰਕਰਜ਼ ਯੂਨੀਅਨ ਨੇ ਤਹਿਸੀਲਦਾਰ ਨੂੰ ਮੰਗ ਪੱਤਰ ਸੌਂਪਿਆ

ਅੰਮਿ੍ਤਸਰ, 2 ਫਰਵਰੀ (ਗਗਨਦੀਪ ਸ਼ਰਮਾ)- ਨਰੇਗਾ ਵਰਕਰਜ਼ ਯੂਨੀਅਨ ਵਲੋਂ ਤਹਿਸੀਲਦਾਰ ਮੈਡਮ ਅਰਚਨਾ ਸ਼ਰਮਾ ਨੂੰ ਮੰਗ ਪੱਤਰ ਸੌਂਪਿਆ ਗਿਆ | ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹੀਰਾ ਸਿੰਘ ਨੇ ਕਿਹਾ ਕਿ ਕਿਸੇ ਵੀ ਪਿੰਡ ਵਿਚ ਨਰੇਗਾ ਮੁਲਾਜ਼ਮਾਂ ਨੂੰ 100 ਦਿਨ ਦਾ ਰੁਜ਼ਗਾਰ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ 'ਸਰਕਾਰੀ ਖੇਤਰਾਂ 'ਚ ਕਰੀਅਰ ਦੇ ਮੌਕੇ' ਵਿਸ਼ੇ 'ਤੇ ਭਾਸ਼ਨ ਕਰਵਾਇਆ

ਅੰਮਿ੍ਤਸਰ, 2 ਫਰਵਰੀ (ਜੱਸ)- ਖ਼ਾਲਸਾ ਕਾਲਜ ਦੇ ਪੋਸਟ-ਗਰੈਜੂਏਟ ਡਿਪਾਰਟਮੈਂਟ ਆਫ਼ ਕਾਮਰਸ ਐਂਡ ਬਿਜਨਸ ਐਡਮਨਿਸਟ੍ਰੇਸ਼ਨ ਵਲੋਂ 'ਸਰਕਾਰੀ ਸੈਕਟਰਾਂ 'ਚ ਕੈਰੀਅਰ ਦੇ ਮੌਕੇ' ਵਿਸ਼ੇ 'ਤੇ ਭਾਸ਼ਣ ਕਰਵਾਇਆ ਗਿਆ | ਪਿ੍ੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਉਲੀਕੇ ਗਏ ...

ਪੂਰੀ ਖ਼ਬਰ »

ਸੋਨੇ ਦੀ ਖ਼ਰੀਦ ਡਿਊਟੀ ਵਧਾਉਣ ਨਾਲ ਤਸਕਰੀ ਦੇ ਮਾਮਲੇ ਵਧਣ ਦੀ ਸੰਭਾਵਨਾ-ਅਸ਼ਵਨੀ ਨਾਮੇਸ਼ਾਹ

ਅੰਮਿ੍ਤਸਰ, 2 ਫਰਵਰੀ (ਰਾਜੇਸ਼ ਕੁਮਾਰ ਸ਼ਰਮਾ)-ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਗਏ ਆਪਣੇ ਆਖਰੀ ਬਜਟ 'ਚ ਸੋਨੇ ਦੀ ਖ਼ਰੀਦ ਡਿਊਟੀ ਵਧਾਉਣ ਨੂੰ ਲੈ ਕੇ ਸਵਰਨਕਾਰ ਨਾਖੁਸ਼ ਹਨ | ਇਸ ਸੰਬੰਧੀ ਗੱਲਬਾਤ ਕਰਦੇ ਹੋਏ ਪੰਜਾਬ ਸਵਰਨਕਾਰ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ...

ਪੂਰੀ ਖ਼ਬਰ »

ਨੈਸ਼ਨਲ ਡਿਫੈਂਸ ਕਾਲਜ ਦਾ ਵਫ਼ਦ ਨਗਰ ਨਿਗਮ ਦਫ਼ਤਰ ਵਿਖੇ ਪਹੁੰਚਿਆ

ਅੰਮਿ੍ਤਸਰ, 2 ਫਰਵਰੀ (ਹਰਮਿੰਦਰ ਸਿੰਘ)-ਨੈਸ਼ਨਲ ਡਿਫੈਂਸ ਕਾਲਜ ਦਾ 20 ਮੈਂਬਰੀ ਵਫ਼ਦ ਵਿਦਿਅਕ ਦੌਰੇ ਦੌਰਾਨ ਅੱਜ ਨਗਰ ਨਿਗਮ ਦਫ਼ਤਰ ਵਿਖੇ ਪੰਹੁਚਿਆ | ਜਿਥੇ ਇਸ ਵਫ਼ਦ ਨੇ ਨਗਰ ਨਿਗਮ ਨਾਲ ਸੰਬੰਧਤ ਬਹੁਤ ਸਾਰੀ ਜਾਣਕਾਰੀ ਹਾਸਲ ਕੀਤੀ | ਇਸ ਮੌਕੇ 'ਤੇ ਵਧੀਕ ਡਿਪਟੀ ...

ਪੂਰੀ ਖ਼ਬਰ »

ਵਿਧਾਇਕ ਡਾ. ਸੰਧੂ ਵਲੋਂ ਵਾਰਡ ਨੰਬਰ 1 'ਚ ਨਵਾਂ ਟਿਊਬਵੈਲ ਲਗਾਉਣ ਦਾ ਉਦਘਾਟਨ

ਛੇਹਰਟਾ, 2 ਫਰਵਰੀ (ਪੱਤਰ ਪ੍ਰੇਰਕ) - ਵਿਧਾਨ ਸਭਾ ਹਲਕਾ ਪੱਛਮੀ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵਲੋਂ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹਲਕਾ ਪੱਛਮੀ ਵਿਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤੇ ਇਨ੍ਹਾਂ ਵਿਕਾਸ ਕਾਰਜਾਂ ਦੀ ਲੜੀ ...

ਪੂਰੀ ਖ਼ਬਰ »

ਨਾਦ ਪ੍ਰਗਾਸ ਵਲੋਂ ਕਰਵਾਏ ਜਾ ਰਹੇ 8ਵੇਂ ਸਾਹਿਤ ਉਤਸਵ ਦਾ ਦੂਸਰਾ ਦਿਨ

ਅੰਮਿ੍ਤਸਰ, 2 ਫਰਵਰੀ (ਹਰਮਿੰਦਰ ਸਿੰਘ)-ਖੋਜ ਸੰਸਥਾ ਨਾਦ ਪ੍ਰਗਾਸ ਵਲੋਂ ਖਾਲਸਾ ਕਾਲਜ ਫਾਰ ਵਿਮਨ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਏ ਜਾ ਰਹੇ 8ਵੇਂ ਅੰਮਿ੍ਤਸਰ ਸਾਹਿਤ ਉਤਸਵ ਦੇ ਦੂਸਰੇ ਦਿਨ ਪ੍ਰਭਾਵਸ਼ਾਲੀ ਸਮਾਗਮ ਹੋਇਆ ਜਿਸ ਵਿਚ ਪੰਜਾਬੀ ਸਮਾਜ ਨੂੰ ਦਰਪੇਸ਼ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX