ਚੰਡੀਗੜ੍ਹ, 2 ਫਰਵਰੀ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਪਤਨੀ, ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਤੇ ਯੂ.ਪੀ. ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨਾਲ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਦੁਪਹਿਰ ਦੇ ਖਾਣੇ 'ਤੇ ਅਗਲੀਆਂ ਲੋਕ ਸਭਾ ਚੋਣਾਂ ਵਿਚ ਆਪਸੀ ਗਠਜੋੜ ਨੂੰ ਮਜ਼ਬੂਤ ਕਰਨ ਤੇ ਹੋਰ ਰਣਨੀਤੀ ਬਾਰੇ ਵਿਸਥਾਰ ਨਾਲ ਚਰਚਾ ਕੀਤੀ | ਦੋਵਾਂ ਪਾਰਟੀਆਂ ਦੀ ਸਿਖਰਲੀ ਲੀਡਰਸ਼ਿਪ ਵਿਚ ਸ਼ੁਰੂ ਤੋਂ ਹੀ ਸਹਿਮਤੀ ਬਣੀ ਹੋਈ ਸੀ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਾਂਗ ਹੀ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਵੀ ਦੋਵਾਂ ਪਾਰਟੀਆਂ ਵਿਚ ਇਕਜੁੱਟਤਾ ਅਤੇ ਤਾਲਮੇਲ ਹਰ ਸਮੇਂ ਕਾਇਮ ਰੱਖਿਆ ਜਾਵੇ | ਮਾਇਆਵਤੀ ਨੇ ਇਸ ਮੌਕੇ ਕਿਹਾ ਕਿ ਬਸਪਾ ਨੂੰ ਅਕਾਲੀ ਦਲ ਦੇ ਆਗੂਆਂ 'ਤੇ ਪੂਰਾ ਭਰੋਸਾ ਹੈ | ਅੱਜ ਦੀ ਵਿਸ਼ੇਸ਼ ਮੁਲਾਕਾਤ 'ਚ ਮਾਇਆਵਤੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜੋ ਕਿ ਬਿਮਾਰ ਚੱਲ ਰਹੇ ਹਨ, ਦੀ ਤੰਦਰੁਸਤੀ ਲਈ ਕਾਮਨਾ ਕੀਤੀ ਅਤੇ ਦੋਵਾਂ ਪਾਰਟੀਆਂ ਦੇ ਗਠਜੋੜ ਦੀ ਭਰਪੂਰ ਸ਼ਲਾਘਾ ਕੀਤੀ | ਉਨ੍ਹਾਂ ਦੇ ਸੁਹਿਰਦ ਯਤਨਾਂ ਅਤੇ ਪੰਜਾਬ ਰਾਜ ਦੀ ਉਸਾਰੀ ਅਤੇ ਮਜ਼ਬੂਤੀ ਵਿਚ ਅਹਿਮ ਯੋਗਦਾਨ ਨੂੰ ਮੁੱਖ ਰੱਖਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਵਡੇਰੇ ਹਿੱਤਾਂ, ਭਲਾਈ ਅਤੇ ਬਿਹਤਰ ਭਵਿੱਖ ਲਈ ਦੋਵਾਂ ਪਾਰਟੀਆਂ ਦੇ ਗਠਜੋੜ ਲਈ ਉਨ੍ਹਾਂ ਦਾ ਪਿਆਰ ਅਤੇ ਆਸ਼ੀਰਵਾਦ ਪਹਿਲਾਂ ਵਾਂਗ ਹੀ ਅੱਜ ਵੀ ਮਜ਼ਬੂਤ ਹੈ |
ਲੁਧਿਆਣਾ, 2 ਫਰਵਰੀ (ਸਲੇਮਪੁਰੀ)-ਟ੍ਰਾਂਸਪੋਰਟ ਵਿਭਾਗ ਅਧੀਨ ਚੱਲ ਰਹੇ ਪੰਜਾਬ ਰੋਡਵੇਜ਼ /ਪਨਬੱਸ ਅਤੇ ਪੀ. ਆਰ. ਟੀ. ਸੀ. ਵਿਚ ਤਾਇਨਾਤ ਕੱਚੇ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਅੱਜ ਸੂਬੇ ਦੇ ਸਮੂਹ ਬੱਸ ਅੱਡਿਆਂ ਦੇ ਗੇਟਾਂ ਅੱਗੇ ਗੇਟ ਰੈਲੀਆਂ ਦੌਰਾਨ ਰੋਸ ...
ਆਲਮਗੀਰ, 2 ਫਰਵਰੀ (ਜਰਨੈਲ ਸਿੰਘ ਪੱਟੀ)-ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਰੰਭ ਕੀਤੀ ਦਸਤਖ਼ਤੀ ਮੁਹਿੰਮ ਅਤੇ ਅਗਲੀ ਰਣਨੀਤੀ ਤਿਆਰ ਕਰਨ ਸਬੰਧੀ ਦੋਆਬਾ ਜ਼ੋਨ ਦੇ ਪ੍ਰਚਾਰਕਾਂ, ਢਾਡੀਆਂ ਤੇ ...
ਚੰਡੀਗੜ੍ਹ, 2 ਫਰਵਰੀ (ਵਿਕਰਮਜੀਤ ਸਿੰਘ ਮਾਨ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬੀਤੇ ਵਰ੍ਹੇ ਅਧਿਆਪਕ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਕੇ ਸਿੱਖਿਆ ਵਿਭਾਗ ਦੇ 8736 ਕੱਚੇ ਅਧਿਆਪਕਾਂ ਤੇ ਹੋਰ ਕਰਮਚਾਰੀਆਂ ਨੂੰ ਪੱਕਾ ਕਰਨ ਦਾ ਐਲਾਨ ਕੇਵਲ ਕਾਗ਼ਜ਼ਾਂ ਤੱਕ ਹੀ ਸੀਮਤ ਹੋ ...
ਅੰਮਿ੍ਤਸਰ, 2 ਫਰਵਰੀ (ਹਰਮਿੰਦਰ ਸਿੰਘ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਮਨਜਿੰਦਰ ਸਿੰਘ ਕੰਗ (ਸਾਬਕਾ ਚੇਅਰਮੈਨ ਜੰਗਲਾਤ ਵਿਭਾਗ) ਦੇ ਮਾਤਾ ਸਰਦਾਰਨੀ ਕੰਵਲਜੀਤ ਕੌਰ ਕੰਗ (ਸੁਪਤਨੀ ਸਵਰਗੀ ਸ: ਮੱਖਣ ਸਿੰਘ ਕੰਗ), ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ...
ਐੱਸ. ਏ. ਐੱਸ. ਨਗਰ, 2 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈਆਂ ਜਾਣ ਵਾਲੀਆਂ ਸਾਲਾਨਾ ਪ੍ਰਯੋਗੀ ਪ੍ਰੀਖਿਆਵਾਂ ਦੇ ਵੇਰਵੇ ਅੱਜ ਜਾਰੀ ਕਰ ਦਿੱਤੇ ਗਏ | ਇਸ ਸੰਬੰਧੀ ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਪੂਰੇ ਵਿਸ਼ੇ (ਸਮੇਤ ...
ਅੰਮਿ੍ਤਸਰ, 2 ਫਰਵਰੀ (ਜੱਸ)-ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਜੋ ਧਾਰਮਿਕ ਪ੍ਰੀਖਿਆ ਪਿਛਲੇ ਦਿਨੀਂ ਮੁਲਤਵੀ ਕੀਤੀ ਗਈ ਸੀ, ਹੁਣ 7 ਅਤੇ 8 ਫਰਵਰੀ ਨੂੰ ਕਰਵਾਈ ਜਾਵੇਗੀ | ਇਸ ਸਬੰਧੀ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਨੇ ਦੱਸਿਆ ...
ਚੇਤਨਪੁਰਾ, 2 ਫਰਵਰੀ (ਮਹਾਂਬੀਰ ਸਿੰਘ ਗਿੱਲ)-ਅੱਜ ਦੇਰ ਸ਼ਾਮ ਅੰਮਿ੍ਤਸਰ-ਫਤਹਿਗੜ੍ਹ ਚੂੜੀਆਂ ਵਾਇਆ ਚੇਤਨਪੁਰਾ ਦੀ ਖਸਤਾ ਹਾਲਤ ਸੜਕ ਕਾਰਨ ਵਾਪਰੇ ਸੜਕ ਹਾਦਸੇ ਵਿਚ ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋਣ ਦੀ ਦੁਖਦਾਈ ਖਬਰ ਹੈ | ਮਿ੍ਤਕਾਂ ਦੇ ਪਰਿਵਾਰਕ ਮੈਂਬਰ ...
ਅੰਮ੍ਰਿਤਸਰ, 2 ਫਰਵਰੀ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਦੂਸਰਾ ਕੌਮੀ ਦਸਤਾਰਬੰਦੀ ਸਮਾਗਮ 5 ਫਰਵਰੀ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ (ਬਠਿੰਡਾ) ਵਿਖੇ ਕਰਵਾਇਆ ਜਾ ਰਿਹਾ ਹੈ। ਅਕਾਲ ਤਖ਼ਤ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਹਰਪ੍ਰੀਤ ...
ਡੇਰਾਬੱਸੀ, 2 ਫਰਵਰੀ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਦੇ ਹੰਸਾ ਪਾਰਕ ਵਿਚਲੀ ਫੈਡਲ ਮੈਡੀਪੈਕ ਨਾਮਕ ਫੈਕਟਰੀ ਅੰਦਰ ਸਿਆਹੀ ਦੇ ਇਕ ਪਲਾਸਟਿਕ ਟੈਂਕ ਵਿਚ ਹੋਏ ਧਮਾਕੇ ਨਾਲ ਫੈਲੀ ਅੱਗ 'ਚ 5 ਮਜ਼ਦੂਰ ਬੁਰੀ ਤਰ੍ਹਾਂ ਝੁਲਸ ਗਏ, ਜਿਨ੍ਹਾਂ ਨੂੰ ਡੇਰਾਬੱਸੀ ਦੇ ਸਿਵਲ ...
ਲੋਹਟਬੱਦੀ, 2 ਫਰਵਰੀ (ਕੁਲਵਿੰਦਰ ਸਿੰਘ ਡਾਂਗੋਂ)-ਗਰੀਬਦਾਸ ਸੰਪਰਦਾਇ ਭੂਰੀ ਵਾਲੇ ਭੇਖ ਦੇ ਸਚਖੰਡ ਵਾਸੀ ਸਵਾਮੀ ਗੰਗਾ ਨੰਦ ਭੂਰੀ ਵਾਲਿਆਂ ਦੇ 100 ਸਾਲਾ ਜਨਮ ਦਿਹਾੜੇ ਸਬੰਧੀ ਮੌਜੂਦਾ ਮੁਖੀ ਸਵਾਮੀ ਸ਼ੰਕਰਾ ਨੰਦ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਵੱਖ-ਵੱਖ ...
ਸ੍ਰੀ ਅਨੰਦਪੁਰ ਸਾਹਿਬ, 2 ਫਰਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਚਰਨ ਗੰਗਾ ਸਟੇਡੀਅਮ ਦਾ ਅੱਜ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਨਿਹੰਗ ਫ਼ੌਜਾਂ ਸਮੇਤ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਸਿੱਖ ਪੰਥ ...
ਚੰਡੀਗੜ੍ਹ, 2 ਫਰਵਰੀ (ਅਜੀਤ ਬਿਊਰੋ)-ਯੂਥ ਅਕਾਲੀ ਦਲ ਨੇ ਅੱਜ ਪ੍ਰਣ ਲਿਆ ਕਿ ਲੋਕ ਵਿਰੋਧੀ ਭਿ੍ਸ਼ਟ 'ਆਪ' ਸਰਕਾਰ ਜਿਸ ਨੇ ਸੂਬੇ ਦੇ ਹਿੱਤ ਵੇਚੇ ਅਤੇ ਸਮਾਜ ਦੇ ਹਰ ਵਰਗ ਨਾਲ ਧੋਖਾ ਕੀਤਾ, ਨੂੰ ਜਲੰਧਰ ਜ਼ਿਮਨੀ ਚੋਣ ਵਿਚ ਬੇਨਕਾਬ ਕੀਤਾ ਜਾਵੇਗਾ | ਯੂਥ ਅਕਾਲੀ ਦਲ ਦੀ ...
ਫ਼ਤਹਿਗੜ੍ਹ ਸਾਹਿਬ, 2 ਫਰਵਰੀ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗਠਿਤ ਕੀਤੇ ਅੰਤਰਰਾਸ਼ਟਰੀ ਸਲਾਹਕਾਰ ਬੋਰਡ ਦੀ ਪਲੇਠੀ ਇਕੱਤਰਤਾ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਗਿਆਨੀ ਗੁਰਮੁਖ ਸਿੰਘ ਯਾਦਗਾਰੀ ਇਕੱਤਰਤਾ ਹਾਲ ...
ਅੰਮਿ੍ਤਸਰ, 2 ਫਰਵਰੀ (ਜਸਵੰਤ ਸਿੰਘ ਜੱਸ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਜਾਗਰੂਕਤਾ ਲਹਿਰ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ, ਬਰਗਾੜੀ ਤੇ ...
ਐੱਸ. ਏ. ਐੱਸ. ਨਗਰ, 2 ਫਰਵਰੀ (ਕੇ. ਐੱਸ. ਰਾਣਾ)-ਮੈਨੇਜਿੰਗ ਡਾਇਰੈਕਟਰ ਮਿਲਕਫੈੱਡ ਵਲੋਂ ਪੱਤਰ ਜਾਰੀ ਕਰਕੇ ਸੰਜੇ ਕੁਮਾਰ ਚੋਪੜਾ (ਮੈਨੇਜਰ ਉਤਪਾਦਨ ਵੇਰਕਾ ਮਿਲਕ ਪਲਾਂਟ ਮੁਹਾਲੀ) ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਕਿਉਂਕਿ ਮੈਨੇਜਰ ਵਲੋਂ ਮਿਲਕ ਪਾਊਚ ਟਰੇਆਂ ਦੀ ਘਾਟ ...
ਹਾਜੀਪੁਰ, 2 ਫਰਵਰੀ (ਪੁਨੀਤ ਭਾਰਦਵਾਜ, ਜੋਗਿੰਦਰ ਸਿੰਘ)- ਬੀਤੀ ਰਾਤ ਮਾਨਸਰ ਹਾਜੀਪੁਰ ਰੋਡ 'ਤੇ ਪੈਂਦੇ ਪਿੰਡ ਖੂੰਡਾ ਵਿਖੇ ਇਕ ਤੇਜ਼ ਰਫ਼ਤਾਰ ਟਰੱਕ ਬੇਕਾਬੂ ਹੋ ਕੇ ਇਕ ਘਰ ਵਿਚ ਵੜ ਜਾਣ ਕਾਰਨ ਪਰਿਵਾਰ ਦੇ ਇਕ ਮੈਂਬਰ ਦੀ ਮੌਤ ਤੇ ਤਿੰਨ ਜ਼ਖ਼ਮੀ ਹੋ ਗਏ | ਰਾਤ 7 ਵਜੇ ਦੇ ...
ਪ੍ਰਸ਼ਾਸਨ ਨੇ ਟਰੈਫ਼ਿਕ ਸੁਚਾਰੂ ਢੰਗ ਨਾਲ ਚੱਲਦਾ ਰੱਖਣ ਲਈ ਨਹੀਂ ਕੀਤੇ ਕੋਈ ਪੁਖ਼ਤਾ ਇੰਤਜ਼ਾਮ
ਫੁੱਲਾਂਵਾਲ, 2 ਫਰਵਰੀ (ਮਨਜੀਤ ਸਿੰਘ ਦੁੱਗਰੀ)-ਹਲਕਾ ਗਿੱਲ ਅਧੀਨ ਆਉਂਦੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਿੰਡ ਦਾਦ ਦੇ ਗੁਰਦੁਆਰਾ ਭਾਈ ਬਾਲਾ ਜੀ ਵਿਖੇ ...
ਲੁਧਿਆਣਾ, 2 ਫਰਵਰੀ (ਸਲੇਮਪੁਰੀ)-ਜਲ-ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਕੁਲਦੀਪ ਸਿੰਘ ਬੁੱਢੇਵਾਲ ਨੇ ਜਥੇਬੰਦੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਲ-ਸਪਲਾਈ ਅਤੇ ਸੈਨੀਟੇਸ਼ਨ ਵਿਭਾਗ 'ਚ ਪਿਛਲੇ ਕਈ ਸਾਲਾਂ ਤੋਂ ...
ਪਟਿਆਲਾ, 2 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਕਈ ਨੌਕਰੀਆਂ ਵਿਚ ਟਾਈਪਿੰਗ ਟੈੱਸਟ ਦੀ ਸ਼ਰਤ ਲਾਈ ਜਾਣ ਕਾਰਨ ਲੋੜਵੰਦ ਵਿਦਿਆਰਥੀਆਂ ਦੇ ਟਾਈਪ ਸਿੱਖਣ ਲਈ ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ, ਪੰਜਾਬੀ ਕੰਪਿਊਟਰ ਸਹਾਇਤਾ ਕੇਂਦਰ ਦੇ ...
ਬਰਗਾੜੀ, 2 ਫ਼ਰਵਰੀ (ਲਖਵਿੰਦਰ ਸ਼ਰਮਾ)-ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਤਿੰਨ ਸਾਲ ਪਹਿਲਾਂ ਬਹਿਬਲ ਗੋਲੀਕਾਂਡ ਦੀ ਜਾਂਚ ਕਰਨ ਵਾਲੇ ਸਾਬਕਾ ਪੁਲਿਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਅੱਜ ਬਹਿਬਲ ਇਨਸਾਫ਼ ਮੋਰਚਾ ਸਥਾਨ 'ਤੇ ਪਹੁੰਚ ਕੇ ਮੋਰਚੇ ਨੂੰ ਫ਼ਿਰ ...
ਨਿਹਾਲ ਸਿੰਘ ਵਾਲਾ, 2 ਫਰਵਰੀ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਮੰਡੀ ਬੋਰਡ ਦੇ ਐਕਸੀਅਨ ਜਸਵੀਰ ਸਿੰਘ ਤਖ਼ਤੂਪੁਰਾ ਜੋ ਕਿ ਪਿਛਲੇ ਦਿਨੀਂ ਅਚਾਨਕ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ, ਉਨ੍ਹਾਂ ਨਮਿਤ ਸਹਿਜ ਪਾਠ ਦੇ ਭੋਗ ਅਤੇ ਅੰਤਿਮ ...
ਚੰਡੀਗੜ੍ਹ, 2 ਫਰਵਰੀ (ਅਜੀਤ ਬਿਊਰੋ)- ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਭਗਵੰਤ ਮਾਨ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਇਸ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ...
ਸੰਗਰੂਰ, 2 ਫਰਵਰੀ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਅਕਾਲੀ ਦਲ (ਸ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਬੰਦੀ ਸਿੱਖਾਂ ਦੀ ਰਿਹਾਈ ਲਈ ਮੋਹਾਲੀ 'ਚ ਚੱਲ ਰਹੇ ਧਰਨੇ ਵਿਚ ਉਹ ਆਪਣੇ ਸਾਥੀਆਂ ਦੇ ਵੱਡੇ ਕਾਫ਼ਲੇ ਨਾਲ 15 ਫਰਵਰੀ ਨੂੰ ਸ਼ਾਮਿਲ ਹੋਣਗੇ | ਅੱਜ ...
ਚੰਡੀਗੜ੍ਹ, 2 ਫਰਵਰੀ (ਅਜੀਤ ਬਿਊਰੋ)- ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤੰਜ਼ ਕੱਸਦਿਆਂ ਕਿਹਾ ਕਿ ਤੱਤਕਾਲੀਨ ਅਕਾਲੀ ਭਾਜਪਾ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਬਣਾਏ ਸੇਵਾ ਕੇਂਦਰਾਂ ਨੂੰ ਆਮ ਆਦਮੀ ...
ਜਲੰਧਰ, 2 ਫਰਵਰੀ (ਸ਼ਿਵ)- ਜੀ. ਐਸ. ਟੀ. ਵਿਭਾਗ ਪੰਜਾਬ ਵਲੋਂ 48 ਕਰੋੜ ਦੇ ਕਰ ਚੋਰੀ ਮਾਮਲੇ ਵਿਚ ਘੋਟਾਲੇ ਦੀਆਂ ਨਿੱਤ ਨਵੀਆਂ ਪਰਤਾਂ ਖੁੱਲ ਰਹੀਆਂ ਹਨ | ਉਂਜ ਖ਼ਤਮ ਹੋਏ ਵੈਟ ਕਾਨੂੰਨ 'ਚ ਵੀ ਬਿੱਲ ਤਿਆਰ ਕਰਕੇ ਵਿਭਾਗ ਤੋਂ ਇਨਪੁੱਟ ਟੈਕਸ ਕਰੈਡਿਟ ਲੈ ਕੇ ਵਿਭਾਗ ਨੂੰ ...
ਜਗਰਾਉਂ, 2 ਫਰਵਰੀ (ਗੁਰਦੀਪ ਸਿੰਘ ਮਲਕ)- ਆਮ ਲੋਕਾਂ ਦੀ ਸਰਕਾਰ ਦਾ ਨਾਅਰਾ ਦੇਣ ਵਾਲੀ ਭਗਵੰਤ ਮਾਨ ਦੀ ਸਰਕਾਰ ਹੁਣ ਫੋਕੀ ਵਾਹ-ਵਾਹ ਖੱਟਣ ਲਈ ਮਹਾਨ ਸਿੱਖ ਜਰਨੈਲਾਂ ਦੀਆਂ ਯਾਦਗਾਰਾਂ ਨੂੰ ਵੀ ਮਿਟਾਉਣ ਲੱਗ ਪਈ ਹੈ, ਜਿਸਦੀ ਤਾਜ਼ਾ ਮਿਸਾਲ ਸਿੱਖ ਕੌਮ ਦੇ ਮਹਾਨ ਜਰਨੈਲ ...
ਪੱਟੀ (ਤਰਨਤਾਰਨ), 2 ਫਰਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਦਿੱਲੀ ਮਾਡਲ ਨੂੰ ਪੰਜਾਬ ਵਿਚ ਲਾਗੂ ਕਰਨ ਦੀ ਜਿੱਦ ਨੇੇ ਆਮ ਆਦਮੀ ਕਲੀਨਿਕ ਸਥਾਪਤ ਕਰਨ ਦੀ ਫਜੂਲ ਮੁਹਿੰਮ ਚਲਾ ਕੇ ਪੰਜਾਬ ਦੇ ਸਿਹਤ ਸੰਭਾਲ ਢਾਂਚੇ ਨੂੰ ਅਸਤ-ਵਿਅਸਤ ਕਰਕੇ ਰੱਖ ...
ਚੱਬਾ (ਅੰਮਿ੍ਤਸਰ), 2 ਫਰਵਰੀ (ਜੱਸਾ ਅਨਜਾਣ)- 35 ਵਰ੍ਹੇ ਪਹਿਲਾਂ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਗੀਰ ਸਿੰਘ ਵਰਪਾਲ ਦੇ ਯਤਨਾਂ ਸਦਕਾ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਉਦਘਾਟਨ ਕਰਨ ਨਾਲ ਜੈਤੋ ਮੋਰਚੇ ਦੇ ਸ਼ਹੀਦ ਊਧਮ ਸਿੰਘ ਦੇ ਨਾਂਅ 'ਤੇ ਹੋਂਦ ...
ਮਾਨਸਾ, 2 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ/ਰਾਵਿੰਦਰ ਸਿੰਘ ਰਵੀ)- ਪੰਜਾਬ ਸਰਕਾਰ ਵਲੋਂ ਖੋਲ੍ਹੇ ਜਾ ਰਹੇ ਆਮ ਆਦਮੀ ਕਲੀਨਿਕਾਂ ਦੀ ਆੜ 'ਚ ਮਾਨਸਾ ਜ਼ਿਲੇ੍ਹ ਦੇ 32 ਪਿੰਡ ਸਿਹਤ ਸੇਵਾਵਾਂ ਤੋਂ ਵਾਂਝੇ ਹੋ ਗਏ ਹਨ | ਜ਼ਿਲ੍ਹਾ ਪ੍ਰੀਸ਼ਦ ਅਧੀਨ ਚੱਲ ਰਹੇ 8 ਸਬਸਿਡਰੀ ਹੈਲਥ ...
ਰਾਜਪੁਰਾ, 2 ਫਰਵਰੀ (ਰਣਜੀਤ ਸਿੰਘ)- ਨੇੜਲੇ ਪਿੰਡ ਖੇੜਾ ਗੱਜੂ ਵਿਖੇ ਪੁਰਾਣੀ ਇਮਾਰਤ ਨੂੰ ਕਲੀ ਕੂਚੀ ਮਾਰ ਕੇ ਮੁੱਖ ਮੰਤਰੀ ਦੀ ਤਸਵੀਰ ਵਾਲਾ ਬੋਰਡ ਲਾ ਕੇ ਸਿਹਤਮੰਦ ਪੰਜਾਬ ਦਾ ਨਾਮ ਦਿੱਤਾ ਗਿਆ ਹੈ | ਇਸ ਤੋਂ ਬਿਨਾਂ ਬਾਕੀ ਦਾ ਕੰਮ ਤਾਂ ਪਹਿਲਾਂ ਵਾਲਾ ਹੀ ਹੈ | ਨੇੜਲੇ ...
ਨਾਭਾ, 2 ਫਰਵਰੀ (ਜਗਨਾਰ ਸਿੰਘ ਦੁਲੱਦੀ)- ਜਿੰਨੀ ਜਲਦਬਾਜ਼ੀ 'ਚ ਪੰਜਾਬ ਸਰਕਾਰ ਵਲੋਂ ਆਮ ਆਦਮੀ ਮੁਹੱਲਾ ਕਲੀਨਿਕ ਖੋਲੇ ਗਏ ਸਨ, ਓਨੀ ਛੇਤੀ ਹੀ ਲੋਕਾਂ ਦਾ ਇਨ੍ਹਾਂ ਤੋਂ ਮੋਹ ਭੰਗ ਹੁੰਦਾ ਨਜ਼ਰ ਆ ਰਿਹਾ ਹੈ ਕਿਉਂ ਜੋ ਇਨ੍ਹਾਂ ਕਲੀਨਿਕਾਂ ਵਿਚ ਮਰੀਜ਼ਾਂ ਨੂੰ ਸਹੂਲਤਾਂ ...
ਫ਼ਤਹਿਗੜ੍ਹ ਸਾਹਿਬ, 2 ਫਰਵਰੀ (ਬਲਜਿੰਦਰ ਸਿੰਘ)- ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਦੇ ਨਾਂਅ 'ਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਖੋਲ੍ਹੇ 19 ਮੁਹੱਲਾ ਕਲੀਨਿਕਾਂ ਰਾਹੀਂ ਫੋਕੀ ਸ਼ੁਹਰਤ ਲੁੱਟਣ ਲਈ ਸਿਰਫ਼ ਸਰਕਾਰੀ ...
ਸੁਨਾਮ ਊਧਮ ਸਿੰਘ ਵਾਲਾ, 2 ਫਰਵਰੀ (ਭੁੱਲਰ, ਧਾਲੀਵਾਲ, ਸੱਗੂ)- ਸੁਨਾਮ ਵਿੱਚ ਨਵੇਂ ਖੁੱਲ੍ਹੇ ਮੁਹੱਲਾ ਕਲੀਨਿਕ 'ਤੇ ਸਵਾਲ ਉਠਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਰਾਜਿੰਦਰ ਦੀਪਾ ਨੇ ਦੋਸ਼ ਲਾਇਆ ਕਿ ਸੰਨ 2011 ਵਿਚ ਤਤਕਾਲੀਨ ਕੈਬਨਿਟ ਮੰਤਰੀ ਪਰਮਿੰਦਰ ...
ਨਵੀਂ ਦਿੱਲੀ, 2 ਫਰਵਰੀ (ਏਜੰਸੀ)-ਆਰਥਿਕ ਮਾਮਲਿਆਂ ਦੇ ਸਕੱਤਰ ਅਜੇ ਸੇਠ ਨੇ ਕਿਹਾ ਕਿ ਕ੍ਰਿਪਟੋ ਕਰੰਸੀ ਬਾਜ਼ਾਰ 'ਚ ਜਾਰੀ ਉਥਲ-ਪੁਥਲ ਦੇ ਵਿਚਕਾਰ ਵਿੱਤੀ ਸਥਿਰਤਾ ਬੋਰਡ (ਐਫ.ਐਸ.ਬੀ.) ਦੇ ਨਾਲ ਮਿਲ ਕੇ ਭਾਰਤ ਕੋਸ਼ਿਸ਼ ਕਰ ਰਿਹਾ ਹੈ ਕਿ ਜੀ-20 ਪ੍ਰਧਾਨਗੀ ਦੌਰਾਨ ਵਰਚੂਅਲ ...
ਐੱਸ. ਏ. ਐੱਸ. ਨਗਰ, 2 ਫਰਵਰੀ (ਜਸਬੀਰ ਸਿੰਘ ਜੱਸੀ)-ਸਿੰਚਾਈ ਘੁਟਾਲੇ ਮਾਮਲੇ 'ਚ ਵਿਜੀਲੈਂਸ ਵਲੋਂ ਅੱਜ ਸਾਬਕਾ ਆਈ. ਏ. ਐਸ. ਅਧਿਕਾਰੀ ਸਰਵੇਸ਼ ਕੌਸ਼ਲ ਅਤੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਕੋਲੋਂ ਪੁੱਛਗਿੱਛ ਕੀਤੀ ਗਈ | ਇਸ ਦੌਰਾਨ ਡੀ. ਐਸ. ਪੀ. ਅਜੇ ਕੁਮਾਰ ਵਲੋਂ ...
ਨਵੀਂ ਦਿੱਲੀ, 2 ਫਰਵਰੀ (ਏਜੰਸੀ)- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐੱਚ.ਆਰ.ਸੀ.) ਨੇ ਫੈਕਟਰੀਆਂ 'ਚ ਮਜ਼ਦੂਰਾਂ ਦੀ ਉੱਚ ਮੌਤ ਦਰ ਨੂੰ ਲੈ ਕੇ ਕੇਂਦਰ ਅਤੇ ਸੂਬਿਆਂ ਤੋਂ ਜਵਾਬ ਮੰਗਿਆ ਹੈ | ਕਮਿਸ਼ਨ ਨੇ ਫੈਕਟਰੀਆਂ 'ਚ ਵਧਦੇ ਹਾਦਸਿਆਂ ਤੇ ਉਨ੍ਹਾਂ ਨੂੰ ਰੋਕਣ ਲਈ ਚੁੱਕੇ ...
ਮੁੰਬਈ, 2 ਫਰਵਰੀ (ਏਜੰਸੀ)- ਸੀ.ਬੀ.ਆਈ. ਦੇ ਨਿਰਦੇਸ਼ਕ ਸੁੁਬੋਧ ਕੁਮਾਰ ਜੈਸਵਾਲ ਨੇ ਵੀਰਵਾਰ ਨੂੰ ਜ਼ੋਰ ਦੇ ਕਿਹਾ ਕਿ ਕੌਮਾਂਤਰੀ ਅਪਰਾਧਾਂ ਦਾ ਸਾਹਮਣਾ ਕਰਨ ਲਈ ਪੁੁਲਿਸ ਏਜੰਸੀਆਂ ਦਰਮਿਆਨ ਅੰਤਰਰਾਸ਼ਟਰੀ ਸਹਿਯੋਗ ਵਧਾਉਣ ਦੀ ਜ਼ਰੂਰਤ ਹੈ | ਮਹਾਰਾਸ਼ਟਰ ਪੁਲਿਸ ਦੇ ...
ਨਵੀਂ ਦਿੱਲੀ, 2 ਫਰਵਰੀ (ਪੀ.ਟੀ.ਆਈ.)-ਸੁਪਰੀਮ ਕੋਰਟ ਨੇ ਮੁੰਬਈ 'ਚ 5 ਫਰਵਰੀ ਨੂੰ ਹੋਣ ਵਾਲੇ ਕਥਿਤ 'ਨਫ਼ਰਤ ਭਰੇ ਭਾਸ਼ਣ ਪ੍ਰੋਗਰਾਮ' 'ਤੇ ਰੋਕ ਲਗਾਉਣ ਦੀ ਮੰਗ ਵਾਲੀ ਪਟੀਸ਼ਨ 'ਤੇ ਸੁਣਵਾਈ ਲਈ ਸਹਿਮਤੀ ਜਤਾਈ ਹੈ | ਜਸਟਿਸ ਕੇ.ਐਮ. ਜੋਸੇਫ, ਜਸਟਿਸ ਅਨਿਰੁੱਧ ਬੋਸ ਅਤੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX