ਤਾਜਾ ਖ਼ਬਰਾਂ


ਦਰਬਾਰਾ ਸਿੰਘ ਗੁਰੂ ਦੀ ਅਕਾਲੀ ਦਲ 'ਚ ਵਾਪਸੀ,ਸੁਖਬੀਰ ਸਿੰਘ ਬਾਦਲ ਘਰ ਪਹੁੰਚ ਕਰਵਾਉਣਗੇ ਦਲ 'ਚ ਸ਼ਮੂਲੀਅਤ
. . .  8 minutes ago
ਖਮਾਣੋਂ, 2 ਜੂਨ (ਮਨਮੋਹਨ ਸਿੰਘ ਕਲੇਰ)- ਹਲਕਾ ਬੱਸੀ ਪਠਾਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਜਿਹੜੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ...
ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਰਾਹੁਲ ਗਾਂਧੀ ਦੀ ਟਿੱਪਣੀ ਉਸ ਦੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ- ਐਡਵੋਕੇਟ ਧਾਮੀ
. . .  21 minutes ago
ਅੰਮ੍ਰਿਤਸਰ, 2 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਕੀਤੀਆਂ ਮਨਘੜਤ ਟਿੱਪਣੀਆਂ 'ਤੇ ਸਖ਼ਤ ਪ੍ਰਤੀਕਿਰਿਆ ...
1983 ਕ੍ਰਿਕਟ ਵਿਸ਼ਵ ਕੱਪ ਜੇਤੂ ਟੀਮ ਆਈ ਪਹਿਲਵਾਨਾਂ ਦੇ ਹੱਕ ਵਿਚ
. . .  1 minute ago
ਨਵੀਂ ਦਿੱਲੀ, 2 ਜੂਨ- 1983 ਕ੍ਰਿਕੇਟ ਵਿਸ਼ਵ ਕੱਪ ਜੇਤੂ ਟੀਮ ਨੇ ਪਹਿਲਵਾਨਾਂ ਦੇ ਵਿਰੋਧ ’ਤੇ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੇ ਚੈਂਪੀਅਨ ਪਹਿਲਵਾਨਾਂ ਨਾਲ ਛੇੜਛਾੜ ਕੀਤੇ ਜਾਣ ਵਾਲੇ ਅਜੀਬ ਦ੍ਰਿਸ਼ਾਂ ਤੋਂ....
ਕਟਾਰੂਚੱਕ ਵੀਡੀਓ ਮਾਮਲੇ ’ਚ ਪ੍ਰਤਾਪ ਸਿੰਘ ਬਾਜਵਾ ਵਲੋਂ ਸੀ.ਬੀ.ਆਈ. ਜਾਂਚ ਦੀ ਮੰਗ
. . .  about 1 hour ago
ਚੰਡੀਗੜ੍ਹ, 2 ਜੂਨ- ਮੰਤਰੀ ਲਾਲ ਚੰਦ ਕਟਾਰੂਚੱਕ ਦੇ ਮਾਮਲੇ ਵਿਚ ਪ੍ਰਤਾਪ ਸਿੰਘ ਬਾਜਵਾ ਵਲੋਂ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਦੇ ਨਾਮ ਇਕ ਪੱਤਰ ਲਿਖਿਆ ਗਿਆ ਹੈ, ਜਿਸ ਵਿਚ ਉਨ੍ਹਾਂ ਕਿਹਾ ਕਿ...
ਪੰਜਾਬ ਸਰਕਾਰ ਨੇ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਦਿੱਤਾ ਵਾਧੂ ਚਾਰਜ
. . .  about 1 hour ago
ਚੰਡੀਗੜ੍ਹ, 2 ਜੂਨ- ਪੰਜਾਬ ਸਰਕਾਰ ਵਲੋਂ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ।
ਰਾਹੁਲ ਗਾਂਧੀ ਲਗਾਤਾਰ ਚਲਾ ਰਹੇ ਹਨ ਹੇਟ ਇੰਡੀਆ ਮੁਹਿੰਮ- ਅਨਿਲ ਵਿੱਜ
. . .  about 2 hours ago
ਅੰਬਾਲਾ, 2 ਜੂਨ- ਮੁਸਲਿਮ ਲੀਗ ’ਤੇ ਰਾਹੁਲ ਗਾਂਧੀ ਦੇ ਬਿਆਨ ’ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਅੰਬਾਲਾ ’ਚ ਕਿਹਾ ਕਿ ਰਾਹੁਲ ਗਾਂਧੀ ਨੂੰ ਸ਼ਾਇਦ ਇਹ ਨਹੀਂ ਪਤਾ ਕਿ ਭਾਰਤ ਆਜ਼ਾਦ ਹੋ ਗਿਆ.....
ਦਿੱਲੀ ਆਬਕਾਰੀ ਮਾਮਲਾ: ਦਿੱਲੀ ਹਾਈ ਕੋਰਟ ਨੇ ਮਨੀਸ਼ ਸਿਸੋਦੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 2 hours ago
ਨਵੀਂ ਦਿੱਲੀ, 2 ਜੂਨ- ਦਿੱਲੀ ਹਾਈ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਨਾਲ ਸੰਬੰਧਿਤ ਈ.ਡੀ. ਮਾਮਲੇ ਵਿਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ....
ਭਾਰਤ ਤੇ ਨਿਪਾਲ ਪ੍ਰਾਚੀਨ ਤੇ ਮਹਾਨ ਰਾਸ਼ਟਰ- ਸ਼ਿਵਰਾਜ ਸਿੰਘ ਚੌਹਾਨ
. . .  about 3 hours ago
ਭੋਪਾਲ, 2 ਜੂਨ- ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ਪ੍ਰਚੰਡ ਦਾ ਇੰਦੌਰ ਪਹੁੰਚਣ ’ਤੇ ਸਵਾਗਤ ਕੀਤਾ। ਇਸ ਮੌਕੇ ਗੱਲ ਕਰਦਿਆਂ ਮੁੱਖ ਮੰਤਰੀ.....
ਬੀ.ਸੀ.ਸੀ.ਆਈ. ਨੇ ਮਹਿਲਾ ਏਸ਼ੀਆ ਕੱਪ ਲਈ ਭਾਰਤੀ ਟੀਮ ਦਾ ਕੀਤਾ ਐਲਾਨ
. . .  about 4 hours ago
ਨਵੀਂ ਦਿੱਲੀ, 2 ਜੂਨ- ਅਖਿਲ ਭਾਰਤੀ ਮਹਿਲਾ ਚੋਣ ਕਮੇਟੀ ਨੇ ਅੱਜ ਆਗਾਮੀ ਏ.ਸੀ.ਸੀ. ਮਹਿਲਾ ਏਸ਼ੀਆ ਕੱਪ 2023 ਲਈ ਭਾਰਤ ‘ਏ’ (ਉਭਰਦੀ) ਟੀਮ ਦਾ ਐਲਾਨ ਕਰ ਦਿੱਤਾ। ਦੱਸ ਦਈਏ ਕਿ ਇਹ....
ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ‘ਜਨ ਚੇਤਨਾ ਮਹਾਰੈਲੀ-ਅਯੁੱਧਿਆ ਚਲੋ’ ਕੀਤੀ ਮੁਲਤਵੀ
. . .  about 4 hours ago
ਨਵੀਂ ਦਿੱਲੀ, 2 ਜੂਨ- ਭਾਰਤੀ ਕੁਸ਼ਤੀ ਫ਼ੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ 5 ਜੂਨ ਤੋਂ ਹੋਣ ਵਾਲੀ ‘ਜਨ ਚੇਤਨਾ ਮਹਾਰੈਲੀ-ਅਯੁੱਧਿਆ ਚਲੋ’ ਨੂੰ ਮੁਲਤਵੀ ਕਰ ਦਿੱਤਾ ਹੈ। ਉਨ੍ਹਾਂ ਨੇ ਖ਼ੁਦ ਇਸ ਦੀ.....
ਸਰਹੱਦੀ ਪਿੰਡ ਤੋਂ 2 ਕਿੱਲੋ ਹੈਰੋਇਨ ਬਰਾਮਦ
. . .  about 5 hours ago
ਜਲਾਲਾਬਾਦ, 2 ਜੂਨ (ਜਤਿੰਦਰ ਪਾਲ ਸਿੰਘ)- ਸਪੈਸ਼ਲ ਸਟੇਟ ਓਪਰੇਸ਼ਨ ਸੈੱਲ ਫ਼ਾਜ਼ਿਲਕਾ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਐਸ. ਐਸ. ਓ. ਸੀ. ਦੇ ਕਾਊਂਟਰ ਇੰਟੈਲੀਜੈਂਸ ਯੂਨਿਟ ਜਲਾਲਾਬਾਦ ਵਲੋਂ ਬੀਤੀ....
ਕੌਂਸਲਰਾਂ ਵਲੋਂ ਸ਼ਹਿਰ ਵਿਚ ਵਿਕਾਸ ਦੇ ਕੰਮ ਨਾ ਹੋਣ ਕਾਰਨ ਭੁੱਖ ਹੜਤਾਲ ਸ਼ੁਰੂ
. . .  about 5 hours ago
ਖਰੜ, 2 ਜੁਨ (ਗੁਰਮੁੱਖ ਸਿੰਘ ਮਾਨ - ਨਗਰ ਕੌਂਸਲ ਖਰੜ ਦੇ ਮਿਊਂਪਲ ਕੌਂਸਲਰਾਂ ਵਲੋਂ ਵਿਕਾਸ ਅਤੇ ਸ਼ਹਿਰ ਦੇ ਕੰਮ ਨਾ ਹੋਣ ਕਾਰਨ ਰੋਸ ਵਜੋਂ ਨਗਰ ਕੌਂਸਲ ਪ੍ਰਧਾਨ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ....
4 ਆਈ.ਏ.ਐਸ. ਤੇ 34 ਪੀ.ਸੀ.ਐਸ. ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 5 hours ago
ਚੰਡੀਗੜ੍ਹ, 2 ਜੂਨ- ਪੰਜਾਬ ਸਰਕਾਰ ਨੇ ਵੱਡਾ ਫ਼ੇਰਬਦਲ ਕਰਦਿਆਂ ਰਾਜ ਦੇ 4 ਆਈ.ਏ.ਐਸ. ਅਤੇ 34 ਪੀ.ਸੀ.ਐਸ. ਅਫ਼ਸਰਾਂ ਦਾ ਤਬਾਦਲਾ ਕੀਤਾ ਹੈ।
1984 ਸਿੱਖ ਵਿਰੋਧੀ ਦੰਗੇ- ਜਗਦੀਸ਼ ਟਾਈਟਲਰ ਦਾ ਕੇਸ ਵਿਸ਼ੇਸ਼ ਸੰਸਦ ਮੈਂਬਰ ਅਦਾਲਤ ’ਚ ਤਬਦੀਲ
. . .  about 6 hours ago
ਨਵੀਂ ਦਿੱਲੀ, 2 ਜੂਨ- 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਕਾਂਗਰਸ ਦੇ....
ਨਰਿੰਦਰ ਮੋਦੀ ਨੇ ਤੇਲੰਗਨਾ ਦਿਵਸ ’ਤੇ ਰਾਜ ਦੇ ਲੋਕਾਂ ਨੂੰ ਦਿੱਤੀ ਵਧਾਈ
. . .  about 7 hours ago
ਨਵੀਂ ਦਿੱਤੀ, 2 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਥਾਪਨਾ ਦਿਵਸ ’ਤੇ ਤੇਲੰਗਾਨਾ ਦੇ ਲੋਕਾਂ ਨੂੰ ਵਧਾਈ...
ਯੂ.ਪੀ- ਅਫ਼ਰੀਕੀ ਮੂਲ ਦੇ 16 ਨਾਗਰਿਕ ਬਿਨਾਂ ਪਾਸਪੋਰਟ-ਵੀਜ਼ਾ ਦੇ ਗਿ੍ਫ਼ਤਾਰ
. . .  about 7 hours ago
ਲਖਨਊ, 2 ਜੂਨ- ਮੀਡੀਆ ਸੈਲ ਗੌਤਮ ਬੁੱਧ ਨਗਰ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਸਥਾਨਕ ਪੁਲਿਸ ਵਲੋਂ ਕੁਝ ਵਿਦੇਸ਼ੀ ਨਾਗਰਿਕਾਂ ਦੇ ਵੀਜ਼ੇ ਦੀ ਮਿਆਦ ਦੀ ਚੈਕਿੰਗ ਕੀਤੀ ਗਈ ਤਾਂ....
ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ’ਚ ਅੱਤਵਾਦੀ ਢੇਰ
. . .  about 7 hours ago
ਸ੍ਰੀਨਗਰ, 2 ਜੂਨ- ਜੰਮੂ-ਕਸ਼ਮੀਰ ਵਿਚ ਰਾਜੌਰੀ ਦੇ ਦਾਸਲ ਜੰਗਲੀ ਖ਼ੇਤਰ ਵਿਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿਚ ਇਕ ਅੱਤਵਾਦੀ ਮਾਰਿਆ ਗਿਆ। ਇਸ ਸੰਬੰਧੀ ਫ਼ਿਲਹਾਲ ਤਲਾਸ਼ੀ ਮੁਹਿੰਮ ਚੱਲ ਰਹੀ....
ਸਾਕਸ਼ੀ ਕਤਲ ਕੇਸ: ਪੁਲਿਸ ਨੇ ਹੱਤਿਆ ਲਈ ਵਰਤਿਆ ਚਾਕੂ ਕੀਤਾ ਬਰਾਮਦ
. . .  about 8 hours ago
ਨਵੀਂ ਦਿੱਲੀ, 2 ਜੂਨ- ਡੀ. ਸੀ. ਪੀ. ਆਊਟਰ ਨਾਰਥ ਰਵੀ ਕੁਮਾਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਿੱਲੀ ਪੁਲਿਸ ਨੇ ਸਾਕਸ਼ੀ ਕਤਲ ਕੇਸ ਵਿਚ ਵਰਤਿਆ ਗਿਆ ਚਾਕੂ ਪੁਲਿਸ ਨੇ ਬਰਾਮਦ ਕਰ ਲਿਆ....
ਭਾਰਤ ਵਿਚ ਪ੍ਰੈਸ ਦੀ ਆਜ਼ਾਦੀ ਕਮਜ਼ੋਰ ਹੋ ਰਹੀ- ਰਾਹੁਲ ਗਾਂਧੀ
. . .  about 8 hours ago
ਵਾਸ਼ਿੰਗਟਨ, 2 ਜੂਨ- ਕਾਂਗਰਸ ਨੇਤਾ ਰਾਹੁਲ ਗਾਂਧੀ ਅਮਰੀਕਾ ਦੇ ਦੌਰੇ ’ਤੇ ਹਨ। ਵਾਸ਼ਿੰਗਟਨ ਡੀ.ਸੀ. ਵਿਚ ਉਨ੍ਹਾਂ ਕਿਹਾ ਕਿ ਭਾਰਤ ਵਿਚ ਪ੍ਰੈਸ ਦੀ ਆਜ਼ਾਦੀ ਕਮਜ਼ੋਰ ਹੋ ਰਹੀ ਹੈ, ਜੋ ਕਿਸੇ ਤੋਂ ਲੁਕੀ ਨਹੀਂ ਹੈ....
ਰਾਜੌਰੀ: ਦਾਸਲ ਜੰਗਲੀ ਖੇਤਰ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ
. . .  about 8 hours ago
ਸ੍ਰੀਨਗਰ, 2 ਜੂਨ- ਜੰਮੂ-ਕਸ਼ਮੀਰ ਦੇ ਰਾਜੌਰੀ ’ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਇਹ ਮੁੱਠਭੇੜ...
⭐ਮਾਣਕ-ਮੋਤੀ⭐
. . .  about 8 hours ago
⭐ਮਾਣਕ-ਮੋਤੀ⭐
ਬ੍ਰਿਕਸ ਐਫਐਮਜ਼ ਦੀ ਮੀਟਿੰਗ : ਜੈਸ਼ੰਕਰ, ਰੂਸੀ ਹਮਰੁਤਬਾ ਲਾਵਰੋਵ ਨੇ ਦੁਵੱਲੇ ਏਜੰਡੇ ਦੇ ਮੁੱਦਿਆਂ 'ਤੇ ਚਰਚਾ ਕੀਤੀ
. . .  1 day ago
ਇਮਰਾਨ ਖਾਨ ਦੀ ਪਾਰਟੀ ਦੇ ਪ੍ਰਧਾਨ ਪਰਵੇਜ਼ ਇਲਾਹੀ ਨੂੰ ਲਾਹੌਰ ਸਥਿਤ ਉਨ੍ਹਾਂ ਦੇ ਘਰ ਦੇ ਬਾਹਰੋਂ ਕੀਤਾ ਗ੍ਰਿਫ਼ਤਾਰ
. . .  1 day ago
ਭਾਰਤ ਮੌਸਮ ਵਿਗਿਆਨ ਵਿਭਾਗ ਦੇ ਡਾਇਰੈਕਟਰ ਜਨਰਲ, ਮ੍ਰਿਤਯੂੰਜਯ ਮਹਾਪਾਤਰਾ ਨੂੰ ਵਿਸ਼ਵ ਮੌਸਮ ਵਿਗਿਆਨ ਸੰਗਠਨ ਦਾ ਤੀਜਾ ਉਪ-ਪ੍ਰਧਾਨ ਚੁਣਿਆ
. . .  1 day ago
ਭਗਵੰਤ ਮਾਨ ਸਰਕਾਰ ਦੀ 'ਅਜੀਤ' ਨੂੰ ਦਬਾਉਣ ਦੀ ਨੀਤੀ ਦੀ ਮੁਕਤਸਰ ਵਿਕਾਸ ਮਿਸ਼ਨ ਦੀ ਮੀਟਿੰਗ ਵਿਚ ਸਖ਼ਤ ਨਿਖੇਧੀ
. . .  1 day ago
ਸ੍ਰੀ ਮੁਕਤਸਰ ਸਾਹਿਬ ,1 ਜੂਨ (ਰਣਜੀਤ ਸਿੰਘ ਢਿੱਲੋਂ)-ਅੱਜ ਸ਼ਾਮ ਮੌਕੇ ਸ੍ਰੀ ਮੁਕਤਸਰ ਸਾਹਿਬ ਦੀ ਸਮਾਜ ਸੇਵੀ ਸੰਸਥਾ ਵਿਕਾਸ ਮਿਸ਼ਨ ਦੀ ਮੀਟਿੰਗ ਜਗਦੀਸ਼ ਰਾਏ ਢੋਸੀਵਾਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ । ਜਿਸ ਵਿਚ ਭਗਵੰਤ ਮਾਨ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਮਾਘ ਸੰਮਤ 554

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ ਦੇ ਨਿੱਜੀ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਦੇ ਟੀਚਿੰਗ ਤੇ ਨਾਨ-ਟੀਚਿੰਗ ਸਟਾਫ਼ ਵਲੋਂ ਮੰਗਾਂ ਨੂੰ ਲੈ ਕੇ ਦੂਜੇ ਦਿਨ ਵੀ ਰੋਸ ਧਰਨਾ ਜਾਰੀ

ਚੰਡੀਗੜ੍ਹ, 2 ਫਰਵਰੀ (ਪ੍ਰੋ. ਅਵਤਾਰ ਸਿੰਘ)-ਚੰਡੀਗੜ੍ਹ ਦੇ ਪ੍ਰਾਈਵੇਟ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਦੇ ਅਧਿਆਪਕਾਂ ਅਤੇ ਗੈਰ-ਅਧਿਆਪਨ ਕਰਮਚਾਰੀਆਂ ਨੇ ਚੰਡੀਗੜ੍ਹ ਪ੍ਰਸ਼ਾਸਨ ਵਿਰੁੱਧ 8 ਫਰਵਰੀ ਤੱਕ ਅਣਮਿੱਥੇ ਸਮੇਂ ਲਈ ਦਿੱਤੇ ਧਰਨੇ ਦੀ ਲੜੀ ਦੇ ਤਹਿਤ ਅੱਜ ਦੂਜੇ ਦਿਨ ਵੀ ਚੰਡੀਗੜ੍ਹ ਦੇ ਐਮ.ਸੀ.ਐਮ ਡੀ.ਏ.ਵੀ ਕਾਲਜ ਵਿਚ ਰੋਸ ਪ੍ਰਦਰਸ਼ਨ ਕੀਤਾ | ਪੇ-ਸਕੇਲ ਅਧਿਆਪਕ ਮੰਗ ਕਰ ਰਹੇ ਹਨ ਕਿ ਸਰਕਾਰੀ ਕਾਲਜਾਂ ਦੇ ਬਰਾਬਰ ਸਾਰੇ ਲਾਭ ਅਤੇ ਭੱਤੇ ਦਿੱਤੇ ਜਾਣ ਤੇ ਅਤੇ ਗੈਰ-ਅਧਿਆਪਨ ਸਟਾਫ਼ ਨੂੰ ਸੋਧੇ ਹੋਏ ਤਨਖਾਹ ਸਕੇਲਾਂ ਦੀ ਗ੍ਰਾਂਟ ਜਾਰੀ ਕੀਤੀ ਜਾਵੇ | ਅਧਿਆਪਕਾਂ ਅਤੇ ਗੈਰ-ਅਧਿਆਪਨ ਅਮਲੇ ਦੀ ਗਿਣਤੀ ਪਹਿਲੇ ਦਿਨ ਤੋਂ ਵੀ ਅੱਜ ਵਧ ਸੀ, ਜੋ ਕਿ ਸਥਾਨਕ ਇਕਾਈ ਐਮ.ਸੀ.ਐਮ ਡੀ.ਏ.ਵੀ ਕਾਲਜ ਦੇ ਪ੍ਰਧਾਨ ਡਾ. ਨੀਲਾ ਪਵਾਰ ਅਤੇ ਗੈਰ-ਅਧਿਆਪਨ ਦੇ ਸਹਿਯੋਗ ਨਾਲ ਸਾਂਝੀ ਐਕਸ਼ਨ ਕਮੇਟੀ (ਜੇ.ਏ.ਸੀ.) ਦੇ ਬੈਨਰ ਹੇਠ ਧਰਨਾ ਦਿੱਤਾ | ਪ੍ਰਧਾਨ, ਸ਼੍ਰੀ ਵਿਕਾਸ ਸ਼ਰਮਾ, ਜੇ.ਏ.ਸੀ. ਦੇ ਨੁਮਾਇੰਦਿਆਂ ਨੇ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਵਿਚ ਕੰਮ ਕਰਦੇ ਨਾਨ-ਟੀਚਿੰਗ ਸਟਾਫ ਲਈ 6ਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਨਾ ਕੀਤੇ ਜਾਣ 'ਤੇ ਨਾਰਾਜ਼ਗੀ ਜ਼ਾਹਰ ਕੀਤੀ | ਐਮ.ਸੀ.ਐਮ ਡੀ.ਏ.ਵੀ ਕਾਲਜ ਵਿਚ ਧਰਨੇ ਦੇ ਦੂਜੇ ਦਿਨ 500 ਦੇ ਲਗਭਗ ਅਧਿਆਪਕਾਂ ਅਤੇ ਨਾਨ-ਟੀਚਿੰਗ ਸਟਾਫ਼ ਅਤੇ ਚੰਡੀਗੜ੍ਹ ਦੇ ਕਾਲਜਾਂ ਦੇ 200 ਦੇ ਲਗਭਗ ਵਿਦਿਆਰਥੀਆਂ ਨੇ ਹਿੱਸਾ ਲਿਆ | ਜੁਆਇੰਟ ਐਕਸ਼ਨ ਕਮੇਟੀ ਦੇ ਨੁਮਾਇੰਦੇ ਡਾ. ਸੁਮਿਤ ਗੋਕਲਾਨੀ ਨੇ ਪੰਜਾਬ ਯੂਨੀਵਰਸਿਟੀ ਦੇ ਸਮੂਹ ਸੈਨੇਟਰਾਂ ਨੂੰ ਐਸ.ਜੀ.ਜੀ.ਐਸ ਕਾਲਜ ਵਿਖੇ ਧਰਨੇ ਦੇ ਤੀਸਰੇ ਦਿਨ ਉਨ੍ਹਾਂ ਦੀਆਂ ਮੰਗਾਂ ਵਿਚ ਸ਼ਾਮਿਲ ਹੋਣ ਅਤੇ ਸਮਰਥਨ ਕਰਨ ਦੀ ਅਪੀਲ ਕੀਤੀ | ਉਨ੍ਹਾਂ ਇਹ ਵੀ ਕਿਹਾ ਕਿ ਪ੍ਰਸ਼ਾਸਨ ਨੂੰ ਉਨ੍ਹਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਮੰਨਣੀਆਂ ਚਾਹੀਦੀਆਂ ਹਨ, ਨਹੀਂ ਤਾਂ ਹਰ ਗੁਜ਼ਰਦੇ ਦਿਨ ਦੇ ਨਾਲ ਅਧਿਆਪਕਾਂ ਅਤੇ ਨਾਨ-ਟੀਚਿੰਗ ਸਟਾਫ ਵਿਚ ਬੇਚੈਨੀ ਵਧਦੀ ਜਾਵੇਗੀ | ਰੋਸ ਪ੍ਰਦਰਸ਼ਨ ਕਰ ਰਹੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਨੇ ਨਿਰਧਾਰਤ ਸਮੇਂ ਅਨੁਸਾਰ ਲੜੀਵਾਰ ਧਰਨੇ ਦੇ ਤੀਜੇ ਦਿਨ ਚੰਡੀਗੜ੍ਹ ਦੇ ਸੈਕਟਰ-26 ਸਥਿਤ ਐਸ.ਜੀ.ਜੀ.ਐਸ ਕਾਲਜ ਵਿਚ ਰੋਸ ਪ੍ਰਦਰਸ਼ਨ ਕਰਨ ਲਈ ਵੱਡੀ ਗਿਣਤੀ ਵਿਚ ਇਕੱਠੇ ਹੋਣ ਦਾ ਫ਼ੈਸਲਾ ਕੀਤਾ ਹੈ |

ਚੰਡੀਗੜ੍ਹ ਦੇ ਕਰੀਬ 1000 ਰੈਸਟੋਰੈਂਟ ਅਤੇ ਬਾਰ ਵਰਕਰਾਂ ਨੇ ਮੱਥੇ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਤੇ ਕਾਲੇ ਕੱਪੜੇ ਪਾ ਕੇ ਕੀਤਾ ਰੋਸ ਪ੍ਰਦਰਸ਼ਨ

ਚੰਡੀਗੜ੍ਹ, 2 ਫਰਵਰੀ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਬਾਰ ਐਂਡ ਰੈਸਟੋਰੈਂਟ ਐਸੋਸੀਏਸ਼ਨ ਨੇ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਆਪਣੇ ਵਰਕਰਾਂ ਸਮੇਤ ਰੋਸ ਪ੍ਰਦਰਸ਼ਨ ਕੀਤਾ | ਅੱਜ 1000 ਦੇ ਕਰੀਬ ਰੈਸਟੋਰੈਂਟ ਕਾਮਿਆਂ ਅਤੇ ਮਾਲਕਾਂ ਨੇ ...

ਪੂਰੀ ਖ਼ਬਰ »

ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਤਹਿਤ ਵਿਸ਼ਾਲ ਸ਼ੋਭਾ ਯਾਤਰਾ ਕੱਢੀ

ਖਰੜ, 2 ਫਰਵਰੀ (ਜੰਡਪੁਰੀ)-ਆਰੀਆ ਸਮਾਜ ਖਰੜ ਵਲੋਂ ਸ਼ਹਿਰ ਦੀਆਂ ਸਮੁੱਚੀਆਂ ਸਮਾਜਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਤਹਿਤ ਵਿਸ਼ਾਲ ਸੋਭਾ ਯਾਤਰਾ ਕੱਢੀ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਆਰੀਆ ਸਮਾਜ ਖਰੜ ਦੇ ਪ੍ਰੈੱਸ ਸਕੱਤਰ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ 5 ਨਵੇਂ ਪੁਲਾਂ ਨੂੰ ਦਿਵਾਈ ਮਨਜ਼ੂਰੀ

aਐੱਸ. ਏ. ਐੱਸ. ਨਗਰ, 2 ਫਰਵਰੀ (ਕੇ. ਐੱਸ. ਰਾਣਾ)-ਕੈਬਨਿਟ ਮੰਤਰੀ ਮੈਡਮ ਅਨਮੋਲ ਗਗਨ ਮਾਨ ਦੇ ਯਤਨਾਂ ਸਦਕਾ ਪਟਿਆਲਾ ਕੀ ਰਾਓ ਨਦੀ ਟਾਡਾਂ, ਮਸੋਲ ਰੋਡ ਤੋਂ ਹਿਮਾਚਲ ਰੋਡ 'ਤੇ 5 ਪੁਲਾਂ ਦਾ ਐਸਟੀਮੇਟ ਤਿਆਰ ਕਰਕੇ ਪੀ. ਡਬਲਿਊ. ਡੀ. ਵਿਭਾਗ ਨੂੰ ਭੇਜਿਆ ਗਿਆ ਸੀ, ਜੋ ਕਿ ਨਾਬਾਰਡ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਦਾ ਵਫ਼ਦ ਹਲਕਾ ਵਿਧਾਇਕ ਕੁਲਵੰਤ ਸਿੰਘ ਨੂੰ ਮਿਲਿਆ

ਐੱਸ. ਏ. ਐੱਸ. ਨਗਰ, 2 ਫਰਵਰੀ (ਕੇ. ਐੱਸ. ਰਾਣਾ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਦੀ ਇਕਾਈ ਸ਼ੁਲਭ ਸੌਚਾਲਿਆ ਸਫ਼ਾਈ ਮਜ਼ਦੂਰ ਸੰਗਠਨ ਮੁਹਾਲੀ ਦੇ ਇਕ ਵਫ਼ਦ ਵਲੋਂ ਹਲਕਾ ਵਿਧਾਇਕ ਕੁਲਵੰਤ ਸਿੰਘ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਇਕ ਮੰਗ ਪੱਤਰ ਦੇ ਕੇ ਦਸੰਬਰ ਅਤੇ ...

ਪੂਰੀ ਖ਼ਬਰ »

ਸੈਕਟਰ 42 'ਚ ਮੀਂਹ ਦੇ ਪਾਣੀ ਦੀ ਨਿਕਾਸੀ ਲਈ ਪਾਈਪ ਵਿਛਾਉਣ ਦਾ ਕੰਮ ਸ਼ੁਰੂ

ਚੰਡੀਗੜ੍ਹ, 2 ਫਰਵਰੀ (ਮਨਜੋਤ ਸਿੰਘ ਜੋਤ)-ਮੀਂਹ ਦੇ ਪਾਣੀ ਦੀ ਨਿਕਾਸੀ ਲਈ ਸੈਕਟਰ 42 ਬੀ ਦੇ ਕੋਲ ਆਰ.ਸੀ.ਸੀ. ਪਾਈਪ ਉਪਲਬਧ ਕਰਵਾਉਣ ਅਤੇ ਵਿਛਾਉਣ ਦੀ ਸ਼ੁਰੂਆਤ ਇਲਾਕਾ ਕੌਂਸਲਰ ਜਸਬੀਰ ਸਿੰਘ ਬੰਟੀ ਦੀ ਮੌਜੂਦਗੀ ਵਿਚ ਹੋਈ | ਇਸ ਮੌਕੇ ਆਰ.ਸੀ.ਡਬਲਿਊ ਦੇ ਪ੍ਰਧਾਨ ਰਾਜ ...

ਪੂਰੀ ਖ਼ਬਰ »

ਮੋਹਾਲੀ ਦੇ ਉਦਯੋਗਪਤੀਆਂ ਨੇ ਪੰਜਾਬ ਇਨਫੋਟੈਕ 'ਤੇ ਲਗਾਇਆ ਵਿਤਕਰਾ ਕਰਨ ਦਾ ਦੋਸ਼, ਵਿਜੀਲੈਂਸ ਜਾਂਚ ਦੀ ਕੀਤੀ ਮੰਗ

ਚੰਡੀਗੜ੍ਹ, 2 ਫਰਵਰੀ (ਅਜਾਇਬ ਸਿੰਘ ਔਜਲਾ)-ਪੰਜਾਬ ਸੂਚਨਾ ਅਤੇ ਸੰਚਾਰ ਟੈਕਨਾਲੋਜੀ ਕਾਰਪੋਰੇਸ਼ਨ ਲਿਮਟਿਡ (ਪੀਆਈਸੀਟੀਸੀਐਲ), ਜਿਸ ਨੂੰ ਪੰਜਾਬ ਇਨਫੋਟੈਕ ਵੀ ਕਿਹਾ ਜਾਂਦਾ ਹੈ, ਵਲੋਂ 50% ਅਣ-ਐਲਾਨੀ ਧਾਰਾ ਦੇ ਨਾਮ 'ਤੇ ਭੰਬਲਭੂਸਾ ਪੈਦਾ ਕੀਤਾ ਗਿਆ ਹੈ, ਜਿਸ ਨਾਲ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਕਰਨਾਲ ਗਊਸ਼ਾਲਾ ਤੇ ਨੰਦੀਸ਼ਾਲਾ ਵਿਚ 45 ਪਸ਼ੂਆਂ ਦੀ ਮੌਤ ਮਾਮਲੇ ਲਈ ਕੀਤਾ 4 ਮੈਂਬਰੀ ਕਮੇਟੀ ਦਾ ਗਠਨ

4 ਦਿਨ ਵਿਚ ਕਮੇਟੀ ਸੌਂਪੇਗੀ ਆਪਣੀ ਰਿਪੋਰਟ ਚੰਡੀਗੜ੍ਹ, 2 ਫਰਵਰੀ (ਵਿਸ਼ੇਸ਼ ਪ੍ਰਤੀਨਿਧੀ)-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਜ਼ਿਲ੍ਹਾ ਕਰਨਾਲ ਦੇ ਪਿੰਡ ਫੁਸਗੜ੍ਹ ਵਿਚ ਗਾਂਸ਼ਾਲਾ ਅਤੇ ਨੰਦੀਸ਼ਾਲਾ ਵਿਚ 45 ਪਸ਼ੂਆਂ (44 ਗਾਂਵਾਂ ਅਤੇ 1 ਮੱਝ) ਦੀ ਮੌਤ ਦੇ ...

ਪੂਰੀ ਖ਼ਬਰ »

ਚੰਡੀਗੜ੍ਹ ਹਾਊਸਿੰਗ ਬੋਰਡ ਨੇ ਸੈਕਟਰ-53 'ਚ ਕੱਢੀ ਨਵੀਂ ਹਾਊਸਿੰਗ ਸਕੀਮ, 340 ਨਵੇਂ ਫਲੈਟ ਬਣਾਏ ਜਾਣਗੇ

ਚੰਡੀਗੜ੍ਹ, 2 ਫਰਵਰੀ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਹਾਊਸਿੰਗ ਬੋਰਡ ਦੀ 427ਵੀਂ ਜਨਰਲ ਹਾਊਸ ਦੀ ਬੈਠਕ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਦੀ ਪ੍ਰਧਾਨਗੀ ਹੇਠ ਹੋਈ | ਬੈਠਕ ਵਿਚ ਸੈਕਟਰ-53 ਵਿਖੇ ਹਾਊਸਿੰਗ ਬੋਰਡ ਦੀ ਨਵੀਂ ਹਾਊਸਿੰਗ ਸਕੀਮ ਲਾਂਚ ਕੀਤੀ ਗਈ ਹੈ, ਜਿਸ ਤਹਿਤ ...

ਪੂਰੀ ਖ਼ਬਰ »

ਹਰਿਆਣਾ ਦਾ ਬਜਟ ਸੈਸ਼ਨ 20 ਫਰਵਰੀ ਤੋਂ ਸ਼ੁਰੂ ਹੋਵੇਗਾ : ਮੁੱਖ ਮੰਤਰੀ

ਚੰਡੀਗੜ੍ਹ, 2 ਫਰਵਰੀ (ਰਾਮ ਸਿੰਘ ਬਰਾੜ) : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸੂਬੇ ਦਾ ਬਜਟ ਸੈਸ਼ਨ 20 ਫਰਵਰੀ, 2023 ਤੋਂ ਸ਼ੁਰੂ ਹੋਵੇਗਾ | ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਦਨ ਦੀ ਮੀਟਿੰਗ ਦੋ ਹਿੱਸਿਆਂ ਵਿਚ ਹੋਵੇਗੀ | ਪਹਿਲੇ ਹਿੱਸੇ ਵਿਚ ਰਾਜਪਾਲ ...

ਪੂਰੀ ਖ਼ਬਰ »

ਪੀ.ਜੀ.ਆਈ. ਦੇ ਵਧੀਕ ਮੈਡੀਕਲ ਸੁਪਰਡੈਂਟ ਨੂੰ ਫੈਲੋਸ਼ਿਪ ਪ੍ਰਦਾਨ

ਚੰਡੀਗੜ੍ਹ, 2 ਫਰਵਰੀ (ਮਨਜੋਤ ਸਿੰਘ ਜੋਤ)-ਪੀ.ਜੀ.ਆਈ. ਦੇ ਵਧੀਕ ਮੈਡੀਕਲ ਸੁਪਰਡੈਂਟ ਅਤੇ ਹਸਪਤਾਲ ਪ੍ਰਸ਼ਾਸਨ ਵਿਭਾਗ ਦੇ ਫੈਕਲਟੀ ਪ੍ਰੋਫ਼ੈਸਰ ਅਸ਼ੋਕ ਕੁਮਾਰ ਨੂੰ ਇੰਡੀਅਨ ਅਕੈਡਮੀ ਆਫ ਪ੍ਰੀਵੈਂਟਿਵ ਐਂਡ ਸੋਸ਼ਲ ਮੈਡੀਸਨ (ਆਈ.ਏ.ਪੀ.ਐਸ.ਐਮ) ਦੁਆਰਾ ਇੰਡੀਅਨ ਅਕੈਡਮੀ ...

ਪੂਰੀ ਖ਼ਬਰ »

ਹਰਿਆਣਾ ਸਿਵਲ ਸੱਕਤਰੇਤ ਦੀ ਨੌਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ

ਚੰਡੀਗੜ੍ਹ, 2 ਫਰਵਰੀ (ਨਵਿੰਦਰ ਸਿੰਘ ਬੜਿੰਗ)-ਹਰਿਆਣਾ ਸਿਵਲ ਸੱਕਤਰੇਤ ਦੀ ਨੌਵੀਂ ਮੰਜ਼ਿਲ ਤੋਂ ਇਕ ਕਰਮਚਾਰੀ ਨੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ | ਮੌਕੇ 'ਤੇ ਮੌਜੂਦ ਲੋਕਾਂ ਨੇ ਕਰਮਚਾਰੀ ਨੂੰ ਚੁੱਕ ਕੇ ਹਸਪਤਾਲ ਪਹੁੰਚਾਇਆ | ਜਿੱਥੇ ਕਿ ਇਲਾਜ ਦੌਰਾਨ ਉਸ ਦੀ ਮੌਤ ਹੋ ...

ਪੂਰੀ ਖ਼ਬਰ »

ਆਗਾਮੀ 21 ਫਰਵਰੀ ਤੋਂ ਪਹਿਲਾਂ-ਪਹਿਲਾਂ ਬੋਰਡਾਂ 'ਤੇ ਨਾਂਅ ਅਤੇ ਦਿਸ਼ਾ ਸੂਚਕ ਪੰਜਾਬੀ ਭਾਸ਼ਾ 'ਚ ਲਿਖੇ ਜਾਣ : ਡਾ. ਬੋਹਾ

ਐੱਸ. ਏ. ਐੱਸ. ਨਗਰ, 2 ਫਰਵਰੀ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਅਤੇ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਮਾਂ-ਬੋਲੀ ਪੰਜਾਬੀ ਦੇ ਮਾਣ-ਸਤਿਕਾਰ ਅਤੇ ਗੌਰਵ ਦੀ ਬਹਾਲੀ ਲਈ ਭਾਸ਼ਾ ਵਿਭਾਗ ਪੰਜਾਬ ਪੂਰੀ ...

ਪੂਰੀ ਖ਼ਬਰ »

ਕਾਲਜੀਏਟ ਪਬਲਿਕ ਸਕੂਲ ਦੇ ਸਥਾਪਨਾ ਦਿਵਸ ਮੌਕੇ ਦਸਤਾਰ ਬੰਦੀ ਮੁਕਾਬਲੇ ਕਰਵਾਏ

ਚੰਡੀਗੜ੍ਹ, 2 ਫਰਵਰੀ (ਪ੍ਰੋ. ਅਵਤਾਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜੀਏਟ ਪਬਲਿਕ ਸਕੂਲ, ਸੈਕਟਰ 26, ਚੰਡੀਗੜ੍ਹ ਦੇ ਸਥਾਪਨਾ ਦਿਵਸ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਹਿਯੋਗ ਨਾਲ ਅੰਤਰ-ਸਕੂਲ ਦਸਤਾਰ ਬੰਦੀ ਮੁਕਾਬਲੇ ਕਰਵਾਏ ਗਏ, ਜਿਸ ਵਿਚ ...

ਪੂਰੀ ਖ਼ਬਰ »

'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਪਿੰਡ ਸਰਸੀਣੀ ਵਿਖੇ ਸੁਵਿਧਾ ਕੈਂਪ ਲਗਾਇਆ

ਲਾਲੜੂ, 2 ਫਰਵਰੀ (ਰਾਜਬੀਰ ਸਿੰਘ)-ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਪਿੰਡ ਸਰਸੀਣੀ ਵਿਖੇ ਸੁਵਿਧਾ ਕੈਂਪ ਲਗਾਇਆ ਗਿਆ, ਜਿਸ ਦੌਰਾਨ ਲੋਕਾਂ ਨੂੰ ਮੁਫ਼ਤ ਸਿਹਤ ਜਾਂਚ, ਪੈਨਸ਼ਨ ਲਈ ਰਜਿਸਟ੍ਰੇਸ਼ਨ, ਵੋਟਰ ਕਾਰਡ ਲਈ ...

ਪੂਰੀ ਖ਼ਬਰ »

ਪ੍ਰਚੀਨ ਕਲਾ ਕੇਂਦਰ ਦੇ ਵਿਦਿਆਰਥੀਆਂ ਨੇ ਸ਼ਾਸਤਰੀ ਸੰਗੀਤ ਦੀ ਦਿੱਤੀ ਸੁਰੀਲੀ ਪੇਸ਼ਕਾਰੀ

ਚੰਡੀਗੜ੍ਹ, 2 ਫਰਵਰੀ (ਅਜਾਇਬ ਸਿੰਘ ਔਜਲਾ)-ਪ੍ਰਚੀਨ ਕਲਾ ਕੇਂਦਰ ਦੀ ਵਿਸ਼ੇਸ਼ ਸੰਗੀਤਕ ਸ਼ਾਮ ਵਿਚ ਪਰੰਪਰਾ ਲੜੀ ਤਹਿਤ ਸੈਕਟਰ-35 ਦੇ ਐਮ. ਐਲ. ਕੌਸਰ ਆਡੀਟੋਰੀਅਮ ਵਿਚ ਸੈਂਟਰ ਦੇ ਵਿਦਿਆਰਥੀਆਂ ਵਲੋਂ ਸ਼ਾਸਤਰੀ ਸੰਗੀਤ ਦੀ ਪੇਸ਼ਕਾਰੀ ਗਈ | ਸੈਂਟਰ ਵਿਚ ਕੰਮ ਕਰਦੇ ...

ਪੂਰੀ ਖ਼ਬਰ »

ਦਿ ਮਨੀਮਾਜਰਾ ਕੋਆਪ੍ਰੇਟਿਵ ਮਾਰਕੀਟਿੰਗ ਕਮ ਪ੍ਰੋਸੈਸਿੰਗ ਸੁਸਾਇਟੀ ਲਿਮਟਿਡ ਦੀ ਹੋਈ ਚੋਣ

ਚੰਡੀਗੜ੍ਹ, 2 ਫਰਵਰੀ (ਨਵਿੰਦਰ ਸਿੰਘ ਬੜਿੰਗ)-'ਦਿ ਮਨੀਮਾਜਰਾ ਕੋਆਪ੍ਰੇਟਿਵ ਮਾਰਕੀਟਿੰਗ ਕਮ ਪ੍ਰੋਸੈਸਿੰਗ ਸੁਸਾਇਟੀ' ਲਿਮਟਿਡ ਦੀ ਚੋਣ ਹੋਈ | ਇਸ ਚੋਣ ਵਿਚ ਜੁਝਾਰ ਸਿੰਘ ਬਡਹੇੜੀ ਨੂੰ ਪ੍ਰਧਾਨ ਚੁਣਿਆ ਗਿਆ ਜਦ ਕਿ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਜੀਤ ਸਿੰਘ ...

ਪੂਰੀ ਖ਼ਬਰ »

ਬਾਬਾ ਗ਼ਾਜ਼ੀ ਦਾਸ ਖੇਡ ਸਮਾਗਮ ਦੌਰਾਨ ਰੱਸਾਕਸ਼ੀ ਅਤੇ ਕਬੱਡੀ ਦੇ ਦਿਲਕਸ਼ ਮੁਕਾਬਲੇ

ਰੂਪਨਗਰ, 2 ਫ਼ਰਵਰੀ (ਸਤਨਾਮ ਸਿੰਘ ਸੱਤੀ)-ਬਾਬਾ ਗ਼ਾਜ਼ੀ ਦਾਸ ਕਲੱਬ ਰੋਡਮਾਜਰਾ-ਚੱਕਲਾਂ ਵਲੋਂ ਕਰਵਾਏ ਜਾ ਰਹੇ ਸਲਾਨਾ ਖੇਡ ਸਮਾਗਮਾਂ 'ਚ ਅੱਜ ਕਬੱਡੀ ਦੇ ਦਿਲਕਸ਼ ਮੁਕਾਬਲੇ ਹੋਏ | ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ ਕਿਸਾਨ ਆਗੂਆਂ ਰਾਕੇਸ਼ ਟਿਕੈਤ, ਬਲਵੀਰ ...

ਪੂਰੀ ਖ਼ਬਰ »

ਆਮ ਲੋਕਾਂ ਵਲੋਂ ਚੁਣੀ ਗਈ ਸਰਕਾਰ ਦੇ ਰਾਜ 'ਚ ਖਾਸ ਵਿਅਕਤੀ ਕਰ ਰਹੇ ਨੇ ਧੱਕਾ : ਬਲਵਿੰਦਰ ਕੁੰਭੜਾ

ਐੱਸ.ਏ.ਐੱਸ. ਨਗਰ, 2 ਫਰਵਰੀ (ਜਸਬੀਰ ਸਿੰਘ ਜੱਸੀ)-ਅੱਤਿਆਚਾਰ ਅਤੇ ਭਿ੍ਸ਼ਟਾਚਾਰ ਵਿਰੋਧੀ ਫਰੰਟ ਪੰਜਾਬ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਅਤੇ ਬਾਜ਼ੀਗਰ (ਬੰਜਾਰਾ) ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਮਾਸਟਰ ਬਲਵਿੰਦਰ ਸਿੰਘ ਅਲੀਪੁਰ ਨੇ ਪੰਜਾਬ ਸਰਕਾਰ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਸੁਵਿਧਾ ਸੈਂਟਰ ਮੁਹਾਲੀ ਵਿਖੇ ਪ੍ਰਾਰਥੀਆਂ ਨੂੰ ਬਿਊਰੋ ਦੀਆਂ ਗਤੀਵਿਧੀਆਂ ਬਾਰੇ ਕਰਵਾਇਆ ਜਾਣੂ

ਐੱਸ. ਏ. ਐੱਸ. ਨਗਰ, 2 ਫਰਵਰੀ (ਕੇ. ਐੱਸ. ਰਾਣਾ)-ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਮੁਹਾਲੀ ਵਲੋਂ ਅੱਜ ਸੁਵਿਧਾ ਸੈਂਟਰ ਮੁਹਾਲੀ ਵਿਖੇ ਇਕ ਮੋਟੀਵੇਸ਼ਨ ਟਾਕ ਦਾ ਪ੍ਰਬੰਧ ਕੀਤਾ ਗਿਆ, ਜਿਸ ਦੌਰਾਨ ਡਿਪਟੀ ਡਾਇਰੈਕਟਰ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਉਣਾ ਸੱਭਿਅਕ ਸਮਾਜ ਲਈ ਬਹੁਤ ਜ਼ਰੂਰੀ : ਕੁਲਵੰਤ ਸਿੰਘ

ਐੱਸ. ਏ. ਐੱਸ. ਨਗਰ, 2 ਫਰਵਰੀ (ਕੇ. ਐੱਸ. ਰਾਣਾ)-ਸਾਨੂੰ ਸਾਰੇ ਧਰਮਾਂ ਦਾ ਬਰਾਬਰ ਸਤਿਕਾਰ ਕਰਨਾ ਚਾਹੀਦਾ ਹੈ ਕਿਉਂਕਿ ਹਰ ਧਰਮ ਆਪਸੀ ਭਾਈਚਾਰਕ ਸਾਂਝ ਦਾ ਹੋਕਾ ਦਿੰਦਾ ਹੈ | ਸਾਨੂੰ ਸਾਡੇ ਪੀਰਾਂ ਪੈਗੰਬਰਾਂ ਦੁਆਰਾ ਦਰਸਾਏ ਗਏ ਮਾਰਗ ਉੱਤੇ ਚੱਲਣ ਦਾ ਹਰ ਹੀਲੇ ਯਤਨ ਕਰਨਾ ...

ਪੂਰੀ ਖ਼ਬਰ »

ਹਰਿਆਣਾ ਦੇ ਸਾਰੇ 22 ਜ਼ਿਲਿ੍ਹਆਂ 'ਚ ਲੱਗਣਗੇ ਰੁਜ਼ਗਾਰ ਮੇਲੇ

ਪੰਚਕੂਲਾ, 2 ਫਰਵਰੀ (ਕਪਿਲ)-ਹਰਿਆਣਾ ਸਕੂਲ ਪ੍ਰਾਜੈਕਟ ਕੌਂਸਲ ਵਲੋਂ ਰਾਜ ਦੇ ਸਾਰੇ ਜ਼ਿਲਿ੍ਹਆਂ 'ਚ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ | ਮੇਲਿਆਂ ਦੀ ਇਸ ਲੜੀ ਦੀ ਸ਼ੁਰੂਆਤ ਅੱਜ 1 ਫਰਵਰੀ ਨੂੰ ਪੰਚਕੂਲਾ ਤੋਂ ਹੋਵੇਗੀ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਹਰਿਆਣਾ ਸਿੱਖਿਆ ...

ਪੂਰੀ ਖ਼ਬਰ »

ਆਮ ਆਦਮੀ ਕਲੀਨਿਕ ਸਿਹਤ ਸਹੂਲਤਾਂ ਦੇ ਨਾਂਅ 'ਤੇ ਲੋਕਾਂ ਨਾਲ ਧੋਖਾ : ਐਨ.ਕੇ. ਸ਼ਰਮਾ

ਲਾਲੜੂ, 2 ਫਰਵਰੀ (ਰਾਜਬੀਰ ਸਿੰਘ)-ਲਾਲੜੂ ਵਿਖੇ ਅਕਾਲੀ ਆਗੂ ਰੋਹਿਤ ਰਤਨ ਦੇ ਘਰ ਇਕ ਸਮਾਗਮ 'ਚ ਪੁੱਜੇ ਸਾਬਕਾ ਸੰਸਦੀ ਸਕੱਤਰ ਐਨ. ਕੇ. ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਸਿਹਤ ਸਹੂਲਤਾਂ ਦੇ ਨਾਂਅ ਉੱਤੇ ਖੋਲ੍ਹੋ ਜਾ ਰਹੇ ...

ਪੂਰੀ ਖ਼ਬਰ »

ਫੈਡਰੇਸ਼ਨ ਵਲੋਂ ਪੰਜਾਬ ਸਰਕਾਰ ਤੋਂ ਜਨਰਲ ਕੈਟਾਗਰੀ ਕਮਿਸ਼ਨ ਨੂੰ ਤੁਰੰਤ ਚਾਲੂ ਕਰਨ ਦੀ ਮੰਗ

ਐੱਸ. ਏ. ਐੱਸ. ਨਗਰ, 2 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਸੁਖਬੀਰਇੰਦਰ ਸਿੰਘ ਦੀ ਅਗਵਾਈ ਹੇਠ ਹੋਈ | ਇਸ ਮੌਕੇ ਫੈਡਰੇਸ਼ਨ ਵਲੋਂ ਸਾਲ 2023 ਦਾ ਕੈਲੰਡਰ ਜਾਰੀ ਕੀਤਾ ਗਿਆ | ਇਸ ਮੌਕੇ ਮੀਟਿੰਗ ...

ਪੂਰੀ ਖ਼ਬਰ »

ਆਰੀਆ ਸਮਾਜ ਨੇ ਦੇਸ਼ ਦੀ ਆਜ਼ਾਦੀ 'ਚ ਅਹਿਮ ਭੂਮਿਕਾ ਨਿਭਾਈ ਹੈ : ਕੇਂਦਰੀ ਮੰਤਰੀ ਸੋਮ ਪ੍ਰਕਾਸ਼

ਖਰੜ, 2 ਫਰਵਰੀ (ਜੰਡਪੁਰੀ)-ਭਾਰਤ ਸਰਕਾਰ ਦੇ ਵਣਜ ਅਤੇ ਉਦਯੋਗ ਮੰਤਰਾਲੇ ਦੇ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਆਰੀਆ ਸਮਾਜ ਨੇ ਦੇਸ਼ ਦੀ ਆਜ਼ਾਦੀ 'ਚ ਬਹੁਤ ਵੱਡੀ ਭੂਮਿਕਾ ਨਿਭਾਈ ਹੈ, ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਉਨ੍ਹਾਂ ਕਿਹਾ ਕਿ ਸਵਾਮੀ ...

ਪੂਰੀ ਖ਼ਬਰ »

ਅਮਨ ਅਰੋੜਾ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ 'ਚ 19 ਜੂਨੀਅਰ ਇੰਜੀਨੀਅਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਐੱਸ. ਏ. ਐੱਸ. ਨਗਰ, 2 ਫਰਵਰੀ (ਕੇ. ਐੱਸ. ਰਾਣਾ)-ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਵਲੋਂ ਪੁੱਡਾ ਭਵਨ ਵਿਖੇ 19 ਜੂਨੀਅਰ ਇੰਜੀਨੀਅਰਾਂ (ਸਿਵਲ) ਨੂੰ ਨਿਯੁਕਤੀ ਪੱਤਰ ਸੌਂਪੇ ਗਏ | ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ 'ਚ ਨਵ-ਨਿਯੁਕਤ ...

ਪੂਰੀ ਖ਼ਬਰ »

ਹਲਕੇ 'ਚ ਤਾਇਨਾਤ ਬੀ. ਐਲ. ਓਜ਼ ਆਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਲਿੰਕ ਕਰਨ ਦਾ ਕੰਮ ਜਲਦੀ ਪੂਰਾ ਕਰਨ : ਰਵਿੰਦਰ ਸਿੰਘ

ਖਰੜ, 2 ਫਰਵਰੀ (ਗੁਰਮੁੱਖ ਸਿੰਘ ਮਾਨ)-ਵਿਧਾਨ ਸਭਾ ਹਲਕਾ ਖਰੜ-52 ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਐਸ. ਡੀ. ਐਮ. ਖਰੜ ਰਵਿੰਦਰ ਸਿੰਘ ਨੇ ਵਿਧਾਨ ਸਭਾ ਹਲਕਾ ਖਰੜ ਅੰਦਰ ਤਾਇਨਾਤ ਸੁਪਰਵਾਈਜ਼ਰਾਂ/ਬੀ. ਐਲ. ਓਜ਼ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਦੇ ...

ਪੂਰੀ ਖ਼ਬਰ »

ਸਿਰਸਾ ਡੇਰੇ ਦੇ ਮੁਖੀ ਨੂੰ ਵਾਰ-ਵਾਰ ਪੈਰੋਲ ਮਿਲਣਾ ਸਿਆਸਤ ਤੋਂ ਪ੍ਰੇਰਿਤ: ਬਾਜਵਾ

ਚੰਡੀਗੜ੍ਹ, 2 ਫਰਵਰੀ (ਅਜੀਤ ਬਿਊਰੋ)- ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ 'ਤੇ ਦੋਸ਼ ਲਗਾਇਆ ਕਿ ਉਹ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇ ਕੇ ਪੰਜਾਬ ਦੇ ਸ਼ਾਂਤੀ ਅਤੇ ...

ਪੂਰੀ ਖ਼ਬਰ »

ਯੋਗੀ ਯੂਥ ਸੇਵਾ ਸੁਸਾਇਟੀ ਚੰਡੀਗੜ੍ਹ ਦੀ ਹੋਈ ਵਿਸ਼ੇਸ਼ ਮੀਟਿੰਗ

ਚੰਡੀਗੜ੍ਹ, 2 ਫਰਵਰੀ (ਨਵਿੰਦਰ ਸਿੰਘ ਬੜਿੰਗ)-ਯੋਗੀ ਯੂਥ ਸੇਵਾ ਸੁਸਾਇਟੀ ਚੰਡੀਗੜ੍ਹ ਦੀ ਵਿਸ਼ੇਸ਼ ਮੀਟਿੰਗ ਸੁਸਾਇਟੀ ਦੇ ਪ੍ਰਧਾਨ ਜਗਜੀਤ ਸਿੰਘ ਦੀ ਸਰਪ੍ਰਸਤੀ ਹੇਠ ਸੈਕਟਰ 22-ਬੀ ਚੰਡੀਗੜ੍ਹ ਵਿਖੇ ਹੋਈ | ਇਸ ਮੌਕੇ ਇਲਾਕੇ ਦੀਆਂ ਕਈ ਧਾਰਮਿਕ ਅਤੇ ਸਮਾਜ ਸੇਵੀ ...

ਪੂਰੀ ਖ਼ਬਰ »

ਪੀ.ਜੀ.ਆਈ. ਨੂੰ ਮਿਲੇ 1923.10 ਕਰੋੜ ਰੁਪਏ

ਚੰਡੀਗੜ੍ਹ, 2 ਫਰਵਰੀ (ਮਨਜੋਤ ਸਿੰਘ ਜੋਤ)- ਪੀ.ਜੀ.ਆਈ. ਚੰਡੀਗੜ੍ਹ ਨੂੰ ਬਜਟ ਵਿਚ ਸਾਲ 2023-24 ਦੇ ਸੈਸ਼ਨ ਲਈ 1923.10 ਕਰੋੜ ਰੁਪਏ ਮਿਲੇ ਹਨ | ਪਿਛਲੇ ਸਾਲ ਦੇ ਮੁਕਾਬਲੇ ਇਹ 73.10 ਕਰੋੜ ਰੁਪਏ ਜ਼ਿਆਦਾ ਹਨ | ਕੈਪੀਟਲ ਹੈੱਡ ਵਿਚ 343.10 ਕਰੋੜ ਰੁਪਏ ਮਿਲੇ ਹਨ ਜੋ ਕਿ ਪਿਛਲੇ ਸਾਲ ਵਿਚ 270 ...

ਪੂਰੀ ਖ਼ਬਰ »

ਕੁਸ਼ਟ ਰੋਗੀ ਸਾਡੇ ਸਮਾਜ ਦਾ ਅਹਿਮ ਅੰਗ : ਡਾ. ਜਸਕਮਲ

ਡੇਰਾਬੱਸੀ, 2 ਫਰਵਰੀ (ਰਣਬੀਰ ਸਿੰਘ ਪੜ੍ਹੀ)-ਸਿਵਲ ਸਰਜਨ ਮੁਹਾਲੀ ਦੇ ਨਿਰਦੇਸ਼ਾਂ ਤਹਿਤ ਬਲਾਕ ਡੇਰਾਬੱਸੀ ਅਧੀਨ ਪੈਂਦੇ ਕੁਸ਼ਟ ਆਸ਼ਰਮ ਮੀਰਪੁਰ ਵਿਖੇ ਲੈਪ੍ਰੋਸੀ ਡੇ ਨੂੰ ਮੁੱਖ ਰੱਖਦੇ ਹੋਏ ਡਾ. ਜਸਕਮਲ ਜ਼ਿਲ੍ਹਾ ਲੈਪ੍ਰੋਸੀ ਅਫ਼ਸਰ ਅਤੇ ਡਾ. ਧਰਮਿੰਦਰ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਜਾਰੀ ਜੋੜ-ਮੇਲ ਦੇ ਦੂਜੇ ਦਿਨ ਭਾਰੀ ਗਿਣਤੀ ਸੰਗਤਾਂ ਹੋਈਆਂ ਨਤਮਸਤਕ

ਐੱਸ. ਏ. ਐੱਸ. ਨਗਰ, 2 ਫਰਵਰੀ (ਕੇ. ਐੱਸ. ਰਾਣਾ)-ਸਥਾਨਕ ਫੇਜ਼-8 ਸਥਿਤ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾ ਰਹੇ ਤਿੰਨ ਰੋਜ਼ਾ ਸਾਲਾਨਾ ਜੋੜ-ਮੇਲ ਦੇ ਦੂਜੇ ਦਿਨ ਭਾਰੀ ਗਿਣਤੀ ਸੰਗਤਾਂ ਗੁਰੂ ਚਰਨਾਂ 'ਚ ...

ਪੂਰੀ ਖ਼ਬਰ »

ਪਿੰਡ ਪੜਛ ਤੇ ਬੜ੍ਹੀ ਕਰੌਰਾਂ ਵਿਖੇ ਗਮਾਡਾ ਨੇ ਨਾਜਾਇਜ਼ ਉਸਾਰੀਆਂ ਢਾਹੀਆਂ

ਮਾਜਰੀ, 2 ਫਰਵਰੀ (ਕੁਲਵੰਤ ਸਿੰਘ ਧੀਮਾਨ)-ਜ਼ਿਲ੍ਹਾ ਪ੍ਰਸ਼ਾਸਨਿਕ ਤੇ ਗਮਾਡਾ ਅਧਿਕਾਰੀਆਂ ਵਲੋਂ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਅੱਜ ਵਿਧਾਨ ਸਭਾ ਹਲਕਾ ਖਰੜ ਅਧੀਨ ਪੈਂਦੇ ਪਿੰਡ ਪੜਛ ਤੇ ਬੜੀ ਕਰੌਰਾਂ ਵਿਖੇ ਨਾਜਾਇਜ਼ ਉਸਾਰੀਆਂ ਖ਼ਿਲਾਫ਼ ...

ਪੂਰੀ ਖ਼ਬਰ »

ਕਸਾਨ ਆਗੂ ਰਾਕੇਸ਼ ਟਿਕੈਤ ਸਮੇਤ ਵੱਖ-ਵੱਖ ਰਾਜਸੀ, ਧਾਰਮਿਕ, ਸਮਾਜਿਕ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕੌਮੀ ਇਨਸਾਫ਼ ਮੋਰਚੇ 'ਚ ਲੁਆਈ ਹਾਜ਼ਰੀ

ਐੱਸ. ਏ. ਐੱਸ. ਨਗਰ, 2 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਚੰਡੀਗੜ੍ਹ-ਮੁਹਾਲੀ ਬਾਰਡਰ 'ਤੇ ਜਾਰੀ ਕੌਮੀ ਇਨਸਾਫ਼ ਮੋਰਚੇ ਦੇ ਸਮਰਥਨ ਵਿਚ ਅੱਜ ਪੰਜਾਬ ਤੇ ਹਰਿਆਣਾ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਰਾਜਸੀ, ਧਾਰਮਿਕ, ਸਮਾਜਿਕ ਅਤੇ ਕਿਸਾਨ ਜਥੇਬੰਦੀਆਂ ਦੇ ਆਗੂ ...

ਪੂਰੀ ਖ਼ਬਰ »

ਕਨਫੈਡਰੇਸ਼ਨ ਦਾ ਵਫ਼ਦ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੂੰ ਮਿਲਿਆ

ਐੱਸ. ਏ. ਐੱਸ. ਨਗਰ, 2 ਫਰਵਰੀ (ਕੇ. ਐੱਸ. ਰਾਣਾ)-ਕਨਫੈਡਰੇਸ਼ਨ ਆਫ਼ ਗਰੇਟਰ ਮੁਹਾਲੀ ਰੈਜ਼ੀਡੈਂਸ ਵੈੱਲਫੇਅਰ ਐਸੋਸੀਏਸ਼ਨ ਦਾ ਵਫ਼ਦ ਕਿ੍ਸ਼ਨ ਕੁਮਾਰ ਸੈਣੀ ਦੀ ਅਗਵਾਈ 'ਚ ਡਿਪਟੀ ਕਮਿਸ਼ਨਰ ਮੁਹਾਲੀ ਆਸ਼ਿਕਾ ਜੈਨ ਨੂੰ ਮਿਲਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਜਨਤਕ ਮੀਟਿੰਗਾਂ, ਗ਼ੈਰ-ਕਾਨੂੰਨੀ ਇਕੱਠ ਅਤੇ ਲਾਊਡ ਸਪੀਕਰਾਂ ਦੀ ਵਰਤੋਂ 'ਤੇ ਪਾਬੰਦੀ

ਐੱਸ. ਏ. ਐੱਸ. ਨਗਰ, 2 ਫਰਵਰੀ (ਕੇ. ਐੱਸ. ਰਾਣਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੁਹਾਲੀ ਆਸ਼ਿਕਾ ਜੈਨ ਵਲੋਂ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦੇ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਜ਼ਿਲ੍ਹਾ ਮੁਹਾਲੀ ਦੀ ਹਦੂਦ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਸਨਅਤਕਾਰਾਂ ਨੂੰ ਦੂਜੇ ਸੂਬਿਆਂ 'ਚ ਜਾਣ ਦੀ ਬਜਾਏ ਪੰਜਾਬ ਅੰਦਰ ਕਾਰੋਬਾਰ ਵਧਾਉਣ ਦੀ ਸਲਾਹ

ਐੱਸ. ਏ. ਐੱਸ. ਨਗਰ, 2 ਫਰਵਰੀ (ਕੇ. ਐਸ. ਰਾਣਾ)-ਮੁੱਖ ਮੰਤਰੀ ਭਗਵੰਤ ਮਾਨ ਨੇ ਇਨਵੈਸਟ ਪੰਜਾਬ ਸੈਸ਼ਨ ਦੌਰਾਨ ਸਥਾਨਕ ਸਨਅਤਕਾਰਾਂ ਨਾਲ ਗੱਲਬਾਤ ਕਰਦਿਆਂ ਸਨਅਤਕਾਰਾਂ ਨੂੰ ਸੂਬੇ ਅੰਦਰ ਆਪਣਾ ਕਾਰੋਬਾਰ ਵਧਾਉਣ ਦੀ ਸਲਾਹ ਦਿੰਦਿਆਂ ਕਿਹਾ ਕਿ ਸਰਕਾਰ ਵਲੋਂ ਹਰ ਪੱਖ ਤੋਂ ...

ਪੂਰੀ ਖ਼ਬਰ »

ਨਗਰ ਕੌਂਸਲ ਦੇ ਚੌਂਕੀਦਾਰ ਖ਼ਿਲਾਫ਼ ਚੋਰੀ ਦਾ ਮਾਮਲਾ ਦਰਜ

ਖਰੜ, 2 ਫਰਵਰੀ (ਜੰਡਪੁਰੀ)-ਨਗਰ ਕੌਂਸਲ ਦੇ ਚੌਕੀਦਾਰ ਖ਼ਿਲਾਫ਼ ਕੌਂਸਲ ਦਫ਼ਤਰ 'ਚੋਂ ਕੈਸ਼ ਚੋਰੀ ਕਰਨ ਦੇ ਦੋਸ਼ ਹੇਠ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਮੁਲਜ਼ਮ ਦੀ ਪਛਾਣ ਓਮ ਪ੍ਰਕਾਸ਼ ਵਜੋਂ ਹੋਈ ਹੈ | ਇਸ ਸੰਬੰਧੀ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਨਗਰ ਕੌਂਸਲ ਦੇ ...

ਪੂਰੀ ਖ਼ਬਰ »

ਅਸਲ੍ਹਾ ਲਾਇਸੰਸ ਧਾਰਕ ਆਪਣੇ ਮਿਆਦ ਮੁੱਕ ਚੁੱਕੇ ਲਾਇਸੰਸ 10 ਫਰਵਰੀ ਤੱਕ ਰੀਨਿਊ ਕਰਵਾਉਣ ਨੂੰ ਯਕੀਨੀ ਬਣਾਉਣ-ਡੀ.ਸੀ.

ਐੱਸ. ਏ. ਐੱਸ. ਨਗਰ, 2 ਫਰਵਰੀ (ਕੇ. ਐੱਸ. ਰਾਣਾ)-ਜ਼ਿਲ੍ਹੇ ਦੇ ਸਮੂਹ ਅਸਲ੍ਹਾ ਲਾਇਸੰਸ ਧਾਰਕਾਂ ਨੂੰ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਦੇ ਸਨਮੁੱਖ ਸੂਚਿਤ ਕੀਤਾ ਜਾਂਦਾ ਹੈ ਕਿ ਜਿਹੜੇ ਅਸਲ੍ਹਾ ਲਾਇਸੰਸ ਧਾਰਕਾਂ ਨੇ ਆਪਣੇ ਅਸਲ੍ਹਾ ਲਾਇਸੰਸ ਅਜੇ ਤੱਕ ਵੀ ਰੀਨਿਊ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX